Monday, May 18, 2026
Home Blog Page 466

Patiala ‘ਚ ਸਵਾਰੀਆਂ ਨਾਲ ਨੱਕੋ-ਨੱਕ ਭਰੀ PRTC ਦੀ ਬੱਸ ਖਤਾਨਾਂ ‘ਚ ਪਲਟੀ, ਦਰਜ਼ਨਾਂ ਜਖ਼ਮੀ

0

Patiala News: ਪਟਿਆਲਾ ‘ਚ ਵੀਰਵਾਰ ਤੜਕਸਾਰ ਪੀਆਰਟੀਸੀ ਦੀ ਇੱਕ ਬੱਸ ਪਲਟ ਗਈ। ਇਹ ਪਟਿਆਲਾ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ ਕਿ ਓਵਰਲੋਡ ਹੋਣ ਕਾਰਨ ਪਿੰਡ ਚਾਹਲ ਦੇ ਕੋਲ ਖਤਾਨਾਂ ‘ਚ ਪਲਟ ਗਈ। ਇਸ ਹਾਦਸੇ ਵਿਚ ਦਰਜ਼ਨਾਂ ਸਵਾਰੀਆਂ ਦੇ ਸੱਟਾਂ ਲੱਗਣ ਦੀ ਸੂਚਨਾ ਸਾਹਮਣੇ ਆਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮੱਦਦ ਦੇ ਨਾਲ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ Patiala ‘ਚ ਤੜਕਸਾਰ ਭਿਆਨਕ ਹਾਦਸਾ; ਇੱਕ ਬੱਚੇ ਸਹਿਤ ਤਿੰਨ ਦੀ ਹੋਈ ਮੌਕੇ ‘ਤੇ ਮੌ+ਤ

ਜਖ਼ਮੀ ਸਵਾਰੀਆਂ ਨੂੰ ਪਟਿਆਲਾ ਦਾਖਲ ਕਰਵਾਇਆ ਗਿਆ। ਹਾਲੇ ਤੱਕ ਇਸ ਹਾਦਸੇ ਦੇ ਪਿੱਛੇ ਕਾਰਨਾਂ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦਸਿਆ ਜਾ ਰਿਹਾ ਕਿ ਪਟਿਆਲਾ ਡਿੱਪੁ ਦੀ ਇਸ ਬੱਸ (ਨੰਬਰ PB11CB-9546) ਵਿਚ ਹਾਦਸੇ ਸਮੇਂ 100 ਤੋਂ ਵੀ ਵੱਧ ਸਵਾਰੀਆਂ ਸਨ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪ੍ਰੰਤੂ ਕਿਹਾ ਜਾ ਰਿਹਾ ਕਿ ਸੰਤੁਲਨ ਵਿਗੜਣ ਕਾਰਨ ਇਹ ਘਟਨਾ ਵਾਪਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Patiala ‘ਚ ਤੜਕਸਾਰ ਭਿਆਨਕ ਹਾਦਸਾ; ਇੱਕ ਬੱਚੇ ਸਹਿਤ ਤਿੰਨ ਦੀ ਹੋਈ ਮੌਕੇ ‘ਤੇ ਮੌ+ਤ

0

Rajpura News: ਪਟਿਆਲਾ-ਰਾਜਪੁਰਾ ਰੋਡ ‘ਤੇ ਵੀਰਵਾਰ ਤੜਕਸਾਰ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵਿਚ ਇੱਕ ਬੱਚੇ ਤਿੰਨ ਜਣਿਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਕਾਰ ਸਵਾਰ ਨੂੰ ਲੋਕਾਂ ਨੇ ਫੜ ਲਿਆ ਅਤੇ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਕਰਵਾਈ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ ਸਾਢੇ ਪੰਜ ਵਜੇ ਰਾਜਪੁਰਾ-ਪਟਿਆਲਾ ਜੀ.ਟੀ. ਰੋਡ ’ਤੇ ਚੂਨਾ ਭੱਠੀ ਸਾਹਮਣੇ ਪਟਿਆਲਾ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ(ਨੰਬਰ ਸੀਐਚ01ਸੀਐਕਸ-0244) ਨੇ ਸੜਕ ਕਿਨਾਰੇ ਜਾ ਰਹੇ ਚਾਰ ਜਣਿਆਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ Immigration ਕੰਪਨੀ ਦੇ ਮਾਲਕ ਦੀ ਖੁਦ+ਕੁਸ਼ੀ ਮਾਮਲੇ ‘ਚ AIG ਸਹਿਤ ਪੰਜ ਵਿਰੁੱਧ ਪਰਚਾ ਦਰਜ਼

ਇਹ ਟੱਕਰ ਇੰਨੀਂ ਭਿਆਨਕ ਸੀ ਕਿ ਸੜਕ ਕਿਨਾਰੇ ਜਾ ਰਹੇ ਲੋਕ ਕਈ-ਕਈ ਫੁੱਟ ਹਵਾ ਵਿਚ ਉੱਛਲ ਗਏ। ਇਸ ਹਾਦਸੇ ਵਿਚ ਇੱਕ ਨੌਜਵਾਨ ਸਹਿਤ ਤਿੰਨ ਜਣਿਆਂ ਦੀ ਮੌਤ ਹੋ ਗਈ, ਜਿਸਦੇ ਵਿਚ ਇੱਕ ਔਰਤ ਅਤੇ ਇੱਕ ਛੋਟੀ ਬੱਚੀ ਸ਼ਾਮਲ ਹੈ। ਜਦਕਿ ਹਾਦਸੇ ਵਿਚ ਇੱਕ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਮ੍ਰਿਤਕਾਂ ਦੀ ਪਹਿਚਾਣ ਪ੍ਰਦੀਪ ਰਿਸ਼ੀਦੇਵ(40 ਸਾਲ), ਯਸ਼ੋਧਾ (60 ਸਾਲ) ਅਤੇ ਅਨੰਨਿਆ (13 ਸਾਲ) ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ 8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ:ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਮ੍ਰਿਤਕ ਗਣੈਸ਼ ਕਲੌਨੀ ਰਾਜਪੁਰਾ ਦੇ ਰਹਿਣ ਵਾਲੇ ਸਨ, ਜੋਕਿ ਮੂਲਰੁਪ ਵਿਚ ਬਿਹਾਰ ਨਾਲ ਸਬੰਧਤ ਸਨ। ਜਦਕਿ ਇਸ ਹਾਦਸੇ ਵਿਚ ਚੰਡੀਗੜ੍ਹ ਨੰਬਰ ਕਾਰ ਦਾ ਡਰਾਈਵਰ , ਜਿਸਦੀ ਪਹਿਚਾਣ ਅਖਿਲ ਦੇ ਤੌਰ ‘ਤੇ ਹੋਈ ਹੈ, ਵੀ ਗੰਭੀਰ ਜਖ਼ਮੀ ਹੋ ਗਿਆ। ਉਧਰ, ਮੌਕੇ ‘ਤੇ ਪੁੱਜੇ ਥਾਣੇਦਾਰ ਜਗਦੀਸ਼ ਕੁਮਾਰ ਨੇ ਮੀਡੀਆ ਨੂੰ ਦਸਿਆ ਕਿ ਇਸ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ ਤੇ ਇੱਕ ਜਖ਼ਮੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਦਿਹਾਤੀ ਤੋਂ ਦੋ ਪੰਚਾਇਤਾਂ ਆਪ ਵਿੱਚ ਸ਼ਾਮਿਲ

0

Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਪੰਜ਼ਾਬ ਸਰਕਾਰ ਵੱਲੋਂ ਸੂਬੇ ਅੰਦਰ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਆਪ ਦੇ ਸਟੇਟ ਸੈਕਟਰੀ ਇੰਦਰਜੀਤ ਸਿੰਘ ਮਾਨ ਚੇਅਰਮੈਨ ਖਾਦੀ ਬੋਰਡ ਪੰਜਾਬ, ਲੋਕ ਸਭਾ ਇੰਚਾਰਜ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੇਂਟ ਟਰੱਸਟ ਬਠਿੰਡਾ, ਜਸਵਿੰਦਰ ਸਿੰਘ ਸ਼ਿੰਦਾ ਹਲਕਾ ਇੰਚਾਰਜ਼ ਬਠਿੰਡਾ ਦਿਹਾਤੀ ਦੀ ਅਗਵਾਈ ਵਿੱਚ ਅੱਜ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਪਥਰਾਲਾ ਦੇ ਸਰਪੰਚ ਚਰਨਜੀਤ ਕੌਰ ਸਮੇਟ ਗੁਰਚਰਨ ਸਿੰਘ ਪੰਚ, ਜਸਵੰਤ ਸਿੰਘ ਪੰਚ, ਬੰਸੀ ਰਾਮ ਪੰਚ ਸੁਖਦੇਵ ਸਿੰਘ ਪੰਚ, ਚਰਨਜੀਤ ਕੌਰ ਪੰਚ, ਲਖਵਿੰਦਰ ਕੌਰ ਪੰਚ ਨਜ਼ਮਦੀਪ ਕੌਰ ਪੰਚ ਅਤੇ ਪਿੰਡ ਜੱਸੀ ਬਾਗ਼ ਵਾਲੀ ਦੇ ਸਰਪੰਚ ਸੁਖਜੀਤ ਕੌਰ ਸਮੇਤ ਸੰਦੀਪ ਕੌਰ ਪੰਚ, ਇੰਦਰਜੀਤ ਕੌਰ ਪੰਚ, ਪਰਮਜੀਤ ਕੌਰ ਪੰਚ,ਜਸਵਿੰਦਰ ਕੁਮਾਰ ਪੰਚ ਆਦਿ ਦੋ ਪੰਚਾਇਤਾ ਦੇ ਨੁਮਾਇਦੇ ਰਵਾਇਤੀ ਪਾਰਟੀਆ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਹ ਵੀ ਪੜ੍ਹੋ  ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

ਇਸ ਸਮੇਂ ਆਪ ਲੀਡਰਸ਼ਿਪ ਵਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀਆਂ ਪੰਚਾਇਤਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਇਹਨਾਂ ਨੂੰ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਰਵਾਇਤੀ ਪਾਰਟੀਆ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਰਪੰਚਾ ਅਤੇ ਪੰਚ ਸਾਹਿਬਾਨਾਂ ਨੇ ਕਿਹਾ ਹੈ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸੂਬੇ ਅੰਦਰ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦੇ ਹੋਏ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਾਂ।

ਇਹ ਵੀ ਪੜ੍ਹੋ  ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਓਹਨਾ ਨੇ ਕਿਹਾ ਕਿ ਪੰਜਾਬ ਵਿੱਚ ਹੜ ਆਉਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਥੇ ਜਾ ਕੇ ਹੜਾਂ ਦੇ ਪਾਣੀ ਨਾਲ ਹੋ ਰਹੇ ਲੋਕਾਂ ਦੇ ਨੁਕਸਾਨ ਦਾ ਜਾਇਜ਼ਾ ਵੀ ਲਿਆ ਅਤੇ ਹਰ ਤਰ੍ਹਾਂ ਦੀ ਸਹਾਇਤਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਅਤੇ ਪੁਰਾ ਮੰਤਰੀ ਮੰਡਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜ ਦਿੱਤਾ ਤਾਂ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਜਦੋਂ ਕਿ ਰਵਾਇਤੀ ਪਾਰਟੀਆ ਦੇ ਲੀਡਰ ਸਿਰਫ਼ ਫ਼ੋਟੋ ਖਿਚਵਾਉਣ ਹੀ ਜਾਂਦੇ ਸੀ। ਇਸ ਸਮੇਂ ਓਹਨਾ ਦੇ ਨਾਲ ਹਰਦੀਪ ਸਿੰਘ ਸਰਾਂ ਜੋਨ ਇੰਚਾਰਜ ਮਾਲਵਾ ਵੈਸਟ ਯੂਥ ਵਿੰਗ, ਬਲਕਾਰ ਸਿੰਘ ਭੋਖੜਾ ਜ਼ਿਲ੍ਹਾ ਮੀਡੀਆ ਇਨਚਾਰਜ ਅਤੇ ਹੋਰ ਬਹੁਤ ਸਾਰੇ ਸਾਥੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Immigration ਕੰਪਨੀ ਦੇ ਮਾਲਕ ਦੀ ਖੁਦ+ਕੁਸ਼ੀ ਮਾਮਲੇ ‘ਚ AIG ਸਹਿਤ ਪੰਜ ਵਿਰੁੱਧ ਪਰਚਾ ਦਰਜ਼

0

Mohali News: ਮੰਗਲਵਾਰ ਨੂੰ ਮੁਹਾਲੀ ਦੇ ਇੱਕ ਪ੍ਰਾਈਵੇਟ ਬੈਂਕ ਵਿੱਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਵੱਲੋਂ ਗੋਲੀ ਮਾਰ ਕੇ ਆਤਮਹੱਤਿਆ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਇੱਕ ਐਸਪੀ ਪੱਧਰ ਦੇ ਅਧਿਕਾਰੀ ਸਹਿਤ ਪੰਜ ਜਾਣਿਆ ਵਿਰੁੱਧ ਪਰਚਾ ਦਰਜ ਕਰ ਲਿਆ ਹੈ। ਮ੍ਰਿਤਕ ਰਾਜਵੀਰ ਸਿੰਘ ਦੀ ਮੌਤ ਤੋਂ ਬਾਅਦ ਉਸਦੇ ਕੋਲੋਂ ਦੋ ਪੇਜ ਦਾ ਇੱਕ ਖੁਦਕੁਸ਼ੀ ਨੋਟ ਬਰਾਮਦ ਹੋਇਆ ਸੀ ਅਤੇ ਨਾਲ ਹੀ ਉਸਦੇ ਵੱਲੋਂ ਮਰਨ ਤੋਂ ਪਹਿਲਾਂ ਬਣਾਈ ਗਈ ਇੱਕ ਵੀਡੀਓ ਵੀ ਜਨਤਕ ਹੋਈ ਸੀ। ਜਿਸ ਦੇ ਵਿੱਚ ਉਸਨੇ ਪੰਜਾਬ ਪੁਲਿਸ ਦੇ ਏਆਈਜੀ ਗੁਰਜੋਤ ਸਿੰਘ ਕਲੇਰ ਤੋਂ ਇਲਾਵਾ ਇੱਕ ਹੋਰ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਸਹਿਤ ਕੁਝ ਹੋਰਨਾਂ ਨੂੰ ਆਪਣੀ ਮੌਤ ਲਈ ਜਿੰਮੇਵਾਰ ਠਹਿਰਾਇਆ ਸੀ।

ਇਹ ਵੀ ਪੜ੍ਹੋ  Bathinda News:ਨੌਜਵਾਨ ਦੀ ਭੇਦ+ਭਰੀ ਹਾਲਤ ਵਿੱਚ ਲਾ+ਸ਼ ਮਿਲੀ

ਬਾਕੀ ਮੁਲਜ਼ਮਾਂ ਦੇ ਵਿੱਚ ਸੀਏ ਸਮੀਰ ਅਗਰਵਾਲ, ਸ਼ਾਈਨਾ ਅਰੋੜਾ, ਰਿਸ਼ੀ ਰਾਣਾ ਅਤੇ ਰਿੰਕੂ ਕ੍ਰਿਸ਼ਨਾ ਸ਼ਾਮਿਲ ਹਨ। ਮਿਰਤਕ ਰਾਜਵੀਰ ਨੇ ਆਪਣੇ ਖੁਦਕੁਸ਼ੀ ਨੋਟ ਵਿੱਚ ਦਾਵਾ ਕੀਤਾ ਹੈ ਕਿ ਪੰਜਾਬ ਪੁਲਿਸ ਦਾ ਏਆਈਜੀ ਗੁਰਜੋਤ ਕਲੇਰ ਉਸ ਦਾ ਪਾਰਟਨਰ ਸੀ, ਜਿਸਨੇ ਆਪਣੇ ਹਿੱਸਾ ਕੱਢਦੇ ਹੋਏ ਕਰੋੜਾਂ ਰੁਪਏ ਉਸ ਤੋਂ ਲੈ ਲਏ ਸਨ ਪਰੰਤੂ ਹੁਣ ਉਸ ਨੂੰ ਹੋਰ ਪੈਸਿਆਂ ਲਈ ਤੰਗ ਪਰੇਸ਼ਾਨ ਕਰ ਰਿਹਾ ਸੀ। ਇਸੇ ਤਰ੍ਹਾਂ ਸੀਏ ਸਮੀਰ ਅਗਰਵਾਲ ਉੱਪਰ ਵੀ ਨਗਦ ਢਾਈ ਕਰੋੜ ਰੁਪਏ ਲੈ ਕੇ ਵਾਪਸ ਨਾ ਕਰਨ ਦੇ ਦੋਸ਼ ਲਗਾਏ ਹਨ। ਜਦੋਂ ਕਿ ਸ਼ਾਈਨਾ ਅਤੇ ਰਿੰਕੂ ਉੱਪਰ ਵੀ ਪੈਸਿਆਂ ਬਦਲੇ ਤੰਗ ਪਰੇਸ਼ਾਨੀ ਦੇ ਦੋਸ਼ ਹਨ। ਪੁਲਿਸ ਵੱਲੋਂ ਇੰਨਾਂ ਸਾਰੇ ਮੁਲਜ਼ਮਾਂ ਵਿਰੁੱਧ ਪਰਮਜੀਤ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਉਪਰ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ ਬਠਿੰਡਾ ‘ਚ ਨਗਰ ਕੌਂਸਲ ਨੂੰ ਵਕੀਲ ਦੇ ਘਰ ਅੱਗੇ ਬਣਿਆ ‘ਰੈਂਪ’ ਢਾਹੁਣ ਮਹਿੰਗਾ ਪਿਆ, ਪ੍ਰਧਾਨ ਸਹਿਤ ਅੱਧੀ ਦਰਜਨ ਵਿਰੁੱਧ ਪਰਚਾ ਦਰਜ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਾ ਬਣਦਾ ਹੈ ਕਿ ਮ੍ਰਿਤਕ ਰਾਜਵੀਰ ਸਿੰਘ ਮੋਹਾਲੀ ਦੇ ਫੇਜ਼ 11 ਅਤੇ 88 ਦੇ ਵਿੱਚ ਆਪਣਾ ਇਮੀਗ੍ਰੇਸ਼ਨ ਦਫ਼ਤਰ ਚਲਾਉਂਦਾ ਸੀ।ਉਹ ਮੂਲ ਰੂਪ ਵਿੱਚ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਇੱਥੇ ਹੀ ਰਹਿ ਰਿਹਾ ਸੀ। ਬੀਤੇ ਕੱਲ੍ਹ ਰਾਜਵੀਰ ਸਿੰਘ ਐਚਡੀਐਫਸੀ ਬੈਂਕ ਦੇ ਵਿੱਚ ਆਇਆ ਇਥੇ ਉਹ ਪਹਿਲੀ ਮੰਜ਼ਿਲ ਉਪਰ ਲੋਨ ਬਰਾਂਚ ਵਿੱਚ ਗਿਆ। ਇਸ ਤੋਂ ਬਾਅਦ ਉਥੇ ਗੱਲਬਾਤ ਕੀਤੀ ਅਤੇ ਫੇਰ ਬੈਂਕ ਦੇ ਵਾਸ਼ਰੂਮ ਵਿੱਚ ਚਲਾ ਗਿਆ। ਵਾਸਰੂਮ ਅੰਦਰੋਂ ਕੁੰਡੀ ਲਗਾ ਕੇ ਆਪਣੇ ਕੋਲ ਮੌਜੂਦ ਪਿਸਤੌਲ ਦੇ ਨਾਲ ਗੋਲੀ ਮਾਰ ਲਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਿਲ੍ਹੇ ਦੇ 4 ਸਕੂਲਾਂ ਨੂੰ ਇਮਾਰਤਾਂ ਦੇ ਬਦਲਵੇਂ ਪ੍ਰਬੰਧ ਨਾ ਹੋਣ ਤੱਕ ਰੱਖਿਆ ਜਾਵੇਗਾ ਬੰਦ : ਡਿਪਟੀ ਕਮਿਸ਼ਨਰ

0

Bathinda News: ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਡਾਈਜਸਟਰ ਮੈਨੇਜਮੈਂਟ ਐਕਟ 2005 ਦੇ ਸੈਕਸ਼ਨ 34 ਤਹਿਤ ਜ਼ਿਲ੍ਹਾ ਬਠਿੰਡਾ ਦੇ 4 ਵੱਖ-ਵੱਖ ਸਰਕਾਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਇਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ (ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕਪੁਰਾ, ਬਠਿੰਡਾ ਅਤੇ ਸਰਕਾਰੀ ਹਾਈ ਸਕੂਲ ਗੁਰੂ ਨਾਨਕਪੁਰਾ ਬਠਿੰਡਾ ਸ਼ਾਮਿਲ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹਨਾਂ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਇਹਨਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਸਕੂਲਾਂ ਨੂੰ ਉਦੋਂ ਤੱਕ ਬੰਦ ਰੱਖਿਆ ਜਾਵੇਗਾ ਜਿੰਨਾਂ ਚਿਰ ਇਹਨਾਂ ਸਕੂਲਾਂ ਸਬੰਧੀ ਹੋਰ ਇਮਾਰਤਾਂ ਦਾ ਬਦਲਵਾ ਪ੍ਰਬੰਧ ਨਹੀਂ ਹੋ ਜਾਂਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਅਗਵਾਈ ਹੇਠ ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

0

Bathinda News: ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਇੱਕ ਵੱਡੀ ਰਾਹਤ ਮੁਹਿੰਮ ਸ਼ੁਰੂ ਕੀਤੀ ਗਈ। ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅੱਜ ਦੋ ਵੱਡੇ ਵਾਹਨਾਂ ਵਿੱਚ ਰਾਹਤ ਸਮੱਗਰੀ ਭੇਜੀ ਗਈ। ਇਸ ਰਾਹਤ ਸਮੱਗਰੀ ਵਿੱਚ ਲੋੜ ਦੀ ਹਰ ਸੰਭਵ ਚੀਜ਼ ਸ਼ਾਮਲ ਸੀ, ਜਿਸ ਵਿੱਚ ਧੂਪ, ਆਲ ਆਊਟ, ਓਡੋਮੋ, ਪੀਣ ਵਾਲਾ ਪਾਣੀ, ਜੁੱਤੇ, ਰਾਸ਼ਨ ਸਮੱਗਰੀ, ਦਵਾਈਆਂ ਅਤੇ ਬੁਖਾਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੀਆਂ ਹੋਰ ਦਵਾਈਆਂ ਸ਼ਾਮਲ ਸਨ।ਇਹ ਦੋਵੇਂ ਵਾਹਨ ਜਲਾਲਾਬਾਦ ਭੇਜੇ ਗਏ ਸਨ, ਜਿੱਥੇ ਇਹ ਸਮੱਗਰੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਵਿੱਚ ਵੰਡੀ ਜਾਵੇਗੀ। ਭਾਜਪਾ ਦੀ ਜ਼ਿਲ੍ਹਾ ਟੀਮ ਨੇ ਇਸ ਰਾਹਤ ਸਮੱਗਰੀ ਨੂੰ ਇਕੱਠਾ ਕਰਨ ਲਈ ਦਿਨ ਰਾਤ ਮਿਹਨਤ ਕੀਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਅਤੇ ਸਮਾਜ ਨੂੰ ਸਮਰਪਿਤ ਰਹੀ ਹੈ। ਜਦੋਂ ਵੀ ਕੋਈ ਕੁਦਰਤੀ ਆਫ਼ਤ ਆਉਂਦੀ ਹੈ, ਸਾਡੀ ਪਾਰਟੀ ਅਤੇ ਸਾਡੇ ਵਰਕਰ ਹਰ ਸੰਭਵ ਤਰੀਕੇ ਨਾਲ ਮਦਦ ਕਰਨ ਲਈ ਤਿਆਰ ਰਹਿੰਦੇ ਹਨ।ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਟੀਚਾ ਹੈ ਕਿ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਮਿਲੇ ਅਤੇ ਉਹ ਜਲਦੀ ਤੋਂ ਜਲਦੀ ਆਮ ਜ਼ਿੰਦਗੀ ਵਿੱਚ ਵਾਪਸ ਆ ਸਕਣ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਅਸ਼ੋਕ ਬਾਲੀਆਂ ਵਾਲੀ, ਉਪ ਪ੍ਰਧਾਨ ਵਰਿੰਦਰ ਸ਼ਰਮਾ, ਮਹਿੰਦਰ ਕੌਰ ਅਤੇ ਹੋਰ ਭਾਜਪਾ ਵਰਕਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿਰੁੱਧ ਨਫਰਤ ਤੋਂ ਛੁਟਕਾਰਾ ਪਾਉਣ ਲਈ ਪ੍ਰਧਾਨ ਮੰਤਰੀ ‘ਚਿੰਤਨ ਸ਼ਿਵਰ’ ਵਿੱਚ ਜਾਣ: ਹਰਪਾਲ ਸਿੰਘ ਚੀਮਾ

0

Chandigarh News:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲੀਆ ਦੌਰੇ ਦੀ ਨਿੰਦਾ ਕੀਤੀ, ਇਸਨੂੰ ਮਦਦ ਕਰਨ ਦੇ ਸੱਚੇ ਯਤਨ ਦੀ ਬਜਾਏ ਇੱਕ ਰਾਜਨੀਤਿਕ ਪ੍ਰਦਰਸ਼ਨ ਦਾ ਨਾਮ ਦਿੱਤਾ। ਵਿੱਤ ਮੰਤਰੀ ਚੀਮਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਇਸਦੇ ਲੋਕਾਂ ਪ੍ਰਤੀ ਆਪਣੀ “ਨਫ਼ਰਤ” ਤੋਂ ਛੁਟਕਾਰਾ ਪਾਉਣ ਲਈ “ਚਿੰਤਨ ਸ਼ਿਵਿਰ” (ਆਤਮ-ਨਿਰੀਖਣ ਜਾਂ ਚਿੰਤਨ ਲਈ ਸਮਾਂ ਬਿਤਾਉਣ) ਵਿੱਚ ਸ਼ਾਮਲ ਹੋਣ।ਇੱਥੇ ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੜ੍ਹ ਪ੍ਰਭਾਵਿਤ ਸੂਬੇ ਦੇ ਹਾਲੀਆ ਦੌਰੇ ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਹਮਦਰਦੀ ਅਤੇ ਸਾਰਥਕਤਾ ਤੋਂ ਰਹਿਤ ਇੱਕ ਨਾਟਕੀ ਯਤਨ ਕਿਹਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਫਗਾਨਿਸਤਾਨ ਪ੍ਰਤੀ ਤੁਰੰਤ ਹਮਦਰਦੀ ਅਤੇ 30 ਦਿਨਾਂ ਦੀ ਚੁੱਪੀ ਤੋਂ ਬਾਅਦ ਵੀ ਪੰਜਾਬ ਲਈ ਦੇਰੀ ਨਾਲ ਐਲਾਨੀ ਗਈ 1600 ਕਰੋੜ ਰੁਪਏ ਦੀ ਨਿਗੁਣੀ ਸਹਾਇਤਾ ਵਿਚਕਾਰ ਸਪੱਸ਼ਟ ਅੰਤਰ ਵੱਲ ਇਸ਼ਾਰਾ ਕੀਤਾ। ਉਨ੍ਹਾੰ ਕਿਹਾ ਕਿ ਪੰਜਾਬ ਦੇ ਲੋਕਾਂ, ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ, ਨੂੰ ਯਾਦ ਕਰਨ ਲਈ ਪ੍ਰਧਾਨ ਮੰਤਰੀ ਨੂੰ 30 ਦਿਨ ਲੱਗੇ ਜਦੋਂ ਕਿ ਅਫਗਾਨਿਸਤਾਨ ਨੂੰ ਕੁਝ ਘੰਟਿਆਂ ਦੇ ਅੰਦਰ ਹੀ ਹਮਦਰਦੀ ਅਤੇ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ।

ਇਹ ਵੀ ਪੜ੍ਹੋ  ਅਣਉਚਿਤ ਅਤੇ ਜਖ਼ਮਾਂ ‘ਤੇ ਲੂਣ ਨਮਕ ਛਿੜਕਣ ਵਾਲਾ”: ਅਮਨ ਅਰੋੜਾ ਵੱਲੋਂ ਮੋਦੀ ਦੇ ਰਾਹਤ ਪੈਕੇਜ ਦੀ ਨਿੰਦਾ

ਵਿੱਤ ਮੰਤਰੀ ਚੀਮਾ ਨੇ ਪ੍ਰਧਾਨ ਮੰਤਰੀ ਵਿੱਚ ਹਮਦਰਦੀ ਦੀ ਘਾਟ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਦੁਖੀ ਪਰਿਵਾਰਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ, ਕਿਸਾਨਾਂ ਜਿਨ੍ਹਾਂ ਦੀਆਂ ਫਸਲਾਂ ਤਬਾਹ ਹੋ ਗਈਆਂ, ਅਤੇ ਮਜ਼ਦੂਰ ਜਿਨ੍ਹਾਂ ਦੇ ਘਰ ਵਹਿ ਗਏ, ਨਾਲ ਮੁਲਾਕਾਤ ਕਰਨ ਦੀ ਬਜਾਏ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਗਿਆ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਮਾਵਾਂ ਦੇ ਹੰਝੂ ਨਹੀਂ ਪੂੰਝੇ ਜਿਨ੍ਹਾਂ ਦੇ ਪੁੱਤਰ ਮਾਰੇ ਗਏ, ਉਨ੍ਹਾਂ ਭੈਣਾਂ ਦੇ ਹੱਥ ਨਹੀਂ ਫੜੇ ਜਿਨ੍ਹਾਂ ਦੇ ਭਰਾ ਮਾਰੇ ਗਏ, ਉਨ੍ਹਾਂ ਪਤਨੀਆਂ ਦੇ ਨਾਲ ਨਹੀਂ ਖੜ੍ਹੇ ਜਿਨ੍ਹਾਂ ਹੜ੍ਹ ਵਿੱਚ ਪਤੀ ਗਵਾਏ ਅਤੇ ਉਨ੍ਹਾਂ ਬੱਚਿਆਂ ਦਾ ਸਹਾਰਾ ਨਹੀਂ ਬਣੇ ਜਿਨ੍ਹਾਂ ਦੇ ਮਾਪੇ ਚਲੇ ਗਏ, ਅਤੇ ਉਹ ਸਿਰਫ਼ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣ ਪੰਜਾਬ ਆਏ ਸਨ।ਵਿੱਤ ਮੰਤਰੀ ਨੇ ਉਸ ਘਟਨਾ ‘ਤੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕਰ ਰਹੇ ਸਨ, ਨੂੰ ਕਿਹਾ,”ਆਪਕੋ ਹਿੰਦੀ ਸਮਝ ਨਹੀਂ ਆਤੀ”। ਵਿੱਤ ਮੰਤਰੀ ਚੀਮਾ ਨੇ ਇਸ ਟਿੱਪਣੀ ਨੂੰ ਪੰਜਾਬ, ਇਸਦੇ ਲੋਕਾਂ ਅਤੇ ਪੰਜਾਬੀ ਭਾਸ਼ਾ ਦਾ ਜਾਣਬੁੱਝ ਕੇ ਕੀਤਾ ਗਿਆ ਅਪਮਾਨ ਐਲਾਨਿਆ। ਕੈਬਨਿਟ ਮੰਤਰੀ ਮੁੰਡੀਆਂ ਦੀਆਂ ਪ੍ਰਧਾਨ ਮੰਤਰੀ ਨਾਲ ਤਸਵੀਰਾਂ ਪ੍ਰਦਰਸ਼ਿਤ ਕਰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਤਸਵੀਰ ਸਪੱਸ਼ਟ ਤੌਰ ‘ਤੇ ਮੰਤਰੀ ਮੁੰਡੀਆਂ ਦੀ ਮਦਦ ਲਈ ਨਿਮਰ ਅਪੀਲ ਅਤੇ ਪ੍ਰਧਾਨ ਮੰਤਰੀ ਦੇ ਹੰਕਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪੰਜਾਬੀ ਭਾਸ਼ਾ ਦਾ ਅਪਮਾਨ ਕਰਨਾ ਅਤੇ ਹੜ੍ਹ ਪੀੜਤਾਂ ਪ੍ਰਤੀ ਅੱਖਾਂ ਮੀਟਣਾ, ਪੰਜਾਬ ਪ੍ਰਤੀ ਉਨ੍ਹਾਂ ਦੀ ਨਫ਼ਰਤ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

ਉਨ੍ਹਾਂ ਕਿਹਾ ਕਿ ਅਸੀਂ ਹਿੰਦੀ ਭਾਸ਼ਾ ਦਾ ਸਤਿਕਾਰ ਕਰਦੇ ਹਾਂ ਜੋ ਸਾਡੇ ਵਿੱਚੋਂ ਜ਼ਿਆਦਾਤਰ ਲੋਕਾਂ ਨੇ ਸਕੂਲਾਂ ਵਿੱਚ ਸਿੱਖੀ ਹੈ, ਪਰ ਭਾਸ਼ਾਈ ਆਧਾਰ ‘ਤੇ ਚੁਣੀ ਹੋਈ ਰਾਜ ਸਰਕਾਰ ਦੇ ਕੈਬਨਿਟ ਮੰਤਰੀ ਨੂੰ ਨੀਵਾਂ ਦਿਖਾਉਣਾ ਸਿਰਫ਼ ਹੰਕਾਰ ਨਹੀਂ ਹੈ, ਇਹ ਸੰਘੀਢਾਂਚੇ ਨਾਲ ਧਰੋਹ ਹੈ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਜੇ ਵੀ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਪ੍ਰਤੀ ਨਾਰਾਜ਼ਗੀ ਰੱਖਦੇ ਹਨ, ਜੋ ਪੰਜਾਬ ਦੇ ਕਿਸਾਨਾਂ ਦੇ ਲੰਬੇ ਵਿਰੋਧ ਤੋਂ ਬਾਅਦ ਵਾਪਸ ਲਏ ਗਏ ਸਨ। ਉਨ੍ਹਾਂ ਕਿਹਾ ਕਿ ਗਲਤੀ ਨਾਲ ਬਣਾਏ ਕਾਨੂੰਨਾਂ ਨੂੰ ਵਾਪਸ ਲੈਣਾ ਕੋਈ ਵੱਡੀ ਗੱਲ ਨਹੀਂ ਹੈ ਅਤੇ ਇਸ ਕਾਰਨ ਕਿਸੇ ਨੂੰ ਆਪਣੇ ਲੋਕਾਂ ਪ੍ਰਤੀ ਨਫ਼ਰਤ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਦਿਲ ਅਤੇ ਦਿਮਾਗ ਵਿੱਚੋਂ ਪੰਜਾਬੀਆਂ ਪ੍ਰਤੀ ਨਫ਼ਰਤ ਨੂੰ ਦੂਰ ਕਰਨ ਲਈ 10 ਦਿਨ ਦਾ ਪਛਤਾਚਾਪ ਕਰਨ।ਆਪਣੀ ਸੰਬੋਧਨ ਨੂੰ ਸਮਾਪਤ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਸਲ ਹੜ੍ਹ ਪ੍ਰਭਾਵਿਤ ਨਾਗਰਿਕਾਂ ਦੀ ਬਜਾਏ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਤੀਨਿਧੀਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਦੇ ਪ੍ਰਧਾਨ ਮੰਤਰੀ ਦੇ ਫੈਸਲੇ ਦੀ ਨਿੰਦਾ ਕੀਤੀ। ਉਨ੍ਹਾਂ ਭਾਜਪਾ ਆਗੂਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਿਨ੍ਹਾਂ ਨੂੰ ਮੀਟਿੰਗ ਦੌਰਾਨ ਹੜ੍ਹ ਪੀੜਤਾਂ ਵਜੋਂ ਦਰਸਾਇਆ ਗਿਆ ਸੀ। ਵਿੱਤ ਮੰਤਰੀ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸਿਰਫ਼ ਆਪਣੇ ਪਾਰਟੀ ਵਰਕਰਾਂ ਨਾਲ ਹੀ ਮਿਲਣਾ ਚਾਹੁੰਦੇ ਸਨ ਤਾਂ ਉਹ ਪੰਜਾਬ ਆਉਣ ਅਤੇ ਇਸ ਨਾਟਕੀ ਸ਼ੋਅ ਨੂੰ ਪੇਸ਼ ਕਰਨ ਦੀ ਬਜਾਏ ਉਨ੍ਹਾਂ ਨੂੰ ਚਾਹ ਪਾਰਟੀ ਲਈ ਦਿੱਲੀ ਬੁਲਾ ਸਕਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਨੇ ਸਰਕਲ ਪ੍ਰਧਾਨਾਂ ਦਾ ਕੀਤਾ ਐਲਾਨ

0

👉ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਜ਼ਿਲਾ ਸ਼ਹਿਰੀ ਪ੍ਰਧਾਨ ਸੁਸ਼ੀਲ ਗੋਲਡੀ ਅਤੇ ਦਿਹਾਤੀ ਦੇ ਪ੍ਰਧਾਨ ਜਗਸੀਰ ਕਲਿਆਣ ਨੇ ਜਾਰੀ ਕੀਤੀ ਸੂਚੀ
👉ਜ਼ਿਲ੍ਹਾ ਸ਼ਹਿਰੀ ਦੀ ਸਮੂਹ ਜਥੇਬੰਦੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਧੰਨਵਾਦ
Bathinda News:ਸ੍ਰੋਮਣੀ ਅਕਾਲੀ ਦਲ ਆਪਣੇ ਜਥੇਬੰਦਕ ਢਾਂਚੇ ਨੂੰ ਲਗਾਤਾਰ ਮਜਬੂਤ ਕਰ ਰਿਹਾ ਹੈ, ਜਿਸ ਤਹਿਤ ਹੀ ਸ੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸ਼ਹਿਰੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ। ਸ੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਗੋਲਡੀ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਵੱਲੋਂ 15 ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ। ਸ੍ਰੋਮਣੀ ਅਕਾਲੀ ਦਲ ਦੀ ਸਮੂਹ ਜਥੇਬੰਦੀਆਂ ਤੇ ਕੋਰ ਕਮੇਟੀ ਵੱਲੋਂ ਇਕ ਮਤਾ ਪਾ ਕੇ ਹੜ੍ਹ ਪੀੜਤਾਂ ਦੀ ਲਗਾਤਾਰ ਮਦਦ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਗਿਆ। ਸ੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਸੂਚੀ ਅਨੁਸਾਰ ਸ਼ਹਿਰ ਦੇ ਸਰਕਲ ਨੰਬਰ 1 ਤੋਂ ਨੈਬ ਸਿੰਘ ਬਰਾੜ ਵਾਸੀ ਆਦਰਸ਼ ਨਗਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸਰਕਲ ਨੰਬਰ 2 ਤੋਂ ਇਕਬਾਲ ਸਿੰਘ ਮਿਠੜੀ ਵਾਸੀ ਟੀਚਰ ਕਲੋਨੀ ਨੂੰ ਪ੍ਰਧਾਨ ਬਣਾਇਆ ਗਿਆ ਹੈ। ਇਸ ਤਰ੍ਹਾਂ ਹੀ ਸਰਕਲ ਨੰਬਰ 3 ਤੋਂ ਬਲਵਿੰਦਰ ਸਿੰਘ ਸਿੱਧੂ ਵਾਸੀ ਅਜੀਤ ਰੋਡ, ਸਰਕਲ ਨੰਬਰ 4 ਤੋਂ ਪਰਮਪਾਲ ਸਿੰਘ ਸਿੱਧੂ ਵਾਸੀ ਭਾਗੂ ਰੋਡ, ਸਰਕਲ ਨੰਬਰ 5 ਤੋਂ ਕਰਮਯੋਗ ਸਿੰਘ ਮਾਨ ਵਾਸੀ ਹਰਪਾਲ ਨਗਰ ਬਠਿੰਡਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬੈਂਕ ‘ਚ ਜਾ ਕੇ ਕੀਤੀ ਆਤਮ+ਹੱਤਿਆ

ਸ੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਸੂਚੀ ਅਨੁਸਾਰ ਸਰਕਲ ਨੰਬਰ 6 ਤੋਂ ਪ੍ਰੇਮ ਕੁਮਾਰ ਗਰਗ ਵਾਸੀ ਪੁਖਰਾਜ ਕਲੋਨੀ, ਸਰਕਲ ਨੰਬਰ 7 ਤੋਂ ਹਰਤਾਰ ਸਿੰਘ ਸੰਧੂ ਵਾਸੀ ਮਹਿਣਾ ਚੌਂਕ, ਸਰਕਲ ਨੰਬਰ 8 ਤੋਂ ਪ੍ਰੀਤਪਾਲ ਸਿੰਘ ਵਾਸੀ ਹਾਜੀਰਤਨ ਗੇਟ, ਸਰਕਲ ਨੰਬਰ 9 ਤੋਂ ਰਵਿੰਦਰ ਸਿੰਘ ਚੀਮਾ ਹਾਊਸ ਫੈਡ ਕਲੋਨੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਸਰਕਲ ਨੰਬਰ 10 ਤੋਂ ਸੁਨੀਲ ਕੁਮਾਰ ਫੌਜੀ ਵਾਸੀ ਬਲਰਾਜ ਨਗਰ, ਸਰਕਲ ਨੰਬਰ 11 ਤੋਂ ਨਰਿੰਦਰ ਪਾਲ ਸਿੰਘ ਲਾਡੀ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਸਰਕਲ ਨੰਬਰ 12 ਤੋਂ ਹਰਮਨਪਾਲ ਸਿੰਘ ਰਿੰਕਾ ਵਾਸੀ ਮੁਲਤਾਨੀਆ ਰੋਡ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜਾਰੀ ਸੂਚੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 13 ਤੋਂ ਭੋਲਾ ਸਿੰਘ ਵਾਸੀ ਸੁਰਖਪੀਰ ਰੋਡ, ਵਾਰਡ ਨੰਬਰ 14 ਤੋਂ ਹਰਵਿੰਦਰ ਸਿੰਘ ਗੰਜੂ ਵਾਸੀ ਪਰਸਰਾਮ ਨਗਰ ਅਤੇ ਵਾਰਡ ਨੰਬਰ 15 ਤੋਂ ਅਭੈ ਖਣਗਵਾਲ ਵਾਸੀ ਅਰਜਨ ਨਗਰ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਗੋਲਡੀ, ਹਲਕਾ ਇੰਚਾਰਜ ਇਕਬਾਲ ਸਿੰਘ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਆਖਿਆ ਕਿ ਇਹ ਨਿਯੁਕਤੀਆਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਸਮੁੱਚੀ ਹਾਈਕਮਾਂਡ ਦੇ ਸਲਾਹ ਮਸ਼ਵਰੇ ਨਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਉੱਤੇ ਆਈ ਔਖੀ ਘੜੀ ਵਿਚ ਪੀੜਤਾਂ ਦੀ ਬਾਂਹ ਸਿਰਫ ਸ੍ਰੋਮਣੀ ਅਕਾਲੀ ਦਲ ਨੇ ਹੀ ਫੜੀ ਹੈ।

ਇਹ ਵੀ ਪੜ੍ਹੋ  8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ:ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਆਗੂਆਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਲਗਾਤਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ, ਜਿਸ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਦੀ ਲੋੜੀਦੀ ਮਦਦ ਨਹੀਂ ਕੀਤੀ, ਜਦੋਂਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਹੀ ਨਹੀਂ ਸਗੋਂ ਹਰ ਵਰਕਰ ਹੜ੍ਹ ਪੀੜਤਾਂ ਦੀ ਮਦਦ ਲਈ ਆਪਣਾ ਯੋਗਦਾਨ ਪਾ ਰਿਹਾ ਹੈ। ਸਮੁੱਚੇ ਪੰਜਾਬ ਵਿੱਚੋਂ ਸ੍ਰੋਮਣੀ ਅਕਾਲੀ ਦਲ ਦੇ ਵਰਕਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲਗਾਤਾਰ ਭੇਜ ਰਹੇ ਹਨ। ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਅਤੇ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਗੋਲਡੀ ਨੇ ਸਮੁੱਚੇ ਸਰਕਲ ਪ੍ਰਧਾਨਾਂ ਨੂੰ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਲਈ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਬਰਾੜ ਰਾਜਵਿੰਦਰ ਸਿੰਘ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ, ਬੀਬੀ ਜੋਗਿੰਦਰ ਕੌਰ, ਮੋਹਨਜੀਤ ਸਿੰਘ ਪੁਰੀ, ਅਮਿਤ ਕਪੂਰ, ਕੁਲਦੀਪ ਸਿੰਘ ਨੰਬਰਦਾਰ, ਵਿਨੋਦ ਵੋਦੀ, ਮਨਮੋਹਨ ਕੁੱਕੂ, ਅਮਰਜੀਤ ਵਿਰਦੀ, ਦਰਸ਼ਨ ਰੋਮਾਣਾ, ਸੁਖਦੇਵ ਸਿੰਘ ਗੁਰਥੜੀ, ਰਾਕੇਸ਼ ਕਾਕਾ, ਮਨਿੰਦਰ ਸੋਢੀ, ਗੁਰਪ੍ਰੀਤ ਸਿੰਘ ਸੰਧੂ, ਬਲਵਿੰਦਰ ਸਿੰਘ ਸਿੱਧੂ, ਹਰਵਿੰਦਰ ਗੰਜੂ, ਬਲਵਿੰਦਰ ਕੌਰ, ਮਨਜੀਤ ਕੌਰ, ਸੰਦੀਪ ਕੌਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਣਉਚਿਤ ਅਤੇ ਜਖ਼ਮਾਂ ‘ਤੇ ਲੂਣ ਨਮਕ ਛਿੜਕਣ ਵਾਲਾ”: ਅਮਨ ਅਰੋੜਾ ਵੱਲੋਂ ਮੋਦੀ ਦੇ ਰਾਹਤ ਪੈਕੇਜ ਦੀ ਨਿੰਦਾ

0

👉12,000 ਕਰੋੜ ਰੁਪਏ ਦੇ ਐਸਡੀਆਰਐਫ ਟਰੈਪ ਨੂੰ ਕੀਤਾ ਬੇਨਕਾਬ
Chandigarh News:ਪੰਜਾਬ ਦੇ ਹੜ੍ਹ ਸੰਕਟ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ‘ਤੇ ਤਿੱਖਾ ਹਮਲਾ ਕਰਦਿਆਂ ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 1600 ਕਰੋੜ ਰੁਪਏ ਦੇ ਨਿਗੂਣੇ ਰਾਹਤ ਪੈਕੇਜ ਦੀ ਨਿੰਦਿਆ ਕਰਦਿਆਂ ਇਸਨੂੰ ਪੂਰੀ ਤਰ੍ਹਾਂ ਅਣਉਚਿਤ ਅਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਦੇ ਸਮਾਨ ਕਰਾਰ ਦਿੱਤਾ।ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕੇਂਦਰ ਦੇ ਮੁੱਖ ਬਚਾਅ ਸਟੰਟ ਕਿ ਪੰਜਾਬ ਦੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸਡੀਆਰਐਫ) ਵਿੱਚ 12,000 ਕਰੋੜ ਰੁਪਏ ਹਨ, ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਐਸਡੀਆਰਐਫ ਵਿੱਚ 12,000 ਕਰੋੜ ਰੁਪਏ ਦੀ ਗੱਲ ਤਾਂ ਇਸ ਤਰ੍ਹਾਂ ਕਰ ਰਹੇ ਹਨ ਜਿਵੇਂ ਇਹ ਸੂਬੇ ਲਈ ਕੋਈ ਬਲੈਂਕ ਚੈੱਕ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਜਾਣਬੁੱਝ ਕੇ ਇਹ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸਦਾ ਇਕੋ-ਇਕ ਉਦੇਸ਼ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨਾ ਹੈ। ਉਨ੍ਹਾਂ ਦੱਸਿਆ ਕਿ ਅਸਲ ਵਿੱਚ ਇਹ ਫੰਡ ਕੇਂਦਰ ਦੇ ਆਪਣੇ ਨਿਯਮਾਂ ਦੀਆਂ ਬੇੜੀਆਂ ਨਾਲ ਜਕੜੇ ਹੋਏ ਹਨ, ਜੋ ਉਨ੍ਹਾਂ ਆਪਣਾ ਸਭ ਕੁਝ ਗੁਆਉਣ ਵਾਲੇ ਪੀੜਤਾਂ ਨੂੰ ਨਿਗੂਣੀ ਪੇਸ਼ਕਸ਼ ਕਰਦੇ ਹਨ।

ਇਹ ਵੀ ਪੜ੍ਹੋ  ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

ਇਸ ਵਿਤਕਰੇ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 10 ਦਿਨ ਪਹਿਲਾਂ ਕੇਂਦਰ ਸਰਕਾਰ ਨੂੰ ਐਸਡੀਆਰਐਫ ਦੇ ਨਿਯਮਾਂ ਵਿੱਚ ਸੋਧ ਕਰਨ ਲਈ ਲਿਖਿਆ ਸੀ, ਜੋ ਹੜ੍ਹ ਪੀੜਤਾਂ ਲਈ ਨਿਗੂਣੀ ਸਹਾਇਤਾ ਦੀ ਪੇਸ਼ਕਸ਼ ਕਰਦੇ ਹਨ, ਜਿਸ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਲਈ 4 ਲੱਖ ਰੁਪਏ, ਸਰੀਰਕ ਅੰਗਾਂ ਦੇ ਨੁਕਸਾਨ ਜਾਂ ਨਕਾਰਾ ਹੋਣ ਉਤੇ 74000 ਰੁਪਏ, ਤਬਾਹ ਹੋਏ ਘਰੇਲੂ ਸਮਾਨ ਲਈ 2500 ਰੁਪਏ, ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਲਈ 1.20 ਲੱਖ ਰੁਪਏ, ਘੱਟ ਨੁਕਸਾਨੇ ਪੱਕੇ ਮਕਾਨ ਲਈ 6500 ਰੁਪਏ ਸ਼ਾਮਲ ਹਨ।ਉਨ੍ਹਾਂ ਸਵਾਲ ਕੀਤਾ ਕਿ ਕੀ 2,500 ਰੁਪਏ ਹੜ੍ਹਾਂ ‘ਚ ਵਹਿ ਗਏ ਸਮਾਨ ਦੀ ਪੂਰਤੀ ਕਰ ਸਕਦੇ ਹਨ? ਕੀ ਭਾਜਪਾ ਸਰਕਾਰ ਇੱਕ ਪੰਜਾਬੀ ਦੀ ਜ਼ਿੰਦਗੀ ਅਤੇ ਸਨਮਾਨ ਦੀ ਇਹੀ ਕੀਮਤ ਸਮਝਦੀ ਹੈ।ਕੇਂਦਰ ਦੇ 1600 ਕਰੋੜ ਰੁਪਏ ਦੇ ਪੈਕੇਜ ਨੂੰ ਕੋਝਾ ਮਜ਼ਾਕ ਕਰਾਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪੈਕੇਜ ਹੜ੍ਹਾਂ ‘ਚ ਬਰਬਾਦ ਹੋਏ 4.80 ਲੱਖ ਏਕੜ ਫ਼ਸਲੀ ਰਕਬੇ ਦੇ ਨੁਕਸਾਨ ਨੂੰ ਵੀ ਪੂਰਾ ਨਹੀਂ ਕਰ ਸਕਦਾ।
ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਭਾਜਪਾ ਦੇ ਸੂਬਾਈ ਆਗੂਆਂ ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਫਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਸੀ ਅਤੇ ਇਸ ਹਿਸਾਬ ਨਾਲ ਹੁਣ ਤੱਕ 4.80 ਲੱਖ ਏਕੜ ਫ਼ਸਲੀ ਰਕਬੇ ਦੇ ਨੁਕਸਾਨ ਦਾ ਕੁੱਲ ਮੁਆਵਜ਼ਾ 24,000 ਕਰੋੜ ਰੁਪਏ (4.80 ਲੱਖ ਏਕੜ X 50,000 ਰੁਪਏ) ਤੋਂ ਵੱਧ ਬਣਦਾ ਹੈ, ਜੋ ਕਿ ਕੇਂਦਰ ਦੇ ਇਸ ਰਾਹਤ ਪੈਕੇਜ ਤੋਂ ਕਿਤੇ ਵੱਧ ਹੈ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਇਸ ਤਰ੍ਹਾਂ ਕੇਂਦਰ ਵੱਲੋਂ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ, ਨੁਕਸਾਨੇ ਗਏ ਮਕਾਨਾਂ, ਪ੍ਰਭਾਵਿਤ ਅਤੇ ਮਾਰੇ ਗਏ ਪਸ਼ੂਆਂ ‘ਤੇ ਵੀ ਵਿਚਾਰ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕੱਲ੍ਹ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੂਬੇ ਦੇ ਹਾਲਾਤਾਂ ਬਾਰੇ ਦਿੱਤੀ ਗਈ ਵਿਸਥਾਰਤ ਰਿਪੋਰਟ ਦੇ ਬਾਵਜੂਦ ਇਹ ਨਿਗੂਣਾ ਰਾਹਤ ਪੈਕੇਜ ਸੂਬੇ ਦੇ ਵੱਡੇ ਨੁਕਸਾਨ ਨੂੰ ਪੂਰਾ ਕਰਨਾ ਤੋਂ ਕੋਹਾਂ ਦੂਰ ਹੈ।ਸੂਬੇ ਦੇ ਵੱਡ-ਆਕਾਰੀ ਨੁਕਸਾਨ ਦੇ ਮੱਦੇਨਜ਼ਰ ਇਸ ਮਾਮੂਲੀ ਰਾਹਤ ਪੈਕੇਜ ਨੂੰ ਨਾਕਾਫ਼ੀ ਅਤੇ ਅਪਮਾਨਜਨਕ ਦੱਸਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਅਤੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਸੀ ਪਰ ਪੰਜਾਬ ਦੀ ਦੁਰਦਸ਼ਾ ਪ੍ਰਤੀ ਕੇਂਦਰ ਦਾ ਰਵੱਈਆ ਮਤਰੇਈ ਮਾਂ ਵਾਲਾ ਹੈ, ਜਿਸ ਨਾਲ ਕਈ ਲੋਕ ਪੰਜਾਬ ਪ੍ਰਤੀ ਭਾਜਪਾ ਦੇ ਇਰਾਦਿਆਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।ਕਾਰਪੋਰੇਟ ਘਰਾਣਿਆਂ ਦੀ ਕਰਜ਼ਾ ਮੁਆਫ਼ੀ ਅਤੇ ਸੂਬੇ ਦੀ ਦੁਰਦਸ਼ਾ ਦੇ ਵੱਡੇ ਅਤੇ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਗਿਆਰਾਂ ਸਾਲਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲਗਭਗ 15 ਲੱਖ ਕਰੋੜ ਰੁਪਏ ਦੇ ਕਾਰਪੋਰੇਟ ਕਰਜ਼ੇ ਮੁਆਫ਼ ਕੀਤੇ ਹਨ, ਜਿਸ ਦਾ 43 ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਹੋਇਆ ਹੈ ਅਤੇ ਕੁਝ ਕਾਰਪੋਰੇਟ ਘਰਾਣਿਆਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਕਰਜ਼ਾ ਰਾਹਤ ਵੀ ਮਿਲੀ ਹੈ। ਇਸ ਦੇ ਉਲਟ ਪੰਜਾਬ ਦੇ ਲੱਖਾਂ ਹੜ੍ਹ ਪੀੜਤਾਂ ਲਈ ਦਿੱਤਾ ਗਿਆ ਰਾਹਤ ਪੈਕੇਜ ਮਹਿਜ਼ 1,600 ਕਰੋੜ ਰੁਪਏ ਹੈ, ਜੋ ਸਪੱਸ਼ਟ ਤੌਰ ‘ਤੇ ਕੇਂਦਰ ਦੇ ਪੱਖਪਾਤੀ ਰਵੱਈਏ ਨੂੰ ਬੇਨਕਾਬ ਕਰਦਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਨੂੰ ਇੱਕ ਜਾਂ ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ ਜਿਸ ਉਪਰੰਤ ਪੰਜਾਬ ਸਰਕਾਰ ਹਰ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਕਾਰਜ ‘ਚ ਹੋਰ ਵੀ ਸਰਗਰਮੀ ਨਾਲ ਜੁਟ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਸੀ ਤੇ ਮੇਅਰ ਨੇ ਝੀਲਾਂ ਦੇ ਸੁੰਦਰੀਕਰਨ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ

0

Bathinda News:ਡੀਸੀ ਸ਼੍ਰੀ ਰਾਜੇਸ਼ ਧੀਮਾਨ ਅਤੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸ਼ਹਿਰ ਦੀਆਂ ਝੀਲਾਂ ਨੂੰ ਸੁੰਦਰ ਅਤੇ ਖਿੱਚ ਦਾ ਕੇਂਦਰ ਬਣਾਉਣ ਦੇ ਮੱਦੇਨਜਰ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਝੀਲਾਂ ਦੀ ਸਫਾਈ, ਕੰਢਿਆਂ ‘ਤੇ ਹਰਿਆਲੀ ਵਧਾਉਣ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੀਲਾਂ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋੜੀਂਦਾ ਫੰਡ ਵੀ ਮੁਹਈਆਂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ  ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

ਉਹਨਾਂ ਇਹ ਵੀ ਵਿਚਾਰ ਕੀਤਾ ਕਿ ਆਮ ਲੋਕਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਸਫਾਈ ਅਤੇ ਹਰਿਆਲੀ ਮੁਹਿੰਮ ਵੀ ਚਲਾਈ ਜਾਵੇ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਮਹਿਤਾ ਨੇ ਕਿਹਾ ਕਿ ਝੀਲਾਂ ਸ਼ਹਿਰ ਦੀ ਵਿਰਾਸਤ ਹਨ ਅਤੇ ਇਨ੍ਹਾਂ ਦੀ ਸੰਭਾਲ ਤੇ ਸੁੰਦਰੀਕਰਨ ਨਾਲ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਝੀਲਾਂ ਦੇ ਆਲੇ-ਦੁਆਲੇ ਰੋਸ਼ਨੀ, ਬੈਠਣ ਦੀ ਵਿਵਸਥਾ ਅਤੇ ਬੱਚਿਆਂ ਲਈ ਖੇਡਣ ਦੇ ਖੇਤਰ ਵਿਕਸਤ ਕਰਨ ਦੀ ਯੋਜਨਾ ਬਣਾਈ ਜਾਵੇਗੀ, ਤਾਂ ਜੋ ਝੀਲਾਂ ਦਾ ਸੁੰਦਰੀਕਰਨ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਬਠਿੰਡਾ ਵਿੱਚ ਜਲਦੀ ਹੀ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906871