Sunday, May 17, 2026
Home Blog Page 421

Ex CM ਚਰਨਜੀਤ ਸਿੰਘ ਚੰਨੀ ਨੂੰ ਸੰਸਦ ਵਿਚ ਮਿਲੀ ਵੱਡੀ ਜਿੰਮੇਵਾਰੀ, ਲੈ ਸਕਣਗੇ ਮਹੱਤਵਪੂਰਨ ਫੈਸਲੇ

National News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਵਿਚ ਵੱਡੀ ਜਿੰਮੇਵਾਰੀ ਮਿਲੀ ਹੈ। ਸੰਸਦ ਦੀਆਂ ਮਹੱਤਵਪੂਰਨ ਕਮੇਟੀਆਂ ਵਿਚੋਂ ਇੱਕ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਦਾ ਚੇਅਰਮੈਨ ਸ: ਚੰਨੀ ਨੂੰ ਚੁਣਿਆ ਗਿਆ ਹੈ। ਉਹ ਇਸ ਕਮੇਟੀ ਦੇ ਦੂਜੀ ਵਾਰ ਚੇਅਰਮੈਨ ਬਣੇ ਹਨ। ਜਿਕਰਯੋਗ ਹੈ ਕਿ ਕਿਸਾਨਾਂ ਨਾਲ ਸਬੰਧਤ ਮਸਲਿਆਂ ਬਾਰੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫੈਸਲਾ ਲੈਣ ਤੋਂ ਪਹਿਲਾਂ ਇਸ ਕਮੇਟੀ ਦੀ ਰਾਏ ਮਹੱਤਵਪੂਰਨ ਹੁੰਦੀ ਹੈ।

ਇਹ ਵੀ ਪੜ੍ਹੋ Big breaking ; ਬਠਿੰਡਾ ਸਹਿਤ ਅੱਧੀ ਦਰਜ਼ਨ ਜੇਲ੍ਹ ਸੁਪਰਡੈਂਟਾਂ ਦਾ ਹੋਇਆ ਤਬਾਦਲਾ

ਇਸ ਕਮੇਟੀ ਵਿਚ ਚੇਅਰਮੈਨ ਤੋਂ ਇਲਾਵਾ 30 ਦੇ ਕਰੀਬ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਵੀ ਸ਼ਾਮਲ ਹੁੰਦੇ ਹਨ। ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਸ: ਚੰਨੀ ਦੀ ਅਗਵਾਈ ਹੇਠਲੀ ਪਹਿਲੀ ਕਮੇਟੀ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਪਰਾਲੀ ਪ੍ਰਬੰਧਨ ਲਈ ਮੁਆਵਜ਼ਾ ਅਤੇ ਕਿਸਾਨ ਸਨਮਾਨ ਨਿਧੀ ਯੋਜਨਾ ਵਿੱਚ ਖੇਤ ਮਜ਼ਦੂਰਾਂ ਨੂੰ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਇਹ ਕਮੇਟੀ ਖੇਤੀਬਾੜੀ ਨਾਲ ਸਬੰਧਤ ਸਰਕਾਰੀ ਪ੍ਰਸਤਾਵਾਂ, ਮੰਤਰੀ ਪੱਧਰ ਦੀਆਂ ਰਿਪੋਰਟਾਂ ਅਤੇ ਨੀਤੀ ਦਸਤਾਵੇਜ਼ਾਂ ਦਾ ਅਧਿਐਨ ਕਰਦੀ ਹੈ ਅਤੇ ਆਪਣੀਆਂ ਸਿਫ਼ਾਰਸ਼ਾਂ ਸੰਸਦ ਨੂੰ ਸੌਂਪਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Girls College Bathinda ਵਿੱਚ ਡਾਂਡੀਆ ਰਾਸ ਨੇ ਤਿਉਹਾਰਾਂ ਦੀ ਲਿਆਂਦੀ ਰੌਣਕ

0

Bathinda News:SSD Girls College Bathinda ਦੀ ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਸੁਚੱਜੀ ਅਗਵਾਈ ਹੇਠ ਕਾਲਜ ਆਡੀਟੋਰੀਅਮ ਵਿੱਚ ਇੱਕ ਜੀਵੰਤ ਡਾਂਡੀਆ ਰਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਵਰਾਤਰੀ ਦੀ ਭਾਵਨਾ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਦੁਰਗਾ ਪੂਜਾ ਨਾਲ ਦੇਵੀ ਤੋਂ ਅਸ਼ੀਰਵਾਦ ਲੈਣ ਨਾਲ ਹੋਈ।ਵਿਦਿਆਰਥੀਆਂ, ਫੈਕਲਟੀ ਅਤੇ ਮਹਿਮਾਨਾਂ ਨੇ ਰਵਾਇਤੀ ਨਾਚ ਵਿੱਚ ਹਿੱਸਾ ਲਿਆ, ਰੰਗੀਨ ਪਹਿਰਾਵੇ ਵਿੱਚ ਸਜੇ ਹੋਏ ਜੋ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੇ ਸਨ।

ਇਹ ਵੀ ਪੜ੍ਹੋ Big breaking ; ਬਠਿੰਡਾ ਸਹਿਤ ਅੱਧੀ ਦਰਜ਼ਨ ਜੇਲ੍ਹ ਸੁਪਰਡੈਂਟਾਂ ਦਾ ਹੋਇਆ ਤਬਾਦਲਾ

ਇਹ ਪ੍ਰੋਗਰਾਮ ਸੰਗੀਤ, ਊਰਜਾ ਅਤੇ ਤਿਉਹਾਰਾਂ ਦੀ ਖੁਸ਼ੀ ਨਾਲ ਭਰਿਆ ਹੋਇਆ ਸੀ ਕਿਉਂਕਿ ਭਾਗੀਦਾਰਾਂ ਨੇ ਗਰਬਾ ਅਤੇ ਡਾਂਡੀਆ ਦੀਆਂ ਜੀਵੰਤ ਬੀਟਾਂ ‘ਤੇ ਪ੍ਰਦਰਸ਼ਨ ਕੀਤਾ।ਵੱਖ-ਵੱਖ ਸਟ੍ਰੀਮ ਦੀਆਂ ਸਭ ਤੋਂ ਵਧੀਆ ਟੀਮਾਂ ਅਤੇ ਜੋੜੀਆਂ ਨੂੰ ਇਨਾਮ ਦਿੱਤੇ ਗਏ, ਜਿਸ ਵਿੱਚ ਆਰਟਸ ਨੇ ਪਹਿਲਾ, ਕਾਮਰਸ ਨੇ ਦੂਜਾ ਅਤੇ ਸਾਇੰਸ ਸਟ੍ਰੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥੀਆਂ ਵਿੱਚੋਂ ਸਭ ਤੋਂ ਵਧੀਆ ਜੋੜੀ ਨੂੰ ਆਰਟਸ ਸਟ੍ਰੀਮ ਤੋਂ ਜੀਵਿਕਾ ਅਤੇ ਭੂਮਿਕਾ ਨੇ ਸਮਰਥਨ ਦਿੱਤਾ। ਫੈਕਲਟੀ ਵਿੱਚੋਂ ਸ਼੍ਰੀਮਤੀ ਨੇਹਾ ਭੰਡਾਰੀ ਅਤੇ ਡਾ. ਪੂਜਾ ਗੋਸਵਾਮੀ ਨੇ ਸਰਵੋਤਮ ਜੋੜੀ ਪ੍ਰਦਰਸ਼ਨ ਗਰਬਾ ਜਿੱਤਿਆ। ਵਿਦਿਆਰਥੀਆਂ ਵਿੱਚੋਂ ਸਭ ਤੋਂ ਵਧੀਆ ਪਹਿਰਾਵੇ ਦਾ ਇਨਾਮ ਰੁਪਿੰਦਰ (ਆਰਟਸ), ਅੰਸ਼ਿਕਾ (ਕਾਮਰਸ) ਮਹਿਕ (ਵਿਗਿਆਨ) ਅਤੇ ਅਸ਼ਪ੍ਰੀਤ (ਡਬਲਯੂਆਈਟੀ) ਨੇ ਜਿੱਤਿਆ।

ਇਹ ਵੀ ਪੜ੍ਹੋ ਕਾਂਗਰਸ ‘ਚ ਹਲਕਾ ਇੰਚਾਰਜ਼ਾਂ ਦੀ ਨਿਯੁਕਤੀ ਨੂੰ ਲੈ ਕੇ ਮੁੜ ਵਧੀ ‘ਟਸਲਬਾਜ਼ੀ’,MP ਨੇ ਚੁੱਕੇ ਸਵਾਲ

ਫੈਕਲਟੀ ਵਿੱਚੋਂ ਡਾ. ਪੋਮੀ ਬਾਂਸਲ ਅਤੇ ਸ਼੍ਰੀਮਤੀ ਵੰਦਨਾ ਸ਼ਰਮਾ ਨੇ ਸਰਵੋਤਮ ਪਹਿਰਾਵੇ ਦਾ ਇਨਾਮ ਜਿੱਤਿਆ।ਸਟੇਜ ਸੰਚਾਲਨ ਡਾ. ਪੂਜਾ ਗੋਸਵਾਮੀ ਅਤੇ ਸ਼੍ਰੀਮਤੀ ਨੇਹਾ ਭੰਡਾਰੀ ਦੁਆਰਾ ਕੀਤਾ ਗਿਆ।ਕਾਲਜ ਦੇ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਪ੍ਰਬੰਧਕ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕੀਤਾ, ਜੋ ਨਾ ਸਿਰਫ਼ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਦੇ ਹਨ ਬਲਕਿ ਨੌਜਵਾਨਾਂ ਵਿੱਚ ਏਕਤਾ ਅਤੇ ਖੁਸ਼ੀ ਨੂੰ ਵੀ ਵਧਾਉਂਦੇ ਹਨ।ਪ੍ਰੋਗਰਾਮ ਦਾ ਸਮਾਪਨ ਧੰਨਵਾਦ ਅਤੇ ਸਮੂਹਿਕ ਤਿਉਹਾਰ ਦੀ ਭਾਵਨਾ ਨਾਲ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Breaking; Bathinda AIIMS ‘ਚ ਨੌਕਰੀਓ ਕੱਢੇ ਸਕਿਊਰਟੀ ਗਾਰਡਾਂ ਨੂੰ ਮੁੜ ਡਿਊਟੀ ‘ਤੇ ਆਉਣ ਦਾ ਮਿਲਿਆ ਸੱਦਾ, ਅੱਜ ਹੱਲ ਨਿਕਲਣ ਦੀ ਉਮੀਦ

0

4 ਸੁਪਰਵਾਈਜ਼ਰਾਂ ਤੇ ਇੱਕ ਮਹਿਲਾ ਗਾਰਡ ਦੀ ਬਹਾਲੀ ਲਈ ਅੜ੍ਹੇ ਧਰਨਾਕਾਰੀ
Bathinda News: Bathinda AIIMS ‘ਚ ਨਵੀਂ ਆਈ ਸਕਿਊਰਟੀ ਕੰਪਨੀ (ਭਲਿੰਦਰ ਸਿੰਘ ਬਰਾੜ ਸਕਿਊਰਟੀ ਪ੍ਰਾਈਵੇਟ ਲਿਮਟਿਡ) ਵੱਲੋਂ ਇੱਕੋ ਝਟਕੇ ‘ਚ ਕੱਢੇ ਦਰਜ਼ਨਾਂ ਸਕਿਊਰਟੀ ਮੁਲਾਜ਼ਮਾਂ ਦਾ ਮਾਮਲਾ ਭਖਦਾ ਜਾ ਰਿਹਾ। ਹਾਲਾਂਕਿ ਕੰਪਨੀ ਦੇ ਇਸ ਫੈਸਲੇ ਤੋਂ ਭੜਕੇ ਸਕਿਊਰਟੀ ਮੁਲਜਮਾਂ ਵੱਲੋਂ ਏਮਜ਼ ਦੇ ਮੁੱਖ ਗੇਟ ਅੱਗੇ ਧਰਨਾ ਸ਼ੁਰੂ ਕਰਨ ਤੋਂ ਬਾਅਦ ਕੰਪਨੀ ਵੱਲੋਂ ਇੰਨ੍ਹਾਂ ਹਟਾਏ ਗਏ ਕਰਮਚਾਰੀਆਂ ਨੂੰ ਮੁੜ ਡਿਉਟੀ ‘ਤੇ ਹਾਜ਼ਰ ਹੋਣ ਦਾ ਸੱਦਾ ਵੀ ਦਿੱਤਾ ਗਿਆ ਪ੍ਰੰਤੂ ਇਸਦੇ ਵਿਚ ਚਾਰ ਸੁਪਰਵਾਈਜ਼ਰਾਂ ਅਤੇ ਇੱਕ ਮਹਿਲਾ ਗਾਰਡ ਨੂੰ ਵਾਪਸ ਲੈਣ ਤੋਂ ਇੰਨਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ Big breaking ; ਬਠਿੰਡਾ ਸਹਿਤ ਅੱਧੀ ਦਰਜ਼ਨ ਜੇਲ੍ਹ ਸੁਪਰਡੈਂਟਾਂ ਦਾ ਹੋਇਆ ਤਬਾਦਲਾ

ਸੂਚਨਾ ਮੁਤਾਬਕ ਧਰਨਾਕਾਰੀ ਸੁਰੱਖਿਆ ਕਾਮਿਆਂ ਨੇ ਆਪਣੇ ਇੰਨ੍ਹਾਂ ਪੰਜੇਂ ਸਾਥੀਆਂ ਦੀ ਬਹਾਲੀ ਤੱਕ ਧਰਨਾ ਖ਼ਤਮ ਕਰਨ ਤੋਂ ਇੰਨਕਾਰ ਕਰ ਦਿੱਤਾ। ਮਿਲੀ ਸੂਚਨਾ ਮੁਤਾਬਕ ਅੱਜ ਇਸ ਮਸਲੇ ਦਾ ਹੱਲ ਨਿਕਲ ਸਕਦਾ ਹੈ। ਇਸ ਦੌਰਾਨ ਇਸ ਨਵੀਂ ਸਕਿਊਰਟੀ ਕੰਪਨੀ ਦੇ ਮਾਲਕ ਕਰਨਲ ਭਲਿੰਦਰ ਸਿੰਘ ਬਰਾੜ ਵੀ ਧਰਨਾਕਾਰੀਆਂ ਕੋਲ ਬੀਤੇ ਕੱਲ ਵੀ ਪੁੱਜੇ ਸਨ ਤੇ ਅੱਜ ਵੀ ਉਨ੍ਹਾਂ ਨੂੰ ਮਸਲੇ ਦੇ ਹੱਲ ਦਾ ਭਰੋਸਾ ਦਿਵਾਇਆ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਬਠਿੰਡਾ ਏਮਜ਼ ਦੀ ਸੁਰੱਖਿਆ ਦਾ ਕੰਮ ਪ੍ਰਿੰਸੀਪਲਜ਼ ਸਕਿਊਰਟੀਜ਼ ਨਾਂ ਦੀ ਕੰਪਨੀ ਸੰਭਾਲ ਰਹੀ ਸੀ ਪ੍ਰੰਤੁ ਹੁਣ ਇਹ ਟੈਂਡਰ ਭਲਿੰਦਰ ਸਿੰਘ ਬਰਾੜ ਸਕਿਊਰਟੀ ਪ੍ਰਾਈਵੇਟਿ ਲਿਮਟਿਡ ਨੂੰ ਮਿਲ ਗਿਆ ਹੈ। ਇਸ ਕੰਪਨੀ ਵੱਲੋਂ ਜਿਆਦਾਤਰ ਪੁਰਾਣੇ ਕੰਮ ਕਰਦੇ ਸੁਰੱਖਿਆ ਕਾਮਿਆਂ ਨੂੰ ਨੌਕਰੀ ‘ਤੇ ਰੱਖਦੇ ਹੋਏ ਕਰੀਬ 55 ਸਕਿਊਰਟੀ ਗਾਰਡਜ਼ ਨੂੰ ਨੌਕਰੀ ਤੋਂ ਹਟਾ ਦਿੱਤਾ ਸੀ। ਜਿਸਦੇ ਵਿਰੋਧ ਵਿਚ ਇਹ ਧਰਨਾ ਲੱਗਿਆ ਹੈ।

ਇਹ ਵੀ ਪੜ੍ਹੋ ਕਾਂਗਰਸ ‘ਚ ਹਲਕਾ ਇੰਚਾਰਜ਼ਾਂ ਦੀ ਨਿਯੁਕਤੀ ਨੂੰ ਲੈ ਕੇ ਮੁੜ ਵਧੀ ‘ਟਸਲਬਾਜ਼ੀ’,MP ਨੇ ਚੁੱਕੇ ਸਵਾਲ

ਉਧਰ, ਸੰਪਰਕ ਕਰਨ ‘ਤੇ ਕਰਨਲ(ਸੇਵਾਮੁਕਤ) ਭਲਿੰਦਰ ਸਿੰਘ ਬਰਾੜ ਨੇ ਪੰਜਾਬੀ ਖਬਰਸਾਰ ਵੈਬਸਾਈਟ ਦੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ‘‘ਉਨ੍ਹਾਂ ਦਾ ਮਕਸਦ ਕਿਸੇ ਨੂੰ ਬੇਰੁਜ਼ਗਾਰ ਕਰਨਾ ਨਹੀਂ ਹੈ ਪ੍ਰੰਤੂ ਉਹਨ੍ਹਾਂ ਦਾ ਕੰਮ ਇਸ ਨਾਮਵਰ ਸੰਸਥਾ ਨੂੰ ਸੁਰੱਖਿਆ ਤੇ ਵਧੀਆ ਮਾਹੌਲ ਪ੍ਰਦਾਨ ਕਰਵਾਉਣਾ ਹੈ, ਜਿਸਦੇ ਚੱਲਦੇ ਕੁੱਝ ਤਬਦੀਲੀਆਂ ਕੀਤੀਆਂ ਗਈਆਂ ਹਨ ਤੇ ਪੇਸ਼ੇਵਰ ਸੁਰੱਖਿਆ ਮੁਲਾਜਮ ਲਿਆਂਦੇ ਗਏ ਹਨ।” ਕਰਨਲ ਬਰਾੜ ਨੇ ਇਸ ਗੱਲ ਨੂੰ ਵੀ ਸਵੀਕਾਰ ਕੀਤਾ ਕਿ ਪਿਛਲੇ ਸਮੇਂ ਦੌਰਾਨ ਕੁੱਝ ਸੁਰੱਖਿਆ ਮੁਲਾਜਮਾਂ ਦਾ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਆਏ ਲੋਕਾਂ ਨਾਲ ਰੁੱਖੇ-ਵਿਵਹਾਰ ਦੀਆਂ ਬਹੁਤ ਸਾਰੀਆਂ ਗੱਲਾਂ ਧਿਆਨ ਵਿਚ ਆਈਆਂ ਹਨ। ਉਨ੍ਹਾਂ ਭਰੋੋਸਾ ਜਤਾਇਆ ਕਿ ਅੱਜ ਇਸ ਮਸਲੇ ਦਾ ਹੱਲ ਨਿਕਲ ਆਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Silver Oaks School Bathinda ਵਲੋਂ ਬਾਲ ਸੁਰੱਖਿਆ ਅਤੇ ਜਾਗਰੂਕਤਾ ਲਈ “ਗੁੱਡ ਟੱਚ ਅਤੇ ਬੈਡ ਟੱਚ” ਵਰਕਸ਼ਾਪ ਦਾ ਆਯੋਜਨ

0

Bathinda News: Silver Oaks School Sushant City-2 Bathindaਨੇ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਗੁੱਡ ਟੱਚ ਬੈਡ ਟੱਚ ਤੇ ਇੱਕ ਵਰਕਸ਼ਾਪ ਦਾ ਆਯੋਜਨ ਕਰਕੇ ਬਾਲ ਸੁਰੱਖਿਆ ਅਤੇ ਜਾਗਰੂਕਤਾ ਵੱਲ ਇੱਕ ਸ਼ਲਾਘਾ ਯੋਗ ਕਦਮ ਚੁੱਕਿਆ ਇਸ ਸੈਸ਼ਨ ਦਾ ਸੰਚਾਲਨ ਪ੍ਰਸਿੱਧ ਬਾਲ ਸੁਰੱਖਿਆ ਸਿੱਖਿਅਕ ਅਤੇ ਸਲਾਹਕਾਰ ਸ੍ਰੀਮਤੀ ਨੀਤੂ ਬਾਂਸਲ ਦੁਆਰਾ ਕੀਤਾ ਗਿਆ।

ਇਹ ਵੀ ਪੜ੍ਹੋ Bathinda AIIMS ‘ਚ ਨਵੀਂ ਆਈ ਸਕਿਊਰਟੀ ਕੰਪਨੀ ਵੱਲੋਂ 55 ਗਾਰਡਾਂ ਨੂੰ ਹਟਾਉਣ ਦਾ ਮਾਮਲਾ ਭੜਕਿਆ, ਲੱਗਿਆ ਧਰਨਾ

ਇਸ ਵਰਕਸ਼ਾਪ ਦਾ ਉਦੇਸ਼ ਨੌਜਵਾਨ ਵਿਦਿਆਰਥੀਆਂ ਨੂੰ ਨਿੱਜੀ ਸੀਮਾਵਾ,ਸਰੀਰ ਦੀ ਖ਼ੁਦਮੁਖ਼ਤਿਆਰੀ ਅਤੇ ਅਸੁਵਿਧਾਜਨਕ ਸਥਿਤੀਆਂ ਵਿਚ ਬੋਲਣ ਦੀ ਮਹੱਤਤਾ ਬਾਰੇ ਸਿੱਖਿਅਤ ਕਰਨਾ ਸੀ। ਉਮਰ ਮੁਤਾਬਕ ਭਾਸ਼ਾ, ਵਿਜ਼ੂਅਲ ਏਡਜ਼ ਰਾਹੀਂ ਸ਼੍ਰੀਮਤੀ ਬਾਂਸਲ ਨੇ ਬੱਚਿਆਂ ਨੂੰ ਢੁਕਵੇਂ ਅਤੇ ਅਣ ਉੱਚਿਤ ਛੋਅ ਵਿੱਚ ਫਰਕ ਕਰਨ ਲਈ ਗਿਆਨ ਅਤੇ ਆਤਮਿਕ ਵਿਸ਼ਵਾਸ ਪ੍ਰਦਾਨ ਕੀਤਾ।ਸਿਲਵਰ ਓਕਸ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਕਿਹਾ ਇੱਕ ਛੋਟੀ ਉਮਰ ਵਿੱਚ ਨਿੱਜੀ ਸੁਰੱਖਿਆ ਬਾਰੇ ਗੱਲਬਾਤ ਸ਼ੁਰੂ ਕਰਨਾ ਬਹੁਤ ਜਰੂਰੀ ਹੈ।

ਇਹ ਵੀ ਪੜ੍ਹੋ Bathinda ‘ਚ ਘਰ ਬੈਠੀ ਔਰਤ ਦੀਆਂ ਬਾਲੀਆਂ ਪੁੱਟਣ ਵਾਲਾ ਮੁਲਜ਼ਮ ਕੁੱਝ ਹੀ ਘੰਟਿਆਂ ‘ਚ ਕਾਬੂ

ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਬੱਚਿਆਂ ਨੂੰ ਉਹਨਾਂ ਦੇ ਅਧਿਕਾਰਾਂ ਨੂੰ ਸਮਝਣਾ ਅਤੇ ਉਹਨਾਂ ਨੂੰ ਆਪਣੀ ਰੱਖਿਆ ਕਰਨ ਲਈ ਤਿਆਰ ਕਰਨ ਵਿੱਚ ਮਦਦ ਕਰਦੀਆਂ ਹਨ।। ਇਹ ਸੈਸ਼ਨ ਇੱਕ ਸਵਾਲ ਜਵਾਬ ਵਾਲੇ ਹਿੱਸੇ ਨਾਲ ਸਮਾਪਤ ਹੋਇਆ ਜਿੱਥੇ ਵਿਦਿਆਰਥੀਆਂ ਨੂੰ ਇੱਕ ਸੁਰੱਖਿਤ ਅਤੇ ਸਹਾਇਕ ਵਾਤਾਵਰਨ ਵਿੱਚ ਆਪਣੇ ਵਿਚਾਰ ਸਾਂਝੇ ਕਰਨ ਅਤੇ ਆਪਣੇ ਸਵਾਲਾਂ ਦੇ ਜਵਾਬ ਪੁਛਣ ਲਈ ਉਤਸਾਹਿਤ ਕੀਤਾ ਗਿਆ ਮਾਪਿਆਂ ਨੂੰ ਇਹ ਵੀ ਦੱਸਿਆ ਗਿਆ ਕਿ ਘਰ ਵਿੱਚ ਗੱਲਬਾਤ ਕਿਵੇਂ ਜਾਰੀ ਰੱਖਣੀ ਹੈ ਅਤੇ ਸਿੱਖਿਆ ਨੂੰ ਕਿਵੇਂ ਮਜਬੂਤ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

0

👉ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਦੇ ਦਫ਼ਤਰਾਂ, ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਲੋਗੋ ਲਗਾਉਣ ਦੇ ਆਦੇਸ਼
Chandigarh News:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ।ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ਵਿੱਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਅਦਾਰਿਆਂ ਵਿੱਚ ਇਹ ਲੋਗੋ ਪ੍ਰਮੁੱਖ ਤੌਰ ‘ਤੇ ਲਗਾਇਆ ਜਾਣਾ ਹੈ ਅਤੇ ਇਸ ਦੀ ਮਰਿਆਦਾ ਤੇ ਪਵਿੱਤਰਤਾ ਦਾ ਪੂਰਨ ਧਿਆਨ ਰੱਖਿਆ ਜਾਣਾ ਚਾਹੀਦਾ ਹੈ । ਸ.ਬੈਂਸ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਨੂੰ ਇਸ ਲੋਗੋ ਦਾ ਐਚ.ਡੀ. ਪ੍ਰਿੰਟ ਜਲਦੀ ਮੁੱਹਈਆ ਕਰਵਾ ਦਿੱਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਆਪਣੇ ਅਧੀਨ ਵਿਭਾਗਾਂ ਦੇ ਮੁਖੀਆਂ, ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਦਫ਼ਤਰਾਂ ਵਿੱਚ ਇਸ ਲੋਗੋ ਨੂੰ ਪ੍ਰਮੁੱਖ ਤੌਰ ਉਤੇ ਲਗਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CBI Team ਨੇ ਬਠਿੰਡਾ ‘ਚ ਜੱਜ ਕੋਲੋਂ ਕੀਤੀ ਪੁਛਗਿੱਛ

0

Bathinda News: ਪਿਛਲੇ ਕਈ ਮਹੀਨਿਆਂ ਤੋਂ ਨਿਆਂਇਕ ਖੇਤਰ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ 30 ਲੱਖ ਰੁਪਏ ਦੇ ਰਿਸ਼ਵਤ ਕੇਸ ਵਿਚ ਸੀਬੀਆਈ ਦੀ ਟੀਮ ਵੱਲੋਂ ਬਠਿੰਡਾ ਦੇ ਇੱਕ ਜੱਜ ਕੋਲੋਂ ਪੁਛਗਿੱਛ ਕੀਤੀ ਗਈ। ਸੂਚਨਾ ਮੁਤਾਬਕ ਚੰਡੀਗੜ੍ਹ ਤੋਂ ਆਈ ਸੀਬੀਆਈ ਦੀ ਟੀਮ ਨੇ ਬਠਿੰਡਾ ਦੀ ਇੱਕ ਅਦਾਲਤ ਵਿਚ ਤੈਨਾਤ ਜੱਜ ਦੇ ਕੋਲੋਂ ਡੇਢ ਦਰਜ਼ਨ ਦੇ ਕਰੀਬ ਸਵਾਲ ਪੁੱਛੇ ਗਏ। ਜਿਸਦੇ ਵਿਚ ਜਤਿਨ ਸਲਵਾਨ ਨਾਂ ਦੇ ਇੱਕ ਵਕੀਲ ਵੱਲੋਂ ਇੱਕ ਪ੍ਰਵਾਰਕ ਵਿਵਾਦਤ ਵਿਚ ਇੱਕ ਧਿਰ ਦੇ ਹੱਕ ਵਿਚ ਫੈਸਲਾ ਕਰਵਾਉਣ ਲਈ ਇੱਕ ਵਿਚੋਲੇ ਦੇ ਰਾਹੀਂ 30 ਲੱਖ ਰੁਪਏ ਦੀ ਰਿਸ਼ਵਤ ਲਈ ਗਈ ਸੀ।

ਇਹ ਵੀ ਪੜ੍ਹੋ Big breaking ; ਬਠਿੰਡਾ ਸਹਿਤ ਅੱਧੀ ਦਰਜ਼ਨ ਜੇਲ੍ਹ ਸੁਪਰਡੈਂਟਾਂ ਦਾ ਹੋਇਆ ਤਬਾਦਲਾ

ਇਸ ਮਾਮਲੇ ਵਿਚ ਸੀਬੀਆਈ ਦੀ ਟੀਮ ਵੱਲੋਂ ਪੈਸੇ ਲੈਣ ਆਏ ਵਿਚੋਲੇ ਸਤਨਾਮ ਸਿੰਘ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਸੀ ਜਦਕਿ ਬਾਅਦ ਵਿਚ ਵਕੀਲ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਜੱਜ ਕੋਲੋਂ ਪੁਛਗਿਛ ਕਰਨ ਲਈ ਸੀਬੀਆਈ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲੋਂ ਮਨਜ਼ੂਰੀ ਲਈ ਗਈ ਸੀ। ਲੈ ਕੇ ਬਠਿੰਡਾ ਪੁੱਜੀ ਸੀ। ਪਤਾ ਲੱਗਿਆ ਹੈ ਕਿ ਜੱਜ ਦੇ ਵੱਲੋਂ ਆਪਣੇ ਉੱਪਰ ਲਗਾਏ ਜਾ ਰਹੇ ਦੋਸ਼ਾਂ ਨੂੰ ਰੱਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

0

Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ ‘ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ।ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾਂਚ ਅਤੇ ਸੰਤੁਲਨ ਬਰਕਰਾਰ ਰੱਖਣ ਸਬੰਧੀ ਇੱਕ ਅੰਦਰੂਨੀ ਪ੍ਰਕਿਰਿਆ ਸੀ।

ਇਹ ਵੀ ਪੜ੍ਹੋ ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਕੈਬਨਿਟ ਮੰਤਰੀ ਨੇ ਕਿਹਾ ਕਿ ਐਲ.ਓ.ਪੀ. ਨੇ ਜਾਣਬੁੱਝ ਕੇ ਇਨ੍ਹਾਂ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ।ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਦੱਸਿਆ ਗਿਆ ਪੱਤਰ ਸਿਰਫ਼ 35 ਕੰਮਾਂ ਨਾਲ ਸਬੰਧਤ ਸੀ, ਜੋ ਮਾਨਸੂਨ ਦੀ ਸ਼ੁਰੂਆਤ ਮੌਕੇ ਚਲ ਰਹੇ ਸਨ, ਜਦੋਂ ਕਿ ਵਿਭਾਗ ਵੱਲੋਂ ਹੜ੍ਹਾਂ ਦੇ ਮੌਸਮ ਤੋਂ ਪਹਿਲਾਂ ਹੀ 924 ਕੰਮ ਮੁਕੰਮਲ ਕੀਤੇ ਜਾ ਚੁੱਕੇ ਸਨ। ਵਿਰੋਧੀ ਧਿਰ ਦੇ ਨੇਤਾ ਨੇ ਇਹ ਹਵਾਲਾ ਦਿੰਦਿਆਂ ਇਸ ਬਾਰੇ ਜ਼ਿਕਰ ਤੱਕ ਨਹੀਂ ਕੀਤਾ ਕਿ ਇਹ 35 ਕੰਮ ਕੁੱਲ ਪ੍ਰਾਜੈਕਟਾਂ ਦਾ ਸਿਰਫ਼ 3.8 ਫ਼ੀਸਦ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਵਿਰੋਧੀ ਧਿਰ ਦੇ ਨੇਤਾ ਵੱਲੋਂ ਤੱਥਾਂ ਨੂੰ ਛੁਪਾਉਣ ਅਤੇ ਉਸ ਵੱਲੋਂ ਗੁਮਰਾਹ ਕਰਨ ਦੇ ਇਰਾਦੇ ਦਾ ਸਾਫ਼ ਪਤਾ ਲਗਦਾ ਹੈ।ਵਿਰੋਧੀ ਧਿਰ ਦੇ ਇਕ ਹੋਰ ਦੋਸ਼ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਰੋਧੀ ਧਿਰ ਆਗੂ ਨੇ ਗ਼ਲਤ ਦਾਅਵਾ ਕੀਤਾ ਹੈ ਕਿ ਵਿਭਾਗ ਦੇ 8,000 ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ ਜਦਕਿ ਅਸਲ ਅੰਕੜਾ ਕੁੱਲ 16,000 ਤੋਂ ਵੱਧ ਕਰਮਚਾਰੀਆਂ ਵਿੱਚੋਂ ਸਿਰਫ਼ 750 ਤੋਂ ਵੀ ਘੱਟ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਸ੍ਰੀ ਗੋਇਲ ਨੇ ਕਿਹਾ ਕਿ ਇਹ ਚਾਰਜਸ਼ੀਟਾਂ ਭ੍ਰਿਸ਼ਟਾਚਾਰ, ਗ਼ਲਤ ਰਵੱਈਏ ਅਤੇ ਡਿਊਟੀ ਵਿੱਚ ਕੁਤਾਹੀ ਦੇ ਮਾਮਲਿਆਂ ਵਿੱਚ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕੁਝ ਮਾਮਲਿਆਂ ਦੀ ਸਿਫਾਰਸ਼ ਵਿਜੀਲੈਂਸ ਬਿਊਰੋ ਵੱਲੋਂ ਗੁਰਿੰਦਰ ਸਿੰਘ ਠੇਕੇਦਾਰ ਮਾਮਲੇ ਵਿੱਚ ਕੀਤੀ ਗਈ ਸੀ।ਡਿਊਟੀ ਵਿੱਚ ਕੁਤਾਹੀ ਵਰਤਣ ਬਾਰੇ ਤੱਥ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇੱਕ ਅਧਿਕਾਰੀ ਨੂੰ ਕਿਸੇ ਖਾਸ ਠੇਕੇਦਾਰ ਦਾ ਪੱਖ ਲੈਣ ਅਤੇ ਟੈਂਡਰ ਭਰਨ ਲਈ ਆਪਣੇ ਹੀ ਲੈਪਟਾਪ ਦੀ ਵਰਤੋਂ ਕਰਨ ਉਪੰਰਤ ਡਿਮੋਟ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇੱਕ ਹੋਰ ਅਧਿਕਾਰੀ ਨੇ ਆਪਣੇ ਤਬਾਦਲੇ ਉਪਰੰਤ ਗ਼ੈਰ-ਕਾਨੂੰਨੀ ਤੌਰ ‘ਤੇ ਟੈਂਡਰਾਂ ਨੂੰ ਮਨਜ਼ੂਰੀ ਦਿੱਤੀ ਸੀ। ਇਸੇ ਤਰ੍ਹਾਂ ਖਣਨ ਵਿਭਾਗ ਵਿੱਚ ਤਾਇਨਾਤ ਗੁਰਦਾਸਪੁਰ ਦੇ ਇੱਕ ਅਧਿਕਾਰੀ ਨੂੰ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਬਾਅਦ ਬਰਖ਼ਾਸਤ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ

ਉਨ੍ਹਾਂ ਅੱਗੇ ਦੱਸਿਆ ਕਿ ਕੁਝ ਅਧਿਕਾਰੀ ਠੇਕੇਦਾਰਾਂ ‘ਤੇ ਰਿਸ਼ਵਤ ਲਈ ਦਬਾਅ ਪਾਉਂਦੇ ਰਹੇ ਸਨ, ਜਦੋਂ ਕਿ ਕੁਝ ਅਧਿਕਾਰੀ ਨਿਯਮਾਂ ਅਨੁਸਾਰ ਰਾਇਲਟੀ ਇਕੱਠੀ ਕਰਨ ਵਿੱਚ ਜਾਣਬੁੱਝ ਕੇ ਅਸਫਲ ਰਹੇ ਜਿਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ।ਸ੍ਰੀ ਗੋਇਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੀ ਸ਼ਲਾਘਾ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਨੇਤਾ ਨੇ ਭ੍ਰਿਸ਼ਟ ਅਤੇ ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਨੂੰ ਬਚਾਉਣ ਅਤੇ ਜਵਾਬਦੇਹੀ ਦੇ ਮਾਪਦੰਡਾਂ ‘ਤੇ ਸਵਾਲ ਉਠਾਉਣ ਦੀ ਕੋਝੀ ਚੋਣ ਕੀਤੀ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਜਦੋਂ ਵਿਭਾਗ ਵੱਲੋਂ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ? ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਕੋਈ ਵਿਰੋਧੀ ਧਿਰ ਦਾ ਨੇਤਾ ਖੁੱਲ੍ਹ ਕੇ ਉਨ੍ਹਾਂ ਵਿਅਕਤੀਆਂ ਦਾ ਪੱਖ ਲੈ ਰਿਹਾ ਹੈ, ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਲਈ ਸਜ਼ਾ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਹੋਏ ਵਿੱਚ ਸ਼ਾਮਲ

0

Chandigarh News: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਬੁੱਧਵਾਰ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਮਾਮਲਿਆਂ ਦੇ ਇੰਚਾਰਜ਼ ਭੂਪੇਸ਼ ਬਘੇਲ ਦੀ ਅਗਵਾਈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਅਨਿਲ ਜੋਸ਼ੀ ਨੇ ਕਾਂਗਰਸ ਪਾਰਟੀ ਦਾ ਪੱਲਾ ਫ਼ੜਿਆ।

ਇਹ ਵੀ ਪੜ੍ਹੋ ਕਾਂਗਰਸ ਨੇ ਵੋਟ ਚੋਰੀ ਵਿਰੁੱਧ ਪੰਜਾਬ ਵਿੱਚ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ

ਇਸ ਮੌਕੇ ਸ਼੍ਰੀ ਜੋਸ਼ੀ ਦਾ ਸਵਾਗਤ ਕਰਦਿਆਂ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲੇਗੀ। ਇਸ ਮੌਕੇ ਬੋਲਦਿਆਂ, ਅਨਿਲ ਜੋਸ਼ੀ ਨੇ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜੋਸ਼ੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਉਨ੍ਹਾਂ ਨੂੰ ਪੱਕਾ ਯਕੀਨ ਹੈ ਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੀ ਰਾਹ ‘ਤੇ ਲੈ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਇੱਕ ਨਵਾਂ ਰਸਤਾ ਤਿਆਰ ਕੀਤਾ ਹੈ: ਸਰੂਪ ਚੰਦ ਸਿੰਗਲਾ

0

👉ਭਾਜਪਾ ਆਗੂਆਂ ਨੇ ਏਮਜ਼ ਵਿਖੇ ਟਰਾਮਾ ਸੈਂਟਰ ਅਤੇ ਸੂਬੇ ਵਿੱਚ ਨਵੇਂ ਰੇਲ ਪ੍ਰੋਜੈਕਟਾਂ ਦਾ ਸਵਾਗਤ ਕੀਤਾ
Bathinda News:ਭਾਜਪਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸਰੂਪ ਚੰਦ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਬਠਿੰਡਾ ਦੇ ਏਮਜ਼ ਹਸਪਤਾਲ ਵਿਖੇ ਟਰਾਮਾ ਸੈਂਟਰ ਅਤੇ ਸੂਬੇ ਵਿੱਚ ਨਵੇਂ ਰੇਲ ਪ੍ਰੋਜੈਕਟਾਂ ਦਾ ਸਵਾਗਤ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਬੰਧਤ ਕੇਂਦਰੀ ਮੰਤਰੀਆਂ ਦਾ ਧੰਨਵਾਦ ਕੀਤਾ। ਭਾਜਪਾ ਆਗੂਆਂ ਨੇ ਕਿਹਾ ਕਿ ਏਮਜ਼ ਵਿਖੇ ਟਰਾਮਾ ਸੈਂਟਰ ਦੀ ਸਥਾਪਨਾ ਨਾਲ ਖੇਤਰ ਵਿੱਚ ਸਿਹਤ ਸੰਭਾਲ ਵਿੱਚ ਹੋਰ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵੱਲੋਂ ਨਸ਼ਾ ਮੁਕਤੀ ਸੈਮੀਨਾਰ ‘ਤੇ ਆਯੋਜਨ

300 ਬਿਸਤਰਿਆਂ ਵਾਲੇ ਟਰਾਮਾ ਸੈਂਟਰ ਦੇ ਨਾਲ, ਏਮਜ਼ ਹੁਣ 24 ਘੰਟੇ ਆਰਥੋਪੀਡਿਕ ਅਤੇ ਨਿਊਰੋਸਰਜਰੀ ਸਹੂਲਤਾਂ ਦੀ ਪੇਸ਼ਕਸ਼ ਕਰੇਗਾ। ਇਸ ਤੋਂ ਇਲਾਵਾ, ਅਨੱਸਥੀਸੀਆ ਅਤੇ ਜਨਰਲ ਮੈਡੀਕਲ ਸੇਵਾਵਾਂ ਵੀ 24 ਘੰਟੇ ਉਪਲਬਧ ਹੋਣਗੀਆਂ। ਗੰਭੀਰ ਮਰੀਜ਼ਾਂ ਲਈ ਇੱਕ ਮਹੱਤਵਪੂਰਨ ਦੇਖਭਾਲ ਵਾਰਡ ਵੀ ਸਥਾਪਤ ਕੀਤਾ ਜਾਵੇਗਾ। ਬਠਿੰਡਾ ਲੋਕ ਸਭਾ ਹਲਕੇ ਦੀ ਇੰਚਾਰਜ ਪਰਮਪਾਲ ਕੌਰ ਸਿੱਧੂ ਅਤੇ ਸਮੁੱਚੇ ਜ਼ਿਲ੍ਹਾ ਸੰਗਠਨ ਨੇ ਟਰੌਮਾ ਸੈਂਟਰ ਦੀ ਲੋੜ ਨੂੰ ਸਮਝਦੇ ਹੋਏ ਸਿਹਤ ਮੰਤਰੀ ਜੇ.ਪੀ. ਨੱਡਾ ਨੂੰ ਏਮਜ਼ ਬਠਿੰਡਾ ਲਈ ਟਰੌਮਾ ਸੈਂਟਰ ਦੀ ਬੇਨਤੀ ਕੀਤੀ। ਭਾਜਪਾ ਆਗੂਆਂ ਨੇ ਪੰਜਾਬ ਵਿੱਚ ਨਵੇਂ ਰੇਲਵੇ ਪ੍ਰੋਜੈਕਟਾਂ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੀ ਧੰਨਵਾਦ ਕੀਤਾ। ਰਾਜਪੁਰਾ-ਜ਼ੀਰਕਪੁਰ ਰੇਲ ਲਿੰਕ ਮਾਲਵਾ ਖੇਤਰ ਲਈ ਚੰਡੀਗੜ੍ਹ ਦੀ ਯਾਤਰਾ ਨੂੰ ਕਾਫ਼ੀ ਸੁਵਿਧਾਜਨਕ ਬਣਾਏਗਾ, ਲੋਕਾਂ ਦਾ ਸਮਾਂ ਅਤੇ ਪੈਸਾ ਬਚਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕਾਂਗਰਸ ਨੇ ਵੋਟ ਚੋਰੀ ਵਿਰੁੱਧ ਪੰਜਾਬ ਵਿੱਚ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ

0

👉ਵੋਟ ਚੋਰੀ ਦੇ ਖੁਲਾਸਿਆਂ ਨਾਲ, ਭਾਜਪਾ ਬੇਨਕਾਬ ਹੋਈ: ਬਘੇਲ
👉ਲੋਕ ‘ਆਪ’ ਸਰਕਾਰ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਚਾਹੁੰਦੇ ਹਨ: ਵੜਿੰਗ
👉ਪੰਜਾਬੀਆਂ ਨੇ ਸਮਝ ਲਿਆ ਹੈ ਕਿ ਸਿਰਫ਼ ਕਾਂਗਰਸ ਹੀ ਉਨ੍ਹਾਂ ਦੇ ਹਿੱਤ ਵਿੱਚ ਹੈ: ਬਾਜਵਾ
Punjab News: ਕਾਂਗਰਸ ਨੇ ਅੱਜ ਦੇਸ਼ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 15 ਅਕਤੂਬਰ ਨੂੰ ਭਾਰਤੀ ਚੋਣ ਕਮਿਸ਼ਨ ਨੂੰ 5 ਕਰੋੜ ਦਸਤਖ਼ਤ ਜਮ੍ਹਾਂ ਕਰਵਾਏ ਜਾਣਗੇ। ਜਿਨ੍ਹਾਂ ਵਿੱਚੋਂ ਪੰਜਾਬ ਤੋਂ 15 ਲੱਖ ਦਸਤਖ਼ਤ ਜਮ੍ਹਾਂ ਕਰਵਾਏ ਜਾਣਗੇ।ਇਸ ਮੌਕੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਨੇ ਜੋਸ਼ੀ ਅਤੇ ਲਾਂਬਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਹੋਰ ਮਜ਼ਬੂਤ ​​ਹੋਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਬਘੇਲ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਪੁਖਤਾ ਸਬੂਤਾਂ ਨਾਲ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਭਾਜਪਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਵੋਟ ਚੋਰੀ ਵਿਰੁੱਧ ਇੱਕ ਸੂਬਾ ਪੱਧਰੀ ‘ਯਾਤਰਾ’ ਦਾ ਆਯੋਜਨ ਕਰੇਗੀ, ਜਿਹੜੀ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ।ਬਘੇਲ ਨੇ ਜ਼ਿਕਰ ਕੀਤਾ ਕਿ ਅੱਜ ਸੂਬਾ ਕਾਂਗਰਸ ਦੀ ਇੱਕ ਮੀਟਿੰਗ ਦੌਰਾਨ, ਪਾਰਟੀ ਨੇ ਭਾਜਪਾ ਆਗੂ ਵੱਲੋਂ ਗਾਂਧੀ ਨੂੰ ਧਮਕੀ ਦੇਣ ਤੇ ਸਖ਼ਤ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਲਈ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।ਇਸ ਮੌਕੇ ਬੋਲਦਿਆਂ, ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ 10 ਅਕਤੂਬਰ ਤੱਕ ਪੰਜਾਬ ਤੋਂ ਵੋਟ ਚੋਰੀ ਵਿਰੁੱਧ ਘੱਟੋ-ਘੱਟ 15 ਲੱਖ ਦਸਤਖਤ ਕਰਵਾਏਗੀ।

ਇਹ ਵੀ ਪੜ੍ਹੋ ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਾ ਸਿਰਫ਼ ਹੋਰ ਸਿਆਸੀ ਪਾਰਟੀਆਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਸਗੋਂ ਸਮਾਜਸੇਵੀ, ਬੁੱਧੀਜੀਵੀ ਅਤੇ ਵਿਚਾਰਕ ਆਗੂ ਵੀ ਕਾਂਗਰਸ ਵੱਲ ਬਹੁਤ ਉਮੀਦਾਂ ਨਾਲ ਦੇਖ ਰਹੇ ਹਨ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸ੍ਰੀਮਤੀ ਰਜਿੰਦਰ ਕੌਰ ਭੱਠਲ, ਰਾਣਾ ਕੇ.ਪੀ.ਸਿੰਘ, ਡਾ. ਅਮਰ ਸਿੰਘ, ਵਿਜੇ ਇੰਦਰ ਸਿੰਗਲਾ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਸੁਖਮਿੰਦਰ ਸਿੰਘ ਡੈਨੀ, ਵਿਕਰਮਜੀਤ ਸਿੰਘ ਚੌਧਰੀ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ, ਰਜੀਆ ਸੁਲਤਾਨਾ ਸਣੇ ਸਾਰੇ ਸੰਗਠਨਾਂ ਦੇ ਮੁਖੀ, ਸਾਰੇ ਜ਼ਿਲ੍ਹਾ ਪ੍ਰਧਾਨ, ਸਾਰੇ ਹਲਕਾ ਕੋਆਰਡੀਨੇਟਰ ਅਤੇ ਹੋਰ ਆਗੂ ਵੀ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1906278