Sunday, May 17, 2026
Home Blog Page 434

ਖੇਤੀਬਾੜੀ ਨੂੰ ਕਾਰੋਬਾਰੀ ਲੀਹਾਂ ਤੇ ਤੋਰਨ ਦੇ ਸੱਦੇ ਨਾਲ ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋਇਆ

0

Ludhiana News:ਪੀ.ਏ.ਯੂ. ਦੇ ਡਾ. ਅਮਰਜੀਤ ਸਿੰਘ ਖਹਿਰਾ ਓਪਨ ਏਅਰ ਥੀਏਟਰ ਵਿਚ ਅੱਜ ਹਾੜੀ ਦੀਆਂ ਫਸਲਾਂ ਲਈ ਲਾਇਆ ਜਾਣ ਵਾਲਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ| ਖੇਤੀ ਉਤਪਾਦਨ ਨੂੰ ਕਾਰੋਬਾਰੀ ਦਿਸ਼ਾ ਵਿਚ ਤੋਰਨ ਦੇ ਉਦੇਸ਼ ਨਾਲ ਇਸ ਮੇਲੇ ਦਾ ਥੀਮ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫ਼ਾ ਹੋਰ ਵਧਾਈਏ ਰੱਖਿਆ ਗਿਆ ਹੈ| ਮੇਲੇ ਵਿਚ ਕਿਸਾਨਾਂ ਦਾ ਭਾਰੀ ਇਕੱਠ ਜੁੜਿਆ| ਕਿਸਾਨਾਂ ਨੇ ਨਵੀਆਂ ਕਿਸਮਾਂ ਦੇ ਬੀਜ, ਫਲਦਾਰ ਬੂਟੇ, ਸਬਜ਼ੀਆਂ ਦੀਆਂ ਕਿੱਟਾਂ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਉਤਸ਼ਾਹ ਦਿਖਾਇਆ| ਮੰਚ ਤੇ ਚਲੰਤ ਖੇਤੀ ਮਸਲਿਆਂ ਬਾਰੇ ਅਨੇਕ ਸਵਾਲ ਕਿਸਾਨਾਂ ਵੱਲੋਂ ਪੁੱਛੇ ਗਏ ਸਨ, ਜਿਨ੍ਹਾਂ ਦਾ ਜਵਾਬ ਪੀ.ਏ.ਯੂ. ਦੇ ਮਾਹਿਰਾਂ ਨੇ ਵਿਸਥਾਰ ਨਾਲ ਦਿੱਤਾ|ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ਼੍ਰੀ ਹਰਚੰਦ ਸਿੰਘ ਬਰਸਟ ਸਨ| ਸੈਸ਼ਨ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਵਿਸ਼ੇਸ਼ ਮਹਿਮਾਨ ਵਜੋਂ ਉੱਘੇ ਖੇਤੀ ਅਰਥ ਸ਼ਾਸਤਰੀ ਅਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਪਨਸੀਡ ਦੇ ਚੇਅਰਮੈਨ ਸ. ਮਹਿੰਦਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ| ਉਹਨਾਂ ਨਾਲ ਅਟਾਰੀ ਦੇ ਨਿਰਦੇਸ਼ਕ ਡਾ. ਪਰਮਿੰਦਰ ਸ਼ਿਰੋਨ ਅਤੇ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਨ ਡਾ. ਦਵਿੰਦਰ ਸਿੰਘ ਚੀਮਾ, ਸ਼੍ਰੀ ਅਮਰਜੀਤ ਸਿੰਘ ਢਿੱਲੋਂ ਅਤੇ ਡਾ. ਅਸ਼ੋਕ ਕੁਮਾਰ ਵੀ ਮੰਚ ਦੇ ਮੌਜੂਦ ਰਹੇ|ਸ਼੍ਰੀ ਹਰਚੰਦ ਸਿੰਘ ਬਰਸਟ ਨੇ ਆਪਣੇ ਮੁੱਖ ਭਾਸ਼ਣ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀਤੇ ਦਿਨੀਂ ਆਏ ਹੜ੍ਹਾਂ ਦੇ ਬਾਵਜੂਦ ਐਨੀ ਭਾਰੀ ਗਿਣਤੀ ਵਿਚ ਮੇਲੇ ਦਾ ਹਿੱਸਾ ਬਣਨ ਦੀ ਸ਼ਲਾਘਾ ਕੀਤੀ|ਉਹਨਾਂ ਕਿਹਾ ਕਿ ਮੁੜ ਉਸਾਰੀ ਪੰਜਾਬੀਆਂ ਦੀ ਖਸਲਤ ਹੈ ਅਤੇ ਪੰਜਾਬੀ ਹਰ ਸੰਕਟ ਤੋਂ ਬਾਅਦ ਦੂਣ ਸਵਾਏ ਹੋ ਕੇ ਇਕ ਦੂਜੇ ਨਾਲ ਖੜਦੇ ਰਹੇ ਹਨ| ਸ਼੍ਰੀ ਬਰਸਟ ਨੇ ਮੌਜੂਦਾ ਖੇਤੀ ਯੁੱਗ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਨਵੀਂ ਤਕਨੀਕ ਅਤੇ ਨਵੀਆਂ ਖੋਜਾਂ ਨੂੰ ਲਾਗੂ ਕਰਨ ਦਾ ਦੌਰ ਹੈ|

ਇਹ ਵੀ ਪੜ੍ਹੋ  ਦਰਦਨਾਕ ਘਟਨਾ; ਰਾਜਪੁਰਾ ‘ਚ ਘਰ ਨੂੰ ਅੱ+ਗ ਲੱਗਣ ਕਾਰਨ ਪਤੀ-ਪਤਨੀ ਤੇ ਮਾਸੂਮ ਬੱਚੇ ਸਹਿਤ ਚਾਰ ਦੀ ਮੌ+ਤ

ਪੀ.ਏ.ਯੂ. ਨੇ ਇਤਿਹਾਸਕ ਤੌਰ ਤੇ ਬੜੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਮੌਜੂਦਾ ਖੇਤੀ ਚੁਣੌਤੀਆਂ ਦੇ ਸਾਹਮਣੇ ਕਿਸਾਨੀ ਸਮਾਜ ਦੀ ਅਗਵਾਈ ਦੀ ਜ਼ਿੰਮੇਵਾਰੀ ਵੀ ਪੀ.ਏ.ਯੂ. ਕੋਲ ਹੈ| ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਨਾ ਸਿਫਰ ਨਵੀਆਂ ਖੋਜਾਂ ਅਤੇ ਉਤਪਾਦਨ ਤਕਨਾਲੋਜੀਆਂ ਈਜਾਦ ਕੀਤੀਆਂ ਬਲਕਿ ਉਹਨਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਅਣਥੱਕ ਪਸਾਰ ਕਾਰਜ ਵੀ ਕੀਤਾ| ਸ਼੍ਰੀ ਬਰਸਟ ਨੇ ਕਿਹਾ ਕਿ ਇਸੇ ਦੇ ਨਤੀਜੇ ਵਜੋਂ ਪੰਜਾਬ ਖੇਤੀ ਉਤਪਾਦਨ ਪੱਖੋਂ ਦੁਨੀਆਂ ਦੀ ਸਭ ਤੋਂ ਭਰਪੂਰ ਧਰਤੀ ਹੈ| ਉਹਨਾਂ ਬੀਤੇ ਦਿਨੀਂ ਆਏ ਹੜ੍ਹਾਂ ਨਾਲ ਹੋਈ ਬਰਬਾਦੀ ਨੂੰ ਮੰਦਭਾਗਾ ਕਹਿੰਦਿਆਂ ਮੁੜ ਵਸੇਬੇ ਦੀ ਚੁਣੌਤੀ ਬਾਰੇ ਗੱਲ ਕੀਤੀ| ਸ਼੍ਰੀ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਲਿਹਾਜ਼ ਨਾਲ ਪੀ.ਏ.ਯੂ. ਦੇ ਸਹਿਯੋਗ ਲਈ ਤਿਆਰ ਹੈ ਅਤੇ ਖੇਤੀ ਖੋਜ ਦੇ ਖੇਤਰ ਵਿਚ ਨਿਰਵਿਘਨ ਕਾਰਜ ਲਈ ਹਰ ਸੰਭਵ ਸਹਿਯੋਗ ਜਾਰੀ ਰੱਖਿਆ ਜਾਵੇਗਾ| ਸ਼੍ਰੀ ਬਰਸਟ ਨੇ ਖੇਤੀ ਵਿਚ ਆਤਮ ਨਿਰਭਰਤਾ ਵਧਾਉਣ ਅਤੇ ਖਰਚੇ ਘਟਾਉਣ ਦੇ ਮੰਤਵ ਨਾਲ ਫ਼ਲਾਂ ਅਤੇ ਸਬਜ਼ੀਆਂ ਦੀ ਰਸੋਈ ਬਗੀਚੀ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ| ਉਹਨਾਂ ਕਿਹਾ ਕਿ ਸਹਾਇਕ ਧੰਦੇ ਅੱਜ ਦੀ ਖੇਤੀ ਵਿਚ ਮੁਨਾਫੇ ਦਾ ਰਸਤਾ ਹਨ ਅਤੇ ਪੀ.ਏ.ਯੂ. ਮਾਹਿਰਾਂ ਦੇ ਸੁਝਾਅ ਅਨੁਸਾਰ ਕਿਸਾਨਾਂ ਨੂੰ ਆਪਣੇ ਕਾਰ-ਵਿਹਾਰ ਸੌਂਪਣੇ ਚਾਹੀਦੇ ਹਨ|ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਪੀ.ਏ.ਯੂ. ਨੇ ਪਿਛਲੇ 63 ਸਾਲਾਂ ਵਿਚ ਹਰੀ ਕ੍ਰਾਂਤੀ ਰਾਹੀਂ ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਹੀ ਨਹੀਂ ਬਣਾਇਆ ਬਲਕਿ ਇਸਨੇ ਉੱਤਰੀ ਭਾਰਤ ਨੂੰ 7 ਹੋਰ ਯੂਨੀਵਰਸਿਟੀਆਂ ਦਿੱਤੀਆਂ| ਬੀਤੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਤੋਂ ਬਾਅਦ ਹੋਏ ਨੁਕਸਾਨ ਦਾ ਹਵਾਲਾ ਦਿੰਦਿਆਂ ਵਾਈਸ ਚਾਂਸਲਰ ਨੇ ਕਿਹਾ ਕਿ ਸੱਤ ਜ਼ਿਲ੍ਹਿਆਂ ਦੇ ਕਰੀਬਨ 5 ਲੱਖ ਏਕੜ ਰਕਬੇ ਵਿਚ ਖੜੀ ਫਸਲ ਦਾ ਨੁਕਸਾਨ ਹੋਇਆ ਹੈ|

ਇਹ ਵੀ ਪੜ੍ਹੋ  Punjab Police ਦੇ ਘੈਂਟ ਅਫਸਰ ਦੀ ਪੰਜਾਬ ਵਾਪਸੀ, ਵੱਡੀ ਜ਼ਿੰਮੇਵਾਰੀ ਮਿਲਣ ਦੀ ਚਰਚਾ

ਇਹੀ ਨਹੀਂ ਉਸ ਫਸਲ ਨੂੰ ਨਜਿੱਠਣ ਅਤੇ ਜ਼ਮੀਨ ਵਿਚ ਵਹਿ ਕੇ ਆਈ ਰੇਤ, ਗਾਰ ਅਤੇ ਚੀਕਣੀ ਮਿੱਟੀ ਦੀ ਪਰਖ ਦਾ ਮੁੱਦਾ ਵੀ ਅਹਿਮ ਹੈ| ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਇਸ ਸੰਬੰਧ ਵਿਚ ਲਗਾਤਾਰ ਪ੍ਰੀਖਣ ਕਰ ਰਹੀ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਇਸ ਸੰਬੰਧੀ ਢੁੱਕਵੀਆਂ ਸਿਫ਼ਾਰਸ਼ਾਂ ਕੀਤੀਆਂ ਜਾਣਗੀਆਂ| ਉਹਨਾਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ ਬੀਜ ਦਾ ਪ੍ਰਬੰਧ ਕਰਨ ਵਾਸਤੇ ਵੀ ਪੀ.ਏ.ਯੂ. ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ|ਕਿਸਾਨ ਮੇਲਿਆਂ ਬਾਰੇ ਗੱਲ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਇਹ ਮੇਲੇ ਸਿਰਫ ਪੰਜਾਬ ਦੀ ਹੀ ਨਹੀਂ ਬਲਕਿ ਉੱਤਰੀ ਭਾਰਤ ਦੀ ਖੇਤੀ ਅਤੇ ਕਿਸਾਨੀ ਲਈ ਰਾਹ ਦਿਸੇਰੇ ਸਾਬਿਤ ਹੁੰਦੇ ਹਨ| ਕਿਸਾਨ ਯੂਨੀਵਰਸਿਟੀ ਉੱਪਰ ਭਰੋਸਾ ਪ੍ਰਗਟਾ ਕੇ ਇੱਥੋਂ ਬੀਜ, ਪੌਦੇ, ਖੇਤੀ ਸਾਹਿਤ ਖ੍ਰੀਦਣ ਆਉਂਦੇ ਹਨ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਰੇ-ਭਕੁੰਨੇ ਵਾਪਸ ਪਰਤਦੇ ਹਨ| ਡਾ. ਗੋਸਲ ਨੇ ਕਿਹਾ ਕਿ ਖੇਤੀ ਨੂੰ ਉਤਪਾਦਨ ਦੇ ਨਾਲ-ਨਾਲ ਕਾਰੋਬਾਰੀ ਲੀਹਾਂ ਤੇ ਤੋਰਨ ਲਈ ਪੀ.ਏ.ਯੂ. ਪ੍ਰੋਸੈਸਿੰਗ, ਮੁੱਲਵਾਧੇ ਅਤੇ ਮੰਡੀਕਰਨ ਸੰਬੰਧੀ ਵਿਸ਼ਵ ਪੱਧਰੀ ਧਾਰਨਾਵਾਂ ਦਾ ਅਧਿਐਨ ਕਰ ਰਹੀ ਹੈ| ਉਹਨਾਂ ਨੇ ਖਾਦਾਂ ਦਾ ਖਰਚ ਘਟਾਉਣ ਲਈ ਹਰੀ ਖਾਦ ਉੱਪਰ ਜ਼ੋਰ ਦਿੰਦਿਆਂ ਪੀ.ਏ.ਯੂ. ਵੱਲੋਂ ਜੀਵਾਣੂੰ ਖਾਦਾਂ, ਸੌਰ ਊਰਜਾ, ਤੁਪਕਾ ਸਿੰਚਾਈ ਅਤੇ ਪਰਾਲੀ ਦੀ ਸੰਭਾਲ ਲਈ ਕੰਬਾਈਨ ਨਾਲ ਜੋੜੀ ਡਰਿੱਲ ਤਕਨਾਲੋਜੀ ਦਾ ਵਰਣਨ ਕੀਤਾ| ਨਾਲ ਹੀ ਉਹਨਾਂ ਨੇ ਡਿਜ਼ੀਟਲ ਖੇਤੀਬਾੜੀ ਅਤੇ ਸੈਂਸਰ ਅਧਾਰਿਤ ਖੇਤੀ ਕਾਰਜਾਂ ਉੱਪਰ ਜ਼ੋਰ ਦਿੰਦਿਆਂ ਸਵੈ ਸੰਚਾਲਿਤ ਟਰੈਕਟਰ ਬਾਰੇ ਗੱਲ ਕੀਤੀ| ਵਾਈਸ ਚਾਂਸਲਰ ਨੇ ਪੰਜਾਬ ਦੇ ਰੰਗਲੇ ਭਵਿੱਖ ਲਈ ਆਉਂਦੀਆਂ ਪੀੜੀਆਂ ਨੂੰ ਖੇਤੀ ਨਾਲ ਜੋੜਨ ਦਾ ਸੁਨੇਹਾ ਦੇ ਕੇ ਆਪਣਾ ਭਾਸ਼ਣ ਸਮਾਪਤ ਕੀਤਾ|
ਖੇਤੀਬਾੜੀ ਅਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਪੂਰੀ ਦੁਨੀਆਂ ਖੇਤੀ ਖੇਤਰ ਵਿਚ ਵਿਕਾਸ ਅਤੇ ਪ੍ਰਾਪਤੀਆਂ ਲਈ ਪੀ.ਏ.ਯੂ. ਵੱਲ ਦੇਖਦੀ ਹੈ| ਉਹਨਾਂ ਕਿਹਾ ਕਿ ਖੇਤੀ ਉਤਪਾਦਨ ਵਧਣ ਨਾਲ ਕੁਦਰਤੀ ਸਰੋਤਾਂ ਉੱਪਰ ਜੋ ਦਬਾਅ ਪਿਆ ਉਸਦਾ ਹੱਲ ਵੀ ਪੀ.ਏ.ਯੂ. ਦੀ ਅਗਵਾਈ ਵਿਚ ਹੀ ਤਲਾਸ਼ਿਆ ਜਾਵੇਗਾ|

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੀ ਨਵੀਂ ਖੇਤੀ ਨੀਤੀ ਬਾਰੇ ਗੱਲ ਕਰਦਿਆਂ ਡਾ. ਸੁਖਪਾਲ ਸਿੰਘ ਨੇ ਮੰਡੀਕਰਨ ਵਾਸਤੇ ਸੁਚਾਰੂ ਯੋਜਨਾਵਾਂ ਦੀ ਲੋੜ ਉੱਪਰ ਜ਼ੋਰ ਦਿੱਤਾ ਅਤੇ ਕਿਹਾ ਕਿ ਬਿਹਤਰ ਸਹਿਕਾਰਤਾ ਪ੍ਰਬੰਧ ਹੀ ਇਸਦਾ ਢੁੱਕਵਾਂ ਸਹਿਯੋਗ ਕਰ ਸਕਦੀ ਹੈ| ਉਹਨਾਂ ਨੇ ਖੇਤੀ ਨੂੰ ਮੁਨਾਫ਼ੇਯੋਗ ਬਨਾਉਣ ਦੇ ਸੁਝਾਅ ਵੀ ਦਿੱਤੇ|ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਯੂਨੀਵਰਸਿਟੀ ਦੀਆਂ ਹਾੜੀ ਦੀਆਂ ਫ਼ਸਲਾਂ ਲਈ ਖੋਜ ਗਤੀਵਿਧੀਆਂ ਸਾਂਝੀਆਂ ਕੀਤੀਆਂ| ਉਹਨਾਂ ਕਿਹਾ ਕਿ ਖੇਤੀ ਖੋਜ ਵਿਚ ਨਵੀਆਂ ਕਿਸਮਾਂ ਦਾ ਵਿਕਾਸ, ਕਾਸ਼ਤ ਤਕਨੀਕਾਂ, ਰੋਗਾਂ-ਕੀੜਿਆਂ ਦੀ ਰੋਕਥਾਮ ਅਤੇ ਮੰਡੀਕਰਨ ਤੋਂ ਇਲਾਵਾ ਉਤਪਾਦ ਨਿਰਮਾਣ ਬਾਰੇ ਨਵੀਨ ਲੱਭਤਾਂ ਨੂੰ ਅਧਾਰ ਬਣਾਇਆ ਜਾ ਰਿਹਾ ਹੈ| ਡਾ. ਢੱਟ ਨੇ ਦੱਸਿਆ ਕਿ ਪੀ ਏ ਯੂ ਨੇ ਕਿਸਾਨੀ ਦੀ ਬਿਹਤਰੀ ਲਈ ਹੁਣ ਤਕ 972 ਫਸਲਾਂ ਦੀਆਂ ਕਿਸਮਾਂ ਵਿਕਸਿਤ ਕੀਤੀਆਂ ਹਨ| ਡਾ. ਅਜਮੇਰ ਸਿੰਘ ਢੱਟ ਨੇ ਆਉਂਦੇ ਹਾੜੀ ਸੀਜ਼ਨ ਦੌਰਾਨ ਪੀ.ਏ.ਯੂ. ਦੀਆਂ ਖੋਜ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ | ਉਹਨਾਂ ਨੇ ਨਵੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਵਿੱਚ ਕਣਕ ਦੀ ਕਿਸਮ ਪੀ ਬੀ ਡਬਲਯੂ 872 ਦਾ ਵਿਸ਼ੇਸ਼ ਜ਼ਿਕਰ ਕੀਤਾ| ਇਹ ਕਿਸਮ 24.4 ਕੁਇੰਟਲ/ਪ੍ਰਤੀ ਏਕੜ ਝਾੜ ਦੀ ਸਮਰੱਥਾ ਵਾਲੀ ਅਤੇ ਪੀਲੀ ਅਤੇ ਭੂਰੀ ਕੁੰਗੀ ਦਾ ਟਾਕਰਾ ਕਰਨ ਦੇ ਸਮਰੱਥ ਹੈ| ਬੀਅਰ ਉਦਯੋਗ ਵਾਸਤੇ ਜੌਂਆਂ ਦੀ ਨਵੀਂ ਕਿਸਮ ਪੀ ਐੱਲ 942 ਅਤੇ ਗਰਮ ਰੁੱਤ ਦੀ ਮੂੰਗੀ ਦੀ ਕਿਸਮ ਐੱਸ ਐੱਮ ਐੱਲ 2575 ਨੂੰ ਵੀ ਨਵੀਆਂ ਸਿਫਾਰਸ਼ੀ ਕਿਸਮਾਂ ਵਜੋਂ ਪੇਸ਼ ਕੀਤਾ ਗਿਆ|ਉਤਪਾਦਨ ਤਕਨੀਕਾਂ ਵਿਚ ਡਾ. ਢੱਟ ਨੇ ਦਰਮਿਆਨੀਆਂ ਜ਼ਮੀਨਾਂ ਵਿਚ ਪੀ ਬੀ ਡਬਲਊ ਚਪਾਤੀ 1 ਕਿਸਮ ਨੂੰ ਡਿੱਗਣ ਤੋਂ ਬਚਾਉਣ ਲਈ 25 ਫੀਸਦੀ ਘੱਟ ਯੂਰੀਆ ਦੀ ਵਰਤੋਂ ਕਰਨ ਦੀ ਤਜਵੀਜ ਦਿੱਤੀ| ਇਸ ਤੋਂ ਇਲਾਵਾ ਗਰਮ ਰੁੱਤ ਦੀ ਮੂੰਗੀ ਦੀ ਬਿਜਾਈ ਅਤੇ ਮੱਕੀ ਦੀ ਟਾਂਡਿਆਂ ਦੀ ਸੁਪਰ ਸੀਡਰ ਨਾਲ ਵਹਾਈ ਦੇ ਕਣਕ ਦੇ ਝਾੜ ਉੱਪਰ ਪੈਣ ਵਾਲੇ ਪ੍ਰਭਾਵ ਨੂੰ ਵੀ ਸਾਮ੍ਹਣੇ ਰੱਖਿਆ ਗਿਆ| ਰਾਈ ਘਾਹ ਦੇ ਚੰਗੇ ਚਾਰੇ ਲਈ ਬੀਜ ਦੀ ਸਹੀ ਮਾਤਰਾ ਵੀ ਉਤਪਾਦਨ ਤਕਨੀਕਾਂ ਵਿਚ ਸ਼ਾਮਿਲ ਸੀ|

ਇਹ ਵੀ ਪੜ੍ਹੋ  ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

ਇਸਦੇ ਨਾਲ ਹੀ ਪੌਦ ਸੁਰੱਖਿਆ ਤਕਨੀਕਾਂ, ਖੇਤੀ ਮਸ਼ੀਨਰੀ ਬਾਰੇ ਸਿਫਾਰਿਸ਼ਾਂ ਅਤੇ ਛੋਲਿਆਂ ਦੀ ਸੁੰਡੀ ਦੀ ਰੋਕਥਾਮ ਲਈ ਜੈਵਿਕ ਸਰਵਪੱਖੀ ਕੀਟ ਪ੍ਰਬੰਧ ਆਦਿ ਬਾਰੇ ਵੀ ਨਿਰਦੇਸਕ ਖੋਜ ਨੇ ਵਿਸਥਾਰ ਨਾਲ ਦੱਸਿਆ| ਨਿਰਦੇਸਕ ਖੋਜ ਨੇ ਕਿਸਾਨਾਂ ਨੂੰ ਹਦਾਇਤ ਕੀਤੀ ਕਿ ਉਹ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕੀਤੀਆਂ ਕਣਕ ਦੀਆਂ ਕਿਸਮਾਂ ਦੀ ਬਿਜਾਈ ਨੂੰ ਹੀ ਤਰਜੀਹ ਦੇਣ| ਉਨ੍ਹਾਂ ਨੇ ਹੜ੍ਹ ਪੀੜਤ ਖੇਤਰਾਂ ਲਈ ਯੂਨੀਵਰਸਿਟੀ ਵਲੋਂ ਹਰ ਸੰਭਵ ਸਹਾਇਤਾ ਦਾ ਪ੍ਰਣ ਵੀ ਦੁਹਰਾਇਆ ਅਤੇ ਪੰਜਾਬੀ ਕਿਸਾਨੀ ਦੀ ਚੜ੍ਹਦੀ ਕਲਾ ਲਈ ਕਾਮਨਾ ਪ੍ਰਗਟਾਈ|ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਸਵਾਗਤ ਦੇ ਸ਼ਬਦ ਕਹੇ| ਇਸ ਦੌਰਾਨ ਉਹਨਾਂ ਨੇ ਕੌਮਾਂਤਰੀ ਰੈਂਕਿੰਗ ਵਿਚ ਯੂਨੀਵਰਸਿਟੀ ਦੇ ਪਹਿਲੀਆਂ 100 ਖੇਤੀ ਯੂਨੀਵਰਸਿਟੀਆਂ ਵਿਚ ਸ਼ਾਮਿਲ ਹੋਣ ਅਤੇ ਐੱਨ ਆਈ ਆਰ ਐੱਫ ਦੀ ਰੈਂਕਿੰਗ ਵਿਚ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਬਣਨ ਦਾ ਸਿਹਰਾ ਕਿਸਾਨਾਂ ਦੇ ਸਹਿਯੋਗ ਨੂੰ ਦਿੱਤਾ|ਸਮਾਰੋਹ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ| ਡਾ. ਰਿਆੜ ਨੇ ਖੇਤੀ ਸਾਹਿਤ ਨੂੰ ਆਪਣੇ ਘਰਾਂ ਦਾ ਸ਼ਿੰਗਾਰ ਬਨਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਨਵੇਂ ਸ਼ੋਸ਼ਲ ਮੀਡੀਆ ਮਾਧਿਅਮਾਂ ਰਾਹੀਂ ਪੀ.ਏ.ਯੂ. ਨਾਲ ਜੁੜਨ ਦਾ ਸੱਦਾ ਦਿੱਤਾ|

ਇਹ ਵੀ ਪੜ੍ਹੋ  ‘ਰੰਗਲਾ ਪੰਜਾਬ’ ਦੇ ਵਲ ਵਧਿਆ ਪੰਜਾਬ ਸਰਕਾਰ ਦਾ ਨਵਾਂ ਕਦਮ:₹125 ਕਰੋੜ ਨਾਲ ਪਿੰਡਾਂ ਵਿੱਚ ਬਣਨਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ

ਇਸ ਮੌਕੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ| ਇਹਨਾਂ ਵਿਚ ਸਰਦਾਰਨੀ ਜਗਬੀਰ ਕੌਰ ਗਰੇਵਾਲ ਯਾਦਗਾਰੀ ਪੁਰਸਕਾਰ ਸ਼੍ਰੀਮਤੀ ਗੁਰਪ੍ਰੀਤ ਕੌਰ ਪਿੰਡ ਕਲਿਆਣ ਜ਼ਿਲ੍ਹਾ ਨਾਭਾ, ਪ੍ਰਵਾਸੀ ਭਾਰਤੀ ਪੁਰਸਕਾਰ ਸ. ਮਨਪ੍ਰੀਤ ਸਿੰਘ ਪਿੰਡ ਫਤਿਹਗੜ, ਜ਼ਿਲ੍ਹਾ ਹੁਸ਼ਿਆਰਪੁਰ, ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਸ. ਚਾਨਣ ਸਿੰਘ ਪਿੰਡ ਪੱਟੀ ਜ਼ਿਲ੍ਹਾ ਤਰਤਾਰਨ, ਸ. ਦਲੀਪ ਸਿੰਘ ਧਾਲੀਵਾਲ ਪੁਰਸਕਾਰ ਸ. ਸੁਖਤਾਰ ਸਿੰਘ ਪਿੰਡ ਸੰਗਤਪੁਰਾ ਜ਼ਿਲ੍ਹਾ ਸੰਗਰੂਰ ਅਤੇ ਸ. ਸੁਰਜੀਤ ਸਿੰਘ ਢਿੱਲੋਂ ਪੁਰਸਕਾਰ ਸ਼੍ਰੀ ਸੰਜੀਵ ਕੁਮਾਰ ਕਹੋਲ ਪਿੰਡ ਮਹਿਲਾਵਾਲੀ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰਦਾਨ ਕੀਤੇ ਗਏ| ਇਸ ਮੌਕੇ ਚੋਣਵਾਂ ਖੇਤੀ ਸਾਹਿਤ ਵੀ ਜਾਰੀ ਕੀਤਾ ਗਿਆ|ਅੰਤ ਵਿਚ ਧੰਨਵਾਦ ਦੇ ਸ਼ਬਦ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਕਹੇ| ਇਸ ਮੇਲੇ ਵਿਚ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਲਾਈਆਂ ਪ੍ਰਦਰਸ਼ਨੀਆਂ ਤੋਂ ਇਲਾਵਾ ਨਿੱਜੀ ਕੰਪਨੀਆਂ ਅਤੇ ਉਦਯੋਗਿਕ ਇਕਾਈਆਂ ਨੇ ਆਪਣੀਆਂ ਸਟਾਲਾਂ ਰਾਹੀਂ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਰਦਨਾਕ ਘਟਨਾ; ਰਾਜਪੁਰਾ ‘ਚ ਘਰ ਨੂੰ ਅੱ+ਗ ਲੱਗਣ ਕਾਰਨ ਪਤੀ-ਪਤਨੀ ਤੇ ਮਾਸੂਮ ਬੱਚੇ ਸਹਿਤ ਚਾਰ ਦੀ ਮੌ+ਤ

0

Rajpura News: ਬੀਤੀ ਦੇਰ ਰਾਤ ਰਾਜਪੁਰਾ ਦੇ ਭੋਗਲਾ ਰੋਡ ‘ਤੇ ਸਥਿਤ ਇੱਕ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਇੱਥੇ ਰਹਿੰਦੇ ਚਾਰ ਜੀਆਂ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਰਟ ਸਰਕਟ ਕਾਰਨ‌ ਵਾਪਰੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ  Punjab Police ਦੇ ਘੈਂਟ ਅਫਸਰ ਦੀ ਪੰਜਾਬ ਵਾਪਸੀ, ਵੱਡੀ ਜ਼ਿੰਮੇਵਾਰੀ ਮਿਲਣ ਦੀ ਚਰਚਾ

ਇਸ ਇੱਕ ਕਮਰੇ ਦੇ ਘਰ ਵਿੱਚ ਬਿਹਾਰ ਨਾਲ ਸਬੰਧਤ ਪ੍ਰਵਾਸੀ ਮਜ਼ਦੂਰ ਜਗਦੀਸ਼ ਚੌਹਾਨ,ਉਸਦੀ ਪਤਨੀ ਰਾਧਾ ਦੇਵੀ ਅਤੇ 12 ਸਾਲ ਦੇ ਮਾਸੂਮ ਪੁੱਤਰ ਸਰਵਨ ਤੋਂ ਇਲਾਵਾ ਸਾਲਾ ਲਲਿਤ ਰਹਿੰਦੇ ਸਨ। ਘਟਨਾ ਸਮੇਂ ਪਰਿਵਾਰ ਘਰ ਦੇ ਅੰਦਰ ਸੁੱਤਾ ਪਿਆ ਸੀ। ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਇੰਨਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਕਰਵਾਇਆ ਅੰਤਰ ਖੇਤਰੀ ਲੋਕ ਨਾਚ ਮੁਕਾਬਲਾ

0

Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਮੀਡੀਆ ਪਲਾਨਿੰਗ ਵੱਲੋਂ ਡਾਇਰੈਕਟੋਰੇਟ ਯੁਵਾ ਤੇ ਸੱਭਿਆਚਾਰਕ ਮਾਮਲੇ ਦੇ ਸਹਿਯੋਗ ਨਾਲ ਅੰਤਰ ਖੇਤਰੀ ਲੋਕ ਨਾਚ ਮੁਕਾਬਲਾ ਆਯੋਜਿਤ ਕੀਤਾ ਗਿਆ। ਜਿਸ ਦੇ ਪਹਿਲੇ ਸੈਸ਼ਨ ਵਿੱਚ ਐਡਵੋਕੇਟ ਸਤਿੰਦਰਪਾਲ ਸਿੰਘ, ਪ੍ਰਧਾਨ ਬਾਰ ਐਸੋਸਿਏਸ਼ਨ ਆਫ਼ ਤਲਵੰਡੀ ਸਾਬੋ ਤੇ ਦੂਜੇ ਸੈਸ਼ਨ ਦੇ ਇਨਾਮ ਵੰਡ ਸਮਾਰੋਹ ਵਿੱਚ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਕੰਵਲਜੀਤ ਕੌਰ ਡਾਇਰੈਕਟਰ ਯੁਵਾ ਅਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਮਹਿਮਾਨ, ਐਡਵੋਕੇਟ ਰਾਜ ਮੁਕੱਦਰ ਸਿੰਘ ਸਿੱਧੂ, ਐਡਵੋਕੇਟ ਹਰਦੇਵ ਸਿੰਘ ਭਾਗੀਵਾਂਦਰ ਤੇ ਮਨੀਸ਼ ਗਰਗ ਪ੍ਰਧਾਨ ਪ੍ਰੈਸ ਕਲੱਬ ਤਲਵੰਡੀ ਸਾਬੋ ਸਨਮਾਨਿਤ ਮਹਿਮਾਨ ਵਜੋਂ ਹਾਜ਼ਰ ਹੋਏ।ਇਨਾਮ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਪ੍ਰਤੀਯੋਗੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਸਾਨੂੰ ਆਪਣੀ ਅਮੀਰ ਸੰਸਕ੍ਰਿਤੀ ਨਾਲ ਜੋੜੇ ਰੱਖਦੇ ਹਨ।

ਇਹ ਵੀ ਪੜ੍ਹੋ  Punjab Police ਦੇ ਘੈਂਟ ਅਫਸਰ ਦੀ ਪੰਜਾਬ ਵਾਪਸੀ, ਵੱਡੀ ਜ਼ਿੰਮੇਵਾਰੀ ਮਿਲਣ ਦੀ ਚਰਚਾ

ਉਨ੍ਹਾਂ ਸਾਰਿਆਂ ਨੂੰ ਹਾਰ ਜਿੱਤ ਦੀ ਪਰਵਾਹ ਕੀਤੇ ਬਿਨਾਂ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸਰਵਪੱਖੀ ਵਿਕਾਸ ਲਈ ਲੋਕ ਕਲਾਵਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦਾ ਸੁਝਾਅ ਵੀ ਦਿੱਤਾ।ਐਡਵੋਕੇਟ ਸਤਿੰਦਰ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਕੌਸ਼ਲ ਅਤੇ ਹੁਨਰ ਨੂੰ ਦੇਸ਼ ਦੇ ਵਿਕਾਸ ਵਿੱਚ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਹੁਣ ਦੁਨੀਆ ਦੇ ਮੋਹਰੀ ਦੇਸ਼ਾਂ ਵਿੱਚ ਸ਼ਾਮਿਲ ਹੈ ਇੱਥੇ ਨੌਜਵਾਨਾਂ ਲਈ ਤਰੱਕੀ ਅਤੇ ਖੁਸ਼ਹਾਲ ਜੀਵਨ ਦੀਆਂ ਬਹੁਤ ਸੰਭਾਵਨਾਵਾਂ ਹਨ, ਪਰ ਇਸਦੇ ਲਈ ਨੌਜਵਾਨ ਪੀੜੀ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੇ ਖੇਤਰ ਵਿੱਚ ਕੰਮ ਕਰਨੇ ਪੈਣਗੇ।

ਇਹ ਵੀ ਪੜ੍ਹੋ  ਪੈਰੋਲ ‘ਤੇ ਬਾਹਰ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤਲ

ਮੈਡਮ ਪਰਮ ਬਰਾੜ, ਮੈਡਮ ਸਿਮਰਜੀਤ ਕੌਰ ਬਹਿਣੀਵਾਲ ਤੇ ਹਰਜਿੰਦਰ ਸਿੰਘ ਜੱਜਾਂ ਦੇ ਪੈਨਲ ਵੱਲੋਂ ਭਾਰਤੀ ਲੜਕਿਆਂ ਵਿੱਚੋਂ ਪਾਰਸ ਅਤੇ ਅਨਿਲ ਨੂੰ ਪਹਿਲੇ, ਰੋਹਿਤ ਕੁਮਾਰ, ਸੰਦੀਪ ਕੁਮਾਰ ਨੂੰ ਦੂਜੇ, ਭਾਰਤੀ ਲੜਕੀਆਂ ਵਿੱਚੋਂ ਵਸਾਵੀ ਨੂੰ ਪਹਿਲੇ, ਵਰਖਾ ਰਾਣੀ, ਹਰਮਨਪ੍ਰੀਤ ਕੌਰ ਨੂੰ ਦੂਜੇ, ਅੰਤਰ ਰਾਸ਼ਟਰੀ ਪ੍ਰਤੀਯੋਗਿਤਾ ਲੜਕਿਆਂ ਵਿੱਚੋਂ ਚੋਕੋਰੁਗਮਾ ਇਨੋਟੈਂਡਾ ਨੂੰ ਪਹਿਲੇ ਅਤੇ ਇੰਟਰਨੈਸ਼ਨਲ ਲੜਕੀਆਂ ਵਿੱਚੋਂ ਡਿਵੋਥਾ ਸਾਂਗਾ ਨੂੰ ਪਹਿਲੇ ਤੇ ਇਸ਼ੇਨ ਨੂੰ ਦੂਜੇ ਸਥਾਨ ਦਾ ਜੇਤੂ ਐਲਾਨਿਆ ਗਿਆ।ਆਪਣੇ ਧੰਨਵਾਦੀ ਭਾਸ਼ਣ ਵਿੱਚ ਡਾਇਰੈਕਟਰ ਮੀਡੀਆ ਤੇ ਪਲਾਨਿੰਗ ਨੇ ਦੱਸਿਆ ਕਿ ਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਤੇ ਉਨ੍ਹਾਂ ਨੂੰ ਵੱਖ-ਵੱਖ ਪ੍ਰਦੇਸਾਂ ਅਤੇ ਦੇਸ਼ਾਂ ਦੇ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਹੋਰ ਵੱਡੇ ਪੱਧਰ ਤੇ ਸੱਭਿਆਚਾਰਕ ਮੇਲਿਆਂ ਦਾ ਆਯੋਜਨ ਕਰੇਗੀ। ਸਮਾਰੋਹ ਵਿੱਚ ਲਵਲੀਨ ਸੱਚਦੇਵਾ ਤੇ ਮਨਪ੍ਰੀਤ ਬਰਾੜ ਨੇ ਆਪਣੇ ਨਿਵੇਕਲੇ ਤੇ ਸ਼ਾਇਰਾਨਾ ਅੰਦਾਜ਼ ਵਿੱਚ ਖੂਬਸੂਰਤ ਮੰਚ ਸੰਚਾਲਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ ਘੈਂਟ ਅਫਸਰ ਦੀ ਪੰਜਾਬ ਵਾਪਸੀ, ਵੱਡੀ ਜ਼ਿੰਮੇਵਾਰੀ ਮਿਲਣ ਦੀ ਚਰਚਾ

0

Punjab News: punjab police ਦੇ ਘੈਂਟ ਅਫਸਰ ਮੰਨੇ ਜਾਂਦੇ
IPS Harprit Singh Sidhu ਦੀ ਮੁੜ ਪੰਜਾਬ ਵਾਪਸੀ ਹੋ ਗਈ ਹੈ। ਕੁਝ ਸਾਲ ਪਹਿਲਾਂ ਉਹ ਆਈਟੀਬੀਪੀ ਦੇ ਵਿੱਚ ਡੈਪੂਟੇਸ਼ਨ ਉਪਰ ਚਲੇ ਗਏ ਸਨ। 1992 ਬੈਂਚ ਦੇ ਆਈਪੀਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਦੀ ਪੰਜਾਬ ਵਾਪਸੀ ਤੋਂ ਬਾਅਦ ਹੁਣ ਉਨ੍ਹਾਂ ਨੂੰ ਸੂਬੇ ਵਿਚ ਵੱਡੀ ਜ਼ਿੰਮੇਵਾਰੀ ਮਿਲਣ ਦੀ ਚਰਚਾ ਚੱਲ ਪਈ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ

ਹਰਪ੍ਰੀਤ ਸਿੰਘ ਸਿੱਧੂ ਇੱਕ ਦਲੇਰ ਤੇ ਸਖਤ ਮਿਜ਼ਾਜ ਦੇ ਅਫਸਰ ਮੰਨੇ ਜਾਂਦੇ ਹਨ । ਉਹਨਾਂ ਵੱਲੋਂ ਮੌਜੂਦਾ ਸਮੇਂ ਆਮਦਨ ਤੋਂ ਬਾਅਦ ਜਾਇਜ਼ਾ ਬਣਾਉਣ ਦੇ ਦੋਸ਼ਾਂ ਹੇਠ ਜੇਲ ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਵੀ ਜਾਂਚ ਪੜਤਾਲ ਕੀਤੀ ਗਈ ਸੀ। ਹੁਣ ਦੇਖਣਾ ਇਹ ਰਹੇਗਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਹੜੀ ਨਵੀਂ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ

0

Punjab News:ਪੰਜਾਬ ਦੇ ਵਿਕਾਸ ਦੀ ਦਿਸ਼ਾ ਵਿੱਚ ਮਾਨ ਸਰਕਾਰ ਨੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਨਿਵੇਸ਼-ਅਨੁਕੂਲ ਨੀਤੀਆਂ ਦਾ ਹੀ ਨਤੀਜਾ ਹੈ ਕਿ ਹੁਣ ਬਹੁ-ਰਾਸ਼ਟਰੀ ਆਈ.ਟੀ. ਕੰਪਨੀ ਇਨਫੋਸਿਸ ਲਿਮਟਿਡ ਨੇ ਮੁਹਾਲੀ ਵਿੱਚ ਆਪਣੇ ਕਾਰੋਬਾਰ ਦਾ ਵਿਸਤਾਰ ਕਰਨ ਦਾ ਫ਼ੈਸਲਾ ਕੀਤਾ ਹੈ। ਕੰਪਨੀ ਇੱਥੇ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਿਵੇਸ਼ ਨਾਲ ਨਾ ਸਿਰਫ਼ ਪੰਜਾਬ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੇਗੀ, ਬਲਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਵੀ ਪ੍ਰਾਪਤ ਹੋਣਗੇ। ਅਨੁਮਾਨ ਹੈ ਕਿ ਇਸ ਪ੍ਰੋਜੈਕਟ ਨਾਲ 2,500 ਸਿੱਧੇ ਰੁਜ਼ਗਾਰ ਅਤੇ 210 ਅਸਿੱਧੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਕਦਮ ਪੰਜਾਬ ਨੂੰ ਉਦਯੋਗ ਅਤੇ ਤਕਨੀਕੀ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸਥਾਨ ਦਿਵਾਉਣ ਦੀ ਦਿਸ਼ਾ ਵਿੱਚ ਬਹੁਤ ਮਹੱਤਵਪੂਰਨ ਹੈ।ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਪ੍ਰਾਪਤੀ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਫੋਸਿਸ ਲਿਮਟਿਡ ਸਾਲ 2017 ਤੋਂ ਮੁਹਾਲੀ ਵਿੱਚ ਕੰਮ ਕਰ ਰਹੀ ਹੈ ਅਤੇ ਫਿਲਹਾਲ ਲਗਭਗ 900 ਕਰਮਚਾਰੀ ਇੱਥੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਕੰਪਨੀ ਹੁਣ ਆਪਣੇ ਕਾਰੋਬਾਰ ਦਾ ਦਾਇਰਾ ਵਧਾਉਂਦੇ ਹੋਏ ਸਥਾਨਕ ਨੌਜਵਾਨਾਂ ਅਤੇ ਪੇਸ਼ੇਵਰਾਂ ਨੂੰ ਹੋਰ ਮੌਕੇ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਸਬੂਤ ਹੈ, ਜਿਸ ਤਹਿਤ ਸੂਬੇ ਨੂੰ ਉਦਯੋਗਾਂ ਲਈ ਇੱਕ ਆਕਰਸ਼ਕ ਮੰਜ਼ਿਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਸਥਾਨਕ ਪ੍ਰਤਿਭਾਵਾਂ ਨੂੰ ਪਹਿਲ ਦੇਣ ਨਾਲ ਨਾ ਸਿਰਫ਼ ਰੁਜ਼ਗਾਰ ਵਧੇਗਾ, ਬਲਕਿ ਲਗਾਤਾਰ ਅਤੇ ਸੰਤੁਲਿਤ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ  ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਇਨਫੋਸਿਸ ਲਗਭਗ 3,00,000 ਵਰਗ ਫੁੱਟ ਉਸਾਰੀ ਖੇਤਰ ਵਿੱਚ ਅਤਿ-ਆਧੁਨਿਕ ਦਫ਼ਤਰ ਅਤੇ ਸਹਾਇਕ ਇਮਾਰਤਾਂ ਦਾ ਵਿਸਤਾਰ ਕਰੇਗੀ। ਇਸ ਉਸਾਰੀ ਦੀ ਸਭ ਤੋਂ ਖਾਸ ਗੱਲ ਇਹ ਹੋਵੇਗੀ ਕਿ ਇਹ ਪੂਰੀ ਤਰ੍ਹਾਂ ਵਾਤਾਵਰਣ-ਅਨੁਕੂਲ ਹੋਵੇਗੀ ਅਤੇ ਇਸ ਨੂੰ ਲੀਡ ਪਲੈਟੀਨਮ ਸਰਟੀਫਿਕੇਟ ਮਿਲੇਗਾ, ਜੋ ਗ੍ਰੀਨ ਬਿਲਡਿੰਗ ਲਈ ਸਰਵਉੱਚ ਮਾਪਦੰਡ ਹੈ। ਇਸ ਪੜਾਅ ਦਾ ਨਿਰਮਾਣ ਕਾਰਜ ਆਉਣ ਵਾਲੀ 5 ਨਵੰਬਰ ਨੂੰ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁਰੂ ਕੀਤਾ ਜਾਵੇਗਾ। ਅਨੁਮਾਨ ਹੈ ਕਿ ਸਾਰੀਆਂ ਨਿਯਮਤ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਤਿੰਨ ਸਾਲਾਂ ਵਿੱਚ ਇਹ ਪੜਾਅ ਪੂਰਾ ਹੋ ਜਾਵੇਗਾ। ਇਹ ਸਿਰਫ਼ ਇਮਾਰਤ ਦੀ ਉਸਾਰੀ ਨਹੀਂ, ਬਲਕਿ ਪੰਜਾਬ ਵਿੱਚ ਹਰੀ ਵਿਕਾਸ ਅਤੇ ਆਧੁਨਿਕ ਤਕਨੀਕੀ ਬੁਨਿਆਦੀ ਢਾਂਚੇ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਹੋਵੇਗਾ।ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਕੰਪਨੀ ਲਗਭਗ 4,80,000 ਵਰਗ ਫੁੱਟ ਖੇਤਰ ਵਿੱਚ ਹੋਰ ਵਿਸਤਾਰ ਕਰੇਗੀ। ਇਸ ਪੜਾਅ ਦੀ ਅਨੁਮਾਨਿਤ ਸਮਾਂ-ਸੀਮਾ ਪੰਜ ਸਾਲ ਹੈ। ਇਹ ਕਾਰਜ ਪਹਿਲੇ ਪੜਾਅ ਦੀ ਸਫਲਤਾਪੂਰਵਕ ਪੂਰਤੀ ਅਤੇ ਸਾਰੀਆਂ ਜ਼ਰੂਰੀ ਕਾਨੂੰਨੀ ਅਤੇ ਨਿਯਮਤ ਮਨਜ਼ੂਰੀਆਂ ਤੋਂ ਬਾਅਦ ਹੀ ਸ਼ੁਰੂ ਹੋਵੇਗਾ। ਇਸ ਨਾਲ ਇਹ ਯਕੀਨੀ ਹੋਵੇਗਾ ਕਿ ਵਿਕਾਸ ਯੋਜਨਾਵਾਂ ਕ੍ਰਮਬੱਧ, ਪਾਰਦਰਸ਼ੀ ਅਤੇ ਲੰਬੇ ਸਮੇਂ ਲਈ ਲਾਭਕਾਰੀ ਹੋਣ। ਇਸ ਦੋ-ਪੜਾਵੀ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਮੁਹਾਲੀ ਨਾ ਸਿਰਫ਼ ਪੰਜਾਬ, ਬਲਕਿ ਪੂਰੇ ਉੱਤਰ ਭਾਰਤ ਲਈ ਆਈ.ਟੀ. ਅਤੇ ਸੇਵਾ ਖੇਤਰ ਦਾ ਨਵਾਂ ਕੇਂਦਰ ਬਣ ਕੇ ਉੱਭਰੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਇਨਫੋਸਿਸ ਲਿਮਟਿਡ ਨੇ ਇਸ ਇਤਿਹਾਸਕ ਪ੍ਰੋਜੈਕਟ ਨੂੰ ਪੰਜਾਬ ਵਿੱਚ ਲਿਆਉਣ ਲਈ ਸੂਬਾ ਸਰਕਾਰ, ਇਨਵੈਸਟ ਪੰਜਾਬ ਅਤੇ ਜੀ.ਐਮ.ਏ.ਡੀ.ਏ. ਦੇ ਸਹਿਯੋਗ ਦੀ ਸ਼ਲਾਘਾ ਕੀਤੀ ਹੈ। ਕੰਪਨੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪ੍ਰਸਤਾਵਿਤ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣਗੇ। ਨਾਲ ਹੀ, ਇਸ ਪ੍ਰੋਜੈਕਟ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਲਮੀ ਪੱਧਰ ‘ਤੇ ਮੁਕਾਬਲਾ ਕਰਨ ਦੇ ਮੌਕੇ ਮਿਲਣਗੇ। ਇਹ ਪੰਜਾਬ ਨੂੰ ਤਕਨੀਕੀ ਅਤੇ ਉਦਯੋਗਿਕ ਦ੍ਰਿਸ਼ਟੀ ਤੋਂ ਹੋਰ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ।ਪ੍ਰੈੱਸ ਕਾਨਫਰੰਸ ਵਿੱਚ ਇਸ ਮੌਕੇ ‘ਤੇ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਅਮਿਤ ਢਾਕਾ (ਆਈ.ਏ.ਐਸ.), ਪੰਜਾਬ ਵਿਕਾਸ ਪ੍ਰੀਸ਼ਦ ਦੀ ਉਪ-ਪ੍ਰਧਾਨ ਸ੍ਰੀਮਤੀ ਸੀਮਾ ਬਾਂਸਲ, ਇਨਫੋਸਿਸ ਦੇ ਖੇਤਰੀ ਮੁਖੀ (ਬੁਨਿਆਦੀ ਢਾਂਚਾ) ਸ੍ਰੀ ਅਮੋਲ ਰਮੇਸ਼ ਕੁਲਕਰਨੀ ਅਤੇ ਬ੍ਰਾਂਚ ਡਿਵੈਲਪਮੈਂਟ ਸੈਂਟਰ ਦੇ ਮੁਖੀ ਡਾ. ਸਮੀਰ ਗੋਇਲ ਮੌਜੂਦ ਰਹੇ। ਇਹ ਮੌਜੂਦਗੀ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਸਰਕਾਰ ਉਦਯੋਗਾਂ ਅਤੇ ਨਿਵੇਸ਼ਕਾਂ ਨਾਲ ਭਾਈਵਾਲੀ ਨੂੰ ਪਹਿਲ ਦੇ ਰਹੀ ਹੈ। ਇਹ ਸਿਰਫ਼ ਨਿਵੇਸ਼ ਦਾ ਐਲਾਨ ਨਹੀਂ, ਬਲਕਿ ਪੰਜਾਬ ਨੂੰ ਆਤਮਨਿਰਭਰ, ਪ੍ਰਗਤੀਸ਼ੀਲ ਅਤੇ ਨੌਜਵਾਨਾਂ ਲਈ ਮੌਕਿਆਂ ਨਾਲ ਭਰਿਆ ਪ੍ਰਦੇਸ਼ ਬਣਾਉਣ ਦਾ ਠੋਸ ਸਬੂਤ ਹੈ। ਮਾਨ ਸਰਕਾਰ ਦਾ ਇਹ ਕਦਮ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਪ੍ਰਾਪਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

0

👉ਮਿਸ਼ਨ “ਚੜ੍ਹਦੀ ਕਲਾ” ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ: ਕੈਬਨਿਟ ਮੰਤਰੀ ਸੰਜੀਵ ਅਰੋੜਾ
Chandigarh News:ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ “ਚੜ੍ਹਦੀ ਕਲਾ” ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ।ਇਸ ਸਬੰਧ ਵਿੱਚ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼) ਸ਼੍ਰੀ ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਸ਼੍ਰੀ ਰਜਨੀਸ਼ ਜੈਨ ਨੇ ਨਿੱਜੀ ਤੌਰ `ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧੀਨ ਹਨ ਅਤੇ ਅਗਲੇ 2-3 ਦਿਨਾਂ ਵਿੱਚ ਡਿਲੀਵਰ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਦੀ ਕੀਮਤ ਲਗਭਗ 2.00 ਕਰੋੜ ਹੈ।ਉਨ੍ਹਾਂ ਅੱਗੇ ਕਿਹਾ ਕਿ ਦੋ ਕਰੋੜ ਤੋਂ ਵੱਧ ਦਾ ਯੋਗਦਾਨ ਟਰੈਕਟਰਾਂ ਦੇ ਰੂਪ ਵਿੱਚ ਦਿੱਤਾ ਗਿਆ ਹੈ। ਇਸ ਫਰਮ ਨੇ ਦਾਨ ਦੇ ਰੂਪ ਵਿੱਚ ਲਗਭਗ 4.5 ਕਰੋੜ ਰੁਪਏ ਖਰਚ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ

0

Punjab News:ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ ਮੇਲਾ, ਬਸੰਤ ਤਿਉਹਾਰ, ਕਪੂਰਥਲਾ ਹੈਰੀਟੇਜ ਫੈਸਟੀਵਲ, ਕਿਲਾ ਰਾਏਪੁਰ ਪੇਂਡੂ ਓਲੰਪਿਕ, ਨੇਚਰ ਫੈਸਟੀਵਲ, ਬਠਿੰਡਾ ਵਿਰਾਸਤੀ ਮੇਲਾ, ਪਟਿਆਲਾ ਹੈਰੀਟੇਜ ਫੈਸਟੀਵਲ, ਹੋਲਾ ਮੁਹੱਲਾ ਅਤੇ ਨਿਹੰਗ ਓਲੰਪਿਕ ਸਮੇਤ ਕਈ ਪ੍ਰਮੁੱਖ ਸੱਭਿਆਚਾਰਕ ਮੇਲੇ ਅਤੇ ਤਿਉਹਾਰ ਕਰਵਾਏ ਗਏ।

ਇਹ ਵੀ ਪੜ੍ਹੋ  ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

ਇਨ੍ਹਾਂ ਸਮਾਗਮਾਂ ਨੇ ਜਿੱਥੇ ਪੰਜਾਬ ਦੇ ਅਮੀਰ ਰੀਤੀ ਰਿਵਾਜ਼ ਨੂੰ ਪ੍ਰਦਰਸ਼ਿਤ ਕੀਤਾ ਉੱਥੇ ਹੀ ਘਰੇਲੂ ਅਤੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਆਕਰਸਿ਼ਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ।ਸੈਰ ਸਪਾਟਾ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ 2025 ਵਿੱਚ ਵੀ ਸਾਡੇ ਤਿਉਹਾਰ ਵੱਡੇ ਪੱਧਰ `ਉੱਤੇ ਮਨਾਏ ਜਾ ਰਹੇ ਹਨ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲਾ ਰਾਏਪੁਰ ਪੇਂਡੂ ਓਲੰਪਿਕ, ਪਟਿਆਲਾ ਹੈਰੀਟੇਜ ਫੈਸਟੀਵਲ, ਸ਼ਹੀਦ ਭਗਤ ਸਿੰਘ ਨਗਰ ਵਿੱਚ ਇਨਕਲਾਬ ਫੈਸਟੀਵਲ ਅਤੇ ਕਈ ਹੋਰ ਸਮਾਗਮਾਂ ਨਾਲ ਹੋਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ, ਨਵੰਬਰ 2025 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੇ ਬਲੀਦਾਨ ਅਤੇ ਸੰਦੇਸ਼ ਨੂੰ ਅੱਗੇ ਫੈਲਾਉਣ ਲਈ ਕਈ ਸਮਾਗਮਾਂ ਦੀ ਲੜੀ ਮਨਾਉਣ ਜਾ ਰਿਹਾ ਹੈ । ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਨੂੰ ਇਸ ਇਤਿਹਾਸਕ ਯਾਦਗਾਰ ਦੀ ਯੋਜਨਾਬੰਦੀ ਅਤੇ ਪ੍ਰਬੰਧਨ ਲਈ ਨੋਡਲ ਵਿਭਾਗ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ।ਸੌਂਦ ਨੇ ਕਿਹਾ,“ਪੰਜਾਬ ਸੰਤਾਂ, ਸ਼ਹੀਦਾਂ ਅਤੇ ਕਵੀਆਂ ਦੀ ਧਰਤੀ ਹੈ। ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਅਸੀਂ ਦੁਨੀਆ ਨੂੰ ਸਾਡੀ ਸੱਭਿਆਚਾਰਕ ਅਮੀਰੀ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਅਨੁਭਵ ਕਰਨ ਲਈ ਸੱਦਾ ਦਿੰਦੇ ਹਾਂ,”।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

0

👉ਹਰੇਕ ਯੋਗ ਹੜ੍ਹ ਪੀੜਤ ਲਈ ਮੁਆਵਜ਼ਾ ਯਕੀਨੀ ਬਣਾਉਣ ਲਈ ਕਿਹਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ।ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ।ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਰੋਸਾ ਬਹਾਲੀ ਦੇ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ।ਅਪਰਾਧ ਅਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

ਹੜ੍ਹਾਂ ਦੌਰਾਨ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਦੇ ਲਾਮਿਸਾਲ ਯੋਗਦਾਨ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਸਰਾਹਿਆ। ਉਨ੍ਹਾਂ ਪੰਜਾਬ ਪੁਲਿਸ ਦੇ ਅਮੀਰ ਵਿਰਸੇ ਦੀ ਤਾਰੀਫ਼ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਪੁਲਿਸ ਹਰ ਹੀਲੇ ਪੰਜਾਬ ਦਾ ਅਮਨ, ਤਰੱਕੀ ਤੇ ਖ਼ੁਸ਼ਹਾਲੀ ਦੀ ਰਾਖੀ ਜਾਰੀ ਰੱਖੇਗੀ।ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

0

👉ਅਧਿਕਾਰੀਆਂ ਨੂੰ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ
👉ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ।ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰੇਤ ਅਤੇ ਹੋਰ ਮਲਬੇ ਦੇ ਜਮ੍ਹਾਂ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਮੌਜੂਦਾ ਅਮਲੇ ਦੀ ਵਰਤੋਂ ਕਰਨ ਅਤੇ ਇਸ ਨੇਕ ਕਾਰਜ ਲਈ ਸਮਰਪਿਤ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਵਾਤਾਵਰਨ ਸੁਰੱਖਿਆ ਤੇ ਰੋਜ਼ਗਾਰ ਵੱਲ ਵੱਡਾ ਕਦਮ!ਮਾਨ ਸਰਕਾਰ ਨੇ ਲੋੜਵੰਦਾਂ ਨੂੰ ਵੰਡੇ ਈ-ਰਿਕਸ਼ਾ

ਭਗਵੰਤ ਸਿੰਘ ਮਾਨ ਨੇ ਡੇਂਗੂ, ਮਲੇਰੀਆ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ ‘ਤੇ ਫੌਗਿੰਗ ਕਰਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਮੁੱਖ ਮੰਤਰੀ ਨੇ ਇੰਜੀਨੀਅਰਿੰਗ ਸਟਾਫ ਨੂੰ ਨੁਕਸਾਨੀਆਂ ਗਈਆਂ ਜਨਤਕ ਜਾਇਦਾਦਾਂ ਅਤੇ ਨਿੱਜੀ ਜਾਇਦਾਦਾਂ, ਜਿਸ ਵਿੱਚ ਮਕਾਨ, ਦੁਕਾਨਾਂ ਅਤੇ ਹੋਰ ਢਾਂਚੇ ਸ਼ਾਮਲ ਹਨ, ਦਾ ਤੁਰੰਤ ਸਰਵੇਖਣ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਰਵੇਖਣ ਰਿਪੋਰਟ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਜਾਵੇ ਤਾਂ ਜੋ ਢੁਕਵੀਂ ਰਾਹਤ ਅਤੇ ਮੁਆਵਜ਼ੇ ਲਈ ਸੂਬਾ ਸਰਕਾਰ ਨੂੰ ਅੱਗੇ ਭੇਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਸਕੀਮਾਂ, ਸਟਰੀਟ ਲਾਈਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਜਾਂ ਖੱਡੇ ਭਰਨ ਦਾ ਕੰਮ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਤਰਜੀਹ ਦੇ ਅਧਾਰ ‘ਤੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਨ, ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਹਰੇਕ ਕੰਮ ਲਈ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਪਾਰਦਰਸ਼ਤਾ ‘ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਜਨਤਕ ਫੰਡਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਥਾਨਕ ਸੰਸਥਾਵਾਂ ਨੂੰ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਵਿੱਚ ਲੋਕਾਂ ਦੀ ਭਾਈਵਾਲੀ ਨੂੰ ਲਾਮਬੰਦ ਕਰਨ ਲਈ ਸਥਾਨਕ ਯੂਥ ਕਲੱਬਾਂ, ਐਨ.ਜੀ.ਓ. ਅਤੇ ਸਮਾਜਿਕ ਸੰਗਠਨਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ  ‘ਰੰਗਲਾ ਪੰਜਾਬ’ ਦੇ ਵਲ ਵਧਿਆ ਪੰਜਾਬ ਸਰਕਾਰ ਦਾ ਨਵਾਂ ਕਦਮ:₹125 ਕਰੋੜ ਨਾਲ ਪਿੰਡਾਂ ਵਿੱਚ ਬਣਨਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਤ ਅਤੇ ਪੁਨਰਵਾਸ ਗਤੀਵਿਧੀਆਂ ਦੇ ਤਾਲਮੇਲ ਵਿੱਚ ਸਹਾਇਤਾ ਲਈ ਵੱਖ-ਵੱਖ ਸ਼ਹਿਰੀ ਜ਼ੋਨਾਂ, ਖਾਸ ਕਰਕੇ ਵੱਡੇ ਕਸਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਚਾਰ ਅਤੇ ਸਹਾਇਤਾ ਲਈ ਇਨ੍ਹਾਂ ਨੋਡਲ ਅਫਸਰਾਂ ਦੇ ਨਾਮ ਅਤੇ ਸੰਪਰਕ ਨੰਬਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਰਿਪੋਰਟਿੰਗ ਅਤੇ ਤਸਦੀਕ ਵਿੱਚ ਸਹਾਇਤਾ ਲਈ ਪੈਸਕੋ ਦੇ ਸਾਬਕਾ ਸੈਨਿਕਾਂ ਨੂੰ ਸ਼ਾਮਲ ਕਰਨ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਸਬੰਧਤ ਨਗਰ ਨਿਗਮਾਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ ਲਈ ਜਵਾਬਦੇਹ ਬਣਾਇਆ ਜਾਵੇਗਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਆਪਣੇ ਜ਼ਿਲ੍ਹਿਆਂ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਗਏ ਨੁਕਸਾਨ ਦੀ ਰਿਪੋਰਟਿੰਗ ਅਤੇ ਮੁੜ ਵਸੇਬੇ ਦੇ ਕਾਰਜਾਂ ਦੀ ਨਿਗਰਾਨੀ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯਤਨਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਰੰਗਲਾ ਪੰਜਾਬ’ ਦੇ ਵਲ ਵਧਿਆ ਪੰਜਾਬ ਸਰਕਾਰ ਦਾ ਨਵਾਂ ਕਦਮ:₹125 ਕਰੋੜ ਨਾਲ ਪਿੰਡਾਂ ਵਿੱਚ ਬਣਨਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ

0

Punjab News:’ਰੰਗਲਾ ਪੰਜਾਬ’ – ਇਹ ਸਿਰਫ ਦੋ ਸ਼ਬਦ ਨਹੀਂ, ਬਲਕਿ ਹਰ ਪੰਜਾਬੀ ਦਾ ਸੁਪਨਾ ਹੈ। ਇੱਕ ਅਜਿਹਾ ਪੰਜਾਬ, ਜਿੱਥੇ ਹਰ ਪਾਸੇ ਖੁਸ਼ਹਾਲੀ ਹੋਵੇ, ਵਿਕਾਸ ਹੋਵੇ ਅਤੇ ਹਰ ਪਿੰਡ ਖੁਦ ਤੇ ਮਾਣ ਮਹਿਸੂਸ ਕਰੇ। ਇਸ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ, ਪੰਜਾਬ ਦੀ ਮਾਨ ਸਰਕਾਰ ਨੇ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ₹125 ਕਰੋੜ ਦੀ ਲਾਗਤ ਨਾਲ 500 ਨਵੇਂ ਆਧੁਨਿਕ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ (ਆਮ ਸੇਵਾ ਕੇਂਦਰ) ਬਣਾਉਣ ਦੀ ਘੋਸ਼ਣਾ ਕੀਤੀ ਗਈ ਹੈ। ਇਹ ਸਿਰਫ ਇੱਟਾਂ ਅਤੇ ਸੀਮੇਂਟ ਦੀਆਂ ਇਮਾਰਤਾਂ ਨਹੀਂ ਹਨ, ਬਲਕਿ ਇਹ ਪਿੰਡਾਂ ਦੀ ਤਕਦੀਰ ਬਦਲਣ ਦੀ ਨੀਂਹ ਹਨ। ਪਿੰਡੀ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 2,800 ਤੋਂ ਜ਼ਿਆਦਾ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇੱਕ ਪੰਚਾਇਤ ਘਰ ਅਤੇ ਇੱਕ ਸਾਧਾਰਨ ਸੇਵਾ ਕੇਂਦਰ ਹੋਵੇਗਾ, ਜੋ ਕ੍ਰਮਵਾਰ ਮੀਟਿੰਗਾਂ ਅਤੇ ਡਿਜਿਟਲ ਸੇਵਾਵਾਂ ਦੀ ਡਿਲੀਵਰੀ ਲਈ ਬੁਨਿਆਦੀ ਢਾਂਚੇ ਦੀ ਕਮੀ ਨੂੰ ਦੂਰ ਕਰੇਗਾ। ਮੁੱਖਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਤੋਂ ਇਸ ਪਰਿਯੋਜਨਾ ਦਾ ਸ਼ੁਭਾਰੰਭ ਕੀਤਾ ਸੀ | ਉਨ੍ਹਾਂ ਨੇ ਆਸ਼ਾ ਪ੍ਰਗਟ ਕੀਤੀ ਕਿ ਪੰਚਾਇਤ ਘਰ ਪੰਚਾਇਤਾਂ ਨੂੰ ਇੱਕ ਸਾਥ ਆਉਣ ਅਤੇ ਆਪਣੇ ਪਿੰਡਾਂ ਦੀ ਬਿਹਤਰੀ ਲਈ ਸਾਮੂਹਿਕ ਨਿਰਣੇ ਲੈਣ ਲਈ ਇੱਕ ਉਪਯੁਕਤ ਮੰਚ ਪ੍ਰਦਾਨ ਕਰਨਗੇ। ਡਿਜਿਟਲ ਬੁਨਿਆਦੀ ਢਾਂਚੇ ਦੇ ਮਹੱਤਵ ਤੇ ਪ੍ਰਕਾਸ਼ ਪਾਉਂਦਿਆਂ, ਸੋਂਦ ਨੇ ਅੱਗੇ ਕਿਹਾ ਕਿ ਸਾਧਾਰਨ ਸੇਵਾ ਕੇਂਦਰ ਪਿੰਡੀ ਨਾਗਰਿਕਾਂ ਲਈ ਸਰਕਾਰੀ ਯੋਜਨਾਵਾਂ ਲਈ ਪੰਜੀਕਰਣ, ਸ਼ਿਕਸ਼ਣਿਕ ਸੰਸਥਾਵਾਂ ਵਿੱਚ ਪ੍ਰਵੇਸ਼, ਆਧਾਰ ਕਾਰਡ, ਪਾਸਪੋਰਟ ਅਤੇ ਕਈ ਹੋਰ ਸੇਵਾਵਾਂ ਨੂੰ ਸੁਗਮ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ  ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਖਰੜ ਮੰਡੀ ਅਤੇ ਤਹਿਸੀਲ ਦਫ਼ਤਰ ਦਾ ਦੌਰਾ ਕੀਤਾ

ਇੱਕ ਪੰਚਾਇਤ ਘਰ ਦੇ ਨਿਰਮਾਣ ਦੀ ਲਾਗਤ ₹20 ਲੱਖ ਹੋਵੇਗੀ, ਜਦਕਿ ਇੱਕ ਸਾਧਾਰਨ ਸੇਵਾ ਕੇਂਦਰ ₹5 ਲੱਖ ਦੀ ਲਾਗਤ ਨਾਲ ਬਣਾਇਆ ਜਾਵੇਗਾ।ਇਹ ਪਰਿਯੋਜਨਾ ਸਿਰਫ਼ ਸੁਵਿਧਾਵਾਂ ਦੀ ਗੱਲ ਨਹੀਂ ਕਰਦੀ , ਬਲਕਿ ਇਹ ਪਿੰਡਾਂ ਦੇ ਆਤਮ- ਸੰਮਾਨ ਨੂੰ ਵੀ ਵਧਾਉਂਦੀ ਹੈ। ਜਦੋਂ ਪਿੰਡਾਂ ਵਿੱਚ ਆਧੁਨਿਕ ਸੁਵਿਧਾਵਾਂ ਅਤੇ ਸਾਫ-ਸੁਥਰੇ ਕੇਂਦਰ ਹੋਣਗੇ, ਤਾਂ ਲੋਕਾਂ ਨੂੰ ਲਗੇਗਾ ਕਿ ਸਰਕਾਰ ਉਨ੍ਹਾਂ ਦੇ ਵਿਕਾਸ ਲਈ ਗੰਭੀਰ ਹੈ। ਇਹ ਪਿੰਡਾਂ ਨੂੰ ‘ਸਮਾਰਟ’ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਮਾਨ ਸਰਕਾਰ ਦਾ ਇਹ ਫੈਸਲਾ ‘ਰੰਗਲਾ ਪੰਜਾਬ’ ਦੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮੀਲ ਪੱਥਰ ਹੈ। ਇਹ ਦਰਸਾਉਂਦਾ ਹੈ ਕਿ ਸਰਕਾਰ ਕੇਵਲ ਵੱਡੇ ਸ਼ਹਿਰਾਂ ‘ਤੇ ਹੀ ਧਿਆਨ ਕੇਂਦ੍ਰਿਤ ਨਹੀਂ ਕਰ ਰਹੀ, ਬਲਕਿ ਪਿੰਡਾਂ ਦੇ ਵਿਕਾਸ ਨੂੰ ਵੀ ਪ੍ਰਾਥਮਿਕਤਾ ਦੇ ਰਹੀ ਹੈ। ਇਹ ਪਿੰਡਾਂ ਨੂੰ ਸਸ਼ਕਤ ਅਤੇ ਆਤਮਨਿਰਭਰ ਬਣਾਉਣ ਦਾ ਇੱਕ ਸੱਚਾ ਪ੍ਰਯਾਸ ਹੈ। ਜਿਸ ਨਾਲ ਜ਼ਮੀਨੀ ਸਤਰ ‘ਤੇ ਲੋਕਤੰਤਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਸਸ਼ਕਤ ਹੋਵੇਗਾ। ਮਾਨ ਸਰਕਾਰ ਦੀ ਇਹ ਪਹਿਲ ਇਹ ਯਕੀਨੀ ਬਣਾਵੇਗੀ ਕਿ ਪੰਚਾਇਤਾਂ ਕੋਲ ਇੱਕ ਸੰਮਾਨਜਨਕ ਅਤੇ ਆਧੁਨਿਕ ਜਗ੍ਹਾ ਹੋਵੇ, ਜਿੱਥੇ ਉਹ ਬੈਠ ਕੇ ਆਪਣੇ ਪਿੰਡ ਦੇ ਵਿਕਾਸ ਲਈ ਯੋਜਨਾਵਾਂ ਬਣਾ ਸਕਣ। ਇਹ ਪਿੰਡਾਂ ਵਿੱਚ ਨਿਰਣੇ ਲੈਣ ਦੀ ਪ੍ਰਕਿਰਿਆ ਨੂੰ ਵੱਧ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਵੇਗਾ। ਇਹ ਪੰਜਾਬ ਦੇ ਪਿੰਡਾਂ ਲਈ ਇੱਕ ਨਵੀਂ ਉਮੀਦ ਅਤੇ ਗੌਰਵ ਦਾ ਪ੍ਰਤੀਕ ਹੈ।ਇਸ ਨਾਲ ਪਿੰਡਾਂ ਵਿੱਚ ਡਿਜਿਟਲ ਇਨਕਲਾਬ ਆਵੇਗਾ , ਇਨ੍ਹਾਂ ਨਵੇਂ ਪੰਚਾਇਤ ਘਰਾਂ ਦੇ ਨਾਲ-ਨਾਲ ‘ਕਾਮਨ ਸਰਵਿਸ ਸੈਂਟਰ’ (ਆਮ ਸੇਵਾ ਕੇਂਦਰ) ਵੀ ਬਣਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਵਾਤਾਵਰਨ ਸੁਰੱਖਿਆ ਤੇ ਰੋਜ਼ਗਾਰ ਵੱਲ ਵੱਡਾ ਕਦਮ!ਮਾਨ ਸਰਕਾਰ ਨੇ ਲੋੜਵੰਦਾਂ ਨੂੰ ਵੰਡੇ ਈ-ਰਿਕਸ਼ਾ

ਇਹ ਕੇਂਦਰ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਸਰਕਾਰੀ ਸੇਵਾਵਾਂ, ਡਿਜਿਟਲ ਸਾਖਰਤਾ ਅਤੇ ਹੋਰ ਆਨਲਾਈਨ ਸੁਵਿਧਾਵਾਂ ਨੂੰ ਸੁਲਭ ਬਣਾਉਣਗੇ। ਇਹ ਕੇਂਦਰ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਦੇਣਗੇ। ਇਹ ਕਦਮ ਪਿੰਡ ਅਤੇ ਸ਼ਹਿਰੀ ਖੇਤਰਾਂ ਦੇ ਵਿੱਚ ਦੇ ਡਿਜਿਟਲ ਅੰਤਰ ਨੂੰ ਘਟ ਕਰੇਗਾ। ਇਹ ਕੇਂਦਰ ਪਿੰਡਾਂ ਵਿੱਚ ਹੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਉਣਗੇ। ਇਸ ਨਾਲ ਪਿੰਡ ਦੇ ਲੋਕ ਆਸਾਨੀ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਉਠਾ ਪਾਉਣਗੇ ਅਤੇ ਉਨ੍ਹਾਂ ਦਾ ਜੀਵਨ ਸਰਲ ਹੋ ਜਾਵੇਗਾ। ਇਹ ਉਹ ਕੇਂਦਰ ਹੋਣਗੇ ਜਿੱਥੇ ਪਿੰਡ ਦੇ ਲੋਕ ਆਪਣੇ ਭਵਿੱਖ ਦੀ ਯੋਜਨਾ ਬਣਾਉਣਗੇ, ਜਿੱਥੇ ਉਨ੍ਹਾਂ ਨੂੰ ਮਹਿਸੂਸ ਹੋਵੇਗਾ ਕਿ ਸਰਕਾਰ ਉਨ੍ਹਾਂ ਦੀ ‘ਆਪਣੀ’ ਹੈ। ਇਹ ਕਦਮ ‘ਆਪ’ ਸਰਕਾਰ ਦੀ ਉਸ ਸੋਚ ਨੂੰ ਦਰਸਾਉਂਦਾ ਹੈ, ਜਿੱਥੇ ਵਿਕਾਸ ਸਿਰਫ ਸ਼ਹਿਰਾਂ ਤੱਕ ਸੀਮਤ ਨਹੀਂ, ਬਲਕਿ ਹਰ ਪਿੰਡ, ਹਰ ਗਲੀ ਤੱਕ ਪਹੁੰਚਣਾ ਚਾਹੀਦਾ ਹੈ।ਇਹ ਪਰਿਯੋਜਨਾ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਹੈ, ਬਲਕਿ ਇਹ ਪੰਜਾਬ ਨੂੰ ਫਿਰ ਤੋਂ ਉਸਦਾ ਮਾਣ ਵਾਪਸ ਦਿਲਾਉਣ ਦਾ ਸੁਪਨਾ ਹੈ। ਇਹ ਸੁਪਨਾ ਹੈ ਕਿ ਪੰਜਾਬ ਦਾ ਹਰ ਪਿੰਡ ਆਤਮ-ਨਿਰਭਰ ਬਣੇ, ਹਰ ਪਿੰਡ ਵਿੱਚ ਆਧੁਨਿਕ ਸੁਵਿਧਾਵਾਂ ਹੋਣ, ਅਤੇ ਹਰ ਪਿੰਡ ਦਾ ਵਿਅਕਤੀ ਖੁਦ ਤਾਕਤਵਰ ਮਹਿਸੂਸ ਕਰੇ। ਮਾਨ ਸਰਕਾਰ ਦਾ ਇਹ ਫੈਸਲਾ ਇਹ ਦਿਖਾਉਂਦਾ ਹੈ ਕਿ ਉਹ ਸਿਰਫ਼ ਵੱਡੇ ਸ਼ਹਿਰਾਂ ਦੇ ਵਿਕਾਸ ਤੇ ਧਿਆਨ ਨਹੀਂ ਦੇ ਰਹੇ, ਬਲਕਿ ਅਸਲੀ ਪੰਜਾਬ, ਯਾਨੀ ਪਿੰਡਾਂ ਦੀ ਤਰਫ਼ ਵੀ ਦੇਖ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਇਹ ਪਿੰਡ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਨਵੀਂ ਉਮੀਦ ਜਗਾਉਂਦਾ ਹੈ। ਮਾਨ ਸਰਕਾਰ ਦਾ ਇਹ ਇੱਕ ਅਜਿਹਾ ਕਦਮ ਹੈ ਜੋ ਪੰਜਾਬ ਨੂੰ ਫਿਰ ਤੋਂ ਮੁਸਕਰਾਉਂਦਾ ਹੋਇਆ, ਆਤਮਵਿਸ਼ਵਾਸੀ ਅਤੇ ਪ੍ਰਗਤੀਸ਼ੀਲ ਬਣਾਵੇਗਾ। ਇਹ ਇੱਕ ਨਵਾਂ ਅਧਿਆਇ ਹੈ, ਜੋ ਇਹ ਸਾਬਤ ਕਰਦਾ ਹੈ ਕਿ ਪੰਜਾਬ ਅੱਗੇ ਵਧ ਰਿਹਾ ਹੈ, ਅਤੇ ਉਹ ਵੀ ਆਪਣੀਆਂ ਜੜ੍ਹਾਂ ਨੂੰ ਮਜ਼ਬੂਤ ਕਰਦਿਆਂ ਹੋਇਆ ਅਤੇ ਇਹ ਸਭ ਮਾਨ ਸਰਕਾਰ ਦੀ ਵਜ਼ਹ ਨਾਲ ਸੰਭਵ ਹੋ ਪਾਇਆ ਹੈ, ਇਹ ਇੱਕ ਅਜਿਹਾ ਫੈਸਲਾ ਹੈ ਜੋ ਦਰਸਾਉਂਦਾ ਹੈ ਕਿ ‘ਰੰਗਲਾ ਪੰਜਾਬ’ ਦਾ ਸੁਪਨਾ ਸ਼ਹਿਰਾਂ ਤੋਂ ਨਹੀਂ, ਬਲਕਿ ਹਰ ਇੱਕ ਪਿੰਡ ਦੇ ਵਿਕਾਸ ਤੋਂ ਸ਼ੁਰੂ ਹੋਵੇਗਾ। ਇਹ ਕਦਮ ਪਿੰਡਾਂ ਨੂੰ ਕੇਵਲ ਰਹਿਣ ਦੀ ਥਾਂ ਨਹੀਂ, ਬਲਕਿ ਵਿਕਾਸ ਅਤੇ ਪ੍ਰਗਤੀ ਦਾ ਕੇਂਦਰ ਬਣਾਵੇਗਾ, ਜਿੱਥੇ ਲੋਕਤੰਤਰ ਦੀਆਂ ਜੜ੍ਹਾਂ ਹੋਰ ਵੀ ਮਜ਼ਬੂਤ ਹੋਣਗੀਆਂ ਅਤੇ ਹਰ ਪਿੰਡ ਨੂੰ ਸਰਕਾਰੀ ਸੁਵਿਧਾਵਾਂ ਦਾ ਫਾਇਦਾ ਉਸਦੀ ਦਹਿਲੀਜ਼ ਤੇ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906390