Monday, May 18, 2026
Home Blog Page 459

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

0

👉ਸ਼ਨਾਖ਼ਤ ਕੀਤੇ ਗਏ 2303 ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ
👉ਮਾਲ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਨੋਡਲ ਪ੍ਰਤੀਨਿਧਾਂ ਨੂੰ ਸਹਿਯੋਗ ਕਰਨ ਦੇ ਨਿਰਦੇਸ਼
Chandigarh News: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆ ਵਿਰੁੱਧ’; ਮਾਨਸਾ ਪੁਲਿਸ ਵੱਲੋ ਹੈਰੋਇਨ,ਨਸ਼ੀਲੀਆਂ ਗੋਲੀਆਂ ਤੇ ਸਿਗਨੇਚਰ ਕੈਪਸੂਲ ਬ੍ਰਾਮਦ

ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ ਤਾਲਮੇਲ ਕਰਦੇ ਹੋਏ ਆਪਣੀਆਂ ਡਿਊਟੀਆਂ ਨਿਭਾਉਣਗੇ।ਸ. ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫ਼ਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮ ਸਮਾਂਬੱਧ ਤਰੀਕੇ ਨਾਲ ਫੈਸੀਲੀਟੇਟ ਕਰਨਗੇ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਅਤੇ ਸਹਾਇਤਾ ਬਿਨਾਂ ਕਿਸੇ ਦੇਰੀ ਤੋਂ ਪ੍ਰਦਾਨ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਰਫ਼ ਤੁਰੰਤ ਰਾਹਤ ਹੀ ਨਹੀਂ, ਸਗੋਂ ਸਿਹਤ ਕੈਂਪਾਂ ਦੀ ਉਪਲਬਧਤਾ, ਗੁਜਰ-ਬਸਰ ਦੇ ਵਸੀਲੇ ਅਤੇ ਮੁੜ-ਵਸੇਬੇ ਦੀ ਬਹੁਤ ਲੋੜ ਹੁੰਦੀ ਹੈ।

ਇਹ ਵੀ ਪੜ੍ਹੋ Bathinda ‘ਚ SPA ਦੀ ਆੜ ਵਿਚ ਦੇਹ ਵਪਾਰ ਦਾ ਧੰਦਾ; ਪੁਲਿਸ ਨੇ ਮਾਰਿਆ ਛਾਪਾ, ਬਰਾਮਦ ਹੋਈਆਂ ਲੜਕੀਆਂ

ਇਸ ਲਈ ਨਿਯੁਕਤ ਨੋਡਲ ਚੇਅਰਮੈਨ ਅਤੇ ਮੈਂਬਰ ਸੂਬਾ ਸਰਕਾਰ ਦੇ ਸਹਾਇਕ ਅੰਗ ਵਜੋਂ ਪਿੰਡ ਪੱਧਰ ‘ਤੇ ਕੰਮ ਕਰਦੇ ਹੋਏ ਮੈਡੀਕਲ ਸਹਾਇਤਾ, ਸਾਫ਼-ਸਫ਼ਾਈ ਦੇ ਉਪਰਾਲੇ ਅਤੇ ਜ਼ਰੂਰੀ ਸੇਵਾਵਾਂ ਦੀ ਤੁਰੰਤ ਬਹਾਲੀ ਯਕੀਨੀ ਬਣਾਉਣਗੇ।ਸ. ਮੁੰਡੀਆਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਬ-ਡਿਵੀਜ਼ਨਲ ਅਥਾਰਟੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਨੋਡਲ ਪ੍ਰਤੀਨਿਧਾਂ ਨੂੰ ਪੂਰਨ ਸਹਿਯੋਗ ਦੇਣ, ਲੋੜੀਂਦਾ ਡਾਟਾ ਅਤੇ ਸਾਧਨ ਉਪਲਬਧ ਕਰਵਾਉਣ ਅਤੇ ਪਿੰਡ ਪੱਧਰ ‘ਤੇ ਤਾਲਮੇਲ ਯਕੀਨੀ ਬਣਾਉਣ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਇਸ ਦ੍ਰਿੜ੍ਹ ਨਿਸ਼ਚੇ ਨਾਲ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਇਸ ਚੁਣੌਤੀਪੂਰਨ ਘੜੀ ਵਿੱਚ ਹਰ ਇੱਕ ਨਾਗਰਿਕ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਉਪਰਾਲਾ ਕਰਕੇ ਹਰ ਇੱਕ ਹੜ੍ਹ ਪ੍ਰਭਾਵਿਤ ਵਿਅਕਤੀ ਦਾ ਮੁੜ-ਵਸੇਬਾ ਯਕੀਨੀ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

‘ਯੁੱਧ ਨਸ਼ਿਆ ਵਿਰੁੱਧ’; ਮਾਨਸਾ ਪੁਲਿਸ ਵੱਲੋ ਹੈਰੋਇਨ,ਨਸ਼ੀਲੀਆਂ ਗੋਲੀਆਂ ਤੇ ਸਿਗਨੇਚਰ ਕੈਪਸੂਲ ਬ੍ਰਾਮਦ

0

Mansa News: ਸੀਨੀਅਰ ਕਪਤਾਨ ਪੁਲਿਸ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਅੱਗੇ ਵਧਾਉਂਦਿਆਂ ਨਸ਼ਾ ਤਸਕਰਾਂ ਵਿਰੁਧ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 06 ਮੁਕਦੱਮੇ ਦਰਜ ਕਰਕੇ 12 ਵਿਅਕਤੀਆ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 28 ਗ੍ਰਾਮ ਹੈਰੋਇਨ,120 ਗੋਲੀਆਂ ਨਸ਼ੀਲੀਆਂ,135 ਸਿਗਨੇਚਰ ਕੈਪਸੂਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ SPA ਦੀ ਆੜ ਵਿਚ ਦੇਹ ਵਪਾਰ ਦਾ ਧੰਦਾ; ਪੁਲਿਸ ਨੇ ਮਾਰਿਆ ਛਾਪਾ, ਬਰਾਮਦ ਹੋਈਆਂ ਲੜਕੀਆਂ

0

Bathinda News: ਬਠਿੰਡਾ ਸ਼ਹਿਰ ਦੇ ਪਾਸ਼ ਇਲਾਕੇ ਮੰਨੇ ਜਾਂਦੇ ਸਿਵਲ ਲਾਈਨ ਦੀ ਪੁੱਡਾ ਮਾਰਕੀਟ ਵਿਚ ਚੱਲਦੇ ਇੱਕ ਸਪਾ ਸੈਂਟਰ ਦੀ ਆੜ੍ਹ ‘ਚ ਦੇਹ ਵਪਾਰ ਦੇ ਧੰਦੇ ਨੂੰ ਪੁਲਿਸ ਨੇ ਬੇਨਕਾਬ ਕੀਤਾ ਹੈ। ਪੁਲਿਸ ਨੇ ਅਚਨਚੇਤ ਛਾਪਾ ਕਰਕੇ ਇੱਥੋਂ ਦੋ ਲੜਕੀਆਂ ਵੀ ਬਰਾਮਦ ਹੋਈਆਂ। ਥਾਣਾ ਸਿਵਲ ਲਾਈਨ ਦੇ ਐਸਐਚਓ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਇਸ ਛਾਪੇਮਾਰੀ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਪੁਲਿਸ ਨੂੰ ਗੁਪਤ ਇਤਲਾਹ ਮਿਲੀ ਸੀ ਕਿ Grace SPA Center ਵਿਚ ਗਲਤ ਕੰਮ ਚੱਲ ਰਿਹਾ। ਜਿਸਤੋਂ ਬਾਅਦ ਇਹ ਛਾਪੇਮਾਰੀ ਕੀਤੀ ਗਈ ਤੇ ਇੱਥੋਂ ਦੋ ਲੜਕੀਆਂ ਵੀ ਬਰਾਮਦ ਹੋਈਆਂ। ਥਾਣਾ ਮੁਖੀ ਮੁਤਾਬਕ ਇੱਥੇ ਇੱਕ ਵਿਅਕਤੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਦਸਿਆ ਕਿ ਇਲਾਕੇ ਵਿਚ ਬੇਸ਼ੱਕ ਸਪਾ ਸੈਂਟਰ ਹੋਣ ਜਾਂ ਪੀਜੀ ਹੋਣ, ਪ੍ਰੰਤੂ ਇੱਥੇ ਕੋਈ ਵੀ ਗਲਤ ਕੰਮ ਨਹੀਂ ਹੋਣ ਦਿੱਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP MLA ਨੇ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕੇਂਦਰੀ ਮੰਤਰੀ ਅੱਗੇ ਰੱਖਿਆ ਪੰਜਾਬ ਦਾ ਪੱਖ

0

Rupnagar News: ‘ਆਪ’ ਵਿਧਾਇਕ ਦਿਨੇਸ਼ ਚੱਡਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਮੁਆਇਨਾ ਕਰਨ ਰੋਪੜ ਪਹੁੰਚੇ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਅੱਗੇ ਪੰਜਾਬ ਦਾ ਪੱਖ ਰੱਖਿਆ ਹੈ। ਇਸ ਦੌਰੇ ਦੌਰਾਨ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿਨੇਸ਼ ਚੱਢਾ ਨੇ ਕੇਂਦਰੀ ਮੰਤਰੀ ਨੂੰ ਕੇਂਦਰ ਸਰਕਾਰ ਦੁਆਰਾ ਪੰਜਾਬ ਦੇ ਰੋਕੇ 60 ਹਜਾਰ ਕਰੋੜ ਦੇ ਫੰਡ ਰਿਲੀਜ਼ ਕਰਨ ਦੀ ਮੰਗ ਕੀਤੀ। ਇਸਦੇ ਨਾਲ ਹੀ ਉਨ੍ਹਾਂ SDRF ਦੀਆਂ ਦਰਾਂ ਵਿੱਚ ਤਬਦੀਲੀ ਕਰਕੇ ਹੜ ਪੀੜਤਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ  ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਸ਼੍ਰੀ ਚੱਢਾ ਨੇ ਕਿਹਾ ਕਿ ਇਸ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕੇਂਦਰ ਨੂੰ ਪੱਤਰ ਲਿਖ ਚੁੱਕੇ ਹਨ। ਇਸਦੇ ਇਲਾਵਾ ਉਨ੍ਹਾਂ ਦੇਸ ਦੇ ਅੱਧੀ ਦਰਜ਼ਨ ਸੂਬਿਆਂ ਨੂੰ ਪਾਣੀ ਅਤੇ ਬਿਜਲੀ ਮੁਹੱਈਆ ਕਰਵਾਉਣ ਵਾਲੇ ਰੋਪੜ ਦੇ ਲੋਕਾਂ ਨੂੰ ਵੀ ਇੱਥੋਂ ਸਿੰਚਾਈ ਲਈ ਪਾਣੀ ਦੇਣ ਦੀ ਮੰਗ ਕੀਤੀ। ਉਨ੍ਹਾਂ ਹੜ੍ਹਾਂ ਕਾਰਨ ਟੁੱਟੀਆਂ ਸੜਕਾਂ ਦਾ ਵੀ ਮੁੱਦਾ ਚੁੱਕਿਆ ਅਤੇ ਕਿਹਾ ਕਿ SDRF ਦੀਆਂ ਦਰਾਂ ਨਾਲ ਸੜਕਾਂ ਦੀ ਮੁਰੰਮਤ ਕਰਨਾ ਸੰਭਵ ਨਹੀਂ ਹੈ। ਕੇਂਦਰੀ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੁੰ ਅੱਗੇ ਰੱਖਣ ਦਾ ਭਰੋਸਾ ਦਿਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Mann ਨੇ ਮਹਿੰਦਰ ਸਿੰਘ ਕੇਪੀ ਦੇ ਨੌਜਾਨ ਪੁੱਤਰ ਦੀ ਮੌ+ਤ ‘ਤੇ ਪ੍ਰਗਟਾਇਆ ਦੁੱਖ

0

Chandigarh News: ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਨੌਜਵਾਨ ਪੁੱਤਰ ਰਿੱਚੀ ਕੇਪੀ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟਾਇਆ ਹੈ। ਰਿਚੀ ਦੀ ਬੀਤੀ ਰਾਤ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਮੁੱਖ ਮੰਤਰੀ ਨੇ ਇਸ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਿਆਨਕ ਸੜਕ ਹਾਦਸੇ ‘ਚ ਪੰਜਾਬ ਦੇ Ex Minister ਦੇ ਇਕਲੌਤੇ ਨੌਜਵਾਨ ਪੁੱਤਰ ਦੀ ਹੋਈ ਮੌ+ਤ

0

Jalandhar News: ਬੀਤੀ ਦੇਰ ਰਾਤ ਜਲੰਧਰ ਦੇ ਮਾਤਾ ਰਾਣੀ ਚੌਕ ਕੋਲ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ ਪੀ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਰਾਤ 11 ਵਜੇਂ ਦੇ ਕਰੀਬ, ਜਿਸਦੇ ਵਿਚ ਤੇਜ ਰਫ਼ਤਾਰ ਚਾਰ ਗੱਡੀਆਂ ਆਪਸ ਵਿਚ ਟਕਰਾ ਗਈਆਂ ਅਤੇ ਰਿਚੀ ਕੇਪੀ(36 ਸਾਲ) ਦੇ ਸਿਰ ਉਪਰ ਗੰਭੀਰ ਸੱਟ ਲੱਗ ਗਈ।

ਇਹ ਵੀ ਪੜ੍ਹੋ ਲੱਖਾਂ ਦਾ ਘਪਲਾ ਕਰਨ ਵਾਲੇ ਪਿੰਡ ਹਰਾਏਪੁਰ ਦੀ ਸਹਿਕਾਰੀ ਸਭਾ ਦੇ ਸਾਬਕਾ ਸਕੱਤਰ ਖ਼ਿਲਾਫ਼ ਪਰਚਾ ਦਰਜ

ਹਾਲਾਂਕਿ ਉਸਨੂੰ ਹਸਪਤਾਲ ਵੀ ਲਿਜਾਇਆ ਗਿਆ ਪ੍ਰੰਤੂ ਉਸਦੀ ਮੌਤ ਹੋ ਗਈ। ਘਟਨਾ ਸਮੇਂ ਉਹ ਆਪਣੇ ਦੋਸਤ ਨਾਲ ਗਿਆ ਹੋਇਆ ਸੀ। ਨੌਜਵਾਨ ਪੁੱਤਰ ਦੀ ਮੌਤ ਕਾਰਨ ਕੇ ਪੀ ਪ੍ਰਵਾਰ ਸਦਮੇ ਵਿਚ ਹੈ। ਦਸਣਾ ਬਣਦਾ ਹੈ ਕਿ ਮਹਿੰਦਰ ਸਿੰਘ ਕੇ ਪੀ ਕਾਂਗਰਸ ਸਰਕਾਰ ਦੌਰਾਨ ਸਿੱਖਿਆ ਮੰਤਰੀ ਅਤੇ ਸਾਬਕਾ ਐਮਪੀ ਵੀ ਰਹੇ ਹਨ। ਕੁੱਝ ਸਮਾਂ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

0

Punjab News:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਦੀ ਮੰਗ ਕਰਦਿਆਂ ਸੂਬੇ ਵਿੱਚ ਹੜ੍ਹਾਂ ਕਾਰਨ ਵਾਰ-ਵਾਰ ਹੋ ਰਹੀ ਤਬਾਹੀ ਨੂੰ ਘਟਾਉਣ ਲਈ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਇੱਕ ਵੀਡੀਓ ਸੰਦੇਸ਼ ਵਿੱਚ, ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਆਏ ਕੇਂਦਰੀ ਸੰਸਦੀ ਮਾਮਲਿਆਂ ਅਤੇ ਸੂਚਨਾ ਤੇ ਪ੍ਰਸਾਰਣ ਦੇ ਰਾਜ ਮੰਤਰੀ ਡਾ. ਐਲ. ਮੁਰੂਗਨ ਦਾ ਨਿੱਘਾ ਸਵਾਗਤ ਕੀਤਾ ਅਤੇ ਸਰਸਾ ਤੇ ਸਵਾਂ ਨਦੀਆਂ ਦੇ ਚੈਨਲਾਈਜ਼ੇਸ਼ਨ ਰਾਹੀਂ ਹੜ੍ਹਾਂ ਕਾਰਨ ਵਾਰ-ਵਾਰ ਹੋਣ ਵਾਲੀ ਤਬਾਹੀ ਦੇ ਸਥਾਈ ਤੇ ਪੱਕੇ ਹੱਲ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਸ ਮਹੱਤਵਪੂਰਨ ਬੁਨਿਆਦੀ ਢਾਂਚੇ ਲਈ ਕੇਂਦਰ ਸਰਕਾਰ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਫੰਡ ਪ੍ਰਾਪਤ ਕਰਨ ਵਿੱਚ ਕੇਂਦਰੀ ਮੰਤਰੀ ਦੇ ਸਰਗਰਮ ਸਮਰਥਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

ਸ. ਬੈਂਸ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਕੇਂਦਰੀ ਮੰਤਰੀ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਖੁਦ ਮੁਲਾਂਕਣ ਕਰਨ। ਇੱਕ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਕਿਹਾ, “ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਡਾ. ਮੁਰੂਗਨ ਨੂੰ ਸਿਰਫ਼ ਮੁੱਖ ਥਾਵਾਂ ‘ਤੇ ਹੀ ਨਹੀਂ, ਸਗੋਂ ਪਿੰਡ ਖੇੜਾ ਕਲਮੋਟ, ਬੇਲਿਆਂ ਅਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਰ ਖੇਤਰਾਂ ਵਿੱਚ ਲੈ ਕੇ ਜਾਣ, ਜਿੱਥੇ ਗਰੀਬ ਲੋਕਾਂ ਨੇ ਆਪਣਾ ਸਾਰਾ ਕੁੱਝ ਗੁਆ ਦਿੱਤਾ ਹੈ। ਉਨ੍ਹਾਂ ਨੂੰ ਸਰਕਾਰੀ ਬ੍ਰੀਫਿੰਗ ਦੀ ਬਜਾਇ ਅਸਲੀਅਤ ਦੇਖਣ ਦਿਓ।”ਸ. ਬੈਂਸ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਹਜ਼ਾਰਾਂ ਕਰੋੜ ਰੁਪਏ ਦੇ ਨੁਕਸਾਨ ਦੇ ਮੁਕਾਬਲੇ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ “ਨਾਕਾਫ਼ੀ” ਕਰਾਰ ਦਿੱਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ.) ਦੇ ਨਿਯਮ ਨਿਗੂਣੇ ਮੁਆਵਜ਼ੇ ਨਾਲ “ਪੀੜਤਾਂ ਦਾ ਮਜ਼ਾਕ” ਬਣਾਉਂਦੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ – ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਕਿਹਾ, “ਥੋੜੇ ਨੁਕਸਾਨੇ ਗਏ ਪੱਕੇ ਘਰ ਲਈ 6,500 ਰੁਪਏ ਅਤੇ ਤਬਾਹ ਹੋਏ ਘਰੇਲੂ ਜ਼ਰੂਰੀ ਸਮਾਨ ਲਈ 2,500 ਰੁਪਏ ਦਾ ਮੁਆਵਜ਼ਾ ਅਪਮਾਨ ਤੋਂ ਘੱਟ ਨਹੀਂ ਹੈ। ਕੀ ਇਸ ਰਕਮ ਨਾਲ ਘਰ ਦੁਬਾਰਾ ਬਣਾਇਆ ਜਾ ਸਕਦਾ ਹੈ? ਕੀ ਦੇਸ਼ ਦਾ ਢਿੱਡ ਭਰਨ ਵਾਲੇ ਲੋਕਾਂ ਨੂੰ ਸਾਡਾ ਦੇਸ਼ ਸਿਰਫ ਇਹੀ ਦੇ ਸਕਦਾ ਹੈ?” ਉਨ੍ਹਾਂ ਕੇਂਦਰੀ ਮੰਤਰੀ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਹਰੀਵਾਲ ਅਤੇ ਚੰਦਪੁਰ ਬੇਲਾ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪੁੱਛਣ ਕਿ ਕੀ 6,800 ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਦੀਆਂ ਬਰਬਾਦ ਹੋਈਆਂ ਫਸਲਾਂ ਨੂੰ ਸਾਫ਼ ਕਰਕੇ ਮੁੜ ਖੇਤ ਤਿਆਰ ਕਰਨ ਲਈ ਲੋੜੀਂਦੇ ਡੀਜ਼ਲ ਦੀ ਲਾਗਤ ਨੂੰ ਵੀ ਪੂਰਾ ਕਰਦਾ ਹੈ?ਪੰਜਾਬ ਵੱਲੋਂ ਦੇਸ਼ ਲਈ ਦਿੱਤੇ ਇਤਿਹਾਸਕ ਯੋਗਦਾਨ ਦਾ ਜ਼ਿਕਰ ਕਰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, “ਦੇਸ਼ ਦੀ ਰੱਖਿਆ ਅਤੇ ਖੁਰਾਕ ਸੁਰੱਖਿਆ ਵਿੱਚ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਅਸੀਂ ਦਾਨ ਨਹੀਂ ਮੰਗਦੇ; ਅਸੀਂ ਆਪਣਾ ਹੱਕ ਮੰਗਦੇ ਹਾਂ। ਮੈਂ ਕੇਂਦਰੀ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਸਲ ਤਸਵੀਰ ਵੇਖਣ ਅਤੇ ਸਾਡੇ ਲੋਕਾਂ ਦੇ ਅਸਲ ਹਾਲਾਤਾਂ ਬਾਰੇ ਪ੍ਰਧਾਨ ਮੰਤਰੀ ਨੂੰ ਤੁਰੰਤ ਰਿਪੋਰਟ ਕਰਨ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

0

Punjab News: special Girdawari; ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਨੇਪਰੇ ਚਾੜ੍ਹਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਹਰ ਹੜ੍ਹ ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਈਮਾਨਦਾਰੀ ਅਤੇ ਜਵਾਬਦੇਹੀ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ ਹੈ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ ਹੈ।ਮਾਲ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਜਾਣ-ਬੁੱਝ ਕੇ ਕੀਤੀ ਦੇਰੀ ਦੀ ਸੂਰਤ ਵਿੱਚ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

ਉਨ੍ਹਾਂ ਭਰੋਸਾ ਦਿੱਤਾ ਕਿ ਵਿਸ਼ੇਸ਼ ਗਿਰਦਾਵਰੀ ਦੀ ਨਿਰਪੱਖ ਅਤੇ ਕੁਸ਼ਲ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਰੋਜ਼ਾਨਾ ਆਧਾਰ ‘ਤੇ ਪੂਰੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਗ਼ੈਰ-ਪ੍ਰਭਾਵਿਤ ਖੇਤਰਾਂ ਦੇ ਮਾਲ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤੈਨਾਤ ਕਰਨ ਦੀ ਵੀ ਹਦਾਇਤ ਕੀਤੀ ਤਾਂ ਜੋ ਮੁਲਾਂਕਣ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।ਸ. ਮੁੰਡੀਆਂ ਨੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਕੁੱਲ 2167 ਪਟਵਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਤੈਨਾਤੀਆਂ ਮੁਤਾਬਕ ਅੰਮ੍ਰਿਤਸਰ ਵਿੱਚ 196 ਪਟਵਾਰੀ, ਬਰਨਾਲਾ ਵਿੱਚ 115, ਬਠਿੰਡਾ ਵਿੱਚ 21, ਫ਼ਰੀਦਕੋਟ ਵਿੱਚ 15, ਫ਼ਾਜ਼ਿਲਕਾ ਵਿੱਚ 110, ਫਿਰੋਜ਼ਪੁਰ ਵਿੱਚ 113, ਗੁਰਦਾਸਪੁਰ ਵਿੱਚ 343, ਹੁਸ਼ਿਆਰਪੁਰ ਵਿੱਚ 291, ਜਲੰਧਰ ਵਿੱਚ 84, ਕਪੂਰਥਲਾ ਵਿੱਚ 149, ਲੁਧਿਆਣਾ ਵਿੱਚ 60, ਮਾਲੇਰਕੋਟਲਾ ਵਿੱਚ 7, ਮਾਨਸਾ ਵਿੱਚ 95, ਮੋਗਾ ਵਿੱਚ 29, ਪਠਾਨਕੋਟ ਵਿੱਚ 88, ਪਟਿਆਲਾ ਵਿੱਚ 141, ਰੂਪਨਗਰ ਵਿੱਚ 92, ਸੰਗਰੂਰ ਵਿੱਚ 107, ਐਸ.ਏ.ਐਸ. ਨਗਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 25 ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ 71 ਪਟਵਾਰੀ ਤੈਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਲਈ ਤੈਨਾਤ ਟੀਮਾਂ ਪਿੰਡ-ਪਿੰਡ ਜਾਣਗੀਆਂ, ਖੇਤਾਂ ਦਾ ਨਿਰੀਖਣ ਕਰਨਗੀਆਂ ਅਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਅਤੇ ਪਸ਼ੂਆਂ ਦੀ ਮੌਤ ਬਾਰੇ ਰਿਪੋਰਟਾਂ ਤਿਆਰ ਕਰਨਗੀਆਂ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਦੇਣ ਦੇ ਮੁੱਖ ਮੰਤਰੀ ਦੇ ਐਲਾਨ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਕਿਸਾਨਾਂ ਅਤੇ ਵਸਨੀਕਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਇਤਰਾਜ਼, ਜੇ ਕੋਈ ਹੈ, ਉਠਾਉਣ ਦਾ ਮੌਕਾ ਦਿੱਤਾ ਜਾਵੇਗਾ ਤਾਂ ਜੋ ਸੁਧਾਰ ਲਈ ਬਿਨਾਂ ਕਿਸੇ ਦੇਰੀ ਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 20,000 ਰੁਪਏ, ਜਿਨ੍ਹਾਂ ਪਰਿਵਾਰਾਂ ਦੇ ਘਰ ਢਹਿ ਗਏ ਹਨ ਉਨ੍ਹਾਂ ਨੂੰ 1,20,000 ਰੁਪਏ ਅਤੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਨੂੰ 40,000 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ ਪਸ਼ੂਆਂ ਦੇ ਨੁਕਸਾਨ ਦਾ ਵੀ ਪ੍ਰਵਾਨਿਤ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਵਿੱਚ ਗਾਵਾਂ ਜਾਂ ਮੱਝਾਂ ਲਈ 37,500 ਰੁਪਏ ਅਤੇ ਬੱਕਰੀਆਂ ਲਈ 4,000 ਰੁਪਏ ਸ਼ਾਮਲ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਕਾਲਾਬਾਜ਼ਾਰੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਸ਼ੁਰੂ:ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੰਡੀਆਂ ਦਾ ਕੀਤਾ​​​​​​​​​​​​​​​​ ਨਿਰੀਖਣ

ਉਨ੍ਹਾਂ ਕਿਹਾ ਕਿ ਹੜ੍ਹ ਸਬੰਧੀ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ ਭਰ ਵਿੱਚ ਤਕਰੀਬਨ 1,98,525 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ, ਜਿਸ ਵਿੱਚ ਗੁਰਦਾਸਪੁਰ ਦਾ (40,169 ਹੈਕਟੇਅਰ), ਪਟਿਆਲਾ (17,690 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ), ਫ਼ਾਜ਼ਿਲਕਾ (25,182 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਸੰਗਰੂਰ (6,560 ਹੈਕਟੇਅਰ), ਹੁਸ਼ਿਆਰਪੁਰ (8,322 ਹੈਕਟੇਅਰ), ਅੰਮ੍ਰਿਤਸਰ (27,154 ਹੈਕਟੇਅਰ), ਜਲੰਧਰ (4,800 ਹੈਕਟੇਅਰ), ਰੂਪਨਗਰ (1,135 ਹੈਕਟੇਅਰ), ਲੁਧਿਆਣਾ (189 ਹੈਕਟੇਅਰ), ਬਠਿੰਡਾ (586.79 ਹੈਕਟੇਅਰ), ਐਸ.ਏ.ਐਸ ਨਗਰ (2,000 ਹੈਕਟੇਅਰ), ਐਸ.ਬੀ.ਐਸ ਨਗਰ (188 ਹੈਕਟੇਅਰ), ਪਠਾਨਕੋਟ (2442 ਹੈਕਟੇਅਰ), ਮਾਨਸਾ (12207.38 ਹੈਕਟੇਅਰ) ਅਤੇ ਮੋਗਾ ਦਾ 2240 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ।ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੇ ਅੰਦਰ ਮੋਗਾ ਜ਼ਿਲ੍ਹੇ ਵਿੱਚ ਇੱਕ ਹੋਰ ਮੌਤ ਹੋਣ ਨਾਲ ਸੂਬੇ ਭਰ ਵਿੱਚ ਹੁਣ ਤੱਕ ਕੁੱਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।ਮਾਲ ਮੰਤਰੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ 45 ਦਿਨਾਂ ਦੇ ਅੰਦਰ ਪ੍ਰਭਾਵਿਤ ਲੋਕਾਂ ਨੂੰ ਮੁਵਾਵਜ਼ਾ ਰਾਸ਼ੀ ਦੇ ਚੈੱਕ ਸੌਂਪਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪੀੜ੍ਹਤਾਂ ਦੇ ਇਲਾਜ਼ ਲਈ AIIMS Bathinda ਦੀਆਂ ਟੀਮਾਂ ਵੀ ਮੈਦਾਨ ‘ਚ ਨਿੱਤਰੀਆਂ

0

Fazilka News:ਪੰਜਾਬ ਵਿਚ ਪਿਛਲੇ ਦਿਨੀਂ ਆਏ ਭਿਆਨਕ ਹੜ੍ਹਾਂ ਨੇ ਇੱਕ ਦਰਜ਼ਨ ਜ਼ਿਲ੍ਹਿਆਂ ਦੇ 2300 ਕਰੀਬ ਪਿੰਡਾਂ ਵਿਚ ਭਾਰੀ ਨੁਕਸਾਨ ਕੀਤਾ ਹੈ। ਹੁਣ ਜਦ ਹੜ੍ਹਾਂ ਦਾ ਪਾਣੀ ਥੋੜਾ ਘਟਣਾ ਸ਼ੁਰੂ ਹੋਇਆ ਤਾਂ ਬੀਮਾਰੀਆਂ ਫੈਲਣ ਦਾ ਖ਼ਤਰਾ ਪੈ ਹੋ ਗਿਆ ਹੈ। ਇਸ ਖਤਰੇ ਨਾਲ ਨਜਿੱਠਣ ਦੇ ਲਈ ਜਿੱਥੇ ਪੰਜਾਬ ਸਿਹਤ ਵਿਭਾਗ ਵੱਲੋਂ ਯਤਨ ਕੀਤੇ ਜਾ ਰਹੇ ਹਨ, ਉਥੇ ਮਾਲਵਾ ਪੱਟੀ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ AIIMS Bathinda ਹਸਪਤਾਲ ਦੀਆਂ ਟੀਮਾਂ ਵੀ ਹੜ੍ਹ ਪੀੜ੍ਹਤਾਂ ਦੇ ਇਲਾਜ਼ ਲਈ ਮੈਦਾਨ ਵਿਚ ਨਿੱਤਰ ਆਈਆਂ ਹਨ।

ਇਹ ਵੀ ਪੜ੍ਹੋ bathinda news; ਖਪਤਕਾਰ ਕਮਿਸ਼ਨ ਵੱਲੋਂ ਬਠਿੰਡਾ ਦੇ ‘ਇੰਦਰਾਨੀ ਹਸਪਤਾਲ’ ਨੂੰ ਮਰੀਜ਼ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ

ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਨ ਲਈ ਏਮਜ਼ ਬਠਿੰਡਾ ਤੋਂ ਇੱਕ ਉੱਚ ਪੱਧਰੀ ਟੀਮ ਯੂਰੋਲੋਜ਼ੀ ਵਿਭਾਗ ਦੇ ਮੁਖੀ (HOD) ਡਾਕਟਰ ਕਵਲਜੀਤ ਸਿੰਘ ਕੌੜਾ ਦੀ ਅਗਵਾਈ ਹੇਠ ਫ਼ਾਜਲਿਕਾ ਪੁੱਜੀ। ਇਸ ਟੀਮ ਵੱਲੋਂ ਜਿੱਥੇ ਮੁਹਾਰ ਜਸਮੇਰ, ਮੁਹਾਰ ਸੋਨਾ ਅਤੇ ਮੁਹਾਰ ਖੀਵਾ ਆਦਿ ਵਿਚ ਰਾਹਤ ਕੈਂਪ ਲਗਾ ਕੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਡਾਕਟਰੀ ਜਾਂਚ ਕੀਤੀ ਅਤੇ ਦਵਾਈਆਂ ਵੰਡੀਆਂ, ਉਥੇ ਆਸਪਾਸ ਦੇ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ।

ਇਹ ਵੀ ਪੜ੍ਹੋ ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

ਡਾਕਟਰ ਕੌੜਾ ਨੇ ਆਪਣਾ ਤਜੁਰਬਾ ਸ਼ੋਸਲ ਮੀਡੀਆ ਰਾਹੀਂ ਸਾਂਝਾ ਕਰਦਿਆਂ ਕਿਹਾ ਕਿ ਜ਼ਮੀਨੀ ਸਥਿਤੀ ਬਹੁਤ ਗੰਭੀਰ ਹੈ ਅਤੇ ਜਿਵੇਂ-ਜਿਵੇਂ ਪਾਣੀ ਘੱਟਦਾ ਜਾਵੇਗਾ, ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ। ਉਨ੍ਹਾਂ ਏਮਜ਼ ਬਠਿੰਡਾ ਦੇ ਪ੍ਰਸ਼ਾਸਨ ਅਤੇ ਆਪਣੇ ਵਲੰਟੀਅਰ ਦੋਸਤਾਂ ਦਾ ਇਸ ਮੁਸ਼ਕਲ ਸਮੇਂ ਵਿੱਚ ਅੱਗੇ ਆਉਣ ਲਈ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੱਖਾਂ ਦਾ ਘਪਲਾ ਕਰਨ ਵਾਲੇ ਪਿੰਡ ਹਰਾਏਪੁਰ ਦੀ ਸਹਿਕਾਰੀ ਸਭਾ ਦੇ ਸਾਬਕਾ ਸਕੱਤਰ ਖ਼ਿਲਾਫ਼ ਪਰਚਾ ਦਰਜ

0

Bathinda News: ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਮੰਡਲ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਾਏਪੁਰ ਵਿਖੇ ਸਹਿਕਾਰੀ ਸਭਾ ਦੇ ਸੇਵਾਮੁਕਤ ਸਕੱਤਰ ਖ਼ਿਲਾਫ਼ ਥਾਣਾ ਨੇਹੀਆਂਵਾਲਾ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ, ਸਹਿਕਾਰੀ ਸਭਾ ਹਰਾਏਪੁਰ ਦੇ ਸਾਬਕਾ ਸਕੱਤਰ ਸ਼ਮਸ਼ੇਰ ਸਿੰਘ ਵੱਲੋਂ ਵਿੱਤੀ ਸਾਲ 2021–22 ਦੌਰਾਨ 19,41,437.37 ਰੁਪਏ ਦਾ ਗ਼ਬਨ ਕੀਤਾ ਗਿਆ। ਇਸ ਵਿੱਚੋਂ ਸਿਰਫ਼ 9000 ਰੁਪਏ ਹੀ ਜਮ੍ਹਾਂ ਦਿਖਾਏ ਗਏ।

ਇਹ ਵੀ ਪੜ੍ਹੋ ਸਹਿਕਾਰੀ ਸਭਾ ’ਚ DAP ਖਾਦ ਦੇ ਨਾਲ ਨੈਨੋ ਦੀ ਸਪਲਾਈ ਦੇ ਵਿਰੋਧ ‘ਚ ਨਿੱਤਰੀ ਉਗਰਾਹਾ ਕਿਸਾਨ ਜਥੈਬੰਦੀ

ਥਾਣਾ ਨੇਹੀਆਂਵਾਲਾ ਦੇ ਤਫਤੀਸ਼ੀ ਅਫਸਰ ਬਹਾਦਰ ਸਿੰਘ ਅਨੁਸਾਰ, ਸਕੱਤਰ ਨੇ ਆਪਣੇ ਕਾਰਜਕਾਲ ਦੌਰਾਨ ਕੈਟਲ ਫੀਡ ਦੀ ਫਰਜ਼ੀ ਵਿਕਰੀ ਦਰਜ ਕਰਕੇ ਸਟਾਕ ਘਟਾ ਦਿੱਤਾ ਅਤੇ ਨਗਦੀ ਰਕਮ ਨੂੰ ਖੁਰਦਬੁਰਦ ਕਰ ਲਿਆ। ਨਾ ਹੀ ਇਸਦੀ ਕੋਈ ਅਗਲੀ ਐਂਟਰੀ ਕੀਤੀ ਗਈ। ਖ਼ਾਸ ਗੱਲ ਇਹ ਹੈ ਕਿ ਕੈਸ਼ ਬੁੱਕ, ਵਾਊਚਰ ਅਤੇ ਹੋਰ ਬੁਨਿਆਦੀ ਰਿਕਾਰਡ ਵਿੱਚ ਵੀ ਗੜਬੜੀ ਸਾਹਮਣੇ ਆਈ।ਆਡੀਟ ਦੌਰਾਨ ਜਦੋਂ ਇਹ ਗੜਬੜੀ ਸਾਹਮਣੇ ਆਈ ਤਾਂ ਥਾਣਾ ਨੇਹੀਆਂਵਾਲਾ ਵਿੱਚ ਮੁਕੱਦਮਾ ਨੰਬਰ 201 ਤਹਿਤ ਧਾਰਾਵਾਂ 420 ਅਤੇ 409 IPC ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906787