Monday, May 18, 2026
Home Blog Page 460

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

0

👉ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ- ਹਰਜੋਤ ਸਿੰਘ ਬੈਂਸ
👉ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਪਾਇਆ ਯੋਗਦਾਨ
👉ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਾਅ- ਬਰਿੰਦਰ ਕੁਮਾਰ ਗੋਇਲ
👉ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿੱਤ 25 ਪਿੰਡਾਂ ਅੰਦਰ ਚਲਾਏ ਮਹਾਂ ਸਫਾਈ ਅਭਿਆਨ ਦੀ ਕੀਤੀ ਅਗਵਾਈ
Chandigarh News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ‘ਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ

ਸਾਰੇ ਕੈਬਨਿਟ ਮੰਤਰੀ ਅਤੇ ਸਮੁੱਚਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟਿਆ ਹੋਇਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮ ਸਿੰਘ ਭੈਣੀ ਸਮੇਤ ਲਗਭਗ 20 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਸ ਜ਼ਮੀਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿੱਥੇ ਕੋਈ ਫਸਲ ਦੀ ਬਿਜਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ‘ਗਿਰਦਾਵਰੀ’ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਯੋਗਦਾਨ ਵੀ ਪਾਇਆ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ਸਹੂਲਤਾਂ ਜਲਦ ਹੀ ਬਹਾਲ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ 189 ਖਰੀਦ ਕੇਂਦਰਾਂ ‘ਚ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਮਿੱਥਿਆ ਟਿੱਚਾ : ਡੀਸੀ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਬਾ ਗੁਰਦਿੱਤਾ ਜੀ ਗੁਰਦੁਆਰਾ ਕੀਰਤਪੁਰ ਸਾਹਿਬ ਦੀ ਇਮਾਰਤ ਵੀ ਭਾਰੀ ਬਾਰਿਸ਼ ਕਾਰਨ ਢਹਿ ਗਈ ਹੈ ਅਤੇ ਅਰਦਾਸ ਉਪਰੰਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੀ ਇਮਾਰਤ ਦੇ ਆਲੇ-ਦੁਆਲੇ ਕੰਕਰੀਟ ਦੇ ਥੰਮ੍ਹ ਲਗਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਆਲੇ-ਦੁਆਲੇ ਦੇ ਖੇਤਰ ਨੂੰ ਚੌੜਾ ਕੀਤਾ ਜਾਵੇਗਾ ਅਤੇ ਉੱਥੇ ਵੱਡੀ ਪਾਰਕਿੰਗ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਨੰਗਲ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਵੀ ਦੌਰਾ ਕੀਤਾ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੰਗਰੂਰ ਦੇ ਲਹਿਰਾਗਾਗਾ ਵਿੱਚ ਘੱਗਰ ਦਰਿਆ ਦਾ ਦੌਰਾ ਵੀ ਕੀਤਾ।

ਇਹ ਵੀ ਪੜ੍ਹੋ ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ 25 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਆਪਕ ਸਫ਼ਾਈ ਅਭਿਆਨ ਚਲਾਇਆ ਗਿਆ। ਇਹਨਾਂ ਪਿੰਡਾਂ ਵਿੱਚ ਤਾਸ, ਮੱਖਣਪੁਰ, ਬਰਮਲ ਜੱਟਾਂ, ਅਖਵਾਣਾ, ਮੰਜੀਰੀ ਜੱਟਾਂ, ਮਾਜਰੀ ਅਰਾਈਆਂ, ਸੇਖੂਪੁਰ ਮੰਜੀਰੀ, ਮੰਜੀਰੀ ਰਾਜਪੂਤ, ਪਹਾੜੀਪੁਰ, ਫਰਵਾਲ, ਬਮਿਆਲ, ਭਾਗਵਾਲ, ਦਤਿਆਲ, ਜੈਨਪੁਰ, ਝਰਕ, ਪੰਮਣ, ਕੋਹਲੀਆਂ, ਅਨਿਆਲ, ਕਿਲਪੁਰ, ਗਾਜ਼ੀਬਰਵਨ, ਚਾਰੋਲੀ, ਬਸਾਊ ਬਰਵਨ, ਆਦਮ ਬਰਵਨ, ਕਾਂਸੀ ਬਰਵਨ ਅਤੇ ਖੁਦਾਈਪੁਰ ਸ਼ਾਮਲ ਹਨ। ਇਸ ਸਫ਼ਾਈ ਅਭਿਆਨ ਦੌਰਾਨ ਗਲੀਆਂ-ਨਾਲੀਆਂ ਦੀ ਸਫ਼ਾਈ, ਗੰਦੇ ਪਾਣੀ ‘ਤੇ ਛਿੜਕਾਅ ਅਤੇ ਫੌਗਿੰਗ ਵੀ ਕਰਵਾਈ ਗਈ। ਇਸ ਦੌਰਾਨ ਲੋਕਾਂ ਨੂੰ ਸਫ਼ਾਈ ਅਭਿਆਨ ਲਈ ਪ੍ਰੇਰਿਤ ਵੀ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

0

Chandigarh News:ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ।
ਪਰੋਜੈਕਟ ਦਾ ਖਾਕਾ
Punjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ ਨੂੰ ਅੱਪਗ੍ਰੇਡ ਕਰਨ ਲਈ ਇਕ ਖਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸਦਾ ਲਕਸ਼ public safety ਵਧਾਉਣਾ, ਬਿਜਲੀ ਬੰਦੀਆਂ ਘਟਾਉਣਾ ਅਤੇ ਸ਼ਹਿਰਾਂ ਦੀ ਸਫ਼ਾਈ ਤੇ ਸੁੰਦਰਤਾ ਬਹਾਲ ਕਰਨੀ ਹੈ।

ਇਹ ਵੀ ਪੜ੍ਹੋ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ‘ਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ

ਮੁੱਖ ਹਿੱਸੇ
1. PSPCL ਪੋਲਾਂ ਤੋਂ ਗੈਰ-ਬਿਜਲੀ ਵਾਲੀਆਂ ਤਾਰਾਂ ਹਟਾਉਣਾ: ਸਾਰੇ ਡਿਸ਼ ਕੇਬਲ, ਇੰਟਰਨੈਟ ਫਾਈਬਰ ਅਤੇ ਹੋਰ ਗੈਰ-PSPCL ਤਾਰ ਪੋਲਾਂ ਤੋਂ ਹਟਾਏ ਜਾਣਗੇ ਤਾਂ ਜੋ ਜਨਤਕ ਸੁਰੱਖਿਆ ਵਧੇ ਅਤੇ ਲਾਈਨਾਂ ਦੀ ਨਿਗਰਾਨੀ ਤੇ ਫੌਲਟ ਪਛਾਣ ਤੇਜ਼ ਹੋਵੇ।
2. ਥੱਲੇ ਲਟਕ ਰਹੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨਾ: ਖ਼ਾਸ ਕਰਕੇ ਭਾਰੀ ਵਾਹਨਾਂ ਨਾਲ ਵਾਪਰਨ ਵਾਲੀਆਂ ਹਾਦਸਿਆਂ ਤੋਂ ਬਚਾਉ ਲਈ ਤਾਰਾਂ ਨੂੰ ਸੁਰੱਖਿਅਤ ਉਚਾਈ ’ਤੇ ਲਿਆ ਜਾਵੇਗਾ।
3. ਕਈ ਕੇਬਲ ਜੋਇੰਟਾਂ ਦੀ ਬਦਲੀ: ਕਈ ਜੋਇੰਟਾਂ ਨੂੰ ਹਟਾ ਕਰ ਲਗਾਤਾਰ ਨਵੀਂ ਕੇਬਲ ਲਗਾਈ ਜਾਵੇਗੀ, ਜਿਸ ਨਾਲ ਆਊਟੇਜ, ਵੋਲਟੇਜ ਉਤਾਰ-ਚੜ੍ਹਾਵ ਅਤੇ ਅੱਗ ਦਾ ਖਤਰਾ ਘਟੇਗਾ।
4. ਖੁੱਲ੍ਹੇ ਮੀਟਰ ਬਾਕਸਾਂ ਨੂੰ ਸੀਲ ਕਰਨਾ: ਮੀਟਰ ਬਾਕਸਾਂ ਨੂੰ ਮਜ਼ਬੂਤੀ ਨਾਲ ਬੰਦ ਅਤੇ ਸੀਲ ਕਰਕੇ ਮੌਸਮੀ ਨੁਕਸਾਨ ਅਤੇ ਛੇੜਛਾੜ ਤੋਂ ਬਚਾਇਆ ਜਾਵੇਗਾ।
ਖੇਤਰ ਤੇ ਰੋਲਆਊਟ
– ਸ਼ਹਿਰੀ ਕਾਰਪੋਰੇਸ਼ਨਾਂ ਦੀ ਸੂਚੀ: Amritsar, Jalandhar, Ludhiana, Patiala, Bathinda, Phagwara, Mohali, Moga, Hoshiarpur, Pathankot, Abohar, Batala ਅਤੇ Kapurthala.

ਇਹ ਵੀ ਪੜ੍ਹੋ 189 ਖਰੀਦ ਕੇਂਦਰਾਂ ‘ਚ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਮਿੱਥਿਆ ਟਿੱਚਾ : ਡੀਸੀ

– ਕੁੱਲ ਕਵਰੇਜ: ਉੱਪਰੋਕਤ 13 ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨ।
– ਪਾਇਲਟ ਪ੍ਰੋਜੈਕਟ: ਸਿਟੀ ਵੈਸਟ, ਲੁਧਿਆਣਾ ਸਬਡਿਵਿਜ਼ਨ ਵਿੱਚ 25 ਫੀਡਰਾਂ ’ਤੇ ਪਾਇਲਟ ਸ਼ੁਰੂ ਹੋਵੇਗਾ। PSPCL ਸਾਰੀ ਲੋੜੀਂਦੀ ਸਮੱਗਰੀ ਪ੍ਰਦਾਨ ਕਰੇਗਾ; ਪਾਇਲਟ ਲਈ ਮਜ਼ਦੂਰੀ (ਲਗਭਗ ₹1.2 ਕਰੋੜ) ਬਾਹਰੀ ਠੇਕੇ ’ਤੇ ਦਿੱਤੀ ਜਾਵੇਗੀ ਤਾਂ ਜੋ ਕੰਮ ਤੇਜ਼ੀ ਨਾਲ ਹੋ ਸਕੇ। ਪਾਇਲਟ ਨੂੰ ਦੋ ਮਹੀਨੇ ਦੇ ਅੰਦਰ ਮੁਕੰਮਲ ਕਰਨ ਦਾ ਟਾਰਗਟ ਹੈ। ਪਾਇਲਟ ਵਿੱਚ ਲੁਧਿਆਣਾ ਵੈਸਟ ਅਤੇ ਨਾਰਥ ਦੇ ਚੁਣੇ ਹੋਏ ਖੇਤਰ ਸ਼ਾਮِل ਕੀਤੇ ਜਾਣਗੇ।
– MLA ਵੈਸਟ ਖੇਤਰ ਵਿੱਚ ਮੁੱਖ ਥਾਵਾਂ: Aarti Chowk, Baba Balak Nath Road, Basant Road, Circuit House, College Road, CP Office, Dandi Swami Road, DC Office, Deewan Hospital Road, Dr. Hira Singh Road, Durga Mata Mandir, Dyal Nagar, Feroz Gandhi Market, Ferozepur Road, Friends Colony, Ghumar Mandi, Gobind Nagar, Green Field, Green Park, Guru Nanak Bhawan, Guru Nanak Stadium, Haibowal Chowk, Hero Bakery Chowk, Jagjit Nagar, Jaswant Nagar, Kitchlu Nagar, Kochar Market, Krishna Nagar, Lekhi Road, Loomba Street, Mall Enclave, Mall Road, Malerkotla House, Malwa School Road, Maya Nagar, Mayor House, Maharaj Nagar, Model Gram, National Road, New Courts Complex, New Lajpat Nagar, New Prem Nagar, Nihal Chand Road, Officers Colony, PAU Road, Pakhowal Road, Park Street, Partap Colony, Patel Nagar, Police Lines, Prince Hostel, Rani Jhansi Road, Rajpura Pind, Rakh Bagh, Rose Enclave, Rose Garden, Saggu Chowk, Sangat Road, Sant Isher Nagar, Sant Nagar, Sargodha Colony, Sham Singh Road, Shakti Nagar, Shivdev Marg, Tagore Nagar, Udham Singh Nagar ਅਤੇ Vishwamitter Street।

ਇਹ ਵੀ ਪੜ੍ਹੋ ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

– MLA ਨਾਰਥ ਖੇਤਰ ਵਿੱਚ ਮੁੱਖ ਥਾਵਾਂ: Damoria Bridge, New Kudanpuri, Shahi Mohalla, Guru Nanak Pura, Kudan Puri, Chander Nagar, Deep Nagar, New Deep Nagar, Vivek Nagar, Ram Nagar, Dushera Ground, Upkar Nagar, New Upkar Nagar, Bindraban Road, Women Cell, Satsang Road, Champa Street, United Street, Kailash Chowk, Rajinder Nagar, Akash Puri, Neem Chowk, Jandu Chowk, Park Lane Road, Shiv Mandir Chowk ਅਤੇ Prem Nagar।
– ਮੁਕੰਮਲ ਰੋਲਆਊਟ: ਪਾਇਲਟ ਤੋਂ ਪ੍ਰਾਪਤ ਸਿੱਖਿਆਅਾਂ ਦੇ ਆਧਾਰ ‘ਤੇ ਇਹ ਕਾਰਜ ਅੱਗੇ ਦੇ ਚਰਣਾਂ ਵਿੱਚ ਸਾਰੇ 87 ਸਬ-ਡਿਵਿਜ਼ਨਾਂ ਵਿੱਚ ਲਗਾਇਆ ਜਾਵੇਗਾ। ਟਾਰਗਟ ਮੁਕੰਮਲ ਕਰਨ ਦੀ ਮਿਤੀ: ਜੂਨ 2026।
ਉਮੀਦ ਕੀਤੇ ਲਾਭ
– ਥੱਲੇ ਲਟਕੀ ਲਾਈਨਾਂ ਅਤੇ ਗੈਰ-ਬਿਜਲੀ ਤਾਰਾਂ ਕਾਰਨ ਹੋਣ ਵਾਲੇ ਹਾਦਸਿਆਂ ਵਿੱਚ ਤੁਰੰਤ ਘਟੌਤਰੀ।
– ਫੋਲਟ ਦੀ ਤੇਜ਼ ਪਛਾਣ ਅਤੇ ਤੁਰੰਤ ਰੀਸਪਾਂਸ ਕਾਰਨ ਬਿਜਲੀ ਆਊਟੇਜ ਘੱਟ ਹੋਣਗੇ।
– ਕਈ ਜੋਇੰਟਾਂ ਦੇ ਹਟਾਏ ਜਾਣ ਨਾਲ ਵੋਲਟੇਜ ਸਥਿਰਤਾ ਅਤੇ ਅੱਗ ਦੇ ਖ਼ਤਰੇ ਵਿੱਚ ਕਮੀ।
– ਮੀਟਰ ਉਪਕਰਣਾਂ ਦੀ ਬਿਹਤਰ ਸੁਰੱਖਿਆ ਅਤੇ ਛੇੜਛਾੜ ਵਿੱਚ ਕਮੀ, ਜਿਸ ਨਾਲ ਉਪਭੋਗਤਾ ਸੁਰੱਖਿਆ ਵਧੇਗੀ।
– ਸੜਕਾਂ ਅਤੇ ਸ਼ਹਿਰੀ ਦ੍ਰਿਸ਼ਾਂ ਦੀ ਸੁੰਦਰਤਾ ਵਿੱਚ ਸੁਧਾਰ।
ਪ੍ਰੈਸ ਕਾਨਫਰੰਸ ‘ਤੇ ਮੌਜੂਦ ਵਿਅਕਤੀ
ਮਾਨਣੀਯ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਾਲ DC Himanshu Jain, Director (Transmission) Inderpal, Chief Engineer PSPCL Jagdev Singh Hans ਅਤੇ ਹੋਰ ਸੀਨੀਅਰ PSPCL ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

0

👉4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ
SAS Nagar News: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 447 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ,

ਇਹ ਵੀ ਪੜ੍ਹੋ 189 ਖਰੀਦ ਕੇਂਦਰਾਂ ‘ਚ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਮਿੱਥਿਆ ਟਿੱਚਾ : ਡੀਸੀ

ਜਿਸ ਵਿੱਚ ਕੁੱਲ 5.18 ਲੱਖ ਕੇਸ ਲਗਾਏ ਗਏ। ਜਿਨ੍ਹਾਂ ਵਿੱਚੋ ਕੁੱਲ 4.50 ਲੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ ।ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਰਾਹੀਂ ਰਾਜ ਭਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਹਜਾਰਾਂ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਗਏ ਅਤੇ ਇਸ ਤਰ੍ਹਾਂ ਇਹ ਲੋਕ ਅਦਾਲਤ ਕੇਸਾਂ ਦਾ ਬੇਲੋੜਾ ਭਾਰ ਘਟਾਉਣ ਵਿੱਚ ਕਾਫੀ ਕਾਰਾਗਾਰ ਸਾਬਿਤ ਹੋਈ।ਇਸ ਮੌਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਨੇ ਰਾਜ ਭਰ ਦੇ ਨਿਆਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ ‘ਲੋਕ ਅਦਾਲਤਾਂ ਇਸ ਵਿਚਾਰ ਦਾ ਪ੍ਰਮਾਣ ਹਨ ਕਿ ਨਿਆਂ ਵਿੱਚ ਦੇਰੀ ਜਾਂ ਵਿਰੋਧੀ ਹੋਣ ਦੀ ਜ਼ਰੂਰਤ ਨਹੀਂ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਪੰਜਾਬ ਦੇ ਲੋਕ ਨਿਆਂ ਪ੍ਰਦਾਨ ਕਰਨ ਦੇ ਇਸ ਸਹਿਯੋਗੀ ਢੰਗ ਨੂੰ ਅਪਣਾਉਂਦੇ ਹਨ”।ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰਾਜ ਭਰ ਦੀਆ ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ, ਰਾਜ ਦੇ ਸਮੂਹ ਨਿਆ ਅਧਿਕਾਰੀ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਇਸ ਲੋਕ ਅਦਾਲਤ ਵਿੱਚ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ‘ਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ

0

👉ਰਾਜਪਾਲ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ, ਘੱਗਰ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ
Patiala News:ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਆਪਸ ਵਿੱਚ ਮਿਲ-ਜੁਲ ਕੇ ਬੈਠਣ ਦੀ ਸਲਾਹ ਦਿੱਤੀ ਹੈ। ਰਾਜਪਾਲ ਸ੍ਰੀ ਕਟਾਰੀਆ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਟਿਆਲਾ ਪੁੱਜੇ ਹੋਏ ਸਨ।ਇਸ ਮੌਕੇ ਰਾਜਪਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ, ਐਸ ਐਸ ਪੀ ਸ਼੍ਰੀ ਵਰੁਣ ਸ਼ਰਮਾ ਸਮੇਤ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਹੜ੍ਹਾਂ ਬਾਰੇ ਜਾਇਜ਼ਾ ਬੈਠਕ ਕੀਤੀ। ਇਸ ਮਗਰੋਂ ਉਨ੍ਹਾਂ ਨੇ ਸਰਾਲਾ ਹੈਡ ਦਾ ਦੌਰਾ ਕਰਕੇ ਘੱਗਰ ਦਾ ਵੀ ਜਾਇਜ਼ਾ ਲਿਆ।

ਇਹ ਵੀ ਪੜ੍ਹੋ 189 ਖਰੀਦ ਕੇਂਦਰਾਂ ‘ਚ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਮਿੱਥਿਆ ਟਿੱਚਾ : ਡੀਸੀ

ਉਨ੍ਹਾਂ ਨੇ ਹਦਾਇਤ ਕੀਤੀ ਕਿ ਘੱਗਰ ਦੇ ਕਮਜ਼ੋਰ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ‌ਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਇਸ ਵਾਰ 1988 ਦੇ ਹੜ੍ਹਾਂ ਤੋਂ ਵੀ ਜਿਆਦਾ ਪਾਣੀ ਆਉਣ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ‌ਕਿ ਇਸ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਪੁਖਤਾ ਕਦਮ ਉਠਾਏ ਗਏ ਹਨ ਅਤੇ ਅੱਜ ਤੋਂ ਵਿਸ਼ੇ਼ਸ ਗਿਰਦਾਵਰੀ ਵੀ ਸ਼ੁਰੂ ਕਰ ਦਿਤੀ ਗਈ ਹੈ। ਉਨ੍ਹਾਂ ਕਿਹਾ ਇਹ ਸ਼ਲਾਘਾਯੋਗ ਹੈ ਕਿ ਰਾਜ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ, ਪੁਲਿਸ, ਫੌਜ ਅਤੇ ਆਮ ਲੋਕਾਂ ਨੇ ਬਹੁਤ ਵਧੀਆ ਤਾਲਮੇਲ ਦਿਖਾਇਆ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਘੱਗਰ ਨਦੀ ਵਿੱਚ ਆਉਂਦੇ ਵਾਧੂ ਪਾਣੀ ਕਰਕੇ ਪੰਜਾਬ ਤੇ ਹਰਿਆਣਾ ਦਾ ਚੋਖਾ ਨੁਕਸਾਨ ਹੁੰਦਾ ਹੈ,

ਇਹ ਵੀ ਪੜ੍ਹੋ ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

ਜਿਸ ਕਰਕੇ ਦੋਵਾਂ ਸੂਬਿਆਂ ਨੂੰ ਆਪਸ ‘ਚ ਮਿਲ-ਜੁਲਕੇ ਬੈਠਣਾ ਚਾਹੀਦਾ ਹੈ ਅਤੇ ਦੁਵੱਲੀ ਸਹਿਮਤੀ ਨਾਲ ਕੀਤੇ ਜਾਣ ਵਾਲੇ ਫ਼ੈਸਲੇ ਬਾਰੇ ਸੁਪਰੀਮ ਕੋਰਟ ਨੂੰ ਵੀ ਜਾਣੂ ਕਰਵਾਇਆ ਜਾਵੇ ਤਾਂ ਕਿ 35 ਸਾਲਾਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਦਾ ਨਿਪਟਾਰਾ ਕਰਕੇ ਇਸ ਮਸਲੇ ਦਾ ਸਥਾਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਨਿਕਾਸ ਵਿਭਾਗ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਹੈ ਕਿ ਮਕਰੌੜ ਸਾਹਿਬ ਤੋਂ ਕੜੈਲ ਤੱਕ ਘੱਗਰ ਨੂੰ ਚੌੜਾ ਕਰਨਾ ਤੇ ਹਾਂਸੀ ਬੁਟਾਣਾ ਨਹਿਰ ਤੇ ਇਸਦੇ ਸਾਇਫਨਾਂ ਦਾ ਮਸਲਾ ਹੈ, ਜਿਸ ਨੂੰ ਹੱਲ ਕਰਨ ਦੀ ਲੋੜ ਹੈ। ਇੱਕ ਸਵਾਲ ਦਾ ਜਵਾਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਹੜ੍ਹਾਂ ‘ਚ ਹੋਏ ਨੁਕਸਾਨ ਦੇ ਫੌਰੀ ਹੱਲ ਵਜੋਂ ਪੰਜਾਬ ਨੂੰ 1600 ਕਰੋੜ ਦਿੱਤਾ ਗਿਆ ਹੈ ਤੇ ਹੋਰ ਨੁਕਸਾਨ ਬਾਰੇ ਅਗਲੇ ਦਿਨਾਂ ‘ਚ ਜੋ ਵੀ ਅਨੁਮਾਨ ਹੋਵੇਗਾ ਉਸ ਬਾਰੇ ਕੇਂਦਰ ਜ਼ਰੂਰ ਸਹਿਯੋਗ ਕਰੇਗਾ।ਰਾਜਪਾਲ ਨੇ ਕਿਹਾ ਕਿ ਡੈਮਾਂ ‘ਚ ਪਾਣੀ ਦੀ ਸਮਰੱਥਾ ਤੇ ਪਾਣੀ ਵਧਣ ਬਾਰੇ ਸਮੇਂ ਸਿਰ ਜਾਣਕਾਰੀ ਤੇ ਸੂਚਨਾ ਸਾਂਝੀ ਹੋਣਾ ਲਾਜ਼ਮੀ ਹੈ ਅਤੇ ਇਸ ‘ਤੇ ਤਕਨੀਕੀ ਢੰਗ ਨਾਲ ਕੰਮ ਕਰ ਕੇ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਮਿੱਟੀ ਆਉਣ ਕਰਕੇ ਡੈਮਾਂ ਦੀ ਸਮਰੱਥਾ ਘਟੀ ਹੋ ਸਕਦੀ ਹੈ ਪਰੰਤੂ ਇਨ੍ਹਾਂ ਦੀ ਸੁਰੱਖਿਆ ਉਪਰ ਕੋਈ ਸੰਦੇਹ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

189 ਖਰੀਦ ਕੇਂਦਰਾਂ ‘ਚ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਮਿੱਥਿਆ ਟਿੱਚਾ : ਡੀਸੀ

0

Bathinda News:ਖਰੀਫ ਸੀਜ਼ਨ 2025-26 ਦੌਰਾਨ ਸੂਬਾ ਸਰਕਾਰ ਵੱਲੋਂ ਇਸ ਸਾਲ ਜ਼ਿਲ੍ਹੇ ਵਿੱਚ 189 ਖਰੀਦ ਕੇਂਦਰ ਮੰਜੂਰ ਕੀਤੇ ਗਏ ਹਨ, ਇਹਨਾਂ ਖਰੀਦ ਕੇਂਦਰਾਂ ਵਿੱਚ ਤਕਰੀਬਨ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਟਿੱਚਾ ਰੱਖਿਆ ਗਿਆ ਹੈ। ਇਹ ਜਾਣਕਾਰੀ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦਸਿਆ ਕਿ ਝੋਨੇ ਦੀ ਖਰੀਦ ਲਈ ਸਮੂਹ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਭਰਾਈ ਲਈ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਵੀ ਆ ਚੁੱਕਾ ਹੈ।ਇਸ ਮੌਕੇ ਡੀਸੀ ਨੇ ਜ਼ਿਲ੍ਹੇ ਦੇ ਕੰਬਾਈਨ ਮਾਲਕਾਂ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕਿਸੇ ਵੀ ਕੰਬਾਇਨ ਨੂੰ ਚਲਦਾ ਪਾਇਆ ਗਿਆ ਤਾਂ ਤਰੁੰਤ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਵਿੱਚ ਪੀਣ ਵਾਲੇ ਪਾਣੀ, ਛਾਂ, ਸਾਫ-ਸਫ਼ਾਈ ਤੋਂ ਇਲਾਵਾ ਪਖਾਨਿਆਂ ਦਾ ਪ੍ਰਬੰਧ ਕਰਨ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਜਾ ਚੁੱਕੀਆਂ ਹਨ ਕਿ ਮੰਡੀਆਂ ਵਿੱਚ ਬਾਰਦਾਨਾ ਸਮੇਂ ਸਿਰ ਉਪਲੱਬਧ ਕਰਵਾਇਆ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਸਮੇਂ ਸਿਰ ਕਰਵਾਉਣੀ ਯਕੀਨੀ ਬਣਾਈ ਜਾਵੇ।ਇਸ ਮੌਕੇ ਡੀਸੀ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ। ਉਹਨਾਂ ਇਹ ਵੀ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿੱਚ ਲੁਹਾਈ ਨਹੀਂ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

0

Punjab News:ਪੰਜਾਬ ਨੂੰ ਦੁਬਾਰਾ ਪਟੜੀ ’ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਇੱਕ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹੜ੍ਹ ਦਾ ਪਾਣੀ ਕਈ ਇਲਾਕਿਆਂ ਤੋਂ ਉਤਰ ਚੁਕਿਆ ਹੈ, ਪਰ ਪਿੰਡ-ਪਿੰਡ ਵਿੱਚ ਅਜੇ ਵੀ ਰੇਤ, ਗੰਦਗੀ ਅਤੇ ਮਲਬਾ ਫੈਲਿਆ ਹੋਇਆ ਹੈ। ਜਨ-ਜੀਵਨ ਨੂੰ ਪਹਿਲਾਂ ਵਾਂਗ ਕਰਨ ਲਈ ਅਤੇ ਬੀਮਾਰੀਆਂ ਤੋਂ ਬਚਾਅ ਲਈ ਸਰਕਾਰ ਨੇ ਸਫਾਈ ਤੋਂ ਲੈ ਕੇ ਸਿਹਤ ਅਤੇ ਕਿਸਾਨਾਂ ਦੀ ਮਦਦ ਤੱਕ ਦਾ ਵਿਆਪਕ ਪਲਾਨ ਬਣਾਇਆ ਹੈ।ਮਾਨ ਸਰਕਾਰ ਨੇ ਕਿਹਾ ਹੈ ਕਿ 2300 ਤੋਂ ਜ਼ਿਆਦਾ ਪਿੰਡ ਅਤੇ ਵਾਰਡ ਵਿੱਚ ਸਫਾਈ ਦੀ ਮਹਾ-ਮੁਹਿੰਮ ਚਲੇਗੀ। ਹਰ ਪਿੰਡ ਵਿੱਚ ਜੇਸੀਬੀ, ਟਰੈਕਟਰ-ਟਰਾਲੀ ਅਤੇ ਮਜ਼ਦੂਰਾਂ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ। ਇਹ ਟੀਮਾਂ ਮਲਬਾ ਅਤੇ ਰੇਤ ਹਟਾਉਣਗੀਆਂ, ਮਰੇ ਹੋਏ ਜਾਨਵਰਾਂ ਨੂੰ ਨਸ਼ਟ ਕਰਨਗੀਆਂ ਅਤੇ ਇਸ ਤੋਂ ਬਾਅਦ ਹਰ ਪਿੰਡ ਵਿੱਚ ਫਾਗਿੰਗ ਹੋਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਇਸ ਕੰਮ ਲਈ ₹100 ਕਰੋੜ ਦਾ ਫੰਡ ਰੱਖਿਆ ਗਿਆ ਹੈ। ਹਰ ਪਿੰਡ ਨੂੰ ਤੁਰੰਤ ₹1 ਲੱਖ ਦਿੱਤੇ ਗਏ ਹਨ ਅਤੇ ਜ਼ਰੂਰਤ ਪੈਣ ’ਤੇ ਵਾਧੂ ਪੈਸੇ ਵੀ ਮਿਲਣਗੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ – ਡਾ. ਬਲਜੀਤ ਕੌਰ

ਸਰਕਾਰ ਦਾ ਟੀਚਾ ਹੈ ਕਿ 24 ਸਤੰਬਰ ਤੱਕ ਪਿੰਡਾਂ ਤੋਂ ਮਲਬਾ ਹਟ ਜਾਵੇ, 15 ਅਕਤੂਬਰ ਤੱਕ ਸਮਾਜਿਕ ਥਾਵਾਂ ਦੀ ਮੁਰੰਮਤ ਪੂਰੀ ਹੋ ਜਾਵੇ ਅਤੇ 22 ਅਕਤੂਬਰ ਤੱਕ ਤਲਾਬਾਂ ਦੀ ਸਫਾਈ ਹੋ ਜਾਵੇ।ਸਿਹਤ ਸੇਵਾਵਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ 2303 ਪਿੰਡਾਂ ਵਿੱਚ ਮੈਡਿਕਲ ਕੈਂਪ ਲਗਾਏ ਜਾਣਗੇ। ਜਿਨਾਂ 596 ਪਿੰਡਾਂ ਵਿੱਚ ਪਹਿਲਾਂ ਤੋਂ ਆਮ ਆਦਮੀ ਕਲਿਨਿਕ ਹਨ, ਉੱਥੇ ਇਹ ਕੈਂਪ ਚਲਣਗੇ। ਬਾਕੀ 1707 ਪਿੰਡਾਂ ਵਿੱਚ ਸਕੂਲ, ਧਰਮਸ਼ਾਲਾ, ਅੰਗਨਵਾੜੀ ਜਾਂ ਪੰਚਾਇਤ ਭਵਨ ਵਿੱਚ ਕੈਂਪ ਲਗਣਗੇ। ਹਰ ਕੈਂਪ ਵਿੱਚ ਡਾਕਟਰ, ਮੈਡਿਕਲ ਸਟਾਫ ਅਤੇ ਦਵਾਈਆਂ ਮੌਜੂਦ ਹੋਣਗੀਆਂ। ਇਸ ਤੋਂ ਇਲਾਵਾ 550 ਐਂਬੁਲੈਂਸ ਵੀ ਤੈਨਾਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਤੁਰੰਤ ਇਲਾਜ ਮਿਲ ਸਕੇ।ਪਸ਼ੂਧਨ ਨੂੰ ਬਚਾਉਣ ਲਈ ਵੀ ਸਰਕਾਰ ਨੇ ਮੋਰਚਾ ਸੰਭਾਲਿਆ ਹੈ। ਰਿਪੋਰਟ ਦੇ ਮੁਤਾਬਿਕ 713 ਪਿੰਡਾਂ ਵਿੱਚ ਲਗਭਗ 2.5 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ। ਇਸ ਲਈ ਵੈਟਨਰੀ ਡਾਕਟਰਾਂ ਦੀਆਂ ਟੀਮਾਂ ਪਿੰਡਾਂ ਵਿੱਚ ਪਹੁੰਚ ਗਈਆਂ ਹਨ। ਖਰਾਬ ਚਾਰਾ ਹਟਾਇਆ ਜਾ ਰਿਹਾ ਹੈ, ਕਿਸਾਨਾਂ ਨੂੰ ਪੋਟਾਸ਼ੀਅਮ ਪਰਮੈਗਨੇਟ ਦਿੱਤਾ ਜਾ ਰਿਹਾ ਹੈ ਅਤੇ 30 ਸਤੰਬਰ ਤੱਕ ਸਾਰੇ ਪ੍ਰਭਾਵਿਤ ਪਸ਼ੂਆਂ ਦਾ ਟੀਕਾਕਰਣ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ ਫਸਲ ਵੇਚਣ ਦੀ ਹੈ। ਮਾਨ ਸਰਕਾਰ ਨੇ ਇਸ ਵਾਰ ਖਰੀਦ ਜਲਦੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। 16 ਸਤੰਬਰ ਤੋਂ ਮੰਡੀਆਂ ਵਿੱਚ ਖਰੀਦ ਸ਼ੁਰੂ ਹੋਵੇਗੀ। ਜਿਹਨਾਂ ਮੰਡੀਆਂ ਨੂੰ ਹੜ੍ਹ ਤੋਂ ਨੁਕਸਾਨ ਹੋਇਆ ਹੈ, ਉੱਥੇ ਤੇਜ਼ੀ ਨਾਲ ਸਫਾਈ ਅਤੇ ਮੁਰੰਮਤ ਹੋ ਰਹੀ ਹੈ, ਤਾਂ ਜੋ 19 ਸਤੰਬਰ ਤੱਕ ਸਾਰੀਆਂ ਮੰਡੀਆਂ ਕਿਸਾਨਾਂ ਦੀ ਫਸਲ ਖਰੀਦਣ ਲਈ ਤਿਆਰ ਹੋ ਜਾਣ।ਮਾਨ ਸਰਕਾਰ ਦਾ ਕਹਿਣਾ ਹੈ ਕਿ ਇਹ ਸਿਰਫ ਰਾਹਤ ਦਾ ਕੰਮ ਨਹੀਂ, ਸਗੋਂ ਪੰਜਾਬ ਨੂੰ ਦੁਬਾਰਾ ਖੜਾ ਕਰਨ ਦਾ ਸੰਕਲਪ ਹੈ। ਸਰਕਾਰ ਨੇ ਲੋਕਾਂ ਤੋਂ ਵੀ ਅਪੀਲ ਕੀਤੀ ਹੈ ਕਿ ਐਨਜੀਓ, ਯੂਥ ਕਲੱਬ ਅਤੇ ਸਮਾਜਸੇਵੀ ਸੰਸਥਾਵਾਂ ਇਸ ਕੰਮ ਵਿੱਚ ਹੱਥ ਵਟਾਉਣ। ਪੰਜਾਬ ਨੇ ਹਰ ਸੰਕਟ ਵਿੱਚ ਮਿਲ ਕੇ ਲੜਾਈ ਲੜੀ ਹੈ, ਇਸ ਸਮੇਂ ਸੰਕਟ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਜਦੋਂ ਸਰਕਾਰ ਆਪਣੇ ਲੋਕਾਂ ਨਾਲ ਖੜੀ ਹੋ—ਤਦ ਹਰ ਪੰਜਾਬੀ ਦਿਲ ਤੋਂ ਕਹਿ ਉੱਠਦਾ ਹੈ, ’ਏ ਮਾਨ ਸਰਕਾਰ ਸਾਡੇ ਨਾਲ ਖੜੀ​​​​​​​​​​​​​​​​’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਕਾਲਾਬਾਜ਼ਾਰੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਸ਼ੁਰੂ:ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੰਡੀਆਂ ਦਾ ਕੀਤਾ​​​​​​​​​​​​​​​​ ਨਿਰੀਖਣ

0

Punjab News:ਪੰਜਾਬ ਵਿੱਚ ਚੱਲ ਰਹੇ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਨੇ ਪਿੰਡਾਂ ਦੇ ਬਾਜ਼ਾਰਾਂ ਵਿੱਚ ਕਾਲਾਬਾਜ਼ਾਰੀ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਿਵੇਂ ਕਿ ਹੜ੍ਹ ਪ੍ਰਭਾਵਿਤ ਭਾਈਚਾਰੇ ਮੁੜ ਤੋਂ ਰੋਜ਼ਮਰਾ ਦੀ ਜ਼ਿੰਦਗੀ ਵਿਚ ਵਾਪਿਸ ਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਕੁਲਦੀਪ ਸਿੰਘ ਧਾਲੀਵਾਲ ਨੇ ਨਿੱਜੀ ਤੌਰ ‘ਤੇ ਪਿੰਡਾਂ ਦਾ ਦੌਰਾ ਕੀਤਾ ਅਤੇ ਅਜਨਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ।ਭੀੜ-ਭੜੱਕੇ ਵਾਲੇ ਬਾਜ਼ਾਰਾਂ ਦੇ ਵਿਚਕਾਰ ਖੜ੍ਹੇ ਹੋ ਕੇ, ਧਾਲੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ – ਜ਼ਰੂਰੀ ਵਸਤੂਆਂ ਵਿੱਚ ਮੁਨਾਫ਼ਾਖੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬੀ ਵਿੱਚ ਕਿਹਾ, “ਕਾਲਾਬਾਜ਼ਾਰੀ ਤੋਂ ਬਚੋ। ਲੋਕਾਂ ਦੇ ਦੁੱਖ ਨਾ ਵਧਾਓ – ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਕਾਨੂੰਨ ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਪੁਲਿਸ ਅਤੇ ਸਥਾਨਕ ਅਧਿਕਾਰੀਆਂ ਦੀ ਮੌਜ਼ੂਦਗੀ ਨੇ ਉਨ੍ਹਾਂ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ​​ਕੀਤਾ।ਕਈ ਮਾਰਕੀਟ ਐਸੋਸੀਏਸ਼ਨਾਂ ਨੂੰ ਇਹ ਵੀ ਯਾਦ ਦਿਵਾਇਆ ਗਿਆ ਕਿ ਜੋ ਵੀ ਜਮ੍ਹਾਖੋਰੀ ਜਾਂ ਓਵਰ-ਰੇਟਿੰਗ ਕਰਦਾ ਪਾਇਆ ਗਿਆ, ਉਸਨੂੰ ਤੁਰੰਤ ਅਤੇ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਨਿਰੀਖਣ ਦੌਰਾਨ, ਧਾਲੀਵਾਲ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਵਪਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਅਜਿਹੇ ਸਮੇਂ ਵਿੱਚ ਆਪਣੇ ਭਾਈਚਾਰੇ ਦੀ ਰੱਖਿਆ ਕਰਨਾ, ਉਨ੍ਹਾਂ ਦਾ ਸ਼ੋਸ਼ਣ ਨਾ ਕਰਨਾ ਉਨ੍ਹਾਂ ਦਾ ਫਰਜ਼ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਟੀਮ ਛਾਪੇਮਾਰੀ ਜਾਰੀ ਰੱਖੇਗੀ, ਅਤੇ ਜੇਕਰ ਦੁਕਾਨਦਾਰ ਵਲੋਂ ਦੁਰਵਿਵਹਾਰ ਕੀਤਾ ਜਾਂਦਾ ਹੈ, ਤਾਂ ਦੁਕਾਨ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ, ਦੁਕਾਨ ਨੂੰ ਸੀਲ ਕਰ ਦਿੱਤਾ ਜਾਵੇਗਾ ਅਤੇ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ 24×7 ਹੈਲਪਲਾਈਨ ਵੀ ਸਥਾਪਤ ਕੀਤੀ ਗਈ ਹੈ। ਅਜਿਹੀਆਂ ਨਿਰੰਤਰ ਅਤੇ ਸਖ਼ਤ ਕਾਰਵਾਈਆਂ ਨੇ ਪੰਜਾਬ ਭਰ ਵਿੱਚ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ: ਕਾਲਾਬਾਜ਼ਾਰੀ ਅਤੇ ਨਾਜਾਇਜ਼ ਮੁਨਾਫ਼ਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਧਾਲੀਵਾਲ ਦੇ ਮੌਕੇ ‘ਤੇ ਪਹੁੰਚਣ ਅਤੇ ਉਨ੍ਹਾਂ ਦੇ ਸਖ਼ਤ ਰਵੱਈਏ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਚੰਗਾ ਹੁੰਗਾਰਾ ਮਿਲਿਆ ਹੈ, ਜਿਸ ਨਾਲ ਲੋਕਾਂ ਵਿੱਚ ਵਿਸ਼ਵਾਸ ਪੈਦਾ ਹੋਇਆ ਹੈ ਕਿ ਸਰਕਾਰ ਨਿਆਂ ਅਤੇ ਜਵਾਬਦੇਹੀ ਨੂੰ ਆਪਣੀ ਪਹਿਲੀ ਤਰਜੀਹ ਦੇ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਨਿਯਮਤ ਗਸ਼ਤ ਅਤੇ ਗੁਪਤ ਜਾਂਚ ਜਾਰੀ ਰਹੇਗੀ। ਧਾਲੀਵਾਲ ਦੀ ਟੀਮ ਨੇ ਐਲਾਨ ਕੀਤਾ ਹੈ ਕਿ ਕੋਈ ਵੀ ਹੋਵੇ, ਕਾਲਾਬਾਜ਼ਾਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਚੱਲ ਰਹੀ ਮੁਹਿੰਮ ਹਰ ਦੁਕਾਨਦਾਰ ਲਈ ਇੱਕ ਚੇਤਾਵਨੀ ਹੈ ਕਿ ਇਮਾਨਦਾਰੀ ਅਤੇ ਨਿਰਪੱਖਤਾ ਹੁਣ ਸਭ ਤੋਂ ਜ਼ਰੂਰੀ ਹੈ, ਖਾਸ ਕਰਕੇ ਜਦੋਂ ਪੰਜਾਬ ਦੇ ਲੋਕ ਮੁਸੀਬਤ ਵਿੱਚ ਹਨ।ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿੱਚ ਰੋਜ਼ਾਨਾ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ।

ਇਹ ਵੀ ਪੜ੍ਹੋ  Punjab Flood News: ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

ਹੜ੍ਹਾਂ ਦੌਰਾਨ ਚਾਰਾ, ਰਾਸ਼ਨ ਅਤੇ ਦਵਾਈਆਂ ਦੀ ਜਮਾਂਖੋਰੀ ਦੀਆਂ ਸ਼ਿਕਾਇਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਇੱਕ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ 550 ਰੁਪਏ ਦਾ 25 ਕਿਲੋਗ੍ਰਾਮ ਚਾਰੇ ਦਾ ਪੈਕੇਟ ਹੁਣ ਦੁਕਾਨਾਂ ਵਿੱਚ 630 ਰੁਪਏ ਤੱਕ ਵਿੱਚ ਵਿਕ ਰਿਹਾ ਹੈ। ਬਚਾਅ ਕਾਰਜਾਂ ਵਿੱਚ ਵਰਤੀਆਂ ਜਾਣ ਵਾਲੀਆਂ ਕਿਸ਼ਤੀਆਂ ਦਾ ਵੀ ਇਹੀ ਹਾਲ ਹੈ, ਜਿਨ੍ਹਾਂ ਦੀਆਂ ਕੀਮਤਾਂ ਦੁੱਗਣੀਆਂ ਅਤੇ ਕਈ ਵਾਰ ਤਿੰਨ ਗੁਣਾ ਵਸੂਲੀਆਂ ਜਾ ਰਹੀਆਂ ਹਨ।ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਚੰਡੀਗੜ੍ਹ, ਰੋਪੜ ਅਤੇ ਅੰਮ੍ਰਿਤਸਰ ਵਿੱਚ ਕਿਸ਼ਤੀਆਂ ਦੀਆਂ ਕੀਮਤਾਂ ਵਿੱਚ ਰਿਕਾਰਡ ਤੋੜ ਉਛਾਲ ਦੇਖਣ ਨੂੰ ਮਿਲਿਆ। ਲੱਕੜ ਦੀ ਕਿਸ਼ਤੀ ਜੋ ਪਹਿਲਾਂ 30,000 ਰੁਪਏ ਵਿੱਚ ਖਰੀਦੀ ਜਾਂਦੀ ਸੀ, ਹੁਣ 60,000 ਰੁਪਏ ਵਿੱਚ ਵਿਕ ਰਹੀ ਹੈ। ਫਾਈਬਰ ਜਾਂ ਰਬੜ ਦੀਆਂ ਕਿਸ਼ਤੀਆਂ ਦੀਆਂ ਕੀਮਤਾਂ 30,000-40,000 ਰੁਪਏ ਤੋਂ ਵਧ ਕੇ 80,000 ਰੁਪਏ ਹੋ ਗਈਆਂ ਹਨ, ਜਦੋਂ ਕਿ ਉਹੀ ਕਿਸ਼ਤੀ ਔਨਲਾਈਨ ਪਲੇਟਫਾਰਮਾਂ ‘ਤੇ 2.5 ਲੱਖ ਰੁਪਏ ਤੱਕ ਵਿਕ ਰਹੀ ਹੈ। ਇਸ ਤੋਂ ਇਲਾਵਾ ਜਨਰੇਟਰ, ਪੈਟਰੋਲ ਅਤੇ ਜ਼ਰੂਰੀ ਸਮਾਨ ਦੇ ਰੇਟ ਤੇਜ਼ੀ ਨਾਲ ਵਧਾਏ ਜਾ ਰਹੇ ਹਨ, ਜਿਸ ਕਾਰਨ ਹੜ੍ਹ ਪ੍ਰਭਾਵਿਤ ਲੋਕ ਹੋਰ ਵੀ ਮੁਸੀਬਤ ਵਿੱਚ ਫਸ ਰਹੇ ਹਨ।ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਜ਼ੀਰੋ ਟਾਲਰੈਂਸ ਵਾਲਾ ਰੁਖ਼ ਅਪਣਾਇਆ ਹੈ।

ਇਹ ਵੀ ਪੜ੍ਹੋ  Punjab Floods: ਹੜ੍ਹ ਵਿੱਚ ਮਾਨ ਸਰਕਾਰ ਬਣੀ ਗਰਭਵਤੀ ਮਹਿਲਾਵਾਂ ਦੀ ਢਾਲ;ਹਰ ਮਾਂ ਤੇ ਬੱਚਾ ਸੁਰੱਖਿਅਤ

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਿੰਡ-ਪਿੰਡ ਜਾ ਕੇ ਕੀਤੀ ਗਈ ਸਖ਼ਤ ਜਾਂਚ ਤੋਂ ਬਾਅਦ, ਕਈ ਦੁਕਾਨਦਾਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ ਅਤੇ ਲਾਇਸੈਂਸ ਰੱਦ ਕਰਨ ਵਰਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਰੋਜ਼ਾਨਾ ਛਾਪੇਮਾਰੀ ਅਤੇ ਗੁਪਤ ਨਿਰੀਖਣ ਜਾਰੀ ਰਹਿਣਗੇ, ਤਾਂ ਜੋ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕੋਈ ਮੌਕਾ ਨਾ ਮਿਲੇ।ਇਨ੍ਹਾਂ ਤੇਜ਼ ਕਾਰਵਾਈਆਂ ਅਤੇ ਸਖ਼ਤ ਰਵੱਈਏ ਕਾਰਨ ਆਮ ਲੋਕਾਂ ਵਿੱਚ ਵਿਸ਼ਵਾਸ ਵਧਿਆ ਹੈ। ਲੋਕ ਕਹਿ ਰਹੇ ਹਨ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਬਿਨਾਂ ਕਿਸੇ ਦੇਰੀ ਦੇ ਕਾਲਾਬਾਜ਼ਾਰੀ ‘ਤੇ ਇੰਨੀ ਸਖ਼ਤੀ ਦਿਖਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਕਿ ਉਹ ਸਿਰਫ਼ ਚੇਤਾਵਨੀਆਂ ਤੱਕ ਸੀਮਤ ਨਹੀਂ ਰਹੇ ਸਗੋਂ ਤੁਰੰਤ ਕਾਰਵਾਈ ਕਰਨ ਅਤੇ ਸਸਤੇ ਰੇਟਾਂ ‘ਤੇ ਰਾਹਤ ਕੈਂਪਾਂ ਵਿੱਚ ਸਾਮਾਨ ਪਹੁੰਚਾਉਣ ਦੇ ਪ੍ਰਬੰਧ ਕਰਦੇ ਹਨ। ਇਸ ਨਾਲ ਇੱਕ ਸਪੱਸ਼ਟ ਸੁਨੇਹਾ ਗਿਆ ਹੈ ਕਿ ਮਾਨ ਸਰਕਾਰ ਆਮ ਆਦਮੀ ਦੀ ਸਰਕਾਰ ਹੈ – ਜੋ ਨਾ ਸਿਰਫ਼ ਸੁਣਦੀ ਹੈ ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮੌਕੇ ‘ਤੇ ਕੰਮ ਵੀ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College, Bathinda ਵਿੱਚ ਹਿੰਦੀ ਦਿਵਸ ਦਾ ਆਯੋਜਨ

0

Bathinda News:ਡੀ.ਏ.ਵੀ. ਕਾਲਜ, ਬਠਿੰਡਾ ਦੇ ਹਿੰਦੀ ਵਿਭਾਗ ਅਤੇ ਪੱਲਵਨ ਹਿੰਦੀ ਸਾਹਿਤ ਸੰਘ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਹਿੰਦੀ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਕਸਟੈਂਸ਼ਨ ਲੈਕਚਰ, ਕੰਧ ਪੱਤਰਿਕਾ ਮੁਕਾਬਲਾ ਅਤੇ ਕਵਿਤਾ ਪਾਠ ਦਾ ਆਯੋਜਨ ਕੀਤਾ ਗਿਆ। ਪ੍ਰੋ. (ਡਾ.) ਰਾਜੇਂਦਰ ਕੁਮਾਰ ਸੇਨ (ਚੇਅਰਮੈਨ, ਹਿੰਦੀ ਵਿਭਾਗ, ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ) ਨੇ ਇੱਕ ਸਰੋਤ ਵਿਦਵਾਨ ਵਜੋਂ ਪ੍ਰੋਗਰਾਮ ਵਿੱਚ ਹਿੱਸਾ ਲਿਆ। ਮਹਿਮਾਨ ਦਾ ਸਵਾਗਤ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਹਿੰਦੀ ਵਿਭਾਗ ਦੇ ਮੁਖੀ ਡਾ. ਮੋਨਿਕਾ ਘੁੱਲਾ ਅਤੇ ਪੱਲਵਨ ਹਿੰਦੀ ਸਾਹਿਤ ਸੰਘ ਦੇ ਵਿਦਿਆਰਥੀਆਂ ਨੇ ਇੱਕ ਪੌਦਾ ਭੇਂਟ ਕਰਕੇ ਕੀਤਾ।ਡਾ. ਮੋਨਿਕਾ ਘੁੱਲਾ ਨੇ ਹਿੰਦੀ ਭਾਸ਼ਾ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰੋ. (ਡਾ.) ਰਾਜੇਂਦਰ ਕੁਮਾਰ ਸੇਨ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ, ਆਂਚਲ (ਬੀ.ਏ. ਤੀਜਾ ਸਾਲ) ਨੇ ਹਿੰਦੀ ਭਾਸ਼ਾ ਦੀ ਮਹੱਤਤਾ ‘ਤੇ ਭਾਸ਼ਣ ਦਿੱਤਾ ਅਤੇ ਹਰਮਨਜੋਤ ਕੌਰ (ਬੀ.ਏ. ਦੂਜਾ ਸਾਲ) ਨੇ ਇੱਕ ਕਵਿਤਾ ਸੁਣਾਈ।ਪ੍ਰੋ. (ਡਾ.) ਰਾਜਿੰਦਰ ਕੁਮਾਰ ਸੇਨ (ਚੇਅਰਮੈਨ, ਹਿੰਦੀ ਵਿਭਾਗ, ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ) ਨੇ ‘ਹਿੰਦੀ ਭਾਸ਼ਾ ਦੀ ਮੌਜੂਦਾ ਸਥਿਤੀ ਅਤੇ ਸੰਭਾਵਨਾਵਾਂ’ ਵਿਸ਼ੇ ‘ਤੇ ਭਾਸ਼ਣ ਦਿੱਤਾ। ਭਾਸ਼ਾ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ, ਉਨ੍ਹਾਂ ਨੇ ਹਿੰਦੀ ਭਾਸ਼ਾ ਦੀ ਉਤਪਤੀ ਅਤੇ ਵਿਕਾਸ ਦੀ ਯਾਤਰਾ ਬਾਰੇ ਜ਼ਿਕਰ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀਆਂ 22 ਉਪਭਾਸ਼ਾਵਾਂ ਬਾਰੇ ਜਾਣਕਾਰੀ ਦਿੱਤੀ। ਵਿਕਾਸ ਯਾਤਰਾ ਦਾ ਵਰਣਨ ਕਰਦੇ ਹੋਏ, ਉਨ੍ਹਾਂ ਨੇ ਸੰਖੇਪ ਵਿੱਚ ਦੱਸਿਆ ਕਿ ਭਾਰਤ ਵਿੱਚ ਅੰਗਰੇਜ਼ਾਂ ਦੇ ਆਉਣ ਨਾਲ ਭਾਰਤ ਦੀਆਂ ਭਾਸ਼ਾਵਾਂ ਅਤੇ ਸਿੱਖਿਆ ਪ੍ਰਣਾਲੀ ‘ਤੇ ਕਿਵੇਂ ਪ੍ਰਭਾਵ ਪਿਆ। ਉਨ੍ਹਾਂ ਨੇ ਭਾਰਤ ਵਿੱਚ ਹਿੰਦੀ ਭਾਸ਼ਾ ਦੇ ਵਿਕਾਸ ਬਾਰੇ ਦੱਸਿਆ। ਇਸ ਦੇ ਨਾਲ ਹੀ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੁਨੀਆ ਵਿੱਚ ਹਿੰਦੀ ਦੇ ਪ੍ਰਚਾਰ ਅਤੇ ਪ੍ਰਸਾਰ ਬਾਰੇ ਜਾਣਕਾਰੀ ਦਿੱਤੀ ਅਤੇ ਹਿੰਦੀ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ‘ਤੇ ਚਾਨਣਾ ਪਾਉਂਦੇ ਹੋਏ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਪਛਾਣ ਲਈ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  bathinda news; ਖਪਤਕਾਰ ਕਮਿਸ਼ਨ ਵੱਲੋਂ ਬਠਿੰਡਾ ਦੇ ‘ਇੰਦਰਾਨੀ ਹਸਪਤਾਲ’ ਨੂੰ ਮਰੀਜ਼ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਪ੍ਰੋ. (ਡਾ.) ਰਾਜਿੰਦਰ ਕੁਮਾਰ ਸੇਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਹਿੰਦੀ ਭਾਸ਼ਾ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਆਯੋਜਿਤ ਕਰਨ ਲਈ ਹਿੰਦੀ ਵਿਭਾਗ ਦੀ ਮੁਖੀ ਡਾ. ਮੋਨਿਕਾ ਘੁੱਲਾ ਦੀ ਸ਼ਲਾਘਾ ਕੀਤੀ।ਪ੍ਰੋਗਰਾਮ ਇਨਾਮ ਵੰਡ ਸਮਾਰੋਹ ਨਾਲ ਸਮਾਪਤ ਹੋਇਆ। ਸਟੇਜ ਸੰਚਾਲਨ ਬੀ.ਏ.ਦੂਜੇ ਸਾਲ ਦੀਆਂ ਵਿਦਿਆਰਥਣਾਂ ਬੀਰਪਾਲ ਕੌਰ ਅਤੇ ਪ੍ਰਭਜੋਤ ਕੌਰ ਨੇ ਕੀਤਾ। ਡਾ. ਨੀਤੂ ਪੁਰੋਹਿਤ, ਡਾ. ਪ੍ਰਭਜੋਤ ਕੌਰ, ਡਾ. ਸਤਿੰਦਰ ਕੌਰ, ਡਾ. ਰਣਜੀਤ ਮਾਨ ਅਤੇ ਪ੍ਰੋ. ਹੀਨਾ ਬਿੰਦਲ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SGPC ਪਾਰਦਰਸ਼ੀ ਤਰੀਕੇ ਨਾਲ ਦੇ ਰਹੀ ਹੈ ਰਾਹਤ ਸੇਵਾਵਾਂ- ਐਡਵੋਕੇਟ ਧਾਮੀ

0

👉ਕਿਹਾ; ਕੇਵਲ ਵਿਰੋਧ ਦੀ ਖ਼ਾਤਰ ਵਿਰੋਧ ਕਰਨਾ ਠੀਕ ਨਹੀਂ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਆਏ ਹੜ੍ਹਾਂ ਤੋਂ ਬਾਅਦ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਗ਼ਲਤ ਬਿਆਨਬਾਜੀ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਅਪੀਲ ਕੀਤੀ ਕਿ ਇਹ ਸਮਾਂ ਪੀੜਤਾਂ ਦਾ ਦੁਖ ਵੰਡਾਉਣ ਦਾ ਹੈ, ਨਾ ਕਿ ਸਿਆਸਤ ਕਰਨ ਦਾ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਤੇ ਕੁਝ ਹੋਰ ਮੈਂਬਰ ਗ਼ਲਤ ਬਿਆਨਬਾਜੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਬਿਨਾ ਕਿਸੇ ਵਿਤਕਰੇ ਦੇ ਲੋਕਾਂ ਤੱਕ ਰਾਹਤ ਸੇਵਾਵਾਂ ਪਹੁੰਚਾ ਰਹੀ ਹੈ, ਜੋ ਸੰਸਥਾ ਦਾ ਫ਼ਰਜ ਸੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ. ਜਸਵੰਤ ਸਿੰਘ ਪੁੜੈਣ ਨੇ ਅੰਤ੍ਰਿੰਗ ਕਮੇਟੀ ਵਿਚ ਆਏ ਜਿਸ ਮਤੇ ਦੀ ਗੱਲ ਕੀਤੀ ਹੈ, ਉਹ ਤੁਰੰਤ ਭੇਜੀਆਂ ਰਾਹਤ ਸੇਵਾਵਾਂ ਦੇ ਖਰਚਿਆਂ ਦੀ ਪੁਸ਼ਟੀ ਦਾ ਸੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ – ਡਾ. ਬਲਜੀਤ ਕੌਰ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਕੀਤੇ ਰਾਹਤ ਕਾਰਜਾਂ ਅਤੇ ਹੁਣ ਤੱਕ ਹੋਏ ਖ਼ਰਚਿਆਂ ਦੇ ਵੇਰਵੇ ਵੀ ਮੀਡੀਆ ਨਾਲ ਸਾਂਝੇ ਕਰ ਚੁੱਕੇ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਕੁਝ ਮੈਂਬਰਾਂ ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਰਾਹਤ ਸੇਵਾਵਾਂ ਬਾਰੇ ਭਰਮ ਪੈਦਾ ਕਰਨ ਦੇ ਯਤਨ ਹੋ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਕਾਰਜ ਨਿਯਮਾਂ ਤੋਂ ਬਾਹਰ ਜਾ ਕੇ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਬੰਨ ਮਜ਼ਬੂਤ ਕਰਨ ਲਈ ਲੋਕਾਂ ਵੱਲੋਂ ਕੀਤੀ ਮੰਗ ’ਤੇ ਸ਼੍ਰੋਮਣੀ ਕਮੇਟੀ ਨੇ 3 ਹਜ਼ਾਰ ਲੀਟਰ ਡੀਜ਼ਲ ਦੇਣ ਦੀ ਪ੍ਰਵਾਨਗੀ ਦਿੱਤੀ ਸੀ, ਜਿਸ ਵਿੱਚੋਂ 2 ਹਜ਼ਾਰ ਲੀਟਰ ਤੇਲ ਸੰਗਤ ਨੂੰ ਦਿੱਤਾ ਗਿਆ ਹੈ। ਇਸ ਬਾਰੇ ਲੋਕਾਂ ਵੱਲੋਂ ਦਿੱਤੀ ਮੰਗ ਅਤੇ ਜਿਨ੍ਹਾਂ ਲੋਕਾਂ ਤੱਕ ਤੇਲ ਪੁੱਜਾ ਉਨ੍ਹਾਂ ਦੇ ਵੇਰਵਿਆਂ ਸਮੇਤ ਸਾਰਾ ਰਿਕਾਰਡ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕੇਵਲ ਵਿਰੋਧ ਦੀ ਖ਼ਾਤਰ ਵਿਰੋਧ ਕਰਨ ਲਈ ਸੰਸਥਾ ਦੇ ਕਾਰਜਾਂ ’ਤੇ ਸਵਾਲ ਚੁੱਕਣੇ ਇਨ੍ਹਾਂ ਮੈਂਬਰਾਂ ਨੂੰ ਸੋਭਾ ਨਹੀਂ ਦਿੰਦੇ। ਇਹ ਵੀ ਸੰਸਥਾ ਦੇ ਪ੍ਰਬੰਧਾਂ ਦਾ ਹਿੱਸਾ ਹਨ ਅਤੇ ਇਨ੍ਹਾਂ ਨੂੰ ਕੀਤੇ ਜਾਂਦੇ ਕਾਰਜਾਂ ਅਤੇ ਨਿਯਮਾਂ ਬਾਰੇ ਪੂਰੀ ਜਾਣਕਾਰੀ ਹੈ ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਹ ਲੋਕ ਪੀੜਤਾਂ ਦਾ ਦੁਖ ਵੰਡਾਉਣ ਦੀ ਬਜਾਏ, ਉਨ੍ਹਾਂ ਦਾ ਸਹਾਰਾ ਬਨਣ ਵਾਲਿਆਂ ’ਤੇ ਕਿੰਤੂ ਪ੍ਰੰਤੂ ਕਰ ਰਹੇ ਹਨ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਤੌਰ ’ਤੇ ਰਾਹਤ ਕਾਰਜ ਕਰ ਰਿਹਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਜਥੇਬੰਦੀਆਂ ਇਸ ਔਖੇ ਸਮੇਂ ਲੋਕਾਂ ਲਈ ਇਨ੍ਹਾਂ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਪ੍ਰੰਤੂ ਕਿਸੇ ਦੀ ਤੁਲਨਾ ਵਿਚ ਸਿੱਖਾਂ ਦੀ ਨੁਮਾਇੰਦਾ ਸਿਆਸੀ ਜਥੇਬੰਦੀ ਨੂੰ ਨੀਵਾਂ ਦਿਖਾਉਣ ਲਈ ਪ੍ਰਾਪੇਗੰਡਾ ਠੀਕ ਨਹੀਂ। ਐਡਵੋਕੇਟ ਧਾਮੀ ਨੇ ਅਪੀਲ ਕੀਤੀ ਕਿ ਪੰਜਾਬ ’ਤੇ ਆਈ ਇਸ ਮੁਸੀਬਤ ਸਮੇਂ ਪੀੜਤਾਂ ਦੇ ਜ਼ਖ਼ਮਾਂ ਤੇ ਮਲ੍ਹਮ ਲਗਾਉਣ ਦਾ ਯਤਨ ਕਰੀਏ, ਨਾ ਕੇ ਇੱਕ ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਕਰਕੇ ਚੱਲ ਰਹੇ ਰਾਹਤ ਕਾਰਜਾਂ ਵਿਚ ਰੋੜਾ ਬਣੀਏ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ,ਜਥੇਦਾਰ ਬਾਵਾ ਸਿੰਘ ਗੁਮਾਨਪੁਰਾ,ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਬੂਟਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ,ਭਾਈ ਅਜੈਬ ਸਿੰਘ ਅਭਿਆਸੀ,ਗੁਰਮੀਤ ਸਿੰਘ ਬੂਹ,ਅਮਰਜੀਤ ਸਿੰਘ ਭਲਾਈਪੁਰ, ਬੀਬੀ ਗੁਰਿੰਦਰ ਕੌਰ,ਓਐਸਡੀ ਸਤਬੀਰ ਸਿੰਘ,ਸਕੱਤਰ ਪ੍ਰਤਾਪ ਸਿੰਘ,ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ,ਮੀਤ ਸਕੱਤਰ ਹਰਭਜਨ ਸਿੰਘ ਵਕਤਾ,ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਸਮੇਤ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ – ਡਾ. ਬਲਜੀਤ ਕੌਰ

0

👉ਕੱਚੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਵੀ ਮੁਆਵਜ਼ਾ – ਮੁੱਖ ਮੰਤਰੀ ਦਾ ਇਤਿਹਾਸਕ ਫ਼ੈਸਲਾ
👉ਡਾ. ਬਲਜੀਤ ਕੌਰ ਵੱਲੋਂ 2 ਲੱਖ ਰੁਪਏ ਰਾਹਤ ਫੰਡ ਵਿੱਚ ਯੋਗਦਾਨ
ਗਿਰਦਾਵਰੀ ਦਾ ਕੰਮ ਵੀ ਹੋਇਆ ਸ਼ੁਰੂ
👉ਸੜਕਾਂ ਦੀ ਮੁਰਮੰਤ ਦਾ ਕੰਮ ਆਰੰਭ ਹੋਇਆ-ਵਿਧਾਇਕ ਨਰਿੰਦਰ ਪਾਲ ਸਿੰਘ
Fazilka News:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦੇ ਰਾਮ ਸਿੰਘ ਭੈਣੀ ਸਮੇਤ ਬਾਰਡਰ ਏਰੀਏ ਦੇ ਤਕਰੀਬਨ 20 ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ, ਇਸ ਵਾਰ ਹੜ੍ਹ ਨਾਲ ਨੁਕਸਾਨ ਝੱਲ ਰਹੇ ਕੱਚੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਡਾ. ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਪ੍ਰਕਿਰਿਆ ਸ਼ੁਰੂ ਕਰਵਾ ਦਿੱਤੀ ਗਈ ਹੈ ਅਤੇ ਗਿਰਦਾਵਰੀ ਕੰਮ ਤੇਜ਼ੀ ਨਾਲ ਜਾਰੀ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਆਪਣੇ ਵੱਲੋਂ ਵੀ 2 ਲੱਖ ਰੁਪਏ ਰਾਹਤ ਫੰਡ ਵਿੱਚ ਦਿੱਤੇ ਗਏ ਹਨ ਤਾਂ ਜੋ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਡਾ. ਬਲਜੀਤ ਕੌਰ ਨੇ ਕਿਹਾ, “ਸਾਡੀ ਸਰਕਾਰ ਦਾ ਪਹਿਲਾ ਮਕਸਦ ਹਰ ਪ੍ਰਭਾਵਿਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਰਾਹਤ ਪਹੁੰਚਾਉਣਾ ਹੈ। ਅਸੀਂ ਆਪਣੇ ਭੈਣ-ਭਰਾਵਾਂ ਦੇ ਨਾਲ ਹਰ ਕਦਮ ਤੇ ਖੜ੍ਹੇ ਹਾਂ ਅਤੇ ਜਦੋਂ ਤਕ ਉਨ੍ਹਾਂ ਦੀ ਜ਼ਿੰਦਗੀ ਮੁੜ ਪਟੜੀ ’ਤੇ ਨਹੀਂ ਆ ਜਾਂਦੀ, ਸਾਡੀ ਮਿਹਨਤ ਜਾਰੀ ਰਹੇਗੀ।”ਉਨ੍ਹਾਂ ਕਿਹਾ ਕਿ ਹੜ੍ਹ ਨਾਲ ਟੁੱਟੀਆਂ ਸੜਕਾਂ ਅਤੇ ਹੋਰ ਨੁਕਸਾਨ ਦੀ ਮੁਰੰਮਤ ਲਈ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਲੋਕਾਂ ਨੂੰ ਆਵਾਜਾਈ ਸਹੂਲਤਾਂ ਮੁੜ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਹਤ ਸਮਗਰੀ, ਮੈਡੀਕਲ ਕੈਂਪ ਅਤੇ ਹੋਰ ਸਹੂਲਤਾਂ ਪਹਿਲਾਂ ਹੀ ਲੋਕਾਂ ਤੱਕ ਪਹੁੰਚਾਈ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

ਡਾ. ਕੌਰ ਨੇ ਭਰੋਸਾ ਦਿਵਾਇਆ ਕਿ ਸਰਕਾਰ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਹੈ ਅਤੇ ਮੁੜ ਵਸੇਬੇ ਅਤੇ ਮੁਰੰਮਤ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਪਸਾਰ ਨਾ ਹੋਵੇ ਇਸ ਲਈ ਸਿਹਤ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ।ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸੜਕਾਂ ਨੂੰ ਇਕ ਵਾਰ ਆਵਾਜਾਈ ਲਈ ਰਿਪੇਅਰ ਕੀਤਾ ਜਾਂਦਾ ਹੈ ਅਤੇ ਫਿਰ ਲੋਕ ਰਾਏ ਨਾਲ ਸੜਕਾਂ ਨੂੰ ਉੱਚਾ ਕਰਕੇ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ ਘਰਾਂ ਅਤੇ ਜਾਨਵਰਾਂ ਦੇ ਹੋਏ ਨੁਕਸਾਨ ਲਈ ਵੀ ਮੁਆਵਜਾ ਦੇਵੇਗੀ।ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਗਿਰਦਾਵਰੀ ਸ਼ੁਰੂ ਹੋ ਗਈ ਹੈ।ਇਸ ਮੌਕੇ ਐਸਡੀਐਮ ਵੀਰਪਾਲ ਕੌਰ,ਡੀਪੀਓ ਨਵਦੀਪ ਕੌਰ, ਮਾਰਕਿਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906790