Monday, May 18, 2026
Home Blog Page 461

ਸਹਿਕਾਰੀ ਸਭਾ ’ਚ DAP ਖਾਦ ਦੇ ਨਾਲ ਨੈਨੋ ਦੀ ਸਪਲਾਈ ਦੇ ਵਿਰੋਧ ‘ਚ ਨਿੱਤਰੀ ਉਗਰਾਹਾ ਕਿਸਾਨ ਜਥੈਬੰਦੀ

Bathinda News: ਪਿੰਡ ਗਿੱਦੜ ਦੀ ਸੁਸਾਇਟੀ ਦੇ ਵਿੱਚ DAP ਖਾਦ ਦੇ ਨਾਲ ਦਿੱਤੀ ਜਾ ਰਹੀ ਨੈਨੋ ਦੀ ਸਪਲਾਈ ਵਿਰੁਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੈਦਾਨ ਵਿਚ ਨਿੱਤਰ ਆਈ ਹੈ। ਜਥੈਬੰਦੀ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵੱਲੋਂ ਇਹ ਲੈਟਰ ਕੱਢਿਆ ਗਿਆ ਕਿਸੇ ਵੀ ਕਿਸਾਨ ਨੂੰ ਜ਼ਬਰਦਸਤੀ ਕੋਈ ਵੀ ਮਟੀਰੀਅਲ ਨਹੀਂ ਦਿੱਤਾ ਜਾਵੇਗਾ।ਪਰ ਇਫਕੋ ਕੰਪਨੀ ਨੂੰ ਵੱਡੇ ਮੁਨਾਫ਼ੇ ਦੇਣ ਲਈ ਸਰਕਾਰ ਦੋਗਲੀ ਨੀਤੀ ਰੱਖ ਰਹੀ ਹੈ

ਇਹ ਵੀ ਪੜ੍ਹੋ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

ਜਿਸ ਦੇ ਵਿਰੋਧ ਦੇ ਵਿੱਚ ਅੱਜ ਏ ਆਰ ਨੂੰ ਮੰਗ ਪੱਤਰ ਦੇਣ ਲਈ ਗਏ ਤਾਂ ਅੱਗਿਓ ਬਠਿੰਡਾ ਦੇ ਸਕੱਤਰੇਤ ਦੇ ਗੇਟ ਨੂੰ ਤਾਲਾ ਲਾ ਦਿੱਤਾ, ਜਿਸਤੋਂ ਕਿਸਾਨ ਆਗੂ ਭੜਕ ਉੱਠੇ ਅਤੇ ਉਨ੍ਹਾਂ ਰੋਸ਼ ਵਜੋਂ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਏ ਆਰ ਦਫਤਰ ਦੇ ਅਧਿਕਾਰੀ ਵੱਲੋਂ ਸਕੱਤਰੇਤ ਦੇ ਬਾਹਰ ਆ ਕੇ ਕਿਸਾਨਾਂ ਤੋਂ ਮੰਗ ਪੱਤਰ ਲਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਜ਼ਿਲ੍ਹਾ ਆਗੂਆਂ ਨਾਲ ਮੀਟਿੰਗ ਕਰ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

0

Chandigarh News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ।ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ।ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

0

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਦੇ ਜਸਕਰਨ ਸਿੰਘ, ਅੰਮ੍ਰਿਤਸਰ ਦੇ ਪਿੰਡ ਰੰਗਗੜ੍ਹ ਦੇ ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਗੁਰਵਿੰਦਰ ਸਿੰਘ, ਅੰਮ੍ਰਿਤਸਰ ਦੇ ਬੋਪਾਰਾਏ ਦੇ ਅਮਨਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਮਨਸੂਰਾ ਦੇ ਹਰਕੀਰਤ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਮੈਗਜ਼ੀਨਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ, ਮੈਗਜ਼ੀਨਾਂ ਸਮੇਤ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਮੈਗਜ਼ੀਨਾਂ ਸਮੇਤ ਦੋ .30 ਬੋਰ ਸਟਾਰ ਮਾਰਕ ਪਿਸਤੌਲ ਸ਼ਾਮਲ ਹਨ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਵਿਫਟ ਕਾਰ, ਹੌਂਡਾ ਅਮੇਜ਼ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਜਿਸਦੀ ਵਰਤੋਂ ਖੇਪਾਂ ਦੀ ਡਿਲਿਵਰੀ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ, ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਟੀਮਾਂ ਨੂੰ ਇੱਕ ਭਰੋਸੇਯੋਗ ਸੂਹ ਮਿਲੀ ਸੀ ਕਿ ਇੱਕ ਪਾਕਿਸਤਾਨ-ਅਧਾਰਤ ਤਸਕਰ ਨੇ ਡਰੋਨ ਰਾਹੀਂ ਦੋ ਵੱਖ-ਵੱਖ ਖੇਪਾਂ – ਹਥਿਆਰ ਅਤੇ ਨਸ਼ੀਲੇ ਪਦਾਰਥ – ਭੇਜੀਆਂ ਹਨ ਅਤੇ ਜਿਨ੍ਹਾਂ ਨੂੰ ਗ੍ਰਿਫਤਾਰ ਕੀਤੇ ਵਿਅਕਤੀਆਂ ਨੇ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਖੇਪਾਂ ਇਨ੍ਹਾਂ ਵਲੋਂ ਅਣਪਛਾਤੇ ਵਿਅਕਤੀਆਂ ਨੂੰ ਡਿਲੀਵਰ ਕਿਤੀਆਂ ਜਾਣੀਆਂ ਹਨ।

ਇਹ ਵੀ ਪੜ੍ਹੋ bathinda news; ਖਪਤਕਾਰ ਕਮਿਸ਼ਨ ਵੱਲੋਂ ਬਠਿੰਡਾ ਦੇ ‘ਇੰਦਰਾਨੀ ਹਸਪਤਾਲ’ ਨੂੰ ਮਰੀਜ਼ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ

ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਇੱਕ ਪੁਲਿਸ ਪਾਰਟੀ ਨੇ ਖੁਫੀਆ ਕਾਰਵਾਈ ਸ਼ੁਰੂ ਕੀਤੀ ਅਤੇ ਇਨ੍ਹਾਂ ਪੰਜ ਸ਼ੱਕੀਆਂ ਨੂੰ ਉਦੋਂ ਗ੍ਰਿਫਤਾਰ ਕੀਤਾ, ਜਦੋਂ ਉਹ ਖੇਪਾਂ ਡਿਲਿਵਰ ਕਰਨ ਦੀ ਉਡੀਕ ਕਰ ਰਹੇ ਸਨ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਹਵਾਲਾ ਆਪਰੇਟਰ ਨਿਕਲਿਆ ਜਿਸਦੀ ਪਛਾਣ ਹਰਕੀਰਤ ਵਜੋਂ ਹੋਈ ਹੈ – ਜਿਸ ਤੋਂ 6 ਲੱਖ ਰੁਪਏ ਬਰਾਮਦ ਕੀਤੇ ਗਏ ਹਨ, ਅਤੇ ਇਹ ਪੈਸੇ ਹਵਾਲਾ ਚੈਨਲਾਂ ਰਾਹੀਂ ਪਾਕਿਸਤਾਨ ਭੇਜੇ ਜਾਣੇ ਸਨ।ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 12-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

0

👉ਜਾਨੀ ਨੁਕਸਾਨ ਦੀ ਕੋਈ ਹੋਰ ਰਿਪੋਰਟ ਨਹੀਂ ਅਤੇ ਨਾ ਹੀ ਹੋਰ ਫ਼ਸਲੀ ਖੇਤਰ ਹੋਇਆ ਪ੍ਰਭਾਵਿਤ: ਹਰਦੀਪ ਸਿੰਘ ਮੁੰਡੀਆਂ
Punjab Flood News: ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਣ ਨਾਲ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਹੜ੍ਹ ਬਾਰੇ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਇਆ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕ ਲਗਾਤਾਰ ਆਪਣੇ ਘਰਾਂ ਨੂੰ ਪਰਤ ਰਹੇ ਹਨ,

ਇਹ ਵੀ ਪੜ੍ਹੋ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

ਜਿਸ ਦੇ ਨਤੀਜੇ ਵਜੋਂ ਕੈਂਪਾਂ ਦੀ ਗਿਣਤੀ 11 ਸਤੰਬਰ ਨੂੰ 111 ਤੋਂ ਘਟਾ ਕੇ 12 ਸਤੰਬਰ ਨੂੰ 100 ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਵਿੱਚੋਂ 460 ਵਿਅਕਤੀ ਆਪਣੇ ਘਰਾਂ ਨੂੰ ਪਰਤੇ ਹਨ ਜਿਸ ਤੋਂ ਸਾਫ਼ ਹੈ ਕਿ ਪਰਿਵਾਰਾਂ ਦੇ ਆਪਣੇ ਘਰਾਂ ਨੂੰ ਜਾਣ ਨਾਲ ਹੌਲੀ-ਹੌਲੀ ਸਥਿਤੀ ਆਮ ਵੱਲ ਵਧਣੀ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ ਗਏ ਵਿਅਕਤੀਆਂ ਦੀ ਗਿਣਤੀ ਹੁਣ 23,340 ਹੋ ਗਈ ਹੈ। ਇਸ ਸਮੇਂ 4125 ਲੋਕ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ ਜਦੋਂ ਕਿ ਇੱਕ ਦਿਨ ਪਹਿਲਾਂ ਇਹ ਗਿਣਤੀ 4585 ਸੀ।

ਇਹ ਵੀ ਪੜ੍ਹੋ bathinda news; ਖਪਤਕਾਰ ਕਮਿਸ਼ਨ ਵੱਲੋਂ ਬਠਿੰਡਾ ਦੇ ‘ਇੰਦਰਾਨੀ ਹਸਪਤਾਲ’ ਨੂੰ ਮਰੀਜ਼ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ

ਉਨ੍ਹਾਂ ਦੱਸਿਆ ਕਿ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਈ ਹੋਰ ਫ਼ਸਲੀ ਖੇਤਰ ਪ੍ਰਭਾਵਿਤ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਪ੍ਰਭਾਵਿਤ ਫ਼ਸਲੀ ਖੇਤਰ ਕੱਲ੍ਹ ਜਿੰਨਾ ਯਾਨੀ 192380 ਹੈਕਟੇਅਰ ਰਿਕਾਰਡ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲੰਧਰ ਤੋਂ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਰਿਪੋਰਟ ਸਾਹਮਣੇ ਆਈ ਹੈ, ਜਦਕਿ ਪਠਾਨਕੋਟ ਤੋਂ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਰ ਪਿੰਡ ਪ੍ਰਭਾਵਿਤ ਹੋਣ ਦੀ ਰਿਪੋਰਟ ਹੈ, ਜਿਸ ਨਾਲ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਕੁੱਲ 2319 ਹੋ ਗਈ ਹੈ, ਜਦਕਿ ਪ੍ਰਭਾਵਿਤ ਆਬਾਦੀ 3,89,036 ਤੱਕ ਪਹੁੰਚ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Punjab Floods: ਹੜ੍ਹ ਵਿੱਚ ਮਾਨ ਸਰਕਾਰ ਬਣੀ ਗਰਭਵਤੀ ਮਹਿਲਾਵਾਂ ਦੀ ਢਾਲ;ਹਰ ਮਾਂ ਤੇ ਬੱਚਾ ਸੁਰੱਖਿਅਤ

0

Punjab News: ਪੰਜਾਬ ਇਸ ਵੇਲੇ ਵੱਡੇ ਹੜ੍ਹ ਦੀ ਮਾਰ ਝੱਲ ਰਿਹਾ ਹੈ ਜਿਸ ਨੇ ਲੋਕਾਂ ਦੀ ਜ਼ਿੰਦਗੀ ਉਲਟ-ਪੁਲਟ ਕਰ ਦਿੱਤੀ ਹੈ। ਪਰ ਇਸ ਮੁਸ਼ਕਲ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਪਰਿਵਾਰ ਵਾਂਗ ਖੜੀ ਹੈ। ਜਿੱਥੇ ਸਰਕਾਰ ਲੋਕਾਂ ਨੂੰ ਰਾਸ਼ਨ, ਰਾਹਤ ਸਮੱਗਰੀ ਅਤੇ ਦਵਾਈਆਂ ਮੁਹੱਈਆ ਕਰਵਾ ਰਹੀ ਹੈ, ਓਥੇ ਖ਼ਾਸ ਕਰਕੇ ਮਹਿਲਾਵਾਂ ਅਤੇ ਬੱਚਿਆਂ ਦੀ ਦੇਖਭਾਲ ‘ਤੇ ਵੀ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।ਗਰਭਵਤੀ ਮਹਿਲਾਵਾਂ ਲਈ ਸਰਕਾਰ ਨੇ ਖ਼ਾਸ ਪ੍ਰਬੰਧ ਕੀਤੇ ਹਨ। ਨਾਭਾ, ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਵਾਨ ਤੇ ਮਹਿਲਾ ਵਿੰਗ ਵੱਲੋਂ ਰਾਹਤ ਸਮੱਗਰੀ, ਰਾਸ਼ਨ, ਸੈਨੇਟਰੀ ਪੈਡ ਅਤੇ ਮੱਛਰਦਾਨੀਆਂ ਘਰ-ਘਰ ਪਹੁੰਚਾਈਆਂ ਗਈਆਂ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 11 ਹਜ਼ਾਰ ਤੋਂ ਵੱਧ ਆਸ਼ਾ ਵਰਕਰਾਂ ਨੇ ਘਰ-ਘਰ ਜਾ ਕੇ ਦਵਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਪਾਣੀ ਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ। ਉਹਨਾਂ ਨੇ ਗਰਭਵਤੀ ਮਹਿਲਾਵਾਂ ਦੀ ਟਰੈਕਿੰਗ ਕੀਤੀ, ਉਨ੍ਹਾਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਿਆ ਅਤੇ ਇਹ ਯਕੀਨੀ ਬਣਾਇਆ ਕਿ ਬੱਚਿਆਂ ਦਾ ਨਿਯਮਿਤ ਟੀਕਾਕਰਨ ਨਾ ਰੁਕੇ।ਮਾਨ ਸਰਕਾਰ ਵੱਲੋਂ 458 ਰੈਪਿਡ ਰਿਸਪਾਂਸ ਟੀਮਾਂ, 360 ਮੋਬਾਈਲ ਮੈਡੀਕਲ ਯੂਨਿਟਾਂ ਅਤੇ 424 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ। ਇਸਦੇ ਨਾਲ ਨਾਲ ਬੋਟ ਐਂਬੂਲੈਂਸ ਵੀ ਚਲਾਈਆਂ ਗਈਆਂ ਤਾਂ ਜੋ ਪਾਣੀ ਨਾਲ ਘਿਰੇ ਇਲਾਕਿਆਂ ਵਿੱਚ ਫਸੀਆਂ ਗਰਭਵਤੀ ਮਹਿਲਾਵਾਂ ਨੂੰ ਹਸਪਤਾਲ ਤੱਕ ਪਹੁੰਚਾਇਆ ਜਾ ਸਕੇ। ਗੁਰਦਾਸਪੁਰ ਵਿੱਚ ਤਾਂ ਇੱਕ ਗਰਭਵਤੀ ਮਹਿਲਾ ਦਾ ਬੋਟ ਉੱਤੇ ਹੀ ਡਾਕਟਰੀ ਨਿਗਰਾਨੀ ਵਿੱਚ ਸੁਰੱਖਿਅਤ ਪ੍ਰਸਵ ਹੋਇਆ।ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖ਼ਾਸ ਮੈਡੀਕਲ ਕੈਂਪ ਵੀ ਲਗਾਏ ਗਏ ਜਿੱਥੇ ਗਰਭਵਤੀ ਮਹਿਲਾਵਾਂ ਲਈ ਚੈੱਕਅਪ,

ਇਹ ਵੀ ਪੜ੍ਹੋ bathinda news; ਖਪਤਕਾਰ ਕਮਿਸ਼ਨ ਵੱਲੋਂ ਬਠਿੰਡਾ ਦੇ ‘ਇੰਦਰਾਨੀ ਹਸਪਤਾਲ’ ਨੂੰ ਮਰੀਜ਼ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ

ਦਵਾਈਆਂ ਅਤੇ ਹੋਰ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ। ਕਈ ਮਹਿਲਾਵਾਂ ਨੂੰ ਐਮਰਜੈਂਸੀ ਵਿੱਚ ਹੈਲੀਕਾਪਟਰ ਅਤੇ ਬੋਟ ਰਾਹੀਂ ਸਿਵਲ ਹਸਪਤਾਲਾਂ ਤੱਕ ਪਹੁੰਚਾਇਆ ਗਿਆ।ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖ਼ਾਸ ਆਦੇਸ਼ ਦਿੱਤੇ ਹਨ ਕਿ ਕੋਈ ਵੀ ਗਰਭਵਤੀ ਮਹਿਲਾ ਮੁਸੀਬਤ ਵਿੱਚ ਨਾ ਫਸੇ ਅਤੇ ਹਰ ਹਾਲਤ ਵਿੱਚ ਉਸ ਦਾ ਪ੍ਰਸਵ ਸੁਰੱਖਿਅਤ ਢੰਗ ਨਾਲ ਕਰਵਾਇਆ ਜਾਵੇ। ਇਸੇ ਕਰਕੇ ਟੈਂਡੀ ਵਾਲਾ ਤੇ ਕਾਲੂ ਵਾਲਾ ਤੋਂ ਗਰਭਵਤੀ ਮਹਿਲਾਵਾਂ ਨੂੰ ਸਫਲਤਾਪੂਰਵਕ ਬਚਾ ਕੇ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਸੁਰੱਖਿਅਤ ਜਨਮ ਦਿੱਤਾ।ਇਸ ਤੋਂ ਇਲਾਵਾ, 108 ਐਂਬੂਲੈਂਸ ਸੇਵਾ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਉਪਲਬਧ ਕਰਵਾਈ ਗਈ ਹੈ। ਸਤਲੁਜ ਦੇ ਨੇੜਲੇ ਪਿੰਡਾਂ ਵਿੱਚ ਪਛਾਣੀ ਗਈਆਂ 45 ਗਰਭਵਤੀ ਮਹਿਲਾਵਾਂ ਵਿੱਚੋਂ ਪਿਛਲੇ ਹਫ਼ਤੇ ਚਾਰ ਮਹਿਲਾਵਾਂ ਨੇ ਬੱਚਿਆਂ ਨੂੰ ਜਨਮ ਦਿੱਤਾ—ਤਿੰਨ ਨੇ ਸਰਕਾਰੀ ਹਸਪਤਾਲਾਂ ਵਿੱਚ ਅਤੇ ਇੱਕ ਨੇ ਪ੍ਰਾਈਵੇਟ ਪੈਨਲ ਵਿੱਚ।ਇਹ ਸਾਰੇ ਯਤਨ ਦਰਸਾਉਂਦੇ ਹਨ ਕਿ ਮਾਨ ਸਰਕਾਰ ਲਈ ਰਾਜਨੀਤੀ ਤੋਂ ਵੱਧ ਲੋਕਾਂ ਦੀ ਜ਼ਿੰਦਗੀ ਅਤੇ ਮਨੁੱਖਤਾ ਦੀ ਸੇਵਾ ਮਹੱਤਵਪੂਰਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਫ਼ਾਈ ਮੁਹਿੰਮ ਚਲਾਵੇਗੀ ਪੰਜਾਬ ਸਰਕਾਰ:ਮੁੱਖ ਮੰਤਰੀ ਭਗਵੰਤ ਮਾਨ

0

Chandigarh News:ਪਿਛਲੇ ਦਿਨਾਂ ਦੌਰਾਨ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਨਾਲ-ਨਾਲ ਹੁਣ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਆਪਣੇ ਖਰਚੇ ‘ਤੇ ਸਾਫ਼-ਸਫ਼ਾਈ ਮੁਹਿੰਮ ਚਲਾਏਗੀ। ਇਹ ਦਾਅਵਾ ਸ਼ਨੀਵਾਰ ਨੂੰ ਆਪਣੀ ਰਿਹਾਇਸ਼ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਹੜ੍ਹ ਪ੍ਰਭਾਵਿਤ 2300 ਦੇ ਕਰੀਬ ਪਿੰਡਾਂ ਤੇ ਵਾਰਡਾਂ ਵਿਚ ਸਰਕਾਰ ਵੱਲੋਂ ਜੇਸੀਬੀ ਤੇ ਟਰੈਕਟਰ-ਟਰਾਲੀ ਸਹਿਤ ਲੇਬਰ ਭੇਜੇ ਜਾਵੇਗੀ।

ਇਹ ਵੀ ਪੜ੍ਹੋ bathinda news; ਖਪਤਕਾਰ ਕਮਿਸ਼ਨ ਵੱਲੋਂ ਬਠਿੰਡਾ ਦੇ ‘ਇੰਦਰਾਨੀ ਹਸਪਤਾਲ’ ਨੂੰ ਮਰੀਜ਼ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ

ਇਸਦੇ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਤੇ ਇਸ ਮੁਹਿੰਮ ਤਹਿਤ ਪਿੰਡਾਂ ਵਿਚ ਆਇਆ ਮਲਬਾ, ਟੁੱਟੇ ਦਰੱਖਤ,ਮਰੇ ਹੋਏ ਜਾਨਵਾਰ ਆਦਿ ਨੂੰ ਚੁੱਕਿਆ ਜਾਵੇਗਾ ਤੇ ਉਸਤੋਂ ਬਾਅਦ ਇੱਥੇ ਫ਼ਾਗਿੰਗ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦਸਿਆ ਕਿ ਇਸ ਕੰਮ ਲਈ ਸਰਕਾਰ ਵੱਲੋਂ 100 ਕਰੋੜ ਦਾ ਬਜ਼ਟ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਨੂੰ ਹਰ ਹਾਲਾਤ ਵਿਚ 25 ਸਤੰਬਰ ਤੱਕ ਪੂਰਾ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ, ਜਿਵੇਂ ਸਕੂਲ, ਧਰਮਸਾਲਾ, ਆਂਗਣਵਾੜੀ ਕੇਂਦਰ ਆਦਿ ਨੂੰ ਵੀ 15 ਅਕਤੂਬਰ ਤੱਕ ਪਹਿਲੀ ਹਾਲਾਤ ਵਿਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ Punjab Flood News: ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

ਜਦਕਿ ਛੱਪੜਾਂ ਦੀ ਸਫ਼ਾਈ ਮੁਹਿੰਮ ਵੀ ਜਾਰੀ ਹੈ। ਇੰਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਬੰਧੀ ਗੱਲ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਹੜ੍ਹਾਂ ਦੇ ਖਾਤਮੇ ਤੋਂ ਬਾਅਦ ਹੁਣ ਬੀਮਾਰੀਆਂ ਫੈਲਣ ਦਾ ਡਰ ਹੈ, ਜਿਸਦੇ ਚੱਲਦੇ ਇੱਥੇ ਮੁਫ਼ਤ ਮੈਡੀਕਲ ਕੈਂਪ ਸ਼ੁਰੂ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਪਸ਼ੂਆਂ ਦੀ ਬੀਮਾਰੀ ਰੋਕਣ ਲਈ ਵੈਟਰਨਰੀ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਝੋਨੇ ਦੀ ਖਰੀਦ ਸਬੰਧੀ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਸਾਰੀਆਂ ਮੰਡੀਆਂ ਨੁੰ 19 ਸਤੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

bathinda news; ਖਪਤਕਾਰ ਕਮਿਸ਼ਨ ਵੱਲੋਂ ਬਠਿੰਡਾ ਦੇ ‘ਇੰਦਰਾਨੀ ਹਸਪਤਾਲ’ ਨੂੰ ਮਰੀਜ਼ ਦੇ ਵਾਰਸਾਂ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ

0

Bathinda News: ਦਿੱਲੀ ਦੇ ਰਹਿਣ ਵਾਲੇ ਇੱਕ ਮਰੀਜ਼ ਦੀ ਸਿਕਾਇਤ ਉੱਪਰ ਸੁਣਵਾਈ ਕਰਦਿਆਂ ਜ਼ਿਲਾ ਖਪਤਕਾਰ ਸਿਕਾਇਤ ਨਿਵਾਰਨ ਕਮਿਸ਼ਨ ਨੇ ਬਠਿੰਡਾ ਸ਼ਹਿਰ ਦੇ ਨਾਮੀ Indrani hospital ਦੇ ਡਾਕਟਰ ਅਤਿਨ ਗੁਪਤਾ ਨੂੰ ਇੱਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਸੁਣਾਏ ਹਨ। ਇਹ ਮੁਆਵਜ਼ਾ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਹੁਣ ਉਸਦੇ ਪ੍ਰਵਾਰ ਨੂੰ ਮਿਲੇਗਾ। ਉਧਰ, ਡਾਕਟਰ ਅਤਿਨ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਕਮਿਸ਼ਨ ਦਾ ਫੈਸਲਾ ਸਵੀਕਾਰ ਹੈ ਤੇ ਉਹ ਹੁਣ ਇਸ ਕੇਸ ਵਿਚ ਅੱਗੇ ਨਹੀਂ ਜਾ ਰਹੇ। ਹਾਲਾਂਕਿ ਉਨ੍ਹਾਂ ਇਸ ਕੇਸ ਵਿਚ ਆਪਣੇ ਪੱਧਰ ‘ਤੇ ਹਸਪਤਾਲ ਦੀ ਕੋਈ ਲਾਪਰਵਾਹੀ ਹੋਣ ਤੋਂ ਸਪੱਸ਼ਟ ਇੰਨਕਾਰ ਕੀਤਾ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦਾ ਰਹਿਣ ਵਾਲਾ ਰਾਜਿੰਦਰ ਗੁਪਤਾ ਬੀਮਾਰ ਹੋਣ ਕਾਰਨ ਸਾਲ 2019 ਵਿਚ ਉਕਤ Indrani hospital ਵਿਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ honey sethi attacked; ਲੁਧਿਆਣਾ ਦੇ ਜੁੱਤਾ ਕਾਰੋਬਾਰੀ ਤੇ ਸੋਸ਼ਲ ਮੀਡੀਆ ਦਾ ਚਰਚਿਤ ਚਿਹਰਾ Honey Sethi ਉਪਰ ਹਮਲਾ

ਹਸਪਤਾਲ ਦੇ ਡਾਕਟਰ ਵੱਲੋਂ ਉਸਦਾ ਇਲਾਜ ਸ਼ੁਰੂ ਕੀਤਾ ਪ੍ਰੰਤੂ ਮਰੀਜ਼ ਦੇ ਪ੍ਰਵਾਰ ਦੇ ਦੋਸ਼ਾਂ ਮੁਤਾਬਕ ਰਜਿੰਦਰ ਗੁਪਤਾ ਦੀ ਹਸਪਤਾਲ ਵਿਚ ਦਾਖਲੇ ਦੇ ਸਿਰਫ਼ 5-6 ਦਿਨਾਂ ਵਿਚ ਹਾਲਤ ਇੰਨੀ ਵਿਗੜ ਗਈ ਕਿ ਉਸਨੂੰ ਇੱਕ ਵੱਡੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਜਿਸਤੋਂ ਬਾਅਦ ਉਹ ਡੀਐਮਸੀ ਲੁਧਿਆਣਾ ਗਏ। ਜਿੱਥੇ ਉਸਦਾ ਇਲਾਜ ਕੀਤਾ ਗਿਆ। ਕਮਿਸ਼ਨ ਨੂੰ ਦਿੱਤੀ ਸਿਕਾਇਤ ਵਿਚ ਮਰੀਜ਼ ਦੇ ਵਕੀਲ ਵੱਲੋਂ ਦੋਸ਼ ਲਗਾਇਆ ਕਿ ਉਸਦੇ ਮੁਵੱਕਲ ਰਜਿੰਦਰ ਗੁਪਤਾ ਦੇ ਸਰੀਰ ਵਿੱਚ ਤਰਲ ਪਦਾਰਥ ਜ਼ਿਆਦਾ ਭਰਿਆ ਹੋਇਆ ਸੀ, ਪ੍ਰੰਤੂ ਇੰਦਰਾਨੀ ਹਸਪਤਾਲ ਵਿਚ ਉਸਦਾ ਡਾਇਲਸਸ ਨਹੀਂ ਕੀਤਾ ਗਿਆ, ਕਿਉਂਕਿ ਹਸਪਤਾਲ ਕੋਲ ਡਾਇਲਸਸ ਮਸ਼ੀਨ ਹੀ ਨਹੀਂ ਸੀ ਤੇ ਉਲਟਾ ਉਸਦੇ ਬੋਤਲਾਂ ਲਗਾਈਆਂ ਗਈਆਂ।ਦੂਜੇ ਪਾਸੇ ਕਮਿਸ਼ਨ ਦੀ ਸੁਣਵਾਈ ਦੌਰਾਨ ਹਸਪਤਾਲ ਦੇ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਰਾਜਿੰਦਰ ਦਾ ਇਲਾਜ ਸਹੀ ਢੰਗ ਨਾਲ ਕੀਤਾ ਗਿਆ ਕਿਉਂਕਿ ਉਹ ਨਿਯਮਿਤ ਤੌਰ ‘ਤੇ ਪਿਸ਼ਾਬ ਕਰਨ ਦੇ ਯੋਗ ਸੀ। ਪਰ ਰਾਜਿੰਦਰ ਦੇ ਵਕੀਲ ਨੇ ਸਬੂਤ ਦਿੱਤੇ ਕਿ ਡਾਕਟਰ ਦੇ ਨੋਟ ਉਸਦੀ ਰੋਜ਼ਾਨਾ ਪ੍ਰਗਤੀ ਰਿਪੋਰਟ ਨਾਲ ਮੇਲ ਨਹੀਂ ਖਾਂਦੇ।

ਇਹ ਵੀ ਪੜ੍ਹੋ Jeeda Blast Case; ਦੁਨੀਆਂ ਦੇ Most Wanted ਅੱਤਵਾਦੀ ਦਾ ‘ਫੈਨ’ ਨਿਕਲਿਆ ਜਖ਼ਮੀ ਨੌਜਵਾਨ ! ਕੌਮੀ ਏਜੰਸੀਆਂ ਵੀ ਹੋਈਆਂ ਅਲਰਟ

ਉਨ੍ਹਾਂ ਦਾਅਵਾ ਕੀਤਾ ਕਿ ਉਸਦੇ ਮਰੀਜ਼ ਨੂੰ ਸਿਰਫ਼ ਉਸਦਾ ਬਿੱਲ ਵਧਾਉਣ ਲਈ 5-6 ਦਿਨ ਦਾਖਲ ਰੱਖਿਆ ਗਿਆ ਸੀ। ਬਾਅਦ ਵਿੱਚ, ਜਦੋਂ ਉਸਦੀ ਸਿਹਤ ਵਿਗੜ ਗਈ, ਤਾਂ ਉਸਨੂੰ ਰੈਫਰ ਕਰ ਦਿੱਤਾ ਗਿਆ। ਰਜਿੰਦਰ ਨੂੰ ਡਾਇਲਸਿਸ ਦੀ ਲੋੜ ਸੀ ਅਤੇ ਇੰਦਰਾਣੀ ਹਸਪਤਾਲ ਵਿੱਚ ਡਾਇਲਸਿਸ ਦੀ ਕੋਈ ਸਹੂਲਤ ਨਹੀਂ ਸੀ।ਜਦੋਂ ਡਾਇਲਸਿਸ ਦੀ ਸਹੂਲਤ ਨਹੀਂ ਸੀ, ਤਾਂ ਉਸਨੂੰ ਇੰਨੇ ਦਿਨ ਦਾਖਲ ਰੱਖਣ ਦਾ ਕੋਈ ਮਤਲਬ ਨਹੀਂ ਸੀ। ਜਿਸ ਕਾਰਨ ਰਜਿੰਦਰ ਦੇ ਸਰੀਰ ਵਿੱਚ ਸੋਜ ਆਉਣ ਲੱਗ ਪਈ ਅਤੇ ਉਸਨੂੰ ਲੁਧਿਆਣਾ ਐਮਰਜੈਂਸੀ ਲਿਜਾਣਾ ਪਿਆ।ਇੱਥੈ ਜਿਕਰ ਕਰਨਾ ਬਣਦਾ ਹੈ ਕਿ ਕਮਿਸ਼ਨ ਵਿਚ ਮਾਮਲੇ ਦੀ ਸੁਣਵਾਈ ਦੌਰਾਨ ਰਾਜਿੰਦਰ ਗੁਪਤਾ ਦਾ ਦੇਹਾਂਤ ਹੋ ਗਿਆ ਸੀ, ਜਿਸਤੋਂ ਬਾਅਦ ਉਨ੍ਹਾਂ ਦੇ ਪੁੱਤਰ ਅਤੇ ਪਤਨੀ ਨੇ ਕੇਸ ਨੂੰ ਅੱਗੇ ਵਧਾਇਆ ਅਤੇ ਖਪਤਕਾਰ ਅਦਾਲਤ ਨੇ ਡਾਕਟਰ ਨੂੰ ਹੁਕਮ ਦਿੱਤਾ ਕਿ ਉਹ ਰਾਜਿੰਦਰ ਦੇ ਪਰਿਵਾਰ ਨੂੰ 1 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਅਤੇ ਜੇਕਰ 45 ਦਿਨਾਂ ਦੇ ਅੰਦਰ ਪੈਸੇ ਨਹੀਂ ਦਿੱਤੇ ਜਾਂਦੇ ਹਨ, ਤਾਂ 7% ਵਿਆਜ ਵੀ ਦੇਣਾ ਪਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Flood News: ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜੋਰ

0

Punjab Flood News: ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ ਨੇ ਤੇਜ਼ੀ ਨਾਲ ਰਾਹਤ ਪ੍ਰਦਾਨ ਕਰਨ, ਜ਼ਰੂਰੀ ਸੇਵਾਵਾਂ ਬਹਾਲ ਕਰਨ ਅਤੇ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਹੁ-ਮੰਤਰਾਲਾ ਯਤਨ ਆਰੰਭੇ ਹੋਏ ਹਨ। ਇਸੇ ਤਹਿਤ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿੱਖਿਆ, ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਅਤੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੋਬਾਈਲ ਮੈਡੀਕਲ ਯੂਨਿਟਾਂ ਤਾਇਨਾਤ ਕਰਨ, ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿੱਤੀ ਸਹਾਇਤਾ ਅਤੇ ਜ਼ਰੂਰੀ ਸਮਾਨ ਵੰਡ ਕੇ ਮੋਹਰੀ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ ਭਾਜਪਾ-ਕਾਂਗਰਸ ਦੀ ਝੂਠ ਦੀ ਜੁਗਲਬੰਦੀ ਬੇਨਕਾਬ, Harpal Chema ਨੇ SDRF ਦਾ ਡਾਟਾ ਕੀਤਾ ਜਾਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਹੱਤਵਪੂਰਨ, ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਤੋਂ 15 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ। ਇਸ ਤਾਇਨਾਤੀ ਨਾਲ ਮੋਬਾਈਲ ਮੈਡੀਕਲ ਯੂਨਿਟਾਂ ਦੀ ਕੁੱਲ ਗਿਣਤੀ 38 ਹੋ ਗਈ ਹੈ। ਇਨ੍ਹਾਂ ਯੂਨਿਟਾਂ ਵਿੱਚ ਸਮਰਪਿਤ ਟੀਮਾਂ ਹਨ ਜੋ ਸਿਹਤ ਜਾਂਚ ਕਰਦੀਆਂ ਹਨ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੰਡਦੀਆਂ ਹਨ।ਡਾ. ਬਲਬੀਰ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਅੱਠ ਸਾਲਾ ਗੁਰਦੇ ਦੀ ਬਿਮਾਰੀ ਦੇ ਮਰੀਜ਼ ਅਭਿਜੋਤ ਸਿੰਘ ਨੂੰ ਵੀ ਮਿਲਣ ਗਏ, ਅਤੇ ਉਨ੍ਹਾਂ ਦੇ ਪਰਿਵਾਰ ਨੂੰ 50,000 ਰੁਪਏ ਦਾ ਸਹਾਇਤਾ ਚੈੱਕ ਭੇਟ ਕੀਤਾ।

ਇਹ ਵੀ ਪੜ੍ਹੋ Paddy procurement; ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਇਸ ਦੌਰਾਨ, ਸਿੱਖਿਆ, ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਨੂੰ ਬਹਾਲ ਅਤੇ ਮਜ਼ਬੂਤ ਕਰਨ ਦੇ ਯਤਨਾਂ ਦੀ ਅਗਵਾਈ ਕੀਤੀ। ਭਵਿੱਖ ਵਿੱਚ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਇੱਕ ਸਰਗਰਮ ਉਪਾਅ ਵਜੋਂ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਵਿਖੇ ਕੰਕਰੀਟ ਰਿਟੇਨਿੰਗ ਵਾਲ ਨੂੰ 400 ਫੁੱਟ ਹੋਰ ਵਧਾਉਣ ਦੇ ਆਦੇਸ਼ ਦਿੱਤੇ ਤਾਂ ਜੋ ਪਹਾੜੀ ਤੋਂ ਮਲਬਾ ਡਿੱਗਣ ਦੇ ਜੋਖਮ ਨੂੰ ਘੱਟ ਕੀਤਾ ਜਾ ਸਕੇ ਅਤੇ ਇਸ ਨੇੜਲੇ ਘਰਾਂ ਦੀਆਂ ਨੀਹਾਂ ਦੀ ਰੱਖਿਆ ਕੀਤੀ ਜਾ ਸਕੇ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਪਿੰਡਾਂ ਦਾ ਸਰਗਰਮੀ ਨਾਲ ਦੌਰਾ ਕਰ ਰਹੇ ਹਨ ਅਤੇ ਮੁਕੰਮਲ ਸੜਕੀ ਨੈੱਟਵਰਕ ਦੁਬਾਰਾ ਜੋੜਨ ਨਾਲ ਆਵਾਜਾਈ ਦੇ ਰਸਤੇ ਆਮ ਵਾਂਗ ਚੱਲ ਰਹੇ ਹਨ, ਅਤੇ ਬਿਜਲੀ ਤੇ ਪਾਣੀ ਦੀਆਂ ਸਪਲਾਈ ਲਾਈਨਾਂ ਪੂਰੀ ਤਰ੍ਹਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਪੀਘਬੜੀ ਪਿੰਡ ਦੀ ਖੱਡ ਦਾ ਦੌਰਾ ਕੀਤਾ, ਜਿੱਥੇ ਜਿਆਦਾ ਪਾਣੀ ਆਉਣ ਕਰਕੇ ਲੋਕਾਂ ਦੇ ਘਰਾਂ ਨੂੰ ਜਾਣ ਵਾਲਾ ਰਸਤਾ ਬੰਦ ਹੋ ਗਿਆ ਹੈ। ਉਨ੍ਹਾਂ ਨੇ ਇਥੇ ਮੌਜੂਦਾ ਰਸਤਾ ਮਜ਼ਬੂਤ ਕਰਨ ਅਤੇ 1.40 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਪੁਲ ਬਣਾਉਣ ਦਾ ਵਾਅਦਾ ਕੀਤਾ ਤਾਂ ਜੋ ਸਾਰੇ ਵਸਨੀਕਾਂ ਲਈ ਆਵਾਜਾਈ ਦਾ ਸੁਚਾਰੂ ਪ੍ਰਵਾਹ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ Punjab Revenue Officers Association ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਵਿਧਾਨ ਸਭਾ ਹਲਕੇ ਵਿੱਚ ਸਤਲੁਜ ਦਰਿਆ ਦੇ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਰਾਹਤ ਸਮੱਗਰੀ ਵੰਡੀ। ਸਹਾਇਤਾ ਵਿੱਚ ਰਾਸ਼ਨ, ਤਰਪਾਲਾਂ, ਘਰੇਲੂ ਅਤੇ ਰਸੋਈ ਦੀਆਂ ਚੀਜ਼ਾਂ ਦੇ ਨਾਲ-ਨਾਲ ਜਾਨਵਰਾਂ ਲਈ ਚਾਰਾ ਅਤੇ ਚੋਕਰ ਸ਼ਾਮਲ ਸੀ। ਇਸ ਮੌਕੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਲੋੜਵੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਨੁਕਸਾਨ ਦਾ ਮੁਲਾਂਕਣ ਕਰਨ ਲਈ 13 ਸਤੰਬਰ ਤੋਂ ਇੱਕ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਣੀ ਹੈ, ਜਿਸ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

honey sethi attacked; ਲੁਧਿਆਣਾ ਦੇ ਜੁੱਤਾ ਕਾਰੋਬਾਰੀ ਤੇ ਸੋਸ਼ਲ ਮੀਡੀਆ ਦਾ ਚਰਚਿਤ ਚਿਹਰਾ Honey Sethi ਉਪਰ ਹਮਲਾ

0

Ludhiana News: honey sethi attacked; ਲੁਧਿਆਣਾ ‘ਚ ਜੁੱਤਿਆ ਦੇ ਕਾਰੋਬਾਰੀ ਤੇ ਸ਼ੋਸਲ ਮੀਡੀਆ ਉੱਪਰ ਚਰਚਾ ਵਿਚ ਰਹਿਣ ਵਾਲੇ ਹਨੀ ਸੇਠੀ (Honey Sethi) ਉਪਰ ਕੁੱਝ ਅਗਿਆਤ ਲੋਕਾਂ ਵੱਲੋਂ ਬੀਤੀ ਰਾਤ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੌਰਾਨ ਹਨੀ ਮੌਕੇ ਤੋਂ ਬਚ ਕੇ ਨਿਕਲਣ ਵਿਚ ਸਫ਼ਲ ਰਿਹਾ ਤੇ ਉਸਦੇ ਵੱਲੋਂ ਦੋਰਾਹਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Punjab ‘ਚ ਇੱਕ ਹੋਰ ਡਾਕਟਰ ‘ਤੇ ਫ਼ਿਰੌਤੀ ਲਈ ਚੱਲੀਆਂ ਗੋ+ਲੀ+ਆਂ, ਹਾਲਾਤ ਗੰਭੀਰ

ਮਿਲੀ ਜਾਣਕਾਰੀ ਮੁਤਾਬਕ ਘਟਨਾ ਸਮੇਂ ਆਪਣਾ ਜੁੱਤਿਆ ਦਾ ਸ਼ੋਅਰੂਮ ਬੰਦ ਕਰਕੇ Honey Sethi ਆਪਣੇ ਘਰ ਕਾਰ ‘ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਅੱਗੇ ਤੋਂ ਆਈ ਇੱਕ ਸਕਾਰਪੀਓ ਕਾਰ ਉਸਦੇ ਅੱਗੇ ਲੱਗ ਗਈ ਤੇ ਕਾਰ ਵਿਚੋਂ ਇੱਕ ਨੌਜਵਾਨ ਹੱਥ ਵਿਚ ਤਲਵਾਰ ਲੈ ਕੇ ਨਿਕਲਦਾ ਦਿਖਾਈ ਦਿੰਦਾ ਹੈ ਤੇ ਉਹ Honey Sethi ਦੀ ਕਾਰ ਦੇ ਮੂਹਰਲੇ ਸ਼ੀਸ਼ੇ ਉੱਪਰ ਹਮਲਾ ਕਰਦਾ ਹੈ ਪ੍ਰੰਤੂ ਇਸ ਦੌਰਾਨ ਹਨੀ ਸੇਠੀ ਆਪਣੀ ਕਾਰ ਭਜਾ ਕੇ ਨਿਕਲਣ ਵਿਚ ਸਫ਼ਲ ਰਿਹਾ ਤੇ ਉਸਨੇ ਆਪਣੀ ਕਾਰ ਦੌਰਾਹਾ ਥਾਣੇ ਵਿਚ ਲਿਜਾ ਕੇ ਰੋਕੀ।

ਇਹ ਵੀ ਪੜ੍ਹੋ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਲੱਗਾ ਝਟਕਾ

ਹਨੀ ਸੇਠੀ ਨੇ ਦੋਸ਼ ਲਗਾਇਆ ਹੈ ਕਿ ਕੁਝ ਲੋਕ ਪਿਛਲੇ ਦਿਨਾਂ ਤੋਂ ਉਸਦਾ ਪਿੱਛਾ ਕਰ ਰਹੇ ਨ। ਉਸਨੇ ਸ਼ੱਕ ਜਤਾਇਆ ਹੈ ਕਿ ਇਸ ਹਮਲੇ ਦੇ ਪਿੱਛੇ ਉਸਦੇ ਵਿਰੋਧੀ ਪ੍ਰਿੰਕਲ ਦਾ ਹੱਥ ਹੈ। ਉਧਰ, ਦੋਰਾਹਾ ਪੁਲਿਸ ਸਟੇਸ਼ਨ ਦੇ ਐਸਐਚਓ ਆਕਾਸ਼ ਨੇ ਮੀਡੀਆ ਨੂੰ ਦਸਿਆ ਕਿ ਇਸ ਸਬੰਧ ਵਿਚ ਹਨੀ ਸੇਠੀ ਦੀ ਸ਼ਿਕਾਇਤ ਦਰਜ ਕਰ ਲਈ ਹੈ ਤੇ ਮੁਲਜਮਾਂ ਦੀ ਭਾਲ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪਨ

0

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਵਿੱਚ 69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਈਆ ਹਨ‌।ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ -11 ਸਕੇਟਿੰਗ ਲੜਕੀਆਂ ਰੈਂਕ -3 500ਮੀਟਰ ਪਹਿਲਾ ਸਥਾਨ :- ਸੁਖਮਨਜੀਤ ਕੌਰ ਸਿਲਵਰ ਓਕਸ ਸਕੂਲ, ਦੂਜਾ ਸਥਾਨ ਸੰਸਕ੍ਰਿਤੀ ਆਰਮੀ ਸਕੂਲ ਬਠਿੰਡਾ,

ਇਹ ਵੀ ਪੜ੍ਹੋ  12 ਸਾਲ ਪੁਰਾਣੇ ਕੇਸ ‘ਚ AAP MLA ਸਹਿਤ 8 ਜਣਿਆਂ ਨੂੰ 4-4 ਸਾਲ ਦੀ ਕੈਦ

ਤੀਜਾ ਸਥਾਨ ਇਵਰੀਤ ਕੌਰ ਸੇਂਟ ਜੇਵਿਅਰ ਸਕੂਲ, ਰੈਂਕ -4 1000ਮੀਟਰ ਪਹਿਲਾ ਸਥਾਨ :- ਇਬਾਦਤ ਕੌਰ ਸੇਂਟ ਜੇਵਿਅਰ ਸਕੂਲ, ਦੂਜਾ ਸਥਾਨ ਸੰਸਕ੍ਰਿਤੀ ਆਰਮੀ ਸਕੂਲ ਬਠਿੰਡਾ,ਤੀਜਾ ਸਥਾਨ ਸੁਖਮਨਜੀਤ ਕੌਰ ਸਿਲਵਰ ਓਕਸ,ਹਾਕੀ ਅੰਡਰ 19 ਮੁੰਡੇ ਵਿੱਚ ਭੁੱਚੋ ਮੰਡੀ ਨੇ ਪਹਿਲਾ, ਗੋਨਿਆਣਾ ਜੋਨ ਨੇ ਦੂਜਾ, ਭਗਤਾ ਜੋਨ ਨੇ ਤੀਜਾ, ਅੰਡਰ 19 ਕੁੜੀਆਂ ਵਿੱਚ ਭਗਤਾ ਜੋਨ ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ, ਬਠਿੰਡਾ 2 ਨੇ ਤੀਜਾ,ਰੱਸਾਕਸ਼ੀ ਅੰਡਰ 17 ਕੁੜੀਆ ਵਿੱਚ ਤਲਵੰਡੀ ਸਾਬੋ ਜੋਨ ਨੇ ਪਹਿਲਾ, ਮੰਡੀ ਕਲਾ ਜੋਨ ਨੇ ਦੂਜਾ, ਮੌੜ ਮੰਡੀ ਜੋਨ ਨੇ ਤੀਜਾ,

ਇਹ ਵੀ ਪੜ੍ਹੋ  Jeeda Blast Case; ਦੁਨੀਆਂ ਦੇ Most Wanted ਅੱਤਵਾਦੀ ਦਾ ‘ਫੈਨ’ ਨਿਕਲਿਆ ਜਖ਼ਮੀ ਨੌਜਵਾਨ ! ਕੌਮੀ ਏਜੰਸੀਆਂ ਵੀ ਹੋਈਆਂ ਅਲਰਟ

ਅੰਡਰ 19 ਲੜਕੀਆਂ ਵਿੱਚ ਤਲਵੰਡੀ ਸਾਬੋ ਜੋਨ ਨੇ ਪਹਿਲਾ, ਗੋਨਿਆਣਾ ਜੋਨ ਨੇ ਦੂਜਾ, ਮੰਡੀ ਕਲਾਂ ਜੋਨ ਨੇ ਤੀਜਾ ਹੈਂਡਬਾਲ ਅੰਡਰ 19 ਲੜਕੇ ਵਿੱਚ ਸੰਗਤ ਜੋਨ ਨੇ ਪਹਿਲਾ, ਬਠਿੰਡਾ 2 ਨੇ ਦੂਜਾ, ਭਗਤਾ ਜੋਨ ਨੇ ਤੀਜਾ, ਅੰਡਰ 17 ਲੜਕੇ ਵਿੱਚ ਬਠਿੰਡਾ 1 ਨੇ ਪਹਿਲਾ, ਸੰਗਤ ਜੋਨ ਨੇ ਦੂਜਾ, ਤਲਵੰਡੀ ਸਾਬੋ ਜੋਨ ਨੇ ਤੀਜਾ,ਸਰਕਲ ਕਬੱਡੀ ਅੰਡਰ 14 ਮੁੰਡੇ ਵਿੱਚ ਮੰਡੀ ਕਲਾਂ ਨੇ ਪਹਿਲਾ, ਮੌੜ ਮੰਡੀ ਨੇ ਦੂਜਾ ਸਥਾਨ, ਮੰਡੀ ਫੂਲ ਨੇ ਤੀਜਾ, ਅੰਡਰ 14 ਕੁੜੀਆਂ ਵਿੱਚ ਬਠਿੰਡਾ 2 ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ, ਭਗਤਾ ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਵੱਖ ਵੱਖ ਸਕੂਲਾਂ ਤੋ ਸਰੀਰਕ ਸਿੱਖਿਆ ਅਧਿਆਪਕ ਹਾਜ਼ਰ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906796