Sunday, May 17, 2026
Home Blog Page 453

Big News; ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

0

Amritsar News: ਦੋ ਦਿਨ ਪਹਿਲਾਂ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲਚਾਲ ਪੁੱਛਣ ਆਏ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਸਿਰੋਪਾਓ ਭੇਂਟ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜਮਾਂ ਵਿਰੂਧ ਵੱਡੀ ਕਾਰਵਾਈ ਕੀਤੀ ਹੈ। ਕਮੇਟੀ ਵੱਲੋਂ ਇਸ ਸਬੰਧੀ ਬਕਾਇਦਾ ਇੱਕ ਪ੍ਰੈਸ ਨੋਟ ਜਾਰੀ ਕਰਕੇ ਮੀਡੀਆ ਨੁੰ ਜਾਣਕਾਰੀ ਦਿੱਤੀ ਗਈ ਹੈ, ਜਿਸਦੇ ਵਿਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸ ਆਗੂ ਦੇ ਆਉਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਮਰਯਾਦਾ ਦੀ ਉਲੰਘਣਾ ਹੋਈ ਹੈ।

ਇਹ ਵੀ ਪੜ੍ਹੋ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ, ਜਿਸ ਦੀ ਅੱਜ ਰਿਪੋਰਟ ਪ੍ਰਾਪਤ ਹੋਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਕਾਰਵਾਈ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਮੈਨੇਜਰ ਪ੍ਰਗਟ ਸਿੰਘ ਨੂੰ ਵਾਰਨਿੰਗ ਕਰਦਿਆਂ ਤਬਦੀਲੀ ਕੀਤੀ ਗਈ ਹੈ।

ਇਹ ਵੀ ਪੜ੍ਹੋ MLA Pathanmajra ਦੀ ਥਾਂ AAP ਨੇ ਇਸ ਆਗੂ ਨੂੰ ਲਗਾਇਆ ਸਨੌਰ ਹਲਕੇ ਦਾ ਇੰਚਾਰਜ

ਪ੍ਰਤਾਪ ਸਿੰਘ ਨੇ ਦੱਸਿਆ ਕਿ ਪੜਤਾਲੀਆਂ ਰਿਪੋਰਟ ਵਿਚ ਇਹ ਪੱਖ ਸਾਹਮਣੇ ਆਇਆ ਹੈ ਕਿ ਕਾਂਗਰਸ ਦੇ ਆਗੂ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਨਿਰਧਾਰਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਯਾਦਾ ਦਾ ਸਿੱਧੇ ਤੌਰ ’ਤੇ ਉਲੰਘਣ ਹੈ। ਉਨ੍ਹਾਂ ਕਿਹਾ ਕਿ ਇਸ ਨਿਰਧਾਰਤ ਅਸਥਾਨ ’ਤੇ ਜਾਣ ਲਈ ਇਕ ਨੀਯਤ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸਬੰਧਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ।ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੂੰ ਦਰਬਾਰ ਦੇ ਅੰਦਰ ਸਿਰੋਪਾਓ ਦੇਣ ਸਮੇਂ ਵੀ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਦੀ ਉਲੰਘਣਾ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

0

👉ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
👉ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ,ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ

Punjab News: ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।

ਇਹ ਵੀ ਪੜ੍ਹੋ MLA Pathanmajra ਦੀ ਥਾਂ AAP ਨੇ ਇਸ ਆਗੂ ਨੂੰ ਲਗਾਇਆ ਸਨੌਰ ਹਲਕੇ ਦਾ ਇੰਚਾਰਜ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1400 ਕਲੀਨਿਕ ਤੇ ਹਸਪਤਾਲ ਖੰਡਰ ਬਣ ਗਏ ਹਨ, 8500 ਕਿਲੋਮੀਟਰ ਸੜਕਾਂ ਦੀ ਹਾਲਤ ਬਦਤਰ ਹੋ ਗਈ ਅਤੇ 2500 ਪੁਲ ਢਹਿ ਗਏ। ਉਨ੍ਹਾਂ ਕਿਹਾ ਕਿ ਮੁਢਲੇ ਅਨੁਮਾਨਾਂ ਮੁਤਾਬਕ 13,800 ਕਰੋੜ ਰੁਪਏ ਦਾ ਘਾਟਾ ਪਿਆ ਹੈ ਜਦਕਿ ਨੁਕਸਾਨ ਇਸ ਤੋਂ ਵੀ ਕਿਤੇ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਦੁਖਾਂਤ ਹੈ, ਪਰ ਇਸ ਦੇ ਨਾਲ ਇਹ ਪੰਜਾਬ ਲਈ ਸਭ ਤੋਂ ਵੱਡੀ ਇਮਤਿਹਾਨ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਕਿਸੇ ਸੰਕਟ ਦਾ ਸਾਹਮਣਾ ਕੀਤਾ ਹੈ, ਪੰਜਾਬੀ ਕਦੇ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਹਮੇਸ਼ਾ ਚਟਾਨ ਵਾਂਗ ਹਿੱਕ ਤਾਣ ਕੇ ਖੜ੍ਹੇ ਹੋਏ ਹਾਂ।

ਇਹ ਵੀ ਪੜ੍ਹੋ ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਕਹਿਰ ਵਰਤਾਉਣ ਲੱਗੀਆਂ,ਬੁਖਾਰ ਤੇ ਚਮੜੀ ਦੇ ਮਰੀਜ਼ ਵਧੇ

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਦੌਰਾਨ ਵੀ ਨੌਜਵਾਨ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਨੂੰ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਕਿਵੇਂ ਗੁਰਦੁਆਰੇ, ਮੰਦਰ ਅਤੇ ਹੋਰ ਧਾਰਮਿਕ ਅਸਥਾਨ ਮਦਦ ਲਈ ਆਪਣੇ ਦਰਵਾਜ਼ੇ ਖੋਲ੍ਹ ਰਹੇ ਸਨ ਅਤੇ ਲੰਗਰ ਚਲਾ ਰਹੇ ਸਨ, ਕਿਵੇਂ ਪੂਰਾ ਪੰਜਾਬ ਮਾਲਾ ਦੇ ਮਣਕਿਆਂ ਵਾਂਗ ਇਕਜੁੱਟ ਹੋ ਕੇ ਪਰਿਵਾਰ ਵਾਂਗ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਵਿਲੱਖਣਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਰਾਹਤ ਅਤੇ ਪੁਨਰਵਾਸ ਤੋਂ ਅੱਗੇ ਵਧਣ ਦਾ ਆ ਗਿਆ ਹੈ ਕਿਉਂਕਿ ਸਾਡੇ ਕਿਸਾਨਾਂ ਨੂੰ ਦੁਬਾਰਾ ਖੇਤੀ ਕਰਨ ਦੀ ਲੋੜ ਹੈ, ਬੱਚਿਆਂ ਨੂੰ ਮੁੜ ਸਕੂਲ ਜਾਣਾ ਹੋਵੇਗਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੇ ਮੁੜ ਆਪਣੇ ਘਰ ਵਸਾਉਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਪ੍ਰਸਥਿਤੀਆਂ ਦੇ ਮੱਦੇਨਜ਼ਰ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਚੜ੍ਹਦੀ ਕਲਾ ਦਾ ਭਾਵ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣਾ। ਹਰ ਦੁੱਖ ਵਿੱਚ ਵੀ ਮਜ਼ਬੂਤ ਰਹਿਣਾ। ਹਰ ਹਨੇਰੇ ਵਿੱਚ ਵੀ ਉਮੀਦਾਂ ਦੇ ਦੀਵੇ ਜਗਾਈ ਰੱਖਣਾ ਹੈ।

ਇਹ ਵੀ ਪੜ੍ਹੋ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਮਿਲੇ

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪੰਜਾਬੀ, ਭਾਰਤ ਦੇ ਹਰ ਨਾਗਰਿਕਾਂ, ਸਾਡੇ ਉਦਯੋਗਪਤੀਆਂ, ਕਲਾਕਾਰਾਂ, ਚੈਰੀਟੇਬਲ ਟਰੱਸਟਾਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਆਪਣੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਅਪੀਲ ਕਰਦੇ ਹਨ ਕਿ ਅੱਜ ਪੰਜਾਬ ਨੂੰ ਤੁਹਾਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ, ਇਕਜੁੱਟ ਹੋ ਕੇ ਇਸ ਔਖੀ ਘੜੀ ਵਿੱਚ ਪੰਜਾਬ ਦੀ ਬਾਂਹ ਫੜੀਏ ਅਤੇ ਖੁੱਲ੍ਹੇ ਦਿਲ ਨਾਲ ਪੰਜਾਬ ਦੀ ਮਦਦ ਕਰੀਏ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਇਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੁਨਰਵਾਸ ਅਤੇ ਨਿਰਮਾਣ ਕਾਰਜਾਂ ‘ਤੇ ਹੀ ਖਰਚ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ।

ਇਹ ਵੀ ਪੜ੍ਹੋ ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ Center ਨੂੰ RKVY ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।ਇਸ ਦੌਰਾਨ ਮੁੱਖ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ‘ਤੇ ਖਰਚ ਕੀਤਾ ਜਾਵੇਗਾ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

0

Punjab News: ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਲਈ ਬੁਲਾਰੇ ਨਿਯੁਕਤ ਗਏ ਹਨ। ਜਿਸ ਵਿੱਚ ਮੁੱਖ ਬੁਲਾਰੇ ਸਿਆਸੀ ਖੇਤਰ ਲਈ ਅਤੇ ਮੁੱਖ ਬੁਲਾਰੇ ਧਾਰਮਿਕ ਖੇਤਰ ਲਈ ਨਿਯੁਕਤ ਕੀਤੇ ਗਏ ਹਨ। ਜਿਨਾਂ ਦੇ ਨਾਮ ਤੇ ਦਫ਼ਤਰ ਤੋਂ ਅਧਿਕਾਰਤ ਤੌਰ ਤੇ ਬਿਆਨ ਜਾਰੀ ਹੋਣਗੇ ਤੇ ਇਸੇ ਤਰਾਂ ਟੀਵੀ ਲਈ ਵੀ ਬਾਈਟਾਂ ਜਾਰੀ ਹੋਣਗੀਆਂ। ਦੂਸਰਾ ਜੋ ਵੱਡਾ ਖੇਤਰ ਹੈ ਕਿ ਬਹੁਤ ਸਾਰੇ ਟੀਵੀ ਚੈਨਲਾਂ ਤੇ ਵੈਬ ਚੈਨਲਾਂ ਤੇ ਡਿਬੇਟਾਂ ਹੁੰਦੀਆਂ ਹਨ ਜਿੰਨਾਂ ਤੇ ਬਹੁੱਤ ਸਾਰੇ ਬੁਲਾਰਿਆਂ ਦੀ ਜਰੂਰਤ ਹੈ ਸੋ ਟੀਵੀ ਡਿਬੇਟਾਂ ਲਈ ਵੀ ਬੁਲਾਰੇ ਨਿਯੁਕਤ ਕੀਤੇ ਗਏ ਹਨ ਜੋ ਪਾਰਟੀ ਦਾ ਬਾਖੂਬੀ ਪੱਖ ਰੱਖਣਗੇ। ਇਹਨਾਂ ਨਵ ਨਿਯੁਕਤ ਬੁਲਾਰਿਆਂ ਦੀ ਜਲਦੀ ਬਾਕਾਇਦਾ ਦੋ ਦਿੱਨਾਂ ਵਰਕਸ਼ਾਪ ਵੀ ਲਗਾਈ ਜਾਵੇਗੀ।

ਇਹ ਵੀ ਪੜ੍ਹੋ MLA Pathanmajra ਦੀ ਥਾਂ AAP ਨੇ ਇਸ ਆਗੂ ਨੂੰ ਲਗਾਇਆ ਸਨੌਰ ਹਲਕੇ ਦਾ ਇੰਚਾਰਜ

ੳ. ਮੁੱਖ ਬੁਲਾਰੇ ਸਿਆਸੀ ਖੇਤਰ ਲਈ ਜਿੰਨਾਂ ਵਿੱਚ ਚਰਨਜੀਤ ਸਿੰਘ ਬਰਾੜ, ਬਰਜਿੰਦਰ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇ: ਕਰਨੈਲ ਸਿੰਘ ਪੀਰਮੁਹੰਮਦ, ਗੁਰਜੀਤ ਸਿੰਘ ਤਲਵੰਡੀ ਹੋਣਗੇ।

ਅ. ਮੁੱਖ ਬੁਲਾਰੇ ਧਾਰਮਿੱਕ ਖੇਤਰ ਲਈ ਜਿੰਨਾਂ ਵਿੱਚ ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾਂ, ਜਥੇ: ਜਸਵੰਤ ਸਿੰਘ ਪੂੜੈਣ, ਜਥੇ: ਜਸਬੀਰ ਸਿੰਘ ਘੁੰਮਣ, ਜਥੇ: ਸਤਵਿੰਦਰ ਸਿੰਘ ਟੌਹੜਾ, ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਜੋ ਧਾਰਮਿੱਕ ਖੇਤਰ ਲਈ ਪਾਰਟੀ ਦਾ ਪੱਖ ਮਰਿਆਦਾ ਅਨੁਸਾਰ ਪੇਸ਼ ਕਰਨਗੇ।

ਇਹ ਵੀ ਪੜ੍ਹੋ Bathinda ‘ਚ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ, ਆਬਜ਼ਰਵਰਾਂ ਨੇ ਜਾਣੀ ਵਰਕਰਾਂ ਦੀ ਰਾਏ

ੲ. ਬੁਲਾਰੇ ਟੀਵੀ ਡਿਬੇਟਾਂ ਲਈ ਜਿੰਨਾਂ ਵਿੱਚ ਸੁਖਵਿੰਦਰ ਸਿੰਘ ਔਲਖ, ਜਥੇ: ਭੁਪਿੰਦਰ ਸਿੰਘ ਸ਼ੇਖੂਪੁੱਰ, ਜਥੇ: ਤੇਜਾ ਸਿੰਘ ਕਮਾਲਪੁੱਰ, ਜਥੇ: ਸਤਵਿੰਦਰ ਸਿੰਘ ਰਮਦਾਸਪੁੱਰ, ਸਤਪਾਲ ਸਿੰਘ ਸਿੱਧੂ, ਭੋਲਾ ਸਿੰਘ ਗਿੱਲਪੱਤੀ, ਜਥੇ: ਹਰਿੰਦਰਪਾਲ ਸਿੰਘ ਟੌਹੜਾ, ਇਕਬਾਲ ਸਿੰਘ ਮੋਹਾਲੀ, ਜਥੇ: ਅਮਰਿੰਦਰ ਸਿੰਘ, ਜਗਜੀਤ ਸਿੰਘ ਕੋਹਲੀ, ਜਥੇ: ਅਵਤਾਰ ਸਿੰਘ ਧਮੋਟ, ਸੁਖਦੇਵ ਸਿੰਘ ਫਗਵਾੜਾ, ਰਣਧੀਰ ਸਿੰਘ ਦਿੜਬਾ, ਅਮਨਇੰਦਰ ਸਿੰਘ ਬਨੀ ਬਰਾੜ, ਹਰਦੀਪ ਸਿੰਘ ਡੋਡ, ਸ੍ਰੀ ਵਰੁਣ ਕਾਂਸਲ ਸ਼ੁਤਰਾਣਾ, ਐਡ: ਰਾਵਿੰਦਰ ਸਿੰਘ ਸ਼ਾਹਪੁੱਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਸ਼ੁਰੂ, ਆਬਜ਼ਰਵਰਾਂ ਨੇ ਜਾਣੀ ਵਰਕਰਾਂ ਦੀ ਰਾਏ

0

Bathinda News: ਸੂਬੇ ਦੀ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਸੱਤਾ ਵਾਪਸੀ ਦਾ ਦਾਅਵਾ ਕਰ ਰਹੀ ਕਾਂਗਰਸ ਪਾਰਟੀ ‘ਚ ਸੰਗਠਨ ਚੋਣਾਂ ਨੂੰ ਲੈ ਕੇ ਸਰਗਰਮੀਆਂ ਸਿਖ਼ਰ ‘ਤੇ ਪੁੱਜ ਗਈਆਂ ਹਨ। ਆਲ ਇੰਡੀਆ ਕਾਂਗਰਸ ਦੀਆਂ ਹਿਦਾਇਤਾਂ ਉਪਰ ਚੱਲ ਰਹੀ ਸੰਗਠਨ ਸਿਰਜਨ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਨਿਯੁਕਤ ਆਬਜ਼ਰਵਰਾਂ ਵੱਲੋਂ ਬੁੱਧਵਾਰ ਨੂੰ ਵਰਕਰਾਂ ਦੀ ਰਾਏ ਜਾਣੀ ਗਈ।

ਇਹ ਵੀ ਪੜ੍ਹੋ MLA Pathanmajra ਦੀ ਥਾਂ AAP ਨੇ ਇਸ ਆਗੂ ਨੂੰ ਲਗਾਇਆ ਸਨੌਰ ਹਲਕੇ ਦਾ ਇੰਚਾਰਜ

ਸਥਾਨਕ ਲਾਰਡ ਰਾਮਾ ਹਾਲ ‘ਚ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਬੰਧੀ ਪਹੁੰਚੇ ਮੱਧ ਪ੍ਰਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਵਿਧਾਇਕ ਬਾਲਾ ਬਚਨ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ੍ਹ,ਦੁਰਲਭ ਸਿੰਘ ਸਿੱਧੂ ਅਤੇ ਨਰਿੰਦਰ ਸ਼ਰਮਾ ਦੀ ਅਗਵਾਈ ਸਿੱਧੀ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਸੂਚਨਾ ਮੁਤਾਬਕ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੀ ਪ੍ਰਧਾਨਗੀ ਲਈ ਮੌਜੂਦਾ ਪ੍ਰਧਾਨ ਐਡਵੋਕੇਟ ਰਾਜ਼ਨ ਗਰਗ ਤੋਂ ਇਲਾਵਾ ਸਾਬਕਾ ਚੇਅਰਮੈਨ ਕੇਕੇ ਅਗਰਵਾਲ,ਹਰੀ ਓਮ ਠਾਕੁਰ, ਅੰਮ੍ਰਿਤ ਗਿੱਲ ਆਦਿ ਪ੍ਰਮੁੱਖ ਦਾਅਵੇਦਾਰਾਂ ਵਿਚ ਸ਼ਾਮਲ ਹਨ। ਊੰਝ ਚੱਲ ਰਹੀ ਖੁੰਢ ਚਰਚਾ ਮੁਤਾਬਕ ਮੌਜੂਦਾ ਪ੍ਰਧਾਨ ਨੂੰ ਕਾਂਗਰਸ ਰਿਪੀਟ ਕਰ ਸਕਦੀ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਕਹਿਰ ਵਰਤਾਉਣ ਲੱਗੀਆਂ,ਬੁਖਾਰ ਤੇ ਚਮੜੀ ਦੇ ਮਰੀਜ਼ ਵਧੇ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਬਾਲਾ ਬਚਨ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਸੰਵਿਧਾਨ ਵਿਰੋਧੀ ਹੈ ਜਿਸ ਕਰਕੇ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਵੀ ਦਬਾਇਆ ਜਾ ਰਿਹਾ ਹੈ ਪਰ ਉਹ ਦਿਨ ਦੂਰ ਨਹੀਂ ਜਦੋਂ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਵਾਲੀ ਕਾਂਗਰਸ ਦੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਬਣਨਗੇ ਅਤੇ ਪੰਜਾਬ ਦੇ ਵਿਚ ਕਾਂਗਰਸ ਪਾਰਟੀ ਮੁੜ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਅਕਸ ਵਾਲਾ ਮੁੱਖ ਮੰਤਰੀ ਦਾ ਚਿਹਰਾ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ ਤੇ ਵਿਧਾਨ ਸਭਾ ਹਲਕਿਆਂ ਵਿੱਚ ਵੀ ਲੋਕਾਂ ਵਿੱਚ ਵਿਚਰਨ ਵਾਲੇ ਲੀਡਰਾਂ ਨੂੰ ਅੱਗੇ ਲਿਆ ਕੇ ਟਿਕਟਾਂ ਦਿੱਤੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MLA Pathanmajra ਦੀ ਥਾਂ AAP ਨੇ ਇਸ ਆਗੂ ਨੂੰ ਲਗਾਇਆ ਸਨੌਰ ਹਲਕੇ ਦਾ ਇੰਚਾਰਜ

0

Patiala News: ਇੱਕ ਮਹਿਲਾ ਦੇ ਨਾਲ ਕਥਿਤ ਬਲਾਤਕਾਰ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਥਾਂ ਆਮ ਆਦਮੀ ਪਾਰਟੀ ਨੇ ਨਵਾਂ ਹਲਕਾ ਇੰਚਾਰਜ ਲਗਾ ਦਿੱਤਾ ਹੈ। ਉਹਨਾਂ ਦੀ ਥਾਂ ‘ਤੇ ਪੀਆਰਟੀਸੀ ਦੇ ਚੇਅਰਮੈਨ ਰਣਯੋਧ ਸਿੰਘ ਹਡਾਣਾ ਨੂੰ ਸਨੌਰ ਹਲਕੇ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਕਹਿਰ ਵਰਤਾਉਣ ਲੱਗੀਆਂ,ਬੁਖਾਰ ਤੇ ਚਮੜੀ ਦੇ ਮਰੀਜ਼ ਵਧੇ

ਪਿਛਲੇ ਦਿਨੀਂ ਪੰਜਾਬ ਵਿੱਚ ਹੜਾਂ ਦੌਰਾਨ ਵਿਧਾਇਕ ਪਠਾਣਮਾਜਰਾ ਵੱਲੋਂ ਪੰਜਾਬ ਸਰਕਾਰ ਦੇ ਨਾਲ-ਨਾਲ ਦਿੱਲੀ ਹਾਈ ਕਮਾਂਡ ‘ਤੇ ਵੀ ਉਂਗਲ ਚੁੱਕੀ ਸੀ। ਇਸ ਦੌਰਾਨ ਪਰਚਾ ਦਰਜ ਹੋਣ ਤੋਂ ਬਾਅਦ ਫੜਣ ਗਈ ਪਟਿਆਲਾ ਪੁਲਿਸ ਦੇ ਹੱਥੋਂ ਕਰਨਾਲ ਸਥਿਤ ਆਪਣੇ ਜੱਦੀ ਪਿੰਡ ਵਿੱਚੋਂ ਵਿਧਾਇਕ ਪਠਾਣਮਾਜਰਾ ਫਰਾਰ ਹੋਣ ਵਿੱਚ ਸਫਲ ਰਹੇ ਸਨ। ਜਿਸ ਤੋਂ ਬਾਅਦ ਹੁਣ ਲਗਾਤਾਰ ਪੁਲਿਸ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪਿਛਲੇ ਦਿਨੀ ਵਿਧਾਇਕ ਨੂੰ ਸਰਕਾਰ ਵੱਲੋਂ ਕੋਠੀ ਖਾਲੀ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਕਹਿਰ ਵਰਤਾਉਣ ਲੱਗੀਆਂ,ਬੁਖਾਰ ਤੇ ਚਮੜੀ ਦੇ ਮਰੀਜ਼ ਵਧੇ

0

Punjab News: ਪੰਜਾਬ ਵਿਚ ਪਿਛਲੇ ਦਿਨੀਂ ਅੱਧੀ ਦਰਜ਼ਨ ਤੋਂ ਵੱਧ ਹਜ਼ਾਰਾਂ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਦਾ ਕਹਿਰ ਬੇਸ਼ੱਕ ਹੁਣ ਘਟ ਗਿਆ ਹੈ ਪ੍ਰੰਤੂ ਹੜ੍ਹਾਂ ਤੋਂ ਬਾਅਦ ਬੀਮਾਰੀਆਂ ਕਹਿਰ ਵਰਤਾਉਣ ਲੱਗੀਆਂ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਤੇ ਪ੍ਰਭਾਵਿਤ ਵਾਰਡਾਂ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਮੁਫ਼ਤ ਚੈੱਕਅੱਪ ਤੋਂ ਇਲਾਵਾ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਵੱਲੋਂ ਪਿਛਲੇ ਤਿੰਨ ਦਿਨਾਂ 14,15,16 ਸਤੰਬਰ ਦੇ ਲਗਾਏ ਚੈੱਕਅੱਪ ਕੈਂਪਾਂ ਦੇ ਅੰਕੜੇ ਜਾਰੀ ਕੀਤੇ ਹਨ, ਜਿੰਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਹਮਣੇ ਰੱਖਿਆ ਹੈ।

ਇਹ ਵੀ ਪੜ੍ਹੋ ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ Center ਨੂੰ RKVY ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਇੰਨ੍ਹਾਂ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਬੁਖਾਰ ਅਤੇ ਚਮੜੀ ਦੇ ਮਰੀਜ਼ ਸਭ ਤੋਂ ਵੱਧ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਇੰਨ੍ਹਾਂ ਤਿੰਨ ਦਿਨਾਂ ਦੌਰਾਨ 2101 ਪਿੰਡਾਂ ਵਿਚ ਸਿਹਤ ਚੈੱਕਅੱਪ ਕੈਂਪ ਲਗਾਏ ਗਏ ਹਨ। ਜਿੰਨ੍ਹਾਂ ਵਿਚ 1 ਲੱਖ 42 ਹਜ਼ਾਰ 395 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਸਾਹਮਣੇ ਆਇਆ ਕਿ 19,187 ਮਰੀਜ਼ ਬੁਖਾਰ ਤੋਂ ਪੀੜ੍ਹਤ ਸਨ, ਜਦਕਿ 4544 ਲੋਕਾਂ ਨੂੰ ਦਸਤ ਤੇ ਡਾਇਰੀਆ ਨੇ ਘੇਰਿਆ ਹੋਇਆ ਸੀ। ਇਸੇ ਤਰ੍ਹਾਂ 22,118 ਮਰੀਜ਼ਾਂ ਨੂੰ ਚਮੜ੍ਹੀ ਦਾ ਰੋਗ ਪਾਇਆ ਗਿਆ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਇਸਤੋਂ ਇਲਾਵਾ 10,344 ਮਰੀਜ਼ਾਂ ਵਿਚ ਅੱਖਾਂ ਦੀ ਇਨਫ਼ੈਕਸਨ ਦੇਖਣ ਨੂੰ ਮਿਲੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਬੁਖ਼ਾਰ, ਚਮੜੀ ਜਾਂ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਗਏ ਮੈਡੀਕਲ ਰਾਹਤ ਕੈਂਪ ਵਿੱਚ ਪਹੁੰਚ ਕੇ ਆਪਣੀ ਜਾਂਚ ਕਰਵਾਓ, ਤਾਂ ਜੋ ਕਿਸੇ ਤਰ੍ਹਾਂ ਦੀ ਬਿਮਾਰੀ ਨਾ ਫੈਲ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MRSPTU ਨੇ ਉਦਯੋਗ-ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਸਾਈਕਲ ਅਤੇ ਸਿਲਾਈ ਮਸ਼ੀਨ ਖੋਜ ਅਤੇ ਵਿਕਾਸ ਕੇਂਦਰ ਨਾਲ ਕੀਤਾ ਸਮਝੌਤਾ

0

Bathinda News:ਉਦਯੋਗ-ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵਿੱਚ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਨੇ ਸਾਈਕਲ ਅਤੇ ਸਿਲਾਈ ਮਸ਼ੀਨ ਲਈ ਖੋਜ ਅਤੇ ਵਿਕਾਸ ਕੇਂਦਰ, ਲੁਧਿਆਣਾ ਨਾਲ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ‘ਤੇ ਹਸਤਾਖਰ ਕੀਤੇ। ਇਸ ਸਾਂਝੇਦਾਰੀ ਦਾ ਉਦੇਸ਼ ਸਾਂਝੇ ਖੋਜ, ਨਵੀਨਤਾ, ਤਕਨੀਕੀ ਸਿਖਲਾਈ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਸੁਵਿਧਾਜਨਕ ਬਣਾਉਣਾ ਹੈ।

ਇਹ ਵੀ ਪੜ੍ਹੋ ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਇਹ ਕੇਂਦਰ ਸਾਈਕਲ ਅਤੇ ਸਿਲਾਈ ਮਸ਼ੀਨ ਤਕਨਾਲੋਜੀਆਂ ਦੇ ਖੇਤਰ ਵਿੱਚ ਕੇਂਦ੍ਰਿਤ ਹੈ – ਪੰਜਾਬ ਦੇ ਦੋ ਸਭ ਤੋਂ ਇਤਿਹਾਸਕ ਤੌਰ ‘ਤੇ ਜੜ੍ਹਾਂ ਵਾਲੇ ਅਤੇ ਉਦਯੋਗਿਕ ਤੌਰ ‘ਤੇ ਮਹੱਤਵਪੂਰਨ ਖੇਤਰ।ਇਸ ਸਮਝੌਤੇ ‘ਤੇ ਸ਼੍ਰੀ ਵੀ.ਕੇ. ਸ਼੍ਰੀਵਾਸਤਵ ਜਨਰਲ ਮੈਨੇਜਰ ਸਾਈਕਲ ਅਤੇ ਸਿਲਾਈ ਮਸ਼ੀਨ ਲਈ ਖੋਜ ਅਤੇ ਵਿਕਾਸ ਕੇਂਦਰ, ਅਤੇ ਡਾ. ਗੁਰਿੰਦਰਪਾਲ ਸਿੰਘ ਬਰਾੜ ਰਜਿਸਟਰਾਰ ਦੁਆਰਾ ਹਸਤਾਖਰ ਕੀਤੇ ਗਏ ਸਨ।

ਇਹ ਵੀ ਪੜ੍ਹੋ Punjab Police ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਇਸ ਸਮਝੌਤੇ ਦਾ ਰਸਮੀ ਤੌਰ ‘ਤੇ ਇੰਜੀਨੀਅਰ ਹਰਜੋਤ ਸਿੰਘ ਸਿੱਧੂ ਡਾਇਰੈਕਟਰ ਆਫ਼ ਟ੍ਰੇਨਿੰਗ ਐਂਡ ਪਲੇਸਮੈਂਟ ਅਤੇ ਪਰਮਵੀਰ ਸਿੰਘ ਐਡਮਿ, ਆਰ ਐਂਡ ਡੀ ਪੌਲੀਟੈਕਨਿਕ ਵਿਚਕਾਰ ਆਦਾਨ-ਪ੍ਰਦਾਨ ਅੱਜ ਲੁਧਿਆਣਾ ਵਿਖੇ ਕੀਤਾ ਗਿਆ। ਲੁਧਿਆਣਾ ਵਿਖੇ ਦੋਵਾਂ ਸੰਸਥਾਵਾਂ ਤੋਂ ਡਾ. ਹਰਮ੍ਰਿਤਪਾਲ ਸਿੰਘ ਸਹਾਇਕ ਪ੍ਰੋਫੈਸਰ ਮਕੈਨੀਕਲ ਵਿਭਾਗ,ਮਨਪ੍ਰੀਤ ਸਿੰਘ,  ਅਨੁਰਾਗ ਸੂਦ ਦੀ ਮੌਜੂਦਗੀ ਵਿੱਚ ਇਹ ਸਮਝੌਤਾ ਕੀਤਾ।ਇਹ ਸਮਝੌਤਾ ਇੱਕ ਅਗਾਂਹਵਧੂ ਸਾਂਝੇਦਾਰੀ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ ਜੋ ਤਕਨੀਕੀ ਸਿੱਖਿਆ ਲਈ ਇੱਕ ਮਜ਼ਬੂਤ ਈਕੋਸਿਸਟਮ ਬਣਾਉਣ ਦੇ ਨਾਲ-ਨਾਲ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਵਧਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਮਿਲੇ

0

👉ਬੰਨਾਂ ਦੇ ਮਜਬੂਤੀਕਰਨ ਅਤੇ ਸਤਲੁਜ ਵਿੱਚੋਂ ਮਿੱਟੀ ਕੱਢਣ ਦੇ ਮੁੱਦੇ ਵਿਚਾਰੇ
Fazilka News:ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਉਨਾਂ ਨੇ ਕੈਬਨਿਟ ਮੰਤਰੀ ਅੱਗੇ ਫਾਜ਼ਿਲਕਾ ਵਿੱਚੋਂ ਲੰਘਦੀ ਸਤਲੁਜ ਦੀ ਕ੍ਰੀਕ ਦੇ ਬੰਨ ਨੂੰ ਮਜਬੂਤ ਕਰਨ ਅਤੇ ਇਸ ਵਿੱਚੋਂ ਡੀਸਿਲਟਿੰਗ ਕਰਨ ਸਬੰਧੀ ਮੰਗ ਰੱਖੀ।ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੈਬਨਿਟ ਮੰਤਰੀ ਨੂੰ ਇਸ ਵਾਰ ਹੜਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਦਿੱਤੀ ਅਤੇ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਖ ਵੱਖ ਰਾਹਤ ਕਾਰਜਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ।

ਇਹ ਵੀ ਪੜ੍ਹੋ ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

ਵਿਧਾਇਕ ਨੇ ਆਖਿਆ ਕਿ ਨਦੀ ਦੇ ਬੰਨਾਂ ਨੂੰ ਮਜਬੂਤ ਕਰਨ ਅਤੇ ਨਵੇਂ ਬੰਨ ਬਣਾਉਣ ਦੇ ਨਾਲ ਨਾਲ ਨਦੀ ਵਿੱਚੋਂ ਮਿੱਟੀ ਕੱਢੇ ਜਾਣ ਦੀ ਜਰੂਰਤ ਹੈ ਤਾਂ ਜੋ ਪਾਣੀ ਨਦੀ ਦੇ ਵਿੱਚੋਂ ਦੀ ਹੀ ਲੰਘ ਜਾਵੇ ਅਤੇ ਖੇਤਾਂ ਤੱਕ ਨਾ ਜਾਵੇ । ਉਨਾਂ ਨੇ ਕਿਹਾ ਕਿ ਜੇਕਰ ਬੰਨਾ ਨੂੰ ਹੁਣੇ ਤੋਂ ਮਜਬੂਤ ਕਰ ਲਿਆ ਜਾਵੇ ਅਤੇ ਸਮੇਂ ਰਹਿੰਦੇ ਮਿੱਟੀ ਕੱਢ ਲਈ ਜਾਵੇ ਤਾਂ ਇਸ ਸਮੱਸਿਆ ਦਾ ਸਥਾਈ ਹੱਲ ਹੋ ਸਕਦਾ ਹੈ। ਵਿਧਾਇਕ ਨੇ ਕੈਬਨਿਟ ਮੰਤਰੀ ਅੱਗੇ ਹਲਕੇ ਦੀ ਮੰਗ ਰੱਖਦਿਆਂ ਕਿਹਾ ਕਿ ਇਸ ਸਮੱਸਿਆ ਦਾ ਸਥਾਈ ਹੱਲ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਕਰ ਸਕਦੀ ਹੈ ਕਿਉਂਕਿ ਇਹ ਸਰਕਾਰ ਵਰਿਆਂ ਤੋਂ ਲਟਕੇ ਮਸਲੇ ਹੱਲ ਕਰਨ ਲਈ ਜਾਣੀ ਜਾਂਦੀ ਹੈ। ਵਿਧਾਇਕ ਨੇ ਆਖਿਆ ਕਿ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਇਸ ਸਬੰਧੀ ਮੁਕੰਮਲ ਯੋਜਨਾ ਬੰਦੀ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

0

Punjab News:ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸਥਾਪਤ ਕੀਤੇ ਗਏ ਹਨ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਜੇਲ੍ਹ ਵਿਭਾਗ ਨੇ 9 ਕੇਂਦਰੀ ਜੇਲ੍ਹਾਂ ਅਤੇ 2 ਮਹਿਲਾ ਜੇਲ੍ਹਾਂ ਵਿੱਚ ਇਹ ਆਈ.ਟੀ.ਆਈਜ਼ ਸਥਾਪਤ ਕੀਤੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

ਜੇਲ੍ਹ ਮੰਤਰੀ ਨੇ ਕਿਹਾ ਕਿ ਇਸ ਹੁਨਰ ਵਿਕਾਸ ਮੁਹਿੰਮ ਤਹਿਤ ਲਗਭਗ 2500 ਕੈਦੀ ਸਿਖਲਾਈ ਪ੍ਰਾਪਤ ਕਰਨਗੇ, ਜਿਨ੍ਹਾਂ ਵਿੱਚੋਂ 1000 ਲੰਬੇ ਸਮੇਂ ਦੇ ਕੋਰਸ ਕਰਨਗੇ ਅਤੇ 1500 ਥੋੜ੍ਹੇ ਸਮੇਂ ਦੇ ਕੋਰਸਾਂ ਦੀ ਸਿਖਲਾਈ ਲੈਣਗੇ।ਉਨ੍ਹਾਂ ਕਿਹਾ ਕਿ ਇਹ ਆਈ.ਟੀ.ਆਈਜ਼ ਕੈਦੀਆਂ ਨੂੰ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਸਨਮਾਨਜਨਕ ਜੀਵਨ ਵਾਸਤੇ ਤਿਆਰ ਕਰਨ ਦੇ ਉਦੇਸ਼ ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਗੀਆਂ। ਇਹ ਸੰਸਥਾਵਾਂ ਪਲੰਬਿੰਗ, ਇਲੈਕਟ੍ਰੀਸ਼ੀਅਨ, ਬੇਕਿੰਗ, ਵੈਲਡਿੰਗ, ਲੱਕੜ ਦਾ ਕੰਮ, ਕੌਸਮੈਟੋਲੋਜੀ, ਕੰਪਿਊਟਰ ਤਕਨਾਲੋਜੀ ਅਤੇ ਕਈ ਹੋਰ ਟਰੇਡਾਂ ਵਿੱਚ ਇੱਕ ਸਾਲ ਦੇ ਕੋਰਸਾ ਦੀ ਪੇਸ਼ਕਸ਼ ਕਰਨਗੀਆਂ।

ਇਹ ਵੀ ਪੜ੍ਹੋ Punjab Police ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਕੈਦੀਆਂ ਨੂੰ ਰੋਜ਼ਗਾਰ ਦੇ ਹੁਨਰਾਂ ਨਾਲ ਲੈਸ ਕਰਕੇ ਜੇਲ੍ਹਾਂ ਨੂੰ ਸਿਰਫ਼ ਕੈਦ ਦੀ ਬਜਾਏ ਮੁੜ ਵਸੇਬਾ ਅਤੇ ਸੁਧਾਰ ਕੇਂਦਰਾਂ ‘ਚ ਬਦਲਣ ਦੀ ਕੋਸ਼ਿਸ਼ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜੇਲ੍ਹਾਂ ਤਬਦੀਲੀ ਦੇ ਕੇਂਦਰਾਂ ਵਜੋਂ ਕੰਮ ਕਰਨ ਅਤੇ ਕੈਦੀਆਂ ਨੂੰ ਮੁੱਖ ਸਮਾਜ ਦੀ ਮੁੱਖ ਧਾਰਾ ਵਿੱਚਜੋੜ ਲਈ ਉਸਾਰੂ ਭੂਮਿਕਾ ਨਿਭਾਉਣ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹ ਦੇ ਅੰਦਰ ਹੁਨਰ ਸਿਖਲਾਈ ਅਤੇ ਸਿੱਖਿਆ ਪ੍ਰਦਾਨ ਕਰਨ ਦੀ ਇਹ ਪਹਿਲ ਕੈਦੀਆਂ ਲਈ ਭਵਿੱਖ ਦੇ ਨਵੇਂ ਰਾਹ ਖੋਲ੍ਹੇਦਿਆਂ ਮੁੜ ਅਪਰਾਧ ਦਰ ਨੂੰ ਘਟਾਉਣ ਵਿੱਚ ਮਦਦ ਕਰੇਗੀ।ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਸਰਕਾਰ ਦੇ “ਸਿੱਖਿਆ ਅਤੇ ਹੁਨਰ ਵਿਕਾਸ ਰਾਹੀਂ ਮੁੜ ਵਸੇਬੇ” ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ ਅਤੇ ਯਕੀਨੀ ਬਣਾਉਂਦੀ ਹੈ ਕਿ ਕੈਦੀਆਂ ਨੂੰ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਇੱਕ ਸਨਮਾਨਜਨਕ ਜੀਵਨ ਜਿਊਣ ਦਾ ਉਚਿਤ ਮੌਕਾ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ Center ਨੂੰ RKVY ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

👉ਹਾੜ੍ਹੀ ਦੀਆਂ ਫਸਲਾਂ ਸਬੰਧੀ ਇਥੇ ਹੋਈ ਕੌਮੀ ਖੇਤੀਬਾੜੀ ਕਾਨਫਰੰਸ -2025 ਵਿਚ ਕੀਤੀ ਸ਼ਿਰਕਤ
New Delhi News: ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਾਧੂ ਵਿੱਤੀ ਸਹਾਇਤਾ ਲਈ 151 ਕਰੋੜ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।ਅੱਜ ਇਥੋਂ ਦੇ ਪੂਸਾ ਭਵਨ ਵਿਖੇ ਕੇਂਦਰੀ ਖੇਤੀਬਾੜ੍ਹੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਹਾੜ੍ਹੀ ਦੀਆਂ ਫਸਲਾਂ ਸਬੰਧੀ ਕੌਮੀ ਖੇਤੀਬਾੜ੍ਹੀ ਕਾਨਫਰੰਸ -2025 ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਾਲੀਆ ਹੜਾਂ ਸਦਕਾ ਖੇਤੀਬਾੜ੍ਹੀ ਅਧੀਨ ਰਕਬੇ ਅਤੇ ਖੜੀਆਂ ਫਸਲਾਂ ਦੀ ਵੱਡੇ ਪੈਮਾਨੇ ਤੇ ਤਬਾਹੀ ਹੋਈ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

ਸਰਹੱਦੀ ਜਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਹਨ ਅਤੇ ਇਥੇ ਜ਼ਮੀਨਾਂ ਵਿਚ 5-5 ਫੁੱਟ ਤੱਕ ਸਿਲਟ/ਰੇਤ ਜ਼ਮਾਂ ਹੋ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁਲਕ ਦੇ ਕਿਸੇ ਵੀ ਖਿੱਤੇ ਵਿਚ ਲੋਕਾਂ ਤੇ ਮੁਸ਼ਕਿਲ ਬਣਨ ਤੇ ਹਮੇਸ਼ਾ ਵੱਡੇ ਦਿਲ ਨਾਲ ਮੱਦਦ ਕੀਤੀ ਹੈ ਅਤੇ ਹੁਣ ਇਨ੍ਹਾਂ ਸੰਕਟਮਈ ਹਾਲਾਤਾਂ ਵਿਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਕੇਂਦਰ ਨੂੰ ਮੱਦਦ ਦਾ ਹੱਥ ਵਧਾਉਣਾ ਚਾਹੀਦਾ ਹੈ।ਸ. ਖੁੱਡੀਆਂ ਨੇ ਜੋਰ ਦਿੱਤਾ ਕਿ ਹਾਲਾਤਾਂ ਦੀ ਤੀਬਰਤਾ ਨੂੰ ਵੇਖਦੇ ਹੋਏ ਆਰ.ਕੇ.ਵੀ.ਵਾਈ ਦੇ ਡੀ.ਪੀ.ਆਰ ਭਾਗ ਤਹਿਤ ਇਹ ਫੰਡ ਜਲਦੀ ਜਾਰੀ ਕੀਤੇ ਜਾਣ ਨਾਲ ਨਾ ਕੇਵਲ ਕਿਸਾਨਾਂ ਦੀ ਮੱਦਦ ਹੋ ਸਕੇਗੀ ਸਗੋਂ ਸੂਬੇ ਵਿਚ ਖੇਤੀਬਾੜੀ ਆਰਥਿਕਤਾ ਦੀ ਮੁੜ ਬਹਾਲੀ ਵੀ ਸੰਭਵ ਹੋ ਸਕੇਗੀ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਪੰਜਾਬ ਦੇ ਕੈਬਨਿਟ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਪ੍ਰਭਾਵਿਤ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦਾ ਸਰਟੀਫਾਈਡ ਬੀਜ ਮੁਹੱਈਆ ਕਰਵਾਉਣ ਲਈ ਸੀਡ ਵਿਲੇਜ ਪ੍ਰੋਗਰਾਮ ਤਹਿਤ 80 ਕਰੋੜ ਰੁਪਏ ਜਾਰੀ ਕਰੇ। ਇਸ ਤੋਂ ਇਲਾਵਾ ਕੌਮੀ ਖਾਧ ਮਿਸ਼ਨ ਤਹਿਤ ਕਣਕ ਦੇ ਬੀਜ ਲਈ ਵੱਖਰੇ 25 ਲੱਖ ਰੁਪਏ ਜਾਰੀ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਮੱਦਦ ਸੰਭਵ ਹੋ ਸਕੇ। ਉਨਾਂ ਸ੍ਰੀ ਚੌਹਾਨ ਨੂੰ 637 ਕੁਇੰਟਲ ਸਰੋਂ ਦਾ ਸਰਟੀਫਾਈਡ ਬੀਜ ਅਤੇ 375 ਕੁਇੰਟਲ ਕਾਲੇ ਛੋਲਿਆਂ ਦਾ ਬੀਜ ਦੀ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ।ਸ. ਖੁੱਡੀਆਂ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਡੀ.ਏ.ਪੀ ਅਤੇ ਯੂਰੀਆ ਖਾਦਾਂ ਦੀ ਸੂਬੇ ਦੀ ਜ਼ਰੂਰਤ ਅਨੁਸਾਰ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਵੇ। ਉਨਾਂ ਕੇਂਦਰੀ ਖੇਤੀਬਾੜ੍ਹੀ ਮੰਤਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਰੋਕੇ ਹੋਏ ਪੇਂਡੂ ਵਿਕਾਸ ਫੰਡ ਦੇ 8 ਹਜਾਰ ਕਰੋੜ ਅਤੇ ਹੋਰ ਫੰਡ ਤੁਰੰਤ ਜਾਰੀ ਕਰਨ ਲਈ ਨਿੱਝੀ ਦਖਲ ਦੇਣ ਲਈ ਵੀ ਆਖਿਆ।ਕੇਂਦਰੀ ਖੇਤਬਾੜ੍ਹੀ ਮੰਤਰੀ ਸ੍ਰੀ ਚੌਹਾਨ ਨੇ ਸ. ਖੁੱਡੀਆਂ ਨੂੰ ਭਰੋਸਾ ਦਿਵਾਇਆ ਕਿ ਹੜ੍ਹਾਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਦੀ ਸਹਾਇਤਾ ਲਈ ਸਭ ਲੋੜੀਂਦੇ ਕਦਮ ਉਠਾਏ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906750