Friday, May 1, 2026
Home Blog Page 44

बेटियों को सर्वाइकल कैंसर से बचाएगी एचपीवी वैक्सीन- हरविन्द्र कल्याण

0

👉स्वास्थ्य व विकास के लिए जागरूकता जरूरी
Haryana News: अप्रैल हरियाणा विधानसभा अध्यक्ष श्री हरविन्द्र कल्याण ने कहा है कि स्वास्थ्य के साथ-साथ विकास और व्यवस्था के प्रति भी लोगों को जागरूक होना जरूरी है। हाल ही में सरकार की ओर से लॉन्च की गई एचपीवी वैक्सीन बेटियों को सर्वाइकल कैंसर से बचाएगी। बेटियों को इसे समय पर लगवाना चाहिए।श्री कल्याण आज करनाल में आईएमए की स्थानीय इकाई की ओर से आयोजित वाकथॉन के शुभारंभ मौके पर आयोजित कार्यक्रम में बतौर मुख्य अतिथि बोल रहे थे।

इसे भी पढ़ें नारी शक्ति वंदन अधिनियम केवल महिलाओं के लिए ही नहीं, बल्कि पूरे देश के लिए एक मील का पत्थर साबित होगा : आरती सिंह राव

महिलाओं में सर्वाइकल कैंसर के प्रति जागरूकता पैदा करने के उद्देश्य से वॉकथॉन का आयोजन करनाल क्लब से सिविल अस्पताल तक किया गया। इसमें आईएमए के सदस्यों के साथ-साथ सामाजिक संस्थाओं के प्रतिनिधियों ने भी भाग लिया।उन्होंने कहा कि सर्वाइकल कैंसर से बेटियों को बचाने के लिए पिछले दिनों प्रधानमंत्री ने वैक्सीन लॉन्च की थी। वॉकथॉन के आयोजन के पीछे सर्वाइकल कैंसर के प्रति जागरूकता पैदा करना है।

इसे भी पढ़ें कांग्रेस के नेता मंडी में जाने की बजाय कांग्रेस शासित प्रदेशों का हाल देखकर आएं: मुख्यमंत्री

उन्होंने कहा कि इस प्रकार के कार्यक्रम आयोजित करने से उनके बेहतर परिणाम सामने आते हैं। समाज में विकास व व्यवस्थाओं की मजबूती के साथ-साथ जागरूकता भी जरूरी है। जीवन में जब नागरिक जागरूक होकर आगे बढेंग़े तो निश्चित रूप से उनकी सामाजिक कार्यों में भागेदारी बढ़ेगी। इससे समाज व राष्ट्र को फायदा होगा।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਖਾਲਸੇ ਦੇ ਜਨਮ ਦਿਹਾੜੇ ਮੌਕੇ ‘ਮਿਸ਼ਨ ਤੰਦਰੁਸਤ ਸੁਸ਼ਾਂਤ ਸਿਟੀ-2’ ਦੀ ਸ਼ੁਰੂਆਤ

0

Bathinda News: ਸੁਸ਼ਾਂਤ ਸਿਟੀ-2 ਕਲੋਨੀ ਦੇ ਕੇਂਦਰੀ ਪਾਰਕ ਨੰਬਰ ਅੱਠ ਵਿੱਚ ਅੱਜ ‘ਮਿਸ਼ਨ ਤੰਦਰੁਸਤ ਸੁਸ਼ਾਂਤ ਸਿਟੀ-2’ ਦੀ ਸ਼ੁਰੂਆਤ ਰੈਜ਼ੀਡੈਂਟਸ ਸੁਸ਼ਾਂਤ ਸਿਟੀ-2 ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਰਕੇਸ਼ ਨਰੂਲਾ ਵੱਲੋਂ ਸੁਹੰਜਣਾ ਬੀਜ, ਤੁਲਸੀ,ਮੂਲ ਅਨਾਜ ਅਤੇ ਜੂਟ ਥੈਲੇ ਵੰਡ ਕੇ ਕੀਤੀ ਗਈ। ਸੁਸ਼ਾਂਤ ਸਿਟੀ-2 ਬਠਿੰਡਾ ਵੱਲੋਂ ਕਲੋਨੀ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮਇਸ ਮਿਸ਼ਨ ਅਧੀਨ ਵੱਖ ਵੱਖ ਸਮਿਆਂ ਤੇ ਯੋਗਾ ਅਤੇ ਮੈਡੀਟੇਸ਼ਨ ਕੈਂਪ,ਮੈਡੀਕਲ ਚੈੱਕ ਅੱਪ ਕੈਂਪ,ਸਿਹਤ ਸਬੰਧੀ ਜਾਗਰੂਕਤਾ ਸੈਮੀਨਾਰ, ਸਿਹਤਮੰਦ ਖੁਰਾਕ ਸਬੰਧੀ ਜਾਣਕਾਰੀ,ਜ਼ੀਰੋ ਵੇਸਟੇਜ ਮੈਨੇਜਮੈਂਟ ਆਦਿ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ Vrindavan boat accident; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਇਸ ਮੌਕੇ ਯੋਗ ਗੁਰੂ ਰਾਧੇ ਸ਼ਾਮ, ਐਲੋਪੈਥਿਕ ਡਾਕਟਰ ਕਰਨ ਸਾਰਵਾਲ,ਹੋਮਿਓਪੈਥਿਕ ਡਾਕਟਰ ਤਰਸੇਮ ਗਰਗ,ਆਯੁਰਵੈਦਿਕ ਪਵਨ ਪਠਾਨੀਆਂ,ਹਰਬਲ ਮਾਹਰ ਕ੍ਰਿਸ਼ਨ ਗਰਗ, ਸਮਾਜ ਸੇਵੀ ਰਿਟਾਇਰਡ ਈਟੀਓ ਰਕੇਸ਼ ਗੁਪਤਾ,ਕਰੋਨਾ ਸ਼ਕਤੀ ਫਾਊਂਡੇਸ਼ਨ ਤੋਂ ਸ਼੍ਰੀਮਤੀ ਕਨਿਕਾ, ਸੁਸਾਇਟੀ ਦੇ ਸਰਪਰਸਤ ਜਗਰੂਪ ਸਿੰਘ ਜੌੜਾ,ਕੈਸ਼ੀਅਰ ਕੁਲਵੰਤ ਸਿੰਘ, ਟੀਸੀ ਗਰਗ, ਭੁਪਿੰਦਰ ਸਿੰਘ ਮਾਨ,ਬਿੱਕਰ ਸਿੰਘ,ਅਰਵਿੰਦ ਯਾਦਵ,ਹਰੀ ਸਿੰਘ ਅਤੇ ਹੋਰ ਕਲੋਨੀ ਵਾਸੀ ਮੌਜੂਦ ਸਨ।ਇਸ ਮਿਸ਼ਨ ਦੇ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਪ੍ਰਸਿੱਧ ਸਮਾਜ ਸੇਵੀ ਰਕੇਸ਼ ਨਰੂਲਾ ਨੂੰ ਸੌਂਪੀ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Vrindavan boat accident; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

0

👉ਲਾਪਰਵਾਹੀ ਲਈ ਸਮਾਂਬੱਧ ਜਾਂਚ ਅਤੇ ਜਵਾਬਦੇਹੀ ਦੀ ਕੀਤੀ ਮੰਗ, ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ
Ludhiana News: Vrindavan boat accident; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।ਸੰਜੀਵ ਅਰੋੜਾ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰਾਕੇਸ਼ ਗੁਲਾਟੀ ਅਤੇ ਉਨ੍ਹਾਂ ਦੀ ਪਤਨੀ ਅੰਜੂ ਗੁਲਾਟੀ ਦੇ ਘਰ ਅਤੇ ਮੀਨੂੰ ਬਾਂਸਲ ਤੇ ਉਨ੍ਹਾਂ ਦੀ ਧੀ ਡਿੰਕੀ ਬਾਂਸਲ ਦੇ ਘਰ ਦੌਰਾ ਕੀਤਾ। ਇਸ ਔਖੇ ਸਮੇਂ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟਾਈ।ਸ੍ਰੀ ਅਰੋੜਾ ਨੇ ਪਰਿਵਾਰ ਦੇ ਮੈਂਬਰਾਂ ਨਾਲ ਬੈਠ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਬਦ ਸੱਚਮੁੱਚ ਆਪਣੇ ਸਬੰਧੀਆਂ ਨੂੰ ਗੁਆਉਣ ਦੇ ਦਰਦ ਨੂੰ ਘੱਟ ਨਹੀਂ ਕਰ ਸਕਦਾ ਅਤੇ ਉਹ ਸਿਰਫ਼ ਇੱਕ ਮੰਤਰੀ ਵਜੋਂ ਨਹੀਂ, ਸਗੋਂ ਇੱਕ ਇਨਸਾਨ ਹੋਣ ਦੇ ਨਾਤੇ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਨਾਲ ਖੜ੍ਹੇ ਹੋਣ ਆਏ ਹਨ।

ਇਹ ਵੀ ਪੜ੍ਹੋ Punjab ਦੀਆਂ ਹੋਣਹਾਰ ਧੀਆਂ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਉਨ੍ਹਾਂ ਨੇ ਇਸ ਦੁਖਾਂਤ ਦਾ ਕਾਰਨ ਬਣੀ ਲਾਪਰਵਾਹੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਹਾਦਸਾ ਨਹੀਂ ਸੀ, ਸਗੋਂ ਲਾਪਰਵਾਹੀ ਦਾ ਨਤੀਜਾ ਸੀ ਅਤੇ ਕਿਸ਼ਤੀ ਦਾ ਪ੍ਰਬੰਧਨ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਉੱਚ ਪੱਧਰੀ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਨਾਲ ਸਬੰਧਤ ਜ਼ਿੰਮੇਵਾਰਾਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ।ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।

ਇਹ ਵੀ ਪੜ੍ਹੋ Police ਮੁਕਾਬਲੇ ‘ਚ ਸ਼ੂਟਰ ਜ਼ਖਮੀ; ਫਿਰੌਤੀ ਲਈ ਵਪਾਰੀ ਦੇ ਘਰ ਅੱਗੇ ਚਲਾਈਆਂ ਸਨ ਗੋ/ਲੀ/ਆਂ

ਉਨ੍ਹਾਂ ਪਰਿਵਾਰਾਂ ਨੂੰ ਸਰਕਾਰ ਅਤੇ ਆਪਣੇ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਸਮੇਂ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ ਅਤੇ ਇਸ ਮੁਸ਼ਕਲ ਸਮੇਂ ਸਰਕਾਰ ਉਨ੍ਹਾਂ ਦੇ ਨਾਲ ਹੈ।ਇਸ ਮੌਕੇ ਮੌਜੂਦ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀ ਮੰਤਰੀ ਦੇ ਬਿਆਨਾਂ ਦਾ ਸਮਰਥਨ ਕੀਤਾ ਅਤੇ ਸਥਾਨਕ ਪੱਧਰ ‘ਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ।ਦੱਸਣਯੋਗ ਹੈ ਕਿ ਐਤਵਾਰ ਨੂੰ ਮੀਨੂੰ ਬਾਂਸਲ ਦੀ ਧੀ ਡਿੰਕੀ ਬਾਂਸਲ ਦੀ ਲਾਸ਼ ਵੀ ਯਮੁਨਾ ਨਦੀ ਤੋਂ ਬਰਾਮਦ ਕੀਤੀ ਗਈ ਸੀ। ਉਸਦੀ ਮ੍ਰਿਤਕ ਦੇਹ ਦੇਰ ਰਾਤ ਤੱਕ ਪਹੁੰਚਣ ਦੀ ਉਮੀਦ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਿਥੁਨ ਮੰਡਲ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ ਚੁਣੇ ਗਏ

Bathinda News: Mithun Mandal elected new president ; ਟੀਚਰਸ ਹੋਮ ਬਠਿੰਡਾ ਵਿਖੇ ਹੋਈ ਚੋਣ ਵਿੱਚ ਸ਼੍ਰੀ ਮਿਥੁਨ ਮੰਡਲ ਨੂੰ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜ਼ਿ.) ਬਠਿੰਡਾ ਦੇ ਪ੍ਰਧਾਨ ਵਜੋਂ ਚੁਣ ਲਿਆ ਗਿਆ। ਉਹਨਾਂ ਨੇ ਆਪਣੇ ਬਾਕੀ ਚੁਣੇ ਗਏ ਮੈਂਬਰਾਂ ਦੇ ਨਾਮ ਵੀ ਸਾਂਝੇ ਕੀਤੇ,ਜਿਨਾਂ ਵਿੱਚ ਸਰਪ੍ਰਸਤ ਕੇਵਲ ਕ੍ਰਿਸ਼ਨ, ਸੀਨੀਅਰ ਮੀਤ ਪ੍ਰਧਾਨ ਵਿਜੇ ਭੂਦੇਵ, ਮੀਤ ਪ੍ਰਧਾਨ ਗੁਰਜੀਤ ਸਿੰਘ ਪਲਾਹਾ, ਜਨਰਲ ਸਕੱਤਰ ਭਾਵਨਾ ਗਰਗ, ਵਿੱਤ ਸਕੱਤਰ ਸੁਰੇਸ਼ ਮੰਗਲਾ ਆਦਿ ਨਾਮ ਸ਼ਾਮਿਲ ਸਨ। ਇਸ ਤੋਂ ਪਹਿਲਾਂ ਸੁਸਾਇਟੀ ਵੱਲੋਂ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਅਤੇ ਜਨਰਲ ਬਾਡੀ ਦੀ ਮੀਟਿੰਗ ਪ੍ਰਧਾਨ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਟੀਚਰ ਹੋਮ ਬਠਿੰਡਾ ਵਿਖੇ 11 ਅਤੇ 12 ਅਪ੍ਰੈਲ ਨੂੰ ਆਯੋਜਿਤ ਕੀਤੀ ਗਈ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਵਿੱਚ ਬਠਿੰਡਾ ਦੇ ਚਾਰ ਨੇਤਾਵਾਂ ਨੂੰ ਮਿਲੀਆਂ ਵੱਡੀਆਂ ਜਿੰਮੇਵਾਰੀਆਂ

ਵਰਕਸ਼ਾਪ ਦੇ ਪਹਿਲੇ ਦਿਨ ਕੈਨਵਸ ਤੇ ਸਟਰੋਕ ਲਗਾ ਕੇ ਅਤੇ ਜੋਤੀ ਜਗਾ ਕੇ ਵਰਕਸ਼ਾਪ ਦਾ ਆਰੰਭ ਸੁਸਾਇਟੀ ਦੇ ਫਾਊਂਡਰ ਮੈਂਬਰਾਂ ਕੇਵਲ ਕ੍ਰਿਸ਼ਨ, ਸੀਨੀਅਰ ਮੈਂਬਰ ਹਰੀ ਚੰਦ, ਸੁਰੇਸ਼ ਮੰਗਲਾ, ਡਾ. ਅਮਰੀਕ ਸਿੰਘ, ਗੁਰਪ੍ਰੀਤ ਆਰਟਿਸਟ, ਯਸ਼ਪਾਲ ਜੈਤੋ,ਵਿਜੇ ਭੂ ਦੇਵ ਅਤੇ ਹੋਰਨਾਂ ਮੈਂਬਰਾਂ ਵੱਲੋਂ ਕੀਤਾ ਗਿਆ ਚਿੱਤਰਕਾਰਾਂ ਨੇ ਵੱਖ ਵੱਖ ਵਿਸ਼ਿਆਂ ਤੇ ਚਿੱਤਰ ਬਣਾਏ ਜਿਸ ਵਿੱਚ 50 ਦੇ ਕਰੀਬ ਚਿੱਤਰਕਾਰਾਂ ਨੇ ਹਿੱਸਾ ਲਿਆ। ਵਰਕਸ਼ਾਪ ਦੇ ਦੂਸਰੇ ਦਿਨ ਦੁਪਹਿਰ ਦੇ ਖਾਣੇ ਤੋਂ ਉਪਰੰਤ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ ਰੱਖੀ ਗਈ ਇਸ ਦੌਰਾਨ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੇ ਬੀਤੇ ਦੋ ਸਾਲਾਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੜ੍ਹ ਕੇ ਸਾਰਿਆਂ ਨਾਲ ਸਾਂਝੀ ਕੀਤੀ।

ਇਹ ਵੀ ਪੜ੍ਹੋ Punjab ਦੀਆਂ ਹੋਣਹਾਰ ਧੀਆਂ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਇਸ ਉਪਰੰਤ ਪ੍ਰਧਾਨ ਡਾਕਟਰ ਅਮਰੀਕ ਸਿੰਘ ਨੇ ਦੋ ਸਾਲਾਂ ਦੌਰਾਨ ਆਪਣੀ ਪ੍ਰਧਾਨਗੀ ਹੇਠ ਕੀਤੇ ਕਾਰਜਾਂ ਬਾਰੇ ਚਾਨਣਾ ਪਾਇਆ ਅਖੀਰ ਵਿੱਚ ਵਿੱਤ ਸਕੱਤਰ ਸੁਰੇਸ਼ ਮੰਗਲਾ ਹੋਰਾਂ ਨੇ ਪਿਛਲੇ ਦੋ ਸਾਲਾਂ ਦੇ ਪ੍ਰਾਪਤ ਫੰਡ ਅਤੇ ਖਰਚਿਆਂ ਦਾ ਬਿਓਰਾ ਸਾਂਝਾ ਕੀਤਾ।ਇਸ ਉਪਰੰਤ ਡਾਕਟਰ ਅਮਰੀਕ ਸਿੰਘ ਵੱਲੋਂ ਆਪਣੇ ਪ੍ਰਧਾਨਗੀ ਪਦ ਤੋਂ ਅਸਤੀਫਾ ਦਿੱਤਾ ਗਿਆ ਅਤੇ ਆਪਣੀ ਕਾਰਜਕਾਰਨੀ ਭੰਗ ਕੀਤੀ ਗਈ। ਇੱਥੇ ਹੀ ਜ਼ਿਕਰਯੋਗ ਹੈ ਕਿ ਬਠਿੰਡਾ ਦੇ ਸਾਬਕਾ ਮੇਅਰ ਸ੍ਰੀ ਪਦਮਜੀਤ ਮਹਿਤਾ ਹੋਰਾਂ ਨੇ ਚਿੱਤਰਕਾਰਾਂ ਦੀ ਹੌਸਲਾ ਅਫਜਾਈ ਲਈ ਇਸ ਕਲਾ ਵਰਕਸ਼ਾਪ ਵਿੱਚ ਸ਼ਮੂਲੀਅਤ ਕੀਤੀ ਅਤੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਚਿਤਰਕਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ Bathinda Police ‘ਚ ਫੇਰਬਦਲ; ਦੋ ਥਾਣਾ ਮੁਖੀਆਂ ਸਮੇਤ ਕਈ ਥਾਣੇਦਾਰ ਬਦਲੇ, ਦੇਖੋ ਲਿਸਟ

ਇਥੇ ਪਹੁੰਚੇ ਕਲਾਕਾਰਾਂ ਵਿੱਚ ਸ. ਸੋਹਣ ਸਿੰਘ, ਹਰਦਰਸ਼ਨ ਸੋਹਲ, ਮਿਥੁਨ ਮੰਡਲ, ਚਰਨਜੀਤ ਜੈਤੋ, ਕ੍ਰਿਸ਼ਨ ਰਤੀਆ, ਬਸੰਤ ਸਿੰਘ, ਸੰਦੀਪ ਸ਼ੇਰਗਿਲ, ਪਰਮਿੰਦਰ ਪੈਰੀ, ਚਿੰਤਨ ਸ਼ਰਮਾ ਸੁਨਾਮ, ਪਰਸ਼ੋਤਮ ਸੱਚਦੇਵਾ, ਇੰਦਰਜੀਤ ਸਿੰਘ ਨਿੱਕੂ, ਉਦਿਸ਼ ਬੈਂਬੀ ਫਰੀਦਕੋਟ, ਤੇਜਿੰਦਰ ਟੀਨਾ, ਸੰਦੀਪ ਸਿੰਘ,ਅਮਰੀਕ ਮਾਨਸਾ, ਗੁਰਜੀਤ ਪਲਾਹਾ, ਰਿਤੇਸ਼ ਕੁਮਾਰ, ਅਮਿਤ, ਕੁਲਦੀਪ ਤੂਰ, ਸੁਰਜੀਤ ਕੰਬੋਜ ਰਾਮਾਂ, ਅਸ਼ੋਕ ਗੁਪਤਾ ਮਲੇਰਕੋਟਲਾ, ਰਵੀ ਕੁਮਾਰ, ਭਜਨ ਲਾਲ, ਟੇਕ ਚੰਦ, ਪ੍ਰੇਮ ਚੰਦ, ਜਸਪਾਲ ਪਾਲਾ, ਕ੍ਰਿਸ਼ਮੀਤ ਸਿੰਘ, ਅੰਕਿਤ ਬੇਰਵਾਲ, ਦੀਸ਼ੇਨ, ਨਵਦੀਪ ਸਿੰਘ, ਬਿਕਰਮ ਸਿੰਘ, ਰਿੰਕੂ ਸਿੰਘ, ਹਰਪ੍ਰੀਤ ਸਿੰਘ, ਧਰਮਾ ਭਦੌੜ, ਸੁਖਬੀਰ ਸਿੰਘ, ਧਰਮਪ੍ਰੀਤ ਸਿੰਘ, ਨਵਦੀਪ ਸਿੰਘ, ਰਮਨਦੀਪ ਕੌਰ, ਸ਼ੀਤਲ ਨੰਦਨ, ਅੰਮ੍ਰਿਤਾ ਨੰਦਨ, ਮਨਪ੍ਰੀਤ ਕੌਰ, ਗ਼ਜ਼ਲ, ਸਰਗਮ, ਰੂਪਾਂਸ਼ੀ, ਗੁਰਪਿੰਦਰ ਕੌਰ ਸ਼੍ਰੀ ਮੁਕਤਸਰ ਸਾਹਿਬ ਆਦਿ ਸ਼ਾਮਿਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਵਿੱਚ ਬਠਿੰਡਾ ਦੇ ਚਾਰ ਨੇਤਾਵਾਂ ਨੂੰ ਮਿਲੀਆਂ ਵੱਡੀਆਂ ਜਿੰਮੇਵਾਰੀਆਂ

0

👉ਐਸਸੀ ਵਿੰਗ ਵਿੱਚ ਨਵੀਆਂ ਨਿਯੁਕਤੀਆਂ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ: ਬਬਲੀ ਢਿੱਲੋਂ
Bathinda News: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਮੀਨੀ ਪੱਧਰ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਐਸਸੀ ਵਿੰਗ ਵਿੱਚ ਵੱਡੇ ਪੱਧਰ ਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਬਠਿੰਡਾ ਦੇ ਚਾਰ ਨੇਤਾਵਾਂ ਨੂੰ ਪ੍ਰਦੇਸ਼ ਸੰਗਠਨ ਵਿੱਚ ਮਹੱਤਵਪੂਰਨ ਸਥਾਨ ਦਿੱਤੇ ਗਏ ਹਨ। ਐਸਸੀ ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵੱਲੋਂ ਬਠਿੰਡਾ ਦੇ ਗੁਰੂ ਨਾਨਕਪੁਰਾ ਮੁਹੱਲਾ ਨਿਵਾਸੀ ਜਗੀਰ ਸਿੰਘ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਨਗਰ ਨਿਵਾਸੀ ਜਗਦੀਪ ਸਿੰਘ ਗਹਿਰੀ ਨੂੰ ਮੀਤ ਪ੍ਰਧਾਨ ਅਤੇ ਗੁਰੂ ਅਮਰਦਾਸ ਨਗਰ ਦੇ ਸਾਬਕਾ ਐਮਸੀ ਮੱਖਣ ਸਿੰਘ ਨੂੰ ਵੀ ਐਸਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ Police ਮੁਕਾਬਲੇ ‘ਚ ਸ਼ੂਟਰ ਜ਼ਖਮੀ; ਫਿਰੌਤੀ ਲਈ ਵਪਾਰੀ ਦੇ ਘਰ ਅੱਗੇ ਚਲਾਈਆਂ ਸਨ ਗੋ/ਦੀ/ਆਂ

ਇਸੇ ਤਰ੍ਹਾਂ ਹੋਮਲੈਂਡ ਇਨਕਲੇਵ ਨਿਵਾਸੀ ਨਛੱਤਰ ਸਿੰਘ ਧਾਲੀਵਾਲ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਕੋਟਭਾਰਾ ਵੱਲੋਂ ਨਾਜਮ ਸਿੰਘ ਨੂੰ ਐਸਸੀ ਵਿੰਗ ਬਠਿੰਡਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਨ੍ਹਾਂ ਨਵ ਨਿਯੁਕਤ ਅਹੁਦੇਦਾਰਾਂ ਨੂੰ ਐਤਵਾਰ ਨੂੰ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਦਫਤਰ ਵਿਖੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਐਸਸੀ ਭਾਈਚਾਰੇ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਫਾਇਦਾ ਮਿਲੇਗਾ।

ਇਹ ਵੀ ਪੜ੍ਹੋ Bathinda-Dawbali Road ਦਾ ਨਾਮ AIIMS ਤੱਕ ਮਹਾਰਾਜ਼ਾ ਰਣਜੀਤ ਸਿੰਘ ਮਾਰਗ ਹੋਇਆ

ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਗੁਰਸੇਵਕ ਸਿੰਘ ਮਾਨ, ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ, ਜੋਗਿੰਦਰ ਕੌਰ, ਮਨਮੋਹਨ ਸਿੰਘ ਕੁੱਕੂ, ਅਮਰਿੰਦਰ ਸਿੰਘ ਸਿੱਧੂ, ਇਕਬਾਲ ਸਿੰਘ ਮਿਠੜੀ, ਬਲਵਿੰਦਰ ਸਿੰਘ ਬੱਲੀ, ਪਰਮਪਾਲ ਸਿੰਘ ਸਿੱਧੂ, ਕਰਮਜੋਗ ਸਿੰਘ ਮਾਨ, ਪ੍ਰੇਮ ਕੁਮਾਰ ਗਰਗ, ਹਰਤਾਰ ਸਿੰਘ, ਪ੍ਰਿਤਪਾਲ ਸਿੰਘ, ਸੁਨੀਲ ਕੁਮਾਰ ਫੌਜੀ, ਨਰਿੰਦਰ ਪਾਲ ਸਿੰਘ ਲਾਡੀ, ਹਰਮਨਪਾਲ ਸਿੰਘ ਰਿੰਕਾ, ਹਰਵਿੰਦਰ ਗੰਜੂ, ਦਰਸ਼ਨ ਸਿੰਘ ਰੁਮਾਣਾ, ਜਗਜੀਤ ਸਿੰਘ ਭੁੱਲਰ, ਵਿਨੋਦ ਕੁਮਾਰ ਬੋਦੀ, ਡਾ. ਬਲਜਿੰਦਰ ਸਿੰਘ ਧਾਲੀਵਾਲ, ਹੰਸ ਰਾਜ ਮਿੱਠੂ, ਰੇਸ਼ਮਪ੍ਰੀਤ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗਾਇਕ ਆਸ਼ਾ ਭੌਂਸਲੇ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

Mumbai News:ਗਾਇਕ ਆਸ਼ਾ ਭੋਸਲੇ ਦਾ ਐਤਵਾਰ ਦੁਪਹਿਰ ਨੂੰ ਮੁੰਬਈ ਦੇ ਬੀਚ ਕੈਂਡੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ 92 ਸਾਲ ਦੀ ਉਮਰ ਦੇ ਸਨ। ਛਾਤੀ ਵਿੱਚ ਇਨਫੈਕਸ਼ਨ ਹੋਣ ਕਾਰਨ ਉਹਨਾਂ ਨੂੰ ਸ਼ਨੀਵਾਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪ੍ਰੰਤੂ ਉਹਨਾਂ ਦੀ ਮਲਟੀ ਆਰਗਨ ਫੇਲ ਹੋਣ ਕਾਰਨ ਦੇਹਾਂਤ ਹੋ ਗਿਆ। ਆਸ਼ਾ ਭੌਂਸਲੇ ਲਤਾ ਮਗੇਸ਼ਗਰ ਦੀ ਛੋਟੀ ਭੈਣ ਸੀ। ਜਦੋਂ ਉਹ ਕਾਫੀ ਛੋਟੇ ਸਨ ਜਦੋਂ ਉਹਨਾਂ ਦੇ ਪਿਤਾ ਦੀਨਾ ਨਾਥ ਮੰਗੇਸ਼ਕਰ ਦਾ ਦੇਹਾਂਤ ਹੋ ਗਿਆ। ਪਿਤਾ ਦੀ ਮੌਤ ਤੋਂ ਬਾਅਦ ਲਤਾ ਮੰਗੇਸ਼ਕਰ ਨੇ ਉਹਨਾਂ ਦਾ ਪਾਲਣ ਪੋਸ਼ਣ ਕੀਤਾ ।ਆਸ਼ਾ ਭੌਂਸਲੇ ਨੇ ਆਪਣੇ ਕੈਰੀਅਰ ਦੌਰਾਨ 12 ਹਜ਼ਾਰ ਤੋਂ ਵੱਧ ਗੀਤ ਗਾਏ।

ਇਹ ਵੀ ਪੜ੍ਹੋ  ਪ੍ਰਿਯੰਕਾ ਚੋਪੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਉਹਨਾਂ ਦੇ ਸਭ ਤੋਂ ਪ੍ਰਸਿੱਧ ਗੀਤ ‘ਇਨ ਆਂਖੋਂ ਕੀ ਮਸਤੀ’,”‘ਜ਼ਰਾ ਸਾ ਝੂਮ ਲੂੰ ਮੈਂ’,”ਦਮ ਮਾਰੋ ਦਮ,””ਦਿਲ ਚੀਜ਼ ਕਿਆ ਹੈ,ਆਪ ਮੇਰੀ ਜਾਨ ਲੀਜੀ ਏ” ਸ਼ਾਮਲ ਹਨ।ਵੱਖ ਵੱਖ ਫਿਲਮੀਂ ਹਸਤੀਆਂ, ਗੀਤਕਾਰਾਂ ਅਤੇ ਰਾਜਨੀਤਿਕ ਪਾਰਟੀ ਦੇ ਨੇਤਾਵਾਂ ਨੇ ਉਹਨਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ। ਆਸ਼ਾ ਭੌਂਸਲੇ ਬਹੁਤ ਹੀ ਨਿਮਰ ਸੁਭਾਅ ਦੇ ਮਹਾਨ ਕਲਾਕਾਰ ਸੀ।ਉਹਨਾਂ ਦੀ ਬੇਮਿਸਾਲ ਪ੍ਰਤਿਭਾ ਹਮੇਸ਼ਾ ਸਾਡੀਆਂ ਯਾਦਾਂ ਵਿੱਚ ਜਿੰਦਾ ਰਹੇਗੀ। ਉਹ ਆਉਣ ਵਾਲੀਆਂ ਵੀਡੀਓ ਨੂੰ ਪ੍ਰੇਰਿਤ ਕਰਦੇ ਰਹਿਣਗੇ ਅਤੇ ਉਹਨਾਂ ਦੇ ਗੀਤ ਹਮੇਸ਼ਾ ਲੋਕਾਂ ਦੇ ਜੀਵਨ ਵਿੱਚ ਗੂੰਜਦੇ ਰਹਿਣਗੇ। ਉਹਨਾਂ ਦਾ ਸੰਸਕਾਰ ਕੱਲ ਸ਼ਾਮ 4 ਵਜੇ ਸ਼ਿਵਾਜੀ ਪਾਰਕ ਵਿੱਚ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਿਯੰਕਾ ਚੋਪੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

0

Amritsar News:ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਕਾਫੀ ਦੇਰ ਪਰਕਰਮਾ ਵਿੱਚ ਬੈਠੇ ਰਹੇ ਅਤੇ ਉਸ ਤੋਂ ਬਾਅਦ ਗੁਰੂ ਰਾਮਦਾਸ ਜੀ ਲੰਗਰ ਹਾਲ ਵਿੱਚ ਜੂਠੇ ਬਰਤਨਾਂ ਦੀ ਸੇਵਾ ਕੀਤੀ। ਉਹ ਇਕ ਆਮ ਸ਼ਰਧਾਲੂ ਵਾਂਗ ਉੱਥੇ ਰਹੀ। ਪ੍ਰਿਅੰਕਾ ਨੇ ਹਰਿਮੰਦਰ ਸਾਹਿਬ ਦੀ ਮਰਿਆਦਾ ਦਾ ਪੂਰਾ ਧਿਆਨ ਰੱਖਿਆ ।ਉਸਨੇ ਚਿੱਟੇ ਰੰਗ ਦਾ ਸੂਟ ਪਹਿਨਿਆ ਹੋਇਆ ਸੀ ਅਤੇ ਸਿਰ ਨੂੰ ਦੁਪੱਟੇ ਨਾਲ ਢਕਿਆ ਹੋਇਆ ਸੀ।

ਇਹ ਵੀ ਪੜ੍ਹੋ  Police ਮੁਕਾਬਲੇ ‘ਚ ਸ਼ੂਟਰ ਜ਼ਖਮੀ; ਫਿਰੌਤੀ ਲਈ ਵਪਾਰੀ ਦੇ ਘਰ ਅੱਗੇ ਚਲਾਈਆਂ ਸਨ ਗੋ/ਦੀ/ਆਂ

ਪ੍ਰਿਅੰਕਾ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਗੁਰਦੁਆਰਾ ਲਾਚੀ ਬੇਰ ਸਾਹਿਬ ਦੇ ਦਰਸ਼ਨ ਵੀ ਕੀਤੇ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਘੰਟੇ ਦੇ ਕਰੀਬ ਰੁਕੀ। ਪ੍ਰਿਅੰਕਾ ਚੋਪੜਾ ਅੰਮ੍ਰਿਤਸਰ ਵਿੱਚ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ। ਪ੍ਰਿਯੰਕਾ ਸ੍ਰੀ ਹਰਿਮੰਦਰ ਸਾਹਿਬ ਦੂਸਰੀ ਵਾਰ ਆਈ ਹੈ। ਕੁਝ ਦਿਨ ਪਹਿਲਾਂ ਵੀ ਉਹ ਹਰਿਮੰਦਰ ਸਾਹਿਬ ਵਿਖੇ ਆਈ ਸੀ । ਉਸ ਨੇ ਕਾਫੀ ਟਾਈਮ ਲੰਗਰ ਹਾਲ ਵਿੱਚ ਸੇਵਾ ਕੀਤੀ ਸੀ ਅਤੇ ਬੈਠ ਕੇ ਗੁਰਬਾਣੀ ਵੀ ਸੁਣੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਅੱਠਵੀਂ ਜਮਾਤ ਦੇ ਮੋਹਰੀ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅੱਠਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ, ਅੱਵਲ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ ‘ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿੱਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੁਆਰਾ ਦਿਖਾਇਆ ਗਿਆ ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਸਿੱਖਿਆ ਵਿੱਚ ਨਿਰੰਤਰ ਨਿਵੇਸ਼ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਧੁਨਿਕ ਸਕੂਲਾਂ, ਗੁਣਵੱਤਾਪੂਰਨ ਸਿੱਖਿਆ ਅਤੇ ਸਹੀ ਮਾਹੌਲ ਰਾਹੀਂ ਹਰੇਕ ਬੱਚੇ ਦੀਆਂ ਇੱਛਾਵਾਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ Vrindavan boat accident; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।”ਮੁੱਖ ਮੰਤਰੀ ਨੇ ਕਿਹਾ, “ਇਸ ਸਾਲ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਟਾਂ ਦੇ ਭੱਠੇ ‘ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਪ੍ਰਾਪਤ ਕੀਤਾ ਹੈ, ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਟਾਈਲਾਂ ਦੀ ਦੁਕਾਨ ਦੇ ਮਾਲਕ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਪ੍ਰਾਪਤ ਕੀਤਾ ਹੈ। ਇਹ ਨਤੀਜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਆਮ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ, ਸਖ਼ਤ ਮਿਹਨਤ ਅਤੇ ਸਮਰਪਣ ਨੂੰ ਦੇਖ ਕੇ ਸਾਨੂੰ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।”ਪੋਸਟ ਦੇ ਅੰਤ ਵਿੱਚ ਕਿਹਾ ਗਿਆ ਹੈ “ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਤੱਕ ਪਹੁੰਚਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਕੂਲ ਅਤੇ ਪ੍ਰੇਰਨਾਦਾਇਕ ਵਾਤਾਵਰਣ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹਾਂ।”

ਇਹ ਵੀ ਪੜ੍ਹੋ ਗਾਇਕ ਆਸ਼ਾ ਭੌਂਸਲੇ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਉਨ੍ਹਾਂ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਇਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰਵੇਸ਼ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਪਹਿਲੀ ਵਾਰ ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ ‘ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।”ਵਿਦਿਆਰਥੀਆਂ ਦੀ ਯੋਗਤਾ ਅਤੇ ਸਮਰੱਥਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 2.62 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਚੋਟੀ ਦੇ 20 ਵਿਦਿਆਰਥੀ ਪਹਿਲਾਂ ਹੀ ਆਪਣੀ ਯੋਗਤਾ ਸਾਬਤ ਕਰ ਚੁੱਕੇ ਹਨ। ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਯੋਗਤਾ ਸਾਬਤ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਮੈਰਿਟ ਦੇ ਆਧਾਰ ‘ਤੇ ਸਕੂਲ ਆਫ਼ ਐਮੀਨੈਂਸ ਵਿੱਚ ਵਿਸ਼ੇਸ਼ ਕੋਟੇ ਤਹਿਤ ਦਾਖਲਾ ਦਿੱਤਾ ਜਾਵੇਗਾ।”

ਇਹ ਵੀ ਪੜ੍ਹੋ Bathinda-Dawbali Road ਦਾ ਨਾਮ AIIMS ਤੱਕ ਮਹਾਰਾਜ਼ਾ ਰਣਜੀਤ ਸਿੰਘ ਮਾਰਗ ਹੋਇਆ

ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ, “ਇਹ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦਾ ਪਲ ਹੈ। ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਉਨਾ ਹੀ ਸ਼ਲਾਘਾਯੋਗ ਹੈ। ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਇੱਥੇ ਇਕੱਠੇ ਹੋਏ ਹਨ।”ਮੋਹਰੀ ਵਿਦਿਆਰਥੀਆਂ ਦੇ ਸਨਮਾਨ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਜਿਹੇ ਨੌਜਵਾਨਾਂ ਦਾ ਸਨਮਾਨ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਉਹ ਕੱਲ੍ਹ ਦੇ ਆਗੂ ਹਨ। ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਆਪਣੇ ਮਨਪਸੰਦ ਖੇਤਰਾਂ ਵਿੱਚ ਰੋਲ ਮਾਡਲਾਂ ਨੂੰ ਧਿਆਨ ਨਾਲ ਚੁਣਨਾ ਚਾਹੀਦਾ ਹੈ।”ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਮਾਜਿਕ-ਆਰਥਿਕ ਪਾੜੇ ਨੂੰ ਪੂਰਾ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਮਿਲੀ ਹੈ।”

ਇਹ ਵੀ ਪੜ੍ਹੋ ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਸਿੱਖਿਆ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਵਜੋਂ ਉਭਰਿਆ ਹੈ। ਪੰਜਾਬੀ ਹਮੇਸ਼ਾ ਮੋਹਰੀ ਰਹੇ ਹਨ ਅਤੇ ਹਰ ਖੇਤਰ ਵਿੱਚ ਅੱਗੇ ਹਨ।”ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਇੱਛਾਵਾਂ ਸਾਂਝੀਆਂ ਕੀਤੀਆਂ ਅਤੇ ਨਿੱਜੀ ਤੌਰ ‘ਤੇ ਸਨਮਾਨਿਤ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਹ ਆਮ ਪਿਛੋਕੜ ਤੋਂ ਆਉਂਦੇ ਹਨ ਅਤੇ ਸਖ਼ਤ ਮਿਹਨਤ, ਸਮਰਪਣ ਤੇ ਸਰਕਾਰ ਦੇ ਸਹਿਯੋਗ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ੍ਹ ਹਨ।ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Police ਮੁਕਾਬਲੇ ‘ਚ ਸ਼ੂਟਰ ਜ਼ਖਮੀ; ਫਿਰੌਤੀ ਲਈ ਵਪਾਰੀ ਦੇ ਘਰ ਅੱਗੇ ਚਲਾਈਆਂ ਸਨ ਗੋ/ਲੀ/ਆਂ

Fatehgarh Sahib News: ਪਿਛਲੇ ਦਿਨੀਂ ਫਿਰੌਤੀ ਲਈ ਇਕ ਵਪਾਰੀ ਦੇ ਘਰ ਅੱਗੇ ਫਾਈਰਿੰਗ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਸਿਵਿਲ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜਮ ਦੇ ਵੱਲੋਂ ਲੰਘੀ 17 ਜਨਵਰੀ ਨੂੰ ਖਮਾਣੋ ਦੇ ਇੱਕ ਵਪਾਰੀ ਦੇ ਘਰ ਅੱਗੇ ਗੋਲੀਬਾਰੀ ਕੀਤੀ ਸੀ। ਹਾਲਾਂਕਿ ਇਸ ਘਟਨਾ ਦੇ ਵਿੱਚ ਕੋਈ ਜਖਮੀ ਨਹੀਂ ਹੋਇਆ ਸੀ ਪਰੰਤੂ ਪੁਲਿਸ ਕੋਲੋਂ ਇਸ ਮਾਮਲੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਿਕ ਦੋ ਦਿਨ ਪਹਿਲਾਂ ਪੁਲਿਸ ਵੱਲੋਂ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਪੁੱਛਗਿੱਛ ਲਈ ਉਸ ਦਾ ਪੁਲਿਸ ਰਿਮਾਂਡ ਵੀ ਹਾਸਿਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Bathinda Police ‘ਚ ਫੇਰਬਦਲ; ਦੋ ਥਾਣਾ ਮੁਖੀਆਂ ਸਮੇਤ ਕਈ ਥਾਣੇਦਾਰ ਬਦਲੇ, ਦੇਖੋ ਲਿਸਟ

ਇਸ ਦੌਰਾਨ ਉਸਦੇ ਵੱਲੋਂ ਕਿਤੇ ਹਥਿਆਰ ਛੁਪਾਏ ਹੋਣ ਦਾ ਇੰਕਸਾਫ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਪਾਰਟੀ ਹਥਿਆਰ ਬਰਾਮਦ ਕਰਵਾਉਣ ਦੇ ਲਈ ਖੇਤਾਂ ਵਿੱਚ ਬਣੇ ਕੋਠੇ ਵਿੱਚ ਲੈ ਕੇ ਗਈ ਸੀ, ਜਿੱਥੇ ਮੁਲਜ਼ਮ ਨੇ ਆਪਣੇ ਛੁਪਾਏ ਹੋਏ ਹਥਿਆਰ ਨਾਲ ਪੁਲਿਸ ਪਾਰਟੀ ਉਪਰ ਹਮਲਾ ਕਰ ਦਿੱਤਾ। ਜਿਸਦੇ ਨਾਲ ਇੱਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੇ ਲੱਤ ਵਿਚ ਗੋਲੀ ਲੱਗੀ ਤੇ ਜ਼ਖਮੀ ਹੋ ਗਿਆ। ਬਰਾਮਦਗੀ ਦੌਰਾਨ ਗੈਰਕਾਨੂੰਨੀ .32 ਬੋਰ ਹਥਿਆਰ ਸਮੇਤ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਇਲਾਕੇ ਦਾ ਮਾਣ- ਡਾ: ਵਿਸ਼ਵਜੀਤ ਸਿੰਘ ਸਿੱਧੂ

0

Bathinda News: ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਦੇ ਇੰਚਾਰਜ ਪ੍ਰਿੰਸੀਪਲ ਡਾ: ਬਾਬਰ ਫਰੀਦ ਸਿੰਘ ਸਿੱਧੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਇੰਚਾਰਜ ਪ੍ਰਿੰਸੀਪਲ ਲਖਵਿੰਦਰ ਕੌਰ ਦੇ ਹੋਣਹਾਰ ਸਪੁੱਤਰ ਡਾ: ਵਿਸ਼ਵਜੀਤ ਸਿੰਘ ਸਿੱਧੂ ਨੂੰ Super Specialty Urology and Kidney Transplant ਵਿੱਚ Fortis Mohali ਵਿਖੇ ਉਸ ਦੀ ਉੱਚੇ ਪੱਧਰ ਦੀ ਡਾਕਟਰੀ ਸਿੱਖਿਆ ਕਾਬਲੀਅਤ ਅਨੁਸਾਰ ਦਾਖਲਾ ਮਿਲਿਆ ਹੈ।ਇਸ ਤੋਂ ਪਹਿਲਾਂ ਵਿਸ਼ਵਜੀਤ ਸਿੰਘ ਸਿੱਧੂ ਨੇ ਆਦੇਸ਼ ਯੂਨੀਵਰਸਟੀ ਬਠਿੰਡਾ ਵਿਖੇ Master of Surgeon ਦੀ ਪੜ੍ਹਾਈ ਮੌਕੇ ਸਭ ਤੋਂ ਛੋਟੀ ਉਮਰ ਵਿੱਚ ਸਰਜਨ ਬਣ ਕੇ ਇੱਕ ਰਿਕਾਰਡ ਸਥਾਪਿਤ ਕੀਤਾ ਸੀ।

ਇਹ ਵੀ ਪੜ੍ਹੋ Bathinda-Dawbali Road ਦਾ ਨਾਮ AIIMS ਤੱਕ ਮਹਾਰਾਜ਼ਾ ਰਣਜੀਤ ਸਿੰਘ ਮਾਰਗ ਹੋਇਆ

ਇਸ ਨੌਜਵਾਨ ਨੂੰ ਜਿੱਥੇ Highest Medical Education ਵਿੱਚ ਸਫਲਤਾਵਾਂ ਹਾਸਿਲ ਹੋਈਆਂ ਅਤੇ ਹੋ ਰਹੀਆਂ ਹਨ,ਉੱਥੇ ਉਸ ਨੂੰ ਪੰਜਾਬੀ ਮਾਂ ਬੋਲੀ ਨਾਲ ਸਾਂਝ,ਮਿਲਣਸਾਰ ਸੁਭਾਅ ਅਤੇ ਵਿਰਾਸਤੀ ਸੰਸਕਾਰਾਂ ਦੀਆਂ ਰੱਬੀ ਰਹਿਮਤਾਂ ਵੀ ਮਿਲੀਆਂ ਹੋਈਆਂ ਹਨ,ਜਿਸ ਸਦਕਾ ਇਸ ਹੋਣਹਾਰ ਨੌਜਵਾਨ ਨੂੰ ਪੰਜਾਬੀ ਸਾਹਿਤ ਪੜ੍ਹਨ ਅਤੇ ਰਚਣ ਵਿੱਚ ਵੀ ਸ਼ੌਕ ਹੈ। ਆਮੀਨ! ਸਾਡੇ ਇਲਾਕੇ ਦਾ ਮਾਣ ਨੌਜਵਾਨ ਡਾਕਟਰ ਵਿਸ਼ਵਜੀਤ ਸਿੰਘ ਸਿੱਧੂ ਚੜ੍ਹਦੀ ਕਲਾ ਵਿੱਚ ਰਹਿ ਕੇ ਤਰੱਕੀਆਂ ਕਰਦਾ ਹੋਇਆ ਹਮੇਸ਼ਾ ਲਈ ਸਾਡੇ ਇਲਾਕੇ ਦਾ ਮਾਣ ਬਣਿਆ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1891854