Monday, May 18, 2026
Home Blog Page 467

ਡੀਸੀ ਤੇ ਮੇਅਰ ਨੇ ਝੀਲਾਂ ਦੇ ਸੁੰਦਰੀਕਰਨ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ

0

Bathinda News:ਡੀਸੀ ਸ਼੍ਰੀ ਰਾਜੇਸ਼ ਧੀਮਾਨ ਅਤੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸ਼ਹਿਰ ਦੀਆਂ ਝੀਲਾਂ ਨੂੰ ਸੁੰਦਰ ਅਤੇ ਖਿੱਚ ਦਾ ਕੇਂਦਰ ਬਣਾਉਣ ਦੇ ਮੱਦੇਨਜਰ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਝੀਲਾਂ ਦੀ ਸਫਾਈ, ਕੰਢਿਆਂ ‘ਤੇ ਹਰਿਆਲੀ ਵਧਾਉਣ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਡੀਸੀ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੀਲਾਂ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋੜੀਂਦਾ ਫੰਡ ਵੀ ਮੁਹਈਆਂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ  ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

ਉਹਨਾਂ ਇਹ ਵੀ ਵਿਚਾਰ ਕੀਤਾ ਕਿ ਆਮ ਲੋਕਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਸਫਾਈ ਅਤੇ ਹਰਿਆਲੀ ਮੁਹਿੰਮ ਵੀ ਚਲਾਈ ਜਾਵੇ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਮਹਿਤਾ ਨੇ ਕਿਹਾ ਕਿ ਝੀਲਾਂ ਸ਼ਹਿਰ ਦੀ ਵਿਰਾਸਤ ਹਨ ਅਤੇ ਇਨ੍ਹਾਂ ਦੀ ਸੰਭਾਲ ਤੇ ਸੁੰਦਰੀਕਰਨ ਨਾਲ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਝੀਲਾਂ ਦੇ ਆਲੇ-ਦੁਆਲੇ ਰੋਸ਼ਨੀ, ਬੈਠਣ ਦੀ ਵਿਵਸਥਾ ਅਤੇ ਬੱਚਿਆਂ ਲਈ ਖੇਡਣ ਦੇ ਖੇਤਰ ਵਿਕਸਤ ਕਰਨ ਦੀ ਯੋਜਨਾ ਬਣਾਈ ਜਾਵੇਗੀ, ਤਾਂ ਜੋ ਝੀਲਾਂ ਦਾ ਸੁੰਦਰੀਕਰਨ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਬਠਿੰਡਾ ਵਿੱਚ ਜਲਦੀ ਹੀ ਰੁੱਖ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

0

Punjab News:ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ ਡੁਬੋ ਦਿੱਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਇਕੱਲਾ ਨਹੀਂ ਛੱਡਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਹਰ ਪ੍ਰਭਾਵਿਤ ਕਿਸਾਨ ਨੂੰ ₹20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਅੱਜ ਤੱਕ ਦਾ ਸਭ ਤੋਂ ਵੱਡਾ ਮੁਆਵਜ਼ਾ ਹੈ।ਮਾਨ ਸਰਕਾਰ ਨੇ ਇਹ ਕਦਮ ਸਿਰਫ਼ ਕਾਗਜ਼ਾਂ ‘ਤੇ ਨਹੀਂ, ਬਲਕਿ ਕਿਸਾਨਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਚੁੱਕਿਆ ਹੈ। ਜਦੋਂ ਹਰਿਆਣਾ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ₹15,000 ਪ੍ਰਤੀ ਏਕੜ, ਗੁਜਰਾਤ ਵਿੱਚ ਲਗਭਗ ₹8,900 ਪ੍ਰਤੀ ਏਕੜ, ਮੱਧ ਪ੍ਰਦੇਸ਼ ਵਿੱਚ ਲਗਭਗ ₹12,950 ਪ੍ਰਤੀ ਏਕੜ, ਅਤੇ ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿੱਚ ਜ਼ਿਆਦਾਤਰ ₹5,000–₹7,000 ਪ੍ਰਤੀ ਏਕੜ ਤੱਕ ਰਾਹਤ ਮਿਲਦੀ ਹੈਉੱਥੇ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ ₹20,000 ਪ੍ਰਤੀ ਏਕੜ ਦੇਣ ਦਾ ਫ਼ੈਸਲਾ ਕਿਸਾਨਾਂ ਦੀ ਤਾਕਤ ਅਤੇ ਮਿਹਨਤ ਨੂੰ ਸਲਾਮ ਕਰਨ ਦੇ ਬਰਾਬਰ ਹੈ।

ਇਹ ਵੀ ਪੜ੍ਹੋ  ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਇੰਨਾ ਹੀ ਨਹੀਂ, ਮਾਨ ਸਰਕਾਰ ਨੇ ਹੜ੍ਹ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ₹4 ਲੱਖ ਦੀ ਸਹਾਇਤਾ ਅਤੇ ਖੇਤਾਂ ਵਿੱਚ ਜੰਮੀ ਰੇਤ ਨੂੰ ਵੇਚਣ ਦੀ ਇਜਾਜ਼ਤ ਵੀ ਦਿੱਤੀ ਹੈ, ਤਾਂ ਜੋ ਕਿਸਾਨਾਂ ਨੂੰ ਤੁਰੰਤ ਨਕਦ ਰਾਸ਼ੀ ਮਿਲ ਸਕੇ ਅਤੇ ਅਗਲੀ ਬਿਜਾਈ ਦਾ ਰਾਹ ਆਸਾਨ ਹੋ ਸਕੇ। ਇਹ ਕਦਮ ਸਾਫ਼ ਦੱਸਦਾ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਤੱਕ ਹਰ ਸੰਭਵ ਰਾਹਤ ਪਹੁੰਚਾਉਣਾ ਚਾਹੁੰਦੀ ਹੈ। ਅੱਜ ਜਦੋਂ ਪੰਜਾਬ ਦਾ ਕਿਸਾਨ ਹੜ੍ਹ ਨਾਲ ਤਬਾਹ ਖੇਤਾਂ ਅਤੇ ਟੁੱਟੇ ਘਰਾਂ ਵਿਚਕਾਰ ਸੰਘਰਸ਼ ਕਰ ਰਿਹਾ ਹੈ, ਉਸ ਵੇਲੇ ਸਰਕਾਰ ਦਾ ਇਹ ਫ਼ੈਸਲਾ ਉਨ੍ਹਾਂ ਲਈ ਉਮੀਦ ਦੀ ਨਵੀਂ ਕਿਰਨ ਬਣ ਕੇ ਆਇਆ ਹੈ। ਮਾਨ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਜੇ ਕਿਸਾਨ ਡੁੱਬੇਗਾ ਤਾਂ ਪੂਰੀ ਅਰਥਵਿਵਸਥਾ ਡੁੱਬੇਗੀ, ਇਸ ਲਈ ਸਭ ਤੋਂ ਪਹਿਲਾਂ ਕਿਸਾਨ ਨੂੰ ਸੰਭਾਲਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਇਹੀ ਕਾਰਨ ਹੈ ਕਿ ਰਾਹਤ ਦੀ ਰਕਮ ਨੂੰ ਦੇਸ਼ ਭਰ ਵਿੱਚ ਸਭ ਤੋਂ ਉੱਪਰ ਰੱਖ ਕੇ ਪੰਜਾਬ ਨੂੰ ਇੱਕ ਮਿਸਾਲ ਬਣਾਇਆ ਗਿਆ ਹੈ।ਇਹ ਮੁਆਵਜ਼ਾ ਸਿਰਫ਼ ਪੈਸਿਆਂ ਦੀ ਮਦਦ ਨਹੀਂ, ਸਗੋਂ ਕਿਸਾਨਾਂ ਨੂੰ ਇਹ ਯਕੀਨ ਦਿਵਾਉਣ ਦੀ ਕੋਸ਼ਿਸ਼ ਹੈ ਕਿ ਸਰਕਾਰ ਉਨ੍ਹਾਂ ਦੇ ਦੁੱਖ ਨੂੰ ਆਪਣਾ ਦੁੱਖ ਸਮਝਦੀ ਹੈ। ਸੰਕਟ ਦੀ ਇਸ ਘੜੀ ਵਿੱਚ ਇਹ ਸੰਦੇਸ਼ ਸਾਰੇ ਪੰਜਾਬ ਵਿੱਚ ਗੂੰਜ ਰਿਹਾ ਹੈ ਕਿ ਇਹ ਸਰਕਾਰ ਕਿਸਾਨਾਂ ਨੂੰ ਕਦੇ ਇਕੱਲਾ ਨਹੀਂ ਛੱਡੇਗੀ।ਮਾਨ ਸਰਕਾਰ ਨੇ ਰਾਹਤ ਦੀ ਰਕਮ ਨੂੰ ਸਭ ਤੋਂ ਵੱਧ ਰੱਖ ਕੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਸਿਰਫ਼ ਵੋਟਰ ਨਹੀਂ, ਬਲਕਿ ਪੰਜਾਬ ਦੀ ਅਸਲ ਤਾਕਤ ਹਨ। ਇਹ ਫ਼ੈਸਲਾ ਕਿਸਾਨਾਂ ਨੂੰ ਸੰਘਰਸ਼ ਵਿੱਚ ਸਹਾਰਾ ਅਤੇ ਭਵਿੱਖ ਲਈ ਵਿਸ਼ਵਾਸ ਦਿੰਦਾ ਹੈ। ਕਿਸਾਨ ਦੀ ਜਿੱਤ ਹੀ ਪੰਜਾਬ ਦੀ ਜਿੱਤ ਹੈ ਅਤੇ ਮਾਨ ਸਰਕਾਰ ਹਰ ਹਾਲ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

0

Punjab News:ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ  ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰੈਲ, 2017 ਦਾ ਇੱਕ ਸਰਕੂਲਰ ਪਹਿਲਾਂ ਹੀ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਕਵਰ ਕਰਦਾ ਹੈ, ਭਾਵੇਂ ਉਹ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੀਆਂ ਹੋਣ, ਸਲਾਹਕਾਰਾਂ ਵਜੋਂ, ਜਾਂ ਕਿਸੇ ਏਜੰਸੀ ਰਾਹੀਂ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪਹਿਲਾਂ ਹੀ ਠੇਕੇ, ਸਲਾਹਕਾਰ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਮੈਟਰਨਿਟੀ ਬੈਨੀਫਿਟ ਲਈ ਪ੍ਰਵਾਨਗੀ ਦੇ ਦਿੱਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸੇ ਦੇ ਮੱਦੇਨਜ਼ਰ, ਵਿੱਤ ਵਿਭਾਗ ਨੇ ਹੁਣ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਮੈਟਰਨਿਟੀ ਬੈਨੀਫਿਟ ਐਕਟ, 1961 ਦੇ ਤਹਿਤ ‘ਆਸ਼ਾ’ ਅਤੇ ‘ਆਸ਼ਾ ਫੈਸੀਲੀਟੇਟਰਾਂ’ ਨੂੰ ਛੇ ਮਹੀਨੇ ਦੀ ਮੈਟਰਨਿਟੀ ਲੀਵ ਦੇਣ ਦੀ ਬੇਨਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮ੍ਰਿਤਕ ਵਜੀਰ ਸਿੰਘ ਦੇ ਪਰਿਵਾਰ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਂਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਦਾ ‘ਆਸ਼ਾ ਵਰਕਰਾਂ’ ਦੇ ਜੀਵਨ ‘ਤੇ ਪਰਿਵਰਤਨਸ਼ੀਲ ਪ੍ਰਭਾਵ ਪੈਣ ਦੀ ਉਮੀਦ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਪਰਿਵਾਰਕ ਅਤੇ ਦੇਖਭਾਲ ਦੀਆਂ ਭੂਮਿਕਾਵਾਂ ਨਾਲ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਣੇਪਾ ਛੁੱਟੀ ਨੂੰ ਸੰਸਥਾਗਤ ਬਣਾ ਕੇ ਪੰਜਾਬ ਸਰਕਾਰ ਨੇ ਜਨਤਕ ਸੇਵਾ ਦੇ ਮੋਹਰੀ ਮੋਰਚਿਆਂ ‘ਤੇ ਔਰਤਾਂ ਦੀ ਸਿਹਤ, ਮਾਣ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

0

👉ਸਿੰਘਪੁਰ-ਪਲਾਸੀ ਦੇ ਪਿੰਡ ਵਾਸੀ ਰਾਹਤ ਕੈਂਪਾਂ ਤੋਂ ਘਰਾਂ ਨੂੰ ਵਾਪਸ ਜਾਣ ਲੱਗੇ – ਕੈਬਨਿਟ ਮੰਤਰੀ
Nagal News:ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।

ਇਹ ਵੀ ਪੜ੍ਹੋ  8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ:ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਘਰਾਂ ਵਿੱਚ ਵਿਆਪਕ ਤੌਰ ‘ਤੇ ਫਾਗਿੰਗ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਸਾਫ-ਸੁਥਰਾ ਮਾਹੌਲ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ 100ਪ੍ਰਤੀਸ਼ਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਗਈ ਹੈ, ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫਾਰਮਰ ਠੀਕ ਕਰਕੇ ਚਾਲੂ ਕੀਤੇ ਗਏ ਹਨ। ਇਸੇ ਤਰ੍ਹਾਂ, 100ਪ੍ਰਤੀਸ਼ਤ ਪਾਣੀ ਸਪਲਾਈ ਵੀ ਮੁੜ ਬਹਾਲ ਹੋ ਚੁੱਕੀ ਹੈ, ਜਿਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਐਨ.ਡੀ.ਆਰ.ਐਫ ਦੀਆਂ ਕਿਸ਼ਤੀਆਂ ਦੀ ਸਹਾਇਤਾ ਨਾਲ ਪਾਈਪ ਲਾਈਨਾਂ ਨੂੰ ਮੁੜ ਜੋੜਿਆ।ਸ. ਬੈਂਸ ਨੇ ਹੋਰ ਦੱਸਿਆ ਕਿ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਲੰਬੇ ਸਮੇਂ ਲਈ ਸੁਰੱਖਿਆ ਅਤੇ ਬਿਹਤਰ ਸੰਪਰਕ ਸੁਨਿਸ਼ਚਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਵੇਨਿਊ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮ੍ਰਿਤਕ ਵਜੀਰ ਸਿੰਘ ਦੇ ਪਰਿਵਾਰ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਂਟ

ਪਿਛਲੇ ਕਈ ਹਫ਼ਤਿਆਂ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਰਹਿ ਕੇ ਪ੍ਰਸ਼ਾਸਨ ਨਾਲ ਮਿਲ ਕੇ ਹਾਲਾਤਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਆਪ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਉਨ੍ਹਾਂ ਨਾਲ ਮਿਲ ਕੇ ਕੰਮ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰੀ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪਸ਼ੂਆਂ ਦੀ ਸੰਭਾਲ ਲਈ 10 ਟਰੱਕ ਚਾਰਾ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨਿਯਮਿਤ ਤੌਰ ‘ਤੇ ਕੀਤੀ ਜਾ ਰਹੀ ਹੈ।ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ, “ਮੈਂ ਦਿਲੋਂ ਧੰਨਵਾਦ ਕਰਦਾ ਹਾਂ ਸਾਰੀਆਂ ਦਾ ਜਿਨ੍ਹਾਂ ਨੇ ਇਨ੍ਹਾਂ ਕੁਦਰਤੀ ਆਫ਼ਤਾਂ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਲੋਕਾਂ, ਖ਼ਾਸਕਰ ਮੇਰੇ ਹਲਕੇ ਦੇ ਵਾਸੀਆਂ, ਲਈ ਸਕਾਰਾਤਮਕ ਭੂਮਿਕਾ ਨਿਭਾਈ ਅਤੇ ਸਹਿਯੋਗ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਨੂੰ ਆਦਰਸ਼ ਸ਼ਹਿਰ ਬਣਾਉਣਾ ਮੁੱਖ ਮਕਸਦ : ਮੇਅਰ ਪਦਮਜੀਤ ਮਹਿਤਾ

0

Bathinda News:ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸ਼ਹਿਰ ਦੇ ਬਾਬਾ ਫਰੀਦ ਨਗਰ ਅਤੇ ਆਦਰਸ਼ ਨਗਰ ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਅਤੇ ਪ੍ਰੀਮਿਕਸ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਅੱਜ ਉਨ੍ਹਾਂ ਨੇ ਕੌਂਸਲਰ ਸੋਨੀਆ ਬਾਂਸਲ ਦੇ ਵਾਰਡ ਨੰਬਰ 5 ਵਿੱਚ ਸਥਿਤ ਬਾਬਾ ਫਰੀਦ ਨਗਰ ਦੀ ਗਲੀ ਨੰਬਰ 5/1-ਏ ਵਿੱਚ ਲਗਭਗ 9 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਇਹ ਵੀ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਵਾਰ ਪੂਰੇ ਸ਼ਹਿਰ ਨੂੰ ਆਧੁਨਿਕ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ ਅਤੇ ਪਹਿਲੀ ਵਾਰ ਲਾਈਨੋਂ ਪਾਰ ਖੇਤਰ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਜਾਇਆ ਜਾਵੇਗਾ, ਜਿਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ:ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਇਸ ਮੌਕੇ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਬਠਿੰਡਾ ਸ਼ਹਿਰ ਨੂੰ ਇੱਕ ਆਦਰਸ਼ ਸ਼ਹਿਰ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਇਸ ਮੌਕੇ ਕੌਂਸਲਰ ਮੈਡਮ ਸੋਨੀਆ ਬਾਂਸਲ, ਬਾਬਾ ਫਰੀਦ ਨਗਰ ਦੇ ਸਕੱਤਰ ਸ੍ਰੀ ਦਿਲਬਾਗ ਸਿੰਘ, ਸ੍ਰੀ ਬਲਵਿੰਦਰ ਸਿੰਘ ਬੈਨੀਵਾਲ, ਡਾਕਟਰ ਸੁਖਵਿੰਦਰ ਬਰਾੜ, ਸ੍ਰੀ ਬਲਕੌਰ ਸਿੰਘ, ਸ੍ਰੀ ਮੇਜਰ ਸਿੰਘ, ਸ੍ਰੀ ਕੁਲਜੀਤ ਸਿੰਘ ਅਤੇ ਇਲਾਕਾ ਨਿਵਾਸੀ ਵੀ ਉਨ੍ਹਾਂ ਨਾਲ ਮੌਜੂਦ ਸਨ। ਮੇਅਰ ਸ੍ਰੀ ਮਹਿਤਾ ਨੇ ਬਾਬਾ ਫਰੀਦ ਨਗਰ ਦੀ ਗਲੀ ਨੰਬਰ 4 ਅਤੇ 5/2-ਜੀ ਦਾ ਪੈਦਲ ਦੌਰਾ ਕਰਕੇ ਸਥਾਨਕ ਸਮੱਸਿਆਵਾਂ ਦਾ ਜਾਇਜ਼ਾ ਲਿਆ ਅਤੇ ਉਕਤ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  Bathinda News:ਨੌਜਵਾਨ ਦੀ ਭੇਦ+ਭਰੀ ਹਾਲਤ ਵਿੱਚ ਲਾ+ਸ਼ ਮਿਲੀ

ਇਸ ਤੋਂ ਬਾਅਦ, ਉਨ੍ਹਾਂ ਕੌਂਸਲਰ ਮਨਦੀਪ ਕੌਰ ਦੇ ਵਾਰਡ ਨੰਬਰ 1 ਵਿੱਚ ਸਥਿਤ ਆਦਰਸ਼ ਨਗਰ ਦੀ ਗਲੀ ਨੰਬਰ 1 ਵਿੱਚ ਲਗਭਗ 16 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਦਾ ਕੰਮ ਸ਼ੁਰੂ ਕਰਵਾਇਆ।ਇਸ ਮੌਕੇ ਕੌਂਸਲਰ ਮੈਡਮ ਮਨਦੀਪ ਕੌਰ ਦੇ ਪਤੀ ਸ੍ਰੀ ਰਾਣਾ ਰਣਦੀਪ ਸਿੰਘ, ਡਾ. ਨਿਰਮਲ ਸਿੰਘ, ਸ੍ਰੀ ਬੋਹੜ ਸਿੰਘ ਚਾਹਲ, ਸ੍ਰੀ ਗੁਰਚਰਨ ਸਿੰਘ, ਮਾਸਟਰ ਹਰਪਾਲ ਸਿੰਘ, ਸ੍ਰੀ ਕੌਰ ਸਿੰਘ, ਸ੍ਰੀ ਭੋਲਾ ਸਿੰਘ ਅਬਲੂ, ਡਾ. ਭਗਵੰਤ ਸਿੰਘ, ਸ੍ਰੀ ਹਰਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ:ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

0

👉ਤਾਜ਼ਾ ਗ੍ਰਿਫ਼ਤਾਰੀਆਂ ਨਾਲ ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਪੇਂਡੂ ਇਲਾਕਿਆਂ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੰਤਰ-ਬਾਰਡਰ ਕਾਰਟੈਲ ਦੇ ਇੱਕ ਹੋਰ ਮਜ਼ਬੂਤ ਗੱਠਜੋੜ ਦਾ ਹੋਇਆ ਪਰਦਾਫਾਸ਼: ਡੀਜੀਪੀ ਗੌਰਵ ਯਾਦਵ
👉ਪਾਕਿਸਤਾਨ-ਅਧਾਰਤ ਸਮੱਗਲਰ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਸੀਪੀ ਗੁਰਪ੍ਰੀਤ ਭੁੱਲਰ
Amritsar News:8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ; ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਰਾਜਪਾਲ ਗੁਲਾਬ ਚੰਦ ਕਟਾਰੀਆ ਸੀਐਮ ਮਾਨ ਨੂੰ ਮਿਲਣ ਹਸਪਤਾਲ ਪਹੁੰਚੇ

ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ – ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ – ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕਰਨ ਉਪਰੰਤ ਹਾਸਲ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 8.1 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਾਜ਼ਾ ਗ੍ਰਿਫ਼ਤਾਰੀਆਂ ਨਾਲ ਤਰਨਤਾਰਨ ਅਤੇ ਅੰਮ੍ਰਿਤਸਰ ਪੇਂਡੂ ਖੇਤਰਾਂ ਵਿੱਚ ਸਰਹੱਦ ਪਾਰੋਂ ਚੱਲ ਰਹੇ ਕਾਰਟੈਲ ਦੇ ਇੱਕ ਹੋਰ ਮਜ਼ਬੂਤ ਗਠਜੋੜ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਦੋਸ਼ੀ ਇੱਕ ਦੂਜੇ ਨਾਲ ਅਤੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਗੱਲਬਾਤ ਕਰਨ ਲਈ ਵਟਸਐਪ ਦੀ ਵਰਤੋਂ ਕਰ ਰਹੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਗੁਰਸੇਵਕ ਸਿੰਘ ਨੇ ਖੁਲਾਸਾ ਕੀਤਾ ਕਿ ਪਿਓ-ਪੁੱਤਰ, ਗੁਰਭੇਜ ਸਿੰਘ ਅਤੇ ਗੁਰਦਿੱਤ ਸਿੰਘ, ਮਲਕੀਤ ਸਿੰਘ ਨਾਲ ਮਿਲ ਕੇ ਇਸ ਖੇਤਰ ਵਿੱਚ ਡਰੱਗ ਸਿੰਡੀਕੇਟ ਚਲਾ ਰਹੇ ਸਨ।

ਇਹ ਵੀ ਪੜ੍ਹੋ  ਬਠਿੰਡਾ ‘ਚ ਨਗਰ ਕੌਂਸਲ ਨੂੰ ਵਕੀਲ ਦੇ ਘਰ ਅੱਗੇ ਬਣਿਆ ‘ਰੈਂਪ’ ਢਾਹੁਣ ਮਹਿੰਗਾ ਪਿਆ, ਪ੍ਰਧਾਨ ਸਹਿਤ ਅੱਧੀ ਦਰਜਨ ਵਿਰੁੱਧ ਪਰਚਾ ਦਰਜ

ਉਨ੍ਹਾਂ ਦੱਸਿਆ ਕਿ ਗੁਰਭੇਜ ਸਿੰਘ ਤਰਨਤਾਰਨ ਸੈਕਟਰ ਦੇ ਸਰਹੱਦੀ ਖੇਤਰ ਵਿੱਚ ਤਸਕਰੀ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦਾ ਸੀ।ਸੀਪੀ ਨੇ ਕਿਹਾ ਕਿ ਦੋਸ਼ੀ ਗੁਰਭੇਜ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਆਪਣੇ ਸਾਥੀ ਮਲਕੀਤ ਸਿੰਘ ਦੀ ਮਾਲਕੀ ਵਾਲੇ ਖੇਤਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦਾ ਸੀ।ਉਨ੍ਹਾਂ ਕਿਹਾ ਕਿ ਦੋਸ਼ੀ ਗੁਰਭੇਜ ਹੈਰੋਇਨ ਦੀ ਖੇਪਾਂ ਨੂੰ ਸੁਰੱਖਿਅਤ ਢੰਗ ਨਾਲ ਛੁਪਾਉਣ ਲਈ ਪਸ਼ੂਆਂ ਦੇ ਵਾੜਿਆਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸਦੇ ਖੁਲਾਸੇ ਤੋਂ ਬਾਅਦ, ਉਸਦੇ ਘਰ ਵਿੱਚ ਪਲਾਸਟਿਕ ਦੇ ਡੱਬਿਆਂ ਵਿੱਚ ਬੰਦ ਕਰਕੇ ਮਿੱਟੀ ਦੇ ਟੋਏ ਵਿੱਚ ਰੱਖੀ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ।ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਤੋਂ ਬਾਅਦ ਗੁਰਜੀਤ ਸਿੰਘ ਦੀ ਪਛਾਣ ਅਤੇ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਸ ਦੇ ਘਰ ਦੀ ਤਲਾਸ਼ੀ ਦੌਰਾਨ 2.006 ਕਿਲੋ ਹੈਰੋਇਨ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿਸਤੌਲ ਉਸਦੇ ਬੈੱਡ ਦੇ ਗੱਦੇ ਅੰਦਰ ਛੁਪਾਇਆ ਹੋਇਆ ਸੀ।ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 06-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 27-ਏ, 21-ਸੀ ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੱੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਅਤੇ ਜੰਮ-ਕਸ਼ਮੀਰ ਨੂੰ ਹਰਿਆਣਾ ਸੂਬੇ ਵੱਲੋਂ ਤੁਰੰਤ 5-5 ਕਰੋੜ ਰੁਪਏ ਦੀ ਮਦਦ ਰਕਮ ਭੇਜੀ ਜਾ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਗਤ ਦਿਵਸ ਪੰਜਾਬ ਅਤੇ ਹਿਮਾਚਲ ਦੇ ਹੱੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਦੋਹਾਂ ਸੂਬਿਆਂ ਵਿੱਚ ਹੋਏ ਨੁਕਸਾਨ ਲਈ 3100 ਕਰੋੜ ਰੁਪਏ ਦੀ ਮਦਦ ਦਾ ਵੀ ਐਲਾਨ ਕੀਤੀ, ਜਿਸ ਵਿੱਚ ਪੰਜਾਬ ਨੂੰ 1600 ਕਰੋੜ ਰੁਪਏ ਅਤੇ ਹਿਮਾਚਲ ਨੂੰ 1500 ਕਰੋੜ ਰੁਪਏ ਸ਼ਾਮਲ ਹਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਕੁਰੂਕਸ਼ੇਤਰ ਦੇ ਪਿਪਲੀ ਅਨਾਜ ਮੰਡੀ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਜ਼ਿਲ੍ਹਾ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟ੍ਰੱਕਾਂ ਨੂੰ ਹਰੀ ਝੰਡੀ ਵਿਖਾ ਦੇ ਰਵਾਨਾ ਕੀਤਾ। ਇਨ੍ਹਾਂ ਟ੍ਰੱਕਾਂ ਨੂੰ ਵੱਖ ਵੱਖ ਜ਼ਿਲ੍ਹਾਂ ਲਈ ਭੇਜਿਆ ਗਿਆ ਹੈ। ਟ੍ਰੱਕਾਂ ਵਿੱਚ ਦਾਲ, ਚਾਵਲ, ਪਾਣੀ, ਰਸ, ਆਚਾਰ, ਮੇਡੀਕਲ ਕਿਟ, ਮੱਛਰਦਾਨੀ, ਤਿਰਪਾਲ, ਪਸ਼ੁਆਂ ਲਈ ਹਰਾ ਚਾਰਾ, ਚੌਕਰ ਸਮੇਤ ਹੋਰ ਰੋਜਾਨਾਂ ਪ੍ਰਯੋਗ ਹੋਣ ਵਾਲੇ ਸਾਮਾਨ ਸ਼ਾਮਲ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਬਾਲੀਵੁੱਡ ਸਿਤਾਰੇ

ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਦੇ ਲੋਕ ਹੱੜ੍ਹ ਨਾਲ ਪ੍ਰਭਾਵਿਤ ਹਨ। ਇਨ੍ਹਾਂ ਹੱੜ੍ਹ ਪ੍ਰਭਾਵਿਤ ਇਲਾਕਾਂ ਵਿੱਚ ਹਰਿਆਣਾ ਦੇ ਨਾਗਰੀਕਾਂ, ਸਮਾਜਿਕ ਸੰਸਥਾਵਾਂ, ਕਮੇਟੀਆਂ ਦੀ ਮਦਦ ਨਾਲ ਰਾਹਤ ਸਾਮਾਨ ਭੇਜਿਆ ਜਾ ਰਿਹਾ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਜੋ ਵੀ ਖੇਤਰ ਜਲਭਰਾਵ ਨਾਲ ਪ੍ਰਭਾਵਿਤ ਹਨ, ਅਜਿਹੇ ਖੇਤਰਾਂ ਦੇ ਨਾਗਰੀਕਾਂ ਅਤੇ ਕਿਸਾਨਾਂ ਨੂੰ ਸਰਕਾਰ ਮੁਆਵਜਾ ਦੇਣ ਦਾ ਕੰਮ ਕਰ ਰਹੀ ਹੈ। ਈ-ਮੁਆਵਜਾ ਪੋਰਟਲ ਖੁੱਲ੍ਹਾ ਹੈ, ਪ੍ਰਭਾਵਿਤ ਨਾਗਰਿਕ ਇਸ ਪੋਰਟਲ ‘ਤੇ ਆਪਣਾ ਰਜਿਸਟ੍ਰੇਸ਼ਨ ਕਰਨ।ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਜਲਭਰਾਵ ਨਾਲ ਪ੍ਰਭਾਵਿਤ 5786 ਪਿੰਡਾਂ ਦੇ 3 ਲੱਖ 24 ਹਜ਼ਾਰ 583 ਕਿਸਾਨਾਂ ਨੇ 19 ਲੱਖ 22 ਹਜ਼ਾਰ 617 ਏਕੜ ਦੇ ਖਰਾਬੇ ਦਾ ਰਜਿਸਟੇ੍ਰਸ਼ਨ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹੱੜ੍ਹ ਦੇ ਕਾਰਨ ਮਰਨ ਵਾਲੇ ਦੇ ਪਰਿਵਾਰ ਨੂੰ ਤੁਰੰਤ 4 ਲੱਖ ਰੁਪਏ ਦੀ ਰਕਮ ਮਦਦ ਦੇ ਤੌਰ ‘ਤੇ ਦਿੱਤੀ ਜਾ ਰਹੀ ਹੈ। ਇਸ ਦੇ ਇਲਾਵਾ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਹੋਣ ‘ਤੇ ਮੁਆਵਜਾ ਨਿਰਧਾਰਿਤ ਕੀਤਾ ਗਿਆ ਹੈ। ਪਿੱਛਲੇ ਸਾਡੇ 10 ਸਾਲਾਂ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਖਰਾਬ ਹੋਣ ਦਾ 15,500 ਕਰੋੜ ਰੁਪਏ ਦਾ ਮੁਆਵਜਾ ਦਿੱਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ  ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬੈਂਕ ‘ਚ ਜਾ ਕੇ ਕੀਤੀ ਆਤਮ+ਹੱਤਿਆ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਇਤਿਹਾਸ ਗਵਾਹ ਹੈ ਜਦੋਂ ਵੀ ਦੇਸ਼ ਵਿੱਚ ਮੁਸੀਬਤ ਜਾਂ ਆਪਦਾ ਆਉਂਦੀ ਹੈ ਤਾਂ ਰਾਹੁਲ ਗਾਂਧੀ ਵਿਦੇਸ਼ ਦੌਰੇ ‘ਤੇ ਚਲੇ ਜਾਂਦੇ ਹਨ। ਇਸ ਸਮੇ ਵੀ ਅਜਿਹੇ ਹਾਲਾਤ ਹਨ। ਦੇਸ਼ ਦੇ ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਵਿੱਚ ਹੱੜ੍ਹ ਆਇਆ ਹੋਇਆ ਹੈ ਅਤੇ ਰਾਹੁਲ ਗਾਂਧੀ ਵਿਦੇਸ਼ ਵਿੱਚ ਬੈਠੇ ਹਨ, ਉਨ੍ਹਾਂ ਨੇ ਕਿਹਾ ਕਿ ਮੇਰਾ ਵੀ ਵਿਦੇਸ਼ ਦਾ ਦੌਰਾ ਸੀ, ਪਰ ਇਸ ਸਥਿਤੀ ਨੂੰ ਵੇਖਦੇ ਹੋਏ ਵਿਦੇਸ਼ ਦੇ ਦੌਰੇ ਨੂੰ ਰੱਦ ਕਰ ਦਿੰਤਾ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਅੱਜ ਪੰਜਾਬ ਦੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਪੈਸੇ ਦੀ ਕੋਈ ਘਾਟ ਨਹੀਂ ਹੈ, ਸਾਨੂੰ ਕਿਸੇ ਤੋਂ ਪੈਸੇ ਮੰਗਣ ਦੀ ਕੋਈ ਲੋੜ ਨਹੀਂ। ਪੰਜਾਬ ਹਰਿਆਣਾ ਦਾ ਪੜੋਸੀ ਰਾਜ ਹੈ, ਸਾਡੀ ਜਿੰਮੇਦਾਰੀ ਬਣਦੀ ਹੈ ਕਿ ਇਸ ਮੁਸੀਬਤ ਦੀ ਘੱੜੀ ਵਿੱਚ ਅਸੀ ਪੰਜਾਬ ਦੇ ਲੋਕਾਂ ਦੀ ਮਦਦ ਕਰਾਂਗੇ।ਉਨ੍ਹਾਂ ਨੇ ਸੂਬਾ ਸਰਕਾਰ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹੱੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਛਾ ਅਨੁਸਾਰ ਹਰਿਆਣਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਮਦਦ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਰਣਬੀਰ ਭੁੱਲਰ ਨੇ ਮ੍ਰਿਤਕ ਬਾਬੂ ਸਿੰਘ ਦੇ ਪਰਿਵਾਰ ਨੂੰ ਸੌਂਪਿਆ 4 ਲੱਖ ਰੁਪਏ ਸਹਾਇਤਾ ਰਾਸ਼ੀ ਦਾ ਚੈੱਕ

0

25 ਹਜ਼ਾਰ ਰੁਪਏ ਦੀ ਰਾਸ਼ੀ ਅੰਤਿਮ ਸਸਕਾਰ ਲਈ ਕੀਤੀ ਭੇਟ
Ferozepur News:ਫ਼ਿਰੋਜ਼ਪੁਰ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਬਾਬੂ ਸਿੰਘ ਪੁੱਤਰ ਦਿਆਲ ਸਿੰਘ ਦੀ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਬਾਬੂ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਵਜੋਂ ਪਰਿਵਾਰ ਨੂੰ 4 ਲੱਖ ਰੁਪਏ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ। ਇਸ ਤੋਂ ਇਲਾਵਾ 25 ਹਜ਼ਾਰ ਰੁਪਏ ਦੀ ਰਾਸ਼ੀ ਮ੍ਰਿਤਕ ਦੇ ਅੰਤਿਮ ਸਸਕਾਰ ਲਈ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਸਾਬਕਾ ਕੈਬਨਿਟ ਮੰਤਰੀ ਸੋਮਨਾਥ ਭਾਰਤੀ ਵੀ ਹਾਜ਼ਰ ਸਨ।ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਬਾਬੂ ਸਿੰਘ ਮਿਹਨਤ ਮਜ਼ਦੂਰੀ ਕਰਦਾ ਸੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹੜ੍ਹ ਦੇ ਪਾਣੀ ਵਿੱਚ ਡੁੱਬ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਉਸ ਦੀ ਬਜ਼ੁਰਗ ਮਾਤਾ, ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਿਆ ਹੈ। ਉਹਨਾਂ ਕਿਹਾ ਕਿ ਪਰਿਵਾਰ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ, ਪਰੰਤੂ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਰਖਦੀ ਹੈ ਅਤੇ ਉਨ੍ਹਾਂ ਦੀ ਆਰਥਿਕ ਮਦਦ ਲਈ ਉਹਨਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜੇ ਹਨ। ਉਨ੍ਹਾਂ ਵਾਹਿਗੁਰੂ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਵਜੀਰ ਸਿੰਘ ਦੇ ਪਰਿਵਾਰ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਂਟ

0

 👉ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ ਦੇ ਵਜੀਰ ਸਿੰਘ ਦੀ ਪਿਛਲੇ ਦਿਨੀਂ ਸੱਪ ਕੱਟਣ ਨਾਲ ਹੋਈ ਸੀ ਮੌਤ
Fazilka News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਕੁਦਰਤੀ ਆਫਤ ਦਾ ਸਾਹਮਣਾ ਕਰਨ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਇਸੇ ਤਹਿਤ ਹੀ ਜਿੱਥੇ ਇਨ੍ਹਾਂ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਰੇਤੇ ਵਾਲੀ ਭੈਣੀ ਦੇ ਮ੍ਰਿਤਕ ਵਜੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ।

ਇਹ ਵੀ ਪੜ੍ਹੋ  ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬੈਂਕ ‘ਚ ਜਾ ਕੇ ਕੀਤੀ ਆਤਮ+ਹੱਤਿਆ

ਇਹ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਵਜੀਰ ਸਿੰਘ ਦੀ ਸੱਪ ਕੱਟਣ ਨਾਲ ਮੌਤ ਹੋ ਗਈ ਸੀ, ਅੱਜ ਉਹ ਮ੍ਰਿਤਕ ਵਜੀਰ ਸਿੰਘ ਦੀ ਆਤਮਾ ਦੀ ਸਾਂਤੀ ਲਈ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਆਈ 4 ਲੱਖ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੌਤ ਦੀ ਖਬਰ ਸੁਣਦੇ ਸਾਰ ਸਾਡੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐੱਸ.ਸੀ ਵਿੰਗ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਸ. ਗੁਰਪ੍ਰੀਤ ਸਿੰਘ ਜੀਪੀ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਸਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਵਜੀਰ ਸਿੰਘ ਦੀ ਪਤਨੀ ਦਾ ਪਹਿਲਾ ਹੀ ਦੇਹਾਂਤ ਹੋ ਗਿਆ ਸੀ ਤੇ ਹੁਣ ਵਜੀਰ ਸਿੰਘ ਦੀ ਮੌਤ ਤੋਂ ਬਾਅਦ ਇਨ੍ਹਾਂ ਦੇ 4 ਬੱਚੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਵਜੀਰ ਸਿੰਘ ਦਾ ਘਰ ਪਾਣੀ ਨਾਲ ਘਿਰਿਆ ਹੋਇਆ ਹੈ ਤੇ ਪਾਣੀ ਖਤਮ ਹੋਣ ਤੇ ਜੇਕਰ ਘਰ ਦਾ ਵੀ ਕੋਈ ਖਰਾਬਾ ਹੁੰਦਾ ਹੈ ਤਾਂ ਉਹ ਠੀਕ ਕਰਵਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭੇਜੀ ਸ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ MA History ਦੇ ਹੋਣਹਾਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਲਈ ਇਹ ਖੁਸ਼ੀ ਦਾ ਪਲ ਸੀ ਜਦੋਂ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਐਮ.ਏ. ਇਤਿਹਾਸ (ਸਮੈਸਟਰ ਪਹਿਲਾ) ਦੀ ਸੰਦੀਪ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਤਾਨੀਆ ਚੁੱਘ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਬਠਿੰਡਾ ‘ਚ ਨਗਰ ਕੌਂਸਲ ਨੂੰ ਵਕੀਲ ਦੇ ਘਰ ਅੱਗੇ ਬਣਿਆ ‘ਰੈਂਪ’ ਢਾਹੁਣ ਮਹਿੰਗਾ ਪਿਆ, ਪ੍ਰਧਾਨ ਸਹਿਤ ਅੱਧੀ ਦਰਜਨ ਵਿਰੁੱਧ ਪਰਚਾ ਦਰਜ

ਵਿਦਿਆਰਥੀਆਂ ਨੇ ਕਾਲਜ ਦੇ ਸਮਰਪਿਤ ਅਤੇ ਵਚਨਬੱਧ ਸਟਾਫ਼ ਦਾ ਉਨ੍ਹਾਂ ਦੇ ਮਾਹਿਰ ਮਾਰਗਦਰਸ਼ਨ ਅਤੇ ਪ੍ਰੇਰਣਾ ਲਈ ਧੰਨਵਾਦ ਕੀਤਾ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਮਹਿਸੂਸ ਕੀਤੀ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਅਤੇ ਵਿਭਾਗ ਦੀ ਸਮੁੱਚੀ ਫੈਕਲਟੀ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906884