Sunday, May 17, 2026
Home Blog Page 446

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ ਵਾਸੀ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ Good News; Punjab Govt ਦੀ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ,ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹਰਪਾਲ ਸਿੰਘ ਸਿੱਧੇ ਤੌਰ ‘ਤੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨ ਜ਼ਰੀਏ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀਆਂ ਕਈ ਖੇਪਾਂ ਨੂੰ ਭਾਰਤ ਪਹੁੰਚਾਉਣ ਦਾ ਪ੍ਰਬੰਧ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਰਪਾਲ ਸਿੰਘ, ਜੋ ਕਿ ਲਗਭਗ ਦੋ ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ, ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਸੀ ਅਤੇ ਵਿਦੇਸ਼ ਸੈਟਲ ਹੋਣ ਤੋਂ ਬਾਅਦ ਉਹ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਸੀ।

ਇਹ ਵੀ ਪੜ੍ਹੋ ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪਿੰਡ ਧਨੋਏ ਕਲਾਂ, ਅੰਮ੍ਰਿਤਸਰ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰਨ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਸ਼ੱਕੀ ਪਵਨਦੀਪ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਬਹਿੜਵਾਲ ਨੇੜੇ ਉਸ ਵੇਲੇ ਕਾਬੂ ਕਰ ਲਿਆ, ਜਦੋਂ ਉਹ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 52 ਮਿਤੀ 19-09-2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ

0

👉278 ਲਾਇਬ੍ਰੇਰੀਆਂ ਕਾਰਜਸ਼ੀਲ, 58 ਹੋਰ ਜਲਦ ਖੁੱਲ੍ਹਣਗੀਆਂ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।ਜ਼ਿਆਦਾ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 4 ਲਾਇਬ੍ਰੇਰੀਆਂ ਕਾਰਜਸ਼ੀਲ ਹਨ, ਜਦਕਿ ਬਠਿੰਡਾ ਵਿੱਚ 29 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਬਰਨਾਲਾ ਵਿੱਚ 9 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 2 ਦਾ ਕੰਮ ਚੱਲ ਰਿਹਾ ਹੈ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 11 ਲਾਇਬ੍ਰੇਰੀਆ ਕਾਰਜਸ਼ੀਲ ਹਨ ਤੇ 2 ਦਾ ਕੰਮ ਪ੍ਰਗਤੀਅਧੀਨ ਹੈ, ਫਰੀਦਕੋਟ ਵਿੱਚ 10 ਕਾਰਜਸ਼ੀਲ ਤੇ 2 ਪ੍ਰਗਤੀਅਧੀਨ, ਫਾਜ਼ਿਲਕਾ ਵਿੱਚ 21 ਕਾਰਜਸ਼ੀਲ ਹਨ, ਫਿਰੋਜ਼ਪੁਰ ਵਿੱਚ 15 ਲਾਇਬ੍ਰੇਰੀਆ ਚੱਲ ਰਹੀਆਂ ਹਨ ਅਤੇ 9 ਲਾਇਬ੍ਰੇਰੀਆ ਦਾ ਕੰਮ ਪ੍ਰਗਤੀਅਧੀਨ ਹੈ।ਉਨ੍ਹਾਂ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 9 ਦਾ ਕੰਮ ਚੱਲ ਰਿਹਾ ਹੈ।

ਇਹ ਵੀ ਪੜ੍ਹੋ Khalsa School Bathinda; ਪ੍ਰਿੰਸੀਪਲ ਦੀ ‘ਕੁਰਸੀ’ ਨੂੰ ਲੈ ਕੇ ਸਕੂਲ ਸਟਾਫ਼ ਤੇ ਪ੍ਰਬੰਧਕੀ ਕਮੇਟੀ ਮੁੜ ਆਹਮੋ-ਸਾਹਮਣੇ

ਲੁਧਿਆਣਾ ਵਿੱਚ 30 ਕਾਰਜਸ਼ੀਲ ਤੇ 11 ਪ੍ਰਗਤੀਅਧੀਨ, ਮਾਨਸਾ ਵਿੱਚ 17 ਕਾਰਜਸ਼ੀਲ ਤੇ 1 ਪ੍ਰਗਤੀਅਧੀਨ, ਮਾਲੇਰਕੋਟਲਾ ਵਿੱਚ 11 ਕਾਰਜਸ਼ੀਲ ਜਦਕਿ ਸ੍ਰੀ ਮੁਕਤਸਰ ਸਾਹਿਬ ਵਿੱਚ 6 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਮੋਗਾ ਵਿੱਚ 14 ਲਾਇਬ੍ਰੇਰੀਆਂ ਕਾਰਜਸ਼ੀਲ, ਪਟਿਆਲਾ ਵਿੱਚ 28 ਕਾਰਜਸ਼ੀਲ ਤੇ 2 ਪ੍ਰਗਤੀਅਧੀਨ, ਰੂਪਨਗਰ ਵਿੱਚ 12 ਕਾਰਜਸ਼ੀਲ, ਸ਼ਹੀਦ ਭਗਤ ਸਿੰਘ ਨਗਰ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 12 ਲਾਇਬ੍ਰੇਰੀਆਂ ਪ੍ਰਗਤੀਅਧੀਨ ਹਨ।ਪੰਚਾਇਤ ਮੰਤਰੀ ਨੇ ਅੱਗੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਜ਼ਿਆਦਾ 31 ਲਾਇਬ੍ਰੇਰੀਆਂ ਚੱਲ ਰਹੀਆਂ ਹਨ ਜਦਕਿ 2 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਇਸੇ ਤਰ੍ਹਾਂ ਤਰਨਤਾਰਨ ਵਿੱਚ 11 ਅਤੇ ਜਲੰਧਰ ਜ਼ਿਲ੍ਹੇ ਵਿੱਚ 2 ਲਾਇਬ੍ਰੇਰੀਆਂ ਚੱਲ ਰਹੀਆਂ ਹਨ।ਜ਼ਿਕਰਯੋਗ ਹੈ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ, ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਾਹਿਤਕ ਕਿਤਾਬਾਂ, ਵੱਖ-ਵੱਖ ਵਿਸ਼ਿਆਂ ਦੀਆਂ ਮਿਆਰੀ ਪੁਸਤਕਾਂ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲੱਬਧ ਹਨ, ਜੋ ਸਿੱਖਣ ਲਈ ਅਨੁਕੂਲ ਤਜ਼ਰਬਾ ਪ੍ਰਦਾਨ ਕਰਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

DAV College Bathinda ਦੇ ਕਾਮਰਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਨਾਮਣਾ ਖੱਟਿਆ

0

Bathinda News: DAV College Bathinda ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੀ.ਕਾਮ ਸਮੈਸਟਰ ਛੇਵੇਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਆਪਣੀ ਅਕਾਦਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਜਤਿਨ ਗਰਗ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸੇਜਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਟੈਫੀ ਬਾਂਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨਤੀਜੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਡਿਸਟਿੰਕਸ਼ਨ ਅਤੇ ਫਸਟ ਡਿਵੀਜ਼ਨ ਪ੍ਰਾਪਤ ਕੀਤੇ, ਜੋ ਉਨ੍ਹਾਂ ਦੇ ਸਮਰਪਣ ਅਤੇ ਤਜ਼ਰਬੇਕਾਰ ਫੈਕਲਟੀ ਦੇ ਮਾਰਗਦਰਸ਼ਨ ਦਾ ਪ੍ਰਦਰਸ਼ਨ ਕਰਦੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ, ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਕਾਮਰਸ ਵਿਭਾਗ ਦੇ ਫੈਕਲਟੀ ਨੂੰ ਉਨ੍ਹਾਂ ਦੇ ਇਮਾਨਦਾਰ ਯਤਨਾਂ ਅਤੇ ਨਿਰੰਤਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਲਜ ਵਿਦਿਆਰਥੀਆਂ ਵਿੱਚ ਅਕਾਦਮਿਕ ਪ੍ਰਤਿਭਾ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ।ਸਟਾਫ ਮੈਂਬਰਾਂ ਨੇ ਵੀ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਅਕਾਦਮਿਕ ਅਤੇ ਪੇਸ਼ੇਵਰ ਸਫਲਤਾ ਦੀ ਆਪਣੀ ਕੋਸ਼ਿਸ਼ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PAU Ludhaiana ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਲੱਗੇ ਕਿਸਾਨ ਮੇਲੇ ਵਿੱਚ ਕਿਸਾਨਾਂ ਦੀ ਭਰਪੂਰ ਹਾਜ਼ਰੀ ਦਰਜ ਹੋਈ

0

👉ਖੇਤੀ ਮਾਹਿਰਾਂ ਨੇ ਕੰਢੀ ਖੇਤਰ ਵਿਚ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਸੁਝਾਅ ਦਿੱਤੇ
Ludhiana News: PAU Ludhaiana ਦੇ ਡਾਕਟਰ ਡੀ ਆਰ ਭੁੰਬਲਾ ਖੇਤੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਲਾਏ ਗਏ ਕਿਸਾਨ ਮੇਲੇ ਵਿਚ ਕਿਸਾਨਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਅੱਜ ਦੇ ਇਸ ਮੇਲੇ ਵਿੱਚ ਕੰਢੀ ਖੇਤਰ ਵਿਚ ਆਉਂਦੇ ਫਸਲੀ ਸੀਜ਼ਨ ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਕਿਸਮਾਂ, ਉਤਪਾਦਨ ਵਿਧੀਆਂ, ਕੀੜਿਆਂ ਅਤੇ ਬਿਮਾਰੀਆਂ ਦੇ ਨਾਲ ਖੇਤ ਮਸ਼ੀਨਰੀ ਅਤੇ ਹੋਰ ਵਿਸ਼ਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।ਅੱਜ ਮੇਲੇ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ। ਮੁੱਖ ਮਹਿਮਾਨ ਵਜੋਂ ਸ਼੍ਰੀ ਆਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਸ਼੍ਰੀ ਮਲਵਿੰਦਰ ਸਿੰਘ ਕੰਗ ਨੇ ਹਾਜ਼ਰੀ ਭਰੀ। ਉਨ੍ਹਾਂ ਨਾਲ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ ਅਤੇ ਬਲਾਚੌਰ ਦੇ ਐੱਸ ਡੀ ਐੱਮ ਮੈਡਮ ਕ੍ਰਿਤਿਕਾ ਗੋਇਲ ਵੀ ਮੰਚ ਤੇ ਸੁਸ਼ੋਭਿਤ ਸਨ।ਮੁੱਖ ਮਹਿਮਾਨ ਸ਼੍ਰੀ ਮਲਵਿੰਦਰ ਸਿੰਘ ਕੰਗ ਨੇ ਆਪਣੇ ਸੰਬੋਧਨ ਵਿਚ ਵੱਡੀ ਤਾਦਾਦ ਵਿਚ ਮੇਲੇ ਵਿਚ ਪੁੱਜਣ ਲਈ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੀ ਏ ਯੂ ਨੇ ਪੰਜਾਬ ਦੀਆਂ ਅਨੇਕ ਪੀੜ੍ਹੀਆਂ ਨੂੰ ਨਾ ਸਿਰਫ ਰੁਜ਼ਗਾਰ ਯੋਗ ਬਣਾਇਆ, ਖੇਤੀ ਖੇਤਰ ਨੂੰ ਬੜੇ ਮਾਨਯੋਗ ਪ੍ਰਸ਼ਾਸਕ ਅਤੇ ਮਾਹਿਰ ਦਿੱਤੇ ਬਲਕਿ ਇਸਦੇ ਨਾਲ ਹੀ ਸੂਬੇ ਦੇ ਅਰਥਚਾਰੇ ਨੂੰ ਮਜ਼ਬੂਤ ਬਣਾਉਣ ਲਈ ਭਰਪੂਰ ਯੋਗਦਾਨ ਪਾਇਆ। ਖੇਤੀ ਵਿਭਿੰਨਤਾ ਨੂੰ ਅਜੋਕੇ ਸਮੇਂ ਦੀ ਲੋੜ ਕਰਾਰ ਦਿੰਦਿਆਂ ਸ਼੍ਰੀ ਮਲਵਿੰਦਰ ਸਿੰਘ ਕੰਗ ਨੇ ਖੇਤੀਬਾੜੀ ਖੇਤਰ ਵਿਚ ਨਵੀਆਂ ਵਿਧੀਆਂ ਅਪਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਭਵਿੱਖ ਦੀ ਬਿਹਤਰੀ ਲਈ ਇਸ ਕਿੱਤੇ ਨਾਲ ਜੁੜਨ ਬਾਰੇ ਕਿਹਾ।
ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਮੇਲੇ ਦਾ ਉਦੇਸ਼ ‘ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫ਼ਾ ਹੋਰ ਵਧਾਈਏ ‘ ਇਸੇ ਲਈ ਰੱਖਿਆ ਗਿਆ ਹੈ ਤਾਂ ਕਿ ਖੇਤੀ ਨੂੰ ਉਤਪਾਦਨ ਦੇ ਨਾਲ ਨਾਲ ਕਾਰੋਬਾਰ ਦੀਆਂ ਲੀਹਾਂ ਤੇ ਤੋਰਿਆ ਜਾ ਸਕੇ। ਵਿਦੇਸ਼ ਵਿਚ ਗਏ ਕਿਸਾਨ ਓਥੇ ਜਾ ਕੇ ਸਖ਼ਤ ਮਿਹਨਤ ਅਤੇ ਖੇਤੀ ਕਾਰੋਬਾਰ ਅਪਣਾ ਕੇ ਸਫ਼ਲ ਹੋਏ ਹਨ। ਹੁਣ ਪੰਜਾਬ ਦੇ ਲੋਕਾਂ ਨੂੰ ਵੀ ਇਨ੍ਹਾਂ ਲੀਹਾਂ ਤੇ ਤੁਰਨ ਦੀ ਲੋੜ ਹੈ। ਇਸ ਕਾਰਜ ਲਈ ਯੂਨੀਵਰਸਿਟੀ ਵਲੋਂ ਖੇਤੀ ਪ੍ਰੋਸੈਸਿੰਗ ਇਕਾਈਆਂ ਦਾ ਮਾਡਲ ਸਾਮ੍ਹਣੇ ਲਿਆਇਆ ਜਾ ਰਿਹਾ ਹੈ।ਵਾਈਸ ਚਾਂਸਲਰ ਨੇ ਕਿਹਾ ਕਿ ਕਿਸਾਨ ਘਰੇਲੂ ਖਰਚੇ ਘਟਾਉਣ ਲਈ ਸਬਜ਼ੀਆਂ ਅਤੇ ਫਲਾਂ ਨੂੰ ਘਰ ਵਿਚ ਪੈਦਾ ਕਰਨ ਦੇ ਰਸਤੇ ਪੈਣ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਵਿਸ਼ੇਸ਼ ਮਹਿਮਾਨ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ ਅਸ਼ੋਕ ਕੁਮਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਵਰਸਿਟੀ ਦੇ ਸਰਵੋਤਮ ਚੁਣੇ ਜਾਣ ਲਈ ਕਿਸਾਨਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਐੱਸ ਡੀ ਐੱਮ ਕ੍ਰਿਤਿਕਾ ਗੋਇਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਅਤੇ ਹੋਰ ਰਸਾਇਣਾਂ ਦੀ ਵਰਤੋਂ ਯੂਨੀਵਰਸਿਟੀ ਦੇ ਮਾਹਿਰਾਂ ਦੀਆਂ ਤਜਵੀਜ਼ਾਂ ਅਨੁਸਾਰ ਹੀ ਕੀਤੀ ਜਾਵੇ।ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਨੇ ਕੰਢੀ ਖੇਤਰ ਲਈ ਸਾਉਣੀ ਲਈ ਫਸਲਾਂ ਦੀਆਂ ਕਿਸਮਾਂ, ਉਤਪਾਦਨ ਤਕਨੀਕਾਂ ਅਤੇ ਹੋਰ ਸਿਫਾਰਿਸ਼ਾਂ ਨਾਲ ਸਾਂਝ ਪਵਾਈ। ਡਾ. ਅਜਮੇਰ ਸਿੰਘ ਢੱਟ ਨੇ ਆਉਂਦੇ ਹਾੜੀ ਸੀਜ਼ਨ ਦੌਰਾਨ ਪੀ.ਏ.ਯੂ. ਦੀਆਂ ਖੋਜ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ । ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਨੇ ਸਵਾਗਤ ਦੇ ਸ਼ਬਦ ਕਹਿੰਦਿਆਂ ਸਤੰਬਰ ਦੇ ਕਿਸਾਨ ਮੇਲਿਆਂ ਦੀ ਰੂਪ ਰੇਖਾ ਸਾਂਝੀ ਕੀਤੀ। ਅੰਤ ਵਿੱਚ ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਦੇ ਡੀਨ ਡਾ ਮਨਮੋਹਨਜੀਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ।ਸਮਾਰੋਹ ਦਾ ਸੰਚਾਲਨ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਡਾ ਕੁਲਦੀਪ ਸਿੰਘ ਨੇ ਕੀਤਾ। ਮੇਲੇ ਦੇ ਸ਼ੁਰੂਆਤੀ ਸੈਸ਼ਨ ਵਿਚ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਪਤਵੰਤਿਆਂ ਵਲੋਂ ਕੀਤਾ ਗਿਆ। ਇਨ੍ਹਾਂ ਕਿਸਾਨਾਂ ਵਿਚ ਪਿੰਡ ਟਿੱਬਾ ਦੇ ਸ਼੍ਰੀ ਮਹਿੰਦਰ ਪਾਲ, ਪਿੰਡ ਖੰਨੀ ਦੇ ਸ੍ਰੀ ਹਰਦੇਵ ਚੰਦ, ਪਿੰਡ ਅਚਲਪੁਰ ਦੇ ਸ੍ਰੀ ਕਸ਼ਮੀਰ ਸਿੰਘ, ਪਿੰਡ ਜੀਤਪੁਰ ਦੇ ਸ੍ਰੀ ਮਨਿੰਦਰ ਸਿੰਘ ਅਤੇ ਪਿੰਡ ਤਕਰਾਲਾ ਦੇ ਸ਼੍ਰੀ ਰਾਜ ਕੁਮਾਰ ਸ਼ਾਮਿਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Mayor Padamjit Singh Mehta ਨੇ ਕੀਤੀ ਐਥਲੀਟਾਂ ਨਾਲ ਮੁਲਾਕਾਤ, ਸੁਣੀਆਂ ਸਮੱਸਿਆਵਾਂ

0

Bathinda News: Mayor Padamjit Singh Mehtaਨੇ ਸਥਾਨਕ ਖੇਡ ਸਟੇਡੀਅਮ ਦਾ ਦੌਰਾ ਕਰਕੇ ਐਥਲੀਟਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਐਥਲੀਟਾਂ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਨਿੰਗ ਟਰੈਕ ਦੀ ਹਾਲਤ ਖਰਾਬ ਸੀ, ਜਿਸ ਕਾਰਨ ਐਥਲੀਟ ਜ਼ਖ਼ਮੀ ਹੋ ਜਾਂਦੇ ਸਨ, ਜਿਨ੍ਹਾਂ ਦੇ ਗੋਡੇ ਦਰਦ ਕਰਦੇ ਸਨ। ਹਾਲਾਂਕਿ, ਲਗਭਗ ਸੱਤ ਮਹੀਨੇ ਪਹਿਲਾਂ ਅਹੁਦਾ ਸੰਭਾਲਣ ਤੋਂ ਬਾਅਦ, ਮੇਅਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਅਤੇ ਕੁਝ ਦਿਨਾਂ ਦੇ ਅੰਦਰ ਹੀ ਟਰੈਕ ਦੀ ਮੁਰੰਮਤ ਕਰਵਾ ਦਿੱਤੀ।ਇਸ ਤੋਂ ਬਾਅਦ ਮੇਅਰ ਸ਼੍ਰੀ ਮਹਿਤਾ ਨੇ ਪੁਲਿਸ ਭਰਤੀ ਲਈ ਤਿਆਰੀ ਕਰ ਰਹੇ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਫਿਰ ਉਨ੍ਹਾਂ ਨੇ ਜਿਮਨਾਸਟਿਕ ਦਾ ਅਭਿਆਸ ਕਰ ਰਹੇ ਬੱਚਿਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੇ ਹੁਨਰ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਖਿਡਾਰੀਆਂ ਨੇ ਪਹਿਲਾਂ ਸਟੇਡੀਅਮ ਵਿੱਚ ਆਉਣਾ ਬੰਦ ਕਰ ਦਿੱਤਾ ਸੀ, ਕਿਉਂਕਿ ਟਰੈਕ ਦੀ ਹਾਲਤ ਖਰਾਬ ਸੀ। ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਟਰੈਕ ਦੀ ਮੁਰੰਮਤ ਤੋਂ ਬਾਅਦ ਹਜ਼ਾਰਾਂ ਖਿਡਾਰੀ ਨਿਯਮਿਤ ਤੌਰ ‘ਤੇ ਅਭਿਆਸ ਕਰਨ ਲਈ ਸਟੇਡੀਅਮ ਵਿੱਚ ਆ ਰਹੇ ਹਨ। ਪਿੰਡਾਂ ਦੇ ਖਿਡਾਰੀ ਵੀ ਆਪਣੇ ਹੁਨਰ ਨੂੰ ਨਿਖਾਰਨ ਲਈ ਸਟੇਡੀਅਮ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਪੀਣ ਵਾਲੇ ਪਾਣੀ ਅਤੇ ਹੋਰ ਸਮੱਸਿਆਵਾਂ ਦਾ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ Khalsa School Bathinda; ਪ੍ਰਿੰਸੀਪਲ ਦੀ ‘ਕੁਰਸੀ’ ਨੂੰ ਲੈ ਕੇ ਸਕੂਲ ਸਟਾਫ਼ ਤੇ ਪ੍ਰਬੰਧਕੀ ਕਮੇਟੀ ਮੁੜ ਆਹਮੋ-ਸਾਹਮਣੇ

ਇਸ ਮੌਕੇ ‘ਤੇ ਮੇਅਰ ਸ਼੍ਰੀ ਮਹਿਤਾ ਨੇ ਤਗਮਾ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਇਹ ਨੌਜਵਾਨ ਪੰਜਾਬ ਤੋਂ ਨਸ਼ੇ ਦੇ ਕਲੰਕ ਨੂੰ ਮਿਟਾ ਰਹੇ ਹਨ ਅਤੇ ਭਵਿੱਖ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਬਠਿੰਡਾ ਸਮੇਤ ਪੰਜਾਬ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਨੇ ਤਗਮਾ ਜੇਤੂ ਖਿਡਾਰੀਆਂ, ਮਨਤਾਜ ਸਿੰਘ ਸਿੱਧੂ, ਮੋਹਿਤ, ਆਸ਼ੂ, ਅਨੁਪਮ, ਗੁਰਕਰਨਦੀਪ ਅਤੇ ਗੁਰਮਨ ਕੌਰ, ਜੋ ਵੱਖ-ਵੱਖ ਖੇਡਾਂ ਦੀ ਨੁਮਾਇੰਦਗੀ ਕਰ ਰਹੇ ਹਨ ਨ, ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਬਠਿੰਡਾ ਦਾ ਨਾਮ ਵਿਸ਼ਵ ਪੱਧਰ ‘ਤੇ ਰੋਸ਼ਨ ਕਰਨਗੇ।ਇਸ ਦੌਰਾਨ ਕੋਚ ਗੁਰਪ੍ਰੀਤ ਸਿੰਘ ਭੁੱਚੋ, ਦੁਪਿੰਦਰ ਸਿੰਘ ਸਿੱਧੂ ਡਿੰਪਾ, ਕੋਚ ਵਿਨੋਦ, ਬ੍ਰਹਮਾ ਠਾਕੁਰ, ਫੁੱਟਬਾਲ ਕੋਚ ਮਨਿੰਦਰ ਸਿੰਘ, ਬਾਕਸਿੰਗ ਕੋਚ ਪੂਜਾ, ਜਿਮਨਾਸਟਿਕ ਕੋਚ ਮੱਖਣ ਲਾਲ, ਐਥਲੀਟ ਕੋਚ ਅਜੈ ਬਿਸ਼ਨੋਈ ਅਤੇ ਅਮਰੀਕ ਸਿੰਘ ਉਨ੍ਹਾਂ ਨਾਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

0

Sangrur News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ Khalsa School Bathinda; ਪ੍ਰਿੰਸੀਪਲ ਦੀ ‘ਕੁਰਸੀ’ ਨੂੰ ਲੈ ਕੇ ਸਕੂਲ ਸਟਾਫ਼ ਤੇ ਪ੍ਰਬੰਧਕੀ ਕਮੇਟੀ ਮੁੜ ਆਹਮੋ-ਸਾਹਮਣੇ

ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਸੈਸ਼ਨ ਵਿੱਚ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸ਼ਨ ਉਸ ਵਚਨਬੱਧਤਾ ਨੂੰ ਦਰਸਾਏਗਾ।

ਇਹ ਵੀ ਪੜ੍ਹੋ Good News; Punjab Govt ਦੀ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ,ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਫੰਡ ਉਨ੍ਹਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ੍ਹਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ।ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸਦਾ ਉਦੇਸ਼ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣਾ ਹੈ। ਇਸ ਮੌਕੇ ਵਿੱਤ ਮੰਤਰੀ ਦੇ ਓ ਐਸ ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਸਹਿਤ ਵਿਭਾਗ ਦੀਆਂ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Khalsa School Bathinda; ਪ੍ਰਿੰਸੀਪਲ ਦੀ ‘ਕੁਰਸੀ’ ਨੂੰ ਲੈ ਕੇ ਸਕੂਲ ਸਟਾਫ਼ ਤੇ ਪ੍ਰਬੰਧਕੀ ਕਮੇਟੀ ਮੁੜ ਆਹਮੋ-ਸਾਹਮਣੇ

0

Bathinda News: Khalsa School Bathinda;ਬਠਿੰਡਾ ਦੇ ਨਾਮੀ ਸਕੂਲਾਂ ਵਿਚੋਂ ਇੱਕ ਗਿਣੇ ਜਾਂਦੇ ਰਹੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਸਟਾਫ਼ ਤੇ ਖਾਲਸਾ ਦੀਵਾਨ ਗੁਰਦੂਆਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਮੁੜ ਆਹਮੋ-ਸਾਹਮਣੇ ਹੋ ਗਏ ਹਨ। ਸਕੂਲ ਪ੍ਰਿੰਸੀਪਲ ਦੀ ‘ਕੁਰਸੀ’ ਨੂੰ ਲੈ ਕੇ ਸ਼ਨੀਵਾਰ ਨੂੰ ਸਕੂਲ ਦਾ ਸਟਾਫ਼ ਤੇ ਪ੍ਰਬੰਧਕੀ ਕਮੇਟੀ ‘ਚ ਹੰਗਾਮਾ ਹੋ ਗਿਆ। ਲੰਘੀ 14 ਅਗਸਤ ਨੂੰ ਵੀ ਪ੍ਰਬੰਧਕੀ ਕਮੇਟੀ ਵੱਲੋਂ ਸਕੂਲ ਦੇ ਪ੍ਰਿੰਸੀਪਲ ਵਜੋਂ ਸਵਰਨਜੀਤ ਸਿੰਘ ਨੂੰ ਸਥਾਪਿਤ ਕਰਨ ਦਾ ਮਾਮਲਾ ਪੂਰੇ ਬਠਿੰਡਾ ਦੇ ਵਿਚ ਸ਼ੋਸਲ ਮੀਡੀਆ ਰਾਹੀਂ ਚਰਚਾ ਦਾ ਵਿਸ਼ਾ ਬਣਿਆ ਸੀ।

ਇਹ ਵੀ ਪੜ੍ਹੋ Punjab Govt ਵੱਲੋਂ ਵੱਡਾ Action; XEN ਸਮੇਤ ਤਿੰਨ ਅਧਿਕਾਰੀ ਕੀਤੇ Suspend, ਜਾਣੋ ਮਾਮਲਾ

ਸੂਚਨਾ ਮੁਤਾਬਕ ਉਸਤੋਂ ਬਾਅਦ ਪ੍ਰਬੰਧਕੀ ਕਮੇਟੀ ਨੇ ਮੌਜੂਦਾ ਪ੍ਰਿੰਸੀਪਲ ਜਗਤਾਰ ਸਿੰਘ ਨੂੰ ਮੁਅੱਤਲ ਕਰਨ ਦਾ ਦਾਅਵਾ ਕੀਤਾ ਸੀ ਤੇ ਉਨ੍ਹਾਂ ਦੇ ਕੰਮਾਂ ਦੀ ਪੜਤਾਲ ਲਈ ਇੱਕ ਪੜਤਾਲੀਆਂ ਕਮੇਟੀ ਬਣਾਈ ਸੀ। ਸਕੂਲ ਦੇ ਹੀ ਇੱਕ ਸਾਬਕਾ ਅਧਿਆਪਕ ਮਾਨ ਸਿੰਘ ਦੀ ਅਗਵਾਈ ਹੇਠ ਬਣੀ ਇਹ ਪੜਤਾਲੀਆ ਕਮੇਟੀ ਅੱਜ ਸਕੂਲ ਪੁੱਜੀ ਸੀ ਪ੍ਰੰਤੂ ਸਕੂਲ ਸਟਾਫ਼ ਨੇ ਇਸ ਕਮੇਟੀ ਨੂੰ ਕੋਈ ਮਾਨਤਾ ਨਾ ਹੋਣ ਦਾ ਹਵਾਲਾ ਦੇ ਕੇ ਸਹਿਯੋਗ ਕਰਨ ਤੋਂ ਇੰਨਕਾਰ ਕਰ ਦਿੱਤਾ, ਜਿਸਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਹੰਗਾਮਾ ਹੋ ਗਿਆ ਤੇ ਇੱਕ ਦੂਜੇ ਵਿਰੁਧ ਗੰਭੀਰ ਦੋਸ਼ ਲਗਾਏ ਗਏ।

ਇਹ ਵੀ ਪੜ੍ਹੋ ਸੰਦੀਪ ਸਿੰਘ ਸ਼ਨੀ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ ਗਰਮਾਇਆ, ਜੇਲ੍ਹ ਸੁਪਰਡੈਂਟ ਨੇ ਅਦਾਲਤ ਨੂੰ ਸੌਂਪੀ ਸੀਲਬੰਦ ਰੀਪੋਰਟ

ਸਕੂਲ ਸਟਾਫ਼ ਵੱਲੋਂ ਪ੍ਰਿੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਉਕਤ ਕਮੇਟੀ ਦੇ ਵਿਰੂਧ ਬਦਸਲੂਕੀ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਮਾਮਲਾ ਭੜਕਦਾ ਦੇਖ ਪੁਲਿਸ ਮੁਲਾਜਮ ਵੀ ਮੌਕੇ ‘ਤੇ ਪੁੱਜ ਗਏ। ਜਿੰਨ੍ਹਾਂ ਵਿਚਕਾਰ ਪੈ ਕੇ ਸਥਿਤੀ ਨੂੰ ਵਿਗੜ੍ਹਣ ਤੋਂ ਬਚਾਇਆ।ਇਸ ਦੌਰਾਨ ਸਕੂਲ ਸਟਾਫ਼ ਨੇ ਸਾਬਕਾ ਅਧਿਆਪਕ ਮਾਨ ਸਿੰਘ ਉਪਰ ਸਕੂਲ ਦਾ ਮਾਹੌਲ ਵਿਗਾੜਣ ਦੇ ਦੋਸ਼ ਲਗਾਏ। ਜਦਕਿ ਉਨ੍ਹਾਂ ਉਲਟਾ ਸਕੂਲ ਸਟਾਫ਼ ‘ਤੇ ਪੜਤਾਲੀਆ ਕਮੇਟੀ ਨਾਲ ਸਹਿਯੋਗ ਨਾ ਕਰਨ ਦਾ ਦਾਅਵਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Good News; Punjab Govt ਦੀ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ,ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ

0

Punjab News: ਇਹ ਪੰਜਾਬ ਦੀਆਂ ਸੜਕਾਂ ਦੀ ਕਹਾਣੀ ਹੈ, ਜੋ ਕਦੇ ਡਰ ਅਤੇ ਅਨਿਸ਼ਚਿਤਤਾ ਨਾਲ ਭਰੀਆਂ ਹੋਈਆਂ ਸਨ। ਰੋਜ਼ਾਨਾ ਅਖ਼ਬਾਰਾਂ ਦੀਆਂ ਸੁਰਖੀਆਂ ਸੜਕ ਹਾਦਸੇ ਦੀ ਦੁਖਦਾਈ ਕਹਾਣੀ ਦੱਸਦੀਆਂ ਸਨ। ਸੜਕਾਂ ‘ਤੇ ਹਾਦਸਿਆਂ ਦੀ ਵਧਦੀ ਗਿਣਤੀ ਡੂੰਘੀ ਚਿੰਤਾ ਦਾ ਵਿਸ਼ਾ ਬਣ ਗਈ ਸੀ। ਔਸਤਨ, ਹਰ ਰੋਜ਼ ਸੜਕ ਹਾਦਸਿਆਂ ਵਿੱਚ 15 ਤੋਂ 16 ਕੀਮਤੀ ਜਾਨਾਂ ਜਾਂਦੀਆਂ ਸਨ। ਇਹ ਮੌਤਾਂ ਸਿਰਫ਼ ਇੱਕ ਗਿਣਤੀ ਨਹੀਂ ਸਨ, ਸਗੋਂ ਕਈ ਪਰਿਵਾਰਾਂ ਦੇ ਸੁਪਨਿਆਂ ਦੇ ਚਕਨਾਚੂਰ ਹੋਣ, ਇੱਕ ਮਾਂ ਦੀ ਖਾਲੀ ਗੋਦ ਅਤੇ ਇੱਕ ਬੱਚੇ ਦੇ ਪਿਤਾ ਦਾ ਪਰਛਾਵਾਂ ਉਨ੍ਹਾਂ ਦੇ ਸਿਰ ਤੋਂ ਹਟਣ ਦਾ ਕਾਰਨ ਸਨ। ਇਸ ਦਰਦ ਨੂੰ ਮਹਿਸੂਸ ਕਰਦੇ ਹੋਏ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇੱਕ ਇਨਕਲਾਬੀ ਕਦਮ ਚੁੱਕਿਆ। ਉਨ੍ਹਾਂ ਨੇ ਸਿਰਫ਼ ਐਲਾਨ ਹੀ ਨਹੀਂ ਕੀਤੇ, ਸਗੋਂ ਜ਼ਮੀਨੀ ਪੱਧਰ ‘ਤੇ ਕਾਰਵਾਈ ਦਾ ਪ੍ਰਦਰਸ਼ਨ ਵੀ ਕੀਤਾ। ਇਸ ਦਿਸ਼ਾ ਵਿੱਚ ਦੋ ਵੱਡੇ ਅਤੇ ਮਹੱਤਵਪੂਰਨ ਔਜ਼ਾਰ ਤਾਇਨਾਤ ਕੀਤੇ ਗਏ ਸਨ: ਸੜਕ ਸੁਰੱਖਿਆ ਬਲ (SSF) ਅਤੇ ‘ਫਰਿਸ਼ਤੇ’ ਸਕੀਮ। ਇਹ ਦੋਵੇਂ ਯੋਜਨਾਵਾਂ, ਹੱਥ ਮਿਲਾ ਕੇ ਕੰਮ ਕਰ ਰਹੀਆਂ ਹਨ, ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਮੱਸਿਆ ਨੂੰ ਸਿਰਫ਼ ਇੱਕ ਸਰਕਾਰੀ ਪ੍ਰੋਜੈਕਟ ਵਜੋਂ ਨਹੀਂ ਦੇਖਿਆ। ਉਨ੍ਹਾਂ ਨੇ ਇਸ ਨੂੰ ਇੱਕ ਪਰਿਵਾਰ ਵਾਂਗ ਸਮਝਿਆ। ਇਸ ਸਮੱਸਿਆ ਦਾ ਮੁਕਾਬਲਾ ਕਰਨ ਲਈ, ਉਨ੍ਹਾਂ ਨੇ ਸਿਰਫ਼ ਲੋਹੇ ਅਤੇ ਕਾਗਜ਼ ਦੇ ਨਹੀਂ, ਸਗੋਂ ਵਿਸ਼ਵਾਸ ਅਤੇ ਮਨੁੱਖਤਾ ਦੇ ਬਣੇ ਦੋ ਹਥਿਆਰ ਪ੍ਰਦਾਨ ਕੀਤੇ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਸੂਬਾ ਬਣਾਇਆ ਹੈ ਜਿਸਨੇ ਇੱਕ ਸਮਰਪਿਤ ਸੜਕ ਸੁਰੱਖਿਆ ਬਲ ਸਥਾਪਤ ਕੀਤਾ ਹੈ। ਇਸਦੀ ਸ਼ੁਰੂਆਤ 2024 ਵਿੱਚ ਕੀਤੀ ਗਈ ਸੀ। ਉਸ ਸਮੇਂ, ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇੰਨੀ ਮਹੱਤਵਪੂਰਨ ਤਬਦੀਲੀ ਦੇਖੀ ਜਾਵੇਗੀ। ਅੱਜ, ਪੰਜਾਬ ਦੀਆਂ 4,100 ਕਿਲੋਮੀਟਰ ਸੜਕਾਂ ਦੇ ਨਾਲ ਹਰ 30 ਕਿਲੋਮੀਟਰ ‘ਤੇ SSF ਟੀਮਾਂ ਤਾਇਨਾਤ ਹਨ। ਕੁੱਲ 144 ਹਾਈ-ਟੈਕ ਵਾਹਨਾਂ ਨਾਲ ਲੈਸ, ਜਿਨ੍ਹਾਂ ਵਿੱਚ 116 ਟੋਇਟਾ ਹਾਈਲਕਸ ਅਤੇ 28 ਇੰਟਰਸੈਪਟਰ ਸਕਾਰਪੀਓ ਸ਼ਾਮਲ ਹਨ, ਇਹ ਟੀਮਾਂ ਸੂਚਨਾ ਮਿਲਣ ਦੇ 5 ਤੋਂ 7 ਮਿੰਟਾਂ ਦੇ ਅੰਦਰ ਹਾਦਸੇ ਵਾਲੀ ਥਾਂ ‘ਤੇ ਪਹੁੰਚ ਜਾਂਦੀਆਂ ਹਨ। ਲਗਭਗ 1,477 ਕਰਮਚਾਰੀਆਂ ਦੀ ਇੱਕ ਟੀਮ ਬਣਾਈ ਗਈ ਹੈ ਜਿਸਦਾ ਮੁੱਖ ਕੰਮ ਸੜਕ ਹਾਦਸਿਆਂ ਨੂੰ ਰੋਕਣਾ ਹੈ। ਦੁਰਘਟਨਾ ਹੋਣ ਦੀ ਸੂਰਤ ਵਿੱਚ, SSF ਟੀਮ ਦਾ ਕੰਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚਣਾ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਹੈ। ਇਸ ਨਾਲ ਕਈ ਜਾਨਾਂ ਬਚੀਆਂ ਹਨ। ਇਹ ਫੋਰਸ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਦੀ ਹੈ ਅਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਕਰਦੀ ਹੈ। SSF ਸੜਕ ਸੁਰੱਖਿਆ ਤੱਕ ਸੀਮਿਤ ਨਹੀਂ ਹੈ; ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ, ਚੋਰੀ ਅਤੇ ਹੋਰ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਦੀ ਸਹਾਇਤਾ ਵੀ ਕਰਦੀ ਹੈ।

ਇਹ ਫੋਰਸ ਪੂਰੀ ਤਰ੍ਹਾਂ ਤਕਨਾਲੋਜੀ ਨਾਲ ਜੁੜੀ ਹੋਈ ਹੈ; ਸਪੀਡ ਗਨ, ਬਾਡੀ ਕੈਮਰੇ, ਈ-ਚਲਾਨ ਸਿਸਟਮ, ਮੋਬਾਈਲ ਡੇਟਾ ਅਤੇ AI ਤਕਨਾਲੋਜੀ ਸਭ ਦੀ ਵਰਤੋਂ ਸਮਾਰਟ, ਤੇਜ਼ ਅਤੇ ਪਾਰਦਰਸ਼ੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ। ਇਹ “ਨਵੀਂ ਸੋਚ ਵਾਲਾ ਨਵਾਂ ਪੰਜਾਬ” ਹੈ, ਜਿੱਥੇ ਹਰ ਸਰਕਾਰੀ ਪ੍ਰਣਾਲੀ ਹੁਣ ਜਨਤਾ ਦੀ ਸੇਵਾ ਲਈ ਸਮਰਪਿਤ ਹੈ। ਸਭ ਤੋਂ ਮਾਣ ਦੀ ਗੱਲ ਹੈ ਕਿ 2024 ਵਿੱਚ, SSF ਦੇ ਤਾਇਨਾਤ ਖੇਤਰਾਂ ਵਿੱਚ ਸਕੂਲ ਜਾਂਦੇ ਜਾਂ ਵਾਪਸ ਆਉਂਦੇ ਸਮੇਂ ਕਿਸੇ ਵੀ ਬੱਚੇ ਦੀ ਸੜਕ ਹਾਦਸੇ ਵਿੱਚ ਮੌਤ ਨਹੀਂ ਹੋਈ। ਅੱਜ ਤੱਕ, SSF ਦੀ ਮਦਦ ਨਾਲ ਲਗਭਗ 37,110 ਜਾਨਾਂ ਬਚਾਈਆਂ ਗਈਆਂ ਹਨ। ਫਰਵਰੀ ਤੋਂ ਅਕਤੂਬਰ 2024 ਦੇ ਵਿਚਕਾਰ ਲਗਭਗ 768 ਜਾਨਾਂ ਬਚਾਈਆਂ ਗਈਆਂ। ਫਰਵਰੀ-ਅਕਤੂਬਰ 2023 ਦੇ ਮੁਕਾਬਲੇ ਫਰਵਰੀ-ਅਕਤੂਬਰ 2024 ਵਿੱਚ ਸੜਕ ਹਾਦਸਿਆਂ ਵਿੱਚ 45.55% ਦੀ ਗਿਰਾਵਟ ਆਈ ਹੈ। ਜੇਕਰ ਅਸੀਂ ਫਰਵਰੀ-ਅਪ੍ਰੈਲ 2019 ਤੋਂ ਫਰਵਰੀ-ਅਪ੍ਰੈਲ 2022 ਤੱਕ ਸੜਕ ਹਾਦਸਿਆਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ, ਤਾਂ 1 ਫਰਵਰੀ ਤੋਂ 30 ਅਪ੍ਰੈਲ, 2024 ਤੱਕ ਸੜਕ ਹਾਦਸਿਆਂ ਵਿੱਚ 78% ਦੀ ਗਿਰਾਵਟ ਆਈ ਹੈ, ਜੋ ਕਿ 2024 ਦਾ ਸਭ ਤੋਂ ਘੱਟ ਅੰਕੜਾ ਹੈ। ਇਹ ਸਭ ਪੰਜਾਬ ਸਰਕਾਰ ਦੁਆਰਾ ਸਥਾਪਿਤ ਸੜਕ ਸੁਰੱਖਿਆ ਫੋਰਸ ਦੇ ਕਾਰਨ ਹੈ।

ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ SSF ਨੇ ਇੱਥੇ ਸੜਕ ਹਾਦਸਿਆਂ ਨੂੰ ਰੋਕਿਆ, ਜਦੋਂ ਕਿ ਦੂਜੇ ਪਾਸੇ, ਪੰਜਾਬ ਸਰਕਾਰ ਨੇ 2024 ਵਿੱਚ “ਫਰਿਸ਼ਤੇ” ਸਕੀਮ ਸ਼ੁਰੂ ਕੀਤੀ ਸੀ। ਸੜਕ ‘ਤੇ ਸਭ ਤੋਂ ਦੁਖਦਾਈ ਗੱਲ ਉਦੋਂ ਸੀ ਜਦੋਂ ਇੱਕ ਜ਼ਖਮੀ ਵਿਅਕਤੀ ਸੜਕ ‘ਤੇ ਦਰਦ ਨਾਲ ਤੜਫ ਰਿਹਾ ਸੀ ਅਤੇ ਲੋਕ ਮਦਦ ਕਰਨ ਤੋਂ ਡਰਦੇ ਸਨ। ਪੁਲਿਸ ਅਤੇ ਕਾਨੂੰਨੀ ਪੇਚੀਦਗੀਆਂ ਦਾ ਡਰ ਸੀ। ਇਸ ਡਰ ਨੂੰ ਦੂਰ ਕਰਨ ਲਈ, ਜ਼ਖਮੀ ਅਕਸਰ ਆਪਣੀ ਜਾਨ ਗਵਾ ਲੈਂਦੈਂ ਸਨ। ਮਾਨ ਸਰਕਾਰ ਨੇ “ਫਰਿਸ਼ਤੇ” ਸਕੀਮ ਨਾਮਕ ਇੱਕ ਦਿਲ ਨੂੰ ਛੂਹ ਲੈਣ ਵਾਲੀ ਸਕੀਮ ਸ਼ੁਰੂ ਕੀਤੀ। ਇਸ ਸਕੀਮ ਦਾ ਉਦੇਸ਼ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣਾ ਹੈ। ਇਸ ਸਕੀਮ ਦੇ ਤਹਿਤ, ਸੜਕ ਹਾਦਸੇ ਵਿੱਚ ਜ਼ਖਮੀ ਹੋਏ ਕਿਸੇ ਵੀ ਵਿਅਕਤੀ ਨੂੰ ਤੁਰੰਤ, ਮੁਫ਼ਤ ਹਸਪਤਾਲ ਇਲਾਜ ਮਿਲੇਗਾ। ਪਹਿਲਾਂ, ਇਹ ਮੁਫ਼ਤ ਇਲਾਜ ਸਿਰਫ਼ 48 ਘੰਟਿਆਂ ਲਈ ਸੀ, ਪਰ ਸਰਕਾਰ ਨੇ ਹੁਣ ਇਸ ਸੀਮਾ ਨੂੰ ਵਧਾ ਦਿੱਤਾ ਹੈ। ਹੁਣ, ਜ਼ਖਮੀਆਂ ਦੇ ਠੀਕ ਹੋਣ ਤੱਕ, ਇਲਾਜ ਦੀ ਪੂਰੀ ਮਿਆਦ ਮੁਫ਼ਤ ਹੋਵੇਗੀ। ਸਰਕਾਰ ਕਿਸੇ ਵੀ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਣ ਵਾਲੇ ਨੂੰ “ਫਰਿਸ਼ਤੇ” ਕਹਿੰਦੀ ਹੈ। ਅਜਿਹੇ “ਫਰਿਸ਼ਤੇ” ਨੂੰ ਉਤਸ਼ਾਹਿਤ ਕਰਨ ਲਈ, ਸਰਕਾਰ ਉਨ੍ਹਾਂ ਨੂੰ 2,000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੰਦੀ ਹੈ। ਸਭ ਤੋਂ ਵਧੀਆ ਗੱਲ ਇਹ ਹੈ ਕਿ ਜੋ ਵਿਅਕਤੀ ਮਦਦ ਕਰਦਾ ਹੈ ਉਸ ਤੋਂ ਪੁਲਿਸ ਜਾਂ ਹਸਪਤਾਲ ਪੁੱਛਗਿੱਛ ਨਹੀਂ ਕਰੇਗਾ। ਇਹ ਲੋਕਾਂ ਨੂੰ ਮਦਦ ਲਈ ਅੱਗੇ ਆਉਣ ਲਈ ਉਤਸ਼ਾਹਿਤ ਕਰੇਗਾ। ਇਸ ਤਰ੍ਹਾਂ, SSF ਅਤੇ “ਫਰਿਸ਼ਤੇ” ਸਕੀਮ ਮਿਲ ਕੇ ਇੱਕ ਪੂਰਾ ਸੁਰੱਖਿਆ ਜਾਲ ਬਣਾਉਂਦੇ ਹਨ।

ਇਹ ਮਾਨ ਸਰਕਾਰ ਦਾ ਹਰ ਪੰਜਾਬੀ ਲਈ ਪਿਆਰ ਅਤੇ ਵਿਸ਼ਵਾਸ ਹੈ। SSF ਸਾਨੂੰ ਸੁਰੱਖਿਆ ਦੀ ਭਾਵਨਾ ਦਿੰਦਾ ਹੈ, ਜਦੋਂ ਕਿ ‘ਫਰਿਸ਼ਤੇ’ ਸਕੀਮ ਸਾਨੂੰ ਯਾਦ ਦਿਵਾਉਂਦੀ ਹੈ ਕਿ ਇਕੱਠੇ ਅਸੀਂ ਇਸ ਸਮਾਜ ਨੂੰ ਇੱਕ ਬਿਹਤਰ ਸਮਾਜ ਬਣਾ ਸਕਦੇ ਹਾਂ। ਪੰਜਾਬ ਵਿੱਚ, ਸੜਕਾਂ ‘ਤੇ ਚੱਲਣ ਵਾਲੇ ਵਾਹਨ ਹੁਣ ਸਿਰਫ਼ ਆਪਣੀਆਂ ਮੰਜ਼ਿਲਾਂ ‘ਤੇ ਹੀ ਨਹੀਂ ਪਹੁੰਚਦੇ, ਸਗੋਂ ਸੁਰੱਖਿਆ ਅਤੇ ਮਨੁੱਖਤਾ ਦਾ ਸੰਦੇਸ਼ ਵੀ ਲੈ ਕੇ ਜਾਂਦੇ ਹਨ। ਇਹ ਤਬਦੀਲੀ ਦੀ ਕਹਾਣੀ ਹੈ, ਜਿੱਥੇ ਸੁਹਿਰਦ ਫੈਸਲਿਆਂ ਨੇ ਹਜ਼ਾਰਾਂ ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਹੈ ਅਤੇ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਪਹੁੰਚਾਇਆ ਹੈ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਨਵੀਂ ਜ਼ਿੰਦਗੀ ਮਿਲੀ ਹੈ। ਮਾਨ ਸਰਕਾਰ ਨੇ ਇਸ ਫੋਰਸ ਵਿੱਚ ਪੰਜਾਬ ਦੀਆਂ ਧੀਆਂ ਨੂੰ ਵੀ ਤਰੱਕੀ ਦਿੱਤੀ ਹੈ। ਅੱਜ ਲਗਭਗ 287 ਔਰਤਾਂ SSF ਦਾ ਹਿੱਸਾ ਹਨ, ਸਿਰਫ਼ ਨੌਕਰੀਆਂ ਹੀ ਨਹੀਂ ਸਗੋਂ ਭਰੋਸੇਮੰਦ ਫਰਜ਼ ਵੀ ਨਿਭਾ ਰਹੀਆਂ ਹਨ। ਇਹ ਦਰਸਾਉਂਦਾ ਹੈ ਕਿ ਸਰਕਾਰ ਸਿਰਫ਼ ਗੱਲਾਂ ਨਹੀਂ ਕਰਦੀ, ਇਹ ਅਸਲ ਬਦਲਾਅ ਲਿਆਉਂਦੀ ਹੈ। ਇਹੀ ਸੱਚਾ ਸਸ਼ਕਤੀਕਰਨ ਹੈ, ਇਹੀ ਸੱਚੀ ਪੰਜਾਬੀਅਤ ਹੈ।

ਮਾਨ ਸਰਕਾਰ ਨੇ ਪੰਜਾਬ ਵਿੱਚ ਸਾਬਤ ਕਰ ਦਿੱਤਾ ਹੈ ਕਿ ਸਰਕਾਰਾਂ ਸਿਰਫ਼ ਨਿਯਮ ਬਣਾਉਣ ਲਈ ਨਹੀਂ, ਸਗੋਂ ਲੋਕਾਂ ਦੀਆਂ ਜਾਨਾਂ ਦੀ ਦੇਖਭਾਲ ਲਈ ਵੀ ਹੁੰਦੀਆਂ ਹਨ। SSF ਅਤੇ ਫਰਿਸ਼ਤੇ ਸਕੀਮ ਨੇ ਪੰਜਾਬ ਦੀਆਂ ਸੜਕਾਂ ‘ਤੇ ਇੱਕ ਨਵੀਂ ਸਵੇਰ ਲਿਆਂਦੀ ਹੈ। SSF ਹਾਦਸਿਆਂ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕਦਾ ਹੈ, ਅਤੇ ਫਰਿਸ਼ਤੇ ਸਕੀਮ ਹਾਦਸੇ ਤੋਂ ਬਾਅਦ ਜਾਨਾਂ ਬਚਾਉਂਦੀ ਹੈ। ਇਕੱਠੇ ਮਿਲ ਕੇ, ਇਹ ਦੋਵੇਂ ਸਕੀਮਾਂ ਪੰਜਾਬ ਨੂੰ ਇੱਕ ਅਜਿਹੇ ਰਾਜ ਵਿੱਚ ਬਦਲ ਰਹੀਆਂ ਹਨ ਜਿੱਥੇ ਸੜਕਾਂ ‘ਤੇ ਮੌਤ ਦਾ ਡਰ ਮਹਿਸੂਸ ਨਹੀਂ ਕੀਤਾ ਜਾਂਦਾ, ਸਗੋਂ ਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀਆਂ ਹਨ। ਇਹ ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ ਹੈ, ਸਗੋਂ ਇੱਕ ਸਮਾਜਿਕ ਕ੍ਰਾਂਤੀ ਹੈ, ਜਾਗਰੂਕਤਾ ਪੈਦਾ ਕਰਦੀ ਹੈ, ਜ਼ਿੰਮੇਵਾਰੀ ਸਿਖਾਉਂਦੀ ਹੈ ਅਤੇ ਲੋਕਾਂ ਨੂੰ ਮਨੁੱਖਤਾ ਦੇ ਇਸ ਸਫ਼ਰ ‘ਤੇ “ਦੂਤ” ਬਣਨ ਲਈ ਪ੍ਰੇਰਿਤ ਕਰਦੀ ਹੈ। ਪੰਜਾਬ ਸਰਕਾਰ ਦੀ ਇਹ ਪਹਿਲ ਸੱਚਮੁੱਚ ਸ਼ਲਾਘਾਯੋਗ ਹੈ। ਇਹ ਦੋਵੇਂ ਸਕੀਮਾਂ ਸਿਰਫ਼ ਸਰਕਾਰੀ ਪਹਿਲਕਦਮੀਆਂ ਨਹੀਂ ਹਨ; ਇਹ ਸਾਡੀ ਜ਼ਿੰਦਗੀ ਵਿੱਚ ਡੂੰਘੀਆਂ ਜੜ੍ਹਾਂ ਹਨ। ਇੱਕ ਪਾਸੇ, SSF ਸਾਨੂੰ “ਸੁਰੱਖਿਆ” ਪ੍ਰਦਾਨ ਕਰਦਾ ਹੈ, ਜਦੋਂ ਕਿ ਦੂਜੇ ਪਾਸੇ, “ਫਰਿਸ਼ਤੇ” ਸਕੀਮ ਸਾਨੂੰ “ਪਿਆਰ” ਅਤੇ “ਵਿਸ਼ਵਾਸ” ਦੇ ਰਿਸ਼ਤੇ ਬਣਾਉਣਾ ਸਿਖਾਉਂਦੀ ਹੈ। ਮਾਨ ਸਰਕਾਰ ਨੇ ਪੰਜਾਬ ਦੀਆਂ ਸੜਕਾਂ ‘ਤੇ ਮੌਤ ਦੇ ਡਰ ਨੂੰ ਘਟਾ ਦਿੱਤਾ ਹੈ ਅਤੇ ਸਾਨੂੰ ਜ਼ਿੰਦਗੀ ਨੂੰ ਗਲੇ ਲਗਾਉਣਾ ਸਿਖਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Govt ਵੱਲੋਂ ਵੱਡਾ Action; XEN ਸਮੇਤ ਤਿੰਨ ਅਧਿਕਾਰੀ ਕੀਤੇ Suspend, ਜਾਣੋ ਮਾਮਲਾ

0

Gurdaspur News: Punjab govt ; ਪਿਛਲੇ ਦਿਨੀਂ ਪੰਜਾਬ ਦੇ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਸੀ। ਲੱਖਾਂ ਏਕੜ ਫ਼ਸਲ ਤਬਾਹ ਹੋਣ ਤੋਂ ਇਲਾਵਾ ਕਰੀਬ ਪੰਜ ਦਰਜ਼ਨ ਵਿਅਕਤੀਆਂ ਦੀ ਜਾਨ ਵੀ ਚਲੀ ਗਈ ਸੀ ਤੇ ਹਜ਼ਾਰਾਂ ਮਕਾਨ ਪਾਣੀ ਵਿਚ ਵਹਿ ਗਏ ਸਨ। ਇਸ ਦੌਰਾਨ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਾ ਕਾਫ਼ੀ ਪ੍ਰਭਾਵਿਤ ਰਿਹਾ ਸੀ। ਇੱਥੇ ਰਾਵੀ ਦਰਿਆ ਦੇ ਮਾਧੋਪੁਰ ਹੈਡਵਰਕਸ ਦਾ ਗੇਟ ਟੁੱਟਣ ਕਾਰਨ ਕਾਫ਼ੀ ਨੁਕਸਾਨ ਹੋ ਗਿਆ ਸੀ।

ਇਹ ਵੀ ਪੜ੍ਹੋ ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਇਹ ਗੇਟ ਉਸ ਸਮੇਂ ਟੁੱਟਿਆ ਸੀ ਜਦ ਰਣਜੀਤ ਸਾਗਰ ਡੈਮ ਵਿਚੋਂ ਪਾਣੀ ਛੱਡਿਆ ਜਾ ਰਿਹਾ ਸੀ ਤਾਂ ਮਾਧੋਪੁਰ ਹੈਡ ਵਰਕਸ ਦੇ ਕਾਫ਼ੀ ਗੇਟ ਟੁੱਟ ਗਏ। ਇਸ ਕੰਮ ਦਾ ਇੱਕ ਪ੍ਰਾਈਵੇਟ ਕੰਪਨੀ ਨੂੰ ਟੈਂਡਰ ਦਿੱਤਾ ਗਿਆ ਸੀ। ਮੁਢਲੀ ਜਾਂਚ ਮੁਤਾਬਕ ਕੁੱਝ ਅਧਿਕਾਰੀਆਂ ਦੀ ਅਣਗਹਿਲੀ ਸਾਹਮਣੇ ਆਈ ਸੀ। ਜਿਸਦੇ ਵਿਚ XEN ਨਿਤਿਨ ਸੂਦ ਤੋਂ ਇਲਾਵਾ JE ਅਰੁਣ ਕੁਮਾਰ ਤੇ ਸਚਿਨ ਠਾਕੁਰ ਦੇ ਨਾਮ ਸਾਹਮਣੇ ਆਏ ਸਨ, ਜਿੰਨ੍ਹਾਂ ਨੂੰ ਹੁਣ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨ੍ਹਾਂ ਅਧਿਕਾਰੀਆਂ ਦਾ ਮੁਅੱਤਲੀ ਦੌਰਾਨ ਹੈਡਕੁਆਟਰ ਚੰਡੀਗੜ੍ਹ ਮੁੱਖ ਦਫ਼ਤਰ ਬਣਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

45 ਦਿਨਾਂ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜੀਵਨ ਨੂੰ ਮੁੜ ਲੀਹ ‘ਤੇ ਲਿਆਉਣ ਦਾ ਟੀਚਾ ਮਿੱਥਿਆ-ਡਾ: ਬਲਬੀਰ ਸਿੰਘ

0

Fazilka News:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਫਾਜ਼ਿਲਕਾ ਜ਼ਿਲੇ ਦੇ ਦੌਰੇ ਦੌਰਾਨ ਆਖਿਆ ਹੈ ਕਿ ਹੜਾਂ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਵਿੱਚ ਜੀਵਨ ਨੂੰ ਮੁੜ ਲੀਹ ਤੇ ਲਿਆਉਣ ਲਈ ਸਰਕਾਰ ਵੱਲੋਂ 45 ਦਿਨਾਂ ਦਾ ਟੀਚਾ ਮਿਥਿਆ ਗਿਆ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਅਤੇ ਮਿਸ਼ਨ ਚੜ੍ਹਦੀ ਕਲਾ ਸਬੰਧੀ ਜਿਲ੍ਹੇ ਦੀਆਂ ਗੈਰ ਸਰਕਾਰੀ ਸੰਸਥਾਵਾਂ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੜਾਂ ਦੇ ਪਾਣੀ ਘਟਣ ਤੋਂ ਬਾਅਦ ਹੁਣ ਅਗਲੀ ਚੁਣੌਤੀ ਪਾਣੀ ਅਤੇ ਜੀਵਾਣੂਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣਾ ਅਤੇ ਹੋਏ ਨੁਕਸਾਨ ਦੀ ਭਰਪਾਈ ਕਰਨਾ ਹੈ। ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਜਾਂ ਜੀਵਾਣੂਆਂ ਤੋਂ ਹੋਣ ਵਾਲੇ ਰੋਗ ਨਾ ਪਣਪਣ।

ਇਹ ਵੀ ਪੜ੍ਹੋ ਸੰਦੀਪ ਸਿੰਘ ਸ਼ਨੀ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ ਗਰਮਾਇਆ, ਜੇਲ੍ਹ ਸੁਪਰਡੈਂਟ ਨੇ ਅਦਾਲਤ ਨੂੰ ਸੌਂਪੀ ਸੀਲਬੰਦ ਰੀਪੋਰਟ

ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਲੇਰੀਏ ਦਾ ਕੋਈ ਨਵਾਂ ਕੇਸ ਨਹੀਂ ਮਿਲਿਆ ਹੈ ਅਤੇ ਡੇਂਗੂ ਚਿਕਨਗੁਣੀਆਂ ਦੀ ਰੋਕਥਾਮ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਗਏ ਹਨ। ਇਸ ਸਾਲ ਡੇਂਗੂ ਦੇ ਜਿਲ੍ਹੇ ਵਿੱਚ ਸਿਰਫ ਛੇ ਕੇਸ ਮਿਲੇ ਹਨ। ਉਹਨਾਂ ਨੇ ਦੱਸਿਆ ਕਿ ਡੇਂਗੂ ਚਿਕਨਗੁਣੀਆਂ ਵਰਗੀਆਂ ਬਿਮਾਰੀਆਂ ਰੋਕਣ ਲਈ ਸਿਹਤ ਵਿਭਾਗ ਨੇ ਜਿਲ੍ਹੇ ਵਿੱਚ ਇਸ ਸਾਲ ਹੁਣ ਤੱਕ 4,31,216 ਵਾਰ ਘਰਾਂ ਵਿਚ ਜਾ ਕੇ ਸਰਵੇਖਣ ਕੀਤਾ ਹੈ। ਇਸੇ ਤਰ੍ਹਾਂ ਪਿਛਲੇ ਪੰਜ ਦਿਨਾਂ ਵਿੱਚ ਹੀ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ 23260 ਘਰਾਂ ਦਾ ਸਰਵੇਖਣ ਕੀਤਾ ਹੈ 4215 ਥਾਵਾਂ ਤੇ ਲਾਰਵੀਸਾਈਡ ਦਵਾਈ ਪਾਈ ਗਈ ਹੈ। 164 ਥਾਵਾਂ ਤੇ ਫੁਮੀਗੇਸ਼ਨ ਕੀਤੀ ਗਈ ਹੈ ਅਤੇ ਇਸ ਦੌਰਾਨ ਬੁਖਾਰ ਦੇ 401 ਮਰੀਜ਼ ਮਿਲੇ ਹਨ। ਉਹਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਪਿਛਲੇ ਸਾਲ ਇਸ ਸਮੇਂ ਤੱਕ ਜਿੱਥੇ ਡੇਂਗੂ ਦੇ ਸਿਰਫ 83 ਟੈਸਟ ਹੋਏ ਸਨ ਇਸ ਸਾਲ 699 ਸੈਂਪਲ ਲਏ ਗਏ ਹਨ ਪੀਣ ਦੇ ਪਾਣੀ ਦੇ ਵੀ 117 ਸੈਂਪਲ ਲਏ ਗਏ ਹਨ ਅਤੇ ਡੇਢ ਲੱਖ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਹਨ। ਵਿਭਾਗ ਕੋਲ ਦਵਾਈਆਂ ਦਾ ਸਟਾਕ ਉਪਲਬੱਧ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ਵਿੱਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ*

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿੰਡ ਪੱਧਰ ਤੇ ਲਗਾਏ ਜਾ ਰਹੇ ਕੈਂਪਾਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਪੰਜ ਦਿਨਾਂ ਵਿੱਚ ਇਹਨਾਂ ਕੈਂਪਾਂ ਵਿੱਚ ਜਿਲ੍ਹੇ ਵਿੱਚ 10731 ਲੋਕਾਂ ਨੇ ਦਵਾਈ ਲਈ ਹੈ । ਇਹਨਾਂ ਵਿੱਚੋਂ 225 ਨੂੰ ਬੁਖਾਰ 177 ਨੂੰ ਡਾਇਰੀਆ 1923 ਨੂੰ ਚਮੜੀ ਰੋਗ ਅਤੇ 900 ਵਿੱਚ ਅੱਖਾਂ ਦੀ ਇਨਫੈਕਸ਼ਨ ਦੇ ਲੱਛਣ ਵਿਖਾਈ ਦਿੱਤੇ ਹਨ । ਜਿੰਨ੍ਹਾਂ ਨੂੰ ਇਲਾਜ ਮੁਹਈਆ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਆਸ਼ਾ ਵਰਕਰਾਂ ਦੇ ਰਾਹੀਂ ਵੀ 24,432 ਘਰਾਂ ਤੱਕ ਪਹੁੰਚ ਕਰਕੇ 12281 ਹੈਲਥ ਕਿੱਟਾਂ ਦੀ ਵੰਡ ਫਾਜ਼ਿਲਕਾ ਜ਼ਿਲ੍ਹੇ ਦੇ ਵਿੱਚ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਲਾਘਾਯੋਗ ਕਾਰਜ ਕਰ ਰਿਹਾ ਹੈ ਅਤੇ ਸਰਕਾਰ ਦੇ ਉਦੇਸ਼ਾਂ ਅਨੁਸਾਰ ਹਰ ਲੋੜਵੰਦ ਤੱਕ ਮਦਦ ਪਹੁੰਚਾ ਰਿਹਾ ਹੈ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ ਅਤੇ ਫਾਜ਼ਲਕਾ ਜ਼ਿਲੇ ਵਿੱਚ ਵੀ 34 ਨਵੇਂ ਡਾਕਟਰ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਇਸ ਦੌਰਾਨ ਉਨਾਂ ਨੇ ਜ਼ਿਲ੍ਹੇ ਦੀਆਂ ਗੈਰ ਸਰਕਾਰੀ ਸੰਸਥਾਵਾਂ ਨਾਲ ਵੀ ਬੈਠਕ ਕੀਤੀ ਅਤੇ ਹੜਾਂ ਦੇ ਸੰਕਟ ਦੌਰਾਨ ਲੋਕ ਸੇਵਾ ਵਿੱਚ ਉਹਨਾਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਹਨਾਂ ਦੀ ਸਲਾਘਾ ਕੀਤੀ।ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਦੀ ਜਾਣਕਾਰੀ ਇਹਨਾਂ ਸੰਸਥਾਵਾਂ ਨਾਲ ਸਾਂਝੀ ਕਰਦਿਆ ਕਿਹਾ ਕਿ ਪੰਜਾਬੀ ਹਮੇਸ਼ਾ ਦੂਜਿਆਂ ਦੀ ਮਦਦ ਲਈ ਜਾਣੇ ਜਾਂਦੇ ਹਨ ਪਰ ਅੱਜ ਜਦ ਆਪਣੇ ਤੇ ਭੀੜ ਪਈ ਹੈ ਤਾਂ ਅਸੀਂ ਇੱਕ ਦੂਜੇ ਦੀ ਮਦਦ ਤੋਂ ਕਿਵੇਂ ਪਿੱਛੇ ਰਹਿ ਸਕਦੇ ਹਾਂ। ਉਹਨਾਂ ਨੇ ਕਿਹਾ ਕਿ ਵੈਬਸਾਈਟ rangla.punjab.gov.in ਤੇ ਜਾ ਕੇ ਆਪਣੇ ਪੰਜਾਬੀ ਭਰਾਵਾਂ ਲਈ ਦਾਨ ਕੀਤਾ ਜਾ ਸਕਦਾ ਹੈ। ਇਹ ਰਕਮ ਪੰਜਾਬ ਸਰਕਾਰ ਹੜ ਰਾਹਤ ਕਾਰਜਾਂ ਤੇ ਖਰਚੇਗੀ। ਉਹਨਾਂ ਨੇ ਐਨਜੀਓ ਨੂੰ ਇੱਕ ਇੱਕ ਪਿੰਡ ਗੋਦ ਲੈਣ ਦੀ ਅਪੀਲ ਵੀ ਕੀਤੀ ਤਾਂ ਜੋ ਉਥੇ ਲੋਕਾਂ ਦੇ ਮਾਨਸਿਕ ਅਤੇ ਸਮਾਜਿਕ ਪੱਧਰ ਤੇ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਸਕਨ।
ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਖੁਸ਼ਬੂ ਸਾਵਨ ਸੁੱਖਾ ਸਵਨਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਬਾਸ਼ ਚੰਦਰ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ, ਕੰਵਰਜੀਤ ਸਿੰਘ ਮਾਨ, ਵੀਰਪਾਲ ਕੌਰ, ਸਿਵਿਲ ਸਰਜਨ ਡਾ ਰਾਜ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906495