Home Blog Page 43

ਵਿਦਿਆਰਥੀਆਂ ਦੀ ਕਲਾ ਤੇ ਸਿਰਜਣਾਤਮਕਤਾ ਨੇ ਬੰਨ੍ਹਿਆ ਰੰਗ,PAU ਦੇ ਅੰਤਰ-ਕਾਲਜ ਯੁਵਕ ਮੇਲੇ ਦੇ ਮੰਚੀ ਮੁਕਾਬਲੇ ਸ਼ੁਰੂ

0

Ludhiana News: PAU ਵਿਚ ਜਾਰੀ ਅੰਤਰ-ਕਾਲਜ ਯੁਵਕ ਮੇਲੇ ਵਿੱਚ ਦੂਜੇ ਗੇੜ ਦੇ ਮੰਚੀ ਮੁਕਾਬਲੇ ਅੱਜ ਡਾ. ਅਮਰਜੀਤ ਸਿੰਘ ਖਹਿਰਾ ਓਪਨ ਏਅਰ ਥੀਏਟਰ ਵਿਖੇ ਸ਼ੁਰੂ ਹੋਏ। ਇਸ ਯੁਵਕ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਸ਼ਾਮਲ ਹੋਏ। ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ। ਇਸ ਮੌਕੇ ਡਾ. ਵੀ.ਬੀ. ਪਟੇਲ, ਆਡੀਸ਼ਨਲ ਡਾਇਰੈਕਟਰ ਜਰਨਲ (ਬਾਗਬਾਨੀ), ਆਈ.ਸੀ.ਏ.ਆਰ, ਡਾ. ਸਤਿਬੀਰ ਸਿੰਘ ਗੋਸਲ, ਸਾਬਕਾ ਵਾਈਸ ਚਾਂਸਲਰ, ਪੀ.ਏ.ਯੂ, ਡਾ. ਜੇ.ਪੀ.ਸ਼ਰਮਾ, ਸਾਬਕਾ ਵਾਈਸ ਚਾਂਸਲਰ, ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ ਐਗਰੀਕਲਚਰਲ ਅਤੇ ਟੈਕਨਾਲੋਜੀ, ਜੰਮੂ, ਡਾ. ਅਸ਼ੋਕ ਕੁਮਾਰ, ਮੈਂਬਰ ਪ੍ਰਬੰਧਕੀ ਬੋਰਡ ਪੀ.ਏ.ਯੂ, ਯੂਨੀਵਰਸਿਟੀ ਦੇ ਉੱਚ ਅਧਿਕਾਰੀ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਸਹਿਬਾਨ ਵੀ ਇਸ ਮੌਕੇ ਹਾਜ਼ਰ ਸਨ।ਮੁੱਖ ਮਹਿਮਾਨ ਸ. ਹਰਪਾਲ ਸਿੰਘ ਚੀਮਾ, ਵਿੱਤ, ਕਰ ਤੇ ਆਬਕਾਰੀ ਮੰਤਰੀ, ਪੰਜਾਬ ਨੇ ਆਪਣੇ ਸੰਬੋਧਨ ਵਿੱਚ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਲੋਕ-ਕਲਾਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਪੀ.ਏ.ਯੂ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸਭਿਆਚਾਰਕ ਝਾਕੀਆਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ। ਉਨ੍ਹਾਂ ਪੀ.ਏ.ਯੂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ 👉ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਇਸ ਮੌਕੇ ਸ. ਚੀਮਾ ਨੇ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦੇ ਹੋਰ ਵਿਕਾਸ ਅਤੇ ਸੁਧਾਰ ਲਈ ਹਰ ਸੰਭਵ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੁਵਕ ਮੇਲਿਆਂ ਦਾ ਮਕਸਦ ਕੇਵਲ ਮੰਚ ’ਤੇ ਸੰਗੀਤ, ਨਾਚ ਜਾਂ ਰੰਗਮੰਚ ਦੀਆਂ ਪੇਸ਼ਕਾਰੀਆਂ ਕਰਵਾਉਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀਆਂ ਪ੍ਰਦਾਨ ਕਰਨਾ ਨਹੀਂ, ਬਲਕਿ ਉਨ੍ਹਾਂ ਨੂੰ ਚੰਗੇ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਇਸ ਪ੍ਰਸੰਗ ਵਿੱਚ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਲਾਵਾਂ ਮਨੁੱਖ ਨੂੰ ਅਨੁਸ਼ਾਸਨਬੱਧ ਬਣਾਉਂਦੀਆਂ ਹਨ। ਵਿਦਿਆਰਥੀਆਂ ਨੂੰ ਆਪਣੀ ਪੇਸ਼ਕਾਰੀ ਰਾਹੀਂ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਦੂਜਿਆਂ ਦੀ ਕਲਾ ਅਤੇ ਪ੍ਰਤਿਭਾ ਦਾ ਸਨਮਾਨ ਕਰਨਾ ਵੀ ਸਿੱਖਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਵੱਖ-ਵੱਖ ਕਾਲਜਾਂ ਦੇ 500 ਤੋਂ ਵੱਧ ਵਿਦਿਆਰਥੀ ਇਸ ਯੁਵਕ ਮੇਲੇ ਵਿੱਚ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੀ ਕਲਾ, ਸਿਰਜਣਾਤਮਕਤਾ ਅਤੇ ਪ੍ਰਤਿਭਾ ਦੇ ਪ੍ਰਗਟਾਵੇ ਲਈ ਇੱਕ ਸਾਂਝਾ ਮੰਚ ਪ੍ਰਦਾਨ ਕਰ ਰਿਹਾ ਹੈ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਉਨ੍ਹਾਂ ਦੱਸਿਆ ਕਿ ਅੱਜ ਸੋਲੋ ਨਾਚ, ਪੱਛਮੀ ਸਮੂਹ ਗਾਨ, ਲਾਈਟ ਵੋਕਲ ਸੋਲੋ, ਦੋਗਾਣਾ ਗੀਤ, ਭਾਰਤੀ ਸਮੂਹ ਗਾਨ ਅਤੇ ਨਾਚ ਕਲਾ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਅੰਤ ਵਿੱਚ, ਅਪਰ ਨਿਰਦੇਸ਼ਕ ਸੰਚਾਰ ਅਤੇ ਮਿਲਖ ਅਫ਼ਸਰ, ਪੀ.ਏ.ਯੂ., ਡਾ. ਤੇਜਿੰਦਰ ਸਿੰਘ ਰਿਆੜ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ, ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਦੀ ਵੱਡੀ ਹਾਜ਼ਰੀ ਅਤੇ ਉਤਸ਼ਾਹ ਨੇ ਸਮਾਗਮ ਦੀ ਰੌਣਕ ਵਧਾਈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਲੋਕ ਕਲਾਵਾਂ ਦੀਆਂ ਪੇਸ਼ਕਾਰੀਆਂ ਵਿੱਚ ਦਿਖਾਈ ਪ੍ਰਤਿਭਾ ਅਤੇ ਪੰਜਾਬੀ ਵਿਰਸੇ ਨਾਲ ਉਨ੍ਹਾਂ ਦੇ ਲਗਾਅ ਦੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਆਪਣੀਆਂ ਰਵਾਇਤਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਡਾ. ਅਜਮੇਰ ਸਿੰਘ ਢੱਟ, ਨਿਰੇਦਸ਼ਕ ਖੋਜ, ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਾਸਾਰ ਸਿੱਖਿਆ, ਡਾ. ਹਰਮਿੰਦਰ ਸਿੰਘ, ਡੀਨ ਪੋਸਟ ਗਰੈਜੂਰੇਟ ਸਟੱਡੀਜ਼, ਡ. ਚਰਨਜੀਤ ਔਲਖ, ਡੀਨ ਖੇਤੀਬਾੜੀ, ਡਾ. ਰਿਸ਼ੀ ਇੰਦਰ ਸਿੰਘ ਗਿੱਲ, ਡੀਨ ਹੌਰਟੀਕਲਚਰ, ਡਾ. ਕਮਲ ਵੱਤਾ, ਡੀਨ, ਬੇਸਿਕ ਸਾਇੰਸ, ਡਾ. ਕਿਰਨ ਬੈਂਸ, ਡੀਨ ਕਮਿਊਨਿਟੀ ਸਾਇੰਸ, ਡਾ. ਰੁਪਿੰਦਰ ਕੌਰ ਤੂਰ, ਸਹਿਯੋਗੀ ਨਿਰਦੇਸ਼ਕ ਸੱਭਿਆਚਾਰ, ਡਾ. ਵਿਸ਼ਾਲ ਬੈਕਟਰ ਅਤੇ ਸ. ਸਤਵੀਰ ਸਿੰਘ, ਰਜਿਸਟਰਿੰਗ ਅਫਸਰ ਹਾਜਰ ਸਨ।

ਇਹ ਵੀ ਪੜ੍ਹੋ 👉ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਪੀ.ਏ.ਯੂ ਦੇ ਅੰਤਰ-ਕਾਲਜ ਯੁਵਕ ਮੇਲੇ ਦੇ ਚੌਥੇ ਦਿਨ ਵਿਰਾਸਤੀ ਅਤੇ ਸਾਹਿਤਕ ਕਲਾਵਾਂ ਹੋਏ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਹਨ:
ਬੁਣਾਈ- 1. ਰਿਧਿਮਾ ਜੈਨ, ਕਮਿਊਨਿਟੀ ਸਾਇੰਸ ਕਾਲਜ, 2. ਸਿਮਰਨਜੀਤ ਕੌਰ, ਖੇਤੀਬਾੜੀ ਕਾਲਜ, 3. ਗਗਨਦੀਪ ਕੌਰ, ਬਾਗਬਾਨੀ ਕਾਲਜ
ਗੁੱਡੀਆਂ ਪਟੋਲੇ ਬਣਾਉਣਾ- 1. ਜਸਪ੍ਰੀਤ ਕੌਰ, ਕਮਿਊਨਿਟੀ ਸਾਇੰਸ ਕਾਲਜ, 2. ਅਸ਼ਮੀਨ ਕੌਰ, ਖੇਤੀਬਾੜੀ ਕਾਲਜ, 3. ਰਵਨੀਤ ਕੌਰ, ਕਮਿਊਨਿਟੀ ਸਾਇੰਸ ਕਾਲਜ
ਦਸੂਤੀ ਦੀ ਕਢਾਈ- 1. ਜਸਲੀਨ ਕੌਰ ਭੁੱਲਰ, ਖੇਤੀਬਾੜੀ ਕਾਲਜ, 2. ਗੁਰਨੂਰ ਕੌਰ, ਕਮਿਊਨਿਟੀ ਸਾਇੰਸ ਕਾਲਜ, 3. ਟਵਿੰਕਲ ਬੈਂਸ – ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ
ਪੱਖੀ ਬੁਣਨਾ- 1. ਨਵਦੀਪ ਕੌਰ, ਕਮਿਊਨਿਟੀ ਸਾਇੰਸ ਕਾਲਜ, 2. ਸੌਗਾਤ ਠੁਕਰਾਲ, ਕਮਿਊਨਿਟੀ ਸਾਇੰਸ ਕਾਲਜ, 3. ਨਵਜੋਤ ਕੌਰ, ਬੇਸਿਕ ਸਾਇੰਸ ਕਾਲਜ
ਫੁਲਕਾਰੀ ਕੱਢਣਾ- 1. ਸੁਖਮਨਜੋਤ ਕੌਰ, ਕਮਿਊਨਿਟੀ ਸਾਇੰਸ ਕਾਲਜ, 2. ⁠ਜਫੀਕਾ ਕੰਬੋਜ, ਖੇਤੀਬਾੜੀ ਕਾਲਜ, 3. ਹਰਪ੍ਰੀਤ ਕੌਰ, ਬੇਸਿਕ ਸਾਇੰਸ ਕਾਲਜ
ਵਾਦ- ਵਿਵਾਦ- 1. ਕਮਿਊਨਿਟੀ ਸਾਇੰਸ ਕਾਲਜ, 2. ਬਾਗਬਾਨੀ ਕਾਲਜ, 3. ਬੇਸਿਕ ਸਾਇੰਸ ਕਾਲਜ
ਸਿਰਜਨਾਤਮਕ ਲੇਖਣ (ਕਵਿਤਾ)- 1. ਰਮਨਜੋਤ ਕੌਰ, ਕਮਿਊਨਿਟੀ ਸਾਇੰਸ ਕਾਲਜ, 2. ਆਯੁਸ਼, ਖੇਤੀਬਾੜੀ ਕਾਲਜ, 3. ਨਵਰੀਤ ਕੌਰ, ਬੇਸਿਕ ਸਾਇੰਸ ਕਾਲਜ
ਸਿਰਜਨਾਤਮਕ ਲੇਖਣ (ਲੇਖ)- 1. ਤਸ਼ਮੀਨ ਕੌਰ, ਬੇਸਿਕ ਸਾਇੰਸ ਕਾਲਜ, 2. ਪ੍ਰਭਜੋਤ ਕੌਰ, ਖੇਤੀਬਾੜੀ ਕਾਲਜ, 3. ਹਰਪ੍ਰੀਤ ਕੌਰ, ਕਮਿਊਨਿਟੀ ਸਾਇੰਸ ਕਾਲਜ
ਸਿਰਜਨਾਤਮਕ ਲੇਖਣ (ਕਹਾਣੀ)- 1. ਭਵਯ ਕੁਮਾਰ ਬੋਰਾਹ, ਖੇਤੀਬਾੜੀ ਕਾਲਜ, 2. ਪੁਣਿਆ ਸੂਦ, ਕਮਿਊਨਿਟੀ ਸਾਇੰਸ ਕਾਲਜ, 3. ਕਾਤਯਨੀ ਕਿਸਨੋਰ, ਬੇਸਿਕ ਸਾਇੰਸ ਕਾਲਜ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Bibiwala Road Bathinda ਵਿਖੇ ਸਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ

0

Bathinda News: Silver Oaks School Bibiwala Road Bathinda ਵੱਲੋਂ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੋਭਾ ਵਧਾਉਣ ਲਈ ਮੁੱਖ ਮਹਿਮਾਨਾਂ ਵਜੋਂ ਡਾH ਜਗਜੀਤ ਸਿੰਘ ਧੂਰੀ, ਪ੍ਰਧਾਨ, ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ (Fਂਸ਼)। ਜੁਆਇੰਟ ਐਸੋਸੀਏਸ਼ਨ ਆਫ਼ ਕਾਲਜ ਦੇ ਪ੍ਰਧਾਨ ਅਤੇ ਆਪਣਾ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ; ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਸ੍ਰੀਮਤੀ ਮਾਲਵਿੰਦਰ ਕੌਰ ਸਿੱਧੂ, ਪਿੰ੍ਰਸੀਪਲ ਮੈਡਮ ਨੀਲਮ ਵਰਮਾ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਨੀਰੂ ਗੋਇਲ ਦੀ ਹਾਜ਼ਰੀ ਰਹੀ।ਇਸ ਮੌਕੇ ਸਕੂਲ ਨੂੰ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਸ਼ਜ਼ਛ) ਦੇ ਪ੍ਰਸਿੱਧ ਹਾਕੀ ਕੋਚ ਸ੍ਰੀ ਰਾਜਵੰਤ ਸਿੰਘ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰਨ ਰਾਜਵਿੰਦਰ ਕੌਰ ਦੀ ਹਾਜ਼ਰੀ ਦਾ ਵੀ ਮਾਣ ਪ੍ਰਾਪਤ ਹੋਇਆ। ਸਕੂਲ ਦੇ ਚਾਰਾਂ ਸਦਨਾਂ ਵੱਲੋਂ ਮਾਰਚ ਪਾਸਟ ਕਰਦੇ ਹੋਏ ਮੁੱਖ ਮਹਿਮਾਨਾਂ ਨੂੰ ਸਲਾਮੀ ਦਿੱਤੀ ਗਈ।

ਇਹ ਵੀ ਪੜ੍ਹੋ 👉Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

ਘੋੜਿਆਂ ਦਾ ਪ੍ਰਦਰਸ਼ਨ ਅਤੇ ਤੀਰਅੰਦਾਜ਼ੀ ਇਸ ਵਾਰ ਖਿੱਚ ਦਾ ਮੁੱਖ ਕੇਂਦਰ ਰਹੇ। ਇਸ ਮੌਕੇ ਵਿਿਦਆਰਥੀਆਂ ਨੇ 100 ਮੀਟਰ ਦੌੜ, ਰਿਲੇਅ ਦੌੜ, ਹਰਡਲਜ਼ ਦੌੜ ਅਤੇ ਰੱਸਾਕਸ਼ੀ ਮੁਕਾਬਲਿਆਂ ਵਿੱਚ ਭਾਗ ਲਿਆ।ਜੇਤੂ ਸਦਨ ਨੇ ਸਪੋਰਟਸ ਟਰਾਫੀ ਆਪਣੇ ਨਾਮ ਕੀਤੀ।ਮੁੱਖ ਮਹਿਮਾਨਾਂ ਵੱਲੋਂ ਜੇਤੂ ਵਿਿਦਆਰਥੀਆਂ ਨੂੰ ਮੈਡਲ ਤਕਸੀਮ ਕੀਤੇ ਗਏ। ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਨੇ ਵਿਿਦਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ,‘‘ ਖੇਡਾਂ ਸਾਨੂੰ ਅਨੁਸ਼ਾਸਨ,ਸਹਿਯੋਗ, ਮਿਹਨਤ ਅਤੇ ਟੀਮ ਭਾਵਨਾ ਦੀ ਸਿੱਖਿਆ ਦਿੰਦੀਆਂ ਹਨ ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਚਮਕਦੇ ਭਵਿੱਖ ਦੀ ਕਾਮਨਾ ਕੀਤੀ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਮੈਡਮ ਨੀਲਮ ਵਰਮਾ ਜੀ ਨੇ ਸਾਰਿਆਂ ਦਾ ਧੰਨਵਾਦ ਕੀਤਾ।ਸਮਾਗਮ ਦੇ ਅੰਤ ਵਿੱਚ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ, ਜਿਸ ਨੇ ਸਾਰੇ ਦਰਸ਼ਕਾਂ ਨੂੰ ਝੰੂਮਣ ਲਈ ਮਜਬੂਰ ਕਰ ਦਿੱਤਾ।ਇਸ ਤਰ੍ਹਾਂ ਸਲਾਨਾ ਖੇਡ ਦਿਵਸ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਰਾਸ਼ਟਰੀ ਗਾਨ ਨਾਲ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

0

👉ਕਿਸਾਨਾਂ ਨੇ ਸਾਲ 2026-27 ਦੇ ਸੀਜ਼ਨ ਦੌਰਾਨ 201 ਕਰੋੜ ਰੁਪਏ ਦੀ ਸਬਸਿਡੀ ਦੇ ਲਾਭ ਨਾਲ 22 ਹਜ਼ਾਰ ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਖ਼ਰੀਦੀਆਂ, ਮਸ਼ੀਨਾਂ ਦੀ ਖਰੀਦ ‘ਚ ਪਿਛਲੇ ਸਾਲ ਦੇ ਮੁਕਾਬਲੇ 73 ਫ਼ੀਸਦ ਵਾਧਾ ਦਰਜ: ਖੁੱਡੀਆਂ
Agriculture News:ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325.35 ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ, ਜਿਸ ਬਦੌਲਤ ਹੁਣ ਸੂਬੇ ਵਿੱਚ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਾਂ ਉਪਲਬਧ ਹਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ—ਜੋ ਸਾਲ 2022 ਵਿੱਚ 49,922 ਮਾਮਲਿਆਂ ਤੋਂ ਘਟ ਕੇ ਸਾਲ 2025 ਵਿੱਚ ਮਹਿਜ਼ 5,114 ਰਹਿ ਗਈਆਂ।ਪਿਛਲੇ ਤਕਰੀਬਨ ਸਾਢੇ ਚਾਰ ਸਾਲਾਂ ਦੇ ਅੰਕੜੇ ਜਾਰੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਰਕਾਰ ਇਸ ਮੁਹਿੰਮ ਵਿੱਚ ਕੋਈ ਢਿੱਲ ਨਹੀਂ ਵਰਤ ਰਹੀ। ਸਾਲ 2026-27 ਦੇ ਸੀਜ਼ਨ ਲਈ ਕਿਸਾਨਾਂ ਨੇ ਲਗਭਗ 201 ਕਰੋੜ ਰੁਪਏ ਦੀ ਸਬਸਿਡੀ ਦਾ ਲਾਭ ਲੈਂਦਿਆਂ 22,763 ਸੀ.ਆਰ.ਐੱਮ. ਮਸ਼ੀਨਾਂ ਖ਼ਰੀਦ ਲਈਆਂ ਹਨ, ਜਿਸ ਨਾਲ ਪੰਜਾਬ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਇਹ ਪਿਛਲੇ ਸਾਲ ਦੌਰਾਨ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ 13,147 ਮਸ਼ੀਨਾਂ ਦੇ ਮੁਕਾਬਲੇ 67 ਫ਼ੀਸਦੀ ਦੇ ਵੱਡੇ ਵਾਧੇ ਨੂੰ ਦਰਸਾਉਂਦਾ ਹੈ।ਸ. ਖੁੱਡੀਆਂ ਨੇ ਕਿਹਾ, “ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਵਿੱਤੀ ਤੰਗੀ ਕਾਰਨ ਕੋਈ ਵੀ ਕਿਸਾਨ ਵਾਤਾਵਰਣ-ਪੱਖੀ ਖੇਤੀ ਢੰਗ ਅਪਣਾਉਣ ਤੋਂ ਪਿੱਛੇ ਨਾ ਰਹੇ।” ਉਨ੍ਹਾਂ ਕਿਹਾ ਕਿ ਸਾਲ 2022-23 ਤੋਂ ਹੁਣ ਤੱਕ 1325 ਕਰੋੜ ਰੁਪਏ ਤੋਂ ਵੱਧ ਦੇ ਖ਼ਰਚ ਨਾਲ 94,000 ਤੋਂ ਵੱਧ ਸੀ.ਆਰ.ਐੱਮ. ਮਸ਼ੀਨਾਂ ਮੁਹੱਈਆ ਕਰਵਾਉਣਾ ਪੰਜਾਬ ਦੀ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਸਾਫ਼ ਤੇ ਸਵੱਛ ਵਾਤਾਵਰਣ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਮੁਹਿੰਮ ਦੇ ਸਾਲ-ਵਾਰ ਵੇਰਵੇ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 2022-23 ਦੌਰਾਨ 27,250 ਮਸ਼ੀਨਾਂ ਲਈ 279.96 ਕਰੋੜ ਰੁਪਏ, 2023-24 ਵਿੱਚ 13,179 ਮਸ਼ੀਨਾਂ ਲਈ 168.88 ਕਰੋੜ ਰੁਪਏ ਸਬਸਿਡੀ, 2024-25 ਵਿੱਚ 18,117 ਮਸ਼ੀਨਾਂ ਲਈ 259.81 ਕਰੋੜ ਰੁਪਏ ਅਤੇ 2025-26 ਦੌਰਾਨ 13,147 ਮਸ਼ੀਨਾਂ ਲਈ 415.7 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।ਪਰਾਲੀ ਸਾੜਨ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਅਤੇ ਜਨਤਕ ਸਿਹਤ ਦੀ ਰਾਖੀ ਲਈ ਸਬਸਿਡੀ ‘ਤੇ ਮਿਲਣ ਵਾਲੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ।

ਇਹ ਵੀ ਪੜ੍ਹੋ 👉ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ,ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਸਾਲ 2026-27 ਲਈ 22,000 ਤੋਂ ਵੱਧ ਮਸ਼ੀਨਾਂ ਦੀ ਸਮੇਂ ਸਿਰ ਖ਼ਰੀਦ ਨੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਇਸ ਮੰਤਵ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿਸਾਨਾਂ ਲਈ ਪਰਾਲੀ ਨੂੰ ਅੱਗ ਲਾਏ ਬਿਨਾਂ ਇਸਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗਾ।ਸਰਕਾਰ ਦੀ ਕਿਸਾਨ-ਪੱਖੀ ਪਹੁੰਚ ‘ਤੇ ਜ਼ੋਰ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਮਰੱਥ ਬਣਾਉਣ ਲਈ ਕਸਟਮ ਹਾਇਰਿੰਗ ਸੈਂਟਰ (ਸੀ.ਐੱਚ.ਸੀ.) ਦੇ 75 ਫ਼ੀਸਦੀ ਫੰਡ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀਏਸੀਐਸ) ਲਈ ਰਾਖਵੇਂ ਰੱਖੇ ਗਏ ਹਨ, ਜਦਕਿ ਵਿਆਪਕ ਆਈ.ਈ.ਸੀ. ਮੁਹਿੰਮ ਤਹਿਤ ਬਾਇਓ-ਡੀਕੰਪੋਜ਼ਰ ਦੀ ਵਰਤੋਂ ਲਈ 6 ਕਰੋੜ ਰੁਪਏ ਰੱਖੇ ਗਏ ਹਨ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਨਿਰਧਾਰਤ ਵੰਡ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਕਿਸਾਨਾਂ ਲਈ ਇਨ-ਸੀਟੂ (ਖੇਤ ਵਿੱਚ ਹੀ) ਅਤੇ ਐਕਸ-ਸੀਟੂ (ਖੇਤ ਤੋਂ ਬਾਹਰ) ਪਰਾਲੀ ਪ੍ਰਬੰਧਨ ਮਸ਼ੀਨਰੀ ਤੱਕ ਪਹੁੰਚ ਆਸਾਨ ਹੋਈ ਹੈ। ਇਸ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ ਕਿਉਂਕਿ ਇਸ ਸਾਲ 846 ਪੀ.ਏ.ਸੀ.ਐਸ. ਨੂੰ 3,247 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਕਿ ਪਿਛਲੇ ਸਾਲ 300 ਪੀ.ਏ.ਸੀ.ਐਸ. ਨੂੰ ਦਿੱਤੀਆਂ ਗਈਆਂ 1,262 ਮਸ਼ੀਨਾਂ ਦੇ ਮੁਕਾਬਲੇ ਵੱਡੇ ਵਾਧੇ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ,ਪਰ ਕੁਝ ਨਹੀਂ ਲੱਭ ਰਿਹਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਭਾਜਪਾ ਅਤੇ ਇਸ ਦੀਆਂ ਏਜੰਸੀਆਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਅਸੀਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ ਛੱਡਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਭਾਜਪਾ ਦੀ ਛਾਪੇਮਾਰੀ ਅਤੇ ਧੱਕੇਸ਼ਾਹੀ ‘ਆਪ` ਨੂੰ ਨਹੀਂ ਰੋਕ ਸਕਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਰਾਹੁਲ ਗਾਂਧੀ ਰੈਲੀਆਂ ਕਰਨ ਲਈ ਆਜ਼ਾਦ ਹਨ, ਜਮਹੂਰੀ ਹੱਕਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉‘ਆਪ` ਸਰਕਾਰ ਬਿਹਤਰ ਸਕੂਲਾਂ, ਸਿਹਤ ਸੰਭਾਲ ਅਤੇ ਖੇਡ ਸਹੂਲਤਾਂ ਰਾਹੀਂ ਪੰਜਾਬ ਦੀ ਕਾਇਆ-ਕਲਪ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਿਆਸੀ ਵਿਰੋਧੀ ਸਾਜ਼ਿਸ਼ਾਂ ਘੜ ਸਕਦੇ ਹਨ, ਪਰ ਸਾਡਾ ਧਿਆਨ ਵਿਕਾਸ ਅਤੇ ਲੋਕ ਭਲਾਈ `ਤੇ ਹੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh\Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਭਾਜਪਾ ਅਤੇ ਇਸ ਦੀਆਂ ਏਜੰਸੀਆਂ ਭਾਵੇਂ ਜਿੰਨੇ ਮਰਜ਼ੀ ਛਾਪੇ ਮਾਰ ਲੈਣ, ਪਰ ਕੋਈ ਵੀ ਚੀਜ਼ ‘ਆਪ ਸਰਕਾਰ ਨੂੰ ਪੰਜਾਬ ਦੇ ਲੋਕਾਂ ਲਈ ਦਿਨ-ਰਾਤ ਮਿਹਨਤ ਕਰਨ ਤੋਂ ਨਹੀਂ ਰੋਕ ਸਕਦੀ। ‘ਆਪ` ਵਿਧਾਇਕ ਡਾ. ਅਮਨਦੀਪ ਕੌਰ ਦੇ ਘਰ ਹੋਈ ਛਾਪੇਮਾਰੀ ਤੇ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਵਿਰੋਧ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਪਰ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰ ਰਹੇ ‘ਆਪ ਆਗੂਆਂ ਵਿਰੁੱਧ ਜਾਂਚ ਏਜੰਸੀਆਂ ਨੂੰ ਕੁੱਝ ਨਹੀਂ ਮਿਲੇਗਾ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਡਰਾਵੇ, ਸਿਆਸੀ ਬਦਲਾਖ਼ੋਰੀ ਅਤੇ ਸਾਜ਼ਿਸ਼ਾਂ ਨਾ ਤਾਂ ਆਪ ਨੂੰ ਕਮਜ਼ੋਰ ਕਰ ਸਕਦੀਆਂ ਹਨ ਅਤੇ ਨਾ ਹੀ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਲੀਹੋਂ ਲਾਹ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਆਸੀ ਬਦਲਾਖ਼ੋਰੀ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੋਧੀ ਆਗੂਆਂ ਨੂੰ ਡਰਾਉਣ ਅਤੇ ਸਰਕਾਰ ਦੀਆਂ ਨੀਤੀਆਂ ਤੇ ਸਵਾਲ ਉਠਾਉਣ ਵਾਲਿਆਂ ਦੀ ਆਵਾਜ਼ ਨੂੰ ਚੁੱਪ ਕਰਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਇਹ ਏਜੰਸੀਆਂ ਆਪਣੇ ਸਿਆਸੀ ਮਾਲਕਾਂ ਦੇ ਇਸ਼ਾਰੇ `ਤੇ ਛਾਪੇ ਮਾਰਨ ਲਈ ਆਜ਼ਾਦ ਹਨ, ਪਰ ਇਨ੍ਹਾਂ ਨੂੰ ‘ਆਪ ਆਗੂਆਂ ਵਿਰੁੱਧ ਕੁੱਝ ਨਹੀਂ ਮਿਲੇਗਾ, ਜੋ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।”

ਇਹ ਵੀ ਪੜ੍ਹੋ 👉ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਮੁੱਖ ਮੰਤਰੀ ਨੇ ਆਖਿਆ, “ਅਜਿਹੇ ਹਥਕੰਡੇ ਨਾ ਤਾਂ ਆਮ ਆਦਮੀ ਪਾਰਟੀ ਨੂੰ ਡਰਾ ਸਕਦੇ ਹਨ ਅਤੇ ਨਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਕਮਜ਼ੋਰ ਕਰ ਸਕਦੇ ਹਨ। ਪੰਜਾਬ ਦੇ ਲੋਕਾਂ ਨੇ ਸਾਨੂੰ ਬਦਲਾਅ ਅਤੇ ਵਿਕਾਸ ਲਈ ਫਤਵਾ ਦਿੱਤਾ ਹੈ ਅਤੇ ਸਿਆਸੀ ਧੱਕੇਸ਼ਾਹੀ ਦਾ ਕੋਈ ਵੀ ਹਰਬਾ ਇਸ ਮਿਸ਼ਨ ਨੂੰ ਰੋਕ ਨਹੀਂ ਸਕਦਾ।”ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਆਸੀ ਹਿਸਾਬ-ਕਿਤਾਬ ਬਰਾਬਰ ਕਰਨ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ `ਤੇ ਧਿਆਨ ਦੇਣਾ ਚਾਹੀਦਾ ਹੈ। ਸਿਆਸੀ ਸਾਜ਼ਿਸ਼ਾਂ ਅਤੇ ਦਬਾਅ ਦੀਆਂ ਚਾਲਾਂ ਸਾਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਪਾਸੇ ਨਹੀਂ ਹਟਾ ਸਕਦੀਆਂ।”
ਸਿਆਸੀ ਰੈਲੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਹੁਲ ਗਾਂਧੀ ਸਮੇਤ ਹਰ ਸਿਆਸੀ ਆਗੂ ਰੈਲੀਆਂ ਕਰਨ ਅਤੇ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ। ਲੋਕਤੰਤਰ ਵਿਚਾਰ ਪ੍ਰਗਟਾਵੇ ਅਤੇ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈਣ ਦੀ ਆਜ਼ਾਦੀ ਨਾਲ ਹੀ ਪ੍ਰਫੁੱਲਤ ਹੁੰਦਾ ਹੈ ਅਤੇ ਹਰ ਕਿਸੇ ਨੂੰ ਅਜਿਹਾ ਕਰਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ।”ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਕੇਵਲ ਵਿਧਾਇਕ ਬਣ ਜਾਣਾ ਹੀ ਕਾਫ਼ੀ ਨਹੀਂ ਹੈ। ਚੁਣੇ ਹੋਏ ਨੁਮਾਇੰਦਿਆਂ ਦੀ ਇਹ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀ ਪਾਰਟੀ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣ, ਇਸ ਦੇ ਅਸੂਲਾਂ ਦੀ ਪਾਲਣਾ ਕਰਨ ਅਤੇ ਜਥੇਬੰਦਕ ਸਰਗਰਮੀਆਂ ਵਿੱਚ ਸਰਗਰਮ ਯੋਗਦਾਨ ਪਾਉਣ। ਸਿਆਸੀ ਜ਼ਿੰਮੇਵਾਰੀ ਸਿਰਫ਼ ਚੋਣ ਜਿੱਤਣ ਤੱਕ ਸੀਮਤ ਨਹੀਂ ਹੁੰਦੀ।”‘ਆਪ` ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੀ ਸਰਕਾਰ ਨੇ ਆਮ ਆਦਮੀ ਕਲੀਨਿਕਾਂ, ਬਿਹਤਰ ਸਰਕਾਰੀ ਸਕੂਲਾਂ ਅਤੇ ਪੂਰੇ ਪੰਜਾਬ ਵਿੱਚ ਦੋ ਹਜ਼ਾਰ ਤੋਂ ਵੱਧ ਖੇਡ ਮੈਦਾਨਾਂ ਦੇ ਵਿਕਾਸ ਰਾਹੀਂ ਲੋਕ ਸੇਵਾ ਦੇ ਖੇਤਰ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ। ਅਸੀਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਸਾਡੀ ਸਰਕਾਰ ਨੇ ਸੀਚੇਵਾਲ ਮਾਡਲ ਰਾਹੀਂ ਨਾਲਿਆਂ ਦੀ ਸਫ਼ਾਈ ਦਾ ਕੰਮ ਕੀਤਾ ਹੈ ਅਤੇ ਉਨ੍ਹਾਂ ਖੇਤਰਾਂ ਵਿੱਚ ਨਹਿਰੀ ਪਾਣੀ ਦੀ ਸਹੂਲਤ ਨੂੰ ਬਹਾਲ ਕੀਤਾ ਹੈ, ਜੋ ਦਹਾਕਿਆਂ ਤੱਕ ਇਸ ਜੀਵਨ ਰੇਖਾ ਤੋਂ ਵਾਂਝੇ ਸਨ। ਇਹ ਉਪਰਾਲੇ ਪੁਰਾਣੀਆਂ ਸਮੱਸਿਆਵਾਂ ਹੱਲ ਕਰਨ ਅਤੇ ਵਿਕਾਸ ਦਾ ਲਾਭ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਉਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੇ ਹਨ।”

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

👉ਕਿਸਾਨਾਂ ਨੂੰ ਸਵੇਰ ਦੇ ਸਮੇਂ ਮਿਲ ਰਹੀ ਹੈ ਬਿਜਲੀ, ਜਿਸ ਨਾਲ ਮਿਲੀ ਵੱਡੀ ਰਾਹਤ
ਕਿਸਾਨ ਭਾਈਚਾਰੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਕਿਸਾਨਾਂ ਨੂੰ ਹੁਣ ਸਵੇਰ ਦੇ ਸਮੇਂ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਸਾਡੀ ਸਰਕਾਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਖੇਤੀਬਾੜੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।”

👉ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੋਜ਼ਾਨਾ ਲਗਪਗ ਦੋ ਹਜ਼ਾਰ ਸ਼ਰਧਾਲੂ ਕਰ ਰਹੇ ਹਨ ਧਾਰਮਿਕ ਸਥਾਨਾਂ ਦੇ ਦਰਸ਼ਨ
ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਤੀਰਥ ਯਾਤਰਾਵਾਂ ਨੂੰ ਸੁਖਾਲਾ ਬਣਾਉਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰੋਜ਼ਾਨਾ ਲਗਪਗ 50 ਬੱਸਾਂ ਚੱਲ ਰਹੀਆਂ ਹਨ, ਜਿਨ੍ਹਾਂ ਰਾਹੀਂ ਲਗਪਗ ਦੋ ਹਜ਼ਾਰ ਸ਼ਰਧਾਲੂ ਪੰਜਾਬ ਵਿੱਚ ਅਤੇ ਬਾਹਰ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਮਾਜ ਦੇ ਹਰ ਵਰਗ ਦੇ ਲੋਕ ਪੂਰੇ ਸਨਮਾਨ ਅਤੇ ਸਹੂਲਤ ਨਾਲ ਧਾਰਮਿਕ ਯਾਤਰਾਵਾਂ ਕਰ ਸਕਣ। ਇਸ ਉਪਰਾਲੇ ਦਾ ਮੁੱਖ ਮੰਤਵ ਉਨ੍ਹਾਂ ਸ਼ਰਧਾਲੂਆਂ ਨੂੰ ਸਹੂਲਤ ਦੇਣਾ ਹੈ, ਜੋ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ।”

👉ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਹਾਕੀ ਪ੍ਰਤੀ ਪੰਜਾਬ ਦੀ ਦੀਵਾਨਗੀ ਝਲਕੀ
ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡ ਪ੍ਰੇਮੀਆਂ ਨੂੰ ਭਾਰਤ ਅਤੇ ਕੋਰੀਆ ਵਿਚਕਾਰ ਹੋਣ ਵਾਲੇ ਰੋਮਾਂਚਕ ਸੈਮੀਫਾਈਨਲ ਮੁਕਾਬਲੇ ਦੇਖਣ ਦਾ ਖੁੱਲ੍ਹਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ, “ਟੂਰਨਾਮੈਂਟ ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਅਤੇ ਅੰਤਰਰਾਸ਼ਟਰੀ ਹਾਕੀ ਦਿੱਗਜ਼ਾਂ ਦੀ ਮੌਜੂਦਗੀ ਨੇ ਇਕ ਵਾਰ ਫਿਰ ਹਾਕੀ ਪ੍ਰਤੀ ਪੰਜਾਬ ਦੇ ਬੇਮਿਸਾਲ ਜਨੂੰਨ ਨੂੰ ਸਾਬਤ ਕਰ ਦਿੱਤਾ ਹੈ। ਪੰਜਾਬ ਦਾ ਖੇਡਾਂ ਦਾ ਅਮੀਰ ਵਿਰਸਾ ਰਿਹਾ ਹੈ ਅਤੇ ਸਾਡੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚੇ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਉਪਰਾਲਿਆਂ ਰਾਹੀਂ ਇਸ ਵਿਰਸੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਖੇਡ ਵਿਰਸਾ, ਆਧੁਨਿਕ ਬੁਨਿਆਦੀ ਢਾਂਚੇ ਅਤੇ ਸਰਕਾਰੀ ਸਹਿਯੋਗ ਨਾਲ ਮਿਲ ਕੇ ਸੂਬੇ ਨੂੰ ਇੱਕ ਪ੍ਰਮੁੱਖ ਖੇਡ ਕੇਂਦਰ ਵਜੋਂ ਉਭਾਰ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਮ ਰੌਸ਼ਨ ਕਰਨ।”

👉ਪੰਜਾਬੀਆਂ ਪ੍ਰਤੀ ਜ਼ਿੰਮੇਵਾਰੀਆਂ ਤੋਂ ਭੱਜਣ ਲਈ ਕਦੇ ਵੀ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਨਹੀਂ ਬਣਾਵਾਂਗੇ
ਲੋਕ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਵਿੱਤੀ ਔਕੜਾਂ ਦੇ ਬਹਾਨੇ ਨੂੰ ਮੁੱਢੋਂ ਖਾਰਜ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਲੋਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਬਚਣ ਲਈ ਕਦੇ ਵੀ ਸਰਕਾਰੀ ਖ਼ਜ਼ਾਨਾ ਖ਼ਾਲੀ ਹੋਣ ਦੇ ਬਹਾਨੇ ਪਿੱਛੇ ਨਹੀਂ ਲੁਕੇਗੀ। ਲੋਕ ਭਲਾਈ ਸਾਡੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਅਸੀਂ ਮੁਲਾਜ਼ਮਾਂ, ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।”ਮੁੱਖ ਮੰਤਰੀ ਨੇ ਦਾਅਵਾ ਕੀਤਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਅਸੀਂ ਉਸ ਭਰੋਸੇ `ਤੇ ਪੂਰਾ ਉਤਰਨ ਲਈ ਦ੍ਰਿੜ੍ਹ ਸੰਕਲਪ ਹਾਂ। ਸਾਡੀ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜੇ ਬਿਨਾਂ ਵਿਸ਼ਾਲ ਲੋਕ ਹਿੱਤ ਵਿੱਚ ਫੈਸਲੇ ਲੈਣਾ ਜਾਰੀ ਰੱਖੇਗੀ।”ਪੰਜਾਬ ਦੇ ਅਕਸ ਨੂੰ ਦਾਗ਼ਦਾਰ ਕਰਨ ਵਾਲੇ ਬਿਆਨਾਂ `ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਲੋਕਾਂ ਦੀ ਸਖ਼ਤ ਆਲੋਚਨਾ ਕੀਤੀ, ਜੋ ਤੱਥਾਂ ਨੂੰ ਤੋੜ-ਮਰੋੜ ਕੇ ਸੂਬੇ ਅਤੇ ਇਸ ਦੇ ਲੋਕਾਂ ਦੀ ਤਸਵੀਰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਕਿਹਾ, “ਪੰਜਾਬ ਅਤੇ ਇਸ ਦੇ ਲੋਕ ਸਤਿਕਾਰ ਦੇ ਹੱਕਦਾਰ ਹਨ ਅਤੇ ਤੱਥਾਂ ਨੂੰ ਤੋੜ-ਮਰੋੜ ਕੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਬਰਦਾਸ਼ਤਯੋਗ ਨਹੀਂ ਹਨ। ਸਾਡੀ ਸਰਕਾਰ ਪੰਜਾਬੀਆਂ ਦੇ ਹਿੱਤਾਂ ਅਤੇ ਸਨਮਾਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

👉40 ਉਮੀਦਵਾਰਾਂ ਦਾ ਐਲਾਨ ਜਥੇਬੰਦਕ ਪ੍ਰਕਿਰਿਆ ਦਾ ਹਿੱਸਾ
ਉਮੀਦਵਾਰਾਂ ਦੇ ਐਲਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “40 ਉਮੀਦਵਾਰਾਂ ਦਾ ਐਲਾਨ ਚੱਲ ਰਹੀ ਜਥੇਬੰਦਕ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਬਾਕੀ ਰਹਿੰਦੇ ਨਾਵਾਂ ਦਾ ਐਲਾਨ ਵੀ ਸਮਾਂ ਆਉਣ `ਤੇ ਕਰ ਦਿੱਤਾ ਜਾਵੇਗਾ।”ਪੰਜਾਬ ਦੀ ਤਰੱਕੀ ਪ੍ਰਤੀ ‘ਆਪ` ਸਰਕਾਰ ਦਾ ਸੰਕਲਪ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਆਖਿਆ,“ਸਾਡੀ ਸਰਕਾਰ ਹਰ ਪੰਜਾਬੀ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ। ਸਿਆਸੀ ਵਿਰੋਧੀ,ਸਾਜ਼ਿਸ਼ਾਂ ਦਾ ਸਹਾਰਾ ਲੈ ਸਕਦੇ ਹਨ ਅਤੇ ਦਬਾਅ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ, ਪਰ ਸਾਡਾ ਧਿਆਨ ਪੂਰੀ ਤਰ੍ਹਾਂ ਵਿਕਾਸ, ਲੋਕ ਭਲਾਈ ਅਤੇ ਵਾਅਦਿਆਂ ਨੂੰ ਪੂਰਾ ਕਰਨ `ਤੇ ਹੀ ਕੇਂਦਰਿਤ ਰਹੇਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਤਬਦੀਲੀ ਲਿਆਉਣ ਲਈ ਫਤਵਾ ਦਿੱਤਾ ਹੈ ਅਤੇ ਅਸੀਂ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਦੇ ਰਹਾਂਗੇ। ਕੋਈ ਵੀ ਸਿਆਸੀ ਦਬਾਅ ਜਾਂ ਸਾਜ਼ਿਸ਼ ਇੱਕ ਤਰੱਕੀਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਬਣਾਉਣ ਦੇ ਸਾਡੇ ਸੰਕਲਪ ਨੂੰ ਕਮਜ਼ੋਰ ਨਹੀਂ ਕਰ ਸਕਦੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ BBA ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda News:DAV College Bathinda ਲਈ ਬੀ.ਬੀ.ਏ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਨੂੰ ਦੇਖਣਾ ਇੱਕ ਬਹੁਤ ਹੀ ਖੁਸ਼ੀ ਦਾ ਪਲ ਸੀ। ਸਹਿਜਵੀਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਕਲਪਨਾ ਕਿਸ਼ੋਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੋਨੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥੀਆਂ ਨੇ ਕਾਲਜ ਦੇ ਸਮਰਪਿਤ ਅਤੇ ਵਚਨਬੱਧ ਫੈਕਲਟੀ ਅਤੇ ਸਟਾਫ ਨੂੰ ਉਨ੍ਹਾਂ ਦੇ ਮਾਹਿਰ ਮਾਰਗਦਰਸ਼ਨ ਅਤੇ ਪ੍ਰੇਰਣਾ ਲਈ ਨਮਨ ਕੀਤਾ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਮਹਿਸੂਸ ਕੀਤੀ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਵਿਕਾਸ ਕਾਟੀਆ ਅਤੇ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਵਿਭਾਗ ਦੇ ਸ਼ਾਨਦਾਰ ਨਤੀਜਿਆਂ ‘ਤੇ ਵਧਾਈ ਦਿੱਤੀ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਦੂਜੇ ਦਿਨ ਰੋਚਕ ਮੁਕਾਬਲੇ

0

👉ਬਠਿੰਡਾ, ਫ਼ਤਹਿਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਸੰਗਰੂਰ ਕੁਆਰਟਰ ਫਾਈਨਲ ਵਿੱਚ ਪੁੱਜੀਆਂ
Bathinda News:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ ਕੁਮਾਰ ਛਾਬੜਾ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਸੇਂਟ ਜੇਵਿਅਰ ਸਕੂਲ, ਬਠਿੰਡਾ ਵਿਖੇ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਨੈੱਟਬਾਲ ਅੰਡਰ-14 ਲੜਕੀਆਂ ਅਤੇ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਵੀ ਦਿਲਚਸਪ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜੋਗਿੰਦਰ ਸਿੰਘ ਸਰਪੰਚ ਅਤੇ ਸੇਵਾਮੁਕਤ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਸਿੰਘ ਤੁੰਗਵਾਲੀ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਕਬੱਡੀ ਗਰਾਊਂਡ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਅਤੇ ਕਨਵੀਨਰ ਸ੍ਰੀ ਜਗਦੀਸ਼ ਕੁਮਾਰ, ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਵੱਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਰਘਬੀਰ ਸਿੰਘ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਮਿੱਟੀ ਦੀ ਮਹਿਕ ਅਤੇ ਸਾਡੇ ਅਮੀਰ ਵਿਰਸੇ ਦੀ ਪਹਿਚਾਣ ਹੈ। ਕਬੱਡੀ ਦੇ ਮੈਦਾਨ ਵਿੱਚ ਪਾਈ ਹਰ ਕਬੱਡੀ ਸਿਰਫ਼ ਇੱਕ ਅੰਕ ਹਾਸਲ ਕਰਨ ਲਈ ਨਹੀਂ ਹੁੰਦੀ, ਸਗੋਂ ਇਹ ਖਿਡਾਰੀ ਦੇ ਹੌਸਲੇ, ਮਿਹਨਤ, ਸੂਝ-ਬੂਝ ਅਤੇ ਜਿੱਤਣ ਦੇ ਜਜ਼ਬੇ ਦੀ ਪਛਾਣ ਹੁੰਦੀ ਹੈ। ਇਹ ਖੇਡ ਨੌਜਵਾਨਾਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਟੀਮ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੁਰੀਆਂ ਆਦਤਾਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਦਾ ਸਭ ਤੋਂ ਵਧੀਆ ਮਾਧਿਅਮ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਆਪਣੀ ਪ੍ਰਤਿਭਾ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ 👉ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ‘ਚ CBI ਟੀਮ ਮੁੜ ਮੈਡੀਕਲ ਸਟੋਰ ਦੇ ਮਲਬੇ ’ਚੋਂ ਸੁਰਾਗ ਲੱਭਣ ਪਹੁੰਚੀ

ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਸੰਗਰੂਰ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਆਰਟਰ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।ਅੱਜ ਹੋਏ ਕਬੱਡੀ ਨੈਸ਼ਨਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਵਿੱਚ ਫਾਜ਼ਿਲਕਾ ਦੀ ਟੀਮ ਨੇ ਬਰਨਾਲਾ ਨੂੰ 42-27 ਦੇ ਫ਼ਰਕ ਨਾਲ, ਸੰਗਰੂਰ ਨੇ ਰੋਪੜ ਨੂੰ 44-30 ਨਾਲ, ਕਪੂਰਥਲਾ ਨੇ ਲੁਧਿਆਣਾ ਨੂੰ 45-35 ਨਾਲ, ਫਾਜ਼ਿਲਕਾ ਨੇ ਮੋਗਾ ਨੂੰ 37-08 ਨਾਲ, ਐੱਸ.ਏ.ਐੱਸ. ਨਗਰ ਨੇ ਗੁਰਦਾਸਪੁਰ ਨੂੰ 34-08 ਨਾਲ, ਮਾਨਸਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 55-34 ਨਾਲ ਅਤੇ ਅੰਮ੍ਰਿਤਸਰ ਨੇ ਪਟਿਆਲਾ ਨੂੰ 31-16 ਦੇ ਫ਼ਰਕ ਨਾਲ ਹਰਾਇਆ। ਇਸ ਤੋਂ ਇਲਾਵਾ ਬਠਿੰਡਾ ਦੀ ਟੀਮ ਨੂੰ ਐੱਸ.ਏ.ਐੱਸ. ਨਗਰ ਦੀ ਟੀਮ ਮੈਦਾਨ ਵਿੱਚ ਨਾ ਪਹੁੰਚਣ ਕਾਰਨ ਜੇਤੂ ਕਰਾਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

0

👉ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਫੂਡ ਸੇਫਟੀ ਵਿਭਾਗ ਨੇ ਮਿਲਾਵਟਖੋਰੀ ਵਿਰੁੱਧ ਵਧਾਈ ਚੌਕਸੀ
ਸੂਬੇ ਭਰ ’ਚੋਂ 1950 ਖੁਰਾਕੀ ਨਮੂਨੇ ਕੀਤੇ ਇਕੱਠੇ;51 ਨਮੂਨਿਆਂ ਨੂੰ ਅਸੁਰੱਖਿਅਤ ਐਲਾਨਿਆ
👉ਮਿਲਾਵਟਖੋਰੀ ਵਿਰੁੱਧ ਜ਼ੀਰੋ ਟਾਲਰੈਂਸ ; ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਡਾ. ਬਲਬੀਰ ਸਿੰਘ
Chandigarh News:ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਮੁਹਿੰਮ ਚਲ ਰਹੀ ਹੈ।ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਦੇ ਸਖ਼ਤ ਨਿਰਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਸੂਬੇ ਦੇ ਸਾਰੇ 23 ਜ਼ਿਲਿ੍ਹਆਂ ਵਿੱਚ ਨਿਰਮਾਣ ਇਕਾਈਆਂ, ਥੋਕ ਮੰਡੀਆਂ, ਮਿਠਾਈ ਦੀਆਂ ਦੁਕਾਨਾਂ, ਡੇਅਰੀਆਂ, ਰੈਸਟੋਰੈਂਟਾਂ ਅਤੇ ਪ੍ਰਚੂਨ ਦੁਕਾਨਾਂ ’ਤੇ ਦਿਨ-ਰਾਤ ਚੈਕਿੰਗ ਕਰ ਰਹੀਆਂ ਹਨ।ਸੂਬਾ ਸਰਕਾਰ ਦੇ ਇਸ ਸਖ਼ਤ ਰੁਖ਼ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਨ੍ਹਾਂ ਲੋਕਾਂ ਵਿਰੁੱਧ ’ਜ਼ੀਰੋ-ਟਾਲਰੈਂਸ’ ਨੀਤੀ ਅਪਣਾਈ ਹੈ, ਜੋ ਮਾਮੂਲੀ ਵਪਾਰਕ ਮੁਨਾਫ਼ੇ ਲਈ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਿਹਤ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ, ‘‘ਤਿਉਹਾਰ ਖੁਸ਼ੀ ਅਤੇ ਜਸ਼ਨ ਦਾ ਸਮਾਂ ਹੁੰਦਾ ਹੈ ਅਤੇ ਹਰ ਘਰ ਤੱਕ ਮਿਲਾਵਟ ਰਹਿਤ ਤੇ ਪੌਸ਼ਟਿਕ ਭੋਜਨ ਪਹੁੰਚਾਉਣਾ ਸਾਡੀ ਪਹਿਲੀ ਤਰਜੀਹ ਹੈ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਮਿਲਾਵਟਖੋਰੀ, ਨਕਲੀ ਵਸਤਾਂ ਬਣਾਉਣ ਜਾਂ ਘਟੀਆ ਪੱਧਰ ਦੇ ਖੁਰਾਕੀ ਪਦਾਰਥ ਵੇਚਣ ਵਾਲਿਆਂ ਵਿਰੁੱਧ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’’ਸੂਬੇ ਭਰ ’ਚ ਚੱਲ ਰਹੀ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਖੁਰਾਕ ਸੁਰੱਖਿਆ ਵਿਭਾਗ ਨੇ ਤਿਉਹਾਰਾਂ ਦੇ ਦਿਨਾਂ ’ਚ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਵਸਤਾਂ- ਜਿਵੇਂ ਦੇਸੀ ਘਿਓ, ਦੁੱਧ, ਪਨੀਰ, ਖੋਆ, ਰਵਾਇਤੀ ਮਿਠਾਈਆਂ, ਖਾਣ ਵਾਲੇ ਤੇਲ, ਵਨਸਪਤੀ ਅਤੇ ਮਸਾਲਿਆਂ ’ਤੇ ਵਿਸ਼ੇਸ਼ ਤੌਰ ਤਿੱਖੀ ਨਜ਼ਰ ਰੱਖੀ ਹੈ। ਇਨ੍ਹਾਂ ਛਾਪੇਮਾਰੀਆਂ ਦੌਰਾਨ ਵਿਭਾਗ ਨੇ 11 ਟਨ ਤੋਂ ਵੱਧ ਅਜਿਹੇ ਖੁਰਾਕੀ ਪਦਾਰਥ ਜ਼ਬਤ ਕੀਤੇ ਹਨ, ਜਿਨ੍ਹਾਂ ਦੇ ਅਸੁਰੱਖਿਅਤ ਹੋਣ ਦਾ ਸ਼ੱਕ ਸੀ। ਇਨ੍ਹਾਂ ਪਾਧ-ਪਦਾਰਥਾਂ ਵਿੱਚ ਦੇਸੀ ਘਿਓ, ਪਨੀਰ, ਖੋਆ, ਮਿਠਾਈਆਂ, ਖਾਣ ਵਾਲੇ ਤੇਲ ਅਤੇ ਵਨਸਪਤੀ ਸ਼ਾਮਲ ਹਨ। ਇਸ ਤੋਂ ਇਲਾਵਾ ਲਗਭਗ 5 ਟਨ ਮਿਲਾਵਟੀ ਦੁੱਧ ਉਤਪਾਦ ਅਤੇ ਮਿਠਾਈਆਂ, ਜੋ ਖਾਣ ਲਈ ਪੂਰੀ ਤਰ੍ਹਾਂ ਅਯੋਗ ਸਨ, ਨੂੰ ਵੀ ਨਿਯਮਾਂ ਅਨੁਸਾਰ ਨਸ਼ਟ ਕੀਤਾ ਹੈ। ਇਸ ਸੂਬਾ ਪੱਧਰੀ ਮੁਹਿੰਮ ਤਹਿਤ ਵਿਭਾਗ ਨੇ ਲੈਬਾਰਟਰੀ ਜਾਂਚ ਲਈ ਕੁੱਲ 1950 ਖੁਰਾਕੀ ਨਮੂਨੇ ਇਕੱਠੇ ਕੀਤੇ ਗਏ। ਵਿਸ਼ੇਸ਼ ਤੌਰ ’ਤੇ ਪਨੀਰ ਅਤੇ ਖੋਏ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੇ 437 ਨਮੂਨੇ ਲਏ ਗਏ ਅਤੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 218 ਨਮੂਨੇ ਨਿਰਧਾਰਤ ਮਾਪਦੰਡਾਂ ’ਤੇ ਖਰੇ ਨਹੀਂ ਉਤਰੇ, ਜਿਨ੍ਹਾਂ ਵਿੱਚੋਂ 51 ਨਮੂਨਿਆਂ ਨੂੰ ਅਧਿਕਾਰਤ ਤੌਰ ’ਤੇ ਅਸੁਰੱਖਿਅਤ ਅਤੇ ਮਿਲਾਵਟੀ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ 👉Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸ ਦੌਰਾਨ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਦੀ ਕਮਿਸ਼ਨਰ ਕੰਵਲ ਪ੍ਰੀਤ ਬਰਾੜ ਨੇ ਦੱਸਿਆ ਕਿ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਰਾਕੀ ਇਕਾਈਆਂ ’ਤੇ ਸਖ਼ਤ ਨਜ਼ਰ ਰੱਖਣ ਅਤੇ ਕਿਸੇ ਵੀ ਸ਼ੱਕੀ ਵਸਤੂ ਨੂੰ ਜਾਂਚ ਲਈ ਤੁਰੰਤ ਖਰੜ ਸਥਿਤ ’ਸਟੇਟ ਫੂਡ ਐਂਡ ਡਰੱਗ ਲੈਬਾਰਟਰੀ’ ਵਿੱਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਨਿੱਜੀ ਸਵੱਛਤਾ, ਰਸੋਈ ਵਿੱਚ ਸਾਫ਼-ਸਫ਼ਾਈ, ਕੱਚੇ ਮਾਲ ਦੀ ਗੁਣਵੱਤਾ ਅਤੇ ਖੁਰਾਕੀ ਵਸਤੂਆਂ ਨੂੰ ਸਹੀ ਢੰਗ ਨਾਲ ਸਟੋਰ ਕਰਨ ਸਬੰਧੀ ਮਾਪਦੰਡਾਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਐਫ.ਡੀ.ਏ. ਕਮਿਸ਼ਨਰ ਨੇ ਸਾਰੇ ਖੁਰਾਕ ਕਾਰੋਬਾਰੀਆਂ, ਮਠਿਆਈ ਵਿਕਰੇਤਾਵਾਂ ਅਤੇ ਮਠਿਆਈ ਬਨਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਗੁਣਵੱਤਾ ਅਤੇ ਸਫਾਈ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣ। ਉਨ੍ਹਾਂ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਵਿਭਾਗ ਤੱਕ ਪਹੁਚਾਉਣ ਅਤੇ ਸਿਰਫ਼ ਰਜਿਸਟਰਡ ਅਤੇ ਲਾਇਸੰਸਸ਼ੁਦਾ ਅਦਾਰਿਆਂ ਤੋਂ ਹੀ ਖੁਰਾਕੀ ਵਸਤੂਆਂ ਖਰੀਦੀਆਂ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਸਿਆਸੀ ਫ਼ੈਸਲਾ, ਪੁਨਰ ਸੁਰਜੀਤ ਅਕਾਲੀ ਦਲ ਤੋਂ ਹੋਏ ਵੱਖ

0

ਚੰਡੀਗੜ੍ਹ: ਪੰਜਾਬ ਦੀ ਪੰਥਕ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਫ਼ੈਸਲੇ ਪਿੱਛੇ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰਾਂ ਅਤੇ ਕਾਰਜਸ਼ੈਲੀ ਵਿੱਚ ਸਹਿਮਤੀ ਨਾ ਬਣਨ ਨੂੰ ਮੁੱਖ ਕਾਰਨ ਦੱਸਿਆ ਹੈ। ਆਪਣੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਮਾਤ ਹੈ। ਉਨ੍ਹਾਂ ਨੂੰ ਮਾਣ ਹੈ ਕਿ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਉਨ੍ਹਾਂ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ।

ਇਹ ਵੀ ਪੜ੍ਹੋ 👉ਪੰਜਾਬ ਦੀ ਸਿਆਸਤ ‘ਚ ਅੱਜ ਸੰਗਰੂਰ ਤੋਂ ਵੱਡਾ ਸਿਆਸੀ ਸੁਨੇਹਾ! ‘ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਵਾਂਗੇ’ – ਰਾਜਾ ਵੜਿੰਗ

ਪੰਜਾਬ ਦੇ ਹਿੱਤਾਂ ਲਈ ਸਾਰਥਕ ਭੂਮਿਕਾ ਨਾ ਨਿਭਾ ਸਕਣ ਦਾ ਦੁੱਖ

ਪ੍ਰੋ. ਚੰਦੂਮਾਜਰਾ ਨੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਸਾਰਥਕ ਭੂਮਿਕਾ ਨਾ ਨਿਭਾ ਸਕਣਾ ਉਨ੍ਹਾਂ ਲਈ ਵੱਡੀ ਪੀੜ ਦਾ ਕਾਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਈ ਫ਼ੈਸਲਿਆਂ ਦੇ ਬਾਵਜੂਦ ਸਿਆਸੀ ਸਰਗਰਮੀਆਂ ਦੀ ਘਾਟ ਕਾਰਨ ਉਨ੍ਹਾਂ ਦੀ ਭੂਮਿਕਾ ਸਿਰਫ਼ ਅਖ਼ਬਾਰਾਂ ਵਿੱਚ ਬਿਆਨ ਦੇਣ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਅਕਾਲੀ ਧੜਿਆਂ ਦੀ ਏਕਤਾ ‘ਤੇ ਦਿੱਤਾ ਜ਼ੋਰ

ਆਪਣੇ ਬਿਆਨ ਵਿੱਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਦਾ ਪੰਥ ਵਿਰੋਧੀ ਤਾਕਤਾਂ ਫਾਇਦਾ ਉਠਾ ਰਹੀਆਂ ਹਨ। ਉਨ੍ਹਾਂ ਮੁਤਾਬਕ ਮੌਜੂਦਾ ਸਮੇਂ ਵਿੱਚ ਸਾਰੀਆਂ ਅਕਾਲੀ ਅਤੇ ਪੰਥਕ ਧਿਰਾਂ ਦਾ ਇੱਕ ਮੰਚ ‘ਤੇ ਇਕੱਠੇ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਪੰਥਕ ਏਕਤਾ ਲਈ ਅਪੀਲ ਕੀਤੀ ਸੀ, ਪਰ ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਜਨਤਕ ਪ੍ਰਤੀਕਰਮ ਤੋਂ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਦੋਵਾਂ ਦੀ ਸੋਚ ਅਤੇ ਕੰਮ ਕਰਨ ਦੇ ਢੰਗ ਵਿੱਚ ਮੇਲ ਨਹੀਂ ਹੈ। ਇਸੇ ਕਾਰਨ ਉਨ੍ਹਾਂ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਜਥੇਬੰਦੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ 👉ਮਾਨਸਾ ‘ਚ ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਵੱਡੀ ਅਪਡੇਟ! ਪੁਲਸ ਦੇ ਸਖ਼ਤ ਪਹਿਰੇ ਹੇਠ PGI ਚੰਡੀਗੜ੍ਹ ‘ਚ ਮੈਡੀਕਲ ਜਾਂਚ ਦੀ ਪ੍ਰਕਿਰਿਆ ਸ਼ੁਰੂ!

ਪੰਥ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਥੇਬੰਦੀ ਤੋਂ ਵੱਖ ਹੋਣ ਦੇ ਬਾਵਜੂਦ ਪੰਥ, ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਪਹਿਲਾਂ ਵਾਂਗ ਹੀ ਕਾਇਮ ਰਹੇਗੀ। ਹੁਣ ਪ੍ਰੋ. ਚੰਦੂਮਾਜਰਾ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਪੰਥਕ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਤੇਜ਼ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਅਗਲੀ ਸਿਆਸੀ ਰਣਨੀਤੀ ਕੀ ਹੋਵੇਗੀ, ਇਸ ‘ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ਸਿਆਸਤ ‘ਚ ਅੱਜ ਸੰਗਰੂਰ ਤੋਂ ਵੱਡਾ ਸਿਆਸੀ ਸੁਨੇਹਾ! ‘ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਵਾਂਗੇ’ – ਰਾਜਾ ਵੜਿੰਗ

0

Sangrur News : ਪੰਜਾਬ ਕਾਂਗਰਸ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ‘ਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ਿਰਕਤ ਕੀਤੀ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਬੋਲਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਸਾਲ ਪਹਿਲਾਂ ਹੀ ਪੰਜਾਬ ‘ਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਮੁੱਦਾ ਚੁੱਕਿਆ ਸੀ, ਪਰ ਉਸ ਸਮੇਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਅੱਜ ਨਸ਼ਿਆਂ ਨੇ ਪੰਜਾਬ ਦੇ ਹਾਲਾਤ ਬੇਹੱਦ ਖ਼ਰਾਬ ਕਰ ਦਿੱਤੇ ਹਨ। ਹਰ ਮਾਂ ਆਪਣੇ ਪੁੱਤ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ। ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਪਛਾਣ ਦਿੱਤੀ ਹੈ ਅਤੇ ਹੁਣ ਅਗਲੇ ਤਿੰਨ ਤੋਂ ਚਾਰ ਮਹੀਨੇ ਡੱਟ ਕੇ ਮਿਹਨਤ ਕਰਨ ਦਾ ਸਮਾਂ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

0

👉ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧਾ ਕੇ 53 ਫੀਸਦੀ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਹਿਲੀ ਦਫ਼ਾ ਮੁਲਾਜ਼ਮਾਂ ਨੂੰ ਸਿਰਫ਼ ਦੋ ਮਹੀਨਿਆਂ ਵਿੱਚ 11 ਫੀਸਦੀ ਮਹਿੰਗਾਈ ਭੱਤਾ ਮਿਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਿਛਲੀਆਂ ਸਰਕਾਰਾਂ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀਆਂ ਸਨ ਪਰ ਅਸੀਂ ਕਦੇ ਇਹ ਗੱਲ ਨਹੀਂ ਆਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਸਾਡੀ ਸਰਕਾਰ ਦੇ ਕਾਰਜਕਾਲ ਵਿੱਚ ਮਹਿੰਗਾਈ ਭੱਤਾ 2022 ਦੇ 28 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਵਧਿਆ ਹੋਇਆ ਮਹਿੰਗਾਈ ਭੱਤਾ ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ। ਇਸ ਐਲਾਨ ਨਾਲ ਪਿਛਲੇ ਦੋ ਮਹੀਨਿਆਂ ਵਿੱਚ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਹੋਇਆ ਹੈ, ਜਿਸ ਨਾਲ ਅੱਠ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਕਸਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀਆਂ ਸਨ ਪਰ ਸਾਡੀ ਸਰਕਾਰ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਤਰਜੀਹ ਦਿੱਤੀ ਅਤੇ ਇਹ ਯਕੀਨੀ ਬਣਾਇਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਜਾਇਜ਼ ਹੱਕ ਤੋਂ ਵਾਂਝਾ ਰੱਖਣ ਵਿੱਚ ਵਿੱਤੀ ਮੁਸ਼ਕਲਾਂ ਨੂੰ ਬਹਾਨਾ ਨਹੀਂ ਬਣਾਇਆ ਜਾਵੇਗਾ।ਸੋਸ਼ਲ ਮੀਡੀਆ ਪਲੇਟਫਾਰਮ ਐਕਸ `ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲਗਪਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਅਸੀਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਨਾਲ ਡੀ.ਏ. ਵਧ ਕੇ 53 ਫੀਸਦੀ ਹੋ ਗਿਆ ਹੈ, ਜਿਸ ਨਾਲ ਮੁਲਾਜ਼ਮਾਂ ਨੂੰ ਲਗਪਗ 3,988 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਲਾਭ ਮਿਲੇਗਾ। ਮੁਲਾਜ਼ਮ ਸਾਡੀ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਉਨ੍ਹਾਂ ਦੀ ਭਲਾਈ, ਹੱਕਾਂ ਅਤੇ ਸਰਵਪੱਖੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਸਾਰੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ।”

ਇਹ ਵੀ ਪੜ੍ਹੋ👉ਮਾਨਸਾ ‘ਚ ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਵੱਡੀ ਅਪਡੇਟ! ਪੁਲਸ ਦੇ ਸਖ਼ਤ ਪਹਿਰੇ ਹੇਠ PGI ਚੰਡੀਗੜ੍ਹ ‘ਚ ਮੈਡੀਕਲ ਜਾਂਚ ਦੀ ਪ੍ਰਕਿਰਿਆ ਸ਼ੁਰੂ!

ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਸ਼ਾਸਨ ਅਤੇ ਲੋਕ ਸੇਵਾ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਅਥਾਹ ਯੋਗਦਾਨ ਨੂੰ ਸਵੀਕਾਰ ਕੀਤਾ। ਉਨ੍ਹਾਂ ਕਿਹਾ, “ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਪਰਿਵਾਰਕ ਮੈਂਬਰ ਹਨ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਹਨ। ਉਹ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ, ਅਮਨ-ਕਾਨੂੰਨ ਬਣਾਈ ਰੱਖਣ ਅਤੇ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕਰਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ।”ਮੁੱਖ ਮੰਤਰੀ ਨੇ ਕਿਹਾ, “ਅਸੀਂ ਲੋਕ ਭਲਾਈ ਦੀਆਂ ਅਨੇਕਾਂ ਸਕੀਮਾਂ ਲਾਗੂ ਕਰਨ ਵਿੱਚ ਜੋ ਸਫ਼ਲਤਾ ਹਾਸਲ ਕੀਤੀ ਹੈ, ਉਹ ਮੁੱਖ ਤੌਰ `ਤੇ ਸਾਡੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਕਾਰਨ ਸੰਭਵ ਹੋਇਆ ਹੈ।”ਮੁੱਖ ਮੰਤਰੀ ਨੇ ਸਮੂਹ ਮੁਲਾਜ਼ਮਾਂ ਦੀ ਤਨਦੇਹੀ ਨਾਲ ਸੇਵਾ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਰਕਾਰੀ ਨੌਕਰੀਆਂ ਉੱਤੇ ਲਾਮਿਸਾਲ ਭਰਤੀ ਦੀਆਂ ਪਹਿਲਕਦਮੀਆਂ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਅਤੇ ਨੌਂ ਮਹੀਨਿਆਂ ਦੌਰਾਨ ਸਰਕਾਰੀ ਵਿਭਾਗਾਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਭਰਤੀ ਮੁਹਿੰਮ ਚਲਾਈ ਹੈ। ਅਸੀਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 71,777 ਸਰਕਾਰੀ ਨੌਕਰੀਆਂ ਦਿੱਤੀਆਂ ਹਨ।”ਉਨ੍ਹਾਂ ਅੱਗੇ ਕਿਹਾ, “ਮੈਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਹੱਲ ਕਰਨ ਲਈ ਹਮੇਸ਼ਾ ਗੱਲਬਾਤ ਨੂੰ ਤਰਜੀਹ ਦਿੱਤੀ ਹੈ ਅਤੇ ਸਾਡੇ ਦਰਵਾਜ਼ੇ ਉਨ੍ਹਾਂ ਲਈ ਹਰ ਸਮੇਂ ਖੁੱਲ੍ਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਐਲਾਨ ਨਾਲ ਪੰਜਾਬ ਦੇ ਕਰੀਬ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਜਾਵੇਗੀ। ਉਨ੍ਹਾਂ ਕਿਹਾ, “ਪੰਜਾਬ ਦੇ ਲਗਪਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਹ ਖ਼ੁਸ਼ੀ ਦਾ ਦਿਨ ਹੈ। ਦੀਵਾਲੀ ਦੇ ਤੋਹਫ਼ੇ ਵਜੋਂ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਵਿੱਚ ਵਾਧੂ ਤਿੰਨ ਫੀਸਦੀ ਦਾ ਵਾਧਾ ਮਿਲ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਵਾਧਾ ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ ਅਤੇ ਦਸੰਬਰ ਮਹੀਨੇ ਵਿੱਚ ਦਿੱਤੀ ਜਾਣ ਵਾਲੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਤਿੰਨ ਵਾਧਾ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ👉ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ ‘ਚ CBI ਟੀਮ ਮੁੜ ਮੈਡੀਕਲ ਸਟੋਰ ਦੇ ਮਲਬੇ ’ਚੋਂ ਸੁਰਾਗ ਲੱਭਣ ਪਹੁੰਚੀ

ਇਸ ਵਾਧੇ ਨਾਲ ਪੰਜਾਬ ਵਿੱਚ ਡੀ.ਏ. 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਿਆ ਹੈ। ਜਦੋਂ ਅਸੀਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਸਰਕਾਰੀ ਮੁਲਾਜ਼ਮਾਂ ਨੂੰ ਸਿਰਫ਼ 28 ਫੀਸਦੀ ਦੀ ਦਰ ਨਾਲ ਡੀ.ਏ. ਮਿਲ ਰਿਹਾ ਸੀ।”ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਲਗਾਤਾਰ ਡੀ.ਏ. ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “2022 ਤੋਂ ਲੈ ਕੇ ਹੁਣ ਤੱਕ ਸੂਬਾ ਸਰਕਾਰ ਨੇ ਡੀ.ਏ. ਵਿੱਚ 25 ਫ਼ੀਸਦੀ ਦਾ ਵਾਧਾ ਕੀਤਾ ਹੈ। ਮਹਿਜ਼ ਦੋ ਮਹੀਨੇ ਪਹਿਲਾਂ ਸਤੰਬਰ ਵਿੱਚ, ਡੀ.ਏ. ਵਿੱਚ ਅੱਠ ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ। ਇਹ ਪਹਿਲੀ ਵਾਰ ਹੈ, ਜਦੋਂ ਕਿਸੇ ਸਰਕਾਰ ਨੇ ਮਹਿਜ਼ ਦੋ ਮਹੀਨਿਆਂ ਦੇ ਵਕਫ਼ੇ ਵਿੱਚ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕੀਤਾ ਹੈ।”ਉਨ੍ਹਾਂ ਅੱਗੇ ਕਿਹਾ, “ਇਸ 11 ਫ਼ੀਸਦੀ ਦੇ ਵਾਧੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 1,813 ਕਰੋੜ ਰੁਪਏ ਦਾ ਫਾਇਦਾ ਹੋਵੇਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ 2022 ਵਿੱਚ ਸੂਬਾ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨਾਲ ਸਬੰਧਤ ਵੱਡੀ ਵਿੱਤੀ ਦੇਣਦਾਰੀ ਪਹਿਲਾਂ ਹੀ ਬਕਾਇਆ ਸੀ। ਉਨ੍ਹਾਂ ਕਿਹਾ, “ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਲਾਭ ਪਹਿਲੀ ਜਨਵਰੀ 2016 ਤੋਂ ਲਾਗੂ ਹੋਣੇ ਚਾਹੀਦੇ ਸਨ, ਪਰ ਇਸ ਦੀਆਂ ਸਿਫ਼ਾਰਸ਼ਾਂ ਨੂੰ ਜੁਲਾਈ 2021 ਵਿੱਚ ਲਾਗੂ ਕੀਤਾ ਗਿਆ ਸੀ। ਸਿੱਟੇ ਵਜੋਂ ਪਹਿਲੀ ਜਨਵਰੀ 2016 ਤੋਂ 30 ਜੂਨ 2021 ਦੇ ਲਗਪਗ 14,191 ਕਰੋੜ ਰੁਪਏ ਦੇ ਬਕਾਏ ਇਕੱਠੇ ਹੋ ਗਏ ਸਨ।”ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਸ ਲੰਬੇ ਸਮੇਂ ਤੋਂ ਲਟਕ ਰਹੀ ਵਿੱਤੀ ਦੇਣਦਾਰੀ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਹੈ ਅਤੇ 14,191 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਲਈ ਪੜਾਅਵਾਰ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਕਿਹਾ, “ਅਸੀਂ ਪੈਨਸ਼ਨਰਾਂ ਨੂੰ ਪਹਿਲ ਦਿੱਤੀ ਅਤੇ ਉਨ੍ਹਾਂ ਦੇ ਬਕਾਏ ਪਹਿਲੀ ਅਪਰੈਲ 2025 ਨੂੰ ਜਾਰੀ ਕਰ ਦਿੱਤੇ ਗਏ ਸਨ। ਸੇਵਾ ਨਿਭਾ ਰਹੇ ਸਰਕਾਰੀ ਮੁਲਾਜ਼ਮਾਂ ਦੇ ਬਕਾਏ ਪਹਿਲੀ ਅਪਰੈਲ 2026 ਤੋਂ ਜਾਰੀ ਕੀਤੇ ਜਾਣੇ ਸ਼ੁਰੂ ਹੋ ਗਏ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਹੁਣ ਤੱਕ 4,891 ਕਰੋੜ ਰੁਪਏ ਦੇ ਬਕਾਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 9,300 ਕਰੋੜ ਰੁਪਏ ਵੀ ਅਦਾ ਕੀਤੇ ਜਾਣਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।