Monday, May 18, 2026
Home Blog Page 455

MLA Kulwant Singh ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ ਮੋਹਾਲੀ ਵੱਲੋਂ ਸੀ ਐਮ ਰਿਲੀਫ਼ ਫੰਡ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

0

👉ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ
SAS Nagar News:MLA Kulwant Singh ਨੇ ਅੱਜ ਇੱਥੇ ਆਖਿਆ ਕਿ ਪੰਜਾਬੀਆਂ ਦੇ ਖੂਨ ਵਿੱਚ ਮੁਸ਼ਕਿਲਾਂ ਦਾ ਦਲੇਰੀ ਨਾਲ ਸਾਹਮਣਾ ਕਰਨ ਦਾ ਮਾਦਾ ਹੈ, ਜਿਸ ਦਾ ਪ੍ਰਮਾਣ ਹਾਲੀਆ ਹੜ੍ਹਾਂ ਦੀ ਸਥਿਤੀ ਦਰਮਿਆਨ ਲੋਕਾਂ ਵੱਲੋਂ ਮਾਨਵੀ ਅਧਾਰ ਤੇ ਇੱਕ ਦੂਜੇ ਦੀ ਮੱਦਦ ਕਰਨ ਤੋਂ ਮਿਲ ਜਾਂਦਾ ਹੈ।ਉਨ੍ਹਾਂ ਆਖਿਆ ਕਿ ਕਿਸੇ ਵੀ ਮੁਸੀਬਤ ਦੀ ਘੜੀ ਵਿੱਚ ਲੋਕਾਂ ਨਾਲ ਖ਼ੜ੍ਹਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੈ ਅਤੇ ਉਹ ਹਮੇਸ਼ਾਂ ਪੀੜਤ ਲੋਕਾਂ ਦੀ ਮਦਦ ਲਈ, ਭਾਵੇਂ ਉਹ ਦੇਸ਼-ਵਿਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿੰਦੇ ਹੋਣ, ਮਦਦ ਕਰਦੇ ਆਏ ਹਨ।ਉਨ੍ਹਾਂ ਕਿਹਾ ਕਿ ਹੁਣ ਵੀ ਜਦੋਂ ਪੰਜਾਬ ਵਾਸੀਆਂ ਤੇ ਹੜ੍ਹਾਂ ਕਾਰਨ ਮੁਸੀਬਤ ਆਈ ਹੈ ਤਾਂ ਪੰਜਾਬ ਦੇ ਲੋਕ ਵਧ ਚੜ੍ਹ ਕੇ ਆਪਣੇ ਭਰਾਵਾਂ ਦੀ ਮਦਦ ਕਰ ਰਹੇ ਹਨ।

ਇਹ ਵੀ ਪੜ੍ਹੋ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਉਤੇ ਪਾਬੰਦੀ ‘ਤੇ ਸਿੱਖ ਸੰਸਥਾਵਾਂ ਨੇ ਜਤਾਇਆ ਕੇਂਦਰ ਪ੍ਰਤੀ ਰੋਸ਼

ਉਕਤ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਇਸੇ ਪਵਿੱਤਰ ਕਾਰਜ ਤਹਿਤ ਮੋਹਾਲੀ ਦੀ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੋਸਾਇਟੀ, ਸ੍ਰੀ ਗੁਰੂ ਰਵੀਦਾਸ ਭਵਨ ਫ਼ੇਜ਼ 7, ਮੋਹਾਲੀ ਵੱਲੋਂ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ ਸੌਂਪੇ 1 ਲੱਖ ਰੁਪਏ ਦਾ ਚੈੱਕ ਸੌਂਪੇ ਜਾਣ ਮੌਕੇ ਕੀਤਾ। ਉਨ੍ਹਾਂ ਨੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪਾਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਲੱਗੀਆਂ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਸ਼ਕਿਲ ਦੀ ਘੜੀ, ਪੰਜਾਬ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ।

ਇਹ ਵੀ ਪੜ੍ਹੋ PCS Officers Association ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਨੂੰ 12 ਲੱਖ ਰੁਪਏ ਦੇ ਚੈੱਕ ਸੌਂਪੇ

ਇਸ ਮੌਕੇ ਤੇ ਗੁਰਬਖਸ਼ ਕੌਰ ਮਹਿਮੀ, ਪ੍ਰਧਾਨ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ, ਸ੍ਰੀ ਗੁਰੂ ਰਵੀਦਾਸ ਭਵਨ ਫ਼ੇਜ਼ 7 ਮੋਹਾਲੀ, ਬਿਮਲਾ ਦੇਵੀ ਵਿਰਦੀ ਜਨਰਲ ਸਕੱਤਰ, ਸ਼ੀਲਾ ਕਾਹਲ ਕੈਸ਼ੀਅਰ, ਕਸ਼ਮੀਰ ਕੌਰ ਮਾਨ ਮੈਂਬਰ, ਸੁਰਜੀਤ ਕੌਰ ਕਾਹਲ ਮੈਂਬਰ, ਰਾਣੋ ਦੇਵੀ ਮੈਂਬਰ, ਬਿਮਲਾ ਬਾਲੀ ਮੈਂਬਰ, ਨੀਰੂ ਸੌਂਦੀ ਮੈਂਬਰ, ਦਵਿੰਦਰ ਕੌਰ ਮੈਂਬਰ, ਸ਼ਸ਼ੀ ਬਾਲਾ ਮੈਂਬਰ, ਹਰਭਜਨ ਕੌਰ ਮੈਂਬਰ, ਕਮਲੇਸ਼ ਬੈਂਸ ਮੈਂਬਰ, ਸੁਮਿੱਤਰਾ ਦੇਵੀ ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪ੍ਰਦੂਸ਼ਣ ਬੋਰਡ ਦਾ ਬਠਿੰਡਾ ਸਥਿਤ ਜ਼ੋਨਲ ਦਫ਼ਤਰ ਫਰੀਦਕੋਟ ਵਿਖੇ ਹੋਵੇਗਾ ਤਬਦੀਲ

0

👉ਬਠਿੰਡਾ-ਮਾਨਸਾ ਦੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਵਧਣਗੀਆਂ, ਜਾਣਾ ਪਵੇਗਾ ਫਰੀਦਕੋਟ
👉ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਬਲੀ ਢਿੱਲੋਂ ਨੇ ਇਸ ਫੈਸਲੇ ਦੀ ਕੀਤੀ ਸਖ਼ਤ ਆਲੋਚਨਾ
Bathinda News: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਬਠਿੰਡਾ ਦੇ ਪਾਵਰ ਹਾਊਸ ਰੋਡ ਸਥਿਤ ਜ਼ੋਨਲ ਦਫ਼ਤਰ ਅਗਲੇ ਮਹੀਨੇ ਦੀ 8 ਅਕਤੂਬਰ ਤੋਂ ਫਰੀਦਕੋਟ ਸਥਿਤ ਖੇਤਰੀ ਦਫ਼ਤਰ ਦੀ ਸਰਕਾਰੀ ਇਮਾਰਤ ਵਿੱਚ ਤਬਦੀਲ ਹੋਣ ਜਾ ਰਿਹਾ ਹੈ। ਇਹ ਦਫ਼ਤਰ ਤਬਦੀਲ ਹੋਣ ਦੇ ਨਾਲ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਮਾਨਸਾ ਜ਼ਿਲ੍ਹੇ ਦੇ ਉਦਯੋਗਪਤੀਆਂ ਨੂੰ ਹੁਣ ਆਪਣੇ ਕੰਮ ਲਈ ਫਰੀਦਕੋਟ ਜਾਣਾ ਪਵੇਗਾ। ਜਿਕਰਯੋਗ ਹੈ ਕਿ ਇਸ ਜੋਨਲ ਦਫ਼ਤਰ ਦੇ ਨਾਲ ਬਠਿੰਡਾ, ਮਾਨਸਾ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ Bathinda AIIMS ‘ਚ ਕਥਿਤ ਜਿਣਸੀ ਛੇੜਛਾੜ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਗਰਮਾਇਆ, ਹਰਸਿਮਰਤ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਕਾਰਵਾਈ ਲਈ ਲਿਖਿਆ ਪੱਤਰ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਬਠਿੰਡਾ ਜ਼ੋਨਲ ਦਫ਼ਤਰ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਨੇ ਸਬੰਧਤ ਮਕਾਨ ਮਾਲਕ ਨੂੰ ਇੱਕ ਮਹੀਨੇ ਦਾ ਨੋਟਿਸ ਭੇਜ ਕੇ ਸੂਚਿਤ ਕੀਤਾ ਹੈ ਕਿ ਪਟਿਆਲਾ ਸਥਿਤ ਮੁੱਖ ਦਫ਼ਤਰ ਦੀਆਂ ਹਦਾਇਤਾਂ ‘ਤੇ, ਪ੍ਰਬੰਧਕੀ ਕਾਰਨਾਂ ਕਰਕੇ ਬਠਿੰਡਾ ਸਥਿਤ ਇਸ ਦਫ਼ਤਰ ਨੂੰ ਪ੍ਰਦੂਸ਼ਣ ਬੋਰਡ ਦੇ ਫਰੀਦਕੋਟ ਸਥਿਤ ਖੇਤਰੀ ਦਫ਼ਤਰ ਦੀ ਇਮਾਰਤ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਲਈ, 21 ਜੁਲਾਈ 2023 ਨੂੰ ਹੋਏ ਸਮਝੌਤੇ ਅਨੁਸਾਰ, ਤੁਹਾਨੂੰ ਇੱਕ ਮਹੀਨਾ ਪਹਿਲਾਂ ਨੋਟਿਸ ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਇਹ ਇਮਾਰਤ 8 ਅਕਤੂਬਰ 2025 ਨੂੰ ਬੋਰਡ ਵੱਲੋਂ ਖਾਲੀ ਕਰਕੇ ਉਨ੍ਹਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਫ਼ੇਰੀ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਵਿਵਾਦ ਭਖਿਆ, ਅਕਾਲੀਆਂ ਵੱਲੋਂ ਇੱਕ-ਦੂਜੇ ਵਿਰੁਧ ਦੂਸ਼ਣਬਾਜ਼ੀ ਸ਼ੁਰੂ

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਇਸ ਦਫ਼ਤਰ ਨੂੰ ਫਰੀਦਕੋਟ ਤਬਦੀਲ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਬਦੀਲੀ ਨਾਲ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ। ਉਨ੍ਹਾਂ ਨੂੰ ਆਪਣੇ ਛੋਟੇ-ਛੋਟੇ ਕੰਮ ਲਈ ਵੀ ਫਰੀਦਕੋਟ ਜਾਣਾ ਪਵੇਗਾ। ਸੂਬੇ ਦੀ ‘ਆਪ’ ਸਰਕਾਰ ਉਦਯੋਗਪਤੀਆਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਲਈ ਮੁਸ਼ਕਲਾਂ ਪੈਦਾ ਕਰ ਰਹੀ ਹੈ। ਮਾਨਸਾ ਜ਼ਿਲ੍ਹੇ ਦੇ ਉਦਯੋਗਪਤੀਆਂ ਲਈ ਇਹ ਦਫ਼ਤਰ ਹੋਰ ਵੀ ਦੂਰ ਹੋਵੇਗਾ। ਬਬਲੀ ਢਿੱਲੋਂ ਨੇ ਸੂਬਾ ਸਰਕਾਰ ਤੋਂ ਜ਼ੋਨਲ ਦਫ਼ਤਰ ਬਠਿੰਡਾ ਵਿੱਚ ਹੀ ਰੱਖਣ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਉਤੇ ਪਾਬੰਦੀ ‘ਤੇ ਸਿੱਖ ਸੰਸਥਾਵਾਂ ਨੇ ਜਤਾਇਆ ਕੇਂਦਰ ਪ੍ਰਤੀ ਰੋਸ਼

0

👉ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਉਤੇ ਪਾਬੰਦੀ ਨੂੰ ਗੈਰ ਵਾਜਬ ਕਰਾਰ ਦਿੱਤਾ
👉ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਨੂੰ ਨਵੰਬਰ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਪ੍ਰਵਾਨਗੀ ਨਾ ਦੇਣ ਦੇ ਹੁਕਮਾਂ ਦੀ ਸਮੀਖਿਆ ਦੀ ਕੀਤੀ ਅਪੀਲ
👉ਜੇ ਭਾਰਤ ਪਾਕਿਸਤਾਨ ਦਰਮਿਆਨ ਮੈਚ ਹੋ ਸਕਦਾ ਤਾਂ ਸਿੱਖ ਯਾਤਰੀਆਂ ਤੇ ਪਾਬੰਦੀ ਕਿਉਂ?:ਪੁਨਰ ਸੁਰਜੀਤੀ ਸ਼੍ਰੋਮਣੀ ਅਕਾਲੀ ਦਲ

Amritsar News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣ ਦੇ ਵਿਰੁਧ ਸਿੱਖ ਸੰਸਥਾਵਾਂ ਵੱਲੋਂ ਰੋਸ਼ ਜਤਾਇਆ ਜਾ ਰਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇਹ ਮੁੱਦਾ ਜੋਰ-ਸ਼ੋਰ ਨਾਲ ਚੁੱਕਿਆ ਗਿਆ ਸੀ। ਇਸੇ ਤਰ੍ਹਾਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਪਾਵਨ ਗੁਰਧਾਮਾਂ ਦੀ ਯਾਤਰਾ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਇਸ ਉਤੇ ਰੁਕਾਵਟ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਗਹਿਰਾ ਦੁੱਖ ਪਹੁੰਚਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਵਿਚਾਰਧਾਰਾ ਮਨੁੱਖਤਾ ਨੂੰ ਜੋੜਦੀ ਹੈ ਅਤੇ ਆਪਸੀ ਸਦਭਾਵਨਾ ਸਿਖਾਉਂਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਨਾਲ ਦੋਵਾਂ ਦੇਸ਼ਾਂ ਵਿਚਕਾਰ ਸਾਂਝੇ ਰਿਸ਼ਤੇ ਮਜ਼ਬੂਤ ਹੁੰਦੇ ਹਨ ਅਤੇ ਲੋਕਾਂ ਦੇ ਦਿਲਾਂ ਵਿਚਕਾਰ ਨੇੜਤਾ ਪੈਦਾ ਹੁੰਦੀ ਹੈ। ਇਸ ਲਈ ਸਰਕਾਰ ਵੱਲੋਂ ਇਸ ਯਾਤਰਾ ਨੂੰ ਰੋਕਣਾ ਨਿਰਾਸ਼ਾਜਨਕ ਕਦਮ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਭਾਰਤ ਸਰਕਾਰ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਇਹ ਫੈਸਲਾ ਕੀਤਾ ਹੈ, ਜਿਸ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਇਸ ਸਬੰਧ ਵਿਚ ਇੱਕ ਵਿਸਥਾਰਤ ਪੱਤਰ ਵੀ ਲਿਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਫ਼ੇਰੀ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਵਿਵਾਦ ਭਖਿਆ, ਅਕਾਲੀਆਂ ਵੱਲੋਂ ਇੱਕ-ਦੂਜੇ ਵਿਰੁਧ ਦੂਸ਼ਣਬਾਜ਼ੀ ਸ਼ੁਰੂ

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਨਵੰਬਰ ਮਹੀਨੇ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਜੱਥਿਆਂ ਦੀਆਂ ਅਰਜ਼ੀਆਂ ਪ੍ਰਵਾਨ ਨਾ ਕਰਨ ਲਈ ਜਾਰੀ ਕੀਤੇ ਗਏ ਹੁਕਮਾਂ ਦੀ ਸਮੀਖਿਆ ਕੀਤੀ ਜਾਵੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸ਼ਰਧਾਲੂ 1950 ਦੇ ਨਹਿਰੂ-ਲਿਆਕਤ ਸਮਝੌਤੇ ਤਹਿਤ ਹਰ ਸਾਲ ਪਾਕਿਸਤਾਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਂਦੇ ਹਨ ਤੇ ਸਮਝੌਤੇ ਤਹਿਤ ਚਾਰ ਅਹਿਮ ਮੌਕਿਆਂ ’ਤੇ ਇਹਨਾਂ ਜੱਥਿਆਂ ਵਾਸਤੇ ਵਿਸ਼ੇਸ਼ ਪ੍ਰਵਾਨਗੀ ਹੁੰਦੀ ਹੈ ਜਿਹਨਾਂ ਵਿਚੋਂ ਸਭ ਤੋਂ ਅਹਿਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੁੰਦਾ ਹੈ।ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਸਿੱਖ ਸ਼ਰਧਾਲੂ ਇਸ ਪਵਿੱਤਰ ਮੌਕੇ ’ਤੇ ਸ੍ਰੀ ਨਨਕਾਣਾ ਸਾਹਿਬ ਨਤਮਤਸਕ ਹੋਣਾ ਲੋਚਦੇ ਹਨ ਅਤੇ ਉਹਨਾਂ ਨੂੰ ਅਜਿਹਾ ਨਾ ਕਰਨ ਦੇਣ ਨਾਲ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਹਨਾਂ ਨੇ ਮੰਗ ਕੀਤੀ ਕਿ ਇਸ ਸਬੰਧ ਵਿਚ ਜਾਰੀ ਐਡਵਾਈਜ਼ਰੀ ਦੀ ਸਮੀਖਿਆ ਕੀਤੀ ਜਾਵੇ ਅਤੇ ਸ਼ਰਧਾਲੂਆਂ ਨੂੰ ਉਹਨਾਂ ਦੇ ਆਪਣੇ ਜ਼ੋਖ਼ਮ ’ਤੇ ਜਾਣ ਦੀ ਆਗਿਆ ਦਿੱਤੀ ਜਾਵੇ।

ਇਹ ਵੀ ਪੜ੍ਹੋ Patiala News; ਅਦਾਲਤ ਦੇ ਹੁਕਮਾਂ ‘ਤੇ ਭਾਈ ਸੰਦੀਪ ਸਿੰਘ ਸ਼ਨੀ ਦਾ ਅੱਜ ਹੋਵੇਗਾ ਮੈਡੀਕਲ ਕਾਲਜ਼ ‘ਚ ਡਾਕਟਰੀ ਮੁਆਇੰਨਾ

ਇਸੇ ਤਰ੍ਹਾਂ ਪੁਨਰਸੁਰਜੀਤੀ ਅਕਾਲੀ ਦਲ ਆਗੂਆਂ ਨੇ ਵੀ ਸ਼੍ਰੀ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਜਥੇ ‘ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ ਕਰਾਰ ਦਿੱਤਾ ਹੈ। ਜਾਰੀ ਇੱਕ ਬਿਆਨ ਵਿਚ ਆਗੂਆਂ ਨੇ ਕਿਹਾ ਕਿ ਜੇ ਭਾਰਤ ਪਾਕਿਸਤਾਨ ਦਰਮਿਆਨ ਮੈਚ ਹੋ ਸਕਦਾ ਤਾਂ ਸਿੱਖ ਯਾਤਰੀਆਂ ਤੇ ਪਾਬੰਦੀ ਕਿਉਂ। ਉਨ੍ਹਾਂ ਕਿਹਾ ਕਿ ਜੰਗ ਦੀ ਆੜ ਵਿਚ ਕਰਤਾਰਪੁਰ ਕੋਰੀਡੋਰ ਨਾ ਖੋਲ੍ਹਣਾ ਭਾਰਤ ਸਰਕਾਰ ਦੀ ਸਿੱਖਾਂ ਪ੍ਰਤੀ ਬੇਈਮਾਨੀ ਝਲਕਦੀ ਹੈ। ਜਦਕਿ ਭਾਰਤ ਪਾਕਿਸਤਾਨ ਹੋਈਆ ਤਿੰਨ ਜੰਗਾਂ ਦੌਰਾਨ ਵੀ ਯਾਤਰਾ ਨਹੀ ਰੋਕੀ ਗਈ ਸੀ। ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਮਾਮਲੇ ਵਿਚ ਏਜੰਸੀਆਂ ਸਰਕਾਰ ਨੂੰ ਮਿਸ ਲੀਡ ਕਰ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਫ਼ੇਰੀ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਵਿਵਾਦ ਭਖਿਆ, ਅਕਾਲੀਆਂ ਵੱਲੋਂ ਇੱਕ-ਦੂਜੇ ਵਿਰੁਧ ਦੂਸ਼ਣਬਾਜ਼ੀ ਸ਼ੁਰੂ

0

👉ਗਿਆਨੀ ਹਰਪ੍ਰੀਤ ਸਿੰਘ ਧੜੇ ਦਾ ਦਾਅਵਾ; ਸਰਨਾ ਭਰਾਵਾਂ ਜ਼ਰੀਏ ਸੁਖਬੀਰ ਬਾਦਲ ਕਾਂਗਰਸ ਨਾਲ ਕਰਨਾ ਚਾਹੁੰਦਾ ਸਿਆਸੀ ਗਠਜੋੜ
👉ਧਾਮੀ ਨੇ ਕਿਹਾ, ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ

Sri Amritsar Sahib News: ਬੀਤੇ ਕੱਲ ਪੰਜਾਬ ‘ਚ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕਾਂਗਰਸ ਦੇ ਕੌਮੀ ਆਗੂ ਸ਼੍ਰੀ ਰਾਹੁਲ ਗਾਂਧੀ ਨੂੰ SGPC ਦੇ ਪ੍ਰਬੰਧਾਂ ਹੇਠ ਆਉਂਦੇ ਗੁਰੂਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਜੀ ਸਾਹਿਬ ਰਮਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਿਰੋਪਾਓ ਦੇਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ। ਇਸ ਮਾਮਲੇ ਵਿਚ ਸਿੱਖ ਪੰਥ ਤੇ ਖਾਸਕਰ ਮੌਜੂਦਾ ਤੇ ਪੁਰਾਣੇ ਅਕਾਲੀ ਦਲਾਂ ਵਿਚਕਾਰ ਇੱਕ ਦੂਜੇ ‘ਤੇ ਦੂਸ਼ਣਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ। ਜਦਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਪੜ੍ਹਤਾਲ ਕਰਕੇ ਅਜਿਹਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।ਪੁਨਰ ਸੁਰਜੀਤੀ ਅਕਾਲੀ ਦਲ ਨਾਲ ਜੁੜੇ ਐਸਜੀਪੀਸੀ ਮੈਬਰਾਂ ਨੇ ਇੱਥੇ ਇੱਕ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ, ‘‘ਜੋ ਲੋਕਾਂ ਚ ਚਰਚਾ ਸੀ, ਉਹ ਪੂਰੀ ਹੋਣ ਜਾ ਰਹੀ ਹੈ। ਇਸ ਚਰਚਾ ਵਿੱਚ ਲਗਾਤਾਰ ਕਿਹਾ ਜਾ ਰਿਹਾ ਸੀ ਕਿ, ਸ਼ਰਨਾਂ ਭਰਾਵਾਂ ਨੇ ਸ੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨੇੜੇ ਲਿਆਉਣ ਦਾ ਬੀੜਾ ਚੁੱਕਿਆ ਹੈ। ਉਸੇ ਕੜੀ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਢੇਰੀ ਕਰਨ ਵਾਲੇ ਗਾਂਧੀ ਪਰਿਵਾਰ ਦੇ ਫ਼ਰਜੰਦ ਰਾਹੁਲ ਗਾਂਧੀ ਨੂੰ ਸ੍ਰੌਮਣੀ ਕਮੇਟੀ ਦੇ ਗੁਰੂਦੁਆਰਾ ਸਾਹਿਬ ਵਿੱਚ ਸਿਰੋਪਾ ਦਿੱਤਾ ਗਿਆ।”

ਇਹ ਵੀ ਪੜ੍ਹੋ Patiala News; ਅਦਾਲਤ ਦੇ ਹੁਕਮਾਂ ‘ਤੇ ਭਾਈ ਸੰਦੀਪ ਸਿੰਘ ਸ਼ਨੀ ਦਾ ਅੱਜ ਹੋਵੇਗਾ ਮੈਡੀਕਲ ਕਾਲਜ਼ ‘ਚ ਡਾਕਟਰੀ ਮੁਆਇੰਨਾ

ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬ ਤੋਂ ਰਾਹੁਲ ਗਾਂਧੀ ਨੂੰ ਸਿਰੋਪਾ ਦਿਵਾ ਕੇ ਇਹ ਅੰਦਾਜਾ ਲਗਾਉਣ ਦੀ ਕਾਰਵਾਈ ਕੀਤੀ ਕੀਤੀ ਗਈ ਹੈ, ਕਿ ਜੇਕਰ ਸਿੱਖਾਂ ਨੇ ਇਸ ਵੱਡੀ ਕਾਰਵਾਈ ਦਾ ਵਿਰੋਧ ਨਾ ਕੀਤਾ ਤਾਂ ਫਿਰ ਗਾਂਧੀ ਪਰਿਵਾਰ ਅਤੇ ਕਾਂਗਰਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਮ ਮੁਆਫ਼ੀ ਦਾ ਰਸਤਾ ਸਾਫ ਕੀਤਾ ਜਾਵੇ। ਇਹ ਸਾਰਾ ਕੁਝ ਉਸੇ ਪ੍ਰਸੰਗ ਹੇਠ ਕੀਤਾ ਜਾ ਰਿਹਾ ਹੈ, ਜਿਸ ਪ੍ਰਸੰਗ ਹੇਠ ਡੇਰੇ ਸਿਰਸੇ ਨੂੰ ਮੁਆਫੀ ਦਿਵਾਈ ਗਈ ਸੀ ਅਤੇ ਮੁਆਫੀ ਨੂੰ ਸਹੀ ਸਾਬਿਤ ਕਰਨ ਲਈ ਐਸਜੀਪੀਸੀ ਦੀ ਗੋਲਕ ਤੱਕ ਵਰਤੀ ਗਈ ਸੀ। ਜਾਰੀ ਬਿਆਨ ਵਿੱਚ ਐਸਜੀਪੀਸੀ ਮੈਬਰਾਂ ਨੇ ਕਿਹਾ ਕਿ, ਇਸ ਤੋਂ ਪਹਿਲਾਂ ਕਾਂਗਰਸ ਦੀ ਸ਼ਮੂਲੀਅਤ ਵਾਲੇ ਇੰਡੀਆ ਗਠਜੋੜ ਵਾਲੇ ਕੇਂਦਰੀ ਸਿਆਸੀ ਧੜੇ ਨਾਲ ਤਾਮਿਲਨਾਡੂ ਵਿੱਚ ਮੀਟਿੰਗ ਕਰ ਚੁੱਕਾ ਹੈ। ਏਸੇ ਦੀ ਇਵਜ ਵਿੱਚ ਸੁਖਬੀਰ ਬਾਦਲ ਵਾਲੇ ਧੜੇ ਦੇ ਵੱਡੇ ਆਗੂ ਦਾਅਵਾ ਤੱਕ ਕਰ ਚੁੱਕੇ ਹਨ ਕਿ ਕਾਂਗਰਸ ਹੁਣ ਪਹਿਲਾਂ ਵਾਲੀ ਨਹੀਂ ਰਹੀ।ਐਸਜੀਪੀਸੀ ਮੈਬਰਾਂ ਨੇ ਕਿਹਾ ਕਿ ਅੱਜ ਬਾਦਲ ਪਰਿਵਾਰ ਦੇ ਹੁਕਮਾਂ ਤੋਂ ਬਿਨਾਂ ਐਸਜੀਪੀਸੀ ਵਿੱਚ ਪੱਤਾ ਵੀ ਨਹੀਂ ਹਿੱਲਦਾ, ਇਸ ਕਰਕੇ ਸਪਸ਼ਟ ਕੀਤਾ ਜਾਵੇ ਕਿ ਇਹ ਸਿਰੋਪਾਉ ਕਿਸ ਦੇ ਹੁਕਮਾਂ ਤੇ ਦਿੱਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਵਿਚ 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ, Bathinda ਦੇ 2 ਵਪਾਰੀਆਂ ਸਹਿਤ 7 ਵਿਰੁੱਧ ਪਰਚਾ ਦਰਜ

ਉਧਰ, ਦੂਜੇ ਪਾਸੇ ਵਿਰੋਧੀਆਂ ਵੱਲੋਂ ਇਹ ਮੁੱਦਾ ਚੁੱਕਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ੳਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ।ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆਂ ਤਾਂ ਕਾਰਵਾਈ ਜਰੂਬ ਹੋਵੇਗੀ।ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda AIIMS ‘ਚ ਕਥਿਤ ਜਿਣਸੀ ਛੇੜਛਾੜ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਗਰਮਾਇਆ, ਹਰਸਿਮਰਤ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਕਾਰਵਾਈ ਲਈ ਲਿਖਿਆ ਪੱਤਰ

0

Bathinda News: Bathinda AIIMS; ਮਾਲਵਾ ਪੱਟੀ ਸਹਿਤ ਬਠਿੰਡਾ ਦੇ ਨਾਲ ਲੱਗਦੇ ਹਰਿਆਣਾ ਤੇ ਰਾਜਸਥਾਨ ਦੇ ਇਲਾਕਿਆਂ ਲਈ ਸਸਤੇ ਤੇ ਉੱਚ-ਗੁਣਵੰਤੇ ਇਲਾਜ਼ ਲਈ ਵਰਦਾਨ ਸਾਬਤ ਹੋ ਰਹੇ Bathinda AIIMS ‘ਚ ਕਥਿਤ ਜਿਣਸੀ ਛੇੜਛਾੜ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਵਿਚ ਸਾਹਮਣੇ ਆਈ ਸਿਕਾਇਤ ਉੱਪਰ ਬੇਸ਼ੱਕ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਪ੍ਰੰਤੂ ਹੁਣ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ PCS Officers Association ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਨੂੰ 12 ਲੱਖ ਰੁਪਏ ਦੇ ਚੈੱਕ ਸੌਂਪੇ

ਇੱਥੇ ਜਾਰੀ ਇੱਕ ਬਿਆਨ ਵਿਚ ਸ਼੍ਰੀਮਤੀ ਬਾਦਲ ਨੇ ਮੰਤਰੀ ਨੂੰ ਲਿਖੇ ਪੱਤਰ ਵਿਚ ਪ੍ਰਮੁੱਖ ਸੁਰੱਖਿਆ ਅਫਸਰ ਮਨਜੀਤ ਸਿੰਘ ਉਪਰ ਗੰਭੀਰ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਗਿਆ ਹੈ ਕਿ ਅਪ੍ਰੈਲ 2024 ਤੋਂ ਅਨੇਕਾਂ ਵਾਰ ਨੋਟਿਸ ਦਿੱਤੇ ਜਾਣ ਅਤੇ ਯਾਦ ਪੱਤਰ ਦਿੱਤੇ ਜਾਣ ਦੇ ਬਾਵਜੂਦ ਏਮਜ਼ ਮੈਨੇਜਮੈਂਟ ਨੇ ਇਸ ਬਾਰੇ ਰਿਪੋਰਟ ਪੇਸ਼ ਨਹੀਂ ਕੀਤੀ। ਬੀਬੀ ਬਾਦਲ ਨੇ ਕਿਹਾ ਕਿ ਇਹ ਅਫਸਰ, ਜਿਸਨੂੰ ਜਿਣਸੀ ਛੇੜਛਾੜ ਵਿਚ ਸ਼ਾਮਲ ਹੋਣ ਕਾਰਨ ਪਿਛਲੀ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ, ਜਾਅਲੀ ਕੰਪਨੀਆਂ ਦੇ ਨਾਮ ’ਤੇ ਏਮਜ਼ ਵਿਚ ਭਰਤੀਆਂ ਕਰਦਾ ਰਿਹਾ ਹਾਲਾਂਕਿ ਉਸਨੂੰ ਭਰਤੀਆਂ ਦੀ ਜ਼ਿੰਮੇਵਾਰੀ ਤੋਂ ਲਾਂਭੇ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ Breaking News; ਪੌਣੇ ਦੋ ਸਾਲਾਂ ਬਾਅਦ ਮਹਾਰਾਜ਼ਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਨਵਾਂ VC , ਜਾਰੀ ਹੋਇਆ ਨੋਟੀਫਿਕੇਸ਼ਨ

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਮਨਜੀਤ ਸਿੰਘ ’ਤੇ ਨਵੇਂ ਭਰਤੀ ਹੋਏ ਸੁਰੱਖਿਆ ਅਮਲੇ ਤੋਂ 20 ਲੱਖ ਰੁਪਏ ਰਿਸ਼ਵਤ ਲੈਣ ਦਾ ਵੀ ਦੋਸ਼ ਹੈ ਜਿਹਨਾਂ ਨੂੰ 40 ਹੋਰ ਸਥਾਈ ਸੁਰੱਖਿਆ ਸਟਾਫ ਦੀ ਥਾਂ ’ਤੇ ਭਰਤੀ ਕੀਤਾ ਗਿਆ ਤੇ ਪੰਜ ਮਹੀਨਿਆਂ ਵਿਚ ਬਰਖ਼ਾਸਤ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਕਾਰਵਾਈ ਨਾ ਸਿਰਫ ਭ੍ਰਿਸ਼ਟਾਚਾਰ ਹੈ ਬਲਕਿ ਸੰਸਥਾ ਦੀ ਸਾਖ਼ ’ਤੇ ਵੀ ਸਮਝੌਤਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਉਚ ਅਧਿਕਾਰੀ ਇਸ ਅਫਸਰ ਦਾ ਬਚਾਅ ਕਰ ਰਹੇ ਹਨ ਤੇ ਉਹਨਾਂ ਦੀ ਵੀ ਭ੍ਰਿਸ਼ਟਾਚਾਰ ਵਿਚ ਕੋਈ ਦਿਲਚਸਪੀ ਹੋ ਸਕਦੀ ਹੈ।

ਇਹ ਵੀ ਪੜ੍ਹੋ Patiala News; ਅਦਾਲਤ ਦੇ ਹੁਕਮਾਂ ‘ਤੇ ਭਾਈ ਸੰਦੀਪ ਸਿੰਘ ਸ਼ਨੀ ਦਾ ਅੱਜ ਹੋਵੇਗਾ ਮੈਡੀਕਲ ਕਾਲਜ਼ ‘ਚ ਡਾਕਟਰੀ ਮੁਆਇੰਨਾ

ਐਮਪੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਫੌਰੀ ਦਰੁਸਤੀ ਭਰੇ ਕਦਮ ਚੁੱਕਣ ਦੀ ਲੋੜ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ ਇਕ ਵਿਅਕਤੀ ਦੇ ਗਲਤ ਰਵੱਈਏ ਦੀ ਗੱਲ ਨਹੀਂ ਬਲਕਿ ਏਮਜ਼ ਵਿਚ ਭਰਤੀ ਦੀ ਸਾਰੀ ਪ੍ਰਕਿਰਿਆ ’ਤੇ ਹੀ ਸਵਾਲ ਹੈ। ਉਹਨਾਂ ਕਿਹਾ ਕਿ ਜੇਕਰ ਇਸ ਪ੍ਰਣਾਲੀਬੱਧ ਅਣਗਹਿਲੀ ਨੂੰ ਦਰੁੱਸਤ ਨਾ ਕੀਤਾ ਗਿਆ ਤਾਂ ਮੁਲਾਜ਼ਮਾਂ ਖਾਸ ਤੌਰ ’ਤੇ ਔਰਤਾਂ ਦੀ ਸੁਰੱਖਿਆ ਖ਼ਤਰੇ ਵਿਚ ਪੈ ਸਕਦੀ ਹੈ ਅਤੇ ਇਸ ਅਹਿਮ ਸਿਹਤ ਸੰਸਥਾ ਦੇ ਅਕਸ ਨੂੰ ਢਾਹ ਵੱਜ ਸਕਦੀ ਹੈ।

ਇਹ ਵੀ ਪੜ੍ਹੋ Mansa News;ਭਿਆਨਕ ਸੜਕ ਹਾਦਸੇ ‘ਚ ਸਰਪੰਚ ਸਹਿਤ ਦੋ ਦੀ ਹੋਈ ਮੌ+ਤ

ਉਧਰ, ਮਾਮਲਾ ਅਖਬਾਰਾਂ ਵਿਚ ਆਉਣ ਤੋਂ ਬਾਅਦ ਬਠਿੰਡਾ ਏਮਜ਼ ਵੱਲੋਂ ਸਪੱਸ਼ਟੀਕਰਨ ਦਿੰਦਿਆਂ ਸਾਫ਼ ਕੀਤਾ ਗਿਆ ਸੀ ਕਿ ਅਜਿਹੀਆਂ ਗਤੀਵਿਧੀਆਂ ਦੀ ਸਾਡੀ ਸੰਸਥਾ ਵਿਚ ਕੋਈ ਥਾਂ ਨਹੀਂ ਹੈ। ਏਮਜ਼ ਪ੍ਰਬੰਧਕਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ, ‘‘ਜਿਸ ਵਿਅਕਤੀ ਵਿਰੁਧ ਦੋਸ਼ ਲਗਾਏ ਗਏ ਹਨ, ਉਹ ਕਦੇ ਵੀ ਏਮਜ਼ ਬਠਿੰਡਾ ਦਾ ਕਰਮਚਾਰੀ ਨਹੀਂ ਸੀ।’’ ਏਮਜ਼ ਪ੍ਰਬੰਧਕਾਂ ਮੁਤਾਬਕ ਉਨ੍ਹਾਂ ਦੀ ਸੰਸਥਾ ਅਜਿਹੇ ਕਿਸੇ ਵੀ ਅਨੈਤਿਕ ਅਭਿਆਸ ਲਈ ਜ਼ੀਰੋ ਸ਼ਹਿਣਸ਼ੀਲਤਾ ਰੱਖਦਾ ਹੈ ਤੇ ਖਾਸ ਕਰਕੇ ਮਹਿਲਾ ਕਰਮਚਾਰੀਆਂ ਦੀ ਇੱਜ਼ਤ ਦੀ ਰੱਖਿਆ ਲਈ ਹਮੇਸ਼ਾ ਤੁਰੰਤ ਅਤੇ ਫੈਸਲਾਕੁੰਨ ਕਾਰਵਾਈ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Patiala News; ਅਦਾਲਤ ਦੇ ਹੁਕਮਾਂ ‘ਤੇ ਭਾਈ ਸੰਦੀਪ ਸਿੰਘ ਸ਼ਨੀ ਦਾ ਅੱਜ ਹੋਵੇਗਾ ਮੈਡੀਕਲ ਕਾਲਜ਼ ‘ਚ ਡਾਕਟਰੀ ਮੁਆਇੰਨਾ

0

👉ਜੇਲ੍ਹ ‘ਚ ਪੁਲਿਸ ਅਧਿਕਾਰੀਆਂ ਨਾਲ ਝੜਪ ਤੋਂ ਬਾਅਦ ਪ੍ਰਵਾਰ ਵੱਲੋਂ ਕੁੱਟਮਾਰ ਦੇ ਲਗਾਏ ਹਨ ਦੋਸ਼
Patiala News: ਹਿੰਦੂ ਆਗੂ ਸੁਧੀਰ ਸੂਰੀ ਦੇ ਕਥਿਤ ਕਤਲ ਦੇ ਮਾਮਲੇ ਵਿਚ ਪਟਿਆਲਾ ਜੇਲ੍ਹ ‘ਚ ਬੰਦ ਭਾਈ ਸੰਦੀਪ ਸਿੰਘ ਸ਼ਨੀ ਦਾ ਅੱਜ ਮੰਗਲਵਾਰ ਨੂੰ ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ਅੰਦਰ ਡਾਕਟਰਾਂ ਦੇ ਬੋਰਡ ਵੱਲੋਂ ਡਾਕਟਰੀ ਮੁਆਇੰਨਾ ਕੀਤਾ ਜਾਵੇਗਾ। ਲੰਘੀ 10 ਸਤੰਬਰ ਨੂੰ ਜੇਲ੍ਹ ਦੇ ਅੰਦਰ ਪੰਜਾਬ ਦੇ ਪੁਲਿਸ ਦੇ ਡੀ.ਐਸ.ਪੀ. ਤੇ ਦੋ ਇੰਸਪੈਕਟਰਾਂ ਦੀ ਕਥਿਤ ਕੁੱਟਮਾਰ ਦੇ ਮਾਮਲੇ ‘ਚ ਨਾਮਜ਼ਦ ਕੀਤੇ ਭਾਈ ਸ਼ਨੀ ਦੇ ਪ੍ਰਵਾਰ ਵੱਲੋਂ ਜੇਲ੍ਹ ਅੰਦਰ ਤਸ਼ਦੱਦ ਕਰਨ ਦੇ ਦੋਸ਼ ਲਗਾਏ ਗਏ ਹਨ।

ਇਹ ਵੀ ਪੜ੍ਹੋ Breaking News; ਪੌਣੇ ਦੋ ਸਾਲਾਂ ਬਾਅਦ ਮਹਾਰਾਜ਼ਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਨਵਾਂ VC , ਜਾਰੀ ਹੋਇਆ ਨੋਟੀਫਿਕੇਸ਼ਨ

ਇਸ ਸਬੰਧ ਵਿਚ ਨਾਮੀ ਵਕੀਲ ਘੁੰਮਣ ਬ੍ਰਦਰਜ਼ ਵੱਲੋਂ ਬੀਤੇ ਕੱਲ ਪਟਿਆਲਾ ਦੇ ਇਲਾਕਾ ਮੈਜਿਸਟਰੇਟ ਅੱਗੇ ਇੱਕ ਅਰਜ਼ੀ ਦਾਈਰ ਕਰਕੇ ਸੰਦੀਪ ਸਿੰਘ ਸ਼ਨੀ ਦਾ ਡਾਕਟਰਾਂ ਦੇ ਬੋਰਡ ਕੋਲੋਂ ਡਾਕਟਰੀ ਮੁਆਇੰਨਾ ਕਰਵਾਉਣ ਦੀ ਮੰਗ ਕੀਤੀ ਸੀ। ਜੱਜ ਵੱਲੋਂ ਇਹ ਅਰਜ਼ੀ ਮੰਨਜੂਰ ਕਰਨ ਤੋਂ ਬਾਅਦ ਪਟਿਆਲਾ ਦੇ ਜੇਲ ਪ੍ਰਸ਼ਾਸਨ ਨੇ ਹੈਰਾਨੀਜਨਕ ਢੰਗ ਨਾਲ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਦੀ ਬਜਾਏ ਉਕਤ ਸਿੱਖ ਨੌਜਵਾਨ ਨੂੰ ਤੱਟ-ਫੱਟ ਸੰਗਰੂਰ ਜੇਲ੍ਹ ‘ਚ ਤਬਦੀਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ ਪੰਜਾਬ ਵਿਚ 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ, Bathinda ਦੇ 2 ਵਪਾਰੀਆਂ ਸਹਿਤ 7 ਵਿਰੁੱਧ ਪਰਚਾ ਦਰਜ

ਜਿਸਤੋਂ ਬਾਅਦ ਅਦਾਲਤ ਵੱਲੋਂ ਦਿੱਤੇ ਹੁਕਮਾਂ ‘ਤ ਅੱਜ ਭਾਈ ਸ਼ਨੀ ਦਾ ਅੱਜ ਮੈਡੀਕਲ ਕਾਲਜ਼ ਵਿਚ ਡਾਕਟਰੀ ਮੁਆਇੰਨਾ ਕੀਤਾ ਜਾਵੇਗਾ। ਪ੍ਰਵਾਰ ਵੱਲੋਂ ਲਗਾਏ ਦੋਸ਼ਾਂ ਤੋਂ ਬਾਅਦ ਘੁੰਮਣ ਬ੍ਰਦਰਜ਼ ਵੱਲੋਂ ਅਦਾਲਤ ਨੂੰ ਭਾਈ ਸੰਦੀਪ ਸਿੰਘ ਸ਼ਨੀ ਨੂੰ ਉਸਦੇ ਪ੍ਰਵਾਰ ਤੇ ਵਕੀਲਾਂ ਨਾਲ ਮਿਲਣ ਦੇਣ ਦੀ ਇਜ਼ਾਜਤ ਵੀ ਮੰਗੀ ਹੈ। ਭਾਈ ਸ਼ਨੀ ਦੇ ਭਰਾ ਦਾ ਵੀ ਦਾਅਵਾ ਹੈ ਕਿ ਉਸਦੇ ਭਰਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ, ਜਿਸਦੇ ਚੱਲਦੇ ਉਨ੍ਹਾਂ ਨੂੰ ਸੰਦੀਪ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PCS Officers Association ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਨੂੰ 12 ਲੱਖ ਰੁਪਏ ਦੇ ਚੈੱਕ ਸੌਂਪੇ

0

Chandigarh News: PCS Officers Association ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਵਜੋਂ 12 ਲੱਖ ਰੁਪਏ ਦੇ ਚੈੱਕ ਸੌਂਪੇ।ਐਸੋਸੀਏਸ਼ਨ ਦੇ ਪ੍ਰਧਾਨ ਸਕਤਰ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਚੈੱਕ ਸੌਂਪੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਇਸ ਵਿੱਚੋਂ 7.5 ਲੱਖ ਰੁਪਏ ਪੀਸੀਐਸ ਐਸੋਸੀਏਸ਼ਨ ਵੱਲੋਂ, 1 ਲੱਖ ਰੁਪਏ ਆਲ ਇੰਡੀਆ ਫੈਡਰੇਸ਼ਨ ਫਾਰ ਐਸਸੀਐਸ ਐਸੋਸੀਏਸ਼ਨਜ਼ (ਏਆਈਐਫ) ਵੱਲੋਂ ਅਤੇ 3.5 ਲੱਖ ਰੁਪਏ ਹਰਿਆਣਾ ਸਿਵਲ ਸਰਵਿਸ ਅਫਸਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਹਨ।ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Breaking News; ਪੌਣੇ ਦੋ ਸਾਲਾਂ ਬਾਅਦ ਮਹਾਰਾਜ਼ਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਨਵਾਂ VC , ਜਾਰੀ ਹੋਇਆ ਨੋਟੀਫਿਕੇਸ਼ਨ

0

Bathinda News; ਪਿਛਲੇ ਕਰੀਬ ਪੌਣੇ ਦੋ ਸਾਲਾਂ ਤੋਂ ਬਿਨ੍ਹਾਂ ਉੱਪ ਕੁਲਪਤੀ(VC) ਡਿਕਡੋਲੇ ਖਾ ਰਹੀ ਬਠਿੰਡਾ ਦੀ ਮਹਾਰਾਜ਼ਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਨੂੰ ਨਵਾਂ ਉੱਪ ਕੁਲਪਤੀ (VC) ਮਿਲ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਨੂੰ ਇਹ ਜਿੰਮੇਵਾਰੀ ਦਿੱਤੀ ਹੈ। ਸ਼੍ਰੀ ਸ਼ਰਮਾ ਮੌਜੂਦਾ ਸਮੇਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਸਟੀਚਿਊਟ ਆਫ਼ ਅਪਲਾਈਡ ਮੈਨੇਜ਼ਮੈਂਟ ਸਾਇੰਸ ਵਿਖੇ ਬਤੌਰ ਪ੍ਰੋਫੈਸਰ ਸੇਵਾਵਾਂ ਨਿਭਾ ਰਹੇ ਸਨ। ਸੂਚਨਾ ਮੁਤਾਬਕ ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਭੇਜੇ ਤਿੰਨ ਨਾਵਾਂ ਵਿਚ ਇੰਨ੍ਹਾਂ ਦਾ ਨਾਮ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ ਪੰਜਾਬ ਵਿਚ 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ, Bathinda ਦੇ 2 ਵਪਾਰੀਆਂ ਸਹਿਤ 7 ਵਿਰੁੱਧ ਪਰਚਾ ਦਰਜ

ਜਿਕਰਯੋਗ ਹੈ ਕਿ 1 ਨਵੰਬਰ 2023 ਵਾਲੇ ਦਿਨ ਪ੍ਰੋ ਬੂਟਾ ਸਿੰਘ ਸਿੱਧੂ ਦੀ ਸੇਵਾਮੁਕਤੀ ਤੋਂ ਬਾਅਦ ਯੂਨੀਵਰਸਿਟੀ ਨੂੰ ਕੋਈ ਉੱਪ ਕੁਲਪਤੀ ਨਹੀਂ ਮਿਲਿਆ ਸੀ। ਇਸ ਦੇ ਪਿੱਛੇ ਯੂਨੀਵਰਸਿਟੀ ਅੰਦਰ ਚੱਲ ਰਹੀ ਗੁੱਟਬੰਦੀ ਵੀ ਵੱਡੀ ਭੂਮਿਕਾ ਨਿਭਾ ਰਹੀ ਸੀ ਤੇ ਇਸੇ ਗੁੱਟਬੰਦੀ ਨੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਇੱਕ ਡੀਨ ਨੂੰ ਉਪ ਕੁਲਪਤੀ ਬਣਨ ਤੋਂ ਰੋਕ ਦਿੱਤਾ। ਜਿਸਤੋਂ ਬਾਅਦ ਹੁਣ ਪੈਦਾ ਹੋਣ ਵਾਲੀ ਨਵੀਂ ਸਫ਼ਾਬੰਦੀ ਵਿਚ ਉਪ ਕੁਲਪਤੀ ਤੋਂ ਬਾਅਦ ਯੂਨੀਵਰਸਿਟੀ ਦੇ ਦੂਜੇ ਮਹੱਤਵਪੁਰਨ ਅਹੁੱਦੇ ਲਈ ਵੱਡੀ ਜੋਰ-ਅਜ਼ਮਾਇਸ ਸ਼ੁਰੂ ਹੋਣ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ ‘ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ।ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ‘ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ ‘ਤੇ ਨਿਗਰਾਨੀ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ ਪੰਜਾਬ ਵਿਚ 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ, Bathinda ਦੇ 2 ਵਪਾਰੀਆਂ ਸਹਿਤ 7 ਵਿਰੁੱਧ ਪਰਚਾ ਦਰਜ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ ‘ਤੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਉਸਾਰੂ ਭੂਮਿਕਾ ਅਦਾ ਕਰਨਗੀਆਂ।

ਇਹ ਵੀ ਪੜ੍ਹੋ ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ: ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਕਮੇਟੀਆਂ ਇਨ੍ਹਾਂ ਪ੍ਰਾਜੈਕਟਾਂ ਦਾ ਨਿਰਵਿਘਨ ਅਮਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।ਲੋਕਾਂ ਖਾਸ ਕਰ ਕੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਪਿੰਡ ਪੱਧਰ ‘ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਿੱਚ ਯੂਥ ਕਲੱਬਾਂ ਨੂੰ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਜਿਹੇ ਉਪਰਾਲਿਆਂ ਵਾਸਤੇ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣ ਵਿੱਚ ਵਧੇਰੇ ਮਹੱਵਤਵਪੂਰਨ ਸਿੱਧ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਚ 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ, Bathinda ਦੇ 2 ਵਪਾਰੀਆਂ ਸਹਿਤ 7 ਵਿਰੁੱਧ ਪਰਚਾ ਦਰਜ

0

👉ਬਿਨਾਂ ਬਿੱਲ ਤੋਂ ਮਾਲ ਦੀ ਢੋਆ-ਢੁਆਈ ਕਰਨ ਵਾਲੇ ਦੋ ਪਾਸਰਾਂ ਵਿਰੁੱਧ ਵੀ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ
Punjab News: ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ ‘ਤੇ ਤੇਜ਼ੀ ਨਾਲ ਵਧਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ 385 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਸਮੇਤ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ, ਜਿਸ ਰਾਹੀਂ 69.57 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ, ਵਿੱਚ ਸ਼ਾਮਲ 7 ਵਿਅਕਤੀਆਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ।ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 12 ਸਤੰਬਰ, 2025 ਨੂੰ ਦਰਜ ਕੀਤੀਆਂ ਗਈਆਂ ਐਫ.ਆਈ.ਆਰ ਵਿੱਚੋਂ ਪਹਿਲੀ ਮੈਸਰਜ਼ ਰਾਜਧਾਨੀ ਆਇਰਨ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ, ਮਨੀਸ਼ ਗਰਗ ਅਤੇ ਰਿਦਮ ਗਰਗ ਵਿਰੁੱਧ ਦਰਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਦੌਰਾਨ ਮੈਸਰਜ਼ ਮਹਾਲਕਸ਼ਮੀ ਟ੍ਰੇਡਰਜ਼ ਅਤੇ ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼ਿਜ਼ ਸਮੇਤ ਜਾਅਲੀ ਫਰਮਾਂ ਦੇ ਇੱਕ ਗੁੰਝਲਦਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਾਰੇ ਵੱਡੇ ਪੱਧਰ ‘ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਅਤੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੀ ਗਲਤ ਵਰਤੋਂ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਘੋਸ਼ਿਤ ਵਪਾਰਕ ਸਥਾਨਾਂ ਦੀ ਭੌਤਿਕ ਤਸਦੀਕ ਤੋਂ ਪਤਾ ਲੱਗਾ ਹੈ ਕਿ ਉਹ ਜਾਂ ਤਾਂ ਬੰਦ ਸਨ ਜਾਂ ਮੌਜੂਦ ਨਹੀਂ ਸਨ, ਜਿਸ ਤੋਂ ਇੰਨ੍ਹਾ ਦੀਆਂ ਕਾਰਵਾਈਆਂ ਵਿੱਚ ਧੋਖਾਧੜੀ ਦੀ ਪੁਸ਼ਟੀ ਹੋਈ। ਉਨ੍ਹਾਂ ਕਿਹਾ ਕਿ ਇਸ ਫਰਮ ‘ਤੇ 310 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਦਾ ਮਾਮਲਾ ਹੈ, ਜਿਸਦੇ ਨਤੀਜੇ ਵਜੋਂ 55.93 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਫਤਿਹਗੜ੍ਹ ਸਾਹਿਬ ਕੋਲ ਐਫਆਈਆਰ ਦਰਜ ਕੀਤੀ ਗਈ।

ਇਹ ਵੀ ਪੜ੍ਹੋ ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ: ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਹੋਰ ਕਾਰਵਾਈ ਵਿੱਚ, 9 ਸਤੰਬਰ, 2025 ਨੂੰ ਮੈਸਰਜ਼ ਕੇ. ਕੇ. ਇੰਡਸਟਰੀਜ਼ ਅਤੇ ਇਸਦੇ ਸਹਿਯੋਗੀਆਂ ਚੰਦਨ ਸਿੰਘ, ਅਮਨਦੀਪ ਸਿੰਘ ਅਤੇ ਮੁਕੇਸ਼ ਵਿਰੁੱਧ ਇੱਕ ਹੋਰ ਵੱਡੇ ਜਾਅਲੀ ਬਿਲਿੰਗ ਘੁਟਾਲੇ ਵਿੱਚ ਭੂਮਿਕਾ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਖੁਲਾਸਾ ਹੋਇਆ ਕਿ ਮੈਸਰਜ਼ ਕੇ. ਕੇ. ਇੰਡਸਟਰੀਜ਼ ਮਾਲ ਦੀ ਅਸਲ ਆਵਾਜਾਈ ਤੋਂ ਬਿਨਾਂ ਹੀ ਜਾਅਲੀ ਇਨਵੌਇਸ ਜਾਰੀ ਕਰ ਰਹੀ ਸੀ, ਜਿਸ ਨਾਲ ਲਾਭਪਾਤਰੀ ਫਰਮਾਂ ਨੂੰ ਗਲਤ ਤਰੀਕੇ ਨਾਲ ਆਈਟੀਸੀ ਪਾਸ ਕਰਨ ਅਤੇ ਪ੍ਰਾਪਤ ਕਰਨ ਵਿੱਚ ਮਦਦ ਮਿਲ ਰਹੀ ਸੀ। ਵਿੱਤ ਮੰਤਰੀ ਨੇ ਕਿਹਾ ਕਿ ਜਾਂਚਕਰਤਾਵਾਂ ਨੇ ਜੀਐਸਟੀ ਰਿਟਰਨਾਂ, ਈ-ਵੇਅ ਬਿੱਲ ਡੇਟਾ ਦੀ ਕਰਾਸ-ਵੈਰੀਫਾਈ ਕੀਤੀ, ਅਤੇ ਅਹਾਤੇ ਦੀ ਭੌਤਿਕ ਤਸਦੀਕ ਕੀਤੀ, ਜਿਸ ਨਾਲ ਲੈਣ-ਦੇਣ ਦੀ ਧੋਖਾਧੜੀ ਵਾਲੀ ਪ੍ਰਕਿਰਤੀ ਦਾ ਪਰਦਾਫਾਸ਼ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਇਹ ਫਰਮ 75 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਜੁੜੀ ਹੋਈ ਹੈ, ਜਿਸ ਸਦਕਾ 13.64 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ।

ਇਹ ਵੀ ਪੜ੍ਹੋ Punjab Flood; ਪੰਜਾਬ ਦੇ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ Rahul Gandhi

ਇਸ ਤੋਂ ਇਲਾਵਾ, 14 ਸਤੰਬਰ, 2025 ਨੂੰ ਬਠਿੰਡਾ ਵਿਖੇ ਦੀਪਕ ਸਿੰਗਲਾ ਅਤੇ ਵਿਵੇਕ ਸਿੰਗਲਾ ਵਿਰੁੱਧ ਐਫਆਈਆਰ ਨੰਬਰ 182 ਦਰਜ ਕੀਤੀ ਗਈ, ਦੋਵਾਂ ਦੀ ਪਛਾਣ ਬਠਿੰਡਾ ਖੇਤਰ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੇ ਪਾਸਰ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬਿਨਾਂ ਹਿਸਾਬ-ਕਿਤਾਬ ਵਾਲੇ ਸਾਮਾਨ ਨੂੰ ਲੋੜੀਂਦੀ ਬਿਲਿੰਗ ਤੋਂ ਬਿਨਾਂ ਹੀ ਢੋਆ-ਢੁਆਈ ਵਿੱਚ ਸ਼ਾਮਲ ਸਨ, ਜਿਸ ਨਾਲ ਵੱਡੇ ਪੱਧਰ ‘ਤੇ ਟੈਕਸ ਚੋਰੀ ਕੀਤੀ ਗਈ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਗਿਆ।ਇਨ੍ਹਾਂ ਐਫਆਈਆਰਜ਼ ਤੋਂ ਇਲਾਵਾ, ਕਰ ਵਿਭਾਗ ਨੇ ਆਪਣੀ ਫੀਲਡ-ਪੱਧਰੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਿਸ਼ੇਸ਼ ਤਿੰਨ ਦਿਨਾਂ ਚੈਕਿੰਗ ਮੁਹਿੰਮ ਦੌਰਾਨ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ (ਐਸਆਈਪੀਯੂ) ਨੇ ਤਸਦੀਕ ਲਈ 108 ਵਾਹਨਾਂ ਨੂੰ ਰੋਕਿਆ। ਇਨ੍ਹਾਂ ਵਿੱਚੋਂ 26 ਵਾਹਨਾਂ ਨੂੰ 50 ਲੱਖ ਰੁਪਏ ਦੇ ਜੁਰਮਾਨੇ ਲਾਏ ਜਾ ਚੁੱਕੇ ਹਨ ਅਤੇ ਬਾਕੀ ਵਾਹਨਾਂ ਬਾਰੇ ਕਾਰਵਾਈ ਅਜੇ ਵੀ ਜਾਰੀ ਹੈ। ਇਹ ਟੀਚਾਬੱਧ ਮੁਹਿੰਮ ਰਾਹੀਂ ਅਤੇ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਕਰ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਤੇ ਇਹ ਮੁਹਿੰਮ ਲੋਹਾ ਅਤੇ ਸਟੀਲ, ਸੀਮਿੰਟ ਅਤੇ ਆਟੋ ਪਾਰਟਸ ਵਰਗੇ ਖੇਤਰਾਂ ‘ਤੇ ਕੇਂਦ੍ਰਿਤ ਹੈ।

ਇਹ ਵੀ ਪੜ੍ਹੋ sunam news; ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਜਾਅਲੀ ਬਿਲਿੰਗ ਅਤੇ ਟੈਕਸ ਚੋਰੀ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧੋਖਾਧੜੀ ਕਰਨ ਵਾਲੀਆਂ ਫਰਮਾਂ ਵਿਰੁੱਧ ਦਰਜ ਕੀਤੀਆਂ ਗਈਆਂ ਐਫਆਈਆਰਜ਼ ਅਤੇ ਵੱਡੇ ਪੱਧਰ ‘ਤੇ ਚੈਕਿੰਗ ਮੁਹਿੰਮਾਂ ਆਪਣੇ ਮਾਲੀਆ ਅਧਾਰ ਦੀ ਰੱਖਿਆ ਲਈ ਰਾਜ ਦੀ ਗੰਭੀਰਤਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਪੰਜਾਬ ਦੀ ਜ਼ੀਰੋ-ਟੌਲਰੈਂਸ ਪਹੁੰਚ ‘ਤੇ ਜ਼ੋਰ ਦਿੱਤਾ ਜਿਸ ਤਹਿਤ ਤਕਨਾਲੋਜੀ-ਅਧਾਰਤ ਨਿਗਰਾਨੀ ਨੂੰ ਜ਼ਮੀਨੀ ਪੱਧਰ ਦੀ ਇਨਫੋਰਸਮੈਂਟ ਲਈ ਵਰਤਿਆ ਜਾ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਇਨਫੋਰਸਮੈਂਟ ਕਾਰਵਾਈਆਂ ਹੋਰ ਵੀ ਤੀਬਰਤਾ ਨਾਲ ਜਾਰੀ ਰਹਿਣਗੀਆਂ ਤਾਂ ਜੋ ਅਸਲੀ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ, ਇਮਾਨਦਾਰ ਟੈਕਸਦਾਤਾਵਾਂ ਦੀ ਸੁਰੱਖਿਆ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਜਨਤਕ ਮਾਲੀਆ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906775