Monday, May 18, 2026
Home Blog Page 463

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਲੱਗਾ ਝਟਕਾ

New Delhi News: Kangana Ranaut case; ਦਿੱਲੀ ‘ਚ ਤਿੰਨ ਖੇਤੀ ਬਿੱਲਾਂ ਦੇ ਵਿਰੋਧ ‘ਚ ਚੱਲੇ ਸੰਘਰਸ਼ ਦੌਰਾਨ ਹਿੱਸਾ ਲੈਣ ਵਾਲੀ ਕਿਸਾਨ ਬੀਬੀਆਂ ਬਾਰੇ ਗਲਤ ਟਿੱਪਣੀਆਂ ਕਰਕੇ ਬੁਰੀ ਫ਼ਸੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਵਿਚੋਂ ਵੱਡਾ ਝਟਕਾ ਲੱਗਿਆ ਹੈ। ਬਠਿੰਡਾ ਜ਼ਿਲ੍ਹੇ ਦੀ ਰਹਿਣ ਵਾਲੀ ਮਹਿੰਦਰ ਕੌਰ ਵੱਲੋਂ ਜੁਡੀਸ਼ਲ ਮੈਜਿਸਟਰੇਟ (ਫ਼ਸਟ ਕਲਾਸ) ਦੀ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਦਾਈਰ ਮਾਣਹਾਨੀ ਕੇਸ ਉਪਰ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਦਾਈਰ ਕੀਤੀ ਪਿਟੀਸ਼ਨ ਵਿਚ ਦੇਸ ਦੀ ਸਰਬਉਚ ਅਦਾਲਤ ਨੇ ਰਾਹਤ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ Jeeda Blast Case; ਦੁਨੀਆਂ ਦੇ Most Wanted ਅੱਤਵਾਦੀ ਦਾ ‘ਫੈਨ’ ਨਿਕਲਿਆ ਜਖ਼ਮੀ ਨੌਜਵਾਨ ! ਕੌਮੀ ਏਜੰਸੀਆਂ ਵੀ ਹੋਈਆਂ ਅਲਰਟ

ਜਿਸਤੋਂ ਬਾਅਦ ਹੁਣ ਕੰਗਨਾ ਰਣੌਤ ਕੋਲ ਬਠਿੰਡਾ ਦੀ ਅਦਾਲਤ ਵਿਚ ਚੱਲ ਰਹੇ ਕੇਸ ਦਾ ਸਾਹਮਣਾ ਕਰਨ ਤੋਂ ਬਿਨ੍ਹਾਂ ਕੋਈ ਚਾਰਾ ਨਹੀਂ ਬਚਿਆ ਹੈ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੰਗਨਾ ਰਣੌਤ ਦੀ ਪਟੀਸ਼ਨ ਪਹਿਲੀ ਅਗਸਤ ਨੂੰ ਰੱਦ ਕਰ ਦਿੱਤੀ ਸੀ।ਦਸਣਾ ਬਣਦਾ ਹੈ ਕਿ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਵਿਰੋਧ ਵਿਚ ਇੱਕ ਪੋਸਟ ਪਾਈ ਸੀ, ਜਿਸ ਵਿਚ ਉਸਨੇ ਕਿਹਾ ਕਿ ਇਹ ਉਹ ਉਹੀ ‘ਦਾਦੀ ਭਾਵ ਬਿਲਕਿਸ ਬਾਨੋ ਹੈ, ਜੋ ਸ਼ਾਹੀਨ ਬਾਗ ’ਚ ਹੋਏ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; ਵਾਰਡ ਨੰਬਰ 48 ਵਿੱਚ 37.41 ਲੱਖ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ ਇੰਟਰਲਾਕਿੰਗ ਟਾਈਲਾਂ: ਮੇਅਰ ਮਹਿਤਾ

0

Bathinda News: ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 48 ਵਿੱਚ ਸਥਿਤ ਅਰਜੁਨ ਨਗਰ ਵਿੱਚ 37.41 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।ਇਸ ਮੌਕੇ ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵਾਰਡ ਨੰਬਰ 48 ਨੂੰ ਸਮੱਸਿਆ-ਮੁਕਤ ਅਤੇ ਵਿਕਸਤ ਬਣਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਜੁਨ ਨਗਰ ਵਿੱਚ ਸੜਕ ਦੇ ਦੋਵੇਂ ਪਾਸੇ ਫੁੱਟਪਾਥ ਉੱਚਾ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੀ ਸੁੰਦਰਤਾ ਵਧੇਗੀ ਅਤੇ ਨਾਲ ਹੀ ਲੋਕਾਂ ਨੂੰ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; ਜਲਦੀ ਹੀ ਹੜ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮਿਲੇਗਾ

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਨੰਬਰ 48 ਨੂੰ ਇੱਕ ਆਦਰਸ਼ ਵਾਰਡ ਵਜੋਂ ਵਿਕਸਤ ਕੀਤਾ ਜਾਵੇਗਾ। ਮੇਅਰ ਨੇ ਪੈਦਲ ਦੌਰਾ ਕਰਕੇ ਸਥਾਨਕ ਸਮੱਸਿਆਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਮੇਅਰ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਜਨਤਾ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਵਿਕਾਸ ਕਾਰਜ ਪੂਰਾ ਹੋਣ ਤੋਂ ਬਾਅਦ, ਅਰਜੁਨ ਨਗਰ ਦੀਆਂ ਗਲੀਆਂ ਆਧੁਨਿਕ ਦਿਖਾਈ ਦੇਣਗੀਆਂ ਅਤੇ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ।ਇਸ ਦੌਰਾਨ ਸ਼੍ਰੀ ਰਤਨ ਰਾਹੀ, ਸ਼੍ਰੀ ਅਸ਼ਵਨੀ ਬੰਟੀ, ਸ਼੍ਰੀ ਕ੍ਰਿਸ਼ਨ ਕੁਮਾਰ, ਸ਼੍ਰੀ ਜਸਵਿੰਦਰ ਸਿੰਘ ਬਰਾੜ, ਸ਼੍ਰੀ ਰਾਜਿੰਦਰ ਗੋਰਾ, ਸ਼੍ਰੀ ਸੁਨੀਲ ਕੁਮਾਰ, ਸ਼੍ਰੀ ਰਵੀ ਕੁਮਾਰ, ਜੇਈ ਪਵਨ ਕੁਮਾਰ ਸਮੇਤ ਕਈ ਪਤਵੰਤਿਆਂ ਨੇ ਪ੍ਰੋਗ੍ਰਾਮ ਵਿੱਚ ਹਿੱਸਾ ਲਿਆ ਅਤੇ ਮੇਅਰ ਦਾ ਹੌਸਲਾ ਵਧਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Revenue Officers Association ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

0

Chandigarh News: Punjab Revenue Officers Association; ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ,ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; ਜਲਦੀ ਹੀ ਹੜ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮਿਲੇਗਾ

ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਇਸ ਮੌਕੇ ਪੰਜਾਬ ਰਾਜ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਸ੍ਰੀ ਨੀਲ ਗਰਗ ਅਤੇ ਮਾਲ ਮੰਤਰੀ ਦੇ ਨਿੱਜੀ ਸਕੱਤਰ ਸ. ਬਲਵਿੰਦਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਮੁੱਖ ਮੰਤਰੀ ਦਾ ਦਾਅਵਾ ; 45 ਦਿਨਾ ਵਿੱਚ ਹੜ੍ਹ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ

0

👉ਪੰਜਾਬ ਦੇ ਉੱਚ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਮੀਟਿੰਗ ਦੇ ਵਿਚ ਨੁਕਸਾਨ ਦਾ ਜਾਇਜ਼ਾ ਲੈਣ ਦੇ ਦਿੱਤੇ ਆਦੇਸ਼

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੌਕੇ ਮੁਆਵਜ਼ਾ ਲੈਣ ਵਿੱਚ ਕਈ ਸਾਲ ਲੱਗ ਜਾਂਦੇ ਸਨ ਅਤੇ ਫਸਲਾਂ ਬਰਬਾਦ ਹੋਣ ਨਾਲ ਪਹਿਲਾਂ ਹੀ ਦੁਖੀ ਲੋਕਾਂ ਨੂੰ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੀੜਤ ਲੋਕਾਂ ਨੂੰ ਮੁਆਵਜ਼ਾ ਛੇਤੀ ਤੋਂ ਛੇਤੀ ਦੇਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ, “ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਜਦੋਂ ਤੱਕ ਹਰ ਕਿਸਾਨ ਨੂੰ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ, ਮੈਂ ਚੈਨ ਨਾਲ ਨਹੀਂ ਸੌਵਾਂਗਾ।”ਹੜ੍ਹ ਪੀੜਤਾਂ ਦੀ ਮਦਦ ਲਈ ਉਲੀਕੀ ਯੋਜਨਾ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕੱਲ੍ਹ (13 ਸਤੰਬਰ) ਤੋਂ ਸ਼ੁਰੂ ਕੀਤੀ ਜਾਵੇ ਅਤੇ ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਜਿਹੜੇ ਜ਼ਿਲ੍ਹੇ ਹੜ੍ਹਾਂ ਦੀ ਮਾਰ ਤੋਂ ਬਚੇ ਹਨ, ਉਨ੍ਹਾਂ ਜ਼ਿਲ੍ਹਿਆਂ ਦੇ ਅਧਿਕਾਰੀ ਪ੍ਰਭਾਵਿਤ ਖੇਤਰਾਂ ਅਤੇ ਪਿੰਡਾਂ ਵਿੱਚ ਤਾਇਨਾਤ ਕੀਤੇ ਜਾਣਗੇ ਤਾਂ ਜੋ ਜਾਇਜ਼ਾ ਲੈਣ ਦਾ ਕੰਮ ਛੇਤੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡ-ਪਿੰਡ ਜਾਣਗੇ ਅਤੇ ਸਾਰੇ ਖੇਤਾਂ ਦਾ ਮੁਆਇਨਾ ਕਰਕੇ ਆਪਣੀਆਂ ਰਿਪੋਰਟਾਂ ਤਿਆਰ ਕਰਨਗੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਫਸਲ ਭਾਵੇਂ ਕੋਈ ਵੀ ਹੋਵੇ, ਜੇਕਰ ਨੁਕਸਾਨ ਹੋਇਆ ਤਾਂ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਿਪੋਰਟ ਤਿਆਰ ਕਰਨ ਤੋਂ ਬਾਅਦ ਕਿਸਾਨਾਂ ਨੂੰ ਇਤਰਾਜ਼ ਉਠਾਉਣ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਵੇਗਾ ਤਾਂ ਜੋ ਰਿਪੋਰਟ ਵਿੱਚ ਕਿਸੇ ਵੀ ਗਲਤੀ ਨੂੰ ਸੁਧਾਰਿਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ ਅਤੇ ਇਸ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਫਸਲ 100 ਫੀਸਦੀ ਬਰਬਾਦ ਹੋ ਗਈ ਹੈ, ਉੱਥੇ ਇਹ ਪ੍ਰਕਿਰਿਆ ਸਿਰਫ਼ ਇਕ ਮਹੀਨੇ ਵਿੱਚ ਪੂਰੀ ਕਰ ਲਈ ਜਾਵੇਗੀ ਅਤੇ ਤੁਰੰਤ ਬਾਅਦ ਚੈੱਕ ਸੌਂਪਣੇ ਸ਼ੁਰੂ ਕਰ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਮੁਆਵਜ਼ਾ ਵੰਡਣ ਵਿੱਚ ਪੂਰਾ ਸਾਲ ਲੱਗਦਾ ਸੀ, ਹੁਣ ਇਹ ਕਾਰਜ ਇਕ ਮਹੀਨੇ ਜਾਂ ਡੇਢ ਮਹੀਨੇ ਵਿੱਚ ਪੂਰਾ ਹੋ ਜਾਵੇਗਾ ਕਿਉਂਕਿ ਇਕ ਇਮਾਨਦਾਰ ਸਰਕਾਰ ਲੋਕਾਂ ਦੀ ਸੇਵਾ ਕਰ ਰਹੀ ਹੈ।

ਇਹ ਵੀ ਪੜ੍ਹੋ ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ ‘ਚੋਂ ਸੁਰੱਖਿਅਤ ਕੱਢੇ, ਕੁੱਲ ਗਿਣਤੀ 23,337 ਹੋਈ: ਹਰਦੀਪ ਸਿੰਘ ਮੁੰਡੀਆਂ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨ੍ਹਾਂ ਨੂੰ 1,20,000 ਰੁਪਏ ਮਿਲਣਗੇ, ਅਤੇ ਜਿਨ੍ਹਾਂ ਨੂੰ ਘੱਟ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 40,000 ਰੁਪਏ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਘਰਾਂ ਦੇ ਘੱਟ ਨੁਕਸਾਨ ਲਈ ਸਿਰਫ਼ 6,800 ਰੁਪਏ ਮੁਆਵਜ਼ਾ ਦਿੰਦੀਆਂ ਸਨ, ਪਰ ਹੁਣ ਇਹ ਰਕਮ ਵਧਾ ਕੇ 40,000 ਰੁਪਏ ਕਰ ਦਿੱਤੀ ਗਈ ਹੈ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਪਸ਼ੂ ਹੜ੍ਹਾਂ ਵਿੱਚ ਵਹਿ ਗਏ ਸਨ ਜਾਂ ਮਰ ਗਏ ਸਨ, ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਗਾਂ ਜਾਂ ਮੱਝ ਦੀ ਮੌਤ ਹੋ ਗਈ ਹੈ ਤਾਂ ਸਰਕਾਰ 37,500 ਰੁਪਏ ਦੇਵੇਗੀ, ਜੇਕਰ ਹੜ੍ਹ ਵਿੱਚ ਬੱਕਰੀ ਦੀ ਮੌਤ ਹੋ ਗਈ ਹੈ ਤਾਂ 4,000 ਰੁਪਏ ਦਿੱਤੇ ਜਾਣਗੇ ਅਤੇ ਹੋਰ ਸਾਰੇ ਜਾਨਵਰਾਂ ਨੂੰ ਵੀ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ ਜਿਸ ਵਿੱਚ ਬਲਦ, ਘੋੜੇ, ਮੁਰਗੀ, ਮੱਛੀ ਪਾਲਣ ਅਤੇ ਹੋਰ ਜੀਵ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਹੁਕਮ ਦਿੱਤੇ ਕਿ ਘਰ ਜਾਂ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ 15 ਸਤੰਬਰ ਤੋਂ ਸ਼ੁਰੂ ਹੋਣਾ ਚਾਹੀਦਾ ਹੈ ਅਤੇ ਹਰ ਹਾਲ ਵਿੱਚ ਇਹ ਕਾਰਜ 45 ਦਿਨਾਂ ਦੇ ਅੰਦਰ ਪੂਰਾ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਪਿੰਡ-ਪਿੰਡ ਜਾ ਕੇ ਨੁਕਸਾਨ ਦਾ ਜਾਇਜ਼ਾ ਲੈ ਕੇ ਆਪਣੀਆਂ ਰਿਪੋਰਟਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਰਿਪੋਰਟ ‘ਤੇ ਇਤਰਾਜ਼ ਹੈ, ਤਾਂ ਉਨ੍ਹਾਂ ਕੋਲ ਇਸ ਨੂੰ ਠੀਕ ਕਰਵਾਉਣ ਲਈ ਇੱਕ ਹਫ਼ਤੇ ਦਾ ਸਮਾਂ ਹੋਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਹੋ ਜਾਵੇਗੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੀ ਉਨ੍ਹਾਂ ਵੱਲੋਂ ਰੋਜ਼ਾਨਾ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਕੁਝ ਗਲਤ ਕਰਦਾ ਜਾਂ ਸਮਾਂ-ਸੀਮਾ ਅਨੁਸਾਰ ਕੰਮ ਨਹੀਂ ਕਰਦਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਦੇ NCC ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਕਹਿਰ ਨਾਲ ਕੁਝ ਪਰਿਵਾਰਾਂ ਨੇ ਆਪਣੇ ਨਜ਼ਦੀਕੀਆਂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਸਕਦੇ, ਪਰ ਸਰਕਾਰ ਮੁਆਵਜ਼ੇ ਵਿੱਚ ਕੋਈ ਦੇਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 55 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 42 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਤਾਜ਼ਾ ਸਥਿਤੀ ਅਤੇ ਪਾਣੀ ਦੇ ਵਹਾਅ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਪਾੜ ਪੂਰਨ ਕਰਨ ਲਈ ਰੋਜ਼ਾਨਾ ਨਿਗਰਾਨੀ ਕਰਨ ਲਈ ਕਿਹਾ।ਮੁੱਖ ਮੰਤਰੀ ਨੇ ਵਰਚੁਅਲ ਤੌਰ ‘ਤੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਪਿਛਲੇ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਜ਼ਮੀਨੀ ਹਕੀਕਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਕਿਸਾਨਾਂ ਦੀ ਸਹੂਲਤ ਲਈ 16 ਸਤੰਬਰ ਤੱਕ ਝੋਨੇ ਦੀ ਖਰੀਦ ਲਈ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਸਾਫ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਘਰਾਂ ਦੇ ਨੁਕਸਾਨ ਦੀ ਭਰਪਾਈ ਲਈ ਨਿਯਮਾਂ ਵਿੱਚ ਢਿੱਲ ਦੇਣ ਦਾ ਮੁੱਦਾ ਭਾਰਤ ਸਰਕਾਰ ਕੋਲ ਤੁਰੰਤ ਉਠਾਏਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰ ਪਿੰਡ ਵਿੱਚ ਮੈਡੀਕਲ ਕੈਂਪ ਲਾਉਣ ਅਤੇ ਫੌਗਿੰਗ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਦੇ ਪਰਉਪਕਾਰੀ ਕਾਰਜ ਲਈ ਪ੍ਰਾਈਵੇਟ ਡਾਕਟਰਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਸਿਹਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਪਾਣੀ ਦੇ ਨਮੂਨੇ ਲੈਣ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵੱਡੀ ਕੁਦਰਤੀ ਆਫ਼ਤ ਵਾਲਾ ਸੂਬਾ ਐਲਾਨਣ ਲਈ ਭਾਰਤ ਸਰਕਾਰ ਕੋਲ ਮੁੱਦਾ ਉਠਾਏਗੀ ਤਾਂ ਜੋ ਸੂਬੇ ਦੇ ਨੁਕਸਾਨ ਨੂੰ ਪੂਰਾ ਕਰਨ ਲਈ ਵਾਧੂ ਫੰਡ ਪ੍ਰਾਪਤ ਹੋਣ। ਮੁੱਖ ਮੰਤਰੀ ਨੇ ਦੱਸਿਆ ਕਿ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ ਅਤੇ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਅਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਮਿਸ਼ਨਰੀ ਭਾਵਨਾ ਨਾਲ ਕੰਮ ਕਰਨ ਲਈ ਕਿਹਾ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Jeeda Blast Case; ਦੁਨੀਆਂ ਦੇ Most Wanted ਅੱਤਵਾਦੀ ਦਾ ‘ਫੈਨ’ ਨਿਕਲਿਆ ਜਖ਼ਮੀ ਨੌਜਵਾਨ ! ਕੌਮੀ ਏਜੰਸੀਆਂ ਵੀ ਹੋਈਆਂ ਅਲਰਟ

0

Bathinda News: Jeeda Blast Case; ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਦਾ ਦੇ ਖੇਤਾਂ ‘ਚ ਸਥਿਤ ਇੱਕ ਢਾਣੀ ‘ਚ ਰਹਿੰਦੇ ਵਿਅਕਤੀ ਦੇ ਘਰ ਹੋਏ ਦੋ ਧਮਾਕਿਆਂ ਦਾ ਅਸਲ ਸੱਚ ਹੁਣ ਹੋਲੀ-ਹੋਲੀ ਸਾਹਮਣੇ ਆਉਣ ਲੱਗਾ ਹੈ। ਬੇਸ਼ੱਕ ਇੰਨ੍ਹਾਂ ਧਮਾਕਿਆਂ ਵਿਚ ਜਖ਼ਮੀ ਹੋਏ ਪਿਉ-ਪੁੱਤ ਹਾਲੇ ਇਲਾਜ਼ ਅਧੀਨ ਹੈ ਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਪੁਛਗਿਛ ਕਰਨੀ ਬਾਕੀ ਹੈ ਪ੍ਰੰਤੂ ਜਖ਼ਮੀ ਹੋਏ 19 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ ਦੇ ਮੋਬਾਇਲ ਦੀ ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਪਾਕਿਸਤਾਨ ਨਾਲ ਸਬੰਧਤ ਨਾਮੀ ਅੱਤਵਾਦੀਆਂ ਦਾ ਵੱਡਾ ਫੈਨ ਸੀ। ਉਸਦੇ ਵੱਲੋਂ ਦੁਨੀਆਂ ਦੇ Most Wanted ਅੱਤਵਾਦੀ ਮੌਲਾਨਾ ਮਸੂਦ ਅਜ਼ਹਰ ਤੋਂ ਲੈ ਕੇ ਹੋਰਨਾਂ ਦੀਆਂ ਵੀਡੀਓ ਦੇਖੀਆਂ ਜਾਂਦੀਆਂ ਸਨ ਤੇ ਉਸਦੀ ਸੋਚ ਉਨ੍ਹਾਂ ਤੋਂ ਪ੍ਰਭਾਵਿਤ ਹੋਈ ਸੀ। ਨੌਜਵਾਨ ਦੇ ਸੋਸਲ ਮੀਡੀਆ ‘ਤੇ ਇਹ ਗੱਲਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਏਜੰਸੀਆਂ ਦੇ ਵੀ ‘ਕੰਨ’ ਖੜ੍ਹੇ ਹੋ ਗਏ ਹਨ। ਜਿਸਤੋਂ ਬਾਅਦ ਭਾਰਤੀ ਫ਼ੌਜ ਦੀ ਖੁਫ਼ੀਆ ਏਜੰਸੀ ਤੋਂ ਇਲਾਕਾ ਕੇਂਦਰੀ ਏਜੰਸੀਆਂ ਆਈਬੀ ਤੇ ਐਨਆਈਏ ਵੀ ਜਲਦ ਹੀ ਇਸ ਕੇਸ ਦੀ ਜਾਂਚ ਪੜ੍ਹਤਾਲ ਵਿਚ ਸ਼ਾਮਲ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਆਨ-ਲਾਈਨ ਵਿਸਵੋਟਕ ਸਮੱਗਰੀ ਮਗਾਉਣ ਤੋਂ ਬਾਅਦ ਘਰ ਵਿਚ ਕਰ ਰਿਹਾ ਸੀ ਅਸੈਂਬਲ
ਹੁਣ ਤੱਕ ਦੀ ਜਾਂਚ ਦੌਰਾਨ ਇਹ ਗੱਲ ਪਤਾ ਲੱਗਿਆ ਹੈ ਕਿ ਉਕਤ ਨੌਜਵਾਨ ਨੇ ਸੋਸਲ ਮੀਡੀਆ ‘ਤੇ ਵੀਡੀਓ ਦੇਖਣ ਤੋਂ ਬਾਅਦ ਹੀ ਆਨ-ਲਾਈਨ ਵਿਸਵੋਟਕ ਸਮੱਗਰੀ ਮੰਗਵਾਈ ਸੀ। ਜਿਸਤੋਂ ਬਾਅਦ ਹੁਣ ਉਹ ਬੁੱਧਵਾਰ ਨੂੰ ਘਰ ਵਿਚ ਬੈਠਾ ਅਸੈਂਬਲ ਕਰ ਰਿਹਾ ਸੀ। ਪ੍ਰੰਤੂ ਇਸ ਦੌਰਾਨ ਧਮਾਕਾ ਹੋ ਗਿਆ, ਜਿਸਦੇ ਚੱਲਦੇ ਉਸਦੇ ਹੱਥ, ਮੂੰਹ ਤੇ ਸਰੀਰ ਦੇ ਕੁੱਝ ਹੋਰ ਹਿੱਸੇ ਵੀ ਝੁਲਸ ਗਏ। ਇਸਤੋਂ ਬਾਅਦ ਉਸਨੂੰ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਜਦ ਬਾਅਦ ਦੁਪਿਹਰ ਆਪਣੇ ਪੁੱਤ ਨੂੰ ਹਸਪਤਾਲ ਛੱਡਣ ਤੋਂ ਬਾਅਦ ਉਸਦਾ ਪਿਤਾ ਜਗਤਾਰ ਸਿੰਘ ਘਰ ਵਿਚ ਧਮਾਕੇ ਵਾਲੀ ਸਮੱਗਰੀ ਨੂੰ ਇਕੱਠਾ ਕਰ ਰਿਹਾ ਸੀ ਤਾਂ ਪਹਿਲਾਂ ਨਾਲੋਂ ਵੀ ਇੱਕ ਹੋਰ ਵੱਡਾ ਧਮਾਕਾ ਹੋ ਗਿਆ। ਜਿਸਦੇ ਵਿਚ ਉਹ ਵੀ ਬੁਰੀ ਤਰ੍ਹਾਂ ਝੁਲਸ ਗਿਆ। ਜਿਸਦਾ ਵੀ ਇਲਾਜ਼ ਚੱਲ ਰਿਹਾ। ਸੂਚਨਾ ਮੁਤਾਬਕ ਹੁਣ ਦੋਨਾਂ ਨੂੰ ਏਮਜ਼ ਬਠਿੰਡਾ ਵਿਚ ਰੈਫ਼ਰ ਕੀਤਾ ਹੋਇਆ, ਜਿੱਥੇ ਦੋ-ਤਿੰਨ ਦਿਨ ਇੰਨ੍ਹਾਂ ਕੋਲੋਂ ਪੁਛਗਿਛ ਦੀ ਸੰਭਾਵਨਾ ਘੱਟ ਹੈ।

ਇਹ ਵੀ ਪੜ੍ਹੋ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ,ਸੱਦੀ High level ਮੀਟਿੰਗ

ਜੰਮੂ-ਕਸ਼ਮੀਰ ਜਾਣ ਲਈ ਕਰਵਾਈ ਸੀ ਟਿਕਟ ਬੁੱਕ
ਸੂਚਨਾ ਮੁਤਾਬਕ ਨੌਜਵਾਨ ਗੁਰਪ੍ਰੀਤ ਵੱਲੋਂ ਜੰਮੂ ਜਾਣ ਲਈ ਟਰੈਨ ਦੀ ਟਿਕਟ ਬੁੱਕ ਕਰਵਾਈ ਹੋਈ ਸੀ। ਜਿਸਦੇ ਚੱਲਦੇ ਪੁਲਿਸ ਲਈ ਇਹ ਗੱਲ ਵੀ ਬੁਝਾਰਤ ਬਣ ਗਈ ਹੈ ਕਿ ਉਹ ਜੰਮੂ ਦੇ ਕਠੂਆ ਵਿਚ ਕੀ ਲੈਣ ਜਾ ਰਿਹਾ ਸੀ। ਇਸ ਗੱਲ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਉਕਤ ਨੌਜਵਾਨ ਕਿਸੇ ਦੇਸ਼ ਵਿਰੋਧੀ ਏਜੰਸੀ ਜਾਂ ਸੰਸਥਾ ਦੇ ਸਿੱਧੇ-ਅਸਿੱਧੇ ਤਰੀਕੇ ਨਾਲ ਸੰਪਰਕ ਵਿਚ ਆ ਗਿਆ ਤੇ ਉਸਦੇ ਵੱਲੋਂ ਸੰਭਾਵਿਤ ਤੌਰ ‘ਤੇ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੇ ਲਈ ਹੀ ਇਹ ਸਮੱਗਰੀ ਮੰਗਵਾਈ ਗਈ ਸੀ। ਫ਼ਿਲਹਾਲ ਇਸਦੀ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ NCC ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

ਘਰ, ਪਿੰਡ ਤੇ ਕਾਲਜ਼ ਵਿਚ ਨਹੀਂ ਰੱਖਦਾ ਸੀ ਕਿਸੇ ਨਾਲ ਬੋਲਚਾਲ
ਜਖ਼ਮੀ ਨੌਜਵਾਨ ਨੂੰ ਜਾਣਨ ਵਾਲਿਆਂ ਅਤੇ ਪੁਲਿਸ ਦੀ ਜਾਂਚ ਮੁਤਾਬਕ ਗੁਰਪ੍ਰੀਤ ਆਪਣੇ ਘਰ, ਪਿੰਡ ਤੇ ਇੱਥੋਂ ਤੱਕ ਕਾਲਜ਼ ਦੇ ਵਿਚ ਵੀ ਕਿਸੇ ਨਾਲ ਜਿਆਦਾ ਨਹੀਂ ਬੋਲਦਾ ਸੀ।ਮੌਜੂਦਾ ਸਮੇਂ ਉਹ ਕਾਨੂੰਨ ਦੀ ਪੜਾਈ ਕਰ ਰਿਹਾ ਸੀ। ਉਹ ਜਿਆਦਾਤਰ ਚੁੱਪ ਹੀ ਰਹਿੰਦਾ ਸੀ ਤੇ ਆਪਣਾ ਸਮਾਂ ਸੋਸਲ ਮੀਡੀਆ ਦੇ ਉੱਪਰ ਬਿਤਾਉਂਦਾ ਸੀ। ਪਿੰਡ ਦੇ ਲੋਕਾਂ ਨੇ ਦੱਬੀ ਜੁਬਾਨ ਵਿਚ ਦਸਿਆ ਕਿ ਉਕਤ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਚੁੱਪਚਾਪ ਰਹਿੰਦਾ ਹੈ ਤੇ ਕਿਸੇ ਨੁੰ ਘੱਟ ਵੱਧ ਹੀ ਬੁਲਾਉਂਦਾ ਹੈ।

ਇਹ ਵੀ ਪੜ੍ਹੋ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੋਮ ਗਾਰਡ ਫੜਿਆ

ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਜਾਂਚ: ਐਸਐਸਪੀ
ਉਧਰ, ਘਟਨਾ ਸਾਹਮਣੇ ਆਉਣ ਤੋਂ ਬਾਅਦ ਐਸ.ਐਸ.ਪੀ. ਅਮਨੀਤ ਕੌਂਡਲ ਨੇ ਮੀਡੀਆ ਨੂੰ ਦਸਿਆ ਸੀ ਕਿ ਪੁਲਿਸ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਸਬੰਧ ਵਿਚ ਥਾਣਾ ਨਹਿਆਵਾਲਾ ਵਿਖੇ ਮੁਲਜਮ ਗੁਰਪ੍ਰੀਤ ਸਿੰਘ ਵਿਰੁਧ ਪਰਚਾ ਦਰਜ਼ ਕਰ ਲਿਆ। ਉਨ੍ਹਾਂ ਇਸ ਗੱਲ ਨੂੰ ਵੀ ਸਵੀਕਾਰ ਕੀਤਾ ਕਿ ਮੁਢਲੀ ਜਾਂਚ ਮੁਤਾਬਕ ਇਸ ਨੌਜਵਾਨ ਵੱਲੋਂ ਕੋਈ ਆਨ-ਲਾਈਨ ਸਮੱਗਰੀ ਮੰਗਵਾ ਕੇ ਉਸਨੂੰ ਅਸੈਬਲ ਕੀਤਾ ਜਾ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Zirakpur police ਵੱਲੋ ਕਿਰਾਏ ਤੇ ਗੱਡੀ ਲੈ ਕੇ ਅੱਗੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ

0

SAS Nagar News; ਐਸ.ਏ.ਐਸ ਨਗਰ ਪੁਲਿਸ ਵੱਲੋ ਮਾੜੇ ਅਨਸਰਾ ਖਿਲਾਫ ਵਿੱਢੀ ਮੁਹਿਮ ਤਹਿਤ ਸਬ-ਡਵੀਜਨ ਜੀਰਕਪੁਰ ਦੇ ਡੀਐਸਪੀ ਜਸਪਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸ:ਸਤਿੰਦਰ ਸਿੰਘ ਮੁੱਖ ਅਫਸਰ ਥਾਣਾ ਜੀਰਕਪੁਰ ਸਮੇਤ ਇੰਸਪੈਕਟਰ ਮਲਕੀਤ ਸਿੰਘ ਇੰਚਾਰਜ Anti Narcotic Cell ਮੋਹਾਲੀ ਦੀ ਟੀਮ ਨੂੰ ਇਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਅੱਜ ਇੱਥੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਮਹੇਸ ਕੁਮਾਰ ਵਿਮਲ ਵਾਸੀ ਸੈਕਟਰ 46 ਬੀ ਚੰਡੀਗੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ Odac28 Self drive car rental ਨਾਮ ਤੋ ਐਸ.ਸੀ.ਓ ਨੰਬਰ 41 ਸੈਕਿੰਡ ਫਲੌਰ ਸਿਟੀ ਸਕਿਓਰ ਨੇੜੇ ਗੋਪਾਲ ਸਵਿਟਸ ਪਟਿਆਲਾ ਰੋਡ ਜੀਰਕਪੁਰ ਵਿਖੇ ਖੋਲਿਆ ਹੋਇਆ ਹੈ।ਜਿੱਥੇ ਉਹ ਕਿਰਾਏ ਉਪਰ ਗੱਡੀਆ ਦਿੰਦਾ ਹੈ। ਇਸ ਦੌਰਾਨ ਹਰਵਿੰਦਰ ਸਿੰਘ ਸੰਧੂ ਉਸ ਪਾਸੋ ਅਲੱਗ-2 ਤਾਰੀਕਾ ਨੂੰ ਅਲੱਗ-2 ਗੱਡੀਆ ਕਿਰਾਏ ‘ਤੇ ਲੈ ਕੇ ਗਿਆ ਸੀ।

ਇਹ ਵੀ ਪੜ੍ਹੋ  Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਪਰੰਤੂ ਨਾਂ ਤਾਂ ਗੱਡੀਆ ਵਾਪਸ ਕੀਤੀਆ ਤੇ ਨਾ ਹੀ ਮੁਦਈ ਦਾ ਬਣਦਾ ਕਿਰਾਇਆ ਦਿੱਤਾ।ਪੁਲਿਸ ਨੇ ਮੁਦਈ ਦੇ ਬਿਆਨ ਪਰ ਮੁ.ਨੰ 375 ਮਿਤੀ 05.08.2025 ਅ/ਧ 316(2),318(4),336(2),338,340(2),341,317 ਬੀਏਨਐਸ ਤਹਿਤ ਪੜਤਾਲ ਵਿੱਢੀ ਤਾਂ ਸਾਹਮਣੇ ਆਇਆ ਕਿ ਹਰਵਿੰਦਰ ਸੰਧੂ, ਫਾਰੂਕ ਵਾਸੀ ਪੁਨਹਾਣਾ ਜਿਲਾ ਨੂੰਹ ਹਰਿਆਣਾ ਅਤੇ ਸਾਜਿਦ ਪੁੱਤਰ ਲਾਲ ਮੁਹੰਮਦ ਵਾਸੀ ਪਿੰਡ ਨਈ ਥਾਣਾ ਬਿਛੋਰ ਜਿਲਾ ਨੂੰਹ ਹਰਿਆਣਾ ਨੂੰ ਗ੍ਰਿਫਤਾਰ ਕਰਕੇ ਪੇਸ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਅਤੇ ਹੋਰ ਦੋਸ਼ੀਆਂ ਨੂੰ ਵੀ ਮੁਕੱਦਮਾ ਹਜਾ ਵਿੱਚ ਨਾਮਜਦ ਕੀਤਾ ਗਿਆ ਹੈ। ਮੁੱਢਲੀ ਪੜਤਾਲ ਦੌਰਾਨ ਇਹ ਮੁਲਜਮ ਕਿਰਾਏ ਤੇ ਗੱਡੀਆਂ ਲੈ ਕੇ ਅੱਗੇ ਵੇਚ ਦਿੰਦੇ ਸਨ ਅਤੇ ਇਹਨਾਂ ਦੇ ਕੋਲੋਂ ਵੱਖ ਵੱਖ ਨੌ ਲਗਜ਼ਰੀ ਗੱਡੀਆਂ ਬਰਾਮਦ ਹੋਈਆਂ ਹਨ। ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ ‘ਚੋਂ ਸੁਰੱਖਿਅਤ ਕੱਢੇ, ਕੁੱਲ ਗਿਣਤੀ 23,337 ਹੋਈ: ਹਰਦੀਪ ਸਿੰਘ ਮੁੰਡੀਆਂ

0

Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 40 ਹੋਰ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ ਜਿਸ ਨਾਲ ਸੂਬੇ ਭਰ ਵਿੱਚ ਬਚਾਏ ਗਏ ਲੋਕਾਂ ਦੀ ਕੁੱਲ ਗਿਣਤੀ 23,337 ਹੋ ਗਈ ਹੈ।ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹਾਲੇ ਜਾਰੀ ਹੈ ਜਿਸ ਦੇ ਚਲਦਿਆਂ 29 ਹੋਰ ਪਿੰਡ, 42 ਲੋਕ ਅਤੇ ਲਗਭਗ 398 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ।

ਇਹ ਵੀ ਪੜ੍ਹੋ  ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ,ਸੱਦੀ High level ਮੀਟਿੰਗ

ਇਸ ਤਰ੍ਹਾਂ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2214 ਹੋ ਗਈ ਹੈ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,508 ਤੱਕ ਪਹੁੰਚ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਾਜ਼ਿਲਕਾ ਅਤੇ ਮਾਨਸਾ ਵਿੱਚ ਇੱਕ-ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਮੌਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 111 ਰਾਹਤ ਕੈਂਪ ਜਾਰੀ ਹਨ, ਜਿੱਥੇ 4585 ਪ੍ਰਭਾਵਿਤ ਵਿਅਕਤੀ ਰਹਿ ਰਹੇ ਹਨ।

ਇਹ ਵੀ ਪੜ੍ਹੋ  ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਜ਼ਿਲ੍ਹਿਆਂ ਵਿੱਚ ਨੁਕਸਾਨਿਆ ਗਿਆ ਕੁੱਲ ਫ਼ਸਲੀ ਰਕਬਾ 1,92,380.05 ਹੈਕਟੇਅਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਐਨ.ਡੀ.ਆਰ.ਐਫ. ਟੀਮਾਂ ਦੀਆਂ 8, ਐਸ.ਡੀ.ਆਰ.ਐਫ. ਦੀਆਂ 2 ਟੀਮਾਂ, ਫੌਜ ਦੇ 14 ਕਾਲਮ ਅਤੇ 2 ਇੰਜੀਨੀਅਰ ਟਾਸਕ ਫੋਰਸ ਸਰਗਰਮੀ ਨਾਲ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਮੌਜੂਦਾ ਰਾਹਤ ਕਾਰਜਾਂ ਵਿੱਚ 184 ਕਿਸ਼ਤੀਆਂ ਵੀ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

0

Punjab Flood News:ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ ਕਰਕੇ ਹੜ੍ਹਾਂ ਦੌਰਾਨ ਹੋਏ ਖਰਾਬੇ ਅਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਪੈਸ਼ਲ ਗਿਰਦਾਵਰੀ ਦਾ ਕੰਮ 50 ਪ੍ਰਤੀਸ਼ਤ ਮੁਕੰਮਲ ਕਰਵਾ ਲਿਆ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਵੀ ਲਗਾਤਾਰ ਚੱਲ ਰਹੇ ਹਨ। ਬੈਂਸ ਨੇ ਦੱਸਿਆ ਕਿ ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ। ਵੱਡੇ ਪਿੰਡਾਂ ਵਿੱਚ ਇਹ ਮਸ਼ੀਨਾਂ ਲਗਾਤਾਰ ਚਲਾਈਆਂ ਜਾਣਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਤਾਰ ਜਾਰੀ ਰਹਿਣਗੇ। ਵੈਟਰਨਰੀ ਟੀਮਾਂ ਨਿਰੰਤਰ ਹਲਕੇ ਵਿੱਚ ਪਸ਼ੂਆ ਦਾ ਇਲਾਜ ਅਤੇ ਵੈਕਸੀਨੇਸ਼ਨ ਕਰ ਰਹੀਆਂ ਹਨ। ਬੈਂਸ ਨੇ ਦੱਸਿਆ ਕਿ ਸਾਰੇ ਪਿੰਡਾਂ ਦੇ ਰਸਤੇ ਚਾਲੂ ਕੀਤੇ ਗਏ ਹਨ ਤਾਂ ਜੋ ਆਵਾਜਾਈ ਪ੍ਰਭਾਵਿਤ ਨਾ ਹੋਵੇ। ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਰਾਹਤ ਤੇ ਬਚਾਅ ਕਾਰਜਾਂ ਲਈ ਟੀਮਾਂ ਵੀ ਤਾਇਨਾਤ ਕੀਤੀਆਂ ਹੋਈਆਂ ਹਨ।

ਇਹ ਵੀ ਪੜ੍ਹੋ  ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ,ਸੱਦੀ High level ਮੀਟਿੰਗ

ਉੱਧਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਬਲਬੀਰ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਗਏ। ਦੂਜੇ ਪਾਸੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਮੌਕੇ ‘ਤੇ ਹੀ ਖੁਦ ਪੈਸੇ ਦੇ ਕੇ ਵਿੱਤੀ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮਲੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ।ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ, ਜ਼ਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ। ਇਸ ਦੌਰਾਨ ਉਹ ਪਿੰਡ ਭਾਊਵਾਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਖੋਲ੍ਹੇ ਗਏ ਆਰਜ਼ੀ ਰਾਹਤ ਕੈਂਪ ਵਿੱਚ ਪਹੁੰਚੇ।

ਇਹ ਵੀ ਪੜ੍ਹੋ  ਪੰਜਾਬ ਦੇ NCC ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਲਕਾ ਭੋਆ ਦੇ ਪਿੰਡ ਸਿਹੋੜਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬੁਨਿਆਦੀ ਜ਼ਰੂਰਤਾਂ ਦਾ ਸਮਾਨ ਵੰਡਿਆ।ਹਰੇਕ ਪਰਿਵਾਰ ਨੂੰ ਦੋ ਫੋਲਡਿੰਗ ਮੰਜੇ, ਦੋ ਗੱਦੇ, ਇੱਕ ਗੈਸ ਸਿਲੰਡਰ ਅਤੇ ਇੱਕ ਇੱਕ ਮੱਛਰਦਾਨੀ ਦੀ ਵੰਡ ਕੀਤੀ ਗਈ ਹੈ।ਇਸੇ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ ਅਤੇ ਮੂਨਕ ਵਿਖੇ ਟੋਹਾਣਾ ਪੁਲ ‘ਤੇ ਘੱਗਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਈ ਦਿਨਾਂ ਦੀ ਉਡੀਕ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਜੋ ਕਿ ਸਾਰਿਆਂ ਲਈ ਰਾਹਤ ਵਾਲੀ ਗੱਲ ਹੈ।ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼੍ਰੀ ਰਾਮ ਤਲਾਈ, ਡੇਰਾਬੱਸੀ ਵਿਖੇ ਲਗਭਗ 150 ਪ੍ਰਭਾਵਿਤ ਅਤੇ ਲੋੜਵੰਦ ਪਰਿਵਾਰਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮਹਾਤਮ ਨਗਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਅਤੇ ਰਾਹਤ ਸਮੱਗਰੀ ਵੰਡੀ। ਦੂਜੇ ਪਾਸੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੀ ਪ੍ਰਭਾਵਿਤ ਲੋਕਾਂ ਨੂੰ 15070 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਪਸ਼ੂ ਪਾਲਕਾਂ ਦੇ ਜਾਨਵਰਾਂ ਲਈ 6236 ਪੈਕੇਟ ਕੈਟਲ ਫੀਡ ਵੰਡੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਿਹਾਤੀ ਖੇਤ ਮਜ਼ਦੂਰ ਜਥੇਬੰਦੀਆਂ ਨੇ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਸਾਹਮਣੇ ਮਾਰਿਆ ਧਰਨਾ

0

Sri Muktsar Sahib News: ਅੱਜ ਇੱਥੇ ਸਥਾਨਕ ਡੀਸੀ ਦਾ ਫਿਰ ਸਾਹਮਣੇ ਪਿੰਡ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਪ੍ਰਭਾਵਸ਼ਾਲੀ ਧਰਨਾ ਪ੍ਰਦਰਸ਼ਨ ਕਰਕੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਧਰਨੇ ਵਿੱਚ ਸ਼ਾਮਿਲ ਜਥੇਬੰਦੀਆਂ ਦਿਹਾਤੀ ਮਜ਼ਦੂਰ ਸਭਾ, ਮਨਰੇਗਾ ਵਰਕਰਜ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕੁਲ ਹਿੰਦ ਖੇਤ ਮਜਦੂਰ ਯੂਨੀਅਨ, ਅਤੇ ਖੇਤ ਮਜ਼ਦੂਰ ਸਭਾ ਦੇ ਆਗੂਆਂ ਤੇ ਵਰਕਰਾਂ ਨੇ ਭਰਵੀ ਸ਼ਮੂਲੀਅਤ ਕੀਤੀ ਇਸ ਸਮੇਂ ਦਿਹਾਤੀ ਮਜਦੂਰ ਸਭਾ ਦੇ ਆਗੂ ਹਰਜੀਤ ਸਿੰਘ ਮਦਰੱਸਾ, ਮਨਰੇਗਾ ਵਰਕਰ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਸਿੰਘ ਵੱਟੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਾਕਾ ਸਿੰਘ ਖੁੰਡੇ ਲਾਲ, ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਮੇਜਰ ਸਿੰਘ ਸੀਰਲੀ,

ਇਹ ਵੀ ਪੜ੍ਹੋ  Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਪੰਜਾਬ ਖੇਤ ਮਜ਼ਦੂਰ ਸਭਾ ਦੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਨਾਨਕ ਚੰਦ ਬਜਾਜ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਦੀ ਜਮ ਕੇ ਨਿੰਦਾ ਕੀਤੀ ਅਤੇ ਕਿਹਾ ਕਿ ਦੋਵਾਂ ਸਰਕਾਰਾਂ ਨੇ ਹੜਾਂ ਕਾਰਨ ਲੋਕਾਂ ਦੇ ਹੋਏ ਜਾਨੀ ਮਾਲੀ ਨੂੰ ਨੁਕਸਾਨ ਲਈ ਕੋਈ ਮਦਦ ਨਹੀਂ ਕੀਤੀ ਮੋਦੀ ਸਰਕਾਰ ਨੇ ਤਾਂ ਬਿਲਕੁਲ ਸ਼ਰਮ ਹੀ ਲਾ ਦਿੱਤੀ ਅਤੇ ਧੇਲਾ ਵੀ ਨਾ ਕੇਂਦਰ ਸਰਕਾਰ ਨੇ ਅਤੇ ਨਾ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੇ ਪੱਲੇ ਪਾਇਆ ਉਹਨਾਂ ਕਿਹਾ ਕਿ ਮਜ਼ਦੂਰਾਂ ਨੂੰ ਨਰੇਗਾ ਅਧੀਨ ਲੰਮੇ ਸਮੇਂ ਲਈ ਕੰਮ ਦਿੱਤਾ ਜਾਵੇ ਅਤੇ ਦਿਹਾੜੀ 700 ਕੀਤੀ ਜਾਵੇ, ਬਾਰਸ਼ਾਂ ਕਾਰਨ ਡਿੱਗੇ ਅਤੇ ਪਾਟ ਗਏ ਘਰਾਂ ਦਾ ਪੂਰਾ ਸਰਵਾ ਕਰਕੇ ਉਹਨਾਂ ਨੂੰ ਬਣਨ ਦੇ ਹੱਕ ਦਿੱਤੇ ਜਾਣ ਉਹਨਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਮਜ਼ਦੂਰਾਂ ਦੀ ਸਾਰ ਨਾ ਲਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sri Muktsar Sahib police ਵੱਲੋਂ ਮਾਲਜ਼, ਮਾਰਕੀਟਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ‘ਚ ਚਲਾਈ ਵਿਸ਼ੇਸ਼ ਚੈੱਕਿੰਗ ਮੁਹਿੰਮ

0

Sri Muktsar Sahib News: Sri Muktsar Sahib police ਵੱਲੋਂ ਜ਼ਿਲ੍ਹਾ ਵਿੱਚ ਅਪਰਾਧਕ ਗਤੀਵਿਧੀਆਂ ‘ਤੇ ਨਕੇਲ ਪਾਉਣ, ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸ਼ੱਕੀ ਅੰਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਕਾਰਵਾਈ ਲਈ SSP ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਦੀ ਹਿਦਾਇਤ ‘ਤੇ ਵਿਸ਼ੇਸ਼ ਨਿਗਰਾਨੀ, ਚੌਕਸੀ ਅਤੇ ਚੈੱਕਿੰਗ ਅਭਿਆਨ ਚਲਾਇਆ ਗਿਆ।ਇਹ ਮੁਹਿੰਮ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਦੇ ਮਾਲਜ਼, ਮਾਰਕੀਟਾਂ, ਵਧੇਰੇ ਆਵਾਜਾਈ ਵਾਲੇ ਇਲਾਕੇ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਚਲਾਈ ਗਈ ।

ਇਹ ਵੀ ਪੜ੍ਹੋ  Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਪੁਲਿਸ ਵੱਲੋਂ, ਲੋਕਾਂ ਦੀ ਵਧੇਰੇ ਆਵਾਜਾਈ ਵਾਲਿਆਂ ਥਾਂਵਾ ਤੇ ਅਚਾਨਕ ਚੈਕਿੰਗ ਕਰਕੇ ਅਣਪਛਾਤੇ ਸੱਕੀ ਵਿਅਕਤੀਆ ਅਤੇ ਬਿਨਾ ਨੰਬਰੀ ,ਸੱਕੀ ਵਹਿਕਲ ਦੀ ਜਾਂਚ ਕੀਤੀ।ਇਸ ਮੁਹਿੰਮ ਦੌਰਾਨ ਸ. ਨਵੀਨ ਕੁਮਾਰ (DSP, ਸ੍ਰੀ ਮੁਕਤਸਰ ਸਾਹਿਬ),ਸ. ਜਸਪਾਲ ਸਿੰਘ (DSP, ਲੰਬੀ),ਸ. ਅਵਤਾਰ ਸਿੰਘ (DSP, ਗਿੱਦੜਬਾਹਾ),ਸ. ਇਕਬਾਲ ਸਿੰਘ (DSP, ਮਲੋਟ) ਤੋਂ ਇਲਾਵਾ ਜ਼ਿਲ੍ਹਾ ਭਰ ਦੇ ਵੱਖ-ਵੱਖ ਥਾਣਿਆਂ ਤੋਂ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ। ਇਨ੍ਹਾਂ ਟੀਮਾਂ ਨੇ ਵੱਖ-ਵੱਖ ਸਥਾਨਾਂ ਤੇ ਡਿਊਟੀ ਨਿਭਾਈ, ਜਿਸ ਵਿੱਚ ਮਾਲਜ਼, ਮਾਰਕੀਟਾਂ, ਬੱਸ ਅੱਡੇ, ਰੇਲਵੇ ਸਟੇਸ਼ਨ, ਕੌਚਿੰਗ ਸੈਂਟਰ ਅਤੇ ਹੋਰ ਜਨਤਕ ਥਾਵਾਂ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906830