Sunday, May 17, 2026
Home Blog Page 424

ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਸਿੰਲੈਡਰ ਹੋਇਆ ਮਹਿੰਗਾ

0

National News: ਤਿਊਹਾਰਾਂ ਦੇ ਇਸ ਸ਼ੀਜਨ ਦੌਰਾਨ ਮਹਿੰਗਾਈ ਦਾ ਝਟਕਾ ਲੱਗਿਆ ਹੈ। ਸਰਕਾਰ ਵੱਲੋਂ 19 ਕਿਲੋਂ ਕੀਮਤ ਵਾਲਾ ਵਪਾਰਕ ਸਿੰਲੈਡਰ ਹੁਣ 16 ਰੁਪਏ ਮਹਿੰਗਾ ਹੋ ਗਿਆ ਹੈ। ਦੀਵਾਲੀ ਤੋਂ ਪਹਿਲਾਂ ਗੈਸ ਸਿੰਲੈਡਰ ਮਹਿੰਗਾ ਹੋਣ ਕਾਰਨ ਮਹਿੰਗਾਈ ਦੇ ਵਿਚ ਵੀ ਥੋੜਾ ਵਾਧਾ ਹੋ ਸਕਦਾ ਹੈ। 1 ਅਕਤੂਬਰ ਤੋਂ ਕੀਮਤਾਂ ਵਿਚ ਵਾਧੇ ਤੋਂ ਬਾਅਦ ਦਿੱਲੀ ਵਿਚ ਹੁਣ ਵਪਾਰਕ ਗੈਸ ਸਿੰਲੈਡਰ ਦੀ ਕੀਮਤ 1600 ਰੁਪਏ ਤੱਕ ਪੁੱਜ ਗਈ ਹੈ। ਉਧਰ, 1 ਅਕਤੂਬਰ ਤੋਂ ਹੀ ਸਪੀਡ ਪੋਸਟ ਦੇ ਰੇਟਾਂ ਵਿਚ ਵੀ ਵਾਧਾ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਝੇ ‘ਚ ਅਕਾਲੀ ਦਲ ਨੂੰ ਲੱਗੇਗਾ ਵੱਡਾ ਸਿਆਸੀ ਝਟਕਾ; ਸਾਬਕਾ ਮੰਤਰੀ ਫੜੇਗਾ ਕਾਂਗਰਸ ਦਾ ਪੱਲਾ

0

Amritsar News: ਪਹਿਲਾਂ ਹੀ ਵੱਡੇ ਸਿਆਸੀ ਝਟਕਿਆਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਭਲਕੇ ਇੱਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਅਕਾਲੀ ਦਲ ਦੇ ਮਾਝਾ ਖੇਤਰ ਨਾਲ ਸੰਬੰਧਿਤ ਵੱਡੇ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਦਾ ਪੱਲਾ ਫੜਨ ਜਾ ਰਹੇ ਹਨ। ਉਹਨਾਂ ਕੁਝ ਮੀਡੀਆ ਹਾਊਸ ਦੇ ਨਾਲ ਗੱਲਬਾਤ ਕਰਦਿਆਂ ਖੁਦ ਇਸ ਦੀ ਪੁਸ਼ਟੀ ਕੀਤੀ ਹੈ । ਮਿਲੀ ਜਾਣਕਾਰੀ ਮੁਤਾਬਕ ਸ੍ਰੀ ਜੋਸ਼ੀ ਵੱਲੋਂ ਪਿਛਲੇ ਹਫਤੇ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਸ਼੍ਰੀ ਵੈਨੂ ਗੋਪਾਲ ਦੇ ਨਾਲ ਕਾਂਗਰਸ ਵਿੱਚ ਸ਼ਮੂਲੀਅਤ ਸਬੰਧੀ ਮੀਟਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਇਸ ਮੁਲਾਕਾਤ ਦੀਆਂ ਫੋਟੋਆਂ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਚੁੱਕੀਆਂ ਹਨ।ਦੱਸਣਾ ਬਣਦਾ ਹੈ ਕਿ ਭਾਜਪਾ ਛੱਡ ਕੇ ਸੁਖਬੀਰ ਸਿੰਘ ਬਾਦਲ ਨਾਲ ਆਏ ਅਨਿਲ ਜੋਸ਼ੀ ਨੇ ਕੁਝ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਪ੍ਰੰਤੂ ਹਾਲੇ ਤੱਕ ਅਕਾਲੀ ਦਲ ਵੱਲੋਂ ਇਹ ਅਸਤੀਫਾ ਮੰਨਜ਼ੂਰ ਨਹੀਂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲੁਧਿਆਣਾ ਉਪ ਚੋਣ ਦੌਰਾਨ ਸ੍ਰੀ ਜੋਸ਼ੀ ਦੇ ਵਾਪਸ ਅਕਾਲੀ ਦਲ ਵਿੱਚ ਆਉਣ ਦੀ ਚਰਚਾ ਵੀ ਛਿੜੀ ਸੀ ਜਿਸ ਨੂੰ ਅੱਜ ਵੱਖ-ਵੱਖ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁਦ ਰੱਦ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਰਹੇ ਅਨਿਲ ਜੋਸ਼ੀ ਅਕਾਲੀ ਭਾਜਪਾ ਦੌਰਾਨ ਮੰਤਰੀ ਵੀ ਰਹਿ ਚੁੱਕੇ ਹਨ। ਉਹਨਾਂ ਨੂੰ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ਵੀ ਮੰਨਿਆ ਜਾਂਦਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

0

Business News:ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ ਸ਼ੋਅ ਕੀਤਾ। ਦਿਨ ਭਰ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਸੈਸ਼ਨ – ਉਦਯੋਗ ਦੇ ਆਗੂਆਂ ਨਾਲ ਗੱਲਬਾਤ ਵਿਸ਼ੇ ‘ਤੇ ਵੱਡੇ ਕਾਰਪੋਰੇਟਾਂ ਘਰਾਣਿਆਂ ਨਾਲ ਬਿਜ਼ਨਸ-ਟੂ-ਬਿਜ਼ਨਸ ਮੀਟਿੰਗਾਂ ਕੀਤੀਆਂ ਗਈਆਂ।ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵਫ਼ਦ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ, ਸ੍ਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਸ਼ਾਸਕੀ ਸਕੱਤਰ ਨਿਵੇਸ਼ ਪ੍ਰੋਤਸਾਹਨ ਕੇ.ਕੇ. ਯਾਦਵ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀਈਓ ਇਨਵੈਸਟ ਪੰਜਾਬ ਅਮਿਤ ਢਾਕਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਫ਼ਦ ਨੇ ਸੀਐਨਐਚ ਇੰਡਸਟਰੀਅਲ, ਏਆਈਪੀਐਲ, ਆਈਐਚਸੀਐਲ (ਤਾਜ ਹੋਟਲ), ਏਸੀਐਮਈ ਸੋਲਰ, ਐਲਟੀ ਫੂਡਜ਼, ਆਈਟੀਸੀ, ਇਨਫੋ ਐਜ, ਹਲਦੀਰਾਮ ਫੂਡਜ਼, ਆਰਜੇ ਕਾਰਪੋਰੇਸ਼ਨ, ਫਰੰਟਲਾਈਨ ਗਰੁੱਪ, ਮੇਦਾਂਤਾ ਗਰੁੱਪ ਅਤੇ ਹੋਰਨਾਂ ਸਮੇਤ ਪ੍ਰਮੁੱਖ ਕਾਰਪੋਰੇਟਾਂ ਨਾਲ ਵਿਚਾਰ-ਵਟਾਂਧਰਾ ਕੀਤਾ। ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ, ਪ੍ਰਾਹੁਣਚਾਰੀ, ਆਈਟੀ ਅਤੇ ਡਿਜੀਟਲ ਸੇਵਾਵਾਂ, ਨਵਿਆਉਣਯੋਗ ਊਰਜਾ, ਸਿਹਤ ਸੰਭਾਲ, ਆਟੋਮੋਬਾਈਲਜ਼, ਐਫਐਮਸੀਜੀ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਵਿੱਚ ਪੰਜਾਬ ਦੀਆਂ ਵਿਆਪਕ ਸੰਭਾਵਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤੀ ਗਈ। ਇਸ ਤੋਂ ਇਲਾਵਾ ਵੇਰਕਾ ਤੋਂ ਸ਼੍ਰੀ ਬਿਕਰਮ ਸਿਹਾਗ ਨੇ ਵੀ ਵਫ਼ਦ ਨਾਲ ਮੁਲਾਕਾਤ ਕੀਤੀ ਜਿਸਨੇ ਹਾਲ ਹੀ ਵਿੱਚ ਪੰਜਾਬ ਵਿੱਚ ਪੀਣ ਵਾਲੇ ਪਦਾਰਥਾਂ ਅਤੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ 987 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸ਼ਾਮ ਨੂੰ ਹੋਏ ਪੰਜਾਬ ਸੈਸ਼ਨ ਵਿੱਚ ਐਡਵਾਂਟੇਜ ਪੰਜਾਬ ਏ.ਵੀ. ਪੇਸ਼ਕਾਰੀ ਦਿਖਾਈ ਗਈ, ਜਿਸ ਉਪਰੰਤ ਸ੍ਰੀ ਨਿਕੇਸ਼ ਸਿਨਹਾ (ਸੋਨ ਸੋਲਰ), ਸ੍ਰੀ ਰਾਹੁਲ ਗੋਇਲ (ਵਿਨਸਿਟ ਲੈਬਜ਼) ਅਤੇ ਸ੍ਰੀ ਅਨਿਲ ਰਾਜਪੂਤ (ਆਈਟੀਸੀ) ਨੇ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ। ਇਨਵੈਸਟ ਇੰਡੀਆ ਦੀ ਐਮ.ਡੀ. ਸ੍ਰੀਮਤੀ ਨਿਵ੍ਰਤੀ ਰਾਏ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਸੁਧਾਰ-ਮੁਖੀ ਪਹੁੰਚ ਅਤੇ ਨਿਵੇਸ਼ਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਸੈਸ਼ਨ ਵਿੱਚ ਵਾਈ.ਪੀ.ਓ., ਸੀ.ਆਈ.ਆਈ. ਅਤੇ ਹੋਰ ਪ੍ਰਮੁੱਖ ਉਦਯੋਗ ਸੰਗਠਨਾਂ ਦੇ ਮੈਂਬਰਾਂ ਨੇ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਗਰਮ ਰੈਗੂਲੇਟਰੀ ਸੁਧਾਰਾਂ ‘ਤੇ ਜ਼ੋਰ ਦਿੱਤਾ। ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸੂਬੇ ਵਿੱਚ ਸੁਖਾਵੇਂ ਵਪਾਰਕ ਮਾਹੌਲ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ: “ਪੰਜਾਬ ਦੇ ਨੀਤੀਗਤ ਢਾਂਚੇ ਨੂੰ ਰਾਈਟ ਟੂ ਬਿਜਨੈਸ ਐਕਟ ਵਰਗੇ ਦਲੇਰਾਨਾ ਸੁਧਾਰਾਂ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨਿਵੇਸ਼ਕ ਵੱਲੋਂ ਪੰਜਾਬ ਦੀ ਚੋਣ ਕਰਨ ‘ਤੇ ਉਨ੍ਹਾਂ ਵਪਾਰ ਕਰਨ ਵਿੱਚ ਸੌਖ, ਜਵਾਬਦੇਹੀ ਅਤੇ ਨਿਸ਼ਚਤਤਾ ਪ੍ਰਦਾਨ ਕੀਤੀ ਜਾ ਸਕੇ।”

ਇਹ ਵੀ ਪੜ੍ਹੋ ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

ਰੋਡ ਸ਼ੋਅ ਦੇ ਇੱਕ ਮੁੱਖ ਆਕਰਸ਼ਣ ਵਜੋਂ ਮੋਹਾਲੀ ਨੂੰ ਪੰਜਾਬ ਲਈ ਵਿਕਾਸ ਦੇ ਅਗਲੇ ਕੇਂਦਰ ਵਜੋਂ ਸਥਾਪਿਤ ਕੀਤਾ ਗਿਆ ਸੀ, ਜੋ ਕਿ ਏਆਈ, ਗਲੋਬਲ ਸਮਰੱਥਾ ਕੇਂਦਰਾਂ, ਡੇਟਾ ਸੈਂਟਰਾਂ, ਸੈਮੀਕੰਡਕਟਰਾਂ ਅਤੇ ਇਲੈਕਟ੍ਰਾਨਿਕਸ ਦੇ ਖੇਤਰਾਂ ਵਿੱਚ ਮਜ਼ਬੂਤੀ ਨਾਲ ਉੱਭਰ ਰਿਹਾ ਹੈ। ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਇੱਥੋਂ ਦੀ ਸਾਫ਼ ਹਵਾ, ਭੀੜ-ਭੜੱਕੇ ਰਹਿਤ ਸੜਕਾਂ ਅਤੇ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਅਤੇ ਖੋਜ ਸੰਸਥਾਵਾਂ ਦੀ ਮੌਜੂਦਗੀ ਸਦਕਾ ਮੋਹਾਲੀ ਨੂੰ “ਪੰਜਾਬ ਦੇ ਅਗਲੇ ਗੁਰੂਗ੍ਰਾਮ” ਵਜੋਂ ਮਾਨਤਾ ਦਿੱਤੀ ਜਾ ਰਹੀ ਹੈ।ਦਿੱਲੀ ਰੋਡ ਸ਼ੋਅ ਇੱਕ ਇੰਟਰਐਕਟਿਵ ਓਪਨ ਹਾਊਸ ਨਾਲ ਸਮਾਪਤ ਹੋਇਆ। ਉਦਯੋਗ ਖੇਤਰ ਦੇ ਪ੍ਰਤੀਨਿਧੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ, ਜਿਸ ਨਾਲ ਉੱਤਰੀ ਭਾਰਤ ਦੇ ਪ੍ਰਮੁੱਖ ਨਿਵੇਸ਼ ਸਥਾਨਾਂ ‘ਚ ਇੱਕ ਵਜੋਂ ਸੂਬੇ ਦੀ ਸਥਿਤੀ ਨੂੰ ਹੋਰ ਮਜ਼ਬੂਤੀ ਮਿਲੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

0

👉ਪੰਜਾਬ ਨੂੰ ਹਰ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਦੀ ਧਰਤੀ ਵਜੋਂ ਪੇਸ਼ ਕੀਤਾ
New Delhi News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸੂਬਾ ਆਪਣੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਵਪਾਰਕ ਮਾਹੌਲ ਸਦਕਾ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਉਹ ਕਈ ਪਰਿਵਾਰਾਂ ਨੂੰ ਰੋਜ਼ਗਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ ਕਿਉਂਕਿ ਪੰਜਾਬ ‘ਚ ਮੌਜੂਦ ਅਥਾਹ ਸੰਭਾਵਨਾਵਾਂ ਉਨ੍ਹਾਂ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਂਦਾ ਹੈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੀ ਕੁੱਲ ਜ਼ਮੀਨ ਦਾ ਸਿਰਫ਼ 1.5 ਫੀਸਦ ਹੋਣ ਦੇ ਬਾਵਜੂਦ ਪੰਜਾਬ ਅੱਜ ਦੇਸ਼ ਦੇ ਕੁੱਲ ਜੀ.ਡੀ.ਪੀ.ਵਿੱਚ 3 ਫੀਸਦ ਯੋਗਦਾਨ ਪਾਉਂਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਮਿਹਨਤੀ ਅਤੇ ਸਿਰੜੀ ਲੋਕਾਂ ਨੇ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਧਰਤੀ ਹੈ ਅਤੇ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉੱਗ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਕਾਲੇ ਦਿਨਾਂ ਨੇ ਸੂਬੇ ਦੇ ਉਦਯੋਗ ਨੂੰ ਵੱਡਾ ਝਟਕਾ ਦਿੱਤਾ ਸੀ ਪਰ ਫਿਰ ਇਹ ਸੁਰਜੀਤ ਹੋਇਆ ਅਤੇ ਚੰਗੀ ਤਰ੍ਹਾਂ ਵਧਿਆ-ਫੁੱਲਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੀਡੀਓ ਅਤੇ ਫਿਲਮਾਂ ਦੀ ਸ਼ੂਟਿੰਗ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦਾ ਹੈ ਅਤੇ ਇਹ ਹਰ ਖੇਤਰ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਇੱਕ ਫਿਲਮ ਸਿਟੀ ਦੀ ਯੋਜਨਾ ਬਣਾ ਰਹੀ ਹੈ ਕਿਉਂਕਿ ਇਥੇ ਫਿਲਮ ਉਦਯੋਗ ਲਈ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਤਰ ਬਹੁਤ ਸਾਰੇ ਕੁਦਰਤੀ ਅਤੇ ਸੁੰਦਰ ਦ੍ਰਿਸ਼ਾਂ ਨਾਲ ਭਰਪੂਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ ‘ਤੇ ਦੇਸ਼ ਵਿੱਚ ਅਤੇ ਖਾਸ ਕਰਕੇ ਪੰਜਾਬ ਵਿੱਚ ਮਨੋਰੰਜਨ ਦੇ ਬੁਨਿਆਦੀ ਢਾਂਚੇ ਦੀ ਘਾਟ ਹੈ, ਜਿਸ ਕਾਰਨ ਮਨੋਰੰਜਨ ਉਦਯੋਗ ਸੰਘਰਸ਼ ਕਰ ਰਿਹਾ ਹੈ ਅਤੇ ਹੁਣ ਸੂਬਾ ਸਰਕਾਰ ਇਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਇੱਕ ਹੋਰ ਕ੍ਰਿਕਟ ਸਟੇਡੀਅਮ ਬਣ ਰਿਹਾ ਹੈ, ਜੋ ਖੇਡ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਵਿੱਤ ਤੋਂ ਵੱਧ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਉਦਯੋਗ ਲਈ ਵਾਧੂ ਬਿਜਲੀ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਜ ਪਾਵਰ ਪਲਾਂਟ ਹਨ, ਜਿਨ੍ਹਾਂ ਵਿੱਚੋਂ ਪੰਜ ਸੂਬਾ ਸਰਕਾਰ ਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਪੈਦਾ ਕਰਨ ਲਈ ਕੋਲੇ ਦੇ ਵੱਡੇ ਭੰਡਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਇਥੇ ਭੋਜਨ ਉਤਪਾਦਕ ਉਦਯੋਗ ਲਈ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੰਗਲ ਵਿੰਡੋ ਪ੍ਰਣਾਲੀ ਨੂੰ ਸਹੀ ਮਾਇਨੇ ਵਿੱਚ ਲਾਗੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਤੇਜ਼ੀ ਨਾਲ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਹਮੇਸ਼ਾ ਸਿਰੜੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਵਜੋਂ ਜਾਣਿਆ ਜਾਂਦਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਇੱਕ ਵੱਡਾ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਬਾਈ-ਸਾਈਕਲ, ਆਈ.ਟੀ., ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਪ੍ਰਗਤੀ ਨੇ ਸੱਚਮੁੱਚ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ ਕਿਉਂਕਿ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ ਦੀ ਸਮਰੱਥਾ ਨੂੰ ਪਛਾਣਿਆ ਹੈ।

ਇਹ ਵੀ ਪੜ੍ਹੋ ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 4.7 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਪੰਜਾਬ ਉਦਯੋਗਿਕ ਵਿਕਾਸ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਉੱਭਰ ਰਹੇ ਕੇਂਦਰ ਵਜੋਂ ਸਥਾਪਿਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਕਈ ਵੱਕਾਰੀ ਆਲਮੀ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਹੋਰ ਸ਼ਾਮਲ ਹਨ, ਜੋ ਇੱਥੇ ਆਪਣਾ ਕੰਮਕਾਜ ਸਥਾਪਤ ਕਰਕੇ ਸੂਬੇ ਦੇ ਆਰਥਿਕ ਪ੍ਰਗਤੀ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਕੰਪਨੀਆਂ ਨੇ ਕਾਰੋਬਾਰ ਲਈ ਪੰਜਾਬ ਦੀ ਅਥਾਹ ਸਮਰੱਥਾ ਅਤੇ ਇਸ ਦੇ ਵਧਣ-ਫੁੱਲਣ ਲਈ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਸਾਜ਼ਗਾਰ ਮਾਹੌਲ ‘ਤੇ ਮੋਹਰ ਲਾਈ ਹੈ।ਉਨ੍ਹਾਂ ਕਿਹਾ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਤੋਂ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਬਾਰੇ ਸਪੱਸ਼ਟ ਪਤਾ ਚਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਸੱਚਮੁੱਚ ਨਾ ਸਿਰਫ਼ ਭਾਰਤੀ ਨਿਵੇਸ਼ਕਾਂ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਨਿਵੇਸ਼-ਪੱਖੀ ਮਾਹੌਲ ਸਿਰਜਿਆ ਹੈ, ਜੋ ਕਾਰੋਬਾਰ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਦਾ ਹੈ।

ਇਹ ਵੀ ਪੜ੍ਹੋ ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਅੱਜ ਕਾਰੋਬਾਰ ਕਰਨ ‘ਚ ਆਸਾਨੀ ਵਾਲਾ ਮਾਹੌਲ ਤਿਆਰ ਕਰਨ ਵਿੱਚ ਸਿਖਰਲੇ ਸਥਾਨ ‘ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਾਸਟਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਜੋ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਫਲਾਈਨ ਅਰਜ਼ੀਆਂ ਦੇਣ ਦੀ ਸ਼ਰਤ ਨੂੰ ਖ਼ਤਮ ਕਰਕੇ ਤੁਰੰਤ ਪ੍ਰਵਾਨਗੀਆਂ ਨੂੰ ਯਕੀਨੀ ਬਣਾ ਰਹੀ ਹੈ ਅਤੇ ਨਾਲ ਹੀ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਰਾਹੀਂ ਸੂਬਾ ਸਰਕਾਰ 125 ਕਰੋੜ ਰੁਪਏ ਤੱਕ ਦੀਆਂ ਯੋਗ ਇਕਾਈਆਂ ਲਈ ਸਿਰਫ਼ ਪੰਜ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਕੁਝ ਵੱਡੇ ਰੈਗੂਲੇਟਰੀ ਸੁਧਾਰ ਪੇਸ਼ ਕਰਨ ਵਾਲਾ ਪਹਿਲਾ ਸੂਬਾ ਹੈ, ਜਿਸ ਵਿੱਚ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਡੀਮਡ ਅਪਰੂਵਲਜ਼, ਐਸਕੇਲੇਸ਼ਨ ਵਿਧੀਆਂ ਅਤੇ ਮੁੱਖ ਲਾਇਸੈਂਸਾਂ ਲਈ ਵਧੀ ਹੋਈ ਵੈਧਤਾ ਸ਼ਾਮਲ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਦਯੋਗ ਦਰਮਿਆਨ ਭਾਈਵਾਲੀ ਸਫਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਨੂੰ ਪੂਰਾ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰੀਏ। ਉਨ੍ਹਾਂ ਕਿਹਾ ਕਿ ਇਹ ਸਿਧਾਂਤ 2022 ਵਿੱਚ ਪੇਸ਼ ਕੀਤੀ ਗਈ ਸਾਡੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਉਦਯੋਗਿਕ ਖੇਤਰ ਦੇ ਦਿੱਗਜਾਂ ਅਤੇ ਭਾਈਵਾਲਾਂ ਦੇ ਸਲਾਹ-ਮਸ਼ਵਰਾ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਉਦਯੋਗਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਪੂਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਹਰੇਕ ਉਦਯੋਗਿਕ ਸੈਕਟਰ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕਰਨ ਲਈ ਉਦਯੋਗਿਕ ਖੇਤਰ ਦੇ ਦਿੱਗਜਾਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਦਯੋਗਾਂ ਅਤੇ ਕਾਰੋਬਾਰਾਂ ਨਾਲ ਬਰਾਬਰੀ, ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦੀ ਭਾਈਵਾਲੀ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਦੇ ਵਪਾਰਕ ਸਫ਼ਰ ਨੂੰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਇਸ ਭਾਈਵਾਲੀ ਨੂੰ ਹੋਰ ਮਜ਼ਬੂਤੀ ਦੇਣ ਲਈ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ, ਪੰਜਾਬ ਵਿਖੇ ਕਰਵਾਇਆ ਜਾਵੇਗਾ ਅਤੇ ਇਸ ਦੌਰਾਨ ਉਦਯੋਗਪਤੀ, ਨੀਤੀ ਘਾੜ੍ਹੇ ਅਤੇ ਖੋਜਕਾਰ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੋਰ ਬੁਲੰਦਿਆਂ ‘ਤੇ ਲੈ ਜਾਣ ਬਾਰੇ ਵਿਚਾਰ ਸਾਂਝੇ ਕਰਨਗੇ ਅਤੇ ਸਹਿਯੋਗ ਦੇਣ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਮੁਹਾਰਤ ਅਤੇ ਸੂਝ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਸਮਝਣ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕਿੰਗ ਲਈ ਆਦਰਸ਼ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕਜੁੱਟ ਹੋ ਕੇ ਪੰਜਾਬ ਵਿੱਚ ਟਿਕਾਊ, ਸਮਾਵੇਸ਼ੀ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਉਦਯੋਗਿਕ ਮਾਹੌਲ ਸਿਰਜ ਸਕਦੇ ਹਾਂ, ਜਿਸ ਲਈ ਤੁਹਾਡੀ ਭਾਈਵਾਲੀ, ਵਿਸ਼ਵਾਸ ਅਤੇ ਵਚਨਬੱਧਤਾ ਬੇਹੱਦ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

0

👉ਡੀਜੀਪੀ ਗੌਰਵ ਯਾਦਵ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ ‘ਤੇ ਦਿੱਤਾ ਜ਼ੋਰ
Chandigarh News:ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ ‘ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।

ਇਹ ਵੀ ਪੜ੍ਹੋ ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤੋਂ ਬਿਨਾਂ ਨਹੀਂ ਨਜਿੱਠਿਆ ਜਾ ਸਕਦਾ।ਡੀਜੀਪੀ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ।ਇਸ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਪੰਜਾਬ ਪੁਲਿਸ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਕਿਰਤ ਵਿਭਾਗ ਦੇ ਵੱਖ-ਵੱਖ ਨੁਮਾਇੰਦਿਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਸਪੈਸ਼ਲ ਡੀਜੀਪੀ ਸੀਏਡੀ, ਪੰਜਾਬ ਗੁਰਪ੍ਰੀਤ ਦਿਓ ਨੇ ਕਿਹਾ ਕਿ ਭਾਰਤ ਹੁਣ ਮਨੁੱਖੀ ਤਸਕਰੀ ਵਿਰੁੱਧ ਸਭ ਤੋਂ ਮਜ਼ਬੂਤ ਕਾਨੂੰਨਾਂ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਭਾਰਤੀ ਨਿਆਂ ਸੰਹਿਤਾ ਰਾਹੀਂ ਇਨ੍ਹਾਂ ਕਾਨੂੰਨਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਕਾਨੂੰਨਾਂ ਨੂੰ ਮਜ਼ਬੂਤ ਲਾਗੂਕਰਨ ਵਿਧੀ ਨਾਲ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਇਕੱਲੇ ਕਾਨੂੰਨ ਆਪਣੇ ਆਪ ਵਿੱਚ ਇਸ ਅਪਰਾਧ ਨੂੰ ਖਤਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਜਿਸ ਚੀਜ਼ ਦੀ ਤੁਰੰਤ ਲੋੜ ਹੈ ਉਨ੍ਹਾਂ ਵਿੱਚ ਲੋਕ ਜਾਗਰੂਕਤਾ, ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਰਮਿਆਨ ਮਜ਼ਬੂਤ ਤਾਲਮੇਲ ਅਤੇ ਸਭ ਤੋਂ ਉੱਪਰ ਅਪਰਾਧੀਆਂ ਵਿਰੁੱਧ ਸਮੇਂ ਸਿਰ ਕਾਨੂੰਨੀ ਕਾਰਵਾਈ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਇਸ ਸਮਾਗਮ ਦੌਰਾਨ ਸਪੈਸ਼ਲ ਡੀਜੀਪੀ ਰੇਲਵੇ, ਸ਼ਸ਼ੀ ਪ੍ਰਭਾ, ਜਿਨ੍ਹਾਂ ਨਾਲ ਖੜਗਪੁਰ ਅਤੇ ਅੰਬਾਲਾ ਲਈ ਰੇਲਵੇ ਸੁਰੱਖਿਆ ਦੇ ਡਿਵੀਜ਼ਨਲ ਕਮਿਸ਼ਨਰ ਅਰੁਣ ਤ੍ਰਿਪਾਠੀ ਅਤੇ ਪ੍ਰਕਾਸ਼ ਕੁਮਾਰ ਪਾਂਡਾ ਵੀ ਮੌਡੂਦ ਸਨ, ਨੇ ਰੇਲਵੇ ਸੁਰੱਖਿਆ ਬਲ, ਗੈਰ-ਸਰਕਾਰੀ ਸੰਗਠਨਾਂ ਅਤੇ ਪੰਜਾਬ ਰਾਜ ਜੀਆਰਪੀ ਦਰਮਿਆਨ ਸਹਿਯੋਗ ਦੀ ਰੂਪ-ਰੇਖਾ ਬਾਰੇ ਚਰਚਾ ਕੀਤੀ।ਸਾਈਬਰ ਕ੍ਰਾਈਮ ਪੰਜਾਬ ਦੇ ਸਪੈਸ਼ਲ ਡੀਜੀਪੀ ਵੀ ਨੀਰਜਾ ਨੇ ਭਾਗੀਦਾਰਾਂ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਨੂੰ ਠੱਲ੍ਹ ਪਾਉਣ ਲਈ ਵਿੱਚ ਸਾਈਬਰਸਪੇਸ ਦੀ ਭੂਮਿਕਾ ਅਤੇ ਵਰਤੋਂ ਤੋਂ ਜਾਣੂ ਕਰਵਾਇਆ। ਐਸਪੀ ਸਿਵਲ ਰਾਈਟਸ ਰਾਜਸਥਾਨ ਹਰਸ਼ ਵਰਧਨ ਅਗਰਵੱਲਾ ਨੇ ਰਾਜਸਥਾਨ ਵਿੱਚ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਅਪਨਾਏ ਜਾ ਰਹੇ ਬਿਹਤ ਅਭਿਆਸਾਂ ਬਾਰੇ ਪੇਸ਼ਕਾਰੀ ਦਿੱਤੀ। ਇਸ ਵਿਚਾਰ-ਵਟਾਂਦਰੇ ਵਿੱਚ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਯੂਆਈਡੀਏਆਈ ਚੰਡੀਗੜ੍ਹ ਦੇ ਖੇਤਰੀ ਦਫ਼ਤਰ ਦੇ ਪੁਲਿਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ।ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਕਮਿਸ਼ਨ ਦੀ ਚੇਅਰਪਰਸਨ ਕੰਵਰਦੀਪ ਸਿੰਘ ਨੇ ਵੀ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

0

Taran Tarn News:ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਹਲਕਾ ਇੰਚਾਰਜ ਤਰਨ ਤਾਰਨ ਸ੍ਰੀ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤਰਨ ਤਾਰਨ ਤੋਂ ਸ਼ੁਰੂ ਹੋਈ ਇਹ “ਮੇਰਾ ਘਰ, ਮੇਰਾ ਮਾਣ” ਮੁਹਿੰਮ ਸੂਬੇ ਵਿੱਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਰਾਜ ਵਿੱਚ ਮਿਸ਼ਨ ਮੋਡ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਇਹ ਸਕੀਮ ਦਸੰਬਰ, 2026 ਤੱਕ ਰਾਜ ਭਰ ਵਿੱਚ ਲਾਗੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਉਨ੍ਹਾਂ ਕਿਹਾ ਕਿ “ਮੇਰਾ ਘਰ, ਮੇਰਾ ਮਾਣ” ਸਕੀਮ ਆਬਾਦੀ ਦੇਹ ਦੇ ਖੇਤਰ, ਜਿਸ ਨੂੰ ਅਸੀਂ ਲਾਲ ਲਕੀਰ ਦੇ ਨਾਮ ਨਾਲ ਜਾਣਦੇ ਹਾਂ, ਉਸ ਵਿੱਚ ਰਹਿ ਰਹੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਹੈ।ਇਸ ਮੌਕੇ ਹਾਜ਼ਰ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਰਟੀ ਕਾਰਡ ਤੁਹਾਡੀ ਜ਼ਮੀਨ ‘ਤੇ ਤੁਹਾਡੇ ਮਾਲਕੀ ਦੇ ਹੱਕਾਂ ਦਾ ਇੱਕ ਸਪਸ਼ਟ, ਡਿਜੀਟਲ ਅਤੇ ਸਰਕਾਰੀ ਰਿਕਾਰਡ ਹੋਵੇਗਾ। ਹੁਣ ਕਿਸੇ ਨੂੰ ਇਹ ਨਹੀਂ ਕਹਿਣਾ ਪਏਗਾ ਕਿ ਤੁਹਾਡੇ ਕੋਲ ਜ਼ਮੀਨ ਦਾ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸੰਪਤੀ ਕਾਰਡ ਹੁਣ ਬੈਂਕ ਵਿੱਚ ਤੁਹਾਡੀ ਜ਼ਮੀਨ ਦੀ ਗਾਰੰਟੀ ਦਾ ਕਾਗਜ਼ ਬਣੇਗਾ ਅਤੇ ਤੁਸੀਂ ਆਸਾਨੀ ਨਾਲ ਲੋਨ ਆਦਿ ਪ੍ਰਾਪਤ ਕਰ ਸਕੋਗੇ।ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਭਪਾਤਰੀ ਲਾਲ ਲਕੀਰ ਵਾਲੀ ਇਸ ਜ਼ਮੀਨ ਨੂੰ ਹੁਣ ਤੁਸੀਂ ਬਿਨਾ ਕਿਸੇ ਡਰ ਜਾਂ ਝੰਜਟ ਦੇ ਵੇਚ ਸਕਦੇ ਹਨ। ਇਹ ਕਾਰਡ ਖਰੀਦਦਾਰ ਨੂੰ ਪੂਰਾ ਭਰੋਸਾ ਦੇਵੇਗਾ ਕਿ ਜ਼ਮੀਨ ਸਾਫ਼ ਹੈ ਅਤੇ ਤੁਸੀਂ ਇਸ ਦੇ ਅਸਲ ਮਾਲਕ ਹੋ। ਇਸ ਨਾਲ ਲੈਣ-ਦੇਣ ਦੀ ਪ੍ਰਕਿਰਿਆ ਆਸਾਨ ਅਤੇ ਪਾਰਦਰਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਪੀੜ੍ਹੀ-ਦਰ-ਪੀੜ੍ਹੀ ਦੇ ਜ਼ਮੀਨੀ ਝਗੜੇ ਖਤਮ ਹੋਣਗੇ ਤੇ ਬੱਚਿਆਂ ਨੂੰ ਵਿਰਸੇ ਵਿੱਚ ਸਾਫ਼-ਸਪੱਸ਼ਟ ਜ਼ਮੀਨ ਮਿਲੇਗੀ।ਉਨ੍ਹਾਂ ਕਿਹਾ “ਮੇਰਾ ਘਰ, ਮੇਰਾ ਮਾਣ” ਸਿਰਫ਼ ਇੱਕ ਸਕੀਮ ਨਹੀਂ,, ਸਗੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤੁਹਾਡੇ ਪ੍ਰਤੀ ਵਚਨ ਹੈ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਪ੍ਰਭਾਵਸ਼ਾਲੀ ਮੀਟਿੰਗ, 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਇਹ ਸਾਡੀ ਉਸ ਕੋਸ਼ਿਸ਼ ਦਾ ਹਿੱਸਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਸਮਰੱਥ ਹੋਵੇ ਅਤੇ ਆਤਮ ਨਿਰਭਰ ਹੋਵੇ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹਰ ਪਰਿਵਾਰ ਨੂੰ ਉਸ ਦੇ ਅਧਿਕਾਰ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੰਪਤੀ ਕਾਰਡ ਤੁਹਾਡੀ ਜ਼ਮੀਨ ਦਾ ਆਧਾਰ ਕਾਰਡ ਹੈ, ਇਹ ਤੁਹਾਡੀ ਅਗਲੀ ਪੀੜ੍ਹੀ ਦੀ ਸੰਪਤੀ ਦੀ ਗਾਰੰਟੀ ਹੈ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਰਾਜ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾ ਰਾਜ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਮੇਰਾ ਘਰ, ਮੇਰਾ ਮਾਣ” ਸਕੀਮ ਰਾਹੀਂ ਰਾਜ ਦੇ ਹਜ਼ਾਰਾਂ ਪਰਿਵਾਰਾਂ ਤੇ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ।ਇਸ ਮੌਕੇ ਹਲਕਾ ਇੰਚਾਰਜ ਤਰਨ ਤਾਰਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਹਰਮੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ “ਮੇਰਾ ਘਰ, ਮੇਰਾ ਮਾਣ” ਸਕੀਮ ਦੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਨੂੰ ਗੈਂਗਸਟਰਾਂ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

0

👉ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਨੂੰ ਸੁਚੇਤ ਅਤੇ ਤਿਆਰ-ਬਰ-ਤਿਆਰ ਰਹਿਣ ਲਈ ਵੀ ਕਿਹਾ
Chandigarh News:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਹੁਰਾਉਂਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਨ ਅਤੇ ਤਿਉਹਾਰਾਂ ਦੇ ਸੀਜ਼ਨ 2025 ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਵਿਆਪਕ ਐਕਸ਼ਨ ਪਲਾਨ ਬਣਾਉਣ ਵਾਸਤੇ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਮੀਟਿੰਗ ਦੀ ਪ੍ਰਧਾਨਗੀ ਕੀਤੀ।ਸੂਬੇ ਭਰ ਦੀਆਂ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਐਸਪੀਜ਼/ਡੀਐਸਪੀਜ਼ ਅਤੇ ਐਸਐਚਓਜ਼ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਉਨ੍ਹਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ, ਸਦਭਾਵਨਾ ਅਤੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਰਹਿਣ ਦੇ ਨਿਰਦੇਸ਼ ਦਿੱਤੇ।ਇਸ ਮੀਟਿੰਗ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਿਡਰਤਾ ਨਾਲ ਨਜਿੱਠਣ ਲਈ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ, “ਕਾਂਸਟੇਬਲ ਰੈਂਕ ਤੋਂ ਲੈ ਕੇ ਐਸਐਸਪੀ ਤੱਕ ਹਰੇਕ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਗੈਂਗਸਟਰ ਤੇ ਡਰੱਗ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”ਡੀਜੀਪੀ ਨੇ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕੀਤੇ ਗਏ ਸ਼ਲਾਘਾਯੋਗ ਕੰਮਾਂ, ਜਿਹਨਾਂ ਦੇ ਨਤੀਜੇ ਵਜੋਂ ਐਨਡੀਪੀਐਸ ਮਾਮਲਿਆਂ ਵਿੱਚ ਦੋਸ਼ ਸਾਬਤ ਹੋਣ ਦੀ ਦਰ 87 ਫ਼ੀਸਦ ਰਹੀ ਹੈ, ਲਈ ਪੁਲਿਸ ਬਲ ਦੀ ਪ੍ਰਸ਼ੰਸਾ ਕੀਤੀ।ਉਨ੍ਹਾਂ ਨੇ ਖੇਪਾਂ ਦੇ ਸਰੋਤ ਦੀ ਪਛਾਣ ਕਰਨ ਅਤੇ “ਵੱਡੀਆਂ ਮੱਛੀਆਂ” ਤੱਕ ਪਹੁੰਚਣ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਪੇਸ਼ੇਵਰ ਜਾਂਚ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਬਦਨਾਮ ਸਪਲਾਇਰਾਂ ਦੇ ਜ਼ਬਤ ਕੀਤੇ ਮੋਬਾਈਲ ਫੋਨਾਂ ਨੂੰ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜਿਆ ਜਾਵੇ ਤਾਂ ਜੋ ਮੁਕੰਮਲ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਹੋਰ ਗ੍ਰਿਫਤਾਰੀਆਂ ਕੀਤੀਆਂ ਜਾ ਸਕਣ।ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਕਿਹਾ। ਦੱਸਣਯੋਗ ਹੈ ਕਿ ਧਾਰਾ 64ਏ ਤਹਿਤ ਥੋੜੀ ਮਾਤਰਾ ਵਿੱਚ ਹੈਰੋਇਨ ਜਾਂ ਨਸ਼ੀਲੇ ਪਾਊਡਰ ਨਾਲ ਫੜੇ ਗਏ ਨਸ਼ਾ ਪੀੜਤਾਂ ਨੂੰ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ।ਉਨ੍ਹਾਂ ਸੇਫ ਪੰਜਾਬ ਐਂਟੀ-ਡਰੱਗਜ਼ ਚੈਟਬੋਟ ਰਾਹੀਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ, ਜਿਸ ਤਹਿਤ ਪ੍ਰਾਪਤ ਜਾਣਕਾਰੀ ਰਾਹੀਂ ਐਫਆਈਆਰ ਦਾਇਰ ਕਰਨ ਦੀ ਦਰ 33-35 ਫ਼ੀਸਦ ਹੈ।

ਇਹ ਵੀ ਪੜ੍ਹੋ  ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਪ੍ਰਾਪਤ ਜਨਤਕ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਆਉਣ ਲਈ ਵੀ ਕਿਹਾ।ਸਟਾਫ ਦੀ ਘਾਟ ਦੇ ਗੰਭੀਰ ਮੁੱਦੇ ਨਾਲ ਨਜਿੱਠਣ ਸਬੰਧੀ, ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1600 ਅਸਾਮੀਆਂ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ, ਸਿਰਜੀਆਂ ਗਈਆਂ ਹਨ ਅਤੇ ਇਹ ਅਸਾਮੀਆਂ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਸਾਲ ਸਿੱਧੀ ਭਰਤੀ ਰਾਹੀਂ ਕਾਂਸਟੇਬਲਾਂ ਦੀਆਂ 3400 ਅਸਾਮੀਆਂ ਭਰੀਆਂ ਜਾਣਗੀਆਂ ਅਤੇ ਜ਼ਿਲ੍ਹਾ ਕਾਡਰ ਦੀਆਂ ਹੋਰ 4500 ਅਸਾਮੀਆਂ ਸਿਰਜੀਆਂ ਗਈਆਂ ਹਨ ਜੋ ਪੜਾਅਵਾਰ ਢੰਗ ਨਾਲ ਭਰੀਆਂ ਜਾਣਗੀਆਂ। ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਸਰੋਤ ਆਡਿਟ ਕਰਵਾਉਣ ਅਤੇ ਕੰਮ ਦੇ ਬੋਝ ਨੂੰ ਘਟਾਉਣ ਲਈ, ਖਾਸ ਕਰਕੇ ਐਨਡੀਪੀਐਸ ਮਾਮਲਿਆਂ ਸਬੰਧੀ, ਥਾਣਿਆਂ ਵਿੱਚ ਰੈਗੂਲਰ ਤੌਰ ‘ਤੇ ਹੈੱਡ ਕਾਂਸਟੇਬਲਾਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਸਮੇਂ ਦੇ ਨਾਲ, ਹੋਰ ਸਟਾਫ ਸ਼ਾਮਲ ਕੀਤਾ ਜਾਵੇਗਾ।” ਸੰਗਠਿਤ ਅਪਰਾਧ ਵਿਰੁੱਧ ਕਾਰਵਾਈਆਂ ਦੀ ਸਮੀਖਿਆ ਕਰਦਿਆਂ, ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਣ ਲਈ ਕਿਹਾ।

ਇਹ ਵੀ ਪੜ੍ਹੋ  ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਉਨ੍ਹਾਂ ਗੈਂਗਸਟਰਾਂ ਦਾ ਨਿਡਰਤਾ ਨਾਲ ਸਾਹਮਣਾ ਕਰਨ ਲਈ ਕਹਿੰਦਿਆਂ ਪੁਲਿਸ ਬਲ ਨੂੰ ਵਿਭਾਗ ਵੱਲੋਂ ਸਮੁੱਚੀ ਸੁਰੱਖਿਆ ਅਤੇ ਸਮਰਥਨ ਦਾ ਭਰੋਸਾ ਦਿੱਤਾ।ਡੀਜੀਪੀ ਨੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਹਰ ਅਧਿਕਾਰੀ/ਕਰਮਚਾਰੀ, ਭਾਵੇਂ ਉਸਦਾ ਕੋਈ ਵੀ ਰੈਂਕ ਹੋਵੇ, ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।ਨਾਗਰਿਕ-ਕੇਂਦ੍ਰਿਤ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਰਹਿਣ, ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਉਨ੍ਹਾਂ ਦੇ ਫੋਨਾਂ ਦਾ ਜਵਾਬ ਦੇਣ ਦੀ ਸਲਾਹ ਦਿੱਤੀ।ਇਸ ਮੀਟਿੰਗ ਦੌਰਾਨ ਡੀਜੀਪੀ ਨੇ ਸੂਬੇ ਭਰ ਦੇ ਐਸਐਸਪੀਜ਼, ਐਸਪੀਜ਼/ਡੀਐਸਪੀਜ਼ ਅਤੇ ਐਸਐਚਓਜ਼ ਸਮੇਤ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਖੇਤਰੀ ਪੱਧਰ ਦੇ ਤਜ਼ਰਬੇ ਅਤੇ ਕਾਰਵਾਈਆਂ ਬਾਰੇ ਜਾਣਕਾਰੀ ਲਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਪ੍ਰਭਾਵਸ਼ਾਲੀ ਮੀਟਿੰਗ, 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

👉ਐਸ.ਡੀ.ਆਰ.ਐਫ ਨੂੰ ਵਿਆਜ ਰਹਿਤ ਫੰਡ ਵਿੱਚ ਤਬਦੀਲ ਕਰਨ ਦੀ ਕੀਤੀ ਮੰਗ
New Delhi News: ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਅੱਜ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਹਾਲ ਹੀ ਵਿੱਚ ਆਏ ਦਹਾਕਿਆਂ ਦੇ ਸੱਭ ਤੋਂ ਭਿਆਨਕ ਹੜ੍ਹਾਂ, ਜਿਸ ਕਾਰਨ ਫਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ, ਦਾ ਹਵਾਲਾ ਦਿੰਦਿਆਂ, ਸੂਬੇ ਲਈ ਵਿਸ਼ੇਸ਼ ਲੰਬੇ ਸਮੇਂ ਦੇ ਪੁਨਰਵਾਸ ਪੈਕੇਜ ਵਾਸਤੇ ਜੋਰਦਾਰ ਢੰਗ ਨਾਲ ਕੇਸ ਪੇਸ਼ ਕੀਤਾ।ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਇਸ ਮੌਕੇ ਇੱਕ ਮੋਹਰੀ ਸਰਹੱਦੀ ਸੂਬੇ ਵਜੋਂ ਵਿਲੱਖਣ ਸਥਿਤੀ, ਹਾਲੀਆ ਕੁਦਰਤੀ ਆਫ਼ਤਾਂ ਅਤੇ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਣਾਲੀ ਵਿੱਚ ਤਬਦੀਲੀ ਤੋਂ ਪੈਦਾ ਹੋਏ ਢਾਂਚਾਗਤ ਨੁਕਸਾਨਾਂ ਕਾਰਨ ਪੰਜਾਬ ਦੇ ਵਿੱਤ ‘ਤੇ ਪਏ ਭਾਰੀ ਦਬਾਅ ਦਾ ਵਿਸਥਾਰ ਵਿੱਚ ਵਰਨਣ ਕੀਤਾ। ਵਿੱਤ ਮੰਤਰੀ ਨੇ ਰਾਜ ਆਫ਼ਤ ਪ੍ਰਬੰਧਨ ਫੰਡ (ਐਸਡੀਆਰਐਫ) ਦੇ ਨਿਯਮਾਂ ਵਿੱਚ ਸੁਧਾਰ ਦੀ ਤੁਰੰਤ ਲੋੜ ‘ਤੇ ਜੋਰ ਦਿੰਦਿਆਂ ਚਰਚਾ ਦੀ ਸ਼ੁਰੂਆਤ ਕੀਤੀ। ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੌਜੂਦਾ ਐਸ.ਡੀ.ਆਰ.ਐਫ ਨਿਯਮ ਬਹੁਤ ਜ਼ਿਆਦਾ ਪਾਬੰਦੀਆਂ ਵਾਲੇ ਅਤੇ ਸਖ਼ਤ ਸਾਬਤ ਹੋਏ ਹਨ, ਜੋ ਸਮੇਂ ਸਿਰ ਅਤੇ ਢੁਕਵੀਂ ਰਾਹਤ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਯੋਗਤਾ ਨੂੰ ਬੁਰੀ ਤਰ੍ਹਾਂ ਸੀਮਤ ਕਰਦੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਲਈ ਇਹ ਜ਼ਰੂਰੀ ਹੈ ਕਿ ਸੂਬਾ-ਵਿਸ਼ੇਸ਼ ਆਫ਼ਤਾਂ ਲਈ ਲਚਕਦਾਰ ਨਿਯਮਾਂ ਨੂੰ ਸ਼ਾਮਲ ਕਰਨ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਵਿਆਪਕ ਸਮੀਖਿਆ ਕੀਤੀ ਜਾਵੇ।ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ ਇਹ ਜਿਕਰ ਕਰਦਿਆਂ ਕਿ ਪੰਜਾਬ ਦੇ ਐਸ.ਡੀ.ਆਰ.ਐਫ ਵਿੱਚ ਇਸ ਸਮੇਂ 12,268 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 7,623 ਕਰੋੜ ਰੁਪਏ ਦੀ ਵਿਆਜ ਦੀ ਵੱਡੀ ਰਕਮ ਹੈ, ਜ਼ੋਰ ਦੇ ਕੇ ਕਿਹਾ ਕਿ ਐਸ.ਡੀ.ਆਰ.ਐਫ ਨੂੰ ਰਾਸ਼ਟਰੀ ਆਫ਼ਤ ਪ੍ਰਬੰਧਨ ਫੰਡ (ਐਨ.ਡੀ.ਆਰ.ਐਫ) ਵਾਂਗ ਇੱਕ ਵਿਆਜ ਰਹਿਤ ਸਹਿਣਸ਼ੀਲ ਰਿਜ਼ਰਵ ਫੰਡ ਵਿੱਚ ਬਦਲਿਆ ਜਾਣਾ ਚਾਹੀਦਾ ਹੈ। ਵਿੱਤ ਕਮਿਸ਼ਨ ਦੇ ਚੇਅਰਮੈਨ ਨੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਈ ਗਈ ਚਿੰਤਾ ਨੂੰ ਸਵੀਕਾਰ ਕੀਤਾ ਅਤੇ ਭਰੋਸਾ ਦਿੱਤਾ ਕਿ ਇਸ ਬਾਰੇ ਕਮਿਸ਼ਨ ਦੇ ਮੈਂਬਰਾਂ ਨਾਲ ਉਨ੍ਹਾਂ ਦੀ ਆਉਣ ਵਾਲੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।16ਵੇਂ ਵਿੱਤ ਕਮਿਸ਼ਨ ਨਾਲ ਪਿਛਲੀ ਮੀਟਿੰਗ ਵਿੱਚ ਸੂਬੇ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਸ਼ਮਣ ਦੇਸ਼ਾਂ ਨਾਲ ਸਰਹੱਦੀ ਰਾਜਾਂ ਨੂੰ ਸਮਰਪਿਤ ਵਿੱਤੀ ਸਹਾਇਤਾ ਲਈ ਵੀ ਠੋਸ ਦਲੀਲ ਦਿੱਤੀ। ਉਨ੍ਹਾਂ ਕਮਿਸ਼ਨ ਨੂੰ ਦੱਸਿਆ ਕਿ ਪਾਕਿਸਤਾਨ ਨਾਲ ਵਧੇ ਤਣਾਅ, ਖਾਸ ਕਰਕੇ ਇਸ ਸਾਲ ਦੇ ਸ਼ੁਰੂ ਵਿੱਚ ਆਪ੍ਰੇਸ਼ਨ ਸਿੰਧੂਰ ਦੇ ਮੱਦੇਨਜ਼ਰ, ਰੋਜ਼ਾਨਾ ਜੀਵਨ, ਉਦਯੋਗਿਕ ਗਤੀਵਿਧੀਆਂ ਅਤੇ ਸਾਮਾਨ ਦੀ ਆਵਾਜਾਈ ਵਿੱਚ ਵਾਰ-ਵਾਰ ਵਿਘਨ ਪੈਣ ਕਰਕੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਭਾਰੀ ਆਰਥਿਕ ਨੁਕਸਾਨ ਪਹੁੰਚਿਆ ਹੈ।

ਇਹ ਵੀ ਪੜ੍ਹੋ  ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਡਰੋਨ ਘੁਸਪੈਠ, ਸਰਹੱਦ ਪਾਰੋ ਤਸਕਰੀ ਅਤੇ ਨਾਰਕੋ-ਅੱਤਵਾਦ ਸਮੇਤ ਵਿਲੱਖਣ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਸੁਰੱਖਿਆ ਅਤੇ ਕਾਨੂੰਨ ਲਾਗੂਕਰਨ ਲਈ ਨਿਰੰਤਰ ਅਤੇ ਭਾਰੀ ਨਿਵੇਸ਼ ਦੀ ਮੰਗ ਕਰਦੀਆਂ ਹਨ।ਵਿੱਤ ਮੰਤਰੀ ਨੇ ਚੇਅਰਮੈਨ ਨੂੰ ਜਾਣੂ ਕਰਵਾਇਆ ਕਿ ਸੂਬੇ ਵੱਲੋਂ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸਮਰਥਨ ਵਿੱਚ ਇੱਕ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਬਣਾਉਣ ਲਈ ਬੁਨਿਆਦੀ ਢਾਂਚੇ ਅਤੇ ਪੁਲਿਸ ਆਧੁਨਿਕੀਕਰਨ ਵਿੱਚ ਭਾਰੀ ਨਿਵੇਸ਼ ਕਰ ਰਿਹਾ ਹੈ। ਵਿੱਤ ਮੰਤਰੀ ਨੇ ਪੁਲਿਸ ਬਲਾਂ ਅਤੇ ਕਾਨੂੰਨ ਲਾਗੂਕਰਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਸਮਰਪਿਤ ਸਰਹੱਦੀ ਖੇਤਰ ਪੈਕੇਜ ਦੀ ਬੇਨਤੀ ਕੀਤੀ, ਜਿਸ ਲਈ ਸੂਬੇ ਨੇ ਕਮਿਸ਼ਨ ਨੂੰ ਸੌਂਪੇ ਆਪਣੇ ਮੈਮੋਰੰਡਮ ਵਿੱਚ 2,982 ਕਰੋੜ ਰੁਪਏ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਕੌਮੀ ਸੁਰੱਖਿਆ ਅਤੇ ਖੇਤਰੀ ਸਥਿਰਤਾ ਦੋਵਾਂ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੈ।ਵਿੱਤ ਮੰਤਰੀ ਚੀਮਾ ਨੇ ਸਰਹੱਦੀ ਜ਼ਿਲ੍ਹਿਆਂ ਲਈ ਇੱਕ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਤਣਾਅ ਕਾਰਨ ਸੀਮਤ ਉਦਯੋਗਿਕ ਗਤੀਵਿਧੀਆਂ ਕਾਰਨ ਇਹ ਜ਼ਿਲ੍ਹੇ ਪ੍ਰਤੀ ਵਿਅਕਤੀ ਆਮਦਨ ਵਿੱਚ ਸੂਬੇ ਦੀ ਔਸਤ ਤੋਂ ਲਗਾਤਾਰ ਪਿੱਛੇ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ, ਜੋ ਕਿ ਇੱਕ ਮਹੱਤਵਪੂਰਨ ਵਪਾਰਕ ਗਲਿਆਰਾ ਹੈ, ਦੇ ਬੰਦ ਹੋਣ ਨਾਲ, ਪ੍ਰਤੀ ਸਾਲ 5,000 – 8,000 ਕਰੋੜ ਰੁਪਏ ਦਾ ਅਨੁਮਾਨਤ ਨੁਕਸਾਨ ਹੋ ਰਿਹਾ ਹੈ, ਜਿਸ ਨਾਲ ਸੂਬੇ ਨੂੰ ਵੱਡਾ ਆਰਥਿਕ ਝਟਕਾ ਲੱਗ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਇਸ ਢਾਂਚਾਗਤ ਨੁਕਸਾਨ ਨੂੰ ਦੂਰ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ, ਉਦਯੋਗ ਨੂੰ ਮੁੜ ਸੁਰਜੀਤ ਕਰਨ ਅਤੇ ਰੁਜ਼ਗਾਰ ਪੈਦਾ ਕਰਨ ਲਈ ਇੱਕ ਵਿਸ਼ੇਸ਼ ਉਦਯੋਗਿਕ ਵਿਕਾਸ ਪੈਕੇਜ ਜ਼ਰੂਰੀ ਹੈ।ਪੰਜਾਬ ਨੇ ਇਸ ਪੈਕੇਜ ਲਈ ਕੁੱਲ 6,000 ਕਰੋੜ ਰੁਪਏ ਦੀ ਮੰਗ ਕੀਤੀ ਹੈ, ਜਿਸ ਵਿੱਚ ਉਦਯੋਗਿਕ ਵਿਕਾਸ, ਰੱਖ-ਰਖਾਅ ਅਤੇ ਪ੍ਰੋਤਸਾਹਨ ਲਈ ਫੰਡ ਸ਼ਾਮਲ ਹਨ, ਜੋ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਰਗੇ ਗੁਆਂਢੀ ਖੇਤਰਾਂ ਲਈ ਪਹਿਲਾਂ ਹੀ ਐਲਾਨੇ ਗਏ ਸਮਾਨ ਪੈਕੇਜਾਂ ਦੇ ਸਮਾਨ ਹੈ।ਵਿੱਤ ਮੰਤਰੀ ਨੇ ਜੀਐਸਟੀ ਸ਼ਾਸਨ ਨੂੰ ਲਾਗੂ ਕਰਨ ਦੇ ਮਾੜੇ ਵਿੱਤੀ ਪ੍ਰਭਾਵਾਂ ਦਾ ਵੀ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਸੂਬੇ ਦੇ ਵੱਖ-ਵੱਖ ਟੈਕਸਾਂ ਦੇ ਜੀ.ਐਸ.ਟੀ ਵਿੱਚ ਸ਼ਾਮਿਲ ਕੀਤੇ ਜਾਣ ਕਾਰਨ ਪੰਜਾਬ ਨੂੰ ਪ੍ਰਤੀ ਸਾਲ 49,727 ਕਰੋੜ ਰੁਪਏ ਦਾ ਸਥਾਈ ਨੁਕਸਾਨ ਹੋਇਆ ਹੈ, ਜਿਸ ਲਈ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜੀ.ਐਸ.ਟੀ ਵਿੱਚ ਲਿਆਂਦੀ ਗਈ ਤਰਕਸ਼ੀਲਤਾ ਦੇ ਸੰਭਾਵਤ ਪ੍ਰਭਾਵ ਕਾਰਨ ਇਸ ਅੰਕੜੇ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।ਸੂਬਿਆਂ ਲਈ ਵਧੇਰੇ ਵਿੱਤੀ ਸੰਭਾਵਨਾਵਾਂ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ 16ਵੇਂ ਵਿੱਤ ਕਮਿਸ਼ਨ ਨੂੰ ਮਹੱਤਵਪੂਰਨ ਸਿਫਾਰਸ਼ਾਂ ਪੇਸ਼ ਕੀਤੀਆਂ। ਪੇਸ਼ ਕੀਤੇ ਗਏ ਮੁੱਖ ਸੁਝਾਵਾਂ ਵਿੱਚ ਸੂਬਿਆਂ ਦੇ ਹਿੱਸੇ ਨੂੰ ਵੰਡਣਯੋਗ ਪੂਲ ਦੇ 50% ਤੱਕ ਵਧਾਉਣਾ (ਮੌਜੂਦਾ 42% ਤੋਂ ਵੱਧ), ਅਤੇ ਵੰਡਣਯੋਗ ਪੂਲ ਵਿੱਚ ਸੈੱਸ, ਸਰਚਾਰਜ ਅਤੇ ਚੋਣਵੇਂ ਗੈਰ-ਟੈਕਸ ਮਾਲੀਏ ਨੂੰ ਸ਼ਾਮਲ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ  ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਮੰਤਰੀ ਬਰਿੰਦਰ ਕੁਮਾਰ ਗੋਇਲ

ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ 15ਵੇਂ ਵਿੱਤ ਕਮਿਸ਼ਨ ਦੁਆਰਾ ਪ੍ਰਦਾਨ ਕੀਤੀ ਗਈ ਮਾਲੀਆ ਘਾਟਾ ਗ੍ਰਾਂਟ ਦੀ ਤਰਜ਼ ‘ਤੇ ਪੰਜਾਬ ਰਾਜ ਲਈ 75,000 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਦੀ ਬੇਨਤੀ ਕੀਤੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਸੂਬੇ ਦੇ ਨਵੀਨਤਮ ਵਿੱਤੀ ਸੰਕੇਤ ਪੇਸ਼ ਕੀਤੇ, ਜਿਸ ਵਿੱਚ ਵਿੱਤੀ ਸਾਲ 2025-26 ਲਈ 23,957 ਕਰੋੜ ਰੁਪਏ ਦਾ ਮਾਲੀਆ ਘਾਟਾ ਅਤੇ 34,201 ਕਰੋੜ ਰੁਪਏ ਦਾ ਵਿੱਤੀ ਘਾਟਾ ਦਸ਼ਾਇਆ ਗਿਆ, ਅਤੇ ਜਿਸ ਵਿੱਚ ਕਰਜੇ-ਤੋਂ-ਜੀਐਸਡੀਪੀ ਅਨੁਪਾਤ 44.50% ਹੈ। ਉਨ੍ਹਾਂ ਦੁਹਰਾਇਆ ਕਿ 16ਵੇਂ ਵਿੱਤ ਕਮਿਸ਼ਨ ਦੁਆਰਾ ਇੱਕ ਅਨੁਕੂਲ ਸਿਫਾਰਸ਼ ਪੰਜਾਬ ਲਈ ਆਪਣੀਆਂ ਮਹੱਤਵਪੂਰਨ ਸੁਰੱਖਿਆ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਅਤੇ ਆਪਣੇ ਆਰਥਿਕ ਨੁਕਸਾਨਾਂ ਨੂੰ ਦੂਰ ਕਰਨ ਲਈ ਲਾਜ਼ਮੀ ਹੈ।ਹਾਂ ਪੱਖੀ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਨੁਕਤਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਹੜ੍ਹ ਪੀੜਤਾਂ ਲਈ ਮੁਆਵਜ਼ਾ ਵਧਾਉਣ ਵਾਸਤੇ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਦੇ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ
New Delhi News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ ਪੀੜਤਾਂ ਨੂੰ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 6.87 ਲੱਖ ਲੋਕ ਬੇਘਰ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਨੇ ਵਿਆਪਕ ਨੁਕਸਾਨ ਪਹੁੰਚਾਇਆ ਹੈ ਕਿਉਂਕਿ 4.8 ਲੱਖ ਏਕੜ ਤੋਂ ਵੱਧ ਫਸਲਾਂ ਤਬਾਹ ਹੋ ਗਈਆਂ ਹਨ, 17,000 ਤੋਂ ਵੱਧ ਘਰ ਨੁਕਸਾਨੇ ਗਏ ਹਨ, 2.5 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ ਅਤੇ 4657 ਕਿਲੋਮੀਟਰ ਪੇਂਡੂ ਸੜਕਾਂ, 485 ਪੁਲਾਂ, 1417 ਪੁਲੀਆਂ ਅਤੇ 190 ਮੰਡੀਆਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦਾ ਮੁੱਢਲਾ ਅਨੁਮਾਨ 13,832 ਕਰੋੜ ਰੁਪਏ ਹੈ, ਜਿਸ ਵਿੱਚ ਖੇਤੀਬਾੜੀ, ਬੁਨਿਆਦੀ ਢਾਂਚਾ, ਸਿਹਤ, ਸਿੱਖਿਆ ਅਤੇ ਰੋਜ਼ੀ-ਰੋਟੀ ਦਾ ਨੁਕਸਾਨ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਐਸ.ਡੀ.ਆਰ.ਐਫ./ ਐਨ.ਡੀ.ਆਰ.ਐਫ. ਮਾਪਦੰਡ ਨੁਕਸਾਨ ਦੇ ਅਸਲ ਪੈਮਾਨੇ ਦੀ ਪੂਰਤੀ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫਸਲਾਂ ਦਾ ਨੁਕਸਾਨ 33 ਫੀਸਦ ਅਤੇ ਇਸ ਤੋਂ ਵੱਧ ਹੈ, ਉੱਥੇ ਗ੍ਰਹਿ ਮੰਤਰਾਲੇ ਵੱਲੋਂ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਏਨਾ ਘੱਟ ਮੁਆਵਜ਼ਾ ਦੇਣਾ ਸਰਾਸਰ ਬੇਇਨਸਾਫ਼ੀ ਹੋਵੇਗੀ ਕਿਉਂਕਿ ਫਸਲਾਂ ਲਗਪਗ ਤਿਆਰ ਸਨ। ਇਸ ਲਈ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਮੰਤਰਾਲੇ ਕੋਲ ਇਹ ਮੁੱਦਾ ਉਠਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਇਸ ਦਾ ਕੋਈ ਜਵਾਬ ਨਹੀਂ ਮਿਲਿਆ, ਇਸ ਲਈ ਸੂਬੇ ਨੇ ਮੁਆਵਜ਼ਾ ਵਧਾਉਣ ਲਈ ਆਪਣੇ ਪੱਧਰ ਉੱਤੇ ਸੂਬਾਈ ਬਜਟ ਵਿੱਚੋਂ ਹਿੱਸਾ ਵਧਾ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਨੇ ਐਸ.ਡੀ.ਆਰ.ਐਫ. ਨਿਯਮਾਂ ਤਹਿਤ 26 ਤੋਂ 33 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 2000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ, 33 ਤੋਂ 75 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਏਕੜ ਅਤੇ 75 ਤੋਂ 100 ਪ੍ਰਤੀਸ਼ਤ ਫਸਲ ਨੁਕਸਾਨ ਦੇ ਮੁਆਵਜ਼ੇ ਨੂੰ ਮੌਜੂਦਾ 6800 ਰੁਪਏ ਤੋਂ ਵਧਾ ਕੇ 20,000 ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਵਿੱਚੋਂ ਸੂਬਾ ਸਰਕਾਰ ਦਾ ਯੋਗਦਾਨ 14900 ਰੁਪਏ ਦਾ ਹੋਵੇਗਾ, ਜੋ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ/ਢਹਿ ਚੁੱਕੇ ਘਰ ਲਈ ਮੁਆਵਜ਼ਾ ਮੌਜੂਦਾ 1.20 ਲੱਖ ਰੁਪਏ ਤੋਂ ਦੁੱਗਣਾ ਕਰ ਕੇ 2.40 ਲੱਖ ਰੁਪਏ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਸ਼ਕ ਤੌਰ ’ਤੇ ਨੁਕਸਾਨੇ ਗਏ ਘਰ (ਝੁੱਗੀ-ਝੌਪੜੀਆਂ ਤੋਂ ਇਲਾਵਾ) ਲਈ ਮੌਜੂਦਾ 6500 ਰੁਪਏ ਤੋਂ ਵਧਾ ਕੇ 50 ਹਜ਼ਾਰ ਰੁਪਏ ਪ੍ਰਤੀ ਘਰ ਕੀਤਾ ਜਾਣਾ ਚਾਹੀਦਾ ਹੈ, ਜਦੋਂ ਕਿ ਕੱਚੇ ਮਕਾਨਾਂ ਲਈ ਮੁਆਵਜ਼ਾ ਮੌਜੂਦਾ ਚਾਰ ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਕਾਨਾਂ ਨਾਲ ਲੱਗਦੇ ਪਸ਼ੂਆਂ ਦੇ ਵਾੜੇ ਲਈ ਮੌਜੂਦਾ ਮੁਆਵਜ਼ਾ ਤਿੰਨ ਹਜ਼ਾਰ ਰੁਪਏ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਇਸ ਸਾਲ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ ਅਤੇ ਸ਼ੁਰੂਆਤੀ ਮੁਲਾਂਕਣ ਅਨੁਸਾਰ ਇਸ ਕੁਦਰਤੀ ਆਫ਼ਤ ਦੇ ਨਤੀਜੇ ਵਜੋਂ ਲਗਪਗ 1900 ਪਿੰਡ ਡੁੱਬ ਗਏ ਹਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਫ਼ਤ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਿਆ ਹੈ, ਜਿਸ ਵਿੱਚ ਲਗਪਗ ਚਾਰ ਲੱਖ ਏਕੜ ਜ਼ਮੀਨ `ਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ ਅਤੇ ਫਿਰੋਜ਼ਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ, ਇਸ ਲਈ ਸਾਉਣੀ ਮੰਡੀਕਰਨ ਸੀਜ਼ਨ 2025-26 ਲਈ ਪੰਜਾਬ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਖ਼ੁਰਾਕ ਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਤਰਜੀਹ ਦੇ ਆਧਾਰ ਉੱਤੇ ਸਾਉਣੀ ਖ਼ਰੀਦ ਸੀਜ਼ਨ 2025-26 ਦੌਰਾਨ ਖ਼ਰੀਦ ਲਈ ਝੋਨੇ ਦੇ ਮਾਪਦੰਡਾਂ ਵਿੱਚ ਛੋਟ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਤਾਂ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤ ਕਾਰਨ ਹੋਏ ਭਾਰੀ ਨੁਕਸਾਨ ਤੋਂ ਇਲਾਵਾ ਹੋਰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਸਰਹੱਦੀ ਬੁਨਿਆਦੀ ਢਾਂਚੇ ਨੂੰ ਹੜ੍ਹਾਂ ਤੋਂ ਬਚਾਉਣ ਵਾਲੇ ਕੰਮਾਂ ਲਈ ਫੰਡਾਂ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਉੱਤੇ ਅਜਿਹੀਆਂ ਥਾਵਾਂ ਹਨ, ਜਿੱਥੇ ਰਾਵੀ ਅਤੇ ਸਤਲੁਜ ਦਰਿਆ ਕਈ ਵਾਰ ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਦਰਿਆ ਸਮੇਂ ਦੇ ਨਾਲ-ਨਾਲ ਆਪਣਾ ਰਸਤਾ ਵੀ ਬਦਲਦੇ ਰਹਿੰਦੇ ਹਨ। ਪੰਜਾਬ ਸੂਬਾ ਦਰਿਆਵਾਂ ਦੇ ਰਸਤਾ ਬਦਲਣ ਕਾਰਨ ਜ਼ਮੀਨਾਂ ਦਰਿਆ ਬੁਰਦ ਹੋਣ ਕਾਰਨ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨਾਂ ਦੀ ਜ਼ਮੀਨ ਅਤੇ ਹੋਰ ਬੁਨਿਆਦੀ ਢਾਂਚੇ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਕਈ ਥਾਵਾਂ `ਤੇ ਹੜ੍ਹ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਂਦੇ ਹਨ ਪਰ ਸੂਬਾ ਸਰਕਾਰ ਕੋਲ ਫੰਡਾਂ ਦੀ ਘਾਟ ਹੋਣ ਕਾਰਨ ਅੰਤਰਰਾਸ਼ਟਰੀ ਸਰਹੱਦਾਂ `ਤੇ ਹੜ੍ਹਾਂ ਤੋਂ ਬਚਾਅ ਲਈ ਲੋੜੀਂਦੇ ਫੰਡ ਮੁਹੱਈਆ ਕਰਾਉਣੇ ਸੰਭਵ ਨਹੀਂ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਬੀ.ਐਸ.ਐਫ. ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਸ ਗੱਲ ਉੱਤੇ ਧਿਆਨ ਦਿਵਾਇਆ ਗਿਆ ਹੈ ਕਿ ਬੀ.ਐਸ.ਐਫ. ਵੱਲੋਂ ਸੰਭਾਲੀਆਂ ਗਈਆਂ ਬਾਰਡਰ ਚੌਕੀਆਂ ਨੂੰ ਹੜ੍ਹ ਤੋਂ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਰਡਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਬੀ.ਐਸ.ਐਫ. ਤੋਂ ਇਕੱਠੇ ਕੀਤੇ ਪ੍ਰੋਜੈਕਟਾਂ ਦੀ ਸੂਚੀ ਪ੍ਰਦਾਨ ਕੀਤੀ ਹੈ, ਜਿਨ੍ਹਾਂ ਨੂੰ ਹੜ੍ਹਾਂ ਤੋਂ ਤੁਰੰਤ ਸੁਰੱਖਿਆ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ 175.96 ਕਰੋੜ ਰੁਪਏ ਦੀ ਇਕ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਕਾਰਜਾਂ ਨੂੰ ਲਾਗੂ ਕਰਨ ਲਈ ਫੰਡ ਜਾਰੀ ਕਰਨ ਲਈ ਸੀ.ਡਬਲਿਯੂ.ਸੀ. ਅਤੇ ਐਨ.ਡੀ.ਐਮ.ਏ., ਨਵੀਂ ਦਿੱਲੀ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੌਰਾਨ ਸੀ.ਡਬਲਿਯੂ.ਸੀ. ਅਤੇ ਐਨ.ਡੀ.ਐਮ.ਏ. ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ। ਹਾਲਾਂਕਿ, ਇਨ੍ਹਾਂ ਦੇ ਜਵਾਬ ਦੀ ਅਜੇ ਵੀ ਉਡੀਕ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਫੰਡ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ।ਆਰ.ਡੀ.ਐਫ. ਤੇ ਮੰਡੀ ਫੀਸ ਦਾ 11297 ਕਰੋੜ ਰੁਪਏ ਦੇ ਬਕਾਏ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪੰਜਾਬ ਪੇਂਡੂ ਵਿਕਾਸ ਐਕਟ-1987 ਦੀ ਧਾਰਾ 7 ਅਤੇ ਪੰਜਾਬ ਖੇਤੀਬਾੜੀ ਉਪਜ ਮਾਰਕੀਟਿੰਗ ਐਕਟ-1961 ਦੀ ਧਾਰਾ-23 ਅਨੁਸਾਰ ਭੁਗਤਾਨ ਕਰਨ ਦੀ ਸਪੱਸ਼ਟ ਵਿਵਸਥਾ ਦੇ ਬਾਵਜੂਦ ਪੇਂਡੂ ਵਿਕਾਸ ਫੀਸ ਅਤੇ ਮਾਰਕੀਟ ਫੀਸਾਂ ਦੀ ਅਦਾਇਗੀ ਸੂਬਾ ਸਰਕਾਰ ਨੂੰ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਦਾ ਉਦੇਸ਼ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨਾ ਹੈ, ਜੋ ਅੰਤ ਵਿੱਚ ਖੇਤੀਬਾੜੀ ਦੇ ਸਮੁੱਚੇ ਵਿਕਾਸ ਵਿੱਚ ਵਾਧਾ ਕਰਦਾ ਹੈ, ਜਿਵੇਂ ਕਿ ਪੇਂਡੂ ਸੜਕੀ ਨੈੱਟਵਰਕ, ਮੰਡੀਆਂ ਦਾ ਬੁਨਿਆਦੀ ਢਾਂਚਾ, ਸਟੋਰੇਜ ਸਹੂਲਤ ਦਾ ਵਾਧਾ, ਜ਼ਮੀਨੀ ਰਿਕਾਰਡ ਦਾ ਕੰਪਿਊਟਰੀਕਰਨ, ਮੰਡੀਆਂ ਦਾ ਆਟੋਮੇਸ਼ਨ ਅਤੇ ਮਸ਼ੀਨੀਕਰਨ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੀ.ਐਫ.ਪੀ.ਡੀ., ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੇਂਡੂ ਵਿਕਾਸ ਐਕਟ-1987 ਵਿੱਚ ਸੋਧ ਕੀਤੀ ਹੈ ਪਰ ਡੀ.ਐਫ.ਪੀ.ਡੀ. ਦੇ ਸਾਰੇ ਨਿਰਦੇਸ਼ਾਂ ਦੀ ਪਾਲਣਾ ਦੇ ਬਾਵਜੂਦ ਸਾਉਣੀ ਖ਼ਰੀਦ ਸੀਜ਼ਨ-2021-22 ਤੋਂ ਸੂਬਾ ਸਰਕਾਰ ਨੂੰ ਆਰ.ਡੀ.ਐਫ. ਦਾ ਬਣਦਾ ਹਿੱਸਾ ਨਹੀਂ ਮਿਲਿਆ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਅਦਾਇਗੀ ਨਾ ਹੋਣ ਕਾਰਨ ਸੂਬਾ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਨਾਲ ਪੇਂਡੂ ਬੁਨਿਆਦੀ ਢਾਂਚੇ ਅਤੇ ਪੇਂਡੂ ਅਰਥ-ਵਿਵਸਥਾ ਦੇ ਵਿਕਾਸ ਅਤੇ ਰੱਖ-ਰਖਾਅ `ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਆਰ.ਡੀ.ਐਫ. ਅਤੇ ਮਾਰਕੀਟ ਫੀਸਾਂ ਦੀ ਅਦਾਇਗੀ ਪੰਜਾਬ ਨੂੰ ਜਲਦੀ ਕੀਤੀ ਜਾਵੇ ਤਾਂ ਜੋ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੰਮ ਨੂੰ ਤੇਜ਼ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆੜ੍ਹਤੀਆ ਦਾ ਕਮਿਸ਼ਨ ਘਟਾਉਣ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਪੰਜਾਬ ਵਿੱਚ ਆੜ੍ਹਤੀਆ ਕਮਿਸ਼ਨ ਪੰਜਾਬ ਖੇਤੀਬਾੜੀ ਉਤਪਾਦ ਮਾਰਕੀਟਿੰਗ ਐਕਟ, 1961 ਦੀਆਂ ਤਜਵੀਜ਼ਾਂ ਅਨੁਸਾਰ ਐਮ.ਐਸ.ਪੀ. ਦੇ 2.5 ਫੀਸਦ ਦੇ ਹਿਸਾਬ ਨਾਲ ਭੁਗਤਾਨਯੋਗ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਾਲ 2019-20 ਦੇ ਖਰੀਦ ਸੀਜ਼ਨ ਤੋਂ ਆੜ੍ਹਤੀਆ ਕਮਿਸ਼ਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਇਹ ਕਮਿਸ਼ਨ ਕਣਕ ਲਈ 46 ਰੁਪਏ/ਕੁਇੰਟਲ ਅਤੇ ਝੋਨੇ ਲਈ 45.88 ਰੁਪਏ/ਕੁਇੰਟਲ ਤੱਕ ਸੀਮਤ ਹੈ। ਪੰਜਾਬ ਖੇਤੀਬਾੜੀ ਉਤਪਾਦਨ ਮਾਰਕੀਟਿੰਗ ਐਕਟ, 1961 ਅਨੁਸਾਰ ਆੜ੍ਹਤੀਆਂ ਨੂੰ ਸਾਉਣੀ ਖ਼ਰੀਦ ਸੀਜ਼ਨ-2025-26 ਲਈ ਐਮ.ਐਸ.ਪੀ. ਦੇ 2.5 ਫ਼ੀਸਦ ਭਾਵ 59.73 ਰੁਪਏ/ਕੁਇੰਟਲ ਦੇ ਹਿਸਾਬ ਨਾਲ ਆੜ੍ਹਤੀਆ ਕਮਿਸ਼ਨ ਦੇਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀ.ਐਫ.ਪੀ.ਡੀ. ਭਾਰਤ ਸਰਕਾਰ ਨੇ ਝੋਨੇ ਲਈ 45.88 ਰੁਪਏ/ਕੁਇੰਟਲ ਦੀ ਦਰ ਨਾਲ ਆੜ੍ਹਤੀਆ ਕਮਿਸ਼ਨ ਦੇਣ ਦੀ ਮਨਜ਼ੂਰੀ ਦਿੱਤੀ ਹੈ, ਜਿਸ ਕਾਰਨ ਆੜ੍ਹਤੀਆਂ ਵਿੱਚ ਬੇਚੈਨੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਲਈ ਖਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਅਤੇ ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਕੋਲ ਬੇਨਤੀ ਕੀਤੀ ਜਾ ਰਹੀ ਹੈ ਪਰ ਇਹ ਮੁੱਦੇ ਅਜੇ ਵੀ ਲੰਬਿਤ ਹਨ। ਉਨ੍ਹਾਂ ਕਿਹਾ ਕਿ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ, ਇਨ੍ਹਾਂ ਦੇ ਹੱਲ ਵਿੱਚ ਦੇਰੀ ਨਾਲ ਆੜ੍ਹਤੀਆ ਭਾਈਚਾਰੇ ਵਿੱਚ ਬੇਚੈਨੀ ਜਾਂ ਸੰਘਰਸ਼ ਸ਼ੁਰੂ ਹੋ ਸਕਦਾ ਹੈ, ਜਿਸ ਨਾਲ ਸੂਬੇ ਵਿੱਚ ਸੁਚਾਰੂ ਖਰੀਦ ਪ੍ਰਕਿਰਿਆ ਵਿੱਚ ਵਿਘਨ ਪੈ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਆੜ੍ਹਤੀਆ ਕਮਿਸ਼ਨ ਦੀਆਂ ਦਰਾਂ ਨੂੰ ਜਲਦ ਅੰਤਿਮ ਰੂਪ ਦੇਣ/ਸੋਧਣ ਲਈ ਨਿਰਦੇਸ਼ ਦੇਣ। ਪੰਜਾਬ ਵਿੱਚੋਂ ਪੀ.ਈ.ਜੀ. ਸਕੀਮ ਅਧੀਨ ਚੌਲਾਂ ਦੀ ਢੁਆਈ ਅਤੇ ਕਵਰਡ ਗੋਦਾਮਾਂ ਦੇ ਨਿਰਮਾਣ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਕੁੱੱਲ ਕਵਰਡ ਸਟੋਰੇਜ ਸਮਰੱਥਾ ਲਗਪਗ 180 ਲੱਖ ਮੀਟਰਕ ਟਨ ਹੈ, ਜਿਸ ਦੇ ਮੁਕਾਬਲੇ ਹੁਣ ਤੱਕ ਲਗਪਗ 171 ਲੱਖ ਮੀਟਰਕ ਟਨ ਅਨਾਜ ਭੰਡਾਰ (140 ਲੱਖ ਮੀਟਰਕ ਟਨ ਚੌਲ ਅਤੇ 31 ਲੱਖ ਮੀਟਰਕ ਟਨ ਕਣਕ) ਕਵਰਡ ਖੇਤਰ ਵਿੱਚ ਸਟੋਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਮਿੱਲਰਾਂ ਦੁਆਰਾ ਕਸਟਮ ਮਿੱਲ ਕੀਤੇ ਚੌਲਾਂ ਦੀ ਡਿਲੀਵਰੀ ਦਸੰਬਰ 2025 ਵਿੱਚ ਸ਼ੁਰੂ ਹੋਵੇਗੀ ਅਤੇ 117-120 ਲੱਖ ਮੀਟਰਿਕ ਟਨ ਚੌਲ 30 ਜੂਨ, 2026 ਤੱਕ ਐਫ.ਸੀ.ਆਈ. ਨੂੰ ਡਿਲੀਵਰ ਕੀਤੇ ਜਾਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਚੌਲਾਂ ਦੀ ਪ੍ਰਾਪਤੀ ਲਈ ਸਿਰਫ 9 ਲੱਖ ਮੀਟਰਿਕ ਟਨ ਕਵਰਡ ਸਪੇਸ ਮੁਹੱਈਆ ਹੈ। ਇਸ ਤੋਂ ਇਲਾਵਾ ਪਿਛਲੇ ਦੋ ਮਹੀਨਿਆਂ ਤੋਂ ਸੂਬੇ ਵਿੱਚੋਂ ਸਿਰਫ਼ 5 ਲੱਖ ਮੀਟਰਕ ਟਨ ਚੌਲ ਚੁੱਕੇ ਜਾ ਰਹੇ ਹਨ, ਜਿਸ ਅਨੁਸਾਰ ਦਸੰਬਰ 2025 ਤੱਕ ਸਿਰਫ਼ 19 ਲੱਖ ਮੀਟਰਿਕ ਟਨ ਚੌਲ ਲਈ ਥਾਂ ਉਪਲਬਧ ਹੋਵੇਗੀ ਅਤੇ 2025-26 ਦੇ ਸਾਉਣੀ ਖ਼ਰੀਦ ਸੀਜ਼ਨ ਦੇ ਚੌਲਾਂ ਦੀ ਸਪੁਰਦਗੀ ਨੂੰ ਸਮੇਂ ਸਿਰ ਪੂਰਾ ਕਰਨ ਲਈ ਜੂਨ 2026 ਤੱਕ 100 ਲੱਖ ਮੀਟਰਕ ਟਨ ਚੌਲਾਂ ਲਈ ਥਾਂ ਬਣਾਉਣ ਦੀ ਲੋੜ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜੂਨ 2026 ਤੱਕ ਹਰ ਮਹੀਨੇ ਘੱਟੋ-ਘੱਟ 10-12 ਲੱਖ ਮੀਟਰਕ ਟਨ ਚੌਲਾਂ ਦੀ ਢੋਆ-ਢੁਆਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਵਿੱਚੋਂ ਜੂਨ, 2026 ਤੱਕ ਪ੍ਰਤੀ ਮਹੀਨਾ ਘੱਟੋ-ਘੱਟ 10-12 ਲੱਖ ਮੀਟਰਕ ਟਨ ਚੌਲਾਂ ਦੀ ਢੋਆ-ਢੁਆਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ ਤਾਂ ਜੋ ਇਸ ਸਰਹੱਦੀ ਸੰਵੇਦਨਸ਼ੀਲ ਸੂਬੇ ਵਿੱਚ ਵਿਆਪਕ ਜਨਤਕ ਹਿੱਤ ਵਿੱਚ 30 ਜੂਨ, 2026 ਤੱਕ ਸਾਉਣੀ ਖ਼ਰੀਦ ਸੀਜ਼ਨ 2025-26 ਦੇ ਚੌਲਾਂ ਦੀ ਮਿਲਿੰਗ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਡੀ.ਐਫ.ਪੀ.ਡੀ. ਭਾਰਤ ਸਰਕਾਰ ਨੇ ਪੰਜਾਬ ਵਿੱਚ 10 ਸਾਲ ਦੀ ਗਾਰੰਟੀ ਪੀ.ਈ.ਜੀ. ਸਕੀਮ ਤਹਿਤ ਕਵਰਡ ਗੋਦਾਮ ਬਣਾਉਣ ਲਈ 60 ਲੱਖ ਮੀਟਰਿਕ ਟਨ ਦੀ ਸਮਰੱਥਾ ਨੂੰ ਮਨਜ਼ੂਰੀ ਦਿੱਤੀ ਹੈ ਤਾਂ ਜੋ ਪੜਾਅਵਾਰ ਢੰਗ ਨਾਲ ਓਪਨ ਸਟੋਰੇਜ ਨੂੰ ਖ਼ਤਮ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੁੱਲ੍ਹੀ, ਮੁਕਾਬਲੇ ਵਾਲੀ ਅਤੇ ਨਿਰਪੱਖ ਟੈਂਡਰਿੰਗ ਪ੍ਰਕਿਰਿਆ ਦੁਆਰਾ ਖੋਜੇ ਜਾ ਰਹੇ ਪੀ.ਈ.ਜੀ. ਗੋਦਾਮਾਂ ਦੀਆਂ ਦਰਾਂ ਨੂੰ ਸਵੀਕਾਰ ਕੀਤਾ ਜਾ ਸਕਦਾ ਹੈ ਜਾਂ ਵਿਕਲਪਕ ਤੌਰ `ਤੇ ਮੌਜੂਦਾ ਸਥਿਤੀ ਨੂੰ ਉਲਟਣ ਲਈ ਸੀ.ਡਬਲਯੂ.ਸੀ. ਦਰਾਂ ਤੋਂ ਇਲਾਵਾ ਇਕ ਵਿਹਾਰਕ ਦਰ ਨੂੰ ਮਾਪਦੰਡ ਵਜੋਂ ਨਿਰਧਾਰਤ ਕੀਤਾ ਜਾ ਸਕਦਾ ਹੈ।ਹਾੜ੍ਹੀ ਸੀਜ਼ਨ 2025-26 ਲਈ ਡੀ.ਏ.ਪੀ. ਦੇ ਪ੍ਰਬੰਧ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਦਾਜ਼ਨ 35 ਲੱਖ ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਅਧੀਨ ਹੋਵੇਗਾ, ਜਿਸ ਲਈ ਲਗਭਗ ਪੰਜ ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਫਾਸਫੇਟ ਵਾਲੀਆਂ ਖਾਦਾਂ, ਖਾਸ ਤੌਰ `ਤੇ ਡੀ.ਏ.ਪੀ., ਦੀ ਲਗਾਤਾਰ ਕਮੀ ਵੇਖੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀ.ਏ.ਪੀ. ਕਣਕ, ਆਲੂ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਦੇ ਅਨੁਕੂਲ ਉਤਪਾਦਨ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਖਾਦ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਹਿਲਾਂ ਹੀ ਡੀ.ਏ.ਪੀ. ਦੀ ਘੱਟ ਸਪਲਾਈ ਦਾ ਸਾਹਮਣਾ ਕੀਤਾ ਹੈ, ਜਿਸ ਵਿੱਚ ਜੁਲਾਈ ਦੇ ਮਹੀਨੇ ਨੂੰ ਛੱਡ ਕੇ ਅਸਲ ਡਿਲੀਵਰੀ ਅਲਾਟ ਕੀਤੀ ਮਿਕਦਾਰ ਤੋਂ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਸਾਲ ਐਫ.ਸੀ.ਆਈ. ਦੁਆਰਾ ਖਰੀਦੇ ਗਏ ਬਫਰ ਸਟਾਕ ਦਾ ਲਗਪਗ 50 ਫੀਸਦੀ ਹਿੱਸਾ ਪ੍ਰਦਾਨ ਕਰਦਾ ਹੈ, ਇਸ ਲਈ ਖਾਦ ਦੀ ਘੱਟ ਸਪਲਾਈ ਕਾਰਨ ਕਣਕ ਦੇ ਉਤਪਾਦਨ ਵਿੱਚ ਆਉਣ ਵਾਲੀ ਕੋਈ ਵੀ ਗਿਰਾਵਟ ਸਾਡੀ ਕੌਮੀ ਭੋਜਨ ਸੁਰੱਖਿਆ ਉੱਤੇ ਡੂੰਘਾ ਪ੍ਰਭਾਵ ਪਾਵੇਗੀ। ਇਸ ਲਈ ਭਗਵੰਤ ਸਿੰਘ ਮਾਨ ਨੇ ਅਪੀਲ ਕੀਤੀ ਕਿ ਭਾਰਤ ਸਰਕਾਰ ਦੇ ਖਾਦ ਵਿਭਾਗ ਨੂੰ ਅਗਸਤ ਤੋਂ ਸਤੰਬਰ ਦੇ ਮਹੀਨਿਆਂ ਦੌਰਾਨ ਪੰਜਾਬ ਰਾਜ ਨੂੰ ਡੀ.ਏ.ਪੀ. ਅਤੇ ਹੋਰ ਫਾਸਫੇਟ ਵਾਲੀਆਂ ਖਾਦਾਂ ਦੀ ਵੱਧ ਤੋਂ ਵੱਧ ਅਲਾਟਮੈਂਟਾਂ ਅਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਪਹਿਲ ਦੇ ਤੌਰ ਉੱਤੇ ਨਿਰਦੇਸ਼ ਦਿੱਤਾ ਜਾਵੇ। ਮੁੱਖ ਮੰਤਰੀ ਨੇ ਲੈਵਲ ਕਰਾਸਿੰਗ ਨੰਬਰ. 62-ਏ, ਸ਼ੇਰੋਂ ਡਿਸਟ੍ਰੀਬਿਊਟਰੀ, ਰਾਜਪੁਰਾ-ਬਠਿੰਡਾ ਲਾਇਨ, ਧੂਰੀ, ਜ਼ਿਲ੍ਹਾ ਸੰਗਰੂਰ (ਪੰਜਾਬ) ਉੱਪਰ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਲਈ ਜਨਰਲ ਅਰੇਂਜਮੈਂਟ ਡਰਾਇੰਗ (ਜੀ.ਏ.ਡੀ.) ਨੂੰ ਫੌਰੀ ਮਨਜ਼ੂਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਦੀ ਇਕ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟ ਵਜੋਂ ਨਿਸ਼ਾਨਦੇਹੀ ਕੀਤੀ ਗਈ ਹੈ, ਜੋ ਨਾ ਸਿਰਫ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਦੂਰ ਕਰੇਗਾ, ਸਗੋਂ ਸੜਕ ਸੁਰੱਖਿਆ ਵਿੱਚ ਵੀ ਕਾਫ਼ੀ ਸੁਧਾਰ ਕਰੇਗਾ, ਵਾਹਨਾਂ ਦੇ ਪ੍ਰਵਾਹ ਨੂੰ ਸੌਖਾ ਬਣਾਏਗਾ ਅਤੇ ਪੰਜਾਬ ਦੇ ਇਸ ਮਹੱਤਵਪੂਰਨ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰੇਗਾ। ਇਸ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਲੋੜੀਂਦੀ 54 ਕਰੋੜ ਰੁਪਏ ਦੀ ਪੂਰੀ ਲਾਗਤ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਭਾਰਤੀ ਰੇਲਵੇ ਦੁਆਰਾ ਜਨਰਲ ਅਰੇਂਜਮੈਂਟ ਡਰਾਇੰਗ (ਜੀ.ਏ.ਡੀ.) ਦੀ ਲੰਬਿਤ ਕਲੀਅਰੈਂਸ ਕਾਰਨ ਪ੍ਰੋਜੈਕਟ ਦੀ ਸਮੇਂ ਸਿਰ ਪ੍ਰਗਤੀ ਵਿੱਚ ਰੁਕਾਵਟ ਆ ਰਹੀ ਹੈ।ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਗੈਰ ਕੌਮਾਂਤਰੀ ਸਰਹੱਦ ਉੱਤੇ ਕੰਡਿਆਲੀ ਤਾਰ ਨੂੰ ਸੰਭਵ ਹੱਦ ਤੱਕ ਸਰਹੱਦ ਵਾਲੇ ਪਾਸੇ ਤਬਦੀਲ ਕਰਨ ਲਈ ਮਦਦ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਜ਼ੀਰੋ ਲਾਈਨ ਦੇ 150 ਮੀਟਰ ਤੋਂ ਅੱਗੇ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਥਾਵਾਂ `ਤੇ ਸਰਹੱਦੀ ਸੁਰੱਖਿਆ ਤਾਰ ਜ਼ੀਰੋ ਲਾਈਨ ਤੋਂ ਬਹੁਤ ਦੂਰੀ `ਤੇ ਹੈ, ਜਿਸ ਕਾਰਨ ਖੇਤੀਬਾੜੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਜ਼ਮੀਨ `ਤੇ ਖੇਤੀ ਕਰਨ ਲਈ ਸਰਹੱਦੀ ਤਾਰ ਪਾਰ ਜਾਣ ਵਾਲੇ ਕਿਸਾਨਾਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਹੈ। ਇਨ੍ਹਾਂ ਸਾਰੇ ਕਿਸਾਨਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬੀ.ਐਸ.ਐਫ. ਦਾ ਕੰਮ ਦਾ ਬੋਝ ਵੀ ਵਧਦਾ ਹੈ। ਇਸ ਤੋਂ ਇਲਾਵਾ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਕਾਫ਼ੀ ਮੁਆਵਜ਼ਾ ਦੇਣਾ ਪਵੇਗਾ। ਇਸ ਦੇ ਮੱਦੇਨਜ਼ਰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਬੀ.ਐਸ.ਐਫ. ਨੂੰ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਜਿੱਥੇ ਵੀ ਸੰਭਵ ਹੋਵੇ, ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਲਈ ਨਿਰਦੇਸ਼ ਦਿੱਤੇ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਇਹ ਮੁੱਦਾ ਭਾਰਤ ਸਰਕਾਰ ਕੋਲ ਚੁੱਕਿਆ ਹੋਇਆ ਹੈ ਪਰ ਇਹ ਹਾਲੇ ਤੱਕ ਲੰਬਿਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

0

Patiala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ  ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਮੰਤਰੀ ਬਰਿੰਦਰ ਕੁਮਾਰ ਗੋਇਲ

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਲਿਸ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ ‘ਤੇ ਹੀ ਉਸਦੇ ਕਬਜ਼ੇ ‘ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ  ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ ‘ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ ‘ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ।ਏਆਈਜੀ ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906291