Sunday, May 17, 2026
Home Blog Page 429

ਮਹਿਲਾ ਉੱਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੁਕਤਸਰ ਪੁਲਿਸ ਨੇ 72 ਘੰਟਿਆਂ ਵਿੱਚ ਕੀਤਾ ਕਾਬੂ

0

Muktsar News: ਮਿਤੀ 25.09.2025 ਨੂੰ ਰਾਤ ਕਰੀਬ 8:00 ਵਜੇ, ਸਿਟੀ ਮਲੌਟ ਪੁਲਿਸ ਥਾਣੇ ਵਿੱਚ ਇੱਕ ਮਹਿਲਾ ਉੱਤੇ ਹੋਏ ਬੇਹੱਦ ਕਠੋਰ ਹਮਲੇ ਬਾਰੇ ਸੂਚਨਾ ਪ੍ਰਾਪਤ ਹੋਈ। ਪੀੜਤ ਨੂੰ ਗੰਭੀਰ ਚੋਟਾਂ ਹੋਣ ਕਾਰਨ ਤੁਰੰਤ ਸਿਵਲ ਹਸਪਤਾਲ ਮਲੌਟ ਵਿੱਚ ਦਾਖਲ ਕਰਵਾਇਆ ਗਿਆ, ਜਿਥੋਂ ਉਸਨੂੰ ਹੋਰ ਇਲਾਜ ਲਈ ਐਮਸ ਬਠਿੰਡਾ ਰੈਫਰ ਕੀਤਾ ਗਿਆ।ਜਾਂਚ ਦੌਰਾਨ ਪਤਾ ਲੱਗਾ ਕਿ ਪੀੜਤਾ ਅਮੀਸ਼ਾ ਪਤਨੀ ਕੋਮਲ ਜੱਗਾ ਵਾਸੀ ਕੈਂਪ ਮਲੌਟ ਆਪਣੇ ਗੁਆਂਢੀਆਂ ਵਿਚਾਲੇ ਹੋ ਰਹੀ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕਰਦੀ ਸੀ। ਇਸ ਗੱਲ ਕਾਰਨ ਦੋਸ਼ੀ ਗੁੱਸੇ ਵਿੱਚ ਆ ਕੇ ਉਸ ਉੱਤੇ ਹਮਲਾ ਕਰ ਗਿਆ ਅਤੇ ਮੌਕੇ ਤੋਂ ਭੱਜ ਗਿਆ। ਹਮਲਾਵਰ ਦੀ ਪਹਿਚਾਣ ਰੋਹਿਤ ਬਠਲਾ ਉਰਫ਼ ਭੂਚੀ ਪੁੱਤਰ ਜੈ ਕ੍ਰਿਸ਼ਨ ਬਠਲਾ, ਨਿਵਾਸੀ ਬੈਕਸਾਈਡ ਡੀ.ਏ.ਵੀ ਕਾਲਜ ਮਲੋਟ ਵਜੋਂ ਹੋਈ। ਪੀੜਤਾ ਦੇ ਬਿਆਨ ਅਧਾਰ ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।ਦੋਸ਼ੀ ਦੇ ਖ਼ਿਲਾਫ਼ ਪਹਿਲਾਂ ਤੋਂ ਹੀ 7 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 3 ਐਕਸਾਈਜ਼ ਐਕਟ ਅਧੀਨ, 2 ਕਤਲ ਦੀ ਕੋਸ਼ਿਸ਼ ਅਤੇ 2 ਜਖ਼ਮੀ ਕਰਨ ਦੇ ਮਾਮਲੇ ਸ਼ਾਮਲ ਹਨ।

ਇਹ ਵੀ ਪੜ੍ਹੋ  Bathinda ਦੀ ਧੀ ਹਿਮਾਚਲ ਪ੍ਰਦੇਸ਼ ‘ਚ ਬਣੀ ਜੱਜ, ਹਾਸਲ ਕੀਤਾ ਅੱਠਵਾਂ ਰੈਂਕ

ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਪੀ. (ਇਨਵੈ.) ਐੱਸ.ਐਮ.ਐੱਸ. ਅਤੇ ਡੀ.ਐੱਸ.ਪੀ. ਮਲੋਟ ਦੀ ਸਿੱਧੀ ਦੇਖ-ਰੇਖ ਹੇਠ ਕਈ ਪੁਲਿਸ ਟੀਮਾਂ ਬਣਾਈਆਂ ਗਈਆਂ। ਤਕਨੀਕੀ ਨਿਗਰਾਨੀ ਅਤੇ ਮਾਨਵੀ ਖੁਫੀਆ ਸੂਝਬੂਝ ਦੀ ਮਦਦ ਨਾਲ ਦੋਸ਼ੀ ਦੇ ਠਿਕਾਣੇ ਦਾ ਪਤਾ ਲਗਾਇਆ ਗਿਆ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਦੋਸ਼ੀ ਨੂੰ 72 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਦੌਰਾਨ ਉਸਨੇ ਪੁਲ ਤੋਂ ਛਾਲ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਕਰਕੇ ਉਸਨੂੰ ਚੋਟ ਆਈ ਅਤੇ ਉਸ ਦੀ ਟੰਗ ਫਰੈਕਚਰ ਹੋ ਗਈ।ਇਹ ਤੁਰੰਤ ਕੀਤੀ ਗਈ ਕਾਰਵਾਈ ਇੱਕ ਵਾਰ ਫਿਰ ਦਰਸਾਉਂਦੀ ਹੈ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮਹਿਲਾਵਾਂ ਵਿਰੁੱਧ ਅਪਰਾਧ ਕਰਨ ਵਾਲਿਆਂ ਪ੍ਰਤੀ “ਜ਼ੀਰੋ ਟਾਲਰੈਂਸ” ਨੀਤੀ ਤੇ ਕਾਇਮ ਹੈ। ਪੁਲਿਸ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਹਿਲਾਵਾਂ ਦੀ ਸੁਰੱਖਿਆ, ਆਤਮ-ਗੌਰਵ ਅਤੇ ਮਰਿਆਦਾ ਦੀ ਰੱਖਿਆ ਲਈ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ  2 ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿਚ 4 ਲੋਕਾਂ ਦੀ ਹੋਈ ਮੌ+ਤ

ਜ਼ਿਲ੍ਹਾ ਪੁਲਿਸ ਗੈਂਗਸਟਰਾਂ, ਹਿੰਸਕ ਤੱਤਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ “ਜ਼ੀਰੋ ਟਾਲਰੈਂਸ” ਨੀਤੀ ਦੀ ਪਾਲਣਾ ਕਰਦੀ ਹੈ। ਜੋ ਵੀ ਵਿਅਕਤੀ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਕਾਨੂੰਨੀ ਤੌਰ ਤੇ ਸਜ਼ਾ ਦਿਵਾਈ ਜਾਵੇਗੀ।ਪੁਲਿਸ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਅਜਿਹੇ ਗੈਰ-ਸਮਾਜਿਕ ਤੱਤਾਂ ਦੀ ਪਹਿਚਾਣ ਅਤੇ ਸੂਚਨਾ ਦੇਣ ਵਿੱਚ ਪੁਲਿਸ ਨਾਲ ਸਹਿਯੋਗ ਕਰਨ ਤਾਂ ਜੋ ਅਸੀਂ ਇਕੱਠੇ ਮਿਲ ਕੇ ਇਕ ਸੁਰੱਖਿਅਤ ਅਤੇ ਸ਼ਾਂਤ ਸਮਾਜ ਦੀ ਰਚਨਾ ਕਰ ਸਕੀਏ।ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ, ਧਮਕੀ, ਗੈਂਗਸਟਰਾਂ ਜਾਂ ਹੋਰ ਗੁਪਤ ਜਾਣਕਾਰੀ ਸਾਂਝੀ ਕਰਨ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 1800-330-1100 ਜਾਰੀ ਕੀਤਾ ਗਿਆ ਹੈ। ਕਾਲਰ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਮਪੁਰਾ ਫ਼ੂਲ ‘ਚ ਨਵਾਂ ਰੇਲਵੇ ਪੁਲ ਦੀ ਖੁਸ਼ੀ ‘ਚ ਲੱਡੂ ਵੰਡਣ ਨੂੰ ਲੈ ਕੇ ਕਾਂਗਰਸ ਤੇ ਪੁਲਿਸ ਪ੍ਰਸ਼ਾਸਨ ‘ਚ ਤਕਰਾਰਬਾਜ਼ੀ

0

Rampura Phul News : ਜ਼ਿਲ੍ਹੇ ਅਧੀਨ ਪੈਂਦੇ ਰਾਮਪੁਰਾ ਫੂਲ ਵਿਖੇ ਬਣਾਏ ਗਏ ਨਵੇਂ ਬਣੇ ਰੇਲਵੇ ਪੁਲ ਦੀ ਖੁਸੀ ‘ਚ ਕਾਂਗਰਸੀ ਵੱਲੋਂ ਲੱਡੂ ਵੰਡਣ ਨੂੰ ਲੈ ਕੇ ਬੀਤੀ ਸ਼ਾਮ ਕਾਂਗਰਸੀਆਂ ਅਤੇ ਪੁਲਿਸ ਵਿਚਕਾਰ ਤਕਰਾਰ ਹੋਣ ਦੀ ਸੂਚਨਾ ਹੈ। ਇਹ ਮਾਮਲਾ ਬੀਤੇ ਕੱਲ ਤੋਂ ਹੀ ਸ਼ੋਸਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦਸਣਾ ਬਣਦਾ ਹੈ ਕਿ ਰਾਮਪੁਰਾ ਸ਼ਹਿਰ ਦੇ ਅੰਦਰ ਲੋਕਾਂ ਦੀ ਸਹੂਲਤ ਲਈ ਕਰੋੜਾਂ ਦੀ ਲਾਗਤ ਨਾਲ ਇੱਕ ਨਵਾਂ ਰੇਲਵੇ ਪੁਲ ਬਣਾਇਆ ਗਿਆ ਹੈ, ਜਿਸਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ Big Breaking & Exclusive; ਬਠਿੰਡਾ ਜੇਲ੍ਹ ‘ਚੋਂ ਦਿਨ-ਦਿਹਾੜੇ ਹਵਾਲਾਤੀ ਹੋਇਆ ਫ਼ਰਾਰ….

ਇਸ ਦੌਰਾਨ ਬੀਤੇ ਕੱਲ ਸਾਬਕਾ ਮੰਤਰੀ ਸ: ਕਾਂਗੜ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀ ਆਗੂਆਂ ਵੱਲੋਂ ਪੁਲ ਦਾ ਕੰਮ ਪੂਰਾ ਹੋਣ ‘ਤੇ ਲੱਡੂ ਵੰਡਣ ਦਾ ਸਮਾਗਮ ਰੱਖਿਆ ਗਿਆ। ਜਿਸਦੇ ਲਈ ਬਕਾਇਦਾ ਕੁਰਸੀਆਂ ਆਦਿ ਵੀ ਲਗਾਈਆਂ ਗਈਆਂ। ਪ੍ਰੰਤੂ ਪੁਲਿਸ ਪ੍ਰਸ਼ਾਸਨ ਨੂੰ ਇਸਦੀ ਭਿਣਕ ਪੈਦਿਆਂ ਹੀ ਇਹ ਪ੍ਰੋਗਰਾਮ ਰੋਕ ਦਿੱਤਾ ਗਿਆ। ਹਾਲਾਂਕਿ ਸ: ਕਾਂਗੜ੍ਹ ਨੇ ਇਸ ਮੌਕੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਦੇ ਦੌਰਾਨ ਸ਼ੁਰੂ ਹੋਇਆ ਇਹ ਪੁਲ ਹੋਣ ਮੁਕੰਮਲ ਹੋ ਚੁੱਕਿਆ ਹੈ, ਜਿਸਦੇ ਚੱਲਦੇ ਇਸਨੂੰ ਲੋਕਾਂ ਲਈ ਜਨਤਕ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਡੀਐਸਪੀ ਫ਼ੂਲ ਪ੍ਰਦੀਪ ਸਿੰਘ ਅਤੇ ਕਾਂਗਰਸੀ ਆਗੂਆਂ ਵਿਚਕਾਰ ਕਾਫ਼ੀ ਗਹਿਮਾ-ਗਹਿਮੀ ਹੋਈ,ਜਿਸਤੋਂ ਬਾਅਦ ਐਸਡੀਐਮ ਸੁਨੀਲ ਕੁਮਾਰ ਵੀ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਦਸਿਆ ਕਿ ਕਿਸੇ ਨੁੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜਤ ਨਹੀਂ ਜਾਵੇਗੀ।

ਇਹ ਵੀ ਪੜ੍ਹੋ 2 ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿਚ 4 ਲੋਕਾਂ ਦੀ ਹੋਈ ਮੌ+ਤ

ਉਹਨਾਂ ਇਹ ਵੀ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਭਵਿੱਖ ਕਿਸੇ ਨੂੰ ਵੀ ਕਾਨੂੰਨ ਨੂੰ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਦੂਜੇ ਪਾਸੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ ਨੇ ਦਾਅਵਾ ਕੀਤਾ ਕਿ ਨਾਂ ਤਾਂ ਉਹ ਪੁਲ ਦਾ ਉਦਘਾਟਨ ਕਰਨ ਆਏ ਸਨ ਤੇ ਨਾਂ ਹੀ ਆਵਾਜ਼ਾਈ ਵਿਚ ਵਿਘਨ ਪਾਉਣ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਾਂ ਹੋਣ ਕਾਰਨ ਲੋਕਾਂ ਨੂੰ ਬਹੁਤ ਵੱਡੀਆਂ ਮੁ਼ਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਚੱਲਦੇ ਹੁਣ ਪੁਲ ਬਣ ਕੇ ਤਿਆਰ ਹੈ ਤਾਂ ਇਸਨੂੰ ਲੋਕਾਂ ਲਈ ਖੋਲ ਦੇਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

2 ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿਚ 4 ਲੋਕਾਂ ਦੀ ਹੋਈ ਮੌ+ਤ

0

kurukshetra News: ਸੋਮਵਾਰ ਸਵੇਰੇ ਹਰਿਆਣਾ ਦੇ ਕੁਰੂਕਸ਼ੇਤਰ ਇਲਾਕੇ ਵਿਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਦੇ ਵਿਚ 4 ਜਣਿਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਕੈਥਲ ਰੋਡ ‘ਤੇ ਵਾਪਰਿਆਂ, ਜਿੱਥੇ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਿਆ ਹੈਕਿ ਇੱਕ ਕਾਰ ‘ਚ ਸਵਾਰ ਪ੍ਰਵਾਰ, ਜਿਸਦਾ ਇਸ ਹਾਦਸੇ ਵਿਚ ਵੱਧ ਨੁਕਸਾਨ ਹੋਇਆ ਹੈ, ਮਾਤਾ ਦੇ ਦਰਸ਼ਨ ਕਰਕੇ ਵਾਪਸ ਆ ਰਿਹਾ ਸੀ। ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big Breaking & Exclusive; ਬਠਿੰਡਾ ਜੇਲ੍ਹ ‘ਚੋਂ ਦਿਨ-ਦਿਹਾੜੇ ਹਵਾਲਾਤੀ ਹੋਇਆ ਫ਼ਰਾਰ….

0

Bathinda News: ਸੂਬੇ ਦੀ ਹਾਈ ਮੈਕਸੀਮੱਮ ਸੁਰੱਖਿਆ ਵਾਲੀ ਜੇਲ੍ਹ ਮੰਨੀਂ ਜਾਂਦੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਦਿਨ-ਦਿਹਾੜੇ ਇੱਕ ਹਵਾਲਾਤੀ ਦੇ ਫ਼ਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਅਦਾਰਾ ਪੰਜਾਬੀ ਖਬਰਸਾਰ ਵੈਬਸਾਈਟ ਨੂੰ ਮਿਲੀ ਸੂਚਨਾ ਮੁਤਾਬਕ ਚੋਰੀ ਦੇ ਕੇਸ ਵਿਚ ਜੇਲ੍ਹ ਵਿਚ ਬੰਦ ਹਵਾਲਾਤੀ ਤਿਲਕ ਰਾਜ਼ ਸ਼ਨੀਵਾਰ ਦੁਪਿਹਰ 1 ਵਜੇਂ ਜੇਲ੍ਹ ਵਿਚੋਂ ਕੰਧ ਟੱਪ ਕੇ ਫ਼ਰਾਰ ਹੋਇਆ ਪ੍ਰੰਤੂ ਦੋ ਦਿਨ ਬੀਤਣ ਦੇ ਬਾਵਜੂਦ ਉਸਦਾ ਹਾਲੇ ਤੱਕ ਕੋਈ ਥਹੁ-ਪਤਾ ਨਹੀਂ ਲੱਗਾ। ਜਿੱਥੇ ਫ਼ਰਾਰ ਹੋਏ ਹਵਾਲਾਤੀ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ, ਉਥੇ ਜੇਲ੍ਹ ਵਿਭਾਗ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਈ.ਜੀ ਜੇਲ੍ਹ ਦੀ ਅਗਵਾਈ ਹੇਠ ਇੱਕ ਵਿਸ਼ੇਸ ਜਾਂਚ ਟੀਮ ਬਣਾ ਦਿੱਤੀ ਹੈ।

ਇਹ ਵੀ ਪੜ੍ਹੋ  Bathinda ਦੀ ਅਦਾਲਤ ਵੱਲੋਂ BJP MP kangana ranaut ਨੂੰ ਵੱਡਾ ਝਟਕਾ, ਨਿੱਜੀ ਪੇਸ਼ੀ ਤੋਂ ਛੋਟ ਦੇਣ ਤੋਂ ਕੀਤਾ ਇੰਨਕਾਰ

ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਣਪਾਲ ਸਿੰਘ ਨੇ ਪੁਸ਼ਟੀ ਕਰਦਿਆਂ ਦਸਿਆ ਕਿ,”ਆਈ.ਜੀ ਜੇਲ੍ਹ ਰੂਪ ਕੁਮਾਰ ਅਰੋੜਾ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਰੀਪੋਰਟ ਦੇ ਆਧਾਰ ‘ਤੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।” ਉਧਰ, ਬਠਿੰਡਾ ਪੁਲਿਸ ਦੇ ਇੱਕ ਉੱਚ ਅਧਿਕਾਰੀ ਨੇ ਵੀ ਦਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਸਿਕਾਇਤ ਉਪਰ ਤਿਲਕ ਰਾਜ ਵਿਰੁਧ ਥਾਣਾ ਕੈਂਟ ਵਿਚ ਪਰਚਾ ਦਰਜ਼ ਕੀਤਾ ਗਿਆ ਹੈ ਤੇ ਉਸਦੀ ਭਾਲ ਜਾਰੀ ਹੈ। ਪਤਾ ਲੱਗਿਆ ਹੈ ਕਿ ਤਿਲਕ ਰਾਜ ਵਿਰੁਧ ਸਿਟੀ ਪੁਲਿਸ ਨੇ ਚੋਰੀ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਸੀ ਜਿਸਦੇ ਵਿਚ ਉਸਨੂੰ ਹੁਣ ਜੇਲ੍ਹ ਭੇਜਿਆ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਿਰ ਖੜ੍ਹਾ ਹੋਵੇਗਾ ਪੰਜਾਬ! ‘ਮਿਸ਼ਨ ਚੜ੍ਹਦੀਕਲਾ’ ਰਾਹੀਂ ਪੰਜਾਬ ਸਰਕਾਰ ਨੇ ਦੁਨੀਆ ਨੂੰ ਦਿੱਤਾ ਸੰਦੇਸ਼

0

Punjab News: ਗੁਰੂਆਂ ਦੀ ਧਰਤੀ ਪੰਜਾਬ, ਜੋ ਹਮੇਸ਼ਾ ‘ਚੜ੍ਹਦੀਕਲਾ’ ਦੀ ਭਾਵਨਾ ਨਾਲ ਭਰੀ ਰਹਿੰਦੀ ਹੈ, ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਬਾਅਦ ਵੀ ਡਟੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਦਾ ਮਕਸਦ ਪੰਜਾਬ ਨੂੰ ਸਿਰਫ਼ ਸੰਕਟ ਵਿੱਚੋਂ ਕੱਢਣਾ ਹੀ ਨਹੀਂ, ਸਗੋਂ ਇਸ ਨੂੰ ਮੁੜ ਤੋਂ ਖੁਸ਼ਹਾਲੀ ਅਤੇ ਤਰੱਕੀ ਦੀ ਸਿਖਰ ‘ਤੇ ਲੈ ਜਾਣਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਰਾਹਤ ਅਤੇ ਮੁੜ ਵਸੇਬੇ ਤੋਂ ਅੱਗੇ ਵੱਧ ਕੇ, ਪੰਜਾਬ ਦੇ ਭਵਿੱਖ ਨੂੰ ਸੰਵਾਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ, “ਸਾਡੇ ਕਿਸਾਨਾਂ ਨੇ ਮੁੜ ਤੋਂ ਖੇਤੀ ਕਰਨੀ ਹੈ, ਬੱਚਿਆਂ ਨੇ ਦੁਬਾਰਾ ਸਕੂਲ ਜਾਣਾ ਹੈ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੇ ਆਪਣੇ ਘਰ ਮੁੜ ਤੋਂ ਵਸਾਉਣੇ ਹਨ।”

ਇਹ ਵੀ ਪੜ੍ਹੋ ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਇਹ ਮਿਸ਼ਨ ਪੰਜਾਬੀਆਂ ਦੀ ਆਪਸੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ‘ਤੇ ਅਧਾਰਿਤ ਹੈ। ਦੇਸ਼-ਵਿਦੇਸ਼ ਵਿੱਚ ਵਸੇ ਪੰਜਾਬੀ ਇਸ ਮੁਹਿੰਮ ਦਾ ਹਿੱਸਾ ਬਣ ਕੇ ਖੁੱਲ੍ਹੇ ਦਿਲ ਨਾਲ ਸਹਿਯੋਗ ਦੇ ਰਹੇ ਹਨ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਮੁਸ਼ਕਲ ਸਮੇਂ ਵਿੱਚ ਵੀ ਪੰਜਾਬ ਦੇ ਲੋਕ ਇੱਕਜੁੱਟ ਖੜ੍ਹੇ ਹਨ।’ਮਿਸ਼ਨ ਚੜ੍ਹਦੀਕਲਾ’ ਲੋਕਾਂ ਦੇ ਸਹਿਯੋਗ ‘ਤੇ ਅਧਾਰਿਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਇੱਕਜੁੱਟ ਖੜ੍ਹੇ ਰਹਿੰਦੇ ਹਨ। ਹੜ੍ਹ ਵਰਗੀ ਮੁਸੀਬਤ ਦਾ ਸਾਹਮਣਾ ਵੀ ਉਨ੍ਹਾਂ ਨੇ ਮਿਲ ਕੇ ਕੀਤਾ। ਦੇਸ਼-ਵਿਦੇਸ਼ ਵਿੱਚ ਵਸੇ ਪੰਜਾਬੀ ਇਸ ਮੁਹਿੰਮ ਨਾਲ ਜੁੜ ਕੇ ਮਦਦ ਕਰ ਰਹੇ ਹਨ। ਮੁੱਖ ਮੰਤਰੀ ਨੇ ਯੂਨੀਅਨ ਬੈਂਕ ਆਫ਼ ਇੰਡੀਆ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ 2 ਕਰੋੜ ਰੁਪਏ ਦੇ ਕੇ ਇਸ ਚੰਗੇ ਕੰਮ ਵਿੱਚ ਆਪਣਾ ਸਾਥ ਦਿੱਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਜਿਵੇਂ ਕਿ ਮੁੱਖ ਮੰਤਰੀ ਨੇ ਕਿਹਾ, “ਤੁਹਾਡੇ 10 ਰੁਪਏ ਵੀ 10 ਕਰੋੜ ਦੇ ਬਰਾਬਰ ਹਨ।” ਇਹ ਮਦਦ ਸਿਰਫ਼ ਪੈਸੇ ਦੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਪਿਆਰ ਅਤੇ ਇੱਕਜੁੱਟਤਾ ਦੀ ਨਿਸ਼ਾਨੀ ਹੈ।ਪੰਜਾਬ ਸਰਕਾਰ ਨੇ ਇਸ ਮਿਸ਼ਨ ਲਈ ਪੂਰੀ ਤਿਆਰੀ ਕੀਤੀ ਹੈ। ਮੁੱਖ ਮੰਤਰੀ ਦੇ ਦਫ਼ਤਰ ਵਿੱਚ ਇੱਕ ਖਾਸ ਵਾਰ ਰੂਮ ਬਣਾਇਆ ਗਿਆ ਹੈ, ਜੋ ‘ਮਿਸ਼ਨ ਚੜ੍ਹਦੀਕਲਾ’ ਦੇ ਹਰ ਕੰਮ ‘ਤੇ ਸਿੱਧੀ ਨਜ਼ਰ ਰੱਖੇਗਾ। ਖੁਦ ਮੁੱਖ ਮੰਤਰੀ ਰੋਜ਼ਾਨਾ ਇਸ ਦੀ ਨਿਗਰਾਨੀ ਕਰ ਰਹੇ ਹਨ। ਇਸ ਤੋਂ ਇਲਾਵਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਅਤੇ ਜਾਨਵਰਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਜਿਨ੍ਹਾਂ ਕਿਸਾਨਾਂ ਦੀ ਫ਼ਸਲ ਖਰਾਬ ਹੋਈ ਹੈ, ਉਨ੍ਹਾਂ ਨੂੰ ਵੀ ਸਰਕਾਰ ਮੁਆਵਜ਼ਾ ਦੇਵੇਗੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

ਇਹ ਸਾਰੇ ਕਦਮ ਦਿਖਾਉਂਦੇ ਹਨ ਕਿ ਸਰਕਾਰ ਸਿਰਫ਼ ਗੱਲਾਂ ਨਹੀਂ, ਸਗੋਂ ਕੰਮ ਕਰ ਰਹੀ ਹੈ।’ਮਿਸ਼ਨ ਚੜ੍ਹਦੀਕਲਾ’ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਇੱਕ ਸਮੂਹਿਕ ਯਤਨ ਹੈ। ਇਹ ਪੰਜਾਬ ਦੀ ਉਸ ਭਾਵਨਾ ਨੂੰ ਦਰਸਾਉਂਦਾ ਹੈ ਕਿ ਅਸੀਂ ਮਿਲ ਕੇ ਹਰ ਚੁਣੌਤੀ ਦਾ ਸਾਹਮਣਾ ਕਰ ਸਕਦੇ ਹਾਂ। ਇਹ ਮਿਸ਼ਨ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਆਪਣੇ ਰਾਜ ਨੂੰ ਮੁੜ ਤੋਂ ਬਣਾਉਣ ਦਾ ਮੌਕਾ ਦੇ ਰਿਹਾ ਹੈ। ਇਹ ਇੱਕ ਅਜਿਹਾ ਕਦਮ ਹੈ ਜੋ ਦੱਸਦਾ ਹੈ ਕਿ ਪੰਜਾਬ ਹਾਰ ਨਹੀਂ ਮੰਨਦਾ, ਸਗੋਂ ਹਮੇਸ਼ਾ ‘ਚੜ੍ਹਦੀਕਲਾ’ ਵਿੱਚ ਰਹਿੰਦਾ ਹੈ।ਇਸ ਮਿਸ਼ਨ ਨਾਲ ਜੁੜੀ ਵਧੇਰੇ ਜਾਣਕਾਰੀ www.rangla.punjab.gov.in ‘ਤੇ ਉਪਲਬਧ ਹੈ, ਜਿੱਥੇ ਲੋਕ ਇਸ ਨੇਕ ਕੰਮ ਵਿੱਚ ਆਪਣਾ ਯੋਗਦਾਨ ਦੇ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਰਤ ਮਿਲਾਪ ਦਾ ਭਾਵਨਾਤਮਕ ਪ੍ਰਦਰਸ਼ਨ ਦਰਸ਼ਕਾਂ ਲਈ ਬਣਿਆ ਇੱਕ ਅਭੁੱਲ ਪਲ

0

Mohali News: ਸ਼੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ ਫੇਜ਼ 1 ਮੋਹਾਲੀ ਦੁਆਰਾ ਕੱਲ੍ਹ ਰਾਤ ਪੇਸ਼ ਕੀਤਾ ਗਿਆ ਭਾਰਤ ਮਿਲਾਪ ਦਾ ਭਾਵਨਾਤਮਕ ਪ੍ਰਦਰਸ਼ਨ ਦਰਸ਼ਕਾਂ ਲਈ ਇੱਕ ਅਭੁੱਲ ਪਲ ਸਾਬਤ ਹੋਇਆ। ਇਸ ਮੌਕੇ ਵੈੱਬਇਨਫੋ ਦੇ ਮਾਲਕ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਮੁੱਖ ਮਹਿਮਾਨ ਸਨ।ਜਿਵੇਂ ਹੀ ਰਾਮ ਅਤੇ ਭਰਤ ਆਹਮੋ-ਸਾਹਮਣੇ ਹੋਏ, ਮਾਹੌਲ ਭਾਵੁਕ ਹੋ ਗਿਆ। ਭਰਤ ਦੇ ਰਾਮ ਦੇ ਪੈਰਾਂ ‘ਤੇ ਡਿੱਗਣ ਅਤੇ ਰਾਮ ਨੂੰ ਜੱਫੀ ਪਾਉਣ ਦਾ ਦ੍ਰਿਸ਼ ਇੰਨਾ ਭਾਵੁਕ ਸੀ ਕਿ ਪੰਡਾਲ ਵਿੱਚ ਮੌਜੂਦ ਬਹੁਤ ਸਾਰੇ ਦਰਸ਼ਕ ਹੰਝੂਆਂ ਨਾਲ ਭਰ ਗਏ।ਇਸ ਦੌਰਾਨ “ਜੈ ਸ਼੍ਰੀ ਰਾਮ” ਅਤੇ “ਭਾਰਤ ਲਾਲਾ ਕੀ ਜੈ” ਦੇ ਜੈਕਾਰਿਆਂ ਨੇ ਦਰਸ਼ਕਾਂ ਵਿੱਚ ਗੂੰਜਦੇ ਮਾਹੌਲ ਨੂੰ ਹੋਰ ਵੀ ਸ਼ਰਧਾਮਈ ਬਣਾ ਦਿੱਤਾ।

ਇਹ ਵੀ ਪੜ੍ਹੋ Bathinda ਦੀ ਧੀ ਹਿਮਾਚਲ ਪ੍ਰਦੇਸ਼ ‘ਚ ਬਣੀ ਜੱਜ, ਹਾਸਲ ਕੀਤਾ ਅੱਠਵਾਂ ਰੈਂਕ

ਦਰਸ਼ਕਾਂ ਨੇ ਖੜ੍ਹੇ ਹੋ ਕੇ ਭਰਾਵਾਂ ਦੇ ਪੁਨਰ-ਮਿਲਨ ਦਾ ਸਵਾਗਤ ਕੀਤਾ। ਨਾਟਕ ਦਾ ਸਭ ਤੋਂ ਦਿਲ ਨੂੰ ਛੂਹ ਲੈਣ ਵਾਲਾ ਪਲ ਉਹ ਸੀ ਜਦੋਂ ਭਰਤ ਨੇ ਭਗਵਾਨ ਸ਼੍ਰੀ ਰਾਮ ਨੂੰ ਅਯੁੱਧਿਆ ਵਾਪਸ ਜਾਣ ਦੀ ਅਪੀਲ ਕੀਤੀ।ਪਰ ਰਾਮ ਨੇ ਆਪਣੇ ਪਿਤਾ ਦੇ ਬਚਨ ਦੀ ਪਾਲਣਾ ਕਰਨ ‘ਤੇ ਜ਼ੋਰ ਦਿੱਤਾ। ਫਿਰ ਭਰਤ ਨੇ ਰਾਮ ਦੇ ਜੁੱਤੇ ਅਯੁੱਧਿਆ ਦੇ ਸਿੰਘਾਸਣ ‘ਤੇ ਰੱਖਣ ਦਾ ਫੈਸਲਾ ਕੀਤਾ। ਕੁਰਬਾਨੀ ਅਤੇ ਸ਼ਰਧਾ ਦੇ ਇਸ ਕਾਰਜ ਨੇ ਸਾਰਿਆਂ ਦੇ ਦਿਲ ਨੂੰ ਛੂਹ ਲਿਆ।ਦਰਸ਼ਕਾਂ ਨੇ ਤਾੜੀਆਂ ਅਤੇ ਜੈਕਾਰਿਆਂ ਨਾਲ ਕਲਾਕਾਰਾਂ ਦਾ ਸਵਾਗਤ ਕੀਤਾ। ਕਮੇਟੀ ਦੇ ਪ੍ਰਧਾਨ ਆਸ਼ੂ ਸੂਦ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਕਸ਼ਮਣ ਮੋਰਚਾ, ਮੇਘਨਾਦ ਦਾ ਕਤਲ, ਲੰਕਾ ਸਾੜਨ ਅਤੇ ਹੋਰ ਵੱਡੇ ਪ੍ਰੋਗਰਾਮਾਂ ਦਾ ਮੰਚਨ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਜਵਾਨਾਂ ਨੂੰ ਲੈਣਾ ਚਾਹੀਦਾ ਨਸ਼ਾ ਮੁਕਤ ਸਮਾਜ ਸਿਰਜਣ ਦਾ ਪ੍ਰਣ, ਨਸ਼ਾ ਮੁਕਤ ਸਮਾਜ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਮੇਅਰ ਪਦਮਜੀਤ ਸਿੰਘ ਮਹਿਤਾ

0

👉ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 118ਵੇਂ ਜਨਮ ਦਿਹਾੜੇ ‘ਤੇ ਸਹਾਰਾ ਜਨਸੇਵਾ ਦੀ ਅਗਵਾਈ ਹੇਠ ਮੇਅਰ ਨੇ ਕੀਤਾ ਸ਼ਹੀਦਾਂ ਨੂੰ ਨਮਨ
Bathinda News: ਸਹਾਰਾ ਜਨਸੇਵਾ ਵੱਲੋਂ ਪ੍ਰਧਾਨ ਸ੍ਰੀ ਵਿਜੇ ਗੋਇਲ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 118ਵਾਂ ਜਨਮ ਦਿਹਾੜਾ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਸਹਾਰਾ ਜਨਸੇਵਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਸ੍ਰੀ ਵਿਜੇ ਗੋਇਲ, ਸ੍ਰੀ ਐਮ.ਐਮ. ਬਹਿਲ, ਸ੍ਰੀ ਟੇਕ ਚੰਦ, ਸ੍ਰੀ ਜੱਗਾ ਕੁਮਾਰ, ਸ੍ਰੀ ਬਲਦੇਵ ਸਿੰਘ, ਵਾਰਡ ਨੰਬਰ 17 ਦੇ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਮੌਜੂਦ ਸੱਜਣਾਂ ਨੇ ਮੇਅਰ ਸ੍ਰੀ ਮਹਿਤਾ ਦਾ ਫੁੱਲਾਂ ਦੀ ਵਰਖਾ ਕਰਕੇ ਸਨਮਾਨ ਕੀਤਾ।ਸਮਾਗਮ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਹੋਰ ਪਤਵੰਤਿਆਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਹਿਨਾ ਕੇ ਉਨ੍ਹਾਂ ਨੂੰ ਸ਼ਰਧਾ ਨਾਲ ਯਾਦ ਕੀਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਇਸੇ ਲੜੀ ਵਿੱਚ, ਮੇਅਰ ਨੇ ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਸਿੰਘ ਦੇ ਬੁੱਤ ‘ਤੇ ਵੀ ਫੁੱਲਾਂ ਦੇ ਹਾਰ ਪਹਿਨਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਨਾਮ ਦਾ ਕੇਕ ਵੀ ਕੱਟਿਆ ਗਿਆ।ਆਪਣੇ ਸੰਬੋਧਨ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦਾ ਕਰਜ਼ ਕੌਮ ਕਦੇ ਵੀ ਨਹੀਂ ਚੁਕਾ ਸਕਦੀ, ਜਿਨ੍ਹਾਂ ਨੇ ਬਹੁਤ ਛੋਟੀ ਉਮਰ ਵਿੱਚ ਭਾਰਤ ਮਾਤਾ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਨੇ ਮੁਸਕਰਾਹਟ ਨਾਲ ਫਾਂਸੀ ਦੇ ਫੰਦੇ ਨੂੰ ਚੁੰਮਿਆ ਅਤੇ ਆਪਣੇ ਖੂਨ ਨਾਲ ਆਜ਼ਾਦੀ ਦੀ ਨੀਂਹ ਮਜ਼ਬੂਤ ਕੀਤੀ।

ਇਹ ਵੀ ਪੜ੍ਹੋ ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਮੇਅਰ ਸ੍ਰੀ ਮਹਿਤਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਸਮਾਜ ਵਿੱਚੋਂ ਨਸ਼ਾਖੋਰੀ ਸਮੇਤ ਹੋਰ ਬੁਰਾਈਆਂ ਨੂੰ ਖਤਮ ਕਰਨ ਲਈ ਅਗਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੱਜ, ਸ਼ਹੀਦ ਭਗਤ ਸਿੰਘ ਦੇ 118ਵੇਂ ਜਨਮ ਦਿਨ ‘ਤੇ, ਸਾਨੂੰ ਸਾਰਿਆਂ ਨੂੰ ਸਮਾਜ ਨੂੰ ਨਸ਼ਾ ਮੁਕਤ ਬਣਾ ਕੇ ਇੱਕ ਆਦਰਸ਼ ਸਮਾਜ ਸਥਾਪਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ, ਤਾਂ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਸਿਰਜ ਸਕੀਏ।”ਇਸ ਮੌਕੇ ‘ਤੇ “ਸ਼ਹੀਦ ਭਗਤ ਸਿੰਘ ਅਮਰ ਰਹੇ”, “ਰਾਜਗੁਰੂ-ਸੁਖਦੇਵ ਅਮਰ ਰਹੇ” ਅਤੇ “ਵੰਦੇ ਮਾਤਰਮ” ਦੇ ਨਾਅਰਿਆਂ ਨਾਲ ਅਸਮਾਨ ਗੂੰਜ ਉੱਠਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੀ ਧੀ ਹਿਮਾਚਲ ਪ੍ਰਦੇਸ਼ ‘ਚ ਬਣੀ ਜੱਜ, ਹਾਸਲ ਕੀਤਾ ਅੱਠਵਾਂ ਰੈਂਕ

0

Bathinda News: ਬਠਿੰਡਾ ਜ਼ਿਲ੍ਹੇ ਦੇ ਕਸਬਾ ਮੋੜ ਮੰਡੀ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ਲ ਸਰਵਿਸਿਜ਼ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਅੱਠਵਾਂ ਰੈਂਕ ਹਾਸਲ ਕਰਕੇ ਜੱਜ ਬਣਨ ਦਾ ਮਾਣ ਪ੍ਰਾਪਤ ਕੀਤਾ। ਬਠਿੰਡਾ ਬਾਰ ਐਸੋਸੀਏਸ਼ਨ ਦੀ ਮੈਂਬਰ ਰਹੀ ਤਾਨੀਆ ਦੀ ਇਸ ਪ੍ਰਾਪਤੀ ‘ਤੇ ਮੋੜ ਮੰਡੀ ਤੋਂ ਇਲਾਵਾ ਬਠਿੰਡਾ ਦੇ ਲੋਕਾਂ ਨੂੰ ਵੀ ਵੱਡਾ ਮਾਣ ਹਾਸਲ ਹੋ ਰਿਹਾ, ਜਿਸਨੇ ਪੂਰੇ ਇਲਾਕੇ ਵਿਚ ਜ਼ਿਲ੍ਹੇ ਅਤੇ ਪੰਜਾਬ ਸੂਬੇ ਦਾ ਨਾਮ ਵੀ ਰੋਸ਼ਨ ਕੀਤਾ ਹੈ। ਤਾਨੀਆ ਨੇ ਆਪਣੀ ਸਫਲਤਾ ਦਾ ਸੇਹਰਾ ਆਪਣੇ ਪਿਤਾ ਰਾਕੇਸ ਕੁਮਾਰ ਅਤੇ ਮਾਤਾ ਰੇਖਾ ਰਾਣੀ ਨੂੰ ਦਿੱਤਾ ਹੈ। ਨਤੀਜੇ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।ਬਠਿੰਡਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਤਾਨੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਮੌੜ ਮੰਡੀ ਦਾ ਨਾਮ ਸਾਰੇ ਦੇਸ਼ ਵਿਚ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਜਿਕਰਯੋਗ ਹੈ ਕਿ ਇਸ ਵਾਰ ਦੀ ਪ੍ਰੀਖਿਆ ਵਿਚ 425 ਉਮੀਦਵਾਰਾਂ ਨੇ ਲਿਖਤੀ ਪੇਪਰ ਪਾਸ ਕੀਤਾ ਸੀ, ਜਿਨ੍ਹਾਂ ਵਿਚੋਂ 63 ਨੂੰ ਇੰਟਰਵਿਊ ਲਈ ਚੁਣਿਆ ਗਿਆ। ਅੰਤ ਵਿੱਚ 21 ਵਿਦਿਆਰਥੀਆਂ ਦੀ ਚੋਣ ਜੱਜ ਬਣਨ ਲਈ ਹੋਈ ਜਿਸ ’ਚ ਤਾਨੀਆ ਅੱਠਵੇਂ ਸਥਾਨ ’ਤੇ ਰਹੀ।ਤਾਨੀਆ ਨੇ ਆਪਣੀ ਮੁੱਢਲੀ ਪੜ੍ਹਾਈ ਐਮ.ਐਸ.ਡੀ. ਸਕੂਲ ਮੌੜ ਤੋਂ, ਦਸਵੀਂ ਤੇ ਬਾਰਹਵੀਂ ਸੇਂਟ ਜੇਵੀਅਰ ਸਕੂਲ ਬਠਿੰਡਾ ਤੋਂ ਕੀਤੀ। ਉਸ ਵਲੋਂ ਐਲ.ਐਲ.ਬੀ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ ਅਤੇ ਇਸ ਸਮੇਂ ਤਾਨੀਆ ਐਲ.ਐਲ.ਐਮ. ਕਰ ਰਹੀ ਹੈ। ਤਾਨੀਆ ਨੇ ਕਿਹਾ ਕਿ ਬਚਪਨ ਤੋਂ ਹੀ ਉਸਦਾ ਸੁਪਨਾ ਜੱਜ ਬਣ ਕੇ ਸਮਾਜ ਨੂੰ ਇਨਸਾਫ਼ ਦਿਉਣਾ ਸੀ।ਇਸ ਸਫਲਤਾ ’ਤੇ ਮੌੜ ਮੰਡੀ ਦੇ ਧਾਰਮਿਕ, ਸਮਾਜ ਸੇਵੀ ਤੇ ਵਪਾਰਕ ਵਰਗਾਂ ਵੱਲੋਂ ਤਾਨੀਆ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

Punjab News:ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ ਵਿੱਚ ਜਿੱਥੇ ਕਲਾਕਾਰਾਂ ਨੂੰ ਅਕਸਰ ਗੈਂਗਵਾਰ ਅਤੇ ਅਪਰਾਧਕ ਗਤੀਵਿਧੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਪੰਜਾਬ ਵਿੱਚ ਹਾਲਾਤ ਹੁਣ ਪੂਰੀ ਤਰ੍ਹਾਂ ਬਦਲ ਚੁੱਕੇ ਹਨ।ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੁਰੱਖਿਆ ਅਤੇ ਸ਼ਾਂਤੀ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਪੁਲਿਸ ਦੀ ਤਤਪਰਤਾ ਨੇ ਨਾ ਸਿਰਫ ਆਮ ਲੋਕਾਂ, ਸਗੋਂ ਕਲਾਕਾਰਾਂ ਵਿੱਚ ਵੀ ਇਹ ਭਰੋਸਾ ਪੈਦਾ ਕੀਤਾ ਹੈ ਕਿ ਉਹ ਪੰਜਾਬ ਵਿੱਚ ਬਿਨਾ ਕਿਸੇ ਡਰ ਦੇ ਆਪਣੀ ਜ਼ਿੰਦਗੀ ਅਤੇ ਕਰੀਅਰ ਨੂੰ ਅੱਗੇ ਵਧਾ ਸਕਦੇ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਪੰਜਾਬ ਪੁਲਿਸ ਨੇ ਪਿਛਲੇ ਕੁਝ ਸਮੇਂ ਵਿੱਚ ਕਈ ਗੈਂਗਸਟਰਨਾਂ ਅਤੇ ਅਪਰਾਧਕ ਗਿਰੋਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਹੈ। ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ। ਇਹੀ ਕਾਰਨ ਹੈ ਕਿ ਹੁਣ ਕਲਾਕਾਰਾਂ ਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਮਾਹੌਲ ਪਹਿਲਾਂ ਨਾਲੋਂ ਕਿਤੇ ਵੱਧ ਬਿਹਤਰ ਅਤੇ ਸੁਰੱਖਿਅਤ ਹੋ ਗਿਆ ਹੈ।ਕਨੇਡਾ ਵਿੱਚ ਵੱਸਦੇ ਪੰਜਾਬੀ ਕਲਾਕਾਰਾਂ ਨੂੰ ਅਕਸਰ ਅਸੁਰੱਖਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਗੈਂਗਵਾਰ ਕਾਰਨ ਉਹ ਦਬਾਅ ਅਤੇ ਡਰ ਵਿੱਚ ਜੀਊਂਦੇ ਹਨ। ਇਸਦੇ ਉਲਟ ਪੰਜਾਬ ਵਿੱਚ ਉਨ੍ਹਾਂ ਨੂੰ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਵਿਚਕਾਰ ਸੁਰੱਖਿਆ ਅਤੇ ਆਪਣਾਪਨ ਦੋਵੇਂ ਮਿਲਦੇ ਹਨ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

ਮਸ਼ਹੂਰ ਗਾਇਕ ਕਰਨ ਔਜਲਾ ਨੇ ਵੀ ਹਾਲ ਹੀ ਵਿੱਚ ਕਿਹਾ ਕਿ, “ਕਨੇਡਾ ਵਿੱਚ ਅਸੁਰੱਖਿਆ ਮਹਿਸੂਸ ਹੁੰਦੀ ਹੈ, ਪਰ ਪੰਜਾਬ ਵਿੱਚ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਵਜ੍ਹਾ ਨਾਲ ਜ਼ਿਆਦਾ ਸੁਰੱਖਿਅਤ ਮਹਿਸੂਸ ਕਰਦਾ ਹਾਂ।” ਉੱਥੇ ਹੀ ਗਾਇਕ ਮਨਕੀਰਤ ਔਲਖ ਨੇ ਇਕ ਇੰਟਰਵਿਊ ਵਿੱਚ ਕਿਹਾ ਕਿ, “ਜੇ ਪੰਜਾਬ ਪੁਲਿਸ ਵਰਗੀ ਪੁਲਿਸ ਕਨੇਡਾ ਵਿੱਚ ਵੀ ਹੋਵੇ ਤਾਂ ਉੱਥੇ ਗੈਂਗਸਟਰਵਾਦ ਖ਼ਤਮ ਹੋ ਜਾਏ। ਭਾਰਤ ਦੀ ਸਭ ਤੋਂ ਸਟ੍ਰੌਂਗਸਟ ਪੁਲਿਸ ਪੰਜਾਬ ਪੁਲਿਸ ਹੈ।” ਉਨ੍ਹਾਂ ਦੇ ਇਹ ਸ਼ਬਦ ਨਾ ਸਿਰਫ ਪੰਜਾਬ ਪੁਲਿਸ ਦੀ ਤਾਕਤ ਸਗੋਂ ਕਲਾਕਾਰਾਂ ਦੇ ਡੂੰਘੇ ਭਰੋਸੇ ਨੂੰ ਵੀ ਦਰਸਾਉਂਦੇ ਹਨ।ਮੁੱਖ ਮੰਤਰੀ ਮਾਨ ਦੀ ਸਰਕਾਰ ਦਾ ਸਾਫ਼ ਕਹਿਣਾ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਕਿਸੇ ਵੀ ਕੀਮਤ ਤੇ ਟੁੱਟਣ ਨਹੀਂ ਦਿੱਤਾ ਜਾਵੇਗਾ। ਚਾਹੇ ਕਲਾਕਾਰ ਹੋਣ ਜਾਂ ਆਮ ਨਾਗਰਿਕ, ਸਭ ਦੀ ਸੁਰੱਖਿਆ ਸਰਕਾਰ ਅਤੇ ਪੁਲਿਸ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸੇ ਦ੍ਰਿੜ੍ਹ ਨਿਸ਼ਚੇ ਅਤੇ ਪੰਜਾਬ ਪੁਲਿਸ ਦੀ ਤਾਕਤ ਕਾਰਨ ਅੱਜ ਕਲਾਕਾਰ ਖੁੱਲ੍ਹ ਕੇ ਕਹਿ ਰਹੇ ਹਨ ਕਿ ਪੰਜਾਬ ਵਿੱਚ ਉਹਨਾਂ ਨੂੰ ਸਭ ਤੋਂ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

👉ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਲੋਕਾਂ ਨੂੰ ਜਲਦ ਕੀਤਾ ਜਾਵੇਗਾ ਸਮਰਪਿਤ
👉ਖਟਕੜ ਕਲਾਂ ਵਿਖੇ ਸਥਾਪਿਤ 100 ਫੁੱਟ ਉੱਚਾ ਤਿਰੰਗਾ ਝੰਡਾ ਲੋਕਾਂ ਨੂੰ ਸਮਰਪਿਤ ਕੀਤਾ
Khatkar Kalan (Shaheed Bhagat Singh Nagar):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਮਹਾਨ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ ‘ਤੇ ਅਜਾਇਬ ਘਰ ਵਿੱਚ ਸਥਾਪਿਤ ਕੀਤਾ ਗਿਆ 100 ਫੁੱਟ ਉੱਚਾ ਤਿਰੰਗਾ ਝੰਡਾ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ 30 x 20 ਫੁੱਟ ਆਕਾਰ ਦਾ ਕੌਮੀ ਝੰਡਾ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਹਿੱਸਾ ਹੈ, ਜੋ ਸਾਰਿਆਂ ਲਈ ਸਤਿਕਾਰਤ ਇਸ ਸਥਾਨ ਦਾ ਮਾਣ-ਸਨਮਾਨ ਹੋਰ ਵਧਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਬਹੁਤ ਜਲਦ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਕੰਪਲੈਕਸ ਸ਼ਹੀਦ-ਏ-ਆਜ਼ਮ ਨੂੰ ਨਿਮਰ ਸ਼ਰਧਾਂਜਲੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਰੇ ਇਲਾਜ਼ ਗਾਇਕ ਰਾਜਵੀਰ ਜਾਵੰਦਾ ਦੇ ਪ੍ਰਵਾਰ ਨਾਲ ਕੀਤੀ ਮੁਲਾਕਾਤ

ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਭਾਰਤ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਗੁਲਾਮੀ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਜੈਕਟ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਪਹਿਲ ਦਾ ਉਦੇਸ਼ ਸਾਡੀ ਮਿੱਟੀ ਦੇ ਮਹਾਨ ਸਪੂਤ ਦੀ ਬੇਮਿਸਾਲ ਵਿਰਾਸਤ ਨੂੰ ਸੰਭਾਲਣਾ ਅਤੇ ਵੱਧ ਤੋਂ ਵੱਧ ਪ੍ਰਫੁੱਲਤ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੰਪਲੈਕਸ ਸਿਰਫ਼ ਇੱਕ ਸਮਾਰਕ ਨਹੀਂ, ਸਗੋਂ ਇੱਕ ਵਿਲੱਖਣ ਅਨੁਭਵ ਹੋਵੇਗਾ ਕਿਉਂਕਿ ਇਹ ਸੈਲਾਨੀਆਂ ਨੂੰ ਮਾਤ ਭੂਮੀ ਲਈ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ, ਉਨ੍ਹਾਂ ਦੀ ਡੂੰਘੀ ਸੂਝ-ਬੂਝ ਅਤੇ ਦਲੇਰਾਨਾ ਭਾਵਨਾ ਬਾਰੇ ਨੇੜਿਓਂ ਜਾਣਨ ਦਾ ਮੌਕਾ ਦੇਵੇਗਾ।

ਇਹ ਵੀ ਪੜ੍ਹੋ ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਸ ਸਮਾਰਕ ਵਿੱਚ ਇੱਕ ਗ੍ਰੈਂਡ ਥੀਮੈਟਿਕ ਗੇਟ, ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਉਨ੍ਹਾਂ ਦੇ ਜੱਦੀ ਘਰ ਨਾਲ ਜੋੜਦਾ 350 ਮੀਟਰ ਲੰਬੀ ਵਿਰਾਸਤੀ ਲਾਂਘਾ ਹੋਵੇਗਾ, ਜੋ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਨੂੰ ਮੂਰਤੀ-ਕਲਾ, 2ਡੀ/3ਡੀ ਕੰਧ ਕਲਾ ਰਾਹੀਂ ਬਿਆਨ ਕਰਦਿਆਂ ਬਸਤੀਵਾਦੀ ਯੁੱਗ ਦੇ ਭਾਰਤ ਦੇ ਸਾਰ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਇਸ ਵਿੱਚ 700 ਸੀਟਾਂ ਵਾਲਾ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਆਡੀਟੋਰੀਅਮ ਵੀ ਹੋਵੇਗਾ ਅਤੇ ਨਾਲ ਹੀ ਸ਼ਹੀਦ ਭਗਤ ਸਿੰਘ ਦੇ ਲਾਇਲਪੁਰ (ਹੁਣ ਪਾਕਿਸਤਾਨ ਵਿੱਚ) ਵਿਚਲੇ ਜੱਦੀ ਘਰ ਦਾ ਇਕ ਮਾਡਲ ਵੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਰਾਸਤੀ ਗਲੀ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਦੀ ਝਲਕ ਬਾਖੂਬੀ ਢੰਗ ਨਾਲ ਪੇਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਖਟਕੜ ਕਲਾਂ ਵਿਖੇ ਮਹਾਨ ਸ਼ਹੀਦ ਦੇ ਜੱਦੀ ਘਰ ਨੂੰ ਸੁਰੱਖਿਅਤ ਢੰਗ ਨਾਲ ਬਹਾਲ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸੈਲਾਨੀਆਂ ਨੂੰ ਪਿਛਲੇ ਸਮੇਂ ‘ਚ ਲਿਜਾ ਕੇ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਇਨਕਲਾਬੀ ਜੋਸ਼ ਦਾ ਸਾਖੀ ਬਣਾਉਣ ਲਈ ਉਨ੍ਹਾਂ ਦੇ ਅਦਾਲਤੀ ਮੁਕੱਦਮੇ ਦੀ ਡਿਜੀਟਲ ਝਲਕ ਵੀ ਤਿਆਰ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੌਜੂਦਾ ਲਾਇਬ੍ਰੇਰੀ ਦਾ ਵੀ ਆਧੁਨਿਕਰਨ ਅਤੇ ਡਿਜੀਟਾਈਜ਼ ਕੀਤਾ ਜਾ ਰਿਹਾ ਹੈ ਤਾਂ ਜੋ ਇਸਦੇ ਅਨੁਭਵ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੰਪਲੈਕਸ ਵਿਖੇ ਹੋਰ ਸਹੂਲਤਾਂ ਵਿੱਚ ਇੱਕ ਟੂਰਿਸਟ ਫੈਸੀਲੀਟੇਸ਼ਨ ਸੈਂਟਰ, ਬਾਗਬਾਨੀ ਲੈਂਡਸਕੇਪਿੰਗ, ਸੰਗੀਤਕ ਫੁਹਾਰਾ ਅਤੇ ਢੁਕਵੀਂ ਪਾਰਕਿੰਗ ਥਾਂ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਕਿ ਉਹ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਕਾਇਮ ਰੱਖੇ।

ਇਹ ਵੀ ਪੜ੍ਹੋ ਪੰਜਾਬ ਵਿੱਚ ‘ਸਾਂਝੀ ਜ਼ਮੀਨ’ ‘ਤੇ ਕਬਜ਼ਾ ਕਰਨ ਲਈ ਬਿਲਡਰਾਂ ਨੂੰ ਹੁਣ ਭਰਨਾ ਪਵੇਗਾ ਚਾਰ ਗੁਣਾ ਜੁਰਮਾਨਾ ਪਿੰਡ ਵਾਸੀਆਂ ਨੂੰ ਮਿਲਣਗੇ ਉਨ੍ਹਾਂ ਦੇ ਬਣਦੇ ਹੱਕ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੇ-ਆਜ਼ਮ ਭਗਤ ਸਿੰਘ ਕੋਈ ਆਮ ਵਿਅਕਤੀ ਨਹੀਂ ਸਗੋਂ ਇੱਕ ਸੋਚ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਯਤਨ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਕੇਂਦਰਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਮੰਤਰੀ ਮੰਡਲ ਨੇ ਖਟਕੜ ਕਲਾਂ ਦੀ ਇਸ ਪਵਿੱਤਰ ਧਰਤੀ ‘ਤੇ ਅਹੁਦੇ ਦੀ ਸਹੁੰ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ ਕਿ 23 ਮਾਰਚ, 2022 ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ‘ਤੇ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਸੀ, ਜੋ ਭ੍ਰਿਸ਼ਟਾਚਾਰ ਵਿਰੁੱਧ ਜੰਗ ਦੀ ਸ਼ੁਰੂਆਤ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸਏਐਸ ਨਗਰ (ਮੋਹਾਲੀ) ਦੇ ਪ੍ਰਵੇਸ਼ ਦੁਆਰ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 30 ਫੁੱਟ ਉੱਚਾ ਬੁੱਤ ਉਨ੍ਹਾਂ ਦੇ ਸਨਮਾਨ ਵਿੱਚ ਸਥਾਪਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਵਿਚ ਕੇਂਦਰੀ ਖਰੀਦ ਏਜੰਸੀ ਦੀ ਗੈਰ-ਹਾਜ਼ਰੀ ਵਿਚ ਚਿੱਟੇ ਸੋਨੇ ਦੀ MSP ਤੋਂ ਘੱਟ ਕੀਮਤ ‘ਤੇ ਖਰੀਦ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦਾ ਵੀ ਫੈਸਲਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕ ਇਨ੍ਹਾਂ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈ ਕੇ ਸੂਬੇ ਦੀ ਸੇਵਾ ਕਰਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਨ੍ਹਾਂ ਇਨਕਲਾਬੀ ਆਗੂਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾ ਭੇਟ ਕੀਤੀ ਅਤੇ ਮਹਾਨ ਸ਼ਹੀਦ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਮਹਾਨ ਸ਼ਹੀਦ ਦੀ ਤਸਵੀਰ ਦੀ ਰੰਗੋਲੀ ਬਣਾਉਣ ਵਾਲੀ ਮਜਾਰਾ ਢੀਂਗਰੀਆਂ ਦੀ 11ਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਰਾਜੂ ਨੂੰ ਸਾਬਸ਼ੀ ਵੀ ਦਿੱਤੀ।ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906339