Sunday, May 17, 2026
Home Blog Page 442

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

0

Punjab News:ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਸਮਰਥਨ ਦਿੱਤਾ ਹੈ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਇਆ ਹੈ। ਇਸ ਪਹਿਲਕਦਮੀ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਖੁਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ 50 ਲੱਖ ਰੁਪਏ ਦਿੱਤੇ ਹਨ।

ਇਹ ਵੀ ਪੜ੍ਹੋ Mohali News; 10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ ‘ਤੇ ਕੰਮ ਲਗਭਗ ਸ਼ੁਰੂ:MLA Kulwant Singh

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਉਦਯੋਗਪਤੀਆਂ ਨੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਯੋਗਦਾਨ ਦਿੱਤਾ ਹੈ। ਇਸ ਸਬੰਧੀ ਉਦਯੋਗਪਤੀਆਂ ਮੌਂਟੀ ਕਾਰਲੋ ਗਰੁੱਪ ਦੇ ਸ੍ਰੀ ਕਮਲ ਓਸਵਾਲ ਨੇ 1 ਕਰੋੜ ਰੁਪਏ, ਹੈਪੀ ਫੋਰਜਿੰਗ ਦੀ ਸ੍ਰੀਮਤੀ ਮੇਗਾ ਗਰਗ ਨੇ 1 ਕਰੋੜ ਰੁਪਏ, ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸ੍ਰੀ ਐਮ.ਪੀ. ਸਹਿਗਲ ਨੇ 50 ਲੱਖ ਰੁਪਏ, ਓਕਟੇਵ ਐਪੇਰਲਸ ਦੇ ਸ੍ਰੀ ਅਭਿਸ਼ੇਕ ਅਰੋੜਾ ਨੇ 50 ਲੱਖ ਰੁਪਏ,ਵਰਧਮਾਨ ਸਪਿਨਿੰਗ ਮਿੱਲਜ਼ ਦੇ ਸ੍ਰੀ ਨੀਰਜ ਜੈਨ ਨੇ 50 ਲੱਖ ਰੁਪਏ, ਟ੍ਰਾਈਡੈਂਟ ਗਰੁੱਪ ਦੇ ਸ੍ਰੀ ਦੀਪਕ ਨੰਦਾ ਨੇ 50 ਲੱਖ ਰੁਪਏ, ਜੀ.ਬੀ. ਰਿਐਲਿਟੀ ਦੇ ਗੁਰਵਿੰਦਰ ਭੱਟੀ ਨੇ 25 ਲੱਖ ਰੁਪਏ,

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਬੈਕਟਰ ਫੂਡਜ਼ ਕਰੀਮਿਕਾ ਦੇ ਸ੍ਰੀ ਪਰਵੀਨ ਗੋਇਲ ਨੇ 20 ਲੱਖ ਰੁਪਏ, ਏਰੀ ਸੁਡਾਨਾ ਸਪਿਨਿੰਗ ਮਿੱਲਜ਼ ਦੇ ਸ੍ਰੀ ਸਿਧਾਰਥ ਖੰਨਾ ਨੇ 20 ਲੱਖ ਰੁਪਏ, ਰੌਕਮੈਨ ਫਾਊਂਡੇਸ਼ਨ ਦੇ ਸ੍ਰੀ ਸੁਮਨ ਮੁੰਝਲ ਨੇ 10 ਲੱਖ ਰੁਪਏ, ਸੀ.ਆਈ.ਸੀ.ਯੂ. ਪ੍ਰੈਜੀਡੈਂਟ ਸ੍ਰੀ ਉਪਕਾਰ ਸਿੰਘ ਆਹੂਜਾ ਨੇ 5 ਲੱਖ ਰੁਪਏ ਅਤੇ ਰਾਲਸਨ ਦੇ ਸ੍ਰੀ ਸੰਜੀਵ ਪਾਹਵਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਰਾਹਤ ਕਾਰਜਾਂ ਲਈ 2.5 ਲੱਖ ਰੁਪਏ ਦਾ ਯੋਗਦਾਨ ਪਾਇਆ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਦਯੋਗਪਤੀ ਪੰਜਾਬ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਨੇ ਉਦਯੋਗਪਤੀਆਂ ਵੱਲੋਂ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਦਿੱਤੇ ਗਏ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਬਾਕੀ ਉੱਦਮੀਆਂ ਨੂੰ ਵੀ ਇਸ ਨੇਕ ਕਾਰਜ ਦੇ ਸਮਰਥਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

0

Punjab News:ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ।ਇਨ੍ਹਾਂ ਕਰਮਚਾਰੀਆਂ ਦਾ ਹਿਤ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ Mohali News; 10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ ‘ਤੇ ਕੰਮ ਲਗਭਗ ਸ਼ੁਰੂ:MLA Kulwant Singh

ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਿਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ, ਤਾਂ ਜੋ ਵਿਭਾਗਾਂ ਵਿੱਚ ਵਿੱਤੀ ਮਾਮਲਿਆਂ ਵਿੱਚ ਬਰਾਬਰੀ ਤੇ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ।ਇਹ ਫੈਸਲਾ ਫਰਵਰੀ 2025 ਵਿੱਚ ਪੰਜਾਬ ਕੈਬਨਿਟ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਅਨੁਸਾਰ ਹੈ। ਇਸ ਰਾਸ਼ੀ ਵਿੱਚ 1 ਜਨਵਰੀ 2016 ਤੋਂ 30 ਜੂਨ 2022 ਤੱਕ ਦੀ ਸੋਧੀ ਹੋਈ ਤਨਖਾਹ, ਪੈਨਸ਼ਨਾਂ ਅਤੇ ਲੀਵ ਇਨਕੈਸ਼ਮੈਂਟ ਅਤੇ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦਾ ਮਹਿੰਗਾਈ ਭੱਤਾ ਸ਼ਾਮਲ ਹੈ। ਇਹ ਵੱਡੀ ਰਕਮ ਵੱਖ-ਵੱਖ ਪੜਾਵਾਂ ਵਿੱਚ ਵੰਡੀ ਜਾ ਰਹੀ ਹੈ, ਜਿਸ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਵਿੱਤ ਮੰਤਰੀ ਨੇ ਇਹ ਫੈਸਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੌਰਾਨ ਕੀਤੇ। ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਹੋਰ ਵਿੱਤੀ ਮਾਮਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ਤਾ, ਵਿੱਤੀ ਅਨੁਸ਼ਾਸਨ ਅਤੇ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਫੈਸਲੇ ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਮਾਣ ਅਤੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਦੇ ਸੂਬਾ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; Bathinda ਦੀ ਭਾਗੂ ਰੋਡ ਨੂੰ ਚੋੜਾਂ ਕਰਨ ਲਈ ਨਿਗਮ ਤੇ ਦੁਕਾਨਦਾਰਾਂ ‘ਚ ਚੱਲ ਰਿਹਾ ਰੇੜਕਾ ਹੋਇਆ ਖ਼ਤਮ,ਹੁਣ ਬਣੇਗੀ 50 ਫੁੱਟ ਚੌੜੀ ਸੜਕ

0

👉ਮੇਅਰ ਨੇ ਦੁਕਾਨਦਾਰਾਂ ਨੂੰ 30 ਅਕਤੂਬਰ ਤੱਕ ਦਾ ਦਿੱਤਾ ਸਮਾਂ, ਦੁਕਾਨਦਾਰਾਂ ਨੇ ਸਮਰਥਨ ਦੇਣ ਦਾ ਦਿੱਤਾ ਭਰੋਸਾ

Bathinda News: ਪਿਛਲੇ ਕਰੀਬ ਇੱਕ ਸਾਲ ਤੋਂ ਸਥਾਨਕ ਭਾਗੂ ਰੋਡ ਨੂੰ ਚੌੜਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਆਖਰਕਾਰ ਖਤਮ ਹੋ ਗਿਆ ਹੈ। ਇਸ ਰੋਡ ਨੂੰ 60 ਫੁੱਟ ਚੋੜਾ ਕਰਨ ਦਾ ਵਿਰੋਧ ਕਰ ਰਹੇ ਦੁਕਾਨਦਾਰਾਂ ਤੇ ਨਗਰ ਨਿਗਮ ਵਿਚਕਾਰ ਹੁਣ ਸਹਿਮਤੀ ਬਣ ਗਈ ਹੈ, ਜਿਸਦੇ ਚੱਲਦੇ ਹੁਣ ਇਸ ਸੜਕ ਨੂੰ 50 ਫੁੱਟ ਚੋੜਾ ਕੀਤਾ ਜਾਵੇਗਾ। ਇਹ ਫੈਸਲਾ ਮੰਗਲਵਾਰ ਨੂੰ ਭਾਗੂ ਰੋਡ ਦੇ ਦੁਕਾਨਦਾਰਾਂ ਦੇ ਇੱਕ ਵਫ਼ਦ ਦੀ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਹੋਈ ਮੀਟਿੰਗ ਤੋਂ ਬਾਅਦ ਹੋਇਆ। ਜਿਸਤੋਂ ਬਾਅਦ ਦੁਕਾਨਦਾਰਾਂ ਨੇ ਭਾਗੂ ਰੋਡ ਨੂੰ ਚੌੜਾ ਕਰਨ ਲਈ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਆਪਣੀਆਂ ਦੁਕਾਨਾਂ ਖਾਲੀ ਕਰਨ ਅਤੇ ਢਾਹੁਣ ਲਈ ਕੁਝ ਸਮਾਂ ਮੰਗਿਆ।

ਇਹ ਵੀ ਪੜ੍ਹੋ Rajpura Chandigarh rail link; Railway ਦਾ Punjab ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਜਲਦੀ ਸ਼ੁਰੂ ਹੋਵੇਗਾ ਰਾਜਪੁਰਾ-ਮੋਹਾਲੀ ਰੇਲ ਲਿੰਕ

ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਭਾਗੂ ਰੋਡ ਨੂੰ ਚੌੜਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਲਗਾਤਾਰ ਵਧਦੀ ਆਵਾਜਾਈ ਅਤੇ ਭੀੜ ਨੂੰ ਦੇਖਦੇ ਹੋਏ ਇਹ ਕਦਮ ਜ਼ਰੂਰੀ ਸੀ। ਸ਼ੁਰੂ ਵਿੱਚ, ਭਾਗੂ ਰੋਡ ਨੂੰ 60 ਫੁੱਟ ਤੱਕ ਚੌੜਾ ਕਰਨ ਦੀ ਯੋਜਨਾ ਸੀ, ਪਰ ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਨੇ ਸੜਕ ਨੂੰ 50 ਫੁੱਟ ਤੱਕ ਚੌੜਾ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ ਨਾਭਾ ਜੇਲ੍ਹ ‘ਚ ਬੰਦ ਬਿਕਰਮ ਸਿੰਘ ਮਜੀਠਿਆ ਨਾਲ ਡੇਰਾ ਬਿਆਸ ਦੇ ਮੁਖੀ ਨੇ ਕੀਤੀ ਮੁਲਾਕਾਤ

ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਦੁਕਾਨਦਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਸੜਕ ਨੂੰ ਹੁਣ 50 ਫੁੱਟ ਤੱਕ ਚੌੜਾ ਕੀਤਾ ਜਾਵੇਗਾ।ਮੇਅਰ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਖਾਲੀ ਕਰਨ ਲਈ 30 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ, ਭਾਗੂ ਰੋਡ ਨੂੰ ਚੌੜਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਚੌੜਾ ਕਰਨ ਦੌਰਾਨ, ਸੜਕ ਦੇ ਦੋਵੇਂ ਪਾਸੇ ਸਥਿਤ ਦੁਕਾਨਾਂ ਅਤੇ ਘਰਾਂ ਦੇ ਹਿੱਸੇ ਢਾਹੇ ਜਾਣਗੇ।ਮੇਅਰ ਨੇ ਕਿਹਾ ਕਿ ਭਾਗੂ ਰੋਡ ਦੇ ਚੌੜਾ ਹੋਣ ਨਾਲ ਜਿੱਥੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਹੋਵੇਗਾ, ਉਥੇ ਹੀ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DC ਨੇ ਪਰਾਲੀ ਨਾ ਸਾੜਨ ਹਿੱਤ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Bathinda News: ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਅੰਦਰ ਪਰਾਲੀ ਨਾ ਸਾੜਨ ਹਿੱਤ ਜਾਗਰੂਕਤਾ ਵੈਨਾਂ ਨੂੰ ਸਥਾਨਕ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ। ਇਸ ਮੌਕੇ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏ ਕਾਰਨ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਇਹ ਧੂੰਆ ਕਈ ਵਾਰ ਸੜਕਾਂ ‘ਤੇ ਹਾਦਸਿਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਖੇਤ ਵਿੱਚ ਖੜ੍ਹੇ ਦਰੱਖਤ ਅਤੇ ਖੇਤ ਨਾਲ ਖੜ੍ਹੀ ਫ਼ਸਲ ਨੂੰ ਵੀ ਅੱਗ ਲੱਗਣ ਕਾਰਨ ਨੁਕਸਾਨ ਹੋ ਸਕਦਾ ਹੈ। ਅੱਗ ਲੱਗਣ ਨਾਲ ਜ਼ਮੀਨ ਦੀ ਉਪਰਲੀ ਸਤਹਿ ਨੂੰ ਬਹੁਤ ਜ਼ਿਆਦਾ ਸੇਕ ਲੱਗਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਪਾਣੀ ਜ਼ਜਬ ਕਰਨ ਦੀ ਸ਼ਕਤੀ ਘੱਟ ਜਾਂਦੀ ਹੈ, ਇਸ ਨਾਲ ਜ਼ਿਆਦਾ ਬਾਰਿਸ਼ਾਂ ਦੀ ਹਾਲਤ ਵਿੱਚ ਫ਼ਸਲ ਦਾ ਨੁਕਸਾਨ ਹੋ ਜਾਂਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਡੀਸੀ ਨੇ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲੇ ਹੋਏ ਧੂੰਏ ਦੇ ਕਾਰਨ ਅੱਖਾਂ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ।ਅੱਗ ਨਾ ਲਗਾਉਣ ਕਾਰਨ ਹੋਣ ਵਾਲੇ ਫਾਇਦਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡੀਸੀ ਨੇ ਦੱਸਿਆ ਕਿ ਜ਼ਮੀਨ ਵਿੱਚ ਮੌਜੂਦਾ ਮਿੱਤਰ ਕੀੜੇ ਸੁਰੱਖਿਅਤ ਰਹਿੰਦੇ ਹਨ। ਲਗਾਤਾਰ 3-4 ਸਾਲ ਅੱਗ ਨਾ ਲਗਾਉਣ ਨਾਲ ਖਾਦਾਂ ਦੀ ਵਰਤੋਂ ਕਾਫੀ ਹੱਦ ਤੱਕ ਘੱਟ ਜਾਂਦੀ ਹੈ ਅਤੇ ਖੇਤ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਹੱਲ ਹੋਣ ਨਾਲ ਝਾੜ ਵਿੱਚ ਵਾਧਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਬੀਜੀ ਗਈ ਫਸਲ ਦਾ ਨਾੜ ਬਹੁਤ ਮੋਟਾ ਹੋ ਜਾਂਦਾ ਹੈ, ਜਿਸ ਕਰਕੇ ਖਰਾਬ ਮੌਸਮ ਵਿੱਚ ਫ਼ਸਲ ਡਿੱਗਦੀ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਮੌਜੂਦਾ ਖੁਰਾਕੀ ਤੱਤ ਦੁਬਾਰਾ ਜ਼ਮੀਨ ਵਿੱਚ ਜਮ੍ਹਾਂ ਹੋਣ ਕਾਰਨ ਖਾਦ ਦੀ ਮੰਗ ਹਰੇਕ ਸਾਲ ਘੱਟਣੀ ਸ਼ੁਰੂ ਹੋ ਜਾਂਦੀ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ ਘਟਨਾ; ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਭਾਰਤ ਆਇਆ 13 ਸਾਲਾਂ ਬੱਚਾ

ਇਸ ਮੌਕੇ ਡੀਸੀ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜਮੀਨ ਵਿੱਚ ਹੀ ਮਿਲਾਉਣ ਨੂੰ ਤਰਜ਼ੀਹ ਦੇਣ। ਇਸ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਬਣੇ ਰਹੇਗੀ ਉਥੇ ਹੀ ਫਸਲ ਦੇ ਝਾੜ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸਟਰਾਅ ਰੇਕ, ਬੇਲਰ, ਸੁਪਰ ਐਸ.ਐਮ.ਐਸ, ਮਲਚਰ, ਪੈਡੀ ਸਟਰਾਅ ਚੌਂਪਰ, ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਅਤੇ ਸਰਫੇਸ ਸੀਡਰ ਆਦਿ ਖੇਤੀਬਾੜੀ ਵਿਭਾਗ ਤੋਂ ਸਬਸਿਡੀ ਨਾਲ ਲਈਆਂ ਜਾ ਸਕਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AIIMS ਦੇ ਸਹਿਯੋਗ ਨਾਲ ਬਠਿੰਡਾ ਦੇ ਸਿਹਤ ਵਿਭਾਗ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪ ਦਾ ਆਯੋਜਨ

0

Bathinda News: ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਥਾਨਕ ਜੱਚਾ-ਬੱਚਾ ਹਸਪਤਾਲ ਵਿੱਚ ਬਠਿੰਡਾ ਏਮਜ਼ ਦੇ ਸਹਿਯੋਗ ਨਾਲ ਅੱਜ ਰਾਸ਼ਟਰੀ ਪੋਸ਼ਣ ਮਹੀਨੇ ਦੇ ਤਹਿਤ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਏਮਜ ਇੰਡੀਆ ਦੀ ਪ੍ਰਧਾਨ ਪਦਮ ਸ੍ਰੀ ਡਾ. ਨੀਰਜਾ ਬਾਠਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਮੀਨੂ (ਐਗਜ਼ਿਕਿਊਟਿਵ ਡਾਇਰੈਕਟਰ ਏਮਜ) ਅਤੇ ਡਾ. ਲੱਜਾ ਗਾਇਨੀ ਏਮਜ ਬਠਿੰਡਾ ਤੇ ਡਾ ਮਨਜੀਤ ਕੌਰ ਰਾਣਾ ਮੁਖੀ ਪੈਥੋਲੋਜ਼ੀ ਵਿਭਾਗ ਏਮਜ਼ ਨੇ ਵੀ ਪ੍ਰੋਗਰਾਮ ਦੀ ਅਗਵਾਈ ਕੀਤੀ।

ਇਹ ਵੀ ਪੜ੍ਹੋ ਨਾਭਾ ਜੇਲ੍ਹ ‘ਚ ਬੰਦ ਬਿਕਰਮ ਸਿੰਘ ਮਜੀਠਿਆ ਨਾਲ ਡੇਰਾ ਬਿਆਸ ਦੇ ਮੁਖੀ ਨੇ ਕੀਤੀ ਮੁਲਾਕਾਤ

ਕੈਂਪ ਨੂੰ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੀ ਰਹਿਨੁਮਾਈ ਹੇਠ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਉਸ਼ਾ ਗੋਇਲ ਦੀ ਦੇਖ–ਰੇਖ ਵਿੱਚ ਆਯੋਜਿਤ ਕੀਤਾ ਗਿਆ।ਇਸ ਕੈਂਪ ਦੌਰਾਨ ਮਹਿਲਾਵਾਂ ਨੂੰ ਸੰਤੁਲਿਤ ਆਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਰੋਜਾਨਾ ਦੀ ਖੁਰਾਕ ਵਿੱਚ ਪੋਸ਼ਟਿਕ ਭੋਜਨ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਏਮਜ ਦੀ ਡਾ. ਪ੍ਰਿਯੰਕਾ ਵੱਲੋਂ ਓਪੀਡੀ ਸੇਵਾਵਾਂ ਦਿੱਤੀਆਂ ਗਈਆਂ।ਖ਼ਾਸ ਤੌਰ ‘ਤੇ ਗਰਭਵਤੀ ਮਹਿਲਾਵਾਂ ਨੂੰ ਛਾਤੀ ਦਾ ਕੈਂਸਰ, ਸਰਵਾਈਕਲ (ਬੱਚੇਦਾਨੀ ਦੇ ਮੂੰਹ ਦਾ) ਕੈਂਸਰ ਅਤੇ ਹੋਰ ਕੈਂਸਰਾਂ ਦੀ ਸਕ੍ਰੀਨਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਸ਼ੁਰੂਆਤੀ ਪੜਾਅ ਵਿੱਚ ਹੀ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਸਮੇਂ ਸਿਰ ਇਲਾਜ ਸੰਭਵ ਹੋਵੇ।

ਇਹ ਵੀ ਪੜ੍ਹੋ ਹੈਰਾਨੀਜਨਕ ਘਟਨਾ; ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਭਾਰਤ ਆਇਆ 13 ਸਾਲਾਂ ਬੱਚਾ

ਡਾਕਟਰਾਂ ਨੇ ਦੱਸਿਆ ਕਿ ਜਾਗਰੂਕਤਾ ਅਤੇ ਸਮੇਂ ਸਿਰ ਸਕ੍ਰੀਨਿੰਗ ਨਾਲ ਮਹਿਲਾਵਾਂ ਆਪਣੀ ਸਿਹਤ ਦੀ ਵਧੀਆ ਸੁਰੱਖਿਆ ਕਰ ਸਕਦੀਆਂ ਹਨ।ਇਸ ਮੌਕੇ ਡਾ.ਪ੍ਰੀਤ ਮਨਿੰਦਰ (ਐਸ.ਐਮ.ਓ. WCH ਬਠਿੰਡਾ),ਡਾ ਸੁਮਿਤ ਮਹਾਜਨ, ਸਰਜਨ, ਡਾ. ਅੰਜਲੀ,ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, , ਡਿਪਟੀ ਮੀਡੀਆ ਅਫ਼ਸਰ ਰੋਹਿਤ ਕੁਮਾਰ, ਬੀ.ਈ.ਈ. ਗਗਨਦੀਪ ਸਿੰਘ, ਹਰਜਿੰਦਰ ਕੌਰ ਅਤੇ ਬੀ.ਸੀ.ਸੀ. ਨਰਿੰਦਰ ਕੁਮਾਰ ਹਾਜ਼ਰ ਰਹੇ।ਇਸ ਸਕ੍ਰੀਨਿੰਗ ਕੈਂਪ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ, ਪੋਸ਼ਣ ਜਾਗਰੂਕਤਾ ਅਤੇ ਕੈਂਸਰ ਸਕ੍ਰੀਨਿੰਗ ਬਾਰੇ ਪ੍ਰੇਰਿਤ ਕਰਨਾ ਸੀ, ਤਾਂ ਜੋ ਸਿਹਤਮੰਦ ਮਾਂ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਵਿਖੇ ਖੂਨਦਾਨ ਕੈਂਪ ਨਾਲ ਸੱਤ ਰੋਜ਼ਾ NSS ਕੈਂਪ ਦਾ ਆਗਾਜ਼

0

Talwandi Sabo News: Guru Kashi University ਦੇ ਐਨ.ਐਸ.ਐਸ ਵਿਭਾਗ ਵੱਲੋਂ ਫੈਕਲਟੀ ਆਫ਼ ਫਾਰਮੈਸੀ ਐਂਡ ਅਲਾਈਡ ਸਾਇੰਸਜ਼ ਦੇ ਸਹਿਯੋਗ ਨਾਲ ਸੱਤ ਰੋਜ਼ਾ ਕੈਂਪ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਬਤੌਰ ਮੁੱਖ ਮਹਿਮਾਨ, ਡਾ. ਪੀਯੂਸ਼ ਵਰਮਾ ਰਜਿਸਟਰਾਰ ਤੇ ਦੇਸਰਾਜ ਕੰਬੋਜ਼ ਡਾਇਰੈਕਟਰ ਵਿਦਿਆਰਥੀ ਭਲਾਈ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਖੂਨਦਾਨ ਕੈਂਪ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਸੰਕਟ ਦੇ ਸਮੇਂ ਕਈ ਕੀਮਤੀ ਜਾਨਾਂ ਬਚਾਇਆ ਜਾ ਸਕਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਊਰਜਾ ਰਾਸ਼ਟਰ ਨਿਰਮਾਣ ਵਿੱਚ ਲਗਾਉਣ ਅਤੇ ਸਵੈ-ਇੱਛੁਕ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ Rajpura Chandigarh rail link; Railway ਦਾ Punjab ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਜਲਦੀ ਸ਼ੁਰੂ ਹੋਵੇਗਾ ਰਾਜਪੁਰਾ-ਮੋਹਾਲੀ ਰੇਲ ਲਿੰਕ

ਉਨ੍ਹਾਂ ਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਫ਼ ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਬਣਾ ਕੇ ਰੱਖਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੋ ਦੋ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਕਿਹਾ।ਸਵੈ-ਇੱਛੁਕ ਖੂਨਦਾਨ ਕੈਂਪ ਵਿੱਚ ਡਾ. ਦਵਿੰਦਰ ਮਹੇਸ਼ਵਰੀ ਵਿਭਾਗ ਮੁਖੀ, ਮੈਡਮ ਨਰਿੰਦਰ ਕੌਰ ਯੂਨੀਵਰਸਿਟੀ ਐਨ.ਐਸ.ਐਸ. ਕੁਆਰਡੀਨੇਟਰ, ਮੈਡਮ ਰਮਨਦੀਪ ਕੌਰ ਸੰਧੂ, ਕੁਆਰਡੀਨੇਟਰ ਦੀ ਰਹਿਨੁਮਾਈ ਹੇਠ ਡਾ. ਕੋਮਲ ਸਿੰਗਲਾ ਦੀ ਟੀਮ ਵੱਲੋਂ 120 ਯੂਨਿਟ ਖੂਨ ਇਕੱਠਾ ਕੀਤਾ ਗਿਆ। ਆਯੋਜਕਾਂ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਯਾਦਾਸ਼ਤ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਮਹੇਸ਼ਵਰੀ ਨੇ ਦੱਸਿਆ ਕਿ ਫਾਰਮੈਸੀ ਵਿਭਾਗ ਵੱਲੋਂ ਫਾਰਮਾਕੋਵਿਜੀਲੈਂਸ ਸਪਤਾਹ ਤਹਿਤ ਇਹ ਖੂਨਦਾਨ ਕੈਂਪ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ ਘਟਨਾ; ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਭਾਰਤ ਆਇਆ 13 ਸਾਲਾਂ ਬੱਚਾ

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਹਫਤੇ ਪੋਸਟਰ ਤੇ ਬੈਨਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ ਤੇ ਵਿਦਿਆਰਥੀਆਂ ਵਿੱਚ ਨਸ਼ੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇੱਕ ਨਸ਼ਾ ਵਿਰੋਧੀ ਰੈਲੀ ਵੀ ਕੱਢੀ ਜਾਵੇਗੀ। ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਲੇ-ਦੁਆਲੇ ਪ੍ਰਤੀ ਜਾਣੂ ਕਰਵਾਉਣ ਲਈ ਸਵਾਲ ਜਵਾਬ ਮੁਕਾਬਲੇ ਵੀ ਕਰਵਾਏ ਜਾਣਗੇ।ਯੂਨੀਵਰਸਿਟੀ ਐਨ.ਐਸ.ਐਸ. ਕੁਆਰਡੀਨੇਟਰ ਮੈਡਮ ਕੌਰ ਨੇ ਸੱਤ ਰੋਜ਼ਾ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਐਨ.ਐਸ.ਐਸ. ਵਲੰਟੀਅਰ ਵਰਸਿਟੀ ਵੱਲੋਂ ਗੋਦ ਲਏ ਗਏ ਪਿੰਡਾਂ ਵਿੱਚ ਸਾਖਰਤਾ ਅਤੇ ਸਿਹਤ ਜਾਗਰੂਕਤਾ ਪ੍ਰਤੀ ਮੁਹਿੰਮ ਚਲਾਉਣਗੇ। ਉਹ ਲੋਕਾਂ ਨੂੰ ਪਲਾਸਟਿਕ ਮੁਕਤ ਆਲਾ-ਦੁਆਲਾ ਅਤੇ ਵਾਤਾਵਰਣ ਦੀ ਸੁਰੱਖਿਆ ਸੰਬੰਧੀ ਜਾਣਕਾਰੀ ਵੀ ਦੇਣਗੇ। ਕੈਂਪ ਵਿੱਚ ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਐਨ.ਐਸ.ਐਸ. ਵਲੰਟੀਅਰ ਅਤੇ ਕੁਆਰਡੀਨੇਟਰ ਹਿੱਸਾ ਲੈਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mohali News; 10 ਕਰੋੜ ਰੁਪਏ ਦੇ ਵਿਕਾਸ ਕਾਰਜ: ਮੋਹਾਲੀ ਹਲਕੇ ਦੀਆਂ 13 ਮੁੱਖ ਸੜਕਾਂ ‘ਤੇ ਕੰਮ ਲਗਭਗ ਸ਼ੁਰੂ:MLA Kulwant Singh

0

Mohali News :ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਐਸ.ਏ.ਐਸ. ਨਗਰ (ਮੋਹਾਲੀ) ਹਲਕੇ ਵਿੱਚ 10 ਕਰੋੜ ਰੁਪਏ ਦੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਕੁੱਲ 13-14 ਮੁੱਖ ਸੜਕਾਂ ਦੇ ਟੈਂਡਰ ਕੀਤੇ ਗਏ ਸਨ, ਜਿਨ੍ਹਾਂ ਦੇ ਅਲਾਟਮੈਂਟ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ, ਅਤੇ ਕੁਝ ਥਾਵਾਂ ‘ਤੇ ਕੰਮ ਸ਼ੁਰੂ ਹੋ ਗਿਆ ਹੈ, ਜਦੋਂ ਕਿ ਬਾਕੀ ਅਗਲੇ ਹਫ਼ਤੇ ਦੇ ਅੰਦਰ ਸ਼ੁਰੂ ਹੋ ਜਾਣਗੇ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੋਹਾਲੀ ਦੇ ਸੜਕੀ ਸੰਪਰਕ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵੱਲ ਸੂਬੇ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਰਾਹੀਆਂ ਅਤੇ ਨਿਵਾਸੀਆਂ ਨੂੰ ਲੰਬੇ ਸਮੇਂ ਲਈ ਰਾਹਤ ਮਿਲੇਗੀ। ਉਨ੍ਹਾਂ ਕਿਹਾ “ਸ਼ਨਾਖ਼ਤ ਕੀਤੀਆਂ ਗਈਆਂ ਸੜਕਾਂ ਵਿੱਚੋਂ, ਕੁਝ ਨੂੰ 10-12 ਫੁੱਟ ਤੋਂ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ, ਜਿਸ ਲਈ ਯੋਜਨਾਬੰਦੀ ਅਤੇ ਪ੍ਰਵਾਨਗੀਆਂ ਲਈ ਵਾਧੂ ਸਮਾਂ ਚਾਹੀਦਾ ਸੀ। ਤਕਨੀਕੀ ਵਿਚਾਰ-ਵਟਾਂਦਰੇ ਅਤੇ ਮੌਨਸੂਨ ਬਾਰਿਸ਼ ਕਾਰਨ ਸ਼ੁਰੂਆਤੀ ਦੇਰੀ ਦੇ ਬਾਵਜੂਦ, ਹੁਣ ਕੰਮ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ।”

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਮੀਡੀਆ ਨਾਲ ਗੱਲ ਕਰਦੇ ਹੋਏ, ਵਿਧਾਇਕ ਕੁਲਵੰਤ ਸਿੰਘ ਨੇ ਟਿੱਪਣੀ ਕੀਤੀ ਕਿ ਕੁਝ ਵਿਰੋਧੀ ਆਗੂ ਇੱਧਰ-ਉੱਧਰ ਟੋਏ ਭਰ ਕੇ ਸ਼ੋਹਰਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਵੱਡੇ ਪੱਧਰ ‘ਤੇ ਸੜਕ ਨਿਰਮਾਣ ਸਿਰਫ ਸਹੀ ਸਰਕਾਰੀ ਯੋਜਨਾਬੰਦੀ ਅਤੇ ਫੰਡਿੰਗ ਦੁਆਰਾ ਹੀ ਕੀਤਾ ਜਾ ਸਕਦਾ ਹੈ, ਸ਼ੋਹਰਤ ਦੁਆਰਾ ਨਹੀਂ। ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਅਜਿਹੇ ਡਰਾਮੇਬਾਜ਼ੀ ਨਾਲ ਗੁੰਮਰਾਹ ਕਰਨ ਦੀ ਬਜਾਏ, ਵਿਰੋਧੀ ਧਿਰ ਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਟੈਂਡਰ ਜਾਰੀ ਕੀਤੇ ਗਏ ਹਨ, ਫੰਡ ਮਨਜ਼ੂਰ ਕੀਤੇ ਗਏ ਹਨ, ਅਤੇ ਮੋਹਾਲੀ ਹਲਕੇ ਵਿੱਚ ਕੰਮ ਸੱਚਮੁੱਚ ਚੱਲ ਰਿਹਾ ਹੈ।”

ਇਹ ਵੀ ਪੜ੍ਹੋ Rajpura Chandigarh rail link; Railway ਦਾ Punjab ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਜਲਦੀ ਸ਼ੁਰੂ ਹੋਵੇਗਾ ਰਾਜਪੁਰਾ-ਮੋਹਾਲੀ ਰੇਲ ਲਿੰਕ

ਕੰਮ ਦੇ ਦਾਇਰੇ ਬਾਰੇ ਜਾਣਕਾਰੀ ਦਿੰਦੇ ਹੋਏ, ਵਿਧਾਇਕ ਨੇ ਦੱਸਿਆ ਕਿ ਮੁਰੰਮਤ ਅਤੇ ਮਜ਼ਬੂਤੀ ਦੀਆਂ ਧਾਰਾਵਾਂ ਨੂੰ ਟੈਂਡਰ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਠੇਕੇਦਾਰ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਨੁਕਸਾਨ ਲਈ ਜਵਾਬਦੇਹ ਬਣਦੇ ਹਨ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਦੀ ਜਾਂਚ ਲਈ ਨਿਗਰਾਨੀ ਵਿਧੀਆਂ ਮੌਜੂਦ ਹਨ।ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ 10 ਕਰੋੜ ਰੁਪਏ ਦੀ ਇਸ ਵਿਕਾਸ ਪਹਿਲਕਦਮੀ ਤਹਿਤ ਬਣਾਈਆਂ ਜਾ ਰਹੀਆਂ ਪ੍ਰਮੁੱਖ ਸੜਕਾਂ ਵਿੱਚ ਲਾਂਡਰਾਂ-ਖਰੜ-ਚੱਪੜ ਚਿੜੀ ਖੁਰਦ ਸੜਕ, ਖਰੜ-ਬਨੂੜ ਸੜਕ, ਤੰਗੋਰੀ ਸੜਕ (2.5 ਕਰੋੜ ਰੁਪਏ ਦੀ ਲਾਗਤ), ਸ਼ੇਖਨ ਮਾਜਰਾ-ਕੁਰੜਾ ਸੜਕ, ਰਾਏਪੁਰ-ਅੰਧਰਾਲੀ ਸੜਕ, ਤੰਗੋਰੀ-ਮਾਣਕਪੁਰ ਕੱਲਰ ਸੜਕ, ਝੰਝੇੜੀ-ਅਲੀਪੁਰ ਸੜਕ, ਬਾਕਰਪੁਰ-ਸਫੀਪੁਰ ਦੇ ਨੇੜੇ ਵਾਲੀ ਸੜਕ, ਗੀਗੇ ਮਾਜਰਾ-ਜਟਾਣਾ ਸੜਕ, ਚਾਚੂ ਮਾਜਰਾ-ਬਾਕਰਪੁਰ-ਝੁੰਗੀਆਂ ਸੜਕ ਸਮੇਤ ਗੁਰਦੁਆਰਾ ਸਾਹਿਬ, ਸੈਕਟਰ-82 ਤੋਂ ਮਨੌਲੀ ਸੜਕ, ਦਾਊ ਤੋਂ ਰਾਮਗੜ੍ਹ ਸੜਕ ਅਤੇ ਲਾਂਡਰਾਂ ਸੜਕ ਸ਼ਾਮਲ ਹਨ।

ਇਹ ਵੀ ਪੜ੍ਹੋ ਨਾਭਾ ਜੇਲ੍ਹ ‘ਚ ਬੰਦ ਬਿਕਰਮ ਸਿੰਘ ਮਜੀਠਿਆ ਨਾਲ ਡੇਰਾ ਬਿਆਸ ਦੇ ਮੁਖੀ ਨੇ ਕੀਤੀ ਮੁਲਾਕਾਤ

ਉਨ੍ਹਾਂ ਅੱਗੇ ਕਿਹਾ ਕਿ ਸੈਕਟਰ-89 ਵਾਲੀ ਸੜਕ ਅਤੇ ਸੀ ਪੀ-67 ਹਵਾਈ ਅੱਡਾ ਰੋਡ ਸੜਕ ‘ਤੇ ਕੰਮ ਪਹਿਲਾਂ ਹੀ ਚੱਲ ਰਿਹਾ ਹੈ, ਜਦੋਂ ਕਿ ਫੇਜ਼-3 ਸੜਕ ਦੀ ਹਾਲਤ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨਵੀਂ ਬਣਾਈ ਜਾਣ ਦੇ ਬਾਵਜੂਦ ਥੋੜ੍ਹੇ ਸਮੇਂ ਵਿੱਚ ਹੀ ਖ਼ਰਾਬ ਕਿਉਂ  ਹੋਈ ਹੈ। ਸਬੰਧਤ ਠੇਕੇਦਾਰਾਂ ਜਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ, “ਇਨ੍ਹਾਂ ਪ੍ਰੋਜੈਕਟਾਂ ਦੇ ਪੂਰਾ ਹੋਣ ਨਾਲ, ਮੋਹਾਲੀ ਹਲਕੇ ਦੀਆਂ ਲਗਭਗ 90 ਪ੍ਰਤੀਸ਼ਤ ਸੜਕਾਂ ਅਪਗ੍ਰੇਡ ਹੋ ਜਾਣਗੀਆਂ, ਜਿਸ ਨਾਲ ਹਜ਼ਾਰਾਂ ਰੋਜ਼ਾਨਾ ਰਾਹੀਆਂ ਨੂੰ ਲਾਭ ਹੋਵੇਗਾ ਅਤੇ ਸਮੁੱਚੇ ਵਿਕਾਸ ਨੂੰ ਹੁਲਾਰਾ ਮਿਲੇਗਾ।”ਉਨ੍ਹਾਂ ਨੇ ਮੋਹਾਲੀ ਦੇ ਲੋਕਾਂ ਦਾ ਉਨ੍ਹਾਂ ਦੇ ਸਬਰ ਲਈ ਧੰਨਵਾਦ ਵੀ ਕੀਤਾ ਤੇ ਤਕਨੀਕੀ ਸੋਧਾਂ ਅਤੇ ਮੌਸਮ ਦੇ ਹਾਲਾਤਾਂ ਕਾਰਨ ਹੋਈ ਦੇਰੀ ਨੂੰ ਸਵੀਕਾਰ ਕਰਦਿਆਂ, ਉਨ੍ਹਾਂ ਨੂੰ ਹੋਈ ਅਸੁਵਿਧਾ ਲਈ ਖੇਦ ਵੀ ਪ੍ਰਗਟਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

0

Punjab News: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਵਾਇਰਲ ਰੋਗਾਂ ਨੇ ਝੋਨੇ ਦੀ ਫ਼ਸਲ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲੱਖਾਂ ਕਿਸਾਨਾਂ ਦੀ ਮਿਹਨਤ ਇੱਕ ਝਟਕੇ ਵਿੱਚ ਬਰਬਾਦ ਹੋ ਗਈ। ਪਰ ਅਜਿਹੇ ਔਖੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕਿਸਾਨਾਂ ਨੂੰ ਰਾਹਤ ਅਤੇ ਨਿਆਂ ਦਿਵਾਉਣ ਲਈ ਮਾਨ ਸਰਕਾਰ ਨੇ ਇੱਕ ਵਿਸ਼ੇਸ਼ ਗਿਰਦਾਵਰੀ ਸਰਵੇ ਸ਼ੁਰੂ ਕੀਤਾ ਹੈ, ਤਾਂ ਜੋ ਹਰ ਇੱਕ ਨੁਕਸਾਨ ਦਾ ਸਹੀ ਮੁਲਾਂਕਣ ਹੋ ਸਕੇ ਅਤੇ ਹਰ ਕਿਸਾਨ ਨੂੰ ਉਸ ਦਾ ਹੱਕ ਮਿਲ ਸਕੇ।ਮਾਨ ਸਰਕਾਰ ਦੀ ਇਸ ਪਹਿਲਕਦਮੀ ਤੋਂ ਸਾਫ਼ ਹੈ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।

ਇਹ ਵੀ ਪੜ੍ਹੋ ਹੈਰਾਨੀਜਨਕ ਘਟਨਾ; ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਭਾਰਤ ਆਇਆ 13 ਸਾਲਾਂ ਬੱਚਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਜ਼ਮੀਨੀ ਪੱਧਰ ‘ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਤਕਲੀਫ਼ਾਂ ਨੂੰ ਸਰਕਾਰ ਆਪਣੀ ਪਹਿਲ ਮੰਨਦੀ ਹੈ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਨਾ ਸਿਰਫ਼ ਮੁਆਵਜ਼ਾ ਮਿਲੇਗਾ, ਸਗੋਂ ਉਨ੍ਹਾਂ ਨੂੰ ਅਗਲੀ ਫ਼ਸਲ ਲਈ ਉੱਚ ਗੁਣਵੱਤਾ ਵਾਲੇ ਬੀਜ ਅਤੇ ਡੀਏਪੀ ਖਾਦ ਵੀ ਮੁਹੱਈਆ ਕਰਵਾਈ ਜਾਵੇਗੀ।ਪਟਿਆਲਾ ਜ਼ਿਲ੍ਹੇ ਵਿੱਚ ਡਾ. ਬਲਬੀਰ ਸਿੰਘ ਅਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਨੇ ਪਿੰਡ-ਪਿੰਡ ਜਾ ਕੇ ਝੋਨੇ ਦੇ ਖੇਤਾਂ ਦੀ ਸਥਿਤੀ ਦੇਖੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਵੇ ਪੂਰਾ ਹੋਣ ਤੱਕ ਆਪਣੀ ਫ਼ਸਲ ਨਾ ਵਾਹੁਣ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਸਕੇ। ਲਗਭਗ 8,000 ਏਕੜ ਝੋਨਾ ਇਸ ਆਫ਼ਤ ਤੋਂ ਪ੍ਰਭਾਵਿਤ ਹੋਇਆ ਹੈ, ਪਰ ਸਰਕਾਰ ਨੇ ਸਾਫ਼ ਕੀਤਾ ਕਿ ਕੋਈ ਵੀ ਕਿਸਾਨ ਮੁਆਵਜ਼ੇ ਤੋਂ ਵਾਂਝਾ ਨਹੀਂ ਰਹੇਗਾ।

ਇਹ ਵੀ ਪੜ੍ਹੋ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ-ਮੁੱਖ ਮੰਤਰੀ

ਮਾਨ ਸਰਕਾਰ ਦੀ ਸੰਵੇਦਨਸ਼ੀਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਸ਼ੁਰੂਆਤੀ ਸਮੇਂ ਵਿੱਚ ਬੀਜੀਆਂ ਗਈਆਂ ਕਿਸਮਾਂ ਜਿਵੇਂ ਪੂਸਾ 131, ਪੀਆਰ 132 ਅਤੇ ਪੀਆਰ 114 ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ, ਕਿਉਂਕਿ ਇਹ ਕਿਸਮਾਂ ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ। ਇਹ ਕਦਮ ਦਰਸਾਉਂਦਾ ਹੈ ਕਿ ਸਰਕਾਰ ਸਿਰਫ਼ ਐਲਾਨ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਵਿਗਿਆਨਕ ਅਤੇ ਵਿਹਾਰਕ ਦ੍ਰਿਸ਼ਟੀਕੋਣ ਅਪਣਾ ਕੇ ਕਿਸਾਨਾਂ ਨੂੰ ਅਸਲ ਰਾਹਤ ਦੇਣ ਲਈ ਵਚਨਬੱਧ ਹੈ।ਖੇਤੀਬਾੜੀ ਮਾਹਿਰਾਂ ਦੀ ਸਲਾਹ ‘ਤੇ ਵੀ ਸਰਕਾਰ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਗਿੱਦੜਵਾਹਾ ਹਲਕੇ ਦੇ Ex MLA Raghbir Pardhan ਦਾ ਹੋਇਆ ਦੇਹਾਂਤ

ਕਿਸਾਨਾਂ ਨੂੰ ਵਾਇਰਸ ਅਤੇ ਉੱਲੀ ਰੋਗ ਤੋਂ ਬਚਾਉਣ ਲਈ ਉਪਾਅ ਦੱਸੇ ਗਏ ਹਨ ਖੇਤਾਂ ਵਿੱਚੋਂ ਵਾਧੂ ਪਾਣੀ ਕੱਢਣਾ, ਜ਼ਿੰਕ ਦੀ ਵਰਤੋਂ, ਕੀਟਨਾਸ਼ਕਾਂ ਦਾ ਛਿੜਕਾਅ ਅਤੇ ਕੋਸਾਈਡ 2000 ਦੀ ਸਮੇਂ ਸਿਰ ਵਰਤੋਂ। ਇਹ ਸਾਰੇ ਉਪਾਅ ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਵਿੱਚ ਮਦਦ ਕਰਨਗੇ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਪੈਦਾਵਾਰ ਨੂੰ ਸੁਰੱਖਿਅਤ ਬਣਾਉਣਗੇ।ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਇਹ ਕਦਮ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਪੰਜਾਬ ਵਿੱਚ ਕਿਸਾਨ ਹੀ ਸਰਕਾਰ ਦੀ ਅਸਲੀ ਪਹਿਲ ਹਨ। ਸੰਕਟ ਦੀ ਘੜੀ ਵਿੱਚ ਸਰਕਾਰ ਦਾ ਇਹ ਸਾਥ ਕਿਸਾਨਾਂ ਲਈ ਨਾ ਸਿਰਫ਼ ਰਾਹਤ ਦਾ ਕੰਮ ਕਰੇਗਾ ਬਲਕਿ ਉਨ੍ਹਾਂ ਵਿੱਚ ਵਿਸ਼ਵਾਸ ਵੀ ਪੈਦਾ ਕਰੇਗਾ। ਇਹ ਵਿਸ਼ੇਸ਼ ਗਿਰਦਾਵਰੀ ਅਤੇ ਮੁਆਵਜ਼ਾ ਯੋਜਨਾ ਪੰਜਾਬ ਦੀਆਂ ਖੇਤੀ ਨੀਤੀਆਂ ਨੂੰ ਹੋਰ ਵੀ ਮਜ਼ਬੂਤ ​​ਕਰੇਗੀ ਅਤੇ ਕਿਸਾਨਾਂ ਨੂੰ ਨਵੀਂ ਉਮੀਦ ਨਾਲ ਅੱਗੇ ਵਧਣ ਦਾ ਰਾਹ ਦਿਖਾਏਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Rajpura Chandigarh rail link; Railway ਦਾ Punjab ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਜਲਦੀ ਸ਼ੁਰੂ ਹੋਵੇਗਾ ਰਾਜਪੁਰਾ-ਮੋਹਾਲੀ ਰੇਲ ਲਿੰਕ

0

👉ਕੇਂਦਰੀ ਮੰਤਰੀ ਅਸ਼ਨਵੀ ਵੇਸ਼ਨਵ ਤੇ ਰਵਨੀਤ ਬਿੱਟੂ ਨੇ ਕੀਤਾ ਐਲਾਨ, 3 ਸਾਲਾਂ ਵਿਚ ਹੋਵੇਗਾ ਪ੍ਰੋਜੈਕਟ ਪੂਰਾ
Punjab News: rajpura chandigarh rail link; ਪਿਛਲੇ 50 ਸਾਲਾਂ ਤੋਂ ਪੰਜਾਬ ਦੇ ਮਾਲਵਾ ਪੱਟੀ ਦੇ ਲੋਕਾਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਜਲਦੀ ਹੀ ਰਾਜਪੁਰਾ-ਮੋਹਾਲੀ ਰੇਲ ਲਿੰਕ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਮਾਲਵਾ ਪੱਟੀ ਦੇ 13 ਜ਼ਿਲ੍ਹਿਆਂ ਨੂੰ ਪੰਜਾਬ ਸੂਬਾ ਬਣਨ ਤੋਂ ਬਾਅਦ ਪਹਿਲੀ ਵਾਰ ਰੇਲਵੇ ਰਾਹੀਂ ਸਿੱਧਾ ਲਿੰਕ ਆਪਣੀ ਰਾਜਧਾਨੀ ਚੰਡੀਗੜ੍ਹ ਨਾਲ ਜੋੜਣ ਵਾਲੇ ਇਸ ਪ੍ਰੋਜੈਕਟ ਨੂੰ ਕੇਂਦਰ ਨੇ ਮੰਨਜੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ ਨਾਭਾ ਜੇਲ੍ਹ ‘ਚ ਬੰਦ ਬਿਕਰਮ ਸਿੰਘ ਮਜੀਠਿਆ ਨਾਲ ਡੇਰਾ ਬਿਆਸ ਦੇ ਮੁਖੀ ਨੇ ਕੀਤੀ ਮੁਲਾਕਾਤ

ਇਸਦਾ ਖੁਲਾਸਾ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੇਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਕੀਤਾ ਗਿਆ। ਸ਼੍ਰੀ ਵੇਸ਼ਨਵ ਨੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਸਾਰਾ ਸੇਹਰਾ ਆਪਣੇ ਰਾਜ ਮੰਤਰੀ ਸ਼੍ਰੀ ਬਿੱਟੂ ਨੂੰ ਦਿੱਤਾ, ਜਿਸਦੇ ਫ਼ਲਸਰੂਪ ਪੰਜਾਬੀਆਂ ਦੀ ਇਹ ਚਿਰੌਕਣੀ ਤੇ ਵੱਡੀ ਮੰਗ ਜਲਦੀ ਹੀ ਪੂਰਾ ਹੋਣ ਜਾ ਰਹੀ ਹੈ। ਦੋਨਾਂ ਮੰਤਰੀਆਂ ਨੇ ਦਸਿਆ ਕਿ 443 ਕਰੋੜ ਦੀ ਲਾਗਤ ਨਾਲ ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲਿਆਂ ਦੇ ਵਿਚ 18 ਕਿਲੋਮੀਟਰ ਨਵੀਂ ਰੇਲ ਲਾਈਨ ਵਿਛਾਈ ਜਾਵੇਗੀ।

ਇਹ ਵੀ ਪੜ੍ਹੋ ਹੈਰਾਨੀਜਨਕ ਘਟਨਾ; ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਭਾਰਤ ਆਇਆ 13 ਸਾਲਾਂ ਬੱਚਾ

ਇਸ ਰੇਲ ਲਿੰਕ ਦੇ ਨਾਲ ਇੱਥੋਂ ਦੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਤੇ ਹੋਰ ਸਥਾਨ ਜੁੜਣਗੇ। ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਰੇਲਵੇ ਦਾ ਟੀਚਾ 3 ਸਾਲ ਵਿਚ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦਾ ਹੈ, ਇਸਦੇ ਲਈ ਪੰਜਾਬ ਸਰਕਾਰ ਦਾ ਸਾਥ ਬਹੁਤ ਮਹੱਤਵਪੂਰਾ ਰਹੇਗਾ। ਉਨ੍ਹਾਂ ਦਸਿਆ ਕਿ ਇਸ ਪ੍ਰੋਜੈਕਟ ਦੇ ਲਈ 54 ਹੈਕਟੇਅਰ ਜਮੀਨ ਦੀ ਜਰੂਰਤ ਹੋਵੇਗੀ, ਜਿਸਨੂੰ ਪੰਜਾਬ ਸਰਕਾਰ ਵੱਲੋਂ ਐਕਵਾਈਰ ਕੀਤੀ ਜਾਣੀ ਹੈ ਜਦਕਿ ਪੈਸਾ ਰੇਲਵੇ ਵੱਲੋਂ ਦਿੱਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਫ਼ਿਰੋਜਪੁਰ-ਪੱਟੀ ਰੇਲਵੇ ਲਾਈਨ ਦੇ ਪ੍ਰੋਜੈਕਟ ਨੂੰ ਵੀ ਪੂਰਾ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਾਭਾ ਜੇਲ੍ਹ ‘ਚ ਬੰਦ ਬਿਕਰਮ ਸਿੰਘ ਮਜੀਠਿਆ ਨਾਲ ਡੇਰਾ ਬਿਆਸ ਦੇ ਮੁਖੀ ਨੇ ਕੀਤੀ ਮੁਲਾਕਾਤ

0

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨਾਲ ਮੰਗਲਵਾਰ ਨੂੰ ਨਾਭਾ ਜੇਲ੍ਹ ਵਿਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਵੱਲੋਂ ਮੁਲਾਕਾਤ ਕੀਤੀ ਗਈ। ਇੱਕ ਧਾਰਮਿਕ ਸੰਸਥਾ ਦੇ ਮੁਖੀ ਵੱਲੋਂ ਇਸ ਤਰ੍ਹਾਂ ਜੇਲ੍ਹ ‘ਚ ਪੁੱਜ ਕੇ ਇੱਕ ਸਿਆਸੀ ਲੀਡਰ ਨਾਲ ਕੀਤੀ ਮੁਲਾਕਾਤ ਸਿਆਸੀ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਹ ਵੀ ਪੜ੍ਹੋ ਹੈਰਾਨੀਜਨਕ ਘਟਨਾ; ਜਹਾਜ਼ ਦੇ ਲੈਂਡਿੰਗ ਗੀਅਰ ਵਿਚ ਲੁਕ ਕੇ ਭਾਰਤ ਆਇਆ 13 ਸਾਲਾਂ ਬੱਚਾ

ਉੰਝ ਇਹ ਵੀ ਦਸਿਆ ਜਾ ਰਿਹਾ ਕਿ ਸ਼੍ਰੀ ਮਜੀਠਿਆ ਦੀ ਪਤਨੀ ਗਨੀਵ ਕੌਰ ਮਜੀਠਿਆ ਡੇਰਾ ਮੁਖੀ ਦੀ ਨਜਦੀਕੀ ਰਿਸ਼ਤੇਦਾਰ ਹੈ, ਜਿਸਦੇ ਚੱਲਦੇ ਉਹ ਇਸੇ ਕਰਕੇ ਹੀ ਅਕਾਲੀ ਲੀਡਰ ਨੂੰ ਮਿਲਣ ਲਈ ਜੇਲ੍ਹ ਵਿਚ ਪੁੱਜੇ ਹਨ। ਡੇਰਾ ਮੁਖੀ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਜੇਲ੍ਹ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਇਹ ਵੀ ਪੜ੍ਹੋ ਗਿੱਦੜਵਾਹਾ ਹਲਕੇ ਦੇ Ex MLA Raghbir Pardhan ਦਾ ਹੋਇਆ ਦੇਹਾਂਤ

ਇਸ ਦੌਰਾਨ ਪਤਾ ਲੱਗਿਆ ਹੈ ਕਿ ਜੇਲ੍ਹ ਵਿਚ ਇਸ ਮੁਲਾਕਾਤ ਲਈ ਵੀ ਵਿਸ਼ੇਸ ਇੰਤਜਾਮ ਸਨ। ਹਾਲਾਂਕਿ ਇਸ ਮੌਕੇ ਕੀ ਗੱਲਬਾਤ ਹੋਈ, ਇਸਦੇ ਵੇਰਵਿਆਂ ਬਾਰੇ ਹਾਲੇ ਜਾਣਕਾਰੀ ਨਹੀਂ ਮਿਲ ਸਕੀ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠਿਆ ਨਾਲ ਉਨ੍ਹਾਂ ਦੇ ਪ੍ਰਵਾਰਕ ਮੈਂਬਰਾਂ ਵਿਚੋਂ ਪਤਨੀ ਗਨੀਵ ਕੌਰ ਤੋਂ ਇਲਾਵਾ ਭੈਣ ਹਰਸਿਮਰਤ ਕੌਰ ਬਾਦਲ ਵੀ ਰੱਖੜੀ ਮੌਕੇ ਗਈ ਸੀ ਜਦਕਿ ਸੁਖਬੀਰ ਬਾਦਲ ਦੀ ਹਾਲੇ ਤੱਕ ਮੁਲਾਕਾਤ ਨਹੀਂ ਹੋ ਸਕੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906451