Sunday, May 17, 2026
Home Blog Page 452

PM Narendra Modi ਦੇ ਜਨਮ ਦਿਨ ‘ਤੇ BJP ਨੇ ਬਠਿੰਡਾ ‘ ਚ ਖੂਨਦਾਨ ਕੈਂਪ ਲਗਾਇਆ

0

Bathinda News: PM Narendra Modi ਦੇ ਜਨਮਦਿਨ ‘ਤੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਅਤੇ ਓਬੀਸੀ ਮੋਰਚਾ ਵੱਲੋਂ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ। ਇਸ ਖੂਨਦਾਨ ਕੈਂਪ ਵਿਚ ਭਾਜਪਾ ਵਰਕਰਾਂ ਨੇ ਹਿੱਸਾ ਲਿਆ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪੂਰਾ ਕਰਦੇ ਹੋਏ ਖੂਨਦਾਨ ਕੀਤਾ।ਖੂਨਦਾਨ ਕੈਂਪ ਦਾ ਉਦਘਾਟਨ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੁਆਰਾ ਕੀਤਾ ਗਿਆ। ਇਸ ਮੌਕੇ ‘ਤੇ ਸ਼੍ਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਅਤੇ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਪ੍ਰਧਾਨ ਮੰਤਰੀ ਮੋਦੀ ਦਾ ਰਾਸ਼ਟਰ ਪ੍ਰਤੀ ਸਮਰਪਣ ਅਤੇ ਅਟੁੱਟ ਅਗਵਾਈ ਪੂਰੀ ਦੁਨੀਆ ਵਿੱਚ ਪ੍ਰੇਰਨਾ ਸਰੋਤ ਬਣ ਗਈ ਹੈ।

ਇਹ ਵੀ ਪੜ੍ਹੋ Punjab Police ‘ਚੋਂ ਬਰਖਾਸਤ Insta Queen ਅਮਨਦੀਪ ਕੌਰ ਦੀ ਜੇਲ੍ਹ ‘ਚ ਵਿਗੜੀ ਹਾਲਾਤ

ਉਨ੍ਹਾਂ ਦਾ ਕੰਮ ਨਾ ਸਿਰਫ਼ ਭਾਰਤ ਵਿੱਚ ਸਗੋਂ ਵਿਸ਼ਵ ਪੱਧਰ ‘ਤੇ ਵੀ ਇਤਿਹਾਸਕ ਰਿਹਾ ਹੈ। ਉਨ੍ਹਾਂ ਦੀ ਅਗਵਾਈ ਹੇਠ, ਭਾਰਤ ਨੇ ਕਈ ਮਹੱਤਵਪੂਰਨ ਖੇਤਰਾਂ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ, ਭਾਵੇਂ ਉਹ ਆਰਥਿਕ ਸੁਧਾਰ ਹੋਣ, ਸਿਹਤ ਖੇਤਰ ਹੋਵੇ, ਜਾਂ ਸਮਾਜਿਕ ਏਕਤਾ।”ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨੇ ਇਸ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ। ਕੈਂਪ ਵਿੱਚ ਸ਼ਾਮਲ ਖੂਨਦਾਨੀਆਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਪ੍ਰਤੀ ਆਪਣਾ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Prof. Sanjeev Kumar Sharma ਨੇ MRSPTU ਦੇ ਵਾਈਸ-ਚਾਂਸਲਰ ਵਜੋਂ ਅਹੁਦਾ ਸੰਭਾਲਿਆ

0

Bathinda News: Prof. Sanjeev Kumar Sharma ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (MRSPTU)ਬਠਿੰਡਾ ਦੇ ਵਾਈਸ-ਚਾਂਸਲਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ।ਅਹੁਦਾ ਸੰਭਾਲਣ ਤੋਂ ਪਹਿਲਾਂ, ਪ੍ਰੋ. ਸ਼ਰਮਾ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ। ਤਖ਼ਤ ਮੈਨੇਜਰ ਭਾਈ ਗੁਰਦੇਵ ਸਿੰਘ ਦੁਆਰਾ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ, ਉਨ੍ਹਾਂ ਨੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿੱਚ ਵੀ ਅਰਦਾਸ ਕੀਤੀ।

ਇਹ ਵੀ ਪੜ੍ਹੋ Big News; ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਰਾਜਪਾਲ ਅਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਚਾਂਸਲਰ ਵੱਲੋਂ ਤਿੰਨ ਸਾਲਾਂ ਦੇ ਕਾਰਜਕਾਲ ਲਈ ਨਿਯੁਕਤ, ਪ੍ਰੋ. ਸ਼ਰਮਾ ਕੋਲ ਵਿਸ਼ਾਲ ਅਕਾਦਮਿਕ ਅਤੇ ਪ੍ਰਸ਼ਾਸਕੀ ਤਜਰਬਾ ਹੈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ, ਉਨ੍ਹਾਂ ਨੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਈ ਅਤੇ ਸੰਸਥਾ ਦੀ ਹੁਣ ਤੱਕ ਦੀ ਸਭ ਤੋਂ ਉੱਚੀ NAAC A++ ਮਾਨਤਾ ਪ੍ਰਾਪਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਉਹ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਪਲਾਈਡ ਮੈਨੇਜਮੈਂਟ ਸਾਇੰਸਜ਼ ਵਿੱਚ ਵੀ ਪ੍ਰੋਫੈਸਰ ਵੱਜੋਂ ਸੇਵਾਵਾ ਨਿਭਾ ਚੁੱਕੇ ਹਨ।

ਇਹ ਵੀ ਪੜ੍ਹੋ Bathinda ‘ਚ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ, ਆਬਜ਼ਰਵਰਾਂ ਨੇ ਜਾਣੀ ਵਰਕਰਾਂ ਦੀ ਰਾਏ

ਇਸ ਤੋਂ ਪਹਿਲਾਂ ਉਹਨਾਂ MRSPTU (2015–2020) ਵਿਖੇ ਡੀਨ, ਫੈਕਲਟੀ ਆਫ਼ ਬਿਜ਼ਨਸ ਮੈਨੇਜਮੈਂਟ ਐਂਡ ਕਾਮਰਸ ਵਜੋਂ ਸੇਵਾ ਨਿਭਾਈ ਹੈ।ਆਪਣੀਆਂ ਤਰਜੀਹਾਂ ਦੀ ਰੂਪਰੇਖਾ ਦਿੰਦੇ ਹੋਏ, ਪ੍ਰੋ. ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਅਧਿਆਪਨ ਅਤੇ ਖੋਜ ਨੂੰ ਮਜ਼ਬੂਤ ਕਰਨ, ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾਉਣ, ਬੁਨਿਆਦੀ ਢਾਂਚੇ ਦਾ ਵਿਕਾਸ ਕਰਨ, ਉਦਯੋਗਿਕ ਸੰਪਰਕਾਂ ਦਾ ਵਿਸਥਾਰ ਕਰਨ, ਪਲੇਸਮੈਂਟ ਵਧਾਉਣ ਅਤੇ ਫੰਡ ਜੁਟਾਉਣ ‘ਤੇ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ‘ਚੋਂ ਬਰਖਾਸਤ Insta Queen ਅਮਨਦੀਪ ਕੌਰ ਦੀ ਜੇਲ੍ਹ ‘ਚ ਵਿਗੜੀ ਹਾਲਾਤ

0

Bathinda News: Insta Queen amandeep kaur; 2 ਅਪ੍ਰੈਲ ਨੂੰ ਬਠਿੰਡਾ ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਹੈਰੋਇਨ ਸਹਿਤ ਫ਼ੜੀ ਗਈ ਪੰਜਾਬ ਪੁਲਿਸ ਦੀ ਬਰਖਾਸਤ ਸਿਪਾਹੀ ਅਮਨਦੀਪ ਕੌਰ ਦੀ ਬੁੱਧਵਾਰ ਨੁੰ ਜੇਲ੍ਹ ਵਿੱਚ ਅਚਾਨਕ ਤਬੀਅਤ ਵਿਗੜ ਗਈ। ਉਸਨੂੰ ਇਲਾਜ ਲਈ ਬਠਿੰਡਾ ਦੇ ਸਿਵਿਲ ਹਸਪਤਾਲ ਲਿਆਂਦਾ ਗਿਆ ਹੈ। ਦਸਿਆ ਜਾ ਰਿਹਾ ਕਿ ਪਹਿਲਾਂ ਤੋਂ ਪੱਥਰੀਆਂ ਦੇ ਰੋਗ ਤੋਂ ਪੀੜ੍ਹਤ ਅਮਨਦੀਪ ਕੌਰ ਦੇ ਪੇਟ ਵਿੱਚ ਦਰਦ ਹੋ ਰਿਹਾ।

ਇਹ ਵੀ ਪੜ੍ਹੋ ਪਟਿਆਲਾ ਜੇਲ੍ਹ ‘ਚ ਸਾਥੀ ਕੈਦੀ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਾਬਕਾ ਪੁਲਿਸ ਅਫ਼ਸਰ ਦੀ ਹੋਈ ਮੌ+ਤ

ਮੌਜੂਦਾ ਸਮੇਂ ਉਹ ਵਿਜੀਲੈਂਸ ਵੱਲੋਂ ਦਰਜ਼ ਆਮਦਨ ਤੋਂ ਵੱਧ ਕੇਸ ਦੇ ਮਾਮਲੇ ਵਿਚ ਬਠਿੰਡਾ ਜੇਲ੍ਹ ਵਿਚ ਬੰਦ ਹੈ ਜਦਕਿ ਨਸ਼ਾ ਤਸਕਰੀ ਦੇ ਮਾਮਲੇ ਵਿਚ ਉਸਨੂੰ ਜਮਾਨਤ ਮਿਲੀ ਹੋਈ ਹੈ। ਵਿਜੀਲੈਂਸ ਨੇ ਅਮਨਦੀਪ ਨੂੰ 26 ਮਈ ਨੂੰ ਇੱਕ ਨਾਮੀ ਪੰਜਾਬੀ ਕਲਾਕਾਰ ਦੀ ਭੈਣ ਦੇ ਘਰੋਂ ਗ੍ਰਿਤਫਾਰ ਕੀਤਾ ਸੀ ਜਿਸਤੋਂ ਬਾਅਦ ਹਾਲੇ ਤੱਕ ਇਸ ਕੇਸ ਵਿਚ ਉਸਦੀ ਜਮਾਨਤ ਨਹੀਂ ਹੋਈ ਹੈ।

ਇਹ ਵੀ ਪੜ੍ਹੋ Bathinda ‘ਚ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ, ਆਬਜ਼ਰਵਰਾਂ ਨੇ ਜਾਣੀ ਵਰਕਰਾਂ ਦੀ ਰਾਏ

ਸੂਤਰਾਂ ਮੁਤਾਬਕ ਬਠਿੰਡਾ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਅਮਨਦੀਪ ਕੌਰ ਨੂੰ ਭਲਕੇ ਏਮਜ਼ ਬਠਿੰਡਾ ਹਸਪਤਾਲ ਦੀ ਓਪੀਡੀ ਵਿਚ ਦਿਖਾਉਣ ਦੀ ਸਿਫ਼ਾਰਿਸ ਕੀਤੀ ਹੈ।ਜਿਸਤੋਂ ਬਾਅਦ ਉਸਨੂੰ ਮੁੜ ਬਠਿੰਡਾ ਜੇਲ੍ਹ ਵਿਚ ਲਿਜਾਇਆ ਜਿਾ ਰਿਹਾ। ਇਸਤੋਂ ਪਹਿਲਾਂ ਜਦ ਵਿਜੀਲੈਂਸ ਦੇ ਰਿਮਾਂਡ ਦੌਰਾਨ ਵੀ ਅਮਨਦੀਪ ਦੇ ਪੇਟ ਵਿਚ ਦਰਦ ਉੱਠਿਆ ਸੀ ਤਦ ਵੀ ਉਹ ਕਈ ਦਿਨ ਇਲਾਜ਼ ਅਧੀਨ ਏਮਜ਼ ਹਸਪਤਾਲ ਵਿਚ ਰਹੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਟਿਆਲਾ ਜੇਲ੍ਹ ‘ਚ ਸਾਥੀ ਕੈਦੀ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਾਬਕਾ ਪੁਲਿਸ ਅਫ਼ਸਰ ਦੀ ਹੋਈ ਮੌ+ਤ

0

Patiala News: ਲੰਘੀ 10 ਸਤੰਬਰ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਸਾਥੀ ਕੈਦੀ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਾਬਕਾ ਪੁਲਿਸ ਇੰਸਪੈਕਟਰ ਸੂਬਾ ਸਿੰਘ ਨੇ ਬੁੱਧਵਾਰ ਨੂੰ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ‘ਚ ਪਿਛਲੇ ਇੱਕ ਹਫ਼ਤੇ ਤੋਂ ਦਾਖਲ ਸੂਬਾ ਸਿੰਘ ਅਤੇ ਉਸਦੇ ਦੋ ਹੋਰ ਸਾਥੀਆਂ ਸਾਬਕਾ ਡੀ.ਐਸ.ਪੀ. ਗੁਰਬਚਨ ਸਿੰਘ, ਅਤੇ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਸਨ।

ਇਹ ਵੀ ਪੜ੍ਹੋ ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਸੂਬਾ ਸਿੰਘ ਆਪਣੀ ਪੁਲਿਸ ਦੀ ਨੌਕਰੀ ਦੌਰਾਨ ਹੋਏ ਇੱਕ ਫਰਜ਼ੀ ਐਨਕਾਊਂਟਰ ਮਾਮਲੇ ਵਿਚ ਸੀਬੀਆਈ ਦੀ ਅਦਾਲਤ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਜ਼ਿਕਰਯੋਗ ਹੈ ਕਿ ਇੰਨ੍ਹਾਂ ਸਾਬਕਾ ਪੁਲਿਸ ਅਫ਼ਸਰਾਂ ਊੱਪਰ ਹੋਏ ਹਮਲੇ ਲਈ ਸਿੱਖ ਨੌਜਵਾਨ ਭਾਈ ਸੰਦੀਪ ਸਿੰਘ ਸ਼ਨੀ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ, ਜੋਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਸੀ। ਉਧਰ, ਸਿੱਖ ਜਥੇਬੰਦੀਆਂ ਤੇ ਪ੍ਰਵਾਰ ਵੱਲੋਂ ਇਸ ਘਟਨਾ ਤੋਂ ਬਾਅਦ ਜੇਲ੍ਹ ਅਤੇ ਪੁਲਿਸ ਪ੍ਰਸ਼ਾਸਨ ‘ਤੇ ਭਾਈ ਸ਼ਨੀ ਉੱਪਰ ਭਾਰੀ ਤਸ਼ਦੱਦ ਢਾਹੁਣ ਦੇ ਦੋਸ਼ ਲਗਾਏ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖ ਜਥਿਆਂ ਨੂੰ ਪ੍ਰਕਾਸ਼ ਉਤਸਵ’ਮੌਕੇ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਦੀ ਆਗਿਆ ਦਿਤੀ ਜਾਵੇ: ਰਾਜਾ ਵੜਿੰਗ

👉ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਨਵੰਬਰ ਦੇ ਮਹੀਨੇ ਵਿੱਚ ਪੈਂਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ‘ਪ੍ਰਕਾਸ਼ ਉਤਸਵ’ (ਜਨਮ ਦਿਵਸ) ਮੌਕੇ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਦੀ ਆਗਿਆ ਦਿਤੀ ਜਾਵੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਫੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ Big News; ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 12 ਸਤੰਬਰ ਨੂੰ ਪੰਜਾਬ ਅਤੇ ਹੋਰ ਸੂਬਿਆਂ ਨੂੰ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਅਰਜ਼ੀਆਂ ‘ਤੇ ਕਾਰਵਾਈ ਨਾ ਕਰਨ ਲਈ ਦਿੱਤਾ ਗਿਆ ਫੈਸਲਾ, ਸਬੰਧਤ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਲਿਆ ਗਿਆ ਜਾਪਦਾ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਇੱਕ ਪੂਰੀ ਤਰ੍ਹਾਂ ਪ੍ਰਸ਼ਾਸਕੀ ਫੈਸਲਾ ਜਾਪਦਾ ਹੈ, ਜਿਹੜਾ ਸਿੱਖਾਂ ਦੀਆਂ ਭਾਵਨਾਵਾਂ ਅਤੇ ਸੰਵੇਦਨਸ਼ੀਲਤਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ ਰੱਖਦਾ, ਜੋ ਹਰ ਸਾਲ ਆਪਣੇ ਪਹਿਲੇ ਗੁਰੂ ਸਾਹਿਬ ਦੇ ਜਨਮ ਸਥਾਨ ਦੇ ਦਰਸ਼ਨ ਕਰਨ ਲਈ ਇਸ ਮੌਕੇ ਦੀ ਉਡੀਕ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਨਨਕਾਣਾ ਸਾਹਿਬ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਹੈ, ਜਿੱਥੇ ਸਾਡੇ ਪਹਿਲੇ ਗੁਰੂ ਸਾਹਿਬਾਨ ਦਾ ਜਨਮ ਹੋਇਆ ਸੀ। ਅਜਿਹੇ ਵਿਚ ਕੋਈ ਸਾਨੂੰ ਉੱਥੇ ਜਾਣ ਦੀ ਇਜਾਜ਼ਤ ਕਿਵੇਂ ਨਹੀਂ ਦੇ ਸਕਦਾ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mayor Padmajit Mehta ਨੇ ਬਜ਼ੁਰਗ ਮਹਿਲਾ ਦੇ ਸ਼ੁਭ ਹੱਥਾਂ ਨਾਲ ਕਰਵਾਇਆ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਉਦਘਾਟਨ

0

👉ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਪਾਰਕ, ਧੋਬੀਆਣਾ ਤੇ ਲਾਲ ਸਿੰਘ ਬਸਤੀ ਵਿੱਚ ਲਗਭਗ 29 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਜਾ ਰਹੀਆਂ ਇੰਟਰਲਾਕਿੰਗ ਟਾਈਲਾਂ: ਮੇਅਰ

Bathinda News : Mayor Padmajit Mehta ਨੇ ਐਮਸੀ ਅਸੈਸਰ ਪਾਸਵਾਨ ਦੇ ਵਾਰਡ ਨੰ. 12 ਦੀ ਧੋਬੀਆਣਾ ਬਸਤੀ ਵਿੱਚ ਇੱਕ ਪਾਰਕ ਦੀ ਉਸਾਰੀ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਸ਼ੁਭ ਆਰੰਭ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਐਮਸੀ ਮੈਡਮ ਸਿਮਰਨ ਸੰਜੇ ਬਿਸਵਾਲ ਦੇ ਵਾਰਡ ਨੰ. 17 ਦੀ ਗਲੀ ਨੰ. 15, ਲਾਲ ਸਿੰਘ ਬਸਤੀ ਵਿੱਚ ਇੱਕ ਬਜ਼ੁਰਗ ਔਰਤ ਦੇ ਸ਼ੁਭ ਹੱਥਾਂ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਉਦਘਾਟਨ ਕਰਵਾਇਆ।ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਨੰਬਰ 12 ਦੇ ਐਮਸੀ ਅਸੈਸਰ ਪਾਸਵਾਨ, ਸਾਬਕਾ ਐਮਸੀ ਮਨਜੀਤ ਸਿੰਘ, ਵਾਰਡ ਨੰਬਰ 17 ਦੇ ਐਮਸੀ ਮੈਡਮ ਸਿਮਰਨ ਬਿਸਵਾਲ ਦੇ ਪਤੀ ਸੰਜੇ ਬਿਸਵਾਲ, ਵਾਰਡ ਨੰ. 17 ਦੇ ਆਪ ਇੰਚਾਰਜ ਬਲਦੇਵ ਸਿੰਘ, ਜੇਈ ਰਾਜੇਸ਼ ਕੁਮਾਰ, ਜੇਈ ਸਿਮਰਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ paddy procurement; Punjab ਦੇ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, 27,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੋਈ ਮੰਨਜੂਰ

ਮੀਟਿੰਗ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਸ਼ਹਿਰ ਦੇ ਉਨ੍ਹਾਂ ਇਲਾਕਿਆਂ ਵਿੱਚ ਪਾਰਕ ਬਣਾਏ ਜਾ ਰਹੇ ਹਨ, ਜਿੱਥੇ ਬੱਚਿਆਂ ਦੇ ਖੇਡਣ ਅਤੇ ਲੋਕਾਂ ਦੇ ਸੈਰ ਕਰਨ ਲਈ ਪਾਰਕ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਹ ਪਾਰਕ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ, ਅਤੇ ਇਹ ਪ੍ਰੋਜੈਕਟ ਧੋਬੀਆਣਾ ਬਸਤੀ ਵਿੱਚ ਸ਼ੁਰੂ ਹੋ ਗਿਆ ਹੈ।ਉਨ੍ਹਾਂ ਦੱਸਿਆ ਕਿ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੁੰਦਰ ਬਣਾਇਆ ਜਾ ਰਿਹਾ ਹੈ। ਅੱਜ ਧੋਬੀਆਣਾ ਬਸਤੀ ਅਤੇ ਲਾਲ ਸਿੰਘ ਬਸਤੀ ਦੀਆਂ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜਿਸਦੀ ਲਾਗਤ ਲਗਭਗ 28.3 ਲੱਖ ਰੁਪਏ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਕੱਲ੍ਹ ਮੇਅਰ ਵਾਰਡ ਨੰਬਰ 48 ਵਿੱਚ ਨਿਊ ਜੋਗੀ ਨਗਰ ਵੈਲਫੇਅਰ ਸੋਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਪ੍ਰਧਾਨ ਗੰਡਾ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਮੇਅਰ ਨੇ ਦੱਸਿਆ ਕਿ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਠਿੰਡਾ ਵਿੱਚ ਇੱਕ ਐਸ.ਟੀ.ਪੀ. ਪਲਾਂਟ ਅਤੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ Bathinda ‘ਚ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ, ਆਬਜ਼ਰਵਰਾਂ ਨੇ ਜਾਣੀ ਵਰਕਰਾਂ ਦੀ ਰਾਏ

ਇਹ ਕੰਮ ਅਗਲੇ ਇੱਕ ਜਾਂ ਦੋ ਸਾਲਾਂ ਵਿੱਚ ਪੂਰਾ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਪਾਣੀ ਦੀ ਕਿੱਲਤ ਵੀ ਦੂਰ ਹੋਵੇਗੀ।ਮੇਅਰ ਸ਼੍ਰੀ ਮਹਿਤਾ ਨੇ ਦੱਸਿਆ ਕਿ ਜਨਤਾ ਨਗਰ ਤੋਂ ਰਿੰਗ ਰੋਡ ਤੱਕ ਇੱਕ ਵੱਡਾ ਸੈਰ-ਸਪਾਟਾ ਬਣਾਇਆ ਜਾ ਰਿਹਾ ਹੈ, ਜਦੋਂ ਕਿ ਭਾਗੂ ਰੋਡ ‘ਤੇ ਹੈੱਡ ਵਾਟਰ ਵਰਕਸ ਨੂੰ ਜੌਗਰ ਪਾਰਕ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਝੀਲਾਂ ਨੂੰ ਵੀ ਸੁੰਦਰ ਬਣਾਇਆ ਜਾ ਰਿਹਾ ਹੈ, ਉਨ੍ਹਾਂ ‘ਤੇ ਫੁਹਾਰੇ ਲਗਾਏ ਜਾਣਗੇ, ਰੰਗੀਨ ਪੌਦੇ ਲਗਾਏ ਜਾਣਗੇ ਅਤੇ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ। ਬਠਿੰਡਾ ਵਿੱਚ ਅਜਿਹੇ ਵੱਡੇ ਅਤੇ ਇਤਿਹਾਸਕ ਪ੍ਰੋਜੈਕਟ ਲਗਾਏ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

0

👉ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਮਾਲਵਾ ਖੇਤਰ ਵਿੱਚ ਚਲਾ ਰਿਹਾ ਸੀ ਡਰੱਗ ਸਿੰਡੀਕੇਟ ਅਤੇ ਕਰਦਾ ਸੀ ਹੈਰੋਇਨ ਸਪਲਾਈ : ਡੀਜੀਪੀ ਗੌਰਵ ਯਾਦਵ
👉ਜਗਪ੍ਰੀਤ ਜੱਗਾ ਦੇ ਨਿਰਦੇਸ਼ਾਂ `ਤੇ ਸਰਹੱਦੀ ਖੇਤਰਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ ਯਾਸੀਨ ਮੁਹੰਮਦ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ ਜੱਗਾ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ ਦੇ ਮੁੱਖ ਕਾਰਕੁੰਨ ਨੂੰ 7.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਬੁੱਧਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਯਾਸੀਨ ਮੁਹੰਮਦ (22) ਵਜੋਂ ਹੋਈ ਹੈ, ਜੋ ਕਿ ਸੰਭਲ, ਉੱਤਰ ਪ੍ਰਦੇਸ਼ (ਯੂਪੀ) ਦੇ ਪਿੰਡ ਅਟਵਾ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਮੋਹਾਲੀ ਦੇ ਪਿੰਡ ਲਾਲੜੂ ਵਿੱਚ ਰਹਿ ਰਿਹਾ ਸੀ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਗਪ੍ਰੀਤ ਸਿੰਘ ਉਰਫ਼ ਜੱਗਾ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯਾਸੀਨ ਮੁਹੰਮਦ ਨਾਲ ਮਿਲ ਕੇ ਨੈੱਟਵਰਕ ਚਲਾ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਹ ਵੀ ਪੜ੍ਹੋ Big News; ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਜਗਪ੍ਰੀਤ ਦੇ ਨਿਰਦੇਸ਼ਾਂ `ਤੇ ਉਸਦੇ ਸਾਥੀ ਨੇ, ਅਜਨਾਲਾ ਸੈਕਟਰ ਦੇ ਨਿਰਧਾਰਤ ਖੇਤਰ ਵਿੱਚ, ਪਾਕਿ-ਅਧਾਰਤ ਤਸਕਰਾਂ ਦੁਆਰਾ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਸ਼ੱਕੀ ਯਾਸੀਨ ਮੁਹੰਮਦ ਨੂੰ ਛੇਹਰਟਾ ਦੇ ਵਡਾਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਵਾਪਸ ਪਰਤ ਰਿਹਾ ਸੀ।

ਇਹ ਵੀ ਪੜ੍ਹੋ Bathinda ‘ਚ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ, ਆਬਜ਼ਰਵਰਾਂ ਨੇ ਜਾਣੀ ਵਰਕਰਾਂ ਦੀ ਰਾਏ

ਸੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨਸ਼ੀਲੇ ਪਦਾਰਥ ਦੀ ਬਰਾਮਦਗੀ ਤੋਂ ਬਾਅਦ, ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਯਾਸੀਨ ਖੇਪ ਨੂੰ ਜਗਪ੍ਰੀਤ ਤੱਕ ਪਹੁੰਚਾਉਂਦਾ ਸੀ, ਜੋ ਅੱਗੇ ਇਸ ਨੂੰ ਪੰਜਾਬ ਦੇ ਮਾਲਵਾ ਖੇਤਰ ਵਿੱਚ ਆਪਣੇ ਸੰਪਰਕਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਦੋਵੇਂ ਇਕੱਠੇ ਲੁਧਿਆਣਾ ਜੇਲ੍ਹ ਵਿੱਚ ਬੰਦ ਸਨ।ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।ਇਸ ਸਬੰਧ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 25 ਤਹਿਤ ਐਫਆਈਆਰ ਨੰਬਰ 186 ਮਿਤੀ 15.09.2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

paddy procurement; Punjab ਦੇ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, 27,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੋਈ ਮੰਨਜੂਰ

0

👉ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਭੋਗਪੁਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ

Jalandhar News: paddy procurement; ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਸਾਨਾਂ ਦੀ ਸਾਰੀ ਫ਼ਸਲ ਦੀ ਚੁਕਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੇ ਭਾਈਵਾਲਾਂ ਲਈ ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ।ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਭਰ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਵਿੱਚ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਭਲਾਈ ਹਮੇਸ਼ਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।ਉਨ੍ਹਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰ ਨੇ ਪਹਿਲਾਂ ਹੀ ਸਤੰਬਰ ਲਈ 15,000 ਕਰੋੜ ਰੁਪਏ ਅਤੇ ਅਕਤੂਬਰ ਲਈ 27,000 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਹਾਸਿਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।ਇਸ ਸਾਲ ਪੰਜਾਬ ਨੂੰ 172 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਸੀ ਪਰ ਲਗਭਗ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਮੰਤਰੀ ਨੇ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।ਪੰਜਾਬ ਮੰਡੀ ਬੋਰਡ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੰਡੀਆਂ ਵਿੱਚ ਬਿਜਲੀ, ਸਾਫ਼ ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ 1822 ਮੰਡੀਆਂ/ਖਰੀਦ ਕੇਂਦਰ ਕਾਰਜਸ਼ੀਲ ਕੀਤੇ ਹਨ।

ਇਹ ਵੀ ਪੜ੍ਹੋ Big News; ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਆਪਣੇ ਦੌਰੇ ਦੌਰਾਨ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਗੁਰਕੀਰਤ ਸਿੰਘ, ਜਸਪਾਲ ਸਿੰਘ ਅਤੇ ਸੁਖਰਾਜ ਸਿੰਘ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਨੇ ਭੋਗਪੁਰ ਦਾਣਾ ਮੰਡੀ ਵਿੱਚ ਤੇਜ਼ ਖਰੀਦ ਪ੍ਰਕਿਰਿਆ ਦੀ ਸ਼ਲਾਘਾ ਕੀਤੀ। ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਜਲਦ ਤੋਂ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਿਆ ਝੋਨਾ ਹੀ ਲਿਆਉਣ ਦੀ ਅਪੀਲ ਕੀਤੀ ਕਿਉਂਕਿ ਨਮੀ ਦਾ ਪੱਧਰ ਵੱਧ ਹੋਣ ਨਾਲ ਖਰੀਦ ਪ੍ਰਕਿਰਿਆ ਵਿੱਚ ਔਕੜ ਆ ਸਕਦੀ ਹੈ।ਇਸ ਮੌਕੇ ਸੀਨੀਅਰ ਆਪ ਨੇਤਾ ਪਵਨ ਕੁਮਾਰ ਟੀਨੂ, ਐਸਡੀਐਮ ਰਣਦੀਪ ਸਿੰਘ ਹੀਰ, ਡੀਐਫਐਸਸੀ ਹਰਵੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

0

Chandigarh News: ਪੰਜਾਬ ਵਿੱਚ ਬੀਤੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਦੀਆਂ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਨੁਕਸਾਨ ਹੋਇਆ ਹੈ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਏ ਨੁਕਸਾਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ।ਉਹਨਾਂ ਦੱਸਿਆ ਕਿ ਸੂਬੇ ਦੀਆਂ ਪਲਾਨ ਰੋਡਸ ਅਧੀਨ ਆਉਂਦੇ 19 ਪੁਲਾਂ ਅਤੇ 1592.76 ਕਿਲੋਮੀਟਰ ਮਾਰਗ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 4014.11 ਮੀਟਰ ਅਤੇ 92 ਕਲਵਰਟਾਂ ਨੂੰ ਨੁਕਸਾਨ ਪਹੁੰਚਿਆ ਹੈ।

ਇਹ ਵੀ ਪੜ੍ਹੋ Big News; ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਕੌਮੀ ਮਾਰਗ ਅਧੀਨ ਆਉਂਦੇ 4 ਪੁਲਾਂ ਅਤੇ 49.69 ਕਿਲੋਮੀਟਰ ਸੜਕਾਂ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 2559.5 ਮੀਟਰ ਅਤੇ 14 ਕਲਵਰਟਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਲਿੰਕ ਮਾਰਗ ਅਧੀਨ ਆਉਂਦੇ 45 ਪੁਲਾਂ ਅਤੇ 2357.84 ਕਿਲੋਮੀਟਰ ਮਾਰਗ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 3282 ਮੀਟਰ ਅਤੇ 376 ਕਲਵਰਟਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ 657.54 ਕਿਲੋਮੀਟਰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀਆਂ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਉਹਨਾਂ ਦੱਸਿਆ ਕਿ ਨੁਕਸਾਨੇ ਗਏ ਪੁਲਾਂ, ਸੜਕਾਂ, ਆਰ ਵਾਲ, ਬੀ ਵਾਲ ਅਤੇ ਕਲਵਟਾਂ ਦੀ ਮੁਰੰਮਤ ‘ਤੇ 1969.50 ਕਰੋੜ ਰੁਪਏ ਖਰਚ ਆਉਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਸੂਬੇ ਦੀਆਂ ਵੱਖ-ਵੱਖ ਸੜਕਾਂ ਦੀ ਦਸ਼ਾ ਨੂੰ ਤੁਰੰਤ ਸੁਧਾਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਜਿਹੜੇ ਪ੍ਰੋਜੈਕਟ ਨੇਪਰੇ ਨਹੀਂ ਚੜ੍ਹੇ, ਉਹਨਾਂ ਦਾ ਕਾਰਜ ਤੇਜ਼ੀ ਨਾਲ ਮੁਕੰਮਲ ਕਰਵਾਉਣ ਲਈ ਵੀ ਹਦਾਇਤ ਕੀਤੀ ਗਈ ਹੈ।ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਵੱਲੋਂ ਅੰਮ੍ਰਿਤਸਰ, ਜੰਡਿਆਲਾ ਸੈਕਸ਼ਨ ‘ਤੇ ਪੈਂਦੇ ਮੱਲੀਆ, ਟਾਂਗਰਾ ਅਤੇ ਦਬੁਰਜੀ ਉਸਾਰੇ ਜਾਣ ਵਾਲੇ ਫਲਾਈਓਵਰ ਦੇ ਨਾਲ ਸਰਵਿਸ ਰੋਡ ਦੀ ਸਮੇਂ ਸਿਰ ਮੁਰੰਮਤ ਨਾ ਹੋਣ ਨਾਲ ਵਾਪਰ ਰਹੇ ਹਾਦਸਿਆਂ ਦਾ ਜ਼ਿਕਰ ਕਰਦਿਆਂ ਇਸ ਕਾਰਜ ਸਬੰਧੀ ਜਾਣਕਾਰੀ ਲਈ ਅਤੇ ਇਸ ਨੂੰ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ MLA Pathanmajra ਦੀ ਥਾਂ AAP ਨੇ ਇਸ ਆਗੂ ਨੂੰ ਲਗਾਇਆ ਸਨੌਰ ਹਲਕੇ ਦਾ ਇੰਚਾਰਜ

ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਖਰੜ ਫਲਾਈਓਵਰ ਦੇ ਥੱਲੇ ਲੱਗਣ ਵਾਲੇ ਜਾਮ ਨੂੰ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2800 ਪਿੰਡਾਂ ਵਿੱਚ ਕਰਵਾਏ ਜਾ ਰਹੇ ਐਪ ਅਧਾਰਤ ਸਰਵੇ ਬਾਰੇ ਵੀ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਚਰਚਾ ਕੀਤੀ ਗਈ।ਇਸ ਮੌਕੇ ਸਪੈਸ਼ਲ ਸੈਕਟਰੀ ਪੀ ਡਬਲਯੂ ਡੀ ਬੀ ਐਂਡ ਆਰ ਸ੍ਰੀਮਤੀ ਹਰਗੁਣ ਜੀਤ ਕੌਰ, ਚੀਫ਼ ਇੰਜੀਨੀਅਰ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ ਵਿਜੈ ਕੁਮਾਰ ਚੋਪੜਾ, ਚੀਫ਼ ਇੰਜੀਨੀਅਰ ਰਮਤੇਸ਼ ਬੈਂਸ, ਚੀਫ਼ ਇੰਜੀਨੀਅਰ ਅਨਿਲ ਗੁਪਤਾ, ਐਨ.ਐਚ.ਏ.ਆਈ. ਤੋਂ ਰੀਜਨਲ ਆਫਿਸਰ ਰਾਕੇਸ਼ ਕੁਮਾਰ ਅਤੇ ਸ੍ਰੀ ਅਸੀਮ ਬਾਂਸਲ ਪ੍ਰੋਜੈਕਟ ਡਾਇਰੈਕਟਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

0

Amritsar News: ਪੰਜਾਬ ਦੀ ਮਿੱਟੀ ਸ਼ਰਧਾ ਅਤੇ ਕੁਰਬਾਨੀ ਨਾਲ ਭਰਪੂਰ ਹੈ। ਇੱਥੋਂ ਦੇ ਲੋਕਾਂ ਨੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦੀ ਨੀਂਹ ਬਣਾਇਆ ਹੈ। ਕਈ ਵਾਰ ਜੀਵਨ ਦੀਆਂ ਜ਼ਿੰਮੇਵਾਰੀਆਂ ਅਤੇ ਵਿੱਤੀ ਰੁਕਾਵਟਾਂ ਦੇ ਕਾਰਨ, ਬਜ਼ੁਰਗਾਂ ਦੀ ਇੱਕ ਪਿਆਰੀ ਇੱਛਾ ਅਧੂਰੀ ਰਹਿੰਦੀ ਹੈ – ਜੀਵਨ ਦੇ ਆਖਰੀ ਪੜਾਅ ਵਿੱਚ ਪਵਿੱਤਰ ਤੀਰਥ ਸਥਾਨਾਂ ਦੀ ਯਾਤਰਾ ਕਰਨਾ। ਮਾਨ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਇਸ ਅਧੂਰੀ ਇੱਛਾ ਨੂੰ ਮਾਣ ਅਤੇ ਸਨਮਾਨ ਦੀ ਯਾਤਰਾ ਵਿੱਚ ਬਦਲ ਦਿੱਤਾ ਹੈ। ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ ਹੈ, ਸਗੋਂ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇੱਕ ਭਾਵਨਾਤਮਕ ਪੁਲ ਹੈ। ਇਹ ਉਨ੍ਹਾਂ ਬਜ਼ੁਰਗਾਂ ਲਈ ਇੱਕ ਤੋਹਫ਼ਾ ਹੈ ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਆਪਣੇ ਪਰਿਵਾਰਾਂ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਹੈ। ਇਹ ਇੱਕ ਅਜਿਹੀ ਪਹਿਲ ਹੈ ਜੋ ਲੋਕਾਂ ਦੇ ਦਿਲਾਂ ਨੂੰ ਛੂਹ ਰਹੀ ਹੈ। ਇਹ ਯੋਜਨਾ ਉਨ੍ਹਾਂ ਲੋਕਾਂ ਲਈ ਇੱਕ ਵਰਦਾਨ ਸਾਬਤ ਹੋ ਰਹੀ ਹੈ ਜੋ ਵਿੱਤੀ ਤੰਗੀਆਂ ਕਾਰਨ ਆਪਣੇ ਧਾਰਮਿਕ ਵਿਸ਼ਵਾਸਾਂ ਨੂੰ ਪੂਰਾ ਕਰਨ ਵਿੱਚ ਅਸਮਰੱਥ ਹਨ। ਇਸ ਯੋਜਨਾ ਦਾ ਉਦੇਸ਼ ਨਾ ਸਿਰਫ਼ ਸਹੂਲਤ ਪ੍ਰਦਾਨ ਕਰਨਾ ਹੈ, ਸਗੋਂ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਲੋਕਾਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਯਾਤਰਾ ਦਾ ਅਨੁਭਵ ਪ੍ਰਦਾਨ ਕਰਨਾ ਹੈ ਜੋ ਵਿੱਤੀ ਕਾਰਨਾਂ ਕਰਕੇ ਤੀਰਥ ਯਾਤਰਾ ਕਰਨ ਤੋਂ ਅਸਮਰੱਥ ਹਨ।

ਇਹ ਵੀ ਪੜ੍ਹੋ MLA Pathanmajra ਦੀ ਥਾਂ AAP ਨੇ ਇਸ ਆਗੂ ਨੂੰ ਲਗਾਇਆ ਸਨੌਰ ਹਲਕੇ ਦਾ ਇੰਚਾਰਜ

“ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੀ ਸ਼ੁਰੂਆਤ ਮਾਣਯੋਗ ਪੰਜਾਬ ਸਰਕਾਰ ਦੁਆਰਾ 6 ਨਵੰਬਰ, 2023 ਨੂੰ ਕੀਤੀ ਗਈ ਸੀ। ਪੰਜਾਬ ਕੈਬਨਿਟ ਨੇ 27 ਨਵੰਬਰ ਤੋਂ 29 ਫਰਵਰੀ, 2024 ਤੱਕ ਦੀ ਮਿਆਦ ਲਈ ਇਸ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਯੋਜਨਾ ਲਈ ₹40 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਸੀ। ਇਸ ਯੋਜਨਾ ਦੇ ਤਹਿਤ, ਪਹਿਲਾ ਜੱਥਾ 27 ਦਸੰਬਰ, 2023 ਨੂੰ ਗੁਰੂ ਪੂਰਨਿਮਾ ਦੇ ਮੌਕੇ ‘ਤੇ ਰਵਾਨਾ ਹੋਇਆ। ਪਹਿਲੇ ਪੜਾਅ ਵਿੱਚ, ਲਗਭਗ 33,893 ਤੋਂ ਵੱਧ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਸਥਾਨਾਂ ‘ਤੇ ਲਿਜਾਇਆ ਗਿਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ੍ਰੀ ਨੰਦੇੜ ਸਾਹਿਬ ਲਈ ਪਹਿਲੀ ਰੇਲਗੱਡੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਮੁੱਖ ਮੰਤਰੀ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਪਹਿਲਾ ਪੜਾਅ 27 ਨਵੰਬਰ, 2023 ਨੂੰ ਸ਼ੁਰੂ ਹੋਇਆ ਸੀ ਅਤੇ 29 ਫਰਵਰੀ, 2024 ਨੂੰ ਖਤਮ ਹੋਇਆ। ਅਪ੍ਰੈਲ 2025 ਵਿੱਚ, ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਸੋਧਿਆ, ਜਿਸ ਨਾਲ ਲਾਭਾਂ ਲਈ ਯੋਗਤਾ ਉਮਰ 60 ਤੋਂ ਘਟਾ ਕੇ 50 ਸਾਲ ਕੀਤੀ ਗਈ। ਇਸ ਲਈ ₹100 ਕਰੋੜ ਦਾ ਬਜਟ ਅਲਾਟ ਕੀਤਾ ਗਿਆ | ਪੰਜਾਬ ਸਰਕਾਰ ਦਾ ਟੀਚਾ ਇਸ ਯੋਜਨਾ ਰਾਹੀਂ ਲਗਭਗ 50,000 ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਇਸ ਯੋਜਨਾ ਦੇ ਤਹਿਤ, ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਤੀਰਥ ਸਥਾਨ ਪ੍ਰਦਾਨ ਕੀਤੇ ਜਾਂਦੇ ਹਨ: ਹਿੰਦੂ ਤੀਰਥ ਸਥਾਨ: ਮਾਤਾ ਚਿੰਤਪੂਰਣੀ, ਮਾਤਾ ਵੈਸ਼ਨੋ ਦੇਵੀ, ਮਾਤਾ ਜਵਾਲਾ ਜੀ, ਖਾਟੂ ਸ਼ਿਆਮ, ਸਾਲਾਸਰ ਧਾਮ, ਮਥੁਰਾ, ਵਾਰਾਣਸੀ ਅਤੇ ਵ੍ਰਿੰਦਾਵਨ। ਸਿੱਖ ਤੀਰਥ ਸਥਾਨ: ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਅਤੇ ਸ੍ਰੀ ਦਮਦਮਾ ਸਾਹਿਬ। ਮੁਸਲਿਮ ਤੀਰਥ ਸਥਾਨ: ਜਾਮਾ ਮਸਜਿਦ, ਅਜਮੇਰ ਸ਼ਰੀਫ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ ਲਈ ਰੇਲ ਯਾਤਰਾ ਪ੍ਰਦਾਨ ਕੀਤੀ ਜਾਵੇਗੀ। ਇਸੇ ਤਰ੍ਹਾਂ, ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੂਰਨੀ, ਮਾਤਾ ਜਵਾਲਾ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀਆਂ ਯਾਤਰਾਵਾਂ ਏਸੀ ਬੱਸਾਂ ਰਾਹੀਂ ਕੀਤੀਆਂ ਜਾਣਗੀਆਂ। ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਡਾਕਟਰਾਂ, ਵਲੰਟੀਅਰਾਂ ਅਤੇ ਅਧਿਕਾਰੀਆਂ ਦੀ ਇੱਕ ਟੀਮ ਵੀ ਇਨ੍ਹਾਂ ਸ਼ਰਧਾਲੂਆਂ ਨਾਲ ਯਾਤਰਾ ਕਰਦੀ ਹੈ। ਸ਼ਰਧਾਲੂਆਂ ਦੇ ਆਉਣ ਤੋਂ ਪਹਿਲਾਂ ਸਾਰੇ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀ ਇੱਕ ਟੀਮ ਪਹਿਲਾਂ ਹੀ ਭੇਜੀ ਜਾਂਦੀ ਹੈ। 75 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦੇਖਭਾਲ ਲਈ ਆਪਣੇ ਨਾਲ ਇੱਕ ਨੌਜਵਾਨ ਨੂੰ ਲਿਜਾਣ ਦੀ ਆਗਿਆ ਹੈ। ਉਨ੍ਹਾਂ ਨੂੰ ਸ਼ਰਧਾਲੂਆਂ ਲਈ ਏਸੀ ਕਮਰੇ ਅਤੇ ਭੋਜਨ ਅਤੇ ਪੀਣ ਵਾਲੇ ਪਦਾਰਥ ਵੀ ਪ੍ਰਦਾਨ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਕਹਿਰ ਵਰਤਾਉਣ ਲੱਗੀਆਂ,ਬੁਖਾਰ ਤੇ ਚਮੜੀ ਦੇ ਮਰੀਜ਼ ਵਧੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਿਰਫ਼ ਇੱਕ ਮੁਫ਼ਤ ਯਾਤਰਾ ਯੋਜਨਾ ਨਹੀਂ ਹੈ, ਸਗੋਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ। ਇਹ ਯੋਜਨਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਦੇ ਅਨੁਸਾਰ ਹੈ, ਜੋ ਲੋਕਾਂ ਵਿੱਚ ਭਾਈਚਾਰਾ ਅਤੇ ਸ਼ਾਂਤੀ ਦਾ ਪ੍ਰਚਾਰ ਕਰਦੀ ਹੈ। ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਬਜ਼ੁਰਗਾਂ ਲਈ ਇੱਕ ਵਰਦਾਨ ਹੈ। ਇਹ ਉਹਨਾਂ ਨੂੰ ਵਿੱਤੀ ਬੋਝ ਦੀ ਲੋੜ ਤੋਂ ਬਿਨਾਂ ਅਧਿਆਤਮਿਕ ਸ਼ਾਂਤੀ ਅਤੇ ਧਾਰਮਿਕ ਪੂਰਤੀ ਦਾ ਅਨੁਭਵ ਕਰਨ ਦੀ ਆਗਿਆ ਦਿੰਦੀ ਹੈ। ਇਹ ਯੋਜਨਾ ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਸਮਰਪਣ ਅਤੇ ਉਨ੍ਹਾਂ ਦੇ ਧਾਰਮਿਕ ਵਿਸ਼ਵਾਸਾਂ ਪ੍ਰਤੀ ਸਤਿਕਾਰ ਦੀ ਇੱਕ ਚਮਕਦਾਰ ਉਦਾਹਰਣ ਹੈ। ਸੰਗਰੂਰ ਜ਼ਿਲ੍ਹੇ ਦੇ ਇੱਕ ਪਿੰਡ ਦੀ ਵਸਨੀਕ ਜਸਵੀਰ ਕੌਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਉਠਾਇਆ ਹੈ। ਉਹ ਆਪਣੇ ਆਪ ਨੂੰ ਕਿਸਮਤ ਵਾਲੀ ਸਮਝਦੀ ਹੈ ਕਿ ਉਹ ਪਹਿਲੀ ਵਾਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਆਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸ਼ਰਧਾਲੂਆਂ ਦੀ ਸਹੂਲਤ ਲਈ, ਭੋਜਨ, ਸਥਾਨਕ ਯਾਤਰਾ, ਸਵਾਗਤ ਕਿੱਟਾਂ ਅਤੇ ਰਿਹਾਇਸ਼ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ, ਅਤੇ ਹਰੇਕ ਸ਼ਰਧਾਲੂ ਨੂੰ ਇੱਕ ਤੀਰਥ ਯਾਤਰਾ ਕਿੱਟ ਮਿਲਦੀ ਹੈ ਜਿਸ ਵਿੱਚ ਇੱਕ ਚਾਦਰ, ਕੰਬਲ, ਤੌਲੀਆ, ਤੇਲ ਅਤੇ ਕੰਘੀ ਸ਼ਾਮਲ ਹੁੰਦੀ ਹੈ। ਇਹ ਇੱਕ ਅਜਿਹਾ ਪਲੇਟਫਾਰਮ ਹੈ ਜੋ ਸਮਾਜ ਦੇ ਸਾਰੇ ਵਰਗਾਂ ਨੂੰ ਇਕੱਠਾ ਕਰਦਾ ਹੈ, ਜਿੱਥੇ ਅਮੀਰ ਅਤੇ ਗਰੀਬ, ਨੌਜਵਾਨ ਅਤੇ ਬੁੱਢੇ, ਸਾਰੇ ਇੱਕ ਸਾਂਝੇ ਵਿਸ਼ਵਾਸ ਨਾਲ ਬੱਝੇ ਹੋਏ ਹਨ।

ਇਹ ਵੀ ਪੜ੍ਹੋ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਮਿਲੇ

ਮਾਨ ਸਰਕਾਰ ਦਾ ਇਹ ਉਪਰਾਲਾ ਸੱਚਮੁੱਚ ਸ਼ਲਾਘਾਯੋਗ ਹੈ, ਕਿਉਂਕਿ ਇਸਨੇ ਉਨ੍ਹਾਂ ਲੋਕਾਂ ਦੇ ਦਿਲਾਂ ਨੂੰ ਛੂਹ ਲਿਆ ਹੈ ਜੋ ਅਕਸਰ ਅਣਦੇਖੇ ਰਹਿੰਦੇ ਹਨ। ਜਦੋਂ ਬਜ਼ੁਰਗ ਇਸ ਯਾਤਰਾ ਤੋਂ ਬਾਅਦ ਘਰ ਵਾਪਸ ਆਉਂਦੇ ਹਨ, ਤਾਂ ਉਹ ਨਾ ਸਿਰਫ਼ ਇੱਕ ਨਵੀਂ ਜ਼ਿੰਦਗੀ, ਇੱਕ ਨਵੀਂ ਊਰਜਾ ਅਤੇ ਸਰਕਾਰ ਵਿੱਚ ਡੂੰਘੀ ਵਿਸ਼ਵਾਸ ਨਾਲ ਵਾਪਸ ਆਉਂਦੇ ਹਨ। ਉਨ੍ਹਾਂ ਦੀ ਯਾਤਰਾ ਦੀਆਂ ਕਹਾਣੀਆਂ ਉਨ੍ਹਾਂ ਦੇ ਪਰਿਵਾਰਾਂ ਅਤੇ ਗੁਆਂਢੀਆਂ ਲਈ ਪ੍ਰੇਰਨਾ ਬਣ ਜਾਂਦੀਆਂ ਹਨ। ਇਸ ਯੋਜਨਾ ਰਾਹੀਂ, ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇੱਕ ਭਲਾਈ ਰਾਜ ਉਹ ਹੁੰਦਾ ਹੈ ਜੋ ਆਪਣੇ ਲੋਕਾਂ ਦੀਆਂ ਅਧਿਆਤਮਿਕ ਅਤੇ ਭਾਵਨਾਤਮਕ ਜ਼ਰੂਰਤਾਂ ਦਾ ਧਿਆਨ ਰੱਖਦਾ ਹੈ, ਨਾ ਕਿ ਸਿਰਫ਼ ਉਨ੍ਹਾਂ ਦੀਆਂ ਭੌਤਿਕ ਜ਼ਰੂਰਤਾਂ ਦਾ। ਇਹ ਪਹਿਲਕਦਮੀ ਪੰਜਾਬ ਦੇ ਦਿਲਾਂ ਨੂੰ ਜੋੜ ਰਹੀ ਹੈ ਅਤੇ ਇੱਕ ਮਜ਼ਬੂਤ, ਹਮਦਰਦ ਸਮਾਜ ਦਾ ਨਿਰਮਾਣ ਕਰ ਰਹੀ ਹੈ। ਇਹ ਯੋਜਨਾ ਨਾ ਸਿਰਫ਼ ਲੋਕਾਂ ਨੂੰ ਪਵਿੱਤਰ ਸਥਾਨਾਂ ‘ਤੇ ਲਿਆਉਂਦੀ ਹੈ, ਸਗੋਂ ਉਨ੍ਹਾਂ ਨੂੰ ਇੱਕ ਦੂਜੇ ਨਾਲ ਜੁੜਨ, ਅਨੁਭਵ ਸਾਂਝੇ ਕਰਨ ਅਤੇ ਨਵੀਆਂ ਯਾਦਾਂ ਬਣਾਉਣ ਦਾ ਮੌਕਾ ਵੀ ਦਿੰਦੀ ਹੈ। ਇਹ ਇੱਕ ਯਾਤਰਾ ਹੈ ਜੋ ਦਿਲ ਤੋਂ ਸ਼ੁਰੂ ਹੁੰਦੀ ਹੈ ਅਤੇ ਆਤਮਾ ਨੂੰ ਸ਼ਾਂਤੀ ਹੈ। ਇਹ ਪੰਜਾਬ ਸਰਕਾਰ ਦੀ ਤਰਫ ਤੋਂ ਇਕ ਕੋਸ਼ਿਸ਼ ਹੈ , ਜੋ ਲੋਕਾਂ ਦੇ ਜੀਵਨ ਵਿਚ ਸਿਰਫ ਸਹੂਲਤਾਂ ਨਹੀਂ ਸਗੋਂ ਸਕੂਨ ਅਤੇ ਸੰਤੋਸ਼ ਵੀ ਲਿਆਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906694