Sunday, May 17, 2026
Home Blog Page 454

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

0

Punjab Flood News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ ‘ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀ
ਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ ਅੱਜ ਦੌਰਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ।

ਇਹ ਵੀ ਪੜ੍ਹੋ ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਉਪ੍ਰੇਸ਼ਨ ਰਾਹਤ ਤਹਿਤ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਚਲ ਰਿਹਾ ਰਾਹਤਾਂ ਕਾਰਜਾਂ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਲੱਗਦੇ ਨੀਮ ਪਹਾੜੀ ਖੇਤਰ ਤੋ ਖੱਡ ਵਿਚ ਆ ਰਹੇ ਬਰਸਾਤ ਦੇ ਪਾਣੀ ਨਾਲ ਇਸ ਇਲਾਕੇ ਦੇ ਰਿਹਾਇਸ਼ੀ ਘਰਾਂ ਦਾ ਖਾਰ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ। ਸ. ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਡੰਗਾ ਲਗਾਉਣ ਦੀ ਸੇਵਾ ਦਾ ਵੀ ਜਾਇਜਾ ਲਿਆ। ਇਸ ਮੌਕੇ ਸ. ਬੈਂਸ ਨੇ ਉਪ੍ਰੇਸ਼ਨ ਰਾਹਤ ਤਹਿਤ ਸਥਾਨਕ ਸੇਵਾਦਾਰਾਂ ਵੱਲੋਂ ਚਲਾਈ ਜਾ ਰਹੀ ਕਾਰ ਸੇਵਾ ਵਿੱਚ ਸ਼ਾਮਲ ਟਰੈਕਟਰਾਂ ਅਤੇ ਹੋਰ ਵਾਹਨਾਂ ਦੇ ਡੀਜ਼ਲ ਲਈ 50,000 ਰੁਪਏ ਦਾ ਯੋਗਦਾਨ ਦਿੱਤਾ ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਵਿੱਚ ਹੜ੍ਹ ਪ੍ਰਭਾਵਿਤ 10 ਪਿੰਡਾਂ ਅੰਦਰ ਮਹਾਂ ਸਫਾਈ ਅਭਿਆਨ ਚਲਾਇਆ ਗਿਆ। ਇਨ੍ਹਾਂ ਪਿੰਡਾਂ ਵਿੱਚ ਸਕੋਲ, ਢਿੰਡਾ/ਭੁਪਾਲਪੁਰ, ਕੋਟਲੀ ਜਵਾਹਰ, ਪਲਾਹ, ਘੋਲਾ, ਕੋਟ ਭੱਟੀਆਂ, ਬਲੋਤਰ, ਸੜੋਤਾ, ਦਨਵਾਲ ਤੇ ਖੋਜਕੀ ਚੱਕ ਸ਼ਾਮਿਲ ਸਨ। ਇਸ ਸਫਾਈ ਅਭਿਆਨ ਵਿੱਚ ਗਲੀਆਂ ਦੀ ਸਫਾਈ, ਖੜੇ ਪਾਣੀ ਤੇ ਸਪ੍ਰੇਅ, ਫੌਗਿੰਗ ਮਸ਼ੀਨਾਂ ਨਾਲ ਫੌਗਿੰਗ ਆਦਿ ਕਰਵਾ ਕੇ ਸਫਾਈ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕੀਤਾ। ਸ਼੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਹਰੇਕ ਪਿੰਡ ਨੂੰ ਸਾਫ ਸਫਾਈ ਲਈ ਪੰਜਾਬ ਸਰਕਾਰ ਵੱਲੋਂ ਇੱਕ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਜਾਵੇਗੀ।ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ Punjab Police ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਇਸੇ ਦੌਰਾਨ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 16 ਸਤੰਬਰ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2472 ਤੋਂ ਵੱਧ ਕੇ 2483 ਅਤੇ ਪ੍ਰਭਾਵਿਤ ਆਬਾਦੀ 389176 ਤੋਂ ਵਧ ਕੇ 389258 ਹੋ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਕਾਰਜਾਂ ਵਿੱਚ ਸਾਕਾਰਾਤਮਕ ਪ੍ਰਗਤੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਰਾਹਤ ਕੈਂਪਾਂ ਦੀ ਗਿਣਤੀ 66 ਤੋਂ ਘੱਟ ਕੇ 41 ਹੋ ਗਈ ਹੈ ਅਤੇ ਇਨ੍ਹਾਂ ਕੈਂਪਾਂ ਵਿੱਚ ਰਹਿ ਰਹੇ ਵਿਅਕਤੀਆਂ ਦੀ ਗਿਣਤੀ ਵੀ 3449 ਤੋਂ ਘੱਟ ਕੇ 1945 ਰਹਿ ਗਈ ਹੈ, ਜੋ ਜ਼ਮੀਨੀ ਪੱਧਰ ‘ਤੇ ਸਥਿਤੀ ਵਿੱਚ ਹੋ ਰਹੇ ਸੁਧਾਰ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AIIMS Bathinda ਵਿਖੇ ਖੁਦਕੁਸ਼ੀ ਰੋਕਥਾਮ ਹਫ਼ਤੇ ਦਾ ਆਯੋਜਨ

0

Bathinda News: AIIMS Bathinda ਵਿਖੇ 10 ਤੋਂ 16 ਸਤੰਬਰ 2025 ਤੱਕ ਖੁਦਕੁਸ਼ੀ ਰੋਕਥਾਮ ਹਫ਼ਤਾ ਮਨਾਇਆ ਗਿਆ।ਪ੍ਰੋਗਰਾਮ ਵਿੱਚ ਡਾ. ਗੁਰਵਿੰਦਰ ਪਾਲ ਸਿੰਘ (ਐੱਚਓਡੀ ਸਾਈਕਾਇਟਰੀ) ਵੱਲੋਂ ਅਗਵਾਈ ਕੀਤੀ ਗਈ। “ਖੁਦਕੁਸ਼ੀ ‘ਤੇ ਬਿਰਤਾਂਤ ਬਦਲਣਾ” ਦੇ ਨਾਅਰੇ ਹੇਠ “ਗੱਲਬਾਤ ਸ਼ੁਰੂ ਕਰੋ” ਆਯੋਜਿਤ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਅਤੇ ਭਾਈਚਾਰੇ ਵਿੱਚ ਕਲੰਕ ਨੂੰ ਘਟਾ ਕੇ ਅਤੇ ਮਾਨਸਿਕ ਸਿਹਤ ਬਾਰੇ ਗੱਲਬਾਤ ਨੂੰ ਉਤਸ਼ਾਹਿਤ ਕਰਕੇ ਖੁਦਕੁਸ਼ੀ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਇਸ ਹਫ਼ਤੇ ਦੌਰਾਨ ਪੈਨਲ ਚਰਚਾ, ਪੇਂਟਿੰਗ ਅਤੇ ਸਲੋਗਨ ਲਿਖਣਾ, ਲੇਖ ਲਿਖਣਾ, ਕਵਿਤਾ ਪਾਠ, ਮੌਖਿਕ ਪੇਸ਼ਕਾਰੀਆਂ ਅਤੇ ਜਾਗਰੂਕਤਾ ਸਕਿੱਟ ਸਮੇਤ ਕਈ ਗਤੀਵਿਧੀਆਂ ਦੀ ਯੋਜਨਾ ਬਣਾਈ ਗਈ ਹੈ।

ਇਹ ਵੀ ਪੜ੍ਹੋ Breaking News; ਪੌਣੇ ਦੋ ਸਾਲਾਂ ਬਾਅਦ ਮਹਾਰਾਜ਼ਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਨਵਾਂ VC , ਜਾਰੀ ਹੋਇਆ ਨੋਟੀਫਿਕੇਸ਼ਨ

ਏਮਜ਼ ਬਠਿੰਡਾ ਦੇ ਪ੍ਰਧਾਨ ਪ੍ਰੋ. ਡਾ. ਨੀਰਜਾ ਭਟਲਾ ਅਤੇ ਕਾਰਜਕਾਰੀ ਨਿਰਦੇਸ਼ਕ ਪ੍ਰੋ. ਡਾ. ਮੀਨੂੰ ਸਿੰਘ ਇਸ ਸਮਾਗਮ ਵਿੱਚ ਔਨਲਾਈਨ ਸ਼ਾਮਿਲ ਹੋਏ, ਅਤੇ ਮਾਨਸਿਕ ਸਿਹਤ ਦੀ ਮਹੱਤਤਾ, ਰੋਕਥਾਮ ਦਖਲਅੰਦਾਜ਼ੀ, ਅਤੇ ਬਿਪਤਾ ਵਿੱਚ ਫਸੇ ਵਿਅਕਤੀਆਂ ਲਈ ਮਜ਼ਬੂਤ ਸਹਾਇਤਾ ਪ੍ਰਣਾਲੀਆਂ ਵਿਕਸਤ ਕਰਨ ਦੀ ਜ਼ਰੂਰਤ ‘ਤੇ ਕੀਮਤੀ ਸੂਝਾਂ ਸਾਂਝੀਆਂ ਕੀਤੀਆਂ।ਇਸ ਤੋਂ ਬਾਅਦ ਤਣਾਅ ਪ੍ਰਬੰਧਨ, ਅਕਾਦਮਿਕ ਖੇਤਰ ਵਿੱਚ ਮਾਨਸਿਕ ਸਿਹਤ, ਅਤੇ ਮਾਨਸਿਕ ਬਿਮਾਰੀ ਦੇ ਆਲੇ ਦੁਆਲੇ ਕਲੰਕ ਨੂੰ ਘਟਾਉਣ ਦੇ ਵਿਸ਼ਿਆਂ ‘ਤੇ ਇੱਕ ਪੈਨਲ ਚਰਚਾ ਹੋਈ। ਮਨੋਵਿਗਿਆਨੀ ਸ੍ਰੀਮਤੀ ਚੇਤਨਾ ਵਰਮਾ ਨੇ ਕਲੰਕ ਨੂੰ ਘਟਾਉਣ ਦੀ ਜ਼ਰੂਰਤ ‘ਤੇ ਚਾਨਣਾ ਪਾਇਆ ਤਾਂ ਜੋ ਵਿਅਕਤੀ ਬਿਨਾਂ ਕਿਸੇ ਝਿਜਕ ਦੇ ਮਦਦ ਲੈ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

0

👉ਇਹ ਨਿਵੇਸ਼ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰਾਂ ਲਈ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ
Business News:ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਵਿਸ਼ੇਸ਼ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਪ੍ਰਮੁੱਖ ਅਤੇ ਦੇਸ਼ ਵਿੱਚ ਇੰਜੀਨੀਅਰਿੰਗ ਨਿਰਮਾਣ ਦੇ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਇਕਾਈ ਹੈ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਐਚਐਫਐਲ ਕੰਪਨੀ ਦਾ ਕੰਮ ਘਰੇਲੂ ਅਤੇ ਨਿਰਯਾਤ ਬਾਜ਼ਾਰ ਦੋਵਾਂ ਲਈ ਉੱਚ ਮਿਆਰ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ ‘ਤੇ ਕੇਂਦ੍ਰਤ ਹੈ, ਜੋ ਕਿ ਵਪਾਰਕ ਵਾਹਨਾਂ, ਯਾਤਰੀ ਵਾਹਨਾਂ, ਖੇਤੀਬਾੜੀ ਉਪਕਰਣਾਂ, ਆਫ ਹਾਈਵੇਅ ਸੈਗਮੈਂਟਸ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈਸ, ਵਿੰਡ ਟਰਬਾਈਨ ਉਦਯੋਗਾਂ ਅਤੇ ਰੱਖਿਆ ਸਮੇਤ ਵਿਭਿੰਨ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ। ਦਸੰਬਰ 2023 ਵਿੱਚ ਸਟਾਕ ਐਕਸਚੇਂਜਾਂ ਵਿੱਚ ਸੂਚੀਬੱਧ ਹੋਣ ਤੋਂ ਬਾਅਦ, ਐਚਐਫਐਲ ਵਿੱਤੀ ਸਾਲ 2024-25 ਵਿੱਚ 10,000 ਕਰੋੜ ਰੁਪਏ ਦੇ ਮਾਰਕੀਟ ਪੂੰਜੀਕਰਣ ਅਤੇ 1,409 ਕਰੋੜ ਰੁਪਏ ਦੇ ਮਾਲੀਏ ਨਾਲ ਪੰਜਾਬ ਵਿੱਚ ਸਥਿਤ ਸਭ ਤੋਂ ਵੱਡੀਆਂ ਸੂਚੀਬੱਧ ਕੰਪਨੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ।

ਇਹ ਵੀ ਪੜ੍ਹੋ Punjab Police ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਐਚਐਫਐਲ ਦੇ ਨਿਰਮਾਣ ਕਾਰਜਾਂ ਦਾ ਹੱਬ ਹੈ, ਜਿਸ ਵੱਲੋਂ 30 ਜੂਨ, 2025 ਤੱਕ 1,500/- ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਨਾਲ ਲਗਭਗ 4000 ਲੋਕਾਂ ਨੂੰ ਸਿੱਧਾ ਰੋਜ਼ਗਾਰ ਮਿਲਿਆ ਹੈ। ਇਹ ਕੰਪਨੀ ਭਾਰਤ ਦੇ ਨਾਲ-ਨਾਲ ਭਾਰਤ ਤੋਂ ਬਾਹਰ ਵੀ ਸਾਰੇ ਮਸ਼ਹੂਰ ਓਈਐਮ (ਹੇਠਾਂ ਦਿੱਤੇ ਅਨੁਸਾਰ) ਲਈ ਇੱਕ ਪ੍ਰਮੁੱਖ ਸਪਲਾਇਰ ਹੈ ਜੋ ਹੇਠ ਲਿਖੇ ਪ੍ਰਮੁੱਖ ਗਾਹਕਾਂ ਦੇ ਨਾਲ ਵਪਾਰਕ ਵਾਹਨ, ਖੇਤੀ ਉਪਕਰਣ, ਆਫ ਹਾਈਵੇਅ ਅਤੇ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ:

1. ਵਪਾਰਕ ਵਾਹਨ – ਅਸ਼ੋਕ ਲੇਲੈਂਡ, ਆਈਸ਼ਰ, ਮੈਰੀਟਰ, ਮਹਿੰਦਰਾ।
2. ਖੇਤੀ ਉਪਕਰਣ – ਟੈਫੇ, ਐਸਕਾਰਟਸ, ਸਵਰਾਜ, ਸੋਨਾਲੀਕਾ, ਜੌਨ ਡੀਅਰ।
3. ਆਫ ਹਾਈਵੇ – ਜੇਸੀਬੀ, ਵਿਪਰੋ, ਡਾਨਾ, ਹੈਂਡਰਿਕਸਨ।
4. ਉਦਯੋਗ – ਕਮਿੰਸ, ਜੇਨੇਰੈਕ, ਬੋਨਫਿਗਲੀਓਲੀ, ਟੋਇਟਾ ਸ਼ੁਸ਼ੋ, ਕੋਹਲਰ, ਲੀਬਰ।

ਇਹ ਵੀ ਪੜ੍ਹੋ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਕੰਪਨੀ ਦੀ ਭਵਿੱਖੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਸ਼ੀਸ਼ ਗਰਗ ਨੇ ਕਿਹਾ ਕਿ ਐਚਐਫਐਲ ਆਪਣੇ ਨਿਰਮਾਣ ਖੇਤਰ ਨੂੰ ਵਧਾਉਣ ਲਈ ਪੜਾਅਵਾਰ ਢੰਗ ਨਾਲ 1000/- ਕਰੋੜ ਰੁਪਏ ਤੋਂ ਵੱਧ ਦੇ ਮਹੱਤਵਪੂਰਨ ਨਿਵੇਸ਼ ਦੀ ਯੋਜਨਾ ਬਣਾ ਰਿਹਾ ਹੈ। ਹਾਲਾਂਕਿ ਕੰਪਨੀ ਕੋਲ ਨਿਵੇਸ਼ ਲਈ ਦੂਜੇ ਰਾਜਾਂ ਤੋਂ ਪੇਸ਼ਕਸ਼ਾਂ ਹਨ, ਪਰ ਐਚਐਫਐਲ ਰਾਜ ਸਰਕਾਰ ਅਤੇ ਇਸਦੀਆਂ ਨੀਤੀਆਂ ਵਿੱਚ ਪੂਰਾ ਵਿਸ਼ਵਾਸ ਰੱਖਦੇ ਹੋਏ ਪੰਜਾਬ ਵਿੱਚ ਆਪਣਾ ਨਿਵੇਸ਼ ਜਾਰੀ ਰੱਖਣਾ ਚਾਹੁੰਦੀ ਹੈ। ਇਸ ਮਹੱਤਵਪੂਰਨ ਨਿਵੇਸ਼ ਨਾਲ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਇਸ ਨਾਲ ਕਈ ਸਹਾਇਕ ਇਕਾਈਆਂ ਦੇ ਵਿਕਾਸ ਨੂੰ ਹੁਲਾਰਾ ਮਿਲਣ ਅਤੇ ਸਟੀਲ ਦੀ ਖਪਤ ਵਧਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕਤਾ ਅਤੇ ਸਪਲਾਈ ਚੇਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਫ਼ੇਰੀ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਵਿਵਾਦ ਭਖਿਆ, ਅਕਾਲੀਆਂ ਵੱਲੋਂ ਇੱਕ-ਦੂਜੇ ਵਿਰੁਧ ਦੂਸ਼ਣਬਾਜ਼ੀ ਸ਼ੁਰੂ

ਐਚਐਫਐਲ ਦੇ ਮੈਨੇਜਿੰਗ ਡਾਇਰੈਕਟਰ ਅਸ਼ੀਸ਼ ਗਰਗ ਨੇ ਕਿਹਾ ਕਿ ਇਹ ਬਹੁਤ ਉਤਸ਼ਾਹਜਨਕ ਹੈ ਕਿ ਪੰਜਾਬ ਸਰਕਾਰ ਹਾਲ ਹੀ ਵਿੱਚ ਬਣਾਈਆਂ ਗਈਆਂ ਸੈਕਟਰਲ ਕਮੇਟੀਆਂ ਅਧੀਨ ਨਵੀਂ ਉਦਯੋਗਿਕ ਨੀਤੀ ਲੈ ਕੇ ਆ ਰਹੀ ਹੈ। ਇਹ ਪ੍ਰਸਤਾਵਿਤ ਨਿਵੇਸ਼ ਸਭ ਤੋਂ ਉੱਨਤ ਫੋਰਜਿੰਗ ਸਹੂਲਤਾਂ (1000 ਕਿਲੋਗ੍ਰਾਮ ਤੋਂ 3000 ਕਿਲੋਗ੍ਰਾਮ ਭਾਰ ਵਾਲੇ ਇੱਕ ਟੁਕੜੇ ਦਾ ਉਤਪਾਦਨ ਕਰਨ ਦੇ ਸਮਰੱਥ) ਵਿੱਚੋਂ ਇੱਕ ਹੋਵੇਗਾ ਯਾਨੀ ਏਸ਼ੀਆ ਵਿੱਚ ਪਹਿਲਾ ਅਤੇ ਦੁਨੀਆ ਵਿੱਚ ਦੂਜਾ ਸਭ ਤੋਂ ਵੱਡਾ।ਆਸ਼ੀਸ਼ ਗਰਗ ਨੇ ਅੱਗੇ ਕਿਹਾ ਕਿ ਇਨ੍ਹਾਂ ਸਮਰੱਥਾਵਾਂ ਵਿੱਚ ਨਿਵੇਸ਼ ਐਚਐਫਐਲ ਨੂੰ ਰਣਨੀਤਕ ਤੌਰ ‘ਤੇ ਗੈਰ-ਆਟੋਮੋਟਿਵ ਉਦਯੋਗਿਕ ਉਤਪਾਦਾਂ ਜਿਵੇਂ ਕਿ ਏਰੋਸਪੇਸ, ਰੱਖਿਆ ਅਤੇ ਪ੍ਰਮਾਣੂ ਸਬੰਧੀ ਖੇਤਰਾਂ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕਰੇਗਾ।ਆਸ਼ੀਸ਼ ਗਰਗ ਨੇ ਕਿਹਾ ਕਿ ਇਸ ਤੋਂ ਇਲਾਵਾ ਨਵੀਂ ਜੀਐਸਟੀ ਰਜਿਸਟ੍ਰੇਸ਼ਨ ਤਹਿਤ ਇਨਸੈਂਟਵਿਸ ਲਈ ਦਰਪੇਸ਼ ਤਕਨੀਕੀ ਮੁੱਦਿਆਂ ਦੇ ਕਾਰਨ, ਕੰਪਨੀ ਮੌਜੂਦਾ ਜੀਐਸਟੀ ਰਜਿਸਟ੍ਰੇਸ਼ਨ ਤਹਿਤ ਆਪਣੇ ਮੌਜੂਦਾ ਪਲਾਂਟ ਦੇ ਵਿਸਥਾਰ ਲਈ ਹੋਰ ਪੂੰਜੀ ਨਿਵੇਸ਼ ਕਰੇਗੀ। ਪ੍ਰੈਸ ਕਾਨਫਰੰਸ ਦੌਰਾਨ ਸ਼੍ਰੀ ਅਮਿਤ ਢਾਕਾ ਸੀਈਓ ਇਨਵੈਸਟ ਪੰਜਾਬ, ਸ੍ਰੀਮਤੀ ਸੀਮਾ ਬਾਂਸਲ ਵਾਈਸ ਚੇਅਰਪਰਸਨ ਪੰਜਾਬ ਵਿਕਾਸ ਪ੍ਰੀਸ਼ਦ, ਸ੍ਰੀ ਵੈਭਵ ਮਹੇਸ਼ਵਰੀ ਮੈਂਬਰ ਪੰਜਾਬ ਵਿਕਾਸ ਪ੍ਰੀਸ਼ਦ ਅਤੇ ਮੇਘਾ ਗਰਗ ਡਾਇਰੈਕਟਰ ਐਚਐਫਐਲ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Girls College Bathinda ਦੇ ਵਿਚ ਕੰਪਿਊਟਰ ਲੈਬ ਦਾ ਉਦਘਾਟਨ

0

Bathinda News: SSD Girls College Bathinda; ਵਿਦਿਆਰਥੀਆਂ ਵਿੱਚ ਡਿਜੀਟਲ ਸਿੱਖਿਆ ਅਤੇ ਤਕਨੀਕੀ ਮੁਹਾਰਤ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਦੇ ਪ੍ਰਬੰਧਨ ਨੇ ਆਪਣੇ ਕੰਪਿਊਟਰ ਲੈਬ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਦੀ ਸ਼ੁਰੂਆਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੇ ਅਨੁਸਾਰ “ਤਕਨਾਲੋਜੀ ਤੇਜ਼ੀ ਨਾਲ ਵਿਕਸਤ ਹੋ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਉਦਯੋਗ ਦੇ ਮਿਆਰਾਂ ਨੂੰ ਪੂਰਾ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ ।

ਇਹ ਵੀ ਪੜ੍ਹੋ Breaking News; ਪੌਣੇ ਦੋ ਸਾਲਾਂ ਬਾਅਦ ਮਹਾਰਾਜ਼ਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਨਵਾਂ VC , ਜਾਰੀ ਹੋਇਆ ਨੋਟੀਫਿਕੇਸ਼ਨ

ਕੰਪਿਊਟਰ ਲੈਬਾਂ ਨੂੰ ਅਪਗ੍ਰੇਡ ਕਰਕੇ, ਸਾਡਾ ਉਦੇਸ਼ ਇੱਕ ਗਤੀਸ਼ੀਲ ਸਿਖਲਾਈ ਸਥਾਨ ਬਣਾਉਣਾ ਹੈ ਜੋ ਨਵੀਨਤਾ, ਹੱਥੀਂ ਅਨੁਭਵ ਅਤੇ ਡਿਜੀਟਲ ਤਿਆਰੀ ਨੂੰ ਉਤਸ਼ਾਹਿਤ ਕਰਦਾ ਹੈ”ਨਵਾਂ ਸੈੱਟਅੱਪ ਈ-ਲਰਨਿੰਗ ਪਲੇਟਫਾਰਮਾਂ, ਵਰਚੁਅਲ ਲੈਬਾਂ, ਅਤੇ ਪ੍ਰੋਜੈਕਟ-ਅਧਾਰਤ ਸਿਖਲਾਈ ਮਾਡਿਊਲਾਂ ਦਾ ਵੀ ਸਮਰਥਨ ਕਰਦਾ ਹੈ, ਇੱਕ ਅਮੀਰ ਅਤੇ ਭਵਿੱਖ ਲਈ ਤਿਆਰ ਅਕਾਦਮਿਕ ਅਨੁਭਵ ਨੂੰ ਯਕੀਨੀ ਬਣਾਉਂਦਾ ਹੈ।ਕੰਪਿਊਟਰ ਲੈਬ ਦੇ ਉਦਘਾਟਨ ਲਈ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ, ਕਾਲਜ ਪ੍ਰਿੰਸੀਪਲ, ਕਾਰਜਕਾਰੀ ਕਮੇਟੀ, ਕੰਪਿਊਟਰ ਵਿਭਾਗ ਦੇ ਮੈਂਬਰ ਅਤੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਵੱਲੋਂ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

0

👉ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਬਿਹਤਰ ਅੰਤਰ-ਵਿਭਾਗੀ ਤਾਲਮੇਲ ਦਾ ਹੁਕਮ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਮਗਰੋਂ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਸਬੰਧੀ 14 ਸਤੰਬਰ ਨੂੰ ਇਕ ਵਿਸ਼ੇਸ਼ ਸਿਹਤ ਸੰਭਾਲ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ, ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ, ਛੂਤਛਾਤ ਦੀਆਂ ਬਿਮਾਰੀਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਪੱਧਰ ਉੱਤੇ ਸਿਹਤ ਜਾਂਚ ਯਕੀਨੀ ਬਣਾਉਣਾ ਹੈ। ਇਸ ਤਹਿਤ ਸਾਰੇ ਪ੍ਰਭਾਵਿਤ 2303 ਪਿੰਡਾਂ ਵਿੱਚ ਤਿੰਨ ਦਿਨਾਂ ਦੌਰਾਨ ਮੈਡੀਕਲ ਜਾਂਚ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਡਾਕਟਰ, ਪੈਰਾ-ਮੈਡੀਕਲ ਟੀਮਾਂ, ਸਹਿਯੋਗੀ ਸਟਾਫ਼ ਦੇ ਨਾਲ-ਨਾਲ ਲਾਜ਼ਮੀ ਦਵਾਈਆਂ ਤੇ ਹੋਰ ਸਾਮਾਨ ਵੀ ਮੁਹੱਈਆ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰੇਕ ਆਸ਼ਾ ਵਰਕਰ ਆਪਣੇ ਪਿੰਡ ਦੇ ਹਰੇਕ ਘਰ ਵਿੱਚ ਜਾ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2.47 ਲੱਖ ਘਰਾਂ ਤੱਕ ਪਹੁੰਚ ਕਰ ਲਈ ਗਈ ਹੈ।

ਇਹ ਵੀ ਪੜ੍ਹੋ Punjab Police ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ਵਿੱਚ ਓ.ਆਰ.ਐਸ., ਮੱਛਰ ਮਾਰ ਦਵਾਈ, ਪੈਰਾਸਿਟਾਮੋਲ, ਸਿਟਰਾਜ਼ਿਨ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਮੁੱਢਲੀ ਡਾਕਟਰੀ ਸਹਾਇਤਾ ਦੀ ਸਪਲਾਈ ਸ਼ਾਮਲ ਹੈ। ਇਸ ਦਾ ਟੀਚਾ 20 ਸਤੰਬਰ 2025 ਤੱਕ ਹਰੇਕ ਘਰ ਤੱਕ ਪਹੁੰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਨ ਦੇ ਮੰਤਵ ਨਾਲ 21 ਦਿਨਾਂ ਫੌਗਿੰਗ ਕਰਨ ਅਤੇ ਮੱਛਰਾਂ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਹਿਤ ਘਰ-ਘਰ ਜਾ ਕੇ ਮੱਛਰਾਂ ਦੇ ਪ੍ਰਜਣਨ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿੱਥੇ ਲਾਰਵਾ ਮਿਲੇਗਾ, ਉੱਥੇ ਤੁਰੰਤ ਛਿੜਕਾਅ ਕਰਵਾਇਆ ਜਾਵੇਗਾ। ਜਿੱਥੇ ਮੱਛਰ ਦਾ ਲਾਰਵਾ ਮਿਲਿਆ ਹੈ, ਉੱਥੇ ਰੋਜ਼ਾਨਾ ਆਧਾਰ ਉਤੇ ਛਿੜਕਾਅ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ-ਪਾਲਣ ਵਿਭਾਗ ਨੇ ਵੀ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ14780 ਪਸ਼ੂਆਂ ਦਾ ਇਲਾਜ ਅਤੇ 48535 ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਵਿੱਚ ਮਾਰੇ ਗਏ ਜਾਨਵਰਾਂ ਦੀਆਂ ਲਾਸ਼ਾਂ ਦਾ ਸੁਰੱਖਿਅਤ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਮਿੱਟੀ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਮੰਤਰੀ ਨੇ ਪਿੰਡਾਂ, ਗਲੀਆਂ, ਛੱਪੜਾਂ (ਫਿਰਨੀ, ਨਾਲੀ, ਗਲੀ ਅਤੇ ਹੋਰ) ਵਿੱਚ ਬਿਨਾਂ ਕਿਸੇ ਦੇਰੀ ਦੇ ਸਫ਼ਾਈ ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਾਹਰੀ ਫੌਗਿੰਗ ਦੇ ਨਾਲ-ਨਾਲ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕੂੜੇ ਦਾ ਸਮੇਂ ਸਿਰ ਨਿਪਟਾਰਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੇ ਪ੍ਰਜਣਨ ਨੂੰ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ `ਤੇ ਸਫ਼ਾਈ ਮੁਹਿੰਮਾਂ ਚਲਾਉਣ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਫੌਗਿੰਗ ਦੀ ਵਕਾਲਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਮੱਛਰਾਂ ਦੇ ਪ੍ਰਜਣਨ ਦੀ ਰੋਕਥਾਮ, ਫੌਗਿੰਗ ਤੇ ਸਫ਼ਾਈ ਮੁਹਿੰਮ ਵਿੱਚ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਕੰਮ 21 ਸਤੰਬਰ ਤੱਕ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚ ਪਸ਼ੂਆਂ ਦੇ ਵਾੜਿਆਂ ਤੇ ਫੀਡ ਰੱਖਣ ਵਾਲੀਆਂ ਥਾਵਾਂ ਦੀ ਸਫ਼ਾਈ ਹੋਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦੀਆਂ ਖ਼ੁਰਲੀਆਂ ਤੇ ਪਾਣੀ ਪੀਣ ਵਾਲੀਆਂ ਥਾਵਾਂ ਦੀ ਵੀ ਢੁਕਵੀਂ ਸਫ਼ਾਈ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੋਟਾਸ਼ੀਅਮ ਪਰਮੈਗਨਾਈਟ ਦੀ ਵੰਡ ਵੀ ਮੁਫ਼ਤ ਵਿੱਚ ਕੀਤੀ ਜਾ ਰਹੀ ਹੈ ਤਾਂ ਕਿ ਪਸ਼ੂਆਂ ਦੇ ਵਾੜਿਆਂ ਤੇ ਪਾਣੀ ਪਿਲਾਉਣ ਵਾਲੀਆਂ ਥਾਵਾਂ ਬਿਮਾਰੀਆਂ ਤੋਂ ਮੁਕਤ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਪਸ਼ੂਆਂ ਦੇ ਖੁਰਾਂ ਨੂੰ ਵੀ ਪੋਟਾਸ਼ੀਅਮ ਪਰਮੈਗਨਾਈਟ ਨਾਲ ਨਿਯਮਤ ਆਧਾਰ ਉੱਤੇ ਸਾਫ਼ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਖੁਰਾਂ ਨੂੰ ਕੋਈ ਬਿਮਾਰੀ ਨਾ ਲੱਗੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਥਣਾਂ ਦੀ ਬਿਮਾਰੀ ਦੇ ਜ਼ੋਖ਼ਿਮ ਨੂੰ ਘੱਟ ਕਰਨ ਲਈ ਦੁੱਧ ਚੋਣ ਤੋਂ ਪਹਿਲਾਂ ਥਣਾਂ ਨੂੰ ਚੰਗੀ ਤਰ੍ਹਾਂ ਦਵਾਈ ਨਾਲ ਸਾਫ਼ ਕਰਵਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਅਜਿਹੇ ਹਾਲਾਤ ਵਿੱਚ ਪਸ਼ੂਆਂ ਦੀ ਚੰਗੀ ਦੇਖਭਾਲ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਫ਼ੇਰੀ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਵਿਵਾਦ ਭਖਿਆ, ਅਕਾਲੀਆਂ ਵੱਲੋਂ ਇੱਕ-ਦੂਜੇ ਵਿਰੁਧ ਦੂਸ਼ਣਬਾਜ਼ੀ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਅਤੇ ਹੋਰ ਸਹਾਇਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕੈਂਪਾਂ ਵਿੱਚ 14780 ਪਸ਼ੂਆਂ ਦਾ ਲੋੜੀਂਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਕੰਮ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਟਰੋਲ ਰੂਮਾਂ ਦੀ ਨਿਗਰਾਨੀ ਸਬੰਧਤ ਵੈਟਰਨਰੀ ਅਫ਼ਸਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੋਬਾਈਲ `ਤੇ ਸਲਾਹ-ਮਸ਼ਵਰਾ ਵੀ ਦਿੱਤਾ ਜਾ ਰਿਹਾ ਹੈ।ਬਿਹਤਰ ਅੰਤਰ-ਵਿਭਾਗੀ ਤਾਲਮੇਲ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਨ ਲਈ ਪਾਣੀ ਦੀ ਬਾਕਾਇਦਾ ਆਧਾਰ ਉੱਤੇ ਟੈਸਟਿੰਗ ਤੇ ਕਲੋਰੀਨੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਲ ਸਪਲਾਈ ਪਾਈਪਲਾਈਲਾਂ ਦੀ ਕਿਸੇ ਵੀ ਤਰ੍ਹਾਂ ਦੀ ਲੀਕੇਜ਼ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਣੀ ਚਾਹੀਦੀ ਹੈ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਡਾ. ਰਵਜੋਤ, ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

0

👉ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਹੇਠ ਜਾਂਚ ਟੀਮ ਚੋਰੀਆਂ ਦੇ ਪਿਛਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਰਗਰਮ

Punjab News:ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ ਹੈ।ਉੱਚ-ਮੁੱਲ ਵਾਲੇ 5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਉਪਰੰਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ ‘ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ। ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਦੋਸ਼ੀਆਂ ਨੂੰ ਫੜਨ ਅਤੇ ਚੋਰੀ ਹੋਏ ਉਪਕਰਣਾਂ ਦੀ ਬਰਾਮਦਗੀ ਲਈ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਨੇੜਿਓਂ ਤਾਲਮੇਲ ਕੀਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸਆਈਟੀ ਦੇ ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਖਾਸ ਤੌਰ ‘ਤੇ ਉੱਚ-ਮੁੱਲ ਵਾਲੇ ਜੀਯੂਸੀ-1 ਕਾਰਡਾਂ (ਬੇਸ ਬੈਂਡ ਯੂਨਿਟਾਂ) ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜੋ ਕਿ 4ਜੀ ਅਤੇ 5ਜੀ ਸਿਗਨਲਾਂ ਦੇ ਸੰਚਾਰ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਚੋਰੀ ਦੀ ਪੂਰੀ ਕਾਰਵਾਈ ਦੋ ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਜਾਂਦੇ ਸਨ।ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਇਨ੍ਹਾਂ ਚੋਰੀਆਂ ਵਿੱਚ ਸ਼ਾਮਲ ਨੈੱਟਵਰਕਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ।

ਇਹ ਵੀ ਪੜ੍ਹੋ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਡੀਆਈਜੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਆਈਟੀ ਕਿਸੇ ਵੀ ਸੰਭਾਵੀ ਅੰਦਰੂਨੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਮਾਮਲੇ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ।ਪੰਜਾਬ ਪੁਲਿਸ ਨੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਸਮਰਪਿਤ ਕਰੈਕ ਟੀਮਾਂ ਬਣਾਈਆਂ ਗਈਆਂ ਹਨ, ਜਿਸ ਨਾਲ ਜਾਂਚ ਅੱਗੇ ਵਧਣ ਦੇ ਨਾਲ-ਨਾਲ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ

0

Punjab Flood News: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ ‘ਤੇ ਡੂੰਘਾ ਅਸਰ ਪਿਆ। ਅਜਿਹੇ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਕਿ ਅਸਲੀ ਸੇਵਾ ਉਹੀ ਹੈ, ਜੋ ਸੰਕਟ ਦੇ ਸਮੇਂ ਜਨਤਾ ਦੇ ਨਾਲ ਖੜ੍ਹੀ ਹੋਵੇ।ਹੜ੍ਹ ਤੋਂ ਬਾਅਦ ਸਭ ਤੋਂ ਵੱਡੀ ਚੁਣੌਤੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣਾ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਸਮਝਦਿਆਂ ਸਰਕਾਰ ਨੇ ਵੱਡੇ ਪੱਧਰ ‘ਤੇ ਸਫ਼ਾਈ, ਸੈਨੀਟਾਈਜ਼ੇਸ਼ਨ ਅਤੇ ਫੌਗਿੰਗ ਮੁਹਿੰਮ ਚਲਾਈ। ਨੰਗਲ ਸ਼ਹਿਰ ਵਿੱਚ ਇਸ ਪਹਿਲ ਦੀ ਸ਼ੁਰੂਆਤ ਹੋਈ, ਜਿੱਥੇ ਖੁਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੈਦਾਨ ਵਿੱਚ ਉਤਰ ਕੇ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ। ਮੰਤਰੀ ਜੀ ਦਾ ਇਹ ਸਰਗਰਮ ਕਦਮ ਲੋਕਾਂ ਲਈ ਨਾ ਸਿਰਫ਼ ਰਾਹਤ ਦਾ ਕਾਰਨ ਬਣਿਆ, ਬਲਕਿ ਇਹ ਸੰਦੇਸ਼ ਵੀ ਦਿੱਤਾ ਕਿ ਪੰਜਾਬ ਸਰਕਾਰ ਜਨਤਾ ਦੇ ਵਿਚਕਾਰ ਜਾ ਕੇ ਕੰਮ ਕਰਦੀ ਹੈ, ਸਿਰਫ਼ ਹੁਕਮ ਦੇ ਕੇ ਦੂਰੋਂ ਨਹੀਂ ਦੇਖਦੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਪ੍ਰਭਾਵਿਤ ਪਰਿਵਾਰ ਤੱਕ ਪਹੁੰਚਣਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਿੱਥੇ-ਜਿੱਥੇ ਬਿਮਾਰੀ ਫੈਲਣ ਦਾ ਖ਼ਤਰਾ ਹੈ, ਉੱਥੇ ਤੁਰੰਤ ਕਾਰਵਾਈ ਹੋਵੇਗੀ। ਇਹ ਬਿਆਨ ਸਿਰਫ਼ ਰਸਮੀ ਨਹੀਂ ਸੀ, ਬਲਕਿ ਇਸਨੂੰ ਜ਼ਮੀਨੀ ਪੱਧਰ ‘ਤੇ ਲਾਗੂ ਵੀ ਕੀਤਾ ਗਿਆ। ਗਲੀਆਂ-ਮੁਹੱਲਿਆਂ ਅਤੇ ਪਿੰਡਾਂ ਵਿੱਚ ਸਫ਼ਾਈ ਅਤੇ ਛਿੜਕਾਅ ਨਾਲ ਲੋਕਾਂ ਨੂੰ ਅਸਲ ਰਾਹਤ ਮਿਲੀ ਹੈ। ਸਰਕਾਰ ਦਾ ਇਹ ਯਤਨ ਦਿਖਾਉਂਦਾ ਹੈ ਕਿ ਉਹ ਹਰ ਨਾਗਰਿਕ ਦੀ ਸੁਰੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ।ਪੰਜਾਬ ਸਰਕਾਰ ਨੇ ਇਸ ਮੁਹਿੰਮ ਨੂੰ ਸਿਰਫ਼ ਇਨਸਾਨਾਂ ਤੱਕ ਹੀ ਸੀਮਿਤ ਨਹੀਂ ਰੱਖਿਆ, ਬਲਕਿ ਪਸ਼ੂਆਂ ਲਈ ਵੀ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ। ਪੇਂਡੂ ਇਲਾਕਿਆਂ ਵਿੱਚ ਕਿਸਾਨ ਅਤੇ ਪਸ਼ੂ ਪਾਲਕ ਇਸ ਨਾਲ ਕਾਫ਼ੀ ਰਾਹਤ ਮਹਿਸੂਸ ਕਰ ਰਹੇ ਹਨ। ਹੜ੍ਹ ਕਾਰਨ ਪਸ਼ੂ-ਧਨ ‘ਤੇ ਵੱਡਾ ਸੰਕਟ ਮੰਡਰਾ ਰਿਹਾ ਸੀ, ਪਰ ਸਰਕਾਰ ਦੇ ਇਸ ਕਦਮ ਨਾਲ ਕਿਸਾਨਾਂ ਦਾ ਆਤਮ-ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਇਹ ਸਾਫ਼ ਸੰਕੇਤ ਹੈ ਕਿ ਸਰਕਾਰ ਸਿਰਫ਼ ਤਤਕਾਲੀਨ ਸੰਕਟ ਨਾਲ ਨਜਿੱਠਣ ਤੱਕ ਸੀਮਿਤ ਨਹੀਂ, ਬਲਕਿ ਭਵਿੱਖ ਲਈ ਵੀ ਸਥਾਈ ਹੱਲ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਇਹ ਗੱਲ ਆਪਣੇ ਆਪ ਵਿੱਚ ਬੇਹੱਦ ਖਾਸ ਹੈ ਕਿ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਨੰਗਲ ਦੀਆਂ ਗਲੀਆਂ ਵਿੱਚ ਹੋਏ ਸੈਨੀਟਾਈਜ਼ਰ ਦੇ ਛਿੜਕਾਅ ਨੇ ਇਹ ਸਾਬਤ ਕਰ ਦਿੱਤਾ ਕਿ ਇਹ ਸਰਕਾਰ ਸਿਰਫ਼ ਕਾਗਜ਼ਾਂ ਵਿੱਚ ਨਹੀਂ, ਬਲਕਿ ਮੈਦਾਨ ਵਿੱਚ ਵੀ ਉਤਰੀ ਹੋਈ ਹੈ। ਲੋਕਾਂ ਨੇ ਪਹਿਲੀ ਵਾਰ ਮਹਿਸੂਸ ਕੀਤਾ ਕਿ ਸਰਕਾਰ ਉਨ੍ਹਾਂ ਦੇ ਘਰ ਤੱਕ ਖੁਦ ਪਹੁੰਚ ਰਹੀ ਹੈ। ਇਸ ਨਾਲ ਜਨਤਾ ਦਾ ਵਿਸ਼ਵਾਸ ਹੋਰ ਡੂੰਘਾ ਹੋਇਆ ਹੈ ਅਤੇ ਲੋਕ ਖੁੱਲ੍ਹ ਕੇ ਕਹਿ ਰਹੇ ਹਨ ਕਿ ਇਹ ਸਰਕਾਰ ਸੱਚਮੁੱਚ ਉਨ੍ਹਾਂ ਦੀ ਹੈ।ਅੱਜ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਿਰਫ਼ ਦਵਾਈਆਂ ਅਤੇ ਸਫ਼ਾਈ ਨਹੀਂ ਪਹੁੰਚ ਰਹੀ, ਬਲਕਿ ਇਹ ਸੰਦੇਸ਼ ਪਹੁੰਚ ਰਿਹਾ ਹੈ ਕਿ ਸਰਕਾਰ ਆਪਣੇ ਲੋਕਾਂ ਨੂੰ ਪਰਿਵਾਰ ਵਾਂਗ ਦੇਖਦੀ ਹੈ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੀ ਇਹ ਸਰਗਰਮੀ ਜਨਤਾ ਲਈ ਇੱਕ ਨਵੀਂ ਉਮੀਦ ਲੈ ਕੇ ਆਈ ਹੈ। ਜਦੋਂ ਸਰਕਾਰ ਦਾ ਹਰ ਮੰਤਰੀ, ਵਿਧਾਇਕ ਅਤੇ ਕਰਮਚਾਰੀ ਮੈਦਾਨ ਵਿੱਚ ਹੋਵੇ, ਅਤੇ ਸੇਵਾ ਦਾ ਜਜ਼ਬਾ ਸਾਫ਼ ਦਿਖਾਈ ਦੇਵੇ, ਉਦੋਂ ਬਦਲਾਅ ਸਿਰਫ਼ ਸੁਪਨਾ ਨਹੀਂ ਰਹਿ ਜਾਂਦਾ, ਬਲਕਿ ਹਕੀਕਤ ਬਣ ਜਾਂਦਾ ਹੈ। ਇਹੀ ਵਜ੍ਹਾ ਹੈ ਕਿ ਪੰਜਾਬ ਦੀ ਜਨਤਾ ਅੱਜ ਮਾਣ ਨਾਲ ਕਹਿ ਰਹੀ ਹੈ,ਇਹ ਸਿਰਫ਼ ਸਰਕਾਰ ਨਹੀਂ, ਸਾਡੀ ਸੇਵਾ ਹੈ, ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿੱਚ ਸਾਡੀ ਆਪਣੀ ਸਰਕਾਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

0

Punjab News: ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸੰਕਟ ਨਾਲ ਨਿਪਟਣ ਲਈ ਪਾਰਦਰਸ਼ਤਾ ਅਤੇ ਡਿਜ਼ਿਟਲ ਢੰਗ ਨੂੰ ਅਪਣਾਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਸਰਕਾਰ ਨੇ ਹੜ੍ਹ ਪ੍ਰਭਾਵਿਤ 2300 ਤੋਂ ਵੱਧ ਪਿੰਡਾਂ ਲਈ 100 ਕਰੋੜ ਰੁਪਏ ਦਾ ਖਾਸ ਰਾਹਤ ਫੰਡ ਬਣਾਇਆ ਹੈ। ਰਾਹਤ ਕੰਮਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਹਰ ਗ੍ਰਾਮ ਪੰਚਾਇਤ ਨੂੰ ਸਿੱਧਾ ਫੰਡ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਪਿੰਡ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ਦੀ ਸਫਾਈ, ਮਰੇ ਪਸ਼ੂਆਂ ਦਾ ਸਹੀ ਤਰ੍ਹਾਂ ਨਾਲ ਨਿਪਟਾਰਾ ਅਤੇ ਸਫਾਈ ਨਾਲ ਕੰਮ ਜਲਦੀ ਸ਼ੁਰੂ ਕਰ ਸਕਣ।ਇਨ੍ਹਾਂ ਕੰਮਾਂ ਦੀ ਪੂਰੀ ਪ੍ਰਗਤੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਗ੍ਰਾਮ ਸਭਾ ਪੱਧਰ ’ਤੇ ਵਿਸ਼ੇਸ਼ ਮੀਟਿੰਗਾਂ ਹੋ ਰਹੀਆਂ ਹਨ ਜਿੱਥੇ ਪਿੰਡ ਦੇ ਲੋਕ ਕੰਮਾਂ ਦੀ ਤਰਜੀਹ ਤੈਅ ਕਰਦੇ ਹਨ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਖਰਚੇ ਦੀ ਜਾਂਚ ਕਰਦੇ ਹਨ।

ਇਹ ਵੀ ਪੜ੍ਹੋ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਆਪਣੀ ਰਿਪੋਰਟ ਗ੍ਰਾਮ ਕਮੇਟੀਆਂ ਸਿੱਧਾ ਰਾਜ ਦੀ ਨਿਗਰਾਨੀ ਸੈੱਲ ਨੂੰ ਭੇਜਦੀਆਂ ਹਨ। ਇਸ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਖ਼ਤਮ ਹੋ ਗਈ ਹੈ।ਪੰਜਾਬ ਸਰਕਾਰ ਨੇ ਡਿਜ਼ਿਟਲ ਤਕਨੀਕ ਦੀ ਵਰਤੋਂ ਕਰਦਿਆਂ ਇੱਕ ਆਨਲਾਈਨ ਪੋਰਟਲ ਅਤੇ ਮੋਬਾਈਲ ਐਪ ਬਣਾਇਆ ਹੈ ਜਿਸ ਵਿੱਚ ਰਾਹਤ ਕੰਮਾਂ ਦੀਆਂ ਤਸਵੀਰਾਂ, ਵੀਡੀਓ ਅਤੇ ਖਰਚੇ ਦੇ ਵੇਰਵੇ ਆਮ ਜਨਤਾ ਲਈ ਉਪਲੱਬਧ ਹਨ। ਇਸ ਨਾਲ ਹਰ ਪੰਜਾਬੀ ਨੂੰ ਭਰੋਸਾ ਹੋਇਆ ਕਿ ਉਸ ਦੇ ਪਿੰਡ ਲਈ ਆਇਆ ਫੰਡ ਸਿੱਧੇ ਕੰਮਾਂ ’ਤੇ ਹੀ ਲਗ ਰਿਹਾ ਹੈ। ਇਸ ਤੋਂ ਇਲਾਵਾ, ਮੋਬਾਈਲ ਹੈਲਥ ਯੂਨਿਟਾਂ, ਡਿਜ਼ਿਟਲ ਫਾਗਿੰਗ ਮਸ਼ੀਨਾਂ ਅਤੇ ਪਸ਼ੂਆਂ ਦੇ ਟੀਕਾਕਰਨ ਲਈ ਵੈਂਡਿੰਗ ਮਸ਼ੀਨਾਂ ਰਾਹੀਂ ਲੋਕਾਂ ਅਤੇ ਪਸ਼ੂਆਂ ਨੂੰ ਤੁਰੰਤ ਸੇਵਾਵਾਂ ਦਿੱਤੀਆਂ ਗਈਆਂ ਹਨ। ਮੋਬਾਈਲ ਐਪ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਹਰ ਜਾਣਕਾਰੀ ਰੀਅਲ-ਟਾਈਮ ਮਿਲਦੀ ਹੈ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਪੰਜਾਬ ਸਰਕਾਰ ਵੱਲੋਂ ਅਪਣਾਏ ਖਾਸ ਕਦਮ:

ਖਾਸ ਗਿਰਦਾਵਰੀ ਰਿਪੋਰਟ: ਹੜ੍ਹ ਨਾਲ ਨੁਕਸਾਨੀ ਗਈ ਕਿਸਾਨਾਂ ਦੀ ਫਸਲ, ਪਸ਼ੂ ਅਤੇ ਘਰਾਂ ਦਾ ਹਿਸਾਬ ਲਗਾਉਣ ਲਈ ਤਕਨੀਕੀ ਟੀਮਾਂ 30-40 ਦਿਨਾਂ ਵਿਚ ਗਿਰਦਾਵਰੀ ਰਿਪੋਰਟ ਬਣਾਉਂਦੀਆਂ ਹਨ। ਇਹ ਪੂਰੀ ਤਰ੍ਹਾਂ ਸਹੀ ਅਤੇ ਨਿਰਪੱਖ ਹੁੰਦੀ ਹੈ ਤਾਂ ਜੋ ਮੁਆਵਜ਼ਾ ਸਹੀ ਲੋਕਾਂ ਤੱਕ ਪਹੁੰਚੇ।

ਸਿੱਧੀ ਨਿਗਰਾਨੀ ਅਤੇ ਵੀਡੀਓ ਕਾਨਫਰੰਸਿੰਗ: ਮੁੱਖ ਮੰਤਰੀ ਭਗਵੰਤ ਮਾਨ ਹਰ ਹਫ਼ਤੇ ਜ਼ਿਲ੍ਹਿਆਂ ਦੇ ਡੀਸੀ ਨਾਲ ਵੀਡੀਓ ਕਾਨਫਰੰਸ ਰਾਹੀਂ ਰਾਹਤ ਕੰਮਾਂ ਦੀ ਸਮੀਖਿਆ ਕਰਦੇ ਰਹੇ ਹਨ ਜਿਸ ਨਾਲ ਕੰਮਾਂ ਦੀ ਗਤੀ ਤੇ ਕੰਟਰੋਲ ਬਣਿਆ ਰਹੀ ਸਕੇ।

ਗ੍ਰਾਮ ਪੰਚਾਇਤਾਂ ਨੂੰ ਸਿੱਧਾ ਫੰਡ: 2300 ਤੋਂ ਵੱਧ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਿੱਧਾ ਰਾਹਤ ਫੰਡ ਦਿੱਤਾ ਗਿਆ ਹੈ ਤਾਂ ਜੋ ਮੁਰੰਮਤ ਅਤੇ ਸਫਾਈ ਕੰਮ ਤੁਰੰਤ ਸ਼ੁਰੂ ਕੀਤੇ ਜਾ ਸਕਣ।

ਗ੍ਰਾਮ ਸਭਾ ਵਿੱਚ ਪਾਰਦਰਸ਼ਤਾ: ਹਰ ਪਿੰਡ ਵਿੱਚ ਖਰਚੇ, ਪ੍ਰਾਥਮਿਕਤਾਵਾਂ ਅਤੇ ਕੰਮਾਂ ਦੀ ਖੁੱਲ੍ਹੀ ਸਮੀਖਿਆ ਕੀਤੀ ਜਾਂਦੀ ਹੈ। ਹਰ ਕੰਮ ਤੋਂ ਪਹਿਲਾਂ ਅਤੇ ਬਾਅਦ ਫ਼ੋਟੋ ਰਿਪੋਰਟਿੰਗ ਕੀਤੀ ਜਾਂਦੀ ਹੈ ਤਾਂ ਜੋ ਖਰਚੇ ਸਾਫ਼ ਦਿਖਣ।

ਨਿਗਰਾਨੀ ਸੈੱਲ: ਰਾਜ ਪੱਧਰ ’ਤੇ ਇੱਕ ਮੋਨੀਟਰਿੰਗ ਸੈੱਲ ਬਣਾਇਆ ਗਿਆ ਹੈ ਜੋ ਰਿਪੋਰਟਿੰਗ, ਸ਼ਿਕਾਇਤਾਂ ਦੇ ਜਵਾਬ ਅਤੇ ਕੰਮਾਂ ਦੀ ਜ਼ਿੰਮੇਵਾਰੀ ਸਮਭਾਲਦਾ ਹੈ।

ਡਿਜ਼ਿਟਲ ਪੋਰਟਲ ਅਤੇ ਮੋਬਾਈਲ ਐਪ: ਸਰਕਾਰ ਨੇ ਆਨਲਾਈਨ ਸਿਸਟਮ ਦਿੱਤਾ ਹੈ ਜਿਸ ਨਾਲ ਜਨਤਾ ਹਰ ਕੰਮ ਦੀ ਪ੍ਰਗਤੀ ਦੇ ਵੇਰਵੇ ਵੇਖ ਸਕਦੀ ਹੈ। ਇਸ ਨਾਲ ਲੋਕਾਂ ਵਿੱਚ ਭਰੋਸਾ ਵਧਿਆ ਹੈ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾ ਖ਼ਤਮ ਹੋਈ ਹੈ।

ਸਖ਼ਤ ਕਾਰਵਾਈ ਦੇ ਹੁਕਮ: ਮੁੱਖ ਮੰਤਰੀ ਨੇ ਕਿਹਾ ਹੈ ਕਿ ਕਰਪਸ਼ਨ ਜਾਂ ਗੜਬੜੀ ਪਾਈ ਜਾਣ ’ਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਮਾਜਕ ਸੰਗਠਨਾਂ ਦੀ ਭਾਗੀਦਾਰੀ: ਐਨਜੀਓਜ਼, ਜਵਾਨ ਸਭਾਵਾਂ ਅਤੇ ਹੋਰ ਸੰਸਥਾਵਾਂ ਨੂੰ ਵੀ ਰਾਹਤ ਕੰਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਨੋਡਲ ਅਧਿਕਾਰੀਆਂ ਦੀ ਨਿਯੁਕਤੀ: ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਬਣਾਕੇ ਜਵਾਬਦੇਹੀ ਨਿਸ਼ਚਿਤ ਕੀਤੀ ਗਈ ਹੈ।

ਆਨਲਾਈਨ ਸ਼ਿਕਾਇਤ ਅਤੇ ਸੁਝਾਅ ਸਿਸਟਮ: ਲੋਕਾਂ ਨੂੰ ਸ਼ਿਕਾਇਤ ਕਰਨ ਲਈ ਖੁੱਲ੍ਹਾ ਆਨਲਾਈਨ ਸਿਸਟਮ ਹੈ ਤਾਂ ਜੋ ਜਲਦੀ ਕਾਰਵਾਈ ਕੀਤੀ ਜਾ ਸਕੇ।ਪੰਜਾਬ ਸਰਕਾਰ ਨੇ ਦੁਬਾਰਾ ਪਾਣੀ ਸਟੋਰ ਕਰਨ ਅਤੇ ਨਿਕਾਸੀ ਪ੍ਰਣਾਲੀ ਦੀ ਡਿਜ਼ਿਟਲ ਮੋਨੀਟਰਿੰਗ ਲਈ ਵੀ ਨਵਾਂ ਸਿਸਟਮ ਸ਼ੁਰੂ ਕੀਤਾ ਹੈ, ਜੋ ਭਵਿੱਖ ਵਿੱਚ ਵੱਧ ਮੀਂਹਾਂ ਦੌਰਾਨ ਜਲਦੀ ਚੇਤਾਵਨੀ ਦੇ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਮੁਹਿੰਮ ਪਾਰਦਰਸ਼ਤਾ, ਜਵਾਬਦੇਹੀ ਅਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ ਸਿੱਧੇ ਤਾਕਤ ਦੇਣ ਵੱਲ ਇਕ ਵੱਡਾ ਕਦਮ ਹੈ। ਸਰਕਾਰ ਹਰ ਉਸ ਪਿੰਡ ਤੇ ਪਰਿਵਾਰ ਦੇ ਨਾਲ ਖੜੀ ਹੈ ਜੋ ਹੜ੍ਹ ਨਾਲ ਪ੍ਰਭਾਵਿਤ ਹੋਇਆ ਹੈ। ਇਹ ਮਾਡਲ ਦਰਸਾਉਂਦਾ ਹੈ ਕਿ ਪੰਜਾਬ ਸਿਰਫ਼ ਮੌਜੂਦਾ ਹੜ੍ਹ ਨਾਲ ਜੂਝਣ ਤੱਕ ਹੀ ਸੀਮਿਤ ਨਹੀਂ ਹੈ, ਬਲਕਿ ਭਵਿੱਖ ਵਿੱਚ ਵੀ ਐਹੋ ਜਿਹੀਆਂ ਆਫ਼ਤਾਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

0

👉ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ
Chandigarh News:ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਬੁਲਾਈ ਗਈ।ਮੀਟਿੰਗ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।ਮੀਟਿੰਗ ਦੌਰਾਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ ਅਤੇ ਪਹਿਲੀ ਮੀਟਿੰਗ ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ, ਜਿਨ੍ਹਾਂ ਨੇ ਜਨਗਣਨਾ ਪ੍ਰਕਿਰਿਆ, ਇਸਦੇ ਕਾਨੂੰਨੀ ਢਾਂਚੇ, ਜਨਗਣਨਾ ਕੈਲੰਡਰ ਅਤੇ ਮੌਜੂਦਾ ਤਿਆਰੀਆਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ।

ਇਹ ਵੀ ਪੜ੍ਹੋ PCS Officers Association ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਨੂੰ 12 ਲੱਖ ਰੁਪਏ ਦੇ ਚੈੱਕ ਸੌਂਪੇ

ਇਸ ਮੀਟਿੰਗ ਦੇ ਮੁੱਖ ਏਜੰਡੇ ਦੇ ਨੁਕਤਿਆਂ ਵਿੱਚ ਸਰਕੂਲਰ ਨੰਬਰ 1, 2 ਅਤੇ 3, ਪੇਂਡੂ-ਸ਼ਹਿਰੀ ਵਰਗੀਕਰਨ ਸਬੰਧੀ ਮਾਪਦੰਡ, ਵਿਕਾਸ ਅਤੇ ਸ਼ਹਿਰੀ ਸਮੂਹੀਕਰਨ ਦੇ ਸੰਕਲਪ, ਨਕਸ਼ੇ ਨਾਲ ਸਬੰਧਤ ਮੁੱਦੇ ਅਤੇ ਚੁਣੇ ਹੋਏ ਜ਼ਿਲ੍ਹਿਆਂ ਜਲੰਧਰ, ਅੰਮ੍ਰਿਤਸਰ ਅਤੇ ਮਲੇਰਕੋਟਲਾ ਵਿੱਚ ਡਿਜੀਟਲ ਜਨਗਣਨਾ 2027 ਦੇ ਅਗਾਮੀ ਪ੍ਰੀ-ਟੈਸਟ ਬਾਰੇ ਵਿਚਾਰ-ਚਰਚਾ ਸ਼ਾਮਲ ਸੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਜਨਗਣਨਾ ਸਬੰਧੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਦੇ ਪੂਰੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਖੇਤਰ ਸਬੰਧੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਜ਼ਿਲ੍ਹਾ ਅਤੇ ਨਿਗਮ ਪੱਧਰ ‘ਤੇ ਸਮਰਪਿਤ ਜਨਗਣਨਾ ਸੈੱਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ Breaking News; ਪੌਣੇ ਦੋ ਸਾਲਾਂ ਬਾਅਦ ਮਹਾਰਾਜ਼ਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਨਵਾਂ VC , ਜਾਰੀ ਹੋਇਆ ਨੋਟੀਫਿਕੇਸ਼ਨ

ਮੁੱਖ ਸਕੱਤਰ ਨੇ ਡਾਇਰੈਕਟੋਰੇਟ ਜਨਗਣਨਾ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ 31 ਦਸੰਬਰ, 2025 ਤੱਕ ਪ੍ਰਬੰਧਕੀ ਸੀਮਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। ਅੰਮ੍ਰਿਤਸਰ ਅਤੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ-ਨਾਲ ਨਗਰ ਨਿਗਮ ਕਮਿਸ਼ਨਰ, ਜਲੰਧਰ ਨੂੰ ਡਿਜੀਟਲ ਜਨਗਣਨਾ ਸਬੰਧੀ ਅਗਾਮੀ ਪ੍ਰੀ-ਟੈਸਟ ਗਤੀਵਿਧੀਆਂ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ। ਇਸ ਵਿਚਾਰ-ਵਟਾਂਦਰੇ ਦੌਰਾਨ ਪੰਜਾਬ ਵਿੱਚ ਜਨਗਣਨਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੁੱਚੇ ਤਾਲਮੇਲ ਅਤੇ ਸੁਚੱਜੀ ਯੋਜਨਾਬੰਦੀ ਦੀ ਮੁੱਖ ਭੂਮਿਕਾ ‘ਤੇ ਜ਼ੋਰ ਦਿੱਤਾ ਗਿਆ। ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪਹਿਲ ਦੇਣ ਅਤੇ ਜਨਗਣਨਾ ਕੈਲੰਡਰ ਮੁਤਾਬਕ ਤਿਆਰੀ ਸਬੰਧੀ ਸਾਰੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

0

Punjab Flood News: ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਹਾਲਾਤ ਮੁਸ਼ਕਲ ਸਨ, ਪਰ ਸਰਕਾਰ ਨੇ ਇੱਕ ਪਲ ਦੀ ਵੀ ਦੇਰੀ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਸਲੀ ਲੀਡਰਸ਼ਿਪ ਓਹੀ ਹੁੰਦੀ ਹੈ, ਜੋ ਚੁਣੌਤੀ ਨੂੰ ਜ਼ਿੰਮੇਵਾਰੀ ਸਮਝ ਕੇ ਮੈਦਾਨ ‘ਚ ਉਤਰਦੀ ਹੈ ਅਤੇ ਪੰਜਾਬ ਦੀ ਮਿੱਟੀ ਨਾਲ, ਹਰ ਪਿੰਡ, ਹਰ ਗਲੀ ਅਤੇ ਹਰ ਘਰ ਦੇ ਨਾਲ ਖੜ੍ਹੀ ਹੁੰਦੀ ਹੈ। 15 ਸਤੰਬਰ ਦੀ ਸਿਹਤ ਵਿਭਾਗ ਦੀ ਰਿਪੋਰਟ ਦੱਸਦੀ ਹੈ ਕਿ ਮਾਨ ਸਰਕਾਰ ਸਿਰਫ ਰਾਹਤ ਨਹੀਂ, ਭਰੋਸੇ ਦੀ ਉਦਾਹਰਣ ਪੇਸ਼ ਕਰ ਰਹੀ ਹੈ। 2303 ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਸਿਹਤ ਮੁਹਿੰਮ ਨੇ ਪੂਰੇ ਸੂਬੇ ਵਿੱਚ ਇੱਕ ਨਵੀਂ ਉਮੀਦ ਜਗਾਈ ਹੈ। ਹੁਣ ਤੱਕ 2016 ਪਿੰਡਾਂ ਵਿੱਚ ਹੈਲਥ ਕੈਂਪ ਲੱਗ ਚੁੱਕੇ ਹਨ, ਜਿੱਥੇ 51,612 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ ‘ਤੇ ਹੀ ਇਲਾਜ ਅਤੇ ਦਵਾਈਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ PCS Officers Association ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਨੂੰ 12 ਲੱਖ ਰੁਪਏ ਦੇ ਚੈੱਕ ਸੌਂਪੇ 

ਇਹ ਉਹ ਲੋਕ ਹਨ ਜੋ ਹੜ੍ਹਾਂ ਤੋਂ ਬਾਅਦ ਬੇਸਹਾਰਾ ਸਨ, ਪਰ ਅੱਜ ਰਾਹਤ ਦੇ ਨਾਲ ਇਹ ਵੀ ਮਹਿਸੂਸ ਕਰ ਰਹੇ ਹਨ ਕਿ ਸਰਕਾਰ ਉਨ੍ਹਾਂ ਲਈ ਹੈ ਅਤੇ ਉਨ੍ਹਾਂ ਦੇ ਕੋਲ ਹੈ। ਇਸ ਪੂਰੀ ਮੁਹਿੰਮ ਵਿੱਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਸਰਕਾਰ ਖੁਦ ਚੱਲ ਕੇ ਲੋਕਾਂ ਤੱਕ ਪਹੁੰਚ ਰਹੀ ਹੈ। 1,929 ਪਿੰਡਾਂ ਵਿੱਚ ਘਰ-ਘਰ ਜਾ ਕੇ ਆਸ਼ਾ ਵਰਕਰਾਂ ਨੇ ਹੁਣ ਤੱਕ 1,32,322 ਪਰਿਵਾਰਾਂ ਦੀ ਸਿਹਤ ਦੀ ਜਾਂਚ ਕੀਤੀ ਹੈ ਅਤੇ ਲੋੜਵੰਦਾਂ ਨੂੰ ਦਵਾਈਆਂ ਤੇ ਮੈਡੀਕਲ ਕਿੱਟਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਓ.ਆਰ.ਐੱਸ., ਪੈਰਾਸਿਟਾਮੋਲ, ਡੈਟੋਲ, ਬੈਂਡ-ਏਡ, ਕ੍ਰੀਮ ਅਤੇ ਜ਼ਰੂਰੀ ਦਵਾਈਆਂ ਸ਼ਾਮਲ ਹਨ। ਲੋਕ ਖੁਦ ਕਹਿ ਰਹੇ ਹਨ ਕਿ ਪਹਿਲੀ ਵਾਰ ਅਜਿਹਾ ਹੋ ਰਿਹਾ ਹੈ ਕਿ ਸਰਕਾਰ ਬਿਨਾਂ ਬੁਲਾਏ ਖੁਦ ਦਰਵਾਜ਼ੇ ‘ਤੇ ਦਸਤਕ ਦੇ ਰਹੀ ਹੈ।

ਇਹ ਵੀ ਪੜ੍ਹੋ Breaking News; ਪੌਣੇ ਦੋ ਸਾਲਾਂ ਬਾਅਦ ਮਹਾਰਾਜ਼ਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਨਵਾਂ VC , ਜਾਰੀ ਹੋਇਆ ਨੋਟੀਫਿਕੇਸ਼ਨ

ਸਿਹਤ ਦੇ ਨਾਲ-ਨਾਲ ਸਾਫ਼-ਸਫ਼ਾਈ ਅਤੇ ਬਿਮਾਰੀ ਰੋਕਣ ਲਈ ਜੋ ਤੇਜ਼ੀ ਨਾਲ ਕੰਮ ਹੋਇਆ ਹੈ, ਉਹ ਵੀ ਪੰਜਾਬ ਦੀ ਪ੍ਰਸ਼ਾਸਨਿਕ ਕਾਰਜਸ਼ੈਲੀ ਦਾ ਨਵਾਂ ਚਿਹਰਾ ਬਣ ਗਿਆ ਹੈ। ਹੁਣ ਤੱਕ 1,861 ਪਿੰਡਾਂ ਵਿੱਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਜਾਂਚ ਹੋਈ ਹੈ, ਜਿਸ ਵਿੱਚ 1,08,770 ਘਰਾਂ ਦੀ ਸਕ੍ਰੀਨਿੰਗ ਕੀਤੀ ਗਈ, ਅਤੇ 2,163 ਘਰਾਂ ਵਿੱਚ ਲਾਰਵਾ ਮਿਲਣ ‘ਤੇ ਤੁਰੰਤ ਕਾਰਵਾਈ ਕਰਦਿਆਂ 23,630 ਘਰਾਂ ਵਿੱਚ ਲਾਰਵੀਸਾਈਡ ਦਾ ਛਿੜਕਾਅ ਕੀਤਾ ਗਿਆ। ਇਸ ਤੋਂ ਇਲਾਵਾ 878 ਪਿੰਡਾਂ ਵਿੱਚ ਫੌਗਿੰਗ ਕੀਤੀ ਗਈ, ਤਾਂ ਜੋ ਡੇਂਗੂ ਅਤੇ ਮਲੇਰੀਆ ਵਰਗੇ ਖ਼ਤਰਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਫੌਗਿੰਗ ਦੀ ਰਫ਼ਤਾਰ ਅਜਿਹੀ ਹੈ ਕਿ ਇੱਕ ਹੀ ਦਿਨ ਵਿੱਚ ਕਈ ਪਿੰਡ ਕਵਰ ਹੋ ਰਹੇ ਹਨ। ਕੋਈ ਕੋਨਾ, ਕੋਈ ਗਲੀ, ਕੋਈ ਘਰ ਸਰਕਾਰ ਦੀ ਨਜ਼ਰ ਤੋਂ ਛੁੱਟਿਆ ਨਹੀਂ ਹੈ। ਇਹ ਸਭ ਸਿਰਫ ਅੰਕੜੇ ਨਹੀਂ ਹਨ, ਇਹ ਉਸ ਸੋਚ ਦਾ ਨਤੀਜਾ ਹੈ, ਜੋ ਜਨਤਾ ਨੂੰ ਆਪਣੇ ਪਰਿਵਾਰ ਦੀ ਤਰ੍ਹਾਂ ਦੇਖਦੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਜਦੋਂ ਸਰਕਾਰ ਦਾ ਹਰ ਮੰਤਰੀ, ਵਿਧਾਇਕ, ਅਧਿਕਾਰੀ ਅਤੇ ਕਰਮਚਾਰੀ ਮੈਦਾਨ ‘ਚ ਹੋਵੇ, ਜਦੋਂ ਟੀਮਾਂ ਕੋਲ ਆਧੁਨਿਕ ਸੰਸਾਧਨ, ਮੈਡੀਕਲ ਉਪਕਰਨ ਅਤੇ ਤਕਨੀਕੀ ਤਾਕਤ ਹੋਵੇ, ਅਤੇ ਜਦੋਂ ਕੰਮ ਕਰਨ ਦੀ ਮਨਸ਼ਾ ਸਾਫ਼ ਹੋਵੇ, ਤਦ ਬਦਲਾਅ ਸਿਰਫ ਇੱਕ ਸੁਪਨਾ ਨਹੀਂ, ਇੱਕ ਹਕੀਕਤ ਬਣ ਜਾਂਦਾ ਹੈ।ਅੱਜ ਪੰਜਾਬ ਦੇ ਪਿੰਡਾਂ ਵਿੱਚ ਸਿਰਫ ਦਵਾਈਆਂ ਨਹੀਂ ਪਹੁੰਚ ਰਹੀਆਂ, ਉੱਥੇ ਇੱਕ ਸੰਦੇਸ਼ ਪਹੁੰਚ ਰਿਹਾ ਹੈ ਕਿ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਦੀ, ਉਹ ਅੱਗੇ ਵੱਧ ਕੇ ਆਪਣਾ ਫਰਜ਼ ਨਿਭਾਉਂਦੀ ਹੈ। ਮਾਨ ਸਰਕਾਰ ਦਾ ਇਹ ਹੈਲਥ ਮਿਸ਼ਨ ਹੁਣ ਸਿਰਫ ਸਰਕਾਰੀ ਪਹਿਲ ਨਹੀਂ, ਜਨਤਾ ਦੇ ਭਰੋਸੇ ਦਾ ਪ੍ਰਤੀਕ ਬਣ ਗਿਆ ਹੈ। ਅਤੇ ਇਹੀ ਵਜ੍ਹਾ ਹੈ ਕਿ ਅੱਜ ਪੰਜਾਬ ਦੀ ਆਵਾਜ਼ ਸਾਫ਼ ਸੁਣਾਈ ਦੇ ਰਹੀ ਹੈ, ਏ ਸਰਕਾਰ ਨਹੀਂ, ਸਾਡੀ ਸੇਵਾ ਹੈ… ਤੇ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਸੱਚੇ ਅਰਥਾਂ ਵਿੱਚ ਸਾਡੀ ਸਰਕਾਰ ਹੈ!

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1906766