Sunday, May 17, 2026
Home Blog Page 420

ਵੋਕਲ ਫਾਰ ਲੋਕਲ, ਆਤਮਨਿਰਭਰਤਾ ਅਤੇ ਸਵਦੇਸ਼ੀ ਨਾਲ ਬਣੇਗਾ ਵਿਕਸਿਤ ਭਾਰਤ – ਨਾਇਬ ਸਿੰਘ ਸੈਣੀ

0

👉ਸੀਐਮ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਦੇ ਸੂਰਜਕੁੰਡ ਵਿੱਚ ਕੀਤਾ ਦੀਵਾਲੀ ਮੇਲੇ ਦਾ ਉਦਘਾਟਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਲ 2047 ਤੱਕ ਵਿਕਸਿਤ ਭਾਰਤ ਦਾ ਟੀਚਾ ਰੱਖਿਆ ਹੈ। ਵਿਕਸਿਤ ਭਾਰਤ ਦਾ ਮਾਰਗ ਵੋਕਲ ਫਾਰ ਲੋਕਲ, ਆਤਮਨਿਰਭਰਤਾ ਅਤੇ ਸਵਦੇਸ਼ ਤੋਂ ਹੋ ਕੇ ਜਾਂਦਾ ਹੈ। ਉਨ੍ਹਾਂ ਨੇ ਇਹ ਗੱਲ ਵੀਰਵਾਰ ਨੁੰ ਫਰੀਦਾਬਾਦ ਦੇ ਸੂਰਜਕੁੰਡ ਵਿੱਚ ਦੀਵਾਲੀ ਮੇਲੇ ਦਾ ਉਦਘਾਟਨ ਕਰਨ ਦੇ ਬਾਅਦ ਮੌਜੂਦ ਜਨਸਮੂਹ ਨੁੰ ਸੰਬੋਧਿਤ ਕਰਦੇ ਹੋਏ ਕਹੀ।ਨਾਇਬ ਸਿੰਘ ਸੈਣੀ ਨੇ ਵਿਜੈ ਦਸ਼ਮੀ ਦੀ ਵਧਾਈ ਦਿੰਦੇ ਹੋਏ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਸੁਰਗਵਾਸੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜੈਯੰਤੀ ‘ਤੇ ਸ਼ਰਧਾਸੁਮਨ ਵੀ ਅਰਪਿਤ ਕੀਤੇ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਉਨ੍ਹਾਂ ਨੇ ਕਿਹਾ ਕਿ ਇਸ ਵਾਰ ਦੀਵਾਲੀ ਮੇਲੇ ਦਾ ਥੀਮ ਆਤਮਨਿਰਭਰ ਭਾਰਤ-ਸਵਦੇਸ਼ੀ ਮੇਲਾ ਅਤੇ ਵੀ ਯੂਨਾਇਟ ਫੈਮਲੀਜ਼ ਹੈ। ਜਿਸ ਤਰ੍ਹਾ ਸੁਤੰਤਰਤਾ ਅੰਦੋਲਨ ਨੂੰ ਸਵਦੇਸ਼ੀ ਦੇ ਮੰਤਰ ਨਾਲ ਤਾਕਤ ਮਿਲੀ, ਉੱਦਾਂ ਹੀ ਦੇਸ਼ ਦੀ ਖੁਸ਼ਹਾਲੀ ਨੂੰ ਵੀ ਸਵਦੇਸ਼ੀ ਦੇ ਮੰਤਰ ਨਾਲ ਸ਼ਕਤੀ ਮਿਲੇਗੀ। ਸਾਨੂੰ ਉਹ ਸਮਾਨ ਖਰੀਦਣਾ ਚਾਹੀਦਾ ਹੈ ਜੋਕਿ ਮੇਡ ਇਨ ਇੰਡੀਆ ਹੋਵੇ, ਜਿਸ ਵਿੱਚ ਦੇਸ਼ ਦੇ ਨੌਜੁਆਨਾਂ ਦੀ ਮਿਹਨਤ ਲੱਗੀ ਹੋਵੇ। ਇਤਿਹਾਸ ਤੋਂ ਪਤਾ ਚਲਦਾ ਹੈ ਕਿ ਜਦੋਂ ਭਾਰਤ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ, ਉਸ ਸਮੇਂ ਦੀ ਖੁਸ਼ਹਾਲ ਵਿੱਚ ਸਵਦੇਸ਼ੀ ਦਾ ਵੱਡਾ ਯੋਗਦਾਨ ਸੀ।ਮੁੱਖ ਮੰਤਰੀ ਨੇ ਕਿਹਾ ਕਿ 7 ਅਕਤੂਬਰ ਤੱਕ ਚੱਲਣ ਵਾਲਾ ਇਹ ਮੇਲਾ ਉਤਸਵ ਅਤੇ ਮਨੋਰੰਜਨ ਦੇ ਨਾਲ-ਨਾਲ ਸਥਾਨਕ ਵਪਾਰ, ਸਭਿਆਚਾਰ ਅਤੇ ਕਲਾ ਨੂੰ ਪ੍ਰੋਤਸਾਹਨ ਦੇਣ ਦਾ ਇੱਕ ਮਜਬੂਤ ਮੰਚ ਹੈ। ਸਵਦੇਸ਼ੀ ਦਾ ਉਤਸਵ ਦੀਵਾਲੀ ਮੇਲਾ ਦੇਸ਼ ਦੇ ਸ਼ਿਲਪਕਾਰਾਂ ਦਾ ਹੌਂਸਾਲ ਵੀ ਵਧਾਉਂਦਾ ਹੈ। ਉਨ੍ਹਾਂ ਨੇ ਮੇਲੇ ਵਿੱਚ ਪਹਿਲਾਂ ਹੀ ਦਿਨ ਪਹੁੰਚੇ ਲੋਕਾਂ ਨੁੰ ਕਿਹਾ ਕਿ ਤੁਸੀਂ ਇੱਥੋ ਸਮਾਨ ਖਰੀਦੋਗੇ ਤਾਂ ਨਾ ਸਿਰਫ ਸ਼ਿਲਪਕਾਰਾਂ ਨੂੰ ਪ੍ਰੋਤਸਾਹਨ ਮਿਲੇਗਾ ਸਗੋ ਦੇਸ਼ ਆਤਮਨਿਰਭਰਤਾ ਵੱਲ ਅੱਗੇ ਵਧੇਗਾ।

ਇਹ ਵੀ ਪੜ੍ਹੋ ਪਤੰਜਲੀ ਯੋਗ ਪੀਠ ਦੇ ਮੁਖੀ ਬਾਬਾ ਰਾਮ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਵਦੇਸ਼ੀ ਦੇ ਸੰਕਲਪ ਨੁੰ ਜਨ ਅੰਦੋਲਨ ਬਨਾਉਣ ਲਈ ਪੂਰੇ ਦੇਸ਼ ਵਿੱਚ ਆਤਮਨਿਰਭਰ ਭਾਰਤ ਸੰਕਲਪ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਭਾਰਤ ਰਤਨ ਅਤੇ ਸਾਬਕਾ ਪ੍ਰਧਾਨ ਮੰਤਰੀ ਸੁਰਗਵਾਸੀ ਸ੍ਰੀ ਅਟਲ ਬਿਹਾਰੀ ਵਾਜਪੇਯੀ ਦੀ ਜੈਯੰਤੀ 25 ਦਸੰਬਰ ਤੱਕ ਚੱਲੇਗੀ।ਉਨ੍ਹਾਂ ਨੇ ਕਿਹਾ ਕਿ ਦੀਵਾਲੀ ਮੇਲੇ ਵਿੱਚ ਪ੍ਰਦਰਸ਼ਿਤ ਕੀਤੀ ਗਈ ਕਲਾਕ੍ਰਿਤੀਆਂ, ਉਤਪਾਦ, ਗੀਤ ਤੇ ਸੰਗੀਤ ਲਘੂ ਭਾਰਤ ਦੀ ਤਸਵੀਰ ਪੇਸ਼ ਕਰਦੇ ਹਨ। ਨਾਲ ਹੀ ਕਲਚਰ ਜੋਨ ਵਿੱਚ ਏਕ ਭਾਰਤ-ਸ਼੍ਰੇਸ਼, ਭਾਰਤ ਦੀ ਝਲਕ ਦੇਖਣ ਨੂੰ ਮਿਲਦੀ ਹੈ। ਇਹ ਮੇਲਾ ਗ੍ਰਾਮੀਣ ਉਤਪਾਦਕਾਂ ਨੂੰ ਸ਼ਹਿਰੀ ਖਪਤਕਾਰਾਂ ਦੀ ਪਸੰਦ ਨੂੰ ਜਾਨਣ ਦਾ ਵੀ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਮੇਲੇ ਦੇ ਆਯੋਜਨ ਲਈ ਸੇਰ-ਸਪਾਟਾ ਵਿਭਾਗ, ਸ਼ਿਲਪਕਾਰਾਂ, ਗੀਤ-ਸੰਗੀਤ ਦੇ ਦਲਾਂ ਦੀ ਪ੍ਰਸੰਸਾਂ ਵੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੇਲਾ ਪਰਿਸਰ ਦਾ ਦੌਰਾ ਵੀ ਕੀਤਾ ਅਤੇ ਮੇਲੇ ਦੇ ਪ੍ਰਤੀਭਾਗੀਆਂ ਦੀ ਹੌਂਸਲਾ ਅਫਜਾਈ ਵੀ ਕੀਤੀ। ਮੁੱਖ ਚੌਪਾਲ ਵਿੱਚ ਪ੍ਰੋਗਰਾਮ ਦੇ ਉਦਘਾਟਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਸੁਰਵਗਾਸੀ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਫੋਟੋ ‘ਤੇ ਪੁਸ਼ਪ ਅਰਪਿਤ ਕਰ ਨਮਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹਰਿਆਣਾ ਨੂੰ ਹਰਾ-ਭਰਿਆ, ਸਾਫ ਅਤੇ ਖੁਸ਼ਹਾਲ ਬਨਾਉਣ ਲਈ ਸਰਕਾਰ ਵਚਨਬੱਧ – ਨਾਇਬ ਸਿੰਘ ਸੈਣੀ

0

👉ਮੁੱਖ ਮੰਤਰੀ ਨੇ ਫਰੀਦਾਬਾਦ ਵਿੱਚ ਮੇਗਾ ਪੌਧਾਰੋਪਣ ਮੁਹਿੰਮ ਵਿੱਚ ਕੀਤਾ ਪੌਧਾਰੋਪਣ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਕਾਸ ਅਤੇ ਵਾਤਾਵਰਣ, ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ। ਇੱਕ ਦੇ ਬਿਨ੍ਹਾਂ ਦੂਜਾ ਅਧੁਰਾ ਹੈ। ਅੱਜ ਫਰੀਦਾਬਾਦ ਵਿੱਚ ਆਯੋਜਿਤ ਇਹ ਮੇਗਾ ਪੌਧਾਰੋਪਣ ਮੁਹਿੰਮ ਉਸੀ ਸੰਤੁਲਿਤ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਨਿਰਣਾਇਕ ਕਦਮ ਹੈ। ਮੁੱਖ ਮੰਤਰੀ ਨੇ ਮੌਜੂਦ ਲੋਕਾਂ ਨੂੰ ਦਸ਼ਹਿਰਾ ਉਤਸਵ ਦੀ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਸੁਰਗਵਾਸੀ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਦੀ ਜੈਯੰਤੀ ‘ਤੇ ਉਨ੍ਹਾਂ ਦੇ ਫੋਟੋ ਦੇ ਸਾਹਮਣੇ ਪੁਸ਼ਪਾਂਜਲੀ ਅਰਪਿਤ ਕਰ ਉਨ੍ਹਾਂ ਨੂੰ ਨਮਨ ਕੀਤਾ। ਮੁੱਖ ਮੰਤਰੀ ਦੇ ਨਾਲ ਮਾਲ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਖੁਰਾਕ ਅਤੇ ਸਪਲਾਈ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਸਮੇਤ ਹੋਰ ਮਾਣਯੋਗ ਲੋਕਾਂ ਨੇ ਵੀ ਸੈਕਟਰ-9 ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੀ ਗ੍ਰੀਨ ਬੇਲਟ ਪਰਿਸਰ ਵਿੱਚ ਪੌਧਾਰੋਪਣ ਕਰਦੇ ਹੋਏ ਵਾਤਾਵਰਣ ਸਰੰਖਣ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ ਪਤੰਜਲੀ ਯੋਗ ਪੀਠ ਦੇ ਮੁਖੀ ਬਾਬਾ ਰਾਮ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਗੌਰਤਲਬ ਹੈ ਕਿ ਹਰਿਆਣਾ ਸੂਬੇ ਵਿੱਚ 75 ਨਮੋ ਵਨ ਬਨਾਉਣ ਲਈ ਸਥਾਨ ਚੋਣ ਕਰ ਉਨ੍ਹਾਂ ਵਿੱਚ ਪੌਧਾਰੋਪਣ ਕਰਦੇ ਹੋਹੇ ਵਾਤਾਵਰਣ ਸਰੰਖਣ ਦੇ ਪ੍ਰਤੀ ਸਰਕਾਰ ਪ੍ਰਭਾਵੀ ਰੂਪ ਨਾਲ ਕਦਮ ਚੁੱਕ ਰਹੀ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਤ ਜੈਵ-ਵਿਵਿਧਤਾ ਕੋਰੀਡੋਰ ਵਿੱਚ ਪੌਧਾ ਰੋਪਣ ਦੇ ਨਾਲ ਹੀ ਇਸ ਖੇਤਰ ਵਿੱਚ ਬਰਡਸ ਆਫ ਗ੍ਰੀਨ ਕੋਰੀਡੋਰ ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਪੌਧਾਰੋਪਣ ਮੁਹਿੰਮ ਵਿੱਚ ਸਾਰਿਆਂ ਦੀ ਭਾਗੀਦਾਰੀ ਇਸ ਗੱਲ ਦਾ ਪ੍ਰਮਾਣ ਹੈ ਕਿ ਹਰਿਆਣਾ ਦਾ ਹਰੇਕ ਨਾਗਰਿਕ ਵਾਤਾਵਰਣ ਪ੍ਰਤੀ ਆਪਣੀ ਜਿਮੇਵਾਰੀ ਨੂੰ ਮਸਝਦਾ ਹੈ। ਇਹ ਮੇਗਾ ਪੌਧਾਰੋਪਣ ਮੁਹਿੰਮ ਸਾਡੀ ਭਾਵੀ ਪੀੜੀਆਂ ਲਈ ਇੱਕ ਸਿਹਤਮੰਦ ਅਤੇ ਸਵੱਛ ਪਰਿਵੇਸ਼ ਦਾ ਨਿਰਮਾਣ ਕਰੇਗਾ। ਪੌਧਾਰੋਪਣ ਦਾ ਸਿੱਧਾ ਅਰਥ ਕੁਦਰਤ ਦਾ ਸਨਮਾਨ ਅਤੇ ਹਰਿਆਲੀ ਦਾ ਵਿਸਤਾਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਸਾਨੂੰ ਯਾਦ ਦਿਵਾਉਂਦੀ ਹੈ ਕਿ ਪੇੜ ਸਿਰਫ ਲੱਕੜੀ ਦਾ ਸਰੋਤ ਨਹੀਂ, ਸਗੋ ਜੀਵਨ ਦਾ ਆਧਾਰ ਹਨ।

ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਪੇੜਾਂ ਦੇ ਬਿਨ੍ਹਾ ਨਾ ਤਾਂ ਸਵੱਛ ਹਵਾ ਮੁਮਕਿਨ ਹੈ, ਨਾ ਕਾਫੀ ਬਰਸਾਤ ਅਤੇ ਨਾ ਹੀ ਧਰਤੀ ‘ਤੇ ਜੀਵਨ ਦੀ ਨਿਰੰਤਰਤਾ, ਇਸ ਲਈ ਇਹ ਮੁਹਿੰਮ ਕੁਦਰਤ ਦੇ ਪ੍ਰਤੀ ਸਾਡੀ ਸ਼ੁਕਰਗੁਜਾਰੀ, ਸਾਡੀ ਜਿਮੇਵਾਰੀ ਅਤੇ ਆਉਣ ਵਾਲੀ ਪੀੜੀਆਂ ਦਾ ਖੁਸ਼ਹਾਲ ਭਵਿੱਖ ਯਕੀਨੀ ਕਰਨ ਦੇ ਸਾਡੇ ਸੰਕਲਪ ਦਾ ਪ੍ਰਤੀਕ ਹੈ।ਮੁੱਖ ਮੰਤਰੀ ਨੇ ਕਿਹਾ ਕਿ ਫਰੀਦਾਬਾਦ ਸੂਬੇ ਦੀ ਆਰਥਕ ਧੂਰੀ ਹੈ। ਇੱਥੇ ਦੇ ਉਦਮੀਆਂ, ਵਪਾਰੀਆਂ ਅਤੇ ਮਿਹਨਤੀ ਕਾਮਿਆਂ ਨੇ ਆਪਣੇ ਅਣਥੱਕ ਮਿਹਨਤ ਨਾਲ ਇਸ ਸ਼ਹਿਰ ਨੂੰ ਵਿਕਾਸ ਦੀ ਨਵੀਂ ਉਚਾਈਆਂ ‘ਤੇ ਪਹੁੰਚਾਇਆ ਹੈ ਪਰ ਵਿਕਾਸ ਦੀ ਇਸ ਤੇਜ ਦੌੜ ਵਿੱਚ ਅਸੀਂ ਕੁਦਰਤ ਤੋਂ ਬਹੁਤ ਕੁੱਝ ਸਿਖਿਆ ਹੈ, ਅਜਿਹੇ ਵਿੱਚ ਹੁਣ ਸਮੇਂ ਆ ਗਿਆ ਹੈ ਕਿ ਸਾਨੂੰ ਕੁਦਰਤ ਨੂੰ ਸ਼ੁਕਰਗੁਜਾਰੀ ਨਾਲ ਵਾਪਸ ਮੌੜਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗਲੋਬਲ ਵਾਰਮਿੰਗ ਅਤੇ ਕਲਾਈਮੇਟ ਬਦਲਾਅ ਇਸ ਧਰਤੀ ‘ਤੇ ਜੀਵਨ ਦੀ ਅਸਤਿਤਤਵ ਲਈ ਇੱਕ ਖਤਰਾ ਹੈ।

ਇਹ ਵੀ ਪੜ੍ਹੋ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਮਿਲੀ ਇਜ਼ਾਜਤ

ਇਸ ਲਈ ਅੱਜ ਵਨ ਵਿਕਾਸ ਅਤੇ ਰੁੱਖ ਲਗਾਉਣਾ ਸਮੇਂ ਦੀ ਜਰੂਰਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 5 ਜੂਨ, 2024 ਨੁੰ ਵਿਸ਼ਵ ਪੌਧਾਰੋਪਣ ਦਿਵਸ ਮੌਕੇ ‘ਤੇ ਦਿੱਲੀ ਦੇ ਬੁੱਧਾ ਜੈਯੰਤੀ ਪਾਰਕ ਵਿੱਚ ਪੌਧਾਰੋਪਣ ਕਰਦੇ ਹੋਏ ਇਕ ਪੇੜ ਮਾ ਦੇ ਨਾਮ ਨਾਲ ਇੱਕ ਅਨੋਖੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਮੁਹਿੰਮ ਤਹਿਤ ਹਰਿਆਣਾ ਸੂਬੇ ਵਿੱਚ ਇੱਕ ਪੇੜ ਮਾਂ ਦੇ ਨਾਲ ਦੇ ਪਹਿਲੇ ਪੜਾਅ ਵਿੱਚ ਹਰਿਆਣਾ ਵਿੱਚ 1 ਕਰੋੜ 60 ਲੱਖ ਪੌਧੇ ਲਗਾਉਣ ਦਾ ਟੀਚਾ ਰੱਖਿਆ ਸੀ, ਪਰ ਅਸੀਂ ਟੀਚੇ ਤੋਂ ਵੱਧ ਕੇ 1 ਕਰੋੜ 87 ਲੱਖ ਪੌਧੇ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਜਿਮੇਵਾਰੀ ਨਿਭਾਈ ਹੈ। ਉਨ੍ਹਾਂ ਨੇ ਦਸਿਆ ਕਿ ਇਸ ਸਾਲ 5 ਜੂਨ ਨੂੰ ਵਿਸ਼ਵ ਪੌਧਾਰੋਪਣ ਦਿਵਸ ਮੌਕੇ ‘ਤੇ ਇੱਕ ਪੇੜ ਮਾਂ ਦੇ ਨਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੂਜੇ ਪੜਾਅ ਅਤੇ ਹੋਰ ਸਕੀਮ ਤਹਿਤ ਸੂਬੇ ਵਿੱਚ 1 ਕਰੋੜ 60 ਲੱਖ ਪੌਧੇ ਲਗਾਉਣ ਦਾ ਟੀਚਾ ਹੈ। ਉਨ੍ਹਾਂ ਨੇ ਦਸਿਆ ਕਿ ਹੁਣ ਤੱਕ ਜੰਗਲਾਤ ਵਿਭਾਗ ਵੱਲੋਂ ਸੂਬੇ ਵਿੱਚ 1 ਕਰੋੜ 45 ਲੱਖ ਪੌਧੇ ਲਗਾਏ ਜਾ ਚੁੱਕੇ ਹਨ ਅਤੇ ਹੋਰ ਵਿਭਾਗਾਂ ਵੱਲੋਂ ਵੀ 50 ਲੱਖ ਪੌਧੇ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰਿਆਣਾ ਦੇ ਹਰ ਕੋਨੇ ਨੂੰ ਹਰਾ-ਭਰਿਆ ਬਣਾਇਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

0

👉ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ.ਆਰ.ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ
Punjab News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ।ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ, ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਦਸਤਾਵੇਜ਼ੀਕਰਨ ਦੀ ਸਹੂਲਤ ਮਿਲਦੀ ਹੈ।

ਇਹ ਵੀ ਪੜ੍ਹੋ ਪਤੰਜਲੀ ਯੋਗ ਪੀਠ ਦੇ ਮੁਖੀ ਬਾਬਾ ਰਾਮ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਖੇਤੀਬਾੜੀ ਮੰਤਰੀ ਨੇ ਇਸ ਐਪ ਦੇ ਮਜ਼ਬੂਤ ਈਕੋਸਿਸਟਮ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਵਿੱਚ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ (ਵੀ.ਐਲ.ਐਫਜ਼) ਅਤੇ ਕਲੱਸਟਰ ਅਫਸਰ (ਸੀ.ਓਜ਼) ਸ਼ਾਮਲ ਹਨ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ। ਇਹ ਪਲੇਟਫਾਰਮ ਸੀ.ਆਰ.ਐਮ. ਮਸ਼ੀਨਾਂ ਦੇ ਪ੍ਰਾਈਵੇਟ ਮਾਲਕਾਂ ਨੂੰ ਆਪਣੇ ਉਪਕਰਣਾਂ ਨੂੰ ਰਜਿਸਟਰ ਕਰਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਭਾਈਚਾਰਕ ਸਹਾਇਤਾ ਲਈ, ਵੀ.ਐਲ.ਐਫਜ਼ ਕਿਸਾਨਾਂ ਲਈ ਆਪ ਵੀ ਮਸ਼ੀਨਾਂ ਬੁੱਕ ਕਰ ਸਕਦੇ ਹਨ ਤਾਂ ਜੋ ਕੋਈ ਵੀ ਕਿਸਾਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ।ਗੁਰਮੀਤ ਸਿੰਘ ਖੁੱਡੀਆਂ ਨੇ ਇਸ ਐਪ ਦੇ ਬੈਕਐਂਡ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਇੱਕ ਰੀਅਲ-ਟਾਈਮ ਡੈਸ਼ਬੋਰਡ ਹੈ ਜੋ ਮਸ਼ੀਨ ਦੀ ਵਰਤੋਂ ਅਤੇ ਫੀਲਡ ਅਫਸਰਾਂ ਦੀਆਂ ਗਤੀਵਿਧੀਆਂ ਦੀ ਸਟੀਕ ਨਿਗਰਾਨੀ ਨੂੰ ਸਮਰੱਥ ਬਣਾਉਂਦਾ ਹੈ।

ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਇਹ ਜਵਾਬਦੇਹੀ, ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਅਨੁਕੂਲ ਸਰੋਤ ਯਕੀਨੀ ਬਣਾਉਂਦਾ ਹੈ ਅਤੇ ਵਾਢੀ ਦੇ ਮਹੱਤਵਪੂਰਨ ਸਮੇਂ ਦੌਰਾਨ ਕਿਸਾਨ ਭਾਈਚਾਰੇ ਲਈ ਲਾਹੇਵੰਦ ਬਣਦਾ ਹੈ। ਉਨ੍ਹਾਂ ਕਿਹਾ ਕਿ ਸਰੋਤਾਂ ਨੂੰ ਟਰੈਕ ਕਰਨ ਅਤੇ ਪ੍ਰਬੰਧਨ ਵਿੱਚ ਡੈਸ਼ਬੋਰਡ ਦੀ ਪ੍ਰਭਾਵਸ਼ੀਲਤਾ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਕਰਦੀ ਹੈ।ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਐਪ ਦੇ ਕਿਸਾਨ-ਪੱਖੀ ਡਿਜ਼ਾਈਨ ਦਾ ਹਵਾਲਾ ਦਿੰਦਿਆਂ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਪ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆਉਂਦਿਆਂ ਇਸ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੰਮਲਿਤ ਬਣਾਇਆ ਹੈ।

ਇਹ ਵੀ ਪੜ੍ਹੋ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਮਿਲੀ ਇਜ਼ਾਜਤ

ਉਨ੍ਹਾਂ ਕਿਹਾ ਕਿ ਨੇੜਲੇ ਕਸਟਮ ਹਾਇਰਿੰਗ ਸੈਂਟਰਾਂ ਅਤੇ ਨਿੱਜੀ ਮਸ਼ੀਨ ਮਾਲਕਾਂ ਤੋਂ ਆਸਾਨ ਬੁਕਿੰਗ ਨੂੰ ਯਕੀਨੀ ਬਣਾ ਕੇ ਇਹ ਐਪ ਪਰਾਲੀ ਦੀ ਸੰਭਾਲ ਦਾ ਸਾਇੰਟੀਫਿਕ ਵਿਕਲਪ ਪ੍ਰਦਾਨ ਕਰਦੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਸਬੰਧੀ ਟੀਚਿਆਂ ਦਾ ਸਮਰਥਨ ਕਰਦੀ ਹੈ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਵਿੱਚ “ਉੱਨਤ ਕਿਸਾਨ” ਐਪ ਦੀ ਅਹਿਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਐਪ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰ ਰਹੀ ਹੈ ਅਤੇ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਵਿੱਚ ਭਵਿੱਖੀ ਪ੍ਰਗਤੀ ਲਈ ਇਸ ਦੀ ਡਿਜੀਟਲ ਨੀਂਹ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਹਿਲੇ 6 ਮਹੀਨਿਆਂ ਵਿੱਚ 22.35% GST ਵਾਧਾ, ਰਾਸ਼ਟਰੀ ਔਸਤ ਤੋਂ ਕਿਤੇ ਅੱਗੇ

0

👉ਅਪ੍ਰੈਲ-ਸਤੰਬਰ 2025 ਦੌਰਾਨ ਸੂਬੇ ਵੱਲੋਂ 13,971 ਕਰੋੜ ਰੁਪਏ ਦੀ ਕੁੱਲ ਜੀਐਸਟੀ ਪ੍ਰਾਪਤੀ
Chandigarh News:ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀਐਸਟੀ ਮਾਲੀਏ ਵਿੱਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ ਪਤੰਜਲੀ ਯੋਗ ਪੀਠ ਦੇ ਮੁਖੀ ਬਾਬਾ ਰਾਮ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀਐਸਟੀ ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਪ੍ਰਤੀਸ਼ਤ ਤੋਂ ਵੱਧ ਕੇ ਵਿੱਤੀ ਸਾਲ 2025-26 ਵਿੱਚ ਪ੍ਰਭਾਵਸ਼ਾਲੀ 22.35 ਪ੍ਰਤੀਸ਼ਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਲਗਭਗ 6 ਪ੍ਰਤੀਸ਼ਤ ਦੀ ਕੌਮੀ ਜੀਐਸਟੀ ਵਿਕਾਸ ਦਰ ਤੋਂ ਕਿਤੇ ਵੱਧ ਹੈ, ਜੋ ਕਿ ਸਪੱਸ਼ਟ ਤੌਰ ‘ਤੇ ਪੰਜਾਬ ਦੇ ਮਾਲੀਆ ਜੁਟਾਉਣ ਦੇ ਯਤਨਾਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,”ਜੀਐਸਟੀ ਤੋਂ ਇਲਾਵਾ, ਪੰਜਾਬ ਨੇ ਹੋਰ ਅਸਿੱਧੀਆਂ ਟੈਕਸ ਸ਼੍ਰੇਣੀਆਂ ਵਿੱਚ ਵੀ ਉਤਸ਼ਾਹਜਨਕ ਨਤੀਜੇ ਪ੍ਰਾਪਤ ਕੀਤੇ ਹਨ। ਵੈਟ ਅਤੇ ਸੀਐਸਟੀ ਅਧੀਨ ਪ੍ਰਾਪਤੀਆਂ ਵਿੱਚ 10 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਪੰਜਾਬ ਰਾਜ ਵਿਕਾਸ ਟੈਕਸ (ਪੀਐਸਡੀਟੀ) ਨੇ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਸਤੰਬਰ 2025 ਦੌਰਾਨ 11 ਫੀਸਦੀ ਦਾ ਵਾਧਾ ਦਰਜ ਕੀਤਾ ਹੈ।“

ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਹਾਲੀਆ ਜੀਐਸਟੀ ਰੈਸ਼ਨੇਲਾਈਜੇਸ਼ਨ ਦੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਾਰਗੁਜ਼ਾਰੀ ਕੌਮੀ ਔਸਤ ਨੀਲੋਂ ਕਿਤੇ ਜ਼ਿਆਦਾ ਮਜ਼ਬੂਤ ਸਾਬਤ ਹੋਈ ਹੈ। ਵਿੱਤ ਮੰਤਰੀ ਨੇ ਕਿਹਾ, “ਜਦੋਂ ਕਿ ਜ਼ਿਆਦਾਤਰ ਹੋਰ ਰਾਜਾਂ ਨੇ ਸਤੰਬਰ 2025 ਵਿੱਚ ਨਕਾਰਾਤਮਕ ਵਿਕਾਸ ਰੁਝਾਨ ਦਰਜ ਕੀਤਾ, ਪੰਜਾਬ ਨੇ ਲਚਕੀਲਾਪਣ ਦਿਖਾਉਣਾ ਜਾਰੀ ਰੱਖਿਆ ਅਤੇ ਦੋਹਰੇ ਅੰਕਾਂ ਦੀ ਵਿਕਾਸ ਦਰ ਰਿਪੋਰਟ ਕੀਤੀ। ਇਕੱਲੇ ਸਤੰਬਰ 2025 ਵਿੱਚ, ਰਾਜ ਨੇ 2,140.82 ਕਰੋੜ ਰੁਪਏ ਪ੍ਰਾਪਤ ਕੀਤੇ, ਜੋ ਕਿ ਸਤੰਬਰ 2024 ਵਿੱਚ ਪ੍ਰਾਪਤ ਹੋਏ 1,943 ਕਰੋੜ ਰੁਪਏ ਤੋਂ 197.82 ਕਰੋੜ ਰੁਪਏ ਦਾ ਵਾਧਾ ਅਤੇ 10 ਪ੍ਰਤੀਸ਼ਤ ਦੀ ਵਿਕਾਸ ਦਰ ਦਰਸਾਉਂਦਾ ਹੈ, ਅਤੇ ਜੋ ਪਿਛਲੇ ਸਾਲ ਇਸੇ ਸਮੇਂ ਵਿੱਚ ਦੇਖੇ ਗਏ ਮਾਮੂਲੀ 5 ਪ੍ਰਤੀਸ਼ਤ ਵਾਧੇ ਦੇ ਮੁਕਾਬਲੇ ਇੱਕ ਵੱਡਾ ਸੁਧਾਰ ਹੈ।“ਟੈਕਸ ਚੋਰੀ ਨੂੰ ਰੋਕਣ ਅਤੇ ਰਾਜ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਸਫਲਤਾ ਦਾ ਸਿਹਰਾ ਦਿੰਦੇ ਹੋਏ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਕਰ ਵਿਭਾਗ ਨੇ ਅਪ੍ਰੈਲ ਤੋਂ ਸਤੰਬਰ 2025 ਤੱਕ ਟੈਕਸ ਚੋਰੀ ਵਿਰੁੱਧ ਆਪਣੀਆਂ ਲਾਗੂਕਰਨ ਦੀਆਂ ਕਾਰਵਾਈਆਂ ਨੂੰ ਕਾਫ਼ੀ ਤੇਜ਼ ਕੀਤਾ ਗਿਆ।

ਇਹ ਵੀ ਪੜ੍ਹੋ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਮਿਲੀ ਇਜ਼ਾਜਤ

ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ 1,162 ਟੈਕਸਦਾਤਾਵਾਂ ਦਰਮਿਆਨ ਹੋਏ 246 ਕਰੋੜ ਰੁਪਏ ਦੇ ਅਯੋਗ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਨੂੰ ਰੋਕ ਦਿੱਤਾ ਗਿਆ। ਇਸ ਤੋਂ ਇਲਾਵਾ ਧੋਖਾਧੜੀ ਨਾਸ ਸਬੰਧਤ ਨੈੱਟਵਰਕਾਂ ਵਿਰੁੱਧ ਚਾਰ ਵੱਡੀਆਂ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ 500 ਕਰੋੜ ਰੁਪਏ ਅਤੇ ਫਤਿਹਗੜ੍ਹ ਵਿੱਚ 550 ਕਰੋੜ ਰੁਪਏ ਦੇ ਘੁਟਾਲੇ ਸ਼ਾਮਲ ਹਨ। ਉਨ੍ਹਾਂ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂ) ਦੁਆਰਾ ਸੜਕਾਂ ‘ਤੇ ਨਾਕਿਆਂ ਰਾਹੀ ਜਾਂਚ ਅਤੇ ਨਿਰੀਖਣਾਂ ਤੋਂ ਜੁਰਮਾਨੇ ਦੀ ਵਸੂਲੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜੋ ਅਪ੍ਰੈਲ-ਸਤੰਬਰ 2024 ਵਿੱਚ 106.36 ਕਰੋੜ ਰੁਪਏ ਤੋਂ ਵੱਧ ਕੇ ਅਪ੍ਰੈਲ-ਸਤੰਬਰ 2025 ਵਿੱਚ 355.72 ਕਰੋੜ ਰੁਪਏ ਹੋ ਗਈ ਹੈ, ਅਤੇ 249.36 ਕਰੋੜ ਰੁਪਏ ਦਾ ਇਹ ਵਾਧਾ ਲਾਗੂਕਰਨ-ਅਧਾਰਤ ਵਸੂਲੀ ਵਿੱਚ ਸ਼ਾਨਦਾਰ 134 ਫੀਸਦੀ ਦਾ ਵਾਧਾ ਦਰਸਾਉਂਦਾ ਹੈ।”

ਇਹ ਵੀ ਪੜ੍ਹੋ ਮੇਰਾ ਘਰ, ਮੇਰਾ ਮਾਣ’ ਯੋਜਨਾ ਦੀ ਸ਼ੁਰੂਆਤ: ਪੰਜਾਬ ਸਰਕਾਰ ਨੇ ਲਾਲ ਲਕੀਰ ਵਾਲੀ ਜ਼ਮੀਨ ’ਤੇ ਦਿੱਤਾ ਮਾਲਕੀ ਹੱਕ

ਕਰ ਵਿਭਾਗ, ਜਿਸਦੀਆਂ ਸਖ਼ਤ ਲਾਗੂਕਰਨ ਮੁਹਿੰਮਾਂ ਅਤੇ ਸੁਧਾਰ ਉਪਾਅ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਰਹੇ ਅਤੇ ਪੰਜਾਬ ਨੂੰ ਜੀਐਸਟੀ ਵਾਧੇ ਵਿੱਚ ਮੋਹਰੀ ਰਾਜਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ, ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚੁਣੌਤੀਪੂਰਨ ਆਰਥਿਕ ਵਾਤਾਵਰਣ ਨੂੰ ਦੇਖਦੇ ਹੋਏ ਇਹ ਪ੍ਰਾਪਤੀ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਨੇ ਮਈ 2025 ਵਿੱਚ ਜੰਗ ਵਰਗੀ ਸਥਿਤੀ, ਜਿਸਨੇ ਕਾਰੋਬਾਰ ਅਤੇ ਵਪਾਰ ਵਿੱਚ ਵਿਘਨ ਪਾਇਆ, ਬਰਾਮਦ ‘ਤੇ ਟੈਰਿਫ ਪ੍ਰਭਾਵ ਵਰਗੀਆਂ ਵਾਧੂ ਰੁਕਾਵਟਾਂ, ਅਤੇ ਕਮਜ਼ੋਰ ਖਪਤਕਾਰ ਮੰਗ, ਜਿਸਨੇ ਅਗਸਤ ਅਤੇ ਸਤੰਬਰ ਦੇ ਅੱਧ ਦੌਰਾਨ ਪ੍ਰਚੂਨ ਲੈਣ-ਦੇਣ ਦੀ ਰਫਤਰਾ ਨੂੰ ਘਟਾਇਆ, ਦਾ ਸਫਲਤਾਪੂਰਵਕ ਸਾਹਮਣਾ ਕਰਦਿਆਂ ਨਾ ਸਿਰਫ ਮਾਲੀਆ ਵਾਧਾ ਕਾਇਮ ਰੱਖਿਆ ਬਲਕਿ ਇਨ੍ਹਾਂ ਪ੍ਰਤੀਕੂਲ ਕਾਰਕਾਂ ਦੇ ਬਾਵਜੂਦ ਰਿਕਾਰਡ ਤੋੜ ਨਤੀਜੇ ਵੀ ਪ੍ਰਾਪਤ ਕੀਤੇ।“

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪਤੰਜਲੀ ਯੋਗ ਪੀਠ ਦੇ ਮੁਖੀ ਬਾਬਾ ਰਾਮ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0

👉ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ
Amritsar News:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਸ. ਹਰਪ੍ਰੀਤ ਸਿੰਘ ਮਿਨਹਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬਾਬਾ ਰਾਮ ਦੇਵ ਨੇ ਵੀ ਆਪਣੀ ਸੰਸਥਾ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਬਾਬਾ ਰਾਮ ਦੇਵ ਨੂੰ ਸੱਦਾ ਵੀ ਦਿੱਤਾ।ਇਸੇ ਦੌਰਾਨ ਬਾਬਾ ਰਾਮ ਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ।

ਇਹ ਵੀ ਪੜ੍ਹੋ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਮਿਲੀ ਇਜ਼ਾਜਤ

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਮੋਹਨ ਸਿੰਘ ਬੰਗੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਡਵੋਕੇਟ ਸ੍ਰੀ ਪ੍ਰਦੀਪ ਗੋਇਲ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਤੇ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

Bathinda News: ਡਾ. ਜਗਦੀਸ਼ ਸਿੰਘ ਜੁਆਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਹਾਜ਼ਰੀ ਵਿੱਚ ਡਾ. ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਹਰਜਸਪਾਲ ਸ਼ਰਮਾ ਬਤੌਰ ਖੇਤੀਬਾੜੀ ਅਫ਼ਸਰ (ਟ੍ਰੇਨਿੰਗ) ਜ਼ਿਲ੍ਹਾ ਬਠਿੰਡਾ ਸੇਵਾਵਾਂ ਨਿਭਾ ਰਹੇ ਸਨ।

ਇਹ ਵੀ ਪੜ੍ਹੋ Breaking; Bathinda AIIMS ‘ਚ ਨੌਕਰੀਓ ਕੱਢੇ ਸਕਿਊਰਟੀ ਗਾਰਡਾਂ ਨੂੰ ਮੁੜ ਡਿਊਟੀ ‘ਤੇ ਆਉਣ ਦਾ ਮਿਲਿਆ ਸੱਦਾ, ਅੱਜ ਹੱਲ ਨਿਕਲਣ ਦੀ ਉਮੀਦ

ਆਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ, ਸਿਫਾਰਸ਼ ਨਵੀਂਆਂ ਉਤਪਾਦਨ ਤਕਨੀਕਾਂ ਆਦਿ ਪਿੰਡ ਪੱਧਰ ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਸਟਾਫ ਬਲਾਕ ਬਠਿੰਡਾ ਨੂੰ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਡਾ. ਦਵਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸਰਬਜੀਤ ਸਿੰਘ, ਡਾ. ਸੁਖਜੀਤ ਸਿੰਘ, ਡਾ. ਅਸਮਾਨਪ੍ਰੀਤ ਸਿੰਘ, ਡਾ. ਮਨਜਿੰਦਰ ਸਿੰਘ ਅਤੇ ਬਲਾਕ ਬਠਿੰਡਾ ਦਾ ਸਮੂਹ ਸਟਾਫ਼ ਆਦਿ ਹਾਜ਼ਰ ਸੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਪੂਰਬ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਮਿਲੀ ਇਜ਼ਾਜਤ

Amritsar News: ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੀਆਂ ਬੰਦ ਹੋਈਆਂ ਸਰਹੱਦਾਂ ਤੋਂ ਬਾਅਦ ਪਹਿਲੀ ਵਾਰ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸ਼੍ਰੀ ਨਨਕਾਣਾ ਸਾਹਿਬ ਜਾਣ ਦੀ ਇਜ਼ਾਜਤ ਮਿਲੀ ਹੈ। ਮੀਡੀਆ ਵਿਚ ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਜਥੇ ਨੂੰ ਮੰਨਜੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ Amritsar Police ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਸੂਚਨਾ ਮੁਤਾਬਕ 10 ਦਿਨਾਂ ਦੇ ਲਈ ਇਹ ਜਥਾ ਨਵੰਬਰ 2025 ਵਿਚ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿਚ ਜਾਵੇਗਾ। ਇਥੇ ਇਹ ਵੀ ਪਤਾ ਲੱਗਿਆ ਹੈ ਕਿ ਇਸ ਜਥੇ ਦੇ ਵਿਚ ਜਾਣ ਵਾਲੇ ਸਿਰਫ਼ ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਮੰਨਜੂਰੀ ਦਿੱਤੀ ਜਾਵੇਗੀ, ਜਿੰਨ੍ਹਾਂ ਦੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਵੱਲੋਂ ਦਿੱਤੇ ਜਾਣਗੇ।

ਇਹ ਵੀ ਪੜ੍ਹੋ Ex CM ਚਰਨਜੀਤ ਸਿੰਘ ਚੰਨੀ ਨੂੰ ਸੰਸਦ ਵਿਚ ਮਿਲੀ ਵੱਡੀ ਜਿੰਮੇਵਾਰੀ, ਲੈ ਸਕਣਗੇ ਮਹੱਤਵਪੂਰਨ ਫੈਸਲੇ

ਇਸ ਜਥੇ ਵਿਚ ਜਾਣ ਲਈ ਸਿੱਖ ਸ਼ਰਧਾਲੂਆਂ ਦੀ ਗਿਣਤੀ 3000 ਤੱਕ ਰੱਖੀ ਗਈ ਹੈ। ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਦੋਨਾਂ ਸੰਸਥਾਵਾਂ ਆਪਣੇ ਨਾਲ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਲਿਸਟ ਸਬੰਧਤ ਸੂਬਿਆਂ ਨੂੰ ਸੌਪੇਗਾ ਤੇ ਸੂਬਿਆਂ ਦੀਆਂ ਸਰਕਾਰਾਂ ਇਹ ਲਿਸਟ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜਣਗੇ। ਕੇਂਦਰੀ ਗ੍ਰਹਿ ਵਿਭਾਗ ਦੀ ਮੰਨਜੂਰੀ ਤੋਂ ਬਾਅਦ ਹੀ ਵੀਜ਼ੇ ਲਈ ਲਿਸਟ ਪਾਕਿਸਤਾਨ ਦੇ ਦਿੱਲੀ ਸਥਿਤ ਹਾਈ ਕਮਿਸ਼ਨ ਨੂੰ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਰਾ ਘਰ, ਮੇਰਾ ਮਾਣ’ ਯੋਜਨਾ ਦੀ ਸ਼ੁਰੂਆਤ: ਪੰਜਾਬ ਸਰਕਾਰ ਨੇ ਲਾਲ ਲਕੀਰ ਵਾਲੀ ਜ਼ਮੀਨ ’ਤੇ ਦਿੱਤਾ ਮਾਲਕੀ ਹੱਕ

0

👉ਪ੍ਰਾਪਰਟੀ ਕਾਰਡ ਬਣੇਗਾ ਹੱਕ, ਭਰੋਸੇ ਅਤੇ ਤਰੱਕੀ ਦਾ ਨਿਸ਼ਾਨ – ਦਸੰਬਰ 2026 ਤੱਕ ਪੂਰੇ ਪੰਜਾਬ ਵਿੱਚ ਯੋਜਨਾ ਲਾਗੂ ਹੋਵੇਗੀ
tarn taran News:ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਚੁੱਕਦਿਆਂ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ’ਤੇ ਲਾਲ ਲਕੀਰ ਦੇ ਅੰਦਰ ਆਉਣ ਵਾਲੀ ਜ਼ਮੀਨ ’ਤੇ ਮਾਲਕੀ ਹੱਕ ਲੈਣ ਵਾਲੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਤਰਨ ਤਾਰਨ ਹਲਕੇ ਦੇ 11 ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਸ ਪਹਿਲ ਦਾ ਪਹਿਲਾ ਫਾਇਦਾ ਮਿਲਿਆ ਹੈ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਡੇ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜ਼ਰ ਰਹੇ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਮੌਕੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਪਿੰਡਾਂ ਦੀ “ਲਾਲ ਲਕੀਰ” ਵਿੱਚ ਰਹਿਣ ਵਾਲੇ ਲੋਕ ਪੀੜ੍ਹੀਆਂ ਤੋਂ ਆਪਣੀ ਜ਼ਮੀਨ ਨੂੰ ਲੈ ਕੇ ਅਸੁਰੱਖਿਆ ਵਿੱਚ ਜੀ ਰਹੇ ਸਨ। ਹੁਣ ਇਹ ਉਲਝਣ ਦੂਰ ਹੋ ਗਈ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ’ਤੇ ਪੂਰਾ ਕਾਨੂੰਨੀ ਮਾਲਕੀ ਹੱਕ ਮਿਲ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਸੂਬਾ ਸਰਕਾਰ ਵੱਲੋਂ ਮਿਸ਼ਨ ਮੋਡ ’ਤੇ ਲਾਗੂ ਕੀਤੀ ਜਾ ਰਹੀ ਹੈ ਅਤੇ ਦਸੰਬਰ 2026 ਤੱਕ ਪੂਰੇ ਪੰਜਾਬ ਵਿੱਚ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ Amritsar Police ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਇਸ ਦੇ ਤਹਿਤ ਹਰ ਪਰਿਵਾਰ ਨੂੰ ਕਾਨੂੰਨੀ ਕਾਗਜ਼ ਦੇ ਰੂਪ ਵਿੱਚ ਪ੍ਰਾਪਰਟੀ ਕਾਰਡ ਮਿਲਣਗੇ, ਜੋ ਡਿਜੀਟਲ ਅਤੇ ਸਰਕਾਰੀ ਰਿਕਾਰਡ ਹੋਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਰਡ ਹੁਣ ਬੈਂਕ ਤੋਂ ਕਰਜ਼ਾ ਲੈਣ ਵਿੱਚ ਗਾਰੰਟੀ ਕਾਗਜ਼ ਦਾ ਕੰਮ ਕਰੇਗਾ। ਜ਼ਮੀਨ ਅਤੇ ਮਕਾਨ ਦੀ ਖਰੀਦ-ਵੇਚ ਵਿੱਚ ਕਿਸੇ ਵੀ ਤਰ੍ਹਾਂ ਦਾ ਡਰ ਜਾਂ ਸ਼ੱਕ ਨਹੀਂ ਰਹੇਗਾ ਅਤੇ ਪਿੰਡਾਂ ਦੇ ਸਮਾਜ ਵਿੱਚ ਪਾਰਦਰਸ਼ਤਾ ਆਵੇਗੀ। ਮਾਲਕੀ ਹੱਕ ਦਾ ਸਾਫ਼ ਸਬੂਤ ਮਿਲਣ ਨਾਲ ਪੀੜ੍ਹੀਆਂ ਤੋਂ ਚੱਲ ਰਹੇ ਝਗੜੇ ਖ਼ਤਮ ਹੋਣਗੇ ਅਤੇ ਬੱਚਿਆਂ ਨੂੰ ਸਾਫ਼-ਸੁਥਰੀ ਜਾਇਦਾਦ ਵਿਰਾਸਤ ਵਿੱਚ ਮਿਲੇਗੀ।ਨਾਲ ਹੀ ਉਨ੍ਹਾਂ ਨੇ ਕਿਹਾ ਕਿ “ਮੇਰਾ ਘਰ, ਮੇਰਾ ਮਾਣ” ਸਿਰਫ਼ ਇੱਕ ਯੋਜਨਾ ਨਹੀਂ ਬਲਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਲੋਕਾਂ ਨਾਲ ਵਾਅਦਾ ਹੈ। ਇਹ ਪਹਿਲ ਹਰ ਪੰਜਾਬੀ ਨੂੰ ਸਮਰੱਥ ਅਤੇ ਆਤਮਨਿਰਭਰ ਬਣਾਉਣ ਲਈ ਸਰਕਾਰ ਦੀ ਪੱਕੀ ਯੋਜਨਾ ਦਾ ਹਿੱਸਾ ਹੈ। ਪ੍ਰਾਪਰਟੀ ਕਾਰਡ ਆਮ ਕਾਗਜ਼ ਨਹੀਂ ਬਲਕਿ ਲੋਕਾਂ ਦੇ ਸਵੈ-ਮਾਣ ਦਾ ਨਿਸ਼ਾਨ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਆਧਾਰ ਕਾਰਡ ਪਹਿਚਾਣ ਦਾ ਨਿਸ਼ਾਨ ਬਣਿਆ ਹੈ

ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਨਿਭਾ ਰਹੀ ਹੈ ਅਤੇ ਪੰਜਾਬ ਨੂੰ ਅੱਗੇ ਵਧਾਉਣ ਲਈ ਕਈ ਵਿਕਾਸ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। “ਮੇਰਾ ਘਰ, ਮੇਰਾ ਮਾਣ” ਯੋਜਨਾ ਨਾਲ ਲੱਖਾਂ ਲੋਕਾਂ ਨੂੰ ਰਾਹਤ ਅਤੇ ਹੱਕ ਮਿਲੇਗਾ।ਤਰਨ ਤਾਰਨ ਹਲਕੇ ਦੇ ਇੰਚਾਰਜ ਸ਼੍ਰੀ ਹਰਮੀਤ ਸਿੰਘ ਸੰਧੂ ਨੇ ਵੀ ਇਸ ਮੌਕੇ ’ਤੇ ਲਾਭ ਲੈਣ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਯੋਜਨਾ ਸਮਾਜਿਕ ਨਿਆਂ ਅਤੇ ਪਿੰਡਾਂ ਦੀ ਤਰੱਕੀ ਦੀ ਨਵੀਂ ਮਿਸਾਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਪੰਜਾਬ ਦੀ ਤਰੱਕੀ ਨੂੰ ਹੋਰ ਗਤੀ ਦੇਵੇਗੀ।ਇਸ ਯੋਜਨਾ ਨਾਲ ਨਾ ਸਿਰਫ਼ ਪਿੰਡ ਦੇ ਲੋਕਾਂ ਨੂੰ ਮਾਲਕੀ ਹੱਕ ਮਿਲੇਗਾ ਬਲਕਿ ਪੰਜਾਬ ਦਾ ਪਿੰਡਾਂ ਦਾ ਢਾਂਚਾ ਹੋਰ ਮਜ਼ਬੂਤ ਹੋਵੇਗਾ। ਸਰਕਾਰ ਦਾ ਮੰਨਣਾ ਹੈ ਕਿ ਜਦੋਂ ਲੋਕ ਆਤਮਨਿਰਭਰ ਅਤੇ ਨਿਸ਼ਚਿੰਤ ਹੋਣਗੇ ਤਾਂ ਹੀ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ। ਪਿੰਡ-ਪਿੰਡ ਤੱਕ ਹੱਕ ਅਤੇ ਭਰੋਸਾ ਪਹੁੰਚਾਉਣ ਵਾਲਾ ਇਹ ਕਦਮ ਪੰਜਾਬ ਦੇ ਭਵਿੱਖ ਦੀ ਪੱਕੀ ਨੀਂਹ ਬਣੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Amritsar Police ਵੱਲੋਂ ਪਾਕਿਸਤਾਨ ਨਾਲ ਜੁੜੇ ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

0

Amritsar News: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 12 ਪਿਸਤੌਲ (.30 ਬੋਰ) ਅਤੇ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸਮੇਤ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਹੁਕਮਾਂ ‘ਤੇ ਹਥਿਆਰ ਤੇ ਨਸ਼ੀਲੇ ਪਦਾਰਥ ਪ੍ਰਾਪਤ ਕਰਨ ਤੇ ਪਹੁੰਚਾਉਣ ਦਾ ਕੰਮ ਕਰਦੇ ਸਨ।

ਇਹ ਵੀ ਪੜ੍ਹੋ ਦੁਸ਼ਿਹਰੇ ਮੌਕੇ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਰਾਹਤ; ਰਾਤ ਨੂੰ ਮਿਲੇਗੀ ਸਸਤੀ ਬਿਜਲੀ

ਭੇਜੀਆਂ ਗਈਆਂ ਖੇਪਾਂ ਪੰਜਾਬ ਵਿੱਚ ਆਪਸੀ ਗੈਂਗਵਾਰ ਲਈ ਵਰਤੀਆਂ ਜਾਣੀਆਂ ਸਨ।ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਅਤੇ ਸੁਰੱਖਿਅਤ, ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁਸ਼ਿਹਰੇ ਮੌਕੇ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਰਾਹਤ; ਰਾਤ ਨੂੰ ਮਿਲੇਗੀ ਸਸਤੀ ਬਿਜਲੀ

0

Punjab News: ਪੰਜਾਬ ਸਰਕਾਰ ਅਧੀਨ ਪਾਵਰਕਾਮ ਵਿਭਾਗ ਨੇ ਦੁਸ਼ਿਹਰੇ ਮੌਕੇ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਪਾਵਰਕਾਮ ਦੇ ਵੱਲੋਂ ਲਏ ਗਏ ਫੈਸਲੇ ਮੁਤਾਬਕ ਹੁਣ 16 ਅਕਤੂਬਰ ਤੋ. 31 ਮਾਰਚ ਤੱਕ ਰਾਤ 10 ਵਜੇਂ ਤੋਂ ਸਵੇਰੇ 6 ਵਜੇਂ ਤੱਕ ਬਿਜਲੀ ਦਿਨ ਦੇ ਮੁਕਾਬਲੇ 1 ਰੁਪਏ ਪ੍ਰਤੀ ਯੂਨਿਟ ਸਸਤੀ ਹੋਵੇਗੀ।ਇਸ ਨਾਲ ਰਾਤ ਨੂੰ ਚੱਲਣ ਵਾਲੇ ਉਦਯੋਗਾਂ ਨੂੰ ਵੱਡਾ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ Ex CM ਚਰਨਜੀਤ ਸਿੰਘ ਚੰਨੀ ਨੂੰ ਸੰਸਦ ਵਿਚ ਮਿਲੀ ਵੱਡੀ ਜਿੰਮੇਵਾਰੀ, ਲੈ ਸਕਣਗੇ ਮਹੱਤਵਪੂਰਨ ਫੈਸਲੇ

ਜਿਕਰਯੋਗ ਹੈ ਕਿ ਅਕਸਰ ਹੀ ਦਿਨ ਸਮੇਂ ਬਿਜਲੀ ਦੀ ਮੰਗ ਜਿਆਦਾ ਵਧੀ ਰਹਿੰਦੀ ਹੈ ਪ੍ਰੰਤੂ ਰਾਤ ਸਮੇਂ ਬਦਲਦੇ ਮੌਸਮ ਮੁਤਾਬਕ ਇਸਦੀ ਮੰਗ ਘਟ ਜਾਂਦੀ ਹੈ। ਊੰਝ ਵੀ ਸਰਦੀਆਂ ‘ਚ ਰਾਤ ਸਮੇਂ ਬਿਜਲੀ ਦੀ ਖਪਤ ਘੱਟ ਹੁੰਦੀ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਮਹਾਂਨਗਰਾਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ,ਮੋਹਾਲੀ ਤੇ ਬਠਿੰਡਾ ਆਦਿ ਵੱਡੇ ਸ਼ਹਿਰਾਂ ਵਿਚ ਰਾਤ ਨੂੰ ਵੀ ਉਦਯੋਗਿਕ ਇਕਾਈਆਂ ਚੱਲਦੀਆਂ ਹਨ, ਜਿਸਦੇ ਨਾਲ ਇੰਨ੍ਹਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ। ਇਸਤੋਂ ਇਲਾਵਾ ਪਾਵਰਕਾਮ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਉਤਪਾਦਨ ਵੀ ਵਧੇਗਾ ਅਤੇ ਇਸ ਉਪਰ ਲੱਗਣ ਵਾਲੇ ਟੈਕਸ ਦੇ ਨਾਲ ਸਰਕਾਰ ਦੀ ਆਮਦਨ ਵੀ ਵਧੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906278