Sunday, May 17, 2026
Home Blog Page 432

Dr. Ratan Gupta ਨੇ AIIMS Bathinda ਦੇ ਕਾਰਜਕਾਰੀ ਨਿਰਦੇਸ਼ਕ ਵਜੋਂ ਸੰਭਾਲੀ ਜਿੰਮੇਵਾਰੀ

0

Bathinda News: Dr. Ratan Gupta ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS Bathinda) ਦੇ ਨਵੇਂ ਕਾਰਜਕਾਰੀ ਨਿਰਦੇਸ਼ਕ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਡਾ. ਗੁਪਤਾ ਆਪਣੇ ਨਾਲ ਡਾਕਟਰੀ ਸਿੱਖਿਆ, ਖੋਜ ਅਤੇ ਹਸਪਤਾਲ ਪ੍ਰਸ਼ਾਸਨ ਦੇ ਖੇਤਰ ਵਿੱਚ ਤਜ਼ਰਬੇ, ਉੱਤਮਤਾ ਪ੍ਰਤੀ ਸਮਰਪਣ ਅਤੇ ਇੱਕ ਵਿਲੱਖਣ ਟਰੈਕ ਰਿਕਾਰਡ ਲੈ ਕੇ ਆਏ ਹਨ। ਏਮਜ਼ ਬਠਿੰਡਾ ਵਿਖੇ ਆਪਣੀ ਨਿਯੁਕਤੀ ਤੋਂ ਪਹਿਲਾਂ, ਡਾ. ਗੁਪਤਾ ਨੇ ਭਾਰਤ ਦੇ ਪ੍ਰਮੁੱਖ ਮੈਡੀਕਲ ਸੰਸਥਾਵਾਂ ਵਿੱਚ ਵੱਖ-ਵੱਖ ਲੀਡਰਸ਼ਿਪ ਭੂਮਿਕਾਵਾਂ ਵਿੱਚ ਸੇਵਾ ਨਿਭਾਈ ਹੈ।

ਇਹ ਵੀ ਪੜ੍ਹੋ  ਬਠਿੰਡਾ ਪੱਟੀ ਦੇ ਨਾਮੀ ਅਕਾਲੀ ਆਗੂ ਦੀ ਪਤਨੀ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ

ਸਿਹਤ ਸੰਭਾਲ ਸੇਵਾਵਾਂ ਨੂੰ ਅੱਗੇ ਵਧਾਉਣ, ਮਰੀਜ਼ਾਂ ਦੀ ਦੇਖਭਾਲ ਵਿੱਚ ਸੁਧਾਰ ਕਰਨ ਅਤੇ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਵਿਆਪਕ ਤੌਰ ‘ਤੇ ਮਾਨਤਾ ਪ੍ਰਾਪਤ ਹੈ। ਏਮਜ਼ ਬਠਿੰਡਾ ਦੀ ਜਿੰਮੇਵਾਰੀ ਸੰਭਾਲਣ ਤੋਂ ਬਾਅਦ ਆਪਣੀਆਂ ਪਹਿਲਕਦਮੀਆਂ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਗੁਪਤਾ ਨੇ ਦਸਿਆ ਕਿ,‘‘ਖੋਜ ਪਹਿਲਕਦਮੀਆਂ ਨੂੰ ਮਜ਼ਬੂਤ ਕਰਨਾ, ਸੁਪਰ-ਸਪੈਸ਼ਲਿਟੀ ਦੇਖਭਾਲ ਨੂੰ ਵਧਾਉਣਾ, ਅਤੇ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਖੇਤਰ ਦੀ ਬਿਹਤਰ ਸੇਵਾ ਕਰਨ ਲਈ ਕਮਿਊਨਿਟੀ ਆਊਟਰੀਚ ਪ੍ਰੋਗਰਾਮਾਂ ਦਾ ਵਿਸਤਾਰ ਕਰਨਾ ਸ਼ਾਮਿਲ ਹੈ, ਉਨ੍ਹਾਂ ਦੀਆਂ ਤਰਜ਼ੀਹਾਂ ਵਿਚ ਸ਼ਾਮਲ ਹੈ।

ਇਹ ਵੀ ਪੜ੍ਹੋ  Moga Police ਨੇ ਸੈਕੜੇ ਕਿੱਲੋਂ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

”ਆਪਣੀ ਨਵੀਂ ਭੂਮਿਕਾ ਬਾਰੇ ਬੋਲਦਿਆਂ, ਡਾ. ਗੁਪਤਾ ਨੇ ਕਿਹਾ, “ਏਮਜ਼ ਬਠਿੰਡਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਣ ‘ਤੇ ਮਾਣ ਹੈ।ਮੈਂ ਇਸ ਸੰਸਥਾ ਨੂੰ ਸਿਹਤ ਸੰਭਾਲ ਅਤੇ ਡਾਕਟਰੀ ਸਿੱਖਿਆ ਵਿੱਚ ਉੱਤਮਤਾ ਦਾ ਕੇਂਦਰ ਬਣਾਉਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।”ਇਸ ਮੌਕੇ ਉਨ੍ਹਾਂ ਦੇ ਨਾਲ ਏਮਜ਼ ਦੇ ਮੈਡੀਕਲ ਸੁਪਰਡੈਂਟ ਡਾ ਰਾਜੀਵ ਗੁਪਤਾ, ਡਿਪਟੀ ਡਾਇਰੈਕਟਰ ਪ੍ਰਸ਼ਾਸਨ ਡਾ ਰਜੀਵ ਸੈਨ ਰਾਏ ਅਤੇ ਆਰਥੋ ਵਿਭਾਗ ਦੇ ਮੁਖੀ ਡਾ ਤਰੁਣ ਗੋਇਲ ਆਦਿ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ ₹1,600 ਕਰੋੜ, ਜਦਕਿ ਬਿਹਾਰ ਨੂੰ ਮਿਲੇ ₹7,500 ਕਰੋੜ

0

Punjab News:ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਕਟ ਦੀ ਘੜੀ ਵਿੱਚ ਸੂਬੇ ਨਾਲ ਦਗਾ ਕਮਾਉਣ ਵਾਲੇ ਸੰਵੇਦਨਹੀਣ ਅਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਕਦੇ ਮੁਆਫ ਨਹੀਂ ਕਰਨਗੇ।ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹੜ੍ਹਾਂ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਹੜ੍ਹਾਂ ਦੇ ਸੰਕਟ ਵਾਲੇ ਸਮੇਂ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸੂਬੇ ਦੇ ਇਹ ਅਖੌਤੀ ਤਜਰਬੇਕਾਰ ਸਿਆਸਤਦਾਨ ਸਰਕਾਰ ਵਿਰੁੱਧ ਜ਼ਹਿਰ ਉਗਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਸਿਰਫ਼ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਸ ਮੁੱਦੇ ਦਾ ਸਿਆਸੀਕਰਨ ਕਰ ਰਹੇ ਹਨ ਜੋ ਕਿ ਗੈਰ-ਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਸੂਬੇ ਦੇ ਲੋਕ ਹੜ੍ਹਾਂ ਵਿੱਚ ਰਾਹਤ ਅਤੇ ਮੁੜ ਵਸੇਬੇ ਲਈ ਦਿਨ-ਰਾਤ ਕੋਸ਼ਿਸ਼ਾਂ ਕਰ ਰਹੇ ਸਨ ਤਾਂ ਉਸ ਵੇਲੇ ਇਹ ਸਿਆਸਤਦਾਨ ਮੀਡੀਆ ਦੀ ਸੁਰਖੀਆਂ ਬਟੋਰਨ ਲਈ ਤਰਲੋਮੱਛੀ ਹੋ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹੜ੍ਹਾਂ ਤੋਂ ਬਾਅਦ ਸੂਬੇ ਦੇ ਮੁੜ ਵਸੇਬੇ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ ਪਰ ਇਨ੍ਹਾਂ ਆਗੂਆਂ ਦੀ ਸੌੜੀ ਮਾਨਸਿਕਤਾ ਕਾਰਨ ਇਹ ਆਲੋਚਨਾ ਤੱਕ ਸਿਮਟ ਗਿਆ। ਉਨ੍ਹਾਂ ਕਿਹਾ ਕਿ ਪੰਜਾਬ, ਭਾਗਾਂ ਵਾਲੀ ਧਰਤੀ ਹੈ ਅਤੇ ਇੱਥੇ ਸਭ ਕੁਝ ਗੁਆ ਲੈਣ ਤੋਂ ਬਾਅਦ ਮੁੜ ਉਭਰਨ ਦੀ ਪ੍ਰਵਿਰਤੀ ਹੈ ਪਰ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਸਿਆਸਦਾਨਾਂ ਨੇ ਹਮੇਸ਼ਾ ਇਸ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਵੀ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਅੱਗੇ ਝੁਕਦੀਆਂ ਹਨ। ਉਨ੍ਹਾਂ ਨੇ ਪੰਜਾਬੀਆਂ ਦੀ ਬਹਾਦਰੀ ਤੋਂ ਜਾਣੂੰ ਕਰਵਾਉਣ ਲਈ ਸਾਰਾਗੜ੍ਹੀ ਦੀ ਲੜਾਈ, ਲੌਂਗੇਵਾਲਾ ਦੀ ਲੜਾਈ ਅਤੇ ਹੋਰ ਇਤਿਹਾਸਕ ਘਟਨਾਵਾਂ ਦਾ ਹਵਾਲਾ ਦਿੱਤਾ।

ਇਹ ਵੀ ਪੜ੍ਹੋ  ਫਿਰੋਜ਼ਪੁਰ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕੋਈ ਸਮੱਸਿਆ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਪੰਜਾਬ ਨੇ ਢਾਲ ਬਣ ਕੇ ਦੇਸ਼ ਨੂੰ ਬਚਾਇਆ ਹੈ, ਭਾਵੇਂ ਉਹ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣਾ ਹੋਵੇ, ਆਪਣੀਆਂ ਸਰਹੱਦਾਂ ਦੀ ਰਾਖੀ ਕਰਨਾ ਹੋਵੇ ਜਾਂ ਕੌਮੀ ਆਜ਼ਾਦੀ ਸੰਘਰਸ਼ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਉਤੇ ਕੋਈ ਸੰਕਟ ਆਉਂਦਾ ਹੈ ਤਾਂ ਕੇਂਦਰ ਸਰਕਾਰ ਸਾਡੀਆਂ ਸਮੱਸਿਆਵਾਂ ਪ੍ਰਤੀ ਬੇਗਾਨਗੀ ਵਾਲਾ ਰਵੱਈਆ ਅਪਨਾਉਂਦੀ ਹੈ ਅਤੇ ਸੰਕਟ ਵਿੱਚ ਪੰਜਾਬ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਇਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੀਨਾਨਗਰ ਹਮਲੇ ਤੋਂ ਬਾਅਦ ਪੰਜਾਬ ਨੂੰ ਭਾਰਤੀ ਫੌਜ ਦੀ ਕੀਮਤ ਅਦਾ ਕਰਨ ਲਈ ਕਿਹਾ ਗਿਆ ਸੀ, ਜੋ ਸਰਹੱਦ ਪਾਰ ਤੋਂ ਹੋਏ ਅੱਤਵਾਦੀ ਹਮਲੇ ਨੂੰ ਬੇਅਸਰ ਕਰਨ ਲਈ ਪੰਜਾਬ ਆਈ ਸੀ।ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਮੁੜ ਪੈਰਾਂ ਉਤੇ ਖੜ੍ਹਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਪੰਜਾਬ ਦੀ ਖਾਤਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਵੀ ਝਿਜਕਣਗੇ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਤੋਂ ਨਹੀਂ ਡਰਦੇ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਇਤਿਹਾਸ ਉਨ੍ਹਾਂ ਸਾਰਿਆਂ ਨੂੰ ਯਾਦ ਰੱਖੇਗਾ ਜਿਨ੍ਹਾਂ ਨੇ ਇਸ ਸੰਕਟ ਦੀ ਘੜੀ ਵਿੱਚ ਸੂਬੇ ਦੀ ਭਲਾਈ ਲਈ ਕੰਮ ਕੀਤਾ ਅਤੇ ਜਿਨ੍ਹਾਂ ਨੇ ਰੁਕਾਵਟਾਂ ਖੜ੍ਹੀਆਂ ਕੀਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਤੇ ਆਪਣੇ ਮਤਭੇਦ ਭੁਲਾ ਕੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਆਪਣੇ ਰਸੂਖ਼ ਦੀ ਵਰਤੋਂ ਕਰਕੇ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨੀ ਚਾਹੀਦੀ ਹੈ ਅਤੇ ਇਹੀ ਪੰਜਾਬ ਦੀ ਅਸਲ ਸੇਵਾ ਹੈ।

ਇਹ ਵੀ ਪੜ੍ਹੋ  ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ਵਿੱਚ ਕੇਂਦਰ ਬਣਿਆ ਪੰਜਾਬ

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਅਤੇ ਸਾਰੇ ਸਮਾਜ ਸੇਵੀ ਲੋਕਾਂ ਦੇ ਸਮਰਥਨ ਨਾਲ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਮੁੜ ਉਭਰੇਗਾ।ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਦੂਸ਼ਣਬਾਜ਼ੀ ਦੀ ਖੇਡ ਬੰਦ ਕਰਨ ਲਈ ਕਿਹਾ ਕਿਉਂਕਿ ਹੜ੍ਹ ਵਿਰੋਧੀਆਂ ਦੇ ਕਹਿਣ ਅਨੁਸਾਰ ਮਨੁੱਖ ਦੁਆਰਾ ਰਚੀ ਨਹੀਂ ਬਲਕਿ ਇੱਕ ਕੁਦਰਤੀ ਆਫ਼ਤ ਸੀ । ਉਨ੍ਹਾਂ ਵਿਰੋਧੀ ਧਿਰ ਨੂੰ ਇਹ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਕਿ ਕੀ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਹੋਰ ਰਾਜਾਂ ਵਿੱਚ ਆਏ ਹੜ੍ਹ ਵੀ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਯੋਜਨਾਬੱਧ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਗੰਭੀਰ ਸੰਕਟ ਦੀ ਘੜੀ, ਜਦੋਂ ਸੂਬਾ ਆਪਣੀ ਸਭ ਤੋਂ ਵੱਡੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਦੌਰਾਨ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਇਸ ਤਬਾਹੀ ਵਿੱਚ 56 ਜਾਨਾਂ ਚਲੀਆਂ ਗਈਆਂ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1,400 ਕਲੀਨਿਕ ਅਤੇ ਹਸਪਤਾਲ ਖੰਡਰ ਬਣ ਗਏ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਅਤੇ 2,500 ਪੁਲ ਢਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਹੋਰ ਵੀ ਵੱਧ ਹੋ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਲਿਆਂ ਦੀ ਸਫ਼ਾਈ ਅਤੇ ਗਾਰ ਕੱਢਣ ਦਾ ਕੰਮ ਵਧੇਰੇ ਕੁਸ਼ਲ ਢੰਗ ਨਾਲ ਕੀਤਾ ਹੈ।

ਇਹ ਵੀ ਪੜ੍ਹੋ  Jalandhar Rural Police ਵੱਲੋਂ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ਼ ਕਾਬੂ, ਹੋਇਆ ਜਖ਼ਮੀ

ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ 2066 ਕਿਲੋਮੀਟਰ ਨਾਲਿਆਂ ਦੀ ਸਫਾਈ ਕੀਤੀ ਗਈ ਸੀ ਜਦੋਂ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਤਿੰਨ ਸਾਲਾਂ ਵਿੱਚ 3825 ਕਿਲੋਮੀਟਰ ਨਾਲਿਆਂ ਦੀ ਸਫਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਭਾਖੜਾ ਅਤੇ ਪੌਂਗ ਡੈਮ ਵਿੱਚੋਂ ਗਾਰ ਕੱਢਣ ਦੀ ਜ਼ੋਰਦਾਰ ਮੰਗ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪਿਛਲੇ 70 ਸਾਲਾਂ ਤੋਂ ਅਜਿਹਾ ਨਹੀਂ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਘੱਗਰ ਦਰਿਆ ਵਿੱਚੋਂ ਗਾਰ ਕੱਢਣ ਕਾਰਨ ਜ਼ਿਆਦਾ ਪਾਣੀ ਹੋਣ ਦੇ ਬਾਵਜੂਦ ਵੀ ਦਰਿਆ ਵਿੱਚ ਹੜ੍ਹ ਦੀ ਕੋਈ ਰਿਪੋਰਟ ਨਹੀਂ ਆਈ।ਆਈ.ਐਮ.ਡੀ. ਵੱਲੋਂ ਕੀਤੀਆਂ ਭਵਿੱਖਬਾਣੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਏਜੰਸੀ ਵੱਲੋਂ ਕੀਤੀਆਂ ਗਈਆਂ ਸਾਰੀਆਂ ਭਵਿੱਖਬਾਣੀਆਂ ਗਲਤ ਅਤੇ ਸੱਚਾਈ ਤੋਂ ਕਿਤੇ ਦੂਰ ਸਨ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਦਿਨ ਇਸ ਏਜੰਸੀ ਵੱਲੋਂ ਕੀਤੀ ਗਈ ਭਵਿੱਖਬਾਣੀ ਨਾਲੋਂ 1961 ਫੀਸਦ ਵੱਧ ਮੀਂਹ ਦਰਜ ਕੀਤਾ ਗਿਆ, ਜੋ ਇਸ ਏਜੰਸੀ ਦੀ ਭਰੋਸੇਯੋਗਤਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਾਇਦ ਕੇਂਦਰ ਸਰਕਾਰ ਦਾ ਕੋਈ ਪਸੰਦੀਦਾ ਅਧਿਕਾਰੀ ਜੋ ਇਸ ਕੰਮ ਤੋਂ ਚੰਗੀ ਤਰ੍ਹਾਂ ਜਾਣੂ ਨਹੀਂ ਹੈ, ਇਸ ਦਫ਼ਤਰ ਦਾ ਚਾਰਜ ਸਾਂਭ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਆਫ਼ਤ ਬਹੁਤ ਵੱਡੀ ਸੀ ਕਿਉਂਕਿ ਪੌਂਗ ਡੈਮ ਵਿੱਚ 1988 ਨਾਲੋਂ 60.4 ਫੀਸਦ ਵੱਧ ਪਾਣੀ ਆਇਆ, ਜਦੋਂ ਕਿ 1988 ਵਿੱਚ ਆਏ ਹੜ੍ਹਾਂ ਦੌਰਾਨ ਭਾਖੜਾ ਡੈਮ ਵਿੱਚ 2.65 ਫੀਸਦ ਵੱਧ ਪਾਣੀ ਆਇਆ ਸੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਰਣਜੀਤ ਸਾਗਰ ਡੈਮ ਵਿੱਚ 2023 ਵਿੱਚ ਆਏ ਪਾਣੀ ਨਾਲੋਂ 65.3 ਫੀਸਦ ਵੱਧ ਪਾਣੀ ਆਇਆ, ਜੋ ਕਿ ਕਲਪਨਾ ਤੋਂ ਪਰ੍ਹੇ ਹੈ। ਰਾਜ ਆਫ਼ਤ ਰਾਹਤ ਫੰਡ, ਜਿਸ ਨੂੰ ਪਹਿਲਾਂ ਆਫ਼ਤ ਰਾਹਤ ਫੰਡ ਵਜੋਂ ਜਾਣਿਆ ਜਾਂਦਾ ਸੀ, ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ, ਜਿਸ ਵਿੱਚੋਂ 12 ਸਾਲ ਅਕਾਲੀ-ਭਾਜਪਾ ਸੱਤਾ ਵਿੱਚ ਸੀ ਅਤੇ 10 ਸਾਲ ਕਾਂਗਰਸ, ਸੂਬੇ ਨੂੰ 6190 ਕਰੋੜ ਰੁਪਏ ਫੰਡ ਵਜੋਂ ਪ੍ਰਾਪਤ ਹੋਏ ਸਨ।

ਇਹ ਵੀ ਪੜ੍ਹੋ  Moga Police ਨੇ ਸੈਕੜੇ ਕਿੱਲੋਂ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਐਸ.ਡੀ.ਆਰ.ਐਫ. ਵਿੱਚ 12,000 ਕਰੋੜ ਰੁਪਏ ਹੋਣ ਦਾ ਤੱਥ ਉਨ੍ਹਾਂ ਸਾਰੇ ਆਗੂਆਂ ਦੀ ਕਲਪਨਾ ਹੈ ਜੋ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸਰਕਾਰ ਦੀ ਆਲੋਚਨਾ ਕਰਨ ਤੋਂ ਸਿਵਾਏ ਹੋਰ ਕੁਝ ਨਹੀਂ ਸੋਚਦੇ। ਉਨ੍ਹਾਂ ਕਿਹਾ ਇਹ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਇਸੇ ਆਧਾਰ ‘ਤੇ ਹੀ ਪ੍ਰਧਾਨ ਮੰਤਰੀ ਨੇ ਪੰਜਾਬ ਦੀ ਆਪਣੀ ਫੇਰੀ ਦੌਰਾਨ ਸੂਬੇ ਨੂੰ ਸਿਰਫ਼ 1600 ਕਰੋੜ ਰੁਪਏ ਦਿੱਤੇ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਵੱਲੋਂ ਐਲਾਨਿਆ ਫੰਡ ਸੂਬੇ ਲਈ ਮਹਿਜ਼ ਇੱਕ ਖਾਨਾਪੂਰਤੀ ਤੋਂ ਸਿਵਾਏ ਹੋਰ ਕੁਝ ਨਹੀਂ ਹਨ ਕਿਉਂਕਿ ਪੰਜਾਬ ਦੇ 2305 ਪਿੰਡ ਹੜ੍ਹਾਂ ਕਾਰਨ ਤਬਾਹ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ 1600 ਕਰੋੜ ਰੁਪਏ ਦੇ ਪੈਕੇਜ ਨਾਲ ਹਰ ਹੜ੍ਹ ਪ੍ਰਭਾਵਿਤ ਪਿੰਡ ਨੂੰ ਸਿਰਫ਼ 80 ਲੱਖ ਰੁਪਏ ਆਉਣਗੇ ਜੋ ਕਿ ਬਹੁਤ ਘੱਟ ਰਾਸ਼ੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਦੌਰੇ ਦੌਰਾਨ ਵੀ ਪ੍ਰਧਾਨ ਮੰਤਰੀ ਨੇ ਅਸਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣ ਦੀ ਬਜਾਏ ਭਾਜਪਾ ਦੇ ਉਸ ਕਾਂਗਰਸ ਵਿੰਗ ਨਾਲ ਹੀ ਮੁਲਾਕਾਤ ਕੀਤੀ, ਜਿਸ ਨੂੰ ਉਨ੍ਹਾਂ ਨੇ ਆਪਣੀ ਪਸੰਦ ਨਾਲ ਚੁਣਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਦੀ ਬਿਲਕੁਲ ਵੀ ਪਰਵਾਹ ਨਹੀਂ ਹੈ ਅਤੇ ਉਹ ਵਿਦੇਸ਼ਾਂ ਦੇ ਦੌਰੇ ਕਰਨ ਵਿੱਚ ਰੁੱਝੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਦੇ ਲੋਕਾਂ ਦਾ ਘੋਰ ਅਪਮਾਨ ਅਤੇ ਉਨ੍ਹਾਂ ਪ੍ਰਤੀ ਅਸੰਵੇਦਨਸ਼ੀਲਤਾ ਵਾਲਾ ਵਤੀਰਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਨ੍ਹਾਂ ਵਿਦੇਸ਼ੀ ਦੌਰਿਆਂ ਅਤੇ ਵਿਦੇਸ਼ ਨੀਤੀ ਦਾ ਕੋਈ ਨਤੀਜਾ ਨਹੀਂ ਨਿਕਲਿਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਦੇ ਕਹਿਰ ਤੋਂ ਸੂਬੇ ਦੇ ਲੋਕਾਂ ਨੂੰ ਬਚਾ ਕੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਪਾਰ ਕਰ ਲਿਆ ਹੈ। ਉਨ੍ਹਾਂ ਨੌਜਵਾਨਾਂ, ਫੌਜ ਅਤੇ ਹੋਰ ਸਮਾਜ ਸੇਵਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਖੁਦ ਨੂੰ ਖ਼ਤਰੇ ਵਿੱਚ ਪਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ। ਭਗਵੰਤ ਸਿੰਘ ਮਾਨ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਵੀ ਬਹੁਤ ਸਾਰੇ ਲੋਕ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਭਾਲਦੇ ਰਹੇ।

ਇਹ ਵੀ ਪੜ੍ਹੋ  ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਵਿਧਾਨ ਸਭਾ ਵਿੱਚ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੰਜਾਬ ਨੂੰ ₹1600 ਕਰੋੜ ਵਿੱਚੋਂ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ!

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੱਤਾਧਾਰੀ ਪਾਰਟੀ ਦੇ ਆਗੂ ਲੋਕਾਂ ਦੀ ਸੇਵਾ ਅਤੇ ਬਚਾਅ ਕਾਰਜਾਂ ਵਿੱਚ ਰੁੱਝੇ ਹੋਏ ਸਨ, ਉਦੋਂ ਵਿਰੋਧੀ ਧਿਰ ਦੇ ਕੁਝ ਮੁੱਖ ਆਗੂਆਂ ‘ਜੌਂਗੇ’ ਵਿੱਚ ਬੈਠ ਕੇ ਫੋਟੋ ਸੈਸ਼ਨ ਕਰਵਾ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੜ੍ਹਾਂ ਕਾਰਨ ਦੁੱਖ ਝੱਲ ਰਹੇ ਸਨ ਪਰ ਵਿਰੋਧੀ ਧਿਰ ਦੇ ਆਗੂਆਂ ਨੇ ਮਗਰਮੱਛ ਦੇ ਹੰਝੂ ਵਹਾ ਰਹੇ ਸਨ ਅਤੇ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਉਨ੍ਹਾਂ ਦੀ ਆਲੋਚਨਾ ਕਰ ਰਹੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਦੌਰਾਨ ਕੇਂਦਰੀ ਮੰਤਰੀ ਵੀ ਫੋਟੋ ਸੈਸ਼ਨ ਲਈ ਹੀ ਪੰਜਾਬ ਆਏ ਸਨ, ਜਿਸਦੇ ਨਤੀਜਾ ਵਜੋਂ ਪ੍ਰਧਾਨ ਮੰਤਰੀ ਨੇ 1600 ਕਰੋੜ ਰੁਪਏ ਦੀ ਨਿਗੁਣੀ ਰਾਹਤ ਦਾ ਐਲਾਨ ਕਰਕੇ ਸੂਬੇ ਦੇ ਲੋਕਾਂ ਨਾਲ ਭੱਦਾ ਮਜ਼ਾਕ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਕਹਿਰ ਤੋਂ ਸੂਬੇ ਨੂੰ ਬਚਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਹੜ੍ਹ ਕੰਟਰੋਲ ਮੀਟਿੰਗ 4 ਅਪ੍ਰੈਲ ਨੂੰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਕਾਂਗਰਸ ਸਰਕਾਰਾਂ ਨੇ ਇਹ ਮੀਟਿੰਗਾਂ ਜੁਲਾਈ ਦੇ ਮਹੀਨਿਆਂ ਵਿੱਚ ਜਾਂ ਉਸ ਤੋਂ ਵੀ ਬਾਅਦ ਵੀ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ 2017 ਵਿੱਚ 12 ਜੂਨ ਨੂੰ, 2018 ਵਿੱਚ 1 ਜੁਲਾਈ ਨੂੰ ਅਤੇ 2019 ਵਿੱਚ 19 ਜੁਲਾਈ ਨੂੰ ਹੋਈਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਰਾਹਤ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਰੰਗਲਾ ਪੰਜਾਬ ਫੰਡ ਸ਼ੁਰੂ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਫੰਡ ਵਿੱਚ ਪਾਏ ਗਏ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਭਲਾਈ ਲਈ ਪੂਰੀ ਸੂਝ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਦੀਆਂ ਕੁਝ ਸੀਮਾਵਾਂ ਨੂੰ ਵੇਖਦਿਆਂ ਇਹ ਨਵਾਂ ਫੰਡ ਸ਼ੁਰੂ ਕੀਤਾ ਗਿਆ ਹੈ ਅਤੇ ਸੀ.ਐਸ.ਆਰ. ਰਾਹੀਂ ਦਿੱਤੇ ਗਏ ਫੰਡ ਇਸ ਵਿੱਚ ਨਹੀਂ ਪਾਏ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ 20 ਲੱਖ ਤੋਂ ਵੱਧ ਦਾ ਯੋਗਦਾਨ ਨਹੀਂ ਪਾ ਸਕਦੇ।

ਇਹ ਵੀ ਪੜ੍ਹੋ  ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਨਵਾਂ ਫੰਡ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਪਹਿਲਾਂ ਹੀ ਸਮਾਜ ਦੇ ਹਰ ਵਰਗ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ।ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਪ੍ਰਧਾਨ ਹੁਣ ਸ਼ੇਖੀ ਮਾਰ ਰਿਹਾ ਹੈ ਕਿ ਦਰਿਆਵਾਂ ਦੁਆਲੇ ਕੰਕਰੀਟ ਦੀਆਂ ਕੰਧਾਂ ਬਣਾਈਆਂ ਜਾਣਗੀਆਂ ਪਰ ਲੋਕ ਸੱਚਾਈ ਜਾਣਦੇ ਹਨ ਕਿ ਉਨ੍ਹਾਂ ਨੇ ਆਪਣੇ ਲੰਬੇ ਕੁਸ਼ਾਸਨ ਦੌਰਾਨ ਗਲੀਆਂ ਵੀ ਨਹੀਂ ਬਣਾਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਗਲਤ ਤਰੀਕਿਆਂ ਨਾਲ ਕਮਾਏ ਪੈਸੇ ਲੋਕਾਂ ਵਿੱਚ ਵੰਡ ਰਿਹਾ ਹੈ ਅਤੇ ਜ਼ਿਆਦਾਤਰ ਪਿੰਡਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕੋ ਫੰਡਾਂ ਨੂੰ ਘੁੰਮਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਦਾ ਵਿਆਪਕ ਵਿਕਾਸ ਹੋਇਆ ਪਰ ਕੀ ਉਨ੍ਹਾਂ ਨੇ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਕਸੂਰਾਂ ਨੂੰ ਮਾਰਿਆ ਗਿਆ, ‘ਤੇ ਵਾਪਰੀਆਂ ਘਟਨਾਵਾਂ ਅਣਗੌਲਿਆ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰ ਦੇ ਰਾਹਤ ਪੈਕੇਜ ਨੂੰ ਪੰਜਾਬ ਸਰਕਾਰ ਨੇ ਦੱਸਿਆ ‘ਜੁਮਲਾ’, ਵਿਧਾਨ ਸਭਾ ਵਿੱਚ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੰਜਾਬ ਨੂੰ ₹1600 ਕਰੋੜ ਵਿੱਚੋਂ ਹਾਲੇ ਤੱਕ ਨਹੀਂ ਮਿਲਿਆ ਇੱਕ ਵੀ ਰੁਪਿਆ!

0

Punjab News:ਪੰਜਾਬ ਨੂੰ ਹੜ੍ਹ ਰਾਹਤ ਦੇ ਨਾਂ ‘ਤੇ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਇੱਕ ਵਾਰ ਫਿਰ ਖੋਖਲਾ ਸਾਬਤ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ₹1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ, ਪਰ ਇਹ ਵਾਅਦਾ ਹਾਲੇ ਤੱਕ ਅਧੂਰਾ ਹੈ। ਪੰਜਾਬ ਦੇ ਖ਼ਜ਼ਾਨੇ ਵਿੱਚ ਇੱਕ ਵੀ ਰੁਪਿਆ ਨਹੀਂ ਪਹੁੰਚਿਆ ਹੈ, ਜਿਸ ਦੇ ਖਿਲਾਫ਼ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ।ਹੱਥਾਂ ਵਿੱਚ ਪਲੇਕਾਰਡ ਅਤੇ ਨਾਅਰੇਬਾਜ਼ੀ ਕਰਦੇ ਹੋਏ ਵਿਧਾਇਕਾਂ ਨੇ ਇਸ ਨੂੰ ਪੰਜਾਬ ਨਾਲ “ਧੋਖਾ” ਦੱਸਿਆ। ਵਿਧਾਇਕਾਂ ਨੇ ਕਿਹਾ, “ਸਾਨੂੰ ₹20,000 ਕਰੋੜ ਦੀ ਲੋੜ ਸੀ, ਪਰ ਮਿਲਿਆ ₹1600 ਕਰੋੜ ਦਾ ‘ਜੁਮਲਾ’, ਅਤੇ ਉਸ ਵਿੱਚੋਂ ਵੀ ਇੱਕ ਰੁਪਿਆ ਨਹੀਂ ਆਇਆ।”ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਇੱਕ ਇਤਿਹਾਸਕ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ। ਸਰਕਾਰ ਨੇ ਸਾਫ਼ ਕੀਤਾ ਕਿ ਪੰਜਾਬ ਹੁਣ ਸਿਰਫ਼ ਵਾਅਦਿਆਂ ਨਾਲ ਸੰਤੁਸ਼ਟ ਨਹੀਂ ਹੋਵੇਗਾ, ਸਗੋਂ ਉਸ ਨੂੰ ਅਸਲ ਰਾਹਤ ਚਾਹੀਦੀ ਹੈ।

ਇਹ ਵੀ ਪੜ੍ਹੋ  ਫਿਰੋਜ਼ਪੁਰ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਸਿੱਧਾ ਹਮਲਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਸਿਰਫ਼ “ਫੋਟੋ ਖਿਚਵਾਉਣ” ਤੱਕ ਹੀ ਸੀਮਤ ਸੀ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਉਸ ਪਰਿਵਾਰ ਨੂੰ ਦਿਲਾਸਾ ਤੱਕ ਨਹੀਂ ਦੇ ਸਕੇ ਜਿਸ ਨੇ ਹੜ੍ਹ ਵਿੱਚ ਆਪਣੇ ਤਿੰਨ ਮੈਂਬਰਾਂ ਨੂੰ ਗੁਆ ਦਿੱਤਾ।” ਚੀਮਾ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਸੰਕਟ ਦੇ ਸਮੇਂ ਕਾਂਗਰਸ ਲੀਡਰਸ਼ਿਪ ਨੇ ਪੰਜਾਬ ਦਾ ਸਾਥ ਦੇਣ ਦੀ ਬਜਾਏ ਭਾਜਪਾ ਦਾ ਹੀ ਸਮਰਥਨ ਕੀਤਾ।ਜਲ ਸਰੋਤ ਮੰਤਰੀ ਵਰਿੰਦਰ ਕੁਮਾਰ ਗੋਇਲ ਨੇ ਵੀ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕਰਦੇ ਹੋਏ ਕਿਹਾ, “ਪੰਜਾਬ ਨੇ ₹20,000 ਕਰੋੜ ਦੀ ਰਾਹਤ ਮੰਗੀ ਸੀ, ਪਰ ਕੇਂਦਰ ਨੇ ਸਿਰਫ਼ ₹1,600 ਕਰੋੜ ਦਾ ‘ਝੁਨਝੁਨਾ’ ਫੜਾ ਦਿੱਤਾ। ਇਹ ਪੰਜਾਬ ਦੇ ਕਿਸਾਨਾਂ ਅਤੇ ਹੜ੍ਹ ਪੀੜਤਾਂ ਨਾਲ ਇੱਕ ਬੇਰਹਿਮ ਮਜ਼ਾਕ ਹੈ।” ਉਨ੍ਹਾਂ ਦੱਸਿਆ ਕਿ ਇਹ ਪੈਕੇਜ ਪ੍ਰਧਾਨ ਮੰਤਰੀ ਨੇ 9 ਸਤੰਬਰ ਨੂੰ ਆਪਣੇ ਦੌਰੇ ਦੌਰਾਨ ਐਲਾਨਿਆ ਸੀ, ਪਰ ਹਾਲੇ ਤੱਕ ਇਸ ਦਾ ਕੋਈ ਵੀ ਹਿੱਸਾ ਜਾਰੀ ਨਹੀਂ ਕੀਤਾ ਗਿਆ ਹੈ।ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਹੋਈ ਤਬਾਹੀ ਦੇ ਅਸਲੀ ਪੈਮਾਨੇ ਨੂੰ ਸਮਝਣਾ ਚਾਹੀਦਾ ਹੈ ਅਤੇ ਤੁਰੰਤ ਘੱਟੋ-ਘੱਟ ₹20,000 ਕਰੋੜ ਦਾ ਵਿਸ਼ੇਸ਼ ਪੈਕੇਜ ਮਨਜ਼ੂਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ  Moga Police ਨੇ ਸੈਕੜੇ ਕਿੱਲੋਂ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਇਸ ਦੇ ਨਾਲ ਹੀ, ਇਹ ਵੀ ਮੰਗ ਕੀਤੀ ਗਈ ਕਿ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਗਏ ₹1,600 ਕਰੋੜ ਨੂੰ ਤੁਰੰਤ ਪੰਜਾਬ ਆਫ਼ਤ ਰਾਹਤ ਫੰਡ ਵਿੱਚ ਜਾਰੀ ਕੀਤਾ ਜਾਵੇ।
₹1600 ਕਰੋੜ ‘ਅਪਮਾਨ’ ਅਤੇ ‘ਨਾਕਾਫ਼ੀ’,ਰਾਜ ਦੇ ਮਾਲ ਮੰਤਰੀ ਹਰਪਾਲ ਸਿੰਘ ਮੁਂਡੀਆਂ ਨੇ ਇਸ ਵਾਅਦੇ ਨੂੰ “ਪੰਜਾਬ ਦਾ ਅਪਮਾਨ” ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੇ ਪ੍ਰਧਾਨ ਮੰਤਰੀ ਨੂੰ ਨੁਕਸਾਨ ਦਾ ਵਿਸਤ੍ਰਿਤ ਵੇਰਵਾ ਦਿੱਤਾ ਸੀ, ਜਿਸ ਵਿੱਚ ਟੁੱਟੀਆਂ ਸੜਕਾਂ, ਬਰਬਾਦ ਹੋਈਆਂ ਫ਼ਸਲਾਂ (1.91 ਲੱਖ ਹੈਕਟੇਅਰ), ਉੱਜੜੇ ਘਰ ਅਤੇ ਜ਼ਮੀਨਾਂ ਸ਼ਾਮਲ ਸਨ। ਇਸ ਦੇ ਬਾਵਜੂਦ, ਕੇਂਦਰ ਨੇ ਸਿਰਫ਼ ₹1600 ਕਰੋੜ ਦਾ ਵਾਅਦਾ ਕੀਤਾ, ਜੋ ਹਾਲੇ ਤੱਕ ਸਿਰਫ਼ ਕਾਗਜ਼ਾਂ ਵਿੱਚ ਹੀ ਹੈ।ਸਰਕਾਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਬਰਬਾਦੀ ਇੰਨੀ ਵੱਡੀ ਹੈ ਕਿ ₹1600 ਕਰੋੜ ਬਹੁਤ ਮਾਮੂਲੀ ਹੈ। ਕਿਸਾਨਾਂ ਨੂੰ ਮੁਆਵਜ਼ਾ ਦੇਣ, ਬੁਨਿਆਦੀ ਢਾਂਚੇ ਦੇ ਪੁਨਰ ਨਿਰਮਾਣ ਅਤੇ ਲੋਕਾਂ ਦੇ ਜੀਵਨ ਨੂੰ ਲੀਹ ‘ਤੇ ਲਿਆਉਣ ਲਈ ਸੂਬੇ ਨੂੰ ਘੱਟੋ-ਘੱਟ ₹60,000 ਕਰੋੜ ਦੀ ਲੋੜ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਤੋਂ ਇੱਕ ਮਜ਼ਬੂਤ ਸੰਦੇਸ਼ ਗਿਆ ਹੈ, “ਪੰਜਾਬ ਹੁਣ ਖ਼ੈਰਾਤ ਨਹੀਂ ਮੰਗੇਗਾ, ਸਗੋਂ ਆਪਣੇ ਹੱਕ ਦੀ ਲੜਾਈ ਲੜੇਗਾ। ਇਹ ਸਿਰਫ਼ ਰਾਹਤ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੀ ਇੱਜ਼ਤ ਦਾ ਸਵਾਲ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਿਰੋਜ਼ਪੁਰ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

0

Ferozepur News: ਪੰਜਾਬ ਵਿੱਚ ਆਏ ਹੜਾਂ ਕਾਰਨ ਫਿਰੋਜਪੁਰ ਜ਼ਿਲ੍ਹੇ ਵਿੱਚ ਕਾਫੀ ਨੁਕਸਾਨ ਹੋਇਆ, ਜਿਸ ਸਬੰਧੀ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਤ ਸਿੰਘ ਮਾਨ ਨਾਲ ਮੀਟਿੰਗ ਕੀਤੀ ਗਈ|ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ,ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜੀਰਾ ਸ਼੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ਼੍ਰੀ ਫੌਜਾ ਸਿੰਘ ਸਰਾਰੀ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਜ਼ਿਲ੍ਹੇ ਵਿੱਚ ਆਏ ਹੜ੍ਹ ਕਾਰਨ ਹੋਏ ਲੋਕਾਂ ਦੇ ਨੁਕਸਾਨ ਦੀ ਭਰਭਾਈ, ਮੁਆਵਜੇ ਅਤੇ ਰਾਹਤ ਕਾਰਜਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ|

ਇਹ ਵੀ ਪੜ੍ਹੋ  ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ਵਿੱਚ ਕੇਂਦਰ ਬਣਿਆ ਪੰਜਾਬ

ਵਿਧਾਇਕ ਸਾਹਿਬਾਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਹੜਾਂ ਨਾਲ ਹੋਏ ਨੁਕਸਾਨ ਦਾ ਜਿਲ੍ਹਿਆਂ ਵਿੱਚ ਹੋਏ ਨੁਕਸਾਨ ਅਤੇ ਖਰਾਬੇ ਦਾ ਜਾਇਜਾ ਲਿਆ ਜਾ ਰਿਹਾ ਹੈ ਅਤੇ ਜਲਦ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਬੰਧਿਤ ਵਿਭਾਗਾਂ ਵੱਲੋਂ ਪਿੰਡਾਂ ਵਿੱਚ ਸੜਕਾਂ, ਗਲੀਆਂ, ਬਿਲਡਿੰਗਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਦੀ ਰਿਪੇਅਰ ਅਤੇ ਮੁੜ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੰਜਾਬ ਵਾਸੀਆਂ ਦੇ ਨਾਲ ਹਮੇਸ਼ਾ ਖੜੀ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Women’s Institute of Technology Bathinda ਸਰਟੀਫਿਕੇਟ ਆਫ਼ ਐਕਸੀਲੈਂਸ ਨਾਲ ਸਨਮਾਨਿਤ

0

Bathinda News: SSD Women’s Institute of Technology, Bathinda ਲਈ ਬੜੇ ਮਾਣ ਦੀ ਗੱਲ ਹੈ ਕਿ ਡਾ. ਨੀਰੂ ਗਰਗ (ਪ੍ਰਿੰਸੀਪਲ) ਦੀ ਯੋਗ ਅਗਵਾਈ ਹੇਠ SSDWIT ਨੂੰ NSS ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਰਟੀਫਿਕੇਟ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ ਬਠਿੰਡਾ ਪੱਟੀ ਦੇ ਨਾਮੀ ਅਕਾਲੀ ਆਗੂ ਦੀ ਪਤਨੀ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ

ਡਾ. ਮੋਨਿਕਾ ਬਾਂਸਲ (ਨੋਡਲ ਅਫਸਰ, ਗ੍ਰੀਨੀਜ਼-ਈਕੋ ਕਲੱਬ) ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ 2023-24 ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ PSCST ਦੁਆਰਾ ਪ੍ਰਸ਼ੰਸਾ ਦਾ ਸਰਟੀਫਿਕੇਟ ਵੀ ਦਿੱਤਾ ਗਿਆ ਹੈ। ਇਹ ਸਨਮਾਨ ਕਾਲਜ ਨੂੰ ਸੈਸ਼ਨ 2023-24 ਦੌਰਾਨ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ Jalandhar Rural Police ਵੱਲੋਂ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ਼ ਕਾਬੂ, ਹੋਇਆ ਜਖ਼ਮੀ

ਈਕੋ-ਕਲੱਬ ਦੇ ਮੈਂਬਰਾਂ ਡਾ. ਮੋਨਿਕਾ ਬਾਂਸਲ (ਨੋਡਲ ਅਫਸਰ), ਸ਼੍ਰੀਮਤੀ ਮੰਨੂ ਕਾਰਤੀਕੀ (ਸਹਾਇਕ ਪ੍ਰੋਫੈਸਰ) ਅਤੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਨੇ ਸੰਸਥਾ ਨੂੰ ਮਾਣ ਦਿਵਾਇਆ ਹੈ ਅਤੇ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ।ਐਡਵੋਕੇਟ ਸੰਜੇ ਗੋਇਲ (ਪ੍ਰਧਾਨ), ਸ਼੍ਰੀ ਆਸ਼ੂਤੋਸ਼ ਚੰਦਰ (ਸਕੱਤਰ) ਅਤੇ ਡਾ. ਨੀਰੂ ਗਰਗ (ਪ੍ਰਿੰਸੀਪਲ) ਨੇ ਡਾ. ਕੀਰਤੀ ਸਿੰਘ ਅਤੇ ਸ਼੍ਰੀਮਤੀ ਈਸ਼ਾ ਸਰੀਨ ਸਮੇਤ ਸਾਰੇ ਈਕੋ-ਕਲੱਬ ਮੈਂਬਰਾਂ ਦੀ ਸਥਿਰਤਾ ਅਤੇ ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਮਿਹਨਤ, ਸਮਰਪਣ ਅਤੇ ਸਮੂਹਿਕ ਯਤਨਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ 69ਵੀਂ ਜਿਲਾ ਪੱਧਰ ਅਥਲੈਟਿਕਸ ਮੀਟ ਹੋਈਆਂ ਸ਼ੁਰੂ

0

Bathinda News: 69ਵੀਂ ਜਿਲਾ ਪੱਧਰ ਅਥਲੈਟਿਕਸ ਮੀਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਦੀ ਸਰਪ੍ਰਸਤੀ ਹੇਠ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕਡਰੀ ਸਿੱਖਿਆ ਚਮਕੌਰ ਸਿੰਘ ਦੀ ਅਗਵਾਈ ਹੇਠ ਅਤੇ ਜਿਲਾ ਸਪੋਰਟਸ ਕੁਆਰਡੀਨੇਟਰ ਜਸਬੀਰ ਸਿੰਘ ਗਿੱਲ ਦੇ ਪ੍ਰਬੰਧਾਂ ਅਧੀਨ ਅਤੇ ਸਮੁੱਚੀ ਜਿਲਾ ਟੂਰਨਾਮੈਂਟ ਕਮੇਟੀ ਦੀ ਦੇਖਰੇਖ ਵਿੱਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਸ਼ੁਰੂ ਹੋ ਚੁੱਕੀ ਹੈ ।ਅੱਜ ਦੇ ਨਤੀਜੇ ਇਸ ਪ੍ਰਕਾਰ ਹਨ ਅੰਡਰ 19 ਸਾਲ ਲੜਕੇ 100 ਮੀਟਰ ਦੌੜ ਵਿੱਚ ਜਿੰਕੀ ਕੁਮਾਰ ਜੋਨ ਬਠਿੰਡਾ -1ਪਹਿਲਾ ਸਥਾਨ, ਈਸ਼ਾਨਜੀਤ ਸਿੰਘ ਜੋਨ ਭਗਤਾ ਨੇ ਦੂਜਾ ਸਥਾਨ ,800 ਮੀਟਰ ਦੌੜ ਵਿੱਚ ਲਵਦੀਪ ਸਿੰਘ ਜੋਨ ਤਲਵੰਡੀ ਸਾਬੋ ਨੇ ਪਹਿਲਾ ਸਥਾਨ ,ਪੁਨੀਤ ਸਿੱਧੂ ਜੋਨ ਸੰਗਤ ਨੇ ਦੂਜਾ ਸਥਾਨ, 3000 ਮੀਟਰ ਦੌੜ ਵਿੱਚ ਵਿਜੇ ਕੁਮਾਰ ਜੋਨ ਤਲਵੰਡੀ ਸਾਬੋ ਨੇ ਪਹਿਲਾ ਸਥਾਨ ,ਗੁਰਮੀਤ ਸਿੰਘ ਜੋਨ ਬਠਿੰਡਾ -1 ਨੇ ਦੂਜਾ ਸਥਾਨ,

ਇਹ ਵੀ ਪੜ੍ਹੋ ਬਠਿੰਡਾ ਪੱਟੀ ਦੇ ਨਾਮੀ ਅਕਾਲੀ ਆਗੂ ਦੀ ਪਤਨੀ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ

ਉੱਚੀ ਛਾਲ ਸੁਰਖਾਲ ਪ੍ਰੀਤ ਸਿੰਘ ਜੋਨ ਤਲਵੰਡੀ ਸਾਬੋ ਨੇ ਪਹਿਲਾ ਸਥਾਨ ,ਮੋਨੂ ਸਿੰਘ ਜੋਨ ਸੰਗਤ ਮੰਡੀ ਨੇ ਦੂਜਾ ਸਥਾਨ, ਲੰਬੀ ਛਾਲ ਗੁਰਪ੍ਰੀਤ ਸਿੰਘ ਜੋਨ ਗੋਨਿਆਣਾ ਨੇ ਪਹਿਲਾ ਸਥਾਨ, ਰਵਜੋਤ ਸਿੰਘ ਜੋਨ ਮੰਡੀ ਫੂਲ ਨੇ ਦੂਜਾ ਸਥਾਨ, ਪੋਲਵਾਲਟ ਮਨਦੀਪ ਸਿੰਘ ਜੋਨ ਬਠਿੰਡਾ ਟੂ ਨੇ ਪਹਿਲਾ ਸਥਾਨ ,ਕਰਨਵੀਰ ਸਿੰਘ ਜੋਨ ਬਠਿੰਡਾ -2 ਨੇ ਦੂਜਾ ਸਥਾਨ ਪ੍ਰਾਪਤ ਕੀਤਾ ।ਅੰਡਰ 17 ਸਾਲ ਲੜਕੀਆਂ 800 ਮੀਟਰ ਦੌੜ ਵਿੱਚ ਸੁਖਬੀਰ ਕੌਰ ਜੋਨ ਤਲਵੰਡੀ ਸਾਬੋ ਨੇ ਪਹਿਲਾ ਸਥਾਨ, ਵੀਰਪਾਲ ਕੌਰ ਜੋਨ ਤਲਵੰਡੀ ਸਾਬੋ ਨੇ ਦੂਜਾ ਸਥਾਨ, 3000 ਮੀਟਰ ਦੌੜ ਵਿੱਚ ਅਮਨਦੀਪ ਕੌਰ ਜੋਨ ਬਠਿੰਡਾ ਟੂ ਨੇ ਪਹਿਲਾਂ, ਰਮਨਜੀਤ ਕੌਰ ਜੋਨ ਤਲਵੰਡੀ ਸਾਬੋ ਨੇ ਦੂਜਾ, ਤਿੰਨ ਕਿਲੋਮੀਟਰ ਵਾਕ ਅਰਸ਼ਦੀਪ ਕੌਰ ਜੋਨ ਮੌੜ ਮੰਡੀ ਨੇ ਪਹਿਲਾਂ, ਗਗਨਦੀਪ ਕੌਰ ਜੋਨ ਮੰਡੀ ਕਲਾਂ ਨੇ ਦੂਜਾ, ਲੰਬੀ ਛਾਲ ਮਨਵੀਰ ਕੌਰ ਜੋਨ ਤਲਵੰਡੀ ਸਾਬੋ ਨੇ ਪਹਿਲਾ ,ਅਰਸ਼ਦੀਪ ਕੌਰ ਜੋਨ ਗੋਨਿਆਣਾ ਨੇ ਦੂਜਾ ਸਥਾਨ, ਪ੍ਰਾਪਤ ਕੀਤਾ ।ਅੰਡਰ 19 ਸਾਲ ਲੜਕੀਆਂ 800 ਮੀਟਰ ਮਮਤਾ ਜੋਨ ਮੰਡੀ ਕਲਾਂ ਨੇ ਪਹਿਲਾਂ,

ਇਹ ਵੀ ਪੜ੍ਹੋ Jalandhar Rural Police ਵੱਲੋਂ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ਼ ਕਾਬੂ, ਹੋਇਆ ਜਖ਼ਮੀ

ਰੇਸ਼ਮਾ ਕੌਰ ਜੋਨ ਸੰਗਤ ਨੇ ਦੂਜਾ, 3000 ਮੀਟਰ ਜਸ਼ਨਦੀਪ ਕੌਰ ਜੋਨ ਬਠਿੰਡਾ ਟੂ ਨੇ ਪਹਿਲਾ, ਗਗਨਦੀਪ ਕੌਰ ਜੋਨ ਮੰਡੀ ਕਲਾ ਨੇ ਦੂਜਾ ,ਜੈਵਲਿਨ ਥਰੋ ਸੁਖਪ੍ਰੀਤ ਕੌਰ ਜੋਨ ਮੌੜ ਮੰਡੀ ਨੇ ਪਹਿਲਾਂ, ਰੁਪਿੰਦਰ ਕੌਰ ਜੋਨ ਮੰਡੀ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 19 ਸਾਲ ਲੜਕੇ ਹੈਮ ਥਰੋ ਹਰਜੀਤ ਸਿੰਘ ਜੋਨ ਮੌੜ ਮੰਡੀ ਨੇ ਪਹਿਲਾ, ਵਿਕਰਮ ਸਿੰਘ ਜੋਨ ਬਠਿੰਡਾ ਟੂ ਨੇ ਦੂਜਾ, ਜੈਵਲਨ ਥਰੋ ਕਰਮਜੀਤ ਸਿੰਘ ਜੋਨ ਗੋਨਿਆਣਾ ਨੇ ਪਹਿਲਾ , ਕ੍ਰਿਸ਼ਨਾ ਮਹਿਤਾ ਜੋਨ ਬਠਿੰਡਾ ਵਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਜਿਲਾ ਪੱਧਰੀ ਐਥਲੇਟਿਕਸ ਮੀਟ ਨੂੰ ਕਰਵਾਉਣ ਵਿੱਚ ਵਿਸ਼ੇਸ਼ ਯੋਗਦਾਨ ਜਿਲਾ ਜਨਰਲ ਸਕੱਤਰ ਸ੍ਰੀ ਜਗਦੀਸ਼ ਕੁਮਾਰ , ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਸ੍ਰੀ ਜਸਵੀਰ ਸਿੰਘ ਅਤੇ ਸਮੂਹ ਜਿਲ੍ਹਾ ਟੂਰਨਾਮੈਂਟ ਕਮੇਟੀ ਮੈਂਬਰ, ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ,ਪ੍ਰਿੰਸੀਪਲ ਆਸ਼ੂ ਸਿੰਘ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਪ੍ਰਿੰਸੀਪਲ ਕੁਲਵਿੰਦਰ ਸਿੰਘ ਰਾਏ ਕੇ ਕਲਾਂ ਹਾਜ਼ਰ ਸਨ।

ਇਹ ਵੀ ਪੜ੍ਹੋ ਦਰਦਨਾਕ ਸੜਕ ਹਾਦਸੇ ‘ਚ ਦੋ ਵਿਦਿਆਰਥਣਾਂ ਦੀ ਹੋਈ ਮੌ+ਤ

ਇਸ ਤੋਂ ਇਲਾਵਾ ਵੱਖ-ਵੱਖ ਇਵੈਂਟਾਂ ਦੇ ਇੰਚਾਰਜ ਸ੍ਰੀ ਸੁਖਜਿੰਦਰ ਪਾਲ ਸਿੰਘ ਲੈਕਚਰਾਰ, ਰਮਨਦੀਪ ਸਿੰਘ ਲੈਕਚਰਾਰ ਡਾਇਟ ਮਨਦੀਪ ਕੌਰ ਲੈਕਚਰਰ, ਪ੍ਰਿੰਸੀਪਲ ਅੰਮ੍ਰਿਤਪਾਲ ਸਿੰਘ ਭੱਟੀ ਕਾਲਝਰਾਣੀ, ਹਰਜਿੰਦਰ ਸਿੰਘ ਲੈਕਚਰਾਰ ,ਕੁਲਵੀਰ ਸਿੰਘ ਲੈਕਚਰਾਰ, ਸੁਖਦੇਵ ਸਿੰਘ ਲੈਕਚਰਾਰ, ਸੁਖਦੇਵ ਸਿੰਘ ਲੈਕਚਰਾਰ, ਰਾਜੇਸ਼ ਕੁਮਾਰ ਲੈਕਚਰਾਰ, ਜਤਿੰਦਰ ਕੁਮਾਰ ਲੈਕਚਰਾਰ, ਵਰਿੰਦਰ ਸਿੰਘ ਲੈਕਚਰਾਰ, ਵਿਨੋਦ ਕੁਮਾਰ ਲੈਕਚਰਰ ,ਸੰਦੀਪ ਸਿੰਘ ਲੈਕਚਰਾਰ, ਰਵਨੀਤ ਸਿੰਘ ਲੈਕਚਰਾਰ ਜਲੌਰ ਸਿੰਘ ਡੀਪੀਈ, ਗੁਰਿੰਦਰ ਸਿੰਘ ਡੀਪੀਈ, ਜਸਪ੍ਰੀਤ ਕੌਰ ਪੀਟੀਆਈ, ਰਣਧੀਰ ਸਿੰਘ, ਗਗਨਦੀਪ ਸਿੰਘ, ਬਲਰਾਜ ਸਿੰਘ, ਅਨਮੋਲ ਸਿੰਘ ,ਰਜਿੰਦਰ ਸ਼ਰਮਾ, ਸੁਰਿੰਦਰ ਕੁਮਾਰ, ਮੱਖਣ ਸਿੰਘ, ਸਨੀਤਾ ਰਾਣੀ, ਅਮਨਦੀਪ ਸਿੰਘ ,ਜਸਪ੍ਰੀਤ ਕੌਰ ,ਜਸਵੰਤ ਕੌਰ, ਵਰਿੰਦਰ ਸਿੰਘ ,ਨਵਦੀਪ ਕੌਰ, ਰਮਨਦੀਪ ਕੌਰ, ਜਗਮੋਹਨ ਸਿੰਘ, ਈਸ਼ਟਪਾਲ ਸਿੰਘ,ਹਰਭਗਵਾਨ ਦਾਸ ਪੀ ਟੀ ਆਈ, ਰਮਨਦੀਪ ਕੌਰ ਮੁੱਖ ਅਧਿਆਪਕ ਸੇਮਾ, ਲਖਵਿੰਦਰ ਕੌਰ ਮੁੱਖ ਅਧਿਆਪਕਾ, ਗਗਨਦੀਪ ਕੌਰ ਮੁੱਖ ਅਧਿਆਪਕਾ, ਹਰਬਿੰਦਰ ਸਿੰਘ ਪੀਟੀਆਈ ਗੰਗਾ ਰਾਜਪਾਲ ਸਿੰਘ ਨੇ ਆਪਣੀ ਡਿਊਟੀ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦਾ ਖਾਧ ਖੇਤਰ! ਏਆਈ ਅਤੇ ਐਗਰੀਟੈਕ ਨਾਲ ਬਦਲੀ ਤਸਵੀਰ, ਵਿਸ਼ਵ ਖੁਰਾਕ ਮੇਲਾ 2025 ਵਿੱਚ ਕੇਂਦਰ ਬਣਿਆ ਪੰਜਾਬ

0

Punjab News: ਵਿਸ਼ਵ ਖੁਰਾਕ ਮੇਲਾ 2025 ਵਿੱਚ ਪੰਜਾਬ ਸਰਕਾਰ ਨੇ ਆਪਣੀ ਏਆਈ-ਪਾਵਰਡ ਖੇਤੀਬਾੜੀ ਅਤੇ ਖੁਰਾਕ ਪ੍ਰੋਸੈਸਿੰਗ ਤਕਨੀਕ ਨਾਲ ਵਿਸ਼ਵ ਪੱਧਰ ‘ਤੇ ਇੱਕ ਨਿਵੇਕਲੀ ਪਛਾਣ ਬਣਾਈ ਹੈ। ਪੰਜਾਬ ਦਾ ਨਵੀਨਤਾ-ਅਧਾਰਿਤ ਪੰਡਾਲ ਇਸ ਸਮੁੱਚੇ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ, ਜਿੱਥੇ ਸੂਬੇ ਨੇ ਆਪਣੀ ਖੇਤੀ ਸਫਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।ਪੰਜਾਬ, ਜੋ ਹੁਣ ਤੱਕ ਰਵਾਇਤੀ ਖੇਤੀ ਮਾਡਲ ਲਈ ਜਾਣਿਆ ਜਾਂਦਾ ਸੀ, ਹੁਣ ਆਧੁਨਿਕ ਖੇਤੀ ਅਤੇ ਸਮਾਰਟ ਐਗਰੀਟੈਕ ਰਾਹੀਂ ਸਮੁੱਚੇ ਦੇਸ਼ ਲਈ ਰੋਲ ਮਾਡਲ ਬਣ ਰਿਹਾ ਹੈ। ਇਸ ਵਾਰ ਦੇ ਵਿਸ਼ਵ ਖੁਰਾਕ ਮੇਲੇ ਵਿੱਚ ਪੰਜਾਬ ਨੇ ਇਹ ਦਿਖਾਇਆ ਹੈ ਕਿ ਕਿਵੇਂ ਏਆਈ, ਡਿਜੀਟਲ ਡੇਟਾ ਅਤੇ ਤਕਨੀਕੀ ਦਖਲਅੰਦਾਜ਼ੀ ਕਿਸਾਨਾਂ ਨੂੰ ਸਿੱਧੀ ਮਦਦ ਦੇ ਕੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਅਤੇ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ​​ਕਰਨ ਵਿੱਚ ਭੂਮਿਕਾ ਨਿਭਾ ਰਹੇ ਹਨ।

ਇਹ ਵੀ ਪੜ੍ਹੋ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਆਹਲੂਵਾਲੀਆ ਨੇ ਨਯਾਗਾਓਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਸਰਕਾਰ ਦੀ “ਸਮਾਰਟ ਖੇਤੀ ਯੋਜਨਾ” ਨੇ ਕਿਸਾਨਾਂ ਨੂੰ ਏਆਈ ਅਤੇ ਡੇਟਾ ਐਨਾਲਿਟਿਕਸ ਦੀ ਆਸਾਨ ਵਰਤੋਂ ਉਪਲਬਧ ਕਰਵਾਈ ਹੈ। ਇਸ ਨਾਲ ਉਨ੍ਹਾਂ ਨੂੰ ਬਾਜ਼ਾਰ ਦੀ ਮੰਗ, ਫਸਲਾਂ ਦੀ ਸਿਹਤ ਅਤੇ ਉਤਪਾਦਨ ਦਾ ਸਹੀ ਅਨੁਮਾਨ ਮਿਲਦਾ ਹੈ। ਨਤੀਜੇ ਵਜੋਂ, ਫਸਲ ਦੀ ਪੈਦਾਵਾਰ ਗੁਣਵੱਤਾ ਦੇ ਨਾਲ ਵਧੀ ਹੈ ਅਤੇ ਉਤਪਾਦਨ ਲਾਗਤ ਵਿੱਚ ਮਹੱਤਵਪੂਰਨ ਕਮੀ ਆਈ ਹੈ, ਜਿਸ ਨੇ ਪੰਜਾਬ ਨੂੰ ਪੂਰੇ ਦੇਸ਼ ਦਾ ਟੈਕਨਾਲੋਜੀ-ਡ੍ਰੀਵਨ ਖੇਤੀ ਰਾਜ ਬਣਾ ਦਿੱਤਾ ਹੈ।ਖੁਰਾਕ ਪ੍ਰੋਸੈਸਿੰਗ ਖੇਤਰ ਵਿੱਚ ਵੀ ਪੰਜਾਬ ਤੇਜ਼ੀ ਨਾਲ ਉੱਭਰ ਰਿਹਾ ਹੈ। ਅਤਿ-ਆਧੁਨਿਕ ਉਪਕਰਣ ਅਤੇ ਸਵੈਚਾਲਨ ਤਕਨੀਕ ਅਪਣਾਏ ਜਾਣ ਨਾਲ ਉਤਪਾਦਨ ਚੇਨ ਵਿੱਚ ਸੁਧਾਰ ਹੋਇਆ ਹੈ। ਖੁਰਾਕ ਉਦਯੋਗ ਵਿੱਚ ਇਸ ਸਫ਼ਾਈ ਅਤੇ ਸਥਿਰਤਾ ਨੇ ਨਾ ਸਿਰਫ਼ ਕਿਸਾਨਾਂ ਦੀ ਫ਼ਸਲ ਦਾ ਮੁੱਲ ਵਧਾਇਆ ਹੈ, ਬਲਕਿ ਪ੍ਰੋਸੈਸਿੰਗ ਯੂਨਿਟਾਂ ਨੂੰ ਵੀ ਤੇਜ਼ੀ ਨਾਲ ਵਿਸਤਾਰ ਕਰਨ ਦਾ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ Jalandhar Rural Police ਵੱਲੋਂ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ਼ ਕਾਬੂ, ਹੋਇਆ ਜਖ਼ਮੀ

ਪੰਜਾਬ ਸਰਕਾਰ ਦੇ ਯਤਨਾਂ ਦਾ ਸਭ ਤੋਂ ਵੱਡਾ ਲਾਭ ਸੂਬੇ ਦੇ ਕਿਸਾਨਾਂ ਅਤੇ ਪੇਂਡੂ ਅਰਥਵਿਵਸਥਾ ਨੂੰ ਹੋਇਆ ਹੈ। ਨਵੀਂ ਤਕਨੀਕ ਨੇ ਖੇਤੀ ਉਤਪਾਦਾਂ ਦੀ ਗੁਣਵੱਤਾ ਅਤੇ ਸ਼ੈਲਫ ਲਾਈਫ ਦੋਵੇਂ ਵਧਾ ਦਿੱਤੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਸਿੱਧੀ ਪਹੁੰਚ ਮਿਲੀ ਹੈ। ਇਸ ਨਾਲ ਸੂਬੇ ਦਾ ਖੁਰਾਕ ਨਿਰਯਾਤ ਵੀ ਵਧਿਆ ਹੈ ਅਤੇ ਪੰਜਾਬ ਭਾਰਤ ਦੀ ਫੂਡ ਇਕਾਨਮੀ ਵਿੱਚ ਇੱਕ ਪ੍ਰਮੁੱਖ ਕੇਂਦਰ ਵਜੋਂ ਉੱਭਰਿਆ ਹੈ।ਵਿਦੇਸ਼ੀ ਨਿਵੇਸ਼ਕਾਂ ਅਤੇ ਤਕਨੀਕੀ ਕੰਪਨੀਆਂ ਲਈ ਪੰਜਾਬ ਦਾ ਇਹ ਵਿਕਾਸ ਖਾਸਾ ਆਕਰਸ਼ਕ ਸਿੱਧ ਹੋ ਰਿਹਾ ਹੈ। ਵਿਸ਼ਵ ਖੁਰਾਕ ਮੇਲਾ 2025 ਵਿੱਚ ਪੰਜਾਬ ਦਾ ਪੰਡਾਲ ਵਿਦੇਸ਼ੀ ਮਾਹਿਰਾਂ ਦਾ ਮੁੱਖ ਫੋਕਸ ਰਿਹਾ, ਜਿੱਥੇ ਉਨ੍ਹਾਂ ਨੇ ਸੂਬੇ ਦੀ ਨਿਵੇਸ਼ ਸੰਭਾਵਨਾਵਾਂ ਅਤੇ ਨੀਤੀ ਸਮਰਥਨ ਦੀ ਸ਼ਲਾਘਾ ਕੀਤੀ। ਕਈ ਕੰਪਨੀਆਂ ਪੰਜਾਬ ਵਿੱਚ ਖੁਰਾਕ ਪ੍ਰੋਸੈਸਿੰਗ ਯੂਨਿਟਾਂ ਅਤੇ ਟੈਕਨਾਲੋਜੀ ਸਾਂਝੇਦਾਰੀ ਸਥਾਪਤ ਕਰਨ ਦੀ ਇੱਛੁਕ ਨਜ਼ਰ ਆਈਆਂ।

ਇਹ ਵੀ ਪੜ੍ਹੋ ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ

ਸਰਕਾਰ ਨੇ ਨੌਜਵਾਨਾਂ ਅਤੇ ਸਟਾਰਟਅੱਪ ਉੱਦਮੀਆਂ ਨੂੰ ਵੀ ਖੇਤੀ ਖੇਤਰ ਨਾਲ ਜੋੜਨ ‘ਤੇ ਜ਼ੋਰ ਦਿੱਤਾ ਹੈ। ਨੌਜਵਾਨ ਉੱਦਮਤਾ ਪ੍ਰੋਤਸਾਹਨ ਯੋਜਨਾਵਾਂ ਨੇ ਨਵੀਨਤਾ ਨੂੰ ਹੁਲਾਰਾ ਦਿੱਤਾ ਹੈ ਅਤੇ ਖੇਤੀ ਅਧਾਰਤ ਸਟਾਰਟਅੱਪਸ ਨੂੰ ਊਰਜਾ ਦਿੱਤੀ ਹੈ। ਇਸ ਨਾਲ ਨਾ ਸਿਰਫ਼ ਰੁਜ਼ਗਾਰ ਦੇ ਨਵੇਂ ਮੌਕੇ ਬਣੇ ਹਨ, ਬਲਕਿ ਪੇਂਡੂ ਪ੍ਰਤਿਭਾਵਾਂ ਨੂੰ ਵੀ ਵਿਸ਼ਵ ਪੱਧਰ ਦੇ ਬਾਜ਼ਾਰ ਤੱਕ ਪਹੁੰਚਣ ਦਾ ਮੰਚ ਮਿਲਿਆ ਹੈ।ਖੁਰਾਕ ਸੁਰੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਪੰਜਾਬ ਦੇ ਕਦਮ ਨੇ ਹੋਰਨਾਂ ਰਾਜਾਂ ਅਤੇ ਦੇਸ਼ਾਂ ਲਈ ਆਦਰਸ਼ ਮਾਡਲ ਪੇਸ਼ ਕੀਤਾ ਹੈ। ਖੇਤੀ ਸਹਾਇਕ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਨੇ ਮਿਲ ਕੇ ਆਧੁਨਿਕ ਦਖਲਅੰਦਾਜ਼ੀ ਵਿਕਸਤ ਕੀਤੀ ਹੈ, ਜਿਸ ਨਾਲ ਫਸਲਾਂ ਦੀ ਪੈਦਾਵਾਰ ਵਧਣ ਦੇ ਨਾਲ-ਨਾਲ ਇੱਕ ਸਥਿਰ ਅਤੇ ਟਿਕਾਊ ਖੇਤੀ ਮਾਡਲ ਤਿਆਰ ਹੋਇਆ ਹੈ। ਇਹ ਯਤਨ ਕੇਵਲ ਕਿਸਾਨਾਂ ਦੀ ਆਮਦਨ ਹੀ ਨਹੀਂ, ਬਲਕਿ ਸਮੁੱਚੇ ਸੂਬੇ ਦੀ ਅਰਥਵਿਵਸਥਾ ਵਿੱਚ ਨਵੀਂ ਜਾਨ ਪਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

ਵਿਸ਼ਵ ਖੁਰਾਕ ਮੇਲਾ 2025 ਵਿੱਚ “ਪੰਜਾਬ ਪਾਰਟਨਰ ਸਟੇਟ ਸੈਸ਼ਨ” ਵਿਸ਼ੇਸ਼ ਧਿਆਨ ਦਾ ਕੇਂਦਰ ਬਣਿਆ ਹੋਇਆ ਹੈ। ਸਰਕਾਰ ਨੇ ਸਾਰੇ ਹਿੱਸੇਦਾਰਾਂ ਨੂੰ ਇਸ ਵਿੱਚ ਸੱਦਾ ਦਿੱਤਾ ਹੈ ਤਾਂ ਜੋ ਉਹ ਨਾ ਸਿਰਫ਼ ਪੰਜਾਬ ਦੀ ਖੇਤੀ ਯਾਤਰਾ ਨੂੰ ਸਮਝਣ, ਬਲਕਿ ਭਵਿੱਖ ਦੀ ਇਸ ਪ੍ਰਗਤੀ ਦਾ ਹਿੱਸਾ ਬਣ ਕੇ ਸੂਬੇ ਨਾਲ ਸਾਂਝੇਦਾਰੀ ਵੀ ਕਰਨ। ਇਹ ਪਹਿਲ ਪੰਜਾਬ ਨੂੰ ਖੇਤੀ ਨਵੀਨਤਾ, ਖੁਰਾਕ ਪ੍ਰੋਸੈਸਿੰਗ ਅਤੇ ਸਮਾਰਟ ਖੇਤੀ ਦਾ ਵਿਸ਼ਵਵਿਆਪੀ ਲੀਡਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਨਿਰਣਾਇਕ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Moga Police ਨੇ ਸੈਕੜੇ ਕਿੱਲੋਂ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

0

Moga News: Moga Police ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਚੱਲ ਰਹੀ ਮੁਹਿੰਮ ਅਧੀਨ ਅੱਜ ਇੱਕ ਵੱਡਾ ਆਪਰੇਸ਼ਨ ਕੀਤਾ ਗਿਆ। ਐੱਸ.ਐੱਸ.ਪੀ ਅਜੈ ਗਾਂਧੀ ਦੀ ਅਗਵਾਈ ਹੇਠ ਐੱਸ.ਪੀ (ਡੀ) ਅਤੇ ਡੀ.ਐੱਸ.ਪੀ (ਡੀ)/ਡੀ.ਐੱਸ.ਪੀ (ਐਨ.ਡੀ.ਪੀ.ਐੱਸ.) ਮੋਗਾ ਦੀ ਸਿੱਧੀ ਨਿਗਰਾਨੀ ਵਿਚ ਮੋਗਾ ਪੁਲਿਸ ਦੀ ਡਰੱਗ ਡਿਸਪੋਜ਼ਲ ਕਮੇਟੀ ਨੇ 83 ਵੱਖ-ਵੱਖ ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਮਾਮਲਿਆਂ ਵਿੱਚ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਵਿਸ਼ਾਲ ਕਾਰਵਾਈ ਅੰਜਾਮ ਦਿੱਤੀ।

ਇਹ ਵੀ ਪੜ੍ਹੋ ਬਠਿੰਡਾ ਪੱਟੀ ਦੇ ਨਾਮੀ ਅਕਾਲੀ ਆਗੂ ਦੀ ਪਤਨੀ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ

ਇਸ ਆਪਰੇਸ਼ਨ ਦੌਰਾਨ ਪੁਲਿਸ ਨੇ ਸੁਰੱਖਿਆ ਦੇ ਪੂਰੇ ਇੰਤਜ਼ਾਮਾਂ ਅਤੇ ਕਾਨੂੰਨੀ ਕਾਰਵਾਈ ਦੀ ਪਾਲਣਾ ਕਰਦਿਆਂ ਕੁੱਲ 8.664 ਕਿਲੋਗ੍ਰਾਮ ਹੈਰੋਇਨ, 659 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 1,020 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਸਮੈਕ ਨੂੰ ਵਿਸ਼ੇਸ਼ ਭੱਠੀ ਵਿੱਚ ਪੂਰੀ ਤਰ੍ਹਾਂ ਸਾੜ ਕੇ ਨਸ਼ਟ ਕੀਤਾ। ਇਹ ਕਾਰਵਾਈ ਨਾ ਸਿਰਫ਼ ਪੁਲਿਸ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ, ਸਗੋਂ ਇਸ ਗੱਲ ਨੂੰ ਵੀ ਯਕੀਨੀ ਬਣਾਉਂਦੀ ਹੈ ਕਿ ਜ਼ਬਤ ਕੀਤਾ ਗਿਆ ਕੋਈ ਵੀ ਨਸ਼ੀਲਾ ਪਦਾਰਥ ਮੁੜ ਸਮਾਜ ਵਿੱਚ ਨਹੀਂ ਪਹੁੰਚ ਸਕੇ।

ਇਹ ਵੀ ਪੜ੍ਹੋ Jalandhar Rural Police ਵੱਲੋਂ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ਼ ਕਾਬੂ, ਹੋਇਆ ਜਖ਼ਮੀ

ਮੋਗਾ ਪੁਲਿਸ ਵੱਲੋਂ ਹਮੇਸ਼ਾਂ ਇਹ ਯਤਨ ਕੀਤਾ ਗਿਆ ਹੈ ਕਿ ਨਸ਼ਾ ਮਾਫੀਆ ਅਤੇ ਮਾਦਾ ਅਨਸਰਾਂ ਨੂੰ ਜੜ੍ਹੋਂ ਖ਼ਤਮ ਕਰਕੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਇਆ ਜਾਵੇ। ਅਜਿਹੀਆਂ ਕਾਰਵਾਈਆਂ ਸਮਾਜ ਵਿੱਚ ਇਹ ਸੁਨੇਹਾ ਦਿੰਦੀਆਂ ਹਨ ਕਿ ਨਸ਼ਿਆਂ ਵਿਰੁੱਧ ਪੁਲਿਸ ਦੀ ਲੜਾਈ ਸਿਰਫ਼ ਸ਼ਬਦਾਂ ਤੱਕ ਸੀਮਿਤ ਨਹੀਂ, ਸਗੋਂ ਇਸਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਆਹਲੂਵਾਲੀਆ ਨੇ ਨਯਾਗਾਓਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

0

kharar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਵਿਧਾਨ ਸਭਾ ਹਲਕਾ ਖਰੜ ਦੇ ਨਯਾਗਾਓਂ ਵਿਖੇ ਬਣਾਏ ਜਾ ਰਹੇ 18.50 ਐਮਐਲਡੀ ਸਮਰੱਥਾ ਵਾਲੇ ਆਧੁਨਿਕ ਸੀਵਰੇਜ ਟਰੀਟਮੈਂਟ ਪਲਾਂਟ ਅਤੇ 4600 ਮੀਟਰ ਨਵੀਆਂ ਸੀਵਰੇਜ ਲਾਈਨਾਂ ਦੇ ਪ੍ਰੋਜੈਕਟ ਦਾ ਅੱਜ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਬੋਰਡ ਦੇ ਅਧਿਕਾਰੀਆਂ ਚੀਫ਼ ਇੰਨ ਇੰਜੀਨੀਅਰ, ਐਕਸੀਅਨ, ਜੇਈ, ਐਸਡੀਓ ਅਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਲਿਆ।ਇਹ ਪ੍ਰੋਜੈਕਟ 35 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਬਠਿੰਡਾ ਪੱਟੀ ਦੇ ਨਾਮੀ ਅਕਾਲੀ ਆਗੂ ਦੀ ਪਤਨੀ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ

ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਨਯਾਗਾਓਂ ਅਤੇ ਇਸ ਦੇ ਨਾਲ ਲਗਦੇ ਪਿੰਡਾਂ ਨਾਡਾ, ਕਰੋਰਾਂ ਅਤੇ ਕਾਂਸਲ ਦੇ ਹਜ਼ਾਰਾਂ ਵਸਨੀਕਾਂ ਨੂੰ ਸਾਫ–ਸੁਥਰਾ ਵਾਤਾਵਰਣ, ਵਧੀਆ ਸਿਹਤ ਸਹੂਲਤਾਂ ਅਤੇ ਵਿਕਾਸ ਦੀ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ। ਇਸ ਮੌਕੇ ਡਾ ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਇਸ ਸਾਰੇ ਪ੍ਰੋਜੈਕਟ ਨੂੰ ਛੇਤੀ ਤੋਂ ਛੇਤੀ ਉੱਚ ਮਿਆਰਾਂ ਨਾਲ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਛੇਤੀ ਤੋਂ ਛੇਤੀ ਇਥੋਂ ਦੇ ਵਸਨੀਕਾਂ ਨੂੰ ਦਿੱਤਾ ਜਾ ਸਕੇ।ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨੀਆਂ ਅਤੇ ਉਨ੍ਹਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਨਾ ਹੈ।

ਇਹ ਵੀ ਪੜ੍ਹੋ Jalandhar Rural Police ਵੱਲੋਂ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ਼ ਕਾਬੂ, ਹੋਇਆ ਜਖ਼ਮੀ

ਉਨ੍ਹਾਂ ਦੱਸਿਆ ਕਿ ਜਿੱਥੇ ਵੀ ਲੋਕਾਂ ਨੂੰ ਸਾਫ਼ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਸਹੂਲਤਾਂ ਦੀ ਲੋੜ ਹੈ, ਸਰਕਾਰ ਉਸਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਏਗਾ, ਬਲਕਿ ਇਲਾਕੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਕੋਨੇ ਵਿੱਚ ਬੁਨਿਆਦੀ ਢਾਂਚਾ ਅਤੇ ਜਨਹਿਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸਿਹਤਮੰਦ ਜੀਵਨ, ਸਾਫ਼ ਵਾਤਾਵਰਣ ਅਤੇ ਆਧੁਨਿਕ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ।

ਇਹ ਵੀ ਪੜ੍ਹੋ ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ

ਡਾ. ਆਹਲੂਵਾਲੀਆ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਖੇਤਰ ਦੇ ਲੋਕਾਂ ਲਈ ਹੋਰ ਪ੍ਰੋਜੈਕਟਾਂ ਦੀ ਯੋਜਨਾ ਵੀ ਤਿਆਰ ਕਰ ਰਹੀ ਹੈ, ਜਿਵੇਂ ਕਿ ਪੀਣ ਵਾਲੇ ਪਾਣੀ ਦੀਆਂ ਨਵੀਆਂ ਯੋਜਨਾਵਾਂ, ਸੜਕਾਂ ਦੇ ਸੁਧਾਰ ਅਤੇ ਸਿੱਖਿਆ–ਸਿਹਤ ਖੇਤਰ ਵਿੱਚ ਹੋਰ ਵਿਕਾਸ।ਇਸ ਮੌਕੇ ਇਲਾਕੇ ਦੇ ਲੋਕਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਜੈਕਟ ਖੇਤਰ ਦੀ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸ. ਮਾਨ ਦੀ ਅਗਵਾਈ ਹੇਠ ਖਰੜ ਹਲਕਾ ਅਤੇ ਸਮੁੱਚਾ ਪੰਜਾਬ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਿਉਹਾਰੀ ਸੀਜ਼ਨ ਮੌਕੇ ਸੁਰੱਖਿਆ ਦੇ ਪੱਕੇ ਪ੍ਰਬੰਧ:ਐਸ.ਐਸ.ਪੀ ਡਾ. ਅਖਿਲ ਚੌਧਰੀ

0

Muktsar News:ਤਿਉਹਾਰ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ ਡਾ. ਅਖਿਲ ਚੌਧਰੀ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖਾਸ ਪ੍ਰਬੰਧ ਕੀਤੇ ਗਏ ਹਨ।ਜਿੱਥੇ ਉਨਾਂ ਵੱਲੋਂ ਖੁਦ ਰਾਤ ਸਮੇਂ ਰਾਮ ਲੀਲਾ ਗਰਾਊਂਡ ਅਤੇ ਸ਼ਹਿਰ ਦੇ ਵੱਖ-ਵੱਖ ਨਾਕਿਆਂ ਤੇ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਧ ਸੁਰੱਖਿਆ ਪ੍ਰਬੰਧਾਂ ਲਈ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੜਕਾਂ ਅਤੇ ਭੀੜ ਵਾਲੇ ਇਲਾਕਿਆਂ ‘ਚ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ Jalandhar Rural Police ਵੱਲੋਂ ਮੁਕਾਬਲੇ ਤੋਂ ਬਾਅਦ ਨਾਮੀ ਬਦਮਾਸ਼ ਕਾਬੂ, ਹੋਇਆ ਜਖ਼ਮੀ

ਸ਼ਹਿਰ ਦੇ ਮੁੱਖ ਚੌਰਾਹਿਆਂ, ਅੰਦਰੂਨੀ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਇਸ ਤੋਂ ਇਲਾਵਾ ਚਾਰੇ ਸਬ ਡਿਵੀਜ਼ਨਾਂ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵੱਖ-ਵੱਖ ਨਾਕੇ ਲਗਾਏ ਗਏ ਹਨ ਹਰ ਨਾਕੇ ਤੇ 24 ਘੰਟੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੀ.ਸੀ.ਆਰ ਮੋਟਰਸਾਈਕਲ ਅਤੇ ਗਸ਼ਤ ਟੀਮਾਂ ਵੀ ਤਿਆਰ ਕੀਤੀਆਂ ਗਈਆਂ ਹਨ ਜਿਨ੍ਹਾਂ ਵੱਲੋਂ ਲਗਾਤਾਰ ਸ਼ਰਾਰਤੀ ਅਨਸਰਾਂ ਤੇ ਨਿਗਹਾ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ ਬਠਿੰਡਾ ਪੱਟੀ ਦੇ ਨਾਮੀ ਅਕਾਲੀ ਆਗੂ ਦੀ ਪਤਨੀ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ

👉ਨਾਈਟ ਡੋਮੀਨੇਸ਼ਨ ਹੋਵੇਗਾ ਹੋਰ ਮਜ਼ਬੂਤ
ਐਸ.ਐਸ.ਪੀ ਨੇ ਕਿਹਾ ਕਿ ਰਾਤ ਦੇ ਸਮੇਂ ਨਾਈਟ ਡੋਮੀਨੇਸ਼ਨ ਪੈਟਰੋਲਿੰਗ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਰਾਤ ਸਮੇਂ ਸੁਰੱਖਿਆ ਦੇ ਪੱਖੋਂ ਬੱਸ ਅੱਡੇ ਦੇ ਨਜ਼ਦੀਕ ਲੰਬੇ ਸਮੇਂ ਤੋਂ ਲਿਵਾਰਸ ਅਵਸਥਾ ਵਿੱਚ ਖੜ੍ਹੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ‘ਵਾਹਨ ਐਪ’ ਦੀ ਮਦਦ ਨਾਲ ਵਾਹਨਾਂ ਨੂੰ ਵੈਰੀਫਾਈ ਕੀਤਾ ਤੇ ਉਹਨਾਂ ਦੇ ਪੁਲਿਸ ਰਿਕਾਰਡ ਨੂੰ ਵੀ ਵੇਰੀਫਾਈ ਕੀਤਾ ਗਿਆ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਨ੍ਹਾਂ ਵਿੱਚੋਂ ਕੋਈ ਵਾਹਨ ਕਿਸੇ ਨਾਜਾਇਜ਼ ਗਤੀਵਿਧੀ ਜਾਂ ਪੈਂਡਿੰਗ ਕੇਸ ਵਿੱਚ ਲੋੜੀਂਦਾ ਤਾਂ ਨਹੀਂ ਹੈ। ਇਸ ਤੋਂ ਇਲਾਵਾ ਰਾਤ ਸਮੇਂ ਵੱਖ-ਵੱਖ ਪੁਲਿਸ ਟੀਮਾਂ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਾਕੇ ਲਗਾਏ ਜਾ ਰਹੇ ਹਨ ਮੁੱਖ ਰੂਟਾਂ, ਕਾਲੋਨੀਆਂ, ਬਜ਼ਾਰਾਂ, ਜਿੱਥੇ ਆਵਾਜਾਈ ਵਧੇਰੇ ਆਉਣ-ਜਾਣ ਰਹਿੰਦੀ ਹੈ – ਉਥੇ ਨਾਕੇ ਲਗਾ ਕੇ ਹਰ ਵਾਹਨ ਅਤੇ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906374