Sunday, May 17, 2026
Home Blog Page 441

SSD Girls College Bathinda ਵੱਲੋਂ ਫਰੈਸ਼ਰ ਪਾਰਟੀ ‘Budding Blooms’ ਦਾ ਆਯੋਜਨ

0

Bathinda News: SSD Girls College Bathinda ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਆਰਟਸ, ਕਾਮਰਸ ਅਤੇ ਸਾਇੰਸ ਵਿਭਾਗਾਂ ਦੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਫਰੈਸ਼ਰ ਪਾਰਟੀ ‘Budding Blooms’ ਦਾ ਆਯੋਜਨ ਕੀਤਾ ਗਿਆ । ਇਸ ਪਾਰਟੀ ਵਿੱਚ ਬੀ.ਏ., ਬੀ.ਕਾਮ., ਬੀ.ਐਸ.ਸੀ. (ਮੈਡੀਕਲ ਅਤੇ ਨਾਨ ਮੈਡੀਕਲ) , ਬੀ.ਐਸ.ਸੀ. (ਸੀ.ਐਸ.ਐਮ.), ਐਮ.ਏ. (ਅੰਗਰੇਜ਼ੀ) ਅਤੇ ਐਮ.ਕਾਮ ਦੀਆਂ ਵਿਦਿਆਰਥਣਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਜਿੱਥੇ ਵਿਦਿਆਰਥਣਾਂ ਦੁਆਰਾ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ, ਉੱਥੇ ਮਿਸ ਫਰੈਸ਼ਰ ਦੀ ਚੋਣ ਲਈ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚੋਂ ਜੇਤੂਆਂ ਦੀ ਚੋਣ ਕਰਨ ਲਈ ਨਿਰਣਾਇਕ ਮੰਡਲ ਵਿੱਚ ਕਾਲਜ ਦੇ ਕੁਝ ਸਟਾਫ਼ ਮੈਂਬਰਾਂ ਨੇ ਭੂਮਿਕਾ ਨਿਭਾਈ।ਫਰੈਸ਼ਰ ਪਾਰਟੀ ਵਿੱਚ ਕਾਰਜਕਾਰੀ ਪ੍ਰਿੰਸੀਪਲ ਡਾ. ਬਿਮਲਾ ਸਾਹੂ (ਐਸ.ਐਸ.ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ) ਵਿਸ਼ੇਸ਼ ਤੌਰ ‘ਤੇ ਪਹੁੰਚੇ । ਸੈਸ਼ਨ 2025-26 ਵਿੱਚ ਆਏ ਹੋਏ ਨਵੇਂ ਅਧਿਆਪਕ ਸਾਹਿਬਾਨਾਂ ਨੂੰ ਵੀ ਜੀ ਆਇਆਂ ਕਿਹਾ ਗਿਆ ।

ਇਹ ਵੀ ਪੜ੍ਹੋ Bathinda News; ਹਿਮਾਚਲ ‘ਚ ਹੋਏ ਸੜਕ ਹਾਦਸੇ ਵਿਚ ਬਠਿੰਡਾ ਜ਼ਿਲ੍ਹੇ ਦੇ 4 ਨੌਜਵਾਨਾਂ ਦੀ ਹੋਈ ਮੌ+ਤ, ਡੇਢ ਦਰਜ਼ਨ ਜਖ਼ਮੀ

ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਦਾ ਇਹ ਪੜਾਅ ਖਾਸ ਹੁੰਦਾ ਹੈ ਅਤੇ ਸਾਰਿਆਂ ਨੂੰ ਇਸਦਾ ਭਰਪੂਰ ਆਨੰਦ ਲੈਣਾ ਚਾਹੀਦਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ ।ਇਸ ਮੌਕੇ ‘ਤੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਗੀਤ, ਨਾਚ ਆਦਿ ਰੰਗਾ-ਰੰਗ ਪੇਸ਼ਕਾਰੀਆਂ ਸ਼ਾਮਲ ਸਨ।ਕਰਵਾਏ ਗਏ ਮੁਕਾਬਲਿਆਂ ਦੇ ਅਧਾਰ ‘ਤੇ ਬੀ.ਏ. ਵਿੱਚੋਂ ਪਲਕ (ਮਿਸ ਸਟਾਰਲਾਇਟ), ਦਿਕਸ਼ਾ (ਮਿਸ ਪਾਵਰਹਾਊਸ), ਮਨੰਤ (ਮਿਸ ਬੈਲੇਜ਼ਾ) ਅਤੇ ਦਿਵਾਂਸ਼ੀ (ਮਿਸ ਗਲੈਮਰਿਸਟਾ) ਰਹੀਆਂ । ਬੀ.ਕਾਮ ਵਿੱਚੋਂ, ਸੋਨਮ (ਮਿਸ ਆਊਟਫਿਟ ਆਫ਼ ਦ ਡੇਅ), ਅਕਾਂਕਸ਼ਾ (ਮਿਸ ਡੇਜ਼ਲਿੰਗ ਸਮਾਇਲ) ,ਅਨੁਰੀਤ ਕੌਰ (ਮਿਸ ਫੋਟੋਜੈਨਿਕ ਫੇਸ), ਅਨਮੋਲਪ੍ਰੀਤ ਕੌਰ (ਮਿਸ ਰਨਰ-ਅੱਪ) ਅਤੇ ਅੰਜੂ (ਮਿਸ ਫਰੈਸ਼ਰ) ਰਹੀਆਂ । ਬੀ.ਐਸ.ਸੀ. (ਸੀ ਐਸ ਐਮ) ਵਿੱਚੋਂ ਲਵੀ (ਮਿਸ ਪਾਵਰਹਾਊਸ) ਅਤੇ ਰੂਚੀ (ਮਿਸ ਸਟਾਰਲਾਈਟ) ਰਹੀਆਂ ।

ਇਹ ਵੀ ਪੜ੍ਹੋ ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਬੀ.ਐਸ.ਸੀ. (ਮੈਡੀਕਲ ਅਤੇ ਨਾਨ-ਮੈਡੀਕਲ) ਵਿੱਚੋਂ ਸੀਆ ਯਾਦਵ (ਮਿਸ ਸਟਾਰਲਾਇਟ) ਅਤੇ ਸਾਕਸ਼ੀ (ਮਿਸ ਪਾਵਰਹਾਊਸ) ਰਹੀਆਂ । ਐਮ.ਐਸ.ਸੀ (ਮੈਥ) ਵਿੱਚੋਂ ਇਸ਼ਪ੍ਰੀਤ ਕੌਰ (ਮਿਸ ਸਟਾਰਲਾਈਟ) ਰਹੀ।ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ ਅਤੇ ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਜੀ ਵੱਲੋਂ ਵੀ ਵਿਦਿਆਰਥਣਾਂ ਨੂੰ ਉਹਨਾਂ ਦੇ ਜੀਵਨ ਦੇ ਨਵੇਂ ਪੜਾਅ ਦੀ ਸ਼ੁਰੂਆਤ ਲਈ ਅਸ਼ੀਰਵਾਦ ਦਿੱਤਾ ਗਿਆ । ਮੰਚ ਸੰਚਾਲਨ ਅੰਜੂ ਅਤੇ ਅਕਾਂਕਸ਼ਾ (ਬੀ.ਕਾਮ), ਪਲਕ, ਦੀਵਾਂਸ਼ੀ ਅਤੇ ਸਨੇਹਾ (ਬੀ.ਏ), ਹਰਗੁਨ ਕੌਰ ਅਤੇ ਅਰਸ਼ਜੋਤ ਕੌਰ (ਬੀ.ਐਸ.ਸੀ ਮੈਡੀਕਲ ਅਤੇ ਨਾਨ-ਮੈਡੀਕਲ) ਦੁਆਰਾ ਕੀਤਾ ਗਿਆ।ਸਮੁੱਚੀਆਂ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਦੁਆਰਾ ਪਾਰਟੀ ਦੇ ਆਯੋਜਨ ਲਈ ਅਗਵਾਈ ਡਾ. ਸਵੀਤਾ ਭਾਟੀਆ, ਡਾ. ਪੌਮੀ ਬਾਂਸਲ ਅਤੇ ਡਾ. ਤਰੂ ਮਿੱਤਲ ਨੇ ਕੀਤੀ।ਸਮਾਗਮ ਦੇ ਅੰਤ ਵਿੱਚ, ਸਾਰੇ ਵਿਦਿਆਰਥੀਆਂ ਲਈ ਡੀਜੇ ਦਾ ਆਯੋਜਨ ਕੀਤਾ ਗਿਆ, ਜਿੱਥੇ ਸਭ ਨੇ ਖੂਬ ਮਸਤੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ SSP ਜਲੰਧਰ ਤੋਂ ਰਿਪੋਰਟ ਤਲਬ

0

Jalandhar News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਗਵਾੜਾ ਸਾਈਬਰ ਧੋਖਾਧੜੀ ਮਾਮਲਾ: 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ

0

👉ਲੁਧਿਆਣਾ-ਅਧਾਰਤ ਹਵਾਲਾ ਸੰਚਾਲਕ ਦੀ ਵੀ ਹੋਈ ਪਛਾਣ, ਜਿਸਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਡੀਜੀਪੀ ਗੌਰਵ ਯਾਦਵ

Phagwara News: Phagwara cyber fraud case; ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਅਹਿਮ ਕਾਰਵਾਈ ਤਹਿਤ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ 39 ਹੋ ਗਈ ਹੈ ਅਤੇ ਇਸ ਮਾਮਲੇ ਵਿੱਚ ਕੁੱਲ ਬਰਾਮਦ ਕੀਤੀ ਗਈ ਰਕਮ ਹੁਣ 2.15 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ।ਜਾਣਕਾਰੀ ਅਨੁਸਾਰ, ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ 38 ਵਿਅਕਤੀਆਂ ਨੂੰ 40 ਲੈਪਟਾਪ, 67 ਮੋਬਾਈਲਾਂ ਅਤੇ 10,000 ਦੀ ਨਕਦੀ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਡਿਊਲ ਵੱਲੋਂ ਸਾਫਟਵੇਅਰ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਸਥਿਤ ਇੱਕ ਹਵਾਲਾ ਆਪਰੇਟਰ `ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰ `ਤੇ ਬਿਟਕੋਇਨ ਰਾਹੀਂ ਕੀਤਾ ਜਾਂਦਾ ਸੀ ਅਤੇ ਹਵਾਲਾ ਚੈਨਲ ਵੀ ਵਰਤੇ ਜਾਂਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਜ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਬੰਧਤ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਮਾਮਲੇ ਦੀ ਤਕਨੀਕੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਇਸ ਰੈਕੇਟ ਵਿੱਚ ਲੁਧਿਆਣਾ ਦੇ ਵਿਅਕਤੀ ਦੀ ਸ਼ਮੂਲੀਅਤ ਹੋਣ ਦਾ ਪਤਾ ਲੱਗਾ ।

ਇਹ ਵੀ ਪੜ੍ਹੋ ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਅਤੇ ਡੀਐਸਪੀ ਡਿਟੈਕਟਿਵ ਪਰਮਿੰਦਰ ਸਿੰਘ ,ਇੰਚਾਰਜ ਸੀ.ਆਈ.ਏ. ਜਰਨੈਲ ਸਿੰਘ ਅਤੇ ਐਸ.ਐਚ.ਓ ਸਾਈਬਰ ਕ੍ਰਾਈਮ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਹਵਾਲਾ ਆਪਰੇਟਰ ਦੇ ਘਰ ਛਾਪਾ ਮਾਰਿਆ, ਜਿੱਥੇ ਉਸਦੇ ਸਹਾਇਕ ਪਵਨ ਨੂੰ 2.05 ਕਰੋੜ ਰੁਪਏ ਦੀ ਨਕਦੀ ਨਾਲ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।ਐਸਐਸਪੀ ਨੇ ਕਿਹਾ ਕਿ ਇਹ ਗਿਰੋਹ ਇੱਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਭੀ ਟੋਹਰੀ ਵਜੋਂ ਹੋਈ ਹੈ, ਜਿਸਨੇ ਫਗਵਾੜਾ ਵਿੱਚ ਇਮਾਰਤ ਕਿਰਾਏ `ਤੇ ਲਈ ਹੋਈ ਸੀ ਅਤੇ ਉਹ ਦਿੱਲੀ ਦੇ ਸੂਰਜ ਨਾਲ ਜੁੜਿਆ ਹੋਇਆ ਸੀ ਜੋ ਅੱਗੇ ਕੋਲਕਾਤਾ ਦੇ ਸ਼ੇਨ ਨਾਮਕ ਸ਼ੱਕੀ ਨਾਲ ਸਬੰਧਤ ਹੈ।ਇਸ ਸਬੰਧ ਵਿੱਚ, ਐਫਆਈਆਰ ਨੰ. 14 ਮਿਤੀ 19.09.2025 ਨੂੰ ਧਾਰਾ 111, 318(4) ਅਤੇ 61(2) ਬੀਐਨਐਸ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 66 ਅਤੇ 66 ਤਹਿਤ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਕਪੂਰਥਲਾ ਵਿਖੇ ਕੇਸ ਪਹਿਲਾਂ ਹੀ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

0

Chandigarh News:punjab cabinet meeting; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸੱਦ ਲਈ ਹੈ। ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਮੁੱਦੇ ਵਿਚਾਰੇ ਜਾਣ ਦੀ ਚਰਚਾ ਹੈ, ਜਿਸਦੇ ਵਿਚ ਪਿਛਲੇ ਦਿਨੀਂ ਪੰਜਾਬ ‘ਚ ਆਏ ਭਿਆਨਕ ਹੜ੍ਹਾਂ ਦੇ ਪੀੜ੍ਹਤਾਂ ਨੂੰ ਮੁਆਵਜ਼ਾ ਵੰਡਣ ਦੇ ਨਿਯਮਾਂ ਵਿਚ ਸੋਧ ਕਰਨ ਦੀ ਜਾਣਕਾਰੀ ਵੀ ਹੈ। ਇਸਤੋਂ ਇਲਾਵਾ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ 26 ਸਤੰਬਰ ਨੂੰ ਸੱਦੇ ਤਿੰਨ ਰੋਜ਼ਾ ਵਿਸੇਸ਼ ਸੈਸ਼ਨ ਸਬੰਧੀ ਵੀ ਚਰਚਾ ਹੋਵੇਗੀ। ਕੈਬਨਿਟ ਮੀਟਿੰਗ ਵਿਚ ਹੋੲੈ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਮੀਟਿੰਗ ਤੋਂ ਬਾਅਦ ਜਾਣਕਾਰੀ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; ਹਿਮਾਚਲ ‘ਚ ਹੋਏ ਸੜਕ ਹਾਦਸੇ ਵਿਚ ਬਠਿੰਡਾ ਜ਼ਿਲ੍ਹੇ ਦੇ 4 ਨੌਜਵਾਨਾਂ ਦੀ ਹੋਈ ਮੌ+ਤ, ਡੇਢ ਦਰਜ਼ਨ ਜਖ਼ਮੀ

0

Bathinda News:ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜ੍ਹਾ ਇਲਾਕੇ ‘ਚ ਇੱਕ ਟਰੱਕ ਦੇ ਪਲਟਣ ਕਾਰਨ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਚਾਰ ਨੌਜਵਾਨਾਂ ਦੀ ਮੌਤ ਹੋਣ ਅਤੇ ਡੇਢ ਦਰਜ਼ਨ ਦੇ ਕਰੀਬ ਜਖ਼ਮੀ ਹੋਣ ਦੀ ਸੂਚਨਾ ਹੈ। ਜਖ਼ਮੀਆਂ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ਼ ਚੱਲ ਰਿਹਾ। ਮ੍ਰਿਤਕਾਂ ਵਿਚ 2 ਨੌਜਵਾਨ ਕੁਲਦੀਪ ਸਿੰਘ ਤੇ ਜਗਸੀਰ ਸਿੰਘ ਮੋੜ ਤਹਿਸੀਲ ਅਧੀਨ ਪੈਂਦੇ ਪਿੰਡ ਜੋਧਪੁਰ ਪਾਖਰ, ਜਸਮੇਲ ਸਿੰਘ ਵਾਸੀ ਪਿੰਡ ਧਿੰਗੜ ਅਤੇ ਗੋਲਡੀ ਵਾਸੀ ਮੋੜ ਕਲਾਂ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ ਘਟਨਾ; ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਭਾਰਤ ਆਇਆ 13 ਸਾਲਾਂ ਬੱਚਾ

ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਇਹ ਹਾਦਸਾ ਰਣਿਤਲ-ਮੁਬਾਰਕਪੁਰ ਰਾਸ਼ਟਰੀ ਰਾਜਮਾਰਗ ‘ਤੇ ਧਾਲੀਆਰਾ ਨੇੜੇ ਵਾਪਰਿਆ। ਸੂਚਨਾ ਮੁਤਾਬਕ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੋੜ ਮੰਡੀ ਤੋਂ 23 ਸਤੰਬਰ ਤੋਂ 28 ਸਤੰਬਰ ਤਕ ਮਾਤਾ ਚਾਮੁੰਡਾ ਦੇਵੀ ਦੇ ਦਰਬਾਰ ਵਿਚ ਲੰਗਰ ਲਗਾਉਣ ਦੇ ਲਈ ਸ਼ਰਧਾਲੂ ਰਸਦ ਦਾ ਟਰੱਕ ਭਰ ਕੇ ਲਿਜਾ ਰਹੇ ਸਨ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਮੁਢਲੀ ਜਾਣਕਾਰੀ ਮੁਤਾਬਕ ਪਲਟਣ ਤੋਂ ਪਹਿਲਾਂ ਟਰੱਕ ਇੱਕ ਬੱਸ ਨਾਲ ਟਕਰਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

0

👉ਕੀਮਤੀ ਜਾਨਾਂ ਬਚਾਉਣ ਲਈ ਬਿਮਾਰੀ ਦਾ ਜਲਦ ਪਤਾ ਲਗਾਉਣਾ ਅਤੇ ਇਲਾਜ ਬਹੁਤ ਜ਼ਰੂਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ
Health News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ -ਸਮਰੱਥ ਸਕ੍ਰੀਨਿੰਗ ਡਿਵਾਈਸਾਂ ਨੂੰ ਲਾਂਚ ਕੀਤਾ ।ਪੰਜਾਬ ਸਰਕਾਰ ਦੀ ਇਹ ਪਹਿਲ, ਜੋ ਕਿ ਏ.ਸੀ.ਟੀ. ਗ੍ਰਾਂਟਸ ਦੇ ਸਹਿਯੋਗ ਨਾਲ ਲਾਗੂ ਕੀਤੀ ਗਈ ਹੈ, ਨੇ ਪੰਜਾਬ ਦੇ ਅੱਠ ਜਿ਼ਲ੍ਹਿਆਂ ਵਿੱਚ ਪੋਰਟੇਬਲ, ਰੇਡੀਏਸ਼ਨ-ਮੁਕਤ, ਅਤੇ ਏ.ਆਈ.-ਪਾਵਰਡ ਡਿਵਾਈਸਾਂ ਲਿਆਂਦੀਆਂ ਹਨ। ਇਨ੍ਹਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਨਿਰਾਮਈ ਨਾਮਕ ਕੰਪਨੀ ਦੁਆਰਾ ਨਿਰਮਿਤ ਥਰਮਲਾਈਟਿਕਸ, ਸਰਵਾਈਕਲ ਕੈਂਸਰ ਦੀ ਜਾਂਚ ਲਈ ਪੈਰੀਵਿੰਕਲ ਕੰਪਨੀ ਵੱਲੋਂ ਬਣਾਈ ਸਮਾਰਟ ਸਕੋਪ ਅਤੇ ਨਜ਼ਰ ਕਮਜ਼ੋਰੀ ਦੀ ਜਾਂਚ ਲਈ ਫੋਰਸ ਹੈਲਥ ਦੁਆਰਾ ਤਿਆਰ ਕੀਤਾ ਪੋਰਟੇਬਲ ਆਟੋਰੀਫ੍ਰੈਕਟੋਮੀਟਰ ਸ਼ਾਮਲ ਹਨ।

ਇਹ ਵੀ ਪੜ੍ਹੋ ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਇਸ ਦੌਰਾਨ ਸਾਰੇ ਯੰਤਰਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ।ਸਿਹਤ ਸੰਭਾਲ ਨੂੰ ਪਹੁੰਚਯੋਗ, ਦਰੁਸਤ ਅਤੇ ਕਿਫ਼ਾਇਤੀ ਬਣਾਉਣ ਲਈ ਕੀਤੀ ਇਸ ਪਹਿਲ ਨੂੰ ਇਤਿਹਾਸਕ ਕਦਮ ਦੱਸਦਿਆਂ ਡਾ. ਬਲਬੀਰ ਸਿੰਘ ਨੇ ਜਲਦ ਨਿਦਾਨ ਅਤੇ ਇਲਾਜ ਦੀ ਮਹੱਤਵਪੂਰਨ ਲੋੜ `ਤੇ ਜ਼ੋਰ ਦਿੱਤਾ।ਬਿਮਾਰੀ ਦੀ ਰੋਕਥਾਮ ਅਤੇ ਜਲਦ ਪਤਾ ਲਗਾਉਣਾ ਪ੍ਰਭਾਵਸ਼ਾਲੀ ਸਿਹਤ ਸੰਭਾਲ ਦੇ ਅਧਾਰ ਹਨ। ਇਹਨਾਂ ਉੱਨਤ ਯੰਤਰਾਂ ਨਾਲ, ਅਸੀਂ ਸਕ੍ਰੀਨਿੰਗ ਨੂੰ ਆਪਣੇ ਲੋਕਾਂ ਦੀ ਪਹੁੰਚ ਤੱਕ ਲਿਜਾ ਰਹੇ ਹਾਂ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਤਾਂ ਜੋ ਬਿਮਾਰੀ ਸਬੰਧੀ ਕਿਸੇ ਵੀ ਡਰ, ਖ਼ਰਚ ਅਤੇ ਪਹੁੰਚਯੋਗਤਾ ਵਰਗੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। ਇਹ ਪਹਿਲਕਦਮੀ ਨਾ ਸਿਰਫ਼ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਏਗੀ ਸਗੋਂ ਪੰਜਾਬ ਨੂੰ ਏਆਈ-ਸੰਚਾਲਿਤ ਜਨਤਕ ਸਿਹਤ ਨਵੀਨਤਾ ਵਿੱਚ ਮੋਹਰੀ ਸੂਬੇ ਵਜੋਂ ਵੀ ਸਥਾਪਿਤ ਕਰੇਗੀ।ਮੰਤਰੀ ਨੇ ਆਈ.ਸੀ.ਐਮ.ਆਰ. ਨੈਸ਼ਨਲ ਕੈਂਸਰ ਰਜਿਸਟਰੀ ਪ੍ਰੋਗਰਾਮ ਦੇ ਅੰਕੜੇ ਸਾਂਝੇ ਕੀਤੇ, ਜਿਨ੍ਹਾਂ ਅਨੁਸਾਰ 2024 ਵਿੱਚ ਪੰਜਾਬ ਵਿੱਚ 42,288 ਨਵੇਂ ਕੈਂਸਰ ਕੇਸ ਸਾਹਮਣੇ ਆਏ ਹਨ- ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ।

ਇਹ ਵੀ ਪੜ੍ਹੋ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਉਨ੍ਹਾਂ ਨੇ ਐਨਐਫਐਚਐਸ-5 ਦੇ ਅੰਕੜਿਆਂ ਦਾ ਜਿ਼ਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ 30-49 ਸਾਲ ਦੀ ਉਮਰ ਦੀਆਂ ਔਰਤਾਂ ਵਿੱਚੋਂ ਸਿਰਫ਼ 0.3ਫੀਸਦੀ ਔਰਤਾਂ ਦੀ ਛਾਤੀ ਦੇ ਕੈਂਸਰ ਲਈ ਅਤੇ ਸਿਰਫ਼ 2.4 ਫੀਸਦੀ ਦੀ ਬੱਚੇਦਾਨੀ ਦੇ ਕੈਂਸਰ ਲਈ ਸਕ੍ਰੀਨਿੰਗ ਕੀਤੀ ਗਈ ਹੈ।ਉਨ੍ਹਾਂ ਕਿਹਾ, “ਅਸੀਂ ਇਨ੍ਹਾਂ ਰੁਝਾਨਾਂ ਨੂੰ ਬਦਲਣ ਅਤੇ ਇੱਕ ਰਾਸ਼ਟਰੀ ਮਿਸਾਲ ਕਾਇਮ ਕਰਨ ਲਈ ਦ੍ਰਿੜ ਹਾਂ ” ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਏ.ਆਈ.-ਪਾਵਰਡ ਯੰਤਰ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਵਰਤੋਂ ਲਈ ਤਿਆਰ ਕੀਤੇ ਗਏ ਹਨ, ਜੋ ਤੇਜ਼ ਅਤੇ ਬਹੁਤ ਹੀ ਸਟੀਕ ਸਕ੍ਰੀਨਿੰਗ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਪ੍ਰਤੀ ਦਿਨ ਘੱਟੋ-ਘੱਟ 600 ਵਿਅਕੀਤਆਂ ਦੀ ਅੱਖਾਂ ਦੀ ਜਾਂਚ ਅਤੇ 300 ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਦੀ ਸਕ੍ਰੀਨਿੰਗ ਕਰਵਾਉਣਾ ਹੈ, ਜਿਸ ਨਾਲ ਬਿਮਾਰੀ ਦਾ ਜਲਦ ਪਤਾ ਲਗਾਉਣ ਸਬੰਧੀ ਦਰਾਂ ਵਿੱਚ ਮਹੱਤਵਪੂਰਨ ਵਾਧਾ ਹੁੰਦਾ ਹੈ ਅਤੇ ਟਰਸ਼ਰੀ ਕੇਅਰ ਦੀਆਂ ਦੇਖਭਾਲ ਸਹੂਲਤਾਂ `ਤੇ ਬੋਝ ਘਟਦਾ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਇਸ ਦੌਰਾਨ ਸਿਹਤ ਮੰਤਰੀ ਨੇ ਇਕੱਠ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਫੰਡ ਇਕੱਠਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ ‘ਮਿਸ਼ਨ ਚੜ੍ਹਦੀ ਕਲਾ ਫੰਡ` ਤਹਿਤ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।ਇਸ ਮੌਕੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਐਨਐਚਐਮ ਪੰਜਾਬ ਦੇ ਮਿਸ਼ਨ ਡਾਇਰੈਕਟਰ ਘਣਸਿ਼ਆਮ ਥੋਰੀ, ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ, ਮੈਡੀਕਲ ਸਿੱਖਿਆ ਅਤੇ ਖੋਜ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਈਐਸਆਈ ਦੇ ਡਾਇਰੈਕਟਰ ਡਾ. ਅਨਿਲ ਗੋਇਲ ਅਤੇ ਏਸੀਟੀ ਗ੍ਰਾਂਟਸ ਦੀ ਸੀ.ਈ.ਓ. ਆਕਾਂਕਸ਼ਾ ਗੁਲਾਟੀ ਸਮੇਤ ਹੋਰ ਸੀਨੀਅਰ ਸਿਹਤ ਅਧਿਕਾਰੀ, ਭਾਈਵਾਲ ਸੰਸਥਾਵਾਂ ਦੇ ਨੁਮਾਇੰਦੇ, ਸਿਹਤ ਸੰਭਾਲ ਪੇਸ਼ੇਵਰ ਅਤੇ ਕਮਿਊਨਿਟੀ ਵਰਕਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

0

ਇਹ ਵੀ ਪੜ੍ਹੋ 👉ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ

Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ।ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ।

ਇਹ ਵੀ ਪੜ੍ਹੋ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ।ਪੰਜਾਬ ਲਈ ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਆਮਦਨ ਸ਼ਰਤ ਦੇ 10 ਲੱਖ ਰੁਪਏ ਦਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਦੇ ਤਜਰਬੇ ਦੇ ਆਧਾਰ ‘ਤੇ, ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ੀ ਨਾਲ ਸਮੁੱਚੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਯੋਜਨਾ ਸਿਹਤ ਸੰਭਾਲ ਲਈ ਆਮ ਲੋਕਾਂ ‘ਤੇ ਪੈਣ ਵਾਲੇ ਇਲਾਜ ਸੇਵਾਵਾਂ ਦੇ ਬੋਝ ਨੂੰ ਘਟਾਉਣ ਲਈ ਤਿਆਰ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਯੋਗਤਾ ਮਾਪਦੰਡ ਸਰਲ ਅਤੇ ਨਿਰਪੱਖ ਹਨ। ਰਜਿਸਟ੍ਰੇਸ਼ਨ ਕਰਵਾਉਣ ਲਈ ਸਿਰਫ਼ ਵੋਟਰ ਆਈ.ਡੀ. ਕਾਰਡ ਅਤੇ ਆਧਾਰ ਕਾਰਡ ਲੋੜੀਂਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਆਮਦਨ ਦੀ ਵੀ ਕੋਈ ਸ਼ਰਤ ਨਹੀਂ ਹੋਵੇਗੀ।ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਇਸ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਸ਼ਾਮਲ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ਵਿਚ ਹਰ ਤਰ੍ਹਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਤਮਕ ਸਰਜਰੀਆਂ ਨੂੰ ਵੀ ਕਵਰ ਕੀਤਾ ਜਾਂਦਾ ਹੈ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

0

Chandigarh News: ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ।ਸ੍ਰੀ ਅਮਨ ਅਰੋੜਾ ਨੇ ਪੇਡਾ ਨੂੰ ਹਫ਼ਤੇ ਦੇ ਅੰਦਰ-ਅੰਦਰ ਇੱਕ ਸਮਰਪਿਤ ਵੱਟਸਐਪ ਹੈਲਪਲਾਈਨ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ। ਇਹ ਪਲੇਟਫਾਰਮ ਡਿਵੈਲਪਰਾਂ ਨੂੰ ਆਪਣੇ ਮੁੱਦਿਆਂ ਦੀ ਤੁਰੰਤ ਰਿਪੋਰਟ ਕਰਨ ਅਤੇ ਸਿੱਧੇ ਤੌਰ ‘ਤੇ ਫੌਰੀ ਸਹਾਇਤਾ ਲੈਣ ਦਾ ਮੌਕਾ ਪ੍ਰਦਾਨ ਕਰੇਗਾ ਜਿਸ ਨਾਲ ਉਨ੍ਹਾਂ ਨੂੰ ਜਿੱਥੇ ਤੁਰੰਤ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇਗੀ, ਉਥੇ ਫ਼ੌਰੀ ਸ਼ਿਕਾਇਤ ਨਿਵਾਰਣ ਵੀ ਯਕੀਨੀ ਬਣੇਗਾ।

ਇਹ ਵੀ ਪੜ੍ਹੋ Mohali News; 10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ ‘ਤੇ ਕੰਮ ਲਗਭਗ ਸ਼ੁਰੂ:MLA Kulwant Singh

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਡਿਵੈਲਪਰਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਸਿਰਫ਼ ਕਾਰੋਬਾਰ ਸਥਾਪਤ ਕਰਨ ਲਈ ਸੱਦੇ ਦੇਣ ਲਈ ਹੀ ਨਹੀਂ ਹੈ, ਸਗੋਂ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਫਲਤਾਪੂਰਵਕ ਚਲਵਾਉਣ ਵਿੱਚ ਮਦਦ ਕਰਨ ਲਈ ਵੀ ਸਰਗਰਮ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਅਤੇ ਇਸ ਖੇਤਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਸ੍ਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖੀ ਸੰਭਾਵਨਾਵਾਂ ਇਸ ਗੱਲ ‘ਤੇ ਨਿਰਭਰ ਕਰਦੀਆਂ ਹਨ ਕਿ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਇਆ ਜਾਵੇ ਅਤੇ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਘਟਾਇਆ ਜਾਵੇ। ਇਸ ਤਰ੍ਹਾਂ ਕਰਕੇ ਹੋਰ ਨਿਵੇਸ਼ਾਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ ਅਤੇ ਨਵਿਆਉਣਯੋਗ ਊਰਜਾ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇਗਾ।ਇਸ ਮੌਕੇ ਪੇਡਾ ਦੀ ਚੇਅਰਪਰਸਨ ਡਾ. ਗੁਰਪ੍ਰੀਤ ਕੌਰ ਗੋਗੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਨੀਲਿਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

0

👉ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ
Punjab News: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ।ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ।ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਇਹ ਵੀ ਪੜ੍ਹੋ ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪੱਧਰ ਉੱਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਤੇ ਨਿਰਵਿਘਨ ਖ਼ਰੀਦ ਅਤੇ ਖ਼ਰੀਦੇ ਝੋਨੇ ਦੀ ਚੁਕਾਈ ਤੇਜ਼ੀ ਨਾਲ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਦਿੱਤੇ ਬਗ਼ੈਰ ਨੇਪਰੇ ਚਾੜ੍ਹੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

0

Punjab News:ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਸਮਰਥਨ ਦਿੱਤਾ ਹੈ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਇਆ ਹੈ। ਇਸ ਪਹਿਲਕਦਮੀ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਖੁਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ 50 ਲੱਖ ਰੁਪਏ ਦਿੱਤੇ ਹਨ।

ਇਹ ਵੀ ਪੜ੍ਹੋ Mohali News; 10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ ‘ਤੇ ਕੰਮ ਲਗਭਗ ਸ਼ੁਰੂ:MLA Kulwant Singh

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਉਦਯੋਗਪਤੀਆਂ ਨੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਯੋਗਦਾਨ ਦਿੱਤਾ ਹੈ। ਇਸ ਸਬੰਧੀ ਉਦਯੋਗਪਤੀਆਂ ਮੌਂਟੀ ਕਾਰਲੋ ਗਰੁੱਪ ਦੇ ਸ੍ਰੀ ਕਮਲ ਓਸਵਾਲ ਨੇ 1 ਕਰੋੜ ਰੁਪਏ, ਹੈਪੀ ਫੋਰਜਿੰਗ ਦੀ ਸ੍ਰੀਮਤੀ ਮੇਗਾ ਗਰਗ ਨੇ 1 ਕਰੋੜ ਰੁਪਏ, ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸ੍ਰੀ ਐਮ.ਪੀ. ਸਹਿਗਲ ਨੇ 50 ਲੱਖ ਰੁਪਏ, ਓਕਟੇਵ ਐਪੇਰਲਸ ਦੇ ਸ੍ਰੀ ਅਭਿਸ਼ੇਕ ਅਰੋੜਾ ਨੇ 50 ਲੱਖ ਰੁਪਏ,ਵਰਧਮਾਨ ਸਪਿਨਿੰਗ ਮਿੱਲਜ਼ ਦੇ ਸ੍ਰੀ ਨੀਰਜ ਜੈਨ ਨੇ 50 ਲੱਖ ਰੁਪਏ, ਟ੍ਰਾਈਡੈਂਟ ਗਰੁੱਪ ਦੇ ਸ੍ਰੀ ਦੀਪਕ ਨੰਦਾ ਨੇ 50 ਲੱਖ ਰੁਪਏ, ਜੀ.ਬੀ. ਰਿਐਲਿਟੀ ਦੇ ਗੁਰਵਿੰਦਰ ਭੱਟੀ ਨੇ 25 ਲੱਖ ਰੁਪਏ,

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਬੈਕਟਰ ਫੂਡਜ਼ ਕਰੀਮਿਕਾ ਦੇ ਸ੍ਰੀ ਪਰਵੀਨ ਗੋਇਲ ਨੇ 20 ਲੱਖ ਰੁਪਏ, ਏਰੀ ਸੁਡਾਨਾ ਸਪਿਨਿੰਗ ਮਿੱਲਜ਼ ਦੇ ਸ੍ਰੀ ਸਿਧਾਰਥ ਖੰਨਾ ਨੇ 20 ਲੱਖ ਰੁਪਏ, ਰੌਕਮੈਨ ਫਾਊਂਡੇਸ਼ਨ ਦੇ ਸ੍ਰੀ ਸੁਮਨ ਮੁੰਝਲ ਨੇ 10 ਲੱਖ ਰੁਪਏ, ਸੀ.ਆਈ.ਸੀ.ਯੂ. ਪ੍ਰੈਜੀਡੈਂਟ ਸ੍ਰੀ ਉਪਕਾਰ ਸਿੰਘ ਆਹੂਜਾ ਨੇ 5 ਲੱਖ ਰੁਪਏ ਅਤੇ ਰਾਲਸਨ ਦੇ ਸ੍ਰੀ ਸੰਜੀਵ ਪਾਹਵਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਰਾਹਤ ਕਾਰਜਾਂ ਲਈ 2.5 ਲੱਖ ਰੁਪਏ ਦਾ ਯੋਗਦਾਨ ਪਾਇਆ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਦਯੋਗਪਤੀ ਪੰਜਾਬ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਨੇ ਉਦਯੋਗਪਤੀਆਂ ਵੱਲੋਂ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਦਿੱਤੇ ਗਏ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਬਾਕੀ ਉੱਦਮੀਆਂ ਨੂੰ ਵੀ ਇਸ ਨੇਕ ਕਾਰਜ ਦੇ ਸਮਰਥਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906443