Sunday, May 17, 2026
Home Blog Page 438

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

0

 👉2500 ਪੰਜਾਬੀਆਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ
Chandigarh News:ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ।ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਮੌਜੂਦ ਹੈ ਅਤੇ ਇਸ ਸਮੇਂ ਲਗਭਗ 900 ਕਰਮਚਾਰੀ ਇਥੇ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ `ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ ‘ਤੇ ਖੇਤਰੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਉਨ੍ਹਾਂ ਕਿਹਾ ਕਿ ਫੇਜ਼ 1 ਯੋਜਨਾ ਤਹਿਤ ਇਨਫੋਸਿਸ ਲਿਮਟਿਡ 300,000 ਵਰਗ ਫੁੱਟ ਦੇ ਕੁੱਲ ਨਿਰਮਾਣ ਖੇਤਰ ਦੇ ਨਾਲ ਦਫਤਰੀ ਜਗ੍ਹਾ ਅਤੇ ਹੋਰ ਇਮਾਰਤਾਂ ਦਾ ਵਿਸਥਾਰ ਕਰੇਗੀ। ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਮਿਤੀ ਤੋਂ ਮੁਕੰਮਲ ਹੋਣ ਦੀ ਅਨੁਮਾਨਿਤ ਸਮਾਂ-ਸੀਮਾ 3 ਸਾਲ ਹੈ। ਇਹ ਇਮਾਰਤ ਵਾਤਾਵਰਣ ਅਨੁਕੂਲ ਹੋਵੇਗੀ ਅਤੇ ਲੀਡ ਪਲੈਟੀਨਮ ਦਰਜੇ ਵਜੋਂ ਪ੍ਰਮਾਣਿਤ ਹੋਵੇਗੀ, ਜੋ ਕਿ ਇਸ ਇਮਾਰਤ ਨੂੰ ਦਿੱਤਾ ਗਿਆ ਸਭ ਤੋਂ ਉੱਚਾ ਦਰਜਾ ਹੈ। ਇਸਦਾ ਨਿਰਮਾਣ ਕੰਮ 5 ਨਵੰਬਰ ਨੂੰ ਗੁਰਪੁਰਬ ਦੇ ਸ਼ੁਭ ਦਿਨ ਸ਼ੁਰੂ ਕੀਤਾ ਜਾਵੇਗਾ।ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ ਫੇਜ਼ 2 ਯੋਜਨਾ ਤਹਿਤ ਫਰਮ 480,000 ਵਰਗ ਫੁੱਟ ਦੇ ਕੁੱਲ ਨਿਰਮਾਣ ਖੇਤਰ ਦੇ ਨਾਲ ਦਫਤਰੀ ਥਾਂ ਅਤੇ ਹੋਰ ਸਹਾਇਕ ਇਮਾਰਤਾਂ ਦਾ ਵਿਸਤਾਰ ਕਰੇਗੀ। ਮੁਕੰਮਲ ਹੋਣ ਦੀ ਅਨੁਮਾਨਿਤ ਸਮਾਂ-ਸੀਮਾ 5 ਸਾਲ ਹੈ, ਜੋ ਫੇਜ਼ 1 ਦੇ ਸਫਲਤਾਪੂਰਵਕ ਸੰਪੂਰਨ ਹੋਣ ਤੋਂ ਬਾਅਦ ਅਤੇ ਸਾਰੀਆਂ ਜ਼ਰੂਰੀ ਰੈਗੂਲੇਟਰੀ ਅਤੇ ਕਾਨੂੰਨੀ ਮਨਜ਼ੂਰੀਆਂ ਪ੍ਰਾਪਤ ਹੋਣ `ਤੇ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ; ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਇਨਫੋਸਿਸ ਲਿਮਟਿਡ ਨੇ ਮੋਹਾਲੀ ਵਿਖੇ ਇਸ ਵੱਕਾਰੀ ਪ੍ਰੋਜੈਕਟ ਨੂੰ ਲਾਗੂ ਕਰਨ ਲਈ ਦਿੱਤੇ ਗਏ ਸਾਰੇ ਸਹਿਯੋਗ ਦੇਣਾ ਲਈ ਪੰਜਾਬ ਸਰਕਾਰ, ਇਨਵੈਸਟ ਪੰਜਾਬ ਅਤੇ ਗਮਾਡਾ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਸੀਂ ਪ੍ਰਸਤਾਵਿਤ ਵਿਕਾਸ ਨੂੰ ਪ੍ਰਾਪਤ ਕਰਨ ਲਈ ਵਚਨਬੱਧ ਰਹਾਂਗੇ।ਪ੍ਰੈਸ ਕਾਨਫਰੰਸ ਦੌਰਾਨ ਇਨਵੈਸਟ ਪੰਜਾਬ ਦੇ ਸੀ.ਈ.ਓ. ਸ਼੍ਰੀ ਅਮਿਤ ਢਾਕਾ ਆਈ.ਏ.ਐਸ., ਪੰਜਾਬ ਵਿਕਾਸ ਪ੍ਰੀਸ਼ਦ ਦੇ ਵਾਈਸ-ਚੇਅਰਪਰਸਨ ਸ਼੍ਰੀਮਤੀ ਸੀਮਾ ਬਾਂਸਲ, ਰੀਜਨਲ ਹੈੱਡ ਇਨਫਰਾਸਟ੍ਰਕਚਰ ਇਨਫੋਸਿਸ ਸ਼੍ਰੀ ਅਮੋਲ ਰਮੇਸ਼ ਕੁਲਕਰਨੀ, ਬ੍ਰਾਂਚ ਡਿਵੈਲਪਮੈਂਟ ਸੈਂਟਰ ਇਨਫੋਸਿਸ ਦੇ ਹੈੱਡ ਡਾ. ਸਮੀਰ ਗੋਇਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

0

 👉ਸਰਕਾਰ ਦੀ ਪਹਿਲਕਦਮੀ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਅਦਾਨ-ਪ੍ਰਦਾਨ ਲਈ ਪੁਲ ਵਜੋਂ ਕੰਮ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
Chandigarh News:ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ ਜੈਨੇਟਿਕ ਸਮੱਗਰੀ ਦਾ ਅਦਾਨ-ਪ੍ਰਦਾਨ ਕਰਨਾ ਸ਼ਾਮਲ ਹੈ, ਜਿਸ ਤਹਿਤ ਕੇਰਲਾ ਵੱਲੋਂ ਪੰਜਾਬ ਤੋਂ ਸਾਹੀਵਾਲ ਨਸਲ ਦੇ ਸਾਨ੍ਹ ਖਰੀਦੇ ਜਾਣਗੇ। ਇਸ ਦੇ ਬਦਲੇ ਵਿੱਚ ਪੰਜਾਬ ਵੱਲੋਂ ਕੇਰਲਾ ਤੋਂ ਹੋਲਸਟਾਈਨ ਫ੍ਰਾਈਜ਼ੀਅਨ (ਐਚਐਫ) ਅਤੇ ਮੁਰ੍ਹਾ ਨਸਲ ਦੇ ਸਾਨ੍ਹਾਂ ਦਾ ਸੀਮਨ ਪ੍ਰਾਪਤ ਕਰੇਗਾ। ਪੰਜਾਬ ਨੇ ਕੇਰਲਾ ਪਸ਼ੂਧਨ ਵਿਕਾਸ ਬੋਰਡ ਤੋਂ ਐਚਐਫ ਸੀਮਨ ਦੀਆਂ 30,000 ਖੁਰਾਕਾਂ ਅਤੇ ਮੁਰ੍ਹਾ ਬਫਲੋ ਸੀਮਨ ਦੀਆਂ 60,520 ਖੁਰਾਕਾਂ ਖਰੀਦਣ ਦਾ ਸ਼ੁਰੂਆਤੀ ਆਰਡਰ ਦਿੱਤਾ ਹੈ।ਪਸ਼ੂ ਪਾਲਣ ਖੇਤਰ ਦੇ ਵਿਕਾਸ ਲਈ ਇਹ ਫੈਸਲੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੇਰਲਾ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀਮਤੀ ਜੇ. ਚਿੰਚੂ ਰਾਣੀ ਦਰਮਿਆਨ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਏ ਗਏ।ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਅਤੇ ਕੇਰਲਾ ਚੰਗੀ ਨਸਲ ਦੇ ਪਸ਼ੂਧਨ ਤਿਆਰ ਕਰਨ ਲਈ ਉੱਨਤ ਪ੍ਰਜਨਨ ਤਕਨਾਲੋਜੀਆਂ ‘ਤੇ ਸਹਿਯੋਗ ਲਈ ਸਹਿਮਤ ਹੋਏ ਹਨ।

ਇਹ ਵੀ ਪੜ੍ਹੋ  ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਇਸ ਸਾਂਝੇਦਾਰੀ ਵਿੱਚ ਤੇਜ਼ੀ ਨਾਲ ਨਸਲ ਸੁਧਾਰ ਵਾਸਤੇ ਐਮਬ੍ਰਿਓ ਟ੍ਰਾਂਸਫਰ (ਈਟੀ) ਅਤੇ ਇਨ-ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਵਰਗੇ ਅਤਿ-ਆਧੁਨਿਕ ਵਿਗਿਆਨਕ ਪ੍ਰੋਗਰਾਮਾਂ ‘ਤੇ ਸਾਂਝੇ ਉਪਰਾਲੇ ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ ਦੋਵੇਂ ਰਾਜ ਉੱਤਮ ਪਸ਼ੂਧਨ ਜੈਨੇਟਿਕ ਵਿਕਸਤ ਕਰਨ ਲਈ ਪ੍ਰਯੋਗਸ਼ਾਲਾ ਪੱਧਰ ‘ਤੇ ਜੀਨੋਮਿਕ ਸਿਲੈਕਸ਼ਨ ਅਤੇ ਪ੍ਰਜਨਨ ਮੁੱਲ ਅਨੁਮਾਨ ‘ਤੇ ਮਿਲ ਕੇ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਹਿਯੋਗ ਦਾ ਉਦੇਸ਼ ਦੋਵਾਂ ਰਾਜਾਂ ਵਿੱਚ ਪਸ਼ੂਆਂ ਦੀ ਗੁਣਵੱਤਾ ਅਤੇ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਵਿਗਿਆਨ ਅਤੇ ਤਕਨਾਲੋਜੀ ਦਾ ਲਾਭ ਉਠਾਉਣਾ ਹੈ।ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਗਿਆਨ ਅਤੇ ਸਮਰੱਥਾ ਨਿਰਮਾਣ ‘ਚ ਵਾਧੇ ਲਈ ਪੰਜਾਬ ਅਤੇ ਕੇਰਲਾ ਦਰਮਿਆਨ ਇਹ ਭਾਈਵਾਲੀ ਪਸ਼ੂਆਂ ਦੇ ਡਾਕਟਰਾਂ, ਵਿਗਿਆਨੀਆਂ ਅਤੇ ਸਿਖਿਆਰਥੀਆਂ ਲਈ ਆਦਾਨ-ਪ੍ਰਦਾਨ ਪ੍ਰੋਗਰਾਮਾਂ ਰਾਹੀਂ ਮਨੁੱਖੀ ਸਰੋਤ ਵਿਕਾਸ ਨੂੰ ਤਰਜੀਹ ਦੇਵੇਗੀ। ਇਹ ਪਹਿਲ ਸਮਰੱਥਾ ਨਿਰਮਾਣ ਅਤੇ ਸਿਖਲਾਈ ਪ੍ਰੋਗਰਾਮਾਂ ਦੀ ਸਹੂਲਤ ਦੇਵੇਗੀ, ਪੰਜਾਬ ਪਸ਼ੂਧਨ ਵਿਕਾਸ ਬੋਰਡ (ਪੀਐਲਡੀਬੀ) ਅਤੇ ਕੇਰਲਾ ਪਸ਼ੂਧਨ ਵਿਕਾਸ ਬੋਰਡ (ਕੇਐਲਡੀਬੀ) ਵਿਚਕਾਰ ਹੁਨਰ ਵਿਕਾਸ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ।ਇਸ ਸਮਝੌਤੇ ਪਿੱਛੇ ਦੇ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਭਾਈਵਾਲੀ ਨਹੀਂ ਸਗੋਂ ਪਸ਼ੂ ਪਾਲਣ ਖੇਤਰ ਵਿੱਚ ਉੱਤਰੀ ਅਤੇ ਦੱਖਣੀ ਭਾਰਤ ਦੀਆਂ ਸਮਰੱਥਾਵਾਂ ਦੇ ਆਦਾਨ-ਪ੍ਰਦਾਨ ਲਈ ਇੱਕ ਪੁਲ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਸਥਾਨਕ ਨਸਲਾਂ ਵਿੱਚ ਪੰਜਾਬ ਦੀ ਉੱਤਮਤਾ, ਵੱਧ ਪੈਦਾਵਾਰ ਵਾਲੀਆਂ ਕਰਾਸ-ਬ੍ਰੀਡਾਂ ਵਿੱਚ ਕੇਰਲਾ ਦੀ ਮੁਹਾਰਤ ਅਤੇ ਉੱਨਤ ਪ੍ਰਬੰਧਨ ਅਭਿਆਸਾਂ ਨੂੰ ਜੋੜ ਕੇ ਇੱਕ ਅਜਿਹਾ ਮਾਹੌਲ ਪ੍ਰਦਾਨ ਕਰਨਾ ਹੈ, ਜੋ ਜ਼ਮੀਨੀ ਪੱਧਰ ‘ਤੇ ਸਾਡੇ ਕਿਸਾਨਾਂ ਨੂੰ ਲਾਭ ਪਹੁੰਚਾਏ।

ਇਹ ਵੀ ਪੜ੍ਹੋ  ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ; ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਸ੍ਰੀਮਤੀ ਜੇ. ਚਿੰਚੂ ਰਾਣੀ ਨੇ ਕਿਹਾ ਕਿ ਕੇਰਲਾ ਆਪਣੀ ਮੁਹਾਰਤ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਤਜ਼ਰਬੇ ਤੋਂ ਸਿੱਖਣ ਲਈ ਉਤਸੁਕ ਹੈ ਅਤੇ ਇਹ ਸਹਿਯੋਗ ਦੋਵਾਂ ਰਾਜਾਂ ਵਾਸਤੇ ਵਧੇਰੇ ਵਿਕਸਿਤ ਅਤੇ ਲਾਭਦਾਇਕ ਡੇਅਰੀ ਸੈਕਟਰ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਸਾਡੇ ਕਿਸਾਨ ਭਾਈਚਾਰੇ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।ਤਕਨਾਲੋਜੀ ਟ੍ਰਾਂਸਫਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਵਿਗਿਆਨੀਆਂ ਦੀ ਮੁਹਾਰਤ ਅਤੇ ਨਵੀਨ ਤਕਨਾਲੋਜੀਆਂ ਦਾ ਆਦਾਨ-ਪ੍ਰਦਾਨ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਇਹ ਨਵੀਨ ਅਭਿਆਸਾਂ ਨੂੰ ਤੇਜ਼ੀ ਨਾਲ ਸਾਂਝਾ ਕਰਦਿਆਂ ਸਾਡੇ ਕਿਸਾਨਾਂ ਲਈ ਜ਼ਮੀਨੀ ਪੱਧਰ ‘ਤੇ ਲਾਭ ਨੂੰ ਯਕੀਨੀ ਬਣਾਏਗੀ। ਇਹ ਪਹਿਲ ਸਹਾਇਕ ਖੇਤੀ ਧੰਦਿਆਂ ਵਾਸਤੇ ਅੰਤਰ-ਰਾਜੀ ਸਹਿਯੋਗ ਲਈ ਇੱਕ ਨਵਾਂ ਮਾਪਦੰਡ ਸਥਾਪਤ ਕਰੇਗੀ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਭਾਈਵਾਲੀ ਪਸ਼ੂਆਂ ਦੇ ਜੈਨੇਟਿਕ ਗੁਣਾਂ ‘ਚ ਸੁਧਾਰ, ਦੁੱਧ ਉਤਪਾਦਨ ‘ਚ ਵਾਧੇ ਅਤੇ ਪੰਜਾਬ ਅਤੇ ਕੇਰਲਾ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਵਧੇਰੇ ਲਾਹੇਵੰਦ ਸਿੱਧ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਸੀ ਤੇ ਐਸਐਸਪੀ ਨੇ ਲਹਿਰਾ ਮੁਹੱਬਤ ਵਿਖੇ ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਪ੍ਰੇਰਿਤ

0

Bathinda News: ਕਿਸਾਨਾਂ ਦੀਆਂ ਸਮੱਸਿਆਵਾਂ ਦੇ ਮੁਕੰਮਲ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀ.ਸੀ. ਰਾਜੇਸ਼ ਧੀਮਾਨ ਨੇ ਪਿੰਡ ਲਹਿਰਾ ਮੁਹੱਬਤ ਵਿਖੇ ਖੇਤੀਬਾੜੀ ਵਿਭਾਗ ਵਲੋਂ ਲਗਾਏ ਗਏ ਕਿਸਾਨ ਮਿਲਣੀ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ  ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

ਉਨ੍ਹਾਂ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜ਼ੀਹ ਦੇਣ।

ਇਹ ਵੀ ਪੜ੍ਹੋ  Mohali Police ਨੇ ਲੁੱਟ-ਖੋਹ ਗੈਂਗ ਦੇ 2 ਮੈਂਬਰ ਕੀਤੇ ਕਾਬੂ, 5 ਖੋਹੇ ਮੋਬਾਈਲ ਫੋਨ ਹੋਏ ਬ੍ਰਾਮਦ

ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਕਿਸਾਨਾਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸਟਰਾਅ ਰੇਕ, ਬੇਲਰ, ਸੁਪਰ ਐਸ.ਐਮ.ਐਸ, ਮਲਚਰ, ਪੈਡੀ ਸਟਰਾਅ ਚੌਪਰ, ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਅਤੇ ਸਰਫੇਸ ਸੀਡਰ ਆਦਿ ਦੀ ਵਰਤੋਂ ਕਰਨ, ਇਹ ਆਧੁਨਿਕ ਸੰਦ ਖੇਤੀਬਾੜੀ ਵਿਭਾਗ ਤੋਂ ਸਬਸਿਡੀ ‘ਤੇ ਲਏ ਜਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

69 ਵੀਆਂ ਸਰਦ ਰੁੱਤ ਮਾਨਸਾ ‘ਚ ਖੇਡਾਂ ਦਾ ਜਸ਼ਨ, ਵਿਦਿਆਰਥੀਆਂ ਨੇ ਲਿਖੀ ਜਿੱਤ ਦੀ ਕਹਾਣੀ

0

Mansa News:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਰਮਜੀਤ ਸਿੰਘ ਭੋਗਲ ਦੀ ਅਗਵਾਈ ਵਿੱਚ 69 ਵੀਆਂ ਜ਼ਿਲ੍ਹਾ ਪੱਧਰੀ ਸਰਦ ਰੁੱਤ ਖੇਡਾਂ ਵਿੱਚ ਦਿਲਚਸਪ ਮੁਕਾਬਲੇ ਹੋ ਰਹੇ ਹਨ। ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਦੱਸਿਆ ਕਿ ਲੰਬੀ ਛਾਲ ਅੰਡਰ 14 ਕੁੜੀਆਂ ਵਿੱਚ ਜੈਸਮੀਨ ਕੌਰ ਜੋਨ ਜੋਗਾ ਨੇ ਪਹਿਲਾ, ਚੰਚਲ ਜੋਨ ਸਰਦੂਲਗੜ੍ਹ ਨੇ ਦੂਜਾ, ਜਸ਼ਨਦੀਪ ਕੌਰ ਜੋਨ ਬੁਢਲਾਡਾ ਨੇ ਤੀਜਾ,ਉੱਚੀ ਛਾਲ ਅੰਡਰ 17 ਮੁੰਡੇ ਵਿੱਚ ਅਰਮਾਨਦੀਪ ਸਿੰਘ ਜੋਨ ਮਾਨਸਾ ਨੇ ਪਹਿਲਾ, ਗੈਵਨੀਤ ਸਿੰਘ ਭੀਖੀ ਨੇ ਦੂਜਾ, ਸਿਧਾਰਥ ਸਰਦੂਲਗੜ੍ਹ ਨੇ ਤੀਜਾ,ਅੰਡਰ 17 ਮੁੰਡੇ 5000 ਮੀਟਰ ਪੈਦਲ ਚਾਲ ਵਿੱਚ ਨਵਦੀਪ ਸਿੰਘ ਜੋਨ ਜੋਗਾ ਨੇ ਪਹਿਲਾ, ਇਸ਼ਾਨਮੀਤ ਸਿੰਘ ਜੋਨ ਭੀਖੀ ਨੇ ਦੂਜਾ, ਕੌਸ਼ਲ ਜੋਨ ਜੋਗਾ ਨੇ ਤੀਜਾ, ਅੰਡਰ 19 ਮੁੰਡੇ 5000 ਮੀਟਰ ਪੈਦਲ ਚਾਲ ਵਿੱਚ ਹਰਮਨਦੀਪ ਸਿੰਘ ਜੋਨ ਮਾਨਸਾ ਨੇ ਪਹਿਲਾ, ਸੁਰਪ੍ਰਿੰਸ ਸਿੰਘ ਜੋਨ ਭੀਖੀ ਨੇ ਦੂਜਾ,

ਇਹ ਵੀ ਪੜ੍ਹੋ  ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ

ਅੰਡਰ 17 ਕੁੜੀਆ 3000 ਮੀਟਰ ਪੈਦਲ ਚਾਲ ਵਿੱਚ ਨਮਨਪ੍ਰੀਤ ਕੌਰ ਜੋਨ ਸਰਦੂਲਗੜ੍ਹ ਨੇ ਪਹਿਲਾ, ਸੁਮਨਪ੍ਰੀਤ ਕੌਰ ਜੋਨ ਸਰਦੂਲਗੜ੍ਹ ਨੇ ਦੂਜਾ, ਕਰਮਜੀਤ ਕੌਰ ਜੋਨ ਜੋਗਾ ਨੇ ਤੀਜਾ, ਅੰਡਰ 19 ਕੁੜੀਆ 3000 ਮੀਟਰ ਪੈਦਲ ਚਾਲ ਵਿੱਚ ਕੋਮਲਪ੍ਰੀਤ ਕੌਰ ਜੋਨ ਜੋਗਾ ਨੇ ਪਹਿਲਾ, ਪ੍ਰਭਸਿਮਰਨ ਕੌਰ ਜੋਨ ਬੋਹਾ ਨੇ ਦੂਜਾ, ਮੁਮਤਾਜ ਬੇਗਮ ਜੋਨ ਬੋਹਾ ਨੇ ਤੀਜਾ, ਅੰਡਰ 19 ਮੁੰਡੇ ਲੰਬੀ ਛਾਲ ਵਿੱਚ ਰਮਨਵੀਰ ਸਿੰਘ ਜੋਨ ਭੀਖੀ ਨੇ ਪਹਿਲਾ, ਮਨਿੰਦਰ ਕੁਮਾਰ ਜੋਨ ਸਰਦੂਲਗੜ੍ਹ ਨੇ ਦੂਜਾ, ਅਰਸ਼ਦੀਪ ਸਿੰਘ ਜੋਨ ਭੀਖੀ ਨੇ ਤੀਜਾ, ਲੰਬੀ ਛਾਲ ਅੰਡਰ 19 ਕੁੜੀਆਂ ਵਿੱਚ ਅਨੀਤਾ ਜੋਨ ਸਰਦੂਲਗੜ੍ਹ ਨੇ ਪਹਿਲਾ, ਸਿਮਰਨ ਜੋਨ ਬੁਢਲਾਡਾ ਨੇ ਦੂਜਾ, ਕਾਜਲ ਜੋਨ ਮਾਨਸਾ ਨੇ ਤੀਜਾ, ਗੋਲਾ ਸੁੱਟਣ ਅੰਡਰ 19 ਕੁੜੀਆਂ ਵਿੱਚ ਜਸਪ੍ਰੀਤ ਕੌਰ ਜੋਨ ਬੋਹਾ ਨੇ ਪਹਿਲਾ, ਸ਼ਿੰਦਰਪਾਲ ਕੌਰ ਜੋਨ ਸਰਦੂਲਗੜ੍ਹ ਨੇ ਦੂਜਾ, ਕੋਮਲ ਕੌਰ ਜੋਨ ਜੋਗਾ ਨੇ ਤੀਜਾ, ਉੱਚੀ ਛਾਲ ਅੰਡਰ 19 ਕੁੜੀਆਂ ਵਿੱਚ ਪੈਮਲਪ੍ਰੀਤ ਕੌਰ ਜੋਨ ਜੋਗਾ ਨੇ ਪਹਿਲਾ, ਸੰਦੀਪ ਕੌਰ ਜੋਨ ਜੋਗਾ ਨੇ ਦੂਜਾ, ਮਹਿਕਪ੍ਰੀਤ ਕੌਰ ਜੋਨ ਬਰੇਟਾ ਨੇ ਤੀਜਾ, ਉੱਚੀ ਛਾਲ ਅੰਡਰ 19 ਮੁੰਡੇ ਵਿੱਚ ਲਖਵਿੰਦਰ ਸਿੰਘ ਸਰਦੂਲਗੜ੍ਹ ਨੇ ਪਹਿਲਾ,

ਇਹ ਵੀ ਪੜ੍ਹੋ  Mohali ‘ਚ ਤੜਕਸਾਰ ਜਿੰਮ ਮਾਲਕ ‘ਤੇ ਚੱਲੀਆਂ ਗੋ+ਲੀਆਂ, ਹੋਇਆ ਗੰਭੀਰ ਜਖ਼+ਮੀ

ਲਵਪ੍ਰੀਤ ਸਿੰਘ ਮੂਸਾ ਨੇ ਦੂਜਾ, ਸਗਨਪ੍ਰੀਤ ਸਿੰਘ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਮੱਖਣ ਸਿੰਘ, ਲੈਕਚਰਾਰ ਅਮਨਦੀਪ ਸਿੰਘ, ਲੈਕਚਰਾਰ ਜਗਤਾਰ ਸਿੰਘ, ਲੈਕਚਰਾਰ ਰਵਿੰਦਰ ਕੁਮਾਰ, ਲੈਕਚਰਾਰ ਯਾਦਵਿੰਦਰ ਸਿੰਘ, ਲੈਕਚਰਾਰ ਗੁਰਦਾਨ ਸਿੰਘ, ਲੈਕਚਰਾਰ ਨਿਸ਼ਾਨ ਸਿੰਘ, ਲੈਕਚਰਾਰ ਜੀਆ, ਲੈਕਚਰਾਰ ਕੁਲਦੀਪ ਸਿੰਘ ਮੂਸਾ, ਲੈਕਚਰਾਰ ਗੁਰਸ਼ਰਨ ਸਿੰਘ, ਲੈਕਚਰਾਰ ਜਸਵਿੰਦਰ ਕੌਰ, ਲੈਕਚਰਾਰ ਸਰਬਜੀਤ ਸਿੰਘ, ਲੈਕਚਰਾਰ ਗਗਨਦੀਪ ਵਰਮਾ, ਭੁਪਿੰਦਰ ਸਿੰਘ ਤੱਗੜ, ਮਨਪ੍ਰੀਤ ਸਿੰਘ, ਪਾਲਾ ਸਿੰਘ, ਰਾਜਨਦੀਪ ਸਿੰਘ, ਰਾਜਵੀਰ ਮੋਦਗਿੱਲ, ਅਵਤਾਰ ਸਿੰਘ ਅੱਕਾਵਾਲੀ, ਨਛੱਤਰ ਸਿੰਘ, ਧਰਮਿੰਦਰ ਸਿੰਘ, ਜਗਸੀਰ ਸਿੰਘ, ਹਰਜੀਤ ਸਿੰਘ,ਬਲਵਿੰਦਰ ਸਿੰਘ, ਦਰਸ਼ਨ ਸਿੰਘ, ਰਾਜਦੀਪ ਸਿੰਘ, ਜਗਦੇਵ ਸਿੰਘ, ਮਾਨਤ ਸਿੰਘ, ਜਗਦੀਪ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਨੇ ਮਨਾਇਆ “ਰਾਸ਼ਟਰੀ ਐਨ.ਐਸ.ਐਸ. ਦਿਹਾੜਾ”

0

Talwandi Sabo News: Guru Kashi University ਦੇ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ) ਵਿਭਾਗ ਨੇ “ਰਾਸ਼ਟਰੀ ਐਨ.ਐਸ.ਐਸ. ਦਿਹਾੜਾ” ਵੱਖ-ਵੱਖ ਗਤੀਵਿਧੀਆਂ ਕਰਕੇ ਮਨਾਇਆ। ਇਸ ਮੌਕੇ ਦੂਜੇ ਸੱਤ ਰੋਜ਼ਾ ਕੈਂਪ ਦਾ ਉਦਘਾਟਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਕੀਤਾ। ਉਦਘਾਟਨ ਮੌਕੇ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਡਾ. ਵੀਨਾ ਗਰਗ ਨੇ ਮੁੱਖ ਮਹਿਮਾਨ ਡਾ. ਜਾਵੇਦ ਅਹਿਮਦ ਡੀਨ ਅਕਾਦਮਿਕ ਤੇ ਦੇਸ ਰਾਜ ਕੰਬੋਜ਼ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਾਈਸ ਚਾਂਸਲਰ ਡਾ. ਸਿੰਘ ਨੇ ਵੰਲਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਤੋਂ ਪਹਿਲਾਂ ਆਪਣੇ ਕਰਤੱਵਾਂ ਨੂੰ ਤਰਜੀਹ ਦੇਣੀ ਪਵੇਗੀ।

ਇਹ ਵੀ ਪੜ੍ਹੋ  Mohali ‘ਚ ਤੜਕਸਾਰ ਜਿੰਮ ਮਾਲਕ ‘ਤੇ ਚੱਲੀਆਂ ਗੋ+ਲੀਆਂ, ਹੋਇਆ ਗੰਭੀਰ ਜਖ਼+ਮੀ

ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਿੱਘਰ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਤੇ ਵਲੰਟੀਅਰਾਂ ਨੂੰ ਆਪਣੀਆਂ ਸਮਾਜਿਕ ਤੇ ਨੈਤਿਕ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਕਿਹਾ।ਮੁੱਖ ਮਹਿਮਾਨ ਡਾ. ਗਰਗ ਨੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਸੰਕਟ ਦੀ ਘੜੀ ਵਿੱਚ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਨ੍ਹਾਂ ਕਰੋਨਾ ਕਾਲ, ਕਾਰਗਿਲ ਲੜਾਈ ਅਤੇ ਹੜ੍ਹਾਂ ਦੇ ਮੁਸ਼ਕਿਲ ਸਮੇਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਆ ਰਹੀਆਂ ਬੁਰਾਈਆਂ ਅਤੇ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।ਯੂਨੀਵਰਸਿਟੀ ਐਨ.ਐਸ.ਐਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਲਗਭਗ 200 ਵਲੰਟੀਅਰ ਹਿੱਸਾ ਲੈ ਰਹੇ ਹਨ ਜੋ ਸੱਤ ਦਿਨਾਂ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਫ਼ਾਈ ਪ੍ਰਤੀ ਜਾਗਰੂਕਤਾ, ਸਾਖਰਤਾ ਲਈ ਪ੍ਰੇਰਣਾ, ਹਰਿਆ ਭਰਿਆ ਤੇ ਸਾਫ਼ ਸੁਥਰਾ ਵਾਤਾਵਰਨ ਬਾਰੇ ਜਾਣਕਾਰੀ ਅਤੇ ਨਸ਼ਿਆਂ ਵਿਰੁੱਧ ਆਪਣਾ ਅਭਿਆਨ ਚਲਾਉਣਗੇ।

ਇਹ ਵੀ ਪੜ੍ਹੋ  ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ

ਵਲੰਟੀਅਰਾਂ ਵੱਲੋਂ ਵੱਖ-ਵੱਖ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਵੱਲੋਂ ਅਨੇਕਤਾ ਵਿੱਚ ਏਕਤਾ ਦੀ ਮਿਸਾਲ ਦਰਸਾਉਂਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਸਮਾਜ ਸੇਵਾ ਲਈ ਪ੍ਰੇਰਣਾਦਾਈ ਵਿਆਖਿਆਂਤ ਦਿੱਤੇ ਗਏ। ਵਲੰਟੀਅਰਾਂ ਵੱਲੋਂ ਪਿੰਡ ਜਗਾ ਰਾਮ ਤੀਰਥ ਦੇ ਗੁਰੂ ਘਰ ਵਿੱਚ ਸਾਫ ਸਫਾਈ ਦੀ ਸੇਵਾ ਨਿਭਾਈ ਗਈ। ਸੱਤ ਦਿਨ ਚੱਲਣ ਵਾਲੇ ਇਸ ਕੈਂਪ ਵਿੱਚ ਵੱਖ-ਵੱਖ ਫੈਕਲਟੀਆਂ ਦੇ ਐਨ.ਐਸ.ਐਸ. ਕੁਆਰਡੀਨੇਟਰਾਂ ਵੱਲੋਂ ਕੀਤਾ ਗਿਆ ਪ੍ਰਬੰਧ, ਵਲੰਟੀਅਰਾਂ ਦਾ ਅਨੁਸ਼ਾਸਨ, ਸਾਫ਼ ਸਫਾਈ ਅਤੇ ਆਪਸੀ ਸਹਿਯੋਗ ਕਾਬਿਲ-ਏ-ਤਾਰੀਫ਼ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਿਸਾਨਾਂ ਲਈ 74 ਕਰੋੜ ਦਾ ਪੈਕੇਜ ਅਤੇ 2 ਲੱਖ ਕੁਇੰਟਲ ਬੀਜ ਮੁਫਤ, CM ਬੋਲੇ-ਮੁਸੀਬਤ ਵਿੱਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ

0

Punjab News: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਨੇ ਰਾਜ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ, ਉਨ੍ਹਾਂ ਨੂੰ 5 ਲੱਖ ਏਕੜ ਲਈ ਕਣਕ ਦਾ ਬੀਜ ਮੁਫਤ ਮਿਲੇਗਾ।ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦਾ ਬੀਜ ਮਿਲੇਗਾ। ਇਸ ਬੀਜ ਦੀ ਕੀਮਤ ਲਗਭਗ ₹74 ਕਰੋੜ ਹੈ। ਇਹ ਸਾਰਾ ਪੈਸਾ ਪੰਜਾਬ ਸਰਕਾਰ ਖੁਦ ਦੇਵੇਗੀ। ਇਹ ਸਿਰਫ ਮਦਦ ਨਹੀਂ ਹੈ, ਬਲਕਿ ਕਿਸਾਨਾਂ ਨੂੰ ਦੁਬਾਰਾ ਖੇਤੀ ਸ਼ੁਰੂ ਕਰਨ ਵਿੱਚ ਮਦਦ ਕਰਨ ਦਾ ਇੱਕ ਚੰਗਾ ਕਦਮ ਹੈ।ਸੀਐਮ ਮਾਨ ਨੇ ਕਿਹਾ – “ਇਸ ਮੁਸ਼ਕਿਲ ਦੌਰ ਵਿੱਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ; ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ

ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਇਆ ਹੈ, ਹੁਣ ਉਨ੍ਹਾਂ ਦੀ ਮਿਹਨਤ ਨੂੰ ਨਵਾਂ ਸਹਾਰਾ ਦੇਣ ਲਈ ਇਹ ਪਹਿਲ ਕੀਤੀ ਜਾ ਰਹੀ ਹੈ।”ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ਤੇ ਪੋਸਟ ਪਾ ਕੇ ਕਿਹਾ ਕਿ ਹੜ੍ਹ ਦੇ ਕਾਰਨ 5 ਲੱਖ ਏਕੜ ਫਸਲਾਂ ਚੌਪਟ ਹੋ ਗਈਆਂ ਹਨ ਅਤੇ ਕਿਸਾਨ ਅਜਿਹੀ ਹਾਲਤ ਵਿੱਚ ਨਹੀਂ ਹਨ ਕਿ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਬੀਜ ਦਿੱਤਾ ਜਾਵੇਗਾ ਤਾਂ ਜੋ ਉਹ ਦੁਬਾਰਾ ਖੇਤੀ ਸ਼ੁਰੂ ਕਰ ਸਕਣ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ।ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਹੜ੍ਹ ਤੋਂ ਸੂਬੇ ਦੇ 2,300 ਤੋਂ ਜ਼ਿਆਦਾ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 20 ਲੱਖ ਲੋਕਾਂ ਦੀ ਜ਼ਿੰਦਗੀ ਉਜੜ ਗਈ ਹੈ। ਦੁਖਦ ਤੌਰ ਤੇ 56 ਲੋਕਾਂ ਦੀ ਜਾਨ ਗਈ ਅਤੇ ਲਗਭਗ 7 ਲੱਖ ਲੋਕ ਬੇਘਰ ਹੋ ਗਏ। ਨਾਲ ਹੀ 3,200 ਸਕੂਲ, 19 ਕਾਲਜ, 1,400 ਕਲੀਨਿਕ ਅਤੇ ਹਸਪਤਾਲ ਖਰਾਬ ਹੋਏ।

ਇਹ ਵੀ ਪੜ੍ਹੋ  Punjab Govt ਨੇ ਸ਼ੈਲਰ ਮਿੱਲ ਮਾਲਕਾਂ ਲਈ ਲਿਆਂਦੀ ਨਵੀਂ OTS ਸਕੀਮ,ਡਿਫ਼ਾਲਟਰਾਂ ਨੂੰ ਮਿਲੇਗੀ ਵੱਡੀ ਰਾਹਤ

ਉਥੇ ਹੀ, 8,500 ਕਿਲੋਮੀਟਰ ਸੜਕਾਂ ਟੁੱਟ ਗਈਆਂ ਅਤੇ 2,500 ਪੁਲ ਵਹਿ ਗਏ। ਕੁਲ ਨੁਕਸਾਨ ਦਾ ਅੰਦਾਜ਼ਾ ਲਗਭਗ ₹13,800 ਕਰੋੜ ਲਗਾਇਆ ਗਿਆ ਹੈ, ਪਰ ਅਸਲੀ ਅੰਕੜਾ ਇਸ ਤੋਂ ਵੀ ਜ਼ਿਆਦਾ ਹੋ ਸਕਦਾ ਹੈ।ਅਜਿਹੇ ਵੱਡੇ ਨੁਕਸਾਨ ਦੇ ਵਿਚਕਾਰ, ਮਾਨ ਸਰਕਾਰ ਦਾ ਇਹ ₹74 ਕਰੋੜ ਦਾ ਪੈਕੇਜ ਅਤੇ ਮੁਫਤ ਬੀਜ ਯੋਜਨਾ ਕਿਸਾਨਾਂ ਲਈ ਰਬੀ ਸੀਜ਼ਨ ਦੀ ਨਵੀਂ ਸ਼ੁਰੂਆਤ ਹੈ। ਇਹ ਰਾਹਤ ਸਿਰਫ ਬੀਜ ਦੇਣ ਦੀ ਯੋਜਨਾ ਨਹੀਂ, ਸਗੋਂ ਇੱਕ ਭਰੋਸਾ ਹੈ ਕਿ ਜਦੋਂ ਵੀ ਸੰਕਟ ਆਵੇਗਾ, ਸਰਕਾਰ ਕਿਸਾਨਾਂ ਨੂੰ ਕੱਲਿਆਂ ਨਹੀਂ ਛੱਡੇਗੀ।ਅੱਜ ਜਦੋਂ ਖੇਤਾਂ ਵਿੱਚ ਪਾਣੀ ਅਤੇ ਬਰਬਾਦੀ ਦੇ ਨਿਸ਼ਾਨ ਹਨ, ਤਦ ਇਹ ਮੁਫਤ ਬੀਜ ਕਿਸਾਨਾਂ ਲਈ ਨਵੀਂ ਉਮੀਦ, ਨਵੀਂ ਫਸਲ ਅਤੇ ਨਵੀਂ ਮੁਸਕਾਨ ਲੈ ਕੇ ਆਵੇਗਾ। ਇਹ ਯੋਜਨਾ ਮਾਨ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਿਖਾਉਂਦੀ ਹੈ ਕਿ ਪੰਜਾਬ ਦੀ ਅਸਲੀ ਤਾਕਤ ਇਸ ਦੇ ਕਿਸਾਨ ਹਨ, ਅਤੇ ਉਨ੍ਹਾਂ ਦੀ ਖੁਸ਼ਹਾਲੀ ਹੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mohali ‘ਚ ਤੜਕਸਾਰ ਜਿੰਮ ਮਾਲਕ ‘ਤੇ ਚੱਲੀਆਂ ਗੋ+ਲੀਆਂ, ਹੋਇਆ ਗੰਭੀਰ ਜਖ਼+ਮੀ

0

Mohalai News: Mohali ‘ਚ ਤੜਕਸਾਰ ਇੱਕ ਜਿੰਮ ਮਾਲਕ ‘ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਵਿਚ ਜਿੰਮ ਦਾ ਮਾਲਕ 4 ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ Mohali Police ਨੇ ਲੁੱਟ-ਖੋਹ ਗੈਂਗ ਦੇ 2 ਮੈਂਬਰ ਕੀਤੇ ਕਾਬੂ, 5 ਖੋਹੇ ਮੋਬਾਈਲ ਫੋਨ ਹੋਏ ਬ੍ਰਾਮਦ

ਜਖ਼ਮੀ ਨੌਜਵਾਨ ਦੀ ਪਹਿਚਾਣ ਵਿੱਕੀ ਵਜੋਂ ਹੋਈ ਹੈ, ਜੋਕਿ ਮੋਹਾਲੀ ਦੇ ਫੇਜ਼ 2 ਵਿੱਚ ਜਿੰਮ ਚਲਾਉਂਦਾ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਗੋਲੀਆਂ ਚਲਾਉਣ ਤੋਂ ਬਾਅਦ ਮੋਟਰਸਾਈਕਲ ‘ਤੇ ਭੱਜਦੇ ਦਿਖਾਈ ਦੇ ਰਹੇ ਹਨ। ਜਖ਼ਮੀ ਨੌਜਵਾਨ ਦੇ ਭਰਾ ਨੇ ਇਸ ਘਟਨਾ ਨੂੰ ਪੁਰਾਣੀ ਦੁਸ਼ਮਣੀ ਦਾ ਨਤੀਜ਼ਾ ਦਸਿਆ ਹੈ। ਜਿੰਨ੍ਹਾਂ ਵੱਲੋਂ ਜੇਲ੍ਹ ਵਿੱਚ ਰਹਿੰਦਿਆਂ ਕਈ ਵਾਰ ਧਮਕੀਆਂ ਦਿੱਤੀਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖ ਦਾਦੀ ਹਰਜੀਤ ਕੌਰ ਨੂੰ Trump Govt ਨੇ ਕੀਤਾ Deport, 30 ਸਾਲਾਂ ਤੋਂ ਰਹਿ ਰਹੀ ਅਮਰੀਕਾ

Punjab News: dadi harjit kaur; ਪਿਛਲੇ ਦਿਨੀਂ ਅਮਰੀਕਾ ਦੀ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੁਆਰਾ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਚਰਚਾ ਵਿਚ ਆਈ 73 ਸਾਲਾ ਸਿੱਖ ਬੀਬੀ ਹਰਜੀਤ ਕੌਰ ਨੂੰ ਅਮਰੀਕਾ ਨੇ ਡਿਪੋਰਟ ਕਰਕੇ ਵਾਪਸ ਇੰਡੀਆ ਭੇਜ ਦਿੱਤਾ ਹੈ। ਲਗਭਗ ਪਿਛਲੇ 30 ਸਾਲਾਂ ਤੋਂ ਆਪਣੇ ਪੁੱਤ-ਪੋਤਿਆਂ ਕੋਲ ਅਮਰੀਕਾ ਵਿੱਚ ਰਹਿ ਰਹੀ ਹਰਜੀਤ ਕੌਰ ਨੂੰ 132 ਹੋਰ ਭਾਰਤੀ ਨਾਗਰਿਕਾਂ ਦੇ ਨਾਲ ਵਿਸ਼ੇਸ ਜਹਾਜ਼ ਰਾਹੀਂ ਦਿੱਲੀ ਹਵਾਈ ਅੱਡੇ ‘ਤੇ ਉਤਾਰਿਆ ਗਿਆ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਹਰਜੀਤ ਕੌਰ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਅਦ ਅਮਰੀਕਾ ਦੇ ਵਿਚ ਭਾਰਤੀ ਤੇ ਖਾਸਕਰ ਪੰਜਾਬੀ ਭਾਈਚਾਰੇ ਵੱਲੋਂ ਅਮਰੀਕੀ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ ਸਨ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਇੱਕ ਮੁਹਿੰਮ ਵੀ ਚਲਾਈ ਗਈ ਸੀ ਪ੍ਰੰਤੂ ਰਹਤ ਨਹੀਂ ਮਿਲ ਸਕੀ। ਦਸਣਾ ਬਣਦਾ ਹੈ ਕਿ ਕੈਲਫ਼ੋਰੀਆ ਵਿਚ ਪਿਛਲੇ ਤਿੰਨ ਦਹਾਕਿਆਂ ਤੋਂ ਰਹਿ ਰਹੀ ਹਰਜੀਤ ਕੌਰ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਪ੍ਰੰਤੂ ਉਸਦੇ ਕੋਲ ਵੈਧ ਨਾਗਰਿਕਤਾ ਨਹੀਂ ਸੀ। ਇਸ ਦੌਰਾਨ ਉਹ ਰੁਟੀਨ ਚੈਕ ਅੱਪ ਲਈ ਗਈ ਤਾਂ ICE ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਸੀ। ਸਿੱਖ ਦਾਦੀ ਵਜੋਂ ਮਸ਼ਹੂਰ ਹੋਈ ਹਰਜੀਤ ਕੌਰ ਨੂੰ ਡਿਪੋਰਟ ਕਰਨ ਦੇ ਇਸ ਫੈਸਲੇ ਤੋਂ ਭਾਈਚਾਰਾ ਬਹੁਤ ਨਿਰਾਸ਼ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mohali Police ਨੇ ਲੁੱਟ-ਖੋਹ ਗੈਂਗ ਦੇ 2 ਮੈਂਬਰ ਕੀਤੇ ਕਾਬੂ, 5 ਖੋਹੇ ਮੋਬਾਈਲ ਫੋਨ ਹੋਏ ਬ੍ਰਾਮਦ

0

Mohali News: Mohali Police ਵੱਲੋਂ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਤਹਿਤ ਸੌਰਵ ਜਿੰਦਲ ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ ਕਪਤਾਨ ਪੁਲਿਸ (ਆਪਰੇਸ਼ਨ), ਜਤਿੰਦਰ ਸਿੰਘ ਚੌਹਾਨ ਉੱਪ-ਕਪਤਾਨ ਪੁਲਿਸ (ਜਾਂਚ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਵਰਤਿਆ ਜਾਣ ਵਾਲ਼ਾ ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ ਅਤੇ ਖੋਹ ਕੀਤੇ 05 ਮੋਬਾਇਲ ਫੋਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ Bathinda Police ਨੇ ਨਸ਼ਾ ਤਸਕਰ ਭੈਣਾਂ ਦੇ ਘਰ ਚਲਾਇਆ ਬੁਲਡੋਜ਼ਰ

ਪੁਲਿਸ ਕਪਤਾਨ (ਜਾਂਚ) ਸੌਰਵ ਜਿੰਦਲ ਨੇ ਦੱਸਿਆ ਕਿ 20-09-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਬਲੌਂਗੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਐੱਸ.ਆਈ ਪਰਵਿੰਦਰ ਸਿੰਘ ਨੂੰ ਮੁੱਖਬਰੀ ਮਿਲ਼ੀ ਕਿ ਅਜੇ ਪੁੱਤਰ ਰਾਕੇਸ਼ ਵਾਸੀ ਪਿੰਡ ਮਦਨਪੁਰ, ਮੋਹਾਲ਼ੀ ਅਤੇ ਹੇਮੰਤ ਪੁੱਤਰ ਅਸ਼ੋਕ ਚੌਹਾਨ ਵਾਸੀ ਗਲ਼ੀ ਨੰ: 22 ਬਲੌਂਗੀ, ਜੋ ਕਿ ਮੋਹਾਲ਼ੀ ਸ਼ਹਿਰ ਅਤੇ ਆਸ-ਪਾਸ ਦੇ ਏਰੀਆ ਵਿੱਚ ਲੁੱਟ-ਖੋਹ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਤੇ ਹੁਣ ਵੀ ਕਿਸੇ ਲੁੱਟ-ਖੋਹ ਅਤੇ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਪਣੇ ਮੋਟਰਸਾਈਕਲ ਸਪਲੈਂਡਰ, ਨੇੜੇ ਗੰਦਾ ਨਾਲ਼ਾ ਬਲੌਂਗੀ ਖੜੇ ਹਨ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਦੋਸ਼ੀਆਂ ਨੂੰ ਨੇੜੇ ਗੰਦਾ ਨਾਲਾ, ਬਲੌਂਗੀ ਤੋਂ ਖੋਹ ਕੀਤੇ ਮੋਬਾਇਲ ਫੋਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਦੋਸ਼ੀਆਂ ਵੱਲੋਂ ਜ਼ਿਲ੍ਹਾ ਮੋਹਾਲ਼ੀ ਦੇ ਵੱਖ-ਵੱਖ ਏਰੀਆ ਵਿੱਚ ਕੁੱਲ 12 ਫੋਨ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ 05 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਦੋਸ਼ੀਆਂ ਨੇ 07 ਖੋਹ ਕੀਤੇ ਮੋਬਾਇਲ ਫੋਨ ਕੈਸ਼ਿਫਾਈ ਕੰਪਨੀ ਦੇ ਸਟੋਰ ਫੇਸ-1 ਮੋਹਾਲ਼ੀ ਅਤੇ ਸੈਕਟਰ-35 ਚੰਡੀਗੜ ਵਿੱਚ ਵੇਚਣੇ ਮੰਨੇ ਹਨ। ਜਿਨਾਂ ਸਬੰਧੀ ਤਫਤੀਸ਼ ਚੱਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੱਦਿਆਂ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱ+ਗ, ਆਸਮਾਨ ਕਾਲੇ ਧੂੰਏਂ ਦੇ ਗੁਬਾਰ ਨਾਲ ਭਰਿਆ

0

Kapurthala News: ਵੀਰਵਾਰ ਨੂੰ ਕਪੂਰਥਲਾ ‘ਚ ਇੱਕ ਗੱਦਿਆਂ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਕਾਰਨ ਭਾਰੀ ਮਾਲੀ ਨੁਕਸਾਨ ਹੋਣ ਦੀ ਖ਼ਬਰ ਹੈ। ਦਸਿਆ ਜਾ ਰਿਹਾ ਕਿ ਘਟਨਾ ਸਮੇਂ ਅੱਠ ਮਜ਼ਦੂਰ ਫੈਕਟਰੀ ਵਿਚ ਕੰਮ ਕਰ ਰਹੇ ਸਨ, ਜਿੰਨ੍ਹਾਂ ਨੂੰ ਕਾਫ਼ੀ ਮੁਸ਼ੱਕਤ ਦੇ ਬਾਅਦ ਬਾਹਰ ਕੱਢਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਖ਼ਬਰ ਲਿਖੇ ਜਾਣ ਤੱਕ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਸਨ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਬਚਾਓ ਕਾਰਜ਼ਾਂ ਦੀ ਨਿਗਰਾਨੀ ਕਰ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਜਲੰਧਰ ਰੋਡ ‘ਤੇ ਸਥਿਤ ਪੈਂਦੇ ਪਿੰਡ ਨੂਰਪੁਰ ਦੋਨਾ ਵਿੱਚ ਇਹ ਫੈਕਟਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906421