Sunday, May 17, 2026
Home Blog Page 431

ਪੰਜਾਬ ਵਿਚ ਕੇਂਦਰੀ ਖਰੀਦ ਏਜੰਸੀ ਦੀ ਗੈਰ-ਹਾਜ਼ਰੀ ਵਿਚ ਚਿੱਟੇ ਸੋਨੇ ਦੀ MSP ਤੋਂ ਘੱਟ ਕੀਮਤ ‘ਤੇ ਖਰੀਦ ਜਾਰੀ

Bathinda News:ਮਾਲਵਾ ਪੱਟੀ ‘ਚ ਚਿੱਟੇ ਸੋਨੇ ਵਜੋਂ ਮਸ਼ਹੂਰ ਨਰਮੇ ਦੀ ਖਰੀਦ ‘ਚ ਕਿਸਾਨਾਂ ਨੂੰ ਸਰਕਾਰੀ ਖਰੀਦ ਨਾ ਮਿਲਣ ਕਾਰਨ ਕਰੋੜਾਂ ਦਾ ਘਾਟਾ ਸਹਿਣਾ ਪੈ ਰਿਹਾ। ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀਸੀਆਈ) ਦੀ ਗੈਰਹਾਜ਼ਰੀ ਵਿਚ ਨਿੱਜੀ ਵਪਾਰੀਆਂ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਨਰਮਾ-ਕਪਾਹ ਦੀ ਫ਼ਸਲ ਨੂੰ ਐਮਐਸਪੀ ਤੋਂ ਘੱਟ ਕੀਮਤਾਂ ‘ਤੇ ਖਰੀਦਿਆਂ ਜਾ ਰਿਹਾ। ਮਾਲਵੇ ਬੈਲਟ ਦੀ ਕਪਾਹ ਮੰਡੀ ‘ਤੇ ਝਾਤ ਮਾਰੀ ਜਾਵੇ ਤਾਂ ਰਿਪੋਰਟ ਮੁਤਾਬਕ 25 ਸਤੰਬਰ ਨੂੰ ਸੰਗਤ ਮੰਡੀ ਵਿਖ਼ੇ 7200, ਤਪਾ ਮੰਡੀ 7421, ਬੋਹਾ 7350 ਅਤੇ ਮੌੜ ਮੰਡੀ 7160 ਰੁਪਏ ਪ੍ਰਤੀ ਕਵਿੰਟਲ ਦੇ ਹਿਸਾਬ ਨਾਲ ਚਿੱਟੇ ਸੋਨੇ ਦੀ ਖ਼ਰੀਦ ਹੋਈ। ਅਬੋਹਰ ਵਿੱਚ 6150 ਰੁਪਏ ਪ੍ਰਤੀ ਕਵਿੰਟਲ ਰੇਟ ਰਿਹਾ।

ਇਹ ਵੀ ਪੜ੍ਹੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਸਮਾਰੋਹ ਵਿਚ ਸ਼ਾਮਲ ਲਈ ਜੱਦੀ ਪਿੰਡ ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਫਾਜ਼ਿਲਕਾ, ਬਠਿੰਡਾ, ਮਾਨਸਾ ਅਤੇ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿੱਚ ਕੁੱਲ 6,078 ਕੁਇੰਟਲ ਕੱਪਾਹ ਆਈ, ਜਿਸ ਵਿੱਚੋਂ 4,867 ਕੁਇੰਟਲ ਐੱਮਐਸਪੀ ਤੋਂ ਘੱਟ ਰੇਟ ‘ਤੇ ਵਿੱਕਣ ਦੀ ਰਿਪੋਰਟ ਹੈ। ਇਸੇ ਤਰ੍ਹਾਂ ਹਰਿਆਣਾ ਦੀ ਆਦਮਪੁਰ ਮੰਡੀ ਵਿੱਚ ਨਰਮਾ 6800 ਤੋਂ 7183 ਰੁਪਏ ਪ੍ਰਤੀ ਕਵਿੰਟਲ, ਜਦਕਿ ਪੱਲਵਲ ਮੰਡੀ ਵਿੱਚ 7300 ਰੁਪਏ ਪ੍ਰਤੀ ਕਵਿੰਟਲ ਰਿਹਾ। ਰਾਜਸਥਾਨ ਦੀਆਂ ਮੰਡੀਆਂ ਦਾ ਔਸਤ ਭਾਅ 7022 ਰੁਪਏ ਰਿਹਾ। ਹਨੂੰਮਾਨਗੜ੍ਹ ਵਿੱਚ 6780 ਅਤੇ ਗੋਲੂਵਾਲਾ ਵਿੱਚ 7200 ਤੋਂ 7400 ਰੁਪਏ ਪ੍ਰਤੀ ਕਵਿੰਟਲ ਰੇਟ ਰਿਹਾ। ਧਿਆਨਯੋਗ ਹੈ ਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀਸੀਆਈ) ਨੇ ਹਾਲੇ ਤੱਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਨਹੀਂ ਕੀਤੀ।

ਇਹ ਵੀ ਪੜ੍ਹੋ SSD ਸਭਾ ਦੀ ਜਗ੍ਹਾਂ ਦਾ ਵਿਵਾਦ ਭਖਿਆ;ਅਹੁੱਦੇਦਾਰਾਂ ਨੇ ਪੱਖ ਰੱਖਿਆ,ਦੁਕਾਨਦਾਰਾਂ ਨੇ ਉਠਾਏ ਸਵਾਲ

ਗੌਰਤਲਬ ਇਸ ਵਾਰ ਕੇਂਦਰ ਸਰਕਾਰ ਨੇ ਸੈਸ਼ਨ 2025–26 ਲਈ ਐੱਮਐਸਪੀ 7710 ਰੁਪਏ ਤੋਂ ਲੈ ਕੇ ਵਧੀਆ ਲੰਮੇ ਰੇਸ਼ੇ ਵਾਲੀ ਕਪਾਹ ਦਾ ਰੇਟ 8110 ਰੁਪਏ ਪ੍ਰਤੀ ਕਵਿੰਟਲ ਰੱਖਿਆ ਹੈ।ਜਿਕਰਯੋਗ ਹੈ ਕਿ ਸੀਸੀਆਈ ਵੱਲੋਂ ਪੰਜਾਬ ਵਿੱਚ ਨਰਮੇ ਦੀ ਖਰੀਦ ਲਈ 14 ਖਰੀਦ ਕੇਂਦਰ ਬਣਾਏ ਗਏ ਹਨ।ਜਦਕਿ ਬਠਿੰਡਾ ਜ਼ਿਲ੍ਹੇ ਵਿੱਚ ਬਠਿੰਡਾ ਮੰਡੀ ਤੋਂ ਇਲਾਵਾ ਸੰਗਤ, ਰਾਮਾ, ਮੌੜ ਆਦਿ 4 ਕੇਂਦਰ ਹਨ।ਕੁੱਲ ਹਿੰਦ ਕਿਸਾਨ ਸਭਾ ਦੇ ਸੂਬੇ ਸਕੱਤਰ ਬਲਕਰਨ ਸਿੰਘ ਬਰਾੜ ਨੇ ਸੀਸੀਆਈ ਨੂੰ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਰੋਕਣ ਅਪੀਲ ਕਰਦਿਆਂ ਜਲਦੀ ਖ਼ਰੀਦ ਸੁਰੂ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ Dr. Ratan Gupta ਨੇ AIIMS Bathinda ਦੇ ਕਾਰਜਕਾਰੀ ਨਿਰਦੇਸ਼ਕ ਵਜੋਂ ਸੰਭਾਲੀ ਜਿੰਮੇਵਾਰੀ

ਉਧਰ,ਸੀਸੀਆਈ ਦੇ ਜ਼ਿਲ੍ਹਾ ਮੈਨੇਜਰ ਦਿਨੇਸ਼ ਕੁਮਾਰ ਨੇ ਮੀਡੀਆ ਨੁੰ ਦੱਸਿਆ ਕਿ 1 ਅਕਤੂਬਰ ਤੋਂ ਮੰਡੀਆਂ ਵਿੱਚ ਚਿੱਟੇ ਸੋਨੇ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ,ਜੋ ਨਰਮਾ ਗੁਣਵੱਤਾ ਅਨੁਸਾਰ ਸਹੀ ਪਾਇਆ ਗਿਆ ਉਹੀ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 12% ਤੋਂ ਘੱਟ ਨਮੀ ਵਾਲਾ ਹੀ ਨਰਮਾ ਲੈ ਕੇ ਹੀ ਮੰਡੀਆ ਵਿਚ ਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਾ ਹੋਵੇ। ਜਿਕਰਯੋਗ ਹੈ ਕਿ ਪਹਿਲਾਂ ਹੀ ਹੜਾਂ ਤੇ ਭਾਰੀ ਬਾਰਸ਼ਾਂ ਕਾਰਨ ਇਸ ਵਾਰ ਨਰਮੇ ਦੀ ਫਸਲ ਕਾਫੀ ਨੁਕਸਾਨ ਪੁੱਜਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਸਮਾਰੋਹ ਵਿਚ ਸ਼ਾਮਲ ਲਈ ਜੱਦੀ ਪਿੰਡ ਖਟਕੜ ਕਲਾਂ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

SBS Nagar News: ਦੇਸ ਦੀ ਅਜ਼ਾਦੀ ਲਈ ਛੋਟੀ ਉਮਰ ਵਿਚ ਹੀ ਵੱਡੀ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਸਮਾਰੋਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜ ਗਏ ਹਨ। ਸੂਚਨਾ ਮੁਤਾਬਕ ਉਹ ਜਨਮ ਸਮਾਰੋਹ ਸਮਾਗਮ ਵਿੱਚ ਸਮੂਲੀਅਤ ਕਰਨ ਦੇ ਨਾਲ-ਨਾਲ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਇਹ ਵੀ ਪੜ੍ਹੋ CM Bhagwant Mann ਤੇ Harjot Bains ਨੇ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਇਸ ਦੌਰਾਨ ਪੰਜਾਬ ਸਰਕਾਰ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੁੱਖ ਮੰਤਰੀ ਨਾਲ ਮੌਜੂਦ ਹਨ। ਜਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀ ਸ਼ਹੀਦ ਦੇ ਪਿੰਡ ਖਟਕੜ ਕਲਾਂ ਵਿਖੇ ਕੀਤਾ ਸੀ। ਇਸ ਦੌਰਾਨ ਉਨ੍ਹਾਂ ਸੋਸਲ ਮੀਡੀਆ ‘ਤੇ ਪਾਈ ਇੱਕ ਪੋਸਟ ਵਿਚ ਵੀ ਸ਼ਹੀਦੇ-ਆਜ਼ਮ ਭਗਤ ਸਿੰਘ ਨੂੰ ਜਨਮ ਦਿਨ ਮੌਕੇ ਸਲਾਮ ਕੀਤਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਉਨ੍ਹਾਂ ਲਿਖਿਆ ਹੈ ਕਿ, ‘‘ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਉਹਨਾਂ ਦੇ ਜਨਮਦਿਨ ਮੌਕੇ ਦਿਲੋਂ ਸਲਾਮ ਕਰਦੇ ਹਾਂ। ਜਵਾਨੀ ਉਮਰੇ ਆਪਣੇ ਦੇਸ਼ ਤੇ ਲੋਕਾਂ ਬਾਰੇ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਕਿਸੇ ਕਿਸੇ ਦੇ ਹਿੱਸੇ ਹੀ ਆਉਂਦਾ ਹੈ। ਸ਼ਹੀਦ ਭਗਤ ਸਿੰਘ ਜੀ ਦਾ ਸਮੁੱਚਾ ਜੀਵਨ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਦਾ ਰਹੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Bhagwant Mann ਤੇ Harjot Bains ਨੇ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਕੀਤੀ ਅਰਦਾਸ

Punjab News: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅੱਜ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਉਹਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮੁਤਾਬਕ ਗਾਇਕ ਜਵੰਦਾ ਨੂੰ ਵੈਟੀਲੈਂਟਰ ‘ਤੇ ਰੱਖਿਆ ਹੋਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਗਾਇਕ ਦੇ ਜਲਦੀ ਠੀਕ ਹੋਣ ਦੀ ਆਸ ਜਤਾਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਇੱਥੇ ਅਪਣੇ ਸੋਸਲ ਮੀਡੀਆ ‘ਤੇ ਪਾਈ ਇੱਕ ਪੋਸਟ ਵਿਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ, ‘‘ਮੈਂ ਪਰਮਾਤਮਾ ਅੱਗੇ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਦੁਆ ਹੈ ਕਿ ਉਹ ਜਲਦ ਠੀਕ ਹੋ ਕੇ ਮੁੜ ਆਪਣੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਪਹੁੰਚਣ।”ਉਧਰ, ਸੂਬੇ ਦੇ ਸਿੱਖਿਆ ਮੰਤਰੀ ਹਰਜਤ ਸਿੰਘ ਬੈਂਸ ਨੇ ਵੀ ਗਾਇਕ ਰਾਜਵੀਰ ਜਵੰਦਾ ਦੀ ਜਲਦ ਸਿਹਤਯਾਬੀ ਅਤੇ ਤੰਦਰੁਸਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ।

ਇਹ ਵੀ ਪੜ੍ਹੋ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

ਇਸੇ ਤਰ੍ਹਾਂ ਪੰਜਾਬ ਸਰਕਾਰ ਦੇ ਸੱਭਿਆਚਾਰਕ ਸਲਾਹਕਾਰ ਦੀਪਕ ਬਾਲੀ ਨੇ ਵੀ ਇੱਕ ਟਵੀਟ ਕਰਕੇ ਲਿਖਿਆ ਹੈ ਕਿ, ‘‘ਪਰਮਾਤਮਾ ਛੋਟੇ ਭਾਈ ਤੇ ਨਾਮਵਰ ਗਾਇਕ ਰਾਜਵੀਰ ਜਵੰਦਾ ਨੂੰ ਹੋਏ ਭਿਆਨਕ ਐਕਸੀਡੈਂਟ ਕਾਰਨ ਗੰਭੀਰ ਸੱਟਾਂ ਲੱਗਣ ਤੇ ਲੰਬੀ ਉਮਰ ਅਤੇ ਤੰਦਰੁਸਤੀ ਬਖਸ਼ੇ। ” ਇਸਤੋਂ ਇਲਾਵਾ ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਪਿੰਡ ਵਾਲਿਆਂ ਤੋਂ ਇਲਾਵਾ ਪੂਰੇ ਪੰਜਾਬ ਵਾਸੀਆਂ ਵੱਲੋਂ ਚੜ੍ਹਦੀ ਕਲਾਂ ਲਈ ਅਰਜੋਈਆਂ ਕੀਤੀਾਆਂ ਜਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD ਸਭਾ ਦੀ ਜਗ੍ਹਾਂ ਦਾ ਵਿਵਾਦ ਭਖਿਆ;ਅਹੁੱਦੇਦਾਰਾਂ ਨੇ ਪੱਖ ਰੱਖਿਆ,ਦੁਕਾਨਦਾਰਾਂ ਨੇ ਉਠਾਏ ਸਵਾਲ

0

Bathinda News: ਸ਼ਹਿਰ ਦਾ ਦਿਲ ਮੰਨੇ ਜਾਂਦੇ ਗੋਲ ਡਿੱਗੀ ਇਲਾਕੇ ‘ਚ ਅਰਬਾਂ ਰੁਪਏ ਦੀ ਜਾਇਦਾਦ ਦੇ ਮਾਮਲੇ ‘ਚ ਵਿਵਾਦ ਲਗਾਤਾਰ ਭਖਣ ਲੱਗਿਆ ਹੈ। ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਸ ਬਹੁਕਰੋੜੀ ਜਮੀਨ ਉੱਪਰ ਆਪਣਾ ਕਬਜ਼ਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ SSD ਸਭਾ ਦੇ ਅਹੁੱਦੇਦਾਰਾਂ ਵੱਲੋਂ ਸ਼ਨੀਵਾਰ ਨੂੰ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ ਗਿਆ, ਪ੍ਰੰਤੂ ਦੂਜੇ ਪਾਸੇ ਸਭਾ ਵਿਰੁਧ ਲਗਾਤਾਰ ਮੋਰਚਾ ਖੋਲੀ ਬੈਠੇ ਦੁਕਾਨਦਾਰਾਂ ਨੇ ਸਭਾ ਦੇ ਅਹੁੱਦੇਦਾਰਾਂ ਵੱਲੋਂ ਰੱਖੇ ਪੱਖ ਉਪਰ ਸਵਾਲ ਖੜ੍ਹੇ ਕੀਤੇ ਹਨ। ਜਿਕਰਯੋਗ ਹੈ ਕਿ ਨਗਰ ਨਿਗਮ ਤੋਂ ਲੀਜ਼ ‘ਤੇ ਜਗ੍ਹਾਂ ਲੈ ਕੇ ਸਨਾਤਨ ਧਰਮ ਸਭਾ ਵੱਲੋਂ ਚਲਾਏ ਜਾ ਰਹੇ ਐਸਐਸਡੀ ਸਕੂਲ ਦੇ ਨਾਲ ਲੱਗਦੀ ਮਾਰਕੀਟ ਬਣਾਈ ਹੋਈ ਹੈ, ਜਿੱਥੇ ਦਰਜ਼ਨਾਂ ਦੁਕਾਨਾਂ ਬਣੀਆਂ ਹੋਈਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਹੁਣ ਸਵਾਲ ਖੜ੍ਹੇ ਹੋ ਰਹੇ ਹਨ ਕਿ ਸਭਾ ਦੇ ਅਹੁੱਦੇਦਾਰਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਨਾਂ ਸਿਰਫ਼ ਇਸ ਜਗ੍ਹਾਂ ਦਾ ਕਿਰਾਇਆ ਘੱਟ ਕਰ ਲਿਆ, ਬਲਕਿ ਨਿਗਮ ਦੇ ਰਿਕਾਰਡ ਵਿਚ ਲੀਜ਼ ਵਾਲੀ ਜਗ੍ਹਾਂ ਵੀ ਘੱਟ ਦਿਖਾ ਦਿੱਤੀ। ਹਾਲਾਂਕਿ ਸਭਾ ਦੇ ਅਹੁੱਦੇਦਾਰਾਂ ਨੇ ਐਡਵੋਕੇਟ ਅਭੈ ਸਿੰਗਲਾ ਦੀ ਅਗਵਾਈ ਹੇਠ ਕੀਤੀ ਪ੍ਰੈਸ ਕਾਨਫਰੰਸ ਵਿਚ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਕੋਈ ਘਪਲੇਬਾਜ਼ੀ ਨਹੀਂ ਕੀਤੀ ਗਈ। ਦੂਜੇ ਪਾਸੇ ਦੁਕਾਨਦਾਰਾਂ ਨੇ ਕੀਤੀ ਪ੍ਰੈਸ ਕਾਨਫਰੰਸ ਵਿਚ ਦਾਅਵਾ ਕੀਤਾ ਕਿ ਸਭਾ ਦੇ ਅਹੁੱਦੇਦਾਰ ਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਕੇ ਮੋਟੀ ਕਮਾਈ ਕੀਤੀ ਗਈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇੱਕ ਪਾਸੇ ਪੁਰਾਣੇ ਦੁਕਾਨਦਾਰਾਂ ਤੋਂ ਇਹ ਕਹਿ ਕੇ ਖਾਲੀ ਕਰਵਾਈਆਂ ਜਾ ਰਹੀਆਂ ਹਨ ਕਿ ਅਸੀਂ ਇੱਥੇ ਸਕੂਲ ਬਣਾਉਣਾ ਹੈ ਪ੍ਰੰਤੂ ਹੁਣ ਇੱਥੇ ਬੈਂਕ ਨੂੰ ਜਿਆਦਾ ਕਿਰਾਏ ‘ਤੇ ਇਹ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

ਦੁਕਾਨਦਾਰਾਂ ਨੇ ਇਸ ਘਪਲੇ ਦੀ ਪੰਜਾਬ ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਿੱਖਿਆ ਵਿਭਾਗ ਦੇ ਚੇਅਰਮੈਨ ਨੂੰ ਕਈ ਸ਼ਿਕਾਇਤਾਂ ਕੀਤੀਆਂ ਗਈਆਂ, ਪਰ ਇਹਨਾਂ ਦੇ ਗਰੁੱਪ ਦੀ ਪਾਵਰ ਬਹੁਤ ਜਿਆਦਾ ਹੋਣ ਕਰਕੇ ਇਹਨਾਂ ਨੇ ਕੋਈ ਕਾਰਵਾਈ ਨਹੀਂ ਹੋਣ ਦਿੱਤੀ।ਦੁਕਾਨਦਾਰਾਂ ਮੁਤਾਬਕ ਸਭਾ ਦੇ ਮੈਂਬਰਾਂ ਨੇ ਨਗਰ ਨਿਗਮ ਅਫਸਰਾਂ ਨਾਲ ਮਿਲ ਕੇ, ਸਰਕਾਰੀ ਰਿਕਾਰਡ ਦੀਆਂ ਫਾਈਲਾਂ ਖੁਰਦ ਬੁਰਦ ਕਰਾ ਦਿੱਤੀਆਂ, ਜਿਸ ਦੇ ਸਬੰਧ ਵਿੱਚ ਉਸ ਸਮੇਂ ਦੇ ਜੇਈ, ਕਲਰਕ ਅਤੇ ਈਓ ਨੂੰ ਨੋਟਿਸ ਵੀ ਜਾਰੀ ਹੋਇਆ। ਉਨ੍ਹਾਂ ਕਿਹਾ ਕਿ ਸਭਾ ਦੇ ਅਹੁੱਦੇਦਾਰਾਂ ਵੱਲੋਂ ਅੱਜ ਤੱਕ ਸਭਾ ਵਿਚ ਕੋਈ ਬਾਹਰਲਾ ਨਵਾਂ ਮੈਂਬਰ ਨਹੀਂ ਬਣਾਇਆ ਸਿਰਫ ਆਪਦੇ ਪਰਿਵਾਰ ਰਿਸ਼ਤੇਦਾਰਾਂ ਨੂੰ ਹੀ ਮੈਂਬਰ ਬਣਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

0

Jalandhar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ।ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ ਪੰਜਾਬ ਹਾਕੀ ਅਤੇ ਰਾਊਂਡ ਗਲਾਸ ਅਕਾਦਮੀ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਕੀ ਦੇ ਖੇਤਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੀ ਲੀਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਮੋਹਾਲੀ ਤੋਂ ਸ਼ੁਰੂ ਕੀਤੀ ਗਈ ਸੀ, ਜਿਸਦੇ ਫਾਈਨਲ ਜਲੰਧਰ ਵਿੱਚ ਖੇਡੇ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਖਿਡਾਰੀਆਂ ਲਈ ਤਾਂ ਵੱਖ-ਵੱਖ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਦੇਸ਼ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਜੂਨੀਅਰ ਲੀਗ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਇੱਥੇ ਸੁਰਜੀਤ ਹਾਕੀ ਸਟੇਡੀਅਮ ਵਿੱਚ, ਪੰਜਾਬ ਦੇ ਮਹਾਨ ਹਾਕੀ ਖਿਡਾਰੀ, ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਇਕੱਠੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਦਰਸ਼ਨੀ ਮੈਚ ਵਿੱਚ, ਲੈਜੈਂਡ ਇਲੈਵਨ ਦਾ ਸਟਾਰ ਇਲੈਵਨ ਨਾਲ ਮੁਕਾਬਲਾ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਲੈਜੈਂਡ ਇਲੈਵਨ ਦੀ ਅਗਵਾਈ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਗਗਨ ਅਜੀਤ ਸਿੰਘ ਕਰ ਰਹੇ ਸਨ, ਜੋ ਇਸ ਸਮੇਂ ਮਾਲੇਰਕੋਟਲਾ ਦੇ ਐਸਐਸਪੀ ਹਨ, ਜਦੋਂ ਕਿ ਸਟਾਰ ਇਲੈਵਨ ਦੀ ਅਗਵਾਈ ਮੌਜੂਦਾ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਕਰ ਰਹੇ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਮੁੱਖ ਮੰਤਰੀ ਨੇ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ਨੇ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦਾ ਪਲ ਵੀ ਹੈ ਕਿਉਂਕਿ 1975 ਦਾ ਹਾਕੀ ਵਿਸ਼ਵ ਕੱਪ ਜਿੱਤਣ ਵਾਲੇ ਖਿਡਾਰੀ ਅਤੇ 2001 ਵਿੱਚ ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੇ ਖਿਡਾਰੀ ਇਸ ਸਟੇਡੀਅਮ ਵਿੱਚ ਮੌਜੂਦ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਨੇ ਹਾਕੀ ਦੀਆਂ ਤਿੰਨ ਪੀੜ੍ਹੀਆਂ ਨੂੰ ਇਕੱਠਾ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਦੇਸ਼ ਲਈ ਖੇਡਾਂ ‘ਚ ਸਭ ਤੋਂ ਵੱਡਾ ਯੋਗਦਾਨ ਹਾਕੀ ਵਿੱਚ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਜੂਨੀਅਰ ਹਾਕੀ ਲੀਗ ਦਾ ਫਾਈਨਲ ਹੈ ਅਤੇ ਇਸ ਲੀਗ ਦੀ ਖਾਸ ਗੱਲ ਇਹ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਟੀਮਾਂ ਖੇਡਣ ਆਈਆਂ। ਉਨ੍ਹਾਂ ਕਿਹਾ ਕਿ ਜੂਨੀਅਰ ਹਾਕੀ ਲੀਗ ਵਿੱਚ ਹੁਣ ਤੱਕ ਸਭ ਤੋਂ ਵੱਧ ਇਨਾਮੀ ਰਾਸ਼ੀ ਰੱਖੀ ਗਈ ਸੀ ਅਤੇ ਇਹ ਲੀਗ ਮੋਹਾਲੀ ਤੋਂ ਸ਼ੁਰੂ ਹੋਈ ਸੀ ਅਤੇ ਹੁਣ ਫਾਈਨਲ ਦੋਆਬੇ ਦੀ ਧਰਤੀ ਜਲੰਧਰ ਵਿੱਚ ਖੇਡਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਨੀਅਰਾਂ ਲਈ ਬਹੁਤ ਸਾਰੇ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਭਾਰਤ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਜੂਨੀਅਰ ਲੀਗ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਨੌਂ ਖਿਡਾਰੀ ਪੰਜਾਬ ਦੇ ਸਨ ਅਤੇ ਉਨ੍ਹਾਂ ਕਿਹਾ ਕਿ ਪਿਛਲੇ ਦੋ ਓਲੰਪਿਕ ਜਿੱਥੇ ਭਾਰਤ ਨੇ ਤਗਮੇ ਜਿੱਤੇ ਸਨ, ਹਰ ਵਾਰ ਪੰਜਾਬ ਦੇ ਨੌਂ ਖਿਡਾਰੀ ਟੀਮ ਵਿੱਚ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ ₹1,600 ਕਰੋੜ, ਜਦਕਿ ਬਿਹਾਰ ਨੂੰ ਮਿਲੇ ₹7,500 ਕਰੋੜ

ਉਨ੍ਹਾਂ ਕਿਹਾ ਕਿ ਜਲੰਧਰ ਨੂੰ ਸਪੋਰਟਸ ਕੈਪੀਟਲ ਕਿਹਾ ਜਾਂਦਾ ਹੈ ਅਤੇ ਬਰਲਟਨ ਪਾਰਕ, ਸੁਰਜੀਤ ਹਾਕੀ ਸਟੇਡੀਅਮ ਅਤੇ ਸਪੋਰਟਸ ਕਾਲਜ ਦੁਨੀਆ ਭਰ ਵਿੱਚ ਮਸ਼ਹੂਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਵਿੱਚ ਚਾਰ ਖਿਡਾਰੀ – ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ ਅਤੇ ਸੁਖਜੀਤ ਸਿੰਘ – ਜਲੰਧਰ ਤੋਂ ਸਨ।ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਬਣੇ ਫੁੱਟਬਾਲ, ਰਗਬੀ ਬਾਲ ਅਤੇ ਹੋਰ ਖੇਡ ਉਪਕਰਣ ਵਿਸ਼ਵ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਵਰਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਦੁਨੀਆ ਦੇ ਚੋਟੀ ਦੇ ਬੱਲੇਬਾਜ਼ ਜਲੰਧਰ ਵਿੱਚ ਬਣੇ ਕ੍ਰਿਕਟ ਬੱਲਿਆਂ ਨਾਲ ਖੇਡਦੇ ਹਨ ਅਤੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੀਆਂ ਜੜ੍ਹਾਂ ਜਲੰਧਰ ਤੋਂ ਲੱਗੀਆਂ ਸਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਵਿੱਚ ਜਨਮੇ ਕ੍ਰਿਕਟਰ ਹਰਭਜਨ ਸਿੰਘ ਨੇ ਦੁਨੀਆ ਭਰ ਵਿੱਚ ਭਾਰਤ ਦਾ ਮਾਣ ਵਧਾਇਆ ਅਤੇ ਉਨ੍ਹਾਂ ਦੇ ਯੋਗਦਾਨ ਕਾਰਨ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ ਨੂੰ ਖੇਡਾਂ ਦੇ ਧੁਰੇ ਵਜੋਂ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤ ਖਿਡਾਰੀਆਂ ਨੂੰ ਡੀਐਸਪੀ ਅਤੇ ਚਾਰ ਖਿਡਾਰੀਆਂ ਨੂੰ ਪੀਸੀਐਸ ਅਧਿਕਾਰੀ ਨਿਯੁਕਤ ਕੀਤਾ ਹੈ, ਜਿਨ੍ਹਾਂ ਵਿੱਚੋਂ ਨੌਂ ਹਾਕੀ ਖਿਡਾਰੀ, ਇੱਕ ਕ੍ਰਿਕਟਰ ਅਤੇ ਇੱਕ ਐਥਲੀਟ ਸ਼ਾਮਲ ਹਨ।

ਇਹ ਵੀ ਪੜ੍ਹੋ  ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਉਨ੍ਹਾਂ ਨੇ ਇਸ ਵੱਕਾਰੀ ਸਮਾਗਮ ਨੂੰ ਕਰਵਾਉਣ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇੱਕ ਵੱਡੇ ਖੇਡ ਪ੍ਰੇਮੀ ਹਨ ਅਤੇ ਇਸੇ ਲਈ ਖੇਡਾਂ ਨੂੰ ਹੁਲਾਰਾ ਦੇਣ ਵਾਸਤੇ ਉਨ੍ਹਾਂ ਨੇ ਖੇਡ ਵਿਭਾਗ ਦਾ ਚਾਰਜ ਆਪਣੇ ਕੋਲ ਰੱਖਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਸੂਬੇ ਦੇ ਪਿੰਡਾਂ ਵਿੱਚ 3000 ਤੋਂ ਵੱਧ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪਹਿਲਾਂ ਹੀ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੀਆਂ ਹਨ, ਜਿਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਕਰਨ ਲਈ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਦੇ ਬਰਲਟਨ ਪਾਰਕ ਨੂੰ ਪਹਿਲਾਂ ਹੀ ਇੱਕ ਖੇਡ ਧੁਰੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਹੁਣ ਅੰਮ੍ਰਿਤਸਰ ਵਿਖੇ ਵੀ ਵਿਸ਼ਵ ਪੱਧਰੀ ਖੇਡ ਕੇਂਦਰ ਵਿਕਸਤ ਕੀਤਾ ਜਾਵੇਗਾ।ਇਸ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਨਿਤਿਨ ਕੋਹਲੀ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰਨਾਂ ਨੇ ਚੜ੍ਹਦੀ ਕਲਾ ਮਿਸ਼ਨ ਵਿੱਚ ਯੋਗਦਾਨ ਵਜੋਂ ਮੁੱਖ ਮੰਤਰੀ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵੱਖ-ਵੱਖ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੌਰਾਨ ਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਉੱਘੇ ਓਲੰਪੀਅਨਾਂ ਦਾ ਸਨਮਾਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਮਾਇਣ ਸਿਖਾਉਂਦੀ ਹੈ ਕਿ ਸਾਨੂੰ ਜ਼ਿੰਦਗੀ ਵਿੱਚ ਕੀ ਕਰਨਾ ਚਾਹੀਦਾ ਹੈ ਤੇ ਮਹਾਭਾਰਤ ਤੋਂ ਸਿੱਖਿਆ ਮਿਲਦੀ ਹੈ ਕਿ ਸਾਨੂੰ ਜ਼ਿੰਦਗੀ ਵਿੱਚ ਕੀ ਨਹੀਂ ਕਰਨਾ ਚਾਹੀਦਾ: ਪੀਸੀਏ ਪ੍ਰਧਾਨ ਅਮਰਜੀਤ ਮਹਿਤਾ

0

👉ਭਗਵਾਨ ਰਾਮ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਕੀਤਾ ਜਾ ਸਕਦਾ ਹੈ ਇੱਕ ਆਦਰਸ਼ ਤੇ ਮਜ਼ਬੂਤ ਸਮਾਜ ਦਾ ਨਿਰਮਾਣ: ਮੇਅਰ ਪਦਮਜੀਤ ਸਿੰਘ ਮਹਿਤਾ
👉ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਤੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵੱਖ-ਵੱਖ ਰਾਮਲੀਲਾ ਨਾਈਟ੍ਸ ਦਾ ਕੀਤਾ ਉਦਘਾਟਨ
Bathinda News:ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵੱਖ-ਵੱਖ ਥਾਵਾਂ ‘ਤੇ ਆਯੋਜਿਤ ਰਾਮਲੀਲਾ ਨਾਈਟ੍ਸ ਦਾ ਰਿਬਨ ਕੱਟ ਕੇ ਸ਼ੁਭ ਆਰੰਭ ਕੀਤਾ। ਉਨ੍ਹਾਂ ਦੇ ਨਾਲ ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਅਸ਼ਵਨੀ ਬੰਟੀ, ਸ੍ਰੀ ਯਾਦਵਿੰਦਰ ਮਾਨ ਅਤੇ ਸ੍ਰੀ ਪਵਨ ਛਾਬੜਾ ਵੀ ਸਨ। ਸਾਰੀਆਂ ਰਾਮਲੀਲਾ ਮੰਚਨ ਦੇ ਪ੍ਰਬੰਧਕਾਂ ਨੇ ਪੀਸੀਏ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕੀਤਾ।ਸ਼੍ਰੀ ਰਾਮ ਚਰਿੱਤਰ ਕਲਾ ਮੰਚ, ਸ੍ਰੀ ਰਾਮਾਇਣ ਕਲਾ ਕੇਂਦਰ, ਯੂਨਾਈਟਿਡ ਥੀਏਟਰ, ਸ੍ਰੀ ਰਘੁਨੰਦਨ ਕਲਾ ਕੇਂਦਰ ਅਤੇ ਰੇਲਵੇ ਡਰਾਮੇਟਿਕ ਕਲੱਬ ਵੱਲੋਂ ਵੱਖ-ਵੱਖ ਥਾਵਾਂ ‘ਤੇ ਸ਼ਾਨਦਾਰ ਰਾਮਲੀਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਦਘਾਟਨ ਮੌਕੇ ਪੀਸੀਏ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਰਾਮਲੀਲਾ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਮਲੀਲਾ ਦਾ ਆਯੋਜਨ ਕਰਕੇ, ਉਕਤ ਸੰਗਠਨ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਵੱਲੋਂ ਸਮਾਜ ਨੂੰ ਚੰਗਿਆਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

ਯੂਨਾਈਟਿਡ ਥੀਏਟਰ ਵੱਲੋਂ ਐਸਐਸਡੀ ਸਕੂਲ, ਸ਼੍ਰੀ ਰਾਮਾਇਣ ਕਲਾ ਕੇਂਦਰ ਵੱਲੋਂ ਦਾਣਾ ਮੰਡੀ, ਸ਼੍ਰੀ ਰਘੁਨੰਦਨ ਕਲਾ ਕੇਂਦਰ ਵੱਲੋਂ ਭੱਟੀ ਰੋਡ ਅਤੇ ਸ਼੍ਰੀ ਰਾਮ ਚਰਿੱਤਰ ਕਲਾ ਮੰਚ ਵੱਲੋਂ ਅਮਰੀਕ ਸਿੰਘ ਰੋਡ ‘ਤੇ ਆਯੋਜਿਤ ਰਾਮਲੀਲਾ ਵਿੱਚ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੇ ਆਦਰਸ਼ ਜੀਵਨ ਦੇ ਨਕਸ਼ੇ ਕਦਮਾਂ ‘ਤੇ ਚੱਲ ਕੇ ਹੀ ਸਮਾਜ ਦੀਆਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ। ਖਾਸ ਕਰਕੇ, ਨੌਜਵਾਨ ਸ਼੍ਰੀ ਰਾਮ ਦੇ ਆਦਰਸ਼ ਚਰਿੱਤਰ ਤੋਂ ਪ੍ਰੇਰਨਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਰਾਮਾਇਣ ਸਾਨੂੰ ਸਿਖਾਉਂਦੀ ਹੈ ਕਿ ਜ਼ਿੰਦਗੀ ਵਿੱਚ ਕੀ ਕਰਨਾ ਚਾਹੀਦਾ ਹੈ ਅਤੇ ਇੱਕ ਦੂਜੇ ਨਾਲ ਕਿਹੋ ਜਿਹਾ ਵਿਵਹਾਰ ਕਰਨਾ ਹੈ, ਜਦੋਂ ਕਿ ਮਹਾਭਾਰਤ ਸਾਨੂੰ ਸਿਖਾਉਂਦੀ ਹੈ ਕਿ ਸਾਨੂੰ ਜ਼ਿੰਦਗੀ ਵਿੱਚ ਕੀ ਨਹੀਂ ਕਰਨਾ ਚਾਹੀਦਾ ਅਤੇ ਕਿਹੜੀਆਂ ਗਲਤੀਆਂ ਤੋਂ ਬਚਣਾ ਚਾਹੀਦਾ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਰੇਲਵੇ ਡਰਾਮਾਟਿਕ ਕਲੱਬ ਵੱਲੋਂ ਰੇਲਵੇ ਸਟੇਡੀਅਮ ਅਤੇ ਯੂਨਾਈਟਿਡ ਥੀਏਟਰ ਵੱਲੋਂ ਐਸਐਸਡੀ ਸਕੂਲ ਵਿੱਚ ਆਯੋਜਿਤ ਰਾਮਲੀਲਾ ਵਿੱਚ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸਾਨੂੰ ਹਮੇਸ਼ਾ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ ਹੈ। ਭਗਵਾਨ ਸ਼੍ਰੀ ਰਾਮ ਦਾ ਜੀਵਨ ਇੱਕ ਆਦਰਸ਼ ਸਮਾਜ ਸਥਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਜੇਕਰ ਆਮ ਆਦਮੀ ਆਪਣੇ ਨਿੱਜੀ ਜੀਵਨ ਵਿੱਚ ਸ਼੍ਰੀ ਰਾਮ ਦੀਆਂ ਸਿੱਖਿਆਵਾਂ ਨੂੰ ਅਪਣਾਏ, ਤਾਂ ਇੱਕ ਆਦਰਸ਼ ਅਤੇ ਮਜ਼ਬੂਤ ਸਮਾਜ ਦਾ ਨਿਰਮਾਣ ਸੰਭਵ ਹੈ।ਰਾਮਲੀਲਾ ਦੇ ਵੱਖ-ਵੱਖ ਪਲੇਟਫਾਰਮਾਂ ਤੋਂ ਲੋਕਾਂ ਨੂੰ ਅਪੀਲ ਕਰਦਿਆਂ, ਸ਼੍ਰੀ ਮਹਿਤਾ ਪਿਤਾ-ਪੁੱਤਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਬਠਿੰਡਾ ਨੂੰ ਦੇਸ਼ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਬਠਿੰਡਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ ਰਿਹਾ, ਪਰ ਉਨ੍ਹਾਂ ਦਾ ਟੀਚਾ ਸਫਾਈ ਅਤੇ ਸੁੰਦਰਤਾ ਦੇ ਮਾਮਲੇ ਵਿੱਚ ਬਠਿੰਡਾ ਨੂੰ ਦੇਸ਼ ਵਿੱਚ ਨੰਬਰ ਇੱਕ ਬਣਾਉਣਾ ਹੈ, ਅਤੇ ਇਸ ਦੇ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਅਤੇ ਨਿਗਮ ਦੀ ਮੁਹਿੰਮ ਵਿੱਚ ਹਿੱਸਾ ਲੈਣ। ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਤੁਰੰਤ ਇਸਦੀ ਰਿਪੋਰਟ ਕਰਨ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਹ ਖੁਦ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਮੌਕੇ ’ਤੇ ਹੀ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ।ਯੂਨਾਈਟਿਡ ਥੀਏਟਰ ਤੋਂ ਸ੍ਰੀ ਮਨੋਜ ਜਿੰਦਲ, ਸ੍ਰੀ ਰਾਮਾਇਣ ਕਲਾ ਕੇਂਦਰ ਤੋਂ ਸ੍ਰੀ ਮਹਿੰਦਰ ਨਰੂਲਾ, ਬੱਬੂ ਪ੍ਰਧਾਨ, ਰੌਸ਼ਨ ਗਿਆਨਾ, ਰੇਲਵੇ ਡਰਾਮੇਟਿਕ ਕਲੱਬ ਤੋਂ ਸ੍ਰੀ ਵੀਰ ਸਿੰਘ, ਸ੍ਰੀ ਰਾਮ ਚਰਿਤ੍ਰ ਕਲਾ ਮੰਚ ਤੋਂ ਸ੍ਰੀ ਸੰਜੇ ਜਿੰਦਲ ਬੌਬੀ, ਸ੍ਰੀ ਮਨੀਸ਼ ਗਰਗ, ਸ੍ਰੀ ਤਨੇਜਾ ਅਤੇ ਸ੍ਰੀ ਰਘੁਨੰਦਨ ਕਲਾ ਕੇਂਦਰ ਤੋਂ ਸ਼੍ਰੀ ਪ੍ਰਵੀਨ ਕੁਮਾਰ ਤੇ ਸ਼੍ਰੀ ਬੌਬੀ ਕਾਲੀਆ ਨੇ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

0

Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ।ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਵਿੱਤ ਅਜੇ ਅਰੋੜਾ ਅਤੇ ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ ਮੌਜੂਦ ਸਨ, ਦੌਰਾਨ ਵਿੱਤ ਮੰਤਰੀ ਨੇ ਦੋਵਾਂ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ਨਾਲ ਚਰਚਾ ਦੇ ਆਧਾਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਇੰਨ੍ਹਾਂ ਮੁਲਾਜਮਾਂ ਦੀਆਂ ਮੰਗਾਂ ਅਤੇ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਰਿਪੋਰਟ ਬਣਾ ਕੇ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰੇ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ ₹1,600 ਕਰੋੜ, ਜਦਕਿ ਬਿਹਾਰ ਨੂੰ ਮਿਲੇ ₹7,500 ਕਰੋੜ

ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਉਨ੍ਹਾਂ ਬਿਮਾਰੀਆਂ ਅਤੇ ਸਿਹਤ ਸਬੰਧੀ ਚੁਣੌਤੀਆਂ ਦਾ ਖਾਸਤੌਰ ਤੇ ਜਿਕਰ ਕੀਤਾ ਜਾਵੇ ਜਿੰਨਾ ਦਾ ਸੀਵਰਮੈਨ ਨੂੰ ਸਾਹਮਣਾ ਕਰਨਾ ਪੈਂਦਾ ਹੈ।
ਇੰਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਚੰਦਨ ਗਰੇਵਾਲ, ਪ੍ਰਧਾਨ ਵਿਨੋਦ ਕੁਮਾਰ ਬਿੱਟਾ, ਵਾਈਸ ਚੇਅਰਮੈਨ ਸੁਰਿੰਦਰ ਟੋਨਾ, ਸੂਬਾ ਜਨਰਲ ਸਕੱਤਰ ਪਵਲ ਗੋਡਿਆਲ ਅਤੇ ਸਕੱਤਰ ਸੰਨੀ ਸਹੋਤਾ, ਅਤੇ ਪੰਜਾਬ ਨਗਰਪਾਲਿਕਾ ਕਰਮਚਾਰੀ ਸੰਗਠਨ ਤੋਂ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਗੋਪਾਲ ਥਾਪਰ, ਸੋਮਨਾਥ ਆਦਿਆ, ਲਲਿਤ ਕੁਮਾਰ, ਸਰਵਣ ਸਿੰਘ, ਕੌਸ਼ਲ ਕੁਮਾਰ ਅਤੇ ਬੂਟਾ ਰਾਮ ਨੇ ਮੀਟਿੰਗ ਦੌਰਾਨ ਆਪਣਾ ਪੱਖ ਪੇਸ਼ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੋਤੀ ਫਾਊਂਡੇਸ਼ਨ ਨੇ ਪੁਨਰ ਨਿਰਮਾਣ ਲਈ 14 ਸਰਹੱਦੀ ਪਿੰਡਾਂ ਨੂੰ ਲਿਆ ਗੋਦ

0

👉4,500 ਤੋਂ ਵੱਧ ਰਾਹਤ ਕਿੱਟਾਂ ਵੰਡੀਆਂ, 12,000 ਤੋਂ ਵੱਧ ਨਾਗਰਿਕਾਂ ਦੀ ਕੀਤੀ ਗਈ ਸਹਾਇਤਾ
Fazilka News:ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ 25 ਦਿਨਾਂ ਤੋਂ ਚੱਲ ਰਹੇ ਲਗਾਤਾਰ ਹੜ੍ਹ ਰਾਹਤ ਕਾਰਜਾਂ ਉਪਰੰਤ, ਜੋਤੀ ਫਾਊਂਡੇਸ਼ਨ ਨੇ ਰਾਹਤ ਕਾਰਜਾਂ ਦੇ ਪਹਿਲੇ ਪੜਾਅ ਦੇ ਅੰਤ ਦੇ ਨਾਲ, ਐਮਰਜੈਂਸੀ ਬਚਾਅ ਤੋਂ ਰਿਕਵਰੀ ਅਤੇ ਇਸ ਸਥਿਤੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਵੱਲ ਕਦਮ ਵਧਾਉਂਦਿਆਂ ਰਸਮੀ ਤੌਰ ‘ਤੇ 14 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੁਨਰ ਨਿਰਮਾਣ, ਪੁਨਰਵਾਸ ਅਤੇ ਆਫ਼ਤ ਨਾਲ ਨਜਿੱਠਣ ਸਬੰਧੀ ਤਿਆਰੀਆਂ ਨਾਲ ਸਸ਼ਕਤ ਬਣਾਉਣ ਲਈ ਇਹਨਾਂ ਪਿੰਡਾਂ ਨੂੰ ਗੋਦ ਲਿਆ ਹੈ।ਰਾਹਤ ਕਾਰਜਾਂ ਦੇ ਪਹਿਲੇ 15 ਦਿਨਾਂ ਦੌਰਾਨ, ਜੋਤੀ ਫਾਊਂਡੇਸ਼ਨ ਨੇ ਕਿਸ਼ਤੀਆਂ ਰਾਹੀਂ ਵਿਆਪਕ ਬਚਾਅ ਕਾਰਜਾਂ ਦੀ ਅਗਵਾਈ ਕਰਦਿਆਂ ਹੜ੍ਹਾਂ ਵਿੱਚ ਫਸੇ ਪਰਿਵਾਰਾਂ ਅਤੇ ਪਸ਼ੂਆਂ ਨੂੰ ਕੱਢਣ, ਮੁੱਢਲੀ ਸਹਾਇਤਾ ਪ੍ਰਦਾਨ ਕਰਨ, ਐਮਰਜੈਂਸੀ ਰਾਹਤ ਪ੍ਰਦਾਨ ਕਰਨ ਅਤੇ ਸੱਪਾਂ ਨੂੰ ਬਚਾਉਣ ਲਈ ਰੋਜ਼ਾਨਾ 8-9 ਘੰਟੇ ਕੰਮ ਕੀਤਾ। ਮੁਲਾਂਕਣ ਮੁਤਾਬਕ ਹੜ੍ਹਾਂ ਕਾਰਨ 12,988 ਲੋਕ ਪ੍ਰਭਾਵਿਤ ਹੋਏ, 3,309 ਪਰਿਵਾਰ ਪ੍ਰਭਾਵਿਤ ਹੋਏ, 7,365 ਏਕੜ ਖੇਤਯੋਗ ਰਕਬਾ ਪਾਣੀ ਵਿੱਚ ਡੁੱਬ ਗਿਆ ਅਤੇ 8,000 ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ। ਹੁਣ ਪਾਣੀ ਦਾ ਪੱਧਰ ਘਟਣ ਨਾਲ, ਫਾਊਂਡੇਸ਼ਨ ਨੇ ਰਾਹਤ ਅਤੇ ਰਿਕਵਰੀ ਕਾਰਜਾਂ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਹੈ।4,500 ਤੋਂ ਵੱਧ ਪਰਿਵਾਰਕ ਰਾਹਤ ਕਿੱਟਾਂ ਵੰਡੀਆਂ ਗਈਆਂ ਹਨ ਅਤੇ 14 ਪਿੰਡਾਂ ਦੇ 10,000 ਤੋਂ ਵੱਧ ਨਾਗਰਿਕਾਂ ਨੂੰ ਸਿੱਧੇ ਤੌਰ ‘ਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

ਮੈਡੀਕਲ ਟੀਮਾਂ ਵੱਲੋਂ ਮਲੇਰੀਆ, ਡੇਂਗੂ ਅਤੇ ਦਸਤ ਦੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ ਅਤੇ ਕੀਟਾਣੂ-ਰਹਿਤ ਮੁਹਿੰਮਾਂ ਜਿਵੇਂ ਫੌਗਿੰਗ, ਕਲੋਰੀਨੇਸ਼ਨ ਅਤੇ ਪਾਣੀ ਦੇ ਨਮੂਨਿਆਂ ਦੀ ਜਾਂਚ ਜਾਰੀ ਹੈ।ਜੋਤੀ ਫਾਊਂਡੇਸ਼ਨ ਨੇ ਸਰਹੱਦੀ ਪਿੰਡ ਗੁਲਾਬਾ ਭੈਣੀ ਦੇ ਸਕੂਲ ਨੂੰ ਮੁੜ ਕਾਰਜਸ਼ੀਲ ਕੀਤਾ ਅਤੇ ਸਕੂਲ ਦੇ ਰੱਖ-ਰਖਾਅ, ਸੈਨੀਟਾਈਜ਼ੇਸ਼ਨ, ਫੌਗਿੰਗ, ਸੋਲਰ ਲਾਈਟਾਂ ਲਗਾਉਣ ਅਤੇ ਚਿੱਕੜ ਅਤੇ ਮਲਬੇ ਨੂੰ ਕੱਢਣ ਲਈ ਸਰਗਰਮੀ ਨਾਲ ਕੰਮ ਕੀਤਾ ਤਾਂ ਜੋ ਬੱਚੇ ਸੁਰੱਖਿਅਤ ਢੰਗ ਨਾਲ ਆਪਣੀ ਪੜ੍ਹਾਈ ਦੁਬਾਰਾ ਸ਼ੁਰੂ ਕਰ ਸਕਣ। ਜੋਤੀ ਫਾਊਂਡੇਸ਼ਨ ਦੇ ਸੰਸਥਾਪਕ ਅਜੀਤ ਬਰਾੜ, ਜੋ ਨਿੱਜੀ ਤੌਰ ‘ਤੇ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਹਨ, ਨੇ ਕਿਹਾ, “ਜਦੋਂ ਤੁਸੀਂ ਕਿਸੇ ਬਚਾਅ ਕਿਸ਼ਤੀ ਵਿੱਚ ਹੁੰਦੇ ਹੋ ਅਤੇ ਪਰਿਵਾਰਾਂ ਨੂੰ ਛੱਤਾਂ ਤੋਂ ਭੋਜਨ ਅਤੇ ਪਾਣੀ ਲਈ ਆਵਾਜ਼ਾਂ ਮਾਰਦੇ ਅਤੇ ਹੱਥ ਹਿਲਾਉਂਦੇ ਦੇਖਦੇ ਹੋ, ਤਾਂ ਤੁਹਾਨੂੰ ਅਹਿਸਾਸ ਹੁੰਦਾ ਹੈ ਕਿ ਇਹ ਸਿਰਫ਼ ਅੰਕੜੇ ਨਹੀਂ ਹਨ – ਇਹ ਜਿੰਦਗੀਆਂ ਬਚਾਉਣ ਦਾ ਸਵਾਲ ਹੈ। ਰਾਹਤ ਬਹੁਤ ਜ਼ਰੂਰੀ ਹੈ, ਪਰ ਮੁਸ਼ਕਲ ਸਮੇਂ ਵਿੱਚੋਂ ਕੱਢਣਾ ਵੀ ਬੇਹੱਦ ਜ਼ਰੂਰੀ ਹੈ।”ਰਾਹਤ ਕਾਰਜਾਂ ਦਾ ਦੂਜਾ ਪੜਾਅ ਲੰਬੇ ਸਮੇਂ ਦੀ ਰਿਕਵਰੀ ‘ਤੇ ਕੇਂਦਰਤ ਰਹੇਗਾ।ਜੋਤੀ ਫਾਊਂਡੇਸ਼ਨ ਵੱਲੋਂ ਅਜਿਹੇ ਬੁਨਿਆਦੀ ਢਾਂਚੇ ਨੂੰ ਡਿਜ਼ਾਈਨ ਕਰਨ ਲਈ ਆਰਕੀਟੈਕਟਾਂ ਨੂੰ ਨਿਯੁਕਤ ਕੀਤਾ ਗਿਆ ਹੈ ਜੋ ਹੜ੍ਹ ਅਤੇ ਆਫ਼ਤ ਦਾ ਸਾਹਮਣਾ ਕਰਨ ਦੇ ਸਮਰੱਥ ਹੋਵੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਇਸ ਦੇ ਨਾਲ ਹੀ ਆਫ਼ਤ ਸਬੰਧੀ ਸਿਖਲਾਈ ਤੇ ਤਿਆਰੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਦਾ ਉਦੇਸ਼ ਸਮਾਜ ਦੇ ਸਭ ਤੋਂ ਸੰਵੇਦਨਸ਼ੀਲ ਵਰਗਾਂ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਦਿਆਂ ਸਥਾਈ ਅਤੇ ਆਫ਼ਤਾਂ ਦਾ ਮੁਕਾਬਲੇ ਕਰਨ ਲਈ ਭਾਈਚਾਰਿਆਂ ਨੂੰ ਸਸ਼ਕਤ ਬਣਾਉਣਾ ਹੈ।ਇਸ ਮੁਸ਼ਕਲ ਘੜੀ ਵਿੱਚ ਫਸੇ ਲੋਕਾਂ ਲਈ ਲੰਬੇ ਸਮੇਂ ਦੀ ਰਾਹਤ ਪ੍ਰਦਾਨ ਕਰਨ ਹਿੱਤ ਪਹਿਲਾਂ ਹੀ ਰਣਨੀਤਕ ਭਾਈਵਾਲੀਆਂ ਯਕੀਨੀ ਬਣਾਈਆਂ ਗਈਆਂ ਹਨ। ਇਸ ਸਬੰਧ ਵਿੱਚ, ਜ਼ੋਮੈਟੋ ਨੇ ਗੋਦ ਲਏ ਸਾਰੇ 14 ਪਿੰਡਾਂ ਲਈ ਲੰਬੇ ਸਮੇਂ ਤੱਕ ਰਾਸ਼ਨ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ ਜਦੋਂ ਕਿ ਸੀਡਜ਼ ਇੰਡੀਆ ਨੇ ਆਸਰਾ, ਭਾਂਡੇ ਅਤੇ ਵਾਸ਼ ਕਿੱਟਾਂ ਪ੍ਰਦਾਨ ਕੀਤੀਆਂ ਹਨ। ਇਸ ਤੋਂ ਇਲਾਵਾ ਇਸ ਸਥਿਤੀ ਵਿੱਚੋਂ ਨਿਕਲਣ ਲਈ ਅਹਿਮ ਪਹਿਲਕਦਮੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਜੋਤੀ ਫਾਊਂਡੇਸ਼ਨ ਦੇ ਚੇਅਰਪਰਸਨ ਪ੍ਰਭਕਿਰਨ ਬਰਾੜ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਮੁੱਖ ਉਦੇਸ਼ ਉਨ੍ਹਾਂ ਬੱਚਿਆਂ ਨੂੰ ਸਦਮੇ ਵਿੱਚੋਂ ਬਾਹਰ ਕੱਢਣਾ ਹੈ ਜਿਨ੍ਹਾਂ ਨੇ ਹੜ੍ਹਾਂ ਦੀ ਇਸ ਭਿਆਨਕ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਹੈ।ਦੱਸਣਯੋਗ ਹੈ ਕਿ ਜੋਤੀ ਫਾਊਂਡੇਸ਼ਨ ਇੱਕ ਗੈਰ-ਮੁਨਾਫ਼ਾ ਸੰਸਥਾ ਹੈ ਜੋ ਪੰਜਾਬ ਅਤੇ ਇਸ ਤੋਂ ਬਾਹਰ ਜਲ ਸੁਰੱਖਿਆ, ਵਾਤਾਵਰਣ ਸਥਿਰਤਾ, ਆਫ਼ਤ ਨਾਲ ਨਜਿੱਠਣ ਅਤੇ ਜਨਤਕ ਸਿਹਤ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਸਬੂਤ-ਅਧਾਰਤ ਦਖਲ ਅਤੇ ਮਜ਼ਬੂਤ ਭਾਈਚਾਰਕ ਸਮਰਥਨ ਰਾਹੀਂ, ਫਾਊਂਡੇਸ਼ਨ ਰਾਹਤ ਅਤੇ ਆਫ਼ਤ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹੋਇਆ ਐਕਸੀਡੈਂਟ, ਹਾਲਤ ਗੰਭੀਰ

0

Chandigarh News: ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਹਿਮਾਚਲ ਬਾਈਕ ਰਾਈਡਿੰਗ ਦੇ ਦੌਰਾਨ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਰਾਜਵੀਰ ਜਵੰਦਾ ਬਾਈਕ ਰਾਈਡਿੰਗ ਲਈ ਜਾ ਰਹੇ ਸਨ ਤਾਂ ਅਚਾਨਕ ਉਹਨਾਂ ਦੀ ਬਾਈਕ ਅੱਗੇ ਕੁਝ ਅਵਾਰਾ ਪਸ਼ੂ ਆ ਗਏ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਰਾਜਵੀਰ ਜਵੰਦਾ ਦੇ ਸਿਰ ਵਿੱਚ ਸੱਟ ਲੱਗੀ ਹੈ। ਜਿਸ ਕਾਰਨ ਉਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਰਾਜਵੀਰ ਜਵੰਦਾ 35 ਸਾਲ ਦੀ ਉਮਰ ਦੇ ਹਨ ਤੇ ਕਾਫੀ ਮਸ਼ਹੂਰ ਗਾਇਕ ਹਨ। ਉਹਨਾਂ ਨੇ ਕਈ ਹਿੱਟ ਗਾਣੇ ਗਾਏ ਹਨ। ਉਹਨਾਂ ਦਾ ਹਾਲ ਪੁੱਛਣ ਲਈ ਪੰਜਾਬ ਦੇ ਨਾਮੀ ਗਾਇਕ ਤੇ ਗੀਤਕਾਰ ਹਸਪਤਾਲ ਪਹੁੰਚ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

0

Batala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਤੋਂ ਸਫ਼ਲਤਾਪੂਰਵਕ ਭਾਰਤ ਲੈ ਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਜਾਣਕਾਰੀ ਅਨੁਸਾਰ ਬਟਾਲਾ ਦੇ ਹਰਸ਼ਾ ਦਾ ਰਹਿਣ ਵਾਲਾ ਪਰਮਿੰਦਰ ਸਿੰਘ ਉਰਫ਼ ਪਿੰਦੀ, ਸਿਰਫ਼ ਇੱਕ ਅਪਰਾਧੀ ਨਹੀਂ ਹੈ, ਸਗੋਂ ਇੱਕ ਖ਼ਤਰਨਾਕ ਅੱਤਵਾਦ-ਅਪਰਾਧ ਸਿੰਡੀਕੇਟ ਦਾ ਮੁੱਖ ਸੰਚਾਲਕ ਵੀ ਹੈ। ਦੱਸਣਯੋਗ ਹੈ ਕਿ ਪਿੰਦੀ ਨੂੰ ਬਟਾਲਾ ਪੁਲਿਸ ਦੀ ਟੀਮ ਯੂਏਈ ਤੋਂ ਭਾਰਤ ਲੈ ਕੇ ਆਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਦੀ ਅੰਤਰਰਾਸ਼ਟਰੀ ਪੱਧਰ ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਹਿਯੋਗੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ ₹1,600 ਕਰੋੜ, ਜਦਕਿ ਬਿਹਾਰ ਨੂੰ ਮਿਲੇ ₹7,500 ਕਰੋੜ

ਉਨ੍ਹਾਂ ਕਿਹਾ ਕਿ ਦੋਸ਼ੀ ਪਿੰਦੀ ਅਪਰਾਧਾਂ ਨੂੰ ਅੰਜ਼ਾਮ ਦੇਣ ਅਤੇ ਵਿੱਤੀ ਲੈਣ-ਦੇਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ।ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਦੁਆਰਾ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਸਬੰਧੀ ਬੇਨਤੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਵਿੱਚ ਸਮਰਪਿਤ ਚਾਰ ਮੈਂਬਰੀ ਟੀਮ 24 ਸਤੰਬਰ, 2025 ਨੂੰ ਯੂਏਈ ਪਹੁੰਚੀ ਅਤੇ ਵਿਦੇਸ਼ ਮੰਤਰਾਲੇ (ਐਮਈਏ) ਤੇ ਯੂਏਈ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਅਤੇ ਦੋਸ਼ੀ ਦੀ ਹਵਾਲਗੀ ਹਾਸਲ ਕੀਤੀ।ਡੀਜੀਪੀ ਨੇ ਕਿਹਾ ਕਿ ਇਹ ਸਫਲ ਹਵਾਲਗੀ ਪੰਜਾਬ ਪੁਲਿਸ ਦੀ ਅੱਤਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦੇ ਨਾਲ-ਨਾਲ ਇਸਦੀਆਂ ਉੱਨਤ ਜਾਂਚ ਸਮਰੱਥਾਵਾਂ ਅਤੇ ਵਿਸ਼ਵਵਿਆਪੀ ਪਹੁੰਚ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਨਿਆਂ ਨੂੰ ਕਾਇਮ ਰੱਖਣ ਅਤੇ ਰਾਸ਼ਟਰੀ ਸੁਰੱਖਿਆ ਦੀ ਮਜ਼ਬੂਤੀ ਦੇ ਇਸ ਸਾਂਝੇ ਯਤਨ ਵਿੱਚ ਸਹਿਯੋਗ ਲਈ ਵਿਦੇਸ਼ ਮੰਤਰਾਲੇ, ਸੰਯੁਕਤ ਅਰਬ ਅਮੀਰਾਤ ਸਰਕਾਰ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਧੰਨਵਾਦ ਕਰਦੇ ਹਾਂ।

ਇਹ ਵੀ ਪੜ੍ਹੋ  Moga Police ਨੇ ਸੈਕੜੇ ਕਿੱਲੋਂ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪਿੰਦੀ ਦੁਆਰਾ ਕੀਤੇ ਗਏ ਅਪਰਾਧਾਂ ਦੀ ਗੰਭੀਰਤਾ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀਆਂ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਨਾਲ ਉਸਦੇ ਸਿੱਧੇ ਸਬੰਧਾਂ ਨੂੰ ਦੇਖਦੇ ਹੋਏ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬਟਾਲਾ ਪੁਲਿਸ ਦੀ ਬੇਨਤੀ ‘ਤੇ ਇੰਟਰਪੋਲ ਰਾਹੀਂ ਦੋਸ਼ੀ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਪ੍ਰਕਾਸ਼ਤ ਕੀਤਾ। ਉਨ੍ਹਾਂ ਕਿਹਾ ਕਿ ਇਹ ਗਲੋਬਲ ਅਲਰਟ ਉਸਦੀਆਂ ਸਰਗਰਮੀਆਂ ਅਤੇ ਅਬੂ ਧਾਬੀ ‘ਚ ਉਸਦੀ ਲੋਕੇਸ਼ਨ ਦਾ ਪਤਾ ਲਗਾਉਣ ਵਿੱਚ ਮਹੱਤਵਪੂਰਨ ਸਾਬਤ ਹੋਇਆ।ਐਸਐਸਪੀ ਨੇ ਕਿਹਾ ਕਿ ਪਰਮਿੰਦਰ ਪਿੰਦੀ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਅੱਤਵਾਦੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਇੱਕ ਮਜ਼ਬੂਤ, ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠਾ ਅਪਰਾਧੀ ਕਾਨੂੰਨ ਦੇ ਲੰਮੇ ਹੱਥਾਂ ਤੋਂ ਬਚ ਨਹੀਂ ਸਕਦਾ।ਜ਼ਿਕਰਯੋਗ ਹੈ ਕਿ ਭਾਰਤ ਵਿੱਚ ਇੰਟਰਪੋਲ ਲਈ ਕੌਮੀ ਕੇਂਦਰੀ ਬਿਊਰੋ ਹੋਣ ਦੇ ਨਾਤੇ ਸੀਬੀਆਈ ਦੇਸ਼ ਭਰ ਵਿੱਚ ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਭਾਰਤਪੋਲ ਰਾਹੀਂ ਤਾਲਮੇਲ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906363