Sunday, May 17, 2026
Home Blog Page 422

ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵੱਲੋਂ ਨਸ਼ਾ ਮੁਕਤੀ ਸੈਮੀਨਾਰ ‘ਤੇ ਆਯੋਜਨ

0

Bathinda News:ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਪ੍ਰਿੰਸੀਪਲ ਡਾ. ਜ੍ਯੋਤਸਨਾ ਸਿੰਗਲਾ ਦੀ ਸਰਪਰਸਤੀ ਹੇਠ ਨਸ਼ਾ ਮੁਕਤੀ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਤੋਂ ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਅਤੇ ਸਬ-ਇੰਸਪੈਕਟਰ ਗੁਰਪ੍ਰੀਤ ਕੌਰ, ਨਾਲ ਹੀ ਮਾਲਵਾ ਕਾਲਜ ਤੋਂ ਪ੍ਰੋ. ਕੁਲਵੀਰ ਨੇ ਸ਼ਿਰਕਤ ਕੀਤੀ। ਸੈਮੀਨਾਰ ਵਿੱਚ ਇਹ ਜ਼ੋਰ ਦਿੱਤਾ ਗਿਆ ਕਿ ਨਸ਼ਾ ਕਿਵੇਂ ਸਮਾਜ ਵਿੱਚ ਦਾਖਲ ਹੁੰਦਾ ਹੈ, ਕਿਵੇਂ ਵੰਡਿਆ ਜਾਂਦਾ ਹੈ ਅਤੇ ਕਿਵੇਂ ਨੌਜਵਾਨਾਂ ਤੱਕ ਪਹੁੰਚਦਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਇਸ ਸੈਮੀਨਾਰ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਉਨ੍ਹਾਂ ਨੂੰ ਟੀ-ਸ਼ਰਟਾਂ ਵੀ ਵੰਡੀਆਂ ਗਈਆਂ। ਪ੍ਰੋਗਰਾਮ ਨੂੰ ਕਾਲਜ ਦੇ ਵਿਭਾਗੀ ਅਧਿਆਪਕਾਂ ਡਾ. ਬਲਜਿੰਦਰ ਕੌਰ, ਡਾ. ਗਗਨਦੀਪ ਜੌਰਾ, ਡਾ. ਸੱਨੀ ਗੁਪਤਾ, ਪ੍ਰੋ. ਅੰਕੁਸ਼, ਪ੍ਰੋ. ਗੁਰਮੀਤ, ਪ੍ਰੋ. ਸਨੇਹਾ ਗ੍ਰੋਵਰ, ਪ੍ਰੋ. ਹਿਮਾਂਸ਼ੀ, ਪ੍ਰੋ. ਮੰਸ਼ੂ , ਪ੍ਰੋ. ਸਪਨਾ, ਪ੍ਰੋ. ਮਨਕਮਲ ਅਤੇ ਪ੍ਰੋ. ਸਵਾਤੀ ਦੀ ਹਾਜ਼ਰੀ ਨੇ ਹੋਰ ਵੀ ਸੰਵਾਰਿਆ। ਸਮਾਰੋਹ ਦਾ ਸਮਾਪਨ ਇਕ ਇੰਟਰੈਕਟਿਵ ਸੈਸ਼ਨ ਨਾਲ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਨਸ਼ੇ ਖ਼ਿਲਾਫ਼ ਜ਼ਿੰਮੇਵਾਰ ਨਾਗਰਿਕ ਵਜੋਂ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

0

👉ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ ਪੰਜ ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ
Punjab News:ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੋਹਣ ਲਈ ਪ੍ਰੇਰਿਆ ਜਾ ਸਕੇ।ਸਿੱਖਿਆ ਮੰਤਰੀ ਸ. ਬੈਂਸ ਨੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ, “ਅਸੀਂ ਮਿਲ ਕੇ, ਮਿਗ-21 ਨੂੰ ਇੱਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ।

ਇਹ ਵੀ ਪੜ੍ਹੋ ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

” ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈਟ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੱਖਿਆ, ਇੰਜੀਨੀਅਰਿੰਗ, ਏਅਰੋ-ਸਪੇਸ ਤਕਨਾਲੋਜੀ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਵਿੱਚ ਉੱਤਮਤਾ ਅਤੇ ਸਮਰਪਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਰਸਮੀ ਸਥਾਪਤੀ ਲਈ ਸਮਾਗਮਾਂ ਵਾਸਤੇ ਭਾਰਤੀ ਹਵਾਈ ਸੈਨਾ ਨਾਲ ਭਾਈਵਾਲੀ ਦੀ ਯੋਜਨਾ ਬਣਾ ਰਹੀ ਹੈ। ਸਿੱਖਿਆ ਮੰਤਰੀ ਨੇ ਆਸ ਪ੍ਰਗਟਾਈ ਕਿ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਮੌਜੂਦਗੀ ਵਿਦਿਆਰਥੀਆਂ ਨੂੰ ਰੋਜ਼ਾਨਾ ਹਿੰਮਤ, ਸਾਹਸ ਅਤੇ ਦ੍ਰਿੜ੍ਹਤਾ ਲਈ ਪ੍ਰੇਰਿਤ ਕਰੇਗੀ।

ਇਹ ਵੀ ਪੜ੍ਹੋ ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਭਾਰਤੀ ਹਵਾਈ ਸੈਨਾ ਦੀਆਂ ਰਾਸ਼ਟਰ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਸਲਾਮ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰੀਮੀਅਰ ਮਿਗ-21 ਜਹਾਜ਼ ਦੇ ਹਾਲ ਹੀ ਵਿੱਚ ਹੋਈ ਰਸਮੀ ਰਿਟਾਇਰਮੈਂਟ `ਤੇ ਨਿੱਘੀ ਵਧਾਈ ਦਿੱਤੀ ਅਤੇ ਇਸਨੂੰ ਭਾਰਤ ਦੇ ਰੱਖਿਆ ਇਤਿਹਾਸ ਵਿੱਚ ਹਿੰਮਤ, ਅਨੁਸ਼ਾਸਨ ਅਤੇ ਸਮਰਪਣ ਦੇ ਪ੍ਰਤੀਕ ਵਜੋਂ ਮਾਨਤਾ ਦਿੱਤੀ। ਉਨ੍ਹਾਂ ਕਿਹਾ ਕਿ ਮਿਗ-21, ਜਿਸਨੇ 1965 ਦੀ ਭਾਰਤ-ਪਾਕਿ ਜੰਗ, 1971 ਦੀ ਬੰਗਲਾਦੇਸ਼ ਮੁਕਤੀ ਜੰਗ ਅਤੇ 1999 ਦੀ ਕਾਰਗਿਲ ਜੰਗ ਵਿੱਚ ਅਹਿਮ ਭੂਮਿਕਾ ਨਿਭਾਈ, ਆਪਣੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦੇ ਰਹਿਣਗੇ।ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਭਾਰਤੀ ਹਵਾਈ ਸੈਨਾ ਦੇ ਪ੍ਰੋਟੋਕੋਲ ਅਤੇ ਪਰੰਪਰਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਨ੍ਹਾਂ ਜਹਾਜ਼ਾਂ ਦੀ ਸਥਾਪਨਾ ਅਤੇ ਪ੍ਰਦਰਸ਼ਨੀ ਪੂਰੇ ਸਤਿਕਾਰ ਨਾਲ ਕੀਤੀ ਜਾਵੇਗੀ।ਸ. ਬੈਂਸ ਨੇ ਕਿਹਾ ਕਿ ਇਹ ਨਿਵੇਕਲੀ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਵੀਨਤਾਕਾਰੀ ਅਤੇ ਪਰਿਵਰਤਨਸ਼ੀਲ ਸਿੱਖਿਆ ਪ੍ਰਦਾਨ ਕਰਨ ਵਾਲੀ ਪੇਸ਼ਕਦਮੀ ਦੀ ਤਰਜ਼ `ਤੇ ਅਧਾਰਿਤ ਹੈ, ਜਿਸ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਸਮੇਤ ਹੋਰ ਕਈ ਅਗਾਂਹਵਧੂ ਕਦਮ ਚੁੱਕੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

 👉ਰਾਜਪੁਰਾ ਵਿੱਚ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਲਾਂਟ ਦਾ ਕੀਤਾ ਉਦਘਾਟਨ
 👉ਪੰਜਾਬ ਤੇ ਹਾਲੈਂਡ ਵਿਚਾਲੇ ਮਜ਼ਬੂਤ ਸਾਂਝ ਨੂੰ ਕੀਤਾ ਚੇਤਾ
Rajpura News: ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਉਮੀਦ ਜਤਾਈ ਕਿ ਆਪਣੀਆਂ ਸਨਅਤ ਪੱਖੀ ਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਕਾਰਨ ਸੂਬਾ ਮੁਲਕ ਦੇ ਅਗਲੇ ਵਪਾਰਕ ਗੜ੍ਹ ਵਜੋਂ ਉੱਭਰੇਗਾ।ਇੱਥੇ ਹਾਲੈਂਡ ਆਧਾਰਤ ਬਹੁਕੌਮੀ ਕੰਪਨੀ ਡੀ ਹਿਊਜ਼ ਦੇ ਪਸ਼ੂ ਫੀਡ ਪਲਾਂਟ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਨਅਤੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਾਰੋਬਾਰ ਵਿੱਚ ਸੌਖ ਸਣੇ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਮਿਹਨਤੀ, ਉੱਦਮੀ ਅਤੇ ਅਮੀਰ ਵਿਰਾਸਤ ਦੀ ਧਰਤੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਹੋਣ ਉੱਤੇ ਮਾਣ ਹੈ ਕਿਉਂਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਨਅਤੀ ਸਫ਼ਰ ਵਿੱਚ ਸਿਫ਼ਤੀ ਤਬਦੀਲੀ ਆਈ ਹੈ, ਜਿਸ ਨਾਲ ਇਸ ਖ਼ੇਤਰ ਵਿੱਚ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਨਅਤੀ ਪਾਵਰਹਾਊਸ ਬਣ ਗਿਆ ਹੈ ਅਤੇ ਫੂਡ ਪ੍ਰਾਸੈਸਿੰਗ, ਟੈਕਸਟਾਇਲ, ਆਟੋ ਕੰਪੋਨੈਂਟ, ਹੈਂਡ ਟੂਲਜ਼, ਸਾਈਕਲ, ਆਈ.ਟੀ., ਟੂਰਿਜ਼ਮ ਤੇ ਹੋਰ ਖ਼ੇਤਰਾਂ ਵਿੱਚ ਮੋਹਰੀ ਭੂਮਿਕਾ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤੀ ਤਰੱਕੀ ਅਸਲ ਵਿੱਚ ਆਲਮੀ ਮੁਹਾਂਦਰਾ ਰੱਖਦੀ ਹੈ ਕਿਉਂਕਿ ਸੂਬੇ ਦੀਆਂ ਸੰਭਾਵਨਾਵਾਂ ਨੂੰ ਪਛਾਣਦਿਆਂ ਵਿਸ਼ਵ ਦੇ ਕਈ ਨਿਵੇਸ਼ਕ ਪੰਜਾਬ ਵੱਲ ਰੁਖ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਹੁਣ ਤੱਕ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ, ਜਿਸ ਨਾਲ ਨੌਕਰੀਆਂ ਦੇ 4.7 ਲੱਖ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ਸਨਅਤੀ ਤਰੱਕੀ ਤੇ ਨਵੀਨਾਕਾਰੀ ਵਿੱਚ ਉੱਭਰ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨੈਸਲੇ, ਕਲਾਸ, ਫਰੈਡਨਬਰਗ, ਕਾਰਗਿਲ, ਵਰਬਿਓ, ਡੈਨੋਨ ਤੇ ਹੋਰ ਕਈ ਵਿਸ਼ਵ ਪ੍ਰਸਿੱਧ ਕੰਪਨੀਆਂ ਨੇ ਪੰਜਾਬ ਨੂੰ ਆਪਣੇ ਕਾਰੋਬਾਰ ਲਈ ਚੁਣਿਆ ਅਤੇ ਇੱਥੇ ਆਪਣਾ ਕੰਮਕਾਜ ਸ਼ੁਰੂ ਕੀਤਾ, ਜਿਸ ਨਾਲ ਉਹ ਸੂਬੇ ਦੇ ਅਰਥਚਾਰੇ ਦੀ ਤਬਦੀਲੀ ਵਿੱਚ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੌਮਾਂਤਰੀ ਕੰਪਨੀਆਂ ਨੇ ਪੰਜਾਬ ਦੀ ਸੰਭਾਵਨਾ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਸੂਬੇ ਵੱਲੋਂ ਦਿੱਤੇ ਅਨੁਕੂਲ ਮਾਹੌਲ ਨੂੰ ਪਛਾਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਆਲਮੀ ਪਹੁੰਚ ਜੱਗ-ਜ਼ਾਹਰ ਹੈ ਕਿਉਂਕਿ ਜਾਪਾਨ, ਅਮਰੀਕਾ, ਜਰਮਨੀ, ਇੰਗਲੈਂਡ, ਸੰਯੁਕਤ ਅਰਬ ਅਮੀਰਾਤ, ਸਵਿੱਟਜ਼ਰਲੈਂਡ, ਫਰਾਂਸ, ਸਪੇਨ ਤੇ ਹੋਰ ਮੁਲਕਾਂ ਤੋਂ ਨਿਵੇਸ਼ ਆ ਰਿਹਾ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਨਿਵੇਸ਼ ਪੱਖੀ ਮਾਹੌਲ ਸਿਰਜਿਆ, ਜਿਸ ਨਾਲ ਵਪਾਰ ਲਈ ਸੌਖ ਵਾਲੇ ਮਾਹੌਲ ਨੂੰ ਠੁੰਮਣਾ ਮਿਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਕਾਰਨ ਪੰਜਾਬ ਨੇ ‘ਵਪਾਰ ਲਈ ਸੌਖ’ ਦੇ ਖ਼ੇਤਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ। ਪੰਜਾਬ ਸਰਕਾਰ ਨੇ ਭਾਰਤ ਦਾ ਸਭ ਤੋਂ ਆਧੁਨਿਕ ਸਿੰਗਲ ਵਿੰਡੋ ਸਿਸਟਮ ‘ਫਾਸਟ ਟਰੈਕ ਪੰਜਾਬ ਪੋਰਟਲ’ ਲਾਂਚ ਕੀਤਾ ਹੈ, ਜੋ ਵਪਾਰ ਲਈ ਸਾਰੀਆਂ ਸੇਵਾਵਾਂ ਨੂੰ ਇੱਕੋ ਜਗ੍ਹਾ ਮੁਹੱਈਆ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਮੋਹਰੀ ਸਨਅਤਕਾਰਾਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸ਼ੇ੍ਰਣੀਆਂ ਦੇ ਕਾਰੋਬਾਰਾਂ ਦੇ ਪੱਖ ਵਿੱਚ ਨੀਤੀਆਂ ਬਣਾਉਣ ਲਈ 24 ਸੈਕਟਰਲ ਕਮੇਟੀਆਂ ਕਾਇਮ ਕੀਤੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਡੀ ਹਿਊਜ਼ ਕੰਪਨੀ ਨੇ ਪੰਜਾਬ ਵਿੱਚ 150 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਨਵੇਂ ਮੌਕੇ ਖੁੱਲ੍ਹਣਗੇ ਅਤੇ ਸੂਬੇ ਨੂੰ ਲੰਮੇ ਸਮੇਂ ਵਿੱਚ ਫਾਇਦਾ ਹੋਵੇਗਾ। ਉਨ੍ਹਾਂ ਉਮੀਦ ਜਤਾਈ ਕਿ ਹੋਰ ਕੰਪਨੀਆਂ ਵੀ ਡੀ ਹਿਊਜ਼ ਦੇ ਰਾਹ ਉੱਤੇ ਚੱਲਦਿਆਂ ਮੌਕਿਆਂ ਦੀ ਧਰਤੀ ਪੰਜਾਬ ਨੂੰ ਨਿਵੇਸ਼ ਲਈ ਚੁਣਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦੀ ਸਮਰੱਥਾ 180 ਕਿਲੋ ਮੀਟਰਿਕ ਟਨ ਦੀ ਹੈ, ਜਿਸ ਨੂੰ 240 ਕਿਲੋ ਮੀਟਰਿਕ ਟਨ ਤੱਕ ਵਧਾਇਆ ਜਾ ਸਕਦਾ ਹੈ ਕਿਉਂਕਿ ਕੰਪਨੀ ਦੀ ਆਲਮੀ ਪੱਧਰ ਉੱਤੇ ਪਸ਼ੂਆਂ ਦਾ ਫੀਡ ਬਣਾਉਣ ਦੀ ਕੁੱਲ ਸਮਰੱਥਾ 120 ਲੱਖ ਟਨ ਹੈ।

ਇਹ ਵੀ ਪੜ੍ਹੋ ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਪਲਾਂਟ ਪ੍ਰਦੂਸ਼ਣ ਮੁਕਤ ਤਕਨਾਲੋਜੀ ਨਾਲ ਲੈਸ ਹੈ, ਜੋ ਵਧੀਆ ਵਾਤਾਵਰਨ ਸਿਰਜਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਕ ਹੋਰ ਬਹੁਕੌਮੀ ਕੰਪਨੀ ਨੇ ਇੱਥੇ ਆਪਣਾ ਕੰਮਕਾਜ ਅਤੇ ਮੈਨੂਫੈਕਚਰਿੰਗ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਟਾਟਾ ਸਟੀਲ ਤੋਂ ਬਾਅਦ ਇਹ ਦੂਜਾ ਵੱਡਾ ਨਿਵੇਸ਼ ਹੈ। ਇਸ ਤੋਂ ਇਲਾਵਾ ਵਰਬਿਓ, ਜੇ.ਐਸ.ਡਬਲਯੂ. ਪਲਾਂਟ, ਕਾਰਗਿਲ, ਵਰਧਮਾਨ ਤੇ ਓਸਵਾਲ ਨੇ ਵੀ ਸੂਬੇ ਵਿੱਚ ਨਿਵੇਸ਼ ਕੀਤਾ ਹੈ।ਹਾਲੈਂਡ ਨਾਲ ਭਾਵੁਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਘੁੰਮਣ ਦੌਰਾਨ ਉਨ੍ਹਾਂ ਨੂੰ ਹਾਲੈਂਡ ਦੇ ਸ਼ਹਿਰ ਐਮਸਟਰਡਮ ਵੀ ਜਾਣ ਦਾ ਮੌਕਾ ਮਿਲਿਆ, ਜਿਹੜਾ ਵਿਸ਼ਵ ਭਰ ਦੇ ਮਹਾਨ ਸ਼ਹਿਰਾਂ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਹਾਲੈਂਡ ਤੇ ਪੰਜਾਬ ਦੇ ਸੱਭਿਆਚਾਰ ਵਿੱਚ ਕਈ ਸਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਵੱਡਾ ਫਾਇਦਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਅਤਿ-ਆਧੁਨਿਕ ਪਲਾਂਟ ਨਾਲ ਪੰਜਾਬ ਦੇ ਡੇਅਰੀ ਉਦਯੋਗ ਨੂੰ ਵਧਣ-ਫੁੱਲਣ ਵਿੱਚ ਮਦਦ ਮਿਲੇਗੀ ਅਤੇ ਸੂਬੇ ਦੀ ਸਨਅਤੀ ਤਰੱਕੀ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂ ਸਾਹਿਬ ਦੀ ਵਰੋਸਾਈ ਧਰਤੀ ਹੈ ਅਤੇ ਸੂਬੇ ਦੇ ਲੋਕ ਹਰੇਕ ਹਾਲਾਤ ਵਿੱਚ ਢਲਣ ਦੇ ਹੁਨਰ ਨਾਲ ਲੈਸ ਹਨ ਕਿਉਂਕਿ ਪੰਜਾਬੀਆਂ ਨੂੰ ‘ਗਲੋਬਲ ਸਿਟੀਜ਼ਨ’ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਕੌਮੀ ਪੂਲ ਵਿੱਚ 180 ਲੱਖ ਟਨ ਝੋਨਾ ਅਤੇ 125 ਲੱਖ ਟਨ ਕਣਕ ਦਾ ਯੋਗਦਾਨ ਪਾਉਣ ਕਾਰਨ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਲੈਂਡ ਵਾਂਗ ਪੰਜਾਬ ਦਾ ਵੀ ਅਮੀਰ ਖੇਡ ਵਿਰਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਨੌਂ ਮੈਂਬਰ ਪੰਜਾਬ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਭਾਰਤੀ ਪੁਰਸ਼ ਫੁਟਬਾਲ ਟੀਮ ਦੇ ਕਪਤਾਨ ਵੀ ਪੰਜਾਬੀ ਹਨ।ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਕਈ ਦਹਾਕਿਆਂ ਮਗਰੋਂ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਦਾ ਸਾਹਮਣਾ ਕੀਤਾ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਉਨ੍ਹਾਂ ਕਿਹਾ ਕਿ 2300 ਪਿੰਡ ਪੂਰੀ ਤਰ੍ਹਾਂ ਡੁੱਬ ਗਏ, ਜਿਸ ਕਾਰਨ 20 ਲੱਖ ਲੋਕ ਪ੍ਰਭਾਵਿਤ ਹੋਏ ਅਤੇ ਤਕਰੀਬਨ ਪੰਜ ਲੱਖ ਏਕੜ ਰਕਬੇ ਵਿੱਚ ਫ਼ਸਲਾਂ ਪ੍ਰਭਾਵਿਤ ਹੋਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ 60 ਜਾਨਾਂ ਚਲੀਆਂ ਗਈਆਂ ਅਤੇ ਸੱਤ ਲੱਖ ਤੋਂ ਵੱਧ ਲੋਕ ਬੇਘਰ ਹੋ ਗਏ। ਇਸ ਨਾਲ ਸੂਬੇ ਵਿੱਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ਉੱਪਰ ਨੁਕਸਾਨ ਹੋਇਆ।ਮੁੱਖ ਮੰਤਰੀ ਨੇ ਕਿਹਾ ਕਿ 3200 ਸਰਕਾਰੀ ਸਕੂਲ, 19 ਕਾਲਜ, 1400 ਕਲੀਨਿਕ ਅਤੇ ਹਸਪਤਾਲਾਂ ਨੂੰ ਨੁਕਸਾਨ ਪੁੱਜਿਆ। ਇਸ ਤੋਂ ਇਲਾਵਾ 8500 ਕਿਲੋਮੀਟਰ ਸੜਕਾਂ ਤੇ 2500 ਪੁਲਾਂ ਦਾ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਮੁੱਢਲੇ ਅਨੁਮਾਨਾਂ ਅਨੁਸਾਰ ਲਗਪਗ 13800 ਕਰੋੜ ਰੁਪਏ ਦੀ ਸੰਪੱਤੀ ਨੁਕਸਾਨੀ ਗਈ, ਹਾਲਾਂਕਿ ਅਸਲ ਅੰਕੜੇ ਇਸ ਤੋਂ ਵੀ ਕਿਤੇ ਵੱਧ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਹਰੇਕ ਵਿਰੋਧ ਦੇ ਸਾਹਮਣੇ ਹਿੱਕ ਡਾਹ ਕੇ ਖੜ੍ਹਦਾ ਆਇਆ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਦੁਨੀਆ ਭਰ ਵਿੱਚ ਦੁਹਰਾਏਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

0

Punjab News:ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ  ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ  ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’

ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।ਡਾ. ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ

0

Chandigarh News:ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਰਵਾਇਤੀ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਵੱਲੋਂ ਅੱਜ “ਪਹਿਲ ਮਾਰਟ” ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਵੱਲੋਂ ਤਿਆਰ ਦਸਤੀ ਵਸਤਾਂ ਅਤੇ ਔਰਗੈਨਿਕ ਉਤਪਾਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਬਾਜ਼ਾਰ ਹੈ।ਇਸ ਮਾਰਟ ਦਾ ਉਦਘਾਟਨ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਵੱਲੋਂ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ ਕੀਤਾ ਗਿਆ।ਸੂਬੇ ਦੇ ਦਿਹਾਤੀ ਖੇਤਰਾਂ ਦੀ ਕਾਰੀਗਰੀ ਅਤੇ ਉੱਦਮਤਾ ਨੂੰ ਪੇਸ਼ ਕਰਨ ਵਾਲਾ ਇਹ “ਪਹਿਲ ਮਾਰਟ” ਲੋਕਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਦਾ ਵਿਲੱਖਣ ਅਨੁਭਵ ਪ੍ਰਦਾਨ ਕਰਦਾ ਹੈ ਅਤੇ ਦਿਹਾਤੀ ਕਾਰੀਗਰਾਂ ਦੇ ਸਮਰਪਣ ਅਤੇ ਨਵੀਨਤਾ ਨੂੰ ਦਰਸਾਉਂਦਿਆਂ ਜੈਵਿਕ ਉਤਪਾਦਾਂ ਦੀ ਇੱਕ ਲੜੀ ਪੇਸ਼ ਕਰਦਾ ਹੈ।

ਇਹ ਵੀ ਪੜ੍ਹੋ  ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸ ਪਹਿਲਕਦਮੀ ਤਹਿਤ ਨਾ ਸਿਰਫ਼ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਵਸਤਾਂ ਨੂੰ ਸਿੱਧੇ ਬਾਜ਼ਾਰ ਤੱਕ ਪਹੁੰਚਾਇਆ ਜਾਂਦਾ ਹੈ ਬਲਕਿ ਪੇਂਡੂ ਭਾਈਚਾਰਿਆਂ ਦਰਮਿਆਨ ਸਵੈ-ਨਿਰਭਰਤਾ, ਆਰਥਿਕ ਉੱਨਤੀ ਅਤੇ ਮਹਿਲਾ ਸਸ਼ਕਤੀਕਰਨ ਦੀ ਲਹਿਰ ਪੈਦਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਮਾਰਟ ‘ਤੇ ਉਪਲਬਧ ਮੁੱਖ ਉਤਪਾਦਾਂ ਵਿੱਚ ਫੁਲਕਾਰੀ, ਸੂਟ, ਜੁੱਤੀਆਂ, ਸ਼ਹਿਦ, ਅਚਾਰ, ਸਕੁਐਸ਼, ਸਿਰਕਾ, ਤੇਲ, ਮਸਾਲੇ, ਕਣਕ ਦਾ ਆਟਾ, ਪਾਪੜ, ਸਾਬਣ, ਮੁਰੱਬੇ, ਮੋਮਬੱਤੀਆਂ ਆਦਿ ਸ਼ਾਮਲ ਹਨ।ਸੌਂਦ ਨੇ ਮਾਰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਵੈ-ਨਿਰਭਰਤਾ, ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਵੱਲ ਇੱਕ ਸਾਰਥਕ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲ ਮਾਰਟ ਪੰਜਾਬ ਦੀਆਂ ਪੇਂਡੂ ਔਰਤਾਂ ਦੀ ਰਚਨਾਤਮਕਤਾ ਅਤੇ ਉੱਦਮੀ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ।ਉਨ੍ਹਾਂ ਕਿਹਾ ਕਿ ਇਹ ਮਾਰਟ ਸਵੈ-ਸਹਾਇਤਾ ਸਮੂਹਾਂ ਨੂੰ ਨਵੇਂ ਬਾਜ਼ਾਰਾਂ ਤੱਕ ਲੈ ਜਾਣ ਅਤੇ ਸਥਾਈ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ  ਪੰਜਾਬ ਬਣੇਗਾ ‘ਇਨਵੈਸਟਰ-ਫਰਸਟ ਸਟੇਟ’, CM ਮਾਨ ਨੇ ਕੀਤਾ ਨਿਵੇਸ਼ ਦਾ ਵੱਡਾ ਸੱਦਾ

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੰਚ ਹੋਰਨਾਂ ਔਰਤਾਂ ਨੂੰ ਸਵੈ-ਰੁਜ਼ਗਾਰ ਅਪਣਾਉਣ ਲਈ ਪ੍ਰੇਰਿਤ ਕਰੇਗਾ ਜਿਸ ਨਾਲ ਭਾਈਚਾਰਕ ਪ੍ਰਗਤੀ ਵਿੱਚ ਵਾਧਾ ਹੋਵੇਗਾ।ਇਸ ਮੌਕੇ ਸੰਯੁਕਤ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਸੀ.ਈ.ਓ. ਪੀ.ਐਸ.ਆਰ.ਐਲ.ਐਮ. ਵਰਜੀਤ ਵਾਲੀਆ, ਏ.ਸੀ.ਈ.ਓ. ਪੀ.ਐਸ.ਆਰ.ਐਲ.ਐਮ. ਰੁਪਾਲੀ ਟੰਡਨ ਅਤੇ ਸਕੱਤਰ ਜਨਰਲ ਪ੍ਰਬੰਧਨ ਗੌਰੀ ਪਰਾਸ਼ਰ ਜੋਸ਼ੀ ਸਮੇਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਐਸ.ਐਚ.ਜੀ. ਮੈਂਬਰ ਮੌਜੂਦ ਸਨ। ਇਸ ਮੌਕੇ ਸਾਰਿਆਂ ਨੇ ਪੇਂਡੂ ਮਹਿਲਾ ਉੱਦਮੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ।ਪਹਿਲ ਮਾਰਟ ਦੀ ਸ਼ੁਰੂਆਤ ਨਾਲ, ਪੀ.ਐਸ.ਆਰ.ਐਲ.ਐਮ. ਸੂਬੇ ਦੀ ਪੇਂਡੂ ਪ੍ਰਤਿਭਾ ਨੂੰ ਵਿਕਸਤ ਕਰਨ, ਸਥਾਈ ਆਜੀਵਕਾ ਵਿੱਚ ਸਹਾਇਤਾ ਕਰਨ ਅਤੇ ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਪਹਿਲਕਦਮੀਆਂ ਯਕੀਨੀ ਬਣਾਉਣ ਪ੍ਰਤੀ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

0

Chandigarh News:ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ Iਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ ‘ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ‘ਤੇ ਨਿਯੁਕਤ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ‘ਤੇ ਨਿਯੁਕਤ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾ ਦੇਣ ਦੇ ਨਾਲ-ਨਾਲ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਸੂਬੇ ਦੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਚਨਬੱਧ ਹੈ।ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ।

ਇਹ ਵੀ ਪੜ੍ਹੋ  ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਵਿਭਾਗ ਵਿੱਚ ਚਲ ਰਹੇ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਵਿਭਾਗ ਵਿੱਚ ਕਰਮਚਾਰੀਆ ਦੀ ਘਾਟ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਵੱਲੋਂ ਚਲਾਈ ਗਈ ਭਰਤੀ ਪ੍ਰਕਿਰਿਆ ਤਹਿਤ ਅੱਜ 15 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਉਨ੍ਹਾਂ ਕਿਹਾ ਇਨ੍ਹਾਂ ਕਰਮਚਾਰੀਆਂ ਨਾਲ ਜਿੱਥੇ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗੀ ਵਿੱਚ ਪਹਿਲਾਂ ਤੋਂ ਚਲ ਰਹੇ ਅਤੇ ਨਵੇਂ ਉਸਾਰੇ ਜਾ ਰਹੇ ਪ੍ਰਾਜੈਕਟਾ ਦੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਹੋਰ ਬਲ ਮਿਲੇਗਾ।ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵ੍ਹਧ, ਵਿਭਾਗ ਮੁਖੀ ਸ੍ਰੀਮਤੀ ਪੱਲਵੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰ ਵੀ ਹਾਜ਼ਰ ਸਨI

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

0

Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ ‘ਤੇ 13,37,50,000 ਰੁਪਏ ਖਰਚ ਹੋਏ।

ਇਹ ਵੀ ਪੜ੍ਹੋ  ਪੰਜਾਬ ਬਣੇਗਾ ‘ਇਨਵੈਸਟਰ-ਫਰਸਟ ਸਟੇਟ’, CM ਮਾਨ ਨੇ ਕੀਤਾ ਨਿਵੇਸ਼ ਦਾ ਵੱਡਾ ਸੱਦਾ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ 2025-26 ਲਈ ਇਸ ਉਦੇਸ਼ ਲਈ 20 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਧੂ ਖਰਚ ਦੀ ਲੋੜ ਪਈ ਤਾਂ ਇਸ ਵਿੱਤੀ ਸਾਲ ਲਈ ਸੋਧੇ ਹੋਏ ਅਨੁਮਾਨਾਂ ਰਾਹੀਂ ਵਾਧੂ ਅਲਾਟਮੈਂਟ ਪ੍ਰਾਪਤ ਕਰਕੇ ਲੋੜੀਂਦੇ ਫੰਡ ਮੁੱਹਈਆ ਕਰ ਦਿੱਤੇ ਜਾਣਗੇ।20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿੱਚੋਂ ਕਰਵਾ ਦਿੱਤੀ ਜਾਵੇਗੀ। ਇਸ ਵਿਆਜ-ਮੁਕਤ ਐਡਵਾਂਸ ਦੀ ਅਦਾਇਗੀ ਸੰਬੰਧਿਤ ਕਰਮਚਾਰੀ ਵੱਲੋਂ ਪੰਜ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਕੀਤੀ ਜਾਵੇਗੀ, ਜਿਸਦੀ ਕਟੌਤੀ ਪ੍ਰਕਿਰਿਆ ਨਵੰਬਰ 2025 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇੰਡੀਆ ਬੁੱਕ ਰਿਕਾਰਡ ਵਿੱਚ ਬਠਿੰਡਾ ਦੀ 8 ਸਾਲਾਂ ਇਬਾਦਤ ਕੌਰ ਨੇ ਬਣਾਇਆ ਨਵਾਂ ਰਿਕਾਰਡ

0

👉ਅੱਖਾਂ ਤੇ ਪੱਟੀ ਬੰਨ ਕੇ ਅੰਗਰੇਜ਼ੀ ਦੇ 100 ਸ਼ਬਦਾਂ ਨੂੰ ਸੰਖੇਪ ਅਤੇ ਪੂਰੇ ਰੂਪ ਵਿੱਚ 1 ਮਿੰਟ 56 ਸੈਕੰਡ ਵਿੱਚ ਸੁਣਾਇਆ
👉ਐਸਐਸਪੀ ਅਮਨੀਤ ਕੌਡਲ ਨੇ ਕੀਤਾ ਸਨਮਾਨਿਤ
Bathinda News: ਇੰਡੀਆ ਬੁੱਕ ਆਫ ਰਿਕਾਰਡ ਦੇ ਵਿੱਚ ਜਿਲ੍ਹਾ ਬਠਿੰਡਾ ਦੇ ਵਿਦਿਆਰਥੀਆਂ ਵੱਲੋ ਝੰਡੇ ਗੱਡਣ ਦਾ ਸਿਲਸਲਾ ਲਗਾਤਾਰ ਜਾਰੀ ਹੈ । ਬਠਿੰਡਾ ਸ਼ਹਿਰ ਦੀ 8 ਸਾਲਾਂ ਵਿਦਿਆਰਥਣ ਇਬਾਦਤ ਕੌਰ ਵੱਲੋ ਇੱਕ ਨਵਾਂ ਇੰਡੀਆ ਬੁੱਕ ਰਿਕਾਰਡ ਬਣਾ ਕੇ ਸ਼ਹਿਰ ਦੇ ਨਾਮ ਨੂੰ ਫਿਰ ਤੋ ਚਾਰ ਚੰਦ ਲਗਾ ਦਿੱਤੇ ਹਨ । ਬਠਿੰਡਾ ਦੀ ਐਸਐਸਪੀ ਸ੍ਰੀਮਤੀ ਅਮਨੀਤ ਕੌਡਲ ਵੱਲੋ ਇਬਾਦਤ ਕੌਰ ਨੂੰ ਇਸ ਪ੍ਰਾਪਤੀ ਤੇ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਹੈ ।ਸਾਰਪ ਬ੍ਰੇਨਸ ਸੰਸਥਾ ਦੇ ਡਾਇਰੈਕਟਰ ਰੰਜੀਵ ਗੋਇਲ ਨੇ ਦੱਸਿਆ ਸੇਟ ਜੇਵੀਅਰ ਸਕੂਲ ਬਠਿੰਡਾ ਦੀ ਤੀਜੀ ਜਮਾਤ ਦੀ ਵਿਦਿਆਰਥਣ ਇਬਾਦਤ ਕੌਰ ਸਿੱਧੂ ਸਪੁੱਤਰੀ ਅਰਸ਼ਪ੍ਰੀਤ ਸਿੱਧੂ ਨੇ ਅੰਗਰੇਜ਼ੀ ਦੇ ਈਬੀਐਮ, ਈਐਫਏ, ਆਰਓਐਸ, ਏਸੀਡੀ, ਸੀਡੀਐਮਏ ਆਦਿ 100 ਸ਼ਬਦਾਂ ਨੂੰ ਸੰਖੇਪ ਰੂਪ ਅਤੇ ਪੂਰਣ ਰੂਪ ਵਿੱਚ ਅੱਖਾਂ ਤੇ ਪੱਟੀ ਬੰਨ ਕੇ ਮੂੰਹ ਜੁਬਾਨੀ 1 ਮਿੰਟ 56 ਸੈਕੰਡ ਵਿੱਚ ਸੁਣਾ ਕੇ ਇਹ ਨਵਾਂ ਰਿਕਾਰਡ ਬਣਾਇਆ ਹੈ ।

ਇਹ ਵੀ ਪੜ੍ਹੋ  Big breaking ; ਬਠਿੰਡਾ ਸਹਿਤ ਅੱਧੀ ਦਰਜ਼ਨ ਜੇਲ੍ਹ ਸੁਪਰਡੈਂਟਾਂ ਦਾ ਹੋਇਆ ਤਬਾਦਲਾ

ਉਸ ਨੇ ਇਸ ਦੀ ਤਿਆਰੀ ਅਬੈਕਸ ਵਿਧੀ ਦੇ ਨਾਲ ਆਪਣੀ ਸਪੀਡ ਅਤੇ ਫੋਕਸ ਨੂੰ ਵਧਾ ਕੇ ਕੀਤੀ ਹੈ, ਜਿਸ ਦੇ ਲਈ ਕਰੀਬ ਉਸ ਨੂੰ 5 ਮਹੀਨੇ ਦਾ ਸਮਾਂ ਲੱਗਿਆ ਹੈ । ਇੰਡੀਆ ਬੁੱਕ ਆਫ ਰਿਕਾਰਡ ਨੇ ਇਸ ਰਿਕਾਰਡ ਦੀ ਪੁਸ਼ਟੀ ਕਰਦਿਆਂ ਉਸਨੂੰ ਸਰਟੀਫਿਕੇਟ ਅਤੇ ਮੈਡਲ ਨਾਲ ਨਿਵਾਜਿਆ ਹੈ ।ਬਠਿੰਡਾ ਦੇ ਐਸਐਸਪੀ ਸ੍ਰੀਮਤੀ ਅਮਨੀਤ ਕੌਡਲ ਨੇ ਅੱਜ ਆਪਣੇ ਦਫਤਰ ਵਿੱਚ ਇਬਾਦਤ ਕੌਰ ਸਿੱਧੂ ਨੂੰ ਰਿਕਾਰਡ ਬਨਾਉਣ ਤੇ ਸਨਮਾਨਿਤ ਕੀਤਾ । ਇਸ ਮੌਕੇ ਉਹ ਉਸ ਦੀ ਦਿਮਾਗ ਸ਼ਕਤੀ ਅਤੇ ਯਾਦਦਾਸ਼ਤ ਦੇਖ ਕੇ ਹੈਰਾਨ ਹੋ ਗਏ । ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਕਰਨ ਨਾਲ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ਼ ਵੱਧਦਾ ਹੈ ਅਤੇ ਇਹ ਰਿਕਾਰਡ ਸਮੁੱਚੇ ਜਿਲ੍ਹੇ ਅਤੇ ਪੰਜਾਬ ਦੇ ਲਈ ਮਾਣ ਵਾਲੀ ਗੱਲ ਹੈ ।

ਇਹ ਵੀ ਪੜ੍ਹੋ  Bathinda ‘ਚ ਘਰ ਬੈਠੀ ਔਰਤ ਦੀਆਂ ਬਾਲੀਆਂ ਪੁੱਟਣ ਵਾਲਾ ਮੁਲਜ਼ਮ ਕੁੱਝ ਹੀ ਘੰਟਿਆਂ ‘ਚ ਕਾਬੂ

ਉਨ੍ਹਾਂ ਸ਼ਾਰਪ ਬ੍ਰੇਨਸ ਸੰਸਥਾ ਵੱਲੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸੇ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਭਰਪੂਰ ਪ੍ਰਸ਼ੰਸ਼ਾ ਕੀਤੀ । ਇਸ ਮੌਕੇ ਇਬਾਦਤ ਕੌਰ ਦੀ ਮਾਤਾ ਅਰਸ਼ਪ੍ਰੀਤ ਸਿੱਧੂ ਦੇ ਨਾਲ ਸ਼ਾਰਪ ਬ੍ਰੇਨਸ ਬਠਿੰਡਾ ਸੈਟਰ ਇੰਚਾਰਜ ਮੈਡਮ ਨੀਲਮ ਗਰਗ ਅਤੇ ਡਾ: ਅਸਮਾਨ ਪ੍ਰੀਤ ਸਿੰਘ ਸਿੱਧੂ ਖੇਤੀਬਾੜੀ ਅਫਸਰ ਬਠਿੰਡਾ ਵੀ ਹਾਜ਼ਰ ਸਨ । ਸੇਟ ਜੇਵੀਅਰ ਸਕੂਲ ਬਠਿੰਡਾ ਦੇ ਪ੍ਰਿੰਸੀਪਲ ਫਾਦਰ ਸਿਡਲੋਏ ਫਰਾਟਡੋ ਨੇ ਵੀ ਇਬਾਦਤ ਕੌਰ ਦੇ ਇਸ ਰਿਕਾਰਡ ਤੇ ਖੁਸ਼ੀ ਜਾਹਿਰ ਕਰਦਿਆਂ ਉਸਨੂੰ ਵਧਾਈ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’

0

👉ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਪੂਰਾ ਹਿਸਾਬ-ਕਿਤਾਬ, ਹੜ੍ਹ ਰਾਹਤ ਲਈ ਕੇਂਦਰ ਸਰਕਾਰ ਦੀ ਨੀਤੀ ‘ਤੇ ਚੁੱਕੇ ਸਵਾਲ
Chandigarh News:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੇ ਰਵੱਈਏ ਬਾਰੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬਾ ਆਪਣੇ ਹੱਕ ਦੀ ਮੰਗ ਕਰ ਰਿਹਾ ਹੈ, ਭੀਖ ਨਹੀਂ। ਮਾਨ ਨੇ ਵਿਧਾਨ ਸਭਾ ਵਿੱਚ ਪਿਛਲੇ 25 ਸਾਲਾਂ ਦੇ SDRF (ਰਾਜ ਆਫ਼ਤ ਪ੍ਰਤੀਕਿਰਿਆ ਫੰਡ) ਦੇ ਪੂਰੇ ਅੰਕੜੇ ਸਦਨ੍ਹ ਸਾਹਮਣੇ ਰੱਖਦਿਆਂ ਕੇਂਦਰ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਦੁਆਰਾ SDRF ਵਿੱਚ ₹12,000 ਕਰੋੜ ਪਏ ਹੋਣ ਦਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ ਅਤੇ ਤੱਥਹੀਣ ਹੈ।ਮੁੱਖ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੇ ਕਾਰਜਕਾਲ ਸਮੇਤ ਪਿਛਲੇ 25 ਸਾਲਾਂ ਵਿੱਚ ਸੂਬੇ ਨੂੰ SDRF ਤਹਿਤ ਕੁੱਲ ਮਿਲਾ ਕੇ ਸਿਰਫ਼ ₹6,190 ਕਰੋੜ ਹੀ ਪ੍ਰਾਪਤ ਹੋਏ ਹਨ। ਇਸ ਵਿੱਚੋਂ ਜ਼ਿਆਦਾਤਰ ਰਾਸ਼ੀ ਪਹਿਲਾਂ ਹੀ ਵੱਖ-ਵੱਖ ਆਫ਼ਤਾਂ – ਹੜ੍ਹ, ਸੋਕਾ, ਗੜ੍ਹੇਮਾਰੀ ਅਤੇ ਹੋਰ ਕੁਦਰਤੀ ਆਫ਼ਤਾਂ ‘ਤੇ ਖਰਚ ਹੋ ਚੁੱਕੀ ਹੈ। ਵਰਤਮਾਨ ਵਿੱਚ SDRF ਖਾਤੇ ਵਿੱਚ ਸਿਰਫ਼ ਲਗਭਗ ₹1,200 ਕਰੋੜ ਹੀ ਬਾਕੀ ਬਚੇ ਹਨ, ਜੋ ਇਸ ਵਿਨਾਸ਼ਕਾਰੀ ਹੜ੍ਹ ਨਾਲ ਨਜਿੱਠਣ ਲਈ ਨਾਕਾਫ਼ੀ ਹਨ।2025 ਅਗਸਤ ਵਿੱਚ ਆਏ ਭਿਆਨਕ ਹੜ੍ਹ ਨੇ ਪੰਜਾਬ ਦੇ ਲਗਭਗ 1,400 ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਚਾਰ ਲੱਖ ਤੋਂ ਵੱਧ ਲੋਕ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ।

ਇਹ ਵੀ ਪੜ੍ਹੋ  ਪੰਜਾਬ ਬਣੇਗਾ ‘ਇਨਵੈਸਟਰ-ਫਰਸਟ ਸਟੇਟ’, CM ਮਾਨ ਨੇ ਕੀਤਾ ਨਿਵੇਸ਼ ਦਾ ਵੱਡਾ ਸੱਦਾ

ਸੂਬੇ ਦੇ ਪ੍ਰਮੁੱਖ ਖੇਤੀਬਾੜੀ ਖੇਤਰਾਂ ਵਿੱਚ ਵੱਡੀ ਤਬਾਹੀ ਹੋਈ, ਜਿਸ ਵਿੱਚ ਹਜ਼ਾਰਾਂ ਏਕੜ ਖੜ੍ਹੀਆਂ ਫਸਲਾਂ ਨਸ਼ਟ ਹੋ ਗਈਆਂ। ਕਣਕ, ਸਰ੍ਹੋਂ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨ ਜਥੇਬੰਦੀਆਂ ਅਨੁਸਾਰ, ਲਗਭਗ 75,000 ਕਿਸਾਨ ਪਰਿਵਾਰ ਪੂਰੀ ਤਰ੍ਹਾਂ ਬਰਬਾਦ ਹੋ ਗਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦੀ ਸਖ਼ਤ ਲੋੜ ਹੈ।ਰਾਜ ਸਰਕਾਰ ਦੁਆਰਾ ਕੀਤੇ ਗਏ ਮੁੱਢਲੇ ਮੁਲਾਂਕਣ ਅਨੁਸਾਰ, ਹੜ੍ਹ ਕਾਰਨ ਹੋਏ ਕੁੱਲ ਨੁਕਸਾਨ ਦਾ ਅਨੁਮਾਨ ₹13,800 ਕਰੋੜ ਹੈ। ਇਸ ਵਿੱਚ ਖੇਤੀ ਨੁਕਸਾਨ, ਬੁਨਿਆਦੀ ਢਾਂਚੇ ਨੂੰ ਨੁਕਸਾਨ, ਸੜਕਾਂ ਅਤੇ ਪੁਲਾਂ ਦੀ ਤਬਾਹੀ, ਬਿਜਲੀ ਅਤੇ ਪਾਣੀ ਦੀ ਸਪਲਾਈ ਪ੍ਰਣਾਲੀ ਨੂੰ ਹੋਏ ਨੁਕਸਾਨ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ, ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਸਲ ਨੁਕਸਾਨ ਇਸ ਤੋਂ ਕਿਤੇ ਵੱਧ ਹੋ ਸਕਦਾ ਹੈ ਕਿਉਂਕਿ ਕਈ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਅਜੇ ਵੀ ਸਰਵੇਖਣ ਦਾ ਕੰਮ ਚੱਲ ਰਿਹਾ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਕੇਂਦਰ ਤੋਂ ₹20,000 ਕਰੋੜ ਦੇ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ।ਕੇਂਦਰ ਸਰਕਾਰ ਨੇ ਹੁਣ ਤੱਕ ਸਿਰਫ਼ ₹1,600 ਕਰੋੜ ਦੀ ਰਾਸ਼ੀ ਪ੍ਰਵਾਨ ਕੀਤੀ ਹੈ, ਜਿਸ ਨੂੰ ਰਾਜ ਸਰਕਾਰ ਅਤੇ ਵਿਰੋਧੀ ਦਲਾਂ ਨੇ “ਸਮੁੰਦਰ ਵਿੱਚ ਬੂੰਦ” ਕਰਾਰ ਦਿੱਤਾ ਹੈ। ਕੇਂਦਰ ਵੱਲੋਂ ਇਹ ਵੀ ਸੁਝਾਅ ਦਿੱਤਾ ਗਿਆ ਕਿ ਸੂਬਾ SDRF ਵਿੱਚ ਪਏ ₹12,000 ਕਰੋੜ ਦੇ ਫੰਡ ਦੀ ਵਰਤੋਂ ਕਰੇ। ਇਸ ‘ਤੇ ਮੁੱਖ ਮੰਤਰੀ ਮਾਨ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਦਾਅਵਾ “ਫਜ਼ੂਲ ਕਲਪਨਾ” ਅਤੇ “ਅੰਕਾਂ ਦੀ ਬਾਜ਼ੀਗਰੀ” ਤੋਂ ਵੱਧ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ SDRF ਦਾ ਪੂਰਾ ਹਿਸਾਬ-ਕਿਤਾਬ ਪਾਰਦਰਸ਼ੀ ਤਰੀਕੇ ਨਾਲ ਜਨਤਾ ਸਾਹਮਣੇ ਰੱਖ ਦਿੱਤਾ ਗਿਆ ਹੈ ਅਤੇ ਕੋਈ ਵੀ ਇਸ ਦੀ ਜਾਂਚ ਕਰ ਸਕਦਾ ਹੈ।

ਇਹ ਵੀ ਪੜ੍ਹੋ  MLA Kulwant Singh ਨੇ ਦੋ ਪ੍ਰਮੁੱਖ ਸੜ੍ਹਕਾਂ-ਚੱਪੜਚਿੜੀ ਕਲਾਂ ਤੋਂ ਚੱਪੜਚਿੜੀ ਖੁਰਦ ਰੋਡ ਅਤੇ ਖਰੜ-ਬਨੂੜ ਰੋਡ ਤੋਂ ਤੰਗੌਰੀ-ਕੁਰੜਾ-ਬੜੀ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ, “ਅਸੀਂ ਕੇਂਦਰ ਤੋਂ ਭੀਖ ਨਹੀਂ ਮੰਗ ਰਹੇ, ਸਗੋਂ ਆਪਣੇ ਹੱਕ ਦੀ ਮੰਗ ਕਰ ਰਹੇ ਹਾਂ। GST ਤਹਿਤ ਸੂਬੇ ਦਾ ₹50,000 ਕਰੋੜ ਤੋਂ ਵੱਧ ਰੁਕਿਆ ਹੋਇਆ ਹੈ, ਪੇਂਡੂ ਵਿਕਾਸ ਯੋਜਨਾਵਾਂ ਲਈ ₹8,000 ਕਰੋੜ ਤੋਂ ਵੱਧ ਅਟਕਿਆ ਪਿਆ ਹੈ। ਅਜਿਹੇ ਵਿੱਚ ਆਫ਼ਤ ਦੇ ਸਮੇਂ ਸੂਬੇ ਨੂੰ ਉਚਿਤ ਮਦਦ ਨਾ ਦੇਣਾ ਅਤੇ ਗੁੰਮਰਾਹਕੁੰਨ ਅੰਕੜੇ ਪੇਸ਼ ਕਰਨਾ ਦੁਰਭਾਗਪੂਰਨ ਹੈ।” ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਆਫ਼ਤ ਪ੍ਰਬੰਧਨ ਵਰਗੇ ਸੰਵੇਦਨਸ਼ੀਲ ਮਾਮਲੇ ਵਿੱਚ ਰਾਜਨੀਤੀ ਨੂੰ ਵਿਚਾਲੇ ਨਾ ਲਿਆਂਦਾ ਜਾਵੇ ਅਤੇ ਸੰਵਿਧਾਨਕ ਜ਼ਿੰਮੇਵਾਰੀਆਂ ਦਾ ਨਿਰਵਹਨ ਕੀਤਾ ਜਾਵੇ।ਸੂਬਾ ਸਰਕਾਰ ਨੇ ਆਪਣੇ ਪੱਧਰ ‘ਤੇ ਰਾਹਤ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡੀ ਹੈ। ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਸਹਾਇਤਾ ਦੇਣ ਲਈ ਸੂਬੇ ਦੇ ਸਰੋਤਾਂ ਤੋਂ ਹੀ ਸ਼ੁਰੂਆਤੀ ਮਦਦ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਰਾਹਤ ਕੋਸ਼ ਤੋਂ ਵੀ ਸਹਾਇਤਾ ਰਾਸ਼ੀ ਵੰਡੀ ਜਾ ਰਹੀ ਹੈ। ਹਾਲਾਂਕਿ, ਸੂਬੇ ਦੇ ਸੀਮਤ ਸਾਧਨਾਂ ਨੂੰ ਦੇਖਦਿਆਂ ਇਹ ਸਪੱਸ਼ਟ ਹੈ ਕਿ ਕੇਂਦਰ ਦੀ ਲੋੜੀਂਦੀ ਮਦਦ ਤੋਂ ਬਿਨਾਂ ਇਸ ਵਿਸ਼ਾਲ ਆਫ਼ਤ ਨਾਲ ਨਜਿੱਠਣਾ ਸੰਭਵ ਨਹੀਂ ਹੋਵੇਗਾ। ਪੰਜਾਬ ਸਰਕਾਰ ਨੇ ਕੇਂਦਰ ਤੋਂ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਉਹ ਤੁਰੰਤ ₹20,000 ਕਰੋੜ ਦੇ ਰਾਹਤ ਪੈਕੇਜ ਨੂੰ ਮਨਜ਼ੂਰੀ ਦੇਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦ ਤੋਂ ਜਲਦ ਰਾਹਤ ਪਹੁੰਚਾਈ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big breaking ; ਬਠਿੰਡਾ ਸਹਿਤ ਅੱਧੀ ਦਰਜ਼ਨ ਜੇਲ੍ਹ ਸੁਪਰਡੈਂਟਾਂ ਦਾ ਹੋਇਆ ਤਬਾਦਲਾ

0

Bathinda News: ਪੰਜਾਬ ਸਰਕਾਰ ਨੇ ਪੰਜ ਜੇਲ੍ਹਾਂ ਦੇ ਸੁਪਰਡੈਂਟਾਂ ਦੇ ਤਬਾਦਲੇ ਕਰ ਦਿੱਤੇ ਹਨ। ਬਦਲੇ ਗਏ ਜੇਲ ਸੁਪਰਡੈਂਟਾਂ ਵਿੱਚ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਵੀ ਸ਼ਾਮਲ ਹਨ, ਜਿੰਨਾਂ ਦੀ ਜੇਲ੍ਹ ਵਿਚੋਂ ਲੰਘੇ ਸ਼ਨੀਵਾਰ ਨੂੰ ਇੱਕ ਹਵਾਲਾਤੀ ਤਿਲਕ ਰਾਜ ਰਹੱਸਮਈ ਹਲਾਤਾਂ ਵਿੱਚ ਗਾਇਬ ਹੋ ਗਿਆ ਸੀ। ਇਸ ਸਬੰਧ ਵਿੱਚ ਜੇਲ੍ਹ ਵਿਭਾਗ ਵੱਲੋਂ ਇੱਕ ਕਮੇਟੀ ਵੀ ਬਣਾਈ ਸੀ, ਜਿਸਦੀ ਜਾਂਚ ਰਿਪੋਰਟ ਤੋਂ ਬਾਅਦ ਇਹ ਬਦਲੀ ਹੋਈ ਹੈ।

ਇਹ ਵੀ ਪੜ੍ਹੋ Bathinda ‘ਚ ਘਰ ਬੈਠੀ ਔਰਤ ਦੀਆਂ ਬਾਲੀਆਂ ਪੁੱਟਣ ਵਾਲਾ ਮੁਲਜ਼ਮ ਕੁੱਝ ਹੀ ਘੰਟਿਆਂ ‘ਚ ਕਾਬੂ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906283