Sunday, May 17, 2026
Home Blog Page 445

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

0

👉ਵਿਦੇਸ਼ੀ ਗੈਂਗਸਟਰਾਂ ਮਨੂ ਅਗਵਾਨ, ਜੀਸ਼ਾਨ ਅਖਤਰ ਅਤੇ ਗੋਪੀ  ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਟਾਰਗੇਟ ਕਿਲਿੰਗ ਨੂੰ ਦਿੱਤਾ ਗਿਆ ਸੀ ਅੰਜਾਮ: ਡੀਜੀਪੀ ਗੌਰਵ ਯਾਦਵ
👉ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਲਿਆਂਦਾ ਜਾ ਰਿਹਾ ਹੈ ਪੰਜਾਬ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ ਸੰਗਠਨ ਸਿਰਜਣ ਮੁਹਿੰਮ; ਖ਼ੁਸਬਾਜ਼ ਸਿੰਘ ਜਟਾਣਾ ਦੀ ਅਗਵਾਈ ਹੇਠ ਕੋਟਸ਼ਮੀਰ ‘ਚ ਕਾਂਗਰਸੀਆਂ ਦਾ ਹੋਇਆ ਭਾਰੀ ਇਕੱਠ

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ, ਵਜੋਂ ਹੋਈ ਹੈ ।ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਚੀਮਾ ਖੁਦੀ, ਬਟਾਲਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਟਾਰਗੇਟ ਕਿਲਿੰਗ ਵਿਦੇਸ਼ੀ ਗੈਂਗਸਟਰਾਂ ਜਸਵਿੰਦਰ ਸਿੰਘ ਉਰਫ਼ ਮਨੂ ਅਗਵਾਨ, ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੀਸ਼ਾਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ।ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਨੂੰ ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਦੇ ਮਾਮਲੇ ਵਿਚ 5 ਮਹੀਨਿਆਂ ਬਾਅਦ ਪ੍ਰਾਈਵੇਟ ਕੰਪਨੀ ਦੇ ਮਾਲਕ ਸਹਿਤ 9 ਜਣਿਆਂ ਵਿਰੁਧ ਪਰਚਾ ਦਰਜ਼

ਇਸ ਕਾਰਵਾਈ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਦੇ ਤਾਲਮੇਲ ਨਾਲ ਦੋਵਾਂ ਮੁਲਜ਼ਮਾਂ ਨੂੰ ਕੋਹਿਮਾ (ਨਾਗਾਲੈਂਡ) ਦੀ ਮਿਡਲੈਂਡ ਕਲੋਨੀ ਦੇ ਨਿਊ ਮਾਰਕੀਟ ਵਿਖੇ ਹੋਟਲ ਬ੍ਰੌਡਵੇ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰਾ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103, 61(2) ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 165 ਮਿਤੀ 09.09.2025 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

0

👉ਪ੍ਰਭਾਵਿਤ ਲੋਕਾਂ ਦੀ 543 ਫੌਗਿੰਗ ਮਸ਼ੀਨਾਂ, 10,000 ਰੁਪਏ ਕਰਜ਼ਾ ਰਾਸ਼ੀ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਨਾਲ ਕੀਤੀ ਜਾ ਰਹੀ ਹੈ ਸਹਾਇਤਾ
Chandigarh News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ, ਵਿਭਾਗ ਨੇ ਰਿਕਵਰੀ ਯਤਨਾਂ ਵਿੱਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ “ਖੇਤਰ ਜ਼ਿੰਮੇਵਾਰੀ ਯੋਜਨਾ” ਤਹਿਤ ਇੱਕ ਖਾਸ ਅਧਿਕਾਰ ਖੇਤਰ ਸੌਂਪਿਆ ਗਿਆ ਹੈ ਜਿਸ ਵਿੱਚ ਘਰਾਂ, ਦੁਕਾਨਾਂ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਲੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਸੰਗਠਨ ਸਿਰਜਣ ਮੁਹਿੰਮ; ਖ਼ੁਸਬਾਜ਼ ਸਿੰਘ ਜਟਾਣਾ ਦੀ ਅਗਵਾਈ ਹੇਠ ਕੋਟਸ਼ਮੀਰ ‘ਚ ਕਾਂਗਰਸੀਆਂ ਦਾ ਹੋਇਆ ਭਾਰੀ ਇਕੱਠ

ਮੁਰੰਮਤ ਅਤੇ ਬਹਾਲੀ ਲਈ ਤੁਰੰਤ ਕਾਰਵਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਟੈਂਡਰ ਜੰਗੀ ਪੱਧਰ ‘ਤੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਜਨਤਕ ਸਿਹਤ ਅਤੇ ਸੁਰੱਖਿਆ ਲਈ ਉਪਾਵਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਦੁਆਰਾ ਅਵਾਰਾ ਪਸ਼ੂਆਂ ਨੂੰ ਯੋਜਨਾਬੱਧ ਢੰਗ ਨਾਲ ਇੱਕਤਰ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀ ਸਹਾਇਤਾ ਨਾਲ ਅਵਾਰਾ ਕੁੱਤਿਆਂ ਨੂੰ ਐਂਟੀ-ਰੇਬੀਜ਼ ਟੀਕੇ ਲਗਾਏ ਜਾ ਰਹੇ ਹਨ ਜਦੋਂ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਅਤੇ ਹੋਰ ਜਾਨਵਰਾਂ ਲਈ ਟੀਕਾਕਰਨ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਹਾਲਾਤ ਆਮ ਵਾਂਗ ਹੋਣ ਤੱਕ ਅਵਾਰਾ ਪਸ਼ੂਆਂ ਅਤੇ ਜਾਨਵਰਾਂ ਨੂੰ ਰੱਖਣ ਲਈ ਵਿਸ਼ੇਸ਼ ਆਸਰਾ ਸਥਾਨ ਤਿਆਰ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਵਾਰਾ ਪਸ਼ੂਆਂ ਨੂੰ ਕੰਟਰੋਲ ਕਰਨ, ਉਹਨਾਂ ਦੀ ਲਾਗ ਤੋਂ ਬਚਾਅ ਅਤੇ ਜਨਤਕ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਬਹੁਤ ਮਹੱਤਵਪੂਰਨ ਹਨ।ਸਫ਼ਾਈ ਬਹਾਲੀ ਦੇ ਵੇਰਵੇ ਦਿੰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਆਪਣੇ ਰਾਹਤ ਕਾਰਜਾਂ ਵਿੱਚ ਸੀਵਰੇਜ ਬਹਾਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।

ਇਹ ਵੀ ਪੜ੍ਹੋ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਦੇ ਮਾਮਲੇ ਵਿਚ 5 ਮਹੀਨਿਆਂ ਬਾਅਦ ਪ੍ਰਾਈਵੇਟ ਕੰਪਨੀ ਦੇ ਮਾਲਕ ਸਹਿਤ 9 ਜਣਿਆਂ ਵਿਰੁਧ ਪਰਚਾ ਦਰਜ਼

ਬੰਦ ਸੀਵਰੇਜ ਨੂੰ ਸਾਫ਼ ਕਰਨ ਅਤੇ ਇਸ ਨਾਲ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੁੱਲ 4,407 ਸੀਵਰਮੈਨ 24 ਘੰਟੇ ਕੰਮ ਵਿੱਚ ਲੱਗੇ ਹੋਏ ਹਨ। ਬੰਦ ਅਤੇ ਨੁਕਸਾਨੇ ਗਏ ਸੀਵਰੇਜ ਦੇ ਹਿੱਸਿਆਂ ਦੀ ਪਛਾਣ ਕਰਨ ਲਈ ਸੀਵਰ ਨੈਟਵਰਕ ਦੀ ਮੈਪਿੰਗ ਕੀਤੀ ਗਈ ਹੈ ਅਤੇ ਵੱਡੇ ਪੱਧਰ ‘ਤੇ ਆਧੁਨਿਕ ਮਸ਼ੀਨਰੀ ਅਤੇ ਹੱਥਾਂ ਨਾਲ ਗਾਰ ਕੱਢੀ ਜਾ ਰਹੀ ਹੈ। ਇਸ ਕਾਰਜ ਲਈ ਹਸਪਤਾਲ, ਸਕੂਲ, ਬਾਜ਼ਾਰ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸੀਵਰਮੈਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੁੱਖ ਚਿੰਤਾ ਦਾ ਵਿਸ਼ਾ ਹੈ, ਇਸ ਲਈ ਖਤਰਨਾਕ ਹਾਲਾਤਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਸੁਰੱਖਿਆਤਮਕ ਗੀਅਰ, ਮਸ਼ੀਨੀ ਔਜ਼ਾਰ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖਰਾਬ ਸੀਵਰ ਲਾਈਨਾਂ, ਮੈਨਹੋਲਾਂ ਅਤੇ ਪੰਪਿੰਗ ਸਟੇਸ਼ਨਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ।ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਹਤ ਮੁਹਿੰਮ ਸਿਰਫ਼ ਸੀਵਰੇਜ ਤੱਕ ਸੀਮਤ ਨਹੀਂ ਹੈ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

ਯੋਗ ਲਾਭਪਾਤਰੀਆਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ -ਸ਼ਹਿਰੀ 2.0 ਅਧੀਨ ਨੁਕਸਾਨੇ ਗਏ ਘਰਾਂ ਅਤੇ ਦੁਕਾਨਾਂ ਦੀ ਮੁਰੰਮਤ ਸ਼ੁਰੂ ਕੀਤੀ ਗਈ ਹੈ। 17 ਸਤੰਬਰ ਤੋਂ 2 ਅਕਤੂਬਰ ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਫੇਰੀ ਵਾਲਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਜਿਸ ਵਿੱਚ ਗਰੰਟੀ ਕਵਰੇਜ ਅਧੀਨ 10,000 ਰੁਪਏ ਕਰਜ਼ੇ ਨਾਲ 80,000 ਰੁਪਏ ਤੱਕ ਦੀ ਕੁੱਲ ਕ੍ਰੈਡਿਟ ਸਹੂਲਤ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਇਸ ਦੇ ਨਾਲ ਹੀ ਸਫ਼ਾਈ ਨੂੰ ਬਹਾਲ ਕਰਨ ਲਈ ਮਲਬਾ ਹਟਾਉਣ ਅਤੇ ਵਿਗਿਆਨਕ ਤੌਰ ‘ਤੇ ਲਾਸ਼ਾਂ ਦੇ ਨਿਪਟਾਰੇ ਸਬੰਧੀ ਕੰਮ ਕੀਤਾ ਜਾ ਰਿਹਾ ਹੈ ਜਦੋਂ ਕਿ ਵੈਕਟਰ-ਜਨਿਤ ਬਿਮਾਰੀਆਂ ਨੂੰ ਰੋਕਣ ਲਈ ਸਮੂਹਿਕ ਕਾਰਜਾਂ ਲਈ 543 ਫੌਗਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਪ੍ਰਭਾਵਸ਼ਾਲੀ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਮਿਉਂਸਪਲ ਇੰਜੀਨੀਅਰਾਂ ਦੀ ਨਿਗਰਾਨੀ ਹੇਠ ਰੋਜ਼ਾਨਾ ਨਿਗਰਾਨੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਸਮੁੱਚੇ ਕਾਰਜ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਕਾਰਜਕਾਰੀ ਅਧਿਕਾਰੀ ਸਿੱਧੇ ਤੌਰ ‘ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਜਦੋਂ ਕਿ ਇੱਕ ਕੇਂਦਰੀਕ੍ਰਿਤ ਨਿਗਰਾਨੀ ਸੈੱਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਯੂਐਲਬੀਜ਼ ਤੋਂ ਰੋਜ਼ਾਨਾ ਰਿਪੋਰਟਾਂ ਨੂੰ ਟਰੈਕ ਕਰ ਰਿਹਾ ਹੈ। ਵਾਰਡ-ਪੱਧਰੀ ਕਮੇਟੀਆਂ ਅਤੇ ਕਮਿਊਨਿਟੀ ਵਲੰਟੀਅਰ ਵੀ ਇਸਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਸਹਾਇਤਾ ਕਰਨ ਲਈ ਆਪਣਾ ਵਿਸ਼ੇਸ਼ ਯੋਗਦਾਨ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਝੋਨੇ ਦੀ ਸਟੋਰੇਜ ਲਈ 480 ਰਾਈਸ ਮਿਲਾਂ ਦੀ ਖਰੀਦ ਏਜੰਸੀਆਂ ਨੂੰ ਕੀਤੀ ਅਲਾਟਮੈਂਟ : ਡੀਸੀ

0

Bathinda News: ਜ਼ਿਲ੍ਹੇ ਅੰਦਰ ਝੋਨੇ ਦੀ ਸਟੋਰੇਜ ਲਈ 506 ਰਾਈਸ ਮਿਲਾਂ ਵਿੱਚੋਂ 480 ਰਾਈਸ ਮਿਲਾਂ ਦੀ ਖਰੀਦ ਏਜੰਸੀਆਂ ਨੂੰ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡੀਸੀ ਨੇ ਕਿਹਾ ਕਿ ਭਾਵੇਂ ਸੂਬੇ ਅੰਦਰ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਹਾਲੇ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਨਹੀਂ ਹੋਈ,

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

ਉਹਨਾਂ ਦੱਸਿਆ ਕਿ ਅਕਤੂਬਰ ਦੇ ਪਹਿਲੇ ਹਫਤੇ ਮੰਡੀਆਂ ਵਿੱਚ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕੰਬਾਇਨ ਮਾਲਕਾਂ, ਆੜ੍ਹਤੀਏ, ਬੇਲਰ ਮਾਲਕਾਂ ਤੇ ਚਾਲਕਾਂ ਤੋਂ ਇਲਾਵਾ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਜਿਨਾਂ ਵਿੱਚੋਂ ਉਹਨਾਂ ਨੂੰ ਝੋਨੇ ਦੇ ਸੀਜ਼ਨ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ।ਇਸ ਮੌਕੇ ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ Bathinda News; ਰਿਟਾਇਰ ਮਿਉਂਸਪਲ ਮੁਲਾਜ਼ਮਾਂ ਦੀ ਹੋਈ ਅਧਿਕਾਰੀਆਂ ਨਾਲ ਮੀਟਿੰਗ

ਉਨ੍ਹਾਂ ਇਹ ਵੀ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿੱਚ ਲੁਹਾਈ ਨਹੀਂ ਕਰਵਾਈ ਜਾਵੇਗੀ।ਇਸ ਦੌਰਾਨ ਡੀ.ਸੀ. ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਬਚਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸੰਗਠਨ ਸਿਰਜਣ ਮੁਹਿੰਮ; ਖ਼ੁਸਬਾਜ਼ ਸਿੰਘ ਜਟਾਣਾ ਦੀ ਅਗਵਾਈ ਹੇਠ ਕੋਟਸ਼ਮੀਰ ‘ਚ ਕਾਂਗਰਸੀਆਂ ਦਾ ਹੋਇਆ ਭਾਰੀ ਇਕੱਠ

0

Bathinda News: ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਵਰਕਰਾਂ ਦੀ ਰਾਏ ਲੈਣ ਲਈ ਚਲਾਏ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਦਾ ਇਕੱਠ ਪਿੰਡ ਕੋਟਸਮੀਰ ਵਿਖੇ ਹੋਇਆ ਜਿਸ ਵਿੱਚ ਹਲਕੇ ਦੇ ਹੋਏ ਰਿਕਾਰਡ ਇਕੱਠ ਨੇ ਖੁਸ਼ਬਾਜ ਸਿੰਘ ਜਟਾਣਾ ਦੇ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ਤੇ ਮੋਹਰ ਲਾ ਦਿੱਤੀ। ਮੀਟਿੰਗ ਵਿੱਚ ਹੋਏ ਰਿਕਾਰਡ ਇਕੱਠ ਤੋਂ ਅਬਜਰਵਰ ਸਾਬਕਾ ਮੰਤਰੀ ਰਾਜਸਥਾਨ ਮਮਤਾ ਭੁਪੇਸ਼ ਵਿਧਾਇਕ ਵੀ ਗਦਗਦ ਹੋ ਗਏ ਅਤੇ ਕਿਹਾ ਕਿ ਅੱਜ ਦਾ ਇਕੱਠ ਕਾਂਗਰਸ ਪਾਰਟੀ ਦੀ ਮਜਬੂਤੀ ਦੀ ਗਵਾਹੀ ਭਰਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਅਬਜਰਵਰ ਗੁਰਪ੍ਰੀਤ ਸਿੰਘ ਵਿੱਕੀ ਮਾਨਸਾ, ਸਤਪਾਲ ਮੂਲੇਵਾਲਾ ਅਤੇ ਵੱਖ-ਵੱਖ ਬਲਾਕ ਪ੍ਰਧਾਨ ਆਦਿ ਹਾਜ਼ਰ ਹੋਏ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

ਇਕ਼ੱਠ ਨੂੰ ਸੰਬੋਧਨ ਕਰਦੇ ਹੋਏ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਉਹਨਾਂ ਦਾ ਮਕਸਦ ਕਾਂਗਰਸ ਪਾਰਟੀ ਨੂੰ ਬੂਤ ਪੱਧਰ ‘ਤੇ ਮਜਬੂਤ ਬਣਾਉਣਾ ਰਿਹਾ ਹੈ ਜਿਸ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਰਹੇ ਅਤੇ ਵਰਕਰਾਂ ਦੇ ਮਾਨ ਸਨਮਾਨ ਨੂੰ ਹਮੇਸ਼ਾ ਪਹਿਲ ਦਿੱਤੀ ਜਿਸ ਕਰਕੇ ਹਲਕਾ ਤਲਵੰਡੀ ਸਾਬੋ ਦੇ ਵਰਕਰਾਂ ਸਮੇਤ ਜ਼ਿਲ੍ਹੇ ਦੇ ਕਾਂਗਰਸੀ ਲੀਡਰਸ਼ਿਪ ਅਤੇ ਵਰਕਰਾਂ ਦਾ ਉਹ ਸਦਾ ਰਿਣੀ ਰਹਿਣਗੇ ਜਿਨਾਂ ਨੇ ਇਨਾ ਮਾਣ ਬਖਸ਼ਿਆ। ਇਸ ਮੌਕੇ ਮਮਤਾ ਭੁਪੇਸ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਕੇ ਅਤੇ ਨੌਜਵਾਨ ਨੇਤਾ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਇਕੱਠ ਕਰਕੇ ਕਾਂਗਰਸੀ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ

ਇਹ ਵੀ ਪੜ੍ਹੋ Bathinda News; ਰਿਟਾਇਰ ਮਿਉਂਸਪਲ ਮੁਲਾਜ਼ਮਾਂ ਦੀ ਹੋਈ ਅਧਿਕਾਰੀਆਂ ਨਾਲ ਮੀਟਿੰਗ

ਕਿ ਕਾਂਗਰਸ ਦਾ ਅਗਲਾ ਜਿਲਾ ਪ੍ਰਧਾਨ ਕੌਣ ਹੋਵੇ ਉਹਨਾਂ ਦੱਸਿਆ ਕਿ ਜ਼ਿਲ੍ਾ ਬਠਿੰਡਾ ਵਿੱਚ ਹੁਣ ਤੱਕ ਦੇ ਹੋਏ ਇਕੱਠ ਵਿੱਚ ਬਹੁਤ ਚਿਹਰੇ ਸਾਹਮਣੇ ਆਏ ਪਰ ਪੁਰਾਣੇ ਜਿਲ੍ਾ ਪ੍ਰਧਾਨ ਸਮੇਤ ਹੋਰਨਾਂ ਲੀਡਰ ਸਿਰਫ ਵੱਲੋਂ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਲਾਈ ਡਿਊਟੀ ਤਹਿਤ ਉਹ ਸਾਰੀ ਰਿਪੋਰਟ ਹਾਈ ਕਮਾਂਡ ਨੂੰ ਦੇਣਗੇ ਅਤੇ ਫੈਸਲਾ ਉਹਨਾਂ ਵੱਲੋਂ ਹੀ ਕਰਨਾ ਹੈ। ਇਸ ਮੌਕੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਕ੍ਰਿਸ਼ਨ ਸਿੰਘ ਰਣਜੀਤ ਸਿੰਘ ਲਖਵਿੰਦਰ ਸਿੰਘ ਯੂਥ ਪ੍ਰਧਾਨ ਸਮੇਤ ਹੋਰ ਲੀਡਰਸ਼ਿਪ ਵੀ ਮੌਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਦੇ ਮਾਮਲੇ ਵਿਚ 5 ਮਹੀਨਿਆਂ ਬਾਅਦ ਪ੍ਰਾਈਵੇਟ ਕੰਪਨੀ ਦੇ ਮਾਲਕ ਸਹਿਤ 9 ਜਣਿਆਂ ਵਿਰੁਧ ਪਰਚਾ ਦਰਜ਼

0

Bathinda News: ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਕਰੀਬ 5 ਮਹੀਨੇ ਪਹਿਲਾਂ ਪਿੰਡ ਨਥੇਹਾ ਨਜਦੀਕ ਇੱਕ ਪ੍ਰਾਈਵੇਟ ਕੰਪਨੀ ਨਾਲ ਸਬੰਧਤ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ ਦੇ ਮਾਮਲੇ ਵਿਚ ਪੜ੍ਹਤਾਲ ਤੋਂ ਬਾਅਦ ਕੰਪਨੀ ਦੇ ਮਾਲਕ ਸਹਿਤ ਸਾਬਕਾ ਸਰਪੰਚ ਆਦਿ 9 ਜਣਿਆਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਸ ਸਬੰਧ ਵਿਚ ਪੁਲਿਸ ਨੂੰ ਪਿੰਡ ਨਥੇਹਾ ਦੀ ਗ੍ਰਾਂਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਦਰਖਾਸਤ ਦਿੱਤੀ ਸੀ। 26 ਅਪ੍ਰੈਲ ਨੂੰ ਇੰਨ੍ਹਾਂ ਗੱਠਾਂ ਨੂੰ ਲੱਗੀ ਅੱਗ ਕਾਰਨ ਭਿਆਨਕ ਘਟਨਾ ਵਾਪਰਨ ਤੋਂ ਬਚ ਗਈ ਸੀ ਕਿਉਂਕਿ ਘਟਨਾ ਸਥਾਨ ਦੇ ਨਜਦੀਕ ਹੀ ਇੱਕ ਪੈਟਰੋਲ ਪੰਪ ਸਹਿਤ ਘਰਾਂ ਦੀ ਢਾਣੀ ਰਹਿੰਦੀ ਹੈ। ਪੁਲਿਸ ਜਾਂਚ ਮੁਤਾਬਕ ਇਹ ਗੱਠਾਂ ਦਾ ਢੇਰ ਪੈਨ ਕਾਰਬੋ ਗਰੀਨ ਫਿਊਲਜ਼ ਅਤੇ ਫਾਰਮਾਰ ਬਾਇਊ ਐਨਰਜ਼ੀ ਫਿਊਲਜ਼ ਕੰਪਨੀ ਵੱਲੋਂ ਨਥੇਹਾ ਦੇ ਪੈਟਰੋਲ ਪੰਪ ਦੇ ਕੋਲ ਡੰਪ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

ਜੇਕਰ ਇਹ ਅੱਗ ਪੈਟਰੋਲ ਪੰਪ ਨੂੰ ਲੱਗ ਜਾਂਦੀ ਹੈ ਤਾਂ ਇਸ ਨਾਲ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਉਕਤ ਕੰਪਨੀ ਦੇ ਮਾਲਕ ਦਵਿੰਦਰ ਸਿੰਘ ਕੋਹਲੀ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਵਾਸੀ ਰਾਏਪੁਰ,ਦਵਿੰਦਰ ਸਿੰਘ, ਲਜੀਤ ਸਿੰਘ ਵਾਸੀ ਕੋਟਲੀ ਕਲਾਂ, ਬਲਜੀਤ ਸਿੰਘ ਵਾਸੀ ਜੋਗਾ, ਅਮਨਦੀਪ ਸਿੰਘ ਵਾਸੀ ਰਾਏਪੁਰ, ਦਵਿੰਦਰ ਸਿੰਘ ਵਾਸੀ ਆਸੰਧ, ਸੁਖਦੇਵ ਸਿੰਘ ਵਾਸੀ ਅਨੂਪਗੜ੍ਹ, ਮੁਨੀਸ਼ ਕੁਮਾਰ ਵਾਸੀ ਰਾਏਪੁਰ ਤੇ ਸੁਖਦੇਵ ਸਿੰਘ ਵਾਸੀ ਲਹਿਰੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕੰਪਨੀ ਦੇ ਮਾਲਕ ਨੇ ਅੱਗ ਬੁਝਾਉਣ ਲਈ ਕੋਈ ਇਤਜ਼ਾਮ ਨਹੀਂ ਕੀਤਾ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਠਿੰਡਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਦੇ ਨਾਲ ਨਸ਼ਾ ਤਸਕਰੀ ਕਰਦੀ ਮਾਂ ਕਾਬੂ,ਪੁੱਤ ਫ਼ਰਾਰ

0

Bathinda News: ਬਠਿੰਡਾ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਨੂੰ 130 ਗ੍ਰਾਂਮ ਹੈਰੋਇਨ ਅਤੇ 2 ਨਜਾਇਜ਼ ਪਿਸਤੌਲਾਂ ਸਹਿਤ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਹਰਜੀਤ ਸਿੰਘ ਮਾਨ ਨੇ ਦਸਿਆ ਕਿ ਸੀਆਈਏ-2 ਦੇ ਥਾਣੇਦਾਰ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੀਤੀ ਇਸ ਕਾਰਵਾਈ ਦੌਰਾਨ ਗ੍ਰਿਫਤਾਰ ਕੀਤੀ ਔਰਤ ਦੀ ਪਹਿਚਾਣ ਪਰਮਜੀਤ ਕੌਰ ਪਤਨੀ ਗੋਰਾ ਸਿੰਘ ਵਾਸੀ ਪਿੰਡ ਬੰਗੀ ਨਿਹਾਲ ਸਿੰਘ ਹਾਲ ਆਬਾਦ ਪਿੰਡ ਭਗਵਾਨਗੜ੍ਹ ਉਰਫ ਭੁੱਖਿਆਵਾਲੀ ਜਿਲ੍ਹਾ ਬਠਿੰਡਾ ਵੱਜੋ ਹੋਈ ਹੈ।

ਇਹ ਵੀ ਪੜ੍ਹੋ Bathinda News; ਰਿਟਾਇਰ ਮਿਉਂਸਪਲ ਮੁਲਾਜ਼ਮਾਂ ਦੀ ਹੋਈ ਅਧਿਕਾਰੀਆਂ ਨਾਲ ਮੀਟਿੰਗ

ਜਦਕਿ ਉਸਦੇ ਨਾਲ ਉਸਦਾ ਪੁੱਤਰ ਰਣਜੀਤ ਸਿੰਘ ਉਰਫ ਸੱਪ ਵੀ ਮੌਜੂਦ ਸੀ,ਜੋਕਿ ਪੁਲਿਸ ਪਾਰਟੀ ਨੂੰ ਦੇਖ ਮੋਟਰਸਾਇਕਲ ਛੱਡ ਕ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਮੌਕਾ ਤੋਂ ਭੱਜ ਨਿਕਲਿਆ। ਜਿਸ ਦੀ ਪੁਲਿਸ ਟੀਮ ਵੱਲੋਂ ਭਾਲ ਕੀਤੀ ਜਾ ਰਹੀ ਹੈ।ਪੁਲਿਸ ਅਧਿਕਾਰੀਆਂ ਮੁਤਾਬਕ ਔਰਤ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਤੇ ਪੁਛਗਿਛ ਦੌਰਾਨ ਕਾਫ਼ੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਕਿ ਉਨ੍ਹਾਂ ਇਹ ਨਜਾਇਜ਼ ਹਥਿਆਰ ਕਿੱਥੋ ਲਿਆਂਦੇ ਸਨ ਅਤੇ ਹੈਰੋਇਨ ਦੀ ਸਪਲਾਈ ਕਿੱਥੋਂ ਲੈ ਕੇ ਆਉਂਦੇ ਸਨ ਤੇ ਅੱਗੇ ਕਿੱਥੇ ਦਿੰਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda News; ਰਿਟਾਇਰ ਮਿਉਂਸਪਲ ਮੁਲਾਜ਼ਮਾਂ ਦੀ ਹੋਈ ਅਧਿਕਾਰੀਆਂ ਨਾਲ ਮੀਟਿੰਗ

0

Bathinda News: ਬੀਤੇ ਦਿਨ ਪੰਜਾਬ ਰਿਟਾਇਰਡ ਮਿਊਂਸਪਲ ਵਰਕਰ ਯੂਨੀਅਨ ਜ਼ਿਲਾ ਬਠਿੰਡਾ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨਾਲ ਸਬੰਧਿਤ ADC(UD)ਬਠਿੰਡਾ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਅਤੇ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ ਉਚੇਚੇ ਤੌਰ ਤੇ ਹਾਜ਼ਰ ਹੋਏ । ਯੂਨੀਅਨ ਦੇ ਸੂਬਾ ਸਕੱਤਰ ਜਗਮੇਲ ਸਿੰਘ ਮਹਿਰਾਜ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਕੱਲੀ ਇਕੱਲੀ ਮੰਗ ‘ਤੇ ਚਰਚਾ ਕੀਤੀ ਗਈ ।

ਇਹ ਵੀ ਪੜ੍ਹੋ Khalsa School Bathinda; ਪ੍ਰਿੰਸੀਪਲ ਦੀ ‘ਕੁਰਸੀ’ ਨੂੰ ਲੈ ਕੇ ਸਕੂਲ ਸਟਾਫ਼ ਤੇ ਪ੍ਰਬੰਧਕੀ ਕਮੇਟੀ ਮੁੜ ਆਹਮੋ-ਸਾਹਮਣੇ

ADC ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਸਭ ਤੋਂ ਪਹਿਲਾਂ ਮੁਲਾਜ਼ਮਾਂ ਦਾ ਰਹਿੰਦਾ ਰਿਟਾਇਰਮੈਂਟ ਡਿਊਜ,ਮੈਡੀਕਲ ਬਿੱਲ ,ਐਲ ਟੀ ਸੀ ਅਤੇ ਲੀਵ ਇੰਨਕੈਸਮੈਂਟ ਦਾ ਬਕਾਇਆ ਦਿਵਾਇਆ ਜਾਵੇਗਾ। ਇਸ ਤੋਂ ਬਾਅਦ ਮੈਡੀਕਲ ਅਲਾਉਂਸ ਗਰੈਚਟੀ ਅਤੇ ਹੋਰ ਮੰਗਾਂ ਦਾ ਵੀ ਹੱਲ ਕਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਜਗਦੇਵ ਸਿੰਘ ਮਹਿਰਾਜ, ਗੁਰਦਰਸ਼ਨ ਸਿੰਘ ਲੇਖਾਕਾਰ ਗੋਨਿਆਣਾ ,ਜੈਪਾਲ ਇੰਸਪੈਕਟਰ, ਸਾਧੂ ਸਿੰਘ ਭੁੱਚੋ ਮੰਡੀ ਜ਼ਿਲਾ ਸਕੱਤਰ,ਪਵਨ ਕੁਮਾਰ, ਦੌਲਤ ਰਾਮ ਗੋਨਿਆਣਾ, ਬਿਕਰ ਸਿੰਘ, ਗੁਰਜੀਤ ਸਿੰਘ,ਹਰੀ ਸਿੰਘ ਸੰਗਤ ਮੰਡੀ,ਬੇਅੰਤ ਸਿੰਘ ਜੇ ਈ, ਮ ਪ੍ਰਕਾਸ਼, ਦੌਲਤ ਰਾਮ ਰਾਮਾ ਮੰਡੀ, ਬਲਵੰਤ ਸਿੰਘ, ਹਰਮੇਲ ਸਿੰਘ, ਸਤਪਾਲ ਸਿੰਘ ਇੰਸਪੈਕਟਰ ਮੌੜ ਮੰਡੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸ ਦੇ ਵੋਟ ਚੋਰੀ ਦੇ ਦੋਸ਼ਾਂ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪਲਟਵਾਰ

0

👉ਕਾਂਗਰਸ ਅਤੇ ਰਾਹੁਲ ਗਾਂਧੀ ਲੋਕਤਾਂਤਰਿਕ ਅਦਾਰਿਆਂ ਦੇ ਬਾਰੇ ਵਿੱਚ ਝੂਠ ਫੈਲਾ ਕੇ ਲੋਕਤੰਤਰ ਨੂੰ ਕਮਜੋਰ ਕਰਨ ਦਾ ਕਰ ਰਹੇ ਕੰਮ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਦੇ ਵੋਟ ਚੋਰੀ ਦੇ ਦੋਸ਼ਾਂ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਲੋਕਤਾਂਤਰਿਕ ਅਦਾਰਿਆਂ ਦੇ ਬਾਰੇ ਵਿੱਚ ਝੂਠ ਗੁਮਰਾਹ ਕਰ ਕੇ ਲੋਕਤੰਤਰ ਨੂੰ ਕਮਜੋਰ ਕਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਦੇ ਚੋਣ ਕਮਿਸ਼ਨ ‘ਤੇ ਲਗਾਏ ਗਏ ਦੋਸ਼ ਝੂਠ ਅਤੇ ਗੁਮਰਾਹ ਕਰਨ ਵਾਲੇ ਹਨ। ਉਹ ਵਾਰ-ਵਾਰ ਬਿਨ੍ਹਾ ਤਿਆਰੀ ਦੇ ਜਨਤਾ ਦੇ ਸਾਹਮਣੇ ਆਉਂਦੇ ਹਨ ਅਤੇ ਲੋਕਤੰਤਰ ਨੂੰ ਕਮਜੋਰ ਕਰਨ ਵਾਲੀ ਗੱਲਾਂ ਕਰਦੇ ਹਨ। ਵਾਰ-ਵਾਰ ਝੂਠੇ ਦੋਸ਼ ਲਗਾਉਣ ਅਤੇ ਫਿਰ ਭੱਜ ਜਾਣਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਆਦਤ ਬਣ ਗਈ ਹੈ। ਅੱਜ ਕਾਂਗਰਸ ਖੋਖਲੀ ਹੋ ਚੁੱਕੀ ਹੈ, ਕਾਂਗਰਸ ‘ਤੇ ਜਨਤਾ ਨੂੰ ਭਰੋਸਾ ਨਹੀਂ ਰਿਹਾ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

ਮੁੱਖ ਮੰਤਰੀ ਅੱਜ ਇੱਕੇ ਆਯੋਜਿਤ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਘੁਸਪੈਠੀਆਂ ਅਤੇ ਸ਼ਹਿਰੀ ਨਕਸਲੀਆਂ ਨੂੰ ਬਚਾਉਣ ਲਈ ਹੀ ਰਾਹੁਲ ਗਾਂਧੀ ਅਤੇ ਕਾਂਗਰਸ ਝੂਠ ਅਤੇ ਨਿਰਾਧਾਰ ਦੋਸ਼ ਲਗਾ ਰਹੀ ਹੈ। ਕਾਂਗਰਸ ਦਾ ਇਕਲੌਤਾ ਉਦੇਸ਼ ਲੋਕਤੰਤਰ ਵਿੱਚ ਭਰੋਸਾ ਨੁੰ ਤੋੜਨਾ, ਅਸ਼ਾਂਤੀ ਪੈਦਾ ਕਰਨਾ ਅਤੇ ਭਾਰਤ ਨੂੰ ਅਸਥਿਰ ਕਰਨਾ ਹੈ। ਭਾਜਪਾ ਸਰਕਾਰ ਲੋਕਤੰਤਰ ਦੀ ਰੱਖਿਆ ਕਰਦੀ ਹੈ ਅਤੇ ਕਾਂਗਰਸ ਘੁਸਪੈਠੀਆਂ ਦੀ।ਮੁੱਖ ਮੰਤਰੀ ਨੇ ਤੱਥ ਰੱਖਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਨੇ 2023 ਦੇ ਕਰਨਾਟਕ ਵਿਧਾਨਸਭਾ ਚੋਣਾਂ ਦੇ ਵੋਟਰ ਸੂਚੀ ਮਾਮਲੇ ਨੂੰ ਮੌਜੂਦਾ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨਾਲ ਜੋੜ ਦਿੱਤਾ, ਜਦੋਂ ਕਿ ਤੇ ਫਰਵਰੀ 2025 ਵਿੱਚ ਨਿਯੁਕਤ ਹੋਏ ਸਨ। ਆਖਿਰ ਰਾਹੁਲ ਗਾਂਧੀ 2023 ਦੀ ਘਟਨਾ ਦਾ ਦੋਸ਼ ਮੌਜੂਦਾ ਮੁੱਖ ਸਕੱਤਰ ਕਮਿਸ਼ਨਰ ‘ਤੇ ਕਿਉਂ ਲਗਾ ਰਹੇ ਹਨ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਜਿੱਥੇ ਤੱਕ ਕਰਨਾਟਕ ਦੇ ਆਲੰਦ ਵਿਧਾਨਸ-ਾ ਖੇਤਰ ਦੀ ਗੱਲ ਹੈ, ਜਿਸ ਦਾ ਹਵਾਲਾ ਉਹ ਦੇ ਰਹੇ ਹਨ, ਉੱਥੋਂ 2023 ਵਿੱਚ ਕਾਂਗਰਸ ਜਿੱਤੀ ਸੀ। ਉਹ ਸੱਚ ਨੂੰ ਤੋੜ-ਮਰੋੜ ਕੇ ਪੇਸ਼ ਕਰ ਜਨਤਾ ਨੂੰ ਗੁਮਰਾਹ ਕਰ ਰਹੇ ਹਨ। ਇਸ ਮਾਮਲੇ ਵਿੱਚ ਪਹਿਲਾਂ ਹੀ ਐਫਆਈਆਰ ਦਰਜ ਹੋ ਚੁੱਕੀ ਹੈ। ਚੋਣ ਕਮਿਸ਼ਨ ਨੈ ਉਪਯੋਗ ਕੀਤੇ ਗਏ ਮੋਬਾਇਲ ਨੰਬਰ ਅਤੇ ਆਈਪੀ ਪਤੇ ਵੀ ਉਪਲਬਧ ਕਰਾਏ ਸਨ। ਇਸ ਦੀ ਜਾਂਚ ਕਰਨਾਟਕ ਵਿੱਚ ਕਾਂਗਰਸ ਦੀ ਹੀ ਸਰਕਾਰ ਦੀ ਸੀਆਈਡੀ ਕਰ ਰਹੀ ਹੈ। ਉਨ੍ਹਾਂ ਨੇ ਸਵਾਲਿਆ ਅੰਦਾਜ ਵਿੱਚ ਕਿਹਾ ਕਿ ਕੀ ਰਾਹੁਲ ਗਾਂਧੀ ਨੂੰ ਆਪਣੀ ਹੀ ਪਾਰਟੀ ਦੀ ਸਰਕਾਰ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਰਾਹੁਲ ਗਾਂਧੀ ਨੇ ਕਿਹਾ ਹੈਕਿ ਲੋਕਤੰਤਰ ਬਨਾਉਣਾ ਉਨ੍ਹਾਂ ਦਾ ਕੰਮ ਨਹੀਂ ਹੈ, ਸਗੋ ਉਨ੍ਹਾਂ ਦਾ, ਕਾਂਗਰਸ ਪਾਰਟੀ ਅਤੇ ਇੰਡੀ ਗਠਜੋੜ ਦਾ ਕੰਮ ਭਾਜਪਾ ਦਾ ਵਿਰੋਧ ਕਰਨਾ ਹੈ। ਇਹ ਇੱਕ ਹੀ ਲਾਇਨ ਉਨ੍ਹਾਂ ਦੀ ਅਸਲੀ ਮੰਸ਼ਾ ਨੂੰ ਉਜਾਗਰ ਕਰਨ ਲਈ ਕਾਫੀ ਹੈ।

ਇਹ ਵੀ ਪੜ੍ਹੋ Punjab Govt ਵੱਲੋਂ ਵੱਡਾ Action; XEN ਸਮੇਤ ਤਿੰਨ ਅਧਿਕਾਰੀ ਕੀਤੇ Suspend, ਜਾਣੋ ਮਾਮਲਾ

ਰਾਹੁਲ ਗਾਂਧੀ ਦੇ ਸਾਰੇ ਝੂਠੇ ਦਾਵਿਆਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਵੀ ਪ੍ਰੈਸ ਕਾਨਫ੍ਰਂੈਸ ਕਰ ਕੁੱਝ ਹੀ ਮਿੰਟਾਂ ਵਿੱਚ ਖਾਰਜ ਕੀਤੇ ਹਨ। ਚੋਣ ਕਮਿਸ਼ਨ ਦਾ ਸਪਸ਼ਟ ਜਵਾਬ ਹੈ ਕਿ ਰਾਹੁਲ ਗਾਂਧੀ ਵੱਲੋਂ ਲਗਾਏ ਗਏ ਦੋਸ਼ ਗਲਤ ਅਤੇ ਨਿਰਾਧਾਰ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਲੰਦ ਵਿਧਾਨਸਭਾ ਸੀਟ ਦੇ ਰਿਕਾਰਡ ਦੱਸਦੇ ਹਨ ਕਿ 2023 ਵਿੱਚ ਕਾਂਗਰਸ ਦੇ ਬੀ.ਆਰ. ਪਾਟਿਲ ਨੇ 10,348 ਵੋਟਾਂ ਦੇ ਵੱਡੇ ਅੰਤਰ ਨਾਲ ਇਸ ਨੂੰ ਜਿੱਤਿਆ ਸੀ। ਇਹ ਦੱਸਦਾ ਹੈ ਕਿ ਵੋਟਰਾਂ ਦੇ ਨਾਮ ਹਟਾਉਣ ਦੀ ਸਾਜਿਸ਼ ਦੇ ਦੋਸ਼ ਨਿਰਾਧਾਰ ਹਨ, ਜੋ ਸੀਟ ਕਾਂਗਰਸ ਨੇ 2018 ਤੱਕ ਕਮੀ ਨਹੀਂ ਜਿੱਤੀ ਸੀ, ਅਚਾਨਕ ਕਾਂਗਰਸ ਦੇ ਕੋਲ ਚਲੀ ਗਈ। ਕੀ ਇਸ ਦਾ ਮਤਲਬ ਹੈ ਕਿ ਕਾਂਗਰਸ ਨੇ ਵੋਟ ਚੋਰੀ ਕੀਤੀ ਸੀ।ਉਨ੍ਹਾਂ ਨੇ ਕਿਹਾ ਕਿ ਚੋਣ ਆਨਲਾਇਨ ਜਿੱਤੇ ਜਾਂ ਹਾਰੇ ਨਹੀਂ ਜਾ ਸਕੇ। ਆਨਲਾਹਿਨ ਸਿਰਫ ਝੂਠ ਫੈਲਾਇਆ ਜਾ ਸਕਦਾ ਹੈ, ਝੂਠੀ ਗੱਲਾ ਕੀਤੀਆਂ ਜਾ ਸਕਦੀਆਂ ਹਨ ਅਤੇ ਗਲਤ ਪ੍ਰਚਾਰ ਕੀਤਾ ਜਾ ਸਕਦਾ ਹੈ, ਜਿਸ ਵਿੱਚ ਰਾਹੁਲ ਗਾਂਧੀ, ਕਾਂਗਰਸ ਪਾਰਟੀ ਅਤੇ ਇੰਡੀ ਗਠਜੋੜ ਮਾਹਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

0

👉ਐਲਾਨ ਕੀਤਾ ਕਿ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੰਡੇਗੀ
ਚਮਕੌਰ ਸਾਹਿਬ, 20 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦਾਸਪੁਰ ਅਤੇ ਜਲੰਧਰ ਵਿਚ ਹੜ੍ਹ ਮਾਰੇ ਇਲਾਕਿਆਂ ਵਿਚ ਪਸ਼ੂਆਂ ਨੂੰ ਪਾਉਣ ਲਈ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ ਅਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਇਕ ਮਹੀਨੇ ਵਿਚ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੀ ਵੰਡੇਗੀ ਤਾਂ ਜੋ ਉਹਨਾਂ ਨੂੰ ਪੈਰਾਂ ਸਿਰ ਕੀਤਾ ਜਾ ਸਕੇ।ਅੱਜ ਇਥੇ ਅਨਾਜ ਮੰਡੀ ਤੋਂ ਟਰੱਕ ਰਵਾਨਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਆਬ਼ਜਵਰ ਜਿਹਨਾਂ ਨੇ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਹੈ, ਨੇ ਦੱਸਿਆ ਹੈ ਕਿ ਪਸ਼ੂਆਂ ਲਈ ਚਾਰੇ ਦੀ ਬਹੁਤ ਘਾਟ ਹੈ ਤੇ ਇਸ ਵਾਸਤੇ ਪਾਰਟੀ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਵੰਡਣ ਵਾਸਤੇ ਮੱਕੀ ਦਾ ਅਚਾਰ ਖਰੀਦਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਨਾਲ ਹੀ ਇਹ ਵੀ ਰਿਪੋਰਟ ਆਈ ਕਿ ਗਰੀਬ ਲੋਕਾਂ ਕੋਲ ਰਾਸ਼ਨ ਦੀ ਘਾਟ ਹੈ ਕਿਉਂਕਿ ਉਹਨਾਂ ਦਾ ਇਕ ਮਹੀਨੇ ਤੋਂ ਸਭ ਕੁਝ ਰੁੜ੍ਹ ਗਿਆ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਪ੍ਰਦਾਨ ਕਰਾਂਗੇ।

ਇਹ ਵੀ ਪੜ੍ਹੋ ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਇਕ-ਇਕ ਲੱਖ ਏਕੜ ਜ਼ਮੀਨ ਵਾਸਤੇ ਸਰਟੀਫਾਈਡ ਬੀਜ ਵੰਡਣਗੇ। ਉਹਨਾਂ ਕਿਹਾ ਕਿ ਹੁਣ ਜਦੋਂ ਅਸੀਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਮਿਲ ਕੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਵੰਡਣ ਦੀ ਜ਼ਿੰਮੇਵਾਰੀ ਲੈ ਲਈ ਹੈ ਤਾਂ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹਾਂ ਨਾਲ ਪ੍ਰਭਾਵਤ ਬਾਕੀ ਰਹਿੰਦੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਪ੍ਰਦਾਨ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੇ 4 ਲੱਖ ਏਕੜ ਜ਼ਮੀਨ ਵਾਸਤੇ ਕਿਸਾਨਾਂ ਨੂੰ ਡੀ ਏ ਪੀ ਵੰਡਣ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ ਤੇ ਟਰੈਕਟਰ ਲਗਾ ਕੇ ਜ਼ਮੀਨ ਸਾਫ ਕਰਨ ਦੀ ਜ਼ਿੰਮੇਵਾਰੀ ਵੀ ਚੁੱਕਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਜਲਦੀ ਹੀ ’ਟਰੈਕਟਰ ਸੇਵਾ’ ਸ਼ੁਰੂ ਕਰੇਗਾ ਜਿਸ ਤਹਿਤ ਹੜ੍ਹਾਂ ਨਾਲ ਪ੍ਰਭਾਵਤ ਖੇਤੀਬਾੜੀ ਜ਼ਮੀਨ ਵਿਚੋਂ ਰੇਤਾ ਕੱਢਣ ਵਾਸਤੇ ਡੀਜ਼ਲ ਮੁਫਤ ਦਿੱਤਾ ਜਾਵੇ।ਸ: ਬਾਦਲ ਨੇ ਕਿਹਾ ਕਿ ਪਾਰਟੀ ਨੇ ਸਾਰੇ ਹੜ੍ਹ ਰਾਹਤ ਕਾਰਜਾਂ ਨੂੰ ਨਿਯਮਿਤ ਤੌਰ ’ਤੇ ਚਲਾਉਣ ਵਾਸਤੇ ਇਕ ਨਿਗਰਾਨ ਕਮੇਟੀ ਬਣਾਈ ਹੈ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਉਹਨਾਂ ਦੇ ਪੈਰਾਂ ਸਿਰ ਕਰਨ ਵਾਸਤੇ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਰਕਰ ਉਹਨਾਂ ਦੇ ਖੇਤਾਂ ਨੂੰ ਪਹਿਲਾਂ ਵਰਗਾ ਕਰਨ ਵਾਸਤੇ ਕਿਸਾਨਾਂ ਦੇ ਨਾਲ ਰਲ ਕੇ ਕੰਮ ਕਰਨਗੇ।

ਇਹ ਵੀ ਪੜ੍ਹੋ DAV College Bathinda ਦੇ ਕਾਮਰਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਨਾਮਣਾ ਖੱਟਿਆ

ਉਹਨਾਂ ਨੇ ਹੋਰ ਸਿਆਸੀ ਪਾਰਟੀਆਂ ਤੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਪੰਜਾਬ ਦੇ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਖਾਲਸਾ ਪੰਥ ਅਤੇ ਪੰਜਾਬੀ ਦੇਸ਼ ਵਿਚ ਕਿਤੇ ਵੀ ਕੁਦਰਤੀ ਆਫ ਆਉਣ ’ਤੇ ਲੋਕਾਂ ਦੀ ਮਦਦ ਵਾਸਤੇ ਬਹੁੜਦੇ ਸਨ। ਹੁਣ ਸਮਾਂ ਹੈ ਕਿ ਇਸ ਸੰਕਟ ਦੀ ਘੜੀ ਵਿਚ ਪੰਜਾਬੀਆਂ ਦੀ ਮਦਦ ਕੀਤੀ ਜਾਵੇ।ਇਸ ਤੋਂ ਪਹਿਲਾਂ ਟਰੱਕ ਰਵਾਨਾ ਕਰਨ ਤੋਂ ਪਹਿਲਾਂ ’ਅਰਦਾਸ’ ਕੀਤੀ ਗਈ। ਸਰਦਾਰ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਉਹਨਾਂ ਦੀ ਟੀਮ ਨੂੰ ਮੱਕੀ ਦਾ ਅਚਾਰ ਵੰਡਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਸੁਲਤਾਨਪੁਰ ਲੋਧੀ ਵਿਚ ਭਰੋਸਨਾ ਤੇ ਆਹਲੀ ਬੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਉਹ ਬੰਨ ਦੀ ਮਜ਼ਬੂਤੀ ਵਾਸਤੇ ਡੀਜ਼ਲ, ਪੋਕਲੇਨ ਮਸ਼ੀਨਾਂ, ਲੋਹੇ ਦੀਆਂ ਤਾਰਾਂ ਤੇ ਟਰੈਕਟਰ ਪ੍ਰਦਾਨ ਕਰਨਗੇ ਤੇ ਨਾਲ ਹੀ ਖੇਤਾਂ ਵਿਚੋਂ ਰੇਤਾ ਕੱਢਣ ਵਾਸਤੇ ਕਿਸਾਨਾਂ ਦੀ ਮਦਦ ਕਰਨਗੇ।ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਢਿੱਲੋਂ,ਪਰਮਬੰਸ ਸਿੰਘ ਰੋਮਾਣਾ, ਬੀਬੀ ਗੁਰਪ੍ਰੀਤ ਕੌਰ, ਐਚ ਐਸ ਚਾਵਲਾ, ਹਰਜਾਪ ਸਿੰਘ ਸੰਘਾ, ਰਵਿੰਦਰ ਸਿੰਘ ਖੇੜਾ, ਅਰਸ਼ਦੀਪ ਸਿੰਘ ਕਲੇਰ ਆਦਿ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ ਵਾਸੀ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ Good News; Punjab Govt ਦੀ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ,ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਰਪਾਲ ਸਿੰਘ ਸਿੱਧੇ ਤੌਰ ‘ਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਜ਼ਰੀਏ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀਆਂ ਕਈ ਖੇਪਾਂ ਨੂੰ ਭਾਰਤ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਪਾਲ ਸਿੰਘ, ਜੋ ਕਿ ਲਗਭਗ ਦੋ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ, ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਵਿਦੇਸ਼ ਸੈਟਲ ਹੋਣ ਤੋਂ ਬਾਅਦ ਉਹ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਸੀ।

ਇਹ ਵੀ ਪੜ੍ਹੋ ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪਿੰਡ ਧਨੋਏ ਕਲਾਂ, ਅੰਮ੍ਰਿਤਸਰ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰਨ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਸ਼ੱਕੀ ਪਵਨਦੀਪ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਬਹਿੜਵਾਲ ਨੇੜੇ ਉਸ ਵੇਲੇ ਕਾਬੂ ਕਰ ਲਿਆ, ਜਦੋਂ ਉਹ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 52 ਮਿਤੀ 19-09-2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906488