Sunday, May 17, 2026
Home Blog Page 430

ਕਿਸਨਾ ਡਾਇਮੰਡਸ ਨੇ ਪੰਜਾਬ ਵਿੱਚ ਆਪਣੇ ਦੂਜੇ ਸ਼ੋਅਰੂਮ ਦਾ ਬਠਿੰਡਾ ਵਿੱਚ ਸ਼ਾਨਦਾਰ ਉਦਘਾਟਨ ਕੀਤਾ

0

Business News:ਭਾਰਤ ਦੇ ਮੋਹਰੀ ਤੇ ਭਰੋਸੇਮੰਦ ਹੀਰੇ ਅਤੇ ਸੋਨੇ ਦੇ ਗਹਿਣਿਆਂ ਦੇ ਬ੍ਰਾਂਡ, ਕਿਸਨਾ ਡਾਇਮੰਡਸ ਐਂਡ ਗੋਲਡ ਜਿਊਲਰੀ ਨੇ ਬਠਿੰਡਾ ਦੇ ਬੈਂਕ ਬਾਜ਼ਾਰ ਰੋਡ ‘ਤੇ ਪੰਜਾਬ ਵਿੱਚ ਆਪਣੇ ਦੂਜੇ ਵਿਸ਼ੇਸ਼ ਸ਼ੋਅਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਹਰੀ ਕ੍ਰਿਸ਼ਨਾ ਗਰੁੱਪ ਦੇ ਸੰਸਥਾਪਕ ਤੇ ਪ੍ਰਬੰਧ ਨਿਰਦੇਸ਼ਕ ਸ਼੍ਰੀ ਘਨਸ਼ਿਆਮ ਢੋਲਕੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਨਵਰਾਤਰੀ ਦੇ ਸ਼ੁਭ ਮੌਕੇ ‘ਤੇ, ਕਿਸਨਾ ਆਪਣੇ ਗਾਹਕਾਂ ਲਈ ਵਿਸ਼ੇਸ਼ ਪੇਸ਼ਕਸ਼ਾਂ ਲੈ ਕੇ ਆਇਆ ਹੈ। ਇਨ੍ਹਾਂ ਵਿੱਚ ਹੀਰੇ ਦੇ ਗਹਿਣਿਆਂ ਦੀ ਮੇਕਿੰਗ ਚਾਰਜ ‘ਤੇ 75% ਤੱਕ ਦੀ ਛੋਟ, ਸੋਨੇ ਦੇ ਗਹਿਣਿਆਂ ਦੀ ਮੇਕਿੰਗ ਚਾਰਜ ‘ਤੇ 25% ਤੱਕ ਦੀ ਛੋਟ ਅਤੇ ਆਈਸੀਸੀਸੀਆਈ ਬੈਂਕ ਕ੍ਰੈਡਿਟ ਤੇ ਡੈਬਿਟ ਕਾਰਡਾਂ ‘ਤੇ 5% ਦੀ ਵਾਧੂ ਤੁਰੰਤ ਛੋਟ ਸ਼ਾਮਲ ਹੈ। ਇਸ ਤੋਂ ਇਲਾਵਾ, ਸ਼ਾਪ ਐਂਡ ਵਿਨ ਮੁਹਿੰਮ ਦੇ ਤਹਿਤ, ਖਪਤਕਾਰਾਂ ਨੂੰ ਹੀਰੇ ਤੇ ਸੋਨੇ ਦੇ ਗਹਿਣਿਆਂ ਦੀ ਖਰੀਦ ‘ਤੇ 1,000 ਤੋਂ ਵੱਧ ਸਕੂਟਰ ਤੇ 200 ਤੋਂ ਵੱਧ ਕਾਰਾਂ ਜਿੱਤਣ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ  Bathinda ਦੀ ਵਿਜੀਲੈਂਸ ਵੱਲੋਂ ਭ੍ਰਿਸਟਾਚਾਰ ਦੇ ਕੇਸ ‘ਚ ਫ਼ੜੇ ਥਾਣੇਦਾਰ ਨੂੰ ਅਦਾਲਤ ਨੇ ਸੁਣਾਈ 4 ਸਾਲ ਦੀ ਕੈਦ

ਇਸ ਮੌਕੇ ‘ਤੇ ਬੋਲਦਿਆਂ, ਹਰੀ ਕ੍ਰਿਸ਼ਨਾ ਗਰੁੱਪ ਦੇ ਸੰਸਥਾਪਕ ਤੇ ਪ੍ਰਬੰਧ ਨਿਰਦੇਸ਼ਕ ਘਣਸ਼ਿਆਮ ਢੋਲਕੀਆ ਨੇ ਕਿਹਾ ਕਿ ਪੰਜਾਬ ਦਾ ਗਹਿਣਿਆਂ ਪ੍ਰਤੀ ਪਿਆਰ ਪਰੰਪਰਾ ਵਿੱਚ ਡੂੰਘਾ ਹੈ। ਬਠਿੰਡਾ ਸ਼ੋਅਰੂਮ ਰਾਹੀਂ, ਅਸੀਂ ਇਸ ਵਿਰਾਸਤ ਦਾ ਜਸ਼ਨ ਮਨਾਉਣਾ ਚਾਹੁੰਦੇ ਹਾਂ ਅਤੇ ਨਾਲ ਹੀ ਨਵੀਂ ਪੀੜ੍ਹੀ ਦੀਆਂ ਇੱਛਾਵਾਂ ਨੂੰ ਦਰਸਾਉਂਦੇ ਆਧੁਨਿਕ ਡਿਜ਼ਾਈਨ ਵੀ ਪੇਸ਼ ਕਰਨਾ ਚਾਹੁੰਦੇ ਹਾਂ। ਨਵਰਾਤਰੀ ਦੇ ਨਾਲ ਮੇਲ ਖਾਂਦਾ ਇਹ ਲਾਂਚ, ਖੁਸ਼ਹਾਲੀ ਤੇ ਨਵੀਂ ਸ਼ੁਰੂਆਤ ਦੀ ਭਾਵਨਾ ਨੂੰ ਵਧਾਉਂਦਾ ਹੈ। ਇਹ ‘ਹਰ ਘਰ ਕਿਸਨਾ’ ਦੇ ਸਾਡੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਕਦਮ ਹੈ, ਜਿਸ ਨਾਲ ਹੀਰੇ ਦੇ ਗਹਿਣੇ ਭਾਰਤ ਭਰ ਦੀਆਂ ਔਰਤਾਂ ਲਈ ਪਹੁੰਚਯੋਗ ਅਤੇ ਆਕਰਸ਼ਕ ਬਣਦੇ ਹਨ।ਕਿਸਨਾ ਦੇ ਡਾਇਰੈਕਟਰ ਪਰਾਗ ਸ਼ਾਹ ਨੇ ਕਿਹਾ ਕਿ ਬਠਿੰਡਾ ਸ਼ੋਅਰੂਮ ਦੀ ਸ਼ੁਰੂਆਤ ਦੇ ਨਾਲ, ਸਾਡਾ ਉਦੇਸ਼ ਖਪਤਕਾਰਾਂ ਨੂੰ ਨਾ ਸਿਰਫ਼ ਇੱਕ ਸ਼ਾਨਦਾਰ ਸੰਗ੍ਰਹਿ ਪ੍ਰਦਾਨ ਕਰਨਾ ਹੈ

ਇਹ ਵੀ ਪੜ੍ਹੋ  ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਸਗੋਂ ਇੱਕ ਵਿਅਕਤੀਗਤ ਤੇ ਪਾਰਦਰਸ਼ੀ ਖਰੀਦਦਾਰੀ ਅਨੁਭਵ ਵੀ ਪ੍ਰਦਾਨ ਕਰਨਾ ਹੈ, ਜੋ ਖੁਸ਼ਹਾਲੀ, ਜਸ਼ਨ ਤੇ ਵਿਸ਼ਵਾਸ ਨੂੰ ਦਰਸਾਉਂਦਾ ਹੈ।”ਕਿਸਨਾ ਦੇ ਫਰੈਂਚਾਈਜ਼ ਪਾਰਟਨਰ, ਪ੍ਰਮੋਦ ਤੇ ਨਿਖਿਲ ਅਰੋੜਾ ਨੇ ਕਿਹਾ ਕਿ ਕਿਸਨਾ ਨਾਲ ਸਾਂਝੇਦਾਰੀ ਕਰਕੇ, ਸਾਡੇ ਕੋਲ ਬਠਿੰਡਾ ਦੇ ਖਪਤਕਾਰਾਂ ਨੂੰ ਆਧੁਨਿਕ ਸ਼ਾਨ ਤੇ ਰਵਾਇਤੀ ਸੁਹਜ ਦਾ ਮਿਸ਼ਰਣ ਪੇਸ਼ ਕਰਨ ਦਾ ਮੌਕਾ ਹੈ, ਨਾਲ ਹੀ ਇੱਕ ਪਾਰਦਰਸ਼ੀ ਅਤੇ ਵਿਅਕਤੀਗਤ ਗਾਹਕ ਅਨੁਭਵ ਵੀ ਪ੍ਰਦਾਨ ਕਰਨਾ ਹੈ।ਕਿਸਨਾ ਦੀ ਸਮਾਜ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਸ਼ੋਅਰੂਮ ਲਾਂਚ ਦੇ ਮੌਕੇ ‘ਤੇ ਇੱਕ ਖੂਨਦਾਨ ਕੈਂਪ, ਅੰਨਦਾਨ ਪ੍ਰੋਗਰਾਮ ਅਤੇ ਰੁੱਖ ਲਗਾਉਣ ਦੀ ਮੁਹਿੰਮ ਵੀ ਆਯੋਜਿਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਹਲਕਾ ਵਾਸੀਆਂ ਲਈ ਦਿਵਾਲੀ ਦਾ ਤੋਹਫ਼ਾ

0

👉ਖਰੜ ਹਲਕੇ ਦੀਆਂ 90 ਪੇਂਡੂ ਲਿੰਕ ਸੜਕਾਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 46 ਕਰੋੜ ਰੁਪਏ ਦੀ ਪਰਵਾਨਗੀ ਜਾਰੀ
SAS Nagar News:ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਹਲਕਾ ਵਾਸੀਆਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਡਿਊ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਹਲਕਾ ਖਰੜ ਵਿੱਚ ਪੈਂਦੀਆਂ ਲਿੰਕ ਸੜਕਾਂ ਜੋ ਕਿ ਮਾਰਕੀਟ ਕਮੇਟੀ ਖਰੜ ਅਤੇ ਕੁਰਾਲੀ ਅਧੀਨ ਆਉਂਦੀਆਂ ਹਨ, ਦਾ ਰਿਪੇਅਰ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਰੇ ਇਲਾਜ਼ ਗਾਇਕ ਰਾਜਵੀਰ ਜਾਵੰਦਾ ਦੇ ਪ੍ਰਵਾਰ ਨਾਲ ਕੀਤੀ ਮੁਲਾਕਾਤ

ਇਸ ਵਿੱਚ ਪਹਿਲੇ ਪੜਾਅ ਵਿਚ ਜੋ 30 ਸੜਕਾਂ ਸਾਲ 2022-23, 2023-24, 2024-25 ਵਿੱਚ ਡਿਊ ਸਨ, ਜਿੰਨ੍ਹਾਂ ਦੇ ਟੈਂਡਰ ਪੀ ਡਬਲਿਊ ਡੀ ਵਿਭਾਗ ਵੱਲੋਂ ਅਲਾਟ ਕੀਤੇ ਜਾ ਚੁੱਕੇ ਹਨ। ਇਹਨਾਂ ਸੜਕਾਂ ਦੀ ਕੁੱਲ ਲੰਬਾਈ 60.48 ਕਿਲੋਮੀਟਰ ਹੈ ਅਤੇ ਇਹਨਾਂ ਦੀ ਰਿਪੇਅਰ ਦਾ ਖਰਚਾ ਲਗਭਗ 15 ਕਰੋੜ ਰੁਪਏ ਹੈ ਇਹਨਾਂ ਦੀ ਰਿਪੇਅਰ ਦਾ ਕੰਮ ਛੇ ਮਹੀਨੇ ਵਿੱਚ ਖਤਮ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਦੂਜੇ ਪੜਾਅ ਵਿਚ ਜੋ ਸੜਕਾਂ ਸਾਲ 2025- 26 ਵਿੱਚ ਡਿਊ ਹਨ, ਉਹਨਾਂ ਸੜਕਾਂ ਦੇ ਰਿਪੇਅਰ ਦੇ ਟੈਂਡਰ ਵੀ ਪੀ ਡਬਲਿਊ ਡੀ ਵਿਭਾਗ ਵੱਲੋਂ ਲਗਾ ਦਿੱਤੇ ਗਏ ਹਨ। ਇਸ ਪ੍ਰੋਗਰਾਮ ਤਹਿਤ ਖਰੜ ਹਲਕੇ ਦੀਆਂ ਲਗਭਗ 50 ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ

ਇਹ ਵੀ ਪੜ੍ਹੋ  ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਜਿਨ੍ਹਾਂ ਦੀ ਕੁੱਲ ਲੰਬਾਈ 97.03 ਕਿਲੋਮੀਟਰ ਹੈ, ਜਿਸਦਾ ਖਰਚਾ ਲਗਭਗ 24 ਕਰੋੜ ਰੁਪਏ ਹੈ ਅਤੇ ਸੜਕਾਂ ਦੀ ਰਿਪੇਅਰ ਦਾ ਕੰਮ 13 ਮਹੀਨੇ ਦੀ ਮਿਆਦ ਨਾਲ ਅਲਾਟ ਕੀਤਾ ਜਾਵੇਗਾ। ਵਿਧਾਇਕ ਖਰੜ ਅਨਮੋਲ ਗਗਨ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਖਰੜ ਹਲਕੇ ਦੀਆਂ 10 ਹੋਰ ਸੜਕਾਂ ਜਿਨ੍ਹਾਂ ਦੀ ਲੰਬਾਈ 30.12 ਕਿਲੋਮੀਟਰ ਹੈ ਅਤੇ ਖਰਚਾ 7.40 ਕਰੋੜ ਰੁਪਏ ਹੈ, ਦੀ ਪ੍ਰਵਾਨਗੀ ਵੀ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ, ਅਤੇ ਇਹਨਾਂ ਦਾ ਕੰਮ ਵੀ ਜਲਦ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਇਹ ਕੰਮ 6 ਮਹੀਨਿਆਂ ਵਿਚ ਪੂਰਾ ਕੀਤਾ ਜਾਵੇਗਾ। ਉਕਤ ਸਾਰੀਆਂ ਸੜਕਾਂ ਦੇ ਰੱਖ ਰਖਾਅ ਦਾ ਕੰਮ ਵੀ ਸਬੰਧਤ ਏਜੰਸੀ ਵੱਲੋਂ ਕੀਤਾ ਜਾਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਚਮੀ ਤੇ ਸ਼ਨੀਵਾਰ ਨੂੰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

0

Patiala News:ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ। ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ।

ਇਹ ਵੀ ਪੜ੍ਹੋ  Bathinda ਦੀ ਵਿਜੀਲੈਂਸ ਵੱਲੋਂ ਭ੍ਰਿਸਟਾਚਾਰ ਦੇ ਕੇਸ ‘ਚ ਫ਼ੜੇ ਥਾਣੇਦਾਰ ਨੂੰ ਅਦਾਲਤ ਨੇ ਸੁਣਾਈ 4 ਸਾਲ ਦੀ ਕੈਦ

ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ ‘ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

0

ਵਿਆਪਕ ਮੁਹਿੰਮ ਦਾ ਉਦੇਸ਼ ਵਾਤਾਵਰਣ-ਪੱਖੀ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਉਣ ਲਈ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਜਿੱਤਣਾ ਹੈ: ਗੁਰਮੀਤ ਸਿੰਘ ਖੁੱਡੀਆਂ
Punjab News:ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਵਿਆਪਕ ਮੁਹਿੰਮ ਦਾ ਉਦੇਸ਼ ਸੂਬੇ ਦੇ ਭਾਈਚਾਰਿਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਸ਼ਾਮਲ ਕਰਨਾ ਹੈ ਤਾਂ ਜੋ ਵਾਤਾਵਰਣ-ਅਨੁਕੂਲ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਂਦੀ ਜਾ ਸਕੇ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਹੁ-ਪੱਖੀ ਆਈ.ਈ.ਸੀ. ਰਣਨੀਤੀ ਵਿੱਚ ਵੱਧ ਤੋਂ ਵੱਧ ਪਹੁੰਚ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜਾਣਕਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਾਰਿਤ ਕਰਨ ਲਈ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚ ਜਾਣਕਾਰੀ ਭਰਪੂਰ ਸੰਦੇਸ਼ ਪ੍ਰਸਾਰਿਤ ਕਰਨ ਲਈ 50 ਸਮਰਪਿਤ ਪ੍ਰਚਾਰ ਵੈਨਾਂ ਤਾਇਨਾਤ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

ਇਸ ਤੋਂ ਇਲਾਵਾ, ਸੱਭਿਆਚਾਰਕ ਢੰਗ ਨਾਲ ਸੰਦੇਸ਼ ਪਹੁੰਚਾਉਣ ਲਈ 444 ‘ਨੁੱਕੜ ਨਾਟਕ’ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਦੇ ਫਾਇਦਿਆਂ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕਰਨ ਲਈ ਸੂਬੇ ਭਰ ਵਿੱਚ 12,500 ਜਾਣਕਾਰੀ ਭਰਪੂਰ ਕੰਧ ਚਿੱਤਰ ਬਣਾਏ ਜਾਣਗੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਬਾਰੇ ਜਾਣਕਾਰੀ, ਮਾਹਿਰਾਂ ਦੀ ਸਲਾਹ ਅਤੇ ਸਰਕਾਰੀ ਯੋਜਨਾਵਾਂ ਤੱਕ ਸਿੱਧੀ ਪਹੁੰਚ ਪ੍ਰਦਾਨ ਕਰਨ ਲਈ 3,333 ਪਿੰਡ-ਪੱਧਰੀ ਕੈਂਪ ਅਤੇ 296 ਬਲਾਕ-ਪੱਧਰੀ ਕੈਂਪ ਲਗਾਏ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਟਿਕਾਊ ਅਭਿਆਸਾਂ ਨੂੰ ਅਪਣਾਉਣ ਲਈ ਜਾਗਰੂਕ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ, ਹਰ ਪਰਿਵਾਰ ਤੱਕ ਨਿੱਜੀ ਤੌਰ ‘ਤੇ ਸੰਦੇਸ਼ ਪਹੁੰਚਾਉਣ ਲਈ 148 ਆਸ਼ਾ ਵਰਕਰਾਂ ਨੂੰ ਪਿੰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵਿੱਚ ਛੋਟੀ ਉਮਰ ਤੋਂ ਹੀ ਵਾਤਾਵਰਣ ਚੇਤਨਾ ਪੈਦਾ ਕਰਨ ਲਈ ਉਨ੍ਹਾਂ ਨੂੰ ਲੇਖ ਲਿਖਣ, ਪੇਂਟਿੰਗ ਅਤੇ ਵਿਚਾਰ-ਵਟਾਂਦਰਾ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਸ. ਖੁੱਡੀਆਂ ਨੇ ਕਿਹਾ, “ਸਾਡੀ ਮਿੱਟੀ ਅਤੇ ਸਾਡੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ ਹੈ। ਇਸ ਸਾਲ, ਅਸੀਂ ਸਿਰਫ਼ ਮਸ਼ੀਨਰੀ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਨਹੀਂ ਕਰ ਰਹੇ ਹਾਂ, ਸਗੋਂ ਆਪਣੇ ਕਿਸਾਨ ਭਾਈਚਾਰੇ ਦੇ ਦਿਲਾਂ ਅਤੇ ਮਨਾਂ ਨੂੰ ਜਿੱਤਣ ‘ਤੇ ਵੀ ਧਿਆਨ ਕੇਂਦਰਿਤ ਕਰ ਰਹੇ ਹਾਂ।

ਇਹ ਵੀ ਪੜ੍ਹੋ  Bathinda ਦੀ ਵਿਜੀਲੈਂਸ ਵੱਲੋਂ ਭ੍ਰਿਸਟਾਚਾਰ ਦੇ ਕੇਸ ‘ਚ ਫ਼ੜੇ ਥਾਣੇਦਾਰ ਨੂੰ ਅਦਾਲਤ ਨੇ ਸੁਣਾਈ 4 ਸਾਲ ਦੀ ਕੈਦ

ਇਹ ਵਿਆਪਕ ਆਊਟਰੀਚ ਪ੍ਰੋਗਰਾਮ ਪਰਾਲੀ ਸਾੜਨ ਵਿਰੁੱਧ ਇੱਕ ‘ਜਨਤਕ ਲਹਿਰ’ ਹੈ। ਅਸੀਂ ਸਿੱਧੇ ਜ਼ਮੀਨੀ ਪੱਧਰ ‘ਤੇ ਪਿੰਡਾਂ, ਸਕੂਲਾਂ ਅਤੇ ਘਰਾਂ ਤੱਕ ਪਹੁੰਚ ਬਣਾ ਰਹੇ ਹਾਂ ਤਾਂ ਜੋ ਸਾਡੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਅੱਗੇ ਆਉਣ ਲਈ ਸਿੱਖਿਅਤ, ਸਸ਼ਕਤ ਅਤੇ ਉਤਸ਼ਾਹਿਤ ਕੀਤਾ ਜਾ ਸਕੇ। ਸਾਡਾ ਟੀਚਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼, ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਯਕੀਨੀ ਬਣਾਉਣਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਵਾ ਪ੍ਰਦੂਸ਼ਣ ਦੀ ਚੁਣੌਤੀ ਨਾਲ ਨਜਿੱਠਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਸਾਲ 2018-19 ਤੋਂ ਹੁਣ ਤਕ ਸੂਬੇ ਦੇ ਕਿਸਾਨਾਂ ਨੂੰ ਕੁੱਲ 1.58 ਲੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈਚਾਰਕ ਸ਼ਮੂਲੀਅਤ ਅਤੇ ਖੇਤੀਬਾੜੀ ਖੇਤਰ ਦੇ ਮਸ਼ੀਨੀਕਰਨ ਨਾਲ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੇ ਪੱਧਰ ਉੱਤੇ ਕਮੀ ਆਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

0

👉ਨਾਗਰਿਕ ਹੁਣ ਗੈਂਗਸਟਰ ਨਾਲ ਸਬੰਧਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ: ਡੀਜੀਪੀ ਪੰਜਾਬ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ।ਜ਼ਿਕਰਯੋਗ ਹੈ ਕਿ ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਸੰਗਠਿਤ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ  ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਇਸ ਦੀ ਸ਼ੁਰੂਆਤ ਦੌਰਾਨ 1800-330-1100 ‘ਤੇ ਇੱਕ ਟ੍ਰਾਇਲ ਕਾਲ ਕੀਤੀ ਅਤੇ ਇਸ ਨਵੀਂ ਪ੍ਰਣਾਲੀ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ।ਡੀਜੀਪੀ ਗੌਰਵ ਯਾਦਵ ਨੇ ਨਾਗਰਿਕਾਂ ਨੂੰ ਆਪਣੇ ਵੀਡੀਓ ਸੰਦੇਸ਼ ਵਿੱਚ ਭਰੋਸਾ ਦਿਵਾਇਆ ਕਿ ਇਸ ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀ ਹਰ ਜਾਣਕਾਰੀ ਸਬੰਧੀ ਉੱਚ ਪੱਧਰੀ ਗੁਪਤਤਾ ਬਰਕਰਾਰ ਰੱਖੀ ਜਾਵੇਗੀ ਅਤੇ ਕਾਲ ਕਰਨ ਵਾਲਿਆਂ ਦੀ ਪਛਾਣ ਸੁਰੱਖਿਅਤ ਰੱਖੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਨੰਬਰ ਸੇਵ ਕਰ ਲੈਣ ਅਤੇ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕਰਕੇ ਸੁਰੱਖਿਅਤ ਸੂਬਾ ਸਿਰਜਣ ਦੇ ਮਿਸ਼ਨ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ।ਡੀਜੀਪੀ ਨੇ ਕਿਹਾ, “ਇਹ ਹੈਲਪਲਾਈਨ ਨਾਗਰਿਕਾਂ ਵੱਲੋਂ ਪੁਲਿਸ ਦੀ ਸਹਾਇਤਾ ਕਰਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਹੈ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਇਸ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਰਿਪੋਰਟਾਂ ‘ਤੇ ਤੁਰੰਤ ਅਤੇ ਤਾਲਮੇਲ ਨਾਲ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਇਸ ਹੈਲਪਲਾਈਨ ਦੀ ਨਿਗਰਾਨੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ, ਤਾਂ ਜੋ ਹਰੇਕ ਜਾਣਕਾਰੀ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਡੀਜੀਪੀ ਨੇ ਦੱਸਿਆ ਕਿ ਇਸ ਹੈਲਪਲਾਈਨ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ 112 ਹੈਲਪਲਾਈਨ ਦੇ ਸਥਾਪਿਤ ਬੁਨਿਆਦੀ ਢਾਂਚੇ ਦੀ ਵਰਤੋਂ ਕੀਤੀ ਜਾ ਰਹੀ ਹੈ, ਹਾਲਾਂਕਿ, ਇਸ ਨੰਬਰ ‘ਤੇ ਆਉਣ ਵਾਲੀਆਂ ਕਾਲਾਂ ਏਜੀਟੀਐਫ ਦੇ ਵਿਸ਼ੇਸ਼ ਅਧਿਕਾਰੀਆਂ ਜੋ ਨਿੱਜੀ ਤੌਰ ‘ਤੇ ਮਾਮਲਿਆਂ ਨਾਲ ਨਜਿੱਠਣਗੇ ਅਤੇ ਲੋੜ ਪੈਣ ‘ਤੇ ਸਬੰਧਤ ਜ਼ਿਲ੍ਹਿਆਂ ਨਾਲ ਤਾਲਮੇਲ ਕਰਨਗੇ, ਵੱਲੋਂ ਸੁਤੰਤਰ ਤੌਰ ‘ਤੇ ਸੁਣੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

0

Punjab News: ਅੱਜ, ਪੰਜਾਬ ਦਾ ਹਰ ਨਾਗਰਿਕ ਬਹੁਤ ਖੁਸ਼ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ; ਇਹ ਸਾਡੇ ਪਿਆਰੇ ‘ਰੰਗਲਾ ਪੰਜਾਬ’ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਅਗਵਾਈ ਹੇਠ, ਪੰਜਾਬ ਨੇ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ ਹੈ, ਜਿਸ ਨਾਲ ਪੂਰੇ ਦੇਸ਼ ਵਿੱਚ ਸਾਬਤ ਹੋਇਆ ਹੈ ਕਿ ਪੰਜਾਬ ਨਾ ਸਿਰਫ਼ ਖੇਤੀਬਾੜੀ ਅਤੇ ਬਹਾਦਰੀ ਵਿੱਚ ਸਭ ਤੋਂ ਅੱਗੇ ਹੈ, ਸਗੋਂ ਡਿਜੀਟਲ ਕ੍ਰਾਂਤੀ ਵਿੱਚ ਵੀ ਸਭ ਤੋਂ ਅੱਗੇ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ, ਇਹ ਭਰੋਸੇ ਦੀ ਨਿਸ਼ਾਨੀ ਹੈ। ਮਾਨ ਸਰਕਾਰ ਦੇ ਨਾਗਰਿਕ-ਕੇਂਦ੍ਰਿਤ ਸ਼ਾਸਨ ਮਾਡਲ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ, ਜੋ ਡੇਟਾ ਦੀ ਸ਼ਕਤੀ ਰਾਹੀਂ ਸੇਵਾ ਪ੍ਰਦਾਨ ਕਰਨ ਦੀ ਸਹੂਲਤ ਦਿੰਦਾ ਹੈ। ਇਹ ਪੁਰਸਕਾਰ ਰਾਜਸਥਾਨ ਦੇ ਜੈਪੁਰ ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਦੁਆਰਾ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ਼੍ਰੀ ਡੀ.ਕੇ. ਤਿਵਾੜੀ ਨੇ ਪ੍ਰਾਪਤ ਕੀਤਾ। ਵਿਭਾਗ ਦੀ ਟੀਮ ਨੂੰ ਵਧਾਈ ਦਿੰਦੇ ਹੋਏ, ਪੰਜਾਬ ਦੇ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ, ਸ਼੍ਰੀ ਅਮਨ ਅਰੋੜਾ ਨੇ ਇਸਨੂੰ ਪੂਰੇ ਸੂਬੇ ਲਈ ਮਾਣ ਵਾਲਾ ਪਲ ਦੱਸਿਆ ਅਤੇ ਕਿਹਾ ਕਿ ਇਹ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ਿਤਾ ਦੀ ਅਗਵਾਈ ਵਿੱਚ ਤਕਨਾਲੋਜੀ ਦੀ ਵਰਤੋਂ ਰਾਹੀਂ ਸ਼ਾਨਦਾਰ ਸ਼ਾਸਨ ਯਕੀਨੀ ਬਣਾਉਣ ਦਾ ਪ੍ਰਮਾਣ ਹੈ। ਉਨ੍ਹਾਂ ਨੇ ਪਾਰਦਰਸ਼ੀ, ਕੁਸ਼ਲ ਅਤੇ ਜਵਾਬਦੇਹ ਸ਼ਾਸਨ ਅਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ, ਰਾਜ ਸਰਕਾਰ ਦੀ ਸੁਸ਼ਾਸਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕੀਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਰੇ ਇਲਾਜ਼ ਗਾਇਕ ਰਾਜਵੀਰ ਜਾਵੰਦਾ ਦੇ ਪ੍ਰਵਾਰ ਨਾਲ ਕੀਤੀ ਮੁਲਾਕਾਤ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡੇਟਾ ਵਿਸ਼ਲੇਸ਼ਣ ਆਧੁਨਿਕ ਸ਼ਾਸਨ ਵਿੱਚ ਇੱਕ ਗੇਮ-ਚੇਂਜਰ ਹੈ। ਡੇਟਾ ਵਿਸ਼ਲੇਸ਼ਣ ਸ਼੍ਰੇਣੀ ਵਿੱਚ ਇਸ ਜਿੱਤ ਦਾ ਅਰਥ ਹੈ ਕਿ ਮਾਨ ਸਰਕਾਰ ਨੇ ਡੇਟਾ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਕੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦਾ ਰਸਤਾ ਲੱਭ ਲਿਆ ਹੈ। ਇਹ ਪੁਰਸਕਾਰ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਆਪਣੇ ਵਾਅਦਿਆਂ ‘ਤੇ ਖਰਾ ਉਤਰੀ ਹੈ। ਮੁੱਖ ਮੰਤਰੀ ਦਾ ਦ੍ਰਿਸ਼ਟੀਕੋਣ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਵਿੱਚ ਸ਼ਾਸਨ ਅਜਿਹਾ ਹੋਵੇ ਜਿੱਥੇ ਹਰ ਕੰਮ ਇਮਾਨਦਾਰੀ, ਪਾਰਦਰਸ਼ਤਾ ਅਤੇ ਗਤੀ ਦੁਆਰਾ ਨਿਰਦੇਸ਼ਤ ਹੋਵੇ। ਇਹ ਪੁਰਸਕਾਰ ਸਾਡੇ ਸਾਰਿਆਂ ਲਈ ਪ੍ਰੇਰਨਾ ਹੈ। ਪੰਜਾਬ ਦੀ ਮਿੱਟੀ ਹਮੇਸ਼ਾ ਉੱਤਮ ਰਹੀ ਹੈ, ਅਤੇ ਹੁਣ ਡਿਜੀਟਲ ਪੰਜਾਬ ਦਾ ਸੁਨਹਿਰੀ ਸੁਪਨਾ ਸਾਕਾਰ ਹੋਣ ਵਾਲਾ ਹੈ। ਸਾਡਾ “ਰੰਗਲਾ ਪੰਜਾਬ” ਹੁਣ ਸਿਰਫ਼ ਰੰਗੀਨ ਨਹੀਂ ਰਹੇਗਾ, ਸਗੋਂ ਡਿਜੀਟਲ ਲਾਈਟਾਂ ਨਾਲ ਵੀ ਰੋਸ਼ਨ ਹੋਵੇਗਾ! ਇਹ ਜਿੱਤ ਪੰਜਾਬ ਦੇ ਹਰ ਉਸ ਵਿਅਕਤੀ ਲਈ ਹੈ ਜੋ ਬਦਲਾਅ ਅਤੇ ਚੰਗੇ ਸ਼ਾਸਨ ਦੀ ਉਮੀਦ ਕਰਦਾ ਹੈ। ਸਰਕਾਰ ਹੁਣ ਹਵਾ ਵਿੱਚ ਫੈਸਲੇ ਨਹੀਂ ਲੈ ਰਹੀ ਹੈ। ਡੇਟਾ ਵਿਸ਼ਲੇਸ਼ਣ ਦੀ ਮਦਦ ਨਾਲ, ਇਹ ਸਮਝਦੀ ਹੈ ਕਿ ਕਿਸ ਪਿੰਡ ਨੂੰ ਡਾਕਟਰ ਦੀ ਲੋੜ ਹੈ, ਕਿਸ ਸ਼ਹਿਰ ਨੂੰ ਬਿਹਤਰ ਸੜਕ ਦੀ ਲੋੜ ਹੈ, ਅਤੇ ਕਿਸ ਕਿਸਾਨ ਨੂੰ ਕਿਹੜੀ ਸਹਾਇਤਾ ਦੀ ਲੋੜ ਹੈ। ਫੈਸਲੇ ਹੁਣ ਅੰਕੜਿਆਂ ‘ਤੇ ਅਧਾਰਤ ਹਨ, ਅੰਦਾਜ਼ੇ ‘ਤੇ ਨਹੀਂ। ਇਸ ਤਕਨਾਲੋਜੀ ਨੇ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨੂੰ ਘਟਾ ਦਿੱਤਾ ਹੈ। ਲੋਕਾਂ ਨੂੰ ਹੁਣ ਆਪਣੇ ਘਰਾਂ ਤੋਂ ਹੀ ਬਹੁਤ ਸਾਰੀਆਂ ਸੇਵਾਵਾਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ  ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਇਹ ਸਿਰਫ਼ ਇੱਕ ਸਹੂਲਤ ਨਹੀਂ ਹੈ; ਇਹ ਉਹ ਸਨਮਾਨ ਹੈ ਜੋ ਸਰਕਾਰ ਹਰ ਨਾਗਰਿਕ ਨੂੰ ਦੇ ਰਹੀ ਹੈ। ਡੇਟਾ ਦੀ ਵਰਤੋਂ ਕਰਕੇ, ਸਰਕਾਰੀ ਕਾਰਜਾਂ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਗਈ ਹੈ। ਹੁਣ, ਹਰ ਨਾਗਰਿਕ ਦੇਖ ਸਕਦਾ ਹੈ ਕਿ ਉਨ੍ਹਾਂ ਦਾ ਪੈਸਾ ਕਿੱਥੇ ਅਤੇ ਕਿਵੇਂ ਖਰਚ ਕੀਤਾ ਜਾ ਰਿਹਾ ਹੈ। ਇੰਡੀਅਨ ਐਕਸਪ੍ਰੈਸ ਤਕਨਾਲੋਜੀ ਸਭਾ ਤੋਂ ਇਹ ਮਾਨਤਾ ਪ੍ਰਾਪਤ ਕਰਨਾ ਡਿਜੀਟਲ ਪਰਿਵਰਤਨ ਵੱਲ ਸਾਡੇ ਯਤਨਾਂ ਨੂੰ ਹੋਰ ਊਰਜਾਵਾਨ ਅਤੇ ਮਹਤਵਪੂਰਨ ਬਣਾਉਂਦਾ ਹੈ। ਇਹ ਪੁਰਸਕਾਰ ਪੰਜਾਬ ਸਰਕਾਰ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਜੋ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਵਧਾਉਣ, ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਜਵਾਬਦੇਹ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਡੇਟਾ ਵਿਸ਼ਲੇਸ਼ਣ ਦੀ ਪ੍ਰਭਾਵਸ਼ਾਲੀ ਵਰਤੋਂ ਨੂੰ ਉਜਾਗਰ ਕਰਦਾ ਹੈ। ਇਸ ਤੋਂ ਇਲਾਵਾ, ਇਹ ਪੁਰਸਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਰੰਗਲਾ ਪੰਜਾਬ” ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਨਾਗਰਿਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਤਕਨਾਲੋਜੀ-ਅਧਾਰਤ ਪਹਿਲਕਦਮੀਆਂ ਨੂੰ ਹੋਰ ਮਜ਼ਬੂਤੀ ਦਿੰਦਾ ਹੈ। ਇਹ ਰਾਸ਼ਟਰੀ ਮਾਨਤਾ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਪੰਜਾਬ ਸੱਚਮੁੱਚ ਡਿਜੀਟਲ ਸ਼ਾਸਨ ਦੇ ਰਾਹ ‘ਤੇ ਚੱਲ ਰਿਹਾ ਹੈ। ਇਹ ਰਾਸ਼ਟਰੀ ਪੁਰਸਕਾਰ ਪੰਜਾਬ ਦੇ ਪਰਿਵਰਤਨ ਦਾ ਪ੍ਰਮਾਣ ਹੈ। ਮਾਨ ਸਰਕਾਰ ਨੇ ਸੱਚਮੁੱਚ ਤਕਨਾਲੋਜੀ ਨੂੰ ਲੋਕਾਂ ਦੀ ਸੇਵਾ ਵਿੱਚ ਲਗਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਰੇ ਇਲਾਜ਼ ਗਾਇਕ ਰਾਜਵੀਰ ਜਾਵੰਦਾ ਦੇ ਪ੍ਰਵਾਰ ਨਾਲ ਕੀਤੀ ਮੁਲਾਕਾਤ

0

Mohali News: ਬੀਤੇ ਕੱਲ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਦੇ ਪ੍ਰਸਿੱਧ ਗਾਇਕ ਰਾਜਵੀਰ ਜਾਵੰਦਾ ਦੀ ਹਾਲਾਤ ਵਿਚ ਥੋੜਾ ਸੁਧਾਰ ਨਜ਼ਰ ਆ ਰਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਰੇ ਇਲਾਜ਼ ਕਲਾਕਾਰ ਰਾਜਵੀਰ ਜਾਵੰਦਾ ਦੇ ਪਰਿਵਾਰ ਨਾਲ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਵਾਰ ਤੋਂ ਇਲਾਵਾ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ, ਜਿੱਥੇ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ। ਉਨ੍ਹਾਂ ਦਸਿਆ ਕਿ ਕੱਲ ਰਾਤ ਤੱਕ ਚਾਰ ਲਾਈਫ ਸਪੋਰਟ ‘ਤੇ ਜਵੰਦਾ ਨੂੰ ਰੱਖਿਆ ਗਿਆ ਸੀ ਪਰ ਹੁਣ ਉਹ ਇੱਕ ਲਾਈਫ ਸਪੋਰਟ ਤੇ ਹੈ ਜਿਹੜੀ ਕਿ ਸੁਖਾਵੀਂ ਖ਼ਬਰ ਹੈ।

ਇਹ ਵੀ ਪੜ੍ਹੋ  ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਸਮਾਰੋਹ ਵਿਚ ਸ਼ਾਮਲ ਲਈ ਜੱਦੀ ਪਿੰਡ ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਉਨ੍ਹਾਂ ਇਸ ਘਟਨਾ ਉਪਰ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿਚ ਕੀਮਤੀ ਜਾਨਾਂ ਬਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਜਿਸਦੇ ਵਿਚ ਹੀ ਸੜਕ ਸੁਰੱਖਿਆ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸਦੇ ਨਾਲ ਕਾਫ਼ੀ ਫ਼ਾਈਦਾ ਹੋਇਆ ਹੈ। ਉਧਰ, ਫੋਰਟਿਸ ਹਸਪਤਾਲ ਦੇ ਡਾਕਟਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਫੋਰਟਿਸ ਹਸਪਤਾਲ ਦੇ ਡਾਕਟਰ ਪੀਜੀਆਈ ਦੇ ਡਾਕਟਰਾਂ ਤੋਂ ਸਲਾਹ ਲੈ ਰਹੇ ਹਨ। ਸਿਰ ਦੀ ਸੱਟ ਜਿਆਦਾ ਹੋਣ ਕਰਕੇ ਰਿਕਵਰੀ ਹੌਲੀ ਹੋ ਰਹੀ ਹੈ ਪਰ ਜਿਵੇਂ ਕੱਲ ਦਾਖਲ ਕਰਾਉਣ ਸਮੇਂ ਦਿਲ ਪੂਰਾ ਕੰਮ ਨਹੀਂ ਸੀ ਕਰ ਰਿਹਾ ਹੁਣ ਉਸ ਵਿੱਚ ਵੀ ਸੁਧਾਰ ਹੈ।ਰਾਜਵੀਰ ਜਵੰਦਾ ਨੂੰ ਉਸਦੀ ਮਾਤਾ ਵੀ ਮਿਲ ਕੇ ਆਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੀ ਵਿਜੀਲੈਂਸ ਵੱਲੋਂ ਭ੍ਰਿਸਟਾਚਾਰ ਦੇ ਕੇਸ ‘ਚ ਫ਼ੜੇ ਥਾਣੇਦਾਰ ਨੂੰ ਅਦਾਲਤ ਨੇ ਸੁਣਾਈ 4 ਸਾਲ ਦੀ ਕੈਦ

0

Malout News: ਕਰੀਬ ਤਿੰਨ ਸਾਲ ਪਹਿਲਾਂ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤੇ ਗਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੂੰ ਅਦਾਲਤ ਨੇ ਹੁਣ 4 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਿਕਾਇਤਕਰਤਾ ਦੇਸ ਰਾਜ ਸਿਕਾਇਤ ਉੱਪਰ 13 ਅਕਤੂਬਰ 2022 ਨੂੰ ਮਲੋਟ ਸਿਟੀ ਥਾਣੇ ਵਿਚ ਤੈਨਾਤ ਥਾਣੇਦਾਰ ਸੁਖਦੇਵ ਸਿੰਘ ਨੁੰ ਰੰਗੇ ਹੱਥੀ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 16 ਅਧੀਨ 7 ਪੀਸੀ ਐਕਟ 1988 ਦੇ ਤਹਿਤ ਪਰਚਾ ਦਰਜ਼ ਕੀਤਾ ਸੀ।

ਇਹ ਵੀ ਪੜ੍ਹੋ ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

ਹੁਣ ਇਸ ਕੇਸ ਦੀ ਸੁਣਵਾਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਿਤਾ ਸਿੰਘ ਦੀ ਅਦਾਲਤ ਵਿਚ ਚੱਲ ਰਹੀ ਸੀ, ਜਿੱਥੇ ਅਦਾਲਤ ਨੇ ਸ਼ਨੀਵਾਰ ਨੂੰ ਇਹ ਫੈਸਲਾ ਸੁਣਾਇਆ। ਇਸ ਕੇਸ ਵਿਚ ਜਾਂਚ ਅਧਿਕਾਰੀ ਏਐਸਆਈ ਸੁਖਦੇਵ ਸਿੰਘ ਮਲੋਟ ਦੇ ਦੇਸਰਾਜ ਦੀ ਆਪਣੇ ਗੁਆਂਢੀ ਨਾਲ ਹੋਈ ਲੜਾਈ ਦੇ ਮਾਮਲੇ ਵਿਚ ਥਾਣਾ ਸਿਟੀ ਮਲੋਟ ਵਿਖੇ 12 ਦਸੰਬਰ 2020 ਨੂੰ ਦਰਜ਼ ਮੁਕੱਦਮੇ ਵਿਚ ਚਲਾਨ ਪੇਸ਼ ਕਰਨ ਬਦਲੇ ਇਹ ਰਾਸ਼ੀ ਮੰਗੀ ਸੀ। ਇਸ ਕੇਸ ਪਹਿਲਾਂ ਵਾਰ 5,000 ਰੁਪਏ ਨਗਦ ਲੈ ਚੂੱਕਿਆ ਸੀ। ਜਦਕਿ ਦੂਜੀ ਵਾਰ 5 ਹਜ਼ਾਰ ਰੁਪਏ ਲੈਣ ਆਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼

0

👉ਮਾਮਲਾ ਗਰੀਬਾਂ ਨੂੰ ਲੋਨ ਦਿਵਾਉਣ ਦਾ, ਪੀੜ੍ਹਤਾਂ ਦਾ ਦੋਸ਼ ਪੈਸੇ ਆਪਣੇ ਖਾਤੇ ਵਿਚ ਪਵਾਏ
Bathinda News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਕਾਂਗਰਸ ਦੇ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਉਸਦੇ ਪੁੱਤਰ ਵਿਰੁਧ ਗਰੀਬ ਵਿਅਕਤੀ ਨੂੰ ਲੋਨ ਦਿਵਾਉਣ ਦੇ ਨਾਂ ‘ਤੇ ਉਸਦੇ ਨਾਲ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਗਿਆ। ਪਿਊ-ਪੁੱਤ ਦੀ ਜੋੜੀ ਖਿਲਾਫ਼ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਨਾਲ ਸਬੰਧਤ ਇੱਕ ਵਿਅਕਤੀ ਵੱਲੋਂ ਸਿਕਾਇਤ ਦਿੱਤੀ ਗਈ ਸੀ।ਜਿਸਤੋਂ ਬਾਅਦ ਪੁਲਿਸ ਵੱਲੋਂ ਪੜਤਾਲ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਮ ਸਰੂਪ ਸਿੰਘ ਪੁੱਤਰ ਹਰੀ ਸਿੰਘ ਵਾਸੀ ਅਲੀਕਾ ਤਹਿਸੀਲ ਡੱਬਵਾਲੀ ਜਿਲ੍ਹਾ ਸਿਰਸਾ ਨੇ ਪੁਲਿਸ ਨੂੰ ਦਿੱਤੀ ਆਪਣੀ ਸਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਅਪ੍ਰੈਲ 2025 ਵਿੱਚ ਉਸਦੇ ਪਿੰਡ ਪ੍ਰੀਤ ਕੌਰ ਨਾਂ ਦੀ ਇੱਕ ਲੜਕੀ ਆਈ ਸੀ, ਜੋਕਿ ਲੋਨ ਵਗੈਰਾ ਕਰਵਾਉਂਦੀ ਸੀ।

ਇਹ ਵੀ ਪੜ੍ਹੋ ਪੰਜਾਬ ਵਿਚ ਕੇਂਦਰੀ ਖਰੀਦ ਏਜੰਸੀ ਦੀ ਗੈਰ-ਹਾਜ਼ਰੀ ਵਿਚ ਚਿੱਟੇ ਸੋਨੇ ਦੀ MSP ਤੋਂ ਘੱਟ ਕੀਮਤ ‘ਤੇ ਖਰੀਦ ਜਾਰੀ

ਇਸ ਦੌਰਾਨ ਉਸਨੂੰ ਅਤੇ ਉਸਦੇ ਹੀ ਪਿੰਡ ਦੇ ਗਮਦੂਰ ਸਿੰਘ ਨੂੰ ਪੈਸਿਆ ਦੀ ਲੋੜ ਹੋਣ ਕਰਕੇ ਉਹ ਪ੍ਰੀਤ ਕੌਰ ਦੇ ਸੰਪਰਕ ਵਿੱਚ ਆ ਗਏ। ਪ੍ਰੀਤ ਕੌਰ ਨੇ ਦਸਿਆ ਕਿ ਜਰਮਨਜੀਤ ਸਿੰਘ, ਜਿਸਦਾ ਦਫ਼ਤਰ ਮਹੇਸ਼ਵਰੀ ਚੌਕ ਬਠਿੰਡਾ ਵਿਖੇ ਹੈ , ਵੱਲੋਂ ਬੈਂਕ ਵਿੱਚੋਂ ਲੋਨ ਵਗੈਰਾ ਦਿਵਾਉਣ ਦਾ ਕੰਮ ਕੀਤਾ ਜਾਂਦਾ ਹੈ ਤੇ ਜਕਰ ਉਨ੍ਹਾਂ ਨੂੰ ਵੀ ਪੈਸਿਆ ਦੀ ਜਰੂਰਤ ਹੈ ਤਾਂ ਉਹ ਉਥੇ ਆ ਜਾਣ। ਸਿਕਾਇਤਕਰਤਾ ਮੁਤਾਬਕ ਉਹ ਅਤੇ ਗਮਦੂਰ ਸਿੰਘ ਪ੍ਰੀਤ ਕੌਰ ਦੀਆਂ ਗੱਲਾ ਵਿੱਚ ਆ ਕੇ ਬਠਿੰਡਾ ਪੁੱਜ ਗਏ, ਜਿੱਥੇ ਜਰਮਨਜੀਤ ਨੇ ਦਾਅਵਾ ਕੀਤਾ ਕਿ ਉਹ ਦੋਨਾਂ ਨੂੰ ਲੋਨ ਦਿਵਾ ਦੇਵੇਗਾ ਪ੍ਰੰਤੂ ਇਸਦੇ ਬਦਲੇ 5000-5000 ਰੁਪੈ ਲਵੇਗਾ। ਉਨ੍ਹਾਂ ਵੱਲੋਂ ਹਾਂ ਕਰਨ ‘ਤੇ ਜਰਮਨਜੀਤ ਸਿੰਘ ਅਤੇ ਪ੍ਰੀਤ ਕੌਰ ਨੇ ਅਧਾਰ ਕਾਰਡ, ਵੋਟ ਕਾਰਡ ਅਤੇ ਪੈਨ ਕਾਰਡ ਲੈਣ ਤੋਂ ਇਲਾਵਾ ਕੁੱਝ ਫ਼ਾਰਮਾਂ ਅਤੇ ਕੁੱਝ ਖਾਲੀ ਕਾਗਜਾਤ ਉਪਰ ਦਸਤਖਤ ਕਰਵਾ ਲਏ ਅਤੇ ਇੱਕ ਹਫਤੇ ਤੱਕ ਦੁਬਾਰਾ ਆਉਣ ਲਈ ਕਿਹਾ।

ਇਹ ਵੀ ਪੜ੍ਹੋ ਪੰਜਾਬ ਵਿੱਚ ‘ਸਾਂਝੀ ਜ਼ਮੀਨ’ ‘ਤੇ ਕਬਜ਼ਾ ਕਰਨ ਲਈ ਬਿਲਡਰਾਂ ਨੂੰ ਹੁਣ ਭਰਨਾ ਪਵੇਗਾ ਚਾਰ ਗੁਣਾ ਜੁਰਮਾਨਾ ਪਿੰਡ ਵਾਸੀਆਂ ਨੂੰ ਮਿਲਣਗੇ ਉਨ੍ਹਾਂ ਦੇ ਬਣਦੇ ਹੱਕ

ਜਦੋ ਉਹ ਇੱਕ ਹਫ਼ਤੇ ਬਾਅਦ ਵਾਪਸ ਆਏ ਤਾਂ ਉਨ੍ਹਾਂ ਨੂੰ ਦਸਿਆ ਗਿਆ ਕਿ ਅਤੇ ਮੇਰ ਪਿੰਡ ਦਾ ਗਮਦੂਰ ਸਿੰਘ ਦੁਬਾਰਾ ਫਿਰ ਜਰਮਨਜੀਤ ਸਿੰਘ ਗਹਿਰੀ ਪਾਸ ਬਠਿੰਡਾ ਆਏ ਜਿਸ ਨੇ ਕਿਹਾ ਕਿ ਤੁਹਾਡਾ ਲੋਨ ਪਾਸ ਹੋ ਗਿਆ ਹੈ ਪਰ ਅਸੀ ਦੋਹਾਂ ਨੇ ਕਿਹਾ ਕਿ ਸਾਡੇ ਖਾਤੇ ਵਿੱਚ ਰਕਮ ਨਹੀ ਆਈ। ਪ੍ਰੰਤੂ ਜਰਮਨਜੀਤ ਨੇ ਕਿਹਾ ਕਿ ਇਹ ਰਾਸ਼ੀ ਉਸਦੇ ਖਾਤੇ ਵਿਚ ਆ ਗਈ ਹੈ ਤੇ ਉਹ ਇਹ ਰਕਮ ਨਗਦ ਵਾਪਸ ਨਹੀਂ ਕਰ ਸਕਦਾ, ਜਿਸਦੇ ਚੱਲਦੇ ਉਹ ਉਹ ਫਰਨੀਚਰ ਵਗੈਰਾ ਦਾ ਸਮਾਨ ਖਰੀਦ ਲੈਣ। ਪ੍ਰੰਤੂ ਸਿਕਾਇਤਕਰਤਾ ਨੂੰ ਨਗਦ ਪੈਸੇ ਦੀ ਜਰੂਰਤ ਸੀ, ਜਿਸਦੇ ਚੱਲਦੇ ਉਨ੍ਹਾਂ ਪੈਸੇ ਹੀ ਦੇਣ ਲਈ ਜੋਰ ਪਾਉਣਾ ਸ਼ੁਰੂ ਕਰ ਦਿੱਤਾ। ਜਿਆਦਾ ਜੋਰ ਪਾਉਣ ‘ਤੇ ਗਮਦੂਰ ਸਿੰਘ ਦੇ ਖਾਤੇ ਵਿੱਚ ਇੱਕ ਵਾਰ 30,000/- ਅਤੇ ਦੂਜੀ ਵਾਰ 34,000 ਰੁਪੈ ਪਾ ਦਿੱਤੇ ਅਤੇ ਪ੍ਰੰਤੂ ਉਸਦੇ ਵਾਰ ਵਾਰ ਕਹਿਣ ‘ਤੇ ਉਸਦੀ ਰਕਮ ਨਹੀਂ ਦਿੱਤੀ।

ਇਹ ਵੀ ਪੜ੍ਹੋ Dr. Ratan Gupta ਨੇ AIIMS Bathinda ਦੇ ਕਾਰਜਕਾਰੀ ਨਿਰਦੇਸ਼ਕ ਵਜੋਂ ਸੰਭਾਲੀ ਜਿੰਮੇਵਾਰੀ

ਇਸਦੇ ਉਲਟ ਜਰਮਨਜੀਤ ਅਤੇ ਉਸਦੇ ਪਿਤਾ ਕਿਰਨਜੀਤ ਸਿੰਘ ਗਹਿਰੀ ਨੇ ਉਨ੍ਹਾਂ ਨੂੰ ਝੂਠੇ SC/ST ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਗਮਦੂਰ ਸਿੰਘ ਤੋਂ ਡਰਾ-ਧਮਕਾ ਕੇ 66000/ ਰੁਪੇ ਨਗਦ ਹਾਸਲ ਕਰ ਲਏ ਅਤੇ ਨਾਲ ਹੀ ਉਸਦੇ ਲੋਨ ਵਜੋਂ ਪਾਸ ਹੋਏ ਕ੍ਰਮਵਾਰ 67000/ ਰੁਪੇ ਅਤੇ ਇੱਕ ਲੱਖ ਰੁਪੈ ਵੀ ਕਥਿਤ ਤੌਰ ‘ਤੇ ਹੜੱਪ ਕਰ ਲਏ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੜਤਾਲ ਤੋਂ ਬਾਅਦ ਦੋਨਾਂ ਪਿਉ ਪੁੱਤਾਂ ਵਿਰੁਧ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਨੰਬਰ 281, ਅਧੀਨ ਧਾਰਾ 318(4), 308(2) ਅਤੇ 351(2) ਬੀਐਨਐਸ ਤਹਿਤ ਦਰਜ਼ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਲਦੀ ਹੀ ਮੁਲਜਮਾਂ ਨੁੰ ਗ੍ਰਿਫਤਾਰ ਕਰ ਲਿਆ ਜਾਵੇਗਾ।ਉਧਰ, ਕਿਰਨਜੀਤ ਸਿੰਘ ਗਹਿਰੀ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਆਪਣੇ ਵਿਰੂਧ ਦਰਜ਼ ਪਰਚੇ ਨੂੰ ਝੂਠਾ ਕਰਾਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ‘ਸਾਂਝੀ ਜ਼ਮੀਨ’ ‘ਤੇ ਕਬਜ਼ਾ ਕਰਨ ਲਈ ਬਿਲਡਰਾਂ ਨੂੰ ਹੁਣ ਭਰਨਾ ਪਵੇਗਾ ਚਾਰ ਗੁਣਾ ਜੁਰਮਾਨਾ ਪਿੰਡ ਵਾਸੀਆਂ ਨੂੰ ਮਿਲਣਗੇ ਉਨ੍ਹਾਂ ਦੇ ਬਣਦੇ ਹੱਕ

0

Punjab News: ਪੰਜਾਬ ਦੇ ਪਿੰਡਾਂ ਦੀ ਪਛਾਣ ਸਿਰਫ਼ ਉਨ੍ਹਾਂ ਦੀ ਮਿੱਟੀ, ਖੇਤਾਂ ਅਤੇ ਨਹਿਰਾਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੀ ਸਾਂਝੀ ਜ਼ਮੀਨ (ਸ਼ਾਮਲਾਟ ਜ਼ਮੀਨ) ਤੋਂ ਵੀ ਹੁੰਦੀ ਹੈ। ਇਹ ਜ਼ਮੀਨ ਸਾਰੇ ਪਿੰਡ ਵਾਸੀਆਂ ਦੀ ਸਾਂਝੀ ਜਾਇਦਾਦ ਹੈ ਅਤੇ ਪੀੜ੍ਹੀ ਦਰ ਪੀੜ੍ਹੀ ਉਨ੍ਹਾਂ ਦੇ ਕਬਜ਼ੇ ਵਿੱਚ ਰਹਿੰਦੀ ਹੈ। ਹਾਲਾਂਕਿ, ਸਾਲਾਂ ਦੌਰਾਨ, ਕੁਝ ਸ਼ਕਤੀਸ਼ਾਲੀ ਬਿਲਡਰਾਂ ਅਤੇ ਕਲੋਨੀ ਡਿਵੈਲਪਰਾਂ ਨੇ ਇਨ੍ਹਾਂ ਜ਼ਮੀਨਾਂ ‘ਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੈ। ਪਿੰਡ ਦੇ ਰਸਤੇ (ਫੁੱਟਪਾਥ) ਗਾਇਬ ਹੋ ਗਏ ਹਨ, ਨਹਿਰਾਂ ਅਤੇ ਪਾਣੀ ਦੇ ਨਾਲੇ ਬੰਦ ਹੋ ਗਏ ਹਨ, ਅਤੇ ਪਿੰਡ ਵਾਸੀਆਂ ਦੇ ਆਉਣ-ਜਾਣ ਦੇ ਰਸਤੇ ਬੰਦ ਹੋ ਗਏ ਹਨ। ਨਤੀਜੇ ਵਜੋਂ, ਪਿੰਡ ਵਾਸੀਆਂ ਦੇ ਹੱਕ ਖੋਹ ਲਏ ਗਏ ਹਨ, ਅਤੇ ਪਿੰਡ ਪੰਚਾਇਤਾਂ ਵੀ ਵਿੱਤੀ ਤੌਰ ‘ਤੇ ਕਮਜ਼ੋਰ ਹੋ ਗਈਆਂ ਹਨ। ਹੁਣ, ਪੰਜਾਬ ਸਰਕਾਰ ਨੇ ਇਸ ਸਥਿਤੀ ਨੂੰ ਬਦਲਣ ਲਈ ਇੱਕ ਵੱਡਾ ਅਤੇ ਬਹੁਤ ਮਹੱਤਵਪੂਰਨ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ ਪੰਜਾਬ ਵਿਚ ਕੇਂਦਰੀ ਖਰੀਦ ਏਜੰਸੀ ਦੀ ਗੈਰ-ਹਾਜ਼ਰੀ ਵਿਚ ਚਿੱਟੇ ਸੋਨੇ ਦੀ MSP ਤੋਂ ਘੱਟ ਕੀਮਤ ‘ਤੇ ਖਰੀਦ ਜਾਰੀ

ਸਰਕਾਰੀ ਕੈਬਨਿਟ ਨੇ ਪੰਜਾਬ ਪਿੰਡ ਸਾਂਝੀ ਜ਼ਮੀਨ ਨਿਯਮਾਂ, 1964 ਵਿੱਚ ਮਹੱਤਵਪੂਰਨ ਤਬਦੀਲੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਦਲਾਅ ਤੋਂ ਬਾਅਦ, ਬਸਤੀਵਾਦੀ ਹੁਣ ਗੈਰ-ਕਾਨੂੰਨੀ ਤੌਰ ‘ਤੇ ਕਬਜ਼ੇ ਵਾਲੀ ਸਾਂਝੀ ਜ਼ਮੀਨ ਨੂੰ ਆਸਾਨੀ ਨਾਲ ਮੁੜ ਪ੍ਰਾਪਤ ਨਹੀਂ ਕਰ ਸਕਣਗੇ। ਨਵੇਂ ਨਿਯਮਾਂ ਅਨੁਸਾਰ, ਕੋਈ ਵੀ ਕਾਲੋਨਾਈਜ਼ਰ ਜੋ ਪਿੰਡ ਦੀ ਸਾਂਝੀ ਜ਼ਮੀਨ, ਪੁਰਾਣੀਆਂ ਸੜਕਾਂ ਜਾਂ ਨਹਿਰਾਂ ‘ਤੇ ਕਬਜ਼ਾ ਕਰਦਾ ਹੈ, ਉਸਨੂੰ ਜ਼ਮੀਨ ਦੀ ਸਰਕਾਰੀ ਕੀਮਤ (ਕੁਲੈਕਟਰ ਰੇਟ) ਦਾ ਚਾਰ ਗੁਣਾ ਭੁਗਤਾਨ ਕਰਨਾ ਪਵੇਗਾ। ਇਹ ਇੱਕ ਭਾਰੀ ਜੁਰਮਾਨਾ ਹੋਵੇਗਾ। ਇਸ ਜੁਰਮਾਨੇ ਦਾ ਅੱਧਾ (50%) ਸਿੱਧਾ ਪੰਚਾਇਤ ਦੇ ਖਾਤੇ ਵਿੱਚ ਜਮ੍ਹਾ ਕੀਤਾ ਜਾਵੇਗਾ, ਅਤੇ ਬਾਕੀ ਅੱਧਾ (50%) ਰਾਜ ਸਰਕਾਰ ਕੋਲ ਜਮ੍ਹਾ ਕੀਤਾ ਜਾਵੇਗਾ। ਇਸ ਨਾਲ ਪੰਚਾਇਤਾਂ ਵਿੱਤੀ ਤੌਰ ‘ਤੇ ਮਜ਼ਬੂਤ ਹੋਣਗੀਆਂ ਅਤੇ ਪਿੰਡ ਦੇ ਵਿਕਾਸ ਨੂੰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਨਿਯਮਾਂ ਅਨੁਸਾਰ ਕਾਲੋਨਾਈਜ਼ਰਾਂ ਨੂੰ ਪਿੰਡ ਵਾਸੀਆਂ ਲਈ ਵਿਕਲਪਕ ਸੜਕਾਂ ਅਤੇ ਨਹਿਰਾਂ ਬਣਾਉਣ ਦੀ ਵੀ ਲੋੜ ਹੈ।ਕਾਲੋਨਾਈਜ਼ਰ ਸਾਰੀ ਲਾਗਤ ਸਹਿਣ ਕਰੇਗਾ, ਅਤੇ ਪੰਚਾਇਤ ਨੂੰ ਇਨ੍ਹਾਂ ਨਵੀਆਂ ਸੜਕਾਂ ਅਤੇ ਨਹਿਰਾਂ ਤੋਂ ਸਿੱਧਾ ਲਾਭ ਹੋਵੇਗਾ। ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਪਿੰਡ ਵਾਸੀਆਂ ਦੇ ਅਧਿਕਾਰਾਂ ਨੂੰ ਹੜੱਪ ਨਹੀਂ ਸਕੇਗਾ। ਪਹਿਲਾਂ, ਅਜਿਹੀ ਜ਼ਮੀਨ ਦੀ ਵਿਕਰੀ ਤੋਂ ਪ੍ਰਾਪਤ ਹੋਣ ਵਾਲੀ ਕਮਾਈ ਸਿਰਫ਼ ਪੰਚਾਇਤ ਕੋਲ ਫਿਕਸਡ ਡਿਪਾਜ਼ਿਟ ਵਿੱਚ ਰੱਖੀ ਜਾਂਦੀ ਸੀ, ਸੀਮਤ ਵਰਤੋਂ ਦੇ ਨਾਲ। ਹੁਣ, ਨਵੇਂ ਨਿਯਮਾਂ ਦੇ ਨਾਲ, ਪਿੰਡਾਂ ਨੂੰ ਨਾ ਸਿਰਫ਼ ਵਿੱਤੀ ਤੌਰ ‘ਤੇ ਲਾਭ ਹੋਵੇਗਾ ਬਲਕਿ ਨਵੀਆਂ ਸੜਕਾਂ ਅਤੇ ਨਹਿਰਾਂ ਵਰਗੇ ਜ਼ਰੂਰੀ ਸਰੋਤ ਵੀ ਪ੍ਰਾਪਤ ਹੋਣਗੇ।

ਇਹ ਵੀ ਪੜ੍ਹੋ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਹ ਸਰੋਤ ਪਿੰਡ ਵਾਸੀਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹਨ। ਪੰਚਾਇਤ ਵਿਭਾਗ ਵੱਲੋਂ 2022 ਦੇ ਇੱਕ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਕਾਲੋਨਾਈਜ਼ਰਾਂ ਨੇ ਪੰਜਾਬ ਵਿੱਚ 100 ਏਕੜ ਤੋਂ ਵੱਧ ਸਾਂਝੀ ਜ਼ਮੀਨ ‘ਤੇ ਗੈਰ-ਕਾਨੂੰਨੀ ਕਬਜ਼ੇ ਕੀਤੇ ਸਨ। 85 ਨਿੱਜੀ ਕਲੋਨੀਆਂ ਨੇ ਨਹਿਰਾਂ ਅਤੇ ਪਾਣੀ ਦੇ ਰਸਤੇ ਵੀ ਮੋੜ ਦਿੱਤੇ ਸਨ। ਇਹ ਨਵਾਂ ਬਦਲਾਅ ਇਹ ਯਕੀਨੀ ਬਣਾਉਂਦਾ ਹੈ ਕਿ ਪਿੰਡ ਵਾਸੀਆਂ ਅਤੇ ਪੰਚਾਇਤ ਦੇ ਫਾਇਦੇ ਲਈ ਅਜਿਹੇ ਕਬਜ਼ੇ ਠੀਕ ਕੀਤੇ ਜਾਣ। ਅੱਜ, ਜਦੋਂ ਪਿੰਡ ਨਾਜਾਇਜ਼ ਕਬਜ਼ੇ ਦੀਆਂ ਤਸਵੀਰਾਂ ਨਾਲ ਭਰੇ ਹੋਏ ਹਨ, ਤਾਂ ਇਹ ਨਵਾਂ ਨਿਯਮ ਪਿੰਡ ਵਾਸੀਆਂ ਨੂੰ ਨਵੀਂ ਹਿੰਮਤ, ਨਵੇਂ ਅਧਿਕਾਰ ਅਤੇ ਵਿੱਤੀ ਲਾਭ ਲਈ ਨਵੀਂ ਉਮੀਦ ਲਿਆਉਂਦਾ ਹੈ। ਪੰਜਾਬ ਸਰਕਾਰ ਦਾ ਇਹ ਕਦਮ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਪਿੰਡ ਵਾਸੀਆਂ ਦੇ ਅਧਿਕਾਰ ਅਤੇ ਪੰਚਾਇਤਾਂ ਦੀ ਆਰਥਿਕ ਮਜ਼ਬੂਤੀ ਇਸਦੀ ਪਹਿਲੀ ਤਰਜੀਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906353