Monday, May 18, 2026
Home Blog Page 465

bathinda news; ਹੜ੍ਹ ਪੀੜਤ ਦੀਆਂ ਮੰਗਾਂ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਡੀ ਸੀ ਦਫਤਰ ਅੱਗੇ ਦਿੱਤਾ ਧਰਨਾ

Bathinda News: ਅੱਜ਼ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰ ਮਰਦ ਔਰਤਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਹੜ੍ਹ ਪੀੜਤਾਂ ਦੀਆਂ ਮੰਗਾਂ ਨੂੰ ਲੈ ਰੋਹ ਭਰਪੂਰ ਧਰਨਾ ਦਿੱਤਾ ਗਿਆ। ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ,ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਮਿੱਠੂ ਸਿੰਘ ਘੁੱਦਾ ਅਤੇ ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਐਲਾਨਾਂ ਨੂੰ ਗੋਂਗਲੂਆਂ ਦੀ ਮਿੱਟੀ ਝਾੜਨ ਵਾਲੀ ਕਾਰਵਾਈ ਕਰਾਰ ਦਿੰਦਿਆਂ ਸਰਕਾਰਾਂ ਵੱਲੋਂ ਮੁਆਵਜ਼ੇ ਦੇ ਮਾਮਲੇ ਚ ਮਜ਼ਦੂਰ ਵਰਗ ਨੂੰ ਅੱਖੋਂ ਪਰੋਖੇ ਕਰਨ ਦੀ ਸਖ਼ਤ ਨਿਖੇਧੀ ਕੀਤੀ।

ਇਹ ਵੀ ਪੜ੍ਹੋ ਜੇਲ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੋਮ ਗਾਰਡ ਫੜਿਆ

ਇਸ ਮੌਕੇ ਧਰਨੇ ਚ ਪੁੱਜੇ ਤਹਿਸੀਲਦਾਰ ਰਾਹੀਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਹੜ੍ਹਾਂ ਤੇ ਬਾਰਸ਼ਾਂ ਕਾਰਨ ਜਾਨਾਂ ਗੁਆਉਣ ਵਾਲੇ ਮਜ਼ਦੂਰਾਂ ਤੇ ਹੋਰਨਾਂ ਲੋਕਾਂ ਦੇ ਵਾਰਸਾਂ ਨੂੰ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਮਜ਼ਦੂਰਾਂ ਦੇ ਤਬਾਹ ਹੋਏ ਘਰਾਂ ਦੀ ਮੁੜ ਉਸਾਰੀ ਲਈ 15 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ, ਟੁੱਟੀਆਂ ਕੰਮ ਦਿਹਾੜੀਆਂ ਦੀ ਭਰਪਾਈ ਕੀਤੀ ਜਾਵੇ ਅਤੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਬਾਵਜੂਦ ਪੁਖਤਾ ਪ੍ਰਬੰਧ ਕਰਨ ਚ ਲਾਪ੍ਰਵਾਹੀ ਵਰਤਣ ਵਾਲੇ ਸਿਆਸੀ ਲੀਡਰਾਂ ਤੇ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ Immigration ਕੰਪਨੀ ਦੇ ਮਾਲਕ ਦੀ ਖੁਦ+ਕੁਸ਼ੀ ਮਾਮਲੇ ‘ਚ AIG ਸਹਿਤ ਪੰਜ ਵਿਰੁੱਧ ਪਰਚਾ ਦਰਜ਼

ਮਜ਼ਦੂਰ ਆਗੂਆਂ ਨੇ ਆਖਿਆ ਕਿ ਫਸਲਾਂ ਦੀ ਬਰਬਾਦੀ ਦਾ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਬੇਸ਼ੱਕ ਬੇਹੱਦ ਨਿਗੂਣੀ ਰਾਸ਼ੀ ਹੈ ਪਰ ਇਸ ਵਿਚ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦਾ ਉੱਕਾ ਹੀ ਜ਼ਿਕਰ ਨਾ ਕਰਨਾ ਆਪ ਸਰਕਾਰ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਕਰਜ਼ਾ ਮੋੜਨ ਤੋਂ ਅਸਮਰਥ ਖੇਤ ਮਜ਼ਦੂਰਾਂ, ਔਰਤਾਂ ਤੇ ਕਿਸਾਨਾਂ ਸਿਰ ਚੜ੍ਹੇ ਮਾਈਕਰੋ ਫਾਈਨਾਂਸ ਕੰਪਨੀਆਂ ਸਮੇਤ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਹੜ੍ਹਾਂ ਕਾਰਨ ਨੁਕਸਾਨੇ ਸਕੂਲਾਂ, ਕਾਲਜਾਂ, ਦਫ਼ਤਰਾਂ ਤੇ ਸੜਕਾਂ ਦੀ ਮੁੜ ਉਸਾਰੀ ਤੇ ਮੁਰੰਮਤ ਆਦਿ ਦੇ ਕੰਮ ਮਨਰੇਗਾ ਵਰਕਰਾਂ ਰਾਹੀਂ ਕਰਵਾਏ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

GKU ਦੀ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫਰੰਸ IACE-2025 ਦਾ ਸ਼ਾਨਦਾਰ ਆਗਾਜ਼

0

Talwandi Sabo News: ਆਰਟੀਫੀਸ਼ੀਅਲ ਇੰਟੈਂਲੀਜੈਂਸ ਰਾਹੀਂ ਮਨੁੱਖੀ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਭਵਿੱਖ ਵਿੱਚ ਇਸ ਖੇਤਰ ਵਿੱਚ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਸਮਾਧਾਨ ਬਾਰੇ ਵਿਚਾਰ ਕਰਨ ਲਈ ਗੁਰਲਾਭ ਸਿੰਘ ਸਿੱਧੂ ਚਾਂਸਲਰ ਦੀ ਸਰਪ੍ਰਸਤੀ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਦੀ ਰਹਿ-ਨੁਮਾਈ ਹੇਠ ਦੋ ਰੋਜ਼ਾ ਅੰਤਰ ਰਾਸ਼ਟਰੀ ਕਾਨਫਰੰਸ ਆਰਟੀਫੀਸ਼ੀਅਲ ਇੰਟੈਂਲੀਜੈਂਸ ਕੰਪਿਊਟਰ ਐਂਡ ਇਲੈਕਟ੍ਰਿਕਲ ਇੰਜੀਨੀਅਰਿੰਗ ਆਈ.ਏ.ਸੀ.ਈ.-2025 ਦਾ ਸ਼ਾਨਦਾਰ ਆਗਾਜ਼ ਮੁੱਖ ਮਹਿਮਾਨ ਡਾ. ਅਜੈ ਕਰਾਰਾਹ ਚੀਫ਼ ਜਨਰਲ ਮੈਨੇਜ਼ਰ ਭਾਰਤ ਸੰਚਾਰ ਨਿਗਮ ਵੱਲੋਂ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਜਨਰਲ ਸਕੱਤਰ, ਡਾ. ਆਰ.ਪੀ.ਸਹਾਰਨ ਡੀਨ ਅਕਾਦਮਿਕ, ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਡਾ. ਲਾਭ ਸਿੰਘ ਡਾ. ਦੀਪਕ ਵੱਸਣ ਨਾਇਲਿਟ ਯੂਨੀਵਰਸਿਟੀ ਰੋਪੜ, ਡਾ. ਤਨਵੀਰ ਸਿੰਘ ਰਾਸ਼ਟਰਪਤੀ ਅਵਾਰਡੀ, ਡਾ. ਕਰੂਨੇਸ਼ ਅਰੋੜਾ ਡਾਇਰੈਕਟਰ ਸੀ.ਡੈਕ ਨਵੀਂ ਦਿੱਲੀ, ਪ੍ਰੋ.(ਡਾ.) ਆਰ.ਸੀ. ਬਾਂਸਲ ਯੂਨੀਵਰਸਿਟੀ ਆਫ਼ ਸ਼ਾਰਜਾਹ ਤੇ ਡਾ. ਸੁਮੰਤੋ ਕਾਰ ਆਈ.ਆਈ.ਟੀ. ਬੰਬੇ ਨੇ ਕੂੰਜੀਵੱਤ ਬੁਲਾਰੇ ਵਜੋਂ ਹਾਜ਼ਰ ਹੋਏ।

ਇਹ ਵੀ ਪੜ੍ਹੋ Patiala ‘ਚ ਤੜਕਸਾਰ ਭਿਆਨਕ ਹਾਦਸਾ; ਇੱਕ ਬੱਚੇ ਸਹਿਤ ਤਿੰਨ ਦੀ ਹੋਈ ਮੌਕੇ ‘ਤੇ ਮੌ+ਤ

ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਕਰਾਰਾਹ ਨੇ ਭਾਰਤ ਸੰਚਾਰ ਨਿਗਮ ਵੱਲੋਂ ਗ੍ਰਾਹਕਾਂ ਨੂੰ ਉੱਚ ਕੋਟੀ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਆਰਟੀਫੀਸ਼ਿਅਲ ਇੰਟੈਲੀਜੈਂਸ ਦੀ ਕੀਤੀ ਜਾ ਰਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੀ.ਐੱਸ.ਐਨ.ਐੱਲ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲਦੀ ਹੀ ਬੀ.ਐਸ.ਐਨ.ਐਲ ਬਾਕੀ ਸਰਵਿਸ ਪ੍ਰਦਤਾਵਾਂ ਤੋਂ ਅੱਗੇ ਵੱਧਦੀ ਨਜ਼ਰ ਆਵੇਗੀ।ਵਾਈਸ ਚਾਂਸਲਰ ਡਾ. ਸਿੰਘ ਨੇ ਦੱਸਿਆ ਕਿ ਹੁਣ ਆਟੋਮੇਸ਼ਨ ਮਸ਼ੀਨ ਤੋਂ ਅੱਗੇ ਸੋਚਦੇ ਹੋਏ ਏ.ਆਈ. ਸਾਡੇ ਜੀਵਨ ਨੂੰ ਖੁਸ਼ਹਾਲ ਬਣਾਏਗੀ। ਏ.ਆਈ ਦੇ ਚੰਗੇ, ਮਾੜੇ ਪਹਿਲੂਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਇਸ ਨੂੰ ਵਰਤਣ ਵਾਲੇ ਵਿਅਕਤੀ ਤੇ ਨਿਰਭਰ ਹੈ ਕਿ ਉਹ ਇਸ ਦਾ ਇਸਤੇਮਾਲ ਚੰਗੇ ਕੰਮ ਲਈ ਕਰਦਾ ਹੈ ਜਾਂ ਮਾੜੇ। ਇਸ ਲਈ ਹੁਣ ਸਮਾਜ ਨੂੰ ਨੈਤਿਕ ਪੱਖੋਂ ਵੀ ਉੱਚਾ ਉੱਠਣ ਦੀ ਲੋੜ ਹੈ। ਉਨ੍ਹਾਂ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਆ ਰਹੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਸਮਾਧਾਨ ਬਾਰੇ ਵੀ ਗੱਲ ਕੀਤੀ।ਰਜਿਸਟਰਾਰ ਡਾ. ਵਰਮਾ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਪੰਜਾਬ ਦੀ ਗੱਲ ਕਰਦਿਆਂ ਕਿਹਾ ਕਿ ਏ.ਆਈ. ਦੇ ਇਸਤੇਮਾਲ ਨਾਲ ਅਸੀਂ ਘੱਟ ਤੋਂ ਘੱਟ ਕੀਟਨਾਸ਼ਕਾਂ ਦਾ ਇਸਤੇਮਾਲ ਕਰਕੇ ਜ਼ਿਆਦਾ ਝਾੜ ਲੈ ਸਕਦੇ ਹਾਂ।

ਇਹ ਵੀ ਪੜ੍ਹੋ Immigration ਕੰਪਨੀ ਦੇ ਮਾਲਕ ਦੀ ਖੁਦ+ਕੁਸ਼ੀ ਮਾਮਲੇ ‘ਚ AIG ਸਹਿਤ ਪੰਜ ਵਿਰੁੱਧ ਪਰਚਾ ਦਰਜ਼

ਕਾਨਫਰੰਸ ਦੇ ਚੇਅਰਪਰਸਨ ਡਾ. ਸਵਤੰਤਰ ਸਿੰਘ ਖੁਰਮੀ, ਡੀਨ ਨੇ ਕਾਨਫਰੰਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਏ.ਆਈ. ਰਾਹੀਂ ਅਸੀਂ ਸਮਾਜ ਦੇ ਹਰ ਖੇਤਰ ਵਿੱਚ ਨਿਪੁਨਤਾ ਲਿਆ ਸਕਦੇ, ਇਸ ਲਈ ਉਨ੍ਹਾਂ ਵਿਦਿਆਰਥੀਆਂ ਨੂੰ ਖੇਜ ਦੇ ਖੇਤਰ ਵਿੱਚ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਿਤ ਕੀਤਾ। ਡਾ. ਲਾਭ ਸਿੰਘ ਨੇ ਕਿਹਾ ਕਿ ਸਾਨੂੰ ਏ.ਆਈ. ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਵਿਸ਼ੇਸ਼ ਤੌਰ ਤੇ ਉਨ੍ਹਾਂ ਖੇਤੀ ਦੇ ਖੇਤਰ ਵਿੱਚ ਇਸ ਦਾ ਇਸਤੇਮਾਲ ਕਰਨ ਦੀ ਗੱਲ ਕਹੀ। ਡਾ. ਬਾਂਸਲ ਨੇ ਇਲੈਕਟ੍ਰੀਸਿਟੀ ਦੇ ਖੇਤਰ ਵਿੱਚ ਏ.ਆਈ. ਨੂੰ ਇਸਤੇਮਾਲ ਕਰਕੇ ਸਾਫ਼ ਸੁਥਰੀ ਊਰਜਾ ਦਾ ਉਤਪਾਦਨ ਕਰਨ ਦਾ ਮਸ਼ਵਰਾ ਦਿੱਤਾ। ਡਾ. ਤਨਵੀਰ ਸਿੰਘ, ਸੀਨੀਅਰ ਪ੍ਰੋਜੈਕਟ ਮੈਨੇਜ਼ਰ ਸਪੋਕਨ ਟਿਊਟੋਰੀਅਲ, ਐਜੂ ਪਿਰਾਮਿਡਸ, ਆਈ.ਆਈ.ਟੀ. ਬੰਬੇ ਨੇ ਅੱਜ ਦੇ ਸਮੇਂ ਨੂੰ ਬਦਲਾਅ ਦਾ ਸਮਾਂ ਦੱਸਦੇ ਹੋਏ ਕਿਹਾ ਕਿ ਸਾਨੂੰ ਹੁਣ ਪੁਰਾਣੇ ਤਰੀਕਿਆਂ ਨੂੰ ਛੱਡ ਕੇ ਨਵੀਂ ਤਕਨੀਕ ਨੂੰ ਅਪਣਾਉਣਾ ਪਵੇਗਾ। ਕਾਨਫਰੰਸ ਵਿੱਚ ਵੱਖ-ਵੱਖ ਦੇਸ਼ਾਂ ਦੇ ਵਿਸ਼ਾ ਮਾਹਿਰਾਂ ਤੇ 200 ਤੋਂ ਵੱਧ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪੋਸਟਰ ਪ੍ਰੇਜ਼ੈਂਟੇਸ਼ਨ ਤੋਂ ਇਲਾਵਾ 100 ਤੋਂ ਵੱਧ ਖੋਜ ਪੱਤਰ ਪੜ੍ਹੇ ਗਏ ਤੇ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ। ਡਾ.ਗੁਰਪ੍ਰੀਤ ਕੌਰ ਕਨਵੀਨਰ ਦੀ ਟੀਮ ਦਾ ਪ੍ਰਬੰਧਨ ਕਾਬਿਲ-ਏ-ਤਾਰੀਫ਼ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਰ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

👉ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼

Chandigarh News: farmers news; ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਲ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰੀ ਸਹਾਇਤਾ ਪ੍ਰਾਪਤ ਹੋਣ ‘ਤੇ ਜਲਦੀ ਹੀ ਕਰ ਦਿੱਤੀ ਜਾਵੇਗੀ।ਵਿੱਤ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 87 ਫੀਸਦੀ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 9 ਸਹਿਕਾਰੀ ਖੰਡ ਮਿੱਲਾਂ ਵਿੱਚੋਂ ਅਜਨਾਲਾ ਲਈ 10 ਮਾਰਚ ਤੱਕ, ਬਟਾਲਾ ਲਈ 18 ਮਾਰਚ, ਭੋਗਪੁਰ ਲਈ 27 ਮਾਰਚ, ਬੁੱਢੇਵਾਲ ਲਈ 13 ਮਾਰਚ, ਫਾਜ਼ਿਲਕਾ ਲਈ 1 ਮਾਰਚ, ਗੁਰਦਾਸਪੁਰ ਲਈ 25 ਮਾਰਚ, ਮੋਰਿੰਡਾ ਲਈ 30 ਮਾਰਚ, ਨਵਾਂਸ਼ਹਿਰ ਲਈ 31 ਮਾਰਚ ਅਤੇ ਨਕੋਦਰ ਲਈ 22 ਫਰਵਰੀ ਤੱਕ ਗੰਨੇ ਦੀ ਖਰੀਦ ਦੇ ਬਕਾਏ ਕਲੀਅਰ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਵਿਰੁੱਧ ਨਫਰਤ ਤੋਂ ਛੁਟਕਾਰਾ ਪਾਉਣ ਲਈ ਪ੍ਰਧਾਨ ਮੰਤਰੀ ‘ਚਿੰਤਨ ਸ਼ਿਵਰ’ ਵਿੱਚ ਜਾਣ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੰਨਾ ਉਤਪਾਦਕਾਂ ਦੀ ਵਿੱਤੀ ਸਥਿਰਤਾ ਨੂੰ ਤਰਜੀਹ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ ਦੇ ਅੰਨ ਭੰਡਾਰ ਵਿੱਚ ਯੋਗਦਾਨ ਪਾਉਣ ਵਾਲਿਆਂ ਦੇ ਮਾਣ ਸਤਕਾਰ ਨੂੰ ਬਹਾਲ ਰੱਖਣ ਅਤੇ ਇੱਕ ਲਚਕੀਲੇ ਖੇਤੀਬਾੜੀ ਅਰਥਚਾਰੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਦਾ ਪ੍ਰਮਾਣ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੇਲ੍ਹ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੋਮ ਗਾਰਡ ਫੜਿਆ

0

Ludhiana News:ਪੰਜਾਬ ਦੇ ਜਿਲਾ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਇੱਕ ਹੋਮ ਗਾਰਡ ਨੂੰ ਗਿਰਫਤਾਰ ਕੀਤਾ ਗਿਆ ਹੈ।ਉਹ ਜੇਲ੍ਹ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਉਸ ਤੋਂ ਚੈਕਿੰਗ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਨੇ ਦੱਸਿਆ ਕਿ ਉਹਨਾਂ ਨੇ ਹੋਮ ਗਾਰਡ ਦੇ ਕਰਮਚਾਰੀ ਸੁਖਪ੍ਰੀਤ ਸਿੰਘ ਤੋ ਨਸ਼ੀਲੀਆਂ ਗੋਲੀਆਂ ,ਤੰਬਾਕੂ ਦਾ ਇੱਕ ਪੈਕਟ, ਕੈਪਸੂਲ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  Bathinda Police ਵੱਲੋਂ 4 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ,ਇੱਕ ਕਾਰ ਸਮੇਤ ਕੀਤਾ ਕਾਬੂ

ਸੁਖਪ੍ਰੀਤ ਸਿੰਘ ਖੰਨਾ ਥਾਣਾ ਦੇ ਪਿੰਡ ਕਮਾਂ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਕੈਦੀਆਂ ਤੋਂ ਕਾਫੀ ਪੈਸੇ ਲੈ ਕੇ ਉਹਨਾਂ ਨੂੰ ਨਸ਼ੀਲਾ ਪਦਾਰਥ ਮੁੱਹਈਆ ਕਰਵਾਉਂਦਾ ਸੀ। ਪੁਲਿਸ ਡੂੰਘਾਈ ਨਾਲ ਮਾਮਲੇ ਦੀ ਛਾਣਬੀਣ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਵੱਲੋਂ 4 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ,ਇੱਕ ਕਾਰ ਸਮੇਤ ਕੀਤਾ ਕਾਬੂ

0

Bathinda News:ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ਼੍ਰੀ ਗੌਰਵ ਯਾਦਵ ,ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਮਨੀਤ ਕੌਂਡਲ ਐੱਸ.ਐੱਸ.ਪੀ ਬਠਿੰਡਾ ਦੀ ਰਹਿਨੁਮਾਈ ਹੇਠ ਅਤੇ ਜਸਮੀਤ ਸਿੰਘ, ਐਸ.ਪੀ (ਇਨਵੈਸਟੀਗੇਸ਼ਨ) ਬਠਿੰਡਾ ਦੀ ਨਿਗਰਾਨੀ ਵਿੱਚ ਸ਼੍ਰੀ ਹਰਵਿੰਦਰ ਸਿੰਘ ਸਰਾਂ, ਡੀ.ਐੱਸ.ਪੀ (ਐੱਨ.ਡੀ.ਪੀ.ਐੱਸ) ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-2 ਬਠਿੰਡਾ ਦੀ ਟੀਮ ਵੱਲੋਂ 04 ਵਿਅਕਤੀਆਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਵਾ ਕੇ ਵੱਡੀ ਕਾਮਯਾਬੀ ਹਾਸਲ ਕੀਤੀ।

ਇਹ ਵੀ ਪੜ੍ਹੋ  PUNBUS ਦੇ ਕੰਡਕਟਰ ਦੀ ਗੁੰਡਾਗਰਦੀ; ਮਾਮੂਲੀ ਗੱਲ ਪਿੱਛੇ ਔਰਤ ਨੂੰ ਕੁੱਟਿਆ, ਹੋਇਆ ਪਰਚਾ ਦਰਜ਼

ਜਸਮੀਤ ਸਿੰਘ,ਐੱਸ.ਪੀ (ਇਨਵੈਸਟੀਗੇਸ਼ਨ) ਬਠਿੰਡਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਮਿਤੀ 10.9.2025 ਨੂੰ ਸੀ.ਆਈ.ਏ ਸਟਾਫ-2 ਬਠਿੰਡਾ ਦੀ ਟੀਮ ਵੱਲੋਂ ਦੌਰਾਨੇ ਚੈਕਿੰਗ ਸ਼ੱਕੀ ਪੁਰਸਾਂ ਅਤੇ ਵਹੀਕਲਾਂ ਦੇ ਸਬੰਧ ਵਿੱਚ ਭੁੱਚੋ ਦੇ ਲਵੇਰੀਸਰ ਰੋਡ ਸਾਹਮਣੇ ਰੂੰਮੀਵਾਲਾ ਤੋਂ ਇੱਕ ਕਾਰ Elentra ਰੰਗ ਚਿੱਟਾ ਨੰਬਰੀ HR-26BW-8155 ਵਿੱਚੋਂ 04 ਨੌਜਵਾਨਾ ਨੂੰ ਕਾਬੂ ਕਰਕੇ ਇਹਨਾਂ ਦੇ ਕਬਜੇ ਵਿਚਲੀ ਕਾਰ ਵਿੱਚੋਂ 08 ਗੱਟੇ ਭੁੱਕੀ ਚੂਰਾ ਪੋਸਤ ਕੁੱਲ ਵਜਨੀ 200 ਕਿੱਲੋ (ਦੋ ਕੁਇੰਟਲ) ਬਰਾਮਦ ਕਰਵਾਏ ਗਏ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਤਿੰਦਰ ਵਾਸੀ ਮਨੋਹਰਪੁਰ, ਜਿਲ੍ਹਾ ਜੀਦ (ਹਰਿਆਣਾ), ਰਾਮਜਾਨ ਸਾਹ ਵਾਸੀ ਮਿਸਰਵਾਲਾ, ਜਿਲ੍ਹਾ ਸਿਰਮੌਰ (ਹਿਮਾਚਲ ਪ੍ਰਦੇਸ), ਵਿਨੋਦ ਵਾਸੀ ਭੈਣੀ ਹਮੀਰਪੁਰ, ਜਿਲ੍ਹਾ ਹਿਸਾਰ (ਹਰਿਆਣਾ) ਅਤੇ ਜੋਗਿੰਦਰ ਸਿੰਘ ਉਰਫ ਜ਼ੋਗੀ ਵਾਸੀ ਬੜੌਦੀ, ਜਿਲ੍ਹਾ ਜੀਂਦ (ਹਰਿਆਣਾ) ਵਜੋਂ ਹੋਈ ਹੈ।

ਇਹ ਵੀ ਪੜ੍ਹੋ  Patiala ‘ਚ ਤੜਕਸਾਰ ਭਿਆਨਕ ਹਾਦਸਾ; ਇੱਕ ਬੱਚੇ ਸਹਿਤ ਤਿੰਨ ਦੀ ਹੋਈ ਮੌਕੇ ‘ਤੇ ਮੌ+ਤ

ਇਹਨਾਂ ਨੇ ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਉਹ ਇਹ ਭੁੱਕੀ ਚੂਰਾ ਪੋਸਤ ਰਾਜਸਥਾਨ ਦੇ ਇਲਾਕੇ ਤੋਂ ਖ੍ਰੀਦ ਕਰਕੇ ਲੈ ਕਿ ਆਏ ਸਨ।ਜੋ ਇਹ ਖੇਪ ਅੱਗੇ ਇਹਨਾਂ ਵੱਲੋਂ ਬਠਿੰਡਾ ਅਤੇ ਇਸਦੇ ਨਾਲ ਲੱਗਦੇ ਜਿਲ੍ਹਿਆਂ ਵਿੱਚ ਪ੍ਰਚੂਨ ਦੇ ਹਿਸਾਬ ਨਾਲ ਵੇਚੀ ਜਾਣੀ ਸੀ। ਜਿਹਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ,ਦੌਰਾਨੇ ਪੁੱਛਗਿੱਛ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੱਗੇਵਾਲਾ ਦਾ ਬੇਸ ਕੈਂਪ ਬਣਿਆ ਪੀੜਤਾਂ ਦਾ ਸਹਾਰਾ, ਗਿਆਨੀ ਹਰਪ੍ਰੀਤ ਸਿੰਘ ਦੀ ਦਿਸ਼ਾ ਨਿਰਦੇਸ਼ ਤੇ ਜਾਰੀ ਕੈਂਪ ਬਣਿਆ ਆਸ ਦੀ ਕਿਰਨ

0

👉ਰਜਿਸਟ੍ਰੇਸ਼ਨ ਕਰਵਾਓ, ਲੋੜੀਂਦਾ ਸਮਾਨ ਘਰ ਪਹੁੰਚੇਗਾ,ਕੈਂਪ ਦੀ ਖਾਸੀਅਤ
Ferozepur News;ਹੜ੍ਹ ਪੀੜਿਤਾਂ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਵਰਕਰਾਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਬੱਗੇਵਾਲਾ ਵਿਖੇ ਬਣਾਏ ਗਏ ਬੇਸ ਕੈਂਪ ਨੂੰ ਆਸ ਦੀ ਕਿਰਨ ਨਾਲ ਵੇਖਿਆ ਜਾ ਰਿਹਾ ਹੈ। ਹੜ੍ਹ ਪੀੜਤਾਂ ਲਈ ਇਹ ਕੈਂਪ ਆਪਣੇ ਆਪ ਵਿੱਚ ਵੱਡੀ ਰਾਹਤ ਪੇਸ਼ ਕਰਦਾ ਹੈ। ਇਸ ਕੈਂਪ ਵਿੱਚ ਰੋਜ਼ਾਨਾ ਜੀਵਨ ਲੋੜੀਂਦੀਆਂ ਵਸਤੂਆਂ ਸਮੇਤ ਮੈਡੀਕਲ ਸਹੂਲਤਾਂ, ਦਵਾਈਆਂ, ਤਰਪਾਲਾਂ, ਪਸੂਆਂ ਲਈ ਸੁੱਕੇ ਚਾਰੇ ਦਾ ਵਿਸ਼ੇਸ਼ ਪ੍ਰਬੰਧ ਹੈ।ਬੱਗੇਵਾਲਾ ਕੈਂਪ ਦਾ ਨਿਰੀਖਣ ਕਰਨ ਲਈ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਆਪਣੇ ਸਾਥੀਆਂ ਸਮੇਤ ਪਹੁੰਚੇ।

ਇਹ ਵੀ ਪੜ੍ਹੋ  ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਇਸ ਬੇਸ ਕੈਂਪ ਦਾ ਮੁੱਖ ਮਕਸਦ ਲੋੜਵੰਦਾਂ ਤੱਕ ਸਹੀਂ ਸਮੇਂ ਤੇ ਸਹੀਂ ਅਤੇ ਲੋੜੀਂਦਾ ਸਮਾਨ ਪਹੁੰਚਾਉਣਾ ਹੈ। ਓਹਨਾ ਕਿਹਾ ਕਿ ਇਸ ਕੈਂਪ ਦੀ ਵਲੱਖਣਤਾ ਹੈ ਕਿ ਇਥੇ ਕੋਈ ਵੀ ਹੜ੍ਹ ਪੀੜਤ, ਆਪਣੀ ਲੋੜੀਦੀ ਜਰੂਰਤ ਨੂੰ ਪੂਰਾ ਕਰਨ ਲਈ ਇੱਕ ਰਜਿਸਟਰੇਸ਼ਨ ਦੇ ਅਧਾਰ ਤੇ ਸੇਵਾ ਲੈ ਸਕਦਾ ਹੈ। ਇਸ ਕੈਂਪ ਦਾ ਪ੍ਰਬੰਧ ਸਥਾਨਕ ਇਲਾਕੇ ਨੌਜਵਾਨ ਕੋਲ ਹੈ ਤਾਂ ਜੋ ਰਜਿਸਟਰੇਸ਼ਨ ਦੇ ਅਧਾਰ ਤੇ ਆਈ ਮੰਗ ਨੂੰ ਪੀੜਤ ਦੇ ਘਰ ਜਾ ਕੇ ਪੂਰਾ ਕੀਤਾ ਜਾ ਸਕੇ।ਉਹਨਾਂ ਇਹ ਸੇਵਾ ਕਾਰਜ ਕਰ ਰਹੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ, ਅੱਜ ਲੋੜ ਹੈ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਕਾਰਜ ਵਿੱਚ ਜੁਟਣ ਦੀ ਤਾਂ ਜੋ ਪੰਜਾਬ ਨੂੰ ਔਖੀ ਸਥਿਤੀ ਚੋ ਬਾਹਰ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ  Patiala ‘ਚ ਸਵਾਰੀਆਂ ਨਾਲ ਨੱਕੋ-ਨੱਕ ਭਰੀ PRTC ਦੀ ਬੱਸ ਖਤਾਨਾਂ ‘ਚ ਪਲਟੀ, ਦਰਜ਼ਨਾਂ ਜਖ਼ਮੀ

ਕੈਂਪ ਦੇ ਸੰਚਾਲਕ ਭਾਈ ਪਰਮਪਾਲ ਸਿੰਘ ਸਭਰਾ, ਬਲਦੇਵ ਸਿੰਘ ਮੱਲ੍ਹੀ ਉਸਮਾਨ ,ਸਰਦਾਰ ਕਾਬਲ ਸਿੰਘ,ਸਰਦਾਰ ਪਿਆਰਾ ਸਿੰਘ ਦੀ ਸ਼ਲਾਘਾ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਓਹਨਾ ਨੇ ਨੇਕ ਕਾਰਜ ਕਰਨ ਲਈ ਵਧਾਈ ਵੀ ਦਿੱਤੀ।ਇਸ ਮੌਕੇ ਓਹਨਾ ਦੇ ਨਾਲ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ, ਸਾਬਕਾ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ,ਸਤਵਿੰਦਰ ਸਿੰਘ ਟੌਹੜਾ ਮੈਬਰ ਐਸਜੀਪੀਸੀ,ਗਗਨਦੀਪ ਸਿੰਘ ਧਾਲੀਵਾਲ,ਅਮਰਿੰਦਰ ਸਿੰਘ ਬਨੀ ਬਰਾੜ,ਮਨਪ੍ਰੀਤ ਸਿੰਘ ਭੋਲੂਵਾਲਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਰਸਾਤ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੂਰਤੀ ਕੀਤੀ ਜਾਵੇਗੀ-ਬਰਿੰਦਰ ਗੋਇਲ

0

👉ਜਲ ਸਰੋਤ ਮੰਤਰੀ ਵੱਲੋਂ ਸਰਦੂਲਗੜ੍ਹ ਘੱਗਰ ਦਾ ਦੌਰਾ
Mansa News: ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਸਰਦੂਲਗੜ੍ਹ ਘੱਗਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਹੋੲੋ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੂਰਤੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਸਥਿਤੀ ਦੀ ਨਜ਼ਾਰਸਾਨੀ ਕੀਤੀ ਜਾ ਰਹੀ ਹੈ ਕਿ ਕਿੱਥੇ ਕਿੰਨ੍ਹਾਂ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਰ ਤਰ੍ਹਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਵਿਖੇ ਸਥਿਤੀ ਠੀਕ ਹੈ। ਉਨ੍ਹਾਂ ਸਾਰੇ ਹੀ ਪਿੰਡਾਂ ਦੇ ਲੋਕਾਂ, ਸਮਾਜ ਸੇਵੀ ਸੰਸਥਾਵਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸ੍ਰੋਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਪੀੜਤ ਲੋਕਾਂ ਦਾ ਸਹਿਯੋਗ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼ ਹੈ। ਹੜ੍ਹ ਪੀੜਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ।ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਇਲਾਕੇ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਦਿਨਰਾਤ ਤਤਪਰ ਹਨ। ਉਨ੍ਹਾਂ ਦੱਸਿਆ ਕਿ ਕਿ ਉਨ੍ਹਾਂ ਆਪਣੀ ਤਨਖਾਹ ਵਿਚੋਂ 01 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿਚ ਭੇਜੇ ਹਨ ਤਾਂ ਜੋ ਹੜ੍ਹ ਪੀੜਤਾਂ ਦੀ ਮਦਦ ਹੋ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PUNBUS ਦੇ ਕੰਡਕਟਰ ਦੀ ਗੁੰਡਾਗਰਦੀ; ਮਾਮੂਲੀ ਗੱਲ ਪਿੱਛੇ ਔਰਤ ਨੂੰ ਕੁੱਟਿਆ, ਹੋਇਆ ਪਰਚਾ ਦਰਜ਼

0

Moga News: ਮੋਗਾ ਦੇ ਬੱਸ ਸਟੈਂਡ ‘ਚ ਇੱਕ ਸਰਕਾਰੀ ਬੱਸ ਦੇ ਕੰਡਕਟਰ ਵੱਲੋਂ ਇੱਕ ਔਰਤ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਘਟਨਾ ਦੀ ਵੀਡੀਓ ਸ਼ੋਸਲ ਮੀਡੀਆ ‘ਤੇ ਵਾਈਰਲ ਹੋਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਕੰਡਕਟਰ ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਸੂਬੇ ਦੀ ਮਹਿਲਾ ਕਮਿਸ਼ਨ ਨੇ ਵੀ ਗੰਭੀਰ ਨੋਟਿਸ ਲੈਂਦਿਆਂ ਮੋਗਾ ਪੁਲਿਸ ਨੂੰ ਮੁਲਜਮ ਕੰਡਕਟਰ ਵਿਰੁਧ ਸਖ਼ਤ ਕਾਰਵਾਈ ਦੀਆਂ ਹਿਦਾਇਤਾਂ ਦਿੱਤੀਆਂ ਹਨ। ਪੀੜ੍ਹਤ ਦੀ ਪਹਿਚਾਣ ਮਨਪ੍ਰੀਤ ਕੌਰ ਵਾਸੀ ਪਿੰਡ ਸਮਾਲਸਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਲੜਕੀ ਨੇ ਆਪਣੀ ਸਿਕਾਇਤ ਵਿਚ ਦਾਅਵਾ ਕੀਤਾ ਹੈ ਕਿ ਉਹ ਕੇਐਫਸੀ ਆਊਟਲੈੱਟ ਮੋਗਾ ਵਿੱਚ ਕੰਮ ਕਰਦੀ ਹੈ।

ਇਹ ਵੀ ਪੜ੍ਹੋ  Patiala ‘ਚ ਸਵਾਰੀਆਂ ਨਾਲ ਨੱਕੋ-ਨੱਕ ਭਰੀ PRTC ਦੀ ਬੱਸ ਖਤਾਨਾਂ ‘ਚ ਪਲਟੀ, ਦਰਜ਼ਨਾਂ ਜਖ਼ਮੀ

ਘਟਨਾ ਵਾਲੇ ਦਿਨ 2 ਸਤੰਬਰ ਦੀ ਸਵੇਰ ਨੂੰ ਉਹ ਪੰਜਾਬ ਰੋਡਵੇਜ਼ ਪਨਬੱਸ (ਨੰਬਰ ਪੀਬੀ-65-ਏਟੀ-3078) ਰਾਹੀਂ ਮੋਗਾ ਆ ਰਹੀ ਸੀ। ਇਸ ਦੌਰਾਨ ਜਦ ਬੱਸ ਮੋਗਾ ਬਾਈਪਾਸ ‘ਤੇ ਬਾਘਾਪੁਰਾਣਾ ਪੁਲ ਨੇੜੇ ਪਹੁੰਚੀ ਤਾਂ ਉਕਤ ਲੜਕੀ ਨੇ ਕੰਡਕਟਰ ਨੂੰ ਕੇਐਫਸੀ ਨੇੜੇ ਉਤਰਨ ਲਈ ਕਿਹਾ। ਇਸ ਮਾਮਲੇ ਨੂੰ ਲੈ ਕੇ ਕੰਡਕਟਰ ਨਾਲ ਉਸਦੀ ਬਹਿਸ ਹੋ ਗਈ, ਜਿਸਤੋਂ ਬਾਅਦ ਲੜਕੀ ਦੇ ਦੋਸ਼ਾਂ ਮੁਤਾਬਕ ਕੰਡਕਟਰ ਨੇ ਉਸ ਨੂੰ ਧੱਕਾ ਦੇ ਕੇ ਬੱਸ ਤੋਂ ਹੇਠਾਂ ਸੁੱਟ ਦਿੱਤਾ ਅਤੇ ਕੁੱਟਮਾਰ ਵੀ ਕੀਤੀ।ਇਸ ਦੌਰਾਨ ਬੱਸ ਵਿਚ ਸਵਾਰ ਕੁੱਝ ਲੋਕਾਂ ਨੇ ਕੰਡਕਟਰ ਦੀ ਇਸ ਮਾੜੀ ਹਰਕਤ ਦੀ ਵੀਡੀਓ ਬਣਾ ਲਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Bhagwant Mann ਨੂੰ ਅੱਜ ਮਿਲ ਸਕਦੀ ਹੈ ਕਿ ਹਸਪਤਾਲ ਵਿਚੋਂ ਛੁੱਟੀ, ਸਿਹਤ ਵਿਚ ਹੋਇਆ ਸੁਧਾਰ

0

Mohali News: ਲੰਘੀ 5 ਸਤੰਬਰ ਤੋਂ ਅਚਾਨਕ ਸਿਹਤ ਖਰਾਬ ਹੋਣ ਕਾਰਨ ਮੋਹਾਲੀਦ ਫ਼ੋਰਟਿਸ ਹਸਪਤਾਲ ਵਿਚ ਇਲਾਜ਼ ਕਰਵਾ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਹੁਣ ਲਗਾਤਾਰ ਸੁਧਰ ਹੋ ਰਿਹਾ। ਬੁੱਧਵਾਰ ਨੂੰ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੈਟਨ ਮੁਤਾਬਕ ਮੁੱਖ ਮੰਤਰੀ ਦ ਸਾਰੇ ਟੈਸਟ ਵੀ ਠੀਕ ਆਏ ਹਨ। ਜਿਸਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਵੀਰਵਾਰ ਨੂੰ ਸ: ਮਾਨ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਨੇ ਕੀਤਾ ਧੰਨਵਾਦ

ਦਸਣਾ ਬਣਦਾ ਹੈ ਕਿ ਲਗਾਤਾਰ ਕਈ ਦਿਨਾਂ ਹੜ੍ਹ ਪੀੜ੍ਹਤ ਇਲਾਕਿਆਂ ਦਾ ਦੌਰਾ ਕਰ ਰਹੇ ਮੁੱਖ ਮੰਤਰੀ ਦੀ ਅਚਾਨਕ ਦਿਲ ਦੀ ਧੜਕਣ ਹੌਲੀ ਹੋ ਗਈ ਸੀ ਅਤੇ ਉਨ੍ਹਾਂ ਨੂੰ ਕਮਜ਼ੋਰੀ ਦੀ ਸ਼ਿਕਾਇਤ ਆਈ ਸੀ, ਜਿਸਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਉੰਝ ਹਸਪਤਾਲ ਦੇ ਅੰਦਰੋਂ ਹੀ ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਕੈਬਨਿਟ ਦੀ ਪ੍ਰਧਾਨਗੀ ਕੀਤੀ ਸੀ। ਉਨ੍ਹਾਂ ਦੀ ਸਿਹਤ ਦਾ ਹਾਲਚਾਲ ਪੁੱਛਣ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤੋਂ ਇਲਾਵਾ ਆਪ ਦੇ ਵੱਡੇ ਨੇਤਾ ਤੇ ਮੰਤਰੀ ਵੀ ਪੁੱਜੇ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਨੇ ਕੀਤਾ ਧੰਨਵਾਦ

0

👉ਹਸਪਤਾਲ ਤੋਂ ਪ੍ਰਸਿੱਧ ਗਾਇਕ ਮਨਕੀਰਤ ਔਲਖ ਅਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਗੱਲਬਾਤ
Mohali News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ।

ਇਹ ਵੀ ਪੜ੍ਹੋ  ਪੰਜਾਬ ਵਿਰੁੱਧ ਨਫਰਤ ਤੋਂ ਛੁਟਕਾਰਾ ਪਾਉਣ ਲਈ ਪ੍ਰਧਾਨ ਮੰਤਰੀ ‘ਚਿੰਤਨ ਸ਼ਿਵਰ’ ਵਿੱਚ ਜਾਣ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਯੋਗਦਾਨ ਪਾ ਰਹੇ ਹਨ। ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।

ਇਹ ਵੀ ਪੜ੍ਹੋ  ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਕੁਦਰਤੀ ਕਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਬਹੁਤ ਸਹਾਈ ਸਾਬਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿਖਾਈ ਗਈ ਦਰਿਆਦਿਲੀ ਯਕੀਨੀ ਤੌਰ ‘ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906866