Sunday, May 17, 2026
Home Blog Page 444

ਮੋਟਰਸਾਈਕਲ ਚੋਰ ਦਾ ਪਰਦਾਫਾਸ਼, 11 ਚੋਰੀ ਦੇ ਮੋਟਰਸਾਈਕਲਾਂ ਸਹਿਤ 2 ਕਾਬੂ

0

Bathinda News: ਅਮਨੀਤ ਕੌਂਡਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਪਰ ਸ੍ਰੀ ਨਰਿੰਦਰ ਸਿੰਘ ,ਕਪਤਾਨ ਪੁਲਸ/ਸਿਟੀ ਬਠਿੰਡਾ ਤੇ ਸ੍ਰੀ ਸਰਵਜੀਤ ਸਿੰਘ ਬਰਾੜ, ਡੀ.ਐਸ.ਪੀ ਸਿਟੀ-2 ਬਠਿੰਡਾ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਅਤੇ ਪੀ.ਸੀ.ਆਰ. ਦੀ ਟੀਮ ਵੱਲੋ ਮੁਸਤੈਦੀ ਨਾਲ ਕੰਮ ਕਰਦੇ ਹੋਏ ਮਿਤੀ 21.09.2025 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਦੀ ਟੀਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਨੇੜੇ ਪਾਵਰ ਹਾਊਸ ਰੋਡ ਦੀਆਂ ਬੱਤੀਆ ਪਰ ਮੌਜੂਦ ਸੀ ਤਾਂ ਮੁਖਬਰੀ ਹੋਈ ਕਿ ਗੁਰਸੇਵਕ ਸਿੰਘ ਪੁੱਤਰ ਮੱਖਣ ਸਿੰਘ (ਉਮਰ 32 ਸਾਲ )ਅਤੇ ਸੁਖਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਆਨ ਕੋਟਲੀ ਅਬਲੂ ਜਿਲ੍ਹਾ

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ – ਸਿਹਤ, ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ

ਸ੍ਰੀ ਮੁਕਤਸਰ ਸਾਹਿਬ(ਉਮਰ 26 ਸਾਲ) ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਜੋ ਅੱਜ ਵੀ ਚੋਰੀ ਕੀਤੇ ਹੋਏ ਮੋਟਰ ਸਾਈਕਲਾਂ ਸਮੇਤ ਚਿਲਡਰਨ ਪਾਰਕ ਤੇ ਜਲੇਬੀ ਚੌਂਕ ਕੋਲ ਘੁੰਮਦੇ ਫਿਰਦੇ ਹਨ।ਚੋਰੀ ਕੀਤੇ ਹੋਏ ਮੋਟਰ ਸਾਈਕਲਾ ਸਮੇਤ ਕਾਬੂ ਆ ਸਕਦੇ ਹਨ।ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਹਨਾਂ ਪਾਸੋਂ ਚੋਰੀ ਦੇ ਮੋਟਰ ਸਾਈਕਲ ਬ੍ਰਾਮਦ ਹੋ ਸਕਦੇ ਹਨ।ਜਿਸ ਦੇ ਅਧਾਰ ਪਰ ਮੁਕੱਦਮਾ ਨੰਬਰ 272 ਮਿਤੀ 21.09.2025 ਅ/ਧ 303(2) ਭਂਸ਼ ਥਾਣਾ ਸਿਵਲ ਲਾਈਨ ਬਠਿੰਡਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਅਮਲ ਵਿੱਚ ਲਿਆਂਦੀ ਗਈ ਅਤੇ ਦੌਰਾਨੇ ਤਫਤੀਸ਼ ਉਕਤਾਨ ਦੋਨਾ ਗੁਰਸੇਵਕ ਸਿੰਘ ਅਤੇ ਸੁਖਵੀਰ ਸਿੰਘ ਉਕਤਾਨ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ ਚੋਰੀ ਦੇ 11 ਮੋਟਰ ਸਾਈਕਲ ਬਰਾਮਦ ਕੀਤੇ ਗਏ ਅਤੇ ਮੁਕੱਦਮਾ ਹਜਾ ਵਿੱਚ ਜੁਰਮ 317(2) BNS ਦਾ ਵਾਧਾ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਪੀਕਰ ਸੰਧਵਾਂ ਨੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ

0

Faridkot News :ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ’ਤੇ ਦੇਸ਼ ਭਰ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਸਰਦਾਰ ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ’ਚ ਲੋਕਾਈ ਨੂੰ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਮਿਲਵਰਤਣ ਦਾ ਸੁਨੇਹਾ ਦਿੱਤਾ। ਉਨ੍ਹਾਂ ਵੱਲੋਂ ਰਚੀ ਗਈ ਬਾਣੀ ਦੀ ਮੌਜੂਦਾ ਪਦਾਰਥਵਾਦੀ ਸਮਾਜ ’ਚ ਹੋਰ ਵੀ ਵਧੇਰੇ ਸਾਰਥਿਕਤਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ – ਸਿਹਤ, ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ

ਵਿਧਾਨ ਸਭਾ ਸਪੀਕਰ ਨੇ ਲੋਕਾਂ ਨੂੰ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਚੱਲਣ ਤੇ ਆਪਸੀ ਪ੍ਰੇਮ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਸੀਂ ਇਕ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਗੌਰਤਲਬ ਹੈ ਕਿ ਬਾਬਾ ਫਰੀਦ ਜੀ ਦੇ 112 ਪਵਿੱਤਰ ਸ਼ਲੋਕ ਤੇ 4 ਪਾਵਨ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵੀ ਦਰਜ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ – ਸਿਹਤ, ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ

0

Punjab News:ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਸਿਹਤ ਕੈਂਪਾਂ ਨੇ 1,035 ਕੈਂਪਾਂ ਰਾਹੀਂ ਕੁੱਲ 13,318 ਮਰੀਜ਼ਾਂ ਦਾ ਇਲਾਜ ਕੀਤਾ। ਇਨ੍ਹਾਂ ਵਿੱਚ 1,423 ਬੁਖਾਰ ਵਾਲੇ ਮਰੀਜ਼, 303 ਦਸਤ ਨਾਲ ਪਰੇਸ਼ਾਨ, 1,781 ਚਮੜੀ ਦੀਆਂ ਬੀਮਾਰੀਆਂ ਵਾਲੇ, 811 ਅੱਖਾਂ ਦੀ ਸਮੱਸਿਆ ਵਾਲੇ ਅਤੇ ਹੋਰ ਕਈ ਬੀਮਾਰੀਆਂ ਨਾਲ ਪਰੇਸ਼ਾਨ ਲੋਕ ਸ਼ਾਮਲ ਸਨ। ਇਹ ਇਸ ਗੱਲ ਦਾ ਸਬੂਤ ਹੈ ਕਿ ਤੇਜ਼ੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਦੇ ਮੁਕਾਬਲੇ ਵਿੱਚ ਸਰਕਾਰ ਦਾ ਡਾਕਟਰੀ ਸਿਸਟਮ ਚੌਕਸ ਅਤੇ ਤਿਆਰ ਹੈ। ਇਨ੍ਹਾਂ ਸਿਹਤ ਕੈਂਪਾਂ ਨੇ ਨਾ ਸਿਰਫ਼ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਕਰਵਾਇਆ ਬਲਕਿ ਬਿਮਾਰੀਆਂ ਦੀ ਖੋਜ ਅਤੇ ਬਿਹਤਰ ਪ੍ਰਬੰਧਨ ਦੀ ਨਵੀਂ ਮਿਸਾਲ ਵੀ ਕਾਇਮ ਕੀਤੀ।ਟੁੱਟੇ ਘਰਾਂ ਅਤੇ ਬੇਘਰ ਹੋਏ ਲੋਕਾਂ ਦੇ ਮਸਲੇ ਤੇ ਆਸ਼ਾ ਵਰਕਰਾਂ ਨੇ 1,079 ਪਿੰਡਾਂ ਦਾ ਸਰਵੇ ਕੀਤਾ ਅਤੇ 46,243 ਪਰਿਵਾਰਾਂ ਨੂੰ ਰਾਹਤ ਸਮਗਰੀ, ਆਸਰਾ ਅਤੇ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ।

ਇਹ ਵੀ ਪੜ੍ਹੋ ਅਮਲੋਹ ‘ਚ ਪ੍ਰਵਾਸੀ ਸਮਝ ਕੇ ਨੌਜਵਾਨ ਲੜਕੇ-ਲੜਕੀ ਦੀ ਕੁੱਟਮਾਰ ਕਰਨ ਵਾਲਿਆਂ ਵਿਰੁਧ ਪਰਚਾ ਦਰਜ਼

ਲਗਭਗ 12,524 ਪਰਿਵਾਰਾਂ ਨੂੰ ਉਨ੍ਹਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਪੂਰੀਆਂ ਕਰਨ ਲਈ ਖਾਸ ਸਿਹਤ ਕਿੱਟਾਂ ਵੀ ਦਿੱਤੀਆਂ ਗਈਆਂ। ਕੁੱਲ 863 ਬੁਖਾਰ ਵਾਲੇ ਮਰੀਜ਼ਾਂ ਨੂੰ ਤੁਰੰਤ ਇਲਾਜ ਦਿੱਤਾ ਗਿਆ, ਜਿਸ ਨਾਲ ਵੱਡੇ ਪੱਧਰ ਤੇ ਬੀਮਾਰੀ ਫੈਲਣ ਦੇ ਖਤਰੇ ਨੂੰ ਸਮੇਂ ਸਿਰ ਕਾਬੂ ਕੀਤਾ ਗਿਆ।ਮੁੜ ਉਸਾਰੀ ਦੀ ਦਿਸ਼ਾ ਵਿੱਚ ਵੀ ਸਰਕਾਰ ਨੇ ਸ਼ਾਨਦਾਰ ਰਫ਼ਤਾਰ ਦਿਖਾਈ ਹੈ। ਸਰਕਾਰੀ ਏਜੰਸੀਆਂ ਨੇ 1,363 ਪਿੰਡਾਂ ਵਿੱਚ ਸਫਾਈ, 49,806 ਘਰਾਂ ਦੀ ਸੈਨੀਟਾਈਜ਼ੇਸ਼ਨ ਅਤੇ 624 ਘਰਾਂ ਤੋਂ ਮਲਬਾ/ਕੂੜਾ ਤੁਰੰਤ ਹਟਾਉਣਾ ਯਕੀਨੀ ਬਣਾਇਆ। ਹੋਰ 15,368 ਘਰਾਂ ਵਿੱਚ ਮੁਰੰਮਤ ਅਤੇ ਸਫਾਈ ਦਾ ਕੰਮ ਵੀ ਪੂਰਾ ਕੀਤਾ ਗਿਆ। ਨਾਲਿਆਂ ਦੀ ਸਫਾਈ, ਸੜਕਾਂ, ਪਾਣੀ ਹਟਾਉਣੇ ਅਤੇ ਕੂੜਾ ਸਾਫ਼ ਕਰਨ ਦੇ ਨਵੇਂ ਸਿਸਟਮ ਨਾਲ ਹੜ੍ਹ ਤੋਂ ਬਾਅਦ ਹੋਣ ਵਾਲੀਆਂ ਬੀਮਾਰੀਆਂ ਅਤੇ ਬਦਬੂ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਗਿਆ।

ਇਹ ਵੀ ਪੜ੍ਹੋ Sports News; ਪਿੰਡ ਚੱਠੇਵਾਲਾ ਦੇ ਪੇਂਡੂ ਖੋ-ਖੋ ਟੂਰਨਾਮੈਂਟ ਵਿੱਚ ਹੋਏ ਸਖਤ ਮੁਕਾਬਲੇ

834 ਪਿੰਡਾਂ ਵਿੱਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ ਦੇ ਖਿਲਾਫ਼ ਸਰਗਰਮ ਟਰੈਕਿੰਗ ਅਤੇ ਫੌਗਿੰਗ/ਕੀਟਾਣੂ-ਨਾਸ਼ ਦੀਆਂ ਗਤੀਵਿਧੀਆਂ ਚਲਾਈਆਂ ਗਈਆਂ। ਰਾਹਤ ਅਤੇ ਪੁਨਰਵਾਸ ਮੁਹਿੰਮ ਨੂੰ ਲੋਕਾਂ ਦਾ ਜ਼ਬਰਦਸਤ ਸਾਥ ਮਿਲਿਆ, ਜਿਸ ਨਾਲ ਸਮਾਜਿਕ ਏਕਤਾ ਦਾ ਸੰਦੇਸ਼ ਵੀ ਫੈਲਿਆ।ਪੰਜਾਬ ਸਰਕਾਰ ਦੀਆਂ ਟੀਮਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਡਾਕਟਰੀ ਸਟਾਫ਼ ਦੇ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਭਾਵੀ ਜਾਗਰੂਕਤਾ ਮੁਹਿੰਮਾਂ, ਦਵਾਈ ਦੇਣ, ਸਫਾਈ ਮੁਹਿੰਮ ਅਤੇ ਐਮਰਜੈਂਸੀ ਡਾਕਟਰੀ ਸਹਾਇਤਾ ਨੂੰ ਜ਼ਮੀਨੀ ਪੱਧਰ ਤੇ ਹਕੀਕਤ ਬਣਾਇਆ। ਜਿੰਨੀ ਤੇਜ਼ੀ ਨਾਲ ਹਾਲਾਤ ਬਦਲੇ, ਓਨੀ ਹੀ ਰਫ਼ਤਾਰ ਅਤੇ ਕੁਸ਼ਲਤਾ ਨਾਲ ਪੂਰੇ ਰਾਜ ਵਿੱਚ ਰਾਹਤ ਕਾਰਜਾਂ ਦਾ ਪ੍ਰਬੰਧ ਕੀਤਾ ਗਿਆ। ਹਰ ਕਾਰਵਾਈ ਦੀ ਡਿਜੀਟਲ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਦਰਸ਼ਤਾ ਸਭ ਤੋਂ ਉੱਪਰ ਹੈ।

ਇਹ ਵੀ ਪੜ੍ਹੋ punjab flood; ਅਕਾਲੀ ਸਰਕਾਰ ਬਣਨ ‘ਤੇ ਬੰਨਾਂ ਤੇ ਦਰਿਆਈ ਕੰਢਿਆਂ ਉੱਪਰ ਪੱਕੇ ਬੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ

ਸਿਹਤ ਵਿਭਾਗ ਦੀ ਨਿਗਰਾਨੀ ਤੋਂ ਲੈ ਕੇ ਜ਼ਮੀਨੀ ਪੱਧਰ ਦੀ ਰਾਹਤ ਦੀ ਤੇਜ਼ ਰਫ਼ਤਾਰ ਤੱਕ, ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਸਭ ਤੋਂ ਉੱਪਰ ਹੈ—ਚਾਹੇ ਹਾਲਾਤ ਕਿੰਨੇ ਵੀ ਮੁਸ਼ਕਿਲ ਹੋਣ।ਇਨ੍ਹਾਂ ਕੋਸ਼ਿਸ਼ਾਂ ਕਾਰਨ ਪੰਜਾਬ ਨੂੰ ਆਮ ਹਾਲਤ ਵਿੱਚ ਵਾਪਸ ਲਿਆਉਣ ਦੀ ਪ੍ਰਕਿਰਿਆ ਨੇ ਰਫ਼ਤਾਰ ਫੜੀ ਹੈ। ਹਰ ਨਾਗਰਿਕ ਤੱਕ ਰਾਹਤ ਪਹੁੰਚਾਉਣਾ, ਬੀਮਾਰੀਆਂ ਨੂੰ ਸਮੇਂ ਸਿਰ ਰੋਕਣਾ ਅਤੇ ਪੁਨਰਵਾਸ ਤੇ ਮੁੜ ਉਸਾਰੀ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰ ਦੀ ਬਹੁਤ ਤਾਰੀਫ਼ ਹੋ ਰਹੀ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਇਸ ਦੀਆਂ ਜ਼ਮੀਨੀ ਪੱਧਰ ਦੀਆਂ ਪ੍ਰਸ਼ਾਸਕੀ ਟੀਮਾਂ ਦੀਆਂ ਸਫ਼ਲ ਕੋਸ਼ਿਸ਼ਾਂ ਸੱਚਮੁੱਚ ਪੂਰੇ ਦੇਸ਼ ਲਈ ਮਿਸਾਲ ਬਣ ਗਈਆਂ ਹਨ, ਜਿਸ ਨਾਲ ਸਾਬਤ ਹੋਇਆ ਹੈ ਕਿ ਹੜ੍ਹ ਵਰਗੀ ਆਫ਼ਤ ਦੇ ਮੁਸ਼ਕਿਲ ਸਮੇਂ ਵਿੱਚ ਵੀ “ਚੌਕਸ ਪ੍ਰਸ਼ਾਸਨ ਅਤੇ ਮਜ਼ਬੂਤ ਪੰਜਾਬ” ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਹਕੀਕਤ ਹੈ। ਨਾ ਸਿਰਫ਼ ਇਹ, ਬਲਕਿ ਜਨਤਾ ਨਾਲ ਸਾਂਝੇ ਕੀਤੇ ਗਏ ਆਂਕੜੇ ਅਤੇ ਰਿਕਾਰਡ ਪੰਜਾਬ ਸਰਕਾਰ ਦੀ ਮਿਹਨਤ ਦੇ ਸੱਚੇ ਗਵਾਹ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅਮਲੋਹ ‘ਚ ਪ੍ਰਵਾਸੀ ਸਮਝ ਕੇ ਨੌਜਵਾਨ ਲੜਕੇ-ਲੜਕੀ ਦੀ ਕੁੱਟਮਾਰ ਕਰਨ ਵਾਲਿਆਂ ਵਿਰੁਧ ਪਰਚਾ ਦਰਜ਼

Sri Fatehgarh Sahib News: ਲੰਘੀ 19 ਸਤੰਬਰ ਨੂੰ ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਨਜਦੀਕ ਅਮਲੋਹ ਇਲਾਕੇ ‘ਚ ਇੱਕ ਨੌਜਵਾਨ ਲੜਕੇ-ਲੜਕੀ ਦੀ ਕੁੱਟਮਾਰ ਕਰਨ ਸਬੰਧੀ ਵਾਈਰਲ ਹੋਈ ਵੀਡੀਓ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸਦੀ ਪੁਸ਼ਟੀ ਕਰਦਿਆਂ ਡੀਐਸਪੀ ਅਮਲੋਹ ਗੁਰਦੀਪ ਸਿੰਘ ਬਾਠ ਨੇ ਮੀਡੀਆ ਨੂੰ ਦਸਿਆ ਕਿ ਮੁਲਜਮਾਂ ਵਿਰੁਧ ਥਾਣਾ ਅਮਲੋਹ ਵਿਖੇ ਮੁਕੱਦਮਾ ਨੰਬਰ 179 ਅਧੀਨ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਇਸ ਮਾਮਲੇ ਵਿਚ 3 ਮੁਲਜਮਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁਕਿਆ, ਜਦਕਿ 3 ਹਾਲੇ ਤੱਕ ਫ਼ਰਾਰ ਹਨ, ਜਿੰਨ੍ਹਾਂ ਨੂੰ ਫ਼ੜਣ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਜਿਕਰਯੋਗ ਹੈ ਕਿ ਅਮਲੋਹ ਦੇ ਵਾਰਡ ਨੰਬਰ 6 ਵਿਚ  ਵਾਪਰੀ ਇਸ ਘਟਨਾ ਦੀ ਵੀਡੀਓ ਲਗਾਤਾਰ ਸੋਸਲ ਮੀਡੀਆ ‘ਤੇ ਵਾਈਰਲ ਹੋ ਰਹੀ ਸੀ। ਇਸ ਵੀਡੀਓ ਵਿਚ ਕੁੱਝ ਲਕ ਲੜਕਾ ਤੇ ਲੜਕੀ ਨੂੰ ਬੇਰਹਿਮੀ ਨਾਲ ਕੁੱਟਦੇ ਦਿਖਾਈ ਦੇ ਰਹੇ ਹਨ। ਹਾਲਾਕਿ ਚਰਚਾ ਇਹ ਸੀ ਕਿ ਲੜਕੀ ਪ੍ਰਵਾਸੀ ਹੈ ਪ੍ਰੰਤੂ ਡੀਐਸਪੀ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਇਹ ਅਮਲੋਹ ਦੇ ਰਹਿਣ ਵਾਲੇ ਹਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sports News; ਪਿੰਡ ਚੱਠੇਵਾਲਾ ਦੇ ਪੇਂਡੂ ਖੋ-ਖੋ ਟੂਰਨਾਮੈਂਟ ਵਿੱਚ ਹੋਏ ਸਖਤ ਮੁਕਾਬਲੇ

0

Bathinda News:Sports News; ਪਿੰਡ ਚੱਠੇਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਖੇਡ ਮੈਦਾਨ ਵਿੱਚ ਮੁੰਡੇ ਕੁੜੀਆਂ ਦਾ ਇੱਕ ਰੋਜ਼ਾ ਓਪਨ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਮੁੰਡੇ ਕੁੜੀਆਂ ਦੀਆਂ 15 ਟੀਮਾਂ ਨੇ ਹਿੱਸਾ ਲਿਆ।ਇਸ ਟੂਰਨਾਮੈਂਟ ਦਾ ਸਾਰਾ ਪ੍ਰਬੰਧ ਖੋ- ਖੋ ਦੇ ਪੁਰਾਣੇ ਮੁੰਡੇ/ਕੁੜੀਆਂ ਖਿਡਾਰੀਆਂ ਨੇ ਰਲ ਮਿਲ ਕੇ ਸਾਂਝੇ ਰੂਪ ਵਿੱਚ ਕੀਤਾ| ਸਮੁੱਚੇ ਪਿੰਡ ਦੇ ਸਹਿਯੋਗ ਸਦਕਾ ਇਹ ਟੂਰਨਾਮੈਂਟ ਇੱਕ ਵੱਡੇ ਖੇਡ ਮੇਲਾ ਦਾ ਰੂਪ ਧਾਰਨ ਕਰ ਗਿਆ। ਇਸ ਸਮੇਂ ਬਹੁਤ ਹੀ ਰੌਚਕ ਮੁਕਾਬਲੇ ਦੇਖਣ ਨੂੰ ਮਿਲੇ |

ਇਹ ਵੀ ਪੜ੍ਹੋ Bathinda ‘ਚ ਆਯੂਸ਼ਮਾਨ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਦੀ ਜਾਂਚ

ਇਸ ਵਿੱਚ ਚੱਠੇ ਵਾਲਾ ,ਕੋਟ ਸ਼ਮੀਰ, ਬੁਰਜ ਸੇਮਾ, ਮਾਹੀ ਨੰਗਲ, ਲਹਿਰਾ ਬੇਗਾ, ਜੱਜਲ, ਭਾਗੀ ਬਾਂਦਰ, ਬਲਾਡੇ ਵਾਲਾ, ਤੁੰਗਵਾਲੀ ਅਤੇ ਮਲਕਾਣਾ ਦੀਆਂ ਮੁੰਡੇ ਕੁੜੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਮੁੰਡਿਆਂ ਦੀ ਮੁਕਾਬਲਿਆਂ ਵਿੱਚੋਂ ਚੱਠੇਵਾਲਾ ਨੇ ਪਹਿਲਾ ਸਥਾਨ ਅਤੇ ਜੱਜਲ ਨੇ ਦੂਸਰਾ ਸਥਾਨ, ਕੁੜੀਆਂ ਦੇ ਮੁਕਾਬਲਿਆਂ ਵਿੱਚ ਚੱਠੇ ਵਾਲਾ ਨੇ ਪਹਿਲਾ ਅਤੇ ਮਲਕਾਣਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪਹਿਲੇ ਅਤੇ ਦੂਜੇ ਸਥਾਨ ਤੇ ਆਉਣ ਵਾਲੀਆਂ ਟੀਮਾਂ ਨੂੰ ਨਗਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

ਖੇਡ ਮੇਲੇ ਦੀ ਖ਼ਾਸੀਅਤ ਇਹ ਰਹੀ ਕਿ ਖੇਡ ਮੇਲੇ ਵਿੱਚ ਹਿੱਸਾ ਲੈਣ ਵਾਲੇ ਹਰ ਖਿਡਾਰੀ ਨੂੰ ਹੌਸਲਾ ਵਧਾਊ ਇਨਾਮ ਦਿੱਤੇ ਗਏ। ਟੂਰਨਾਮੈਂਟ ਦੌਰਾਨ ਚਾਹ ਪਾਣੀ ਅਤੇ ਰਿਫਰੈਸ਼ਮੈਂਟ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ| ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਜਸਕਰਨ ਸਿੰਘ, ਲਭਪ੍ਰੀਤ ਸਿੰਘ ,ਤਰਸੇਮ ਸਿੰਘ, ਨੂਰਦੀਨ ਮੰਗਾ,ਨਿਰਮਲ ਸਿੰਘ, ਜਸ਼ਨਦੀਪ ਕੌਰ,ਛਵਨੀਤ ਕੌਰ ਦਾ ਬਹੁਤ ਵੱਡਾ ਯੋਗਦਾਨ ਰਿਹਾ। ਟੂਰਨਾਮੈਂਟ ਦੀ ਸਫਲਤਾ ਨੂੰ ਦੇਖਦਿਆਂ ਹਰ ਸਾਲ ਇਹ ਟੂਰਨਾਮੈਂਟ ਕਰਵਾਉਣ ਦਾ ਵਾਅਦਾ ਕੀਤਾ। ਟੂਰਨਾਮੈਂਟ ਦੇ ਅੰਤ ਵਿੱਚ ਗੁਰਜੰਟ ਸਿੰਘ ਸਿੰਘ ਡੀ ਪੀ ਈ ਮਾਸਟਰ ਸਰਕਾਰੀ ਹਾਈ ਸਕੂਲ ਚੱਠੇਵਾਲਾ ਨੇ ਪਹੁੰਚੇ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

punjab flood; ਅਕਾਲੀ ਸਰਕਾਰ ਬਣਨ ‘ਤੇ ਬੰਨਾਂ ਤੇ ਦਰਿਆਈ ਕੰਢਿਆਂ ਉੱਪਰ ਪੱਕੇ ਬੰਨ ਬਣਾਵਾਂਗੇ: ਸੁਖਬੀਰ ਸਿੰਘ ਬਾਦਲ

0

👉ਧੁੱਸੀ ਬੰਨ ’ਤੇ ਦੌਰੇ ਵੇਲੇ ਪਿੰਡਾਂ ਦੀਆਂ ਕਮੇਟੀਆਂ ਨੂੰ 4 ਹਜ਼ਾਰ ਲੀਟਰ ਡੀਜ਼ਲ ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ
Phillor News: punjab flood;  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕਿਹਾ ਕਿ ਉਹਨਾਂ ਦੀ ਪਾਰਟੀ 2027 ਵਿਚ ਸੱਤਾ ਵਿਚ ਆਉਣ ’ਤੇ ਹੜ੍ਹ ਮਾਰੇ ਇਲਾਕਿਆਂ ਵਿਚ ਬੰਨਾਂ ਅਤੇ ਦਰਿਆਈ ਕੰਢਿਆਂ ’ਤੇ ਪੱਕੇ ਬੰਨ ਬਣਾਵੇਗੀ ਤਾਂ ਜੋ ਪੰਜਾਬ ਵਿਚੋਂ ਹੜ੍ਹਾਂ ਦਾ ਹਮੇਸ਼ਾ ਹਮੇਸ਼ਾ ਲਈ ਖ਼ਾਤਮਾ ਹੋ ਸਕੇ।ਇਥੇ ਇਸ ਹਲਕੇ ਵਿਚ ਧੁੱਸੀ ਬੰਨ ’ਤੇ ਇਕੱਤਰ ਹੋਏ ਪਿੰਡਾਂ ਵਾਲਿਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਫੇਲ੍ਹ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਬੰਨਾਂ ਨੂੰ ਮਜ਼ਬੂਤ ਕਰਨ ਦੇ ਕੰਮ ਵਿਚ ਵੀ ਅਸਫਲਤਾ ਵਿਖਾਈ ਹੈ ਜਿਸ ਕਾਰਨ ਪੰਜਾਬ ਵਿਚ ਹੜ੍ਹ ਕਈ ਗੁਣਾ ਵੱਧ ਗਏ ਹਨ।

ਇਹ ਵੀ ਪੜ੍ਹੋ Bathinda ‘ਚ ਆਯੂਸ਼ਮਾਨ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਦੀ ਜਾਂਚ

ਉਹਨਾਂ ਕਿਹਾ ਕਿ ਮੈਂ ਇਸ ਸਾਰੇ ਮਸਲੇ ਦਾ ਪੱਕਾ ਹੱਲ ਲੱਭਣ ਲਈ ਦ੍ਰਿੜ੍ਹ ਸੰਕਲਪ ਹਾਂ। ਉਹਨਾਂ ਕਿਹਾ ਕਿ ਉਹ ਨਾ ਸਿਰਫ ਅਹਿਮ ਬੰਨਾਂ ਅਤੇ ਦਰਿਆਈ ਕੰਢਿਆਂ ਪੱਕਿਆਂ ਕਰਨਗੇ ਬਲਕਿ ਉਹ ਘੱਗਰ ਦਰਿਆ ਦੀ ਮਾਰ ਤੋਂ ਬਚਾਉਣ ਵਾਸਤੇ ਵੀ ਪੱਕੇ ਬੰਨ ਦਾ ਪ੍ਰਬੰਧ ਕਰਨਗੇ।ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ 2023 ਵਿਚ ਆਏ ਪਿਛਲੇ ਹੜ੍ਹਾਂ ਦੇ ਵੇਲੇ ਤੋਂ ਮਾਰ ਝੱਲ ਰਹੇ ਹਨ। ਉਹਨਾਂ ਦੱਸਿਆ ਕਿ 2023 ਦੇ ਹੜ੍ਹਾਂ ਵਿਚ ਸੜਕਾਂ ਬਰਬਾਦ ਹੋ ਗਈਆਂ ਸਨ ਜਿਹਨਾਂ ਦੀ ਅੱਜ ਤੱਕ ਕੋਈ ਮੁਰੰਮਤ ਨਹੀਂ ਹੋ ਸਕੀ ਅਤੇ ਧੁੱਸੀ ਬੰਨਾਂ ਨੂੰ ਮਜ਼ਬੂਤ ਕਰਨ ਵਾਸਤੇ ਤਾਂ ਕੋਈ ਯਤਨ ਹੀ ਨਹੀਂ ਕੀਤੇ ਗਏ। ਵੁਹਨਾਂ ਕਿਹਾ ਕਿ ਆਪ ਸਰਕਾਰਨੇ ਸਾਨੂੰ ਪਹਿਲਾਂ ਵੀ ਇਕੱਲਿਆਂ ਛੱਡ ਦਿੱਤਾ ਸੀ ਤੇ ਹੁਣ ਵੀ ਅਣਡਿੱਠ ਕੀਤਾ ਹੈ।

ਇਹ ਵੀ ਪੜ੍ਹੋ ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਸ:ਬਾਦਲ ਨੇ ਪਿੰਡਾਂ ਦੀਆਂ ਕਮੇਟੀਆਂ ਨੂੰ ਭਰੋਸਾ ਦੁਆਇਆ ਕਿ ਉਹ ਬੰਨ ਨੂੰ ਮਜ਼ਬੂਤ ਕਰਨ ਵਾਸਤੇ 4 ਹਜ਼ਾਰ ਲੀਟਰ ਡੀਜ਼ਲ ਪ੍ਰਦਾਨ ਕਰਨਗੇ ਅਤੇ ਨਾਲ ਹੀ ਕਿਸਾਨਾਂ ਦੇ ਖੇਤਰਾਂ ਵਿਚੋਂ ਰੇਤਾਂ ਕੱਢਣ ਤੇ ਸੜਕਾਂ ਦੀ ਮੁਰੰਮਤ ਵਾਸਤੇ ਵੀ ਮਦਦ ਕਰਨਗੇ। ਉਹਨਾਂ ਨੇ ਇਹ ਵੀ ਭਰੋਸਾ ਦੁਆਇਆ ਕਿ ਉਹ ਇਸ ਵਾਸਤੇ ਟਰੈਕਟਰ ਤੇ ਜੇ ਸੀ ਬੀ ਮਸ਼ੀਨਾਂ ਵੀ ਭੇਜਣਗੇ ਤੇ ਉਹਨਾਂ ਪਿੰਡ ਦੀ ਕਮੇਟੀ ਨੂੰ ਵੀ ਮੌਕੇ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ।ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਖਹਿਰਾ ਵੀ ਸਨ, ਨੇ ਇਹ ਵੀ ਦੱਸਿਆ ਕਿ ਪਾਰਟੀ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਕੋਲ ਪਸ਼ੂਆਂ ਵਾਸਤੇ ਮੱਕੀ ਦਾ ਅਚਾਰ ਭੇਜ ਰਹੀ ਹੈ ਅਤੇ ਉਹਨਾਂ ਪਿੰਡਾਂ ਦੀਆਂ ਕਮੇਟੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੀਆਂ ਲੋੜਾਂ ਤੋਂ ਸ੍ਰੀ ਬਲਦੇਵ ਖਹਿਰਾ ਨੂੰ ਜਾਣੂ ਕਰਵਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੰਗੀਤਕਾਰ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ CM ਭਗਵੰਤ ਮਾਨ ਅਤੇ ਮੰਤਰੀ ਤਰੁਨਪ੍ਰੀਤ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

Chandigharh News: demise of musician charanjit ahuja; ਪੰਜਾਬ ਦੇ ਉੱਘੇ ਸੰਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਦੇ ਦੇਹਾਂਤ ਉੱਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਸ: ਮਾਨ ਨੇ ਆਪਣੇ ਫ਼ੇਸਬੁੱਕ ਪੇਜ਼ ਉੱਪਰ ਲਿਖਿ ਆਹੈ ਕਿ, ‘‘ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵੱਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।”

ਇਹ ਵੀ ਪੜ੍ਹੋ ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

ਇਸੇ ਤਰ੍ਹਾਂ ਆਪਣੇ ਸ਼ੋਕ ਸੰਦੇਸ਼ ਵਿੱਚ ਮੰਤਰੀ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਚਰਨਜੀਤ ਅਹੂਜਾ ਵੱਲੋਂ ਬਣਾਏ ਗਾਣੇ ਲਾਜਵਾਬ, ਸਕੂਨਦਾਇਕ ਤੇ ਯਾਦਗਾਰੀ ਹਨ। ਕਿੰਨੇ ਹੀ ਗਾਇਕਾਂ ਨੂੰ ਉਨ੍ਹਾਂ ਨੇ ਬੁਲੰਦੀਆਂ ਉੱਤੇ ਪਹੁੰਚਾਇਆ ਪਰ ਖੁਦ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਅਜਿਹੀ ਸੰਗੀਤਕ ਸਖਸ਼ੀਅਤ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤਕ ਉਦਯੋਗ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਗੀਤ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿੱਚ ਚਰਨਜੀਤ ਅਹੂਜਾ ਸਦਾ ਜਿਊਂਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

0

Punjab News:ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਕਵਰ ਕਰਦੀ ਇਸ ਟੀਕਾਕਰਨ ਮੁਹਿੰਮ ਦੇ ਮੁਕੰਮਲ ਹੋਣ ਨਾਲ ਪਸ਼ੂਆਂ ਨੂੰ ਹੋਣ ਵਾਲੀਆਂ ਸੰਭਾਵੀ ਬੀਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ।ਸਮੂਹਿਕ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ 14 ਸਤੰਬਰ ਨੂੰ ਵਿੱਢੀ ਇਹ ਮੁਹਿੰਮ ਹੜ੍ਹਾਂ ਪਿੱਛੋਂ ਸੂਬੇ ਦੀ ਮੁੜ-ਵਸੇਬਾ ਕਾਰਜ ਯੋਜਨਾ ਦਾ ਅਹਿਮ ਹਿੱਸਾ ਹੈ ਜਿਸ ਤਹਿਤ ਹਜ਼ਾਰਾਂ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਨੂੰ ਸੰਭਾਵੀ ਸਿਹਤ ਸੰਕਟਾਂ ਤੋਂ ਬਚਾ ਕੇ ਉਨ੍ਹਾਂ ਦੇ ਪਸ਼ੂਧਨ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਮੁੱਢਲੇ ਅਸਾਸਿਆਂ ਦੀ ਰੱਖਿਆ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Bathinda ‘ਚ ਆਯੂਸ਼ਮਾਨ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਦੀ ਜਾਂਚ

ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨੂੰ ਇਸ ਮਹੀਨੇ ਦੇ ਅੰਤ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਹ ਅਹਿਮ ਟੀਕਾਕਰਨ ਮੁਹਿੰਮ ਪੰਜਾਬ ਦੇ ਖੇਤੀ ਅਰਥਚਾਰੇ ਦੀ ਰੀੜ੍ਹ ਮੰਨੇ ਜਾਂਦੇ ਪਸ਼ੂਆਂ ਲਈ ਸੁਰੱਖਿਆ ਢਾਲ ਹੈ। ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਰੱਖਿਆ ਕਰਨ ਦੇ ਨਾਲ-ਨਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਦੇ ਵਿੱਤੀ ਭਵਿੱਖ ਨੂੰ ਸੁਰੱਖਿਅਤ ਕਰਨਾ ਵੀ ਹੈ। ਜ਼ਿਕਰਯੋਗ ਹੈ ਕਿ ਇਸ ਮਹੱਤਵਪੂਰਨ ਪਹਿਲਕਦਮੀ ਅਧੀਨ ਅੰਮ੍ਰਿਤਸਰ, ਫ਼ਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਠਾਨਕੋਟ, ਰੂਪਨਗਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਬਹੁ-ਪੱਖੀ ਪਸ਼ੂ ਰਾਹਤ ਕਾਰਜ ਯੋਜਨਾ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ।

ਇਹ ਵੀ ਪੜ੍ਹੋ ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਇਸ ਯੋਜਨਾ ਤਹਿਤ 713 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1,300 ਤੋਂ ਵੱਧ ਵਿਸ਼ੇਸ਼ ਕੈਂਪ ਸਥਾਪਤ ਕੀਤੇ ਗਏ ਹਨ ਜਿਸ ਵਿੱਚ 2.52 ਲੱਖ ਤੋਂ ਵੱਧ ਪਸ਼ੂਆਂ ਦਾ ਡਾਕਟਰੀ ਇਲਾਜ ਕੀਤਾ ਗਿਆ ਹੈ।ਪਸ਼ੂਆਂ ਦੇ ਪਾਲਣ-ਪੋਸ਼ਣ ਅਤੇ ਸਿਹਤ ਸਬੰਧੀ ਚੁੱਕੇ ਜਾ ਰਹੇ ਅਹਿਮ ਕਦਮਾਂ ਦਾ ਜ਼ਿਕਰ ਕਰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂਆਂ ਦੀ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਲਈ 428 ਪਿੰਡਾਂ ਵਿੱਚ ਯੂਰੋਮਿਨ ਲਿਕਸ ਅਤੇ 388 ਪਿੰਡਾਂ ਵਿੱਚ ਮਿਨਰਲ ਮਿਕਸਚਰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੀ ਸਿਹਤ ਦੀ ਰਾਖੀ ਲਈ ਰੋਕਥਾਮ ਉਪਾਅ ਵਜੋਂ ਪ੍ਰਭਾਵਿਤ ਪਿੰਡਾਂ ਵਿੱਚ ਪੋਟਾਸ਼ੀਅਮ ਪਰਮੈਗਾਨੇਟ ਕ੍ਰਿਸਟਲ ਵੀ ਵੰਡੇ ਜਾ ਰਹੇ ਹਨ।ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਘਰ-ਘਰ ਜਾ ਕੇ ਡਾਕਟਰੀ ਸਹਾਇਤਾ ਦੇਣ ਸਬੰਧੀ ਮੁਹਿੰਮ ਸੈਂਕੜੇ ਵੈਟਰਨਰੀ ਅਫਸਰਾਂ, ਫੀਲਡ ਸਟਾਫ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਸ਼੍ਰੀ ਭੰਡਾਰੀ ਨੇ ਅੱਗੇ ਕਿਹਾ ਵਿਭਾਗ ਦੇ ਅਣਥੱਕ ਯਤਨਾਂ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਦੂਰ-ਦੁਰਾਡੇ ਹੜ੍ਹ ਪ੍ਰਭਾਵਿਤ ਖੇਤਰਾਂ ਤੱਕ ਵੀ ਮਦਦ ਪਹੁੰਚੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda ‘ਚ ਆਯੂਸ਼ਮਾਨ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਾਈਵੇਟ ਹਸਪਤਾਲਾਂ ਦੀ ਜਾਂਚ

0

Bathinda News: ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਾਂ ਨਹੀਂ, ਇਸਦੀ ਪੜਤਾਲ ਕਰਨ ਲਈ ਸਟੇਟ ਹੈਲਥ ਏਜੇਂਸੀ ਪੰਜਾਬ ਵੱਲੋਂ ਬਠਿੰਡਾ ਦੇ ਦੋ ਪ੍ਰਾਈਵੇਟ ਹਸਪਤਾਲਾਂ ਵਿੱਚ ਅਚਾਨਕ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਟੀਮ ਨੇ ਹਸਪਤਾਲਾਂ ਵੱਲੋਂ ਇਲਾਜ ਸੰਬੰਧੀ ਰਿਕਾਰਡਾਂ ਦੀ ਜਾਂਚ ਕੀਤੀ। ਲਾਭਪਾਤਰੀ ਮਰੀਜ਼ਾਂ ਦੇ ਡਾਟਾ ਦੀ ਪੁਸ਼ਟੀ ਕੀਤੀ ਗਈ ਅਤੇ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਉਹਨਾਂ ਨੂੰ ਯੋਜਨਾ ਅਧੀਨ ਬਿਨਾਂ ਕਿਸੇ ਰੁਕਾਵਟ ਦੇ ਲਾਭ ਮਿਲ ਰਹੇ ਹਨ।

ਇਹ ਵੀ ਪੜ੍ਹੋ ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਜਾਂਚ ਟੀਮ ਦੀ ਅਗਵਾਈ ਸਟੇਟ ਹੈਲਥ ਏਜੇਂਸੀ ਪੰਜਾਬ ਦੇ ਡਿਪਟੀ ਮੁੱਖ ਕਾਰਜਕਾਰੀ ਅਫ਼ਸਰ ਡਾ. ਜਤਿੰਦਰ ਕਾਂਸਲ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਚਨਬੱਧ ਹੈ ਕਿ ਯੋਜਨਾ ਦੇ ਹਰੇਕ ਹੱਕਦਾਰ ਮਰੀਜ਼ ਨੂੰ ਉਸਦਾ ਹੱਕ ਮਿਲੇ। ਉਨ੍ਹਾਂ ਕਿਹਾ ਕਿ ਅਚਾਨਕ ਜਾਂਚ ਰਾਹੀਂ ਨਾ ਸਿਰਫ਼ ਗੁਣਵੱਤਾ ਨੂੰ ਕਾਇਮ ਰੱਖਿਆ ਜਾਵੇਗਾ, ਸਗੋਂ ਲੋਕਾਂ ਦਾ ਯੋਜਨਾ ਤੇ ਭਰੋਸਾ ਵੀ ਵਧੇਗਾ। ਟੀਮ ਵੱਲੋਂ ਹਸਪਤਾਲ ਨਿਰਦੇਸ਼ਕ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਕੋਈ ਵੀ ਲਾਭਪਾਤਰੀ ਆਪਣੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ। ਹਰ ਇੱਕ ਕੇਸ ਦੀ ਐਂਟਰੀ, ਇਲਾਜ ਅਤੇ ਭੁਗਤਾਨ ਦੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਹੋਵੇ। ਇਸਦੇ ਨਾਲ ਹੀ, ਜੇ ਕਿਸੇ ਹਸਪਤਾਲ ਵੱਲੋਂ ਲਾਪਰਵਾਹੀ ਕੀਤੀ ਗਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

ਡਾ. ਕਾਂਸਲ ਨੇ ਇਹ ਵੀ ਸਪਸ਼ਟ ਕੀਤਾ ਕਿ ਅਜਿਹੀਆਂ ਅਚਾਨਕ ਜਾਂਚਾਂ ਕੇਵਲ ਬਠਿੰਡਾ ਤੱਕ ਸੀਮਤ ਨਹੀਂ ਰਹਿਣਗੀਆਂ, ਬਲਕਿ ਪੰਜਾਬ ਦੇ ਹੋਰ ਜ਼ਿਲਿਆਂ ਵਿਚ ਵੀ ਨਿਯਮਿਤ ਤੌਰ ਤੇ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸੂਬੇ ਭਰ ਵਿੱਚ ਹਰੇਕ ਯੋਗ ਮਰੀਜ਼ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਬਿਨਾਂ ਕਿਸੇ ਰੁਕਾਵਟ ਦੇ ਮਿਲੇ। ਇਸ ਮੌਕੇ ਡਾ. ਕਾਂਸਲ ਦੀ ਟੀਮ ਵਿੱਚ ਆਡਿਟ ਮੈਨੇਜਰ ਡਾ. ਅਨੂ ਸੋਡੀ, ਐਸ.ਐਚ.ਏ. ਡਾ. ਸ਼ਿਲਪਾ, ਡਾ. ਬੰਦਨਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਗਲਾ, ਟੀ.ਪੀ.ਏ. ਡਾ. ਹਰਪਾਲ ਅਤੇ ਅੰਗਰੇਜ਼ ਸਿੰਘ ਸ਼ਾਮਿਲ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

0

👉ਵਿਦੇਸ਼ੀ ਗੈਂਗਸਟਰਾਂ ਮਨੂ ਅਗਵਾਨ, ਜੀਸ਼ਾਨ ਅਖਤਰ ਅਤੇ ਗੋਪੀ  ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਟਾਰਗੇਟ ਕਿਲਿੰਗ ਨੂੰ ਦਿੱਤਾ ਗਿਆ ਸੀ ਅੰਜਾਮ: ਡੀਜੀਪੀ ਗੌਰਵ ਯਾਦਵ
👉ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਲਿਆਂਦਾ ਜਾ ਰਿਹਾ ਹੈ ਪੰਜਾਬ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ ਸੰਗਠਨ ਸਿਰਜਣ ਮੁਹਿੰਮ; ਖ਼ੁਸਬਾਜ਼ ਸਿੰਘ ਜਟਾਣਾ ਦੀ ਅਗਵਾਈ ਹੇਠ ਕੋਟਸ਼ਮੀਰ ‘ਚ ਕਾਂਗਰਸੀਆਂ ਦਾ ਹੋਇਆ ਭਾਰੀ ਇਕੱਠ

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ, ਵਜੋਂ ਹੋਈ ਹੈ ।ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਚੀਮਾ ਖੁਦੀ, ਬਟਾਲਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਟਾਰਗੇਟ ਕਿਲਿੰਗ ਵਿਦੇਸ਼ੀ ਗੈਂਗਸਟਰਾਂ ਜਸਵਿੰਦਰ ਸਿੰਘ ਉਰਫ਼ ਮਨੂ ਅਗਵਾਨ, ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੀਸ਼ਾਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ।ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਨੂੰ ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਦੇ ਮਾਮਲੇ ਵਿਚ 5 ਮਹੀਨਿਆਂ ਬਾਅਦ ਪ੍ਰਾਈਵੇਟ ਕੰਪਨੀ ਦੇ ਮਾਲਕ ਸਹਿਤ 9 ਜਣਿਆਂ ਵਿਰੁਧ ਪਰਚਾ ਦਰਜ਼

ਇਸ ਕਾਰਵਾਈ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਦੇ ਤਾਲਮੇਲ ਨਾਲ ਦੋਵਾਂ ਮੁਲਜ਼ਮਾਂ ਨੂੰ ਕੋਹਿਮਾ (ਨਾਗਾਲੈਂਡ) ਦੀ ਮਿਡਲੈਂਡ ਕਲੋਨੀ ਦੇ ਨਿਊ ਮਾਰਕੀਟ ਵਿਖੇ ਹੋਟਲ ਬ੍ਰੌਡਵੇ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰਾ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103, 61(2) ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 165 ਮਿਤੀ 09.09.2025 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1906472