Home Blog Page 42

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

0

👉 ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ

Chandigarh News : ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ। ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ।

👉ਪੰਜਾਬ ਵਿੱਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ। ਯੋਜਨਾ ਤਹਿਤ ਲੁਧਿਆਣਾ ਵਿੱਚ 4.8 ਲੱਖ ਤੋਂ ਵੱਧ ਅਤੇ ਪਟਿਆਲਾ ਵਿੱਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ। ਆਰਥੋਪੀਡਿਕ ਮਾਮਲਿਆਂ ਵਿੱਚ ਵਾਧਾ ਜਨ ਸਿਹਤ ਵਿੱਚ ਆ ਰਹੇ ਵੱਡੇ ਬਦਲਾਅ ਨੂੰ ਵੀ ਦਰਸਾਉਂਦਾ ਹੈ। ਖ਼ਾਸ ਤੌਰ ‘ਤੇ ਵਧਦੀ ਉਮਰ ਦੀ ਆਬਾਦੀ ਵਿੱਚ ਜੋੜਾਂ ਦੀ ਸਮਸਿਆ, ਲਗਾਤਾਰ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲਾਂ ਵਧ ਰਹੀਆਂ ਹਨ।

 

ਗੋਡੇ ਅਤੇ ਚੂਲੇ ਦੀ ਸਮਸਿਆ, ਲੰਬੇ ਸਮੇਂ ਦੇ ਜੋੜਾਂ ਦੇ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲ ਵਾਲੇ ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਵਧਦੇ ਜਾ ਰਹੇ ਹਨ। ਆਰਥੋਪੀਡਿਕ ਇਲਾਜਾਂ ਵਿੱਚ ਅਕਸਰ ਮਹਿੰਗੇ ਇੰਪਲਾਂਟ, ਲੰਬਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੁੰਦੀ ਹੈ, ਜੋ ਪਰਿਵਾਰਾਂ ‘ਤੇ ਭਾਰੀ ਆਰਥਿਕ ਬੋਝ ਪਾਉਂਦੇ ਹਨ। ਰਾਜਪੁਰਾ ਨੇੜੇ ਖੇੜਾ ਗੱਜੂ ਦੇ ਰਹਿਣ ਵਾਲੇ 43 ਸਾਲਾ ਗੁਲਸ਼ਨ ਤਨੇਜਾ ਲਈ ਇਹ ਸਥਿਤੀ ਵਿਅਕਤੀਗਤ ਤੌਰ ‘ਤੇ ਕਾਫ਼ੀ ਚੁਣੌਤੀਪੂਰਨ ਰਹੀ। ਫ਼ੈਕਟਰੀ ਵਿੱਚ ਕੰਮ ਕਰਦੇ ਸਮੇਂ ‘ਤਨੇਜਾ’ ਨਾਲ ਇੱਕ ਹਾਦਸਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਲਈ ਚੱਲਣਾ ਮੁਸ਼ਕਲ ਹੋ ਗਿਆ। ਚੱਲਦੇ ਹੋਏ ਅਚਾਨਕ ਹੋਣ ਵਾਲਾ ਦਰਦ ਉਨ੍ਹਾਂ ਨੂੰ ਰੁੱਕ ਕੇ ਦੀਵਾਰ ਦਾ ਸਹਾਰਾ ਲੈਣ ਲਈ ਮਜਬੂਰ ਕਰ ਦਿੰਦਾ ਸੀ। ਗੋਡੇ ਦੇ ਆਲੇ-ਦੁਆਲੇ ਸੋਜ ਲਗਾਤਾਰ ਬਣੀ ਰਹਿੰਦੀ ਅਤੇ ਜਕੜਨ ਨਾਲ ਆਮ ਗਤੀਵਿਧੀਆਂ ਕਰਨਾ ਵੀ ਔਖਾ ਹੋ ਜਾਂਦਾ। ਕਈ ਵਾਰ ਉਹ ਖੜ੍ਹੇ ਹੋਣ ਤੋਂ ਪਹਿਲਾਂ ਹੀ ਇਹ ਸੋਚ ਕੇ ਰੁੱਕ ਜਾਂਦੇ ਕਿ ਪੈਰ ਉਸਦਾ ਭਾਰ ਝੱਲ ਸਕੇਗਾ ਜਾਂ ਨਹੀਂ। ਉਨ੍ਹਾਂ ਨੂੰ 6 ਮਈ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਗਲੇ ਦਿਨ ਲਿਗਾਮੈਂਟ ਟੀਅਰ ਦਾ ਇਲਾਜ ਕੀਤਾ ਗਿਆ। ਡਾਕਟਰਾਂ ਨੇ ਗੰਭੀਰ ਜੋੜਾਂ ਦੇ ਦਰਦ, ਸੋਜ, ਅਸਥਿਰਤਾ ਅਤੇ ਭਾਰ ਸਹਿਣ ਵਿੱਚ ਮੁਸ਼ਕਲ ਵਰਗੇ ਲੱਛਣ ਦਰਜ ਕੀਤੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਮਿਲਿਆ। 12 ਮਈ ਨੂੰ ਉਨ੍ਹਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ।

👉ਗੁਲਸ਼ਨ ਤਨੇਜਾ ਨੇ ਕਿਹਾ,“ਮੈਂ ਹੁਣ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਸਿਹਤ ਕਾਰਡ ਕਰਕੇ ਮੈਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਿਆ। ਇਹ ਯੋਜਨਾ ਸਾਡੇ ਵਰਗੇ ਪਰਿਵਾਰਾਂ ਦਾ ਖ਼ਰਚ ਘਟਾ ਰਹੀ ਹੈ ਅਤੇ ਮਹਿੰਗਾ ਇਲਾਜ ਆਸਾਨ ਬਣਾ ਰਹੀ ਹੈ।”

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਆਰਥੋਪੀਡਿਕ ਬੀਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫਾਇਤੀ ਅਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪੱਸ਼ਟ ਹੋਈ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਕੈਸ਼ਲੈੱਸ ਗੋਡੇ ਬਦਲਣ, ਚੂਲੇ ਅਤੇ ਟ੍ਰੌਮਾ ਸਬੰਧੀ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ ਵਿੱਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿੱਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਅਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਪਿਛਲੇ ਚਾਰ ਸਾਲਾਂ ਦੇ ਸਮੂਹਿਕ ਯਤਨਾਂ ਸਦਕਾ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਛਾੜ ਕੇ ਨੰਬਰ ਇਕ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ ਪ੍ਰਾਪਤੀ

👉ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ; ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ਵਿੱਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਅੱਜ ਸਾਡੇ ਬੱਚੇ ਮੁੱਖ ਮੰਤਰੀ ਨੂੰ ਵੀ ਸਵਾਲ ਕਰਨ ਤੋਂ ਨਹੀਂ ਝਿਜਕਦੇ; ਪਹਿਲਾਂ ਕੋਈ ਵੀ ਮੁੱਖ ਮੰਤਰੀ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਨਹੀਂ ਰਚਾਉਂਦਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਅਸੀਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕੀਤਾ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ, ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਅਤੇ ਨਤੀਜੇ ਹੁਣ ਸਭ ਦੇ ਸਾਹਮਣੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਡੀ ਸਰਕਾਰ ਰੱਟਾ ਲਾਉਣ ਦੀ ਬਜਾਏ ਗਿਆਨ-ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ ਜੋ ਸਮਝ ਅਤੇ ਆਲੋਚਨਾਤਮਕ ਸੋਚ ਨੂੰ ਵਿਕਸਤ ਕਰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਇਸ ਸਾਲ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News : Education revolution in Punjab; ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਅੱਜ ਇੱਥੇ ਟੈਗੋਰ ਥੀਏਟਰ ਵਿਖੇ ‘ਸਿਤਾਰੇ ਜ਼ਮੀਨ ਤੇ’ ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ, ਸਗੋਂ ਦੇਸ਼ ਭਰ ਵਿੱਚ ਉੱਤਮਤਾ, ਆਤਮ-ਵਿਸ਼ਵਾਸ ਅਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।ਇਸ ਇਕੱਠ ਦੀਆਂ ਕੁਝ ਝਲਕੀਆਂ ‘ਐਕਸ’ ‘ਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਚੰਡੀਗੜ੍ਹ ਵਿਖੇ ‘ਸਿਤਾਰੇ ਜ਼ਮੀਨ ’ਤੇ’ ਪ੍ਰੋਗਰਾਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਟੌਪਰਾਂ ਨੂੰ ਸਨਮਾਨਿਤ ਕਰਨ ਦਾ ਮਾਣ ਹਾਸਲ ਹੋਇਆ। ਇਸ ਮੌਕੇ ਮੈਂ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਕਿ ਜਨਮ ਮਿਤੀ ਦੇ ਆਧਾਰ ‘ਤੇ ਰੈਂਕ ਤੈਅ ਕਰਨ ਦੀ ਬਜਾਏ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਦਿੱਤਾ ਜਾਵੇ। ਅੱਜ ਤੁਹਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਵੀ ਪਛਾੜ ਰਹੇ ਹਨ।”ਮੁੱਖ ਮੰਤਰੀ ਨੇ ਪੋਸਟ ਦੇ ਅੰਤ ਵਿੱਚ ਕਿਹਾ, “ਵਿਦਿਆਰਥੀਆਂ ਲਈ ਮੇਰਾ ਸੰਦੇਸ਼ ਸਾਫ ਤੇ ਸਪੱਸ਼ਟ ਹੈ ਕਿ ਜ਼ਿੰਦਗੀ ਵਿੱਚ ਤੁਸੀਂ ਭਾਵੇਂ ਕਿੰਨੇ ਵੀ ਸਫਲ ਹੋ ਜਾਓ, ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ। ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਹਮੇਸ਼ਾ ਸਤਿਕਾਰ ਕਰੋ, ਕਿਉਂਕਿ ਇੱਕ ਜੇਤੂ ਨੂੰ ਵੀ ਮੈਡਲ ਲੈਣ ਲਈ ਝੁਕਣਾ ਪੈਂਦਾ ਹੈ। ਤੁਹਾਡੇ ਸਾਰਿਆਂ ਦੇ ਰੌਸ਼ਨ ਅਤੇ ਸਫਲ ਭਵਿੱਖ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।”

ਇਹ ਵੀ ਪੜ੍ਹੋ 👉ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਬੀਰ ਸਿੰਘ

ਪੰਜਾਬ ਭਰ ਦੇ ਜ਼ਿਲ੍ਹਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ‘ਸਿਤਾਰੇ ਜ਼ਮੀਨ ਤੇ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦਾ ਨਾਂ ਰੌਸ਼ਨ ਕੀਤਾ ਹੈ। ਅਤੀਤ ਵਿੱਚ ਅਜਿਹੇ ਸਮਾਗਮ ਕਦੇ ਨਹੀਂ ਕਰਵਾਏ ਗਏ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ, ਖਾਸ ਕਰਕੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਪਹਿਲਾਂ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਅਕਸਰ ਪ੍ਰੀਖਿਆਵਾਂ ਵਿੱਚ ਮੁਕਾਬਲਾ ਕਰਨ ਤੋਂ ਝਿਜਕਦੇ ਅਤੇ ਅਸੁਰੱਖਿਅਤ ਮਹਿਸੂਸ ਕਰਦੇ ਸਨ, ਪਰ ਅੱਜ ਉਹ ਪੂਰੇ ਆਤਮ-ਵਿਸ਼ਵਾਸ ਨਾਲ ਮੱਲਾਂ ਮਾਰ ਰਹੇ ਹਨ ਅਤੇ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ।”
ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜਿੱਥੇ ਉਹ ਆਧੁਨਿਕ ਅਧਿਆਪਨ ਪ੍ਰਣਾਲੀਆਂ ਸਿੱਖਦੇ ਹਨ। ਵਾਪਸ ਆਉਣ ਤੋਂ ਬਾਅਦ ਉਹ ਇਸ ਗਿਆਨ ਨੂੰ ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਸਿੱਖਿਆ ਦਾ ਵਿਸ਼ਵ ਪੱਧਰੀ ਮਿਆਰ ਪੰਜਾਬ ਦੇ ਕੋਨੇ-ਕੋਨੇ ਦੇ ਕਲਾਸਰੂਮਾਂ ਤੱਕ ਪਹੁੰਚੇ। ਇਹ ਨਵੀਨਤਮ ਪਹਿਲਕਦਮੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਗੁਣਾਤਮਕ ਤਬਦੀਲੀਆਂ ਲਿਆ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵਿਦਿਆਰਥੀਆਂ ਨੂੰ ਹੋ ਰਿਹਾ ਹੈ। ਇਹ ਅਧਿਆਪਕ ਬਦਲਾਅ ਦੇ ਦੂਤ ਵਜੋਂ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰ ਰਹੇ ਹਨ।”ਉਨ੍ਹਾਂ ਨੇ ਅੱਗੇ ਕਿਹਾ, “ਇਹ ਪਹਿਲਕਦਮੀ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਦੀ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਿਧੀਆਂ ਨਾਲ ਲੈਸ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ। ਨਤੀਜੇ ਅੱਜ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੇ ਪਰਿਵਾਰਾਂ ਦਾ ਨਾਂ ਰੌਸ਼ਨ ਕਰ ਰਹੇ ਹਨ। ਮੌਜੂਦਾ ਯੁੱਗ ਹੁਨਰ ਦਾ ਹੈ, ਸਾਡੀ ਸਰਕਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਇਹ ਵੀ ਪੜ੍ਹੋ 👉Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਜ਼ਿੰਦਗੀ ਵਿੱਚ ਗ੍ਰਾਸ-ਰੂਟਸ (ਜ਼ਮੀਨੀ ਨਾਲ ਜੁੜਨ) ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾ ਕਿ ਪੈਰਾਸ਼ੂਟਰ ਬਣਨ ਦੀ। ਗ੍ਰਾਸ-ਰੂਟਸ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਜ਼ਮੀਨ ਤੋਂ ਉੱਠਦੇ ਹਨ ਅਤੇ ਦੁਨੀਆ ਨੂੰ ਜਿੱਤਣ ਲਈ ਅੱਗੇ ਵਧਦੇ ਹਨ। ਅਜਿਹੇ ਮਿਹਨਤੀ ਵਿਅਕਤੀਆਂ ਲਈ ਅਸੀਮ ਮੌਕੇ ਹੁੰਦੇ ਹਨ। ਦੂਜੇ ਪਾਸੇ ਪੈਰਾਸ਼ੂਟਰਜ਼ ਅਸਮਾਨ ਤੋਂ ਹੇਠਾਂ ਉਤਰਦੇ ਹਨ ਅਤੇ ਉਨ੍ਹਾਂ ਦਾ ਦੇਰ-ਸਵੇਰ ਡਿੱਗਣਾ ਤੈਅ ਹੁੰਦਾ ਹੈ। ਤੁਹਾਡਾ ਧਿਆਨ ਹਮੇਸ਼ਾ ਬੁਲੰਦੀ ਛੂਹਣ ‘ਤੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਰਕਾਰ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”ਹਵਾਬਾਜ਼ੀ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਤਰ੍ਹਾਂ ਇੱਕ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਸਮਰੱਥ ਬਣਾਉਂਦਾ ਹੈ, ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਲਈ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇ। ਸਾਡੇ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਰੀ ਮਾਰਨ ਲਈ ਖੰਭ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੈਂ ਹਰ ਨੌਜਵਾਨ ਨੂੰ ਮਿਹਨਤ ਅਤੇ ਲਗਨ ਰਾਹੀਂ ਵੱਖਰੀ ਪਛਾਣ ਬਣਾਉਣ ਦੀ ਅਪੀਲ ਕਰਦਾ ਹਾਂ ਕਿਉਂਕਿ ਤੁਸੀਂ ਜੋ ਕੁਝ ਹਾਸਲ ਕਰ ਸਕਦੇ ਹੋ ਉਸ ਦੀ ਕੋਈ ਸੀਮਾ ਨਹੀਂ ਹੈ।”ਸਫਲਤਾ ਦੇ ਬਾਵਜੂਦ ਵਿਦਿਆਰਥੀਆਂ ਨੂੰ ਨਿਮਰ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਆਪਣੀਆਂ ਪ੍ਰਾਪਤੀਆਂ ਕਰਕੇ ਕਦੇ ਵੀ ਹੰਕਾਰੀ ਨਹੀਂ ਹੋਣਾ ਚਾਹੀਦਾ। ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਰਹਿਣਾ ਜ਼ਰੂਰੀ ਗੁਣ ਹੁੰਦੇ ਹਨ, ਪਰ ਹੰਕਾਰ ਕਦੇ ਵੀ ਸਫਲਤਾ ਦੇ ਨਾਲ ਨਹੀਂ ਆਉਣਾ ਚਾਹੀਦਾ। ਨਿਮਰਤਾ, ਮਿਹਨਤ ਅਤੇ ਦ੍ਰਿੜਤਾ ਨਿਰੰਤਰ ਸਫਲਤਾ ਦੀਆਂ ਅਸਲ ਕੁੰਜੀਆਂ ਹਨ ਅਤੇ ਇਹ ਕਦਰਾਂ-ਕੀਮਤਾਂ ਹਮੇਸ਼ਾ ਤੁਹਾਡੇ ਸਫ਼ਰ ਦਾ ਮਾਰਗਦਰਸ਼ਨ ਕਰਦੀਆਂ ਹੋਣ।”ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਨੂੰ ਅਨਾਜ ਦਿੰਦਾ ਹੈ ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਆਪਣੀ ਬਹਾਦਰੀ, ਮਿਹਨਤ ਅਤੇ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਇਸ ਪਵਿੱਤਰ ਧਰਤੀ ਦਾ ਇਕ-ਇਕ ਇੰਚ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਪ੍ਰਣਾਇਆ ਹੋਇਆ ਹੈ ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਜਬਰ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਹੈ।”

ਇਹ ਵੀ ਪੜ੍ਹੋ 👉ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਉਨ੍ਹਾਂ ਨੇ ਅੱਗੇ ਜੋੜਿਆ, “ਪੰਜਾਬੀ ਕੁਦਰਤ ਵੱਲੋਂ ਹੀ ਮੋਹਰੀ ਰਹਿਣ ਦੇ ਸੁਭਾਅ ਦੇ ਮਾਲਕ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹਰ ਖੇਤਰ ਵਿੱਚ ਬੁਲੰਦੀ ਹਾਸਲ ਕੀਤੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਨੇ ਮੋਹਰੀ ਭੂਮਿਕਾ ਨਿਭਾਈ ਅਤੇ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ।”ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਲਗਭਗ ਚਾਰ ਲੱਖ ਬੱਚੇ ਫਰਸ਼ ‘ਤੇ ਬੈਠ ਕੇ ਪੜ੍ਹ ਰਹੇ ਸਨ। ਅੱਜ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇੱਕ ਵੀ ਬੱਚਾ ਫਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜਬੂਰ ਨਹੀਂ ਹੈ। ਪੰਜਾਬ ਹੁਣ ਸਿੱਖਿਆ ਖੇਤਰ ਨਾਲ ਸਬੰਧਤ ਲਗਭਗ ਹਰ ਰਾਸ਼ਟਰੀ ਰਿਪੋਰਟ ਵਿੱਚ ਸਿਖਰਲੇ ਦਰਜੇ ਹਾਸਲ ਕਰ ਰਿਹਾ ਹੈ।ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਦੇਸ਼ ਵਿੱਚ ਪੁਰਾਣੀ ਪ੍ਰੀਖਿਆ ਪ੍ਰਣਾਲੀ ਨੂੰ ਬਦਲਣਾ ਚਾਹੀਦਾ ਹੈ। ਨੀਟ ਵਰਗੀਆਂ ਪ੍ਰੀਖਿਆਵਾਂ ਦੇ ਲੀਕ ਹੋਣ ਵਰਗੀਆਂ ਘਟਨਾਵਾਂ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰ ਰਹੀਆਂ ਹਨ। 19ਵੀਂ ਸਦੀ ਦੇ ਸਿਸਟਮ ‘ਤੇ ਭਰੋਸਾ ਕਰਨ ਦੀ ਬਜਾਏ ਪ੍ਰੀਖਿਆਵਾਂ, ਵਿਦਿਆਰਥੀਆਂ ਦੀ ਸਮੁੱਚੀ ਯੋਗਤਾ ਅਤੇ ਸਮਰੱਥਾਵਾਂ ਦਾ ਮੁਲਾਂਕਣ ਕਰਨ ਵਾਲੀਆਂ ਹੋਣੀਆਂ ਚਾਹੀਦੀਆਂ ਹਨ ਨਾ ਕਿ ਤਿੰਨ ਘੰਟੇ ਦੀ ਪ੍ਰੀਖਿਆ ਤੱਕ ਸੀਮਤ ਹੋਣ।ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, “ਪ੍ਰੀਖਿਆ ਪ੍ਰਣਾਲੀ ਨੂੰ 21ਵੀਂ ਸਦੀ ਦੇ ਵਿਦਿਆਰਥੀਆਂ ਦੀਆਂ ਲੋੜਾਂ ਅਤੇ ਯੋਗਤਾਵਾਂ ਮੁਤਾਬਕ ਢਾਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਮੁੱਚੀ ਸ਼ਖਸੀਅਤ ਅਤੇ ਸਮਰੱਥਾ ਦਾ ਵਿਕਾਸ ਹੋ ਸਕੇ। ਇਸ ਤਬਦੀਲੀ ਲਈ ਸਾਨੂੰ ਸਿੱਖਿਆ ਨੂੰ ਤਰਜੀਹ ਦੇਣ ਵਾਲੀਆਂ ਅਤੇ ਸਿੱਖਿਆ ‘ਚ ਨਿਵੇਸ਼ ਕਰਨ ਵਾਲੀਆਂ ਸਰਕਾਰਾਂ ਚੁਣਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ 👉ਮੀਂਹ ਨੇ ਦਿੱਤੀ ਵੱਡੀ ਰਾਹਤ, ਪੰਜਾਬ ’ਚ ਬਿਜਲੀ ਮੰਗ ਅਚਾਨਕ ਘਟੀ

ਇਸ ਮੌਕੇ ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕੀਤੇ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਉਨ੍ਹਾਂ ਦੇ ਸਕੂਲਾਂ, ਵਿਸ਼ਵਾਸ ਅਤੇ ਖਾਹਿਸ਼ਾਂ ਨੂੰ ਕਿਵੇਂ ਨਵਾਂ ਰੂਪ ਦੇ ਰਹੀ ਹੈ।
ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਫਰੀਦਕੋਟ ਜ਼ਿਲ੍ਹੇ ਦੇ ਜੈਤੋ ਤੋਂ ਹਰਲੀਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਉੱਤਮਤਾ ਹਾਸਲ ਕਰਨ ਲਈ ਹੱਲਾਸ਼ੇਰੀ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਸਕੂਲ ਰੁਪਾਣਾ ਦੇ ਵਿਦਿਆਰਥੀ ਨਿਖਿਲ ਪਾਂਡੇ ਨੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਇੱਕ ਕਵਿਤਾ ਪੇਸ਼ ਕੀਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਵੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਸ਼ਿਸ਼ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਲੁਧਿਆਣਾ ਤੋਂ ਸੁਹਾਨੀ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪਹਿਲਕਦਮੀਆਂ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ ਅਤੇ ਉਸ ਨੇ ਵਿਦਿਆਰਥੀਆਂ ਨੂੰ ਜਨਤਕ ਪਲੇਟਫਾਰਮਾਂ ‘ਤੇ ਬੋਲਣ ਅਤੇ ਵਿਚਾਰ ਪੇਸ਼ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਜ਼ੀਰਾ ਦੇ ਇੱਕ ਸਰਕਾਰੀ ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੜੀਆਂ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕਰਕੇ ਸਿੱਖਿਆ ਨੂੰ ਵਧੇਰੇ ਪਹੁੰਚਯੋਗ ਬਣਾਇਆ ਹੈ। ਉਸ ਨੇ ਆਪਣੇ ਸਕੂਲ ਵਿੱਚ ਇੱਕ ਲਿਫਟ ਦੀ ਸਥਾਪਨਾ ‘ਤੇ ਵੀ ਚਾਨਣਾ ਪਾਇਆ ਅਤੇ ਸਾਂਝਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਸਕੂਲ ਦਾ ਦੌਰਾ ਕਰਨਗੇ।

ਇਹ ਵੀ ਪੜ੍ਹੋ 👉ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸ਼ਾਨਦਾਰ ਨਤੀਜੇ ਦਿੱਤੇ
ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਸਮੁੱਚੇ ਸੂਬੇ ਵਿੱਚ ਸ਼ਾਨਦਾਰ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ। ਨੀਤੀ ਆਯੋਗ ਦੇ ਸਕੂਲ ਸਿੱਖਿਆ ਦੇ ਮੁਲਾਂਕਣ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਨੇ ਰਵਾਇਤੀ ਤੌਰ ‘ਤੇ ਬਿਹਤਰ ਪ੍ਰਦਰਸ਼ਨ ਵਾਲੇ ਕਈ ਸੂਬਿਆਂ ਨੂੰ ਪਛਾੜ ਦੇਸ਼ ਭਰ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਾਲ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਲਈ ਕੁਆਲੀਫਾਈ ਕੀਤਾ ਹੈ, ਜਦੋਂ ਕਿ ਸਰਕਾਰ ਨੇ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੰਸਥਾ ‘ਫਿਜ਼ਿਕਸ ਵਾਲਾ’ ਨਾਲ ਵੀ ਭਾਈਵਾਲੀ ਕੀਤੀ ਹੈ।ਭਗਵੰਤ ਮਾਨ ਸਰਕਾਰ ਨੇ ਲਗਭਗ 19,000 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜਿਸਨੇ ਵਿਦਿਆਰਥੀਆਂ ਦੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਲਈ ਲਗਭਗ 25 ਲੱਖ ਮਾਪਿਆਂ ਅਤੇ 1.8 ਲੱਖ ਤੋਂ ਵੱਧ ਸਕੂਲ ਸਟਾਫ਼ ਨੂੰ ਮਿਲਣੀਆਂ ਕਰਨ ਦਾ ਮੌਕਾ ਦਿੱਤਾ। ਹੋਰ ਮੁੱਖ ਸੁਧਾਰਾਂ ਵਿੱਚ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕਾਂ ਲਈ ਵਿਦੇਸ਼ੀ ਸਿਖਲਾਈ ਪ੍ਰੋਗਰਾਮ, ਵਿਦਿਆਰਥਣਾਂ ਲਈ ਆਵਾਜਾਈ ਸਹੂਲਤਾਂ ਅਤੇ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ ਦਾ ਵਿਸਥਾਰ ਸ਼ਾਮਲ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मन की बात’ देश को जोड़ने और प्रेरित करने का सशक्त माध्यम- ऊर्जा मंत्री अनिल विज

0

👉खिलाड़ियों, युवाओं और समाजसेवियों की उपलब्धियों को देश के सामने लाता है ‘मन की बात’ कार्यक्रम- विज
Haryana News:हरियाणा के ऊर्जा, परिवहन एवं श्रम मंत्री श्री अनिल विज ने कहा कि “देश हमारा है, इसे आगे बढ़ाने के लिए हमें स्वयं आगे आना होगा, यही ‘मन की बात’ कार्यक्रम का मूल उद्देश्य है।” उन्होंने कहा कि प्रधानमंत्री श्री नरेंद्र मोदी का ‘मन की बात’ कार्यक्रम अत्यंत प्रेरणादायक है, जिसने पूरे देश को एक सूत्र में बांधा है।श्री विज आज अंबाला छावनी में प्रधानमंत्री श्री नरेंद्र मोदी के लोकप्रिय कार्यक्रम ‘मन की बात’ को सुनने एवं देखने के उपरांत मीडिया कर्मियों से बातचीत कर रहे थे।श्री विज ने कहा कि प्रधानमंत्री प्रत्येक माह ‘मन की बात’ के माध्यम से देशवासियों से सीधे संवाद करते हैं और विभिन्न क्षेत्रों में हो रही उपलब्धियों तथा सकारात्मक प्रयासों की जानकारी साझा करते हैं।

इसे भी पढ़ें  पंजाब में कानून व्यवस्था की स्थिति चिंताजनक : मुख्यमंत्री नायब सिंह सैनी

उन्होंने बताया कि आज के कार्यक्रम में प्रधानमंत्री ने उत्कृष्ट खिलाड़ियों गुरविंद्र सिंह और अन्वेष से दूरभाष पर बातचीत कर उनकी खेल उपलब्धियों की सराहना की तथा उन्हें प्रोत्साहित किया। उन्होंने दोनों खिलाड़ियों को कॉमनवेल्थ गेम्स के लिए चयनित होने पर बधाई देते हुए उनके उज्ज्वल भविष्य की कामना की। श्री विज ने कहा कि उनकी उपलब्धियां अन्य खिलाड़ियों के लिए भी प्रेरणा का स्रोत बनेंगी और वे भी सकारात्मक ऊर्जा के साथ अपने खेल में आगे बढ़ेंगे।ऊर्जा मंत्री ने कहा कि प्रधानमंत्री ने भीषण गर्मी के मौसम में स्वयं को सुरक्षित रखने संबंधी महत्वपूर्ण जानकारी भी साझा की। उन्होंने देसी पेय पदार्थों के उपयोग पर बल देते हुए कहा कि लस्सी, आम पन्ना तथा आम से बने अन्य पारंपरिक पेय पदार्थ स्वास्थ्यवर्धक हैं और देश में आसानी से उपलब्ध हैं।

इसे भी पढ़ें  CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

कार्यक्रम के दौरान खगोल विज्ञान (एस्ट्रोनॉमी) के विषय पर भी चर्चा की गई। उन्होंने कहा कि भारत में विज्ञान और खगोल विज्ञान का ज्ञान अत्यंत प्राचीन और समृद्ध रहा है। आज की युवा पीढ़ी छोटे-छोटे विज्ञान क्लब बनाकर इस ज्ञान को आगे बढ़ा रही है और समाज में वैज्ञानिक जागरूकता फैलाने का कार्य कर रही है।उन्होंने कहा कि प्रधानमंत्री ने पर्यावरण संरक्षण और जल शुद्धिकरण जैसे महत्वपूर्ण विषयों पर भी प्रकाश डाला। एक गांव का उदाहरण देते हुए बताया गया कि वहां के युवाओं ने एक छोटी नदी, जो गंदगी और गाद से भर चुकी थी, को साफ कर उसका पुराना स्वरूप वापस दिलाया और उसे स्वच्छ बनाया। श्री विज ने कहा कि यह हम सभी के लिए प्रेरणा का विषय है और यह संदेश देता है कि “देश हमारा है, इसे आगे बढ़ाने के लिए हमें स्वयं आगे आना होगा।”

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਬੁਲਾਰਿਆਂ ਨੇ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ

0

👉ਸ਼ਹੀਦੀ ਹਫ਼ਤੇ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਲਿਆ ਜਾਵੇਗਾ ਸਖ਼ਤ ਫੈਸਲਾ-ਜਥੇਦਾਰ ਕੁਲਦੀਪ ਸਿੰਘ ਗੜਗੱਜ
👉ਐਕਟ ਨੂੰ ਲੈ ਕੇ ਸਰਕਾਰ ਦਾ ਹੱਠੀ ਰਵੱਈਆ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ
Baba Bakala Sahib/Amritsar News:ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚ ਦਰਜ ਮੱਦਾਂ ਜਿਨ੍ਹਾਂ ’ਤੇ ਸਿੱਖ ਪੰਥ ਵੱਲੋਂ ਇਤਰਾਜ਼ ਜਿਤਾਏ ਜਾ ਰਹੇ ਹਨ, ਸਬੰਧੀ ਵਿਚਾਰਾਂ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਹੋਈ। ਇਸ ਕਾਨਫ਼ਰੰਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਵੱਖ-ਵੱਖ ਸਿੱਖ ਸੰਪ੍ਰਦਾਵਾਂ, ਜਥੇਬੰਦੀਆਂ, ਸਿੱਖ ਬੁੱਧੀਜੀਵੀ ਅਤੇ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਪੰਥਕ ਕਾਨਫ਼ਰੰਸ ’ਚ ਵੱਖ-ਵੱਖ ਬੁਲਾਰਿਆਂ ਨੇ ਇਕਮਤ ਹੋ ਕੇ ਸਰਕਾਰ ਵੱਲੋਂ ਪਾਸ ਕੀਤੇ ਐਕਟ ਵਿਚਲੀਆਂ ਖਾਮੀਆਂ ਨੂੰ ਤੁਰੰਤ ਦੂਰ ਕੀਤੇ ਜਾਣ ’ਤੇ ਜ਼ੋਰ ਦਿੱਤਾ। ਬੁਲਾਰਿਆਂ ਕਿਹਾ ਕਿ ਜਿੜੀਆਂ ਮੱਦਾਂ ’ਤੇ ਪੰਥ ਨੂੰ ਇਤਰਾਜ਼ ਹੈ, ਸਰਕਾਰ ਨੂੰ ਆਪਣੇ ਹੱਠਧਰਮੀ ਛੱਡ ਕੇ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।ਇਸੇ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਦੁਆਰਾ ਪਾਸ ਕੀਤਾ ਇਹ ਕਾਨੂੰਨ ਮਿੱਠਾ ਜ਼ਹਿਰ ਹੈ, ਜੋ ਕੌਮ ਦੇ ਭਵਿੱਖ ਲਈ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਸਿੱਖ ਸੰਸਥਾਵਾਂ ਅੰਦਰ ਸਿੱਧੀ ਦਖ਼ਲਅੰਦਾਜ਼ੀ ਦੀ ਚਾਲ ਹੈ, ਜਿਸ ਨੂੰ ਕੌਮ ਭਲੀਭਾਂਤ ਸਮਝਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਾਲ ਖ਼ਾਲਸਾ ਪੰਥ ਸਹਿਮਤ ਹੈ, ਪਰ ਕਾਨੂੰਨ ਵਿਚ ਮਰਯਾਦਾ ਅਤੇ ਸੇਵਾਦਾਰਾਂ ਧਿਰਾਂ ਨਾਲ ਸਬੰਧਤ ਮੱਦਾਂ ’ਤੇ ਕੌਮ ਨੂੰ ਵੱਡਾ ਇਤਰਾਜ਼ ਹੈ। ਪੰਜਾਬ ਸਰਕਾਰ ਦੀ ਵਿਧਾਨ ਸਭਾ ਨੇ ਇਸ ਕਾਨੂੰਨ ਨਾਲ ਗੁਰੂ ਗ੍ਰੰਥ ਅਤੇ ਗੁਰੂ ਪੰਥ ਉੱਤੇ ਆਪਣਾ ਕੰਟ੍ਰੋਲ ਕਰਨ ਦਾ ਯਤਨ ਕੀਤਾ ਹੈ।

ਇਹ ਵੀ ਪੜ੍ਹੋ ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਗੁਰੂ ਖ਼ਾਲਸਾ ਪੰਥ ਦੀ ਨੁਮਾਇੰਦਗੀ ਨਹੀਂ ਕਰਦੀ ਅਤੇ ਨਾ ਹੀ ਇਹ ਧਰਮ ਦੇ ਨਿਯਮ ਤੈਅ ਕਰ ਸਕਦੀ ਹੈ ਅਤੇ ਇਹ ਸਰਕਾਰ ਵੱਲੋਂ ਪੰਥ ਦੇ ਅਧਿਕਾਰ ਵਿਚ ਦਖ਼ਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਸਦੀਵੀ ਹੈ। ਸਰਕਾਰ ਸਿੱਖਾਂ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਉੱਤੇ ਆਪਣੇ ਹਿਸਾਬ ਨਾਲ ਕਾਇਦੇ ਕਾਨੂੰਨ ਨਹੀਂ ਥੋਪ ਸਕਦੀ।ਜਥੇਦਾਰ ਗੜਗੱਜ ਨੇ ਕਿਹਾ ਕਿ ਅਸਲ ਮਾਮਲਾ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦਾ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਉਹ ਕਿਹੜੀਆਂ ਸ਼ਕਤੀਆਂ ਹਨ ਜੋ ਲਗਾਤਾਰ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਸੱਟ ਮਾਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 2015 ਦੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਸਿਰਸਾ ਮੁਖੀ ਦਾ ਹੱਥ ਹੈ, ਲੇਕਿਨ ਸਰਕਾਰ ਨੇ ਅੱਜ ਤਕ ਉਸ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਨਹੀਂ ਲਿਆਂਦਾ ਤੇ ਨਾ ਸਜ਼ਾ ਦਿੱਤੀ। ਸਗੋਂ ਬੇਅਦਬੀ ਨਾਲ ਸਬੰਧਤ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਲਈ ਸਰਕਾਰ ਦੇ ਵਕੀਲਾਂ ਦੀ ਸਹਿਮਤੀ ਦੋਸ਼ੀਆਂ ਨੂੰ ਬਚਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ, ਜੋ ਪੂਰਾ ਹੋ ਚੁੱਕਾ ਹੈ ਅਤੇ ਸਰਕਾਰ ਨੇ ਸਿੱਖਾਂ ਦੇ ਇਤਰਾਜ਼ਾਂ ਸਬੰਧੀ ਵਿਚਾਰ ਕਰਨ ਦੀ ਵੀ ਕੋਈ ਗੱਲ ਨਹੀਂ ਕੀਤੀ।ਇਸ ਦੇ ਉਲਟ ਮੁੱਖ ਮੰਤਰੀ ਵੱਲੋਂ ਹੈਂਕੜ ਭਰੇ ਪ੍ਰਗਟਾਵੇ ਕੀਤੇ ਜਾ ਰਹੇ ਹਨ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਵੰਗਾਰ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਸਰਕਾਰ ਦੇ ਇਸ ਰਵੱਈਆ ਦਾ ਨੋਟਿਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਨਹੀਂ ਸਗੋਂ ਖ਼ਾਲਸਾ ਪੰਥ ਨੂੰ ਸੰਬੋਧਤ ਹੁੰਦਿਆਂ ਸਖ਼ਤ ਫ਼ੈਸਲਾ ਕੀਤਾ ਜਾਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤੇ ਐਕਟ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਤੋਂ ਕਿਸੇ ਨੂੰ ਇਤਰਾਜ਼ ਨਹੀਂ, ਪ੍ਰੰਤੂ ਇਸ ਵਿਚਲੀਆਂ ਕੁਝ ਮੱਦਾਂ ਸਿੱਖ ਸੰਗਤਾਂ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਬੁੱਧੀਜੀਵੀਆਂ ਅਤੇ ਸੰਗਤਾਂ ਵੱਲੋਂ ਲਗਾਤਾਰ ਇਤਰਾਜ਼ ਕਰਨ ਤੋਂ ਬਾਅਦ ਵੀ ਸਰਕਾਰ ਦਾ ਹੱਠੀ ਰਵੱਈਆ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ’ਚ ਸਰਕਾਰੀ ਦਖ਼ਲ ਨੂੰ ਬਰਦਾਸ਼ਤ ਨਹੀਂ ਕਰਨਗੇ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਸਿੱਖ ਭਾਵਨਾਵਾਂ ਸਮਝਦਿਆਂ ਐਕਟ ਵਿਚਲੀਆਂ ਇਤਰਾਜ਼ਯੋਗ ਮੱਦਾਂ ਨੂੰ ਤੁਰੰਤ ਹਟਾਏ ਜਾਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਇਕ ਮਤਾ ਪੇਸ਼ ਕੀਤਾ, ਜਿਸ ਨੂੰ ਸਮੂਹ ਸਿੱਖ ਜਥੇਬੰਦੀਆਂ ਅਤੇ ਹਾਜ਼ਰ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ

ਇਹ ਵੀ ਪੜ੍ਹੋ  ਚੰਬਾ ਵਿੱਚ ਵੱਡਾ ਸੜਕ ਹਾਦਸਾ, ਸੈਲਾਨੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, ਹਾਦਸੇ ‘ਚ 8 ਲੋਕਾਂ ਦੀ ਮੌਤ

ਇਸੇ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਆਪਣੇ ਸਬੰਧਨ ਵਿਚ ਸਰਕਾਰ ਨੂੰ ਸਿੱਖ ਭਾਵਨਾਵਾਂ ਸਮਝਣ ਅਤੇ ਇਤਰਾਜ਼ ਮੱਦਾਂ ਨੂੰ ਹਟਾਏ ਜਾਣ ਲਈ ਆਖਿਆ। ਇਸ ਦੌਰਾਨ ਸੱਚਖੰਡ ਸੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਬਾਬਾ ਜੀਤ ਸਿੰਘ ਜੌਲਾਂ, ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਪ੍ਰਿਤਪਾਲ ਸਿੰਘ, ਡਾ. ਕੇਹਰ ਸਿੰਘ, ਬਾਬਾ ਭਾਗ ਸਿੰਘ ਬੰਗੇ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਕਲਾ, ਡਾ. ਗੁਰਨਾਮ ਸਿੰਘ, ਸ. ਇਮਾਨ ਸਿੰਘ ਮਾਨ, ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਭਾਈ ਤਾਰਾ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਦਾਰਾ ਸਿੰਘ ਅਕਲੀਆਂ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਸੁਖਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ ਸਰਹਾਲੀ, ਬਾਬਾ ਜੋਗਿੰਦਰ ਸਿੰਘ ਬੜੂ ਸਾਹਿਬ ਵਾਲੇ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਬਾਬਾ ਹਾਕਮ ਸਿੰਘ ਨਿਰਮਲੇ ਸੰਪਰਦਾ, ਬਾਬਾ ਜੀਵਨ ਸਿੰਘ ਨਿਰਮਲੇ ਸੰਪਰਦਾ, ਬਾਬਾ ਸੁੱਖਾ ਸਿੰਘ ਬਾਬਾ ਹਾਕਮ ਸਿੰਘ ਸਿਰਹਾਲੀ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ ਚੋਹਲਾ ਸਾਹਿਬ, ਬਾਬਾ ਚਰਨ ਸਿੰਘ ਦਿਆਲਪੁਰਾ, ਬਾਬਾ ਮਹਿੰਦਰ ਸਿੰਘ ਕਾਰਸੇਵਾ ਤਾਰਨ ਤਾਰਨ, ਮਹੰਤ ਜਗਰੂਪ ਸਿੰਘ ਨਿਰਮਲੇ, ਸੰਤ ਬਾਬਾ ਭਾਗ ਸਿੰਘ ਬੰਗੇਵਾਲੇ, ਬਾਬਾ ਸੁੱਖਾ ਸਿੰਘ ਕਾਰਸੇਵਾ ਵਾਲੇ ਸਰਹਾਲੀ ਵੱਲੋਂ ਬਾਬਾ ਤਾਰਾ ਸਿੰਘ, ਬਾਬਾ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਭਾਗ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਗੜ੍ਹੀ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗਬਹਾਦਰ ਸਿੰਘ ਰਾਏ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੁਵਾਲਾ, ਸ. ਬਲਜੀਤ ਸਿੰਘ ਜਲਾਲ ਉਸਮਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸ. ਨਵਤੇਜ ਸਿੰਘ ਕਾਉਣੀ, ਸ. ਰਣਜੀਤ ਸਿੰਘ ਕਾਹਲੋਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਸਮੇਰ ਸਿੰਘ ਲਾਛੜੂ, ਸ. ਗੁਰਨਾਮ ਸਿੰਘ ਜੱਸਲ, ਬਾਬਾ ਬਲਬੀਰ ਸਿੰਘ ਘੁੰਨਸ, ਸ. ਬਲਦੇਵ ਸਿੰਘ ਚੁੰਘਾਂ, ਬੀਬੀ ਕਿਰਨਜੋਤ ਕੌਰ, ਬੀਬੀ ਗੁਰਪ੍ਰੀਤ ਕੌਰ ਬੀਬੀ ਜਸਬੀਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਬਲਵਿੰਦਰ ਸਿੰਘ ਵੇਈਂ ਪੂਈਂ, ਬੀਬੀ ਗੁਰਿੰਦਰ ਕੌਰ, ਬੀਬੀ ਜਸਪ੍ਰੀਤ ਕੌਰ ਮਹਿਲਪੁਰ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਬਲਦੇਵ ਸਿੰਘ ਖੋਖ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਖੁਸਵਰਸ਼ ਸਿੰਘ ਪੰਨੂ,

ਇਹ ਵੀ ਪੜ੍ਹੋ  ਅਮਰੀਕਾ ਤੋਂ ਗ੍ਰੀਨ ਕਾਰਡ ਉਮੀਦਵਾਰਾਂ ਲਈ ਵੱਡੀ ਰਾਹਤ

ਸ. ਦਰਸ਼ਨ ਸਿੰਘ ਸੇਰਖਾਂ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਹਰਜਿੰਦਰ ਸਿੰਘ ਪੁਆਤ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦੀਪ ਸਿੰਘ, ਕਾਨੂਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਮਲਕੀਤ ਸਿੰਘ, ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸ. ਰਾਜਿੰਦਰ ਸਿੰਘ ਰੂਬੀ, ਬਾਬਾ ਜੋਗਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਿੰਘ ਵਾਲੇ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਬਾਬਾ ਹਰਜੀਤ ਸਿੰਘ ਬੜੂ ਸਾਹਿਬ ਵਾਲੇ, ਸ. ਮੋਹਕਮ ਸਿੰਘ, ਬਲਤੇਜ ਸਿੰਘ ਢਿੱਲੋਂ, ਜਥੇਦਾਰ ਬਾਬਾ ਦਲੀਪ ਸਿੰਘ ਮੱਲੂ ਨੰਗਲ, ਬਾਬਾ ਹਰਦੀਪ ਸਿੰਘ ਮਸਤੂਆਣਾ ਸਾਹਿਬ, ਸ. ਇੰਦਰਜੀਤ ਸਿੰਘ, ਬਾਬਾ ਹਰਜਿੰਦਰ ਸਿੰਘ ਮੋਗਾ, ਬਾਬਾ ਪ੍ਰਮਾਨੰਦ ਜੀ ਵੱਡਾ ਅਖਾੜਾ, ਅਨੂਪ ਦਾਸ ਜੰਡਿਆਲਾ ਗੁਰੂ, ਬਾਬਾ ਲੱਖਾ ਸਿੰਘ ਨਾਨਕਸਰ ਵੱਲੋਂ ਬਾਬਾ ਬਲਬੀਰ ਸਿੰਘ, ਮਹੰਤ ਕਰਮਜੀਤ ਸਿੰਘ, ਬਾਬਾ ਬਲਵੀਰ ਸਿੰਘ ਟਿੱਬੇਵਾਲੇ, ਮਹੰਤ ਮਹਾਬੀਰ ਸਿੰਘ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਸ. ਹਰਦੇਵ ਸਿੰਘ ਨਾਗੋਕੇ, ਸ. ਨਾਰੰਗ ਸਿੰਘ ਨਾਗੋਕੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਨਾਥ ਸਿੰਘ, ਬਾਬਾ ਸੁਰਜੀਤ ਸਿੰਘ ਗੰਗਾਨਗਰ, ਬਾਬਾ ਲਵਪ੍ਰੀਤ ਸਿੰਘ ਪੰਜਗਰਾਹੀ, ਬਾਬਾ ਮਨਜੀਤ ਸਿੰਘ ਨਿਰਮਲੇ, ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਬਾਬਾ ਸੁਖਜੀਤ ਸਿੰਘ ਘਨਈਆ, ਸ. ਗੁਰਚਰਨ ਸਿੰਘ ਨਿਰਮਾਲੇ ਫਗਵਾੜੇ ਵਾਲੇ, ਬਾਬਾ ਤਰਲੋਕ ਸਿੰਘ, ਬੀਬੀ ਦਵਿੰਦਰ ਕੌਰ ਰਾਮਾ ਮੰਡੀ, ਬਾਬਾ ਅਮਰੀਕ ਸਿੰਘ, ਜਥੇਦਾਰ ਦਵਿੰਦਰ ਸਿੰਘ ਖੱਟੜਾ, ਸ. ਉਪਕਾਰ ਸਿੰਘ, ਜਥੇਦਾਰ ਬਾਬਾ ਜਗਮੋਹਨ ਸਿੰਘ, ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਮਿਸਾਲ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਬੇਅੰਤ ਸਿੰਘ, ਜਥੇਦਾਰ ਸ਼ਮਸ਼ੇਰ ਸਿੰਘ ਤਰਨਾ ਦਲ, ਜਥੇਦਾਰ ਦਿਲਬਾਗ ਸਿੰਘ ਤਰਨਾ ਦਲ, ਮਾਤਾ ਜਸਬੀਰ ਕੌਰ, ਬਾਬਾ ਮੋਹਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ, ਬਾਬਾ ਰੇਸ਼ਮ ਸਿੰਘ, ਬਾਬਾ ਅਵਤਾਰ ਸਿੰਘ, ਗਲੋਬਲ ਸਿੱਖ ਕੌਂੋਸਿਲ ਡਾ. ਕਲਜੀਤ ਕੌਰ ਯੂਕੇ, ਸ. ਸਰਬਜੀਤ ਸਿੰਘ ਪ੍ਰਧਾਨ ਲੋਕਲ ਕਮੇਟੀ ਖਡੂਰ ਸਾਹਿਬ, ਸ. ਕੰਵਰਪਾਲ ਸਿੰਘ ਦਲ ਖਾਲਸਾ, ਸ. ਦਾਰਾ ਸਿੰਘ ਗ੍ਰੰਥੀ ਸਭਾ ਪੰਜਾਬ, ਭਾਈ ਬਲਜੀਤ ਸਿੰਘ ਆਜ਼ਾਦ, ਬਾਬਾ ਕੁਲਬੀਰ ਸਿੰਘ, ਗਿਆਨੀ ਪ੍ਰਤਾਪ ਸਿੰਘ, ਸ. ਸਰਬਜੀਤ ਸਿੰਘ ਢੋਟੀਆਂ ਹੈਡ ਪ੍ਰਚਾਰਕ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

0

👉1 ਮਾਰਚ, 2025 ਤੋਂ ਹੁਣ ਤੱਕ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 56 ਕਿਲੋਗ੍ਰਾਮ ਆਈਸੀਈ ਅਤੇ 20 ਕਰੋੜ ਰੁਪਏ ਦੀ ਡਰੱਗ ਮਨੀ ਨਾਲ 65 ਹਜ਼ਾਰ ਨਸ਼ਾ ਤਸਕਰ ਕਾਬੂ
👉ਡੀਜੀਪੀ ਗੌਰਵ ਯਾਦਵ ਨੇ ਨਸ਼ਾ ਕਾਰਟੈਲਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਨ ਦੀ ਵਚਨਬੱਧਤਾ ਦੁਹਰਾਈ
👉8.85 ਕਰੋੜ ਰੁਪਏ ਦੀ ਹਵਾਲਾ ਰਕਮ ਨਾਲ 65 ਹਵਾਲਾ ਸੰਚਾਲਕ ਕਾਬੂ
Punjab News:ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ ‘ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਡੀਜੀਪੀ ਨੇ ਕਿਹਾ ਕਿ “ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।”ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਨਸ਼ਾ ਤਸਕਰਾਂ ਵਿਰੁੱਧ ਇੱਕੋ ਸਮੇਂ ਆਪ੍ਰੇਸ਼ਨ ਚਲਾ ਰਹੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 46,937 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 65,884 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਆਪ੍ਰੇਸ਼ਨਾਂ ਦੌਰਾਨ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 71 ਕਿਲੋਗ੍ਰਾਮ ਚਰਸ, 986 ਕਿਲੋਗ੍ਰਾਮ ਗਾਂਜਾ, 56 ਕਿਲੋਗ੍ਰਾਮ ਆਈਸੀਈ ਅਤੇ 55 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।ਡੀਜੀਪੀ ਨੇ ਕਿਹਾ ਕਿ ਇਨ੍ਹਾਂ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 20 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੀ ਵੱਡੀ ਸਫਲਤਾ ਗੁਪਤ ਹਵਾਲਾ ਚੈਨਲਾਂ ਨੂੰ ਹਮਲਾਵਰ ਢੰਗ ਨਾਲ ਨਿਸ਼ਾਨਾ ਬਣਾਉਣਾ ਹੈ, ਜਿਨ੍ਹਾਂ ਜ਼ਰੀਏ ਵੱਡੇ ਮੁਨਾਫ਼ੇ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨੀ ਸਪਲਾਇਰਾਂ ਨੂੰ ਵਾਪਸ ਭੇਜੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਨੈੱਟਵਰਕ ਸ਼ੈੱਲ ਕੰਪਨੀਆਂ, ਵਟਸਐਪ ਅਤੇ ਸਿਗਨਲ ਵਰਗੀਆਂ ਐਨਕ੍ਰਿਪਟਡ ਐਪਲੀਕੇਸ਼ਨਾਂ ਅਤੇ ਵਰਚੁਅਲ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਕੰਮ ਕਰਦੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਾਂਚ ਅਧਿਕਾਰੀਆਂ ਦੀ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿੱਚ ਸਮਰਪਿਤ ਵਿੱਤੀ ਜਾਂਚ ਇਕਾਈਆਂ (ਐਫਆਈਯੂ) ਸਥਾਪਤ ਕੀਤੀਆਂ ਹਨ, ਤਾਂ ਜੋ ਮੁਲਜ਼ਮ ਕਿਸੇ ਵੀ ਢੰਗ ਨਾਲ ਬਚ ਕੇ ਨਿਕਲ ਨਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਢਾਂਚਾਗਤ ਅਪਗ੍ਰੇਡ ਦੇ ਨਤੀਜੇ ਵਜੋਂ 65 ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8.85 ਕਰੋੜ ਰੁਪਏ ਦਾ ਹਵਾਲਾ ਮਨੀ ਬਰਾਮਦ ਕੀਤੀ ਗਈ।ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਆਪ੍ਰੇਸ਼ਨਾਂ ਵਿੱਚੋਂ ਇੱਕ ਵਿੱਚ, ਫਗਵਾੜਾ ਵਿੱਚ ਸ਼ਰਮਾ ਫਾਰੇਕਸ ਮਨੀ ਐਕਸਚੇਂਜ ਤੋਂ 5.09 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਬਰਾਮਦ ਅਤੇ ਫ੍ਰੀਜ਼ ਕਰਕੇ ਇੱਕ ਵੱਡੇ ਵਿੱਤੀ ਢਾਂਚੇ ਨੂੰ ਨਸ਼ਟ ਕਰਨਾ ਹੈ, ਜਿਸਨੇ ਯੂਏਈ ਚੈਨਲਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਲਈ ਡਰਾਈਵਰ ਦੀ ਤਨਖਾਹ ਦਾ ਭੁਗਤਾਨ ਕਰਨ ਦੀ ਆੜ ਵਿੱਚ ਮਨੀ ਲਾਂਡਰਿੰਗ ਕੀਤੀ।

ਇਹ ਵੀ ਪੜ੍ਹੋ  ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਸਰਹੱਦ ਪਾਰੋਂ ਨੈੱਟਵਰਕ ਦੇ ਇੱਕ ਹੋਰ ਮਹੱਤਵਪੂਰਨ ਹਿੱਸੇ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਬੀਕਾਨੇਰ ਅਧਾਰਤ ਇੱਕ ਆਪਰੇਟਰ ਤੋਂ 20.55 ਲੱਖ ਰੁਪਏ ਬਰਾਮਦ ਕੀਤੇ ਹਨ, ਜੋ ਪਾਕਿਸਤਾਨ ਤੋਂ ਡਰੱਗ ਕੋਰੀਅਰਾਂ ਨੂੰ ਫੰਡ ਦੇਣ ਲਈ ਪੇਸ਼ਗੀ ਭੁਗਤਾਨਾਂ ਦਾ ਪ੍ਰਬੰਧਨ ਕਰਦਾ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵਿਦੇਸ਼ੀ ਨਕਦੀ ਦੇ ਨਾਲ-ਨਾਲ ਭਾਰਤੀ ਮੁਦਰਾ ਵਿੱਚ 1.24 ਕਰੋੜ ਰੁਪਏ ਦੀ ਬਰਾਮਦਗੀ ਨਾਲ ਨਾਰਕੋ-ਹਥਿਆਰਾਂ ਦੇ ਗੱਠਜੋੜ ਦਾ ਪਰਦਾਫਾਸ਼ ਹੋਇਆ।ਡੀਜੀਪੀ ਨੇ ਦੱਸਿਆ ਕਿ ਇਹ ਬੇਮਿਸਾਲ ਸਫ਼ਲਤਾ ਉੱਨਤ ਤਕਨਾਲੋਜੀ ਅਤੇ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਪੁਲਿਸਿੰਗ ਦੇ ਭਾਰੀ ਸਮਰਥਨ ਨਾਲ ਮਿਲੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਦੇ ਏਕੀਕਰਨ ਨੇ 1.36 ਲੱਖ ਐਨਡੀਪੀਐਸ ਐਫਆਈਆਰਜ਼ ਅਤੇ 93,000 ਤੋਂ ਵੱਧ ਵੌਇਸ ਸੈਂਪਲਾਂ ਦੇ ਵਿਆਪਕ ਡੇਟਾਬੇਸ ਦਾ ਪ੍ਰਬੰਧਨ ਕਰਕੇ ਜਾਂਚ ਗੁਣਵੱਤਾ ਵਿੱਚ ਕ੍ਰਾਂਤੀ ਲਿਆਂਦੀ ਹੈ।”ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਭਗ 43,400 ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੇ ਯੋਜਨਾਬੱਧ ਵਿਸ਼ਲੇਸ਼ਣ ਦੁਆਰਾ ਸਮੁੱਚੀ ਸਪਲਾਈ ਚੇਨ ਦੀ ਪਛਾਣ ਕਰਨ ‘ਤੇ ਧਿਆਨ ਕੇਂਦਰਿਤ ਕਰਕੇ, ਪੁਲਿਸ ਨੇ 45,809 ਅਪਰਾਧਿਕ ਨੈੱਟਵਰਕ ਕਨੈਕਸ਼ਨਾਂ ਨੂੰ ਮੈਪ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਡਿਵਾਈਸ ਫੋਰੈਂਸਿਕ ਨੇ ਮਹੱਤਵਪੂਰਨ ਭੂਮਿਕਾ ਨਿਭਾਈ, ਲੈਪਟਾਪ ਅਤੇ ਜ਼ਬਤ ਕੀਤੇ ਗਏ, ਮੋਬਾਈਲ ਫੋਨਾਂ ਤੋਂ ਲੋੜੀਂਦੇ ਤਕਨੀਕੀ ਸਬੂਤ ਮਿਲੇ, ਜਿਨ੍ਹਾਂ ਦੀ ਸਹਾਇਤਾ ਨਾਲ ਕਾਰਟੈਲ ਦੁਆਰਾ ਵਰਤੇ ਗਏ ਵਿਦੇਸ਼ੀ ਵਰਚੁਅਲ ਨੰਬਰਾਂ ਅਤੇ ਏਨਕ੍ਰਿਪਟਡ ਸੰਚਾਰ ਦਾ ਪਰਦਾਫਾਸ਼ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਪੰਜਾਬ ਸਰਕਾਰ: ਡਾ. ਬਲਬੀਰ ਸਿੰਘ

0

👉ਸਿਹਤ ਮੰਤਰੀ ਨੇ ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ
Patiala News:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 4, ਸਿੱਧੂ ਕਲੋਨੀ ਅਤੇ ਮਨਜੀਤ ਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ, ਜਿਨ੍ਹਾਂ ਵਿੱਚ ਯੋਜਨਾ ਪ੍ਰਤੀ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ-ਭਲਾਈ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਦੇ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ  ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਇਸ ਯੋਜਨਾ ਅਧੀਨ ਅੱਜ ਰਵਾਨਾ ਹੋਈ ਬੱਸ ਵਿੱਚ ਸ਼ਾਮਲ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਖ਼ਾਸ ਤੌਰ ’ਤੇ ਉਨ੍ਹਾਂ ਲੋਕਾਂ ਨੂੰ ਮਿਲ ਰਿਹਾ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਲੋਕ-ਭਲਾਈ ਸਕੀਮ ਲੋਕਾਂ ਵਿੱਚ ਕਾਫ਼ੀ ਹਰਮਨਪਿਆਰੀ ਸਾਬਤ ਹੋ ਰਹੀ ਹੈ ਅਤੇ ਇਲਾਕਾ ਵਾਸੀਆਂ ਵੱਲੋਂ ਇਸ ਨੂੰ ਭਰਵਾਂ ਸਹਿਯੋਗ ਅਤੇ ਸ਼ਲਾਘਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਅਜਿਹੀਆਂ ਹੋਰ ਭਲਾਈ ਯੋਜਨਾਵਾਂ ਵੀ ਲਗਾਤਾਰ ਲਾਗੂ ਕਰ ਰਹੀ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਕਾਰਨ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਲਈ ਲਾਭਦਾਇਕ ਸਾਬਤ ਹੋ ਰਹੀ ਹੈ।ਇਸ ਮੌਕੇ ਵਾਰਡ ਨੰਬਰ 4 ਤੋਂ ਐਮ.ਸੀ. ਮਨਦੀਪ ਸਿੰਘ ਵਿਰਦੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਇਸ ਲੋਕ-ਹਿਤੈਸ਼ੀ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ ਅਤੇ ਅਜਿਹੀਆਂ ਸਕੀਮਾਂ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ।ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

पंजाब में कानून व्यवस्था की स्थिति चिंताजनक : मुख्यमंत्री नायब सिंह सैनी

0

👉जनता से किए वादे पूरे करने में विफल रही आम आदमी पार्टी की सरकार
Haryana news: हरियाणा के मुख्यमंत्री श्री नायब सिंह सैनी ने कहा कि कांग्रेस और आम आदमी पार्टी आपस में मिली हुई हैं और दोनों की विचारधारा एक जैसी है। पंजाब में हुए निकाय चुनावों में जिस प्रकार कानून व्यवस्था की धज्जियां उड़ाई गईं, उसने लोकतांत्रिक व्यवस्था पर गंभीर सवाल खड़े किए हैं। उन्होंने कहा कि बैलट पेपर से चुनाव करवाकर पंजाब सरकार ने यह साबित कर दिया कि वह लोकतांत्रिक प्रक्रिया में अपनी हार से डरी हुई थी।मुख्यमंत्री श्री नायब सिंह सैनी रविवार को कपूरथला पहुंचे, जहां उन्होंने पत्रकारों से बातचीत करते हुए कहा कि पंजाब सरकार ने जनता से बड़े-बड़े वादे किए, लेकिन उन्हें पूरा करने में विफल रही। जनता अब समझ चुकी है कि केवल घोषणाएं करने और सब्जबाग दिखाने से विकास नहीं होता।

इसे भी पढ़ें  CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

मुख्यमंत्री ने कहा कि आम आदमी पार्टी की सरकार को जनता को यह बताना चाहिए कि चुनावों के दौरान किए गए वादों में से आखिर कितने वादे पूरे किए गए। उन्होंने आरोप लगाया कि राज्य में विकास कार्यों के नाम पर अपेक्षित कार्य नहीं हुए और कानून व्यवस्था की स्थिति लगातार खराब हुई है। पंजाब में गैंगस्टरवाद को बढ़ावा मिला, जिससे आम नागरिकों में असुरक्षा की भावना बढ़ी है।उन्होंने कहा कि पंजाब सरकार द्वारा नशे के खिलाफ चलाई गई ‘युद्ध नशे विरुद्ध’ मुहिम भी अपेक्षित परिणाम देने में असफल रही है। युवाओं को नशे से बचाने और नशे की समस्या को खत्म करने के लिए ठोस कार्रवाई की बजाय केवल प्रचार पर अधिक ध्यान दिया गया। सरकार को इस दिशा में गंभीर प्रयास करने चाहिए थे, लेकिन धरातल पर अपेक्षित परिणाम दिखाई नहीं दिए।

हरियाणा की डबल इंजन सरकार ने जनकल्याणकारी योजनाओं को दी गति
मुख्यमंत्री ने कहा कि हरियाणा में डबल इंजन सरकार ने जनकल्याणकारी योजनाओं के माध्यम से लोगों तक सुविधाएं पहुंचाने का कार्य किया है। केंद्र सरकार की आयुष्मान भारत योजना के साथ राज्य सरकार की चिरायु योजना को जोड़कर प्रदेश के लाखों परिवारों को बेहतर स्वास्थ्य सुविधाओं का लाभ दिया गया है। गरीब और जरूरतमंद लोगों को मुफ्त इलाज उपलब्ध कराने की दिशा में सरकार ने प्रभावी कदम उठाए हैं।उन्होंने कहा कि पंजाब की जनता अब प्रधानमंत्री नरेंद्र मोदी के नेतृत्व और विकासपरक नीतियों पर विश्वास जता रही है तथा आने वाले समय में पंजाब में कमल खिलाने का कार्य करेगी। जनता विकास, सुशासन और जवाबदेही की राजनीति चाहती है तथा केवल वादों से अब संतुष्ट नहीं होगी।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Heritage and City Walk 2026 : हरियाणा की विरासत से जुड़ने का बना सशक्त माध्यम

0

👉हेरिटेज एंड सिटी वॉक 2026 के जरिए युवाओं और नागरिकों ने जाना हरियाणा की सांस्कृतिक धरोहर को
Haryana News: हरियाणा पर्यटन निगम द्वारा ‘आओ चलें अपनी विरासत के साथ’ मुहिम के तहत गत 30 मई को राज्य के सात प्रमुख विरासत स्थलों पर हेरिटेज एंड सिटी वॉक 2026 का सफल आयोजन किया गया। इस पहल का उद्देश्य युवा पीढ़ी और आधुनिक समाज को हरियाणा की समृद्ध सांस्कृतिक, ऐतिहासिक एवं स्थापत्य विरासत से जोड़ना था।इस विशेष आयोजन के माध्यम से प्रतिभागियों को उन ऐतिहासिक स्थलों, परंपराओं, स्मारकों और विरासतों को निकट से जानने और समझने का अवसर मिला, जो हरियाणा की पहचान का अभिन्न हिस्सा हैं। विशेषज्ञों के मार्गदर्शन में आयोजित इन वॉक्स के दौरान प्रतिभागियों ने विभिन्न स्थलों के इतिहास, महत्व और उनसे जुड़ी रोचक कहानियों के बारे में जानकारी प्राप्त की।हरियाणा के विरासत एवं पर्यटन मंत्री डॉ. अरविंद शर्मा राई, सोनीपत में एथनिक इंडिया राई से बड़खालसा स्मारक तक आयोजित हेरिटेज वॉक में मुख्य अतिथि के रूप में उपस्थित रहे।

इसे भी पढ़ें  CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

इस अवसर पर उन्होंने प्रतिभागियों को संबोधित करते हुए कहा कि हमारी सांस्कृतिक और ऐतिहासिक धरोहरों का संरक्षण एवं संवर्धन आने वाली पीढ़ियों के लिए अत्यंत आवश्यक है। उन्होंने कहा कि ऐसे आयोजन युवाओं में अपनी संस्कृति और इतिहास के प्रति जागरूकता बढ़ाने में महत्वपूर्ण भूमिका निभाते हैं।हरियाणा पर्यटन निगम के प्रवक्ता ने जानकारी देते हुए बताया कि निगम द्वारा हेरिटेज एंड सिटी वॉक का आयोजन सूरजकुंड, फरीदाबाद (सूरजकुंड जलाशय से असोला-भाटी वन्यजीव अभयारण्य तक), रेवाड़ी (सैंडपाइपर टूरिस्ट कॉम्प्लेक्स से बड़ा तालाब तक), पिंजौर, पंचकूला (गुरुद्वारा मंजी साहिब, धारा मंडल पिंजौर, प्राकृतिक बावड़ी, भीमा देवी मंदिर स्थल संग्रहालय एवं यादविंद्रा गार्डन), मोरनी हिल्स (ऐतिहासिक मोरनी किले का विशेष भ्रमण), कुरुक्षेत्र (ज्योतिसर तीर्थ स्थल एवं सरोवर, विराट स्वरूप तथा महाभारत अनुभव केंद्र संग्रहालय) तथा बल्लभगढ़ (राजा नाहर सिंह महल से रानी की छतरी तक) में भी किया गया।

इसे भी पढ़ें  2029 तक किए गए सभी वादे किए जाएगें पूरे – नायब सिंह सैनी

👉रेवाड़ी में आयोजित कार्यक्रम में मुख्य अतिथि के रूप में विधायक श्री लक्ष्मण सिंह यादव ने शिरकत की।
इस आयोजन में विद्यार्थियों, स्थानीय निवासियों, पर्यटकों, विरासत प्रेमियों तथा प्रकृति प्रेमियों ने उत्साहपूर्वक भाग लिया। प्रतिभागियों ने विभिन्न ऐतिहासिक स्थलों का भ्रमण किया, स्थानीय परंपराओं को जाना और हरियाणा की सांस्कृतिक धरोहर के प्रति अपनी समझ एवं सराहना को और गहरा किया।हेरिटेज एंड सिटी वॉक 2026 के माध्यम से हरियाणा पर्यटन ने विरासत संरक्षण, सांस्कृतिक संवर्धन और सतत पर्यटन को बढ़ावा देने की अपनी प्रतिबद्धता को पुनः सुदृढ़ किया है। यह पहल आधुनिक पीढ़ी और राज्य की अमूल्य विरासत के बीच एक मजबूत संबंध स्थापित करने का महत्वपूर्ण माध्यम साबित हुई।प्रवक्ता ने इस सफल आयोजन में सहयोग देने वाले सभी प्रतिभागियों, स्थानीय प्रशासन, विरासत विशेषज्ञों तथा अन्य हितधारकों का हार्दिक आभार व्यक्त किया, जिनके सहयोग से यह सार्थक पहल सफलतापूर्वक संपन्न हुई।उल्लेखनीय है कि निगम द्वारा पहली बार 27 सितंबर 2024 को विश्व पर्यटन दिवस के अवसर पर हेरिटेज वॉक का आयोजन किया गया था, जिसे लोगों का उत्साहजनक समर्थन मिला। इसी सफलता को देखते हुए अब दूसरी हैरिटेज एंड सिटी वॉक आयोजित की गई।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

0

👉कपूरथला के माता भद्रकाली मंदिर में की पूजा-अर्चना
Haryana News: हरियाणा के मुख्यमंत्री श्री नायब सिंह सैनी ने रविवार को डेरा राधा स्वामी सत्संग, ब्यास पहुंचकर डेरा प्रमुख बाबा गुरिंदर सिंह ढिल्लों से शिष्टाचार भेंट की। इस दौरान मुख्यमंत्री ने उनका आशीर्वाद प्राप्त किया तथा विभिन्न सामाजिक एवं आध्यात्मिक विषयों पर विचार-विमर्श किया।इसके उपरांत मुख्यमंत्री श्री नायब सिंह सैनी कपूरथला पहुंचे, जहां उन्होंने प्रसिद्ध माता भद्रकाली मंदिर में पूजा-अर्चना कर प्रदेश एवं देशवासियों की सुख-समृद्धि, शांति और खुशहाली की कामना की।

इसे भी पढ़ें  समाज लोकमाता अहिल्याबाई होल्कर के आदर्श पर चलकर आगे बढ़े- मंत्री श्याम सिंह राणा

मुख्यमंत्री ने कहा कि भारत की आध्यात्मिक और सांस्कृतिक विरासत समाज को जोड़ने तथा सकारात्मक ऊर्जा प्रदान करने का कार्य करती है।अपने कार्यक्रम के दौरान मुख्यमंत्री श्री नायब सिंह सैनी ने कपूरथला के सर्कुलर रोड मार्केट क्षेत्र में लोगों से मुलाकात की तथा स्थानीय नागरिकों का अभिवादन स्वीकार किया। इस दौरान लोगों में मुख्यमंत्री के प्रति विशेष उत्साह देखने को मिला।मुख्यमंत्री ने स्थानीय नागरिकों से कहा कि सरकार जनकल्याण, विकास और सुशासन के संकल्प के साथ निरंतर कार्य कर रही है तथा आमजन के हित सर्वोपरि हैं।इस अवसर पर मुख्यमंत्री के राजनीतिक सचिव श्री तरुण भंडारी, स्थानीय गणमान्य व्यक्ति, प्रशासनिक अधिकारी एवं बड़ी संख्या में नागरिक उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

0

👉ਡਾ. ਬਲਬੀਰ ਸਿੰਘ ਨੇ ਤੰਬਾਕੂ ਸੇਵਨ ‘ਚ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਘੱਟ ਦਰ ਦੀ ਸਫ਼ਲਤਾ ਵਿਸ਼ਵ ‘ਤੰਬਾਕੂ ਮੁਕਤ’ ਵਿਜ਼ਨ ਨੂੰ ਸਮਰਪਿਤ ਕੀਤੀ
👉ਐਨਐਫਐਚਐਸ-6 ਦੀ ਇਤਿਹਾਸਕ ਸਫਲਤਾ ਦੇ ਨਾਲ ਨਿਕੋਟੀਨ ਵਿਰੁੱਧ ਦੇਸ਼ ਦੀ ਲੜਾਈ ‘ਚ ਮਿਸਾਲ ਬਣਿਆ ਪੰਜਾਬ
Punjab News:ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ ‘ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ ‘ਤੇ ਸਿਖਰਲੇ ਸਥਾਨ ‘ਤੇ ਸਥਾਪਿਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪ੍ਰਿੰਟ ਪੇਸ਼ ਕਰਦਾ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9% ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ 36.3% ਦੇ ਅੱਧੇ ਤੋਂ ਵੀ ਘੱਟ ਹੈ। ਔਰਤਾਂ ਦੀ ਆਬਾਦੀ ਵਿੱਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਵਿੱਚ ਤੰਬਾਕੂ ਦੀ ਵਰਤੋਂ ਸਿਰਫ 0.5% ਦਰਜ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਔਸਤ 8.4% ਨਾਲੋਂ ਕਾਫ਼ੀ ਜ਼ਿਆਦਾ ਘੱਟ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਜਨਤਕ ਸਿਹਤ ਵਿੱਚ ਇਹ ਮੀਲ ਪੱਥਰ ਭਾਰਤ ਦੇ ਹੋਰ ਪ੍ਰਮੁੱਖ ਖੇਤਰਾਂ ਦੇ ਮੁਕਾਬਲੇ ਪੰਜਾਬ ਦੇ ਮਿਸਾਲੀ ਪ੍ਰਦਰਸ਼ਨ ਨੂੰ ਉਜਾਗਰ ਕਰਦਾ ਹੈ, ਸਿਹਤ ਸ਼ਾਸਨ ਵਿੱਚ ਇਸਦੀ ਕੌਮੀ ਲੀਡਰਸ਼ਿਪ ਨੂੰ ਮਜ਼ਬੂਤ ਕਰਦਾ ਹੈ ਅਤੇ ਵਿਸ਼ਵਵਿਆਪੀ ਧੂੰਆਂ-ਮੁਕਤ ਉਦੇਸ਼ਾਂ ਦੀ ਪ੍ਰਾਪਤੀ ਨੂੰ ਹੋਰ ਬਲ ਦਿੰਦਾ ਹੈ। ਇਸ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮੀਲ ਪੱਥਰ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ੇ ਦੇ ਖ਼ਤਰੇ ਤੋਂ ਬਚਾਉਣ ਲਈ ਰਾਜ ਭਰ ਵਿੱਚ ਨਿਰੰਤਰ, ਬਹੁ-ਪੱਖੀ ਤੰਬਾਕੂ ਕੰਟਰੋਲ ਢਾਂਚੇ, ਸਖ਼ਤ ਕਾਨੂੰਨੀ ਲਾਗੂਕਰਨ ਅਤੇ ਸਰਗਰਮ ਭਾਈਚਾਰਕ-ਸੰਚਾਲਿਤ ਮਾਡਲਾਂ ਦਾ ਪ੍ਰਤੱਖ ਨਤੀਜਾ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਪ੍ਰੋਟੋਕੋਲ ਅਨੁਸਾਰ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਰਾਜ ਸਿਰਜਣ ਦੀ ਆਪਣੀ ਅਟੱਲ ਵਚਨਬੱਧਤਾ ਤਹਿਤ, ਤੰਬਾਕੂ ਉਲੰਘਣਾਵਾਂ ਪ੍ਰਤੀ ਸਖ਼ਤ ਜ਼ੀਰੋ-ਸਹਿਣਸ਼ੀਲਤਾ ਪਹੁੰਚ ਅਪਣਾਈ ਹੈ। ਇਸ ਸੰਕਲਪ ਤਹਿਤ ਪ੍ਰਾਪਤੀ ਲਈ ਵਿੱਤੀ ਸਾਲ 2025-26 ਦੌਰਾਨ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ (ਸੀਓਟੀਪੀਏ), 2003 ਅਧੀਨ 22,054 ਚਲਾਨ ਜਾਰੀ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਸ਼ਵ ਸਿਹਤ ਐਡਵਾਈਜਰੀਜ਼ ਦੀ ਪਾਲਣਾ ਅਨੁਸਾਰ ਰਾਜ ਦੇ ਕਲੀਨਿਕਲ ਸਹਾਇਤਾ ਢਾਂਚੇ ਨੂੰ ਵਧੇਰੇ ਸੰਸਥਾਗਤ ਬਣਾਇਆ ਗਿਆ ਹੈ, ਜਿਸ ਅਧੀਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਤੰਬਾਕੂ ਮੁਕਤੀ ਕੇਂਦਰ ਪੂਰੀ ਤਰ੍ਹਾਂ ਕਾਰਜਸ਼ੀਲ ਹਨ, ਜੋ ਤੰਬਾਕੂ ਛੱਡਣ ਦੀ ਸਰਗਰਮੀ ਨਾਲ ਕੋਸ਼ਿਸ਼ ਕਰ ਰਹੇ ਵਿਅਕਤੀਆਂ ਨੂੰ ਆਸਾਨੀ ਨਾਲ ਪਹੁੰਚਯੋਗ ਕਲੀਨਿਕਲ ਇਲਾਜ, ਸਲਾਹ ਅਤੇ ਮਨੋਵਿਗਿਆਨਕ ਸਹਾਇਤਾ ਦੀ ਪੇਸ਼ਕਸ਼ ਕਰਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਇਸ ਜਨਤਕ ਸਿਹਤ ਸਫ਼ਲਤਾ ਨੂੰ ਅੱਗੇ ਵਧਾਉਣ ਵਾਲੀਆਂ ਸਥਾਨਕ ਆਈਈਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਰਣਨੀਤੀਆਂ ਨੂੰ ਉਜਾਗਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਭਾਈਚਾਰਕ ਭਾਗੀਦਾਰੀ ਨੇ ਤੰਬਾਕੂ ਵਿਰੋਧੀ ਮੁਹਿੰਮ ਨੂੰ ਇੱਕ ਵਿਸ਼ਾਲ ਲੋਕ ਲਹਿਰ ਵਿੱਚ ਬਦਲ ਦਿੱਤਾ ਹੈ, ਜਿਸ ਵਿੱਚ ਪੰਜਾਬ ਭਰ ਦੇ 800 ਤੋਂ ਵੱਧ ਪਿੰਡ ਅਧਿਕਾਰਤ ਤੌਰ ‘ਤੇ ਆਪਣੇ ਆਪ ਨੂੰ ਪੂਰੀ ਤਰ੍ਹਾਂ ‘ਤੰਬਾਕੂ-ਮੁਕਤ’ ਘੋਸ਼ਿਤ ਕਰ ਚੁੱਕੇ ਹਨ ਅਤੇ ਆਪਣੇ ਵਾਤਾਵਰਣ ਦੀ ਸੁਰੱਖਿਆ ਲਈ ਚੌਕਸ ਭਾਈਵਾਲਾਂ ਵਜੋਂ ਕੰਮ ਕਰ ਰਹੇ ਹਨ।ਭਵਿੱਖ ਦੀਆਂ ਪੀੜ੍ਹੀਆਂ ਨੂੰ ਨਿਕੋਟੀਨ ਅਤੇ ਤੰਬਾਕੂ ਦੀ ਲਤ ਦੇ ਸ਼ੁਰੂਆਤੀ ਸੰਪਰਕ ਤੋਂ ਸੁਰੱਖਿਅਤ ਕਰਨ – ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਮਿਸ਼ਨ ਦੀ ਮੁੱਖ ਤਰਜੀਹ ਹੈ- ਅਧੀਨ ਰਾਜ ਨੇ ਆਪਣੇ ਅਕਾਦਮਿਕ ਬੁਨਿਆਦੀ ਢਾਂਚੇ ਵਿੱਚ ਲਗਭਗ ਸਮੁੱਚੀ ਕਵਰੇਜ ਦੇ ਨਾਲ ਰਾਸ਼ਟਰੀ ਤੰਬਾਕੂ-ਮੁਕਤ ਵਿਦਿਅਕ ਸੰਸਥਾਵਾਂ (ਟੀਓਈਐਫਆਈ) ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਦੇ 98.6% ਸਕੂਲਾਂ ਨੂੰ ‘ਤੰਬਾਕੂ-ਮੁਕਤ’ ਐਲਾਨਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕੀਤੀ ਕਿ ਪੰਜਾਬ ਲਈ ਐਨਐਫਐਚਐਸ-6 ਫੀਲਡਵਰਕ ਦੌਰਾਨ ਇਨ੍ਹਾਂ ਮਜ਼ਬੂਤ ਢਾਂਚਾਗਤ ਦਖਲਾਂ ਨੂੰ ਪੂਰੀ ਤਰ੍ਹਾਂ ਪ੍ਰਮਾਣਿਤ ਕੀਤਾ ਗਿਆ ਹੈ, ਜੋ 1 ਮਾਰਚ, 2024 ਤੋਂ 1 ਅਕਤੂਬਰ, 2024 ਤੱਕ ਕੀਤਾ ਗਿਆ ਸੀ ਸੀ, ਜਿਸ ਵਿੱਚ 19,616 ਘਰਾਂ, 20,135 ਔਰਤਾਂ ਅਤੇ 3,160 ਪੁਰਸ਼ਾਂ ਦੀ ਵਿਆਪਕ ਨਮੂਨਾ ਪ੍ਰਕਿਰਿਆ ਸ਼ਾਮਲ ਸੀ।ਵਿਸ਼ਵ ਪੱਧਰ ‘ਤੇ ਰਾਜ ਦੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਸਬੰਧੀ ਆਪਣੀ ਸਥਿਤੀ ਕਾਇਮ ਰੱਖਣ ਅਤੇ ਇੱਕ ਪੂਰੀ ਤਰ੍ਹਾਂ ਸਿਹਤਮੰਦ, ਜੀਵੰਤ ਅਤੇ ਤੰਬਾਕੂ-ਮੁਕਤ ਸਮਾਜ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਲੋਕ ਜਾਗਰੂਕਤਾ ਮੁਹਿੰਮਾਂ ਦਾ ਵਿਆਪਕ ਵਿਸਥਾਰ, ਸਖ਼ਤੀ ਨਾਲ ਵਿਧਾਨਕ ਲਾਗੂਕਰਨ ਅਤੇ ਭਾਈਚਾਰਕ ਨੈੱਟਵਰਕਾਂ ਨੂੰ ਮਜ਼ਬੂਤ ਕਰਨਾ ਜਾਰੀ ਰੱਖੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।