Monday, May 18, 2026
Home Blog Page 456

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ: ਮੁੱਖ ਮੰਤਰੀ

0

👉ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ
Punjab News: ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਉਤੇ ਪਾਬੰਦੀ ਲਗਾਉਣ ਦੇ ਫੈਸਲੇ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ।ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ ਕੀ ਭਾਜਪਾ ਦੀ ਨੀਤੀ ਪਾਕਿਸਤਾਨ ਵਿਰੁੱਧ ਹੈ ਜਾਂ ਆਪਣੇ ਲੋਕਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਮੋਦੀ ਸਰਕਾਰ ਦਾ ਪੰਜਾਬ ਵਿਰੋਧੀ ਰਵੱਈਆ ਝਲਕਦਾ ਹੈ। ਉਨ੍ਹਾਂ ਕਿਹਾ ਕਿ ਜੇ ਇਕ ਪਾਕਿਸਤਾਨੀ ਅਦਾਕਾਰਾ ਇਕ ਪੰਜਾਬੀ ਅਦਾਕਾਰ ਨਾਲ ਫਿਲਮ ਕਰਦੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਉਸ ਫਿਲਮ ਉੱਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ ਅਤੇ ਪੰਜਾਬੀਆਂ ਨੂੰ ਗੱਦਾਰ ਕਿਹਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਵਤੀਰੇ ਨਾਲ ਸਾਡੀ ਫਿਲਮ ਸਨਅਤ ਅਤੇ ਪੰਜਾਬੀ ਕਲਕਾਰਾਂ ਨੂੰ ਨੁਕਸਾਨ ਹੋ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਫਿਲਮ ਪਹਿਲਗਾਮ ਅਤਿਵਾਦੀ ਹਮਲੇ ਤੋਂ ਕਾਫ਼ੀ ਸਮਾਂ ਪਹਿਲਾਂ ਫਿਲਮਾਈ ਗਈ ਸੀ ਪਰ ਪਹਿਲਗਾਮ ਹਮਲੇ ਦੇ ਬਹਾਨੇ ਫਿਲਮ ਉੱਤੇ ਪਾਬੰਦੀ ਲਾਉਣਾ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਦੀ ਸਿਰਫ਼ ਇਸ ਲਈ ਇਜਾਜ਼ਤ ਦਿੱਤੀ ਜਾਂਦੀ ਹੈ ਕਿਉਂਕਿ ‘ਵੱਡੇ ਸਾਹਿਬ’ ਦਾ ਪੁੱਤਰ ਇਹ ਮੈਚ ਕਰਵਾਉਣਾ ਚਾਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ‘ਟਰੋਲ ਆਰਮੀ’ ਨੇ ਪੰਜਾਬੀ ਅਦਾਕਾਰਾਂ ਅਤੇ ਨਿਰਮਾਤਾਵਾਂ ਨੂੰ ਗੱਦਾਰ ਤੱਕ ਕਹਿ ਦਿੱਤਾ ਪਰ ਹੁਣ ਦੋਵਾਂ ਮੁਲਕਾਂ ਵਿਚਾਲੇ ਹੋਏ ਕ੍ਰਿਕਟ ਮੁਕਾਬਲੇ ਬਾਰੇ ਹਰ ਕੋਈ ਚੁੱਪ ਹੈ।

ਇਹ ਵੀ ਪੜ੍ਹੋ ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ ‘ਚ ਪਹੁੰਚਿਆਂ ਮੈਡੀਕਲ ਟੀਮਾਂ

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਕ੍ਰਿਕਟ ਬੋਰਡ ਅਮਿਤ ਸ਼ਾਹ ਦੇ ਪੁੱਤਰ ਦੇ ਹੱਥਾਂ ਵਿੱਚ ਹੈ, ਉਦੋਂ ਪਾਕਿਸਤਾਨ ਨਾਲ ਅਚਾਨਕ ਮੈਚ ਕਰਵਾਉਣਾ ਭਾਰਤ ਸਰਕਾਰ ਦੀ ਮਜਬੂਰੀ ਸੀ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪਾਕਿਸਤਾਨ ਦੇ ਭਾਰਤ ਵਿਰੋਧੀ ਰਵੱਈਏ ਨੂੰ ਦੇਖਦਿਆਂ ਇਹ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਜਿਹੇ ਮੈਚਾਂ ਤੋਂ ਮਿਲਣ ਵਾਲੇ ਪੈਸੇ ਦਾ ਪਾਕਿਸਤਾਨ ਕੀ ਕਰੇਗਾ। ਉਨ੍ਹਾਂ ਕਿਹਾ ਕਿ ਦੂਜੇ ਸ਼ਬਦਾਂ ਵਿੱਚ ਇਸ ਦਾ ਪਾਕਿਸਤਾਨ ਨੂੰ ਫਾਇਦਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਭਾਰਤ, ਪਾਕਿਸਤਾਨ ਨਾਲ ਮੈਚ ਖੇਡ ਸਕਦਾ ਹੈ ਤਾਂ ਸ਼ਰਧਾਲੂ ਮੱਥਾ ਟੇਕਣ ਲਈ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਕਿਉਂ ਨਹੀਂ ਜਾ ਸਕਦੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਅਫ਼ਗਾਨਿਸਤਾਨ ਵਿੱਚ ਭੂਚਾਲ ਆਇਆ ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਉਥੋਂ ਲਈ ਕਾਹਲੀ-ਕਾਹਲੀ ਵਿੱਚ ਮਦਦ ਭੇਜ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੰਜਾਬ ਹੜ੍ਹਾਂ ਕਾਰਨ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਜਾਇਜ਼ ਫੰਡ ਵੀ ਰੋਕ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਤੇ ਪੰਜਾਬੀਆਂ ਨਾਲ ਵਿਤਕਰਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਰੁਪਏ ਵੀ ਜਾਰੀ ਨਹੀਂ ਕੀਤੇ।

ਇਹ ਵੀ ਪੜ੍ਹੋ SAS Nagar News; ਸਪੈਸ਼ਲ ਓਪਰੇਸ਼ਨ ਸੈੱਲ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਅਤੇ 2 ਲੱਖ ਰੁਪਏ ਡਰੱਗ ਮਨੀ ਸਮੇਤ ਨਾਈਜੀਰੀਅਨ ਨਾਗਰਿਕ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਤੱਕ ਪੰਜਾਬ ਦੇ ਭਾਜਪਾ ਆਗੂ ਸੂਬਾ ਸਰਕਾਰ ਵਿਰੁੱਧ ਨਿਰਾਧਾਰ ਸੁਆਲ ਚੁੱਕਦੇ ਰਹੇ। ਉਨ੍ਹਾਂ ਜਾਖੜ ਤੇ ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣ ਕਿ ਜਦੋਂ ਕ੍ਰਿਕਟ ਮੈਚ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ ਜੱਥੇ ਸ੍ਰੀ ਕਰਤਾਰਪੁਰ ਸਾਹਿਬ ਕਿਉਂ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਉਹ ਪਵਿੱਤਰ ਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਲ ਬਿਤਾਏ, ਜਦੋਂ ਕਿ ਸ੍ਰੀ ਨਨਕਾਣਾ ਸਾਹਿਬ ਵਿੱਚ ਗੁਰੂ ਸਾਹਿਬ ਦਾ ਜਨਮ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਲਈ ਇਹ ਮਸਲੇ ਸਿਆਸਤ ਜਾਂ ਕਾਰੋਬਾਰ ਨਹੀਂ, ਸਗੋਂ ਇਹ ਸਾਡੀਆਂ ਭਾਵਨਾਵਾਂ ਨਾਲ ਸਬੰਧਤ ਮੁੱਦੇ ਹਨ ਕਿਉਂਕਿ ਇਹ ਦੋਵੇਂ ਅਸਥਾਨ ਪੰਜਾਬੀਆਂ ਦੀ ਆਸਥਾ ਦੇ ਵੱਡੇ ਕੇਂਦਰ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਥਾਵਾਂ `ਤੇ ਆਪਣੇ ਗੁਰੂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਅਤੇ ਕਿਹਾ ਕਿ ਸ਼ਰਧਾਲੂਆਂ ਨੂੰ ਇਨ੍ਹਾਂ ਪਵਿੱਤਰ ਅਸਥਾਨਾਂ `ਤੇ ਜਾਣ ਤੋਂ ਰੋਕਣਾ ਨਾ ਸਿਰਫ਼ ਬੇਇਨਸਾਫ਼ੀ ਹੈ, ਸਗੋਂ ਇਹ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਡੂੰਘੀ ਠੇਸ ਪਹੁੰਚਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਸਵਾਲ ਕੀਤਾ ਕਿ ਕੀ ਅਮਿਤ ਸ਼ਾਹ ਦਾ ਪੁੱਤਰ ਸਰਕਾਰ ਲਈ ਲੱਖਾਂ ਸਿੱਖ ਸੰਗਤਾਂ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ? ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਰਾਜਨੀਤੀ ਉਡੀਕ ਕਰ ਸਕਦੀ ਹੈ, ਕ੍ਰਿਕਟ ਉਡੀਕ ਕਰ ਸਕਦੀ ਹੈ, ਪਰ ਸ਼ਰਧਾ ਉਡੀਕ ਨਹੀਂ ਕਰ ਸਕਦੀ।

ਇਹ ਵੀ ਪੜ੍ਹੋ ਪੰਜਾਬ ਚ ਹੜ੍ਹਾਂ ਨਾਲ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੇ ਤੇ ਲਹਿੰਦੇ ਪੰਜਾਬ ਵਿਚਕਾਰ ਭਾਈਚਾਰਕ ਤੇ ਸੱਭਿਆਚਾਰਕ ਸਾਂਝ ਹੈ ਪਰ ਇਹ ਆਗੂ ਆਪਣੀਆਂ ਘਟੀਆ ਸਾਜ਼ਿਸ਼ਾਂ ਨਾਲ ਇਸ ਨੂੰ ਕਮਜ਼ੋਰ ਕਰਨ `ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਇਸੇ ਕਰਕੇ ਹਨ ਕਿਉਂਕਿ ਪੰਜਾਬੀਆਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਗੁਲਾਮੀ ਦੀਆਂ ਬੇੜੀਆਂ ਨੂੰ ਤੋੜਨ ਲਈ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ `ਚ ਪੰਜਾਬ ਦਾ ਵੱਡਾ ਯੋਗਦਾਨ ਹੈ ਹੈ ਅਤੇ ਮੋਦੀ ਤੇ ਉਨ੍ਹਾਂ ਦੀ ਜੁੰਡਲੀ ਦੇ ਨਿੱਜੀ ਹਿੱਤਾਂ ਲਈ ਅਜਿਹੀਆਂ ਚੋਣਵੀਆਂ ਪ੍ਰਵਾਨਗੀਆਂ ਅਤੇ ਪਾਬੰਦੀਆਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੇ ਪ੍ਰੋਗਰਾਮ ਅਨੁਸਾਰ ਸੂਬਿਆਂ ਨੂੰ ਪੈਕੇਜ ਦਿੱਤੇ ਜਾਂਦੇ ਹਨ, ਜਿਸ ਕਾਰਨ ਅਸਾਮ, ਬਿਹਾਰ ਅਤੇ ਹੋਰ ਸੂਬਿਆਂ ਨੂੰ ਵਿਕਾਸ ਲਈ ਵੱਡੇ ਪੈਕੇਜ ਮਿਲ ਰਹੇ ਹਨ ਜਦੋਂ ਕਿ ਹੜ੍ਹ ਰਾਹਤ ਲਈ ਜਾਣ-ਬੁੱਝ ਕੇ ਪੰਜਾਬ ਦੀ ਬਾਂਹ ਨਹੀਂ ਫੜੀ ਜਾ ਰਹੀ। ਜਾਖੜ, ਬਿੱਟੂ ਅਤੇ ਹੋਰਾਂ ਦੀ ਸ਼ਮੂਲੀਅਤ ਵਾਲੀ ਭਾਜਪਾ ਦੀ ਕਾਂਗਰਸ ਯੂਨਿਟ ਦੇ ਸ਼ੱਕੀ ਸਟੈਂਡ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਹਿੱਤਾਂ ਦੀ ਰਾਖੀ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਹ ਲੋਕ ਅਕਾਲੀ, ਭਾਜਪਾ ਅਤੇ ਹੋਰਾਂ ਦੇ ਦੋਗਲੇ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿਨ੍ਹਾਂ ਨੇ ਸੂਬੇ ਦਾ ਪੈਸਾ ਲੁੱਟਣ ਤੋਂ ਸਿਵਾਏ ਹੋਰ ਕੁੱਝ ਨਹੀਂ ਕੀਤਾ।ਮੁੱਖ ਮੰਤਰੀ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਹਟਾ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਕਰ ਕੇ ਅੱਜ ਕੇਂਦਰ ਦੀ ਸੱਤਾ ਵਿੱਚ ਬੈਠੇ ਲੋਕਾਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; Mayor Mehta ਵੱਲੋਂ ਟੀ.ਪੀ.ਸੀ. ਕਲੋਨੀ ਵਿਖੇ 31 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ

0

Bathinda News: ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਵਾਰਡ ਨੰਬਰ 48 ਵਿੱਚ ਸਥਿਤ ਟੀ.ਪੀ.ਸੀ. ਕਲੋਨੀ ਵਿੱਚ ਲਗਭਗ 31 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਮਹਿਲਾਵਾਂ ਦੇ ਸ਼ੁਭ ਹੱਥਾਂ ਨਾਲ ਕਰਵਾਇਆ। ਇਸ ਮੌਕੇ ਉਨ੍ਹਾਂ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਹਰ ਕੋਨੇ ਦਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।

ਇਹ ਵੀ ਪੜ੍ਹੋ Bathinda News; ਜ਼ਿਲ੍ਹੇ ਦੇ ਪਿੰਡ ਗਹਿਰੀਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜਦੂਰਾਂ ਬਾਰੇ ਲਿਆ ਵੱਡਾ ਫੈਸਲਾ

ਉਨ੍ਹਾਂ ਸਪੱਸ਼ਟ ਕੀਤਾ ਕਿ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਦਾ ਉਚਿੱਤ ਹੱਲ ਨਗਰ ਨਿਗਮ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ।ਇਸ ਦੌਰਾਨ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਇਸ ਕਲੋਨੀ ਵਿੱਚ ਪਿਛਲੇ 35-40 ਸਾਲਾਂ ਤੋਂ ਕੋਈ ਵੱਡਾ ਵਿਕਾਸ ਕਾਰਜ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੇਅਰ ਵੱਲੋਂ ਸ਼ੁਰੂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਵਾਰਡ ਵਾਸੀਆਂ ਨੇ ਕਿਹਾ ਕਿ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਉਨ੍ਹਾਂ ਦਾ ਇਲਾਕਾ ਹੁਣ “ਸਵਰਗ” ਬਣ ਰਿਹਾ ਹੈ।

ਇਹ ਵੀ ਪੜ੍ਹੋ Bathinda ਦੇ ਨਾਮੀ ਸਕੂਲ ‘ਚ ਰਾਮਲੀਲਾ ਮੌਕੇ ਹੋਏ ਹੰਗਾਮਾ ਦੀ ਸ਼ਹਿਰ ‘ਚ ਚਰਚਾ

ਇਸ ਮੌਕੇ ‘ਤੇ ਮੇਅਰ ਸ਼੍ਰੀ ਮਹਿਤਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਲਾਕੇ ਵਿੱਚ ਬਾਕੀ ਰਹਿੰਦੇ ਕੰਮ ਵੀ ਪੂਰੇ ਕਰ ਲਏ ਜਾਣਗੇ, ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੀ ਕੋਈ ਕਮੀ ਨਾ ਰਹੇ।ਇਸ ਮੌਕੇ ‘ਤੇ ਸ਼੍ਰੀ ਜਸਵਿੰਦਰ ਸਿੰਘ ਬਰਾੜ, ਸ਼੍ਰੀ ਸੁਖਬੀਰ ਸਿੰਘ ਸਿੱਧੂ, ਸ਼੍ਰੀ ਪ੍ਰੇਮ ਰਾਏ, ਜੇ.ਈ. ਸ਼੍ਰੀ ਪਵਨ ਕੁਮਾਰ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਕਲੋਨੀ ਨਿਵਾਸੀਆਂ ਨੇ ਮੇਅਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੰਬੇ ਸਮੇਂ ਬਾਅਦ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਦੇਖਣ ਨੂੰ ਮਿਲ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

bathinda news; ਪਰਾਲੀ ਦੀ ਅਗਾਊਂ ਵਿਓਂਤਬੰਦੀ ਸਬੰਧੀ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

0

Bathinda News: ਡੀ.ਸੀ. ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਡੀ.ਸੀ. (ਜਨਰਲ) ਮੈਡਮ ਪੂਨਮ ਸਿੰਘ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਅਗਾਊਂ ਵਿਓਂਤਬੰਦੀ ਕਰਨ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਮੈਡਮ ਪੂਨਮ ਸਿੰਘ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਅਗਾਊ ਵਿਉਂਤਬੰਦੀ ਹੁਣ ਤੋਂ ਹੀ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮੌਜੂਦ ਜ਼ਿਲ੍ਹੇ ਨਾਲ ਸਬੰਧਤ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਹੁਣੇ ਤੋਂ ਹੀ ਪਰਾਲੀ ਦੀ ਖ੍ਰੀਦ, ਰੱਖ-ਰਖਾਵ ਆਦਿ ਦੇ ਲੋੜੀਂਦੇ ਪ੍ਰਬੰਧ ਕਰ ਲਏ ਜਾਣ ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ Bathinda News; ਜ਼ਿਲ੍ਹੇ ਦੇ ਪਿੰਡ ਗਹਿਰੀਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜਦੂਰਾਂ ਬਾਰੇ ਲਿਆ ਵੱਡਾ ਫੈਸਲਾ

ਇਸ ਮੌਕੇ ਏ.ਡੀ.ਸੀ. ਨੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਿਟਾਂਦਰਾ ਕਰਦਿਆਂ ਪ੍ਰਬੰਧਨ ਲਈ ਹੋਰ ਕੀਤੇ ਜਾਣ ਵਾਲੇ ਸੁਚੱਜੇ ਢੰਗਾਂ ਬਾਰੇ ਜਿੱਥੇ ਸੁਝਾਅ ਲਏ, ਉਥੇ ਹੀ ਉਨ੍ਹਾਂ ਕੋਲੋਂ ਇਸ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਜਾਣਿਆ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਏ.ਡੀ.ਸੀ. ਨੇ ਪਰਾਲੀ ਦੀ ਵਰਤੋਂ ਕਰਨ ਵਾਲੀਆਂ ਇੰਡਸਟਰੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹੇ ਅੰਦਰ ਹੋਰ ਡੰਪ ਬਣਾਉਣ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਪੰਚਾਇਤੀ ਜ਼ਮੀਨ ‘ਚੋਂ ਉਨ੍ਹਾਂ ਦੀ ਮੰਗ ਅਨੁਸਾਰ ਢੁਕਵੀਂ ਥਾਂ ਮੁਹੱਈਆ ਕਰਵਾਉਣ ਤਾਂ ਜੋ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾ ਸਕੇ।ਇਸ ਮੌਕੇ ਕਾਰਜਕਾਰੀ ਇੰਜੀਨੀਅਰ ਪ੍ਰਦੂਸ਼ਣ ਬੋਰਡ ਸ. ਦਲਜੀਤ ਸਿੰਘ, ਸਹਾਇਕ ਇੰਜੀਨੀਅਰ ਗ੍ਰੇਡ-1 ਸ੍ਰੀ ਗੁਰਜੀਤ ਸਿੰਘ ਵਿਰਕ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਨੀਰਜ ਸੇਤੀਆ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਰਾਲੀ ਦੀ ਵਰਤੋਂ ਕਰਨ ਵਾਲੀਆਂ ਇੰਡਸਟਰੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਮੈਗਾ ਹੈਲਥ ਕੈਂਪ, 2303 ਪਿੰਡਾਂ ‘ਚ ਪਹੁੰਚਿਆਂ ਮੈਡੀਕਲ ਟੀਮਾਂ

0

Punjab Flood News: ਪੰਜਾਬ ਵਿੱਚ ਹੜ੍ਹ ਦਾ ਪਾਣੀ ਭਾਵੇਂ ਹੁਣ ਘੱਟ ਗਿਆ ਹੈ, ਪਰ ਅਸਲੀ ਕੰਮ ਤਾਂ ਉਸ ਵੇਲੇ ਸ਼ੁਰੂ ਹੁੰਦਾ ਹੈ ਜਦੋਂ ਸਰਕਾਰ ਹਾਲਾਤਾਂ ਨੂੰ ਸਧਾਰਨ ਕਰਨ ਲਈ ਪਿੰਡ–ਪਿੰਡ, ਘਰ–ਘਰ ਤੱਕ ਪਹੁੰਚਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹੀ ਸੋਚ ਕੇ ਕੰਮ ਸ਼ੁਰੂ ਕੀਤਾ ਹੈ ਅਤੇ ਅੱਜ ਸਾਰੇ ਪੰਜਾਬ ਵਿੱਚ ਲੋਕ ਆਪ ਕਹਿ ਰਹੇ ਹਨ ਕਿ ਪਹਿਲੀ ਵਾਰੀ ਕੋਈ ਸਰਕਾਰ ਹੈ ਜੋ ਸਿਰਫ ਹੁਕਮ ਨਹੀਂ ਦੇ ਰਹੀ, ਸਗੋਂ ਖੁਦ ਮੈਦਾਨ ਵਿੱਚ ਖੜੀ ਹੈ। 14 ਸਤੰਬਰ ਤੋਂ ਸ਼ੁਰੂ ਹੋਈ ਵਿਸ਼ੇਸ਼ ਸਿਹਤ ਮੁਹਿੰਮ ਨੇ ਸਾਰੇ ਰਾਜ ਵਿੱਚ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਕੱਠੇ ਸਿਹਤ ਸੇਵਾਵਾਂ ਪਹੁੰਚਾਉਣ ਦਾ ਇੰਨਾ ਵੱਡਾ ਅਭਿਆਨ ਪਹਿਲਾਂ ਕਦੇ ਨਹੀਂ ਚਲਿਆ। ਜਿੱਥੇ ਪਹਿਲਾਂ ਲੋਕ ਦਵਾਈ ਲਈ ਹਸਪਤਾਲਾਂ ਦੇ ਚੱਕਰ ਕੱਟਦੇ ਸਨ, ਹੁਣ ਉੱਥੇ ਸਰਕਾਰ ਖੁਦ ਉਨ੍ਹਾਂ ਦੇ ਦਰਵਾਜ਼ੇ ਤੱਕ ਆ ਰਹੀ ਹੈ, ਡਾਕਟਰਾਂ ਦੀ ਟੀਮ ਨਾਲ, ਜ਼ਰੂਰੀ ਦਵਾਈਆਂ ਦੀ ਕਿੱਟ ਨਾਲ ਅਤੇ ਬਿਮਾਰੀਆਂ ਨੂੰ ਰੋਕਣ ਦੀ ਪੂਰੀ ਤਿਆਰੀ ਨਾਲ।

ਇਹ ਵੀ ਪੜ੍ਹੋ SAS Nagar News; ਸਪੈਸ਼ਲ ਓਪਰੇਸ਼ਨ ਸੈੱਲ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਅਤੇ 2 ਲੱਖ ਰੁਪਏ ਡਰੱਗ ਮਨੀ ਸਮੇਤ ਨਾਈਜੀਰੀਅਨ ਨਾਗਰਿਕ ਗ੍ਰਿਫਤਾਰ

ਇਸ ਅਭਿਆਨ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਹ ਸਿਰਫ ਇਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸਦੀ ਨਿਗਰਾਨੀ ਕਰ ਰਹੇ ਹਨ। ਕੈਬਨਿਟ ਮੰਤਰੀ, ਵਿਧਾਇਕ, ਪਾਰਟੀ ਦੇ ਜ਼ਿਲ੍ਹਾ ਇੰਚਾਰਜ, ਜਨ ਪ੍ਰਤਿਨਿਧੀ ਹਰ ਕੋਈ ਮੈਦਾਨ ਵਿੱਚ ਨਜ਼ਰ ਆ ਰਿਹਾ ਹੈ। ਕਿਤੇ ਮੰਤਰੀ ਲੋਕਾਂ ਨਾਲ ਮਿਲ ਰਹੇ ਹਨ ਤਾਂ ਕਿਤੇ ਵਿਧਾਇਕ ਪਿੰਡਾਂ ਵਿੱਚ ਕੈਂਪਾਂ ਦੀ ਵਿਵਸਥਾ ਵੇਖ ਰਹੇ ਹਨ। ਹਰ ਪਿੰਡ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਲੰਟੀਅਰ ਸਰਕਾਰੀ ਟੀਮਾਂ ਦੇ ਨਾਲ ਖੜੇ ਹਨ, ਕਿਉਂਕਿ ਇਹ ਰਾਹਤ ਨਹੀਂ, ਜਨਸੇਵਾ ਦਾ ਮੌਕਾ ਹੈ। ਹਰ ਰੋਜ਼ ਸਵੇਰੇ ਤੋਂ ਸ਼ਾਮ ਤੱਕ ਸਿਹਤ ਕੈਂਪ ਚੱਲ ਰਹੇ ਹਨ, ਜਿੱਥੇ ਡਾਕਟਰ, ਫਾਰਮਾਸਿਸਟ, ਨਰਸ ਅਤੇ ਨਰਸਿੰਗ ਵਿਦਿਆਰਥੀ ਮਿਲਕੇ ਲੋਕਾਂ ਦੀ ਜਾਂਚ ਕਰ ਰਹੇ ਹਨ। ਜਿਨ੍ਹਾਂ ਪਿੰਡਾਂ ਵਿੱਚ ਹਸਪਤਾਲ ਜਾਂ ਸਿਹਤ ਕੇਂਦਰ ਨਹੀਂ ਹਨ, ਉੱਥੇ ਸਕੂਲ, ਪੰਚਾਇਤ ਘਰ ਜਾਂ ਆੰਗਣਵਾਡੀ ਨੂੰ ਹੀ ਅਸਥਾਈ ਮੈਡੀਕਲ ਕੇਂਦਰ ਬਣਾ ਦਿੱਤਾ ਗਿਆ ਹੈ। ਹਰ ਕੈਂਪ ਵਿੱਚ ਜ਼ਰੂਰੀ ਦਵਾਈਆਂ, ਓਆਰਐਸ, ਡੇਟਾਲ, ਬੁਖਾਰ ਦੀਆਂ ਗੋਲੀਆਂ, ਮਲੇਰੀਆ–ਡੇਂਗੂ ਦੀਆਂ ਜਾਂਚ ਕਿੱਟਾਂ ਅਤੇ ਫਰਸਟ ਏਡ ਉਪਲਬਧ ਹੈ। ਸਰਕਾਰ ਨੇ ਯਕੀਨੀ ਬਣਾਇਆ ਹੈ ਕਿ ਕੋਈ ਪਰਿਵਾਰ ਛੁੱਟੇ ਨਾ। ਆਸ਼ਾ ਵਰਕਰ ਘਰ–ਘਰ ਜਾ ਰਹੀਆਂ ਹਨ। ਉਨ੍ਹਾਂ ਦਾ ਇਕੋ ਕੰਮ ਹੈ—ਹਰ ਘਰ ਦੀ ਸਿਹਤ ਦਾ ਹਾਲ ਜਾਣਨਾ, ਜ਼ਰੂਰਤ ਪੈਣ ‘ਤੇ ਡਾਕਟਰ ਨਾਲ ਮਿਲਾਉਣਾ ਅਤੇ ਦਵਾਈ ਦੇਣਾ। ਜੇ ਕੋਈ ਬੱਚਾ ਬੀਮਾਰ ਹੈ, ਬਜ਼ੁਰਗ ਨੂੰ ਬੁਖਾਰ ਹੈ, ਜਾਂ ਔਰਤ ਨੂੰ ਕਮਜ਼ੋਰੀ ਹੈ, ਤਾਂ ਹੁਣ ਇਲਾਜ ਦੇ ਲਈ ਉਡੀਕ ਨਹੀਂ ਕਰਨੀ ਪੈਂਦੀ। ਸਰਕਾਰ ਨੇ ਨਿਸ਼ਚਤ ਕੀਤਾ ਹੈ ਕਿ 20 ਸਤੰਬਰ ਤੱਕ ਹਰ ਘਰ ਤੱਕ ਘੱਟੋ-ਘੱਟ ਇਕ ਵਾਰ ਜ਼ਰੂਰ ਪਹੁੰਚਣਾ ਹੈ। ਇਹ ਕੰਮ ਐਤਵਾਰ ਨੂੰ ਵੀ ਰੁਕੇ ਬਿਨਾਂ ਚੱਲੇਗਾ।

ਇਹ ਵੀ ਪੜ੍ਹੋ ਪੰਜਾਬ ਚ ਹੜ੍ਹਾਂ ਨਾਲ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

ਫੋਗਿੰਗ ਅਤੇ ਮੱਛਰਾਂ ‘ਤੇ ਕਾਬੂ ਲਈ ਵੀ ਬੇਮਿਸਾਲ ਤਿਆਰੀ ਕੀਤੀ ਗਈ ਹੈ। ਅਗਲੇ 21 ਦਿਨਾਂ ਤੱਕ ਹਰ ਪਿੰਡ ਵਿੱਚ ਲਗਾਤਾਰ ਫੋਗਿੰਗ ਹੋ ਰਹੀ ਹੈ। ਟੀਮਾਂ ਘਰ–ਘਰ ਜਾ ਕੇ ਪਾਣੀ ਦੇ ਸਰੋਤ ਚੈੱਕ ਕਰ ਰਹੀਆਂ ਹਨ। ਜਿੱਥੇ ਵੀ ਡੇਂਗੂ ਜਾਂ ਮਲੇਰੀਆ ਦਾ ਸ਼ੱਕ ਹੁੰਦਾ ਹੈ, ਉੱਥੇ ਤੁਰੰਤ ਸਪ੍ਰੇ ਕੀਤਾ ਜਾਂਦਾ ਹੈ। ਇਹ ਸਭ ਸਿਸਟਮ ਅਧੀਨ ਹੋ ਰਿਹਾ ਹੈ। ਹਰ ਬਲਾਕ ਵਿੱਚ ਮੈਡੀਕਲ ਅਫ਼ਸਰ ਜ਼ਿੰਮੇਵਾਰ ਹੈ ਅਤੇ ਹਰ ਸ਼ਾਮ ਤੱਕ ਪੂਰੀ ਰਿਪੋਰਟ ਆਨਲਾਈਨ ਅੱਪਲੋਡ ਕੀਤੀ ਜਾ ਰਹੀ ਹੈ।550 ਤੋਂ ਵੱਧ ਐਂਬੂਲੈਂਸ ਇਸ ਕੰਮ ਵਿੱਚ ਲੱਗੀਆਂ ਹੋਈਆਂ ਹਨ। 85 ਤਰ੍ਹਾਂ ਦੀਆਂ ਦਵਾਈਆਂ ਅਤੇ 23 ਮੈਡੀਕਲ ਉਪਕਰਣਾਂ ਦਾ ਸਟਾਕ ਪਹਿਲਾਂ ਤੋਂ ਹੀ ਰੱਖਿਆ ਗਿਆ ਹੈ। ਵੱਡੇ ਹਸਪਤਾਲਾਂ ਦੇ ਐਮਬੀਬੀਐਸ ਡਾਕਟਰ, ਨਰਸਿੰਗ ਸਟਾਫ਼ ਅਤੇ ਫਾਰਮੇਸੀ ਸਟਾਫ਼ ਇਸ ਸੇਵਾ ਵਿੱਚ ਜੁਟੇ ਹੋਏ ਹਨ। ਸਾਰੇ ਵਿਭਾਗਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਇਹ ਅਭਿਆਨ ਕਿਸੇ ਵੀ ਹਾਲਤ ਵਿੱਚ ਰੁਕਣਾ ਨਹੀਂ ਚਾਹੀਦਾ—ਨਾ ਸਰੋਤਾਂ ਦੀ ਘਾਟ ਕਰਕੇ, ਨਾ ਸਟਾਫ਼ ਦੀ ਕਮੀ ਕਰਕੇ।

ਇਹ ਵੀ ਪੜ੍ਹੋ sunam news; ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਜਦੋਂ ਸਰਕਾਰ ਬਿਨਾਂ ਬੋਲਿਆਂ ਵੀ ਆਪਣੇ ਕੰਮ ਨਾਲ ਲੋਕਾਂ ਦੇ ਦਿਲ ਜਿੱਤਣ ਲੱਗਦੀ ਹੈ, ਤਾਂ ਤਾਰੀਫ਼ ਆਪ ਹੀ ਲੋਕਾਂ ਦੀ ਜ਼ਬਾਨ ‘ਤੇ ਆਉਣ ਲੱਗਦੀ ਹੈ। ਪੰਜਾਬ ਵਿੱਚ ਵੀ ਇਹੀ ਹੋ ਰਿਹਾ ਹੈ। ਪਿੰਡ–ਪਿੰਡ ਵਿੱਚ ਜਦੋਂ ਸਿਹਤ ਸੇਵਾਵਾਂ, ਸਫਾਈ ਅਤੇ ਰਾਹਤ ਸਿੱਧੀ ਲੋਕਾਂ ਤੱਕ ਪਹੁੰਚ ਰਹੀ ਹੈ, ਤਾਂ ਹਰ ਪਾਸੇ ਇਕੋ ਆਵਾਜ਼ ਆ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੇ ਅਰਥਾਂ ਵਿੱਚ ਹੀ ਸਾਡੀ ਸਰਕਾਰ ਹੈ। ਇਹ ਅਭਿਆਨ ਦਿਖਾ ਰਿਹਾ ਹੈ ਕਿ ਹੜ੍ਹ ਰਾਹਤ ਕਾਰਜਾਂ ਵਿੱਚ ਮਾਨ ਸਰਕਾਰ ਹਰ ਪਿੰਡ ਦੀ ਹਰ ਗਲੀ, ਹਰ ਪਰਿਵਾਰ ਦੇ ਹਰ ਮੈਂਬਰ ਤੱਕ ਪਹੁੰਚ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿਹੜਾ ਨਿਰੰਤਰ ਕੰਮ ਹੋ ਰਿਹਾ ਹੈ, ਉਹ ਦੱਸਦਾ ਹੈ ਕਿ ਸਰਕਾਰ ਜ਼ਿੰਮੇਵਾਰੀ ਨੂੰ ਬੋਝ ਨਹੀਂ, ਸੇਵਾ ਦਾ ਮੌਕਾ ਮੰਨਦੀ ਹੈ। ਜਦੋਂ ਜਨਤਾ ਨੂੰ ਲੋੜ ਹੁੰਦੀ ਹੈ, ਤਾਂ ਸਰਕਾਰ ਸਭ ਤੋਂ ਅੱਗੇ ਖੜੀ ਹੁੰਦੀ ਹੈ। ਅੱਜ ਪੰਜਾਬ ਦੀ ਜਨਤਾ ਖੁੱਲ ਕੇ ਕਹਿ ਰਹੀ ਹੈ—ਏ ਸਰਕਾਰ ਨਹੀਂ, ਸਾਡਾ ਭਰੋਸਾ ਹੈ… ਅਸੀਂ ਪੂਰੇ ਮਾਨ ਨਾਲ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਾਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਵੱਲੋਂ “ਅਕਾਦਮਿਕ ਖੋਜ ਦੇ ਖੇਤਰ ਵਿੱਚ AI ਦਾ ਯੋਗਦਾਨ” ਵਿਸ਼ੇ ‘ਤੇ ਪ੍ਰੋਗਰਾਮ ਆਯੋਜਿਤ

0

Talwandi Sabo News: Guru Kashi University ਦੇ ਫੈਕਲਟੀ ਆਫ਼ ਕੰਪਿਊਟਿੰਗ ਵੱਲੋਂ ਐਸੋਸਿਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਸਹਿਯੋਗ ਨਾਲ “ਅਕਾਦਮਿਕ ਖੋਜ ਦੇ ਖੇਤਰ ਵਿੱਚ ਆਰਟੀਫਿਸ਼ੀਅਲ ਇੰਟੈਂਲੀਜੈਂਸ (AI) ਦਾ ਯੋਗਦਾਨ” ਵਿਸ਼ੇ ‘ਤੇ ਪੰਜ ਰੋਜ਼ਾ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਦਾ ਆਗਾਜ਼ ਤੇ ਸਮਾਪਨ ਮੁੱਖ ਮਹਿਮਾਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਪੀਯੂਸ਼ ਵਰਮਾ ਰਜਿਸਟਰਾਰ ਬਤੌਰ ਸਨਮਾਨਿਤ ਮਹਿਮਾਨ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ ਤੇ 50 ਤੋਂ ਵੱਧ ਖੋਜਾਰਥੀ ਹਾਜ਼ਰ ਹੋਏ।ਮੁੱਖ ਮਹਿਮਾਨ ਡਾ. ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਆਰਟੀਫਿਸ਼ੀਅਲ ਇੰਟੈਂਲੀਜੈਂਸ ਅਕਾਦਮਿਕ ਅਤੇ ਖੋਜ ਦੇ ਦਰਸ਼ਨ ਨੂੰ ਬਦਲ ਰਹੀ ਹੈ।

ਇਹ ਵੀ ਪੜ੍ਹੋ Bathinda News; ਜ਼ਿਲ੍ਹੇ ਦੇ ਪਿੰਡ ਗਹਿਰੀਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜਦੂਰਾਂ ਬਾਰੇ ਲਿਆ ਵੱਡਾ ਫੈਸਲਾ

ਉਨ੍ਹਾਂ ਕਿਹਾ ਕਿ ਏ.ਆਈ. ਹੁਣ ਸਮੇਂ ਦੀ ਲੋੜ ਹੈ ਤੇ ਮਨੁੱਖ ਨੂੰ ਇਸ ਦਾ ਸਦਉਪਯੋਗ ਕਰਨਾ ਚਾਹੀਦਾ। ਉਨ੍ਹਾਂ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਖੋਜ ਦੀ ਗੁਣਵੱਤਾ ਨੂੰ ਵਧਾਉਣਗੇ ਅਤੇ ਨਵੀਂ ਪੀੜ੍ਹੀ ਦੇ ਖੋਜਾਰਥੀਆਂ ਨੂੰ ਅਡਵਾਂਸ ਸਾਧਨਾਂ, ਤਕਨੀਕਾਂ ਅਤੇ ਨਵੀਆਂ ਮਸ਼ੀਨਾਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਇਸ ਦਿਸ਼ਾ ਵਿੱਚ ਨੈਤਿਕਤਾ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਦੀ ਗੱਲ ਕਹੀ।ਵੈਲੇਡਿਕਟਰੀ ਸੈਸ਼ਨ ਵਿੱਚ ਡਾ. ਵਰਮਾ ਨੇ ਸਭਨਾਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ਐਫ਼.ਡੀ.ਪੀ. ਅਧਿਆਪਕਾਂ ਦੇ ਪ੍ਰੈਕਟੀਕਲ ਹੁਨਰ, ਅੰਤਰ-ਵਿਸ਼ਅਕਗਿਆਨ ਨੂੰ ਨਿਖਾਰਦਾ ਹੈ ਤੇ ਉਨ੍ਹਾਂ ਨੂੰ ਨਵੀਨਤਮ ਖੋਜ ਪ੍ਰਣਾਲੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ Bathinda ਦੇ ਨਾਮੀ ਸਕੂਲ ‘ਚ ਰਾਮਲੀਲਾ ਮੌਕੇ ਹੋਏ ਹੰਗਾਮਾ ਦੀ ਸ਼ਹਿਰ ‘ਚ ਚਰਚਾ

ਐਫ.ਡੀ.ਪੀ. ਬਾਰੇ ਜਾਣਕਾਰੀ ਦਿੰਦਿਆਂ ਡਾ. ਵਿਜੈ ਲਕਸ਼ਮੀ ਡੀਨ ਨੇ ਦੱਸਿਆ ਕਿ ਵੱਖ-ਵੱਖ ਸੈਸ਼ਨਾਂ ਵਿੱਚ ਡਾ. ਅਮਨਦੀਪ ਕੌਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ, ਡਾ. ਵਿਸ਼ਾਲ ਗੋਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿਲਕੀ ਸਾਚਰ ਐਮਟੀ ਯੂਨੀਵਰਸਿਟੀ ਪੰਜਾਬ, ਡਾ. ਕੰਵਲਜੀਤ ਸਿੰਘ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਤੋਂ ਇਲਾਵਾ ਨਾਮਵਰ ਯਨੀਵਰਸਿਟੀਆਂ ਦੇ ਮਾਹਿਰਾਂ ਅਤੇ ਵਿਦਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।ਡਾ. ਮਨਪ੍ਰੀਤ ਕੌਰ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਐਫ.ਡੀ.ਪੀ. ਵਿੱਚ ਇੰਟਰੈਕਟਿਵ ਚਰਚਾਵਾਂ, ਲਾਇਵ ਸਵਾਲ ਜਵਾਬ ਅਤੇ ਮਾਹਿਰਾਂ ਵੱਲੋਂ ਖੋਜਾਰਥੀਆਂ ਦਾਂ ਜਿਗਆਸਾਵਾਂ ਦਾ ਸਮਾਧਾਨ ਕੀਤਾ ਗਿਆ ਤੇ ਏ.ਆਈ. ਦੇ ਖੇਤਰ ਵਿੱਚ ਖੋਜ ਦੀ ਗੁਣਵਤਾ ਨੂੰ ਹੋਰ ਉੱਚਾ ਲੈ ਕੇ ਜਾਣ ਅਤੇ ਉੱਚੀਆਂ ਨੈਤਿਕ ਕਦਰਾਂ ਕੀਮਤਾਂ ਦੀ ਸਥਾਪਤੀ ਦੀ ਉਮੀਦ ਨਾਲ ਐਫ.ਡੀ.ਪੀ. ਦਾ ਸਮਾਪਨ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

0

👉ਵਿੱਤ ਮੰਤਰੀ ਵੱਲੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਨਾਲ ਵੀ ਮੀਟਿੰਗਾਂ

Chandigarh News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ ਹੋਣ ਵਾਲੀਆਂ ਵਿੱਤੀ ਮੁਸ਼ਕਲਾਂ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਸਰਕਾਰ ਬਕਾਇਆ ਅਦਾਇਗੀਆਂ ਦੀ ਅਦਾਇਗੀ ਲਈ ਜਲਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਮਿਲੇ।

ਇਹ ਵੀ ਪੜ੍ਹੋ ਪੰਜਾਬ ਚ ਹੜ੍ਹਾਂ ਨਾਲ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ, ਵਿੱਤ ਮੰਤਰੀ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗਾਂ ਇਨ੍ਹਾਂ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦ੍ਰਿਤ ਸਨ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਆਗੂਆਂ ਵੱਲੋਂ ਪੇਸ਼ ਕੀਤੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਇਨ੍ਹਾਂ ਮੀਟਿੰਗਾਂ ਦੌਰਾਨ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਪ੍ਰਧਾਨ ਗੁਰਬਾਜ਼ ਸਿੰਘ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਦੇ ਪ੍ਰਧਾਨ ਬੇਅੰਤ ਸਿੰਘ, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਦੇ ਦੋ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਚਿਤੰਨ ਸਿੰਘ ਮਾਨਸਾ ਅਤੇ ਮੇਜਰ ਸਿੰਘ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਅਤੇ ਇੰਨ੍ਹਾਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਆਪੋ-ਆਪਣੇ ਮੁੱਦੇ ਪੇਸ਼ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

0

Ludhiana News: ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ ‘ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਵਿੱਚ ਅਧਿਆਪਕਾਂ ਦੇ ਵਫ਼ਦ ਦੁਆਰਾ ਇਹ ਸਮੂਹਿਕ ਯੋਗਦਾਨ ਰਸਮੀ ਤੌਰ ‘ਤੇ ਭੇਟ ਕੀਤਾ ਗਿਆ।

ਇਹ ਵੀ ਪੜ੍ਹੋ SAS Nagar News; ਸਪੈਸ਼ਲ ਓਪਰੇਸ਼ਨ ਸੈੱਲ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਅਤੇ 2 ਲੱਖ ਰੁਪਏ ਡਰੱਗ ਮਨੀ ਸਮੇਤ ਨਾਈਜੀਰੀਅਨ ਨਾਗਰਿਕ ਗ੍ਰਿਫਤਾਰ

ਅਧਿਆਪਕਾਂ ਦੇ ਇਸ ਵਫ਼ਦ ਵਿੱਚ ਡਿਪਟੀ ਡੀਈਓ ਸ੍ਰੀ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਸ੍ਰੀ ਅਜੀਤ ਪਾਲ ਅਤੇ ਫਿਜ਼ਿਕਸ ਦੇ ਲੈਕਚਰਾਰ ਸ੍ਰੀ ਦਿਨੇਸ਼ ਮੋਦੀ ਸ਼ਾਮਲ ਸਨ।ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, “ਸਾਡੇ ਅਧਿਆਪਕਾਂ ਵੱਲੋਂ ਪਾਇਆ ਇਹ ਵਿਸ਼ੇਸ਼ ਯੋਗਦਾਨ ਸਮਾਜ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬੇ ਦੇ ਰਾਹਤ ਕਾਰਜਾਂ ਵਿੱਚ ਯੋਗਦਾਨ ਪਾ ਕੇ ਅਧਿਆਪਕਾਂ ਨੇ ਦਿਖਾਇਆ ਹੈ ਕਿ ਕਲਾਸਰੂਮ ਤੋਂ ਬਾਹਰ ਵੀ ਉਹ ਸਮਾਜ ਪ੍ਰਤੀ ਸਮਰਪਿਤ ਹਨ ਅਤੇ ਇਹ ਏਕਤਾ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗੀ।ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨੇਕ ਕਾਰਜ ਅਧਿਆਪਕਾਂ ਨੂੰ ਸਮਾਜ ਦੇ ਥੰਮ੍ਹ ਵਜੋਂ ਉਭਾਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mansa News;ਭਿਆਨਕ ਸੜਕ ਹਾਦਸੇ ‘ਚ ਸਰਪੰਚ ਸਹਿਤ ਦੋ ਦੀ ਹੋਈ ਮੌ+ਤ

0

Mansa News: ਮਾਨਸਾ ਜ਼ਿਲ੍ਹੇ ‘ਚ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਇੱਕ ਸਾਬਕਾ ਸਰਪੰਚ ਅਤੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਮੋਟਰਸਾਈਕਲ ਸਵਾਰ ਮ੍ਰਿਤਕ ਨੌਜਵਾਨ ਵੱਲੋਂ ਇੱਕ ਬੱਸ ਨੂੰ ਓਵਰਟੇਕ ਕਰਨ ਸਮੇਂ ਵਾਪਰਿਆਂ ਤੇ ਉਸਦਾ ਮੋਟਰਸਾਈਕਲ ਸਾਹਮਣੇ ਤੋਂ ਆ ਰਹੇ ਸਾਬਕਾ ਸਰਪੰਚ ਦੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਕਾਰਨ ਦੋਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਕੁਲਦੀਪ ਸਿੰਘ (26 ਸਾਲ)ਵਾਸੀ ਪਿੰਡ ਭੂਪਾਲ ਜ਼ਿਲ੍ਹਾ ਮਾਨਸਾ ਅਤੇ ਸਾਬਕਾ ਸਰਪੰਚ ਬਿੱਕਰ ਸਿੰਘ (75 ਸਾਲ ) ਖਿਆਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ Bathinda ਦੇ ਨਾਮੀ ਸਕੂਲ ‘ਚ ਰਾਮਲੀਲਾ ਮੌਕੇ ਹੋਏ ਹੰਗਾਮਾ ਦੀ ਸ਼ਹਿਰ ‘ਚ ਚਰਚਾ

ਸੂਚਨਾ ਮੁਤਾਬਕ ਘਟਨਾ ਸਮੇਂ ਮ੍ਰਿਤਕ ਨੌਜਵਾਨ ਕੁਲਦੀਪ ਸਿੰਘ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਭੂਪਾਲ ਵਾਪਸ ਜਾ ਰਿਹਾ ਸੀ। ਇਸ ਦੌਰਾਨ ਪਿੰਡ ਖਿਆਲਾ ਕਲਾਂ ਕੋਲ ਉਸਨੇ ਇੱਕ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ ਕੀਤੀ ਤੇ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਬਿੱਕਰ ਸਿੰਘ ਦੇ ਮੋਟਰਸਾਈਕਲ ਨਾਂਲ ਟਕਰਾ ਗਿਆ। ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda news; 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਇਕਾਈ ਬਠਿੰਡਾ ਦੀ ਹੋਈ ਮੀਟਿੰਗ

0

Bathinda News: 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਪੰਜਾਬ ਇਕਾਈ ਬਠਿੰਡਾ ਵੱਲੋਂ ਬਦਲੀਆਂ ਦੀ ਮੰਗ ਨੂੰ ਲੈਕੇ ਅਤੇ ਪੰਜਾਬ ਪੇ ਸਕੇਲ ਬਹਾਲੀ ਦੀ ਮੰਗ ਨੂੰ ਲੈ ਕੇ 28 ਸਤੰਬਰ ਨੂੰ ਦਿੜਬਾ ‘ਚ ਹੋਣ ਵਾਲੇ ਰੋਸ ਮੁਜ਼ਾਹਰੇ ਨੂੰ ਸਫਲ ਬਣਾਉਣ ਲਈ ਕੱਲ੍ਹ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਚੱਲ ਰਹੀਆਂ ਬਦਲੀਆਂ ਵਿੱਚ 4161 ਨੂੰ ਸਪੈਸ਼ਲ ਮੌਕਾ ਦੇਣ ਸਬੰਧੀ ਅਤੇ ਪੰਜਾਬ ਪੇ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 28 ਸਤੰਬਰ ਧਰਨੇ ਦੀ ਯੋਜਨਾ ਸਬੰਧੀ ਵਿਆਪਕ ਰੂਪ ਵਿੱਚ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਆਪਕ ਯੂਨੀਅਨ ਦੇ ਆਗੂ ਸੰਦੀਪ ਸਿੰਘ ਗਿੱਲ, ਹਰਦੀਪ ਬਠਿੰਡਾ ਅਤੇ ਬੀਰਬਲ ਬਠਿੰਡਾ ਨੇ ਆਖਿਆ ਕਿ 4161 ਅਧਿਆਪਕ ਆਪਣੇ ਘਰਾਂ ਤੋ 200 250 ਕਿਲੋਮੀਟਰ ਆਪਣੀਆਂ ਸੇਵਾਵਾਂ ਦੇ ਰਹੇ ਹਨ, ਜਿਹਨਾਂ ਵਿੱਚ ਜਿਆਦਾਤਰ ਮਹਿਲਾ ਅਧਿਆਪਕਾਵਾਂ ਹਨ । ਜਿਸ ਕਾਰਨ ਅਧਿਆਪਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ Bathinda ਦੇ ਨਾਮੀ ਸਕੂਲ ‘ਚ ਰਾਮਲੀਲਾ ਮੌਕੇ ਹੋਏ ਹੰਗਾਮਾ ਦੀ ਸ਼ਹਿਰ ‘ਚ ਚਰਚਾ

ਯੂਨੀਅਨ ਦੇ ਆਗੂਆਂ ਨੇ ਆਖਿਆ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਉਦੋਂ ਮੁੱਖ ਮੰਤਰੀ ਭਗਵਾਨ ਮਾਨ ਨੇ ਇਹ ਵਾਅਦਾ ਕੀਤਾ ਸੀ ਕਿ ਕਿਸੇ ਵੀ ਅਧਿਆਪਕ ਨੂੰ ਆਪਣੇ ਘਰ ਤੋਂ ਦੂਰ ਨਹੀਂ ਭੇਜਿਆ ਜਾਵੇਗਾ। ਜਦ ਕਿ ਪਿਛਲੇ ਸਮਿਆਂ ਦੌਰਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਮੀਟਿੰਗ ਵਿੱਚ ਇਹ ਵਾਅਦਾ ਕੀਤਾ ਸੀ ਕੇ ਅਗਾਮੀ ਬਦਲੀਆਂ ਵਿੱਚ 4161 ਅਧਿਆਪਕਾਂ ਨੂੰ ਬਦਲੀਆਂ ਵਿੱਚ ਵਿਸ਼ੇਸ਼ ਮੌਕਾ ਦਿੱਤਾ ਜਾਵੇਗਾ। ਪਰ ਇਹ ਵਾਅਦਾ ਵਫ਼ਾ ਹੁੰਦਾ ਨਹੀਂ ਜਾਪ ਰਿਹਾ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 4161 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ਼ ਮੌਕਾ ਨਹੀ ਦਿੱਤਾ ਗਿਆ ਤਾਂ ਉਹ ਜਲਦੀ ਹੀ ਵੱਡੀ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸੰਦੀਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬ ਪੇ ਸਕੇਲ ਲਾਗੂ ਕਰਨ ਤੋਂ ਟਾਲਮਟੋਲ ਕਰ ਰਹੀ ਹੈ।

ਇਹ ਵੀ ਪੜ੍ਹੋ Punjab Flood; ਪੰਜਾਬ ਦੇ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ Rahul Gandhi

ਮੀਟਿੰਗ ਨੂੰ ਸੰਬੋਧਨ ਕਰਦਿਆਂ ਡੇਮੋਕ੍ਰੇਟਿਕ ਟੀਚਰਜ਼ ਫਰੰਟ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਨੇ ਕਿਹਾ ਕੇ ਅਧੂਰੇ ਕੇਂਦਰੀ ਪੇ ਸਕੇਲ ਨਾਲ ਕਰਮਚਾਰੀਆਂ ਦੀ ਆਰਥਿਕ ਹਾਲਤ ਕਮਜ਼ੋਰ ਹੋ ਗਈ ਹੈ ਅਤੇ ਘਰ ਚਲਾਉਣਾ ਦਿਨੋਂ-ਦਿਨ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਦੌਰਾਨ ਕਰਮਚਾਰੀਆਂ ਨਾਲ ਵਾਅਦੇ ਕਰਦੀ ਹੈ ਪਰ ਸੱਤਾ ਵਿੱਚ ਆ ਕੇ ਉਹਨਾਂ ਨੂੰ ਭੁੱਲ ਜਾਂਦੀ ਹੈ।ਮੀਟਿੰਗ ਵਿੱਚ ਇੱਕਜੁੱਟ ਹੋ ਕੇ ਇਹ ਐਲਾਨ ਕੀਤਾ ਗਿਆ ਕਿ 28 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜ੍ਹਬਾ ਵਿੱਚ ਜਬਰਦਸਤ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀ ਪੋਲ ਖੋਲੀ ਜਾਵੇਗੀ। ਮੀਟਿੰਗ ਦੌਰਾਨ ਬਠਿੰਡਾ ਜਿਲ੍ਹਾ ਕਮੇਟੀ ਦਾ ਵੀ ਗਠਨ ਕੀਤਾ ਗਿਆ।ਜਿਸ ਵਿੱਚ ਹਰਦੀਪ ਬਠਿੰਡਾ ਜਿਲ੍ਹਾ ਪ੍ਰਧਾਨ, ਲਵਪ੍ਰੀਤ ਸਿੰਘ ਮੀਤ ਪ੍ਰਧਾਨ ਅਤੇ ਤਰਸੇਮ ਸਿੰਘ ਨੂੰ ਜਿਲ੍ਹਾ ਖਜਾਨਚੀ ਨਿਯੁਕਤ ਕੀਤਾ ਗਿਆ।ਇਸ ਮੀਟਿੰਗ ਦੋਰਾਨ ਬੀਰਬਲ ਸਿੰਘ, ਗੁਰਮੀਤ ਸਿੰਘ ,ਕਿਰਨਜੀਤ ਕੌਰ, ਅਨਮੋਲ ਮੈਡਮ , ਪਰਵੀਨ ਕੌਰ ਅਤੇ ਰੀਤੀ ਮੈਡਮ ਆਦਿ ਹਾਜ਼ਿਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SAS Nagar News; ਸਪੈਸ਼ਲ ਓਪਰੇਸ਼ਨ ਸੈੱਲ ਵੱਲੋਂ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥਾਂ ਅਤੇ 2 ਲੱਖ ਰੁਪਏ ਡਰੱਗ ਮਨੀ ਸਮੇਤ ਨਾਈਜੀਰੀਅਨ ਨਾਗਰਿਕ ਗ੍ਰਿਫਤਾਰ

0

SAS Nagar News:ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ  ਹਰਚਰਨ ਸਿੰਘ ਭੁੱਲਰ, ਡੀ.ਆਈ.ਜੀ, ਰੂਪਨਗਰ ਰੇਂਜ ਦੇ ਦਿਸ਼ਾ-ਨਿਰਦੇਸ਼ਾ ਹੇਠ ਰੇਂਜ ਐਂਟੀ-ਨਾਰਕੋਟਿਕ ਕਮ ਸਪੈਸ਼ਲ ਓਪਰੇਸ਼ਨ ਸੈਲ ਰੂਪਨਗਰ ਰੇਂਜ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਨਾਈਜੀਰੀਅਨ ਨਾਗਰਿਕ ਨੂੰ 255 ਗ੍ਰਾਮ ਕੋਕੀਨ, 10.25 ਗ੍ਰਾਮ ਐਮ ਡੀ ਐਮ ਏ  ਪਿਲਜ਼ (ਜੋ ਕਿ ਇੰਟਰਨੈਸ਼ਨਲ ਡਰੱਗ ਹੈ) ਅਤੇ 02 ਲੱਖ ਰੁਪਏ ਡਰੱਗ ਮਨੀ (ਭਾਰਤੀ ਕਰੰਸੀ) ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਜਾਣਕਾਰੀ ਦਿੰਦਿਆਂ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮਿਤੀ 12-09-2025 ਨੂੰ ਇੰਸਪੈਕਟਰ ਸੁਖਵਿੰਦਰ ਸਿੰਘ, ਇੰਚਾਰਜ, ਰੇਂਜ ਐਂਟੀ-ਨਾਰਕੋਟਿਕਸ ਕਮ ਸਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਅਗਵਾਈ ਹੇਠ,  ਉਨ੍ਹਾਂ ਦੀ ਟੀਮ ਪ੍ਰੀਤ ਕਰਿਆਨਾ ਸਟੋਰ, ਜੀ.ਟੀ.ਬੀ. ਕਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਨੇੜੇ ਮੌਜੂਦ ਸੀ ਤਾਂ ਵਕਤ ਕਰੀਬ 11.45 ਤੇ ਮੁੱਖਬਰ ਖਾਸ ਨੇ ਇਤਲਾਹ ਦਿਤੀ ਕਿ ਅਗਸਟੀਨ ਓਕਵੁਡਿਲ (Augustine Okwudili S/o Elodimuo Okwudili R/o Nigerian) ਕੋਕੀਨ ਦੀ ਤਸਕਰੀ ਦਾ ਧੰਦਾ ਕਰਦਾ ਹੈ।ਜੋ ਹੁਣ ਵੀ ਜੀ.ਟੀ.ਬੀ. ਕਲੋਨੀ ਵਿਚ ਆਪਣੇ ਪੱਕੇ ਗਾਹਕਾ ਨੂੰ ਕੋਕੀਨ ਵੇਚ ਰਿਹਾ ਹੈ।

ਇਹ ਵੀ ਪੜ੍ਹੋ Fazilka Police ਵੱਲੋਂ ਸਰਹੱਦੋਂ ਪਾਰ ਹਥਿਆਰ ਤਸਕਰੀ ਦਾ ਪਰਦਾਫ਼ਾਸ; 5 ਪਿਸਤੌਲਾਂ ਤੇ 9 ਮੈਗਜੀਨਾਂ ਸਹਿਤ 2 ਕਾਬੂ

ਜੀ.ਟੀ.ਬੀ. ਕਲੋਨੀ ਵਿਚ ਰੇਡ ਕਰਨ ਤੇ ਅਗਸਟੀਨ ਓਕਵੁਡਿਲ ਉਕਤ ਨੂੰ 255 ਗ੍ਰਾਮ ਕੋਕੀਨ ਸਮੇਤ ਕਾਬੂ ਕੀਤਾ ਗਿਆ, ਜਿਸਦੇ ਖਿਲਾਫ ਮੁਕੱਦਮਾ ਨੰਬਰ 343 ਮਿਤੀ 13-09-2025 ਅ/ਧ 21/61/85 ਐਨ.ਡੀ.ਪੀ.ਐਸ.ਐਕਟ, ਥਾਣਾ ਸਿਟੀ ਖਰੜ੍, ਜ਼ਿਲ੍ਹਾ ਐਸ.ਏ.ਐਸ.ਨਗਰ ਦਰਜ ਕਰਵਾਇਆ ਗਿਆ। ਅਗਸਟੀਨ ਓਕਵੁਡਿਲ ਪਾਸੋ 255 ਗ੍ਰਾਮ ਹੈਰੋਇਨ ਅਤੇ 2,00,000/- ਰੁਪਏ ਡਰੱਗ ਮਨੀ (ਭਾਰਤੀ ਕਰੰਸੀ ਨੋਟ) ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਦੋਸ਼ੀ ਅਗਸਟੀਨ ਓਕਵੁਡਿਲ ਨੂੰ ਮਿਤੀ 13-09-2025 ਨੂੰ ਮਾਨਯੋਗ ਅਦਾਲਤ ਖਰੜ ਵਿਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਦੋਸ਼ੀ ਅਗਸਟੀਨ ਓਕਵੁਡਿਲ ਤੋਂ ਪੁੱਛਗਿਛ ਕੀਤੀ ਗਈ ਜੋ ਭਾਰਤ ਵਿੱਚ ਆਪਣੀ ਰਿਹਾਇਸ਼ ਦੀ ਕੋਈ ਵੀ ਵੈਲਿਡ ਪਾਸਪੋਰਟ ਜਾਂ ਵੈਲਿਡ ਵੀਜਾ ਜਾਂ  ਕੋਈ ਹੋਰ ਦਸਤਾਵੇਜ ਪੇਸ਼ ਨਹੀ ਕਰ ਸਕਿਆ। ਜਿਸ ਤੇ ਮੁਕੱਦਮੇ ਵਿੱਚ ਜੁਰਮ 14 ਫਾਰਨਰ ਐਕਟ 1946 ਦਾ ਵਾਧਾ ਕੀਤਾ ਗਿਆ।

ਇਹ ਵੀ ਪੜ੍ਹੋ Bathinda News; ਜ਼ਿਲ੍ਹੇ ਦੇ ਪਿੰਡ ਗਹਿਰੀਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜਦੂਰਾਂ ਬਾਰੇ ਲਿਆ ਵੱਡਾ ਫੈਸਲਾ

ਦੋਸ਼ੀ ਅਗਸਟੀਨ ਓਕਵੁਡਿਲ ਦੀ ਪੁੱਛਗਿੱਛ ਤੇ ਉਸਦੀ ਸਕੂਟਰੀ ਨੰਬਰੀ ਪੀ ਬੀ-65-ਵਾਈ-7161 ਵਿੱਚੋਂ ਐਮ ਡੀ ਐਮ ਏ ਪਿੱਲਜ਼ 10.25 gm ਬ੍ਰਾਮਦ ਹੋਇਆ, ਜੋ ਕਿ ਇੰਟਰਨੈਸ਼ਨਲ ਡਰੱਗ ਹੈ। ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਕੋਕੀਨ ਅਤੇ ਐਮ ਡੀ ਐਮ ਏ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਏਰੀਆ ਦੇ ਹਾਈ ਪ੍ਰੋਫਾਇਲ ਲੋਕ ਅਤੇ ਹਾਈ ਪ੍ਰੋਫਾਇਲ ਪਾਰਟੀਆਂ ਵਿਚ ਮਹਿੰਗੇ ਭਾਅ ਤੇ ਵੇਚੀ ਜਾਂਦੀ ਸੀ, ਜੋ ਕਿ ਇੰਟਰਨੈਸ਼ਨਲ ਬਾਰਡਰ ਤੋਂ ਪਾਰਸਲ ਰਾਹੀਂ ਸਮੱਗਲ ਹੋ ਕੇ ਆਉਦੀਂ ਸੀ । ਉਕਤ ਦੋਸ਼ੀ ਕੋਕੀਨ ਅਤੇ ਐਮ ਡੀ ਐਮ ਏ ਕਿਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਸ-ਕਿਸ ਨੂੰ ਵੇਚਦਾ ਹੈ ਅਤੇ ਉਸ ਨਾਲ ਇਸ ਧੰਦੇ ਵਿਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ, ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906781