Monday, May 18, 2026
Home Blog Page 462

Mayor Padamjit Singh Mehta ਨੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸੁਰੱਖਿਆ ਕਿੱਟਾਂ ਦੇ ਕੇ ਕੀਤਾ ਸਨਮਾਨਿਤ

0

Bathinda News: ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਮਹੱਤਵਪੂਰਨ ਸਮਝਦੇ ਹੋਏ ਸੁਰੱਖਿਆ ਕਿੱਟਾਂ ਵੰਡੀਆਂ। ਇਸ ਮੌਕੇ ਮੇਅਰ ਨੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸੀਵਰੇਜ ਦੀ ਸਫਾਈ ਲਈ ਗਮ ਬੂਟ, ਰੇਨਕੋਟ, ਦਸਤਾਨੇ, ਮਾਸਕ, ਚਸ਼ਮੇ, ਪਾਣੀ ਦੀਆਂ ਬੋਤਲਾਂ, ਜੈਕਟਾਂ, ਟੀ-ਸ਼ਰਟਾਂ, ਕੈਪਸ ਅਤੇ ਆਕਸੀਜਨ ਫਿਲਟਰ ਸਮੇਤ ਸੁਰੱਖਿਆ ਕਿੱਟਾਂ ਭੇਟ ਕੀਤੀਆਂ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸਫਾਈ ਸੇਵਕ ਅਤੇ ਸੀਵਰਮੈਨ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ  ‘ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ’,ਸਿਰਫ਼ 1600 ਕਰੋੜ ਦੇ ਕੇ PMਮੋਦੀ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਛਿੜਕਿਆ ਲੂਣ

ਉਹ ਸਮਾਜ ਦੇ ਅਸਲ ਹੀਰੋ ਹਨ, ਜਿਨ੍ਹਾਂ ਕਾਰਨ ਬਠਿੰਡਾ ਸ਼ਹਿਰ ਇੱਕ ਸਾਫ਼ ਅਤੇ ਸਿਹਤਮੰਦ ਵਾਤਾਵਰਣ ਵਿੱਚ ਸਾਹ ਲੈਂਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਫਰਜ਼ ਬਣਦਾ ਹੈ ਕਿ ਉਹ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸੁਰੱਖਿਆ ਅਤੇ ਸਤਿਕਾਰ ਦਾ ਧਿਆਨ ਰੱਖੇ।ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਕਲਪਨਾ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਤੋਂ ਬਿਨਾਂ ਅਧੂਰੀ ਹੈ, ਜੋ ਸ਼ਹਿਰ ਦੀ ਸਫਾਈ ਲਈ ਦਿਨ ਰਾਤ ਮਿਹਨਤ ਕਰਦੇ ਹਨ। ਉਨ੍ਹਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਇਸ ਮੌਕੇ ‘ਤੇ ਮੌਜੂਦ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਮੇਅਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਉਹ ਆਪਣਾ ਕੰਮ ਵਧੇਰੇ ਸੁਰੱਖਿਅਤ ਵਾਤਾਵਰਣ ਵਿੱਚ ਕਰ ਸਕਣਗੇ। ਇਸ ਦੌਰਾਨ ਮੇਅਰ ਸ਼੍ਰੀ ਮਹਿਤਾ ਦੇ ਨਾਲ ਐਸਈ ਸ਼੍ਰੀ ਸੰਦੀਪ ਗੁਪਤਾ, ਸੀਐਸਓ ਸ਼੍ਰੀ ਸਤੀਸ਼ ਕੁਮਾਰ, ਮੈਡਮ ਵੰਸ਼ਿਤਾ ਪੁਰੀ, ਮੈਡਮ ਰਜਨੀ ਗਰਗ, ਮੈਡਮ ਇੰਦਰਜੀਤ ਕੌਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸ਼੍ਰੀ ਸੋਨੂੰ ਸਿਰਸਵਾਲ ਅਤੇ ਸੀਵਰੇਜ ਬੋਰਡ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸ਼੍ਰੀ ਰਵੀ ਕੁਮਾਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AI ‘ਤੇ ਆਧਾਰਿਤ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਦੋ ਰੋਜ਼ਾ ਅੰਤਰ ਰਾਸ਼ਟਰੀ ਕਾਨਫਰੰਸ IACE-2025 ਸੰਪੰਨ

0

Talwandi Sabo News: ਨਵੀਆਂ ਉਮੀਦਾਂ ਤੇ ਨਵੀਆਂ ਸੰਭਾਵਨਾਵਾਂ ਦੇ ਨਾਲ ਆਰਟੀਫਿਸ਼ੀਅਲ ਇੰਟੈਂਲੀਜੈਂਸ ਕੰਪਿਊਟਰ ਐਂਡ ਇਲੈਕਟ੍ਰਿਕਲ ਇੰਜੀਨੀਅਰਿੰਗ ਤੇ ਆਧਾਰਿਤ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਦੋ ਰੋਜ਼ਾ ਅੰਤਰ ਰਾਸ਼ਟਰੀ ਕਾਨਫਰੰਸ ਆਈ.ਏ.ਸੀ.ਈ- 2025 ਸਫਲਤਾਪੂਰਵਕ ਸੰਪੰਨ ਹੋਈ। ਇਸ ਮੌਕੇ ਡਾ. ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਬਤੌਰ ਮੁੱਖ ਮਹਿਮਾਨ ਤੇ ਡਾ. ਅਸ਼ਵਨੀ ਸੇਠੀ, ਡਾਇਰੈਕਟਰ ਆਈ.ਕਿਉ.ਏ.ਸੀ. ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਸਿੰਘ ਨੇ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਨੌਜਵਾਨ ਪੀੜ੍ਹੀ ਲਈ ਬਹੁਤ ਸੰਭਾਵਨਾਵਾਂ ਅਤੇ ਰੁਜ਼ਗਾਰ ਦੇ ਮੌਕੇ ਹਨ। ਉਨ੍ਹਾਂ ਨੌਜਵਾਨਾਂ ਨੂੰ ਇਸ ਖੇਤਰ ਵਿੱਚ ਵੱਧ ਤੋਂ ਵੱਧ ਖੋਜਾਂ ਕਰਕੇ ਨਵੀਆਂ ਉਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  12 ਸਾਲ ਪੁਰਾਣੇ ਕੇਸ ‘ਚ AAP MLA ਸਹਿਤ 8 ਜਣਿਆਂ ਨੂੰ 4-4 ਸਾਲ ਦੀ ਕੈਦ

ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਏ.ਆਈ. ਦਾ ਹੋਵੇਗਾ। ਅਸੀਂ ਇਸ ਦਾ ਸਦਉਪਯੋਗ ਕਰਕੇ ਮਨੁੱਖੀ ਜੀਵਨ ਨੂੰ ਸੁਖਾਲਾ ਅਤੇ ਖੁਸ਼ਹਾਲ ਬਣਾ ਸਕਦੇ ਹਨ। ਉਨ੍ਹਾਂ ਖੋਜਾਰਥੀਆਂ ਨੂੰ ਖੋਜ ਦੇ ਖੇਤਰ ਵਿੱਚ ਆਧੁਨਿਕ ਯੰਤਰ, ਨਵੀਂ ਤਕਨੀਕ ਅਤੇ ਆਧੁਨਿਕ ਮਸ਼ੀਨਾਂ ਇਸਤੇਮਾਲ ਕਰਨ ਦਾ ਮਸ਼ਵਰਾ ਦਿੱਤਾ।ਡਾ. ਆਰ.ਪੀ.ਸਹਾਰਨ ਡੀਨ ਅਕਾਦਮਿਕ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਜੀ.ਕੇ.ਯੂ. ਦੇ ਖੋਜਾਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਹਾਸਿਲ ਕੀਤੇ ਪ੍ਰੋਜੈਕਟਾਂ ਤੇ ਚਾਨਣਾ ਪਾਇਆ ਅਤੇ ਭਵਿੱਖ ਵਿੱਚ ਇਸ ਖੇਤਰ ਵਿੱਚ ਕੰਮ ਕਰਦੇ ਰਹਿਣ ਦਾ ਹੌਕਾ ਦਿੱਤਾ।ਡਾ. ਗੁਰਪ੍ਰੀਤ ਕੌਰ ਡੀਨ ਦੇ ਨਿਰਦੇਸ਼ਾਂ ਹੇਠ ਕਰਵਾਏ ਗੇ ਸੱਭਿਆਚਾਰ ਪ੍ਰੋਗਰਾਮ ਤੇਰੇ ਸੁਰ ਔਰ ਮੇਰੇ ਗੀਤ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਡਾ. ਲਤਾ ਤੇ ਸੁਖਦੇਵ ਸਿੰਘ ਦੇ ਗਾਇਨ ਨੇ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ।

ਇਹ ਵੀ ਪੜ੍ਹੋ  Jeeda Blast Case; ਦੁਨੀਆਂ ਦੇ Most Wanted ਅੱਤਵਾਦੀ ਦਾ ‘ਫੈਨ’ ਨਿਕਲਿਆ ਜਖ਼ਮੀ ਨੌਜਵਾਨ ! ਕੌਮੀ ਏਜੰਸੀਆਂ ਵੀ ਹੋਈਆਂ ਅਲਰਟ

ਇਸ ਮੌਕੇ ਵੱਖ-ਵੱਖ ਫੈਕਲਟੀਆਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਕਾਨਫਰੰਸ ਦੇ ਕਨਵੀਨਰ ਡਾ. ਸਵਤੰਤਰ ਸਿੰਘ ਖੁਰਮੀ ਨੇ ਦੱਸਿਆ ਕਿ ਕਾਨਫਰੰਸ ਵਿੱਚ ਹਾਈਬ੍ਰਿਡ ਮੋਡ ਰਾਹੀਂ 400 ਤੋਂ ਵੱਧ ਖੋਜਾਰਥੀਆਂ ਨੇ ਹਿੱਸਾ ਲਿਆ ਅਤੇ ਲਗਭਗ 150 ਖੋਜ ਪੱਤਰ ਪੜ੍ਹੇ ਗਏ। ਖੋਜੀਆਂ ਵੱਲੋਂ ਏ.ਆਈ. ਤੇ ਬਣਾਏ ਗਏ ਪੋਸਟਰਾਂ ਦੀ ਪ੍ਰਦਰਸ਼ਨੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੀ। ਵੱਖ-ਵੱਖ ਵਰਗਾਂ ਵਿੱਚ ਪੁਸ਼ਕਰ ਡੇਨੀਅਲ, ਮੁਨੀਸ਼ ਕੁਮਾਰ, ਮੋਹਨ ਰਾਜੂ, ਹੇਮੰਤ ਕੁਮਾਰ, ਯਸ਼ਪਾਲ ਕੁਮਾਰ, ਅਮਰਿਦੰਰ ਕੌਰ ਤੇ ਨਵਨੀਤ ਕੌਰ ਦੇ ਖੋਜ ਪੱਤਰਾਂ ਨੂੰ ਬੈਸਟ ਪੇਪਰ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਖ਼ਤ ਮੁਕਾਬਲੇ ਵਿੱਚ ਮੋਹਨ ਰਾਜੂ ਨੇ ਬੈਸਟ ਖੋਜਾਰਥੀ ਅਵਾਰਡ ਜਿੱਤਿਆ।ਡਾ. ਗੁਰਪ੍ਰੀਤ ਕੌਰ ਕਨਵੀਨਰ ਦੀ ਟੀਮ ਦੇ ਸੁਚਾਰੂ ਪ੍ਰਬੰਧਨ ਨੇ ਕਾਨਫਰੰਸ ਨੂੰ ਯਾਦਗਾਰੀ ਬਣਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ‘ਚ ਇੱਕ ਹੋਰ ਡਾਕਟਰ ‘ਤੇ ਫ਼ਿਰੌਤੀ ਲਈ ਚੱਲੀਆਂ ਗੋ+ਲੀ+ਆਂ, ਹਾਲਾਤ ਗੰਭੀਰ

0

Amritsar News: ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਦੁਪਿਹਰ ਸ਼ਰੇਆਮ ਉਸਦੇ ਹਸਪਤਾਲ ਵਿਚ ਹੀ ਗੋਲੀਆਂ ਮਾਰ ਕੇ ਜਖ਼ਮੀ ਕਰ ਦਿੱਤਾ ਗਿਆ। ਇਹ ਘਟਨਾ ਫ਼ਿਰੌਤੀ ਨਾਲ ਜੁੜੀ ਹੋਈ ਹੈ ਤੇ ਬਦਮਾਸ਼ਾਂ ਨੇ ਫ਼ਿਰੌਤੀ ਨਾ ਮਿਲਣ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ। ਡਾਕਟਰ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਮਿਲੀ ਹੋਈ ਸੀ ਪ੍ਰੰਤੂ ਘਟਨਾ ਸਮੇਂ ਮੁਲਾਜਮ ਛੁੱਟੀ ‘ਤੇ ਦਸਿਆ ਜਾ ਰਿਹਾ। ਇਸ ਸਬੰਧ ਵਿਚ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਵਿੱਢ ਦਿੱਤੀ ਹੈ। ਜਖ਼ਮੀ ਹੋਏ ਡਾਕਟਰ ਦੀ ਪਹਿਚਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਅਜਨਾਲਾ ਦੇ ਕਸਬਾ ਸੁਧਾਰ ਵਿਖੇ ਭੰਗੂ ਹਸਪਤਾਲ ਚਲਾਉਂਦਾ ਸੀ।

ਇਹ ਵੀ ਪੜ੍ਹੋ 12 ਸਾਲ ਪੁਰਾਣੇ ਕੇਸ ‘ਚ AAP MLA ਸਹਿਤ 8 ਜਣਿਆਂ ਨੂੰ 4-4 ਸਾਲ ਦੀ ਕੈਦ

ਇਹ ਘਟਨਾ ਹਸਪਤਾਲ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਵਿਚੋਂ ਦੋ ਹਸਪਤਾਲ ਦੇ ਅੰਦਰ ਮਰੀਜ਼ ਬਣ ਕੇ ਦਾਖਲ ਹੋਏ ਤੇ ਇਸ ਦੌਰਾਨ ਅਚਾਨਕ ਡਾਕਟਰ ਵੀ ਆਪਣੇ ਕੈਬਿਨ ਵਿਚੋਂ ਬਾਹਰ ਆਇਆ ਹੋਇਆ ਸੀ, ਜਿਸਨੂੰ ਦੇਖਦਿਆਂ ਬਦਮਾਸ਼ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚੋਂ ਦੋ ਗੋਲੀਆਂ ਡਾਕਟਰ ਦੇ ਪੇਟ ਅਤੇ ਇੱਕ ਬਾਂਹ ਵਿਚ ਲੱਗੀ ਹੋਈ ਹੈ। ਡਾਕਟਰ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਾਤ ਨਾਜੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ Jeeda Blast Case; ਦੁਨੀਆਂ ਦੇ Most Wanted ਅੱਤਵਾਦੀ ਦਾ ‘ਫੈਨ’ ਨਿਕਲਿਆ ਜਖ਼ਮੀ ਨੌਜਵਾਨ ! ਕੌਮੀ ਏਜੰਸੀਆਂ ਵੀ ਹੋਈਆਂ ਅਲਰਟ

ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੂੰ ਪਹਿਲਾਂ ਹੀ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਕੁਝ ਸਮਾਂ ਪਹਿਲਾਂ ਹਮਲਾਵਰਾਂ ਨੇ ਉਨ੍ਹਾਂ ਦੇ ਹਸਪਤਾਲ ਦੇ ਬਾਹਰ ਗੋਲੀਆਂ ਚਲਾਈਆਂ ਸਨ। ਇਸ ਸਬੰਧ ਵਿਚ ਡਾਕਟਰ ਵੱਲੋਂ ਪਰਚਾ ਵੀ ਦਰਜ਼ ਕਰਵਾਇਆ ਹੋਇਆ ਸੀ। ਘਟਨਾ ਦੀ ਜਾਂਚ ਕਰ ਰਹੇ ਥਾਣਾ ਰਾਮਦਾਸ ਦੇ ਐਸਐਚਓ ਅਜੈਪਾਲ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਚੋਣ ਕਮਿਸ਼ਨ ਨੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਕਰਵਾਈ

👉ਪੰਜਾਬ ਦੇ ਵਧੀਕ ਸੀਈਓ ਹਰੀਸ਼ ਨਈਅਰ ਨੇ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ
New Delhi News:ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ( ਸੀਈਓ) ਦਫ਼ਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ।ਪ੍ਰੋਗਰਾਮ ਵਿੱਚ 51 ਮੀਡੀਆ ਨੋਡਲ ਅਫਸਰ (ਐਮਐਨਓਜ਼) ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ (ਐਸਐਮਐਨਓਐਸ) ਨੇ ਹਿੱਸਾ ਲਿਆ। ਪੰਜਾਬ ਦੇ ਵਧੀਕ ਸੀਈਓ ਹਰੀਸ਼ ਨਈਅਰ ਵੱਲੋਂ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ ਗਈ।

ਇਹ ਵੀ ਪੜ੍ਹੋ  ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

ਉਦਘਾਟਨੀ ਸੈਸ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਭਾਗੀਦਾਰਾਂ ਨੂੰ ਸੰਬੋਧਨ ਕੀਤਾ।ਇਸ ਦੌਰਾਨ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ, ਇਹ ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਭਾਰਤ ਵਿੱਚ ਚੋਣਾਂ ਸੰਵਿਧਾਨ ਦੀ ਸਖ਼ਤੀ ਨਾਲ ਪਾਲਣਾ ਅਨੁਸਾਰ ਕਰਵਾਈਆਂ ਜਾਂਦੀਆਂ ਹਨ ਅਤੇ ਗੁੰਮਰਾਹਕੁੰਨ ਜਾਣਕਾਰੀ ਦਾ ਤੱਥ ਅਧਾਰਤ ਜਾਣਕਾਰੀ ਨਾਲ ਟਾਕਰਾ ਕਰਨਾ ਚਾਹੀਦਾ ਹੈ।ਵਰਕਸ਼ਾਪ ਦੌਰਾਨ ਮੀਡੀਆ ਅਤੇ ਹੋਰ ਹਿੱਸੇਦਾਰਾਂ ਨਾਲ ਸਮੇਂ ਸਿਰ ਤੱਥ ਅਧਾਰਤ ਜਾਣਕਾਰੀ ਦੇ ਪ੍ਰਸਾਰ ਦੇ ਉਦੇਸ਼ ਨਾਲ ਸੀਈਓ ਦਫਤਰਾਂ ਦੇ ਕਮਿਊਨੀਕੇਸ਼ਨ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਸਬੰਧੀ ਸੈਸ਼ਨ ਕਰਵਾਏ ਗਏ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਵਰਕਸ਼ਾਪ ਦੌਰਾਨ ਮੀਡੀਆ ਅਤੇ ਸੋਸ਼ਲ ਮੀਡੀਆ ਦੇ ਨਜ਼ਰੀਏ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ‘ਤੇ ਸਮਰਪਿਤ ਸੈਸ਼ਨ ਵੀ ਕਰਵਾਏ ਗਏ। ਇਸਦੇ ਨਾਲ ਹੀ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਦੇ ਟਾਕਰੇ ਲਈ ਵੱਖ-ਵੱਖ ਸਾਧਨਾਂ, ਤਕਨੀਕਾਂ ਅਤੇ ਰਣਨੀਤੀਆਂ ‘ਤੇ ਇੱਕ ਮਾਹਰ ਸੈਸ਼ਨ ਦਾ ਵੀ ਪ੍ਰਬੰਧ ਕੀਤਾ ਗਿਆ।ਇਸ ਤੋਂ ਪਹਿਲਾਂ 9 ਅਪ੍ਰੈਲ, 2025 ਨੂੰ ਅਤੇ 5 ਜੂਨ, 2025 ਨੂੰ ਨਵੀਂ ਦਿੱਲੀ ਵਿੱਚ ਆਈਆਈਆਈਡੀਐਮ ਵਿਖੇ ਸੀਈਓ ਦਫਤਰਾਂ ਦੇ ਮੀਡੀਆ ਅਤੇ ਸੰਚਾਰ ਅਫ਼ਸਰਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਵੀ ਕਰਵਾਏ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਜਪਾ-ਕਾਂਗਰਸ ਦੀ ਝੂਠ ਦੀ ਜੁਗਲਬੰਦੀ ਬੇਨਕਾਬ, Harpal Chema ਨੇ SDRF ਦਾ ਡਾਟਾ ਕੀਤਾ ਜਾਰੀ

0

👉ਕਿਹਾ, 2022 ਤੋਂ ਹੁਣ ਤਕ ਸਿਰਫ 1,582 ਕਰੋੜ ਹੀ ਮਿਲੇ
Chandigarh News: ਮਾਨ ਸਰਕਾਰ ਨੇ ਰਾਜ ਆਪਦਾ ਪ੍ਰਤਿਕਿਰਿਆ ਕੋਸ਼ (SDRF) ਨੂੰ ਲੈ ਕੇ ਝੂਠਾ ਪ੍ਰਚਾਰ ਫੈਲਾਉਣ ਲਈ ਬੀਜੇਪੀ ਅਤੇ ਕਾਂਗਰਸ ਦੋਹਾਂ ਦੀ ਆਲੋਚਨਾ ਕੀਤੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰ ਰਹੀ ਹੈ ਅਤੇ ਝੂਠਾ ਪ੍ਰਚਾਰ ਫੈਲਾ ਕੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ, ਉੱਥੇ ਹੀ ਕਾਂਗਰਸ ਵੀ ਬਿਨ੍ਹਾਂ ਸਬੂਤ ਇਲਜ਼ਾਮ ਲਗਾ ਕੇ ਸਿਰਫ਼ ਰਾਜਨੀਤਿਕ ਰੋਟੀਆਂ ਸੇਕ ਰਹੇ ਨੇ। ਉਨ੍ਹਾਂ ਸਾਫ਼ ਕੀਤਾ ਕਿ ਮਾਨ ਸਰਕਾਰ ਨੇ 2022 ਤੋਂ ਹੁਣ ਤਕ ਮਿਲੇ ਹਰ ਰੁਪਏ ਦਾ ਸਹੀ ਇਸਤੇਮਾਲ ਜਨਤਾ ਦੀ ਭਲਾਈ ਅਤੇ ਰਾਹਤ ਕਾਰਜਾਂ ਤੇ ਕੀਤਾ ਗਿਆ ਹੈ, ਪਰ ਵਿਰੋਧੀ ਦਲ ਮਿਲ ਕੇ ਪੰਜਾਬ ਦੇ ਹਕ ਦੀ ਲੜਾਈ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਨੇ 2022 ਤੋਂ ਪੰਜਾਬ ਦੇ ਹਕ ਦਾ ਫੰਡ ਜਾਰੀ ਕਰਨ ਵਿੱਚ ਲਗਾਤਾਰ ਟਾਲਮਟੋਲ ਕੀਤੀ ਹੈ। ਸਿੱਖਿਆ ਅਤੇ ਸਿਹਤ ਲਈ ਭੇਜੀ ਜਾਣ ਵਾਲੀ ਰਕਮ ਨੂੰ ਵੀ ਰੋਕਿਆ ਗਿਆ। ਚੀਮਾ ਨੇ ਕਿਹਾ, “SDRF ਦੇ ਤਹਿਤ 2022-23 ਵਿੱਤੀ ਵਰ੍ਹੇ ਵਿੱਚ ਰਾਜ ਨੂੰ 208 ਕਰੋੜ ਰੁਪਏ ਪ੍ਰਾਪਤ ਹੋਏ ਅਤੇ 61 ਕਰੋੜ ਰੁਪਏ ਖਰਚ ਕੀਤੇ ਗਏ। 2023-24 ਵਿੱਚ 645 ਕਰੋੜ ਰੁਪਏ ਪ੍ਰਾਪਤ ਹੋਏ, ਜਦਕਿ 420 ਕਰੋੜ ਰੁਪਏ ਖਰਚ ਕੀਤੇ ਗਏ। 2024-25 ਵਿੱਚ 488 ਕਰੋੜ ਰੁਪਏ ਪ੍ਰਾਪਤ ਹੋਏ, ਜਦ ਕਿ 27 ਕਰੋੜ ਰੁਪਏ ਖਰਚ ਕੀਤੇ ਗਏ, ਅਤੇ 2025-26 ਵਿੱਚ 241 ਕਰੋੜ ਰੁਪਏ ਪ੍ਰਾਪਤ ਹੋਏ, ਜਦਕਿ 140 ਕਰੋੜ ਰੁਪਏ ਖਰਚ ਕੀਤੇ ਗਏ।”ਉਨ੍ਹਾਂ ਨੇ ਕਿਹਾ ਕਿ 1 ਅਪ੍ਰੈਲ 2022 ਤੋਂ 10 ਸਿਤੰਬਰ 2025 ਤਕ ਪੰਜਾਬ ਸਰਕਾਰ ਨੂੰ ਕੇਂਦਰ ਤੋਂ SDRF ਦੇ ਤਹਿਤ ਕੁੱਲ 1,582 ਕਰੋੜ ਰੁਪਏ ਪ੍ਰਾਪਤ ਹੋਏ।

ਇਹ ਵੀ ਪੜ੍ਹੋ  ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

“ਇਸ ਵਿੱਚੋਂ ₹649 ਕਰੋੜ ਵੱਖ ਵੱਖ ਰਾਹਤ ਅਤੇ ਪੁਨਰਵਾਸ ਕਾਰਜਾਂ ਤੇ ਪਹਿਲਾਂ ਹੀ ਖਰਚ ਕੀਤੇ ਜਾ ਚੁਕੇ ਹਨ, ਜਦਕਿ ਬਚੀ SDRF ਦੀ ਰਕਮ ਵਰਤਮਾਨ ਅਤੇ ਆਗਾਮੀ ਰਾਹਤ ਅਭਿਆਨਾਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਤੇ ਸਹਾਇਤਾ ਯਕੀਨੀ ਬਣਾਉਣ ਲਈ ਇਸਤੇਮਾਲ ਕੀਤੀ ਜਾ ਰਹੀ ਹੈ। ਚੀਮਾ ਨੇ ਰਾਜ ਨੂੰ ਪ੍ਰਾਪਤ ਫੰਡ ਦਾ ਵਿਸਤ੍ਰਿਤ ਵਿਵਰਣ ਜਾਰੀ ਕੀਤਾ ਅਤੇ ਕਿਹਾ ਕਿ ਬੀਜੇਪੀ ਜਾਣਬੁੱਝ ਕੇ ਜਨਤਾ ਨੂੰ ਆਪਦਾ ਫੰਡ ਨੂੰ ਲੈ ਕੇ ਗੁਮਰਾਹ ਕਰ ਰਹੀ ਹੈ।ਕਿਸਾਨਾਂ ਦੀ ਫਸਲਾਂ ਬਰਬਾਦ ਹੋਣ ਤੇ ਵੀ ਕੇਂਦਰ ਨੇ ਰਾਹਤ ਦੇਣ ਵਿੱਚ ਦੇਰੀ ਕੀਤੀ, ਜਦਕਿ ਮਾਨ ਸਰਕਾਰ ਨੇ ਤੁਰੰਤ ਮੁਆਵਜ਼ਾ ਵੰਡ ਕੇ ਕਿਸਾਨਾਂ ਨੂੰ ਸਹਾਰਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Paddy procurement; ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

👉ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
SAS Nagar News: paddy procurement; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ. ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਲੱਗਾ ਝਟਕਾ

ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ ‘ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜ਼ਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨ ਆਪਣੀ ਉਪਜ ਬਿਨਾਂ ਕਿਸੇ ਮੁਸ਼ਕਲ ਦੇ ਵੇਚ ਸਕਣ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

ਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਕ੍ਰਿਕਟ ਟੀਮ ਦੀ ਜਰਸੀ ਲਾਂਚ
ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਸਿਵਲ ਸਕੱਤਰੇਤ ਕਲੱਬ ਦੁਆਰਾ ਕਰਵਾਈ ਜਾ ਰਹੀ ਦੂਜੀ ਸਾਲਾਨਾ ਕਰਮਚਾਰੀ ਕ੍ਰਿਕਟ ਲੀਗ ਲਈ ਬੋਰਡ ਦੀ ਕ੍ਰਿਕਟ ਟੀਮ ਦੀ ਜਰਸੀ ਵੀ ਲਾਂਚ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਦੂਜੇ ਸਥਾਨ ‘ਤੇ ਰਹਿਣ ਵਾਲੀ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੀ ਹੌਸਲਾ ਅਫ਼ਜਾਈ ਵੀ ਕੀਤੀ। ਇਸ ਦੌਰਾਨ ਟੀਮ ਵੱਲੋਂ ਸ. ਬਰਸਟ ਅਤੇ ਸਕੱਤਰ ਸ੍ਰੀ ਰਾਮਵੀਰ ਨੂੰ ਉਪ ਜੇਤੂ ਰਹਿਣ ਉੱਤੇ ਮਿਲੀ ਟਰਾਫੀ ਵੀ ਭੇਟ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

Chandigarh News:ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਇਸ ਤੋਂ ਇਲਾਵਾ, ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਸਬੰਧੀ ਆਪਣੇ ਸਖ਼ਤ ਯਤਨਾਂ ਦੇ ਹਿੱਸੇ ਵਜੋਂ, ਸੂਬਾ ਸਰਕਾਰ ਵੱਲੋਂ ਅਗਲੇ 3 ਮਹੀਨਿਆਂ ਲਈ ਪ੍ਰਤੀ ਮਹੀਨਾ ਘੱਟੋ-ਘੱਟ 10 ਐਲ.ਐਮ.ਟੀ. ਕਣਕ ਦੀ ਚੁਕਾਈ ਲਈ ਨਿਯਮਿਤ ਤੌਰ ‘ਤੇ ਐਫ.ਸੀ.ਆਈ./ਭਾਰਤ ਸਰਕਾਰ ਕੋਲ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 8 ਸਤੰਬਰ, 2025 ਨੂੰ ਕਸਟਮ ਮਿਲਿੰਗ ਨੀਤੀ 2025-26 ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਚੌਲ ਮਿੱਲਾਂ ਦੀ ਅਲਾਟਮੈਂਟ ਤੇ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ।ਕੈਬਨਿਟ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ 49,987 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਦੀ ਜ਼ਰੂਰਤ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਤੰਬਰ 2025 ਲਈ 15,018 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਬਕਾਇਆ ਸੀਮਾ ਸਤੰਬਰ ਦੇ ਆਖਰੀ ਹਫ਼ਤੇ ਵਿੱਚ ਪ੍ਰਦਾਨ ਕੀਤੀ ਜਾਵੇਗੀ।ਇਸ ਤੋਂ ਇਲਾਵਾ, ਮੁਫ਼ਤ ਰਾਸ਼ਨ ਯੋਜਨਾ ਦੇ 1.30 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਬਾਰਦਾਨੇ ਦੇ ਸਬੰਧ ਵਿੱਚ, ਪੰਜਾਬ ਨੂੰ 4.21 ਲੱਖ ਗੱਠਾਂ ਪ੍ਰਾਪਤ ਹੋਈਆਂ ਹਨ ਜਦੋਂ ਕਿ 39000 ਗੱਠਾਂ ਕੋਲਕਾਤਾ ਤੋਂ ਆ ਰਹੀਆਂ ਹਨ। ਇਸ ਤੋਂ ਇਲਾਵਾ, ਪਿਛਲੇ ਸੀਜ਼ਨਾਂ ਦੀਆਂ 60000 ਬਾਰਦਾਨੇ ਦੀਆਂ ਗੱਠਾਂ ਵੀ ਉਪਲਬਧ ਹਨ। ਇਸ ਤੋਂ ਇਲਾਵਾ, 47500 ਤਰਪਾਲਾਂ ਦੀ ਸਪਲਾਈ ਵੀ ਪ੍ਰਗਤੀ ਅਧੀਨ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਅਤੇ ਜੀ.ਐਮ. (ਵਿੱਤ) ਸਰਵੇਸ਼ ਸ਼ਰਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

0

Chandigarh News: ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ।

ਇਹ ਵੀ ਪੜ੍ਹੋ ‘ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ’,ਸਿਰਫ਼ 1600 ਕਰੋੜ ਦੇ ਕੇ PMਮੋਦੀ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਛਿੜਕਿਆ ਲੂਣ

ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ਦੀ ਖੁਸ਼ਹਾਲੀ, ਟਿਕਾਊ ਅਭਿਆਸਾਂ ਅਤੇ ਦੇਸ਼ ਭਰ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ‘ਤੇ ਕੇਂਦ੍ਰਿਤ ਇੱਕ ਦੂਰਦਰਸ਼ੀ ਰੋਡਮੈਪ ਦੀ ਰੂਪਰੇਖਾ ਪੇਸ਼ ਕੀਤੀ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਖੇਤੀਬਾੜੀ ਉਪਜ ਅਤੇ ਉਪਭੋਗਤਾਵਾਂ ਦਰਮਿਆਨ ਪਾੜੇ ਨੂੰ ਪੂਰਦਿਆਂ “ਅੰਨਦਾਤਾ” ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ ਜਿਸ ਵਿੱਚ ਫਸਲੀ ਵਿਭਿੰਨਤਾ ਤੇ ਅਤਿ-ਆਧੁਨਿਕ ਤਕਨਾਲੋਜੀ ਅਪਣਾਉਂਦਿਆ ਅਤੇ ਫੂਡ ਪ੍ਰੋਸੈਸਿੰਗ ਲਈ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਇਸ ਮੌਕੇ ਸਮਾਣਾ ਤੋਂ ਵਿਧਾਇਕ ਸ੍ਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਪਟਿਆਲਾ ਸ੍ਰੀ ਅਜੀਤਪਾਲ ਸਿੰਘ ਕੋਹਲੀ, ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ, ਚੇਅਰਮੈਨ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ. ਸੁਖਪਾਲ ਸਿੰਘ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ’,ਸਿਰਫ਼ 1600 ਕਰੋੜ ਦੇ ਕੇ PMਮੋਦੀ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਛਿੜਕਿਆ ਲੂਣ

0

Punjab News: punjab flood news; ਹੜ੍ਹਾਂ ਦੀ ਭਿਆਨਕ ਸਥਿਤੀ ਵਿਚੋਂ ਲੰਘ ਰਿਹਾ ਪੰਜਾਬ ਅੱਜ ਦੇਸ਼ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਲੋਕ ਬੇਘਰ ਹੋ ਰਹੇ ਹਨ, ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਤੇ ਉਦਯੋਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਇਸ ਮੁਸ਼ਕਲ ਸਮੇਂ ਪੰਜਾਬੀਆਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਦੇ ਦਰਦ ਨੂੰ ਸਮਝਣਗੇ ਅਤੇ ਵੱਡਾ ਰਾਹਤ ਪੈਕੇਜ ਦੇਣਗੇ। ਪਰ ਗੁਰਦਾਸਪੁਰ ਆ ਕੇ PM ਮੋਦੀ ਨੇ ਸਿਰਫ਼ ₹1,600 ਕਰੋੜ ਦਾ ਐਲਾਨ ਕੀਤਾ। ਇਸ ਤੋਂ ਵੀ ਵੱਧ ਦੁੱਖਦਾਈ ਗੱਲ ਉਹਨਾਂ ਦੀ “ਹਿੰਦੀ ਨਹੀਂ ਆਉਂਦੀ?” ਵਾਲੀ ਟਿੱਪਣੀ ਸੀ, ਜਿਸ ਨਾਲ ਨਾ ਸਿਰਫ਼ ਪੰਜਾਬ ਦੇ ਜ਼ਖ਼ਮਾਂ ‘ਤੇ ਨਮਕ ਛਿੜਕਿਆ ਗਿਆ ਸਗੋਂ ਪੰਜਾਬੀ ਮਾਂ-ਬੋਲੀ ਦਾ ਵੀ ਅਪਮਾਨ ਕੀਤਾ। ਆਪ ਦੇ ਇੱਕ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਦੋਂ ਦੱਸਿਆ ਕਿ ਇਹ ਰਾਹਤ ਰਕਮ ਬਹੁਤ ਘੱਟ ਹੈ ਤਾਂ ਮੋਦੀ ਜੀ ਨੇ ਹੱਸ ਕੇ ਕਿਹਾ -“ਹਿੰਦੀ ਨਹੀਂ ਆਉਂਦੀ?, 1600 ਕਰੋੜ ਐਲਾਨ ਕਰ ਦਿੱਤਾ।” ਇਸ ‘ਤੇ ਮੁੰਡੀਆਂ ਨੇ ਸਾਫ਼ ਜਵਾਬ ਦਿੱਤਾ ਕਿ “ਹਿੰਦੀ ਤਾਂ ਆਉਂਦੀ ਹੈ, ਪਰ ਪੈਸੇ ਘੱਟ ਹਨ।”ਇਹ ਘਟਨਾ ਸਾਫ਼ ਦਰਸਾਉਂਦੀ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਗੰਭੀਰ ਸਥਿਤੀ ਨੂੰ ਹਾਸੇ-ਮਜ਼ਾਕ ਵਿੱਚ ਉਡਾ ਦਿੱਤਾ।ਇਹ ਸਿਰਫ਼ ਪੰਜਾਬ ਦੇ ਲੋਕਾਂ ਦਾ ਨਹੀਂ, ਸਗੋਂ ਮਾਂ-ਬੋਲੀ ਪੰਜਾਬੀ ਦਾ ਵੀ ਅਪਮਾਨ ਹੈ। ਇੱਕ ਪ੍ਰਧਾਨ ਮੰਤਰੀ ਵੱਲੋਂ ਅਜਿਹੀ ਟਿੱਪਣੀ ਕਰਨਾ ਪੰਜਾਬ ਪ੍ਰਤੀ ਉਨ੍ਹਾਂ ਦੀ ਸੋਚ ਨੂੰ ਸਾਫ਼ ਕਰਦਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

ਆਪ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ, “ਪੰਜਾਬ ਨਾਲ ਮੋਦੀ ਜੀ ਨੇ ਭਿਆਨਕ ਮਜ਼ਾਕ ਕੀਤਾ ਹੈ। 20,000 ਕਰੋੜ ਤੋਂ ਵੱਧ ਦੇ ਨੁਕਸਾਨ ‘ਤੇ ਸਿਰਫ਼ 1600 ਕਰੋੜ ਦੇਣਾ, ਜ਼ਖ਼ਮਾਂ ‘ਤੇ ਮਲ੍ਹਮ ਨਹੀਂ ਬਲਕਿ ਨਮਕ ਛਿੜਕਣਾ ਹੈ।” ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੇ 60,000 ਕਰੋੜ ਰੁਪਏ ਫੰਡ ਰੋਕੇ ਹੋਏ ਹਨ, ਜੋ ਅੱਜ ਦੀ ਲੋੜ ਮੁਤਾਬਿਕ ਤੁਰੰਤ ਜਾਰੀ ਹੋਣੇ ਚਾਹੀਦੇ ਹਨ।PM ਮੋਦੀ ਦਾ ਦੌਰਾ ਸਿਰਫ਼ ਫੋਟੋ ਖਿਚਵਾਉਣ ਅਤੇ ਰਾਜਨੀਤਿਕ ਸਟੰਟ ਤੱਕ ਸੀਮਤ ਰਿਹਾ। ਜਦੋਂ ਪੰਜਾਬ ਨੂੰ ਵੱਡੇ ਪੱਧਰ ਦੀ ਮਦਦ ਦੀ ਲੋੜ ਸੀ, ਤਦ ਕੇਂਦਰ ਸਰਕਾਰ ਨੇ ਪੰਜਾਬ ਦਾ ਮਜ਼ਾਕ ਉਡਾ ਕੇ ਰਾਜਨੀਤਿਕ ਹੰਕਾਰ ਦਰਸਾਇਆ।ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਇਸ ਪੈਕੇਜ ਨੂੰ “ਵੱਡਾ ਮਜ਼ਾਕ” ਕਰਾਰ ਦਿੱਤਾ ਜਦਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “30 ਦਿਨਾਂ ਬਾਅਦ ਮੋਦੀ ਜੀ ਨੂੰ ਪੰਜਾਬ ਦੀ ਯਾਦ ਆਈ ਤੇ 1600 ਕਰੋੜ ਦੇ ਕੇ ਉਹਨਾਂ ਨੇ ਊਠ ਦੇ ਮੂੰਹ ਵਿੱਚ ਜੀਰਾ ਪਾ ਦਿੱਤਾ ਹੈ।”ਖੁਦ BJP ਦੇ ਰਵਨੀਤ ਬਿੱਟੂ ਨੇ ਵੀ ਮੰਨਿਆ ਕਿ ਮੋਦੀ ਜੀ ਦੇ ਲਹਿਜ਼ੇ ਨਾਲ ਪੰਜਾਬੀ ਭਾਸ਼ਾ ਦਾ ਅਪਮਾਨ ਹੋਇਆ। ਭਾਵੇਂ ਬਾਅਦ ‘ਚ ਉਹਨਾਂ ਨੇ ਗੱਲ ਨੂੰ ਘੁਮਾਉਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਬ ਦੇ ਲੋਕਾਂ ਨੇ ਇਸਨੂੰ ਆਪਣੇ ਮਾਣ-ਸਨਮਾਨ ‘ਤੇ ਸਿੱਧਾ ਹਮਲਾ ਮੰਨਿਆ।ਆਪ ਸਰਕਾਰ ਨੇ ਕੇਂਦਰ ਤੋਂ ਮੁੜ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਹੋਏ 20,000 ਕਰੋੜ ਰੁਪਏ ਤੋਂ ਵੱਧ ਨੁਕਸਾਨ ਦੀ ਭਰਪਾਈ ਲਈ ਵੱਡਾ ਪੈਕੇਜ ਐਲਾਨਿਆ ਜਾਵੇ। ਇਸ ਤੋਂ ਇਲਾਵਾ, ਪੰਜਾਬ ਦੇ ਰੋਕੇ ਹੋਏ ਫੰਡ ਤੁਰੰਤ ਜਾਰੀ ਕੀਤੇ ਜਾਣ।ਆਪ ਸਰਕਾਰ ਨੇ ਕਿਹਾ ਕਿ ਜਿਵੇਂ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਤੱਕ ਪੰਜਾਬ ਹਮੇਸ਼ਾ ਅੱਗੇ ਰਿਹਾ ਹੈ, ਅੱਜ ਵੀ ਪੰਜਾਬ ਆਪਣੇ ਲੋਕਾਂ ਦੇ ਨਾਲ ਖੜ੍ਹਾ ਹੈ। ਭਾਵੇਂ ਕੇਂਦਰ ਨੇ ਅਣਦੇਖੀ ਕੀਤੀ ਹੈ, ਪਰ ਭਗਵੰਤ ਮਾਨ ਸਰਕਾਰ ਹਰ ਹੜ੍ਹ-ਪ੍ਰਭਾਵਿਤ ਪਰਿਵਾਰ ਦੀ ਬਾਂਹ ਫੜੇਗੀ, ਕਿਸਾਨਾਂ ਦਾ ਹੌਸਲਾ ਬਣੇਗੀ ਅਤੇ ਪੰਜਾਬੀਆਂ ਦੇ ਸਨਮਾਨ ਦੀ ਰੱਖਿਆ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

12 ਸਾਲ ਪੁਰਾਣੇ ਕੇਸ ‘ਚ AAP MLA ਸਹਿਤ 8 ਜਣਿਆਂ ਨੂੰ 4-4 ਸਾਲ ਦੀ ਕੈਦ

0

Tarn Taran News: AAP MLA sentenced; ਪੰਜਾਬ ਦੇ ਬਹੁਚਰਚਿਤ ਉਸਮਾਂ ਕਾਂਡ ਕੇਸ ਵਿਚ ਸ਼ੁੱਕਰਵਾਰ ਨੂੰ ਇੱਕ ਵੱਡਾ ਫੈਸਲਾ ਸੁਣਾਉਂਦਿਆਂ ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ AAP MLA ਸਹਿਤ 8 ਜਣਿਆਂ ਨੂੰ 4-4 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸ੍ਰੀ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਵਿਚ ਕੁੱਝ ਪੁਲਿਸ ਮੁਲਾਜਮ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਲੱਗਾ ਝਟਕਾ

ਮਿਲੀ ਸੂਚਨਾਂ ਦੇ ਮੁਤਾਬਕ ਅਦਾਲਤ ਨੇ ਇਸ ਕੇਸ ਵਿਚ ਸੁਣਾਈ ਸਜ਼ਾ ਦੇ ਵਿਚ ਐੱਸ.ਸੀ/ਐੱਸ.ਟੀ. ਐਕਟ ਤਹਿਤ 4 ਸਾਲ, ਧਾਰਾ 354 ਵਿਚ 3 ਸਾਲ, ਧਾਰਾ 506 ਅਤੇ 323 ਦੇ ਵਿਚ 1-1 ਸਾਲ ਦੀ ਸਜ਼ਾ ਹੈ, ਜੋਕਿ ਨਾਲੋ-ਨਾਲ ਚੱਲੇਗੀ। ਦਸਣਾ ਬਣਦਾ ਹੈ ਕਿ ਤਿੰਨ ਦਿਨ ਪਹਿਲਾਂ ਅਦਾਲਤ ਨੇ ਇੰਨ੍ਹਾਂ ਸਾਰੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਸੀ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; ਜਲਦੀ ਹੀ ਹੜ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮਿਲੇਗਾ

ਦਸਣਾ ਬਣਦਾ ਹੈ ਕਿ ਸਾਲ 2013 ਵਿਚ ਇਹ ਘਟਨਾ ਇੱਕ ਪੈਲੇਸ ਦੇ ਵਿਚ ਵਾਪਰੀ ਸੀ, ਜਿੱਥੇ ਟੈਕਸੀ ਡਰਾਈਵਰ ਵਜੋਂ ਆਏ ਲਾਲਪੁਰਾ ਅਤੇ ਉਸਦੇ ਸਾਥੀਆਂ ਨੇ ਦਲਿਤ ਲੜਕੀ ਹਰਬਿੰਦਰ ਕੌਰ ਨਾਲ ਛੇੜਛਾੜ ਕੀਤੀ ਸੀ ਤੇ ਵਿਰੋਧ ਕਰਨ ਉਪਰ ਉਸਦੀ ਕੁੱਟਮਾਰ ਅਤੇ ਜਾਤੀ ਸੂਚਕ ਸ਼ਬਦ ਬੋਲੇ ਸਨ। ਇਸ ਮਾਮਲੇ ਵਿਚ ਸਥਾਨਕ ਪੁਲਿਸ ਨੇ ਵੀ ਇਨਸਾਫ਼ ਦੇਣ ਦੀ ਬਜਾਏ ਇਨਸਾਫ਼ ਲਈ ਰੋਸ਼ ਪ੍ਵਰਦਰਸ਼ਨ ਕਰਨ ‘ਤੇ ਪੀੜ੍ਹਤ ਪ੍ਰਵਾਰ ਦੀ ਕੁੱਟਮਾਰ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906813