Sunday, May 17, 2026
Home Blog Page 426

Army Major ਦੇ ਘਰ ਹੋਈ ਚੋਰੀ, ਪੁਲਿਸ ਵੱਲੋਂ ਜਾਂਚ ਸ਼ੁਰੂ

0

Ludhiana News:ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਢੋਲੇਵਾਲ ਆਰਮੀ ਕੈਂਪ ਵਿਖੇ ਇਕ ਆਰਮੀ ਮੇਜਰ ਦੇ ਘਰ ਵਿੱਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੇਜਰ ਸਚਿਨ ਸ਼ਰਮਾ ਢੋਲੇਵਾਲ ਆਰਮੀ ਕੈਂਪ ਵਿੱਚ ਤਾਇਨਾਤ ਹੈ ਅਤੇ ਉਸਦੀ ਰਿਹਾਇਸ਼ ਕੈਂਪ ਦੇ ਅੰਦਰ ਹੀ ਹੈ। ਮੇਜਰ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ ਉਹ 18 ਸਤੰਬਰ ਤੋਂ 21 ਸਤੰਬਰ ਤੱਕ ਛੁੱਟੀ ਤੇ ਸੀ ਤਾਂ ਚੋਰਾਂ ਨੇ ਉਸ ਦੇ ਸਰਕਾਰੀ ਨਿਵਾਸ ਵਿੱਚ ਦਾਖਲ ਹੋ ਕੇ ਉਸ ਦਾ ਲੈਪਟਾਪ, ਸਰਕਾਰੀ ਮੋਬਾਇਲ ਫੋਨ,ਰੇਬਨ ਗਲਾਸ ਆਦਿ ਸਮਾਨ ਚੋਰੀ ਕਰ ਲਿਆ ਹੈ। ਮੇਜਰ ਨੇ ਦੱਸਿਆ ਕਿ ਉਸ ਦੇ ਮੋਬਾਈਲ ਫੋਨ ਅਤੇ ਲੈਪਟਾਪ ਵਿੱਚ ਮਹੱਤਵਪੂਰਨ ਦਸਤਾਵੇਜ ਸਨ।

ਇਹ ਵੀ ਪੜ੍ਹੋ  ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੋ ਰਿਹਾ ਸੁਧਾਰ

ਉਧਰ ਫੌਜ ਦੇ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਅਪਰਾਧ ਕੈਂਪ ਦੇ ਅੰਦਰ ਰਹਿਣ ਵਾਲੇ ਕਿਸੇ ਵਿਅਕਤੀ ਨੇ ਕੀਤਾ ਹੋ ਸਕਦਾ ਹੈ ਕਿਉਂਕਿ ਬਾਹਰਲੇ ਲੋਕਾਂ ਦੀ ਆਰਮੀ ਕੈਂਪ ਦੇ ਅੰਦਰ ਆਉਣ ਤੇ ਸਖਤ ਮਨਾਹੀ ਹੈ। ਇਸ ਤੋਂ ਇਲਾਵਾ ਐਂਟਰੀ ਰਜਿਸਟਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਸ ਦੌਰਾਨ ਕੈਂਪ ਵਿੱਚ ਕੌਣ ਦਾਖਲ ਹੋਇਆ ਸੀ। ਫਿਲਹਾਲ ਮੇਜਰ ਦੀ ਸ਼ਿਕਾਇਤ ਤੇ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।ਉਧਰ ਫੌਜ ਵੱਲੋਂ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਨੂੰ ਲੱਭਣ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਮਾਨਸਾ ਦੀ ਸਬ-ਕਮੇਟੀ ਦਾ ਗਠਨ

0

👉ਮਾਨਸਾ ਵਿੱਚ ਸਬ ਕਮੇਟੀ ਕਰੇਗੀ ਨੌਜਵਾਨਾਂ ਅਤੇ ਉਭਰਦੇ ਖਿਡਾਰੀਆਂ ਨੂੰ ਮੌਕੇ ਪ੍ਰਦਾਨ: ਅਮਰਜੀਤ ਮਹਿਤਾ
Bathinda News:ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਮਾਨਸਾ ਦੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀਸੀਏ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਪੀਸੀਏ ਦੇ ਲੋਕਪਾਲ-ਕਮ-ਨੈਤਿਕਤਾ ਅਧਿਕਾਰੀ ਨੇ ਮਾਨਸਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਨੂੰ ਪੀਸੀਏ ਦੀ ਮੈਂਬਰਸ਼ਿਪ ਤੋਂ ਵੱਖ ਕਰ ਦਿੱਤਾ ਹੈ।ਪੀਸੀਏ ਹਾਈਕਮਾਂਡ ਨੇ ਪੀਸੀਏ ਪ੍ਰਧਾਨ ਨੂੰ ਖਿਡਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਖੇਤਰ ਵਿੱਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਲਈ ਮਾਨਸਾ ਜ਼ਿਲ੍ਹੇ ਲਈ ਇੱਕ ਸਬ-ਕਮੇਟੀ ਦੇ ਗਠਨ ਦਾ ਅਧਿਕਾਰ ਦਿੱਤਾ ਸੀ।

ਇਹ ਵੀ ਪੜ੍ਹੋ  ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ 1.25 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ

ਸ਼੍ਰੀ ਅਮਰਜੀਤ ਮਹਿਤਾ ਨੇ ਦੱਸਿਆ ਕਿ ਹਾਈਕਮਾਂਡ ਦੇ ਫੈਸਲੇ ਅਨੁਸਾਰ, ਜ਼ਿਲ੍ਹਾ ਮਾਨਸਾ ਦੇ ਕ੍ਰਿਕਟ ਮਾਮਲਿਆਂ ਦੀ ਨਿਗਰਾਨੀ, ਨਿਰੀਖਣ ਅਤੇ ਸੰਚਾਲਨ ਲਈ ਸਬ-ਕਮੇਟੀ ਦਾ ਗਠਨ ਕਰਦਿਆਂ ਸ਼੍ਰੀ ਰੋਹਿਤ ਸ਼ਰਮਾ, ਸ਼੍ਰੀ ਬੀਰਦਵਿੰਦਰ ਸਿੰਘ ਨੱਤ, ਸ਼੍ਰੀ ਕਮਲ ਅਰੋੜਾ, ਸ਼੍ਰੀ ਗੌਰਵ ਧਾਲੀਵਾਲ, ਸ਼੍ਰੀ ਗੁਰਵਰਧਨ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।ਪ੍ਰੈੱਸ ਰਲੀਜ਼ ਜਾਰੀ ਕਰਦਿਆਂ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ “ਪੰਜਾਬ ਕ੍ਰਿਕਟ ਐਸੋਸੀਏਸ਼ਨ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਜ਼ਿਲ੍ਹਾ ਮਾਨਸਾ ਵਿੱਚ ਕ੍ਰਿਕਟ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੋਵੇ ਅਤੇ ਸਬ-ਕਮੇਟੀ ਨਾ ਸਿਰਫ਼ ਕ੍ਰਿਕਟ ਗਤੀਵਿਧੀਆਂ ਨੂੰ ਸੁਚਾਰੂ ਬਣਾਏਗੀ, ਬਲਕਿ ਨੌਜਵਾਨਾਂ ਅਤੇ ਉਭਰਦੇ ਖਿਡਾਰੀਆਂ ਨੂੰ ਮੌਕੇ ਪ੍ਰਦਾਨ ਕਰਨ ‘ਤੇ ਵੀ ਧਿਆਨ ਦੇਵੇਗੀ।

ਇਹ ਵੀ ਪੜ੍ਹੋ  ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ-ਮੁੱਖ ਮੰਤਰੀ

ਸ਼੍ਰੀ ਮਹਿਤਾ ਨੇ ਕਿਹਾ ਕਿ ਪੀਸੀਏ ਦਾ ਉਦੇਸ਼ ਇੱਕ ਮਜ਼ਬੂਤ ਪਲੇਟਫਾਰਮ ਬਣਾਉਣਾ ਹੈ, ਤਾਂ ਜੋ ਮਾਨਸਾ ਦੇ ਖਿਡਾਰੀਆਂ ਨੂੰ ਉੱਚ ਪੱਧਰਾਂ ‘ਤੇ ਪੀਸੀਏ ਦੀ ਨੁਮਾਇੰਦਗੀ ਕਰਨ ਦੇ ਨਾਲ ਨਾਲ ਐਕਸਪੋਜ਼ਰ, ਢੁਕਵੀਆਂ ਸਹੂਲਤਾਂ ਅਤੇ ਨਿਰਪੱਖ ਮੌਕੇ ਮਿਲ ਸਕਣ।” ਪੀਸੀਏ ਪ੍ਰਧਾਨ ਨੇ ਕਿਹਾ ਕਿ ਸਭ ਕਮੇਟੀ ਕ੍ਰਿਕਟ ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਤੇ ਜ਼ਿਲ੍ਹਾ ਮਾਨਸਾ ਵਿੱਚ ਕ੍ਰਿਕਟ ਦੇ ਵਿਕਾਸ ਅਤੇ ਪੀਸੀਏ ਸਟੇਟ ਟੂਰਨਾਮੈਂਟਾਂ ਵਿੱਚ ਜ਼ਿਲ੍ਹਾ ਟੀਮ ਦੀ ਭਾਗੀਦਾਰੀ ਹਿੱਤ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਤੁਰੰਤ ਪ੍ਰਭਾਵ ਨਾਲ ਕੰਮ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

0

Haryana News:ਉਦਯੋਗ ਜਗਤ ਦੇ ਦਿੱਗਜ਼ਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਉਦਯੋਗ ਪੱਖੀ ਨੀਤੀਆਂ ਦੀ ਭਰਵੀਂ ਸ਼ਲਾਘਾ ਕੀਤੀ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ।ਏਪੀਜੇ ਸੁਰਿੰਦਰ ਪਾਰਕ ਹੋਟਲਜ਼ ਦੀ ਚੇਅਰਪਰਸਨ ਪ੍ਰਿਆ ਪਾਲ ਨੇ ਇਨਵੈਸਟ ਪੰਜਾਬ ਨਾਲ ਕੰਮ ਕਰਨ ਦਾ ਆਪਣਾ ਸਕਾਰਾਤਮਕ ਤਜਰਬਾ ਸਾਂਝਾ ਕੀਤਾ ਅਤੇ ਸੂਬਾ ਸਰਕਾਰ ਤੋਂ ਪ੍ਰਾਪਤ ਸਹਿਯੋਗ ਖਾਸ ਕਰਕੇ ਪ੍ਰਾਹੁਣਚਾਰੀ ਖੇਤਰ ਵਿੱਚ ਦਿੱਤੇ ਸਹਿਯੋਗ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੈਰ-ਸਪਾਟਾ ਉਦਯੋਗ ਵਿੱਚ ਇਸ ਦੀ ਅਥਾਹ ਸੰਭਾਵਨਾ ਦੇ ਕਾਰਨ ਨਿਵੇਸ਼ਕਾਂ ਵਿੱਚ ਦਿਲਚਸਪੀ ਵਧ ਰਹੀ ਹੈ।ਓਸਵਾਲ ਗਰੁੱਪ ਦੇ ਕਮਲ ਓਸਵਾਲ ਨੇ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਦਲੇਰਾਨਾ ਪਹਿਲਕਦਮੀਆਂ ਅਪਣਾਉਣ ਲਈ ਸਰਕਾਰ ਦੀ ਸ਼ਲਾਘਾ ਕਰਦਿਆਂ ਪੰਜਾਬ ਨੂੰ “ਵਾਅਦਿਆਂ ਦੀ ਧਰਤੀ” ਦੱਸਿਆ। ਉਨ੍ਹਾਂ ਨੇ ਮੁੱਖ ਮੰਤਰੀ ਦੀ ਦੀ ਦੂਰਦਰਸ਼ੀ ਅਗਵਾਈ ਲਈ ਧੰਨਵਾਦ ਕੀਤਾ, ਜੋ ਪੰਜਾਬ ਨੂੰ ਅੱਗੇ ਵਧਾਉਣ ਵਿੱਚ ਸਹਾਈ ਸਾਬਤ ਹੋਈ ਹੈ। ਉਨ੍ਹਾਂ ਨੇ ਸੂਬੇ ਦੀ ਹੁਨਰਮੰਦ ਕਿਰਤ ਸ਼ਕਤੀ ਅਤੇ ਅਨੁਕੂਲ ਉਦਯੋਗਿਕ ਮਾਹੌਲ ਨੂੰ ਮਹੱਤਵਪੂਰਨ ਦੱਸਦੇ ਹੋਏ ਆਪਣੇ ਕਾਰਜਾਂ ਨੂੰ ਵਧਾਉਣ ਲਈ 500 ਕਰੋੜ ਰੁਪਏ ਦੇ ਨਿਵੇਸ਼ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ  ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ 1.25 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ

ਸ਼੍ਰੀਮਤੀ ਬੈਕਟਰਸ ਦੇ ਪ੍ਰਬੰਧ ਨਿਰਦੇਸ਼ਕ ਅਨੂਪ ਬੈਕਟਰ ਨੇ ਕੰਪਨੀ ਦੀ ਮਾਮੂਲੀ ਸ਼ੁਰੂਆਤ ਤੋਂ ਅੰਤਰਰਾਸ਼ਟਰੀ ਕਾਰੋਬਾਰ ਤੱਕ ਦੇ ਵਾਧੇ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਪੰਜਾਬ ਵਿੱਚ 500 ਕਰੋੜ ਰੁਪਏ ਦੇ ਆਉਣ ਵਾਲੇ ਨਿਵੇਸ਼ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਕੰਪਨੀ ਅੱਠ ਰਾਜਾਂ ਵਿੱਚ ਕੰਮ ਕਰਦੀ ਹੈ। ਪੰਜਾਬ ਉਦਯੋਗ ਲਈ ਜ਼ਮੀਨ ਦੀ ਉਪਲਬਧਤਾ, ਬੁਨਿਆਦੀ ਢਾਂਚਾ, ਹੁਨਰਮੰਦ ਕਿਰਤ, ਹਵਾਈ ਸੰਪਰਕ, ਨਿਰਵਿਘਨ ਬਿਜਲੀ ਸਪਲਾਈ, ਵਿੱਤੀ ਪ੍ਰੋਤਸਾਹਨ ਅਤੇ ਸਰਕਾਰੀ ਸਹਾਇਤਾ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕਰਦਾ ਹੈ ਜਿਸ ਕਰਕੇ ਇਹ ਸਾਰੇ ਪੰਜਾਬ ਨੂੰ ਨਿਵੇਸ਼ ਲਈ ਆਕਰਸ਼ਕ ਬਣਾਉਣ ਵਿੱਚ ਯੋਗਦਾਨ ਪਾਉਂਦੇ ਹਨ।ਨੈਸਲੇ ਇੰਡੀਆ ਦੇ ਤਕਨੀਕੀ ਮੁਖੀ ਸੰਦੀਪ ਗੋਇਲ ਨੇ ਕਿਹਾ ਕਿ ਕੰਪਨੀ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੀ ਹੈ ਅਤੇ ਮੌਜੂਦਾ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆ ਸਹੂਲਤਾਂ ਤੋਂ ਲਾਭ ਉਠਾ ਰਹੀ ਹੈ। ਉਨ੍ਹਾਂ ਨੇ ਉਦਯੋਗਿਕ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਦੀ ਮਜ਼ਬੂਤ ਵਿਵਸਥਾ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਨੂੰ ਭਾਰਤ ਵਿੱਚ ਮੋਹਰੀ ਉਦਯੋਗਿਕ ਰਾਜ ਵਜੋਂ ਸਥਾਪਤ ਕਰਨ ਲਈ ਇਸਦੇ ਨਿਰੰਤਰ ਯਤਨਾਂ ਨੂੰ ਜ਼ਰੂਰੀ ਦੱਸਿਆ।

ਇਹ ਵੀ ਪੜ੍ਹੋ  ਹੜ੍ਹਾਂ ਦੇ ਮੁੱਦੇ ‘ਤੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

ਜੇਨਪੈਕਟ ਦੇ ਸਾਬਕਾ ਪ੍ਰਧਾਨ ਅਤੇ ਸੀਈਓ ਪ੍ਰਮੋਦ ਭਸੀਨ ਨੇ ਕਿਹਾ ਕਿ ਕੰਪਨੀ ਨੇ ਪਹਿਲਾਂ ਹੀ ਪੰਜਾਬ ਵਿੱਚ 1400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਵਿੱਚ ਜਲਦੀ ਹੀ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਦੀ ਖਾਸ ਕਰਕੇ ਸੜਕ ਅਤੇ ਹਵਾਈ ਸੰਪਰਕ ਦੇ ਨਾਲ-ਨਾਲ ਇਸ ਦੀ ਅਮੀਰ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਰਕਾਰ ਦੇ ਸਮਰਥਨ ਅਤੇ ਉਦਯੋਗ-ਅਨੁਕੂਲ ਨੀਤੀਆਂ ਨੂੰ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਦਾ ਸਿਹਰਾ ਦਿੱਤਾ।ਐਵਰਾਈਜ਼ ਇੰਡੀਆ ਦੇ ਸਲਾਹਕਾਰ ਸ਼ਿਵ ਰਾਜ ਪਲਟਾ ਨੇ ਵੀ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਪਾਉਣ ਲਈ ਰਾਜ ਸਰਕਾਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਨਵੈਸਟ ਪੰਜਾਬ ਉੱਦਮੀਆਂ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਦਾ ਹੈ, ਜੋ ਕਿ ਰਾਜ ਦੇ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੋ ਰਿਹਾ ਸੁਧਾਰ

0

Mohali News:ਪੰਜਾਬ ਦੇ ਉੱਘੇ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਕੁਝ ਸੁਧਾਰ ਹੋ ਰਿਹਾ ਹੈ ਪ੍ਰੰਤੂ ਅਜੇ ਵੀ ਉਹ ਵੈਂਟੀਲੇਟਰ ਤੇ ਹਨ। ਹਸਪਤਾਲ ਦੇ ਨਿਊਰੋਸਰਜਰੀ ਤੇ ਕ੍ਰਿਟੀਕਲ ਕੇਅਰ ਮਾਹਿਰਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਾਕਟਰਾਂ ਦੇ ਦੱਸਣ ਅਨੁਸਾਰ ਉਹਨਾਂ ਦੀ ਸਿਹਤ ਵਿੱਚ 20% ਤੋਂ 40% ਤੱਕ ਦਾ ਸੁਧਾਰ ਹੋਇਆ ਹੈ। ਉਹ ਕੁਝ ਹਿਲਜੁਲ ਵੀ ਕਰ ਰਹੇ ਹਨ। ਦੱਸਣਾ ਬਣਦਾ ਹੈ ਕਿ ਰਾਜਵੀਰ ਜਵੰਦਾ ਦਾ ਪਿਛਲੇ ਦਿਨੀ ਭਿਆਨਕ ਐਕਸੀਡੈਂਟ ਹੋ ਗਿਆ ਸੀ।

ਇਹ ਵੀ ਪੜ੍ਹੋ  ਹੜ੍ਹਾਂ ਦੇ ਮੁੱਦੇ ‘ਤੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

ਹਿਮਾਚਲ ਵਿੱਚ ਬਾਈਕ ਰਾਈਡਿੰਗ ਦੌਰਾਨ ਇੱਕ ਪਸ਼ੂ ਨੂੰ ਬਚਾਉਂਦੇ ਹੋਏ ਉਹਨਾਂ ਦਾ ਮੋਟਰ ਸਾਈਕਲ ਬਲੈਰੋ ਨਾਲ ਜਾ ਟਕਰਾਇਆ ਸੀ। ਜਿਸ ਕਾਰਨ ਰਾਜਵੀਰ ਜਵੰਦਾ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਸਨ।ਉਹਨਾਂ ਦਾ 27 ਸਤੰਬਰ ਤੋਂ ਹੀ  ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਬੀਤੇ ਦਿਨੀ ਸੀਐਮ ਭਗਵੰਤ ਮਾਨ ਵੀ ਰਾਜਵੀਰ ਜਵੰਦਾ ਦਾ ਹਾਲ ਚਾਲ ਜਾਨਣ ਲਈ ਹਸਪਤਾਲ ਪਹੁੰਚੇ ਸਨ। ਇਸ ਤੋਂ ਇਲਾਵਾ ਪੰਜਾਬੀ ਗਾਇਕ ਵੀ ਉਹਨਾਂ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਪਹੁੰਚ ਰਹੇ ਹਨ। ਲੋਕਾਂ ਵੱਲੋਂ ਉਹਨਾਂ ਦੇ ਜਲਦੀ ਠੀਕ ਹੋਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ 1.25 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ

ਪੰਜਾਬ ਉਦਯੋਗ ਦਾ ਕੇਂਦਰ ਬਣ ਕੇ ਉੱਭਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
New Delhi News:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਗੁਰੂਗ੍ਰਾਮ ਵਿੱਚ ਪ੍ਰਮੁੱਖ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਪਣੀ ਇਨਵੈਸਟ ਪੰਜਾਬ ਪਹਿਲਕਦਮੀ ਰਾਹੀਂ ਵੱਡੇ ਪੱਧਰ ‘ਤੇ ਨਿਵੇਸ਼ ਲਿਆਉਣ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਸਾਨੂੰ 1.25 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ ਇਨ੍ਹਾਂ ਨਿਵੇਸ਼ਾਂ ਨਾਲ ਸਾਢੇ ਚਾਰ ਲੱਖ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ।ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਰੁਚੀ ਦਿਖਾ ਰਹੇ ਹਨ ਜਿਨ੍ਹਾਂ ਵਿੱਚ ਸਟੀਲ, ਆਈਟੀ ਅਤੇ ਸੈਮੀਕੰਡਕਟਰ ਉਦਯੋਗ ਆਦਿ ਸ਼ਾਮਲ ਹਨ। ਇਸਦੇ ਨਾਲ ਹੀ ਪੰਜਾਬ ਵਿੱਚ ਇੱਕ ਹੌਸਪਿਟਲ ਚੇਨ ਵੀ ਸਥਾਪਤ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨਫੋਸਿਸ ਲਿਮਟਿਡ ਵੀ ਮੋਹਾਲੀ ਵਿੱਚ ਆਪਣੇ ਪਲਾਂਟ ਦਾ ਵਿਸਥਾਰ ਕਰ ਰਹੀ ਹੈ, ਜੋ 2500 ਪੰਜਾਬੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ।ਉਨ੍ਹਾਂ ਅੱਗੇ ਦੱਸਿਆ ਕਿ ਵਰਧਮਾਨ ਸਟੀਲ ਅਤੇ ਹੈਪੀ ਫੋਰਜਿੰਗ ਦੁਆਰਾ ਪੰਜਾਬ ਵਿੱਚ ਸਟੀਲ ਪਲਾਂਟ ਸਥਾਪਤ ਕੀਤੇ ਜਾਣਗੇ।

ਇਹ ਵੀ ਪੜ੍ਹੋ  ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ-ਮੁੱਖ ਮੰਤਰੀ

ਇਸ ਤੋਂ ਇਲਾਵਾ ਫੋਰਟਿਸ ਹਸਪਤਾਲ ਮੋਹਾਲੀ ਵਿੱਚ 950 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਅਸੀਂ ਵੱਖ-ਵੱਖ ਸੈਕਟਰਾਂ ਦੀਆਂ 24 ਉਦਯੋਗਿਕ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਇਹ ਸਾਰੀਆਂ ਕਮੇਟੀਆਂ ਵੱਖ-ਵੱਖ ਉਦਯੋਗਿਕ ਖੇਤਰਾਂ ਦੀ ਨੁਮਾਇੰਦਗੀ ਕਰ ਰਹੀਆਂ ਹਨ। ਸਟੀਲ, ਭਾਰੀ ਉਦਯੋਗ, ਹੌਜ਼ਰੀ ਟੈਕਸਟਾਈਲ, ਬਾਈ-ਸਾਈਕਲ, ਆਈਟੀ, ਸੈਮੀਕੰਡਕਟਰ, ਪ੍ਰਾਹੁਣਚਾਰੀ ਅਤੇ ਸਿਹਤ ਸੰਭਾਲ ਆਦਿ ਵਰਗੇ ਵੱਖ-ਵੱਖ ਉਦਯੋਗਾਂ ਦੀ ਹਰੇਕ ਕਮੇਟੀ ਵਿੱਚ 12 ਮੈਂਬਰ ਹਨ।ਉਨ੍ਹਾਂ ਕਿਹਾ ਕਿ ਉਮੀਦ ਹੈ ਇਨ੍ਹਾਂ ਕਮੇਟੀਆਂ ਦੀਆਂ ਸਾਰੀਆਂ ਰਿਪੋਰਟਾਂ ਇਸ ਹਫ਼ਤੇ ਦੇ ਅੰਦਰ ਪੇਸ਼ ਕਰ ਦਿੱਤੀਆਂ ਜਾਣਗੀਆਂ ਕਿਉਂਕਿ ਇਸ ਲਈ ਆਖਰੀ ਮਿਤੀ ਪਹਿਲੀ ਅਕਤੂਬਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਕਮੇਟੀਆਂ ਦੀ ਉਦਯੋਗ ਵਿਭਾਗ ਦੁਆਰਾ ਨਿਯਮਿਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਇੱਕ ਨਵੀਂ ਉਦਯੋਗਿਕ ਨੀਤੀ ਲੈ ਕੇ ਆ ਰਹੇ ਹਾਂ ਜੋ ਉਦਯੋਗ ਦੇ ਹਰ ਸੈਕਟਰ ਦਾ ਧਿਆਨ ਰੱਖੇਗੀ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕਰਦਿਆਂ “ਪੰਜਾਬ ਦਾ ਪੁਨਰਵਾਸ” ਮਤਾ ਕੀਤਾ ਪਾਸ

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਰਾਈਟ ਟੂ ਬਿਜ਼ਨਸ ਐਕਟ ਪਾਸ ਕੀਤਾ ਗਿਆ ਹੈ, ਜਿਸ ਵਿੱਚ ਸਾਰੇ ਉਦਯੋਗ ਜੋ ਹਰੀ ਸ਼੍ਰੇਣੀ ਅਧੀਨ ਆਉਂਦੇ ਹਨ ਅਤੇ ਕਈ ਸਾਰੇ ਜੋ ਸੰਤਰੀ ਸ਼੍ਰੇਣੀ ਦੇ ਅਧੀਨ ਆਉਂਦੇ ਹਨ, ਨੂੰ ਉਨ੍ਹਾਂ ਦੀ ਲੋਕੇਸ਼ਨ ਦੇ ਆਧਾਰ ‘ਤੇ 5 ਤੋਂ 18 ਦਿਨਾਂ ਅੰਦਰ-ਅੰਦਰ ਮਨਜ਼ੂਰੀਆਂ ਦੇ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਦਯੋਗ, ਕਿਸੇ ਪ੍ਰਵਾਨਿਤ ਉਦਯੋਗਿਕ ਪਾਰਕ ਜਾਂ ਰੀਅਲ ਅਸਟੇਟ ਪ੍ਰੋਜੈਕਟ ਵਿੱਚ ਸਥਿਤ ਹੈ ਤਾਂ ਉਸ ਨੂੰ ਪੰਜ ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਾਰੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ 45 ਦਿਨਾਂ ਦੇ ਅੰਦਰ-ਅੰਦਰ ਪ੍ਰਵਾਨਗੀਆਂ ਮਿਲ ਜਾਣਗੀਆਂ ਅਤੇ ਜੇਕਰ ਉਦਯੋਗਾਂ ਨੂੰ 45 ਦਿਨਾਂ ਦੇ ਅੰਦਰ ਪ੍ਰਵਾਨਗੀ ਨਹੀਂ ਮਿਲਦੀ ਹੈ ਤਾਂ ਪ੍ਰੋਜੈਕਟ ਆਪਣੇ ਆਪ ਮਨਜ਼ੂਰ ਮੰਨੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ-ਮੁੱਖ ਮੰਤਰੀ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਨਿਵੇਸ਼ ਲਈ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ।ਅੱਜ ਗੁਰੂਗ੍ਰਾਮ ਵਿਖੇ ਉਦਯੋਗ ਜਗਤ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸ਼ੁਰੂ ਤੋਂ ਹੀ ਮਿਹਨਤੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਵਜੋਂ ਜਾਣਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਭਾਰਤ ਦਾ ਅੰਨ ਭੰਡਾਰ ਹੋਣ ਦਾ ਮਾਣ ਹਾਸਲ ਹੈ, ਜੋ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਹਾਲਾਂਕਿ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਇੱਕ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈਟੀ, ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਤਰੱਕੀ ਨੇ ਸੱਚਮੁੱਚ ਦੁਨੀਆਂ ਭਰ ਵਿੱਚ ਆਪਣੀ ਛਾਪ ਛੱਡੀ ਹੈ ਕਿਉਂਕਿ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਸੂਬੇ ਦੀ ਸਮਰੱਥਾ ਨੂੰ ਪਛਾਣਿਆ ਹੈ। ਉਨ੍ਹਾਂ ਕਿਹਾ ਕਿ ਮਾਰਚ, 2022 ਤੋਂ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 4.7 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਪੰਜਾਬ ਉਦਯੋਗਿਕ ਵਿਕਾਸ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਉੱਭਰ ਰਹੇ ਕੇਂਦਰ ਵਜੋਂ ਸਥਾਪਿਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਕਈ ਵੱਕਾਰੀ ਆਲਮੀ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੇਨੋਨ ਅਤੇ ਹੋਰ ਸ਼ਾਮਲ ਹਨ, ਜੋ ਇੱਥੇ ਆਪਣਾ ਕਾਰੋਬਾਰ ਸਥਾਪਤ ਕਰਕੇ ਸੂਬੇ ਦੇ ਆਰਥਿਕ ਪ੍ਰਗਤੀ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕਰਦਿਆਂ “ਪੰਜਾਬ ਦਾ ਪੁਨਰਵਾਸ” ਮਤਾ ਕੀਤਾ ਪਾਸ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਕੰਪਨੀਆਂ ਨੇ ਕਾਰੋਬਾਰ ਲਈ ਪੰਜਾਬ ਦੀ ਅਥਾਹ ਸਮਰੱਥਾ ਅਤੇ ਇਸਦੇ ਵਧਣ-ਫੁੱਲਣ ਲਈ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਸਾਜ਼ਗਾਰ ਮਾਹੌਲ ‘ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਤੋਂ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਬਾਰੇ ਸਪੱਸ਼ਟ ਪਤਾ ਚਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਸੱਚਮੁੱਚ ਨਾ ਸਿਰਫ਼ ਭਾਰਤੀ ਨਿਵੇਸ਼ਕਾਂ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਨਿਵੇਸ਼-ਪੱਖੀ ਮਾਹੌਲ ਸਿਰਜਿਆ ਹੈ, ਜੋ ਕਾਰੋਬਾਰ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਅੱਜ ਕਾਰੋਬਾਰ ਕਰਨ ‘ਚ ਸੁਖਾਲਾ ਮਾਹੌਲ ਤਿਆਰ ਕਰਨ ਵਿੱਚ ਸਿਖਰਲੇ ਸਥਾਨ ‘ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਾਸਟਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਜੋ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ, ਜੋ ਸਿੰਗਲ ਐਂਟਰੀ ਅਤੇ ਐਗਜ਼ਿਟ ਦੇ ਨਾਲ 150 ਤੋਂ ਵੱਧ ਜੀ.ਟੂ.ਬੀ. (ਸਰਕਾਰ ਤੋਂ ਕਾਰੋਬਾਰ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਫਲਾਈਨ ਅਰਜ਼ੀਆਂ ਦੇਣ ਦੀ ਸ਼ਰਤ ਨੂੰ ਖ਼ਤਮ ਕਰਕੇ ਅਤੇ ਤੁਰੰਤ ਪ੍ਰਵਾਨਗੀਆਂ ਨੂੰ ਯਕੀਨੀ ਬਣਾ ਰਹੀ ਹੈ ਅਤੇ ਨਾਲ ਹੀ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਰਾਹੀਂ ਸੂਬਾ ਸਰਕਾਰ 125 ਕਰੋੜ ਰੁਪਏ ਤੱਕ ਦੀਆਂ ਯੋਗ ਇਕਾਈਆਂ ਲਈ ਸਿਰਫ਼ ਪੰਜ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਪ੍ਰਦਾਨ ਕਰਦੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਕੁਝ ਵੱਡੇ ਰੈਗੂਲੇਟਰੀ ਸੁਧਾਰ ਪੇਸ਼ ਕਰਨ ਵਾਲਾ ਪਹਿਲਾ ਸੂਬਾ ਹੈ ਜਿਸ ਵਿੱਚ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਡੀਮਡ ਅਪਰੂਵਲਜ਼, ਐਸਕੇਲੇਸ਼ਨ ਵਿਧੀਆਂ ਅਤੇ ਮੁੱਖ ਲਾਇਸੈਂਸਾਂ ਲਈ ਵਧੀ ਹੋਈ ਵੈਧਤਾ ਸ਼ਾਮਲ ਹਨ।

ਇਹ ਵੀ ਪੜ੍ਹੋ  ਹੜ੍ਹਾਂ ਦੇ ਮੁੱਦੇ ‘ਤੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਵਟਸਐਪ ਅਲਰਟ, ਏਆਈ ਚੈਟਬੋਟਸ ਅਤੇ ਕਾਲ ਸੈਂਟਰਾਂ ਰਾਹੀਂ ਨਿਵੇਸ਼ਕ ਸਹਾਇਤਾ ਅਸਲ-ਸਮੇਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਡਿਜੀਟਲ ਸੀਆਰਓ ਰਿਪੋਰਟਾਂ, ਫਾਇਰ ਐਨਓਸੀ ਦੀ ਵਧੀ ਹੋਈ ਵੈਧਤਾ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀਆਂ ਕਾਰਜਾਂ ਨੂੰ ਹੋਰ ਸਰਲ ਬਣਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਦਯੋਗ ਦਰਮਿਆਨ ਭਾਈਵਾਲੀ ਸਫਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਨੂੰ ਪੂਰਾ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਸੰਭਵ ਹੋ ਸਕਦਾ ਹੈ ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰੀਏ। ਉਨ੍ਹਾਂ ਕਿਹਾ ਕਿ ਇਹ ਸਿਧਾਂਤ 2022 ਵਿੱਚ ਪੇਸ਼ ਕੀਤੀ ਗਈ ਸਾਡੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਉਦਯੋਗਿਕ ਖੇਤਰ ਦੇ ਦਿੱਗਜਾਂ ਅਤੇ ਭਾਈਵਾਲਾਂ ਦੇ ਸਲਾਹ-ਮਸ਼ਵਰਾ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਉਦਯੋਗਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਪੂਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਖੇਤਰ-ਵਿਸ਼ੇਸ਼ ਨੀਤੀਆਂ ਤਿਆਰ ਕਰਨ ਲਈ ਉਦਯੋਗਿਕ ਖੇਤਰ ਦੇ ਦਿੱਗਜਾਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਗਈਆਂ ਹਨ।ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਦਯੋਗਾਂ ਅਤੇ ਕਾਰੋਬਾਰਾਂ ਨਾਲ ਬਰਾਬਰਤਾ, ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦੀ ਭਾਈਵਾਲੀ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਦੇ ਵਪਾਰਕ ਸਫ਼ਰ ਨੂੰ ਸੁਚਾਰੂ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

ਇਸ ਭਾਈਵਾਲੀ ਨੂੰ ਹੋਰ ਮਜ਼ਬੂਤੀ ਦੇਣ ਲਈ, ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ, ਪੰਜਾਬ ਵਿਖੇ ਕਰਵਾਇਆ ਜਾਵੇਗਾ ਅਤੇ ਇਸ ਦੌਰਾਨ ਉਦਯੋਗਪਤੀ, ਨੀਤੀ ਘਾੜੇ ਅਤੇ ਖੋਜਕਾਰ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੋਰ ਬੁਲੰਦੀਆਂ ‘ਤੇ ਲੈ ਜਾਣ ਬਾਰੇ ਵਿਚਾਰ ਸਾਂਝੇ ਕਰਨਗੇ ਅਤੇ ਸਹਿਯੋਗ ਦੇਣ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਮੁਹਾਰਤ ਅਤੇ ਸੂਝ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਸਮਝਣ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕਿੰਗ ਲਈ ਇੱਕ ਆਦਰਸ਼ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ, “ਅਸੀਂ ਇਕਜੁਟ ਹੋ ਕੇ ਪੰਜਾਬ ਵਿੱਚ ਸਥਾਈ ਅਤੇ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਈਕੋਸਿਸਟਮ ਸਿਰਜ ਸਕਦੇ ਹਾਂ ਜਿਸ ਲਈ ਤੁਹਾਡੀ ਭਾਈਵਾਲੀ, ਵਿਸ਼ਵਾਸ ਅਤੇ ਵਚਨਬੱਧਤਾ ਬੇਹੱਦ ਜ਼ਰੂਰੀ ਹੈ।”ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸ ਵੱਲੋਂ ਹਰਿਆਣਾ ‘ਚ ਨਵਾਂ ਸੂਬਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਆਗੂ ਦਾ ਐਲਾਨ

0

Haryana News: ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਸੂਬਾ ਪ੍ਰਧਾਨ ਤੇ ਹਰਿਆਣਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਦਾ ਐਲਾਨ ਕਰ ਦਿੱਤਾ ਹੈ। ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਮਿਲੀ ਅਣਕਿਆਸੀ ਹਾਰ ਤੋਂ ਬਾਅਦ ਭਾਰੀ ਗੁੱਟਬੰਦੀ ਦਾ ਸਾਹਮਣਾ ਕਰ ਰਹੀ ਕਾਂਗਰਸ ਲਈ ਇਹ ਵੱਡੀ ਰਾਹਤ ਵਾਲੀ ਗੱਲ ਹੈ।

ਇਹ ਵੀ ਪੜ੍ਹੋ ਹੜ੍ਹਾਂ ਦੇ ਮੁੱਦੇ ‘ਤੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

ਮਿਲੀ ਸੂਚਨਾ ਮੁਤਾਬਕ ਸਾਬਕਾ ਮੰਤਰੀ ਰਾਓ ਨਰਿੰਦਰ ਸਿੰਘ ਨੂੰ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਹਰਿਆਣਾ ਕਾਂਗਰਸ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਉਦੈ ਭਾਨ ਹਰਿਆਣਾ ਕਾਂਗਰਸ ਦੇ ਪ੍ਰਧਾਨ ਸਨ, ਜਿੰਨ੍ਹਾਂ ਨੂੰ ਹੁੱਡਾ ਦੇ ਨਜਦੀਕੀ ਮੰਨਿਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕਰਦਿਆਂ “ਪੰਜਾਬ ਦਾ ਪੁਨਰਵਾਸ” ਮਤਾ ਕੀਤਾ ਪਾਸ

0

👉ਪਾਸ ਕੀਤੇ ਗਏ ਮਤੇ ਨੂੰ ਹੁਣ ਰਸਮੀ ਤੌਰ ‘ਤੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ, ਜਿਸ ਵਿੱਚ ਪੰਜਾਬ ਦੀ ਰਿਕਵਰੀ ਸਬੰਧੀ ਸਹਾਇਤਾ ਲਈ ਤੁਰੰਤ ਕਾਰਵਾਈ ਹਿੱਤ ਕੀਤੀ ਜਾਵੇਗੀ ਅਪੀਲ
Chandigarh News:ਪੰਜਾਬ ਵਿਧਾਨ ਸਭਾ ਵੱਲੋਂ ਆਪਣੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ “ਪੰਜਾਬ ਦਾ ਪੁਨਰਵਾਸ” ਮਤਾ ਪਾਸ ਕੀਤਾ ਗਿਆ ਹੈ। ਇਹ ਮਤਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਇਜਲਾਸ ਦੇ ਪਹਿਲੇ ਦਿਨ (ਸ਼ੁਕਰਵਾਰ) ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਵਿਆਪਕ ਹੜ੍ਹ ਰਾਹਤ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ਲਈ ਕੇਂਦਰ ਸਰਕਾਰ ਤੋਂ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਸੀ।ਇਹ ਮਤਾ ਦੋ ਦਿਨਾਂ ਦੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਪਾਸ ਕੀਤਾ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ।

ਇਹ ਵੀ ਪੜ੍ਹੋ ਹੜ੍ਹਾਂ ਦੇ ਮੁੱਦੇ ‘ਤੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

ਪਾਸ ਕੀਤੇ ਗਏ ਮਤੇ ਨੂੰ ਹੁਣ ਰਸਮੀ ਤੌਰ ‘ਤੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇਗਾ, ਜਿਸ ਵਿੱਚ ਸੂਬੇ ਦੀ ਰਿਕਵਰੀ ਵਿੱਚ ਸਹਾਇਤਾ ਲਈ ਤੁਰੰਤ ਅਤੇ ਹਮਦਰਦੀ ਭਰੀ ਕਾਰਵਾਈ ਦੀ ਅਪੀਲ ਕੀਤੀ ਜਾਵੇਗੀ।ਇਸ ਮਤੇ ਦੇ ਸਬੰਧ ਵਿੱਚ ਸੋਮਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚਰਚਾ ਦੀ ਸ਼ੁਰੂਆਤ ਕੀਤੀ, ਜਿਸ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਤੇ ਦੇ ਸਮਰਥਨ ਵਿੱਚ ਭਾਸ਼ਣ ਦਿੱਤਾ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਨਮਾਲੀ ਦੇ ਯੋਗਦਾਨ ਨੇ ਸੂਬੇ ਦੀ ਸਮੂਹਿਕ ਮੰਗ ਨੂੰ ਹੋਰ ਬੁਲੰਦ ਕੀਤਾ।

ਇਹ ਵੀ ਪੜ੍ਹੋ ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

ਇਸ ਮਤੇ ਵਿੱਚ ਕੇਂਦਰ ਸਰਕਾਰ ਦੇ ਪੰਜਾਬ ਨਾਲ “ਮਤਰੇਈ ਮਾਂ ਵਾਲੇ” ਰਵੱਈਏ ਦੀ ਨਿੰਦਿਆ ਕੀਤੀ ਗਈ ਹੈ ਅਤੇ ਪ੍ਰਧਾਨ ਮੰਤਰੀ ਵੱਲੋਂ ਪਹਿਲਾਂ ਐਲਾਨੀ ਗਈ ਰਾਹਤ ਨੂੰ “ਨਾਕਾਫ਼ੀ” ਦੱਸਿਆ ਗਿਆ ਹੈ। ਇਸ ਵਿੱਚ ਹੜ੍ਹਾਂ ਕਾਰਨ ਹੋਈ ਭਿਆਨਕ ਤਬਾਹੀ ਦੇ ਪੈਮਾਨੇ ‘ਤੇ ਚਾਨਣਾ ਪਾਉਂਦਿਆਂ ਸ਼ੁਰੂਆਤੀ ਮੁਲਾਂਕਣ ਮੁਤਾਬਕ ਅਨੁਮਾਨਿਤ 13,900 ਕਰੋੜ ਰੁਪਏ ਦੇ ਨੁਕਸਾਨ ਬਾਰੇ ਦੱਸਿਆ ਗਿਆ ਹੈ ਅਤੇ ਹੜ੍ਹਾਂ ਦੀ ਸਥਿਤੀ ਨੂੰ ਹੋਰ ਵਿਗਾੜਨ ਲਈ ਭਾਰਤੀ ਮੌਸਮ ਵਿਭਾਗ (ਆਈਐਮਡੀ) ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਸਮੇਤ ਕੇਂਦਰੀ ਏਜੰਸੀਆਂ ਦੀਆਂ ਅਸਫਲਤਾਵਾਂ ਦੀ ਆਲੋਚਨਾ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਦੇ ਮੁੱਦੇ ‘ਤੇ CM ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ

Punjab News:ਪਿਛਲੇ ਦਿਨਾਂ ‘ਚ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੂਕਸਾਨ ਨੂੰ ਦੇਖਦਿਆਂ ਸੂਬੇ ਲਈ ਵਿਸ਼ੇਸ ਪੈਕੇਜ਼ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਜਾ ਰਹੇ ਹਨ। ਦੋਨਾਂ ਆਗੂਆਂ ਦੀ ਸ਼ਾਮ 5 ਵਜੇ ਤੋਂ ਬਾਅਦ ਦਿੱਲੀ ‘ਚ ਇਹ ਮੁਲਾਕਾਤ ਹੋ ਰਹੀ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ ਆਏ ਹੜ੍ਹਾਂ ਮਗਰੋਂ ਮੁੱਖ ਮੰਤਰੀ ਸ: ਮਾਨ ਦੀ ਅਮਿਤ ਸ਼ਾਹ ਨਾਲ਼ ਇਹ ਪਹਿਲੀ ਬੈਠਕ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ 30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਦੌਰਾਨ ਸ: ਮਾਨ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਕੇਂਦਰੀ ਮੰਤਰੀ ਨਾਲ ਸਾਂਝੀ ਕਰਨਗੇ ਅਤੇ ਨਾਲ ਹੀ ਕੇਂਦਰ ਸਰਕਾਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕਰਨਗੇ। ਸੂਚਨਾ ਮੁਤਾਬਕ ਉਨ੍ਹਾਂ ਵੱਲੋਂ SDRF ਨਿਯਮਾਂ ਵਿਚ ਤਬਦੀਲੀ ਦੀ ਮੰਗ ਵੀ ਕੀਤੀ ਜਾਵੇਗੀ ਤਾਂ ਕਿ ਹੋਏ ਨੁਕਸਾਨ ਮੁਤਾਬਕ ਕਿਸਾਨਾਂ ਤੇ ਹੋਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਮਿਲ ਸਕੇ। ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰੰਦਰ ਮੋਦੀ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਗੁਰਦਾਸਪੁਰ ਤੇ ਪਠਾਨਕੋਟ ਆਏ ਸਨ ਪ੍ਰੰਤੂ ਉਨ੍ਹਾਂ ਵੱਲੋਂ ਸਿਰਫ਼ 1600 ਕਰੋੜ ਦੇ ਐਲਾਨ ਕਾਰਨ ਸਿਆਸੀ ਬਵਾਲ ਉੱਠਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

0

👉ਮੰਤਰੀ ਵੱਲੋਂ ਇਸ ਔਖੀ ਘੜੀ ਦੌਰਾਨ ਸਿਆਸਤ ਕਰਨ ਲਈ ਵਿਰੋਧੀ ਧਿਰ ਅਤੇ ਕੇਂਦਰ ਦੀ ਕਰੜੀ ਨਿੰਦਾ
Chandigarh News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ।ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ “ਪੰਜਾਬ ਦੇ ਪੁਨਰਵਾਸ” ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇਗੀ।ਸ. ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਨੇ ਬੇਮਿਸਾਲ ਤਬਾਹੀ ਝੱਲੀ ਹੈ ਅਤੇ ਹਜ਼ਾਰਾਂ ਪਿੰਡ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਲੱਖਾਂ ਏਕੜ ਖੇਤੀਬਾੜੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕੀਮਤੀ ਜਾਨਾਂ ਗਈਆਂ ਹਨ। ਸੂਬੇ ਵਿੱਚ ਸਕੂਲਾਂ, ਪਸ਼ੂ ਹਸਪਤਾਲਾਂ, ਸੜਕਾਂ ਸਮੇਤ ਬੁਨਿਆਦੀ ਢਾਂਚੇ ਦੀ ਭਾਰੀ ਤਬਾਹੀ ਦਾ ਵੀ ਸਾਹਮਣਾ ਕਰਨਾ ਪਿਆ ਹੈ।

ਇਹ ਵੀ ਪੜ੍ਹੋ ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ

ਮਾਲ ਮੰਤਰੀ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਦੀ ਸਖ਼ਤ ਆਲੋਚਨਾ ਕੀਤੀ ਕਿ ਉਹ ਇੰਨੇ ਗੰਭੀਰ ਸੰਕਟ ਵਿੱਚ ਵੀ ਸਿਆਸੀ ਚਾਲਾਂ ਚਲ ਰਹੇ ਹਨ। ਜਿੱਥੇ ਪੰਜਾਬ ਦੇ ਲੋਕ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਥੇ ਹੀ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਨਹੀਂ ਆ ਰਹੇ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਸ ਸੰਵੇਦਨਸ਼ੀਲ ਘੜੀ ਵਿੱਚ ਵੀ ਪੰਜਾਬ ਦੀ ਮਦਦ ਕਰਨ ਦੀ ਬਜਾਏ ਸੂਬਾ ਵਾਸੀਆਂ ਦੇ ਜ਼ਖਮਾਂ ਉੱਤੇ ਲੂਣ ਛਿੜਕਿਆਂ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਕਰਨ ਦੀ ਬਜਾਏ ਕੇਂਦਰੀ ਮੰਤਰੀਆਂ ਅਤੇ ਦੌਰੇ ‘ਤੇ ਆਈਆਂ ਟੀਮਾਂ ਨੇ ਸਿਰਫ਼ ਫੋਟੋਆਂ ਖਿਚਵਾਈਆਂ ਅਤੇ ਵਾਪਸ ਪਰਤ ਗਏ।ਮਾਲ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਲਗਭਗ 20 ਹਜ਼ਾਰ ਕਰੋੜ ਰੁਪਏ ਬਣਦਾ ਹੈ, ਜਦੋਂ ਕਿ ਪ੍ਰਧਾਨ ਮੰਤਰੀ ਨੇ ਇੰਨੇ ਵੱਡੇ ਨੁਕਸਾਨ ਦੇ ਇਵਜ਼ ਵਿੱਚ ਕੇਵਲ 1600 ਕਰੋੜ ਰੁਪਏ ਦੀ ਨਿਗੂਣੀ ਜਿਹੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰਕੇ ਪੰਜਾਬੀਆਂ ਨਾਲ ਘੋਰ ਮਜ਼ਾਕ ਕੀਤਾ ਹੈ।

ਇਹ ਵੀ ਪੜ੍ਹੋ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ:ਅਮਨ ਅਰੋੜਾ

ਉਨ੍ਹਾਂ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਅਪੀਲ ਕੀਤੀ ਤਾਂ ਉਨ੍ਹਾਂ ਨੇ ਮਜ਼ਾਕੀਆਂ ਅੰਦਾਜ਼ ਵਿੱਚ ਕਿਹਾ ਕਿ “ਕਿਆ ਆਪਕੋ ਹਿੰਦੀ ਨਹੀਂ ਆਤੀ”। ਸ. ਮੁੰਡੀਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਅਜਿਹਾ ਜਵਾਬ ਸੁਣ ਕੇ ਮੈਂ ਸੁੰਨ ਹੋ ਗਿਆ। ਪੰਜਾਬ ਦੇ ਲੋਕਾਂ ਦਾ ਦਰਦ ਸਮਝਣ ਦੀ ਬਜਾਏ ਉਨ੍ਹਾਂ ਵੱਲੋਂ ਸਾਡੀ ਪੰਜਾਬੀ ਭਾਸ਼ਾ ਦਾ ਮਜ਼ਾਕ ਉਡਾਇਆ ਗਿਆ ਤੇ ਪੰਜਾਬੀਅਤ ਦਾ ਅਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦੇ ਮਨ ਵਿੱਚ ਹਾਲੇ ਵੀ ਕਿਸਾਨ ਅੰਦਲੋਨ ਕਾਰਨ ਗੁੱਸਾ ਹੈ।ਉਨ੍ਹਾਂ ਇਹ ਵੀ ਯਾਦ ਕੀਤਾ ਕਿ ਕਿਵੇਂ ਭਾਜਪਾ ਵਿਧਾਇਕ ਅਤੇ ਆਗੂ ਪ੍ਰਧਾਨ ਮੰਤਰੀ ਦੇ ਸਾਹਮਣੇ ਚੁੱਪ ਰਹੇ ਅਤੇ ਉਨ੍ਹਾਂ ਵਿੱਚ ਪੰਜਾਬ ਦਾ ਮੁੱਦਾ ਉਠਾਉਣ ਦੀ ਹਿੰਮਤ ਨਹੀਂ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੇਰਾ ਹੱਥ ਫੜ ਕੇ ਮੈਨੂੰ ਬੋਲਣ ਤੋਂ ਰੋਕਿਆ। ਬਾਅਦ ਵਿੱਚ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਹ ਮੈਨੂੰ ਜਾਣਦੇ ਵੀ ਨਹੀਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਉਨ੍ਹਾਂ ਕਿਹਾ ਕਿ ਜੇਕਰ ਉਹ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਵੀ ਨਹੀਂ ਜਾਣਦੇ ਤਾਂ ਉਨ੍ਹਾਂ ਨੂੰ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ।ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ 13 ਸਤੰਬਰ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਵੱਖ-ਵੱਖ ਟੀਮਾਂ ਘਰਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦੀਆਂ ਰਿਪੋਰਟਾਂ 30 ਦਿਨਾਂ ਦੇ ਅੰਦਰ ਡੀ.ਸੀ. ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਮੁਆਵਜ਼ਾ ਦਰਾਂ ਵਿੱਚ ਵੀ ਕਾਫ਼ੀ ਵਾਧਾ ਕੀਤਾ ਹੈ, 26 ਫ਼ੀਸਦ ਤੋਂ 32 ਫ਼ੀਸਦ ਦੇ ਵਿਚਕਾਰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਹੁਣ 10,000 ਰੁਪਏ ਪ੍ਰਤੀ ਏਕੜ, ਇਸੇ ਤਰ੍ਹਾਂ 33 ਫ਼ੀਸਦ ਤੋਂ 75 ਫ਼ੀਸਦ ਦੇ ਵਿਚਕਾਰ 10,000 ਰੁਪਏ ਪ੍ਰਤੀ ਏਕੜ ਅਤੇ 76 ਫ਼ੀਸਦ ਤੋਂ 100 ਫ਼ੀਸਦ ਦੇ ਨੁਕਸਾਨ ਦਾ ਮੁਆਵਜ਼ਾ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ Bathinda ਦੀ ਅਦਾਲਤ ਵੱਲੋਂ BJP MP kangana ranaut ਨੂੰ ਵੱਡਾ ਝਟਕਾ, ਨਿੱਜੀ ਪੇਸ਼ੀ ਤੋਂ ਛੋਟ ਦੇਣ ਤੋਂ ਕੀਤਾ ਇੰਨਕਾਰ

ਇਸੇ ਤਰ੍ਹਾਂ ਕੱਚੇ ਅਤੇ ਪੱਕੇ ਘਰਾਂ ਦੋਵਾਂ ਲਈ ਮੁਆਵਜ਼ਾ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤਾ ਗਿਆ ਹੈ।ਕੈਬਨਿਟ ਮੰਤਰੀ ਨੇ ਪਸ਼ੂਆਂ ਦੇ ਨੁਕਸਾਨ ‘ਤੇ ਗਾਵਾਂ ਅਤੇ ਮੱਝਾਂ ਵਰਗੇ ਦੁਧਾਰੂ ਪਸ਼ੂਆਂ ਲਈ 37,500 ਰੁਪਏ ਪ੍ਰਤੀ ਪਸ਼ੂ, ਘੋੜਿਆਂ ਅਤੇ ਬਲਦਾਂ ਵਰਗੇ ਗੈਰ-ਦੁਧਾਰੂ ਪਸ਼ੂਆਂ ਲਈ 32,000 ਰੁਪਏ ਪ੍ਰਤੀ ਪਸ਼ੂ, ਵੱਛਿਆਂ, ਗਧੇ ਅਤੇ ਖੱਚਰ ਲਈ ਪ੍ਰਤੀ ਪਸ਼ੂ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਤੱਕ ਦੇ ਵਧੇ ਹੋਏ ਮੁਆਵਜ਼ੇ ਦਾ ਐਲਾਨ ਕੀਤਾ।ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਦੀ ਸਰਗਰਮ ਅਗਵਾਈ ਲਈ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਹਿਲੇ ਦਿਨ ਤੋਂ ਹੀ ਪਾਰਟੀ ਵਰਕਰਾਂ ਨੂੰ ਪ੍ਰਭਾਵਿਤ ਪਿੰਡਾਂ ਤੱਕ ਪਹੁੰਚ ਕਰਨ, ਪਰਿਵਾਰਾਂ ਅਤੇ ਪਸ਼ੂਧਨ ਨੂੰ ਸੁਰੱਖਿਅਤ ਬਾਹਰ ਕੱਢਣ, ਭੋਜਨ, ਰਾਸ਼ਨ ਅਤੇ ਚਾਰੇ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਿਸ਼ਤੀਆਂ ਚਲਾਉਣ ਤੋਂ ਲੈ ਕੇ ਜ਼ਰੂਰੀ ਚੀਜ਼ਾਂ ਦੀ ਸਪਲਾਈ ਕਰਨ ਤੱਕ, ਸਾਡੇ ਵਰਕਰਾਂ ਅਤੇ ਅਧਿਕਾਰੀਆਂ ਨੇ ਚੜ੍ਹਦੀਕਲਾ ਵਿੱਚ ਆਪਣੀਆਂ ਸੇਵਾਵਾਂ ਦੇਣਾ ਜਾਰੀ ਰੱਖਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906314