Sunday, May 17, 2026
Home Blog Page 439

ਮੁੱਖ ਮੰਤਰੀ 10 ਲੱਖ ਸਿਹਤ ਬੀਮਾ ਯੋਜਨਾ; ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ

0

Punjab News: CM 10 lakh health insurance scheme; ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਇਹ ਯੋਜਨਾ ਪੰਜਾਬ ਲਈ ਇੱਕ ਨਵਾਂ ਮੋੜ ਸਾਬਤ ਹੋਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ 30 ਮਿਲੀਅਨ ਵਸਨੀਕਾਂ ਲਈ ਇਸ ਮਹੱਤਵਾਕਾਂਸ਼ੀ ਪਹਿਲਕਦਮੀ ਦੀ ਰਸਮੀ ਸ਼ੁਰੂਆਤ ਕੀਤੀ।ਇਹ ਯੋਜਨਾ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਸ਼ੁਰੂ ਹੋਈ। ਰਾਜ ਸਿਹਤ ਏਜੰਸੀ ਦਫ਼ਤਰ ਤੋਂ ਇਸ ਯੋਜਨਾ ਦਾ ਔਨਲਾਈਨ ਉਦਘਾਟਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸਰਲ ਰੱਖਿਆ ਗਿਆ ਹੈ ਤਾਂ ਜੋ ਹਰ ਨਾਗਰਿਕ ਆਸਾਨੀ ਨਾਲ ਇਸਦਾ ਲਾਭ ਲੈ ਸਕੇ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਪਹਿਲੇ ਦਿਨ, 1,480 ਪਰਿਵਾਰਾਂ ਨੇ ਰਜਿਸਟਰੇਸ਼ਨ ਕਰਵਾਈ, ਜਿਸ ਨਾਲ ਇਸ ਯੋਜਨਾ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਹੋਇਆ।ਡਾ. ਬਲਬੀਰ ਸਿੰਘ ਨੇ ਇਸ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਇਹ ਪਹਿਲ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਹੁਣ ਹਰ ਨਾਗਰਿਕ ਨੂੰ ਉਸਦੀ ਆਮਦਨ ਦੀ ਪਰਵਾਹ ਕੀਤੇ ਬਿਨਾਂ ₹10 ਲੱਖ ਦਾ ਸਿਹਤ ਬੀਮਾ ਕਵਰ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ, ਇਹ ਸਕੀਮ ਪੂਰੇ ਰਾਜ ਵਿੱਚ ਲਾਗੂ ਕੀਤੀ ਜਾਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਪੰਜਾਬੀ ਪਰਿਵਾਰ ਸੁਰੱਖਿਅਤ ਮਹਿਸੂਸ ਕਰੇ।

ਇਹ ਵੀ ਪੜ੍ਹੋ Punjab Govt ਨੇ ਸ਼ੈਲਰ ਮਿੱਲ ਮਾਲਕਾਂ ਲਈ ਲਿਆਂਦੀ ਨਵੀਂ OTS ਸਕੀਮ,ਡਿਫ਼ਾਲਟਰਾਂ ਨੂੰ ਮਿਲੇਗੀ ਵੱਡੀ ਰਾਹਤ

ਇਸ ਸਕੀਮ ਦੀ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਲਾਭਪਾਤਰੀ ਨਾ ਸਿਰਫ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਗੋਂ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਸਰਕਾਰ ਇਲਾਜ ਦੀ ਸਾਰੀ ਲਾਗਤ ਆਪ ਅਦਾ ਕਰੇਗੀ, ਜਿਸ ਨਾਲ ਵੱਡੀਆਂ ਸਰਜਰੀਆਂ ਅਤੇ ਇਲਾਜ ਲਈ ਆਪਣੀ ਜਾਇਦਾਦ ਵੇਚਣ ਜਾਂ ਕਰਜ਼ਾ ਲੈਣ ਦੀ ਜ਼ਰੂਰਤ ਨੂੰ ਖਤਮ ਕੀਤਾ ਜਾਵੇਗਾ।ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਪੂਰੀ ਤਰ੍ਹਾਂ ਸਰਲ ਰੱਖਿਆ ਗਿਆ ਹੈ। ਕੋਈ ਵੀ ਨਾਗਰਿਕ ਇਸ ਸਕੀਮ ਵਿੱਚ ਸਿਰਫ਼ ਇੱਕ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਨਾਲ ਹਿੱਸਾ ਲੈ ਸਕਦਾ ਹੈ।

ਇਹ ਵੀ ਪੜ੍ਹੋ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਪਾਇਆ 41 ਲੱਖ ਰੁਪਏ ਦਾ ਯੋਗਦਾਨ

ਕੋਈ ਆਮਦਨ ਸੀਮਾ ਨਹੀਂ ਹੈ, ਜਿਸ ਨਾਲ ਇਹ ਸਕੀਮ ਸਮਾਜ ਦੇ ਹਰ ਵਰਗ ਲਈ ਪਹੁੰਚਯੋਗ ਬਣ ਜਾਂਦੀ ਹੈ।ਇਹ ਸਕੀਮ 2,300 ਤੋਂ ਵੱਧ ਸਿਹਤ ਪੈਕੇਜਾਂ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੈਂਸਰ, ਦਿਲ ਦੀ ਬਿਮਾਰੀ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ ਗੁੰਝਲਦਾਰ ਸਰਜਰੀਆਂ ਤੋਂ ਲੈ ਕੇ ਆਮ ਸਿਹਤ ਸੇਵਾਵਾਂ ਅਤੇ ਦੁਰਘਟਨਾ ਨਾਲ ਸਬੰਧਤ ਇਲਾਜ ਸ਼ਾਮਲ ਹਨ। ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਹਰ ਪਰਿਵਾਰ ਲਈ ਰਾਹਤ ਅਤੇ ਸੁਰੱਖਿਆ ਦੀ ਇੱਕ ਨਵੀਂ ਗਰੰਟੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ, ਪੰਜਾਬ ਹੁਣ ਸਿਹਤ ਸੰਭਾਲ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਨੇ ਨਸ਼ਾ ਤਸਕਰ ਭੈਣਾਂ ਦੇ ਘਰ ਚਲਾਇਆ ਬੁਲਡੋਜ਼ਰ

0

Bathinda News: bathinda police; ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁਧ’ ਚਲਾਈ ਮੁਹਿੰਮ ਤਹਿਤ Bathinda Police ਵੱਲੋਂ ਵੀਰਵਾਰ ਨੂੰ ਸਥਾਨਕ ਧੋਬੀਆਣਾ ਬਸਤੀ ਵਿਚ ਨਸ਼ਾ ਤਸਕਰੀ ਦੇ ਕਾਰੋਬਾਰ ‘ਚ ਲੱਗੀਆਂ ਦੋ ਭੈਣਾਂ ਦੇ ਘਰ ਉੱਪਰ ਬੁਲਡੋਜ਼ਰ ਚਲਾ ਦਿੱਤਾ। ਐਸਪੀ ਸਿਟੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੀ ਇਸ ਕਾਰਵਾਈ ਵਿਚ ਗਲੀ ਨੰਬਰ-1 ਵਿਚ ਨਜਾਇਜ਼ ਕਬਜ਼ਾ ਕਰਕੇ ਬਣਾਏ ਘਰ ਉਪਰ ਇਹ ਕਾਰਵਾਈ ਕੀਤੀ ਗਈ।ਐਸਪੀ ਸਿਟੀ ਮੁਤਾਬਕ ਰਮਨਦੀਪ ਕੌਰ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ ‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

ਉਨ੍ਹਾਂ ਦਸਿਆ ਕਿ ਰਮਨਦੀਪ ਕੌਰ ਵਿਰੁਧ ਨਸ਼ਾ ਤਸਕਰੀ ਦਾ ਇਕ ਅਤੇ ਉਸ ਦੀ ਭੈਣ ਨੀਤੂ ਵਿਰੁਧ 2 ਮੁਕੱਦਮੇ ਦਰਜ ਹਨ। ਪੁਲਿਸ ਅਧਿਕਾਰੀ ਨੇ ਦਸਿਆ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ 01.03.2025 ਤੋਂ 1158 ਮੁਕੱਦਮੇ ਦਰਜ ਕਰਕੇ 1768 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਵਿੱਚ 63 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 14 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਸਰਦਾਰ ਜੀ-3’ ਵਿਵਾਦ ‘ਤੇ ਪਹਿਲੀ ਵਾਰ ਬੋਲੇ ਦਿਲਜੀਤ ਦੋਸ਼ਾਂਝ, ਕਿਹਾ ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ ਵਿਰੋਧੀ ਨਹੀਂ ਹੋ ਸਕਦੇ

Film controversy ਤੋਂ ਬਾਅਦ ਖੁੱਲ ਕੇ ਬੋਲੇ Diljit Dosanjh, cricket match ਨਾਲ ਕੀਤੀ ਤੁਲਨਾ, ਦੇਖੋ ਵੀਡੀਓ
Punjab News: ਪੰਜਾਬੀ ਗਾਇਕ ਅਤੇ ਨਾਮਵਰ ਅਦਾਕਾਰ ਦਿਲਜੀਤ ਦੋਸਾਂਝ ਪਹਿਲੀ ਵਾਰ ਆਪਣੀ ਫ਼ਿਲਮ ‘ਸਰਦਾਰਜੀ 3’ ਦੇ ਵਿਵਾਦ ਬਾਰੇ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਹਨ। ਮੌਜੂਦਾ ਸਮੇਂ ਮਲੇਸ਼ੀਆ ਟੂਰ ਉੱਪਰ ਚੱਲ ਰਹੇ ਦਿਲਜੀਤ ਨੇ ਆਪਣੇ ਦਿਲ ਦੀ ਭੜਾਸ ਕੱਢਦਿਆਂ ਆਪਣੀ ਫ਼ਿਲਮ ਦੀ ਤੁਲਨਾ ਭਾਰਤ-ਪਾਕਿਸਤਾਨ ਮੈਚ ਨਾਲ ਕਰਦਿਆਂ ਸਵਾਲ ਉਠਾਏ ਹਨ। ਦਿਲਜੀਤ ਦਾ 24 ਸਤੰਬਰ ਦੀ ਰਾਤ ਨੂੰ ਮਲੇਸ਼ੀਆ ਵਿਚ ਪਹਿਲਾ ਸ਼ੋਅ ਸੀ, ਜਿੱਥੇ ਹਰ ਵਾਰ ਦੀ ਤਰ੍ਬੀਹਾਂ ਦਰਸ਼ਕਾਂ ਦਾ ਰਿਕਾਰਡ ਤੋੜ ਇਕੱਠ ਸੀ।

ਇਹ ਵੀ ਪੜ੍ਹੋ Punjab Govt ਨੇ ਸ਼ੈਲਰ ਮਿੱਲ ਮਾਲਕਾਂ ਲਈ ਲਿਆਂਦੀ ਨਵੀਂ OTS ਸਕੀਮ,ਡਿਫ਼ਾਲਟਰਾਂ ਨੂੰ ਮਿਲੇਗੀ ਵੱਡੀ ਰਾਹਤ

ਉਨ੍ਹਾਂ ਆਪਣੇ ਸੋਅ ਦੌਰਾਨ ਦੇਸ ਦੇ ਝੰਡੇ ਨੂੰ ਝੰਡੇ ਦੇਖ ਉਸਨੂੰ ਸਲੂਟ ਕਰਦਿਆਂ ਕਿਹਾ, “ਓਏ, ਇਹ ਮੇਰੇ ਦੇਸ਼ ਦਾ ਝੰਡਾ ਹੈ।’’ ਦਿਲਜੀਤ ਨੇ ਅੱਗੇ ਕਿਹਾ ਕਿ, ‘‘ਜਦੋਂ ਮੇਰੀ ਫਿਲਮ ਆਈ ਸੀ ਸਰਦਾਰ ਜੀ , ਉਹ ਫਰਵਰੀ ਵਿੱਚ ਬਣੀ ਸੀ ਜਦ ਮੈਚ ਖੇਡਿਆ ਜਾ ਰਿਹਾ ਸੀ। ਪਰ ਇਸ ਸਮੇਂ ਦੌਰਾਨ ਪਹਿਲਗਾਮ ਵਿੱਚ ਦੁਖਦਾਈ ਘਟਨਾ ਵਾਪਰ ਗਈ, ਜਿਸਦੀ ਅਸੀਂ ਪਹਿਲਾਂ ਵੀ ਨਿੰਦਾ ਕੀਤੀ ਸੀ ਅਤੇ ਹੁਣ ਵੀ ਕਰਦੇ ਹਾਂ ਤਾਂ ਨਾਲ ਹੀ ਇਸ ਹਮਲੇ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੀ ਮੰਗ ਕਰਦੇ ਹਾਂ ।’’

ਇਹ ਵੀ ਪੜ੍ਹੋ ਪੰਜ ਲੱਖ ਏਕੜ ਹੜ੍ਹ ਪ੍ਰਭਾਵਿਤ ਜਮੀਨ ਲਈ ਮੁਫ਼ਤ ਕਣਕ ਦਾ ਬੀਜ ਦੇਵੇਗੀ ਮਾਨ ਸਰਕਾਰ

ਦਲਜੀਤ ਨੇ ਇਸ ਮੌਕੇ ਇਹ ਕਿਹਾ ਕਿ ਉਸਦੀ ਫ਼ਿਲ ਅਤੇ ਭਾਰਤ-ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਵਿੱਚ ਬਹੁਤ ਫ਼ਰਕ ਹੈ, ਕਿਉਂਕਿ ਮੇਰੀ ਫ਼ਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਸ਼ੂਟ ਹੋਈ ਸੀ ਜਦਕਿ ਇਹ ਮੈਚ ਉਸਤੋਂ ਬਾਅਦ ਖੇਡਿਆ ਗਿਆ। ਦਸਣਾ ਬਣਦਾ ਹੈ ਕਿ ਦਿਲਜੀਤ ਦੌਸਾਂਝ ਦੀ ਫ਼ਿਲਮ ਸਰਦਾਰ ਜੀ-3 ਵਿਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੇ ਕੰਮ ਕੀਤਾ ਸੀ ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੌਰਾਨ ਸ਼ੋਸਲ ਮੀਡੀਆ ਤੇ ਇੱਥੋਂ ਤੱਕ ਨੈਸ਼ਨਲ ਮੀਡੀਆ ਨੇ ਇਸਦਾ ਵਿਰੋਧ ਕੀਤਾ ਸੀ। ਜਿਸ ਕਾਰਨ ਦਿਲਜੀਤ ਨੇ ਫਿਲਮ ਨੂੰ ਭਾਰਤ ਵਿੱਚ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ ਅਤੇ ਸਿਰਫ ਵਿਦੇਸ਼ਾਂ ਵਿੱਚ ਰਿਲੀਜ਼ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Govt ਨੇ ਸ਼ੈਲਰ ਮਿੱਲ ਮਾਲਕਾਂ ਲਈ ਲਿਆਂਦੀ ਨਵੀਂ OTS ਸਕੀਮ,ਡਿਫ਼ਾਲਟਰਾਂ ਨੂੰ ਮਿਲੇਗੀ ਵੱਡੀ ਰਾਹਤ

0

Punjab News: Punjab Govt;  ਸੂਬੇ ਵਿਚ ਪਿਛਲੇ ਲੰਮੇ ਸਮੇਂ ਤੋਂ ਡਿਫ਼ਾਲਟਰ ਚੱਲ ਰਹੇ ਸ਼ੈਲਰ ਮਿੱਲ ਮਾਲਕਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੰਦਿਆਂ OTS ਸਕੀਮ ਲਿਆਂਦੀ ਹੈ। ਪੰਜਾਬ ਕੈਬਨਿਟ ਵੱਲੋਂ ਬੁੱਧਵਾਰ ਨੂੰ ਇਸ OTS ਸਕੀਮ ਨੂੰ ਮੰਨਜੂਰੀ ਦੇ ਦਿੱਤੀ ਹੈ, ਜਿਸਤੋਂ ਬਾਅਦ ਡਿਫ਼ਾਲਟਰ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਨਵੀਂ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ 1688 ਸ਼ੈਲਰ ਡਿਫ਼ਾਲਟਰ ਚੱਲ ਰਹੇ ਹਨ।

ਇਹ ਵੀ ਪੜ੍ਹੋ ਸਾਬਕਾ ਮੰਤਰੀ ਦੀਆਂ ਮੁਸ਼ਕਿਲਾਂ ਵਧੀਆਂ, AAP ਸਰਕਾਰ ਨੇ ਵਿਜੀਲੈਂਸ ਨੂੰ ਕੇਸ ਚਲਾਉਣ ਦੀ ਦਿੱਤੀ ਮੰਨਜੂਰੀ

ਸਰਕਾਰ ਵੱਲੋਂ ਲਿਆਂਦੀ ਨਵੀਂ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਤਹਿਤ ਹੁਣ ਇੰਨ੍ਹਾਂ ਡਿਫ਼ਾਲਟਰ ਸ਼ੈਲਰ ਮਾਲਕਾਂ ਨੂੰ ਸਿਰਫ਼ ਅਸਲੀ ਬਕਾਇਆ ਉੱਪਰ 50 ਫ਼ੀਸਦੀ ਵਾਧੂ ਰਾਸ਼ੀ ਤਿੰਨ ਕਿਸ਼ਤਾਂ ਵਿਚ ਜਮ੍ਹਾਂ ਕਰਵਾਉਣੀ ਹੋਵੇਗੀ ਤੇ ਇਸ ਸਕੀਮ ਤਹਿਤ ਸਰਕਾਰ ਇੰਨ੍ਹਾਂ ਸ਼ੈਲਰ ਮਾਲਕਾਂ ਨੂੰ ਲਗਾਈ ਪੈਨਲਟੀ ਤੇ ਪੂਰਾ ਵਿਆਜ਼ ਮੁਆਫ਼ ਕਰ ਦੇਵੇਗੀ। ਇਸਤੋਂ ਬਾਅਦ ਉਹ ਆਪਣੇ ਸ਼ੈਲਰਾਂ ਨੂੰ ਮੁੜ ਚਲਾ ਸਕਦੇ ਸਨ। ਜਿਕਰਯੋਗ ਹੈ ਕਿ ਹਰੇਕ ਮਿੱਲ ਮਾਲਕ ਨੂੰ ਮਿਲਿੰਗ ਦਾ ਸਮਾਂ ਪੂਰਾ ਹੋਣ ਮਗਰੋਂ ਹਰੇਕ ਸੂਬਾਈ ਖ਼ਰੀਦ ਏਜੰਸੀ ਨਾਲ ਆਪਣਾ ਖ਼ਾਤਾ ਕਲੀਅਰ ਕਰਨਾ ਹੁੰਦਾ ਹੈ ਤਾਂ ਕਿ ਉਸ ਮਿੱਲ ਮਾਲਕ ਨੂੰ ਅਗਲੇ ਸਾਲ ਲਈ ਕਸਟਮ ਮਿਲਿੰਗ ਲਈ ਝੋਨੇ ਦੀ ਅਲਾਟਮੈਂਟ ਵਾਸਤੇ ਵਿਚਾਰਿਆ ਜਾ ਸਕੇ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

ਕਈ ਮਿੱਲ ਮਾਲਕਾਂ ਨੇ ਆਪਣਾ ਬਕਾਏ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਮਿੱਲ ਮਾਲਕਾਂ ਨੂੰ ਡਿਫਾਲਟਰ ਐਲਾਨ ਦਿੱਤਾ ਗਿਆ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਅੰਕੜਿਆਂ ਮੁਤਾਬਕ ਸਰਕਾਰ ਵੱਲੋਂ ਇੰਨ੍ਹਾਂ ਡਿਫ਼ਾਲਟਰ ਸ਼ੈਲਰ ਮਾਲਕਾਂ ਵਿਚੋਂ 1104 ਦੇ ਵਿਰੁਧ ਪਰਚੇ ਵੀ ਦਰਜ਼ ਕਰਵਾਏ ਜਾ ਚੁੱਕੇ ਹਨ। ਜਿਸਦੇ ਚੱਲਦੇ ਇਹ ਨਵੀਂ ਓ.ਟੀ.ਐਸ. ਸਕੀਮ ਸਾਰੀਆਂ ਏਜੰਸੀਆਂ ਦੇ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਅਤੇ ਇਸ ਨੀਤੀ ਅਧੀਨ ਕੇਸਾਂ ਦਾ ਨਿਬੇੜਾ ਕਰਨ ਲਈ ਲਿਆਂਦੀ ਗਈ ਹੈ ਤਾਂ ਕਿ ਅਜਿਹੀਆਂ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਸੂਬੇ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਣ। ਇਸ ਨਾਲ ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ ਅਤੇ ਕਿਸਾਨਾਂ ਨੂੰ ਲਾਭ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

0

ਕਿਫ਼ਾਇਤੀ ਕੀਮਤ ‘ਤੇ ਉਪਲਬਧ ਇਹ ਉਤਪਾਦ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ: ਸ਼ੇਰਗਿੱਲ
SAS Nagar News:ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ ਕੀਤਾ ਹੈ।ਇਸ ਨਵੇਂ ਉਤਪਾਦ ਨੂੰ ਜਾਰੀ ਕਰਦਿਆਂ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਉਤਪਾਦ ਕਿਫ਼ਾਇਤੀ ਕੀਮਤ ‘ਤੇ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਦਾ ਸਹਿਕਾਰੀ ਖੇਤਰ ਨਵੀਨਤਾ ਅਤੇ ਖਪਤਕਾਰਾਂ ਦੀ ਭਲਾਈ ਦੇ ਖੇਤਰ ਵਿੱਚ ਵਿਸ਼ੇਸ਼ ਤਰੱਕੀ ਕਰ ਰਿਹਾ ਹੈ।

ਇਹ ਵੀ ਪੜ੍ਹੋ CM Mann ਨੇ Police Commissioners ਤੇ SSPs ਨੂੰ ਦਿੱਤੇ ਨਿਰਦੇਸ਼; ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ

ਸ੍ਰੀ ਸ਼ੇਰਗਿੱਲ ਨੇ ਅੱਗੇ ਕਿਹਾ ਕਿ 350 ਗ੍ਰਾਮ ਕੱਪ ਲਈ ਸਿਰਫ਼ 55 ਰੁਪਏ ਦੀ ਕੀਮਤ ‘ਤੇ, ਵੇਰਕਾ ਦਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਵਿਗਿਆਨਕ ਤੌਰ ‘ਤੇ ਤਿਆਰ ਕੀਤੇ ਪ੍ਰੋਬਾਇਓਟਿਕ ਮਿਸ਼ਰਣ ਦੇ ਨਾਲ ਪ੍ਰਤੀ ਪੈਕ 22 ਗ੍ਰਾਮ ਪ੍ਰੋਟੀਨ ਪ੍ਰਦਾਨ ਕਰਦਾ ਹੈ।ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਵੇਰਕਾ ਵੱਲੋਂ ਆਪਣੇ ਸਿਹਤ-ਅਧਾਰਿਤ ਪੋਰਟਫੋਲੀਓ ਦਾ ਵਿਸਥਾਰ ਕਰਨ ਲਈ ਉੱਚ-ਪ੍ਰੋਟੀਨ ਦੁੱਧ, ਉੱਚ ਪ੍ਰੋਟੀਨ-ਘੱਟ ਕੈਲੋਰੀ ਫਲੇਵਰਡ ਮਿਲਕ, ਵੱਧ ਪ੍ਰੋਟੀਨ ਵਾਲਾ ਦਹੀਂ, ਉੱਚ ਪ੍ਰੋਟੀਨ ਪ੍ਰੋਬਾਇਓਟਿਕ ਲੱਸੀ ਵਰਗੇ ਹੋਰ ਖੁਰਾਕੀ ਪਦਾਰਥ ਲਾਂਚ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਹੇਠ ਪ੍ਰੋਬਾਇਓਟਿਕ ਡੇਅਰੀ ਉਤਪਾਦਾਂ ਦੇ ਲਾਂਚ ਅਤੇ ਸਾਲਾਨਾ ਦੁੱਧ ਦੀ ਖਰੀਦ ਨੂੰ 18 ਤੋਂ 19 ਲੱਖ ਲੀਟਰ ਤੱਕ ਵਧਾ ਕੇ ਸੂਬਾ ਇੱਕ ਸਿਹਤਮੰਦ ਅਤੇ ਵਧੇਰੇ ਖੁਸ਼ਹਾਲ ਭਵਿੱਖ ਵੱਲ ਵਧ ਰਿਹਾ ਹੈ। ਸੂਬੇ ਭਰ ਵਿੱਚ 700 ਕਰੋੜ ਰੁਪਏ ਤੋਂ ਵੱਧ ਦੇ ਵੱਡੇ ਨਿਵੇਸ਼ ਨਾਲ ਡੇਅਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਲਗਾਤਾਰ 100 ਕਰੋੜ ਰੁਪਏ ਦੀ ਅਲਾਟਮੈਂਟ ਨੇ ਕਿਸਾਨਾਂ ਅਤੇ ਡੇਅਰੀ ਖੇਤਰ ਦੀ ਸਮਰੱਥਾ ਵਿੱਚ ਵਾਧਾ ਕੀਤਾ ਹੈ।ਇਸ ਮੌਕੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰਾਹੁਲ ਗੁਪਤਾ ਅਤੇ ਵਧੀਕ ਆਰ.ਸੀ.ਐਸ. ਸੇਨੂ ਦੁੱਗਲ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ ਪਾਇਆ 41 ਲੱਖ ਰੁਪਏ ਦਾ ਯੋਗਦਾਨ

0

Chandigarh News:ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮਨੁੱਖੀ ਫਰਜ਼ ਵਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ, ਜੋ ਕੁੱਲ 41 ਲੱਖ ਰੁਪਏ ਬਣਦੇ ਹਨ, ਦਾ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ।ਇਸ ਫੰਡ ਵਿੱਚ ਅਧਿਕਾਰੀਆਂ, ਜਿਹਨਾਂ ਵਿੱਚ ਡਾਇਰੈਕਟਰ, ਕੰਟਰੋਲਰ ਵਿੱਤ ਅਤੇ ਲੇਖਾ, ਵਧੀਕ ਡਾਇਰੈਕਟਰ, ਸੰਯੁਕਤ ਡਾਇਰੈਕਟਰ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ/ਜ਼ਿਲ੍ਹਾ ਕੰਟਰੋਲਰ, ਸਹਾਇਕ ਕੰਟਰੋਲਰ/ਲੇਖਾ ਅਧਿਕਾਰੀ, ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ, ਸਹਾਇਕ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਅਤੇ ਇੰਸਪੈਕਟਰ ਸ਼ਾਮਲ ਹਨ, ਨੇ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਵਿਭਾਗੀ ਕਰਮਚਾਰੀਆਂ ਦੀ ਸਹਿਮਤੀ ਵਾਲੇ ਡਾਇਰੈਕਟਰ (ਖਜ਼ਾਨਾ) ਨੂੰ ਲਿਖੇ ਗਏ ਪੱਤਰ ਦੀ ਕਾਪੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੌਂਪੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Mann ਨੇ Police Commissioners ਤੇ SSPs ਨੂੰ ਦਿੱਤੇ ਨਿਰਦੇਸ਼; ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ

0

Chandigarh News: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ।ਸੀ.ਪੀਜ਼. ਅਤੇ ਐਸ.ਐਸ.ਪੀਜ਼. ਨਾਲ ਅੱਜ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਤਰੀਕੇ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਤੱਤਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਦੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ। ਇਸ ਦੇ ਨਾਲ-ਨਾਲ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਤੱਤ ਵੀ ਹਾਲਾਤ ਦਾ ਫਾਇਦਾ ਉਠਾਉਣ ਲਈ ਤਿਆਰ ਰਹਿੰਦੇ ਹਨ।

ਇਹ ਵੀ ਪੜ੍ਹੋ ਪੰਜ ਲੱਖ ਏਕੜ ਹੜ੍ਹ ਪ੍ਰਭਾਵਿਤ ਜਮੀਨ ਲਈ ਮੁਫ਼ਤ ਕਣਕ ਦਾ ਬੀਜ ਦੇਵੇਗੀ ਮਾਨ ਸਰਕਾਰ

ਭਗਵੰਤ ਸਿੰਘ ਮਾਨ ਨੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਪੱਧਰ ਉੱਤੇ ਸਰਗਰਮੀ ਅਤੇ ਤਾਲਮੇਲ ਨਾਲ ਕਦਮ ਚੁੱਕਣ ਉੱਤੇ ਜ਼ੋਰ ਦਿੱਤਾ।ਮੁੱਖ ਮੰਤਰੀ ਨੇ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ, ਭੀੜ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਢੁਕਵੇਂ ਪ੍ਰਬੰਧਾਂ ਦੇ ਨਾਲ-ਨਾਲ ਮੈਡੀਕਲ ਐਮਰਜੈਂਸੀ, ਆਫ਼ਤ ਪ੍ਰਬੰਧਨ ਲਈ ਤਿਆਰੀ ਅਤੇ ਹੋਰ ਅਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਤਿਆਰੀ ਉੱਪਰ ਜ਼ੋਰ ਦਿੱਤਾ। ਕੁੱਝ ਇਲਾਕਿਆਂ ਵਿੱਚ ਸਮਾਜਿਕ ਤਣਾਅ ਦੀਆਂ ਹਾਲੀਆ ਰਿਪੋਰਟਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਲੋਕਾਂ ਨੂੰ ਸਮਾਜਿਕ ਸਦਭਾਵਨਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਪੁਲਿਸ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਸੂਬੇ ਭਰ ਵਿੱਚ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਪ੍ਰਸਾਰਿਤ ਭੜਕਾਊ ਸਮੱਗਰੀ ਬਾਰੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਸਮੱਗਰੀ ਦਾ ਮਕਸਦ ਸਿਆਸੀ ਜਾਂ ਫਿਰਕੂ ਤਣਾਅ ਨੂੰ ਹਵਾ ਦੇਣਾ ਹੈ, ਜਿਸ ਨਾਲ ਕਾਨੂੰਨ ਵਿਵਸਥਾ ਲਈ ਖ਼ਤਰਾ ਖੜ੍ਹਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਤੇ ਐਸ.ਐਸ.ਪੀਜ਼ ਦੇ ਪੱਧਰ ਉਤੇ ਸੋਸ਼ਲ ਮੀਡੀਆ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ ਅਜਿਹੀ ਸਾਰੀ ਸਮੱਗਰੀ ਸਖ਼ਤ ਕਾਰਵਾਈ ਲਈ ਫੌਰੀ ਸਾਈਬਰ ਕਰਾਈਮ ਯੂਨਿਟਾਂ ਨੂੰ ਭੇਜਣ ਲਈ ਆਖਿਆ ਤਾਂ ਕਿ ਅਜਿਹੀ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਕਮਿਊਨਿਟੀ ਪੁਲਿਸਿੰਗ ਦੀ ਮਹੱਤਤਾ `ਤੇ ਹੋਰ ਜ਼ੋਰ ਦਿੱਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਛੋਟੇ-ਮੋਟੇ ਮਾਮਲਿਆਂ ਨੂੰ ਐਸ.ਐਚ.ਓ. ਪੱਧਰ `ਤੇ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ Punjab Govt ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਪਹੁੰਚ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਏਗੀ ਅਤੇ ਪੁਲਿਸ ਨੂੰ ਆਪਣੀਆਂ ਮੁੱਖ ਜ਼ਿੰਮੇਵਾਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਖੁੱਲ੍ਹ ਦੇਵੇਗੀ। ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੰਸਥਾਗਤ ਢਾਂਚਾ ਤਿਆਰ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵਿਰੋਧੀ ਤਾਕਤਾਂ ਤੋਂ ਲਗਾਤਾਰ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ। ਪੁਲਿਸ ਫੋਰਸ ਦੀ ਮਾਣਮੱਤੀ ਵਿਰਾਸਤ ਦੀ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੁਲਿਸ ਫੋਰਸ ਦੇਸ਼ ਵਿਰੋਧੀ ਤੱਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਆਪਣੀ ਰਵਾਇਤ ਬਰਕਰਾਰ ਰੱਖੇਗੀ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜ ਲੱਖ ਏਕੜ ਹੜ੍ਹ ਪ੍ਰਭਾਵਿਤ ਜਮੀਨ ਲਈ ਮੁਫ਼ਤ ਕਣਕ ਦਾ ਬੀਜ ਦੇਵੇਗੀ ਮਾਨ ਸਰਕਾਰ

0

👉ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਦੇਣ ਲਈ 74 ਕਰੋੜ ਖਰਚੇਗੀ ਸਰਕਾਰ,ਇਸ ਮੁਸ਼ਕਲ ਸਮੇਂ ਵਿੱਚ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਮੁੱਖ ਮੰਤਰੀ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਠੋਸ ਮਾਨਵਤਾਵਾਦੀ ਉਪਰਾਲੇ ਤਹਿਤ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਲਗਪਗ ਪੰਜ ਲੱਖ ਏਕੜ ਰਕਬੇ ਵਿੱਚ ਆਪਣੀ ਫ਼ਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਕਣਕ ਦਾ ਬੀਜ ਮੁਫ਼ਤ ਦੇਣ ਦਾ ਫੈਸਲਾ ਕੀਤਾ ਹੈ।ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੂੰ 74 ਕਰੋੜ ਰੁਪਏ ਦੀ ਕੀਮਤ ਦਾ ਇਹ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ punjab cabinet meeting; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਦੀ ਫਸਲ ਲਈ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਈ ਤਬਾਹੀ ਕਰਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਵੱਲ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਕਾਰਨ ਹੋਈ ਵੱਡ-ਆਕਾਰੀ ਤਬਾਹੀ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ ਕਿਉਂਕਿ ਪੰਜਾਬ ਨੇ ਪਹਿਲਾਂ ਕਦੇ ਵੀ ਇੰਨਾ ਨੁਕਸਾਨ ਨਹੀਂ ਦੇਖਿਆ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਪਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਤਬਦੀਲ ਹੋ ਗਏ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਣ ਦੇ ਨਾਲ-ਨਾਲ 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਪਗ 13,800 ਕਰੋੜ ਰੁਪਏ ਬਣਦਾ ਹੈ ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

Punjab News:ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 7,710 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਬੇ ਵਿੱਚ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਰਾਹੀਂ ਨਰਮੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ “ਚਿੱਟੇ ਸੋਨੇ” ਭਾਵ ਨਰਮੇ ਦੀ ਮੰਡੀਆਂ ‘ਚ ਆਮਦ ਦੇ ਬਾਵਜੂਦ ਸੀ.ਸੀ.ਆਈ. ਦੀ ਗੈਰ-ਹਾਜ਼ਰੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਐਮ.ਐਸ.ਪੀ. ਤੋਂ ਘੱਟ ਕੀਮਤ ‘ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣੀ ਪੈ ਰਹੀ ਹੈ।

ਇਹ ਵੀ ਪੜ੍ਹੋ Punjab Govt ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

ਅੱਜ ਸ਼ਾਮ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਲਈ ਕੇਂਦਰ ਦੇ ਖੋਖਲੇ ਵਾਅਦਿਆਂ ਦੀ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਫਸਲੀ ਵਿਭਿੰਨਤਾ ਸਬੰਧੀ ਸਰਗਰਮ ਪਹਿਲਕਦਮੀਆਂ ਸਦਕਾ ਸੂਬੇ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ਵਿੱਚ 20 ਫੀਸਦੀ ਵਾਧਾ ਹੋਇਆ ਹੈ, ਜਦੋਂਕਿ ਹੁਣ ਖਰੀਦ ਪ੍ਰਕਿਰਿਆ ਸਮੇਂ ਸੀ.ਸੀ.ਆਈ. ਦੀ ਸ਼ੱਕੀ ਗੈਰ-ਹਾਜ਼ਰੀ ਕਿਸਾਨਾਂ ਲਈ ਨਿਰਾਸ਼ਾ ਦਾ ਸਬੱਬ ਬਣੀ ਹੋਈ ਹੈ।ਨਰਮਾ ਕਾਸ਼ਤਕਾਰਾਂ ਲਈ ਐਮ.ਐਸ.ਪੀ. ‘ਤੇ ਖ਼ਰੀਦ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਕੇਂਦਰ ਦੀ ਨਾਕਾਮੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਖੇਤੀਬਾੜੀ ਮੰਤਰੀ ਨੇ ਸਵਾਲ ਕੀਤਾ ਕਿ ਹੁਣ ਮੰਡੀਆਂ ਵਿੱਚ ਕਿਸਾਨ ਨਰਮੇ ਦੀ ਫਸਲ ਲੈ ਕੇ ਬੈਠੇ ਹਨ, ਪਰ ਭਾਰਤ ਸਰਕਾਰ ਦੀ ਸੀ.ਸੀ.ਆਈ. ਕਿੱਥੇ ਹੈ?

ਇਹ ਵੀ ਪੜ੍ਹੋ ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ

ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਅਤੇ ਹੋਰ ਸਰਗਰਮ ਪਹਿਲਕਦਮੀਆਂ ਦੇ ਨਤੀਜੇ ਵਜੋਂ ਨਰਮੇ ਦੀ ਕਾਸ਼ਤ ਹੇਠ ਰਕਬਾ 20 ਫੀਸਦ ਵਧਿਆ ਹੈ, ਜੋ ਸਾਲ 2024 ਦੇ ਲਗਭਗ 99000 ਹੈਕਟੇਅਰ ਰਕਬੇ ਤੋਂ ਵਧ ਕੇ ਇਸ ਸਾਲ 1.19 ਲੱਖ ਹੈਕਟੇਅਰ ਹੋ ਗਿਆ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ, ਜਿਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਐਲਾਨੇ ਗਏ ਐਮਐਸਪੀ ਦੀ ਆਸ ‘ਤੇ ਨਰਮੇ ਦੀ ਕਾਸ਼ਤ ਕੀਤੀ ਸੀ, ਪਰ ਹੁਣ ਆਪਣੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਲਈ ਘੱਟ ਕੀਮਤ ‘ਤੇ ਆਪਣੀ ਫ਼ਸਲ ਵੇਚਣ ਦੀ ਮਜਬੂਰੀ ‘ਚ ਘਿਰੇ ਹੋਏ ਹਨ।

ਇਹ ਵੀ ਪੜ੍ਹੋ ਸਾਬਕਾ ਮੰਤਰੀ ਦੀਆਂ ਮੁਸ਼ਕਿਲਾਂ ਵਧੀਆਂ, AAP ਸਰਕਾਰ ਨੇ ਵਿਜੀਲੈਂਸ ਨੂੰ ਕੇਸ ਚਲਾਉਣ ਦੀ ਦਿੱਤੀ ਮੰਨਜੂਰੀ

ਸ. ਖੁੱਡੀਆਂ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਸੂਬੇ ਦੇ ਕਿਸਾਨਾਂ ਨੇ ਆਪਣਾ ਕੰਮ ਵਿਸ਼ਵਾਸ ਅਤੇ ਇਮਾਨਦਾਰੀ ਨਾਲ ਪੂਰਾ ਕਰ ਦਿੱਤਾ ਹੈ ਤਾਂ ਹੁਣ ਕੇਂਦਰ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਹਿੱਸੇ ਦਾ ਕੰਮ ਜਲਦ ਤੋਂ ਜਲਦ ਨਿਪਟਾਉਣਾ ਚਾਹੀਦਾ ਹੈ। ਉਨ੍ਹਾਂ ਮੰਗ ਉਠਾਈ ਕਿ ਸੀਸੀਆਈ ਬਿਨਾਂ ਕਿਸੇ ਦੇਰੀ ਦੇ ਤੁਰੰਤ ਨਰਮੇ ਦੀ ਖਰੀਦ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਐਮਐਸਪੀ ਤੋਂ ਹੇਠਾਂ ਵਿਕਣ ਵਾਲੀ ਥੋੜ੍ਹੀ ਤੋਂ ਥੋੜ੍ਹੀ ਫ਼ਸਲ ਵੀ ਕੇਂਦਰ ਸਰਕਾਰ ਦੇ ਸਿਸਟਮ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੀ ਹੈ, ਜਿਸ ਲਈ ਅਸੀਂ ਕਿਸਾਨਾਂ ਨੂੰ ਦਰਪੇਸ਼ ਇਸ ਮੁਸ਼ਕਿਲ ਦੇ ਤੁਰੰਤ ਹੱਲ ਦੀ ਮੰਗ ਕਰਦੇ ਹਾਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

National Ayurveda Day: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

0

Health News: National Ayurveda Day: ਪੰਜਾਬ ਵਿੱਚ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਕਲਾ ਭਵਨ ਵਿਖੇ 10ਵੇਂ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਇੱਕ ਈ-ਯੋਗ ਐਪ, ਵਿਭਾਗ ਦੀ ਅਧਿਕਾਰਤ ਵੈੱਬਸਾਈਟ ਅਤੇ ਆਈ.ਆਰ.ਏ. (ਉਦਯੋਗ, ਖੋਜ ਅਤੇ ਅਕਾਦਮੀਆ) ਚੈਂਬਰ ਆਫ਼ ਆਯੁਰਵੇਦ ਸਮੇਤ ਕਈ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।ਸਿਹਤ ਮੰਤਰੀ ਨੇ ਸਮਾਗਮ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਹ ਪਹਿਲਕਦਮੀਆਂ ਲੋਕਾਂ ਦੇ ਲਾਭ ਲਈ ਤਕਨਾਲੋਜੀ ਰਾਹੀਂ ਆਯੁਰਵੇਦ ਦੀ ਪਹੁੰਚਯੋਗਤਾ ਵਧਾਉਣ ਅਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ Punjab Govt ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

ਉਨ੍ਹਾਂ ਨੇ ਰੋਕਥਾਮ, ਸਿਹਤ ਪ੍ਰੋਤਸਾਹਨ, ਇਲਾਜ ਅਤੇ ਮੁੜਵਸੇਬੇ ਲਈ ਇਸਦੇ ਸਦੀਵੀ ਸਿਧਾਂਤਾਂ ਨੂੰ ਲਾਗੂ ਕਰਕੇ ਰੋਜ਼ਾਨਾ ਜੀਵਨ ਵਿੱਚ ਆਯੁਰਵੇਦ ਨੂੰ ਇੱਕ ਸੰਪੂਰਨ ਵਿਗਿਆਨ ਵਜੋਂ ਅਪਣਾਉਣ `ਤੇ ਜ਼ੋਰ ਦਿੱਤਾ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਧੁਨਿਕ ਡਿਜੀਟਲ ਪਲੇਟਫਾਰਮਾਂ ਨੂੰ ਅਪਣਾਉਣ ਦਾ ਉਦੇਸ਼ ਆਯੁਰਵੈਦਿਕ ਗਿਆਨ ਅਤੇ ਸੇਵਾਵਾਂ ਤੱਕ ਜਨਤਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਸਾਰਿਆਂ ਲਈ ਇੱਕ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਸਾਲ ਦੇ ਥੀਮ,”ਆਯੁਰਵੇਦਾ ਫਾਰ ਪੀਪਲ ਐਂਡ ਪਲੈਨਟ ” ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਥੀਮ ਸਰੀਰ, ਮਨ, ਰੂਹ ਅਤੇ ਵਾਤਾਵਰਣ ਨੂੰ ਸੰਤੁਲਿਤ ਕਰਨ ਦੀ ਮਹੱਤਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, ਸੰਜੀਵ ਅਰੋੜਾ ਦੀ ਥਾਂ ਹੁਣ ਕੌਣ ਬਣੇਗਾ MP?

ਸਮਾਗਮ ਦੌਰਾਨ ਸਿਹਤ ਮੰਤਰੀ ਨੇ ਪੰਜ ਉੱਘੀਆਂ ਸ਼ਖਸੀਅਤਾਂ ਨੂੰ ਵੱਕਾਰੀ ਰਾਜ ਧਨਵੰਤਰੀ ਪੁਰਸਕਾਰ ਵੀ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਜਿ਼ਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਧਿਕਾਰੀ ਸੰਗਰੂਰ ਡਾ. ਮਲਕੀਅਤ ਸਿੰਘ, ਆਯੁਰਵੈਦਿਕ ਮੈਡੀਕਲ ਅਧਿਕਾਰੀ ਡਾ. ਚੇਤਨ ਮਹਿਤਾ (ਜੀ.ਏ.ਡੀ. ਨਿੱਜਰਾਂ) ਅਤੇ ਡਾ. ਲਲਿਤ ਕਾਂਸਲ (ਸਵਾਸਥ ਕੇਂਦਰ ਕਾਨ੍ਹਗੜ੍ਹ, ਜਿ਼ਲ੍ਹਾ ਸੰਗਰੂਰ) ਅਤੇ ਉਪਵੈਦ ਸ੍ਰੀ ਹਰਕਿਰਨ ਸਿੰਘ ਸ਼ਾਮਲ ਹਨ।ਇਸ ਸਮਾਗਮ ਵਿੱਚ ਆਯੁਰਵੈਦਿਕ ਸਿਸਟਮ ਆਫ਼ ਮੈਡੀਸਨ ਬੋਰਡ, ਪੰਜਾਬ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਨੂੰ ਉਨ੍ਹਾਂ ਦੀ ਅਸਾਧਾਰਨ ਸੇਵਾ ਅਤੇ ਸਮਰਪਣ ਲਈ ਲਾਈਫਟਾਈਮ ਅਚੀਵਮੈਂਟ ਐਵਾਰਡ ਵੀ ਦਿੱਤਾ ਗਿਆ ।ਇਸ ਤੋਂ ਪਹਿਲਾਂ, ਆਯੁਰਵੇਦ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨੇ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਮੀਲ ਪੱਥਰਾਂ ਨੂੰ ਉਜਾਗਰ ਕਰਦੇ ਹੋਏ ਇੱਕ ਵਿਸਤ੍ਰਿਤ ਪਾਵਰਪੁਆਇੰਟ ਪੇਸ਼ਕਾਰੀ “ਆਯੁਰਵੇਦ ਐਟ ਏ ਗਲੈਂਸ” ਪੇਸ਼ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906427