Sunday, May 17, 2026
Home Blog Page 450

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

0

👉ਕੈਬਨਿਟ ਮੰਤਰੀਆਂ ਨੇ ਸਸਰਾਲੀ ਬੰਨ੍ਹ ਦਾ ਕੀਤਾ ਦੌਰਾ
Ludhiana/Jalandhar News: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ।ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ।ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ।

ਇਹ ਵੀ ਪੜ੍ਹੋ Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦੇਣ ਸਣੇ ਉਨ੍ਹਾਂ ਦੇ ਮੁੜ-ਵਸੇਬੇ ਲਈ ਵਚਨਬੱਧ ਹਨ। ਮੰਤਰੀਆਂ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਸਭਨਾਂ ਲੋਕਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਜੰਗੀ ਪੱਧਰ ‘ਤੇ ਚਲ ਰਹੀ ਹੈ।ਇਸ ਪਿੱਛੋਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਸਾਹਿਬਾਨਾ ਦਾ ਦੌਰਾ ਕੀਤਾ ਅਤੇ ਆਪਣੀ ਤਨਖਾਹ ਵਿੱਚੋਂ ਉਥੋਂ ਦੇ ਵਸਨੀਕ ਬਲਵੀਰ ਸਿੰਘ ਨੂੰ ਹੜ੍ਹਾਂ ਕਾਰਨ ਉਸ ਦੇ ਘਰ ਦੀ ਨੁਕਸਾਨੀ ਛੱਤ ਦੀ ਤੁਰੰਤ ਮੁਰੰਮਤ ਲਈ 50,000 ਰੁਪਏ ਦੀ ਨਕਦੀ ਸੌਂਪੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਲਵੀਰ ਸਿੰਘ ਨੂੰ ਹੋਰ ਸਹਾਇਤਾ ਕਰਨ ਲਈ ਵਾਧੂ ਫੰਡ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ “ਮਿਸ਼ਨ ਚੜ੍ਹਦੀ ਕਲਾ”; ਆਪ MP ਵਿਕਰਮਜੀਤ ਸਿੰਘ ਸਾਹਨੀ ਨੇ 1 ਕਰੋੜ ਦਾਨ ਦੇਣ ਦਾ ਕੀਤਾ ਐਲਾਨ

ਜਲੰਧਰ: ਇਸ ਪਿੱਛੋਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਿੰਡ ਮੰਡਾਲਾ ਛੰਨਾ ਦਾ ਦੌਰਾ ਕੀਤਾ, ਜਿੱਥੇ ਡਰੇਨੇਜ ਵਿਭਾਗ ਵੱਲੋਂ ਸੈਂਕੜੇ ਵਲੰਟੀਅਰਾਂ, ਸੰਗਤ ਅਤੇ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਰਾਹਤ ਕਾਰਜ ਚਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਦੇ ਨਾਲ-ਨਾਲ ਇਸ ਅਹਿਮ ਬੰਨ੍ਹ ਨੂੰ ਸੁਰੱਖਿਅਤ ਕਰਨ ਲਈ ਜਲੰਧਰ ਪ੍ਰਸ਼ਾਸਨ, ਡਰੇਨੇਜ ਵਿਭਾਗ ਅਤੇ ਫੌਜ ਦੀਆਂ ਇਕਾਈਆਂ ਦੀਆਂ ਸਮਰਪਿਤ ਟੀਮਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਨਿਗਰਾਨੀ ਹੇਠ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸਰੋਤਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਨੇ ਸਮੱਗਰੀ ਅਤੇ ਮਨੁੱਖੀ ਸ਼ਕਤੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਕਦਮ ਚੁੱਕੇ ਹਨ। ਪ੍ਰਸ਼ਾਸਨ ਅਤੇ ਫੌਜ, ਐਸਡੀਆਰਐਫ ਅਤੇ ਸੰਗਤ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਹੋਰ ਮਜ਼ਬੂਤੀਕਰਨ ਦਾ ਕੰਮ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News:Punjab Govt ਨੇ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ, ਹੜ੍ਹ ਮੁਆਵਜ਼ਾ ਵੰਡਣ ਲਈ ਨਿਯਮਾਂ ਵਿਚ ਹੋਣਗੀਆਂ ਸੋਧਾਂ

0

Punjab News: Special session of Punjab Vidhan Sabha; ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸੈਸ਼ਨ ਮੁੜ ਸੱਦ ਲਿਆ ਹੈ। ਇਹ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤੱਕ ਹੋਵੇਗਾ। ਸੂਚਨਾ ਮੁਤਾਬਕ ਪਿਛਲੇ ਦਿਨੀਂ ਹੜ੍ਹਾਂ ਕਾਰਨ ਪੰਜਾਬ ਵਿਚ ਹੋਈ ਭਿਆਨਕ ਤਬਾਹੀ ਤੋਂ ਬਾਅਦ ਹੁਣ ਮੁਆਵਜ਼ੇ ਦੀ ਵੰਡ ਨੂੰ ਲੈ ਕੇ ਨਿਯਮਾਂ ਵਿਚ ਸੋਧ ਕਰਨ ਦੀ ਜਰੂਰਤ ਨੂੰ ਦੇਖਦਿਆਂ ਮਾਨ ਸਰਕਾਰ ਵੱਲੋਂ ਇਹ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।

ਇਹ ਵੀ ਪੜ੍ਹੋ “ਮਿਸ਼ਨ ਚੜ੍ਹਦੀ ਕਲਾ”; ਆਪ MP ਵਿਕਰਮਜੀਤ ਸਿੰਘ ਸਾਹਨੀ ਨੇ 1 ਕਰੋੜ ਦਾਨ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣੇ ਸੋਸਲ ਮੀਡੀਆ ਪੇਜ਼ ‘ਤੇ ਇਸਦੀ ਜਾਣਕਾਰੀ ਪਾਈ ਗਈ ਹੈ, ਜਿਸਦੇ ਵਿਚ ਉਨ੍ਹਾਂ ਲਿਖਿਆ ਹੈ ਕਿ, ‘‘ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਠੰਡੀ ਸੜਕ ਨੂੰ ਚੌੜਾ ਕਰਨਾ ਸਮੇਂ ਦੀ ਮੁੱਖ ਲੋੜ,ਲਿਖਿਆ ਮੁੱਖ ਸਕੱਤਰ ਨੂੰ ਪੱਤਰ:ਜਗਰੂਪ ਸਿੰਘ ਗਿੱਲ

0

Bathinda News: ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਪੰਜਾਬ ਦੇ ਚੀਫ ਸੈਕਟਰੀ ਨੂੰ ਪੱਤਰ ਲਿਖ ਕੇ ਸਥਾਨਕ ਜੰਕਸ਼ਨ ਤੇ ਰੇਲਵੇ ਰੋਡ (ਠੰਡੀ ਸੜਕ) 1.5 ਕਿਲੋਮੀਟਰ ਦੇ ਰਸਤੇ ਨੂੰ ਚੌੜਾ ਕਰਨਾ ਸਮੇਂ ਦੀ ਮੁੱਖ ਲੋੜ ਦੱਸਿਆ।ਵਿਧਾਇਕ ਸ ਗਿੱਲ ਵਲੋਂ ਜਾਰੀ ਪੱਤਰ ਅਨੁਸਾਰ ਇਹ ਸੜਕ ਬਠਿੰਡਾ ਦੀ ਲਗਭਗ 1 ਤਿਹਾਈ ਆਬਾਦੀ ਲਈ ਮਹੱਤਵਪੂਰਨ ਸੰਪਰਕ ਹੈ, ਜੋ ਕਿ ਰੇਲਵੇ ਲਾਇਨਾਂ ਦੇ ਪਾਰ ਮੁੱਖ ਮੁਹੱਲਿਆਂ ਨੂੰ ਮਹੱਤਵਪੂਰਨ ਓਵਰਬ੍ਰਿਜਾਂ ਅਤੇ ਅੰਡਰ ਪਾਸਿਆਂ ਰਾਹੀਂ ਮੁੱਖ ਸਹਿਰ ਨਾਲ ਜੋੜਦੀ ਹੈ। ਵਰਤਮਾਨ ਸਮੇਂ ਭਾਵੇ 40 ਫੁੱਟ ਤੋਂ ਵੱਧ ਪਰ ਧਾਂਤ ਵਾਲਾ ਕੈਰੇਜਵੇਅ ਸਿਰਫ 18 ਫੁੱਟ ਚੌੜਾ ਹੈ, ਜਿਸਦੇ ਨਤੀਜੇ ਵਜੋਂ ਗੰਭੀਰ ਭੀੜ, ਅਕਸਰ ਹਾਦਸੇ ਅਤੇ ਮਹੱਤਵਪੂਰਨ ਸੁਰੱਖਿਆ ਚਿੰਤਾਵਾਂ ਹਨ।

ਇਹ ਵੀ ਪੜ੍ਹੋ Bathinda Police ‘ਤੇ ਹਮਲਾ, ਹੋਏ ਹਵਾਈ ਫ਼ਾਈਰ ਤੇ ਲਾਠੀਚਾਰਜ਼; SHO ਤੇ 2 ਥਾਣੇਦਾਰ ਹੋਏ ਗੰਭੀਰ ਜਖ਼ਮੀ, ਜਾਣੋਂ ਮਾਮਲਾ

ਉਪਲਬਧ ਸੀਮਾਵਾਂ ਦੇ ਅੰਦਰ ਕੈਰੇਜਵੇਅ ਨੂੰ 32 ਫੁੱਟ ਤੱਕ ਚੌੜਾ ਕਰਨ ਨਾਲ ਰੇਲਵੇ ਸਟਾਫ ਅਤੇ ਨਾਲ ਲੱਗਦੇ ਇਲਾਕਿਆਂ ਦੇ ਨਿਵਾਸੀਆਂ ਦੋਵਾਂ ਨੂੰ ਸਿੱਧਾ ਲਾਭ ਹੋਵੇਗਾ, ਗਤੀਸ਼ੀਲਤਾ ਅਤੇ ਜਨਤਕ ਸੁਰੱਖਿਆ ਵਿੱਚ ਕਾਫ਼ੀ ਸੁਧਾਰ ਹੋਵੇਗਾ।ਵਿਧਾਇਕ ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਇਹ ਰਸਤਾ ਰੇਲਵੇ-ਪ੍ਰਬੰਧਿਤ ਜ਼ਮੀਨ ਵਿੱਚੋਂ ਲੰਘਦਾ ਹੈ, ਜਿਸ ਕਰਕੇ ਉਨ੍ਹਾਂ ਇਹ ਮਾਮਲਾ ਡਿਵੀਜ਼ਨਲ ਰੇਲਵੇ ਮੈਨੇਜਰ (ਅੰਬਾਲਾ ਡਿਵੀਜ਼ਨ, ਉੱਤਰੀ ਰੇਲਵੇ) ਨਾਲ ਉਠਾਣ ਦੀ ਅਪੀਲ ਕੀਤੀ ਤਾਂ ਜੋ ਪ੍ਰੋਜੈਕਟ ਬਿਨਾਂ ਦੇਰੀ ਦੇ ਅੱਗੇ ਵਧ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਭਾਵਸ਼ਾਲੀ ਅੰਤਰ-ਵਿਭਾਗੀ ਸਹਿਯੋਗ ਰਾਹੀਂ ਨਾਗਰਿਕ ਬੁਨਿਆਦੀ ਢਾਂਚੇ ਅਤੇ ਸੁਰੱਖਿਆ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਨੂੰ ਸੌਖਾ ਬਣਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਬੱਗਾ ਖੁਰਦ ਪਿੰਡ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ

0

Ludhiana News: ਜਿਲ੍ਹਾ ਲੁਧਿਆਣਾ ਦੇ ਨਜਦੀਕੀ ਪਿੰਡ ਬੱਗਾ ਖੁਰਦ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਸੰਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਪੀਏਯੂ ਵਲੋਂ ਲਗਾਈਆਂ ਜਾਣ ਵਾਲੀਆਂ ਸਿਖਲਾਈ ਟਰੇਨਿੰਗ, ਘਰੇਲੂ ਬਾਗਬਾਨੀ, ਖੁੰਬਾਂ ਦੀ ਕਾਸ਼ਤ, ਹਾਈ ਟੈਕ ਤਕਨੀਕਾਂ ਰਾਹੀਂ ਸਬਜੀਆਂ ਦੀ ਕਾਸ਼ਤ,ਮਧੂ ਮੱਖੀ ਪਾਲਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ ਸਰਕਾਰੀ School ਦੀ Teacher ਭਾਰੀ ਮਾਤਰਾ ‘ਚ ਹੈਰੋਇਨ ਨਾਲ ਗ੍ਰਿਫਤਾਰ,ਪਾਕਿਸਤਾਨੀ ਤਸਕਰਾਂ ਨਾਲ ਸਨ ਸਿੱਧੇ ਸਬੰਧ

ਇਸ ਮੇਲੇ ਪਿੰਡ ਦੇ ਸਰਪੰਚ ਰਘੁਬੀਰ ਸਿੰਘ, ਡਿਸਪੈਂਸਰੀ ਡਾਕਟਰ, ਸਕੂਲ ਮੁਖੀ ਤੋਂ ਇਲਾਵਾ ਕਿਸਾਨ ਵੀਰਾਂ ਅਤੇ ਭੈਣਾਂ ਨੇ ਵੱਡੇ ਪੱਧਰ ‘ਤੇ ਸ਼ਮੂਲੀਅਤ ਕੀਤੀ। ਪਸਾਰ ਵਿਗਿਆਨੀ ਡਾ. ਦਵਿੰਦਰ ਸਿੰਘ ਦੀ ਅਗਵਾਈ ਹੇਠ ਇਹ ਕੈਂਪ ਕਰਾਇਆ ਗਿਆ। ਪਿੰਡ ਵਾਸੀਆਂ ਨੇ ਇਸ ਕੈਂਪ ਦੌਰਾਨ ਮੁੱਹਈਆ ਕਰਵਾਈ ਗਈ ਜਾਣਕਾਰੀ ਅਤੇ ਵਿਦਿਆਰਥੀਆਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ । ਇਸ ਮੇਲੇ ਵਿੱਚ ਪਰਮਿੰਦਰ, ਜੈਸਮੀਨ, ਹੁਸਨਪ੍ਰੀਤ, ਸਰਬਜੀਤ, ਲਵਜੀਤ, ਪਰਦੀਪ, ਨੌਹਰਦੀਪ, ਅਮਿਤੋਜ਼ ਮਾਨ, ਰਜਿੰਦਰ, ਕਰਨ, ਚੰਦਰਮੋਹਤ, ਪ੍ਰਿਥਮਜੋਤ, ਗੁਰਜੋਤ, ਅਮਨ ਅਤੇ ਆਦੇਸ਼ਵਰ ਨੇ ਵਿਸ਼ੇਸ਼ ਯੋਗਦਾਨ ਪਾ ਕੇ ਸਫਲ ਬਣਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ School ਦੀ Teacher ਭਾਰੀ ਮਾਤਰਾ ‘ਚ ਹੈਰੋਇਨ ਨਾਲ ਗ੍ਰਿਫਤਾਰ,ਪਾਕਿਸਤਾਨੀ ਤਸਕਰਾਂ ਨਾਲ ਸਨ ਸਿੱਧੇ ਸਬੰਧ

0

Amritsar News: Amritsar commissionerate police ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵੱਖ ਵੱਖ ਮਾਮਲਿਆਂ ਵਿਚ ਅੱਧੀ ਦਰਜ਼ਨ ਨਸ਼ਾ ਤਸਕਰਾਂ ਨੂੰ 9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿਚ ਗ੍ਰਿਫਤਾਰ ਕੀਤੀਆਂ ਦੋ ਮਹਿਲਾ ਮੁਲਜਮਾਂ ਵਿਚੋਂ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦਸਿਆ ਕਿ ਮੁਲਜਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ।

ਇਹ ਵੀ ਪੜ੍ਹੋ Bathinda Police ‘ਤੇ ਹਮਲਾ, ਹੋਏ ਹਵਾਈ ਫ਼ਾਈਰ ਤੇ ਲਾਠੀਚਾਰਜ਼; SHO ਤੇ 2 ਥਾਣੇਦਾਰ ਹੋਏ ਗੰਭੀਰ ਜਖ਼ਮੀ, ਜਾਣੋਂ ਮਾਮਲਾ

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਦੁਆਰਾ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ, ਦੇ ਮੁੱਖ ਕਾਰਕੁੰਨ ਯਾਸੀਨ ਮੁਹੰਮਦ ਨੂੰ 7.1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜੰਡਿਆਲਾ ਗੁਰੂ ਦੇ ਰਹਿਣ ਵਾਲਾ ਹਰਪ੍ਰੀਤ ਉਰਫ਼ ਹੈਪੀ ਜੱਟ ਵਿਦੇਸ਼ੀ ਗੈਂਗਸਟਰ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸੀ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕ ਅਤੇ ਸਰਹੱਦ ਪਾਰ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ; ਮੁਹਿੰਮ ਦੇ 200 ਦਿਨ ਪੂਰੇ, 29,930 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ੁਰੂ ਵਿੱਚ, ਦੋਸ਼ੀ ਹਨੀ ਨੂੰ 20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੋਰ ਜਾਂਚ ਦੌਰਾਨ ਉਸਦੇ ਸਾਥੀ ਪਰਮਦੀਪ ਸਿੰਘ ਉਰਫ਼ ਪਾਰਸ ਨੂੰ ਨਾਮਜ਼ਦ ਕੀਤਾ ਗਿਆ , ਜੋ ਬਾਅਦ ਵਿੱਚ 5.032 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਾਡਿਊਲ ਦੇ ਦੋ ਹੋਰ ਮੈਂਬਰਾਂ ,ਹਰਵਿੰਦਰ ਹਿੰਦਾ ਅਤੇ ਗੁਰਪ੍ਰੀਤ ਗੋਪੀ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਪੁਲਿਸ ਟੀਮਾਂ ਨੇ ਗੁਰਪ੍ਰੀਤ ਦੇ ਕਬਜ਼ੇ ਤੋਂ 3.010 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ , ਜਿਸ ਨਾਲ ਇਸ ਮਾਡਿਊਲ ਤੋਂ ਕੁੱਲ ਰਿਕਵਰੀ 8.062 ਕਿਲੋਗ੍ਰਾਮ ਹੋ ਗਈ ਹੈ।ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗੁਰਪ੍ਰੀਤ ਅਤੇ ਪਰਮਦੀਪ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨਿਰਧਾਰਤ ਥਾਵਾਂ – ਜਿਵੇਂ ਕੂੜੇ ਦੇ ਢੇਰ ਜਾਂ ਨਿਸ਼ਾਦੇਹੀ ਕੀਤੇ ਪੋਲਾਂ, ਤੋਂ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹੈਪੀ ਜੱਟ ਦੇ ਨਿਰਦੇਸ਼ਾਂ `ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ Punjab Police ‘ਚੋਂ ਬਰਖਾਸਤ Insta Queen ਅਮਨਦੀਪ ਕੌਰ ਦੀ ਜੇਲ੍ਹ ‘ਚ ਵਿਗੜੀ ਹਾਲਾਤ

ਇੱਕ ਹੋਰ ਕਾਰਵਾਈ ਵਿੱਚ, ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜਸਬੀਰ ਕੌਰ ਅਤੇ ਕੁਲਵਿੰਦਰ ਕੌਰ ਨਾਮ ਦੀਆਂ ਦੋ ਮਹਿਲਾ ਤਸਕਰਾਂ ਨੂੰ 1.004 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਜਸਬੀਰ ਕੌਰ ਪਾਕਿ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ।ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ – ਐਫਆਈਆਰ ਨੰਬਰ 185 ਮਿਤੀ 15-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 187 ਮਿਤੀ 17-09-2025 ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ – ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ‘ਤੇ ਹਮਲਾ, ਹੋਏ ਹਵਾਈ ਫ਼ਾਈਰ ਤੇ ਲਾਠੀਚਾਰਜ਼; SHO ਤੇ 2 ਥਾਣੇਦਾਰ ਹੋਏ ਗੰਭੀਰ ਜਖ਼ਮੀ, ਜਾਣੋਂ ਮਾਮਲਾ

0

Bathinda News: Bathinda Police ‘ਤੇ ਪਿੰਡ ਰਾਏਕੇ ਕਲਾਂ ‘ਚ ਮੁੰਡਿਆਂ ਦੇ ਦੋ ਗੁੱਟਾਂ ‘ਚ ਹੋਈ ਲੜਾਈ ਭਾਰੀ ਪੈ ਗਈ ਹੈ। ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੌਕੇ ‘ਤੇ ਪੁੱਜੀ ਥਾਣਾ ਨੰਦਗੜ੍ਹ ਦੀ ਟੀਮ ‘ਤੇ ਹਮਲਾ ਹੋ ਗਿਆ। ਇਸ ਹਮਲੇ ਵਿਚ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਸਹਿਤ ਦੋ ਥਾਣੇਦਾਰ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ। ਥਾਣਾ ਮੁਖੀ ਦੀ ਬਾਂਹ ‘ਤੇ ਮੁੰਡੀਰ ਵੱਲੋਂ ਤਲਵਾਰ ਵਰਗੀ ਤਿੱਖੀ ਵਸਤੂ ਨਾਲ ਹਮਲਾ ਕਰਨ ਕਰਕੇ ਉਸਦੀ ਹਾਲਾਤ ਜਿਆਦਾ ਗੰਭੀਰ ਹੋ ਗਈ, ਜਿਸਦੇ ਚੱਲਦੇ ਉਸਨੂੰ ਬਠਿੰਡਾ ਦੇ ਕੋਸਮੋ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ; ਮੁਹਿੰਮ ਦੇ 200 ਦਿਨ ਪੂਰੇ, 29,930 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਥਾਣਾ ਮੁਖੀ ਦੀ ਸਿਹਤ ਦਾ ਹਾਲਚਾਲ ਪੁੱਛਣ ਆਏ ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਮੀਡੀਆ ਨੂੰ ਘਟਨਾ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਰਾਏਕੇ ਕਲਾਂ ‘ਚ ਚੱਲ ਰਹੇ ਤਿੰਨ ਰੋਜ਼ਾਂ ਮੇਲੇ ਦੌਰਾਨ ਪੁਲਿਸ ਨੂੰ ਮੁੰਡਿਆਂ ਦੇ ਦੋ ਗੁੱਟਾਂ ਵਿਚ ਲੜਾਈ ਹੋਣ ਦੀ ਖਬਰ ਮਿਲੀ ਸੀ। ਜਿਸਤੋਂ ਬਾਅਦ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਮੌਕੇ ‘ਤੇ ਪੁਲਿਸ ਪਾਰਟੀ ਨਾਲ ਪੁੱਜੇ, ਜਿੱਥੇ ਇੱਕ ਘਰ ਵਿਚ ਵੜੇ ਹੋਏ ਨੌਜਵਾਨ ਨੂੰ ਬਾਹਰ ਕੱਢਣ ਲਈ ਵੱਡੀ ਗਿਣਤੀ ਵਿਚ ਹਜ਼ੂਮ ਇਕੱਠਾ ਹੋਇਆ ਸੀ। ਜਦ ਪੁਲਿਸ ਨੇ ਇੰਨ੍ਹਾਂ ਨੂੰ ਸਮਝਾਉਣ ਦੀ ਕੋਸਿਸ਼ ਕੀਤੀ ਤਾਂ ਇਸ ਹਜ਼ੂਮ ਨੇ ਪੁਲਿਸ ਪਾਰਟੀ ‘ਤੇ ਹੀ ਹਮਲਾ ਕਰ ਦਿੱਤਾ। ਜਿਸਦੇ ਵਿਚ ਥਾਣਾ ਮੁਖੀ ਸਹਿਤ ਦੋ ਹੋਰ ਮੁਲਾਜਮ ਜਖ਼ਮੀ ਹੋ ਗਏ।

ਇਹ ਵੀ ਪੜ੍ਹੋ Social media influencers Honey Sethi ਤੇ Prinkle ludhiana ਵਿਚਕਾਰ ਹੋਇਆ ਸਮਝੋਤਾ, ਦੇਖੋ ਵੀਡੀਓ

ਐਸਐਸਪੀ ਨੇ ਦਸਿਆ ਕਿ ਸਥਿਤੀ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਹਵਾਈ ਫ਼ਾਈਰ ਵੀ ਕੱਢਣੇ ਪਏ ਅਤੇ ਲਾਠੀਚਾਰਜ਼ ਕਰਨਾ ਪਿਆ। ਇਸ ਦੌਰਾਨ ਮੌਕੇ ‘ਤੇ ਬਠਿੰਡਾ ਤੋਂ ਪੁੱਜੀ ਫ਼ੋਰਸ ਨੇ ਸਥਿਤੀ ਨੂੰ ਕਾਬੂ ਹੇਠ ਕੀਤਾ। ਉਨ੍ਹਾਂ ਦਸਿਆ ਕਿ ਇਸ ਮਾਮਲੇ ਵਿਚ ਪਿੰਡ ਰਾਏ ਕੇ ਕਲਾਂ ਦੇ 7 ਵਿਅਕਤੀਆਂ ਸਹਿਤ ਦਰਜ਼ਨਾਂ ਅਗਿਆਤ ਵਿਅਕਤੀਆਂ ਵਿਰੁਧ ਥਾਣਾ ਨੰਦਗੜ੍ਹ ਵਿਖੇ ਮੁਕੱਦਮਾ ਨੰਬਰ 91 ਅਧੀਨ ਧਾਰਾ ਪੁਰਾਣੀ ਆਈਪੀਸੀ ਦੇ 307, 353,186, 332, 323, 427, 148 ਤੇ 149 ਆਦਿ ਤਹਿਤ ਪਰਚਾ ਦਰਜ਼ ਕੀਤਾ ਗਿਆ। ਉਨ੍ਹਾਂ ਦਸਿਆ ਕਿ ਤਿੰਨ ਮੁਲਜਮਾਂ ਨੂੰ ਪੁਲਿਸ ਪਾਰਟੀਆਂ ਨੇ ਗ੍ਰਿਫਤਾਰ ਕਰ ਲਿਆ ਜਦਕਿ ਬਾਕੀਆਂ ਦੀ ਗ੍ਰਿਫਤਾਰੀ ਬਾਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ B.com (ਆਨਰਜ਼)ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਆਪਣੀ ਕਾਬਲੀਅਤ ਸਾਬਤ ਕੀਤੀ

0

Bathinda News: DAV College Bathinda ਦੇ ਬੈਚਲਰ ਆਫ਼ ਕਾਮਰਸ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਬੀ.ਕਾਮ (ਆਨਰਜ਼) ਸਮੈਸਟਰ ਛੇਵੇਂ ਵਿੱਚ ਪਲਕ ਪਹਿਲੇ, ਅਕਸੇ਼ ਗਰਗ ਦੂਜੇ ਅਤੇ ਗੁੰਜਨ ਬਾਂਸਲ ਤੀਜੇ ਸਥਾਨ ‘ਤੇ ਰਹੇ। ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੂੰ ਦੇਖਣਾ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਸੀ।ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਫੈਕਲਟੀ ਅਤੇ ਕਾਲਜ ਦੇ ਸਟਾਫ ਨੂੰ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਪ੍ਰਦਾਨ ਕੀਤਾ ਅਤੇ ਉਨ੍ਹਾਂ ਲਈ ਇੱਕ ਸੂਝਵਾਨ ਕੋਰਸ ਤਿਆਰ ਕੀਤਾ।

ਇਹ ਵੀ ਪੜ੍ਹੋ Social media influencers Honey Sethi ਤੇ Prinkle ludhiana ਵਿਚਕਾਰ ਹੋਇਆ ਸਮਝੋਤਾ, ਦੇਖੋ ਵੀਡੀਓ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪੋਸਟ ਗ੍ਰੈਜੂਏਟ ਵਿਭਾਗ ਆਫ਼ ਕਾਮਰਸ ਐਂਡ ਮੈਨੇਜਮੈਂਟ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕੋਸ਼ਿਸ਼ਾਂ ਫਲਾਂ ਵਿੱਚ ਬਦਲ ਜਾਂਦੀਆਂ ਹਨ, ਤਾਂ ਇੱਕ ਵਿਦਿਅਕ ਸੰਸਥਾ ਦਾ ਅਸਲ ਅਰਥ ਸਾਕਾਰ ਹੁੰਦਾ ਹੈ। ਫੈਕਲਟੀ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਸ਼ਾਨਦਾਰ ਨਤੀਜੇ ਦੇਖਣ ‘ਤੇ ਬਹੁਤ ਖੁਸ਼ੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਹੜ੍ਹ ਪੀੜਤਾਂ ਲਈ ਆਈ ਅੱਗੇ , CM ਰਾਹਤ ਫੰਡ ਵਿੱਚ ਪਾਇਆ 11 ਲੱਖ ਰੁਪਏ ਦਾ ਯੋਗਦਾਨ

0

Talwandi Sabo News: ਅਕਾਦਮਿਕ ਖੇਤਰ ਦੇ ਨਾਲ ਨਾਲ ਮਨੁੱਖਤਾ ਦੀ ਸੇਵਾ ਵਿੱਚ ਮੋਹਰੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਪੰਜਾਬ ਹੜ੍ਹ ਪੀੜ੍ਹਤਾਂ ਲਈ 11 ਲੱਖ ਰੁਪਏ ਦਾ ਚੈੱਕ ਪੰਜਾਬ ਦੇ ਚੀਫ ਸੈਕਰੇਟਰੀ ਸ਼੍ਰੀ ਕੇ.ਏ.ਪੀ. ਸਿਨਹਾ ਨੂੰ ਸੌਂਪਿਆ। ਇਸ ਮੌਕੇ ਚੀਫ਼ ਸੈਕਰੇਟਰੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਲੋੜਵੰਦਾਂ ਦੀ ਮਦਦ ਲਈ ਸਮੂਹ ਪੰਜਬੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ “ਮਿਸ਼ਨ ਚੜ੍ਹਦੀ ਕਲਾ”; ਆਪ MP ਵਿਕਰਮਜੀਤ ਸਿੰਘ ਸਾਹਨੀ ਨੇ 1 ਕਰੋੜ ਦਾਨ ਦੇਣ ਦਾ ਕੀਤਾ ਐਲਾਨ

ਇਸ ਮੌਕੇ ਚਾਂਸਲਰ ਸ. ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਮੂਹ ਪ੍ਰਬੰਧਕ ਕਮੇਟੀ, ਅਧਿਕਾਰੀ, ਫੈਕਲਟੀ ਮੈਂਬਰ, ਸਟਾਫ ਅਤੇ ਵਿਦਿਆਰਥੀ ਪੰਜਾਬ ਦੇ ਹੜ੍ਹ ਪੀੜਤਾਂ ਦੇ ਇਸ ਦੁੱਖ ਵਿੱਚ ਪੂਰੀ ਤਰ੍ਹਾਂ ਸ਼ਾਮਿਲ ਹਨ। ਮੁਸੀਬਤ ਦੀ ਇਸ ਘੜੀ ਵਿੱਚ ਉਹ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਪ੍ਰਸ਼ਾਸਨ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਉਨ੍ਹਾਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਹਿਯੋਗ ਦੀ ਗੱਲ ਕਹੀ।ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੇ ਦੱਸਿਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਹਮੇਸ਼ਾ ਜਨ ਸੇਵਾ ਅਤੇ ਲੋਕ ਹਿੱਤ ਦੇ ਕਾਰਜਾਂ ਵਿੱਚ ਮੋਹਰੀ ਰਹੀ ਹੈ।

ਇਹ ਵੀ ਪੜ੍ਹੋ ਸਿੱਖ ਨੌਜਵਾਨ ਸੰਦੀਪ ਸਿੰਘ ਸ਼ਨੀ ‘ਤੇ ਪਟਿਆਲਾ ਜੇਲ੍ਹ ਵਿਚ ਹੋਏ ਤਸ਼ਦੱਦ ਦਾ ਮਾਮਲਾ ਗਰਮਾਇਆ

ਉਨ੍ਹਾਂ ਕਰੋਨਾ ਕਾਲ ਸਮੇਂ ਗੁਰੂ ਕਾਸ਼ੀ ਯੂਨੀਵਰਸਿਟੀ ਪਰਿਵਾਰ ਵੱਲੋਂ ਲੋਕ ਸੇਵਾ ਲਈ ਕੀਤੇ ਕਾਰਜਾਂ ਦਾ ਵੇਰਵਾ ਸਾਂਝਾ ਕਰਦੇ ਹੋਏ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਪਰਿਵਾਰ ਦਾ ਹਰ ਮੈਂਬਰ ਆਪਣੀ ਸਮਰੱਥਾ ਅਨੁਸਾਰ ਸਹਿਯੋਗ ਦੇਣ ਲਈ ਤਤਪਰ ਹੈ। ਉਨ੍ਹਾਂ ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

“ਮਿਸ਼ਨ ਚੜ੍ਹਦੀ ਕਲਾ”; ਆਪ MP ਵਿਕਰਮਜੀਤ ਸਿੰਘ ਸਾਹਨੀ ਨੇ 1 ਕਰੋੜ ਦਾਨ ਦੇਣ ਦਾ ਕੀਤਾ ਐਲਾਨ

0

Punjab News: “ਮਿਸ਼ਨ ਚੜ੍ਹਦੀ ਕਲਾ”; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਬਣਾਉਣ ਦੇ ਲਈ ਬੀਤੇ ਕੱਲ ਸ਼ੁਰੂ ਕੀਤੇ “ਮਿਸ਼ਨ ਚੜ੍ਹਦੀ ਕਲਾ” ਮੁਹਿੰਮ ਵਿਚ ਆਪ ਦੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ “ਮਿਸ਼ਨ ਚੜ੍ਹਦੀ ਕਲਾ” ਲਈ ₹1 ਕਰੋੜ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਲਈ ਪੰਜਾਬ ਦੇ ਮੁੱਖ ਮੰਤਰੀ ਦੇ ਰੰਗਲਾ ਪੰਜਾਬ ਫੰਡ ਵਿੱਚ ਇਹ ਯੋਗਦਾਨ ਪਾਉਣਗੇ। ਇਸਤੋਂ ਇਲਾਵਾ ਸੰਸਦ ਮੈਂਬਰ ਸਾਹਨੀ ਨੇ ਅਗਲੇ ਤਿੰਨ ਮਹੀਨਿਆਂ ਤੱਕ ਚੱਲਣ ਵਾਲੀ ਗਾਰ ਕੱਢਣ ਦੀ ਮੁਹਿੰਮ ਲਈ 50 ਟਰੈਕਟਰ ਅਤੇ 10 ਜੇ.ਸੀ.ਬੀ. ਮਸ਼ੀਨਾਂ ਵੀ ਦਾਨ ਕੀਤੀਆਂ ਹਨ। ਉਨ੍ਹਾਂ ਨੇ ਹੜ੍ਹ ਨਾਲ ਸਬੰਧਤ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਪੰਚਾਇਤਾਂ ਨੂੰ 200 ਫੌਗਿੰਗ ਮਸ਼ੀਨਾਂ ਵੀ ਪ੍ਰਦਾਨ ਕੀਤੀਆਂ।ਉਨ੍ਹਾਂ ਨੇ ਅਜਨਾਲਾ ਵਿੱਚ ਇੱਕ ਮੈਗਾ ਵੇਅਰਹਾਊਸ ਬਣਾਇਆ ਗਿਆ, ਜਿੱਥੋਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ; ਮੁਹਿੰਮ ਦੇ 200 ਦਿਨ ਪੂਰੇ, 29,930 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਉਧਰ, ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਮਿਸ਼ਨ ਚੜਦੀਕਲਾ’ ਮੁਹਿੰਮ ਦੀ ਵੀਡੀਓ ਜਾਰੀ ਕਰਦਿਆਂ, ਅੱਜ ਇੱਕ ਟਵੀਟ ਕਰਕੇ ਕਿਹਾ, ‘‘ਪੰਜਾਬ ਸਰਕਾਰ ਨੇ ਇੱਕ ਪ੍ਰੇਰਣਾਦਾਇਕ ਮੁਹਿੰਮ ਸ਼ੁਰੂ ਕੀਤੀ ਹੈ … ‘ਮਿਸ਼ਨ ਚੜਦੀਕਲਾ’ਪੰਜਾਬ ਦੀ ਇਹੀ ਪਹਿਚਾਣ ਹੈ … ਭਾਵੇਂ ਕਿੰਨੀ ਵੱਡੀ ਮੁਸੀਬਤ ਆ ਜਾਵੇ,ਪੰਜਾਬੀ ਆਪਣੇ ਹੌਸਲੇ ਅਤੇ ਚੜਦੀਕਲਾ ਦੇ ਨਾਲ ਨਾ ਸਿਰਫ਼ ਖ਼ੁਦ ਖੜੇ ਹੁੰਦੇ ਹਨ, ਬਲਕਿ ਹੋਰਾਂ ਦਾ ਹੱਥ ਫੜ ਕੇ ਬਾਹਰ ਕੱਢ ਲੈਂਦੇ ਹਨ।” ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਮਿਲ ਕੇ ਇਸ ਮਿਸ਼ਨ ਵਿੱਚ ਸ਼ਾਮਿਲ ਹੋਈਏ,ਟੁੱਟੇ ਸੁਪਨਿਆਂ ਨੂੰ ਫਿਰ ਤੋਂ ਜੋੜੀਏ ਅਤੇ ਆਪਣੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਈਏ।ਉਨ੍ਹਾਂ ਪੰਜਾਬੀਆਂ ਨੂੰ ਦਿਲ ਖੋਲ੍ਹ ਕੇ ਪੰਜਾਬ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ; ਮੁਹਿੰਮ ਦੇ 200 ਦਿਨ ਪੂਰੇ, 29,930 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

0

👉1,255 ਕਿਲੋਗ੍ਰਾਮ ਹੈਰੋਇਨ ਅਤੇ 12.65 ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਮਨੀ ਕੀਤੀ ਜ਼ਬਤ
Punjab news: war on drugs; Punjab Govt ਵੱਲੋਂ CM Bhagwant Mann ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੇ 200 ਦਿਨ ਪੂਰੇ ਹੋ ਗਏ ਹਨ। ਇਸ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਕਾਫ਼ੀ ਸਖ਼ਤੀ ਦਿਖਾਈ ਜਾ ਰਹੀ ਹੈ ਤੇ ਛੋਟੇ-ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਤੋਂ ਇਲਾਵਾ ਉਨ੍ਹਾਂ ਵੱਲੋਂ ਨਸ਼ਿਆਂ ਦੇ ਰਾਹੀਂ ਕਮਾਏ ਪੈਸੇ ਦੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਹਿ-ਢੇਰੀ ਕੀਤਾ ਗਿਆ।

ਇਹ ਵੀ ਪੜ੍ਹੋ Patiala News; ਹੜ੍ਹਾਂ ਵਾਂਗ ਪਰਾਲੀ ਪ੍ਰਬੰਧਨ ‘ਚ ਸਹਿਯੋਗ ਕਰਨ ਕਿਸਾਨ ਭਰਾ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੇ ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਦੇ ਤਹਿਤ ਹੁਣ ਤੱਕ 29,930 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿੰਨ੍ਹਾਂ ਕੋਲੋਂ 1,255 ਕਿਲੋਗ੍ਰਾਮ ਹੈਰੋਇਨ ਅਤੇ 12.65 ਕਰੋੜ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਮਨੀ ਜ਼ਬਤ ਕੀਤੀ ਗਈ। ਇਸਤੋਂ ਇਲਾਵਾ 464 ਕਿਲੋਗ੍ਰਾਮ ਭੰਗ ਅਤੇ 3.3 ਮਿਲੀਅਨ ਤੋਂ ਵੱਧ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਵੱਡੀ ਗੱਲ ਇਹ ਵੀ ਹੈ ਕਿ ਮੁਹਿੰਮ ਦੇ 200ਵੇਂ ਦਿਨ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦਾ ਸਮਾਨ ਬਰਾਮਦ ਕੀਤਾ ਗਿਆ। ਇਸ ਦੌਰਾਨ 150 ਤੋਂ ਵੱਧ ਟੀਮਾਂ ਨੇ 414 ਛਾਪਿਆਂ ਦੌਰਾਨ 449 ਲੋਕਾਂ ਦੀ ਜਾਂਚ ਕੀਤੀ ਅਤੇ 61 ਐਫਆਈਆਰ ਦਰਜ ਕੀਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906559