Monday, May 18, 2026
Home Blog Page 458

ਮਾਨ ਸਰਕਾਰ ਨੇ ਸ਼ੁਰੂ ਕੀਤਾ ਪਾਰਦਰਸ਼ੀ ਗਿਰਦਾਵਰੀ ਅਭਿਆਨ, ਖ਼ਾਸ ਟੀਮਾਂ ਪਹੁੰਚਣਗੀਆਂ ਹਰ ਪਿੰਡ, 2167 ਪਟਵਾਰੀ ਤਾਇਨਾਤ

0

Punjab Flood News:ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਅੱਜ ਤੋਂ ਸੂਬੇ ਭਰ ਵਿੱਚ ਖ਼ਾਸ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਰੈਵਨਿਊ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮੇਂ-ਬੱਧ ਅਤੇ ਨਤੀਜਾ-ਕੇਂਦਰਤ ਢੰਗ ਨਾਲ ਪੂਰਾ ਕਰਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਆਪਣੇ ਬਣਦੇ ਮੁਆਵਜ਼ੇ ਤੋਂ ਵੰਚਿਤ ਨਾ ਰਹੇ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਹ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਪੰਜਾਬ ਦੇ ਹਰ ਹੜ੍ਹ-ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਸੰਪੰਨ ਕੀਤੀ ਜਾਵੇਗੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ ਹੈ।ਰੈਵਨਿਊ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇ ਅਧਿਕਾਰੀਆਂ ਵੱਲੋਂ ਕੋਈ ਲਾਪਰਵਾਹੀ ਜਾਂ ਜਾਨ-ਬੁੱਝ ਕੇ ਕੀਤੀ ਗਈ ਦੇਰੀ ਹੋਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਖ਼ਾਸ ਗਿਰਦਾਵਰੀ ਦੀ ਨਿਸ਼ਪੱਖ ਅਤੇ ਕੁਸ਼ਲ ਪ੍ਰਕਿਰਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਰੋਜ਼ਾਨਾ ਅਧਾਰ ‘ਤੇ ਇਸਦੀ ਨਿਗਰਾਨੀ ਕਰੇਗੀ।ਕੈਬਨਿਟ ਮੰਤਰੀ ਨੇ ਗੈਰ-ਪ੍ਰਭਾਵਿਤ ਖੇਤਰਾਂ ਦੇ ਮਾਲ ਅਧਿਕਾਰੀਆਂ ਨੂੰ ਹੜ੍ਹ-ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਕਰਨ ਦੇ ਹੁਕਮ ਵੀ ਦਿੱਤੇ ਤਾਂ ਜੋ ਮੁਲਾਂਕਣ ਪ੍ਰਕਿਰਿਆ ਸਮੇਂ ‘ਤੇ ਪੂਰੀ ਹੋ ਸਕੇ।ਸ. ਮੁੰਡੀਆਂ ਨੇ ਦੱਸਿਆ ਕਿ ਸੂਬੇ ਦੇ ਹੜ੍ਹ-ਪ੍ਰਭਾਵਿਤ ਖੇਤਰਾਂ ਵਿੱਚ ਖ਼ਾਸ ਗਿਰਦਾਵਰੀ ਲਈ ਕੁੱਲ 2167 ਪਟਵਾਰੀ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ-ਵਾਰ ਤਾਇਨਾਤੀ ਮੁਤਾਬਕ: ਅੰਮ੍ਰਿਤਸਰ ਵਿੱਚ 196, ਬਰਨਾਲਾ 115, ਬਠਿੰਡਾ 21, ਫਰੀਦਕੋਟ 15, ਫ਼ਾਜ਼ਿਲਕਾ 110, ਫ਼ਿਰੋਜ਼ਪੁਰ 113, ਗੁਰਦਾਸਪੁਰ 343, ਹੁਸ਼ਿਆਰਪੁਰ 291, ਜਲੰਧਰ 84, ਕਪੂਰਥਲਾ 149, ਲੁਧਿਆਣਾ 60, ਮਾਲੇਰਕੋਟਲਾ 7, ਮਨਸਾ 95, ਮੋਗਾ 29, ਪਠਾਨਕੋਟ 88, ਪਟਿਆਲਾ 141, ਰੂਪਨਗਰ 92, ਸੰਗਰੂਰ 107, ਐਸ.ਏ.ਐਸ. ਨਗਰ 15, ਸ੍ਰੀ ਮੁਕਤਸਰ ਸਾਹਿਬ 25 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 71 ਪਟਵਾਰੀ ਤਾਇਨਾਤ ਕੀਤੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਖ਼ਾਸ ਗਿਰਦਾਵਰੀ ਲਈ ਤਾਇਨਾਤ ਟੀਮਾਂ ਪਿੰਡ-ਪਿੰਡ ਜਾਣਗੀਆਂ, ਖੇਤਾਂ ਦਾ ਨਿਰੀਖਣ ਕਰਨਗੀਆਂ ਅਤੇ ਫਸਲਾਂ, ਘਰਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ਬਾਰੇ ਰਿਪੋਰਟ ਤਿਆਰ ਕਰਨਗੀਆਂ।

ਇਹ ਵੀ ਪੜ੍ਹੋ  ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਰਕਮ ਦੇਣ ਦੇ ਮੁੱਖ ਮੰਤਰੀ ਦੇ ਐਲਾਨ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਵਸਨੀਕਾਂ ਨੂੰ ਇੱਕ ਹਫ਼ਤੇ ਦੇ ਅੰਦਰ ਆਪਣੀਆਂ ਕੋਈ ਵੀ ਇਤਰਾਜ਼ਾਂ ਦਰਜ ਕਰਨ ਦਾ ਮੌਕਾ ਦਿੱਤਾ ਜਾਵੇਗਾ, ਤਾਂ ਜੋ ਬਿਨਾਂ ਦੇਰੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਜਿਨ੍ਹਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 1,20,000 ਰੁਪਏ ਅਤੇ ਅਧੂਰੇ ਤੌਰ ‘ਤੇ ਨੁਕਸਾਨ ਹੋਏ ਘਰਾਂ ਨੂੰ 40,000 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਨਿਯਮਾਂ ਮੁਤਾਬਕ ਦਿੱਤਾ ਜਾਵੇਗਾ, ਜਿਸ ਵਿੱਚ ਗਾਂ ਜਾਂ ਭੈਸਾਂ ਲਈ 37,500 ਰੁਪਏ ਅਤੇ ਬਕਰੀਆਂ ਲਈ 4,000 ਰੁਪਏ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਹੜ੍ਹ ਸੰਬੰਧੀ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ ਭਰ ਵਿੱਚ ਲਗਭਗ 1,98,525 ਹੈਕਟੇਅਰ ਖੇਤਰ ਪ੍ਰਭਾਵਿਤ ਹੋਇਆ ਹੈ ।

ਇਹ ਵੀ ਪੜ੍ਹੋ  Gurdaspur University ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

ਜਿਸ ਵਿੱਚ ਗੁਰਦਾਸਪੁਰ (40,169 ਹੈਕਟੇਅਰ), ਪਟਿਆਲਾ (17,690), ਤਰਨ ਤਾਰਨ (12,828), ਫ਼ਾਜ਼ਿਲਕਾ (25,182), ਫ਼ਿਰੋਜ਼ਪੁਰ (17,257), ਕਪੂਰਥਲਾ (17,574), ਸੰਗਰੂਰ (6,560), ਹੁਸ਼ਿਆਰਪੁਰ (8,322), ਅੰਮ੍ਰਿਤਸਰ (27,154), ਜਲੰਧਰ (4,800), ਰੂਪਨਗਰ (1,135), ਲੁਧਿਆਣਾ (189), ਬਠਿੰਡਾ (586.79), ਐਸ.ਏ.ਐਸ. ਨਗਰ (2,000), ਐਸ.ਬੀ.ਐਸ. ਨਗਰ (188), ਪਠਾਨਕੋਟ (2,442), ਮਨਸਾ (12,207.38) ਅਤੇ ਮੋਗਾ (2,240 ਹੈਕਟੇਅਰ) ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਮੋਗਾ ਜ਼ਿਲ੍ਹੇ ਵਿੱਚ ਇਕ ਹੋਰ ਮੌਤ ਹੋਣ ਨਾਲ ਸੂਬੇ ਭਰ ਵਿੱਚ ਹੁਣ ਤੱਕ ਕੁੱਲ 56 ਮੌਤਾਂ ਹੋ ਚੁੱਕੀਆਂ ਹਨ।ਰੈਵਨਿਊ ਮੰਤਰੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ 45 ਦਿਨਾਂ ਦੇ ਅੰਦਰ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੇ ਚੈਕ ਵੰਡਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪੂਰੀ ਫਸਲ ਤਬਾਹ ਹੋ ਗਈ ਹੈ, ਉੱਥੇ ਤੁਰੰਤ ਰਾਹਤ ਦੇਣ ਲਈ ਇਹ ਪ੍ਰਕਿਰਿਆ ਕੇਵਲ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਇਸਦੇ ਨਾਲ ਹੀ ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ 15 ਸਤੰਬਰ ਤੋਂ ਦੇਣਾ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਇਸਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

0

Punjab News:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਮੁਹਿੰਮ ਤੁਰੰਤ ਰਾਹਤ, ਜ਼ਰੂਰੀ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਸਾਰੇ ਕਾਰਜਾਂ ਦੇ ਪਾਰਦਰਸ਼ੀ ਅਮਲ ‘ਤੇ ਕੇਂਦਰਿਤ ਹੋਵੇਗੀ।ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ‘ਚ ਹੋਣ ਵਾਲੇ ਨੁਕਸਾਨ ਸਬੰਧੀ ਰਾਹਤ ਅਤੇ ਮੁੜ ਵਸੇਬਾ ਗਤੀਵਿਧੀਆਂ ਦੇ ਸਮਰਥਨ ਲਈ 100 ਕਰੋੜ ਰੁਪਏ ਦਾ ਸਮਰਪਿਤ ਫੰਡ ਕਾਇਮ ਕਰ ਰਹੀ ਹੈ। ਮੁੱਖ ਮੰਤਰੀ ਦੇ ਐਲਾਨ ਅਨੁਸਾਰ ਅਤਿ ਜ਼ਰੂਰੀ ਕੰਮ ਸ਼ੁਰੂ ਕਰਨ ਲਈ ਹਰੇਕ ਗ੍ਰਾਮ ਪੰਚਾਇਤ ਨੂੰ ਪਹਿਲਾਂ 1 ਲੱਖ ਰੁਪਏ ਜਾਰੀ ਕੀਤੇ ਜਾਣਗੇ ਤਾਂ ਜੋ ਉਹ ਪਿੰਡ ਦੀਆਂ ਗਲੀਆਂ ਤੋਂ ਮਿੱਟੀ ਅਤੇ ਮਲਬਾ ਹਟਾਉਣ ਅਤੇ ਮਰੇ ਹੋਏ ਪਸ਼ੂਆਂ ਦੇ ਸੁਰੱਖਿਅਤ ਨਿਪਟਾਰੇ ਵਰਗੇ ਕੰਮ ਜਲਦ ਤੋਂ ਜਲਦ ਸ਼ੁਰੂ ਕਰ ਸਕਣ। ਇਸ ਸਬੰਧੀ ਖਰਚ ਸੀਮਾ ਵੀ ਨਿਰਧਾਰਤ ਕੀਤਾ ਗਈ ਹੈ, ਜਿਸ ਵਿੱਚ 2,000 ਤੱਕ ਦੀ ਆਬਾਦੀ ਵਾਲੀਆਂ ਗ੍ਰਾਮ ਪੰਚਾਇਤਾਂ ਲਈ 3 ਲੱਖ ਰੁਪਏ ਅਤੇ 2,000 ਤੋਂ ਵੱਧ ਆਬਾਦੀ ਵਾਲੀਆਂ ਗ੍ਰਾਮ ਪੰਚਾਇਤਾਂ ਲਈ 5 ਲੱਖ ਰੁਪਏ ਦਾ ਪ੍ਰਬੰਧ ਹੈ।

ਇਹ ਵੀ ਪੜ੍ਹੋ  ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਚਾਇਤ ਮੰਤਰੀ ਨੇ ਤਬਾਹੀ ਦੇ ਪੈਮਾਨੇ ਬਾਰੇ ਗੱਲ ਕਰਦਿਆਂ ਕਿਹਾ ਕਿ ਹੜ੍ਹਾਂ ਕਰਕੇ ਵੱਡੀ ਮਾਤਰਾ ਵਿੱਚ ਗਾਰ ਅਤੇ ਮਲਬਾ ਜਮ੍ਹਾ ਹੋ ਗਿਆ ਹੈ, ਜਿਸ ਨਾਲ ਪਸ਼ੂਆਂ ਦਾ ਵੱਡਾ ਨੁਕਸਾਨ ਹੋਣ ਦੇ ਨਾਲ-ਨਾਲ ਆਂਗਣਵਾੜੀਆਂ, ਸਕੂਲਾਂ, ਸ਼ਮਸ਼ਾਨਘਾਟ, ਕਮਿਊਨਿਟੀ ਸੈਂਟਰਾਂ ਅਤੇ ਛੱਪੜਾਂ ਸਮੇਤ ਜਨਤਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਾਰਜਾਂ ਦੇ ਲਾਗੂਕਰਨ ਲਈ ਸਰਕਾਰ ਨੇ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਹਨ, ਜਿਸ ਵਿੱਚ ਮਲਬੇ ਦੀ ਸਫਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ 2025 ਤੱਕ ਪੂਰਾ ਕਰਨਾ, ਜਨਤਕ ਸੰਪਤੀ ਦੀ ਮਾਮੂਲੀ ਮੁਰੰਮਤ ਦਾ ਕਾਰਜ 15 ਅਕਤੂਬਰ 2025 ਤੋਂ ਪਹਿਲਾਂ ਪੂਰੀ ਕਰਨਾ ਅਤੇ ਛੱਪੜਾਂ ਦੀ ਸਫਾਈ 22 ਅਕਤੂਬਰ 2025 ਤੱਕ ਪੂਰਾ ਕਰਨਾ ਲਾਜ਼ਮੀ ਹੈ।ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸੌਂਦ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਫੌਰੀ ਆਧਾਰ ‘ਤੇ ਫੌਗਿੰਗ ਕਾਰਜ ਸ਼ੁਰੂ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਇਸਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਪ੍ਰਤੀ ਪੰਚਾਇਤ ਸੰਮਤੀ ਲਈ ਪੰਜ ਫੌਗਿੰਗ ਮਸ਼ੀਨਾਂ ਕੰਮ ਵਿੱਚ ਲਗਾਈਆਂ ਜਾਣਗੀਆਂ। ਇਸਦੇ ਨਾਲ ਹੀ ਸਿਹਤ ਵਿਭਾਗ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਕੰਮਾਂ ਨੂੰ ਅੰਤਿਮ ਰੂਪ ਦੇਣ ਲਈ ਵਿਸ਼ੇਸ਼ ਗ੍ਰਾਮ ਸਭਾ ਮੀਟਿੰਗਾਂ ਕੀਤੀਆਂ ਜਾਣਗੀਆਂ।ਇਨ੍ਹਾਂ ਮੀਟਿੰਗਾਂ ਵਿੱਚ ਸਭ ਤੋਂ ਜ਼ਰੂਰੀ ਕੰਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਸਾਰੇ ਪ੍ਰੋਜੈਕਟਾਂ ਲਈ ਪਹਿਲਾਂ ਅਤੇ ਬਾਅਦ ਦੀਆਂ ਫੋਟੋਆਂ ਦਾ ਰਿਕਾਰਡ ਰੱਖਿਆ ਜਾਵੇਗੀ ਅਤੇ ਇੱਕ ਵਾਰ ਕੰਮ ਪੂਰਾ ਹੋਣ ਤੋਂ ਬਾਅਦ ਖਰਚਿਆਂ ਦੀ ਸਮੀਖਿਆ ਅਤੇ ਕੰਮ ਪੂਰਾ ਹੋਣ ਦੀ ਪੁਸ਼ਟੀ ਲਈ ਮੁੜ ਗ੍ਰਾਮ ਸਭਾ ਦੀ ਮੀਟਿੰਗ ਬੁਲਾਈ ਜਾਵੇਗੀ।

ਇਹ ਵੀ ਪੜ੍ਹੋ  ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਸੌਂਦ ਨੇ ਦੱਸਿਆ ਕਿ ਕਾਰਜਾਂ ਦੇ ਲਾਗੂਕਰਨ ਦੀ ਨਿਗਰਾਨੀ ਵੱਖ-ਵੱਖ ਪੱਧਰਾਂ ‘ਤੇ ਕੀਤੀ ਜਾਵੇਗੀ। ਸਰਪੰਚਾਂ ਦੀ ਅਗਵਾਈ ਹੇਠ ਪਿੰਡ-ਪੱਧਰੀ ਕਮੇਟੀਆਂ ਸਮੂਹਿਕ ਯਤਨਾਂ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਕਾਰਜਾਂ ਨੂੰ ਅਮਲ ਵਿੱਚ ਲਿਆਉਣਗੀਆਂ ਡਿਪਟੀ ਕਮਿਸ਼ਨਰ (ਵਿਕਾਸ) ਹਰ 15ਵੇਂ ਦਿਨ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਸਟੇਟ ਹੈੱਡਕੁਆਟਰਜ਼ ਨੂੰ ਵਿਸਤ੍ਰਿਤ ਰਿਪੋਰਟਾਂ ਸੌਂਪਣਗੇ। ਇਸ ਪ੍ਰੋਗਰਾਮ ਦੇ ਸਮੁੱਚੇ ਅਮਲ ਦੀ ਨਿਗਰਾਨੀ ਲਈ ਸਟੇਟ ਹੈੱਡਕੁਆਟਰਜ਼ ਵਿਖੇ ਇੱਕ ਸਮਰਪਿਤ ਮੌਨਿਟਰਿੰਗ ਸੈੱਲ ਸਥਾਪਤ ਕੀਤਾ ਗਿਆ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਪਾਰਦਰਸ਼ਤਾ ਅਤੇ ਲੋਕਾਂ ਦੀ ਭਾਗੀਦਾਰੀ ਨੂੰ ਮੁੱਖ ਰੱਖਿਆ ਜਾਵੇ। ਉਨ੍ਹਾਂ ਨੇ ਗੈਰ-ਸਰਕਾਰੀ ਸੰਗਠਨਾਂ, ਯੂਥ ਕਲੱਬਾਂ ਅਤੇ ਭਲਾਈ ਸੰਗਠਨਾਂ ਨੂੰ ਰਾਹਤ ਅਤੇ ਮੁੜ ਵਸੇਬੇ ਸਬੰਧੀ ਸਰਕਾਰ ਦੇ ਯਤਨਾਂ ਦਾ ਸਰਗਰਮੀ ਨਾਲ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਹੈ।ਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 100 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋੜ ਮੁਤਾਬਕ ਕੀਤੀ ਜਾਵੇਗੀ ਅਤੇ ਇੱਕ-ਇੱਕ ਪੈਸਾ ਸਿੱਧਾ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦਾ ਸਮੇਂ ਸਿਰ ਅਮਲ, ਸਖ਼ਤ ਨਿਗਰਾਨੀ ਅਤੇ ਸਮੂਹਿਕ ਯਤਨ ਇਹ ਯਕੀਨੀ ਬਣਾਉਣਗੇ ਕਿ ਸਾਡੇ ਪਿੰਡਾਂ ਦੀ ਆਬਾਦੀ ਇਸ ਕੁਦਰਤੀ ਆਫ਼ਤ ਤੋਂ ਜਲਦੀ-ਜਲਦੀ ਤੋਂ ਬਾਹਰ ਨਿਕਲੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

0

👉ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ
👉ਕੇਸ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  Bathinda ‘ਚ SPA ਦੀ ਆੜ ਵਿਚ ਦੇਹ ਵਪਾਰ ਦਾ ਧੰਦਾ; ਪੁਲਿਸ ਨੇ ਮਾਰਿਆ ਛਾਪਾ, ਬਰਾਮਦ ਹੋਈਆਂ ਲੜਕੀਆਂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਡਰੱਗ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾ ਕੇ ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਭਾਰਤ ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਸਿਆਸਤ ਭਖੀ

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੀਆਈਏ ਫਿਰੋਜ਼ਪੁਰ ਦੀਆਂ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਸੋਨੂੰ ਸਿੰਘ ਨੇ ਹੈਰੋਇਨ ਦੀ ਖੇਪ ਹਾਸਲ ਕੀਤੀ ਹੈ, ਜਿਸਨੂੰ ਲੈ ਕੇ ਉਹ ਪਿੰਡ ਪੱਲਾ ਮੇਘਾ ਤੋਂ ਸਿਟੀ ਫਿਰੋਜ਼ਪੁਰ ਵੱਲ ਜਾ ਰਿਹਾ ਹੈ। ਸੂਚਨਾ ਮਿਲਣ ਦੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ (ਡੀ) ਫਿਰੋਜ਼ਪੁਰ ਮਨਜੀਤ ਸਿੰਘ ਅਤੇ ਡੀਐਸਪੀ (ਡੀ) ਫਿਰੋਜ਼ਪੁਰ ਬਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਚਲਾਇਆ ਅਤੇ ਪਿੰਡ ਦੁਲਚੀ ਕੇ ਵਿਖੇ ਲੱਗੇ ਨਾਕੇ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।ਐਸਐਸਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 252 ਮਿਤੀ 13/9/2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Gurdaspur University ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ
Chandigarh\Gurdaspur News:ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3,50,000 ਰੁਪਏ ਦਿੱਤੇ ਹਨ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ ਵਫ਼ਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਰਾਹਤ ਫੰਡ ਲਈ ਚੈੱਕ ਭੇਟ ਕੀਤਾ।

ਇਹ ਵੀ ਪੜ੍ਹੋ  ਭਾਰਤ ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਸਿਆਸਤ ਭਖੀ

ਇਸ ਵਫ਼ਦ ਵਿੱਚ ਰਜਿਸਟਰਾਰ,ਡੀਨ ਅਕਾਦਮਿਕ ਮਾਮਲੇ, ਡੀਨ ਯੋਜਨਾਬੰਦੀ ਤੇ ਵਿਕਾਸ ਅਤੇ ਸਹਾਇਕ ਰਜਿਸਟਰਾਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ।ਇਹ ਰਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਭਾਗੀਦਾਰੀ ਰਾਹੀਂ ਇਕੱਤਰ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕੀਤੀ।ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਸ ਚੁਣੌਤੀਪੂਰਨ ਸਮੇਂ ਵਿੱਚ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਇਹ ਕਦਮ ‘ਸਰਬੱਤ ਦੇ ਭਲੇ’ ਦੀ ਭਾਵਨਾ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਮਾਣ ਹੈ।

ਇਹ ਵੀ ਪੜ੍ਹੋ  ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਵੱਲੋਂ ਹਮਦਰਦੀ ਨਾਲ ਪਾਇਆ ਗਿਆ ਇਹ ਯੋਗਦਾਨ, ਹਮਦਰਦੀ ਤੇ ਏਕਤਾ ਵਾਲੇ ਸਮਾਜ ਦੇ ਨਿਰਮਾਣ ਵਿੱਚ ਅਕਾਦਮਿਕ ਸੰਸਥਾ ਦੀ ਮਹੱਤਵਪੂਰਨ ਭੂਮਿਕਾ ਦੀ ਪੁਸ਼ਟੀ ਕਰਦਾ ਹੈ।”ਡਾ. ਐਸ.ਕੇ. ਮਿਸ਼ਰਾ ਨੇ ਲੋਕ ਭਲਾਈ ਕਾਰਜਾਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ, “ਸਾਨੂੰ ਉਮੀਦ ਹੈ ਕਿ ਸਾਡਾ ਇਹ ਯਤਨ ਹੋਰ ਸੰਗਠਨਾਂ ਅਤੇ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ‘ਤੇ ਲਿਆਉਣ ਵਿੱਚ ਸਹਾਇਤਾ ਕਰਨ ਲਈ ਪ੍ਰੇਰਿਤ ਕਰੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

0

Punjab News:ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ ਸਮੁੱਚੇ ਮੈਡੀਕਲ ਭਾਈਚਾਰੇ ਦੀ ਵਿਆਪਕ ਲਾਮਬੰਦੀ ਦੇ ਹੁਕਮ ਜਾਰੀ ਕਰਦਿਆਂ ਸਾਰੇ ਉਪਲਬਧ ਸਰੋਤਾਂ ਨੂੰ ਕੰਮ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮਬੀਬੀਐਸ ਇੰਟਰਨਜ਼ ਸਮੇਤ ਵੱਖ-ਵੱਖ ਸਿਹਤ ਪੇਸ਼ੇਵਰ ਐਤਵਾਰ ਤੋਂ 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ‘ਵਿਸ਼ੇਸ਼ ਸਿਹਤ ਮੁਹਿੰਮ’ ਦੀ ਅਗਵਾਈ ਕਰਨਗੇ।ਕੈਬਨਿਟ ਮੰਤਰੀ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸੰਭਵ ਮੈਡੀਕਲ ਪੇਸ਼ੇਵਰ ਨੂੰ ਸਿਹਤ ਕੈਂਪਾਂ ਅਤੇ ਡੋਰ ਟੂ ਡੋਰ ਟੀਮਾਂ ਵਿੱਚ ਸ਼ਾਮਲ ਕਰਦਿਆਂ ਇਹ ਯਕੀਨੀ ਬਣਾਉਣ ਕਿ ਕੋਈ ਵੀ ਪਿੰਡ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਤੋਂ ਵਾਂਝਾ ਨਾ ਰਹੇ ਤਾਂ ਜੋ ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਦੱਸਣਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਸਾਰੇ 2303 ਪਿੰਡਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਵੈਕਟਰ-ਬੋਰਨ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਛੂਤ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣਾ ਹੈ।

ਇਹ ਵੀ ਪੜ੍ਹੋ  ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਲੋਕਾਂ ਦੀ ਭਲਾਈ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਆਫ਼ਤ ਤੋਂ ਬਾਅਦ ਅਸੀਂ ਇੱਕ ਵਿਆਪਕ, ਬਹੁ-ਪੱਧਰੀ ਸਿਹਤ ਸੇਵਾ ਸ਼ੁਰੂ ਕਰ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਡਾਕਟਰੀ ਦੇਖਭਾਲ ਅਤੇ ਰੋਕਥਾਮ ਸੇਵਾਵਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹੇ।ਮੁਹਿੰਮ ਦੀ ਲਾਗੂਕਰਨ ਰਣਨੀਤੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੂੰ ਤਿੰਨ ਮੁੱਖ ਹਿੱਸਿਆਂ ‘ਚ ਵੰਡਿਆ ਗਿਆ ਹੈ, ਜਿਸ ਵਿੱਚ ਪਹਿਲਾ ਅਭਿਆਸ ਸਿਹਤ ਅਤੇ ਮੈਡੀਕਲ ਕੈਂਪ ਹੈ ਜਿਸ ਤਹਿਤ ਸਾਰੇ 2303 ਪਿੰਡਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾਣਗੇ। ਆਮ ਆਦਮੀ ਕਲੀਨਿਕਾਂ ਵਰਗੀਆਂ ਮੌਜੂਦਾ ਸਿਹਤ ਸਹੂਲਤਾਂ ਵਾਲੇ 596 ਪਿੰਡਾਂ ਵਿੱਚ ਇਹ ਕੈਂਪ ਰੋਜ਼ਾਨਾ ਇਨ੍ਹਾਂ ਕੇਂਦਰਾਂ ਵਿੱਚ ਲਗਾਏ ਜਾਣਗੇ। ਬਾਕੀ 1707 ਪਿੰਡਾਂ ਵਿੱਚ ਸਕੂਲਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਜਨਤਕ ਥਾਵਾਂ ‘ਤੇ ਘੱਟੋ-ਘੱਟ ਤਿੰਨ ਦਿਨਾਂ ਲਈ ਇਹ ਕੈਂਪ ਲਗਾਏ ਜਾਣਗੇ, ਜਿਨ੍ਹਾਂ ਨੂੰ ਲੋੜ ਅਨੁਸਾਰ ਵਧਾਇਆ ਜਾ ਸਕਦਾ ਹੈ।ਇਸਦੇ ਨਾਲ ਹੀ ਦੂਜਾ ਅਭਿਆਸ ਆਸ਼ਾ ਵਰਕਰਾਂ ਵੱਲੋਂ ਘਰ-ਘਰ ਦਾ ਦੌਰਾ ਹੈ, ਜਿਸ ਤਹਿਤ 11,103 ਤੋਂ ਵੱਧ ਆਸ਼ਾ ਵਰਕਰਾਂ ਦੀ ਦਾ ਕਾਰਜਬਲ ਇਨ੍ਹਾਂ ਪਿੰਡਾਂ ਵਿੱਚ ਹਫ਼ਤਾਵਾਰੀ ਆਧਾਰ ‘ਤੇ ਘਰ-ਘਰ ਜਾ ਕੇ ਮੱਛਰ ਤੋਂ ਬਚਾਅ ਵਾਲੀ ਦਵਾਈ, ਓਆਰਐਸ, ਪੈਰਾਸੀਟਾਮੋਲ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਸਿਹਤ ਕਿੱਟਾਂ ਵੰਡਣਗੀਆਂ।ਇਸਦੇ ਨਾਲ ਹੀ ਉਨ੍ਹਾਂ ਵੱਲੋਂ ਬਿਮਾਰੀਆਂ ਦੀ ਜਾਂਚ ਦੇ ਨਾਲ-ਨਾਲ ਰੋਕਥਾਮ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕੀਤਾ ਜਾਵੇਗੀ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਤੀਜੇ ਅਭਿਆਸ ਵਿੱਚ ਸਾਰੇ ਪ੍ਰਭਾਵਿਤ ਪਿੰਡਾਂ ‘ਚ ਅਗਲੇ 21 ਦਿਨਾਂ ਲਈ ਰੋਜ਼ਾਨਾ ਆਧਾਰ ‘ਤੇ ਫਿਊਮੀਗੇਸ਼ਨ ਅਤੇ ਵੈਕਟਰ-ਕੰਟਰੋਲ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਟੀਮਾਂ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਘਰਾਂ, ਸਕੂਲਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਅੰਦਰ ਅਤੇ ਬਾਹਰ ਫੌਗਿੰਗ, ਲਾਰਵੀਸਾਈਡਲ ਸਪਰੇਅ ਅਤੇ ਪ੍ਰਜਨਨ ਜਾਂਚ ਵਰਗੀਆਂ ਗਤੀਵਿਧੀਆਂ ਕੀਤੀਆਂ ਜਾਣਗੀਆਂ।ਇਸ ਮੁਹਿੰਮ ਤਹਿਤ ਸਿਹਤ ਸੇਵਾਵਾਂ ਦੀ ਮਜ਼ਬੂਤੀ ਅਤੇ ਮਰੀਜ਼ਾਂ ਦੀ ਪਹੁੰਚ ਲਈ 550 ਤੋਂ ਵੱਧ ਐਂਬੂਲੈਂਸਾਂ ਦਾ ਫਲੀਟ ਕੰਮ ਵਿੱਚ ਲਗਾਇਆ ਜਾਵੇਗਾ, ਜਿਸ ਵਿੱਚ 180 ਸਰਕਾਰੀ ਐਂਬੂਲੈਂਸਾਂ ਅਤੇ 254 ਐਂਬੂਲੈਂਸਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਰਾਹੀਂ ਉਪਲੱਬਧ ਹੋਣਗੀਆਂ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਭਾਗ ਨੇ ਹੜ੍ਹ ਰਾਹਤ ਲਈ 85 ਜ਼ਰੂਰੀ ਦਵਾਈਆਂ ਅਤੇ 23 ਜ਼ਰੂਰੀ ਵਸਤਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦਾ ਢੁਕਵਾਂ ਸਟਾਕ ਉਪਲੱਬਧ ਹੈ, ਜੋ ਸਾਰੇ ਸਿਹਤ ਕੈਂਪਾਂ ਅਤੇ ਸਹੂਲਤਾਂ ‘ਤੇ ਉਪਲਬਧ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ  ਭਾਰਤ ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਸਿਆਸਤ ਭਖੀ

ਉਨ੍ਹਾਂ ਕਿਹਾ ਕਿ ਦੇਰੀ ਤੋਂ ਬਚਣ ਲਈ ਉਕਤ ਜ਼ਿਲ੍ਹਿਆਂ ਨੂੰ ਕੋਈ ਵੀ ਲੋੜੀਂਦੀ ਚੀਜ਼ ਖਰੀਦਣ ਦਾ ਅਧਿਕਾਰ ਵੀ ਦਿੱਤਾ ਗਿਆ ਹੈ।ਸਿਹਤ ਮੰਤਰੀ ਨੇ ਕਿਹਾ ਕਿ ਇਹ ਜਨਤਕ ਦੀ ਰਾਖੀ ਲਈ ਸਮੇਂ ਦੇ ਨਾਲ ਸਾਡੀ ਜੰਗ ਹੈ ਅਤੇ ਮੈਂ ਸਾਰੇ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ, ਚੈਰੀਟੇਬਲ ਸੰਸਥਾਵਾਂ ਅਤੇ ਸਮੂਹ ਭਾਈਚਾਰੇ ਨੂੰ ਸਾਡੀਆਂ ਸਿਹਤ ਟੀਮਾਂ ਨਾਲ ਦਾ ਸਾਥ ਦੇਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਓਦੋਂ ਤੱਕ ਅਣਥੱਕ ਮਿਹਨਤ ਕਰਦੇ ਰਹਾਂਗੇ ਜਦੋਂ ਤੱਕ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਅਤੇ ਹਰ ਨਾਗਰਿਕ ਸੁਰੱਖਿਅਤ ਨਹੀਂ ਹੋ ਜਾਂਦਾ।ਦੱਸਣਯੋਗ ਹੈ ਕਿ ਸਿਵਲ ਸਰਜਨਾਂ ਅਤੇ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁਹਿੰਮ ਦੀ ਮਜ਼ਬੂਤ ਨਿਗਰਾਨੀ ਅਤੇ ਲਾਗੂਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਰਤ ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਸਿਆਸਤ ਭਖੀ

0

Sports News:ਅੱਜ ਦੁਬਈ ਵਿੱਚ ਹੋਣ ਵਾਲੇ ਏਸ਼ੀਆ ਕੱਪ ਵਿੱਚ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਣ ਵਾਲੇ ਟੀ-20 ਮੈਚ ਲੈ ਕੇ ਸਿਆਸੀ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਜਿੱਥੇ ਵਿਰੋਧੀ ਧਿਰਾਂ ਕ੍ਰਿਕਟ ਮੈਚ ਨੂੰ ਲੈ ਕੇ ਭਾਜਪਾ ਉੱਪਰ ਹਮਲਾਵਾਰ ਹੋ ਰਹੀਆਂ ਹਨ ਉੱਥੇ ਸੱਤਾਧਾਰੀ ਪਾਰਟੀ ਬਚਾ ਕਰਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੈਚ ਨੂੰ ਲੈ ਕੇ ਕੇਂਦਰ ਨੂੰ ਕਈ ਤਿੱਖੇ ਸਵਾਲ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿਲਜੀਤ ਦੁਸਾਂਝ ਦੀ ਫਿਲਮ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਸੀ। ਪਹਿਲਗਾਮ ਹਮਲੇ ਤੋਂ ਬਾਅਦ ਉਸ ਨੂੰ ਰਿਲੀਜ ਨਹੀਂ ਹੋਣ ਦਿੱਤਾ ਗਿਆ ਕਿਉਂਕਿ ਉਸ ਵਿੱਚ ਇੱਕ ਪਾਕਿਸਤਾਨੀ ਕਲਾਕਾਰ ਨੇ ਕੰਮ ਕੀਤਾ ਸੀ।

ਇਹ ਵੀ ਪੜ੍ਹੋ  AAP MLA ਨੇ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕੇਂਦਰੀ ਮੰਤਰੀ ਅੱਗੇ ਰੱਖਿਆ ਪੰਜਾਬ ਦਾ ਪੱਖ

ਇੱਥੋਂ ਤੱਕ ਦਲਜੀਤ ਦੋਸਾਂਝ ਨੂੰ ਗਦਾਰ ਤੱਕ ਕਹਿ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੁਣ ਪਾਕਿਸਤਾਨ ਨਾਲ ਕ੍ਰਿਕਟ ਮੈਚ ਖੇਡਿਆ ਜਾ ਰਿਹਾ ਹੈ ।ਇਸ ਨੂੰ ਰੋਕਿਆ ਨਹੀਂ ਜਾਵੇਗਾ ।ਹੁਣ ਸਭ ਕੁਝ ਠੀਕ ਹੋ ਗਿਆ। ਕੀ ਕੇਂਦਰ ਸਰਕਾਰ ਹੁਣ ਪਹਿਲਗਾਮ ਦੇ ਅੱਤਵਾਦੀ ਹਮਲੇ ਨੂੰ ਭੁੱਲ ਚੁੱਕੀ ਹੈ? ਇਸ ਕ੍ਰਿਕਟ ਮੈਚ ਨੂੰ ਲੈ ਕੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕਿ ਭਾਰਤ ਨੂੰ ਪਾਕਿਸਤਾਨ ਨਾਲ ਮੈਚ ਨਹੀਂ ਖੇਡਣਾ ਚਾਹੀਦਾ ਕਿਉਂਕਿ ਪਾਕਿਸਤਾਨ ਨਾਲ ਮੈਚ ਖੇਡਣਾ ਦੇਸ਼ ਨਾਲ ਵਿਸ਼ਵਾਸਘਾਤ ਕਰਨ ਵਰਗਾ ਹੈ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਭਾਰਤ ਅਤੇ ਪਾਕਿਸਤਾਨ ਮੈਚ ਦੀ ਸਖਤ ਰੁੱਖ ਅਪਣਾਇਆ ਉਹਨਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਇਕੱਠੇ ਕ੍ਰਿਕਟ ਨਹੀਂ ਖੇਡਣਾ ਚਾਹੀਦਾ।

ਇਹ ਵੀ ਪੜ੍ਹੋ  ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

ਜਦੋਂ ਤੱਕ ਦੋਹਾਂ ਦੇਸ਼ਾਂ ਦੇ ਸਬੰਧ ਸੁਧਰ ਨਹੀਂ ਜਾਂਦੇ ਉਦੋਂ ਤੱਕ ਨਾ ਤਾਂ ਦੋਹਾਂ ਦੇਸ਼ਾਂ ਵਿੱਚ ਵਪਾਰ ਹੋਣਾ ਚਾਹੀਦਾ ਹੈ ਅਤੇ ਨਾ ਹੀ ਕ੍ਰਿਕਟ ਹੋਣੀ ਚਾਹੀਦੀ ਹੈ। ਉਧਰ ਮਨੀਸ਼ ਸਿਸੋਦੀਆ ਨੇ ਵੀ ਕੇਂਦਰ ਸਰਕਾਰ ਨੂੰ ਸਵਾਲ ਕੀਤੇ ਕਿ ਕ੍ਰਿਕਟ ਲਈ ਜਨੂੰਨ ਕਦੋਂ ਤੋਂ ਸ਼ਹੀਦਾਂ ਦੇ ਖੂਨ ਤੋਂ ਵੱਡਾ ਹੋ ਗਿਆ। ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਮੈਚ ਕਰਵਾਉਣ ਦੀ ਕੀ ਲੋੜ ਹੈ। ਪਹਿਲਗਾਮ ਹਮਲੇ ਵਿੱਚ ਅੱਤਵਾਦੀਆਂ ਨੇ 26 ਭਾਰਤੀ ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਸੀ। ਕੀ ਕੇਂਦਰ ਸਰਕਾਰ ਉਸ ਨੂੰ ਭੁੱਲ ਚੁੱਕੀ ਹੈ? ਦੱਸਣਾ ਬਣਦਾ ਹੈ ਕਿ ਇਸ ਵਾਰ ਕ੍ਰਿਕਟ ਪ੍ਰੇਮੀਆਂ ਵਿੱਚ ਵੀ ਮੈਚ ਨੂੰ ਲੈ ਕੇ ਜਿਆਦਾ ਉਤਸਾਹ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

0

👉ਗੁਰਮੀਤ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼
Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ।

ਇਹ ਵੀ ਪੜ੍ਹੋ  ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜਮ੍ਹਾਂ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ(ਡੀਐਮਓਜ਼) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ‘ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ਮੰਡੀਆਂ 19 ਸਤੰਬਰ, 2025 ਤੱਕ ਪੂਰੀ ਤਰ੍ਹਾਂ ਬਹਾਲ ਅਤੇ ਕਾਰਜਸ਼ੀਲ ਹੋ ਜਾਣ।ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਕਿਹਾ, “ਸਾਡੀ ਸਰਕਾਰ ਇਸ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ, ਅਸੀਂ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ। ਇਸ ਵਿਸ਼ੇਸ਼ ਮੁਹਿੰਮ ਪਿੱਛੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਉਪਜ ਵੇਚਣ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਅਤੇ ਕੁਸ਼ਲ ਖਰੀਦ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।”ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਸਮੇਂ ਸਿਰ ਖਰੀਦ ਅਤੇ ਤੁਰੰਤ ਭੁਗਤਾਨ ਸਮੇਤ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ,ਪੀਣ ਵਾਲੇ ਪਾਣੀ ਦੀ ਸਪਲਾਈ,ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ:ਡਾ. ਰਵਜੋਤ ਸਿੰਘ

0

Chandigarh News:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਉਪਾਵਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਾਵਾਂ ਵਿੱਚ ਸੂਬੇ ਦੇ ਕਸਬਿਆਂ ਵਿੱਚ ਆਮ ਸਥਿਤੀ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਰੋਕਥਾਮ ਉਪਾਅ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ, ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ/ਜਨਰਲ) ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਾਰੇ ਕਾਰਜਕਾਰੀ ਅਧਿਕਾਰੀਆਂ ਨੂੰ ਮਿਸ਼ਨ ਮੋਡ ‘ਤੇ ਕੰਮ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।ਸੂਬੇ ਵਿੱਚ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਹਾਇਕ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਸ਼ ਕਾਰਨ ਆਏ ਗੰਭੀਰ ਹੜ੍ਹ ਅਤੇ ਪਾਣੀ ਭਰਨ ਦੀਆਂ ਸਮੱਸਿਆਵਾਂ ਨੂੰ ਵੇਖਦਿਆਂ, ਕੈਬਨਿਟ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਮੁੱਖ ਕੰਮਾਂ ਵਿੱਚੋਂ ਇੱਕ ਸਫਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹਿਰਾਂ ਵਿੱਚ ਪਾਣੀ ਭਰਿਆ ਹੋਇਆ ਹੈ, ਉਨ੍ਹਾਂ ਸ਼ਹਿਰਾਂ ਵਿੱਚ ਮਿੱਟੀ ਜਾਂ ਰੇਤ ਦੇ ਨਾਲ-ਨਾਲ ਹੋਰ ਮਲਬਾ ਇਕੱਠਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਯੂ.ਐਲ.ਬੀਜ਼ ਵੱਲੋਂ ਮੌਜੂਦਾ ਕਰਮਚਾਰੀਆਂ ਦੀ ਤਾਇਨਾਤੀ ਦੇ ਨਾਲ-ਨਾਲ ਵਿਸ਼ੇਸ਼ ਟੀਮਾਂ ਨੂੰ ਨਿਯੁਕਤ ਕਰਕੇ ਅਜਿਹੇ ਮਿੱਟੀ/ਮਲਬੇ ਦੇ ਨਾਲ-ਨਾਲ ਸੜਕੀ /ਸ਼ਹਿਰੀ ਨਾਲਿਆਂ ਦੀ ਸਫਾਈ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਯੂ.ਐਲ.ਬੀਜ਼ ਵੱਲੋਂ ਪਛਾਣੇ ਗਏ ਪ੍ਰਭਾਵਿਤ ਖੇਤਰਾਂ ਵਿੱਚ ਟੀਮਾਂ ਦੀ ਤਾਇਨਾਤੀ ਲਈ ਇੱਕ ਰੋਸਟਰ ਬਣਾਇਆ ਜਾਵੇਗਾ, ਜਿੱਥੇ 14 ਸਤੰਬਰ ਤੋਂ 23 ਸਤੰਬਰ ਤੱਕ ਦਸ ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਸਬੰਧੀ ਪਹਿਲਾਂ ਹੀ ਇੱਕ ਵਿਸਤ੍ਰਿਤ ਐਡਵਾਈਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਨੁਕਸਾਨੀ ਗਈ ਜਾਇਦਾਦ, ਜਨਤਕ ਜਾਇਦਾਦ ਜਾਂ ਨਿੱਜੀ ਜਾਇਦਾਦ ਜਿਸ ਵਿੱਚ ਘਰ, ਦੁਕਾਨਾਂ ਆਦਿ ਸ਼ਾਮਲ ਹਨ, ਦਾ ਸਰਵੇਖਣ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਇਹ ਸਰਵੇਖਣ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇੰਜੀਨੀਅਰਿੰਗ ਸਟਾਫ਼ ਦੇ ਸਹਿਯੋਗ ਨਾਲ ਤੁਰੰਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਸਬੰਧੀ ਰਿਪੋਰਟਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਨੂੰ ਰਾਹਤ/ਮੁਆਵਜ਼ੇ ਲਈ ਸੂਬਾ ਸਰਕਾਰ ਨੂੰ ਅੱਗੇ ਭੇਜਿਆ ਜਾ ਸਕੇ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਇਸਦੇ ਨਾਲ ਹੀ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨੁਕਸਾਨੀ ਗਈ ਜਾਇਦਾਦ ਦੀ ਮੁਰੰਮਤ ਅਤੇ ਬਹਾਲੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਨੋਟੀਫਿਕੇਸ਼ਨ ਅਨੁਸਾਰ ਕਿਸੇ ਵੀ ਪ੍ਰਭਾਵਿਤ ਜਲ ਸਪਲਾਈ ਸਕੀਮ, ਸਟਰੀਟ ਲਾਈਟਾਂ, ਐਸ.ਟੀ.ਪੀਜ਼, ਖਰਾਬ ਹੋਈਆਂ ਸੜਕਾਂ (ਤੁਰੰਤ ਪੈਚਵਰਕ ਨਾਲ) ਦੀ ਮੁਰੰਮਤ ਲਈ ਤੁਰੰਤ ਕਦਮ ਚੁੱਕੇ ਜਾਣਗੇ। ਡਾਇਰੈਕਟਰ ਨੇ ਕਿਹਾ ਕਿ ਖਰਾਬ ਹੋਈਆਂ ਸੜਕਾਂ/ਟੋਇਆਂ ਦੀ ਢੁਕਵੀਂ ਮੁਰੰਮਤ ਦਾ ਕਾਰਜ ਮਾਨਸੂਨ ਸੀਜ਼ਨ ਖ਼ਤਮ ਹੋਣ ਤੋਂ ਬਾਅਦ ਹੀ ਸ਼ੁਰੂ ਕੀਤਾ ਜਾ ਸਕਦਾ ਹੈ, ਹਾਲਾਂਕਿ ਅਸਥਾਈ ਤੌਰ ‘ਤੇ ਇਨ੍ਹਾਂ ਦੀ ਭਰਾਈ ਨਾਲ ਦੀ ਨਾਲ ਹੀ ਕੀਤੀ ਜਾ ਸਕਦੀ ਹੈ।ਸਾਰੇ ਸਬੰਧਤ ਅਧਿਕਾਰੀਆਂ ਨੂੰ ਇੱਕ ਠੋਸ ਲਾਗੂਕਰਨ ਯੋਜਨਾ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ ਤਾਂ ਜੋ ਇਨ੍ਹਾਂ ਕਾਰਜਾਂ ਨੂੰ ਨਿਰਧਾਰਤ ਸਮੇਂ ‘ਚ ਪੂਰਾ ਕਰਨ ਲਈ ਸਾਰੇ ਲੋੜੀਂਦੇ ਉਪਾਵਾਂ ਨੂੰ ਤਰਜੀਹ ਤੈਅ ਕਰਦਿਆਂ ਸੂਚੀਬੱਧ ਕੀਤਾ ਜਾ ਸਕੇ। ਅਧਿਕਾਰੀਆਂ ਨੂੰ ਸਾਰੇ ਕੰਮਾਂ ਦੀਆਂ ਪਹਿਲਾਂ ਅਤੇ ਬਾਅਦ ਦੀਆਂ ਫੋਟੋਆਂ ਦਾ ਰਿਕਾਰਡ ਰੱਖਦਿਆਂ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਹਰੇਕ ਕੰਮ ਲਈ ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਇਸ ਸਬੰਧੀ ਮਨੋਨੀਤ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ ਗਿਆ ਹੈ।ਸੂਬਾ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪ੍ਰਭਾਵਿਤ ਵਿਅਕਤੀਆਂ/ਖੇਤਰਾਂ ਦੀ ਮਦਦ ਲਈ ਪ੍ਰਸਤਾਵਿਤ ਉਪਾਵਾਂ ਦਾ ਜਾਣਕਾਰੀ ਕਸਬਿਆਂ/ਸ਼ਹਿਰਾਂ ਦੇ ਵਸਨੀਕਾਂ ਤੱਕ ਸਹੀ ਢੰਗ ਨਾਲ ਪਹੁੰਚਾਈ ਜਾਵੇਗੀ।ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਇਨ੍ਹਾਂ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਮੂਹਿਕ ਯਤਨਾਂ ਵਾਸਤੇ ਸਥਾਨਕ ਯੂਥ ਕਲੱਬਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਨੂੰ ਸਹਿਯੋਗ ਲਈ ਬੇਨਤੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ  AAP MLA ਨੇ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕੇਂਦਰੀ ਮੰਤਰੀ ਅੱਗੇ ਰੱਖਿਆ ਪੰਜਾਬ ਦਾ ਪੱਖ

ਇਹ ਵੀ ਕਿਹਾ ਗਿਆ ਹੈ ਕਿ ਸ਼ਹਿਰ ਦੇ ਵੱਖ-ਵੱਖ ਜ਼ੋਨਾਂ ਖਾਸ ਕਰਕੇ ਵੱਡੇ ਕਸਬਿਆਂ ਦੇ ਮਾਮਲੇ ਵਿੱਚ ਨੋਡਲ ਅਫਸਰ ਨਿਯੁਕਤ ਕੀਤੇ ਜਾਣ ਅਤੇ ਹਰੇਕ ਸ਼ਹਿਰ ਵਿੱਚ ਲਗਾਏ ਗਏ ਨੋਡਲ ਅਫਸਰਾਂ, ਜੋ ਰਾਹਤ ਅਤੇ ਬਹਾਲੀ ਦੇ ਯਤਨਾਂ ਵਿੱਚ ਕਮਿਸ਼ਨਰ ਜਾਂ ਈਓ ਦੀ ਸਹਾਇਤਾ ਕਰਨਗੇ, ਦੇ ਨਾਮ ਅਤੇ ਟੈਲੀਫੋਨ ਨੰਬਰ ਨਿਵਾਸੀਆਂ ਨਾਲ ਸਾਂਝੇ ਕੀਤੇ ਜਾਣ। ਸਬੰਧਤ ਟੀਮਾਂ ਦੁਆਰਾ ਕੀਤੇ ਗਏ ਰਾਹਤ/ਬਹਾਲੀ ਦੇ ਕੰਮ ਦੀ ਰਿਪੋਰਟਿੰਗ ਅਤੇ ਤਸਦੀਕ ਦੇ ਉਦੇਸ਼ ਲਈ ਵੱਖ-ਵੱਖ ਯੂ.ਐਲ.ਬੀ. ਵਿੱਚ ਤਾਇਨਾਤ ਪੈਸਕੋ ਦੇ ਸਾਬਕਾ ਸੈਨਿਕਾਂ ਦੀ ਸਰਗਰਮ ਸਹਾਇਤਾ ਦੀ ਵੀ ਮੰਗ ਵੀ ਕੀਤੀ ਜਾ ਸਕਦੀ ਹੈ।ਇਸ ਦੌਰਾਨ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਕਮਿਸ਼ਨਰ ਆਪਣੇ-ਆਪਣੇ ਨਗਰ ਨਿਗਮਾਂ ਵਿੱਚ ਸਾਰੇ ਬਹਾਲੀ ਦੇ ਕੰਮਾਂ ਲਈ ਜ਼ਿੰਮੇਵਾਰ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹੇ ਦੇ ਏਡੀਸੀ (ਸ਼ਹਿਰੀ ਵਿਕਾਸ/ਜਨਰਲ) ਜਨਤਕ ਅਤੇ ਨਿੱਜੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਰਿਪੋਰਟਿੰਗ ਦੇ ਨਾਲ-ਨਾਲ ਸਬੰਧਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਆਪਣੇ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਉਪਰੋਕਤ ਕੰਮਾਂ ‘ਤੇ ਨੇੜਿਓਂ ਨਿਗਰਾਨੀ ਰੱਖਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ 2300 ਪਿੰਡਾਂ ‘ਚ ਅੱਜ ਤੋਂ ਸਫਾਈ ਮਹਾ ਅਭਿਆਨ ਸ਼ੁਰੂ – ਇਕੱਠੇ ਚਲਣਗੇ ਝਾੜੂ ਤੇ JCB ਮਸ਼ੀਨਾਂ

0

Punjab News:ਜਦੋਂ ਪੰਜਾਬ ‘ਚ ਹੜ੍ਹ ਦਾ ਸੰਕਟ ਆਇਆ ਸੀ, ਤਦੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਨੇ ਪੂਰੀ ਨਿਸ਼ਠਾ ਨਾਲ ਜ਼ਮੀਨੀ ਪੱਧਰ ‘ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਹੁਣ ਜਿਵੇਂ-ਜਿਵੇਂ ਪਾਣੀ ਹਟ ਰਿਹਾ ਹੈ, ਮਾਨ ਸਰਕਾਰ ਨੇ ਰਾਹਤ, ਸਫਾਈ ਅਤੇ ਮੁੜ-ਨਿਰਮਾਣ ਦਾ ਵੱਡਾ ਅਭਿਆਨ ਸ਼ੁਰੂ ਕਰ ਦਿੱਤਾ ਹੈ। 14 ਸਤੰਬਰ ਤੋਂ 23 ਸਤੰਬਰ ਤੱਕ ਸੂਬੇ ਭਰ ‘ਚ ਸਫਾਈ ਅਤੇ ਬਹਾਲੀ ਲਈ ਖਾਸ ਡਰਾਈਵ ਚੱਲੇਗੀ, ਜੋ 2300 ਤੋਂ ਵੱਧ ਪਿੰਡਾਂ ਅਤੇ ਸ਼ਹਿਰੀ ਵਾਰਡਾਂ ‘ਚ ਇਕੱਠੇ ਸ਼ੁਰੂ ਹੋਈ ਹੈ।ਇਸ ਮਹਾ ਅਭਿਆਨ ਦਾ ਟੀਚਾ ਹਰ ਗਲੀ, ਹਰ ਮੋਹੱਲਾ, ਹਰ ਵਾਰਡ ਨੂੰ ਸਾਫ-ਸੁਥਰਾ ਅਤੇ ਪਹਿਲਾਂ ਨਾਲੋਂ ਵਧੀਆ ਬਣਾਉਣਾ ਹੈ। ਪਾਣੀ ਨਾਲ ਇਕੱਠੀ ਹੋਈ ਗਾਦ, ਸਿਲਟ ਅਤੇ ਗੰਦਗੀ ਹਟਾਉਣ ਲਈ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਸਪਸ਼ਟ ਹੁਕਮ ਜਾਰੀ ਕੀਤੇ ਗਏ ਹਨ। ਕਈ ਜ਼ਿਲ੍ਹਿਆਂ ਵਿੱਚ 1000 ਤੋਂ ਵੱਧ ਸਫਾਈ ਕਰਮਚਾਰੀ, 200 ਤੋਂ ਵੱਧ ਟ੍ਰੈਕਟਰ-ਟ੍ਰਾਲੀਆਂ, 150 JCB ਮਸ਼ੀਨਾਂ ਅਤੇ ਸੈਂਕੜਿਆਂ ਹੈਲਥ ਵਰਕਰ ਲਗਾਤਾਰ ਇਸ ਕੰਮ ਵਿੱਚ ਲੱਗੇ ਹੋਏ ਹਨ। ਸਰਕਾਰ ਨੇ ਹਰ ਜ਼ਿਲ੍ਹੇ ਵਿੱਚ ਨੋਡਲ ਅਫਸਰ ਤਾਇਨਾਤ ਕੀਤੇ ਹਨ, ਜੋ ਸਿੱਧੇ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਹਰ ਜ਼ੋਨ ਦਾ ਜ਼ਿੰਮਾ ਇਕ ਅਫਸਰ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਰੋਜ਼ਾਨਾ ਮੈਦਾਨ ਵਿੱਚ ਰਹਿ ਕੇ ਕੰਮ ਮੁਕੰਮਲ ਕਰਨ ਦੇ ਸਖ਼ਤ ਹੁਕਮ ਹਨ। ਨਗਰ ਨਿਗਮਾਂ ਵਿੱਚ ਕਮਿਸ਼ਨਰ ਅਤੇ ਜ਼ਿਲ੍ਹਿਆਂ ਵਿੱਚ ADC ਨੂੰ ਖ਼ਾਸ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਕੋਈ ਵੀ ਸ਼ਿਕਾਇਤ ਲੰਬਿਤ ਨਾ ਰਹੇ।
ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪੂਰੇ ਅਭਿਆਨ ਦੀ ਨਿਰੰਤਰ ਮਾਨੀਟਰਿੰਗ ਕਰ ਰਹੇ ਹਨ। ਉਹ ਲਗਾਤਾਰ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਨ ਅਤੇ ਖੁਦ ਹਾਲਾਤ ਦਾ ਜਾਇਜ਼ਾ ਲੈ ਰਹੇ ਹਨ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਸਪਸ਼ਟ ਕਿਹਾ ਹੈ ਕਿ ਇਹ ਕੋਈ ਰਸਮੀ ਮੁਹਿੰਮ ਨਹੀਂ, ਇਹ ਪੰਜਾਬ ਦੇ ਹਰ ਘਰ-ਅੰਗਨ ਨੂੰ ਮੁੜ ਖੁਸ਼ਹਾਲ ਬਣਾਉਣ ਦੀ ਜੰਗ ਹੈ।ਸਿਰਫ ਸਫਾਈ ਹੀ ਨਹੀਂ, ਸਿਹਤ ਸੇਵਾਵਾਂ ‘ਤੇ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਵਾਈ ਛਿੜਕਾਅ, ਸਾਫ ਪਾਣੀ ਦੀ ਸਪਲਾਈ ਅਤੇ ਪ੍ਰਾਈਮਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। 5 ਸਤੰਬਰ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਦੇ ਅਧੀਨ ਸਾਰੀਆਂ ULBਜ਼ ਨੂੰ ਤੁਰੰਤ ਸਫਾਈ ਅਤੇ ਬੀਮਾਰੀ ਰੋਕੂ ਉਪਾਵ ਲਾਗੂ ਕਰਨ ਦੇ ਹੁਕਮ ਹਨ।ਹੜ੍ਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਤੇਜ਼ੀ ਨਾਲ ਸਰਵੇ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਘਰਾਂ, ਦੁਕਾਨਾਂ, ਸੜਕਾਂ, ਬਿਜਲੀ ਦੇ ਖੰਭਿਆਂ, ਪਾਣੀ ਯੋਜਨਾਵਾਂ ਵਰਗੀਆਂ ਸਾਰੀਆਂ ਸਰਕਾਰੀ ਤੇ ਨਿੱਜੀ ਸੰਪਤੀਆਂ ਦਾ ਅੰਕਲਨ ਇੰਜੀਨੀਅਰਿੰਗ ਟੀਮਾਂ ਕਰ ਰਹੀਆਂ ਹਨ, ਤਾਂ ਜੋ ਹਰ ਪ੍ਰਭਾਵਿਤ ਵਿਅਕਤੀ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਹੁਕਮ ਦਿੱਤਾ ਹੈ ਕਿ ਸਾਰੇ ਕੰਮਾਂ ਵਿੱਚ ਪਾਰਦਰਸ਼ਤਾ ਬਣੀ ਰਹੇ। ਇਸ ਲਈ ਹਰ ਜਗ੍ਹਾ “ਕੰਮ ਤੋਂ ਪਹਿਲਾਂ ਅਤੇ ਬਾਅਦ” ਦੀਆਂ ਤਸਵੀਰਾਂ ਖਿੱਚੀਆਂ ਜਾ ਰਹੀਆਂ ਹਨ। ਇਹ ਪ੍ਰਕਿਰਿਆ ਯਕੀਨੀ ਬਣਾਏਗੀ ਕਿ ਕੋਈ ਵੀ ਕੰਮ ਅਧੂਰਾ ਨਾ ਰਹੇ ਅਤੇ ਹਰ ਲੋੜਵੰਦ ਤੱਕ ਸਰਕਾਰੀ ਮਦਦ ਪਹੁੰਚੇ। ਅੱਜ 14 ਸਤੰਬਰ ਤੋਂ ਮਾਨ ਸਰਕਾਰ ਦਾ ਖਾਸ ਸਫਾਈ ਅਤੇ ਪੁਨਰਵਾਸ ਅਭਿਆਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ ਹੈ। ਸਵੇਰੇ ਤੋਂ ਹੀ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੈਦਾਨ ਵਿੱਚ ਉਤਰ ਗਈਆਂ ਹਨ। JCB ਮਸ਼ੀਨਾਂ ਦੀ ਗੂੰਜ ਅਤੇ ਟ੍ਰੈਕਟਰ-ਟ੍ਰਾਲੀਆਂ ਦੀ ਹਲਚਲ ਸਪਸ਼ਟ ਕਰ ਰਹੀ ਹੈ ਕਿ ਹੁਣ ਪੰਜਾਬ ਵਿੱਚ ਸਿਰਫ ਰਾਹਤ ਨਹੀਂ, ਸਗੋਂ ਮੁੜ-ਨਿਰਮਾਣ ਦੀ ਸ਼ੁਰੂਆਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ  AAP MLA ਨੇ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕੇਂਦਰੀ ਮੰਤਰੀ ਅੱਗੇ ਰੱਖਿਆ ਪੰਜਾਬ ਦਾ ਪੱਖ

ਲੋਕ ਖੁਦ ਕਹਿ ਰਹੇ ਹਨ ਕਿ ਪਹਿਲੀ ਵਾਰ ਸਰਕਾਰ ਇੰਨੀ ਤੇਜ਼ੀ ਅਤੇ ਗੰਭੀਰਤਾ ਨਾਲ ਹਰ ਗਲੀ-ਨੁੱਕਰ ਤੱਕ ਪਹੁੰਚੀ ਹੈ। ਇਹ ਵੇਖ ਕੇ ਲੋਕਾਂ ਨੂੰ ਭਰੋਸਾ ਹੋਇਆ ਹੈ ਕਿ ਸਰਕਾਰ ਸਿਰਫ ਐਲਾਨ ਨਹੀਂ ਕਰਦੀ, ਜ਼ਮੀਨ ‘ਤੇ ਕੰਮ ਕਰਦੀ ਹੈ – ਬਿਨਾਂ ਰੁਕੇ, ਬਿਨਾਂ ਥੱਕੇ।ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਨੇ ਇਸ ਵਾਰੀ ਸਾਬਤ ਕਰ ਦਿੱਤਾ ਹੈ ਕਿ ਹੜ੍ਹਾਂ ਵਰਗੀ ਆਫ਼ਤ ਨੂੰ ਜੇ ਜ਼ਿੰਮੇਵਾਰੀ ਨਾਲ ਸੰਭਾਲਿਆ ਜਾਵੇ ਤਾਂ ਇਹ ਲੋਕਾਂ ਦੇ ਹੋਸਲੇ ਨੂੰ ਡਿਗਾਉਣ ਦੀ ਬਜਾਏ ਹੋਰ ਮਜ਼ਬੂਤ ਕਰ ਸਕਦੀ ਹੈ। ਇਸ ਵਾਰ ਸਰਕਾਰ ਨੇ ਹੜ੍ਹਾਂ ਨੂੰ ਸਿਰਫ ਕੁਦਰਤੀ ਸੰਕਟ ਨਹੀਂ, ਸਗੋਂ ਪੰਜਾਬੀਆਂ ਦੀ ਹਿੰਮਤ, ਸੇਵਾ-ਭਾਵਨਾ ਅਤੇ ਇਕਜੁੱਟਤਾ ਦੀ ਪਰੀਖਿਆ ਮੰਨਿਆ ਹੈ। ਰਾਹਤ ਕੰਮਾਂ ਨੂੰ ਪ੍ਰੋਗਰਾਮ ਜਾਂ ਪ੍ਰਚਾਰ ਵਾਂਗ ਨਹੀਂ, ਸਗੋਂ ਜਨ ਸੇਵਾ ਅਤੇ ਜਵਾਬਦੇਹੀ ਦੇ ਮੌਕੇ ਵਾਂਗ ਲਿਆ ਗਿਆ ਹੈ। ਇਹੀ ਉਹ ਫ਼ਰਕ ਹੈ ਜੋ ਇਕ ਲੋਕ ਸੇਵਕ ਸਰਕਾਰ ਅਤੇ ਦਿਖਾਵਟੀ ਰਾਜਨੀਤੀ ਵਿੱਚ ਹੁੰਦਾ ਹੈ।ਹੜ੍ਹ ਆਈ, ਨੁਕਸਾਨ ਹੋਇਆ, ਪਰ ਸਰਕਾਰ ਕਿਤੇ ਨਹੀਂ ਡਗਮਗਾਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਖੁਦ ਮੈਦਾਨ ਵਿੱਚ ਉਤਰ ਗਈ। ਇਹੀ ਉਹ ਫ਼ਰਕ ਹੈ ਜੋ ਲੋਕ ਹੁਣ ਸਾਫ ਵੇਖ ਰਹੇ ਹਨ – ਜਿਥੇ ਕੁਝ ਪਾਰਟੀਆਂ ਮੁਸੀਬਤ ਵਿੱਚ ਸਿਆਸਤ ਲੱਭਦੀਆਂ ਹਨ, ਉਥੇ ਮਾਨ ਸਰਕਾਰ ਹੱਲ ਲੱਭਦੀ ਹੈ। ਅੱਜ ਜਦੋਂ ਵਿਰੋਧੀ ਪ੍ਰਸ਼ਨਾਂ ਦੀ ਸਕ੍ਰਿਪਟ ਲਿਖ ਰਹੇ ਹਨ, ਮਾਨ ਸਰਕਾਰ ਆਪਣੇ ਕੰਮ ਨਾਲ ਜਵਾਬ ਦੇ ਰਹੀ ਹੈ–ਉਹ ਵੀ ਲੋਕਾਂ ਦੇ ਵਿਚ ਰਹਿ ਕੇ, ਉਨ੍ਹਾਂ ਦੇ ਪਿੰਡਾਂ ਵਿੱਚ ਖੜ੍ਹ ਕੇ। ਇਸ ਲਈ ਅੱਜ ਸਾਰਾ ਪੰਜਾਬ ਕਹਿ ਰਿਹਾ ਹੈ – ਮਾਨ ਸਰਕਾਰ ਖੜੀ ਹੈ, ਸਿਰ ਉੱਚਾ ਕਰਕੇ, ਸੀਨਾ ਠੋਕ ਕੇ… ਆਪਣੇ ਲੋਕਾਂ ਦੇ ਨਾਲ, ਹਰ ਵੇਲੇ, ਹਰ ਹਾਲ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD WIT Bathinda ਵੱਲੋਂ “ਦ ਫਰਸਟ ਨੌਕ” ਵੈਲਕਮ ਪਾਰਟੀ 2025 ਦਾ ਆਯੋਜਨ

0

Bathinda News:SSD WIT Bathinda ਵੱਲੋਂ “ਦ ਫਰਸਟ ਨੌਕ” ਵੈਲਕਮ ਪਾਰਟੀ 2025 ਦਾ ਆਯੋਜਨ ਕੀਤਾ ਗਿਆ। ਇਹ ਇੱਕ ਬਹੁਤ ਹੀ ਪ੍ਰਤੀਖਿਆਸ਼ੀਤ ਸਮਾਰੋਹ ਸੀ ਜਿਸਦਾ ਉਤਸਾਹ ਸੀਨੀਅਰਾਂ ਅਤੇ ਜੂਨੀਅਰਾਂ ਦੋਵਾਂ ਵਿੱਚ ਸੀ। ਪਾਰਟੀ ਦੀ ਸ਼ੁਰੂਆਤ ਦੀਪ ਪ੍ਰਜਵੱਲਨ ਸਮਾਰੋਹ ਨਾਲ ਹੋਈ। ਐਡਵੋਕੇਟ ਸੰਜੇ ਗੋਇਲ ਪ੍ਰਧਾਨ SSD ਗਰੁੱਪ ਆਫ ਗਰਲਜ਼ ਕਾਲਜਜ਼, ਸ਼੍ਰੀ ਵਿਕਾਸ ਗਰਗ ਸਕੱਤਰ SSDGC, ਸ਼੍ਰੀ ਪ੍ਰਦੀਪ ਮੰਗਲਾ, ਸਕੱਤਰ SSD ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਅਤੇ ਡਾ. ਨੀਰੂ ਗਰਗ (ਪ੍ਰਿੰਸਿਪਲ) ਨੇ ਆਪਣੀ ਹਾਜ਼ਰੀ ਨਾਲ ਸਮਾਰੋਹ ਦੀ ਸ਼ੋਭਾ ਵਧਾਈ।ਕੇਕ ਕਟਿੰਗ ਸਮਾਰੋਹ ਨਵੇਂ ਵਿਦਿਆਰਥੀਆਂ ਦੁਆਰਾ ਪ੍ਰਿੰਸਿਪਲ ਅਤੇ ਫੈਕਲਟੀ ਮੈਂਬਰਾਂ ਦੇ ਨਾਲ ਮਿਲ ਕੇ ਕੀਤਾ ਗਿਆ।

ਇਹ ਵੀ ਪੜ੍ਹੋ  Bathinda ‘ਚ SPA ਦੀ ਆੜ ਵਿਚ ਦੇਹ ਵਪਾਰ ਦਾ ਧੰਦਾ; ਪੁਲਿਸ ਨੇ ਮਾਰਿਆ ਛਾਪਾ, ਬਰਾਮਦ ਹੋਈਆਂ ਲੜਕੀਆਂ

ਇਸ ਸਮਾਰੋਹ ਦਾ ਮਕਸਦ ਸੀ ਕਿ SSD WIT ਦੇ ਹਰ “ਫ੍ਰੈਸ਼ਰ” ਨੂੰ ਇੰਸਟੀਚਿਊਟ ਦਾ ਅਟੂਟ ਹਿੱਸਾ ਮਹਿਸੂਸ ਕਰਵਾਇਆ ਜਾਵੇ। ਇਹ ਇੱਕ ਮਨੋਰੰਜਕ ਪ੍ਰੋਗਰਾਮ ਸੀ ਜਿਸ ਵਿੱਚ ਫ੍ਰੈਸ਼ਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ। ਕਈ ਵਿਦਿਆਰਥਣਾਂ ਨੇ ਵੱਖ-ਵੱਖ ਟਾਈਟਲ ਜਿੱਤਣ ਲਈ ਰੈਂਪ ਵਾਕ ਵੀ ਕੀਤਾ।ਸਮਾਰੋਹ ਦੇ ਅੰਤ ਵਿੱਚ ਸਭ ਤੋਂ ਉਤਸੁਕਤਾ ਨਾਲ ਉਡੀਕੇ ਟਾਈਟਲ ਪ੍ਰਦਾਨ ਕੀਤੇ ਗਏ:ਮਿਸ ਫ੍ਰੈਸ਼ਰ: ਪ੍ਰੇਰਣਾ (BCA-1)
1st ਰਨਰ ਅੱਪ: ਸਨੇਹਾ (MCA-1)
2nd ਰਨਰ ਅੱਪ: ਪ੍ਰੇਰਣਾ (MCA-1)
ਮਿਸ ਐਟਾਇਰ: ਕ੍ਰਿਤਿਕਾ (BBA-1)
ਮਿਸ ਹੇਅਰਸਟਾਈਲ: ਐਸ਼ਪ੍ਰੀਤ (BCA-1)

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ‘ਚ ਪੰਜਾਬ ਦੇ Ex Minister ਦੇ ਇਕਲੌਤੇ ਨੌਜਵਾਨ ਪੁੱਤਰ ਦੀ ਹੋਈ ਮੌ+ਤ

ਫ੍ਰੈਸ਼ਰਜ਼ ਪਾਰਟੀ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਕਰਨ ਬਾਰੇ ਹੁੰਦੀ ਹੈ। ਇਹ ਉਹ ਸਮਾਂ ਹੁੰਦਾ ਹੈ ਜਦੋਂ ਵਿਦਿਆਰਥੀਆਂ ਵਿਚਕਾਰ ਅਟੂਟ ਰਿਸ਼ਤੇ ਬਣਦੇ ਹਨ। ਇਹ ਸਮਾਰੋਹ ਵਿਦਿਆਰਥੀਆਂ ਵਿਚਕਾਰ ਏਕਤਾ ਦਾ ਪ੍ਰਤੀਕ ਹੈ।ਪ੍ਰਿੰਸਿਪਲ ਡਾ. ਨੀਰੂ ਗਰਗ ਨੇ ਸਭ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਦਰਸ਼ਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵੰਤ ਰਹਿਣ ਅਤੇ ਜ਼ਿੰਦਗੀ ਵਿੱਚ ਜੋ ਕੁਝ ਵੀ ਕਰਨ ਉਸ ‘ਤੇ ਕੇਂਦ੍ਰਿਤ ਰਹਿਣ ਲਈ ਉਤਸ਼ਾਹਿਤ ਕੀਤਾ। ਫੈਕਲਟੀ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906785