Sunday, May 17, 2026
Home Blog Page 449

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

0

👉ਖ਼ਰੀਦ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਕੀਤੀ ਸ਼ਲਾਘਾ
👉ਹੜ੍ਹਾਂ ਦੇ ਮੱਦੇਨਜ਼ਰ ਸੁਚਾਰੂ ਖ਼ਰੀਦ ਕਾਰਜਾਂ ਲਈ ਆੜ੍ਹਤੀਆਂ ਤੋਂ ਸਹਿਯੋਗ ਦੀ ਕੀਤੀ ਮੰਗ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ।ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ ਨੂੰ ਅਹਿਮੀਅਤ ਨਾ ਦੇਣ ਕਾਰਨ ਕੇਂਦਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਆੜ੍ਹਤੀਏ ਖ਼ਰੀਦ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ Bathinda Congress (ਦਿਹਾਤੀ) ਦੇ ਪ੍ਰਧਾਨ ਦੀ ਚੋਣ; ਕੁੰਢੀਆਂ ਦੇ ਸਿੰਙ ਫ਼ਸ ਗਏ,ਨਿੱਤਰੂ ਵੜੇਵੇਂ ਖਾਣੀ…

ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੂਰੀ ਖ਼ਰੀਦ ਪ੍ਰਕਿਰਿਆ ਦਾ ਥੰਮ੍ਹ ਦੱਸਿਆ।ਆੜ੍ਹਤੀਆਂ ਦੀ ਅਹਿਮੀਅਤ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖਾਹ ਵਾਲੇ ਚਾਰਟਰਡ ਅਕਾਊਂਟੈਂਟ ਹੁੰਦੇ ਹਨ, ਜੋ ਫਸਲ ਦੀ ਪੈਦਾਵਾਰ ਅਤੇ ਵਿੱਤੀ ਲੈਣ-ਦੇਣ ਦੇ ਵਿਸਤ੍ਰਿਤ ਰਿਕਾਰਡ ਰੱਖਦੇ ਹਨ। ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਆੜ੍ਹਤੀਆਂ ਨਾਲ ਆਪਣੇ ਨਿੱਜੀ ਤਜਰਬੇ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ਰੀਦ ਪ੍ਰਕਿਰਿਆ ਦਾ ਮਹੱਤਵਪੂਰਨ ਅੰਗ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਤਰਫੋਂ ਅਨਾਜ ਖਰੀਦਦੀ ਹੈ ਅਤੇ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਹੋਏ ਭਿਆਨਕ ਨੁਕਸਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 2300 ਤੋਂ ਵੱਧ ਪਿੰਡ ਡੁੱਬ ਗਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਰਕਬੇ ਵਿੱਚ ਫਸਲਾਂ ਤਬਾਹ ਹੋ ਗਈਆਂ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ “ਵਤਨ ਵਾਪਸੀ” ਪਹਿਲਕਦਮੀ; ਪਾਸਪੋਰਟ ਬਣਾਉਣ ‘ਚ ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁੱਖ ਵਾਲੀ ਗੱਲ ਇਹ ਹੈ ਕਿ ਇਸ ਦੌਰਾਨ 56 ਜਾਨਾਂ ਚਲੀਆਂ ਗਈਆਂ ਅਤੇ ਲਗਪਗ ਸੱਤ ਲੱਖ ਲੋਕ ਬੇਘਰ ਹੋ ਗਏ ਅਤੇ ਬੁਨਿਆਦੀ ਢਾਂਚੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।ਮੁੱਖ ਮੰਤਰੀ ਨੇ ਕਿਹਾ ਕਿ 3,200 ਸਰਕਾਰੀ ਸਕੂਲ, 19 ਕਾਲਜ, 1,400 ਕਲੀਨਿਕ ਅਤੇ ਹਸਪਤਾਲ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ 8,500 ਕਿਲੋਮੀਟਰ ਸੜਕਾਂ ਅਤੇ 2,500 ਪੁਲ ਵੀ ਨੁਕਸਾਨੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਅੰਦਾਜ਼ੇ ਮੁਤਾਬਕ ਲਗਪਗ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਸੂਬਾ ਸੰਕਟ ਵਿੱਚ ਹੈ ਅਤੇ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਵਿੱਤੀ ਸਹਾਇਤਾ ਦੀ ਉਮੀਦ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਵਿੱਚ ਸਹਾਇਤਾ ਲਈ ਦੁਨੀਆ ਭਰ ਵਸਦੇ ਪੰਜਾਬੀਆਂ ਤੱਕ ਪਹੁੰਚ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ Big News: ਵਿਦੇਸ਼ੀ ਪੜ੍ਹਾਈ ਦਾ ਸੁਪਨਾ ਹੋਵੇਗਾ ਸਾਕਾਰ; ਪੰਜਾਬ ਸਰਕਾਰ ਦੇਵੇਗੀ ਫੀਸ, ਵੀਜ਼ਾ, ਟਿਕਟ ਅਤੇ ₹13.17 ਲੱਖ ਸਾਲਾਨਾ ਭੱਤਾ

ਉਨ੍ਹਾਂ ਦੱਸਿਆ ਕਿ ਲਗਪਗ 1,000 ਵਿਅਕਤੀਆਂ ਨੇ ਪਹਿਲਾਂ ਹੀ ਇਸ ਨੇਕ ਕਾਰਜ ਲਈ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਆੜ੍ਹਤੀਆਂ ਨੂੰ ਮੰਡੀਆਂ ਵਿੱਚ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਈ ਅਹਿਮ ਕਦਮਾਂ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆੜ੍ਹਤੀਆਂ ਦੇ ਲਾਇਸੈਂਸਾਂ ਦੀ ਪ੍ਰਮਾਣਿਕਤਾ ਨੂੰ ਪੰਜ ਤੋਂ ਵਧਾ ਕੇ ਦਸ ਸਾਲ ਕੀਤਾ ਜਾਵੇਗਾ ਅਤੇ ਨਵੇਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੰਡੀਆਂ ਅਸਲ ਵਿੱਚ ਸਥਾਪਿਤ ਕੀਤੀਆਂ ਗਈਆਂ ਸਨ, ਉਸ ਸਮੇਂ ਆੜ੍ਹਤੀਆ ਨੂੰ ਅਲਾਟ ਕੀਤੀਆਂ ਦੁਕਾਨਾਂ ਦੀ ਉਸਾਰੀ ਨਾ ਕਰਨ ਨਾਲ ਸਬੰਧਤ ਲੰਬਿਤ ਬਕਾਏ, ਜੁਰਮਾਨੇ ਅਤੇ ਵਿਆਜ ਦਾ ਨਿਪਟਾਰਾ ਕਰਨ ਲਈ ਸਰਕਾਰ ਵੱਲੋਂ ਯਕਮੁਸ਼ਤ ਨਿਬੇੜਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਵੱਲੋਂ 222 ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਦੇ ਕੀਤੇ ਹਵਾਲੇ

0

Bathinda News: ਬਠਿੰਡਾ ਪੁਲਿਸ ਵਲੋਂ ਸੈਂਟਰਲ ਅਕਿਊਪਮੈਂਟ ਅਡੈਂਟਿਟੀ ਰਜਿਸਟਰ (ਸੀ.ਈ.ਆਈ.ਆਰ.) ਦੀ ਮੱਦਦ ਨਾਲ ਪ੍ਰੰਪਰਾਗਤ ਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਨਾਲ 222 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਅੱਜ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੀਮਤ ਕਰੀਬ 25,47,400/- ਰੁਪਏ ਹੈ।ਐੱਸ.ਐੱਸ.ਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸੀ.ਈ.ਆਈ.ਆਰ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ, ਜਿਸ ਦੀ ਮਦਦ ਨਾਲ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1052 ਮੋਬਾਈਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ Bathinda Congress (ਦਿਹਾਤੀ) ਦੇ ਪ੍ਰਧਾਨ ਦੀ ਚੋਣ; ਕੁੰਢੀਆਂ ਦੇ ਸਿੰਙ ਫ਼ਸ ਗਏ,ਨਿੱਤਰੂ ਵੜੇਵੇਂ ਖਾਣੀ…

ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋਂ ਭਵਿਖ ਵਿਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਈਲ ਫੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।ਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਦਿਨਾਂ ਵਿੱਚ 488 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾਂ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 66 ਲੱਖ ਰੁਪਏ ਦੇ ਕਰੀਬ ਬਣਦੀ ਸੀ।

ਇਹ ਵੀ ਪੜ੍ਹੋ ਦੁਖਦ ਖਬਰ; ਬਠਿੰਡਾ ਦੇ ਨਾਮੀ ਪੱਤਰਕਾਰ ਦੇ ਨੌਜਵਾਨ ਪੁੱਤਰ ਦੀ ਆਸਟਰੇਲੀਆ ‘ਚ ਹਾਦਸੇ ਵਿਚ ਹੋਈ ਮੌ+ਤ

ਮਹੀਨਾ ਜਨਵਰੀ 2025 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 710 ਮੋਬਾਈਲ ਫੋਨ ਟਰੇਸ ਕੀਤੇ ਗਏ ਹਨ ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 91 ਲੱਖ ਰੁਪਏ ਬਣਦੀ ਹੈ।ਐਸਐਸਪੀ ਨੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ ਸੀ.ਈ.ਆਈ.ਆਰ ਪੋਰਟਲ ਤੇ ਆਨ-ਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Congress (ਦਿਹਾਤੀ) ਦੇ ਪ੍ਰਧਾਨ ਦੀ ਚੋਣ; ਕੁੰਢੀਆਂ ਦੇ ਸਿੰਙ ਫ਼ਸ ਗਏ,ਨਿੱਤਰੂ ਵੜੇਵੇਂ ਖਾਣੀ…

0

Bathinda News: ਸੂਬੇ ਦੀ ਮੁੱਖ ਵਿਰੋਧੀ ਧਿਰ ਤੇ ਲੰਮਾ ਸਮਾਂ ਦੇਸ਼ ਅਤੇ ਪੰਜਾਬ ਵਿਚ ਰਾਜ਼ ਕਰਨ ਵਾਲੀ ਕਾਂਗਰਸ ਪਾਰਟੀ ਇੰਨੀਂ ਦਿਨੀਂ ਆਪਣੇ ਸੰਗਠਨ ਨੂੰ ਮਜਬੂਤ ਕਰਨ ਵਿਚ ਰੁੱਝੀ ਹੋਈ ਹੈ। ਹਾਲਾਂਕਿ ਪਾਰਟੀ ਵੱਲੋਂ ਬੂਥ ਲੈਵਲ ਤੋਂ ਸੂਬਾ ਪ੍ਰਧਾਨ ਤੱਕ ਧਿਆਨ ਦਿੱਤਾ ਜਾ ਰਿਹਾ ਪ੍ਰੰਤੂ ਇੰਨੀਂ ਦਿਨੀਂ ਪੰਜਾਬ ਵਿਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਫ਼ੀ ਸਿਆਸੀ ਗਹਿਮਾ-ਗਹਿਮੀ ਦਿਖਾਈ ਦੇ ਰਹੀ ਹੈ। ਜੇਕਰ ਗੱਲ ਮਾਲਵਾ ਪੱਟੀ ਦੀ ਸਿਆਸੀ ਰਾਜਧਾਨੀ ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਜ਼ਿਲ੍ਹਾ ਪ੍ਰਧਾਨ ਬਣਨ ਲਈ ਵੱਡੀ ਪੱਧਰ ‘ਤੇ ਜੋੜ-ਤੋੜ ਜਾਰੀ ਹੈ। ਬਠਿੰਡਾ ਵਿਚ ਆਉਂਦੇ ਅੱਧੀ ਦਰਜ਼ਨ ਵਿਧਾਨ ਸਭਾ ਹਲਕਿਆਂ ਵਿਚ ਮੌਜੂਦਾ ਸਮੇਂ ਕਾਂਗਰਸੀ ਵਰਕਰਾਂ ਦੀ ਵੱਡੇ ਪੱਧਰ ਪੁੱਛਗਿਛ ਜਾਰੀ ਹੈ। ਬਠਿੰਡਾ ਦਿਹਾਤੀ ਦੇ ਵਿਚ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਨ ਲਈ ਲਗਭਗ ਅੱਧੀ ਦਰਜ਼ਨ ਕਾਂਗਰਸੀ ਆਗੂਆਂ ਵੱਲੋਂ ਪੂਰੇ ਜੋਰ-ਸ਼ੋਰ ਦੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

ਇੰਨ੍ਹਾਂ ਵਿਚ ਮੌਜੂਦਾ ਜ਼ਿਲ੍ਹਾ ਪ੍ਰਧਾਨ ਖੁਸਬਾਜ਼ ਸਿੰਘ ਜਟਾਣਾ ਮੁੜ ਵੱਡੇ ਦਾਅਵੇਦਾਰ ਬਣ ਕੇ ਉੱਭਰੇ ਹਨ। ਉਹ ਜਿੱਥੇ ਜ਼ਿਲ੍ਹੇ ਵਿਚ ਲਗਾਤਾਰ ਦੋ ਵਾਰ ਪ੍ਰਧਾਨ ਰਹਿਣ ਕਾਰਨ ਮਜਬੂਤ ਆਧਾਰ ਰੱਖਦੇ ਹਨ, ਉਥੇ ਪੰਜਾਬ ਕਾਂਗਰਸ ਦੇ ਇੱਕ ਵੱਡੇ ਧੜੇ ਤੋਂ ਇਲਾਵਾ ਕਾਂਗਰਸ ਹਾਈਕਮਾਂਡ ਵਿਚ ਵੱਡੀ ਪਹੁੰਚ ਰੱਖਣ ਵਾਲੇ ਇੱਕ ਕੱਦਾਵਾਰ ਆਗੂ ਦਾ ਵੀ ਅਸ਼ੀਰਵਾਦ ਪ੍ਰਾਪਤ ਹੈ। ਇਸਦੇ ਬਾਵਜੂਦ ਜਟਾਣਾ ਨੂੰ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ ਵੱਲੋਂ ਤਕੜੀ ਟੱਕਰ ਦਿੱਤੀ ਜਾ ਰਹੀ ਹੈ। ਬੇਦਾਗ ਤੇ ਸਰੀਫ਼ ਮੰਨੇ ਜਾਂਦੇ ਭਲੇਰੀਆ ਪ੍ਰਵਾਰ ਦਾ ਜਿੱਥੇ ਕਾਂਗਰਸ ਵਿਚ ਆਪਣਾ ਚੰਗਾ ਅਸਰ-ਰਸੂਖ ਹੈ,ਉਥੇ ਉਨ੍ਹਾਂ ਦੀ ਬਠਿੰਡਾ ਜ਼ਿਲ੍ਹੇ ਦੇ ਦੋ ਵੱਡੇ ਕਾਂਗਰਸੀਆਂ ਆਗੂਆਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ ਤੇ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਡਟਵੀਂ ਹਿਮਾਇਤ ਦਿੱਤੀ ਜਾ ਰਹੀ ਹੈ।ਪ੍ਰੰਤੂ ਭਲੇਰੀਆ ਦੀ ਸਿਆਸੀ ‘ਕਾਟ’ ਲਈ ਜਟਾਣਾ ਗਰੁੱਪ ਵੱਲੋਂ ਉਸਦੇ ਸਮਰਥਕ ਉਕਤ ਦੋਨੋਂ ਆਗੂਆਂ ਵੱਲੋਂ ਪਿਛਲੇ ਸਮਿਆਂ ਦੌਰਾਨ ਕਾਂਗਰਸ ਨੂੰ ਛੱਡ ਕੇ ਜਾਣ ਅਤੇ ਮੁੜ ਵਾਪਸ ਦੇ ਪੁਆਇੰਟ ਨੂੰ ਹਾਈਕਮਾਂਡ ਕੋਲ ਵਿਚਾਰੇ ਜਾਣ ‘ਤੇ ਜੋਰ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ ਸਰਕਾਰੀ School ਦੀ Teacher ਭਾਰੀ ਮਾਤਰਾ ‘ਚ ਹੈਰੋਇਨ ਨਾਲ ਗ੍ਰਿਫਤਾਰ,ਪਾਕਿਸਤਾਨੀ ਤਸਕਰਾਂ ਨਾਲ ਸਨ ਸਿੱਧੇ ਸਬੰਧ

ਪ੍ਰਧਾਨਗੀ ਦੇ ਇੰਨ੍ਹਾਂ ਦੋਨਾਂ ਆਗੂਆਂ ਤੋਂ ਇਲਾਵਾ ਇੱਕ ਹੋਰ ਤੀਜ਼ਾ ਉਮੀਦਵਾਰ ਅਵਤਾਰ ਸਿੰਘ ਗੋਨਿਆਣਾ ‘ਕਛੂਆ’ ਚਾਲ ਚੱਲ ਕੇ ਸਭ ਨੂੰ ਮਾਤ ਪਾਉਣ ਲਈ ਪੂਰਾ ਜੋਰ ਲਗਾ ਰਿਹਾ। ਹਰ ਵਕਤ ਕਾਂਗਰਸ ਦੇ ਵਫ਼ਾਦਾਰ ਰਹਿਣ ਵਾਲਾ ਇਹ ਨੌਜਵਾਨ ਆਗੂ ਦੀ ਪੰਜਾਬ ਕਾਂਗਰਸ ਦੇ ਵਿਚ ਵੱਡੇ ਆਗੂ ਚੁੱਪ-ਚਪੀਤੇ ਹਿਮਾਇਤ ‘ਤੇ ਉੱਤਰੇ ਹੋਏ ਹਨ। ਪਿਛਲੇ ਦੋ ਦਹਾਕਿਆਂ ਤੋਂ ਕਾਂਗਰਸ ਦੀ ਰੱਜ਼਼ ਕੇ ਸੇਵਾ ਕਰਨ ਵਾਲੇ ਆਗੂ ਨੂੰ ਮਿਲਣ ਵਾਲਾ ‘ਮੇਵਾ’ ਅਕਸਰ ਹੀ ਕੋਈ ਹੋਰ ਉਸਦੀ ‘ਥਾਲੀ’ ਵਿਚੋਂ ਚੁੱਕ ਕੇ ਤੁਰਦਾ ਬਣਿਆ ਹੈ, ਜਿਸਦੇ ਚੱਲਦੇ ਇਸ ਵਾਰ ਇਸਨੂੰ ਵੀ ਕਾਂਗਰਸ ਵੱਲੋਂ ਆਪਣੇ ਮੇਵੇ ਵਾਲੀ ਥਾਲੀ ਨੂੰ ‘ਕੱਢਵੇਂ ‘ ਰੁਮਾਲ ਨਾਲ ਢਕਣ ਦੀ ਪੂਰੀ ਉਮੀਦ ਹੈ।

ਇਹ ਵੀ ਪੜ੍ਹੋ Bathinda Police ‘ਤੇ ਹਮਲਾ, ਹੋਏ ਹਵਾਈ ਫ਼ਾਈਰ ਤੇ ਲਾਠੀਚਾਰਜ਼; SHO ਤੇ 2 ਥਾਣੇਦਾਰ ਹੋਏ ਗੰਭੀਰ ਜਖ਼ਮੀ, ਜਾਣੋਂ ਮਾਮਲਾ

ਇਸਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦਿਹਾਤੀ ਦੀ ਪ੍ਰਧਾਨਗੀ ਲਈ ਤਿੰਨ ਹੋਰ ਨੌਜਵਾਨ ਆਗੂ ਵੀ ਪੂਰੀ ਤਰ੍ਹਾਂ ਮੈਦਾਨ ਵਿਚ ਡਟੇ ਹੋਏ ਹਨ, ਜਿੰਨ੍ਹਾਂ ਵਿਚ ਸਾਬਕਾ ਯੁਥ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਯੁਥ ਆਗੂ ਮਨਜੀਤ ਸਿੰਘ ਕੋਟਫੱਤਾ ਅਤੇ ਕਿਰਨਜੀਤ ਕੌਰ ਵਿਰਕ ਸ਼ਾਮਲ ਹੈ। ਇਹ ਤਿੰਨੇਂ ਨੌਜਵਾਨ ਆਗੂ ਵੀ ਕਾਂਗਰਸ ਦੇ ਪੂਰੀ ਤਰ੍ਹਾਂ ਵਫ਼ਾਦਾਰ ਚੱਲੇ ਆ ਰਹੇ ਹਨ ਤੇ ਆਪਣੀ ਮਿਹਨਤ ਬਦੌਲਤ ਆਪਣਾ ਨਾਮ ਬਣਾਇਆ ਹੈ। ਬਹਰਹਾਲ ਪ੍ਰਧਾਨਗੀ ਦਾ ਤਾਜ਼ ਸਜਾਉਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਵੱਲੋਂ ਆਬਰਜ਼ਵਰ ਦੇ ਤੌਰ ‘ਤੇ ਇੱਥੇ ਭੇਜੇ ਸ਼੍ਰੀਮਤੀ ਮਮਤਾ ਭੂਪੇਸ਼ ਸਾਬਕਾ ਮੰਤਰੀ ਰਾਜਸਥਾਨ ਕੱਲੇ-ਕੱਲੇ ਵਰਕਰ ਦੀ ਰਾਏ ਜਾਣ ਰਹੇ ਹਨ ਤੇ ਜਿਸਤੋਂ ਬਾਅਦ ਹੀ ਉਹ ਆਪਣੀ ਰੀਪੋਰਟ ਉੱਪਰ ਭੇਜਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁਖਦ ਖਬਰ; ਬਠਿੰਡਾ ਦੇ ਨਾਮੀ ਪੱਤਰਕਾਰ ਦੇ ਨੌਜਵਾਨ ਪੁੱਤਰ ਦੀ ਆਸਟਰੇਲੀਆ ‘ਚ ਹਾਦਸੇ ਵਿਚ ਹੋਈ ਮੌ+ਤ

0

Bathinda News: ਬਠਿੰਡਾ ਦੇ ਸੀਨੀਅਰ ਪੱਤਰਕਾਰ, ਲੇਖਕ, ਸਮਾਜਸੇਵੀ ਬਲਵਿੰਦਰ ਸਿੰਘ ਭੁੱਲਰ ਦੇ ਛੋਟੇ ਪੁੱਤਰ ਅਕਾਸ਼ਦੀਪ ਸਿੰਘ ਭੁੱਲਰ ( 31) ਦਾ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਇਕ ਦਰਦਨਾਕ ਹਾਦਸੇ ਦੌਰਾਨ ਅਚਾਨਕ ਦੇਹਾਂਤ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਅਕਾਸ਼ਦੀਪ ਦੀ ਕਾਰ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਸੈਟਰਲ ਲਾਕ ਨਾ ਖੁੱਲਣ ਕਾਰਨ ਉਹ ਕਾਰ ਤੋਂ ਬਾਹਰ ਨਹੀਂ ਨਿਕਲ ਸਕੇ।

ਇਹ ਵੀ ਪੜ੍ਹੋ Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

ਇਸ ਕਰਕੇ ਉਹ ਕਾਰ ਅੰਦਰ ਹੀ ਸਦੀਵੀ ਵਿਛੋੜਾ ਦੇ ਗਏ।ਅਕਾਸ਼ਦੀਪ ਦਾ ਨਵੰਬਰ 2023 ਵਿਚ ਵਿਆਹ ਹੋਇਆ ਸੀ। ਉਹ ਆਸਟਰੇਲੀਆ ਵਿੱਚ ਪੱਕੇ ਤੌਰ ‘ਤੇ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਸਨ। ਉਨ੍ਹਾਂ ਦਾ ਵੱਡਾ ਵਿਆਹਸ਼ੁਦਾ ਭਰਾ ਇਸ ਵੇਲੇ ਬਠਿੰਡਾ ਵਿੱਚ ਪਰਿਵਾਰ ਨਾਲ ਰਹਿੰਦਾ ਹੈ।ਇਸ ਅਚਾਨਕ ਅਤੇ ਪੀੜਾਦਾਇਕ ਵਿਛੋੜੇ ਨੇ ਭੁੱਲਰ ਪਰਿਵਾਰ ਸਮੇਤ ਜਾਣ-ਪਹਿਚਾਣ ਵਾਲਿਆਂ ਨੂੰ ਗਹਿਰੇ ਸਦਮੇ ਵਿੱਚ ਛੱਡ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੀ “ਵਤਨ ਵਾਪਸੀ” ਪਹਿਲਕਦਮੀ; ਪਾਸਪੋਰਟ ਬਣਾਉਣ ‘ਚ ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ

0

Punjab News: ਪੰਜਾਬ ਦੇ ਨੌਜਵਾਨਾਂ ਲਈ, ਕਦੇ ਵਿਦੇਸ਼ ਜਾਣਾ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕੋ ਇੱਕ ਤਰੀਕਾ ਜਾਪਦਾ ਸੀ। ਪਾਸਪੋਰਟ ਅਤੇ ਵੀਜ਼ਾ ਦਫਤਰਾਂ ਦੇ ਬਾਹਰ ਲੰਬੀਆਂ ਲਾਈਨਾਂ ਸਨ, ਅਤੇ ਹਰ ਨੌਜਵਾਨ ਦਾ ਇੱਕ ਹੀ ਸੁਪਨਾ ਸੀ: ਕੈਨੇਡਾ, ਆਸਟ੍ਰੇਲੀਆ ਜਾਂ ਅਮਰੀਕਾ ਵਿੱਚ ਜਾਣਾ ਅਤੇ ਆਪਣੀ ਕਿਸਮਤ ਬਣਾਉਣਾ । “ਬ੍ਰੇਨ ਡਰੇਨ” ਪੰਜਾਬ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਵਿੱਚੋਂ ਇੱਕ ਬਣ ਗਿਆ ਸੀ।ਹਾਲਾਂਕਿ, ਭਗਵੰਤ ਮਾਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਇਸ ਕਹਾਣੀ ਵਿੱਚ ਇੱਕ ਨਵਾਂ ਅਧਿਆਇ ਲਿਖਿਆ ਗਿਆ, ਜਿਸਨੂੰ “ਵਤਨ ਵਾਪਸੀ” ਕਿਹਾ ਜਾਂਦਾ ਹੈ। ਇਹ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਹੈ, ਸਗੋਂ ਮਾਨਸਿਕਤਾ ਵਿੱਚ ਤਬਦੀਲੀ ਹੈ। ਇੱਕ ਮਾਨਸਿਕਤਾ ਜੋ ਨੌਜਵਾਨਾਂ ਨੂੰ ਇਹ ਵਿਸ਼ਵਾਸ ਦਿਵਾ ਰਹੀ ਹੈ ਕਿ ਉਨ੍ਹਾਂ ਦੇ ਸੁਪਨੇ ਵਿਦੇਸ਼ੀ ਧਰਤੀ ‘ਤੇ ਨਹੀਂ, ਸਗੋਂ ਆਪਣੀ ਧਰਤੀ ‘ਤੇ ਪੂਰੇ ਕੀਤੇ ਜਾ ਸਕਦੇ ਹਨ। ਭਗਵੰਤ ਮਾਨ ਸਰਕਾਰ ਨੇ ਇੱਕ ਲਹਿਰ ਚਲਾਈ , ਜਿਸਨੇ ਇਸ ਦਿਸ਼ਾ ਨੂੰ ਹੀ ਬਦਲ ਦਿੱਤਾ ਹੈ। “ਵਤਨ ਵਾਪਸੀ” ਸਿਰਫ਼ ਇੱਕ ਪਹਿਲ ਨਹੀਂ ਹੈ, ਸਗੋਂ ਇੱਕ ਰਾਜਨੀਤਿਕ ਲਹਿਰ ਹੈ ਅਤੇ ਨੌਜਵਾਨਾਂ ਦੇ ਗੁਆਚੇ ਵਿਸ਼ਵਾਸ ਨੂੰ ਬਹਾਲ ਕਰਨ ਦੀ ਇੱਕ ਸਫਲ ਕੋਸ਼ਿਸ਼ ਹੈ।

ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਅਨੁਸਾਰ, 1 ਜਨਵਰੀ, 2025 ਤੋਂ 30 ਜੂਨ, 2025 ਤੱਕ, ਪੰਜਾਬ ਵਿੱਚ ਰੋਜ਼ਾਨਾ ਔਸਤਨ ਲਗਭਗ 1,978 ਪਾਸਪੋਰਟ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਕਿ ਪਿਛਲੇ ਕਈ ਸਾਲਾਂ ਵਿੱਚ ਸਭ ਤੋਂ ਘੱਟ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੌਜਵਾਨ-ਪੱਖੀ ਨੀਤੀਆਂ, ਜਿਨ੍ਹਾਂ ਨੇ 50,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ,ਜਿਸ ਦੇ ਕਾਰਨ ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਦਿਨੋ-ਦਿਨ ਘਟਦਾ ਜਾ ਰਿਹਾ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਦੇਸ਼ ਵਾਪਸੀ ਦਾ ਨਾਅਰਾ ਦਿੱਤਾ ਸੀ, ਜਿਸ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ। ਹਾਲਾਂਕਿ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਨੇ ਵੀਜ਼ਾ ਅਤੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ, ਪਰ ਪੰਜਾਬ ਸਰਕਾਰ ਦੀਆਂ ਜਨਤਕ ਨੀਤੀਆਂ ਨੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਕਾਫ਼ੀ ਘਟਾ ਦਿੱਤਾ ਹੈ। ਇਸ ਸਾਲ ਹੁਣ ਤੱਕ ਜਾਰੀ ਕੀਤੇ ਗਏ ਪਾਸਪੋਰਟ ਅੰਕੜਿਆਂ ਨੂੰ ਦੇਖਦੇ ਹੋਏ, ਸਥਿਤੀ ਕਾਫ਼ੀ ਬਦਲ ਗਈ ਹੈ। ਜਨਵਰੀ ਤੋਂ ਜੂਨ 2025 ਤੱਕ, ਪੰਜਾਬ ਵਿੱਚ ਲਗਭਗ 350,000 ਪਾਸਪੋਰਟ ਜਾਰੀ ਕੀਤੇ ਗਏ ਸਨ। ਜੇਕਰ ਇਹ ਰਫ਼ਤਾਰ ਸਾਲ ਭਰ ਜਾਰੀ ਰਹੀ, ਤਾਂ ਇਹ ਗਿਣਤੀ ਸਾਲ ਦੇ ਅੰਤ ਤੱਕ ਲਗਭਗ 750,000 ਤੱਕ ਪਹੁੰਚ ਜਾਵੇਗੀ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਘੱਟ ਹੋਵੇਗੀ। ਕੁੱਲ ਮਿਲਾ ਕੇ, ਇਸ ਸਾਲ ਪਿਛਲੇ 10 ਸਾਲਾਂ ਵਿੱਚ ਸਭ ਤੋਂ ਵੱਡੀ ਗਿਰਾਵਟ ਦੇਖੀ ਗਈ ਹੈ। ਨਾ ਸਿਰਫ਼ ਪਾਸਪੋਰਟ ਜਾਰੀ ਕਰਨ ਦੀ ਗਿਣਤੀ ਵਿੱਚ ਕਮੀ ਆਈ ਹੈ, ਸਗੋਂ ਵਿਦੇਸ਼ਾਂ ਤੋਂ ਵਾਪਸ ਆਉਣ ਵਾਲੇ ਨੌਜਵਾਨਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ।

ਮਾਨ ਸਰਕਾਰ ਨੇ ਵਤਨ ਵਾਪਸੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਰਗਰਮ ਪਹੁੰਚ ਅਪਣਾਈ ਹੈ। ਇਸਦੀਆਂ ਕੁਝ ਮੁੱਖ ਪਹਿਲਕਦਮੀਆਂ ਵਿੱਚ ਸ਼ਾਮਲ ਹਨ: ਸਰਕਾਰ ਨੇ ਲੱਖਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਸਭ ਤੋਂ ਮਹੱਤਵਪੂਰਨ, ਇਹ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ। ਹੁਣ ਤੱਕ, 50,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਇੱਕ ਰਿਕਾਰਡ ਹੈ। ਇਸਨੇ ਨੌਜਵਾਨਾਂ ਦਾ ਸਰਕਾਰੀ ਪ੍ਰਣਾਲੀ ਵਿੱਚ ਵਿਸ਼ਵਾਸ ਬਹਾਲ ਕੀਤਾ ਹੈ। ਉਹ ਹੁਣ ਮੰਨਦੇ ਹਨ ਕਿ ਉਨ੍ਹਾਂ ਦੀ ਮਿਹਨਤ ਅਤੇ ਯੋਗਤਾ ਉਨ੍ਹਾਂ ਦੀ ਸਭ ਤੋਂ ਵੱਡੀ ਪਛਾਣ ਹੈ। “ਇਨਵੈਸਟ ਪੰਜਾਬ” ਰਾਹੀਂ, ਵੱਡੇ ਨਿਵੇਸ਼ਕ ਅਤੇ ਉਦਯੋਗਪਤੀ ਆਕਰਸ਼ਿਤ ਹੋਏ ਹਨ। ਇਹ ਸਿੱਧੇ ਤੌਰ ‘ਤੇ ਨਿੱਜੀ ਖੇਤਰ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਪੋਲੀਕੌਪ ਵਰਗੇ ਕਈ ਵੱਡੇ ਬ੍ਰਾਂਡ ਪੰਜਾਬ ਵਿੱਚ ਪਲਾਂਟ ਸਥਾਪਤ ਕਰ ਰਹੇ ਹਨ। ਇਸ ਨਾਲ ਨਿੱਜੀ ਖੇਤਰ ਦੇ ਰੁਜ਼ਗਾਰ ਲਈ ਨਵੇਂ ਦਰਵਾਜ਼ੇ ਖੁੱਲ੍ਹ ਗਏ ਹਨ। ਇਸ ਨਾਲ ਪੰਜਾਬ ਵਿੱਚ ਨਿਵੇਸ਼ ਦੀ ਇੱਕ ਨਵੀਂ ਲਹਿਰ ਆਈ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਇਸ “ਵਤਨ ਵਾਪਸੀ” ਵੱਲ ਕੀਤੇ ਗਏ ਯਤਨ ਸੱਚਮੁੱਚ ਸ਼ਲਾਘਾਯੋਗ ਹਨ। ਉਨ੍ਹਾਂ ਨੇ ਸਿਰਫ਼ ਵੱਡੇ ਵਾਅਦੇ ਹੀ ਨਹੀਂ ਕੀਤੇ ਹਨ, ਸਗੋਂ ਜ਼ਮੀਨੀ ਪੱਧਰ ‘ਤੇ ਅਸਲ ਕਾਰਵਾਈ ਦਾ ਪ੍ਰਦਰਸ਼ਨ ਵੀ ਕੀਤਾ ਹੈ। “ਵਤਨ ਵਾਪਸੀ” ਦਾ ਭਾਵਨਾਤਮਕ ਪਹਿਲੂ ਵੀ ਡੂੰਘਾ ਹੈ। ਸਾਲਾਂ ਤੋਂ, ਪੰਜਾਬ ਸਰਕਾਰਾਂ ਗੈਰ-ਨਿਵਾਸੀ ਭਾਰਤੀਆਂ(ਐਨ.ਆਰ.ਆਈ.) ਨੂੰ ਸਿਰਫ਼ “ਦਾਨੀ” ਵਜੋਂ ਦੇਖਦੀਆਂ ਸਨ। ਉਨ੍ਹਾਂ ਦੀਆਂ ਸਮੱਸਿਆਵਾਂ, ਖਾਸ ਕਰਕੇ ਜ਼ਮੀਨੀ ਵਿਵਾਦਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਮਾਨ ਸਰਕਾਰ ਨੇ ਇਸ ਨੂੰ ਸਮਝਿਆ ਅਤੇ “ਐਨ.ਆਰ.ਆਈ. ਮਿਲਾਨੀ” ਅਤੇ ਇੱਕ ਵਿਸ਼ੇਸ਼ ਡੈਸਕ ਵਰਗੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਯਤਨਾਂ ਨੇ ਐਨ.ਆਰ.ਆਈ. ਨੂੰ ਸੁਨੇਹਾ ਭੇਜਿਆ ਕਿ ਸਰਕਾਰ ਉਨ੍ਹਾਂ ਦੇ ਨਾਲ ਹੈ। ਇਸ ਵਿਸ਼ਵਾਸ ਨੇ ਉਨ੍ਹਾਂ ਨੂੰ ਨਾ ਸਿਰਫ਼ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਸਗੋਂ ਪੰਜਾਬ ਦੇ ਵਿਕਾਸ ਵਿੱਚ ਆਪਣੀ ਪੂੰਜੀ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਇਹ ਇੱਕ ਅਜਿਹਾ ਕਦਮ ਹੈ ਜਿਸ ਨੇ ਪੰਜਾਬ ਨੂੰ ਨਾ ਸਿਰਫ਼ ਆਰਥਿਕ ਤੌਰ ‘ਤੇ ਸਗੋਂ ਭਾਵਨਾਤਮਕ ਤੌਰ ‘ਤੇ ਵੀ ਦੁਬਾਰਾ ਜੋੜਿਆ ਹੈ।

ਆਮ ਆਦਮੀ ਪਾਰਟੀ (ਆਪ) ਨੇ ਨੌਜਵਾਨਾਂ ਦੇ ਮੁੱਦਿਆਂ ‘ਤੇ ਪੰਜਾਬ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਦਾ ਚੋਣ ਨਾਅਰਾ ਸੀ: “ਭ੍ਰਿਸ਼ਟਾਚਾਰ ਖਤਮ ਹੋਵੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।” “ਵਤਨ ਵਾਪਸੀ” ਇਸ ਰਾਜਨੀਤਿਕ ਵਾਅਦੇ ਦੀ ਸਿੱਧੀ ਪੂਰਤੀ ਹੈ। ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਕਿ ਵਾਅਦੇ ਸਿਰਫ਼ ਚੋਣਾਂ ਜਿੱਤਣ ਲਈ ਨਹੀਂ ਕੀਤੇ ਜਾਂਦੇ, ਸਗੋਂ ਪੂਰੇ ਕਰਨ ਲਈ ਵੀ ਕੀਤੇ ਜਾਂਦੇ ਹਨ। ਉਹ ਭ੍ਰਿਸ਼ਟਾਚਾਰ ‘ਤੇ ਹਮਲਾ ਕਰਨ ਵਾਲੇ ਪਹਿਲੇ ਵਿਅਕਤੀ ਸਨ, ਜਿਸ ਨੇ ਸਰਕਾਰੀ ਨੌਕਰੀਆਂ ਦੀ ਖਰੀਦੋ-ਫਰੋਖਤ ਨੂੰ ਖਤਮ ਕਰ ਦਿੱਤਾ। ਇਸ ਪਾਰਦਰਸ਼ਤਾ ਨੇ ਨੌਜਵਾਨਾਂ ਵਿੱਚ ਸਰਕਾਰ ਵਿੱਚ ਵਿਸ਼ਵਾਸ ਪੈਦਾ ਕੀਤਾ, ਇਹ ਵਿਸ਼ਵਾਸ ਕਿ ਉਨ੍ਹਾਂ ਦੀ ਮਿਹਨਤ ਹੁਣ ਵਿਅਰਥ ਨਹੀਂ ਜਾਵੇਗੀ।

ਇਨ੍ਹਾਂ ਯਤਨਾਂ ਦਾ ਨੌਜਵਾਨਾਂ ਦੀ ਮਾਨਸਿਕਤਾ ‘ਤੇ ਸਿੱਧਾ ਅਸਰ ਪੈ ਰਿਹਾ ਹੈ। ਹੁਣ, ਬਹੁਤ ਸਾਰੇ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਸਨ, ਪੰਜਾਬ ਵਿੱਚ ਆਪਣਾ ਕਰੀਅਰ ਬਣਾਉਣ ਬਾਰੇ ਵਿਚਾਰ ਕਰ ਰਹੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਜਦੋਂ ਉਨ੍ਹਾਂ ਨੂੰ ਆਪਣੇ ਸੂਬੇ ਵਿੱਚ ਹੀ ਸਨਮਾਨ ਅਤੇ ਰੁਜ਼ਗਾਰ ਮਿਲ ਸਕਦਾ ਹੈ, ਤਾਂ ਵਿਦੇਸ਼ ਕਿਉਂ ਜਾਣਾ ਚਾਹੀਦਾ ਹੈ? ‘ਵਤਨ ਵਾਪਸੀ’ ਸਿਰਫ਼ ਉਨ੍ਹਾਂ ਲੋਕਾਂ ਦੀ ਕਹਾਣੀ ਨਹੀਂ ਹੈ ਜੋ ਵਿਦੇਸ਼ਾਂ ਤੋਂ ਵਾਪਸ ਆਏ ਹਨ, ਸਗੋਂ ਉਨ੍ਹਾਂ ਨੌਜਵਾਨਾਂ ਦੀ ਵੀ ਹੈ ਜਿਨ੍ਹਾਂ ਨੇ ਪੰਜਾਬ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ। ਇਹ ‘ਆਪ’ ਸਰਕਾਰ ਵੱਲੋਂ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਵੱਲ ਚੁੱਕਿਆ ਗਿਆ ਇੱਕ ਮਹੱਤਵਪੂਰਨ ਕਦਮ ਹੈ। ਅੱਜ, ‘ਵਤਨ ਵਾਪਸੀ’ ਹੁਣ ਇੱਕ ਨਾਅਰਾ ਨਹੀਂ ਹੈ, ਸਗੋਂ ਇੱਕ ਹਕੀਕਤ ਹੈ, ਜੋ ਪੰਜਾਬ ਨੂੰ ਇੱਕ ਵਾਰ ਫਿਰ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰ ਰਿਹਾ ਹੈ। ਪੰਜਾਬ ਹੁਣ “ਉਲਟਾ ਪ੍ਰਵਾਸ” ਦਾ ਅਨੁਭਵ ਕਰ ਰਿਹਾ ਹੈ। ਵਤਨ ਦੀ ਮਿੱਟੀ ਵਿੱਚ ਕੰਮ ਕਰਨਾ, ਆਪਣੇ ਲੋਕਾਂ ਵਿੱਚ ਰਹਿਣਾ – ਇਹੀ ਸੱਚੀ ਸਫਲਤਾ ਹੈ। ਇਹ ਇੱਕ ਅਜਿਹੀ ਪਹਿਲ ਹੈ ਜੋ ਭਵਿੱਖ ਵਿੱਚ ਪੰਜਾਬ ਦੀ ਪਛਾਣ ਨੂੰ ਮੁੜ ਪਰਿਭਾਸ਼ਿਤ ਕਰੇਗੀ। ਮਾਨ ਸਰਕਾਰ ਨੇ ਨਾ ਸਿਰਫ਼ ਨੌਜਵਾਨਾਂ ਨੂੰ ਵਾਪਸ ਬੁਲਾਇਆ ਹੈ, ਸਗੋਂ ਉਨ੍ਹਾਂ ਦੇ ਗੁਆਚੇ ਵਿਸ਼ਵਾਸ ਅਤੇ ਸੁਪਨਿਆਂ ਨੂੰ ਵੀ ਬਹਾਲ ਕੀਤਾ ਹੈ। ਇਹ ਇੱਕ ਅਜਿਹੀ ਵਾਪਸੀ ਹੈ ਜੋ ਪੰਜਾਬ ਲਈ ਇੱਕ ਨਵੇਂ ਅਤੇ ਉੱਜਵਲ ਭਵਿੱਖ ਦੀ ਨੀਂਹ ਰੱਖ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News: ਵਿਦੇਸ਼ੀ ਪੜ੍ਹਾਈ ਦਾ ਸੁਪਨਾ ਹੋਵੇਗਾ ਸਾਕਾਰ; ਪੰਜਾਬ ਸਰਕਾਰ ਦੇਵੇਗੀ ਫੀਸ, ਵੀਜ਼ਾ, ਟਿਕਟ ਅਤੇ ₹13.17 ਲੱਖ ਸਾਲਾਨਾ ਭੱਤਾ

0

ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ
Punjab News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ।ਪੰਜਾਬ ਭਵਨ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ, ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਅਲਪ ਸੰਖਿਆਕ ਵਿਭਾਗ ਦੀਆਂ ਮੁੱਖ ਪਹਲਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ – 35% ਇਤਿਹਾਸਕ ਵਾਧਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਾਲਾਂ ਤੋਂ ਚੱਲ ਰਹੇ ਵਿਵਾਦਾਂ ਅਤੇ ਗੜਬੜਾਂ ਤੋਂ ਬਾਹਰ ਕੱਢਿਆ ਹੈ। ਫੰਡਾਂ ਦੀ ਹੇਰਾਫੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਹੁਣ ਹਰ ਰੁਪਇਆ ਸਿੱਧਾ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ’ਤੇ ਖਰਚ ਹੋ ਰਿਹਾ ਹੈ।2022 ਵਿੱਚ 1,76,842 ਵਿਦਿਆਰਥੀਆਂ ਨੇ ਇਸ ਯੋਜਨਾ ਦਾ ਲਾਭ ਲਿਆ ਸੀ। ਅੱਜ ਇਹ ਗਿਣਤੀ ਵੱਧ ਕੇ 2,37,456 ਹੋ ਗਈ ਹੈ — ਸਿਰਫ਼ ਤਿੰਨ ਸਾਲਾਂ ਵਿੱਚ 35% ਦਾ ਵਾਧਾ। ਪਿਛਲੇ ਪੰਜ ਸਾਲਾਂ ਦੇ ਰਾਜਕਾਲ ਵਿੱਚ ਕੇਵਲ 3.71 ਲੱਖ ਵਿਦਿਆਰਥੀਆਂ ਨੂੰ ਹੀ ਸਕਾਲਰਸ਼ਿਪ ਮਿਲੀ ਸੀ, ਜਦਕਿ ਮੌਜੂਦਾ ਤਿੰਨ ਸਾਲਾਂ ਵਿੱਚ 6.78 ਲੱਖ ਵਿਦਿਆਰਥੀ ਲਾਭਾਨਵਿਤ ਹੋ ਚੁੱਕੇ ਹਨ।ਸਾਲ 2025-26 ਲਈ 2.70 ਲੱਖ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਹੈ। ਸਕੂਲਾਂ ਅਤੇ ਕਾਲਜਾਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਇਸ ਸਕੀਮ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਤੋਂ ਇਲਾਵਾ, ਟਾਪ ਕਲਾਸ ਐਜੂਕੇਸ਼ਨ ਇਨ ਕਾਲਜਜ਼ ਫਾਰ OBC, EBC ਅਤੇ DNT ਸਕੀਮ ਹੇਠ ਉਹ ਵਿਦਿਆਰਥੀ ਜਿਨ੍ਹਾਂ ਦੀ ਪਰਿਵਾਰਕ ਆਮਦਨ ₹2.5 ਲੱਖ ਤੋਂ ਘੱਟ ਹੈ ਅਤੇ ਜੋ AIIMS ਬਠਿੰਡਾ, IIT ਰੋਪੜ, NIT ਜਾਲੰਧਰ, IIM ਅੰਮ੍ਰਿਤਸਰ, NIPER ਮੋਹਾਲੀ, NIT ਮੋਹਾਲੀ, ISI ਚੰਡੀਗੜ੍ਹ, ਠਾਪਰ ਕਾਲਜ ਪਟਿਆਲਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ (RGNUL ਪਟਿਆਲਾ), IISER ਮੋਹਾਲੀ ਅਤੇ IHM ਗੁਰਦਾਸਪੁਰ ਵਰਗੀਆਂ 11 ਮੁੱਖ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ, ਉਨ੍ਹਾਂ ਨੂੰ ਵੀ ਵਜ਼ੀਫ਼ਾ ਜਾਰੀ ਕੀਤਾ ਜਾਵੇਗਾ।

ਵਿਦੇਸ਼ੀ ਸਕਾਲਰਸ਼ਿਪ ਯੋਜਨਾ – ਪ੍ਰਤਿਭਾਸ਼ਾਲੀ ਨੌਜਵਾਨਾਂ ਲਈ ਸੁਨਹਿਰਾ ਮੌਕਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਅਤੇ ਬੇਜ਼ਮੀਨ ਖੇਤ ਮਜ਼ਦੂਰਾਂ ਦੇ ਬੱਚਿਆਂ ਲਈ ਇਕ ਬਦਲਾਓਕਾਰੀ ਵਿਦੇਸ਼ੀ ਸਕਾਲਰਸ਼ਿਪ ਯੋਜਨਾ ਸ਼ੁਰੂ ਕੀਤੀ ਹੈ। ਯੋਗ ਵਿਦਿਆਰਥੀ (35 ਸਾਲ ਤੋਂ ਘੱਟ ਉਮਰ, ਘੱਟੋ-ਘੱਟ 60% ਅੰਕ, ਮਾਤਾ-ਪਿਤਾ ਦੀ ਸਾਲਾਨਾ ਆਮਦਨ ₹8 ਲੱਖ ਤੋਂ ਘੱਟ) ਹੁਣ ਦੁਨੀਆ ਦੀਆਂ ਟਾਪ 500 ਯੂਨੀਵਰਸਿਟੀਆਂ ਵਿੱਚ ਪੜ੍ਹ ਸਕਣਗੇ।ਸਰਕਾਰ ਵੱਲੋਂ ਵੀਜ਼ਾ, ਹਵਾਈ ਟਿਕਟ, ਟਿਊਸ਼ਨ ਫੀਸ, ਸਾਲਾਨਾ ਰਖ-ਰਖਾਵ ਭੱਤਾ (₹13.17 ਲੱਖ), ਐਮਰਜੈਂਸੀ ਭੱਤਾ (₹1.35 ਲੱਖ) ਅਤੇ ਚਿਕਿਤਸਾ ਬੀਮਾ ਪ੍ਰਦਾਨ ਕੀਤਾ ਜਾਵੇਗਾ।ਵਿਦਿਆਰਥਣਾਂ ਲਈ 30% ਰਿਜ਼ਰਵੇਸ਼ਨ ਸਮਾਨ ਮੌਕੇ ਯਕੀਨੀ ਬਣਾਏਗਾ। ਪ੍ਰਤੀ ਪਰਿਵਾਰ ਵੱਧ ਤੋਂ ਵੱਧ ਦੋ ਬੱਚੇ ਲਾਭ ਲੈ ਸਕਣਗੇ, ਹਾਲਾਂਕਿ ਹਰ ਵਿਦਿਆਰਥੀ ਕੇਵਲ ਇਕ ਵਾਰ ਹੀ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕੇਗਾ।ਡਾ. ਬਲਜੀਤ ਕੌਰ ਨੇ ਦੱਸਿਆ ਕਿ NOS ਪੋਰਟਲ (https://nosmsje.gov.in) 15 ਸਤੰਬਰ ਤੋਂ 24 ਅਕਤੂਬਰ 2025 ਤੱਕ ਅਕਾਦਮਿਕ ਸੈਸ਼ਨ 2025-26 ਲਈ ਆਨਲਾਈਨ ਅਰਜ਼ੀਆਂ ਲਈ ਖੁੱਲਾ ਰਹੇਗਾ।ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਲਈ ਮੌਕਿਆਂ ਦੇ ਨਵੇਂ ਦਰਵਾਜ਼ੇ ਖੋਲ੍ਹੇਗੀ ਅਤੇ ਹੁਣ ਮਾਤਾ-ਪਿਤਾ ਨੂੰ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਸੰਪਤੀ ਗਿਰਵੀ ਰੱਖਣ ਦੀ ਲੋੜ ਨਹੀਂ ਪਵੇਗੀ।

ਅੰਬੇਡਕਰ ਇੰਸਟੀਚਿਊਟ ਵਿੱਚ ਪੀ.ਸੀ.ਐਸ. ਕ੍ਰੈਸ਼ ਕੋਰਸ

ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅੰਬੇਡਕਰ ਇੰਸਟੀਚਿਊਟ, ਮੋਹਾਲੀ ਵਿੱਚ ਐਸ.ਸੀ., ਬੀ.ਸੀ. ਅਤੇ ਅਲਪ ਸੰਖਿਆਕ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਲਈ ਤਿਆਰ ਕਰਨ ਵਾਸਤੇ ਦੋ ਮਹੀਨੇ ਦਾ ਪੀ.ਸੀ.ਐਸ. ਕ੍ਰੈਸ਼ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।ਅਰਜ਼ੀਆਂ 17 ਤੋਂ 26 ਸਤੰਬਰ ਤੱਕ (ਆਫਲਾਈਨ ਅਤੇ ਈਮੇਲ ਰਾਹੀਂ) ਖੁੱਲੀਆਂ ਰਹਿਣਗੀਆਂ। 30 ਸਤੰਬਰ ਨੂੰ ਦਾਖ਼ਲਾ ਪ੍ਰੀਖਿਆ ਰਾਹੀਂ 40 ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਸੰਸਥਾਨ ਨੂੰ 1.47 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕੀਤਾ ਗਿਆ ਹੈ ਅਤੇ ਵਾਧੂ 1.22 ਕਰੋੜ ਰੁਪਏ ਦੀ ਨਿਵੇਸ਼ ਕੀਤੀ ਜਾ ਰਹੀ ਹੈ। ਪ੍ਰੋਫੈਸਰਾਂ ਦਾ ਮਾਨਦੇਹ ₹750 ਤੋਂ ਵਧਾ ਕੇ ₹1,500 ਪ੍ਰਤੀ ਘੰਟਾ ਕਰ ਦਿੱਤਾ ਗਿਆ ਹੈ ਤਾਂ ਜੋ ਮੁੱਖ ਵਿਦਵਾਨਾਂ ਨੂੰ ਪ੍ਰਸ਼ਿਕਸ਼ਕ ਵਜੋਂ ਆਕਰਸ਼ਿਤ ਕੀਤਾ ਜਾ ਸਕੇ।

ਪੰਜਾਬ ਸਰਕਾਰ ਦੀ ਵਚਨਬੱਧਤਾ

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਐਸ.ਸੀ., ਬੀ.ਸੀ. ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।“ਸਾਡਾ ਟੀਚਾ ਪੰਜਾਬ ਦੇ ਹਰ ਯੋਗ ਬੱਚੇ ਲਈ ਉੱਚ ਸਿੱਖਿਆ ਨੂੰ ਸਹਿਜ, ਸਸਤੀ ਅਤੇ ਆਕਰਸ਼ਕ ਬਣਾਉਣਾ ਹੈ। ਸਿੱਖਿਆ ਰਾਹੀਂ ਹੀ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਸਸ਼ਕਤ ਬਣਾ ਸਕਦੇ ਹਾਂ,” ਉਨ੍ਹਾਂ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ!ਸਿਰਫ਼ 24 ਘੰਟਿਆਂ ਵਿੱਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

0

Punjab News:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਮੁਸ਼ਕਿਲ ਤੋਂ ਮੁਸ਼ਕਿਲ ਸਮੇਂ ਵਿੱਚ ਵੀ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਉੱਪਰ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ 16 ਸਤੰਬਰ ਨੂੰ 51,000 ਲੋਕਾਂ ਨੇ ਸਿਹਤ ਕੈਂਪਾਂ ਦਾ ਲਾਭ ਲਿਆ ਸੀ, ਉੱਥੇ ਹੀ ਸਿਰਫ ਇੱਕ ਦਿਨ ਬਾਅਦ ਇਹ ਗਿਣਤੀ ਅਚਾਨਕ ਵਧ ਕੇ 1.5 ਲੱਖ ਤੱਕ ਪਹੁੰਚ ਗਈ। ਇਹ ਤੇਜ਼ੀ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਨ ਸਰਕਾਰ ਨੇ ਨਾ ਸਿਰਫ ਹਾਲਾਤ ਦੀ ਗੰਭੀਰਤਾ ਨੂੰ ਸਮਝਿਆ, ਸਗੋਂ ਤੁਰੰਤ ਜ਼ਮੀਨੀ ਪੱਧਰ ‘ਤੇ ਕਦਮ ਚੁੱਕ ਕੇ ਲੋਕਾਂ ਤੱਕ ਮਦਦ ਪਹੁੰਚਾਈ। ਇਸ ਪ੍ਰਾਪਤੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਵੀ ਹਾਲ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਤੋਂ ਵਾਂਝੇ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਸਿਰਫ ਘਰ ਅਤੇ ਖੇਤ ਹੀ ਪ੍ਰਭਾਵਿਤ ਨਹੀਂ ਹੁੰਦੇ, ਸਗੋਂ ਸਿਹਤ ਸਬੰਧੀ ਖਤਰੇ ਵੀ ਕਈ ਗੁਣਾ ਵੱਧ ਜਾਂਦੇ ਹਨ। ਅਜਿਹੇ ਵਿੱਚ ਸਰਕਾਰ ਦੀ ਪਹਿਲ ਹੈ ਕਿ ਕੋਈ ਵੀ ਨਾਗਰਿਕ ਇਲਾਜ ਤੋਂ ਬਿਨਾਂ ਨਾ ਰਹੇ। ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਦਾ ਨਤੀਜਾ ਹੈ ਕਿ ਹਜ਼ਾਰਾਂ ਲੋਕਾਂ ਨੂੰ ਸਮੇਂ ਸਿਰ ਰਾਹਤ ਅਤੇ ਇਲਾਜ ਮਿਲ ਰਿਹਾ ਹੈ, ਜਿਸ ਨਾਲ ਬੀਮਾਰੀ ਫੈਲਣ ਦਾ ਖਤਰਾ ਕਾਫ਼ੀ ਹੱਦ ਤੱਕ ਘਟਿਆ ਹੈ।

ਇਹ ਵੀ ਪੜ੍ਹੋ ਡੀ.ਸੀ. ਨੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬੇਲਰ ਮਾਲਕਾਂ ਤੇ ਚਾਲਕਾਂ ਨਾਲ ਕੀਤੀ ਮੀਟਿੰਗ

ਮਾਨ ਸਰਕਾਰ ਨੇ 14 ਸਤੰਬਰ ਤੋਂ ਵਿਸ਼ੇਸ਼ ਸਿਹਤ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੀ ਹੜ੍ਹ ਤੋਂ ਬਾਅਦ ਪੈਦਾ ਹੋਣ ਵਾਲੀਆਂ ਸੰਭਾਵਿਤ ਬੀਮਾਰੀਆਂ ‘ਤੇ ਤੁਰੰਤ ਕਾਬੂ ਪਾਉਣਾ, ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਮੁੱਢਲੀਆਂ ਸਿਹਤ ਸਹੂਲਤਾਂ ਉਪਲਬਧ ਕਰਾਉਣਾ ਅਤੇ ਖਾਸ ਤੌਰ ‘ਤੇ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਸੁਰੱਖਿਆ ਪ੍ਰਦਾਨ ਕਰਨਾ। ਮੁੱਖ ਮੰਤਰੀ ਨੇ ਇਹ ਵੀ ਯਕੀਨੀ ਬਣਾਇਆ ਕਿ ਰਾਜ ਪੱਧਰ ‘ਤੇ ਤਿਆਰ ਕੀਤੀਆਂ ਗਈਆਂ ਯੋਜਨਾਵਾਂ ਸਿਰਫ ਕਾਗਜ਼ਾਂ ਤੱਕ ਸੀਮਤ ਨਾ ਰਹਿਣ, ਸਗੋਂ ਇਨ੍ਹਾਂ ਨੂੰ ਤੇਜ਼ੀ ਨਾਲ ਪਿੰਡ-ਪਿੰਡ ਤੱਕ ਲਾਗੂ ਕੀਤਾ ਜਾਵੇ। ਇਹੀ ਕਾਰਨ ਹੈ ਕਿ ਇੰਨੇ ਘੱਟ ਸਮੇਂ ਵਿੱਚ ਰਿਕਾਰਡ ਤੋੜ ਗਿਣਤੀ ਵਿੱਚ ਲੋਕ ਸਿਹਤ ਕੈਂਪਾਂ ਦਾ ਲਾਭ ਉਠਾ ਸਕੇ।

ਇਹ ਵੀ ਪੜ੍ਹੋ ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

ਹੁਣ ਤੱਕ 2,303 ਪਿੰਡਾਂ ਵਿੱਚ ਸਿਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ ਨਾ ਸਿਰਫ ਆਮ ਨਾਗਰਿਕਾਂ ਦੀ ਜਾਂਚ ਅਤੇ ਇਲਾਜ ਕੀਤਾ ਗਿਆ, ਸਗੋਂ ਉਨ੍ਹਾਂ ਬੀਮਾਰੀਆਂ ਦੀ ਰੋਕਥਾਮ ‘ਤੇ ਵੀ ਜ਼ੋਰ ਦਿੱਤਾ ਗਿਆ ਜੋ ਹੜ੍ਹ ਤੋਂ ਬਾਅਦ ਤੇਜ਼ੀ ਨਾਲ ਫੈਲਦੀਆਂ ਹਨ, ਜਿਵੇਂ ਕਿ ਬੁਖਾਰ, ਡਾਇਰੀਆ ਅਤੇ ਚਮੜੀ ਦੇ ਰੋਗ। ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀਆਂ ਵੱਡੀਆਂ ਟੀਮਾਂ ਲਗਾਤਾਰ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਹਨ ਅਤੇ ਲੋਕਾਂ ਨੂੰ ਨਾ ਸਿਰਫ ਦਵਾਈਆਂ, ਸਗੋਂ ਸਿਹਤ ਸਬੰਧੀ ਜਾਗਰੂਕਤਾ ਵੀ ਦਿੱਤੀ ਜਾ ਰਹੀ ਹੈ। ਇਸ ਵਿਆਪਕ ਕੋਸ਼ਿਸ਼ ਨੇ ਪੇਂਡੂ ਖੇਤਰਾਂ ਵਿੱਚ ਭਰੋਸੇ ਦਾ ਮਾਹੌਲ ਬਣਾਇਆ ਹੈ।

ਇਹ ਵੀ ਪੜ੍ਹੋ Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

ਮਾਨ ਸਰਕਾਰ ਨੇ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਦੀ ਸਿਹਤ ਨੂੰ ਵੀ ਆਪਣੀ ਤਰਜੀਹ ਵਿੱਚ ਰੱਖਿਆ। ਹੁਣ ਤੱਕ 14,780 ਪਸ਼ੂਆਂ ਦਾ ਇਲਾਜ ਅਤੇ 48,535 ਪਸ਼ੂਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਮਰੇ ਹੋਏ ਪਸ਼ੂਆਂ ਦੇ ਸੁਰੱਖਿਅਤ ਨਿਪਟਾਰੇ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹ ਕੋਸ਼ਿਸ਼ ਦਿਖਾਉਂਦੀ ਹੈ ਕਿ ਸਰਕਾਰ ਨੇ ਸਿਹਤ ਨੂੰ ਇੱਕ ਸਮੁੱਚੇ ਦ੍ਰਿਸ਼ਟੀਕੋਣ ਨਾਲ ਦੇਖਿਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਮਨੁੱਖਾਂ ਅਤੇ ਪਸ਼ੂਆਂ ਦੋਵਾਂ ਦੀ ਸੁਰੱਖਿਆ ਲਈ ਹਰ ਕਦਮ ਚੁੱਕਿਆ ਜਾਵੇ।

ਇਹ ਵੀ ਪੜ੍ਹੋ ਸਰਕਾਰੀ School ਦੀ Teacher ਭਾਰੀ ਮਾਤਰਾ ‘ਚ ਹੈਰੋਇਨ ਨਾਲ ਗ੍ਰਿਫਤਾਰ,ਪਾਕਿਸਤਾਨੀ ਤਸਕਰਾਂ ਨਾਲ ਸਨ ਸਿੱਧੇ ਸਬੰਧ

ਮੁੱਖ ਮੰਤਰੀ ਮਾਨ ਨੇ ਖੁਦ ਇਹ ਘੋਸ਼ਣਾ ਕੀਤੀ ਕਿ “ਘਰ-ਘਰ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਮੱਛਰਾਂ ਦਾ ਲਾਰਵਾ ਪਾਇਆ ਜਾ ਰਿਹਾ ਹੈ, ਤੁਰੰਤ ਛਿੜਕਾਅ ਕੀਤਾ ਜਾ ਰਿਹਾ ਹੈ। ਜਨਤਾ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ।” ਇਹ ਬਿਆਨ ਨਾ ਸਿਰਫ ਸਰਕਾਰ ਦੀ ਤਤਪਰਤਾ ਨੂੰ ਦਰਸਾਉਂਦਾ ਹੈ ਬਲਕਿ ਇਹ ਵੀ ਦੱਸਦਾ ਹੈ ਕਿ ਪ੍ਰਸ਼ਾਸਨ ਹਰ ਪੱਧਰ ‘ਤੇ ਸਰਗਰਮ ਹੈ। ਪੰਜਾਬ ਸਰਕਾਰ ਦਾ ਇਹ ਤੇਜ਼ ਅਤੇ ਪ੍ਰਭਾਵਸ਼ਾਲੀ ਕਦਮ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਨਵੀਂ ਉਮੀਦ ਦੀ ਕਿਰਨ ਬਣ ਗਿਆ ਹੈ। ਜਿਸ ਗਤੀ ਨਾਲ 24 ਘੰਟਿਆਂ ਵਿੱਚ ਅੰਕੜਾ 51,000 ਤੋਂ ਵਧ ਕੇ 1.5 ਲੱਖ ਪਹੁੰਚਿਆ, ਉਹ ਇਹ ਸਾਬਤ ਕਰਦਾ ਹੈ ਕਿ ਸਰਕਾਰ ਨੇ ਨਾ ਸਿਰਫ ਯੋਜਨਾ ਬਣਾਈ ਬਲਕਿ ਉਸਨੂੰ ਜ਼ਮੀਨ ‘ਤੇ ਪੂਰੀ ਮਜ਼ਬੂਤੀ ਨਾਲ ਲਾਗੂ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਾਲ 2022 ਤੋਂ ਹੁਣ ਤੱਕ ਇਸ ਵਿਭਾਗ ਵਿੱਚ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਇਨ੍ਹਾਂ ਨਿਯੁਕਤੀਆਂ ਵਿੱਚ 34 ਇੰਸਪੈਕਟਰ ਗ੍ਰੇਡ-2 ਅਧਿਕਾਰੀ, 8 ਕਲਰਕ, 5 ਆਈ.ਟੀ. ਕਲਰਕ, 4 ਸਟੈਨੋਟਾਈਪਿਸਟ ਅਤੇ 1 ਡਰਾਈਵਰ ਸ਼ਾਮਲ ਹਨ, ਜਿਸ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜਨਤਕ ਸੇਵਾਵਾਂ ਨੂੰ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਦੀ ਮਜ਼ਬੂਤੀ ਸਾਡੇ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਅਤਿ ਮਹੱਤਵਪੂਰਨ ਹੈ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀ.ਸੀ. ਨੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬੇਲਰ ਮਾਲਕਾਂ ਤੇ ਚਾਲਕਾਂ ਨਾਲ ਕੀਤੀ ਮੀਟਿੰਗ

0

Bathinda News: ਡੀ.ਸੀ. ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਬੇਲਰ ਮਾਲਕਾਂ ਤੇ ਚਾਲਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਖੇਤ ਤੋਂ ਫੈਕਟਰੀ ਤੱਕ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ-ਚਰਚਾ ਕਰਦਿਆਂ ਲੋੜੀਂਦੇ ਆਦੇਸ਼ ਵੀ ਦਿੱਤੇ। ਡੀ.ਸੀ. ਨੇ ਬੇਲਰ ਮਾਲਕਾਂ ਤੇ ਚਾਲਕਾਂ ਨਾਲ ਗੱਲਬਾਤ ਕਰਦਿਆਂ ਜਿਥੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਹੀ ਉਨ੍ਹਾਂ ਕੋਲੋਂ ਲੋੜੀਦੇਂ ਸੁਝਾਅ ਵੀ ਲਏ। ਇਸ ਦੌਰਾਨ ਡੀ.ਸੀ. ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਕਿਸਾਨ ਨੂੰ ਵੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਸ ਦਾ ਜਲਦ ਹੱਲ ਕਰਨਾ ਲਾਜ਼ਮੀ ਬਣਾਇਆ ਜਾਵੇ।

ਇਹ ਵੀ ਪੜ੍ਹੋ Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

ਉਨ੍ਹਾਂ ਇਹ ਵੀ ਖਾਸ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਕਿਸਾਨ, ਬੇਲਰ ਮਾਲਕ ਤੇ ਚਾਲਕ ਤੋਂ ਇਲਾਵਾ ਉਦਯੋਗਿਕ ਇਕਾਈਆਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨੂੰ ਤਰੁੰਤ ਢੁੱਕਵੀਂ ਥਾਂ ਦਾ ਪ੍ਰਬੰਧ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡੀ.ਸੀ. ਦੇ ਧਿਆਨ ਵਿੱਚ ਬੇਲਰ ਮਾਲਕਾਂ ਤੇ ਚਾਲਕਾਂ ਨੇ ਲਿਆਂਦਾ ਕਿ ਉਨ੍ਹਾਂ ਨੂੰ ਫੈਕਟਰੀਆਂ ਵਿੱਚ ਪਰਾਲੀ ਦੀਆਂ ਗੱਠਾਂ ਵਾਲੇ ਵਾਹਨਾਂ ਨੂੰ ਖਾਲੀ ਕਰਵਾਉਣ ਲਈ ਕਾਫੀ ਸਮਾਂ ਲਗਦਾ ਹੈ ਜਿਸ ‘ਤੇ ਡੀ.ਸੀ. ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਉਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ Bathinda Police ‘ਤੇ ਹਮਲਾ, ਹੋਏ ਹਵਾਈ ਫ਼ਾਈਰ ਤੇ ਲਾਠੀਚਾਰਜ਼; SHO ਤੇ 2 ਥਾਣੇਦਾਰ ਹੋਏ ਗੰਭੀਰ ਜਖ਼ਮੀ, ਜਾਣੋਂ ਮਾਮਲਾ

ਇਸ ਦੌਰਾਨ ਡੀ.ਸੀ. ਨੂੰ ਬੇਲਰ ਮਾਲਕਾਂ ਤੇ ਚਾਲਕਾਂ ਨੇ ਇਹ ਵੀ ਮੰਗ ਕੀਤੀ ਕਿ ਝੋਨੇ ਦੇ ਨਮੀ ਨੂੰ ਲੈਬ ਰਾਹੀਂ ਟੈਸਟ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ਨਾ ਕਿ ਮੀਟਰ ਰਾਹੀਂ।ਇਸ ਮੌਕੇ ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿੱਚ ਲੁਹਾਈ ਨਹੀਂ ਕਰਵਾਈ ਜਾਵੇਗੀ।ਇਸ ਦੌਰਾਨ ਡੀ.ਸੀ. ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਬਚਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹਿਰ ਦੀਆਂ ਸੜਕਾਂ ਸਵੇਰੇ 9 ਵਜੇ ਤੋਂ ਪਹਿਲਾਂ ਕੀਤੀਆਂ ਜਾਣ ਸਾਫ਼ : ਡੀਸੀ ਰਾਜੇਸ਼ ਧੀਮਾਨ

0

👉ਰੇਹੜੀਆਂ-ਫੜੀਆਂ ਵਾਲਿਆਂ ਨੂੰ ਸਫ਼ਾਈ ਪ੍ਰਤੀ ਕੀਤਾ ਜਾਵੇਗਾ ਜਾਗਰੂਕ, ਲਗਾਏ ਜਾਣਗੇ ਵੱਡੇ ਡਸਟਬਿਨ: ਮੇਅਰ ਪਦਮਜੀਤ ਮਹਿਤਾ

Bathinda News: ਸ਼ਹਿਰ ਦੀ ਸਫ਼ਾਈ ਨੂੰ ਬਿਹਤਰ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸੈਨੀਟੇਸ਼ਨ ਵਿਭਾਗ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਅਤੇ ਕਮਿਸ਼ਨਰ ਮੈਡਮ ਕੰਚਨ ਨੇ ਸਾਂਝੇ ਤੌਰ ‘ਤੇ ਕੀਤੀ। ਇਸ ਦੌਰਾਨ ਨਗਰ ਨਿਗਮ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸ੍ਰੀ ਸੰਦੀਪ ਰੋਮਾਣਾ, ਐਕਸੀਅਨ ਸ੍ਰੀ ਰਜਿੰਦਰ ਕੁਮਾਰ ਅਤੇ ਸ੍ਰੀ ਨੀਰਜ ਕੁਮਾਰ, ਸੀਐਸਓ ਸ੍ਰੀ ਸਤੀਸ਼ ਕੁਮਾਰ ਅਤੇ ਸਾਰੇ ਸੈਨੇਟਰੀ ਇੰਸਪੈਕਟਰ ਮੌਜੂਦ ਸਨ।ਮੀਟਿੰਗ ਵਿੱਚ ਡੀਸੀ ਅਤੇ ਮੇਅਰ ਨੇ ਸ਼ਹਿਰ ਦੀ ਸਫ਼ਾਈ ਸਬੰਧੀ ਕਈ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ।

ਇਹ ਵੀ ਪੜ੍ਹੋ Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਸਫਾਈ ਸਵੇਰੇ 9 ਵਜੇ ਤੋਂ ਪਹਿਲਾਂ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ, ਸੈਕੰਡਰੀ ਪੁਆਇੰਟਾਂ ਨੂੰ ਖਤਮ ਕਰਨ ਦਾ ਆਦੇਸ਼ ਦਿੱਤਾ ਗਿਆ, ਰੇਹੜੀਆਂ ਫੜੀਆਂ ਵਾਲਿਆਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਅਤੇ ਟਿੱਪਰਾਂ ਦੀਆਂ ਮੁਰੰਮਤ ਰਿਪੋਰਟਾਂ ਲਾਜ਼ਮੀ ਕੀਤੀਆਂ ਗਈਆਂ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਘਰ-ਘਰ ਕੂੜਾ ਇਕੱਠਾ ਕਰਨਾ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਡਸਟਬਿਨ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਕੂੜਾ ਖਿੰਡਣ ਤੋਂ ਰੋਕਿਆ ਜਾ ਸਕੇ। ਮੁੱਖ ਚੌਰਾਹਿਆਂ ਨੂੰ ਸੁੰਦਰ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ Bathinda Police ‘ਤੇ ਹਮਲਾ, ਹੋਏ ਹਵਾਈ ਫ਼ਾਈਰ ਤੇ ਲਾਠੀਚਾਰਜ਼; SHO ਤੇ 2 ਥਾਣੇਦਾਰ ਹੋਏ ਗੰਭੀਰ ਜਖ਼ਮੀ, ਜਾਣੋਂ ਮਾਮਲਾ

ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਉਹ, ਮੇਅਰ ਅਤੇ ਕਮਿਸ਼ਨਰ ਦੇ ਨਾਲ, “ਮੇਰਾ ਵਾਰਡ ਕਿੰਨਾ ਸਾਫ਼” ਮੁਹਿੰਮ ਦੇ ਹਿੱਸੇ ਵਜੋਂ ਹਰ ਸਵੇਰੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਫਾਈ ਦਾ ਨਿਰੀਖਣ ਕਰਨਗੇ ਅਤੇ ਇਸ ਸਮੇਂ ਦੌਰਾਨ ਹੋਰ ਅਧਿਕਾਰੀਆਂ ਦੀਆਂ ਵੀ ਡਿਊਟੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਸਫਾਈ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਨੇ ਸਫਾਈ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੇ ਰੇਹੜੀਆਂ ਫੜੀਆਂ ਮਾਲਕਾਂ ਨੂੰ ਸਫਾਈ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਸਰਕਾਰੀ School ਦੀ Teacher ਭਾਰੀ ਮਾਤਰਾ ‘ਚ ਹੈਰੋਇਨ ਨਾਲ ਗ੍ਰਿਫਤਾਰ,ਪਾਕਿਸਤਾਨੀ ਤਸਕਰਾਂ ਨਾਲ ਸਨ ਸਿੱਧੇ ਸਬੰਧ

ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਡਸਟਬਿਨ ਲਗਾਏ ਜਾਣਗੇ। ਉਨ੍ਹਾਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ, ਤਾਂ ਜੋ ਬਠਿੰਡਾ ਸ਼ਹਿਰ ਨੂੰ ਸਫਾਈ ਦੇ ਮਾਮਲੇ ਵਿੱਚ ਦੇਸ਼ ਦਾ ਨੰਬਰ ਇੱਕ ਸ਼ਹਿਰ ਬਣਾਇਆ ਜਾ ਸਕੇ।ਕਮਿਸ਼ਨਰ ਮੈਡਮ ਕੰਚਨ ਨੇ ਟਿੱਪਰਾਂ ਦੀ ਮੁਰੰਮਤ ਰਿਪੋਰਟਾਂ ਲਾਜ਼ਮੀ ਜਮ੍ਹਾਂ ਕਰਵਾਉਣ ਦੇ ਹੁਕਮ ਦਿੰਦੇ ਹੋਏ ਕਿਹਾ ਕਿ ਉਕਤ ਰਿਪੋਰਟ ਵਿੱਚ ਟਿੱਪਰਾਂ ਦੀ ਮੁਰੰਮਤ ਦੀ ਆਖਰੀ ਮਿਤੀ ਵੀ ਦਰਜ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਮੇਅਰ ਤੇ ਕਮਿਸ਼ਨਰ ਨੇ ਕਿਹਾ ਕਿ ਚੰਡੀਗੜ੍ਹ ਦੀ ਤਰਜ਼ ‘ਤੇ ਬਠਿੰਡਾ ਸ਼ਹਿਰ ਦੇ ਸਾਰੇ ਚੌਂਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ, ਜਿਸਦੇ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906528