Sunday, May 17, 2026
Home Blog Page 448

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

0

👉ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ
👉ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ 19 ਸਤੰਬਰ:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਭੇਜਿਆ ਜਾਵੇਗਾ।ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀ ਕਾਬੂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫ਼ਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 45 ਦਿਨਾਂ ਦੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੀਵਨ ਨੂੰ ਮੁੜ ਲੀਹ `ਤੇ ਲਿਆਉਣ ਦਾ ਟੀਚਾ ਰੱਖਿਆ ਹੈ। ਅਸੀਂ ,ਕਿਸੇ ਵੀ ਗੰਭੀਰ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹਾਂ । ਉਨ੍ਹਾਂ ਜਿ਼ਲ੍ਹੇ ਦੇ ਗੈਰ-ਸਰਕਾਰੀ ਸੰਗਠਨਾਂ ਨਾਲ ਵੀ ਮੀਟਿੰਗ ਕੀਤੀ ਅਤੇ ਹੜ੍ਹ ਸੰਕਟ ਦੌਰਾਨ ਜਨਤਕ ਸੇਵਾ ਵਿੱਚ ਨਿਭਾਈ ਗਈ ਭੂਮਿਕਾ ਦੀ ਪ੍ਰਸ਼ੰਸਾ ਕੀਤੀ।ਡਾ. ਬਲਬੀਰ ਸਿੰਘ ਨੇ ਮਿਸ਼ਨ ਚੜ੍ਹਦੀ ਕਲਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਾਡੇ ਪੰਜਾਬੀ ਹਮੇਸ਼ਾ ਦੂਜਿਆਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵੈੱਬਸਾਈਟ `ਤੇ ਜਾ ਕੇ ਦਾਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਰਕਮ ਹੜ੍ਹ ਰਾਹਤ ਕਾਰਜਾਂ `ਤੇ ਖਰਚ ਕਰੇਗੀ। ਉਨ੍ਹਾਂ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਮਾਨਸਿਕ ਅਤੇ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਲਈ ਇੱਕ ਪਿੰਡ ਗੋਦ ਲੈਣ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

0

Chandigarh News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (ਐਸ.ਸੀ.) ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਰਮਚਾਰੀਆਂ ਅਤੇ ਭਾਈਚਾਰਿਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸੰਵਿਧਾਨਕ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਇਹ ਭਰੋਸਾ ਪੰਜਾਬ ਭਰ ਦੇ 27 ਐਸ.ਸੀ. ਅਤੇ ਬੀ.ਸੀ. ਕਰਮਚਾਰੀਆਂ ਅਤੇ ਸਮਾਜਿਕ ਸੰਗਠਨਾਂ ਦੀ ਨੁਮਾਇੰਦਗੀ ਕਰਨ ਵਾਲੀ ਸਾਂਝੀ ਐਕਸ਼ਨ ਕਮੇਟੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਦਿੱਤਾ।ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਇਨ੍ਹਾਂ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਮਹੱਤਵਪੂਰਨ ਮੁੱਦਿਆਂ, ਜਿਨ੍ਹਾਂ ਵਿੱਚ ਸਰਕਾਰੀ ਕਰਮਚਾਰੀਆਂ, ਸਮਾਜਿਕ ਨਿਆਂ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਸਬੰਧਤ ਮੰਗਾਂ ਸ਼ਾਮਲ ਹਨ, ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀ ਕਾਬੂ

ਵਿੱਤ ਮੰਤਰੀ ਨੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਵਿੱਚੋਂ ਬਹੁਤ ਸਾਰੇ ਮਾਮਲਿਆਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਚੁੱਕੀ ਹੈ ਅਤੇ ਬਾਕੀ ਰਹਿੰਦੇ ਮੁੱਦਿਆਂ ਨੂੰ ਪੂਰੀ ਮੁਸਤੈਦੀ ਨਾਲ ਹੱਲ ਕਰਨ ਲਈ ਵਚਨਬੱਧ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਾਰੇ ਨਾਗਰਿਕਾਂ ਲਈ ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਪ੍ਰਤੀ ਸਮਰਪਿਤ ਹੈ।

ਇਹ ਵੀ ਪੜ੍ਹੋ ਤਰਨਤਾਰਨ ਉੱਪ ਚੋਣ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਫੈਸਲਾ, ਲਗਾਇਆ ਆਬਜ਼ਰਬਰ

ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੰਗਾਂ ਦੀ ਸੰਵਿਧਾਨਕ ਮਹੱਤਤਾ ਨੂੰ ਪਛਾਣਦੇ ਹਨ ਅਤੇ ਇਨ੍ਹਾਂ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਨਾਲ ਇਹ ਮੀਟਿੰਗ ਪ੍ਰਭਾਵਸ਼ਾਲੀ ਰਹੀ ਅਤੇ ਗੱਲਬਾਤ ਰਾਹੀਂ ਸਮੇਂ ਸਿਰ ਹੱਲ ਲੱਭਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ।ਸਾਂਝੀ ਐਕਸ਼ਨ ਕਮੇਟੀ ਵੱਲੋਂ ਵੀ ਗੱਲਬਾਤ ਵਿੱਚ ਸ਼ਾਮਲ ਹੋਣ ਅਤੇ ਮੁੱਦਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਅਤੇ ਪੰਜਾਬ ਸਰਕਾਰ ਦੀ ਇੱਛਾ ਦੀ ਸ਼ਲਾਘਾ ਕੀਤੀ। ਦੋਵੇਂ ਧਿਰਾਂ ਇਹ ਯਕੀਨੀ ਬਣਾਉਣ ਲਈ ਆਪਣਾ ਸਹਿਯੋਗ ਜਾਰੀ ਰੱਖਣ ‘ਤੇ ਸਹਿਮਤ ਹੋਈਆਂ ਕਿ ਸਾਰੇ ਲੰਬਿਤ ਮਾਮਲਿਆਂ ਨੂੰ ਤੇਜ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Jeeda Blast Case; Army ਦੀ ਟੀਮ ਨੇ ਗੁਰਪ੍ਰੀਤ ਦੇ ਘਰ ਪੁੱਜ ਕੇ ਕੀਤੀ ਜਾਂਚ ਸ਼ੁਰੂ

0

Bathinda News: ਕੁੱਝ ਦਿਨ ਪਹਿਲਾਂ ਜ਼ਿਲ੍ਹੇ ਦੇ ਪਿੰਡ ਜੀਦਾ ਵਿਖੇ ਇੱਕ ਘਰ ਵਿਚ ਨੌਜਵਾਨ ਵੱਲੋਂ ਬੰਬ ਬਣਾਉਂਦੇ ਸਮੇਂ ਹੋਏ ਧਮਾਕਿਆਂ ਦੀ ਜਾਂਚ ਲਈ ਅੱਜ ਭਾਰਤੀ ਫੌਜ ਦੀ ਟੀਮ ਇੱਥੇ ਪੁੱਜ ਗਈ ਹੈ। ਬੁੱਧਵਾਰ ਨੂੰ ਹੋਏ ਧਮਾਕਿਆਂ ਦੇ ਵਿਚ ਇਸ ਧਮਾਕੇਖੇਜ਼ ਸਮੱਗਰੀ ਨੂੰ ਤਿਆਰ ਕਰ ਰਹੇ ਨੌਜਵਾਨ ਗੁਰਪ੍ਰੀਤ ਸਿੰਘ ਤੇ ਉਸਦਾ ਪਿਤਾ ਜਗਤਾਰ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਸੀ। ਜਿਸ ਕਾਰਨ ਗੁਰਪ੍ਰੀਤ ਦਾ ਡਾਕਟਰਾਂ ਨੂੰ ਹੱਥ ਵੀ ਕੱਟਣਾ ਪਿਆ ਹੈ। ਹੁਣ ਏਮਜ਼ ਵਿਚ ਛੂੱਟੀ ਮਿਲਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਬੀਤੇ ਕੱਲ ਉਸਦੀ ਗ੍ਰਿਫਤਾਰੀ ਪਾ ਦਿੱਤੀ ਸੀ ਤੇ ਹੁਣ ਉਹ 7 ਦਿਨਾਂ ਦੇ ਰਿਮਾਂਡ ‘ਤੇ ਹੈ ਅਤੇ ਪੰਜਾਬ ਪੁਲਿਸ ਦੀ ਟੀਮਾਂ ਤੋਂ ਇਲਾਵਾ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਪੁਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਇਸ ਦੌਰਾਨ ਗੁਰਪ੍ਰੀਤ ਦੇ ਘਰ ਖਿੱਲਰੀ ਧਮਾਕੇਖੇਜ ਸਮੱਗਰੀ ਨੂੰ ਨਸ਼ਟ ਕਰਨ ਦੇ ਲਈ ਪਹਿਲਾਂ ਪੰਜਾਬ ਪੁਲਿਸ ਦੀਆਂ ਟੀਮਾਂ ਲੱਗੀਆਂ ਰਹੀਆਂ ਤੇ ਹੁਣ ਭਾਰਤੀ ਫ਼ੌਜ ਮੈਦਾਨ ਵਿਚ ਆ ਗਈ ਹੈ। ਬਠਿੰਡਾ ਪੁਲਿਸ ਵੱਲੋਂ ਭਾਰਤੀ ਫੌਜ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਗਈ ਸੀ। ਇਸ ਸਬੰਧ ਵਿੱਚ ਬਠਿੰਡਾ ਐਸਐਸਪੀ ਅਮਨੀਤ ਕੌਰ ਨੇ ਕਿਹਾ ਕਿ ਭਾਰਤੀ ਫੌਜ ਨੂੰ ਪੱਤਰ ਲਿਖ ਕੇ ਮਾਮਲੇ ਵਿੱਚ ਮਦਦ ਮੰਗੀ ਸੀ, ਜਿਸ ਤੋਂ ਬਾਅਦ ਵੀਰਵਾਰ ਨੂੰ ਫੌਜੀ ਟੀਮ ਨੇ ਪਿੰਡ ਜੀਦਾ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

0

Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ।ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ ਦੇ ਮੁਕੰਮਲ ਹੋਣ ਤੱਕ ਸਖ਼ਤ ਨਿਗਰਾਨੀ ਰੱਖੀ ਜਾਵੇ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀ ਕਾਬੂ

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਬੰਨ੍ਹਾਂ ਅਤੇ ਹੋਰ ਵਿਭਾਗੀ ਸੰਪਤੀਆਂ ਨੂੰ ਹੋਏ ਨੁਕਸਾਨ ਸਬੰਧੀ ਚੱਲ ਰਹੇ ਮੁਲਾਂਕਣ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸੁਰੱਖਿਆ ਉਪਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦਰਿਆਵਾਂ ਕੰਢੇ ਵਸਦੇ ਲੋਕਾਂ, ਖੇਤੀਬਾੜੀ ਜ਼ਮੀਨਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਨਹਿਰਾਂ) ਸ. ਸ਼ੇਰ ਸਿੰਘ, ਮੁੱਖ ਇੰਜੀਨੀਅਰ (ਹੈੱਡਕੁਆਰਟਰ) ਸ. ਜਤਿੰਦਰ ਪਾਲ ਸਿੰਘ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੈ ਕੁਮਾਰ ਗਰਗ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ

0

Punjab News:ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ ਭਰੋਸੇਮੰਦ ਬ੍ਰਾਂਡ ਹੈ, ਵੱਲੋਂ ਆਪਣੇ ਦੁੱਧ ਅਤੇ ਦੁੱਧ ਤੋ ਬਣੇ ਉਤਪਾਦਾਂ ਦੀ ਪ੍ਰਸਿੱਧ ਸ਼੍ਰੇਣੀ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਧੀਆਂ ਕੀਮਤਾਂ 22 ਸਤੰਬਰ, 2025 ਦੀ ਸਵੇਰ ਤੋਂ ਲਾਗੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕੀਮਤਾਂ ਭਾਰਤ ਸਰਕਾਰ ਦੇ ਜੀ.ਐਸ.ਟੀ. 2.0 ਸੁਧਾਰਾਂ ਮੁਤਾਬਕ ਹੋਣਗੀਆਂ, ਜਿਸ ਤਹਿਤ ਜ਼ਰੂਰੀ ਡੇਅਰੀ ਉਤਪਾਦਾਂ ‘ਤੇ ਟੈਰਿਫ ਘਟਾਏ ਗਏ ਹਨ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀ ਕਾਬੂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਉਪਾਅ ਸੂਬੇ ਦੇ ਸਹਿਕਾਰੀ ਮਾਡਲ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਲੋਕਾਂ ਲਈ ਕਾਫੀ ਲਾਹੇਵੰਦ ਸਿੱਧ ਹੋਣਗੇ।ਨਵੀਂਆਂ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਪਤਕਾਰਾਂ ਨੂੰ ਵੇਰਕਾ ਘਿਓ 30 ਤੋਂ 35 ਰੁਪਏ ਪ੍ਰਤੀ ਲੀਟਰ/ਕਿਲੋਗ੍ਰਾਮ ਸਸਤਾ ਮਿਲੇਗਾ। ਉਨ੍ਹਾਂ ਕਿਹਾ ਕਿ ਟੇਬਲ ਬਟਰ ਦੀ ਕੀਮਤ 30 ਰੁਪਏ ਪ੍ਰਤੀ ਕਿਲੋਗ੍ਰਾਮ, ਅਨਸਾਲਟੇਡ ਬਟਰ ਦੀ ਕੀਮਤ 35 ਰੁਪਏ ਪ੍ਰਤੀ ਕਿਲੋਗ੍ਰਾਮ, ਪ੍ਰੋਸੈਸਡ ਪਨੀਰ ਦੀ ਕੀਮਤ 20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਯੂ.ਐਚ.ਟੀ. ਦੁੱਧ (ਸਟੈਂਡਰਡ, ਟੋਨਡ ਅਤੇ ਡਬਲ ਟੋਨਡ) ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘਟਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਈਸ ਕਰੀਮ (ਗੈਲਨ, ਬਰਿੱਕ ਅਤੇ ਟੱਬ) ਵਰਗੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਹੈ ਅਤੇ ਪਨੀਰ ਦੀ ਕੀਮਤ ਵੀ 15 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਈ ਗਈ ਹੈ।

ਇਹ ਵੀ ਪੜ੍ਹੋ ਤਰਨਤਾਰਨ ਉੱਪ ਚੋਣ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਫੈਸਲਾ, ਲਗਾਇਆ ਆਬਜ਼ਰਬਰ

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਕੀਮਤਾਂ ਵਿੱਚ ਕੀਤੀ ਇਸ ਸੋਧ ਨਾਲ ਲੋਕਾਂ ਨੂੰ ਕਈ ਲਾਭ ਮਿਲਣਗੇ, ਉਤਪਾਦਾਂ ਤੱਕ ਪਹੁੰਚ ਵਧੇਗੀ ਅਤੇ ਖਪਤਕਾਰਾਂ ਦੀ ਮੰਗ ਤੇ ਵਿਕਰੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕਰ ਵਸੂਲੀ ਵਿੱਚ ਵੀ ਵਾਧਾ ਹੋਵੇਗਾ ਜਿਸ ਨਾਲ ਸੂਬੇ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦੇ ਨਾਲ-ਨਾਲ ਵਿਕਾਸ, ਗੁਣਵੱਤਾ ਦੇ ਮਿਆਰ ਅਤੇ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧਾਂ ਮਹਿੰਗਾਈ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਬੇਹੱਦ ਲੋੜੀਂਦੀ ਰਾਹਤ ਪ੍ਰਦਾਨ ਕਰਨਗੀਆਂ ਅਤੇ ਸੰਗਠਿਤ ਡੇਅਰੀ ਉਤਪਾਦਾਂ ਦੀ ਮੰਗ ਵਿੱਚ ਵਾਧਾ ਕਰਨਗੀਆਂ ਜਿਸ ਨਾਲ ਖਪਤਕਾਰਾਂ ਦੀ ਭਲਾਈ ਅਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਦੂਜੀ ਕਿਸ਼ਤ ਵਜੋਂ 5000 ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀ ਕਾਬੂ

0

Amritsar News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ ਡੀ.ਵੀ.ਆਰ. ਜ਼ਬਤ ਕੀਤੇ ਗਏ।

ਇਹ ਵੀ ਪੜ੍ਹੋ ਤਰਨਤਾਰਨ ਉੱਪ ਚੋਣ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਫੈਸਲਾ, ਲਗਾਇਆ ਆਬਜ਼ਰਬਰ

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ ਡੀ.ਵੀ.ਆਰ. ਵਾਪਸ ਲੈਣ ਲਈ ਉਕਤ ਏ.ਐਸ.ਆਈ. ਨੂੰ ਮਿਲਿਆ ਅਤੇ ਉਕਤ ਏ.ਐਸ.ਆਈ. ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ਵਿੱਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 16000 ਰੁਪਏ ਨਕਦ ਪ੍ਰਾਪਤ ਕੀਤੇ ਅਤੇ ਬਾਕੀ 14,000 ਰੁਪਏ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਤਰਨਤਾਰਨ ਉੱਪ ਚੋਣ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਫੈਸਲਾ, ਲਗਾਇਆ ਆਬਜ਼ਰਬਰ

0

Tarn Taran News: ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ ਇਹ ਫੈਸਲਾ ਤੁਰੰਤ ਲਾਗੂ ਹੋ ਗਿਆ ਹੈ।

ਇਹ ਵੀ ਪੜ੍ਹੋ Bathinda Congress (ਦਿਹਾਤੀ) ਦੇ ਪ੍ਰਧਾਨ ਦੀ ਚੋਣ; ਕੁੰਢੀਆਂ ਦੇ ਸਿੰਙ ਫ਼ਸ ਗਏ,ਨਿੱਤਰੂ ਵੜੇਵੇਂ ਖਾਣੀ…

ਜਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਕਰੀਬ ਤਿੰਨ ਮਹੀਨੇ ਪਹਿਲਾਂ ਮੌਤ ਹੋਣ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਜਿਸਦੇ ਚੱਲਦੇ ਜਲਦੀ ਹੀ ਹੁਣ ਉੱਪ ਚੋਣ ਹੋਣ ਜਾ ਰਹੀ ਹੈ। ਇਸ ਉਪ ਚੋਣ ਨੂੰ ਲੈ ਕੇ ਜਿੱਥੇ ਅਕਾਲੀ ਦਲ ਨੇ ਆਪਣਾਂ ਉਮੀਦਵਾਰ ਵੀ ਐਲਾਨ ਦਿੱਤਾ ਹੈ, ਉਥੇ ਆਪ ਵੱਲੋਂ ਅਕਾਲੀ ਦਲ ਵਿਚੋਂ ਆਏ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ। ਜਦਕਿ ਭਾਰਤੀ ਜਨਤਾ ਪਾਰਟੀ ਨੇ ਵੀ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ 4 ਕਿਲੋ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

0

Sri Muktsar Sahib News: Sri Muktsar Sahib Police ;ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਡੀ.ਆਈ.ਜੀ ਫਰੀਦਕੋਟ ਸ੍ਰੀਮਤੀ ਨਿਲਾਂਬਰੀ ਜਗਦਲੇ ਵਿਜੇ ਅਤੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਅੰਤਰ-ਜ਼ਿਲ੍ਹਾ ਹੈਰੋਇਨ ਸਪਲਾਈ ਚੇਨ ਨੂੰ ਸਫਲਤਾਪੂਰਵਕ ਰੋਕ ਦਿਆ 04 ਕਿਲੋ ਹੈਰੋਇਨ ਸਮੇਤ 02 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ Bathinda Police ਵੱਲੋਂ 222 ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਦੇ ਕੀਤੇ ਹਵਾਲੇ

ਜਿਨ੍ਹਾਂ ਦੇ ਲਿੰਕ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਨਾਲ ਜੁੜ੍ਹੇ ਹੋਏ ਹਨ ।ਇਹ ਕਾਰਵਾਈ ਕਰਦਿਆਂ, ਸੀ.ਆਈ.ਏ-2 ਮਲੋਟ ਪੁਲਿਸ ਟੀਮ ਨੇ ਐਸ.ਪੀ (ਡੀ) ਅਤੇ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਕੀਤੀ ਗਈ।ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਸੀ.ਆਈ.ਏ-2 ਮਲੋਟ ਪੁਲਿਸ ਵੱਲੋਂ ਬਠਿੰਡਾ ਰੋਡ ਪੁਲ ਅਤੇ ਪਿੰਡ ਜੰਡਵਾਲਾ ਵੱਲ ਜਾਂਦੀ ਰੋਡ, ‘ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ ਦੁਖਦ ਖਬਰ; ਬਠਿੰਡਾ ਦੇ ਨਾਮੀ ਪੱਤਰਕਾਰ ਦੇ ਨੌਜਵਾਨ ਪੁੱਤਰ ਦੀ ਆਸਟਰੇਲੀਆ ‘ਚ ਹਾਦਸੇ ਵਿਚ ਹੋਈ ਮੌ+ਤ

ਇਸ ਦੌਰਾਨ ਇੱਕ ਕਾਰ (ਨੰਬਰ DL-9CAQ-8675) ਨੂੰ ਰੋਕਿਆ ਗਿਆ ਜਿਸ ਵਿੱਚ ਸਵਾਰ ਦੋ ਨੌਜਵਾਨਾਂ ਸਵਾਰ ਸਨ, ਡਰਾਈਵਰ ਨੇ ਆਪਣਾ ਨਾਮ ਮਨਪ੍ਰੀਤ ਸ਼ਰਮਾ ਉਰਫ਼ ਪ੍ਰੀਤ ਵਾਸੀ ਹਰਗੋਬਿੰਦ ਨਗਰ, ਮਲੋਟ ਦੱਸਿਆ, ਜਦਕਿ ਕੰਡਕਟਰ ਸੀਟ ‘ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਸੁਖਵੀਰ ਸਿੰਘ ਵਾਸੀ ਦਵਿੰਦਰਾ ਵਾਲੀ ਗਲੀ, ਮਲੋਟ ਦੱਸਿਆ।ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ‘ਤੇ ਦੋਸ਼ੀਆਂ ਦੀ ਕਾਰ ਅਤੇ ਕਬਜ਼ੇ ਦੀ ਤਲਾਸ਼ੀ ਕੀਤੀ ਗਈ ਤਾਂ ਕਾਰ ਵਿੱਚੋਂ ਕੁੱਲ 04 ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਬੁਲਾਰੇ ਮੁਤਾਬਕ ਮੁਲਜਮਾਂ ਵਿਰੁਧ ਪਹਿਲਾਂ ਵੀ ਕਈ-ਕਈ ਕੇਸ ਦਰਜ਼ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

0

👉ਖ਼ਰੀਦ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਕੀਤੀ ਸ਼ਲਾਘਾ
👉ਹੜ੍ਹਾਂ ਦੇ ਮੱਦੇਨਜ਼ਰ ਸੁਚਾਰੂ ਖ਼ਰੀਦ ਕਾਰਜਾਂ ਲਈ ਆੜ੍ਹਤੀਆਂ ਤੋਂ ਸਹਿਯੋਗ ਦੀ ਕੀਤੀ ਮੰਗ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ।ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ ਨੂੰ ਅਹਿਮੀਅਤ ਨਾ ਦੇਣ ਕਾਰਨ ਕੇਂਦਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਆੜ੍ਹਤੀਏ ਖ਼ਰੀਦ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ Bathinda Congress (ਦਿਹਾਤੀ) ਦੇ ਪ੍ਰਧਾਨ ਦੀ ਚੋਣ; ਕੁੰਢੀਆਂ ਦੇ ਸਿੰਙ ਫ਼ਸ ਗਏ,ਨਿੱਤਰੂ ਵੜੇਵੇਂ ਖਾਣੀ…

ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰੀ ਖ਼ਰੀਦ ਪ੍ਰਕਿਰਿਆ ਦਾ ਥੰਮ੍ਹ ਦੱਸਿਆ।ਆੜ੍ਹਤੀਆਂ ਦੀ ਅਹਿਮੀਅਤ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖਾਹ ਵਾਲੇ ਚਾਰਟਰਡ ਅਕਾਊਂਟੈਂਟ ਹੁੰਦੇ ਹਨ, ਜੋ ਫਸਲ ਦੀ ਪੈਦਾਵਾਰ ਅਤੇ ਵਿੱਤੀ ਲੈਣ-ਦੇਣ ਦੇ ਵਿਸਤ੍ਰਿਤ ਰਿਕਾਰਡ ਰੱਖਦੇ ਹਨ। ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਆੜ੍ਹਤੀਆਂ ਨਾਲ ਆਪਣੇ ਨਿੱਜੀ ਤਜਰਬੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ਰੀਦ ਪ੍ਰਕਿਰਿਆ ਦਾ ਮਹੱਤਵਪੂਰਨ ਅੰਗ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਤਰਫੋਂ ਅਨਾਜ ਖਰੀਦਦੀ ਹੈ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਭਿਆਨਕ ਨੁਕਸਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 2300 ਤੋਂ ਵੱਧ ਪਿੰਡ ਡੁੱਬ ਗਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਰਕਬੇ ਵਿੱਚ ਫਸਲਾਂ ਤਬਾਹ ਹੋ ਗਈਆਂ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ “ਵਤਨ ਵਾਪਸੀ” ਪਹਿਲਕਦਮੀ; ਪਾਸਪੋਰਟ ਬਣਾਉਣ ‘ਚ ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁੱਖ ਵਾਲੀ ਗੱਲ ਇਹ ਹੈ ਕਿ ਇਸ ਦੌਰਾਨ 56 ਜਾਨਾਂ ਚਲੀਆਂ ਗਈਆਂ ਅਤੇ ਲਗਪਗ ਸੱਤ ਲੱਖ ਲੋਕ ਬੇਘਰ ਹੋ ਗਏ ਅਤੇ ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।ਮੁੱਖ ਮੰਤਰੀ ਨੇ ਕਿਹਾ ਕਿ 3,200 ਸਰਕਾਰੀ ਸਕੂਲ, 19 ਕਾਲਜ, 1,400 ਕਲੀਨਿਕ ਅਤੇ ਹਸਪਤਾਲ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ 8,500 ਕਿਲੋਮੀਟਰ ਸੜਕਾਂ ਅਤੇ 2,500 ਪੁਲ ਵੀ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅੰਦਾਜ਼ੇ ਮੁਤਾਬਕ ਲਗਪਗ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਸੂਬਾ ਸੰਕਟ ਵਿੱਚ ਹੈ ਅਤੇ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਵਿੱਤੀ ਸਹਾਇਤਾ ਦੀ ਉਮੀਦ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਿੱਚ ਸਹਾਇਤਾ ਲਈ ਦੁਨੀਆ ਭਰ ਵਸਦੇ ਪੰਜਾਬੀਆਂ ਤੱਕ ਪਹੁੰਚ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ Big News: ਵਿਦੇਸ਼ੀ ਪੜ੍ਹਾਈ ਦਾ ਸੁਪਨਾ ਹੋਵੇਗਾ ਸਾਕਾਰ; ਪੰਜਾਬ ਸਰਕਾਰ ਦੇਵੇਗੀ ਫੀਸ, ਵੀਜ਼ਾ, ਟਿਕਟ ਅਤੇ ₹13.17 ਲੱਖ ਸਾਲਾਨਾ ਭੱਤਾ

ਉਨ੍ਹਾਂ ਦੱਸਿਆ ਕਿ ਲਗਪਗ 1,000 ਵਿਅਕਤੀਆਂ ਨੇ ਪਹਿਲਾਂ ਹੀ ਇਸ ਨੇਕ ਕਾਰਜ ਲਈ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਆੜ੍ਹਤੀਆਂ ਨੂੰ ਮੰਡੀਆਂ ਵਿੱਚ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਈ ਅਹਿਮ ਕਦਮਾਂ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆੜ੍ਹਤੀਆਂ ਦੇ ਲਾਇਸੈਂਸਾਂ ਦੀ ਪ੍ਰਮਾਣਿਕਤਾ ਨੂੰ ਪੰਜ ਤੋਂ ਵਧਾ ਕੇ ਦਸ ਸਾਲ ਕੀਤਾ ਜਾਵੇਗਾ ਅਤੇ ਨਵੇਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੰਡੀਆਂ ਅਸਲ ਵਿੱਚ ਸਥਾਪਿਤ ਕੀਤੀਆਂ ਗਈਆਂ ਸਨ, ਉਸ ਸਮੇਂ ਆੜ੍ਹਤੀਆ ਨੂੰ ਅਲਾਟ ਕੀਤੀਆਂ ਦੁਕਾਨਾਂ ਦੀ ਉਸਾਰੀ ਨਾ ਕਰਨ ਨਾਲ ਸਬੰਧਤ ਲੰਬਿਤ ਬਕਾਏ, ਜੁਰਮਾਨੇ ਅਤੇ ਵਿਆਜ ਦਾ ਨਿਪਟਾਰਾ ਕਰਨ ਲਈ ਸਰਕਾਰ ਵੱਲੋਂ ਯਕਮੁਸ਼ਤ ਨਿਬੇੜਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਵੱਲੋਂ 222 ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਦੇ ਕੀਤੇ ਹਵਾਲੇ

0

Bathinda News: ਬਠਿੰਡਾ ਪੁਲਿਸ ਵਲੋਂ ਸੈਂਟਰਲ ਅਕਿਊਪਮੈਂਟ ਅਡੈਂਟਿਟੀ ਰਜਿਸਟਰ (ਸੀ.ਈ.ਆਈ.ਆਰ.) ਦੀ ਮੱਦਦ ਨਾਲ ਪ੍ਰੰਪਰਾਗਤ ਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਨਾਲ 222 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਅੱਜ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੀਮਤ ਕਰੀਬ 25,47,400/- ਰੁਪਏ ਹੈ।ਐੱਸ.ਐੱਸ.ਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸੀ.ਈ.ਆਈ.ਆਰ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ, ਜਿਸ ਦੀ ਮਦਦ ਨਾਲ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1052 ਮੋਬਾਈਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ Bathinda Congress (ਦਿਹਾਤੀ) ਦੇ ਪ੍ਰਧਾਨ ਦੀ ਚੋਣ; ਕੁੰਢੀਆਂ ਦੇ ਸਿੰਙ ਫ਼ਸ ਗਏ,ਨਿੱਤਰੂ ਵੜੇਵੇਂ ਖਾਣੀ…

ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋਂ ਭਵਿਖ ਵਿਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਈਲ ਫੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।ਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਦਿਨਾਂ ਵਿੱਚ 488 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 66 ਲੱਖ ਰੁਪਏ ਦੇ ਕਰੀਬ ਬਣਦੀ ਸੀ।

ਇਹ ਵੀ ਪੜ੍ਹੋ ਦੁਖਦ ਖਬਰ; ਬਠਿੰਡਾ ਦੇ ਨਾਮੀ ਪੱਤਰਕਾਰ ਦੇ ਨੌਜਵਾਨ ਪੁੱਤਰ ਦੀ ਆਸਟਰੇਲੀਆ ‘ਚ ਹਾਦਸੇ ਵਿਚ ਹੋਈ ਮੌ+ਤ

ਮਹੀਨਾ ਜਨਵਰੀ 2025 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 710 ਮੋਬਾਈਲ ਫੋਨ ਟਰੇਸ ਕੀਤੇ ਗਏ ਹਨ ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 91 ਲੱਖ ਰੁਪਏ ਬਣਦੀ ਹੈ।ਐਸਐਸਪੀ ਨੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ ਸੀ.ਈ.ਆਈ.ਆਰ ਪੋਰਟਲ ਤੇ ਆਨ-ਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906519