Monday, May 18, 2026
Home Blog Page 464

SGPC ਨੇ ਹੜ੍ਹ ਪੀੜਤਾਂ ਲਈ 20 ਕਰੋੜ ਰੁਪਏ ਰਾਖਵੇਂ ਰੱਖੇ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਫੈਸਲਾ

0

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਪ੍ਰਭਾਵਿਤ ਪਿੰਡਾਂ ਦੇ ਗੁਰੂ-ਘਰਾਂ ਦਾ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਦੀ ਇਕੱਤਰਤਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਵਿਚਾਰ ਚਰਚਾ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਨੂੰ ਵੀ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਿਨ੍ਹਾਂ ਬੱਚਿਆਂ ਦੀਆਂ ਕਿਤਾਬਾਂ ਖਰਾਬ ਹੋਈਆਂ ਹਨ, ਉਨ੍ਹਾਂ ਜ਼ਰੂਰਤਮੰਦ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਕਿਤਾਬਾਂ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਮੈਡੀਕਲ ਟੀਮਾਂ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ, ਹੁਣ ਪਾਣੀ ਉਤਰਨ ਤੋਂ ਬਾਅਦ ਵਧ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ 50 ਮੈਡੀਕਲ ਵੈਨਾਂ ਇਨ੍ਹਾਂ ਇਲਾਕਿਆਂ ਵਿਚ ਤਾਇਨਾਤ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਲੋੜਵੰਦਾਂ ਨੂੰ ਰਾਸ਼ਨ ਦੇਣ ਦਾ ਕਾਰਜ ਪਹਿਲੇ ਦੀ ਤਰ੍ਹਾਂ ਨਿਰੰਤਰ ਜਾਰੀ ਰੱਖਿਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਅਵਤਾਰ ਸਿੰਘ ਰਿਆ, ਬੀਬੀ ਗੁਰਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MLA Kulwant Singh ਨੇ ਸੋਹਾਣਾ ਵਿਖੇ 1.68 ਕਰੋੜ ਰੁਪਏ ਦੀ ਲਾਗਤ ਨਾਲ ਟੋਭੇ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

0

SAS Nagar News:ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ, ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ ਤੇ ਲਿਜਾਇਆ ਜਾ ਸਕੇ।ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਸੋਹਾਣਾ ਵਿਖੇ ਨਗਰ ਨਿਗਮ ਵੱਲੋਂ ਟੋਭੇ ਦਾ ਨਵੀਨੀਕਰਨ ਕਰਨ ਉਪਰੰਤ ਟੋਭੇ ਦਾ ਉਦਘਾਟਨ/ਲੋਕ ਸਮਰਪਣ ਕਰਨ ਅਤੇ ਇਸ ਦੇ ਨਾਲ ਹੀ ਸੋਹਾਣਾ ਵਿਖੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਵੀ ਮੌਜੂਦ ਸਨ।ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਟੋਭੇ ਦਾ ਰਕਬਾ 2.25 ਏਕੜ ਹੈ। ਪਿਛਲੇ ਲੰਮੇ ਸਮੇਂ ਤੋਂ ਇਸ ਟੋਭੇ ਵਿੱਚ ਪਿੰਡ ਦੇ ਲੋਕਾਂ ਵੱਲੋਂ ਪਸ਼ੂਆਂ ਦਾ ਗੋਹਾ ਅਤੇ ਹੋਰ ਗੰਦਾ ਪਾਣੀ ਛੱਡਣ ਕਾਰਨ ਪਿੰਡ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਸ ਟੋਭੇ ਦਾ 1.68 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ ਅਤੇ ਟੋਭੇ ਨੂੰ ਝੀਲ ਦਾ ਰੂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ

ਟੋਭੇ ਵਿੱਚ ਮੱਛੀਆਂ ਵੀ ਛੱਡੀਆ ਜਾਣਗੀਆਂ ਅਤੇ ਫੁਹਾਰਾ ਵੀ ਲਗਾਇਆ ਜਾਵੇਗਾ ਤਾਂ ਜੋ ਇਹ ਜਗ੍ਹਾਂ ਲੋਕਾਂ ਦੀ ਸੈਰਗਾਹ ਬਣ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਹਰ ਸ਼ਹਿਰ ਵਾਸੀ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸੋਹਾਣਾ ਵਿਖੇ ਦੂਸਰੇ ਟੋਭੇ ਦਾ ਵੀ ਜਲਦ ਹੀ ਨਵੀਨੀਕਰਨ ਕੀਤਾ ਜਾਵੇਗਾ। ਇਸ ਉਪਰੰਤ ਉਨ੍ਹਾਂ ਵੱਲੋਂ ਪਿੰਡ ਸੋਹਾਣਾ ਦੀ ਮੈਂਗਿਆਣਾ ਪੱਤੀ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਧਰਮਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਲੱਗਭਗ 2 ਕਨਾਲ ਦੀ ਜਗ੍ਹਾਂ ਵਿੱਚ ਪਹਿਲਾਂ ਬਣੀ ਇਮਾਰਤ ਦੀ ਹਾਲਤ ਬਹੁਤ ਖਸਤਾ ਹੋਣ ਕਾਰਨ ਉਸਨੂੰ ਢਾਹ ਦਿੱਤਾ ਗਿਆ ਹੈ ਅਤੇ ਨਵੀਂ ਧਰਮਸ਼ਾਲਾ ਵਿੱਚ 2000 ਵਰਗ ਫੁੱਟ ਦਾ ਹਾਲ ਬਣਾਇਆ ਜਾਵੇਗਾ, ਜਿਸ ਦੇ ਬਣਨ ਨਾਲ ਆਮ ਲੋਕ ਆਪਣੇ ਕਿਸੇ ਵੀ ਤਰ੍ਹਾਂ ਦੇ ਛੋਟੇ ਪਰਿਵਾਰਿਕ ਪ੍ਰੋਗਰਾਮ ਮਹਿੰਗੇ ਹੋਟਲਾਂ ਅਤੇ ਪੈਲਸਾਂ ਦੀ ਥਾਂ ਤੇ ਇਸ ਧਰਮਸ਼ਾਲਾ ਵਿੱਚ ਕਰ ਸਕਦੇ ਹਨ।

ਇਹ ਵੀ ਪੜ੍ਹੋ  ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਇਸ ਮੌਕੇ ਇਕੱਤਰ ਹੋਏ ਲੋਕਾਂ ਵੱਲੋਂ ਆਪਣੀਆਂ ਕੁਝ ਮੰਗਾਂ ਵੀ ਵਿਧਾਇਕ ਕੁਲਵੰਤ ਸਿੰਘ ਅੱਗੇ ਰੱਖੀਆ ਗਈਆਂ।ਇਸ ਮੌਕੇ ਕਮਿਸ਼ਨਰ, ਨਗਰ ਨਿਗਮ, ਪਰਮਿੰਦਰਪਾਲ ਸਿੰਘ, ਚੀਫ ਇੰਜਨੀਅਰ ਨਰੇਸ਼ ਕੁਮਾਰ ਬੱਤਾ, ਕੁਲਦੀਪ ਸਿੰਘ ਸਮਾਣਾ, ਸੁਖਦੇਵ ਸਿੰਘ ਪਟਵਾਰੀ ਐਮ.ਸੀ., ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਬੜਾ,ਕਮਲਜੀਤ ਕੌਰ ਸਾਬਕਾ ਐਮ.ਸੀ, ਸੁਸ਼ੀਲ ਕੁਮਾਰ ਅਤਰੀ, ਪਰਮਿੰਦਰ ਸਿੰਘ, ਕੁਲਵੰਤ ਕੌਰ ਕੋਮਲ, ਗੁਰਦਰਸ਼ਨ ਸਿਘ, ਮਾਹੀ ਅਰੋੜਾ, ਤਰਨਜੀਤ ਕੌਰ, ਜਗਤਾਰ ਸਿੰਘ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਅਰੁਣ ਗੋਇਲ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ, ਸੰਨੀ ਬਾਵਾ, ਜਤਿੰਦਰ ਸਿੰਘ ਪੰਮਾ, ਅਕਬਿੰਦਰ ਸਿੰਘ ਗੋਸਲ, ਭੁਪਿੰਦਰ ਸਿੰਘ ਪੰਚ ਮੌਲੀ, ਜਥੇਦਾਰ ਬਲਬੀਰ ਸਿੰਘ ਸਰਪੰਚ ਬੈਰੋਂਪੁਰ, ਜਸਬੀਰ ਕੌਰ ਅਤਲੀ, ਸੋਹਾਣਾ, ਬੰਤ ਸਿੰਘ ਸੋਹਾਣਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mayor Padmajit Mehta ਨੇ ਨੌਰਥ ਅਸਟੇਟ ‘ਚ ਪ੍ਰੀਮਿਕਸ ਦੇ ਕੰਮ ਦਾ ਕੀਤਾ ਉਦਘਾਟਨ

0

Bathinda News: ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਉਮੇਸ਼ ਗਰਗ ਗੋਗੀ ਦੇ ਵਾਰਡ ਨੰਬਰ 32 ਵਿੱਚ ਸਥਿਤ ਨਾਰਥ ਅਸਟੇਟ ਦੀਆਂ ਗਲੀਆਂ ਵਿੱਚ ਲਗਭਗ 19 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਸ੍ਰੀ ਉਮੇਸ਼ ਗੋਗੀ, ਐਸ.ਡੀ.ਓ ਸ੍ਰੀ ਲਵਦੀਪ ਸਿੰਘ ਅਤੇ ਇਲਾਕਾ ਨਿਵਾਸੀ ਉਨ੍ਹਾਂ ਨਾਲ ਮੌਜੂਦ ਸਨ।ਇਸ ਮੌਕੇ ਨਾਰਥ ਅਸਟੇਟ ਦੇ ਲੋਕਾਂ ਨੇ ਮੇਅਰ ਸ੍ਰੀ ਮਹਿਤਾ ਨੂੰ ਆਪਣੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ। ਮੇਅਰ ਨੇ ਤੁਰੰਤ ਅਧਿਕਾਰੀਆਂ ਨੂੰ ਉਕਤ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਨਿਰਦੇਸ਼ ਦਿੱਤੇ।ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਖੁਸ਼ਹਾਲ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਬਠਿੰਡਾ ਨਿਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਉਨ੍ਹਾਂ ਦਾ ਸੰਕਲਪ ਹੈ।

ਇਹ ਵੀ ਪੜ੍ਹੋ Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਸਮੱਸਿਆ-ਮੁਕਤ ਬਣਾ ਕੇ ਇੱਕ ਆਦਰਸ਼ ਸ਼ਹਿਰ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਸ੍ਰੀ ਉਮੇਸ਼ ਗੋਗੀ ਨੇ ਮੇਅਰ ਸ੍ਰੀ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਠਿੰਡਾ ਨੂੰ ਇੱਕ ਅਜਿਹਾ ਹੋਣਹਾਰ ਮੇਅਰ ਮਿਲਿਆ ਹੈ, ਜੋ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਆਪਣੀਆਂ ਸਮਝ ਕੇ ਉਨ੍ਹਾਂ ਦਾ ਹੱਲ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਪਦਮਜੀਤ ਸਿੰਘ ਮਹਿਤਾ ਨੂੰ ਮੇਅਰ ਬਣੇ ਸਿਰਫ਼ 7 ਮਹੀਨੇ ਹੀ ਹੋਏ ਹਨ ਅਤੇ ਉਕਤ ਕਾਰਜਕਾਲ ਦੌਰਾਨ ਬਠਿੰਡਾ ਵਿੱਚ ਵੱਡੇ ਪ੍ਰੋਜੈਕਟ ਸ਼ੁਰੂ ਹੋਏ ਹਨ। ਅੱਜ ਮੇਅਰ ਸ੍ਰੀ ਮਹਿਤਾ ਦੇ ਯਤਨਾਂ ਸਦਕਾ ਬਠਿੰਡਾ ਦੀ ਤਸਵੀਰ ਬਦਲਦੀ ਦਿਖਾਈ ਦੇਣ ਲੱਗੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੇ ਪਿੰਡ ਜੀਦਾ ‘ਚ Blast; ਪਿਓ-ਪੁੱਤ ਜ਼ਖਮੀ, ਪੁਲਿਸ ਵੱਲੋਂ ਜਾਂਚ ਸ਼ੁਰੂ

0

👉ਨੌਜਵਾਨ ਵੱਲੋਂ ਆਨਲਾਈਨ ਸਮੱਗਰੀ ਨਾਲ ਬੰਬ ਵਰਗੀ ਵਸਤੂ ਬਣਾਉਣ ਦੀ ਚਰਚਾ
Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਦਾ ਦੇ ਇੱਕ ਘਰ ਵਿੱਚ ਬੀਤੀ ਕੱਲ੍ਹ ਬੁੱਧਵਾਰ ਸ਼ਾਮ ਕਰੀਬ 4 ਵਜੇ ਹੋਏ ਧਮਾਕੇ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਦੀ ਤੀਬਰ ਆਵਾਜ਼ ਸੁਣ ਕੇ ਪਿੰਡ ਵਾਸੀ ਇਕੱਠੇ ਹੋ ਗਏ, ਪਰੰਤੂ ਲੋਕਾਂ ਵੱਲੋਂ ਚੁੱਪੀ ਵੱਟਣ ਕਾਰਨ ਇਹ ਮਾਮਲਾ ਅੱਜ ਦੂਜੇ ਦਿਨ ਬਾਹਰ ਆਇਆ ਹੈ। ਇਸ ਘਟਨਾ ਵਿੱਚ ਬੁਰੀ ਤਰ੍ਹਾਂ ਜਖ਼ਮੀ ਹੋਏ ਪਿਉ-ਪੁੱਤ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਪਿਤਾ ਜਗਤਾਰ ਸਿੰਘ ਵਜੋਂ ਹੋਈ ਹੈ । ਘਟਨਾ ਸਾਹਮਣੇ ਆਉਣ ਤੋਂ ਬਾਅਦ ਐਸ.ਐਸ.ਪੀ. ਅਮਨੀਤ ਕੌਂਡਲ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ।

ਇਹ ਵੀ ਪੜ੍ਹੋ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਰਚਾ ਦਰਜ਼ ਕੀਤਾ ਜਾ ਰਿਹਾ ਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮੁਢਲੀ ਜਾਣਕਾਰੀ ਮੁਤਾਬਕ ਪਿੰਡ ਜੀਦਾ ਦੇ 19 ਸਾਲਾਂ ਗੁਰਪ੍ਰੀਤ ਸਿੰਘ ਜੋ ਕਿ ਕਾਨੂੰਨ ਦੀ ਪੜਾਈ ਕਰ ਰਿਹਾ ਹੈ, ਵੱਲੋਂ ਕਥਿਤ ਤੌਰ ‘ਤੇ ਯੂਟਿਊਬ ਰਾਹੀਂ ਘਰ ਵਿੱਚ ਕੋਈ ਸਮੱਗਰੀ ਮੰਗਵਾ ਕੇ ਉਸਦਾ ਪ੍ਰਯੋਗ ਕੀਤਾ ਜਾ ਰਿਹਾ ਸੀ। ਪ੍ਰੰਤੂ ਅਚਾਨਕ ਧਮਾਕਾ ਹੋ ਗਿਆ। ਜਿਸਦੇ ਵਿਚ ਗੁਰਪ੍ਰੀਤ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਜਖ਼ਮੀ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ।

ਇਹ ਵੀ ਪੜ੍ਹੋ ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਇਸ ਦੌਰਾਨ ਸ਼ਾਮ ਨੂੰ ਜਦ ਗੁਰਪ੍ਰੀਤ ਦੇ ਪਿਤਾ ਜਗਤਾਰ ਵੱਲੋਂ ਧਮਾਕੇ ਵਾਲੀ ਸਮੱਗਰੀ ਨੂੰ ਇਕੱਠਾ ਕੀਤਾ ਜਾ ਰਿਹਾ ਸੀ ਤਾਂ ਇੱਕ ਹੋਰ ਧਮਾਕਾ ਹੋ ਗਿਆ ਪ੍ਰੰਤੂ ਇਹ ਧਮਾਕਾ ਸਵੇਰ ਦੇ ਧਮਾਕੇ ਨਾਲੋਂ ਜਿਆਦਾ ਖ਼ਤਰਨਾਕ ਸੀ, ਜਿਸਦੇ ਵਿਚ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਉਸਨੂੰ ਵੀ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ। ਇਸ ਦੌਰਾਨ ਪੁਲਿਸ ਨੂੰ ਵੀ ਸੂਚਨਾ ਮਿਲ ਗਈ।

ਇਹ ਵੀ ਪੜ੍ਹੋ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੋਮ ਗਾਰਡ ਫੜਿਆ

ਐੱਸ ਐੱਸ. ਪੀ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ੋਰੈਂਸਿਕ ਟੀਮ ਵਲੋਂ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ। ਫ਼ਿਲਹਾਲ ਇਸ ਧਮਾਕੇ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕ ਹੈਰਾਨ ਹਨ ਕਿ ਕਿਸ ਤਰ੍ਹਾਂ ਆਨਲਾਈਨ ਰਾਹੀਂ ਅਜਿਹੀ ਖ਼ਤਰਨਾਕ ਸਮੱਗਰੀ ਘਰਾਂ ਤੱਕ ਪਹੁੰਚ ਰਹੀ ਹੈ। ਪਿੰਡ ਦੇ ਲੋਕਾਂ ਨੇ ਦੱਬੀ ਜੁਬਾਨ ਵਿਚ ਦਸਿਆ ਕਿ ਉਕਤ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਚੁੱਪਚਾਪ ਰਹਿੰਦਾ ਹੈ ਤੇ ਕਿਸੇ ਨੁੰ ਘੱਟ ਵੱਧ ਹੀ ਬੁਲਾਉਂਦਾ ਹੈ।ਜਿਸਦੇ ਕਾਰਨ ਉਸਦੇ ਬਾਰੇ ਕਿਸੇ ਨੂੰ ਕੋਈ ਜਿਆਦਾ ਜਾਣਕਾਰੀ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

0

punjab news: ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਹੈ।ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਖਰੀਦਣ ਵਿੱਚ ਸਹਾਇਤਾ ਕਰਨ ਦੇ ਮਕਸਦ ਨਾਲ ਤਿਆਰ ਕੀਤੀ ਗਈ ਇਹ ਯੋਜਨਾ ਹਵਾ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ ਦੇ ਨਾਲ-ਨਾਲ ਪੇਂਡੂ ਭਾਈਚਾਰਿਆਂ ਲਈ ਨਵੇਂ ਮੌਕੇ ਪੈਦਾ ਕਰੇਗੀ।

ਇਹ ਵੀ ਪੜ੍ਹੋ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ

ਇਸ ਪਹਿਲਕਦਮੀ ਨੂੰ ਵਿੱਤ ਕਮਿਸ਼ਨਰ ਸਹਿਕਾਰਤਾ ਸੁਮੇਰ ਸਿੰਘ ਗੁਰਜਰ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਮਨਜ਼ੂਰੀ ਦਿੱਤੀ ਗਈ ਹੈ ਜਿਸ ਵਿੱਚ ਖੇਤੀਬਾੜੀ ਖੇਤਰ ਵਿੱਚ ਭਾਈਵਾਲਾਂ ਦੀ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ।ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਬਹੁ-ਉਦੇਸ਼ੀ ਸਹਿਕਾਰੀ ਸਭਾਵਾਂ ਮਸ਼ੀਨਰੀ ‘ਤੇ 80 ਫ਼ੀਸਦ ਤੱਕ ਸਬਸਿਡੀ (ਵੱਧੋ-ਵੱਧ 24 ਲੱਖ ਰੁਪਏ) ਲਈ ਯੋਗ ਹੋਣਗੀਆਂ। ਦੱਸਣਯੋਗ ਹੈ ਕਿ ਪੇਸ਼ਗੀ ਰਕਮ ਵਜੋਂ ਕਰਜ਼ੇ ਦੀ 10 ਫ਼ੀਸਦ ‘ਤੇ ਨਿਰਧਾਰਤ ਕੀਤੀ ਗਈ ਹੈ। ਵਿਅਕਤੀਗਤ ਕਿਸਾਨ ਮਸ਼ੀਨਰੀ ‘ਤੇ 50 ਫ਼ੀਸਦ ਸਬਸਿਡੀ ਲਈ ਯੋਗ ਹੋਣਗੇ ਅਤੇ ਕਰਜ਼ੇ ਦੀ ਰਕਮ ਦਾ 25 ਫ਼ੀਸਦ ਰਾਸ਼ੀ ਲੋਂੜੀਦੀ ਹੋਵੇਗੀ।

ਇਹ ਵੀ ਪੜ੍ਹੋ Bathinda Police ਵੱਲੋਂ 4 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ,ਇੱਕ ਕਾਰ ਸਮੇਤ ਕੀਤਾ ਕਾਬੂ

ਇਹ ਇਤਿਹਾਸਕ ਫ਼ੈਸਲਾ ਨਾ ਸਿਰਫ਼ ਆਧੁਨਿਕ ਉਪਕਰਨਾਂ ਤੱਕ ਆਸਾਨ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ ਬਲਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵੀ ਪ੍ਰਬੰਧਨ ਨੂੰ ਵੀ ਯਕੀਨੀ ਬਣਾਏਗਾ, ਜਿਸ ਕਾਰਨ ਮੁੱਖ ਤੌਰ ‘ਤੇ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਪੰਜਾਬ ਸਰਕਾਰ ਬਾਇਓ-ਊਰਜਾ ਪਲਾਂਟਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਸਾਫ਼ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੀ ਹਰੀ ਆਰਥਿਕਤਾ ਨੂੰ ਹੁਲਾਰਾ ਮਿਲ ਰਿਹਾ ਹੈ।ਮੁੱਖ ਮੰਤਰੀ ਨੇ ਪੰਜਾਬ ਵਿੱਚ ਵਾਤਾਵਰਣ ਸਥਿਰਤਾ, ਕਿਸਾਨ ਭਲਾਈ ਅਤੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਯੋਜਨਾ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਵਾਤਾਵਰਣ ਚੁਣੌਤੀਆਂ ਨੂੰ ਹੱਲ ਕਰਦਿਆਂ ਕਿਸਾਨਾਂ ਨੂੰ ਵਧੇਰੇ ਸਸ਼ਕਤ ਬਣਾਉਣ ਵਿੱਚ ਸਹਾਈ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ NCC ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੈਡਿਟਾਂ ਨੂੰ ਵਧਾਈ
Chandigarh News: NCC cadets; ਇਤਿਹਾਸਕ ਪ੍ਰਾਪਤੀ ਕਰਕੇ ਸੂਬੇ ਦਾ ਮਾਣ ਵਧਾਉਂਦਿਆਂ ਪੰਜਾਬ ਡਾਇਰੈਕਟੋਰੇਟ ਐਨ.ਸੀ.ਸੀ. ਦੇ ਕੈਡਿਟਾਂ ਨੇ ਲਗਾਤਾਰ ਦੂਜੇ ਸਾਲ (2024 ਅਤੇ 2025) ਵੱਕਾਰੀ ਆਲ ਇੰਡੀਆ ਥਲ ਸੈਨਿਕ ਕੈਂਪ (ਏ.ਆਈ.ਟੀ.ਐਸ.ਸੀ.) ਸੀਨੀਅਰ ਡਿਵੀਜ਼ਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।ਇਸ ਬੇਮਿਸਾਲ ਪ੍ਰਾਪਤੀ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲਗਾਤਾਰ ਦੂਜੀ ਜਿੱਤ ਸਾਡੇ ਐਨ.ਸੀ.ਸੀ. ਕੈਡਿਟਾਂ ਦੇ ਅਡੋਲ ਇਰਾਦੇ, ਦ੍ਰਿੜ੍ਹਤਾ ਅਤੇ ਅਨੁਸ਼ਾਸਨ ਦਾ ਪ੍ਰਮਾਣ ਹੈ।

ਇਹ ਵੀ ਪੜ੍ਹੋ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ

ਦੱਸਣਯੋਗ ਹੈ ਕਿ ਇਨ੍ਹਾਂ ਕੈਡਿਟਾਂ (ਪੀ.ਐਚ.ਐਚ.ਪੀ. ਐਂਡ ਸੀ.) ਨੇ ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਵੱਡੇ ਸੰਸਥਾਨਾਂ ਸਮੇਤ 16 ਤੋਂ ਵੱਧ ਡਾਇਰੈਕਟੋਰੇਟਾਂ ‘ਤੇ ਜਿੱਤ ਦਰਜ ਕਰਕੇ ਨਵਾਂ ਕੌਮੀ ਰਿਕਾਰਡ ਕਾਇਮ ਕੀਤਾ ਹੈ।ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਜਿੱਤ ਸਿਰਫ਼ ਮੁਕਾਬਲਿਆਂ ਬਾਰੇ ਨਹੀਂ ਹੈ ਬਲਕਿ ਦੇਸ਼ ਪ੍ਰਤੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਡਿਟਾਂ ਨੇ ਸਮਾਜ ਲਈ ਔਖੀ ਘੜੀ ਵਿੱਚ ਵੀ ਆਪਣਾ ਲੋਹਾ ਮਨਵਾਇਆ ਹੈ, ਜਿਸ ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਬੇਮਿਸਾਲ ਸੇਵਾ ਪ੍ਰਦਾਨ ਕਰਨ ਤੋਂ ਲੈ ਕੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਿਵਲ ਅਧਿਕਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਾ ਸ਼ਾਮਲ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਰ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਚੈਂਪੀਅਨ ਅਤੇ ਸਮਾਜ ਦੇ ਰਖਵਾਲਿਆਂ ਵਜੋਂ ਇਨ੍ਹਾਂ ਕੈਡਿਟਾਂ ਦੀ ਭੂਮਿਕਾ ਐਨ.ਸੀ.ਸੀ. ਦੇ ਮੁੱਖ ਸਿਧਾਂਤਾਂ ਅਤੇ ਡਾਇਰੈਕਟੋਰੇਟ ਦੇ ਮੋਟੋ “ਅਨੁਸ਼ਾਸਨ ਅਤੇ ਸੇਵਾ ਸਭ ਤੋਂ ਉੱਪਰ” ਨੂੰ ਦਰਸਾਉਂਦੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸਫਲਤਾ ਪੰਜਾਬ ਡਾਇਰੈਕਟੋਰੇਟ ਨੂੰ ਕੌਮੀ ਪੱਧਰ ‘ਤੇ ਮਿਲਟਰੀ ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਮਾਰਗਦਰਸ਼ਕ ਵਜੋਂ ਸਥਾਪਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿੱਤਾਂ ਦਾ ਸਿਲਸਿਲਾ ਇਥੇ ਹੀ ਖ਼ਤਮ ਨਹੀਂ ਹੁੰਦਾ, ਸਗੋਂ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਅਤੇ ਪੰਜਾਬ ਪੂਰੇ ਦੇਸ਼ ਲਈ ਉੱਤਮਤਾ ਦੀ ਮਿਸਾਲ ਬਣੇਗਾ।ਸ. ਬੈਂਸ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਦੇ ਇੰਸਟਰਕਟਰਾਂ ਅਤੇ ਸਮੁੱਚੇ ਐਨ.ਸੀ.ਸੀ. ਫੈਟਰਨਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੜ Action ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ,ਸੱਦੀ High level ਮੀਟਿੰਗ

0

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਾਰੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਹੋਣਗੇ ਸ਼ਾਮਲ
Chandigarh News:ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਬੁਲਾਈ ਹੈ।ਮੁੱਖ ਮੰਤਰੀ ਭਲਕੇ (12 ਸਤੰਬਰ) ਨੂੰ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਯਤਨਾਂ ‘ਚ ਤੇਜ਼ੀ ਲਿਆਉਣ ਸਬੰਧੀ ਮੀਟਿੰਗ ਕਰਨਗੇ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ‘ਤੇ ਮੀਟਿੰਗ ‘ਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਮੀਟਿੰਗ ਵਿੱਚ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਆਦਿ ਠੋਸ ਉਪਰਾਲਿਆਂ ‘ਤੇ ਚਰਚਾ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਸੂਬੇ ਭਰ ਵਿੱਚ ਵੱਡੀ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੇ ਬਚਾਅ, ਰਾਹਤ ਅਤੇ ਮੁੜ ਵਸੇਬੇ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤ ਦੌਰਾਨ ਰਾਹਤ ਪ੍ਰਦਾਨ ਕਰਨ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੰਕਟ ‘ਚ ਘਿਰੇ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਰ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਵਿੱਚ ਇਲਾਜ ਦੌਰਾਨ ਵੀ ਉਹ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ ਅਤੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਨੂੰ ਸੁਰੱਖਿਅਤ ਕੱਢਣ ਅਤੇ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੰਕਟ ਦੇ ਇਸ ਸਮੇਂ ਦੌਰਾਨ ਪ੍ਰਭਾਵਿਤ ਲੋਕਾਂ ਤੱਕ ਵੱਧ ਤੋਂ ਵੱਧ ਮਦਦ ਪਹੁੰਚ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ

0

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਫ਼ਸਰ ਚਮਕੌਰ ਸਿੰਘ ਦੀ ਅਗਵਾਈ ਵਿੱਚ 69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋ ਰਹੇ ਹਨ।ਇਹਨਾਂ ਖੇਡ ਮੁਕਾਬਲਿਆਂ ਵਿੱਚ ਦੂਜੇ ਦਿਨ ਸੈਕਸ਼ਨ ਅਫ਼ਸਰ ਗੁਰਸੇਵਕ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੋਸਲਾ ਅਫਜ਼ਾਈ ਕੀਤੀ।ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਫੁੱਟਬਾਲ ਅੰਡਰ 19 ਸਾਲ ਲੜਕੀਆਂ ਵਿੱਚ ਤਲਵੰਡੀ ਸਾਬੋ ਜੋਨ ਨੇ ਪਹਿਲਾਂ ਸਥਾਨ, ਬਠਿੰਡਾ1 ਜੋਨ ਦੂਜਾ ਸਥਾਨ,ਸੰਗਤ ਜੋਨ ਨੇ ਤੀਜਾ ਸਥਾਨ, ਰੱਸਾਕਸ਼ੀ ਅੰਡਰ 17 ਮੁੰਡੇ ਵਿੱਚ ਜੋਨ ਗੋਨਿਆਣਾ ਮੰਡੀ ਨੇ ਪਹਿਲਾ, ਮੌੜ ਮੰਡੀ ਨੇ ਦੂਜਾ, ਸੰਗਤ ਜੋਨ ਨੇ ਤੀਜਾ, ਅੰਡਰ 19 ਮੁੰਡੇ ਵਿੱਚ ਜੋਨ ਗੋਨਿਆਣਾ ਮੰਡੀ ਨੇ ਪਹਿਲਾ,

ਇਹ ਵੀ ਪੜ੍ਹੋ  Bathinda Police ਵੱਲੋਂ 4 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ,ਇੱਕ ਕਾਰ ਸਮੇਤ ਕੀਤਾ ਕਾਬੂ

ਤਲਵੰਡੀ ਸਾਬੋ ਜੋਨ ਨੇ ਦੂਜਾ, ਸੰਗਤ ਜੋਨ ਨੇ ਤੀਜਾ,ਕਬੱਡੀ ਸਰਕਲ ਸਟਾਈਲ ਅੰਡਰ 19 ਲੜਕੀਆਂ ਮੰਡੀ ਕਲਾਂ ਜੋਨ ਨੇ ਪਹਿਲਾ ਸਥਾਨ ,ਮੰਡੀ ਫੂਲ ਜੋਨ ਨੇ ਦੂਜਾ ਸਥਾਨ , ਮੌੜ ਮੰਡੀ ਜੋਨ ਨੇ ਤੀਜਾ ਸਥਾਨ, ਅੰਡਰ 17 ਲੜਕੀਆ ਕਬੱਡੀ ਸਰਕਲ ਵਿੱਚ ਭਗਤਾ ਜੋਨ ਨੇ ਪਹਿਲਾ ਸਥਾਨ, ਮੋੜ ਮੰਡੀ ਜੋਨ ਨੇ ਦੂਜਾ ਸਥਾਨ, ਬਠਿੰਡਾ -2 ਤੀਜਾ ਸਥਾਨ, ਕ੍ਰਿਕੇਟ ਅੰਡਰ 19 ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ ਸਥਾਨ,ਹੈਂਡਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾ, ਸੰਗਤ ਮੰਡੀ ਜੋਨ ਨੇ ਦੂਜਾ, ਭਗਤਾ ਜੋਨ ਨੇ ਤੀਜਾ,ਹੈਂਡਬਾਲ ਅੰਡਰ 14 ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾ, ਸੰਗਤ ਮੰਡੀ ਜੋਨ ਨੇ ਦੂਜਾ, ਤਲਵੰਡੀ ਸਾਬੋ ਨੇ ਤੀਜਾ,ਅੰਡਰ 17 ਕੁੜੀਆ ਹਾਕੀ ਵਿੱਚ ਭੁੱਚੋ ਮੰਡੀ ਜੋਨ ਨੇ ਪਹਿਲਾ, ਗੋਨਿਆਣਾ ਨੇ ਦੂਜਾ, ਭਗਤਾ ਨੇ ਤੀਜਾ ਸਥਾਨ, ਅੰਡਰ 14 ਕੁੜੀਆ ਹਾਕੀ ਵਿੱਚ ਭਗਤਾਂ ਜੋਨ ਨੇ ਪਹਿਲਾ,ਭੁੱਚੋ ਮੰਡੀ ਜੋਨ ਨੇ ਦੂਜਾ,

ਇਹ ਵੀ ਪੜ੍ਹੋ  ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਬਠਿੰਡਾ 2 ਨੇ ਤੀਜਾ, ਵੁਸੂ ਅੰਡਰ 17 ਮੁੰਡੇ 45 ਕਿਲੋ ਭਾਰ ਵਰਗ ਵਿੱਚ ਅਕਾਸ਼ਦੀਪ ਸਿੰਘ ਮੌੜ ਮੰਡੀ ਨੇ ਪਹਿਲਾ, ਬਲਕਾਰ ਸਿੰਘ ਮੌੜ ਮੰਡੀ ਨੇ ਦੂਜਾ, 48 ਕਿਲੋ ਭਾਰ ਵਰਗ ਵਿੱਚ ਹਰਸ਼ਦੀਪ ਸਿੰਘ ਮੌੜ ਮੰਡੀ ਨੇ ਪਹਿਲਾ, ਰਣਵੀਰ ਸਿੰਘ ਸੰਗਤ ਜੋਨ ਨੇ ਦੂਜਾ, 52 ਕਿਲੋ ਭਾਰ ਵਰਗ ਵਿੱਚ ਹਰਸਾਹਿਬ ਸਿੰਘ ਸੰਗਤ ਜੋਨ ਨੇ ਪਹਿਲਾ, ਮੋਹਿਤ ਕੁਮਾਰ ਬਠਿੰਡਾ 2 ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਜਸਵੀਰ ਕੌਰ, ਪਵਿੱਤਰ ਸਿੰਘ, ਬਲਕਰਨ ਸਿੰਘ, ਰਣਧੀਰ ਸਿੰਘ ਧੀਰਾ, ਦਵਿੰਦਰ ਸਿੰਘ, ਬਲਤੇਜ ਸਿੰਘ, ਕੁਲਵੀਰ ਸਿੰਘ, ਗੁਰਦੀਪ ਸਿੰਘ, ਪ੍ਰਗਟ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਕੌਰ, ਕਸ਼ਮੀਰ ਸਿੰਘ, ਸਵਰਨਜੀਤ ਕੌਰ, ਜਗਦੀਪ ਸਿੰਘ, ਸਿਮਰਜੀਤ ਸਿੰਘ, ਸੁਰਿੰਦਰ ਕੁਮਾਰ, ਨਵਦੀਪ ਕੌਰ, ਗਗਨਦੀਪ ਸਿੰਘ, ਹਰਮੰਦਰ ਸਿੰਘ ਲਾਲੇਆਣਾ, ਰਾਜਵੰਤ ਸਿੰਘ ਹਾਕੀ ਕੋਚ, ਜਸਪ੍ਰੀਤ ਕੌਰ, ਚਰਨਜੀਤ ਸਿੰਘ, ਕਰਨੀ ਸਿੰਘ, ਜਗਦੇਵ ਸਿੰਘ, ਕੁਲਦੀਪ ਕੁਮਾਰ, ਰਵਿੰਦਰ ਸਿੰਘ, ਹਰਪਾਲ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
👉ਵਿਦੇਸ਼ੀ ਸੰਸਥਾ ਅਤੇ ਇਸਦੀ ਭੂਮਿਕਾ ਬਾਰੇ ਜਾਣਕਾਰੀ ਲਈ ਜਾਂਚ ਜਾਰੀ: ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਬਰਾੜ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 27 ਆਧੁਨਿਕ .30 ਬੋਰ ਪਿਸਤੌਲਾਂ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਦੋ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ, ਵਾਸੀ ਤੇਜਾ ਰਹੇਲਾ, ਫਾਜ਼ਿਲਕਾ, ਅਤੇ ਗੁਰਮੀਤ ਸਿੰਘ, ਵਾਸੀ ਪਿੰਡ ਮੁਹਾਰ ਜਮਸ਼ੇਰ, ਫਾਜ਼ਿਲਕਾ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨ ਤੋਂ ਇੱਕ ਵਿਦੇਸ਼ੀ ਸੰਸਥਾ ਰਾਹੀਂ ਪ੍ਰਾਪਤ ਕੀਤੀ ਗਈ ਸੀ ਅਤੇ ਰਾਜ ਵਿੱਚ ਅਪਰਾਧਿਕ ਗਿਰੋਹਾਂ ਦੁਆਰਾ ਵਰਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਦੋਸ਼ੀ ਇਨ੍ਹਾਂ ਹਥਿਆਰਾਂ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  Bathinda Police ਵੱਲੋਂ 4 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ,ਇੱਕ ਕਾਰ ਸਮੇਤ ਕੀਤਾ ਕਾਬੂ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਅਤੇ ਐਸਐਸਓਸੀ ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ ‘ਤੇ ਫਾਜ਼ਿਲਕਾ ਖੇਤਰ ਵਿੱਚ ਇੱਕ ਗੁਪਤ ਆਪ੍ਰੇਸ਼ਨ ਚਲਾਇਆ। ਆਪ੍ਰੇਸ਼ਨ ਦੌਰਾਨ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਵਾੜ ਦੇ ਨੇੜੇ ਪਿੰਡ ਮੁਹਾਰ ਜਮਸ਼ੇਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ .30 ਬੋਰ ਦੇ 27 ਗੈਰ-ਕਾਨੂੰਨੀ ਹਥਿਆਰਾਂ ਦੇ ਇੱਕ ਵੱਡੇ ਜ਼ਖੀਰੇ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਕਾਬੂ ਕੀਤਾ ਗਿਆ।ਏਆਈਜੀ ਨੇ ਅੱਗੇ ਦੱਸਿਆ ਕਿ ਵਿਦੇਸ਼ੀ ਸੰਸਥਾ ਦੀ ਪਛਾਣ, ਭੂਮਿਕਾ ਅਤੇ ਇਸਦੇ ਵਿਆਪਕ ਨੈੱਟਵਰਕ ਬਾਰੇ ਪਤਾ ਲਗਾਉਣਾ ਜਾਂਚ ਅਧੀਨ ਹੈ।ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 16 ਮਿਤੀ 11-09-2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

0

👉ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ
👉ਮੁੱਖ ਦੋਸ਼ੀ ਮਹਿਕਪ੍ਰੀਤ ਨੂੰ ਗੋਆ ਤੋਂ ਕੀਤਾ ਗ੍ਰਿਫ਼ਤਾਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਨ ਤਾਰਾ ਸਿੰਘ, ਤਰਨਤਾਰਨ; ਅਜੈਬੀਰ ਸਿੰਘ ਉਰਫ਼ ਅਜੈ ਵਾਸੀ ਗਲੀ ਪੰਜਾਬ ਸਿੰਘ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਸ੍ਰੀ ਰਾਮ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ, ਅਫ਼ਸਰ ਕਲੋਨੀ, ਅੰਮ੍ਰਿਤਸਰ ਅਤੇ ਦਿਨੇਸ਼ ਕੁਮਾਰ ਵਾਸੀ ਆਦਮਪੁਰ, ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੋਕ, ਤਿੰਨ .30 ਬੋਰ ਪੀਐਕਸ-5 ਪਿਸਤੌਲ, ਇੱਕ .32 ਬੋਰ ਅਤੇ .30 ਬੋਰ ਪਿਸਤੌਲ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਿੰਡੀਕੇਟ ਗ੍ਰਿਫ਼ਤਾਰ ਮੁਲਜ਼ਮ ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਜਾਂਚ ਦੇ ਵੱਖ-ਵੱਖ ਪੜਾਵਾਂ ‘ਤੇ ਕਈ ਬਰਾਮਦਗੀਆਂ ਹੋਈਆਂ ਹਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਦੋਸ਼ੀ ਪ੍ਰਗਟ ਸਿੰਘ ਨੂੰ ਪਹਿਲਾਂ ਦੋ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਸਰਹੱਦ ਪਾਰ ਦੀਆਂ ਖੇਪਾਂ ਦਾ ਹਿੱਸਾ ਸਨ ਅਤੇ ਨੈੱਟਵਰਕ ਰਾਹੀਂ ਅੱਗੇ ਵੰਡੇ ਜਾਣੇ ਸਨ।

ਇਹ ਵੀ ਪੜ੍ਹੋ  Bathinda Police ਵੱਲੋਂ 4 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ,ਇੱਕ ਕਾਰ ਸਮੇਤ ਕੀਤਾ ਕਾਬੂ

ਜਾਂਚ ਦੌਰਾਨ, ਮਾਡਿਊਲ ਦੇ ਹੋਰਨਾਂ ਮੈਂਬਰਾਂ ਅਜੈਬੀਰ, ਕਰਨਬੀਰ ਅਤੇ ਸ੍ਰੀ ਰਾਮ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮਹਿਕਪ੍ਰੀਤ ਵਜੋਂ ਪਛਾਣੇ ਗਏ ਮਾਡਿਊਲ ਦੇ ਮੁੱਖ ਸਰਗਨਾ ਨੂੰ ਗੋਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਹਥਿਆਰਾਂ ਦੀ ਤਸਕਰੀ ਦੇ ਵਪਾਰ ਦਾ ਪੈਸਾ ਹਵਾਲਾ ਨੈੱਟਵਰਕ ਰਾਹੀਂ ਭੇਜਿਆ ਗਿਆ ਸੀ, ਜਿਸ ਵਿੱਚ ਦੋਸ਼ੀ ਦਿਨੇਸ਼ ਨੂੰ 5.75 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧੀ ਕੇਸ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 218 ਮਿਤੀ 18-08-2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906846