Sunday, May 17, 2026
Home Blog Page 436

ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿੱਚ ਅਧਿਆਪਕਾਂ ਲਈ ਵਰਕਸ਼ਾਪ ਦਾ ਆਯੋਜਨ

0

Bathinda News: ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਵਿਖੇ ਸੀ.ਬੀ.ਐਸ.ਈ ਵੱਲੋਂ ਅਧਿਆਪਕਾਂ ਲਈ ਆਰਟੀਫੀਸ਼ਲ ਇੰਟੈਲੀਜੈਂਸ (AI) ਦੀ ਵਰਤੋਂ ਦੇ ਵਿਸ਼ੇ ‘ਤੇ ਇੱਕ ਵਿਸ਼ੇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਦੇ ਵੱਧ ਰਹੇ ਮਹੱਤਵ ਅਤੇ ਸਿੱਖਿਆ ਵਿਧੀ ਵਿਚ ਇਸ ਦੀ ਕਾਰਗਰ ਭੂਮਿਕਾ ਬਾਰੇ ਜਾਣੂ ਕਰਵਾਉਣਾ ਸੀ। ਇਸ ਪੋ੍ਰਗਰਾਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਸਮਾਰੋਹ ਨਾਲ ਹੋਈ।

ਇਹ ਵੀ ਪੜ੍ਹੋ  ਹਰਿਆਣਾ ਦੇ ਵਿੱਚ ਔਰਤਾਂ ਨੂੰ 2100-2100 ਰੁਪਏ ਮਹੀਨਾ ਦੇਣ ਦੀ ਸਕੀਮ ਹੋਈ ਸ਼ੁਰੂ

ਇਸ ਤੋ ਬਾਅਦ ਸਕੂਲ ਦੀ ਸਮੁੱਚੀ ਮੈਨੇਜਮੈਂਟ ਵੱਲੋ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਦੁਆਰਾ ਆਏ ਹੋਏ ਰੀਸੋਰਸ ਪਰਸਨ ਮੈਡਮ ਸਿ਼ਮਪੀ , ਮੈਡਮ ਮਿਨਾਕਸ਼ੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਅਧਿਆਪਨ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ, ਰੁਚੀਕਰ ਅਤੇ ਵਿਆਕਤੀਗਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵਗੀ। ਇਸ ਕਰਕੇ ਅਧਿਆਪਕਾਂ ਨੂੰ ਸਮੇਂ ਦੇ ਨਾਲ—ਨਾਲ ਨਵੀਨ ਤਕਨਾਲੋਜੀ ਨਾਲ ਜਾਣੂ ਹੋਣਾ ਬਹੁਤ ਜਰੂਰੀ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਰਕਸ਼ਾਪ ਵਿੱਚ ਆਏ ਹੋਏ ਰੀਸੋਰਸ ਪਰਸਨ ਨੇ ਦਿਖਾਇਆ ਕਿ ਕਿਵੇਂ (AI ) ਟੂਲਜ਼ ਦੀ ਸਹਾਇਤਾ ਨਾਲ ਪਾਠ ਯੋਜਨਾ ਤਿਆਰ ਕੀਤੀ ਜਾ ਸਕਦੀ ਹੈ, ਮੁਲਾਂਕਣ ਪ੍ਰਕਿਰਿਆ ਆਸਾਨ ਬਣਾਈ ਜਾ ਸਕਦੀ ਹੈ,ਅਤੇ ਬੱਚਿਆਂ ਦੇ ਵਿਅਕਤੀਗਤ ਸਿੱਖਣ ਪੱਧਰ ਅਨੁਸਾਰ ਸਹੂਲਤ ਪਾਈ ਜਾ ਸਕਦੀ ਹੈ। ਸਕੂਲ ਪ੍ਰਬੰਧਕਾਂ ਨੇ ਵੀ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਨਵੀਂ ਤਕਨਾਲੋਜੀ ਨਾਲ ਜੋੜਿਆ ਜਾਵੇਗਾ । ਅੰਤ ਵਿੱਚ ਆਏ ਹੋਏ ਰੀਸੋਰਸ ਪਰਸਨ ਦਾ ਸਨਮਾਨ ਚਿੰਨ੍ਹ ਦੇ ਕੇ ਸਤਿਕਾਰ ਪ੍ਰਗਟ ਕੀਤਾ ਗਿਆ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ

0

ਬੰਦੀ ਸਿੰਘਾਂ ਨਾਲ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਬੇਇਨਸ਼ਾਫੀ ਦੀ ਕੀਤੀ ਕਰੜੀ ਨਿੰਦਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਮਾਤਾ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ।ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਜਿਨ੍ਹਾਂ ਨੇ ਪੰਥਕ ਪੱਧਰ ‘ਤੇ ਆਪਣੀ ਸ਼ਖ਼ਸੀਅਤ ਅਤੇ ਸੰਘਰਸ਼ ਰਾਹੀਂ ਅਹਿਮ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ  ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

ਪਰੰਤੂ ਅਫਸੋਸ ਹੈ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਭਾਰੀ ਨਾਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਬੇਇਨਸਾਫੀ ਸਪਸ਼ਟ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਇਹ ਵੀ ਪੜ੍ਹੋ  ਹਰਿਆਣਾ ਦੇ ਵਿੱਚ ਔਰਤਾਂ ਨੂੰ 2100-2100 ਰੁਪਏ ਮਹੀਨਾ ਦੇਣ ਦੀ ਸਕੀਮ ਹੋਈ ਸ਼ੁਰੂ

ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਜੀ ਨਾਲ ਮਿਲ ਸਕਣ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ।ਪ੍ਰਧਾਨ ਐਡਵੋਕੇਟ ਧਾਮੀ ਦੇ ਨਾਲ ਇਸ ਮੌਕੇ ਕਈ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੰਬੇ ਸਮੇਂ ਤੋਂ ਚੱਲ ਰਹੇ ਕੇਸਾਂ ਦਾ ਜਲਦ ਨਿਪਟਾਰਾ ਕਰਨਾ ਬਣਾਇਆ ਜਾਵੇ ਯਕੀਨੀ:ਏ.ਡੀ.ਸੀ.

0

Bathinda News:ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਗਠਿਤ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਸਾਲ 2025-26 ਤਹਿਤ ਦੂਜੀ ਤਿਮਾਹੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਮੀਟਿੰਗ ਦੌਰਾਨ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਹੋਏ ਵੱਖ-ਵੱਖ  ਅਦਾਲਤਾਂ ਵਿੱਚ ਅਤੇ ਐੱਸ.ਐੱਸ.ਪੀ. ਦਫਤਰ ਵਿਖੇ ਚੱਲ ਰਹੇ ਕੇਸ਼ਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਇਹ ਵੀ ਪੜ੍ਹੋ  ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

ਇਸ ਦੌਰਾਨ ਉਨ੍ਹਾਂ ਐੱਸ.ਐੱਸ.ਪੀ. ਦਫਤਰ ਵਿਖੇ ਚੱਲ ਰਹੇ ਜੇਰੇ ਤਫਤੀਸ਼ ਕੇਸਾਂ ਦੀ ਸਮੀਖਿਆ ਕਰਨ ਉਪਰੰਤ ਆਦੇਸ਼ ਦਿੱਤੇ ਗਏ ਕਿ ਲੰਬੇ ਸਮੇਂ ਤੋਂ ਚੱਲ ਰਹੇ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ. ਬਰਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਕੇਸਾਂ ਦੇ ਜਲਦ ਨਿਪਟਾਰੇ ਲਈ ਮੁੱਖ ਦਫਤਰ ਪਾਸੋਂ ਫੰਡਜ਼ ਦੀ ਮੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

ਇਸ ਮੌਕੇ ਮੈਡਮ ਹਰਸ਼ਿਤ ਸ਼ਰਮਾ ਆਈ.ਏ.ਐਸ (ਅੰਡਰ ਟ੍ਰੇਨਿੰਗ), ਸਹਾਇਕ ਕਮਿਸ਼ਨਰ (ਜ)ਗਗਨਦੀਪ ਸਿੰਘ, ਮੁੱਖ ਮੰਤਰੀ ਖੇਤਰੀ ਅਫ਼ਸਰ ਰਮਨਦੀਪ ਸਿੰਘ, ਵਿਧਾਇਕ ਬਠਿੰਡਾ (ਸ਼ਹਿਰੀ) ਦੇ ਨੁਮਾਇੰਦੇ ਸ਼੍ਰੀ ਜਗਦੀਸ਼ ਸਿੰਘ ਬੜੈਂਚ,ਖੇਤਰੀ ਪ੍ਰੋਜੈਕਟ ਡਾਇਰੈਕਟਰ ਮਗਸੀਪਾ ਖੇਤਰੀ ਕੇਂਦਰ ਬਠਿੰਡਾ ਓਮ ਪ੍ਰਕਾਸ਼, ਜ਼ਿਲ੍ਹਾ ਅਟਾਰਨੀ ਬਠਿੰਡਾ ਦਲਜੀਤ ਸ਼ਰਮਾ,ਡੀ.ਐਸ.ਪੀ.(ਸਪੈਸ਼ਲ ਕਰਾਈਮ) ਕਰਮਜੀਤ ਸਿੰਘ,ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਸ਼ੋਕ ਕੁਮਾਰ,ਜਸਵੀਰ ਸਿੰਘ ਪ੍ਰਿੰਸੀਪਲ,ਨਰਿੰਦਰ ਸਿੰਘ ਬਸੀ,ਦਿਲਬਾਗ ਸਿੰਘ ਅਤੇ ਸ਼੍ਰੀਮਤੀ ਰੈਨੂੰ ਬਾਲਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਵਧੀਕ ਡਿਪਟੀ ਕਮਿਸ਼ਨਰ

0

Bathinda News:ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਾਉਣੀ 2025 ਦੌਰਾਨ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਬਠਿੰਡਾ ਸਬ-ਡਵੀਜ਼ਨਲ ਦੇ ਕਲਸਟਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬ-ਡਵੀਜ਼ਨਲ ਬਠਿੰਡਾ ਦੇ ਚਾਰ ਬਲਾਕਾਂ (ਬਲਾਕ ਨਥਾਣਾ, ਗੋਨਿਆਣਾ, ਬਠਿੰਡਾ ਅਤੇ ਸੰਗਤ) ਦੇ 127 ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਨਿਯੁਕਤ ਕੀਤੇ ਗਏ 127 ਕਲਸਟਰ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਕਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ  Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

ਇਸ ਤੋਂ ਇਲਾਵਾ ਪਰਾਲੀ ਸਾੜਣ ਨਾਲ ਮਨੁੱਖੀ ਸਿਹਤ ‘ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇ।ਇਸ ਦੌਰਾਨ ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਸ੍ਰੀ ਸੁਖਬੀਰ ਸਿੰਘ ਸੋਢੀ ਫੀਲਡ ਅਫ਼ਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਜੀਤ ਵਿਰਕ, ਨੋਡਲ ਅਫਸਰ ਸਬ ਡਵੀਜ਼ਨ ਸ਼੍ਰੀ ਨਵਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

0

👉74 ਕਰੋੜ ਰੁਪਏ ਦੀ ਇਹ ਪਹਿਲਕਦਮੀ ਹੜ੍ਹ ਪ੍ਰਭਾਵਿਤ 5 ਲੱਖ ਏਕੜ ਰਕਬੇ ਦੀਆਂ ਲੋੜਾਂ ਨੂੰ ਪੂਰਾ ਕਰਦਿਆਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
👉⁠ਪੰਜਾਬ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ ‘ਤੇ 60,000 ਕੁਇੰਟਲ ਤੋਂ ਵੱਧ ਕਣਕ ਦਾ ਬੀਜ ਵੀ ਹੋਵੇਗਾ ਉਪਲੱਬਧ: ਖੇਤੀਬਾੜੀ ਮੰਤਰੀ
punjab News:ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ।ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈਸ ਕਾਨਫਰੰਸ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਵੀ ਮੌਜੂਦ ਸਨ।ਸ. ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ ‘ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼ ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਝੋਨੇ, ਨਰਮੇ ਅਤੇ ਮੱਕੀ ਦੀ ਖੜ੍ਹੀ ਫਸਲ ਤਬਾਹ ਹੋ ਗਈ ਅਤੇ ਵੱਡੀ ਗਿਣਤੀ ਕਿਸਾਨਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਿਆ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫਤ ਵੰਡਣ ਲਈ ਪਨਸੀਡ ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

ਉਨ੍ਹਾਂ ਦੱਸਿਆ ਕਿ ਮੁਫ਼ਤ ਬੀਜਾਂ ਵਾਸਤੇ ਅਰਜ਼ੀਆਂ ਦੇਣ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਜਲਦੀ ਪ੍ਰਮੁੱਖ ਮੀਡੀਆ ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਸਿਫ਼ਾਰਸ਼ ਕੀਤੇ ਗਏ ਕਣਕ ਦੇ ਬੀਜ ਜਿਨ੍ਹਾਂ ਵਿੱਚ ਪੀ.ਬੀ.ਡਬਲਿਊ 826, ਪੀ.ਬੀ.ਡਬਲਿਊ 869, ਪੀ.ਬੀ.ਡਬਲਿਊ. 824, ਪੀ.ਬੀ.ਡਬਲਿਊ 803, ਪੀ.ਬੀ.ਡਬਲਿਊ 766, ਪੀ.ਬੀ.ਡਬਲਿਊ 725, ਪੀ.ਬੀ.ਡਬਲਿਊ 677, ਪੀ.ਬੀ.ਡਬਲਿਊ 771, ਪੀ.ਬੀ.ਡਬਲਿਊ 757, ਪੀ.ਬੀ.ਡਬਲਿਊ 752, ਪੀ.ਬੀ.ਡਬਲਿਊ ਜ਼ਿੰਕ 2, ਪੀ.ਬੀ.ਡਬਲਿਊ 1 ਚਪਾਤੀ, ਪੀ.ਬੀ.ਡਬਲਿਊ 1 ਜ਼ੈਡ.ਐਨ, ਡੀ.ਬੀ.ਡਬਲਿਊ. 222, ਡੀ.ਬੀ.ਡਬਲਿਊ. 187, ਐਚਡੀ 3226, ਐਚਡੀ 3086, ਉਨਤ ਪੀਬੀਡਬਲਿਊ 343, ਉਨਤ ਪੀਬੀਡਬਲਿਊ 550 ਸ਼ਾਮਲ ਹਨ, ਕਿਸਾਨਾਂ ਨੂੰ ਵੰਡੇ ਜਾਣਗੇ।ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਮੁਫ਼ਤ ਵੰਡ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ 50 ਫੀਸਦ ਸਬਸਿਡੀ ਭਾਵ 2,000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 60,871 ਕੁਇੰਟਲ ਕਣਕ ਦਾ ਬੀਜ ਵੀ ਪ੍ਰਦਾਨ ਕਰੇਗੀ। ਇਸ ਪਹਿਲਕਦਮੀ ਦਾ ਉਦੇਸ਼ ਗੁਣਵੱਤਾ ਵਾਲਾ ਬੀਜ ਕਿਫਾਇਤੀ ਕੀਮਤ ‘ਤੇ ਆਸਾਨੀ ਨਾਲ ਉਪਲਬਧ ਕਰਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨਾ ਹੈ।ਕਿਸਾਨ ਭਾਈਚਾਰੇ ਨਾਲ ਡਟ ਕੇ ਖੜ੍ਹਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਦ੍ ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਕੁਦਰਤ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹਨਾ ਸਾਡਾ ਨੈਤਿਕ ਫਰਜ਼ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸਾਉਣੀ ਦੀਆਂ ਫਸਲਾਂ ਦੇ ਨੁਕਸਾਨ ਕਰਕੇ ਕਿਸਾਨ ਅਗਲੇ ਸੀਜ਼ਨ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਖੁਦ ਨੂੰ ਸੰਕਟ ਅਤੇ ਮਜਬੂਰੀ ‘ਚ ਘਿਰਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ, “ਕਣਕ ਦਾ ਮੁਫ਼ਤ ਬੀਜ ਪ੍ਰਦਾਨ ਕਰਕੇ, ਅਸੀਂ ਕਿਸਾਨਾਂ ਨੂੰ ਸਿਰਫ਼ ਇੱਕ ਸਰੋਤ ਹੀ ਨਹੀਂ ਦੇ ਰਹੇ; ਸਗੋਂ ਅਸੀਂ ਉਨ੍ਹਾਂ ਨੂੰ ਨਵੇਂ ਸਿਰਿਓਂ ਸ਼ੁਰੂਆਤ ਵਾਸਤੇ ਉਮੀਦ ਅਤੇ ਸਹਿਯੋਗ ਦੇ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਹਾਇਤਾ ਸੂਬਾ ਸਰਕਾਰ ਦੀ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਕੋਈ ਵੀ ਕਿਸਾਨ ਹੜ੍ਹਾਂ ਕਾਰਨ ਆਈ ਵਿੱਤੀ ਤੰਗੀ ਕਰਕੇ ਅਗਲੀ ਫਸਲ ਦੀ ਬਿਜਾਈ ਤੋਂ ਵਾਂਝਾ ਨਾ ਰਹੇ।”ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਨੇ ਖੇਤੀ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ ਅਤੇ ਬਹੁਤੇ ਕਿਸਾਨਾਂ ਕੋਲ ਹਾੜੀ ਸੀਜ਼ਨ ਲਈ ਬੀਜ ਖਰੀਦਣ ਵਾਸਤੇ ਲੋੜੀਂਦੇ ਸਰੋਤ ਨਹੀਂ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਇਸ ਚੁਣੌਤੀਪੂਰਨ ਸਮੇਂ ਵਿੱਚ ਕਿਸਾਨਾਂ ਦੀ ਬਾਂਹ ਫੜ੍ਹਨ ‘ਤੇ ਕੇਂਦਰਤ ਹੈ ਤਾਂ ਜੋ ਕਿਸਾਨ ਵਾਧੂ ਖ਼ਰਚੇ ਦੇ ਬੋਝ ਤੋਂ ਬਿਨਾਂ ਆਪਣੀ ਜ਼ਮੀਨ ਤਿਆਰ ਕਰਕੇ ਕਣਕ ਬੀਜ ਸਕਣ, ਜਿਸ ਨਾਲ ਖੁਰਾਕ ਉਤਪਾਦਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਸੁਰੱਖਿਅਤ ਹੋ ਸਕੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ੍ਰੀ ਐਸ.ਪੀ. ਸ਼ਾਹੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ 1,000 ਕੁਇੰਟਲ ਕਣਕ ਦਾ ਬੀਜ (ਕਿਸਮ 327) ਭੇਜਣ ਦੀ ਪੇਸ਼ਕਸ਼ ਵੀ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

0

Chandigarh News: ਪਿਛਲੇ ਦਿਨੀਂ ਪੰਜਾਬ ਦੇ ਵਿੱਚ ਆਏ ਭਿਆਨਕ ਹੜਾਂ ਕਾਰਨ ਹੋਈ ਭਾਰੀ ਤਬਾਹੀ ਤੋਂ ਬਾਅਦ ਮੁਆਵਜਾ ਵੰਡਣ ਦੇ ਨਿਯਮਾਂ ਵਿੱਚ ਸੋਧਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸੁਰੂ ਹੋ ਰਿਹਾ ਹੈ। ਸਵੇਰੇ 11 ਵਜੇ ਸ਼ੁਰੂ ਹੋਣ ਵਾਲੇ ਇਸ ਸੈਸ਼ਨ ਦੇ ਵਿੱਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਵਿਛੜੀਆਂ ਹੋਈਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਹੜਾਂ ਦੇ ਮੁੱਦੇ ਉੱਪਰ ਵਿਸ਼ੇਸ਼ ਬਹਿਸ ਕਰਵਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਹ ਸੈਸ਼ਨ ,29 ਸਿਤੰਬਰ ਤੱਕ ਚੱਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਿਆਣਾ ਦੇ ਵਿੱਚ ਔਰਤਾਂ ਨੂੰ 2100-2100 ਰੁਪਏ ਮਹੀਨਾ ਦੇਣ ਦੀ ਸਕੀਮ ਹੋਈ ਸ਼ੁਰੂ

0

👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਨਦਿਆਲ ਲਾਡੋ ਲੱਛਮੀ ਯੋਜਨਾ ਦਾ ਕੀਤਾ ਸ਼ੁਭਾਆਰੰਭ
👉ਪਹਿਲੇ ਪੜਾਅ ਵਿੱਚ ਲਭਗਭ 20 ਲੱਖ ਮਹਿਲਾਵਾਂ ਨੂੰ ਮਿਲੇਗਾ ਲਾਭ
Haryana News: ਹਰਿਆਣਾ ਸਰਕਾਰ ਨੇ ਅੰਤਯੋਦਿਆ ਦੇ ਮੋਢੀ ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਯੰਤੀ ਨੂੰ ਵਿਕਾਸ, ਅੰਤਯੋਦਿਆ ਉਤਥਾਨ ਅਤੇ ਨਾਰੀ ਸ਼ਕਤੀ ਨੂੰ ਸਮਰਪਿਤ ਕਰਦੇ ਹੋਏ ਕਈ ਜਰੂਰੀ ਯੋਜਨਾਵਾਂ ਅਤੇ ਪਰਿਯੋਜਨਾਵਾਂ ਦੀ ਸੌਗਾਤ ਜਨਤਾ ਨੂੰ ਦਿੱਤੀ। ਇਸ ਮੌਕੇ ‘ਤੇ ਵੀਰਵਾਰ ਨੂੰ ਜ਼ਿਲ੍ਹਾਂ ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡਿਅਮ ਵਿੱਚ ਆਯੋਜਿਤ ਰਾਜ ਪੱਧਰੀ ਪੋ੍ਰਗਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਿਲਾਵਾਂ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਨੂੰ ਮਜਬੂਤ ਬਨਾਉਣ ਲਈ ਦੀਨਦਿਆਲ ਲਾਡੋ ਲੱਛਮੀ ਯੋਜਨਾ ਦੀ ਸ਼ੁਰੂਆਤ ਕੀਤੀ ਅਤੇ ਯੋਜਨਾ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਖ਼ਾਸ ਮੋਬਾਇਲ ਐਪ ਵੀ ਲਾਂਚ ਕੀਤਾ।ਮੁੱਖ ਮੰਤਰੀ ਨੇ ਰਜਿਸਟੇ੍ਰਸ਼ਨ ਸਮੇ ਆਉਣ ਵਾਲੀ ਸਮੱਸਿਆਵਾਂ ਦੇ ਹੱਲ ਲਈ ਟੋਲ ਫ੍ਰੀ ਨੰਬਰ 18001802231 ਅਤੇ ਹੈਲਪਲਾਇਨ ਨੰਬਰ 01724880500 ਵੀ ਲਾਂਚ ਕੀਤਾ। ਪ੍ਰੋਗਰਾਮ ਦੌਰਾਨ ਹੀ ਯੋਜਨਾ ਤਹਿਤ ਪੰਜ ਮਹਿਲਾਵਾਂ ਦਾ ਲਾਇਵ ਰਜਿਸਟ੍ਰੇਸ਼ਨ ਵੀ ਕਰਵਾਇਆ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਮੋਬਾਇਲ ਐਪ ਲਾਂਚ ਹੋਣ ਦੇ ਕੁੱਝ ਸਮੇ ਅੰਦਰ ਹੀ ਲਗਭਗ 50 ਹਜ਼ਾਰ ਮਹਿਲਾਵਾਂ ਨੇ ਆਪਣੇ ਮੋਬਾਇਲ ‘ਤੇ ਇਸ ਐਪ ਨੂੰ ਡਾਉਨਲੋਡ ਕੀਤਾ ਅਤੇ ਲਗਭਗ 8000 ਮਹਿਲਾਵਾਂ ਨੇ ਰਜਿਸਟ੍ਰੇਸ਼ਨ ਕੀਤਾ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਇਸ ਦੇ ਇਲਾਵਾ ਮੁੱਖ ਮੰਤਰੀ ਨੇ ਵਿਕਾਸਾਤਮਕ ਪਰਿਯੋਜਨਾਵਾਂ ਦੀ ਸੌਗਾਤ ਦਿੰਦੇ ਹੋਏ 326.25 ਕਰੋੜ ਰੁਪਏ ਦੀ ਲਾਗਤ ਦੀ ਪਰਿਯੋਜਨਾਵਾਂ ਦਾ ਵੀ ਉਦਘਾਟਨ ਕੀਤਾ। ਇਸ ਵਿੱਚ ਸਿਹਤ ਖੇਤਰ ਨੂੰ ਮਜਬੂਤੀ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ 78.04 ਕਰੋੜ ਰੁਪਏ ਦੀ ਲਾਗਤ ਦੇ 31 ਉਦਘਾਟਨ ਅਤੇ 78.12 ਕਰੋੜ ਰੁਪਏ ਦੀ ਲਾਗਤ ਦੀ 97 ਪਰਿਯੋਜਨਾਵਾਂ ਦੇ ਉਦਘਾਟਨ ਵੀ ਸ਼ਾਮਲ ਹਨ। ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਸ਼ਹਿਰੀ ਸਥਾਨਕ ਸੰਗਠਨ ਦੀ ਇੱਕ ਇੱਕ ਪਰਿਯੋਜਨਾਵਾਂ ਦਾ ਉਦਘਾਟਨ ਵੀ ਕੀਤਾ ਗਿਆ ਜਿਸ ਦੀ ਲਾਗਤ 89 ਕਰੋੜ 37 ਲੱਖ ਰੁਪਏ ਹੈ।ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਵਿਕਾਸ ਦੀ ਯੋਜਨਾਵਾਂ ਨੂੰ ਅੰਤਮ ਲਾਇਨ ਵਿੱਚ ਬੈਠੇ ਵਿਅਕਤੀ ਤੱਕ ਪਹੁੰਚਾਉਣਾ ਹੈ। ਪੰਡਿਤ ਦੀਨਦਿਆਲ ਉਪਾਧਿਆਏ ਦੇ ਅੰਤਯੋਦਿਆ ਦਰਸ਼ਨ ਨਾਲ ਪ੍ਰੇਰਿਤ ਹੋ ਕੇ ਹਰਿਆਣਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸਕਰ ਮਹਿਲਾਵਾਂ ਅਤੇ ਕਮਜੋਰ ਵਰਗਾਂ ਦੇ ਉਤਥਾਨ ਲਈ ਪ੍ਰਤੀਬੱਧ ਹੈ।ਉਨ੍ਹਾਂ ਨੇ ਨਵਰਾਤਰਾਂ ਅਤੇ ਕਰਮਯੋਗੀ ਅਤੇ ਕੋਮ ਦੇ ਨਾਇਕ ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਯੰਤੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦਾ ਮੰਨਣਾ ਸੀ ਕਿ ਕੌਮ ਉੱਦੋ ਮਹਾਨ ਬਣ ਸਕਦਾ ਹੈ ਜਦੋਂ ਉੱਥੇ ਦੀ ਨਾਰੀ ਸੁਰੱਖਿਅਤ, ਸਿੱਖਿਅਤ ਅਤੇ ਸਨਮਾਨਿਤ ਹੋਵੇਗੀ। ਇਸੇ ਸੋਚ ਨੂੰ ਅੱਗੇ ਵਧਾਉਂਦੇ ਹੋਏ ਦੀਨਦਿਆਲ ਲਾਡੋ ਲੱਛਮੀ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ

👉ਪਹਿਲੇ ਪੜਾਅ ਵਿੱਚ ਲਗਭਗ 20 ਲੱਖ ਮਹਿਲਾਵਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ 23 ਸਾਲ ਤੋਂ 60 ਸਾਲ ਦੀ ਉਮਰ ਦੀ ਉਨ੍ਹਾਂ ਵਿਆਈ ਅਤੇ ਕੁਆਰੀਆਂ ਭੈਣਾਂ ਨੂੰ ਮਿਲੇਗਾ ਜਿਨ੍ਹਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ 1 ਲੱਖ ਰੁਪਏ ਤੱਕ ਹੈ। 2100 ਰੁਪਏ ਮਹੀਨਾ ਆਰਥਿਕ ਮਦਦ ਯੋਗ ਮਹਿਲਾਵਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਦੀ ਖ਼ਾਸ ਗੱਲ ਇਹ ਹੈ ਕਿ ਇੱਕ ਪਰਿਵਾਰ ਦੀ ਕਿਨ੍ਹੀ ਵੀ ਮਹਿਲਾਵਾਂ ਯੋਗ ਹੋਵੇ ਸਾਰਿਆਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਪਹਿਲੇ ਪੜਾਅ ਵਿੱਚ ਸੂਬੇ ਦੀ ਲਗਭਗ 20 ਲੱਖ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇਗਾ।ਉਨ੍ਹਾਂ ਨੇ ਕਿਹਾ ਕਿ ਦੀਨਦਿਆਲ ਲਾਡੋ ਲੱਛਮੀ ਯੋਜਨਾ ਐਪ ਰਾਹੀਂ ਰਜਿਸਟ੍ਰੇਸ਼ ਕਰਨਾ ਬਹੁਤਾ ਹੀ ਆਸਾਨ ਹੈ ਇਸ ਲਈ ਕਿਸੇ ਕਾਮਲ ਸਰਵਿਸ ਸੇਂਟਰ ਜਾਂ ਕੇਂਦਰ ‘ਤੇ ਜਾਣ ਦੀ ਲੋੜ ਨਹੀ ਹੈ। ਜੋ ਮਹਿਲਾਵਾਂ 25 ਸਤੰਬਰ ਤੱਕ ਇਸ ਯੋਜਨਾ ਲਈ ਯੋਗ ਹਨ ਉਹ ਅੱਜ ਤੋਂ ਹੀ ਰਜਿਸਟ੍ਰੇਸ਼ਨ ਕਰ ਸਕਦੀ ਹੈ। ਮੁੱਖ ਮੰਤਰੀ ਨੇ ਬੇਟੀਆਂ ਨੂੰ ਅਪੀਲ ਕੀਤੀ ਕਿ ਜੋ ਅੱਜ 23 ਸਾਲ ਤੋਂ ਘੱਟ ਉਮਰ ਦੀਆਂ ਹਨ ਉਹ ਆਪਣਾ 23ਵਾਂ ਜਨਮਦਿਨ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਦੇ ਹੋਏ ਮਨਾਉਣ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀਨਦਿਆਲ ਲਾਡੋ ਲੱਛਮੀ ਯੋਜਨਾ ਸ਼ੁਰੂ ਕਰਕੇ ਆਪਣੇ ਸੰਕਲਪ ਪੱਤਰ ਦੇ 217 ਸੰਕਲਪਾਂ ਵਿੱਚੋਂ 42ਵਾਂ ਸੰਕਲਪ ਪੂਰਾ ਕੀਤਾ ਹੈ। ਇਸ ਸਾਲ ਦੇ ਅਖੀਰ ਤੱਕ 90 ਸੰਕਲਪ ਪੂਰੇ ਕਰ ਲਏ ਜਾਣਗੇ। ਅੱਜ ਇਹ ਯੋਜਨਾ ਸ਼ੁਰੂ ਹੋਣ ਤੋਂ ਸੂਬੇ ਦੀ ਉਨ੍ਹਾਂ ਭੈਣਾਂ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਮਿਲੇਗੀ ਜੋ ਗਰੀਬੀ ਦੇ ਕਾਰਨ ਦਿਨ-ਰਾਤ ਆਪਣਾ ਪਰਿਵਾਰ ਪਾਲਣ ਲਈ ਮਿਹਨਤ ਕਰ ਰਹੀਆਂ ਹਨ।

ਇਹ ਵੀ ਪੜ੍ਹੋ  ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

👉ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਇਤਿਹਾਸਕ ਪਹਿਲ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦੇ ਆਦਰਸ਼ ਨੂੰ ਫੋਲੋ ਕਰਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਮਹਿਲਾਵਾਂ ਨੂੰ ਸਵੈ-ਨਿਰਭਰ ਬਣਾ ਕੇ ਮਹਿਲਾਵਾਂ ਦੀ ਹਿੱਸੇਦਾਰੀ ਵਧਾਉਣ ਲਈ 33 ਫੀਸਦੀ ਰਿਜ਼ਰਵੇਸ਼ਨ ਦੀ ਵਿਵਸਥਾ ਹੋਈ ਹੈ। 17 ਸਤੰਬਰ ਨੂੰ ਪ੍ਰਧਾਨ ਮੰਤਰੀ ਨੇ ਆਪਣੇ ਜਨਮ ਦਿਨ ‘ਤੇ ਮੱਧ ਪ੍ਰਦੇਸ਼ ਦੇ ਰਾਸ਼ਟਰਵਿਆਪੀ ਸਿਹਤਮੰਦ ਨਾਰੀ ਸਸ਼ਕਤ ਪਰਿਵਾਰ ਮੁਹਿੰਮ ਅਤੇ 8ਵੇਂ ਪੋਸ਼ਣ ਮਹੀਨੇ ਦਾ ਸ਼ੁਭਾਰੰਭ ਕੀਤਾ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ 5 ਲੱਖ ਮਹਿਲਾਵਾਂ ਨੂੰ ਲੱਖਪਤੀ ਦੀਦੀ ਬਨਾਉਣ ਦਾ ਟੀਚਾ ਰੱਖਿਆ ਹੈ। ਹੁਣ ਤੱਕ 2 ਲੱਖ 13 ਹਜ਼ਾਰ ਮਹਿਲਾਵਾਂ ਨੂੰ ਲੱਖਪਤੀ ਦੀਦੀ ਬਣਾਇਆ ਜਾ ਚੁੱਕਾ ਹੈ। ਇਸੇ ਤਰ੍ਹਾਂ ਡ੍ਰੋਨ ਦੀਦੀ ਯੋਜਨਾ ਵਿੱਚ 100 ਮਹਿਲਾਵਾਂ ਨੂੰ ਫ੍ਰੀ ਡ੍ਰੋਨ ਅਤੇ ਸਿਖਲਾਈ ਦਿੱਤੀ ਜਾ ਚੁੱਕੀ ਹੈ। ਪੰਚਾਇਤਾਂ ਵਿੱਚ ਮਹਿਲਾਵਾਂ ਨੂੰ 50 ਫੀਸਦੀ ਅਗਵਾਈ, ਅਟਲ ਕਿਸਾਨ ਮਜਦੂਰ ਕੈਂਟੀਨ ਅਤੇ ਵੀਟਾ ਬਿਕਰੀ ਕੇਂਦਰਾਂ ਦਾ ਸੰਚਾਲਨ ਅਤੇ ਇੱਕ ਤਿਹਾਈ ਰਾਸ਼ਨ ਡਿਪੋ ਮਹਿਲਾਵਾਂ ਨੂੰ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਉੱਚ ਸਿੱਖਿਆ ਲਈ ਸੂਬੇ ਵਿੱਚ ਖੋਲੇ ਗਏ 80 ਕਾਲੇਜਾਂ ਵਿੱਚੋਂ 30 ਕੁੜੀਆਂ ਦੇ ਹਨ। ਗਰੀਬੀ ਦੇ ਕਾਰਨ ਕੋਈ ਬੇਟੀ ਉੱਚ ਸਿੱਖਿਆ ਤੋਂ ਵਾਂਝੀ ਨਾ ਰਵੇ ਇਸ ਲਈ ਸਰਕਾਰ ਨੇ ਪੋਸਟ ਗ੍ਰੇਜੁਏਸ਼ਨ ਤੱਕ ਕੁੜੀਆਂ ਨੂੰ ਫ੍ਰੀ ਸਿੱਖਿਆ ਦੇਣ ਦੀ ਵਿਵਸਥਾ ਕੀਤੀ ਹੈ। ਸੂਬੇ ਵਿੱਚ ਕਾਮਕਾਜੀ ਮਹਿਲਾਵਾਂ ਦੇ ਛੋਟੇ ਬੱਚਿਆਂ ਦੀ ਦੇਖਭਾਲ ਲਈ ਵਿਸਥਾਰ ਕੇ੍ਰਚ ਨੀਤੀ ਲਾਗੂ ਕੀਤੀ ਹੈ। ਇਸ ਨੀਤੀ ਨੂੰ ਲਾਗੂ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਦੇ ਇਲਾਵਾ 4 ਹਜ਼ਾਰ ਪਲੇ-ਵੇ ਸਕੂਲ ਖੋਲੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਗਰ ਨਿਗਮ ਨੇ ਸਫਾਈ ਕਰਮਚਾਰੀਆਂ ਅਤੇ ਸੀਵਰ ਕਰਮਚਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਵੱਡਾ ਕਦਮ,ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵੰਡੀਆਂ ਵਰਦੀਆਂ

0

Bathinda News:ਪਹਿਲੀ ਵਾਰ, ਨਗਰ ਨਿਗਮ ਨੇ ਸਫਾਈ ਕਰਮਚਾਰੀਆਂ ਅਤੇ ਸੀਵਰ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਵਰਦੀਆਂ ਪ੍ਰਦਾਨ ਕੀਤੀਆਂ ਹਨ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਨਿੱਜੀ ਤੌਰ ‘ਤੇ ਵਰਦੀਆਂ ਵੰਡ ਕੇ ਇਸ ਪਹਿਲ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ, ਮੇਅਰ ਸ਼੍ਰੀ ਮਹਿਤਾ ਨੇ ਸੁਰੱਖਿਆ ਕਿੱਟਾਂ, ਆਕਸੀਜਨ ਮਾਸਕ, ਪਾਣੀ ਦੀਆਂ ਬੋਤਲਾਂ, ਜੁੱਤੇ, ਟੀ-ਸ਼ਰਟਾਂ, ਟੋਪੀਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਵੰਡੀਆਂ ਸਨ। ਇਸ ਦੌਰਾਨ ਉਨ੍ਹਾਂ ਨਾਲ ਸਲਾਹਕਾਰ ਕੌਂਸਲਰ ਸ਼੍ਰੀ ਸ਼ਾਮ ਲਾਲ ਜੈਨ, ਕੌਂਸਲਰ ਸ਼੍ਰੀ ਆਤਮਾ ਸਿੰਘ, ਕੌਂਸਲਰ ਸ਼੍ਰੀ ਮੱਖਣ ਠੇਕੇਦਾਰ, ਸੀਵਰੇਜ ਬੋਰਡ ਦੇ ਪ੍ਰਧਾਨ ਸ਼੍ਰੀ ਰਵੀ ਕੁਮਾਰ ਸਮੇਤ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ  ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ

ਇਸ ਮੌਕੇ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸਫਾਈ ਕਰਮਚਾਰੀ ਅਤੇ ਸੀਵਰ ਕਰਮਚਾਰੀ ਪੰਜਾਬ ਸਰਕਾਰ ਦਾ ਅਨਿੱਖੜਵਾਂ ਅੰਗ ਹਨ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, “ਕਿਸੇ ਦੀ ਦੁਰਘਟਨਾ ਵਿੱਚ ਮੌਤ ਹੋਣ ਤੋਂ ਬਾਅਦ ਅਕਸਰ ਵਿੱਤੀ ਸਹਾਇਤਾ ਜਾਂ ਚੈੱਕ ਵੰਡੇ ਜਾਂਦੇ ਹਨ, ਪਰ ਜੇਕਰ ਉਨ੍ਹਾਂ ਦੀ ਸੁਰੱਖਿਆ ਦਾ ਧਿਆਨ ਉਨ੍ਹਾਂ ਦੇ ਜ਼ਿੰਦਾ ਰਹਿੰਦੇ ਹੋਏ ਰੱਖਿਆ ਜਾਵੇ, ਤਾਂ ਅਜਿਹੀ ਸਥਿਤੀ ਕਦੇ ਵੀ ਪੈਦਾ ਨਹੀਂ ਹੋਵੇਗੀ।”ਇਸ ਮੀਟਿੰਗ ਦੌਰਾਨ, ਸੀਵਰੇਜ ਬੋਰਡ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸ੍ਰੀ ਰਵੀ ਕੁਮਾਰ ਅਤੇ ਹੋਰ ਅਹੁਦੇਦਾਰਾਂ ਨੇ ਮੇਅਰ ਸ੍ਰੀ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਤਿੰਨ ਮੇਅਰ ਆਏ ਅਤੇ ਚਲੇ ਗਏ, ਪਰ ਕਿਸੇ ਨੇ ਵੀ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਸੁਰੱਖਿਆ ਵੱਲ ਧਿਆਨ ਨਹੀਂ ਦਿੱਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ; ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਉਨ੍ਹਾਂ ਕਿਹਾ ਕਿ ਸ੍ਰੀ ਪਦਮਜੀਤ ਸਿੰਘ ਮਹਿਤਾ ਪਹਿਲੇ ਮੇਅਰ ਹਨ, ਜਿਨ੍ਹਾਂ ਨੇ ਨਾ ਸਿਰਫ਼ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ, ਬਲਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਮਹੱਤਵਪੂਰਨ ਕਦਮ ਵੀ ਚੁੱਕੇ।ਯੂਨੀਅਨ ਅਹੁਦੇਦਾਰਾਂ ਨੇ ਕਿਹਾ ਕਿ ਪੂਰੀ ਯੂਨੀਅਨ ਅਤੇ ਸਾਰੇ ਮੈਂਬਰ ਹੁਣ ਮੇਅਰ ਸ੍ਰੀ ਮਹਿਤਾ ਦੇ ਨਾਲ ਖੜ੍ਹੇ ਹਨ। ਇਸ ਦੌਰਾਨ, ਸੀਵਰਮੈਨਾਂ ਨੇ “ਮੇਅਰ ਪਦਮਜੀਤ ਸਿੰਘ ਮਹਿਤਾ ਜ਼ਿੰਦਾਬਾਦ” ਦੇ ਨਾਅਰੇ ਵੀ ਲਾਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ, ਗਿਰੋਹ ਨੂੰ ਬੇਅਸਰ ਕਰ ਦਿੱਤਾ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲੱਕੀ (24) ਅਤੇ ਫਿਰੋਜ਼ਪੁਰ ਦੀ ਨੌਰੰਗ ਕੇ ਸਿਆਲ ਕੈਨਾਲ ਕਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ (42) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ, ਖੇਮਕਰਨ ਅਤੇ ਫਿਰੋਜ਼ਪੁਰ ਖੇਤਰਾਂ ਵਿੱਚ ਪਾਕਿ-ਤਸਕਰਾਂ ਦੁਆਰਾ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ, ਜੋ ਅੱਗੇ ਅੰਮ੍ਰਿਤਸਰ ਖੇਤਰ ਵਿੱਚ ਸਪਲਾਈ ਕੀਤੀ ਜਾਂਦੀ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Bathinda Police ਨੇ ਨਸ਼ਾ ਤਸਕਰ ਭੈਣਾਂ ਦੇ ਘਰ ਚਲਾਇਆ ਬੁਲਡੋਜ਼ਰ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆ ਸ਼ੱਕੀ ਜਗੀਰ ਅਤੇ ਅੰਗਰੇਜ – ਜੋ ਕਿ ਚਚੇਰੇ ਭਰਾ ਹਨ ਅਤੇ ਫਿਰੋਜ਼ਪੁਰ ਵਿੱਚ ਇੱਕ ਢਾਬਾ ਚਲਾਉਂਦੇ ਹਨ – ਨੂੰ ਪਹਿਲੋਂ 220 ਗ੍ਰਾਮ ਹੈਰੋਇਨ ਅਤੇ ਇੱਕ ਗਲੌਕ ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਹੋਰ ਜਾਂਚ ਅਤੇ ਖੁਲਾਸੇ ਉਪਰੰਤ ਮੁਲਜ਼ਮ ਗੁਰਪ੍ਰੀਤ, ਪਲਵਿੰਦਰ, ਲਖਵਿੰਦਰ ਅਤੇ ਬਲਜਿੰਦਰ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ।ਸੀ.ਪੀ. ਨੇ ਕਿਹਾ ਕਿ ਜਗੀਰ, ਪਲਵਿੰਦਰ ਅਤੇ ਗੁਰਪ੍ਰੀਤ ਦੇ ਖੁਲਾਸੇ `ਤੇ, ਇੱਕ .30 ਬੋਰ ਪਿਸਤੌਲ ਸਮੇਤ 2.813 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਖਵਿੰਦਰ ਅਤੇ ਬਲਜਿੰਦਰ ਤੋਂ ਹੋਰ ਪੁੱਛਗਿੱਛ ਕਰਨ `ਤੇ 1 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਹੋਈ, ਜਿਸ ਨਾਲ ਕੁੱਲ ਬਰਾਮਦਗੀ 4.03 ਕਿਲੋਗ੍ਰਾਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਗੇਟ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਧਾਰਾ 21(ਬੀ)(ਸੀ) ਅਤੇ 29 ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੀ ਧਾਰਾ 25(1) ਤਹਿਤ ਐਫਆਈਆਰ ਨੰਬਰ 286 ਮਿਤੀ 21.09.2025 ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

0

Malout News:ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦੀ ਲਟਕਦੀ ਮੰਗ ਲਈ ਆਮ ਆਦਮੀ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦੇਵੇਗੀ । ਇਹ ਫ਼ੈਸਲਾ ਸਰਬਸੰਮਤੀ ਨਾਲ ਸੂਬਾ ਕਮੇਟੀ ਮੈਂਬਰਾਂ ਦੀ ਹੋਈ ਵਿਸ਼ੇਸ਼ ਮੀਟਿੰਗ ਹੋਈ ਵਿਚ ਲਿਆ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਸਰਾਏਨਾਗਾ ਨੇ ਦੱਸਿਆ ਕਿ ਕਿ ਉਹ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਨ । ਜਦੋਂ ਕਿ ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ। ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਉਨ੍ਹਾਂ ਦੱਸਿਆ ਕਿ ਉਹ ਆਪਣੀ ਮੁੱਖ ਮੰਗ ਕਿ ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਆਂ ਵਿੱਚ ਕੰਮ ਕਰ ਰਹੇ ਸਾਰੇ ਕਰਾਫ਼ਟ ਇੰਸਟਰਕਟਰਾਂ ਨੂੰ ਵਿਭਾਗ ਅਧੀਨ ਲੈ ਕੇ ਬੇਸਿਕ ਤਨਖ਼ਾਹ 35400 ਦੇ ਨਾਲ 3 ਪ੍ਰਤੀਸ਼ਤ ਸਲਾਨਾ ਇੰਕਰੀਮੈਂਟ ਨਾਲ 58 ਸਾਲ ਦੀ ਉਮਰ ਤੱਕ ਸੇਵਾ ਸੁਰੱਖਿਆ ਦੇਣੀ ਯਕੀਨੀ ਬਣਾਈ ਜਾਵੇ ਨੂੰ ਲੈ ਕੇ ਮੁੱਖ ਮੰਤਰੀ ਸਮੇਤ ਉਹ ਬਹੁਤ ਸਾਰੇ ਮੰਤਰੀਆਂ ਦੇ ਦਰਵਾਜ਼ੇ ਮੂਹਰੇ ਵਾਰ ਵਾਰ ਗੁਹਾਰ ਲਗਾ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ ਜਿਸ ਕਰਕੇ ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸ ਸੰਘਰਸ਼ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਧਰਨਾ ਦੇ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਉੱਪਰ ਧਿਆਨ ਨਹੀਂ ਦੇਵੇਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906405