Sunday, May 17, 2026
Home Blog Page 437

Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

0

Ludhiana News: Vigilance Bureau ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਉਕਤ ਮੁਲਜ਼ਮਾਂ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਵਿੱਚ ਅਦਾਲਤ ਵੱਲੋਂ ਜਾਰੀ ਹੁਕਮਾਂ ਉਪੰਰਤ ਅਮਲ ਵਿੱਚ ਲਿਆਂਦੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ “ਰਾਜ ਬਨਾਮ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰ” ਸਿਰਲੇਖ ਹੇਠ 19 ਅਪ੍ਰੈਲ, 2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਐਫ.ਆਈ.ਆਰ. ਨੰਬਰ 8 ਦੇ ਸਬੰਧ ਵਿੱਚ ਚਲਦੇ ਮੁਕੱਦਮੇ ਦੌਰਾਨ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਬਤੀ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ

ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਖੰਨਾ ਵਿਖੇ ਜੀ.ਟੀ. ਰੋਡ ‘ਤੇ ਪਟਵਾਰਖਾਨਾ ਨੇੜੇ “ਦਿ ਸੈਲੀਬ੍ਰੇਸ਼ਨ ਬਾਜ਼ਾਰ” ਵਿਖੇ ਪੰਜ ਵਪਾਰਕ ਦੁਕਾਨਾਂ, ਖਾਸ ਤੌਰ ‘ਤੇ ਦੁਕਾਨ ਨੰਬਰ ਯੂ.ਜੀ.ਐਫ. -30, ਯੂ.ਜੀ.ਐਫ.-29, ਯੂ.ਜੀ.ਐਫ.-27, ਯੂ.ਜੀ.ਐਫ.-28, ਅਤੇ ਜੀ.ਐਫ.-31 ਸ਼ਾਮਲ ਹਨ। ਇਹ ਸਾਰੀਆਂ ਦੁਕਾਨਾਂ 30 ਜੂਨ, 2021 ਨੂੰ ਵਾਸੀਕਾ ਨੰਬਰਾਂ ਅਧੀਨ ਰਜਿਸਟਰਡ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਸੈਕਟਰ 48-ਏ ਚੰਡੀਗੜ੍ਹ ਵਿੱਚ ਇੱਕ ਫਲੈਟ ਨੰਬਰ 304, ਮੁੱਲਾਂਪੁਰ, ਐਸ.ਏ.ਐਸ. ਨਗਰ ਵਿਖੇ ਇੰਟਰਨੈਸ਼ਨਲ ਟ੍ਰੇਡ ਟਾਵਰ ਵਿੱਚ ਇੱਕ ਦਫਤਰ ਅਤੇ ਓਮੈਕਸ ਪ੍ਰੋਜੈਕਟ, ਐਸ.ਏ.ਐਸ. ਨਗਰ ਵਿੱਚ ਲੇਕ ਕਮਰਸ਼ੀਅਲ ਪ੍ਰੋਜੈਕਟ ਵਿੱਚ ਇੱਕ ਐਸ.ਸੀ.ਓ. ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਬਿਊਰੋ ਨੇ ਰਚਨਾ ਸਿੰਗਲਾ ਨੂੰ ਉਪਰੋਕਤ ਜਾਇਦਾਦਾਂ ਤੋਂ ਕਿਰਾਏ ਵਜੋਂ ਪ੍ਰਾਪਤ ਹੋਏ 1,08,44,785 ਰੁਪਏ ਦੇ ਬੈਂਕ ਬੈਲੇਂਸ ਅਤੇ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਨੂੰ ਹੋਰਨਾਂ ਜਾਇਦਾਦਾਂ ਤੋਂ ਕਿਰਾਏ ਵਜੋਂ ਪ੍ਰਾਪਤ ਹੋਏ ਕ੍ਰਮਵਾਰ 14,32,992 ਰੁਪਏ ਅਤੇ 16,25,088 ਰੁਪਏ ਵੀ ਜ਼ਬਤ ਕਰ ਲਏ ਹਨ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਉਨ੍ਹਾਂ ਅੱਗੇ ਦੱਸਿਆ ਕਿ ਅਦਾਲਤ ਵੱਲੋਂ 15 ਸਤੰਬਰ, 2025 ਨੂੰ ਜਾਰੀ ਆਪਣੇ ਹੁਕਮ ਵਿੱਚ, ਉਕਤ ਮੁਲਜ਼ਮਾਂ ਅਤੇ ਉਨ੍ਹਾਂ ਦੇ ਕਾਨੂੰਨੀ ਵਾਰਸਾਂ/ਵਕੀਲਾਂ ਆਦਿ ਨੂੰ ਇਸ ਕੇਸ ਦੌਰਾਨ ਇਨ੍ਹਾਂ ਜਾਇਦਾਦਾਂ ਨੂੰ ਤਬਦੀਲ ਕਰਨ ਜਾਂ ਗਿਰਵੀ ਰੱਖਣ ਤੋਂ ਰੋਕ ਦਿੱਤਾ ਗਿਆ ਹੈ। ਇਹ ਕਾਰਵਾਈ ਰਾਕੇਸ਼ ਕੁਮਾਰ ਸਿੰਗਲਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਸਬੰਧੀ ਦੋਸ਼ਾਂ ਦੀ ਵਿਆਪਕ ਜਾਂਚ ਦਾ ਹਿੱਸਾ ਹੈ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਹਿਲਾਂ ਉਕਤ ਸਿੰਗਲਾ ਦੇ ਇੱਕ ਅਪਰਾਧਿਕ ਸਾਜ਼ਿਸ਼ ਵਿੱਚ ਸ਼ਾਮਲ ਹੋਣ ਬਾਰੇ ਪਤਾ ਲੱਗਣ ਉਪਰੰਤ ਐਫ.ਆਈ.ਆਰ. ਨੰਬਰ 8 ਦਰਜ ਕੀਤੀ ਸੀ, ਜਿਸ ਦਾ ਜ਼ਿਕਰ ਪਹਿਲਾਂ 16 ਅਗਸਤ, 2022 ਨੂੰ ਦਰਜ ਐਫ.ਆਈ.ਆਰ. ਨੰਬਰ 11 ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਸਿੰਗਲਾ ‘ਤੇ ਭ੍ਰਿਸ਼ਟਾਚਾਰ ਅਤੇ ਗਬਨ ਦਾ ਦੋਸ਼ ਲਗਾਇਆ ਗਿਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਉਸਨੇ ਭ੍ਰਿਸ਼ਟਾਚਾਰ ਨਾਲ ਪ੍ਰਾਪਤ ਕੀਤੇ ਪੈਸੇ ਦੀ ਵਰਤੋਂ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ‘ਤੇ ਗੈਰ-ਕਾਨੂੰਨੀ ਢੰਗ ਨਾਲ ਜਾਇਦਾਦਾਂ ਖਰੀਦੀਆਂ। ਮੁਲਜ਼ਮ ਸਿੰਗਲਾ ਅਤੇ ਉਸਦੀ ਪਤਨੀ, ਵਾਸੀ ਰਾਜਗੁਰੂ ਨਗਰ, ਲੁਧਿਆਣਾ, ਕਾਨੂੰਨ ਦੀ ਕਾਰਵਾਈ ਤੋਂ ਬਚ ਰਹੇ ਹਨ ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਅਪਰਾਧੀ ਐਲਾਨ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

0

👉ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
Punjab News: ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ।ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ ਸਵੈ-ਇੱਛਤ ਸੰਗਠਨ, ਮੈਂਬਰਾਂ ਦੇ ਜਮਹੂਰੀ ਢੰਗ ਨਾਲ ਵਿਚਰਨ ਅਤੇ ਖੁੱਲ੍ਹੀ ਪਹੁੰਚ ਦੇ ਸਿਧਾਂਤਾਂ ‘ਤੇ ਕਾਇਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਸਹਿਕਾਰੀ ਖੇਤਰ ਦਾ ਵਿਸਥਾਰ, ਮਜ਼ਬੂਤੀ ਅਤੇ ਇਸਨੂੰ ਹੋਰ ਸਮਾਵੇਸ਼ੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਇਸਦਾ ਸਿੱਧਾ ਲਾਭ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਮਿਲ ਸਕੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਖੁਦ ਦੀ ਸਹਿਕਾਰੀ ਨੀਤੀ ਤਿਆਰ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਸਹਿਕਾਰੀ ਸਭਾਵਾਂ ਨਾਲ ਵਧੇਰੇ ਲੋਕਾਂ ਨੂੰ ਜੋੜਨਾ, ਭਾਗੀਦਾਰੀ ਦੇ ਮੌਕੇ ਵਧਾਉਣਾ ਅਤੇ ਨਿਰਪੱਖ ਮੁਕਾਬਲੇ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸਦਾ ਵਿਸ਼ੇਸ਼ ਮੰਤਵ ਸਹਿਕਾਰੀ ਸਭਾਵਾਂ ਨੂੰ ਪੰਜਾਬ ਦੇ ਪੇਂਡੂ ਅਤੇ ਆਰਥਿਕ ਵਿਕਾਸ ਦਾ ਕੇਂਦਰੀ ਥੰਮ੍ਹ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਕਿ ਪੁਰਾਣੇ ਨਿਰਦੇਸ਼, ਜੋ ਨਵੀਂ ਸੁਸਾਇਟੀ ਦੀ ਰਜਿਸਟ੍ਰੇਸ਼ਨ ਨੂੰ ਰੋਕਣ (ਜਿਥੇ ਪਹਿਲਾਂ ਕੋਈ ਸੁਸਾਇਟੀ ਹੋਵੇ), ਕਾਰਜਸ਼ੀਲ ਖੇਤਰਾਂ ਨੂੰ ਸਖ਼ਤੀ ਨਾਲ ਪਰਿਭਾਸ਼ਿਤ ਕਰਨ ਅਤੇ ਘੱਟੋ-ਘੱਟ ਦੂਰੀ (ਜਿਵੇਂ ਕਿ ਲੇਬਰ ਸੁਸਾਇਟੀਆਂ ਲਈ 8 ਕਿਲੋਮੀਟਰ) ਦੀ ਸ਼ਰਤ ਲਾਉਣਾ, ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 ਦੀ ਭਾਵਨਾ ਅਤੇ ਸਹਿਕਾਰੀ ਲਹਿਰ ਦੀ ਧਾਰਨਾ ਦੇ ਉਲਟ ਸਨ।

ਇਹ ਵੀ ਪੜ੍ਹੋ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਰਤਾਂ ਨੇ ਸਵੈ-ਇੱਛਤ ਭਾਗੀਦਾਰੀ ਨੂੰ ਨਿਰਾਸ਼ ਕਰਨ ਦੇ ਨਾਲ-ਨਾਲ ਏਕਾਧਿਕਾਰ ਵਾਲੀਆਂ ਸਥਿਤੀਆਂ ਪੈਦਾ ਕੀਤੀਆਂ, ਜਿਸ ਨਾਲ ਮੈਂਬਰਾਂ ਦੀ ਆਵਾਜ਼ ਵੀ ਸੀਮਤ ਹੋ ਗਈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਰੇਕ ਕਿਸਾਨ, ਮਜ਼ਦੂਰ ਅਤੇ ਉੱਦਮੀ ਨੂੰ ਆਪਣੀ ਪਸੰਦ ਦਾ ਸਹਿਕਾਰੀ ਸੰਗਠਨ ਬਣਾਉਣ ਦੀ ਆਜ਼ਾਦੀ ਦੇਣ ਵਿੱਚ ਅਗਵਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਨੇ ਹੁਣ ਅਜਿਹੀਆਂ ਸਾਰੀਆਂ ਪਾਬੰਦੀਆਂ ਵਾਲੀਆਂ ਹਦਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਆਂ ਸੁਸਾਇਟੀਆਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਬੇਵਜ੍ਹਾ ਰੁਕਾਵਟ ਦੇ ਐਕਟ ਅਨੁਸਾਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਪੀਏਸੀਐਸ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵੀ ਘਟਾ ਰਹੀ ਹੈ ਤਾਂ ਜੋ ਛੋਟੇ ਕਿਸਾਨ ਅਤੇ ਕਮਜ਼ੋਰ ਵਰਗ ਇਸ ਵਿੱਚ ਸ਼ਾਮਲ ਹੋ ਸਕਣ ਅਤੇ ਇਸਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਜ਼ਮੀਨੀ ਪੱਧਰ ‘ਤੇ ਸਮਾਵੇਸ਼, ਨਿਰਪੱਖ ਮੁਕਾਬਲੇ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਂਦਿਆਂ ਸੂਬਾ ਸਰਕਾਰ ਦੀ ਪੰਜਾਬ ਵਿੱਚ ਸਹਿਕਾਰੀ ਲਹਿਰ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਚੌਧਰੀ ਦੇਵੀ ਲਾਲ ਦੇ ਜਨਮ ਦਿਹਾੜੇ ਮੌਕੇ ਸੁਖਬੀਰ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਮੁੜ ਸੱਤਾ ਵਿਚ ਲਿਆਉਣ ਦਾ ਦਿੱਤਾ ਸੱਦਾ

0

👉ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਕਿਸਾਨਾਂ ਤੇ ਗਰੀਬਾਂ ਦੀ ਭਲਾਈ ਯਕੀਨੀ ਬਣਾ ਸਕਦੀਆਂ ਨੇ
Haryana News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਖੇਤਰੀ ਪਾਰਟੀਆਂ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਕਿਸਾਨਾਂ ਟਤੇ ਗਰੀਬਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਸਮਰਥ ਹਨ।ਇਥੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ 112ਵੇਂ ਜਨਮ ਦਿਹਾੜੇ ’ਤੇ ਹੋਏ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੌਮੀ ਪਾਰਟੀਆਂ ਕਿਸਾਨਾਂ ਅਤੇ ਗਰੀਬਾਂ ਦੀ ਭਲਾਈ ਬਾਰੇ ਨਹੀਂ ਸੋਚਦੀਆਂ। ਉਹਨਾਂ ਕਿਹਾ ਕਿ ਇਹ ਧਰਮ ਤੇ ਜਾਤ-ਪਾਤ ਦੇ ਨਾਂ ’ਤੇ ਲੋਕਾਂ ਵਿਚ ਵੰਡੀਆਂ ਪਾਉਂਦੀਆਂ ਹਨ।

ਇਹ ਵੀ ਪੜ੍ਹੋ ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ

ਇਹ ਢੁਕਵਾਂ ਸਮਾਂ ਹੈ ਕਿ ਕਿਸਾਨ ਅਤੇ ਗਰੀਬ ਇਕਜੁੱਟ ਹੋਣ ਅਤੇ ਸਹੁੰ ਚੁੱਕਣ ਕਿ ਉਹ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਹਮਾਇਤ ਕਰਨਗੇ ਤ ਜੋ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।ਪੰਜਾਬ ਦੀ ਉਦਾਹਰਣ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ 2022 ਵਿਚ ਆਮ ਆਦਮੀ ਪਾਰਟੀ (ਆਪ) ਨਾਲ ਤਜ਼ਰਬਾ ਕਰਨ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਅੱਜ ਨਤੀਜੇ ਸਭ ਦੇ ਸਾਹਮਣੇ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਨਾ ਤਾਂ ਆਪ ਸਰਕਾਰ ਤੇ ਨਾ ਹੀ ਕੇਂਦਰ ਪੰਜਾਬੀਆਂ ਦੀ ਮਦਦ ਵਾਸਤੇ ਬਹੁੜੇ ਤੇ ਪੰਜਾਬੀਆਂ ਨੂੰ ਆਪਣੀ ਮਦਦ ਆਪ ਕਰਨੀ ਪਈ।ਸ:ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤਜ਼ਰਬੇ ਕਰਨੇ ਛੱਡ ਦੇਣ ਅਤੇ ਹੁਣ ਆਪਣਾ ਫਤਵਾ ਖੇਤਰੀ ਪਾਰਟੀਆਂ ਦੇ ਹੱਕ ਵਿਚ ਦੇਣ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਉਹਨਾਂ ਕਿਹਾ ਕਿ ਅਸੀਂ ਦਿਹਾਤੀ ਇਲਾਕਿਆਂ ਦੇ ਵਿਕਾਸ ਵਾਸਤੇ ਦ੍ਰਿੜ੍ਹ ਸੰਕਲਪ ਹਾਂ ਪਰ ਕੌਮੀ ਪਾਰਟੀਆਂ ਸਿਰਫ ਉਦਯੋਗਪਤੀਆਂ ਦੀ ਭਲਾਈ ਵਿਚ ਦਿਲਚਸਪੀ ਰੱਖਦੀਆਂ ਹਨ ਅਤੇ ਕਦੇ ਵੀ ਮੁਸੀਬਤ ਮਾਰੇ ਕਿਸਾਨਾਂ ਦੀ ਸਹਾਇਤਾ ਵਾਸਤੇ ਨਹੀਂ ਨਿੱਤਰਦੀਆਂ। ਸ:ਬਾਦਲ ਨੇ ਕਿਹਾ ਕਿ ਇਨੈਲੋ ਦੇ ਪ੍ਰਧਾਨ ਸ੍ਰੀ ਅਭੈ ਸਿੰਘ ਚੌਟਾਲਾ ਹੀ ਕਿਸਾਨਾਂ ਤੇ ਗਰੀਬਾਂ ਦੀ ਅਸਲ ਆਵਾਜ਼ ਹਨ। ਉਹਨਾਂ ਕਿਹਾ ਕਿ ਉਹ ਹੀ ਚੌਧਰੀ ਦੇਵੀ ਲਾਲ ਦੀ ਵਿਰਾਸਤ ਦੇ ਸੱਚੇ ਉੱਤਰਾਧਿਕਾਰੀ ਹਨ। ਉਹਨਾਂ ਨੇ ਚੌਧਰੀ ਦੇਵੀ ਲਾਲ ਅਤੇ ਪ੍ਰਕਾਸ਼ ਸਿੰਘ ਬਾਦਲ ਦਰਮਿਆਨ ਵਲੱਖਣ ਦੋਸਤੀ ਬਾਰੇ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਦੋਵੇਂ ਅਸਲ ਭਰਾ ਸਨ। ਉਹਨਾਂ ਕਿਹਾ ਕਿ ਉਹਨਾਂ ਦੀ ਦੋਸਤੀ ਦੀ ਬਦੌਲਤ ਪੰਜਾਬੀਆਂ ਅਤੇ ਹਰਿਆਣਵੀ ਲੋਕਾਂ ਵਿਚਾਲੇ ਸੰਬੰਧ ਮਜ਼ਬੂਤ ਹੋਏ। ਉਹਨਾਂ ਕਿਹਾ ਆਓ ਆਉਂਦੇ ਦਿਨਾਂ ਵਿਚ ਇਹ ਸੰਬੰਧ ਹੋਰ ਮਜ਼ਬੂਤ ਕਰੀਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

0
👉ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਇਸ ਮਹਾਨ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮਹਾਨ ਮੌਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸਮਾਗਮ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ 25 ਅਕਤੂਬਰ ਨੂੰ ਦਿੱਲੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਸਮਾਗਮ ਹੋਵੇਗਾ। ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਜੰਮੂ, ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਸਜਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਾਰ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ ਅਤੇ ਇਸ ਪਵਿੱਤਰ ਨਗਰ ਵਿਖੇ ਸੂਬਾ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੜੀਵਾਰ ਸਮਾਗਮਾਂ ਨਾਲ ਲੋਕਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖ, ਮਾਨਵਤਾ ਅਤੇ ਕੁਰਬਾਨੀ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਨੂੰ ਮੰਨਣ ਦੀ ਆਜ਼ਾਦੀ, ਧਰਮ ਨਿਰਪੱਖ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਬਲਿਦਾਨ ਦੇ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਬੇਇਨਸਾਫੀ, ਜ਼ੁਲਮ ਅਤੇ ਦਮਨ ਦੇ ਖਿਲਾਫ਼ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਬਾਣੀ ਮਨੁੱਖੀ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਬਹਾਦਰੀ, ਅਧਿਆਤਮਕਤਾ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜੀਵਾਰ ਸਮਾਗਮ ਮਹਾਨ ਸਿੱਖ ਗੁਰੂ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣ ਲਈ ਪ੍ਰੇਰਿਤ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਪਵਿੱਤਰ ਮੌਕਾ ਹੈ ਜਦੋਂ ਅਸੀਂ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ-ਆਪ ਨੂੰ ਮੁੜ ਸਮਰਪਿਤ ਕਰਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਮੌਕੇ ਨੂੰ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਤਾਂ ਜੋ ਸਾਡੇ ਦੇਸ਼ ਖਾਸ ਕਰਕੇ ਸੂਬੇ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਸਾਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਕ ਪਾਸੇ ਇਸ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਸਹਾਈ ਹੋਣਗੇ ਅਤੇ ਦੂਜੇ ਪਾਸੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੇ ਸਿਧਾਂਤਾਂ ਨੂੰ ਹੋਰ ਮਜ਼ਬੂਤ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਣਪ੍ਰੀਤ ਸਿੰਘ ਸੌਂਦ ਅਤੇ ਹਰਭਜਨ ਸਿੰਘ ਈ.ਟੀ.ਓ., ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

0

SAS Nagar News:ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ।ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਏ.ਟੀ.ਐਮ. ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾ ਕੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵਾਂ ਦੀ ਬੱਚਤ ਕਰਦਿਆਂ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ਵਿੱਚ ਵੀ ਵਾਧਾ ਕਰ ਰਹੇ ਹਨ।

ਇਹ ਵੀ ਪੜ੍ਹੋ ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੇਅਰਮੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਦਾ ਸੰਕਲਪ ਵੀ ਲਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਚੁੱਕੇ ਜਾ ਰਹੇ ਕਦਮਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਮੰਡੀਆਂ ‘ਚ ਯੂਨੀਪੋਲ ਲਗਾਉਣਾ, ਖਾਲੀ ਪਲਾਟਾਂ ਦੀ ਈ-ਨਿਲਾਮੀ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਜਨਤਾ ਦੀ ਸਹੂਲਤ ਲਈ ਹੋਰ ਵਿਕਾਸ ਕਾਰਜ ਸ਼ਾਮਲ ਹਨ।

ਇਹ ਵੀ ਪੜ੍ਹੋ ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਸੂਬਾ ਸਰਕਾਰ ਦੀ ਸੁਚਾਰੂ ਖਰੀਦ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਉਣੀ ਖਰੀਦ ਸੀਜ਼ਨ 2025-26 ਲਈ ਸੂਬਾ ਸਰਕਾਰ ਵੱਲੋਂ 1822 ਖਰੀਦ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਵਿੱਚ ਸਫਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।ਮੀਟਿੰਗ ਵਿੱਚ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ‘ਤੇ ਹੋਈ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਹੋਰ ਅਧਿਕਾਰੀ ਅਤੇ ਬੋਰਡ ਆਫ ਡਾਇਰੈਕਟਰ ਦੇ ਮੈਂਬਰ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਾਰਡ ਨੰਬਰ 48 ਬਣੇਗਾ ਮਾਡਲ ਵਾਰਡ,ਬਠਿੰਡਾ ਬਣੇਗਾ ਦੇਸ਼ ਦਾ ਸਭ ਤੋਂ ਸੁੰਦਰ ਸ਼ਹਿਰ:ਮੇਅਰ ਪਦਮਜੀਤ ਮਹਿਤਾ

0

Bathinda News:ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦਿੰਦੇ ਹੋਏ, ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸੋਮਵਾਰ ਨੂੰ ਆਪਣੇ ਵਾਰਡ ਨੰਬਰ 48 ਵਿੱਚ ਸਥਿਤ ਲਹਿਰਾ ਕਲੋਨੀ ਵਿੱਚ ਕਲੋਨੀ ਦੀਆਂ ਮਹਿਲਾਵਾਂ ਦੇ ਹੱਥੋਂ ਲਗਭਗ 36.7 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਕੰਮ ਦਾ ਸ਼ੁਭ ਆਰੰਭ ਕਰਵਾਇਆ।ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਕਲੋਨੀ ਦਾ ਦੌਰਾ ਕੀਤਾ ਅਤੇ ਮੌਕੇ ‘ਤੇ ਮੌਜੂਦ ਨਿਗਮ ਅਧਿਕਾਰੀਆਂ ਤੇ ਠੇਕੇਦਾਰ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Bathinda Police ਨੇ ਨਸ਼ਾ ਤਸਕਰ ਭੈਣਾਂ ਦੇ ਘਰ ਚਲਾਇਆ ਬੁਲਡੋਜ਼ਰ

ਜੇਕਰ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਦੀ ਕੋਈ ਸ਼ਿਕਾਇਤ ਪਾਈ ਜਾਂਦੀ ਹੈ, ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੇਅਰ ਨੇ ਕਿਹਾ ਕਿ ਲਹਿਰਾ ਕਲੋਨੀ ਸਮੇਤ ਪੂਰੇ ਵਾਰਡ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 48 ਨੂੰ ਇੱਕ ਮਾਡਲ ਵਾਰਡ ਵਜੋਂ ਵਿਕਸਤ ਕੀਤਾ ਜਾਵੇਗਾ। ਸ੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਇੱਕ ਸਮਾਰਟ ਅਤੇ ਵਿਕਸਤ ਸ਼ਹਿਰ ਵਿੱਚ ਬਦਲਣ ਲਈ ਕਈ ਵੱਡੇ ਪ੍ਰੋਜੈਕਟਾਂ ‘ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਠਿੰਡਾ ਦੇਸ਼ ਦੇ ਸੁੰਦਰ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਜਾਵੇਗਾ।

ਇਹ ਵੀ ਪੜ੍ਹੋ  ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਇਸ ਮੌਕੇ ‘ਤੇ ਸੁਖਬੀਰ ਸਿੰਘ ਸਿੱਧੂ, ਜਸਵਿੰਦਰ ਸਿੰਘ ਬਰਾੜ, ਅਮਨ ਡੀਸੀ, ਮਿੰਟੂ ਠਾਕੁਰ, ਐਸਡੀਓ ਵਿਕਰਮਜੀਤ ਸਿੰਘ, ਅਤੇ ਵੱਡੀ ਗਿਣਤੀ ਵਿੱਚ ਕਲੋਨੀ ਨਿਵਾਸੀ, ਖਾਸ ਕਰਕੇ ਔਰਤਾਂ ਮੌਜੂਦ ਸਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ, ਜਨਤਾ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਸ਼ਹਿਰ ਵਾਸੀਆਂ ਲਈ ਹੋਰ ਵੀ ਕਈ ਵਿਕਾਸ ਯੋਜਨਾਵਾਂ ਪੇਸ਼ ਕੀਤੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

0

👉ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ।ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਬੀਤੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2024-25 ਤੱਕ 1688 ਮਿੱਲਰਾਂ ਵੱਲ ਤਕਰੀਬਨ 12000 ਕਰੋੜ ਰੁਪਇਆ ਬਕਾਇਆ ਹੈ ਜਿਸ ਵਿੱਚ 10000 ਕਰੋੜ ਵਿਆਜ ਤੇ 2181 ਕਰੋੜ ਰੁਪਏ ਮੂਲ ਰਕਮ ਸ਼ਾਮਿਲ ਹੈ।

ਇਹ ਵੀ ਪੜ੍ਹੋ  ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਨਵੀਂ ਓਟੀਐਸ ਨੀਤੀ ਤਹਿਤ ਮਿੱਲਰਾਂ ਨੂੰ ਮੂਲ ਰਕਮ ਦਾ ਅੱਧਾ ਹਿੱਸਾ ਤਾਰਨਾ ਪਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਦੇ 1 ਮਹੀਨੇ ਅੰਦਰ ਡਿਫਾਲਟਰ ਮਿੱਲਰ ਅਨਾਜ ਖਰੀਦ ਪੋਰਟਲ ਉੱਤੇ ਅਰਜ਼ੀ ਦੇ ਸਕਦੇ ਹਨ ਜਾਂ ਤੁਰੰਤ ਵੀ ਬਕਾਇਆ ਰਕਮ ਜਮਾਂ ਕਰਵਾ ਸਕਦੇ ਹਨ। ਮਿੱਲਰ ਕੋਲ ਵਸੂਲੀਯੋਗ ਰਕਮ ਦਾ ਭੁਗਤਾਨ 1 ਮਹੀਨੇ ਵਿੱਚ ਇੱਕਮੁਸ਼ਤ ਰੂਪ ਵਿੱਚ ਜਾਂ 3 ਮਹੀਨਾਵਾਰ ਕਿਸ਼ਤਾਂ ਵਿੱਚ ਕਰਨ ਦਾ ਬਦਲ ਮੌਜੂਦ ਹੋਵੇਗਾ।ਅਗਾਂਹ ਜਾਣਕਾਰੀ ਦਿੰਦੇ ਹੋਏ ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਹਰੇਕ ਮਿੱਲ ਮਾਲਕ ਨੂੰ ਮਿਲਿੰਗ ਦਾ ਸਮਾਂ ਪੂਰਾ ਹੋਣ ਮਗਰੋਂ ਹਰੇਕ ਸੂਬਾਈ ਖ਼ਰੀਦ ਏਜੰਸੀ ਨਾਲ ਆਪਣਾ ਖ਼ਾਤਾ ਕਲੀਅਰ ਕਰਨਾ ਹੁੰਦਾ ਹੈ ਤਾਂ ਕਿ ਉਸ ਮਿੱਲ ਮਾਲਕ ਨੂੰ ਅਗਲੇ ਸਾਲ ਲਈ ਕਸਟਮ ਮਿਲਿੰਗ ਲਈ ਝੋਨੇ ਦੀ ਅਲਾਟਮੈਂਟ ਵਾਸਤੇ ਵਿਚਾਰਿਆ ਜਾ ਸਕੇ।ਕਈ ਮਿੱਲ ਮਾਲਕਾਂ ਨੇ ਆਪਣਾ ਬਕਾਏ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਮਿੱਲ ਮਾਲਕਾਂ ਨੂੰ ਡਿਫਾਲਟਰ ਐਲਾਨ ਦਿੱਤਾ ਗਿਆ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ  ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਇਹ ਕਾਰਵਾਈ ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਅਦਾਲਤਾਂ/ਲੀਗਲ ਫੋਰਮਾਂ ਵਿੱਚ ਲੰਬਿਤ ਹੈ।ਇਹ ਨਵੀਂ ਓ.ਟੀ.ਐਸ. ਸਕੀਮ ਸਾਰੀਆਂ ਏਜੰਸੀਆਂ ਦੇ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਅਤੇ ਇਸ ਨੀਤੀ ਅਧੀਨ ਕੇਸਾਂ ਦਾ ਨਿਬੇੜਾ ਕਰਨ ਲਈ ਲਿਆਂਦੀ ਗਈ ਹੈ ਤਾਂ ਕਿ ਅਜਿਹੀਆਂ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਸੂਬੇ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਣ।ਇਸ ਨਾਲ ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ ਅਤੇ ਕਿਸਾਨਾਂ ਨੂੰ ਲਾਭ ਮਿਲੇਗਾ।ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਿਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

0

👉ਕੇਰਲ ਸਰਕਾਰ ਦੇ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ
Chandigarh News:ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ। ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ।ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ ‘ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵੱਧ ਰਹੀ ਹੈ।ਭਵਿੱਖੀ ਯੋਜਨਾਵਾਂ ਸਾਂਝੀਆਂ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਫਲਾਂ ਅਤੇ ਸਬਜ਼ੀਆਂ ਦੀਆਂ ਪ੍ਰੋਸੈਸਿੰਗ ਯੂਨਿਟਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਬਿਹਤਰ ਮਾਰਕੀਟ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕੋਲਡ ਸਟੋਰੇਜ, ਵੈਲਿਊ ਐਡੀਸ਼ਨ ਸੈਂਟਰ ਅਤੇ ਐਗਰੋ-ਪ੍ਰੋਸੈਸਿੰਗ ਕਲੱਸਟਰ ਬਣਾਏ ਜਾ ਰਹੇ ਹਨ। ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ.ਪ੍ਰਸਾਦ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਅਜਿਹੇ ਪ੍ਰਗਤੀਸ਼ੀਲ ਉਪਾਅ ਸ਼ਲਾਘਾ ਯੋਗ ਯੋਗ ਹਨ।

ਇਹ ਵੀ ਪੜ੍ਹੋ  ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

ਉਨ੍ਹਾਂ ਨੇ ਪੰਜਾਬ ਦੇ ਬਾਗਬਾਨੀ ਮਾਡਲ ਨੂੰ ਦੂਜੇ ਰਾਜਾਂ ਲਈ ਇੱਕ ਰੋਡਮੈਪ ਦੱਸਿਆ ਹੈ। ਆਪਣੇ ਰਾਜ ਦੇ ਵੇਰਵੇ ਸਾਂਝੇ ਕਰਦਿਆਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਕਿਹਾ ਕਿ ਕੇਰਲ ਵਿੱਚ ਬਾਗਬਾਨੀ ਲਗਭਗ 22 ਲੱਖ ਹੈਕਟੇਅਰ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੇਲਾ, ਨਾਰੀਅਲ, ਮਸਾਲੇ ਅਤੇ ਸਬਜ਼ੀਆਂ ਵਰਗੀਆਂ ਫਸਲਾਂ ‘ਤੇ ਮੁੱਖ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਮੰਤਰੀ ਮੋਹਿੰਦਰ ਭਗਤ ਨੂੰ ਕੇਰਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਮੇਲੇ “ਵੈਗਾ” ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।ਸਦਭਾਵਨਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਸੰਕੇਤ ਵਜੋਂ ਮੰਤਰੀ ਮੋਹਿੰਦਰ ਭਗਤ ਨੇ ਕੇਰਲਾ ਦੇ ਖੇਤੀਬਾੜੀ ਮੰਤਰੀ ਨੂੰ ਪੰਜਾਬ ਦੀ ਇੱਕ ਫੁਲਕਾਰੀ ਭੇਟ ਕੀਤੀ ਅਤੇ ਮੰਤਰੀ ਪੀ.ਪ੍ਰਸਾਦ ਨੇ ਮੰਤਰੀ ਭਗਤ ਨੂੰ ਇੱਕ ਰਵਾਇਤੀ ਕੇਰਲਾ ਸੱਪ ਕਿਸ਼ਤੀ ਅਤੇ ਧੋਤੀ ਯਾਦਗਾਰੀ ਚਿੰਨ੍ਹ ਵੱਜੋਂ ਭੇਟ ਕੀਤੀ। ਦੋਵਾਂ ਧਿਰਾਂ ਨੇ ਬਾਗਬਾਨੀ ਵਿੱਚ ਅੰਤਰ-ਰਾਜੀ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

0

 👉2500 ਪੰਜਾਬੀਆਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ
Chandigarh News:ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ।ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਮੌਜੂਦ ਹੈ ਅਤੇ ਇਸ ਸਮੇਂ ਲਗਭਗ 900 ਕਰਮਚਾਰੀ ਇਥੇ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ `ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ ‘ਤੇ ਖੇਤਰੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਉਨ੍ਹਾਂ ਕਿਹਾ ਕਿ ਫੇਜ਼ 1 ਯੋਜਨਾ ਤਹਿਤ ਇਨਫੋਸਿਸ ਲਿਮਟਿਡ 300,000 ਵਰਗ ਫੁੱਟ ਦੇ ਕੁੱਲ ਨਿਰਮਾਣ ਖੇਤਰ ਦੇ ਨਾਲ ਦਫਤਰੀ ਜਗ੍ਹਾ ਅਤੇ ਹੋਰ ਇਮਾਰਤਾਂ ਦਾ ਵਿਸਥਾਰ ਕਰੇਗੀ। ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਮਿਤੀ ਤੋਂ ਮੁਕੰਮਲ ਹੋਣ ਦੀ ਅਨੁਮਾਨਿਤ ਸਮਾਂ-ਸੀਮਾ 3 ਸਾਲ ਹੈ। ਇਹ ਇਮਾਰਤ ਵਾਤਾਵਰਣ ਅਨੁਕੂਲ ਹੋਵੇਗੀ ਅਤੇ ਲੀਡ ਪਲੈਟੀਨਮ ਦਰਜੇ ਵਜੋਂ ਪ੍ਰਮਾਣਿਤ ਹੋਵੇਗੀ, ਜੋ ਕਿ ਇਸ ਇਮਾਰਤ ਨੂੰ ਦਿੱਤਾ ਗਿਆ ਸਭ ਤੋਂ ਉੱਚਾ ਦਰਜਾ ਹੈ। ਇਸਦਾ ਨਿਰਮਾਣ ਕੰਮ 5 ਨਵੰਬਰ ਨੂੰ ਗੁਰਪੁਰਬ ਦੇ ਸ਼ੁਭ ਦਿਨ ਸ਼ੁਰੂ ਕੀਤਾ ਜਾਵੇਗਾ।ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ ਫੇਜ਼ 2 ਯੋਜਨਾ ਤਹਿਤ ਫਰਮ 480,000 ਵਰਗ ਫੁੱਟ ਦੇ ਕੁੱਲ ਨਿਰਮਾਣ ਖੇਤਰ ਦੇ ਨਾਲ ਦਫਤਰੀ ਥਾਂ ਅਤੇ ਹੋਰ ਸਹਾਇਕ ਇਮਾਰਤਾਂ ਦਾ ਵਿਸਤਾਰ ਕਰੇਗੀ। ਮੁਕੰਮਲ ਹੋਣ ਦੀ ਅਨੁਮਾਨਿਤ ਸਮਾਂ-ਸੀਮਾ 5 ਸਾਲ ਹੈ, ਜੋ ਫੇਜ਼ 1 ਦੇ ਸਫਲਤਾਪੂਰਵਕ ਸੰਪੂਰਨ ਹੋਣ ਤੋਂ ਬਾਅਦ ਅਤੇ ਸਾਰੀਆਂ ਜ਼ਰੂਰੀ ਰੈਗੂਲੇਟਰੀ ਅਤੇ ਕਾਨੂੰਨੀ ਮਨਜ਼ੂਰੀਆਂ ਪ੍ਰਾਪਤ ਹੋਣ `ਤੇ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ; ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਇਨਫੋਸਿਸ ਲਿਮਟਿਡ ਨੇ ਮੋਹਾਲੀ ਵਿਖੇ ਇਸ ਵੱਕਾਰੀ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਦਿੱਤੇ ਗਏ ਸਾਰੇ ਸਹਿਯੋਗ ਦੇਣਾ ਲਈ ਪੰਜਾਬ ਸਰਕਾਰ, ਇਨਵੈਸਟ ਪੰਜਾਬ ਅਤੇ ਗਮਾਡਾ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਸੀਂ ਪ੍ਰਸਤਾਵਿਤ ਵਿਕਾਸ ਨੂੰ ਪ੍ਰਾਪਤ ਕਰਨ ਲਈ ਵਚਨਬੱਧ ਰਹਾਂਗੇ।ਪ੍ਰੈਸ ਕਾਨਫਰੰਸ ਦੌਰਾਨ ਇਨਵੈਸਟ ਪੰਜਾਬ ਦੇ ਸੀ.ਈ.ਓ. ਸ਼੍ਰੀ ਅਮਿਤ ਢਾਕਾ ਆਈ.ਏ.ਐਸ., ਪੰਜਾਬ ਵਿਕਾਸ ਪ੍ਰੀਸ਼ਦ ਦੇ ਵਾਈਸ-ਚੇਅਰਪਰਸਨ ਸ਼੍ਰੀਮਤੀ ਸੀਮਾ ਬਾਂਸਲ, ਰੀਜਨਲ ਹੈੱਡ ਇਨਫਰਾਸਟ੍ਰਕਚਰ ਇਨਫੋਸਿਸ ਸ਼੍ਰੀ ਅਮੋਲ ਰਮੇਸ਼ ਕੁਲਕਰਨੀ, ਬ੍ਰਾਂਚ ਡਿਵੈਲਪਮੈਂਟ ਸੈਂਟਰ ਇਨਫੋਸਿਸ ਦੇ ਹੈੱਡ ਡਾ. ਸਮੀਰ ਗੋਇਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

0

 👉ਸਰਕਾਰ ਦੀ ਪਹਿਲਕਦਮੀ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਅਦਾਨ-ਪ੍ਰਦਾਨ ਲਈ ਪੁਲ ਵਜੋਂ ਕੰਮ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
Chandigarh News:ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ ਜੈਨੇਟਿਕ ਸਮੱਗਰੀ ਦਾ ਅਦਾਨ-ਪ੍ਰਦਾਨ ਕਰਨਾ ਸ਼ਾਮਲ ਹੈ, ਜਿਸ ਤਹਿਤ ਕੇਰਲਾ ਵੱਲੋਂ ਪੰਜਾਬ ਤੋਂ ਸਾਹੀਵਾਲ ਨਸਲ ਦੇ ਸਾਨ੍ਹ ਖਰੀਦੇ ਜਾਣਗੇ। ਇਸ ਦੇ ਬਦਲੇ ਵਿੱਚ ਪੰਜਾਬ ਵੱਲੋਂ ਕੇਰਲਾ ਤੋਂ ਹੋਲਸਟਾਈਨ ਫ੍ਰਾਈਜ਼ੀਅਨ (ਐਚਐਫ) ਅਤੇ ਮੁਰ੍ਹਾ ਨਸਲ ਦੇ ਸਾਨ੍ਹਾਂ ਦਾ ਸੀਮਨ ਪ੍ਰਾਪਤ ਕਰੇਗਾ। ਪੰਜਾਬ ਨੇ ਕੇਰਲਾ ਪਸ਼ੂਧਨ ਵਿਕਾਸ ਬੋਰਡ ਤੋਂ ਐਚਐਫ ਸੀਮਨ ਦੀਆਂ 30,000 ਖੁਰਾਕਾਂ ਅਤੇ ਮੁਰ੍ਹਾ ਬਫਲੋ ਸੀਮਨ ਦੀਆਂ 60,520 ਖੁਰਾਕਾਂ ਖਰੀਦਣ ਦਾ ਸ਼ੁਰੂਆਤੀ ਆਰਡਰ ਦਿੱਤਾ ਹੈ।ਪਸ਼ੂ ਪਾਲਣ ਖੇਤਰ ਦੇ ਵਿਕਾਸ ਲਈ ਇਹ ਫੈਸਲੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੇਰਲਾ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀਮਤੀ ਜੇ. ਚਿੰਚੂ ਰਾਣੀ ਦਰਮਿਆਨ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਏ ਗਏ।ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਅਤੇ ਕੇਰਲਾ ਚੰਗੀ ਨਸਲ ਦੇ ਪਸ਼ੂਧਨ ਤਿਆਰ ਕਰਨ ਲਈ ਉੱਨਤ ਪ੍ਰਜਨਨ ਤਕਨਾਲੋਜੀਆਂ ‘ਤੇ ਸਹਿਯੋਗ ਲਈ ਸਹਿਮਤ ਹੋਏ ਹਨ।

ਇਹ ਵੀ ਪੜ੍ਹੋ  ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਇਸ ਸਾਂਝੇਦਾਰੀ ਵਿੱਚ ਤੇਜ਼ੀ ਨਾਲ ਨਸਲ ਸੁਧਾਰ ਵਾਸਤੇ ਐਮਬ੍ਰਿਓ ਟ੍ਰਾਂਸਫਰ (ਈਟੀ) ਅਤੇ ਇਨ-ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਵਰਗੇ ਅਤਿ-ਆਧੁਨਿਕ ਵਿਗਿਆਨਕ ਪ੍ਰੋਗਰਾਮਾਂ ‘ਤੇ ਸਾਂਝੇ ਉਪਰਾਲੇ ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ ਦੋਵੇਂ ਰਾਜ ਉੱਤਮ ਪਸ਼ੂਧਨ ਜੈਨੇਟਿਕ ਵਿਕਸਤ ਕਰਨ ਲਈ ਪ੍ਰਯੋਗਸ਼ਾਲਾ ਪੱਧਰ ‘ਤੇ ਜੀਨੋਮਿਕ ਸਿਲੈਕਸ਼ਨ ਅਤੇ ਪ੍ਰਜਨਨ ਮੁੱਲ ਅਨੁਮਾਨ ‘ਤੇ ਮਿਲ ਕੇ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਹਿਯੋਗ ਦਾ ਉਦੇਸ਼ ਦੋਵਾਂ ਰਾਜਾਂ ਵਿੱਚ ਪਸ਼ੂਆਂ ਦੀ ਗੁਣਵੱਤਾ ਅਤੇ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਵਿਗਿਆਨ ਅਤੇ ਤਕਨਾਲੋਜੀ ਦਾ ਲਾਭ ਉਠਾਉਣਾ ਹੈ।ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਗਿਆਨ ਅਤੇ ਸਮਰੱਥਾ ਨਿਰਮਾਣ ‘ਚ ਵਾਧੇ ਲਈ ਪੰਜਾਬ ਅਤੇ ਕੇਰਲਾ ਦਰਮਿਆਨ ਇਹ ਭਾਈਵਾਲੀ ਪਸ਼ੂਆਂ ਦੇ ਡਾਕਟਰਾਂ, ਵਿਗਿਆਨੀਆਂ ਅਤੇ ਸਿਖਿਆਰਥੀਆਂ ਲਈ ਆਦਾਨ-ਪ੍ਰਦਾਨ ਪ੍ਰੋਗਰਾਮਾਂ ਰਾਹੀਂ ਮਨੁੱਖੀ ਸਰੋਤ ਵਿਕਾਸ ਨੂੰ ਤਰਜੀਹ ਦੇਵੇਗੀ। ਇਹ ਪਹਿਲ ਸਮਰੱਥਾ ਨਿਰਮਾਣ ਅਤੇ ਸਿਖਲਾਈ ਪ੍ਰੋਗਰਾਮਾਂ ਦੀ ਸਹੂਲਤ ਦੇਵੇਗੀ, ਪੰਜਾਬ ਪਸ਼ੂਧਨ ਵਿਕਾਸ ਬੋਰਡ (ਪੀਐਲਡੀਬੀ) ਅਤੇ ਕੇਰਲਾ ਪਸ਼ੂਧਨ ਵਿਕਾਸ ਬੋਰਡ (ਕੇਐਲਡੀਬੀ) ਵਿਚਕਾਰ ਹੁਨਰ ਵਿਕਾਸ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ।ਇਸ ਸਮਝੌਤੇ ਪਿੱਛੇ ਦੇ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਭਾਈਵਾਲੀ ਨਹੀਂ ਸਗੋਂ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਆਦਾਨ-ਪ੍ਰਦਾਨ ਲਈ ਇੱਕ ਪੁਲ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਸਥਾਨਕ ਨਸਲਾਂ ਵਿੱਚ ਪੰਜਾਬ ਦੀ ਉੱਤਮਤਾ, ਵੱਧ ਪੈਦਾਵਾਰ ਵਾਲੀਆਂ ਕਰਾਸ-ਬ੍ਰੀਡਾਂ ਵਿੱਚ ਕੇਰਲਾ ਦੀ ਮੁਹਾਰਤ ਅਤੇ ਉੱਨਤ ਪ੍ਰਬੰਧਨ ਅਭਿਆਸਾਂ ਨੂੰ ਜੋੜ ਕੇ ਇੱਕ ਅਜਿਹਾ ਮਾਹੌਲ ਪ੍ਰਦਾਨ ਕਰਨਾ ਹੈ, ਜੋ ਜ਼ਮੀਨੀ ਪੱਧਰ ‘ਤੇ ਸਾਡੇ ਕਿਸਾਨਾਂ ਨੂੰ ਲਾਭ ਪਹੁੰਚਾਏ।

ਇਹ ਵੀ ਪੜ੍ਹੋ  ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ; ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਸ੍ਰੀਮਤੀ ਜੇ. ਚਿੰਚੂ ਰਾਣੀ ਨੇ ਕਿਹਾ ਕਿ ਕੇਰਲਾ ਆਪਣੀ ਮੁਹਾਰਤ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਤਜ਼ਰਬੇ ਤੋਂ ਸਿੱਖਣ ਲਈ ਉਤਸੁਕ ਹੈ ਅਤੇ ਇਹ ਸਹਿਯੋਗ ਦੋਵਾਂ ਰਾਜਾਂ ਵਾਸਤੇ ਵਧੇਰੇ ਵਿਕਸਿਤ ਅਤੇ ਲਾਭਦਾਇਕ ਡੇਅਰੀ ਸੈਕਟਰ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਸਾਡੇ ਕਿਸਾਨ ਭਾਈਚਾਰੇ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।ਤਕਨਾਲੋਜੀ ਟ੍ਰਾਂਸਫਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਵਿਗਿਆਨੀਆਂ ਦੀ ਮੁਹਾਰਤ ਅਤੇ ਨਵੀਨ ਤਕਨਾਲੋਜੀਆਂ ਦਾ ਆਦਾਨ-ਪ੍ਰਦਾਨ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਇਹ ਨਵੀਨ ਅਭਿਆਸਾਂ ਨੂੰ ਤੇਜ਼ੀ ਨਾਲ ਸਾਂਝਾ ਕਰਦਿਆਂ ਸਾਡੇ ਕਿਸਾਨਾਂ ਲਈ ਜ਼ਮੀਨੀ ਪੱਧਰ ‘ਤੇ ਲਾਭ ਨੂੰ ਯਕੀਨੀ ਬਣਾਏਗੀ। ਇਹ ਪਹਿਲ ਸਹਾਇਕ ਖੇਤੀ ਧੰਦਿਆਂ ਵਾਸਤੇ ਅੰਤਰ-ਰਾਜੀ ਸਹਿਯੋਗ ਲਈ ਇੱਕ ਨਵਾਂ ਮਾਪਦੰਡ ਸਥਾਪਤ ਕਰੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਭਾਈਵਾਲੀ ਪਸ਼ੂਆਂ ਦੇ ਜੈਨੇਟਿਕ ਗੁਣਾਂ ‘ਚ ਸੁਧਾਰ, ਦੁੱਧ ਉਤਪਾਦਨ ‘ਚ ਵਾਧੇ ਅਤੇ ਪੰਜਾਬ ਅਤੇ ਕੇਰਲਾ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਵਧੇਰੇ ਲਾਹੇਵੰਦ ਸਿੱਧ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906417