Monday, May 18, 2026
Home Blog Page 468

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਵਜੀਰ ਸਿੰਘ ਦੇ ਪਰਿਵਾਰ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਂਟ

0

 👉ਹੜ੍ਹ ਪ੍ਰਭਾਵਿਤ ਪਿੰਡ ਰੇਤੇ ਵਾਲੀ ਭੈਣੀ ਦੇ ਵਜੀਰ ਸਿੰਘ ਦੀ ਪਿਛਲੇ ਦਿਨੀਂ ਸੱਪ ਕੱਟਣ ਨਾਲ ਹੋਈ ਸੀ ਮੌਤ
Fazilka News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਕੁਦਰਤੀ ਆਫਤ ਦਾ ਸਾਹਮਣਾ ਕਰਨ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਇਸੇ ਤਹਿਤ ਹੀ ਜਿੱਥੇ ਇਨ੍ਹਾਂ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਰੇਤੇ ਵਾਲੀ ਭੈਣੀ ਦੇ ਮ੍ਰਿਤਕ ਵਜੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ।

ਇਹ ਵੀ ਪੜ੍ਹੋ  ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬੈਂਕ ‘ਚ ਜਾ ਕੇ ਕੀਤੀ ਆਤਮ+ਹੱਤਿਆ

ਇਹ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਵਜੀਰ ਸਿੰਘ ਦੀ ਸੱਪ ਕੱਟਣ ਨਾਲ ਮੌਤ ਹੋ ਗਈ ਸੀ, ਅੱਜ ਉਹ ਮ੍ਰਿਤਕ ਵਜੀਰ ਸਿੰਘ ਦੀ ਆਤਮਾ ਦੀ ਸਾਂਤੀ ਲਈ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਆਈ 4 ਲੱਖ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੌਤ ਦੀ ਖਬਰ ਸੁਣਦੇ ਸਾਰ ਸਾਡੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐੱਸ.ਸੀ ਵਿੰਗ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਸ. ਗੁਰਪ੍ਰੀਤ ਸਿੰਘ ਜੀਪੀ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਸਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਵਜੀਰ ਸਿੰਘ ਦੀ ਪਤਨੀ ਦਾ ਪਹਿਲਾ ਹੀ ਦੇਹਾਂਤ ਹੋ ਗਿਆ ਸੀ ਤੇ ਹੁਣ ਵਜੀਰ ਸਿੰਘ ਦੀ ਮੌਤ ਤੋਂ ਬਾਅਦ ਇਨ੍ਹਾਂ ਦੇ 4 ਬੱਚੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਵਜੀਰ ਸਿੰਘ ਦਾ ਘਰ ਪਾਣੀ ਨਾਲ ਘਿਰਿਆ ਹੋਇਆ ਹੈ ਤੇ ਪਾਣੀ ਖਤਮ ਹੋਣ ਤੇ ਜੇਕਰ ਘਰ ਦਾ ਵੀ ਕੋਈ ਖਰਾਬਾ ਹੁੰਦਾ ਹੈ ਤਾਂ ਉਹ ਠੀਕ ਕਰਵਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭੇਜੀ ਸ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ MA History ਦੇ ਹੋਣਹਾਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਲਈ ਇਹ ਖੁਸ਼ੀ ਦਾ ਪਲ ਸੀ ਜਦੋਂ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਐਮ.ਏ. ਇਤਿਹਾਸ (ਸਮੈਸਟਰ ਪਹਿਲਾ) ਦੀ ਸੰਦੀਪ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਤਾਨੀਆ ਚੁੱਘ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਬਠਿੰਡਾ ‘ਚ ਨਗਰ ਕੌਂਸਲ ਨੂੰ ਵਕੀਲ ਦੇ ਘਰ ਅੱਗੇ ਬਣਿਆ ‘ਰੈਂਪ’ ਢਾਹੁਣ ਮਹਿੰਗਾ ਪਿਆ, ਪ੍ਰਧਾਨ ਸਹਿਤ ਅੱਧੀ ਦਰਜਨ ਵਿਰੁੱਧ ਪਰਚਾ ਦਰਜ

ਵਿਦਿਆਰਥੀਆਂ ਨੇ ਕਾਲਜ ਦੇ ਸਮਰਪਿਤ ਅਤੇ ਵਚਨਬੱਧ ਸਟਾਫ਼ ਦਾ ਉਨ੍ਹਾਂ ਦੇ ਮਾਹਿਰ ਮਾਰਗਦਰਸ਼ਨ ਅਤੇ ਪ੍ਰੇਰਣਾ ਲਈ ਧੰਨਵਾਦ ਕੀਤਾ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਮਹਿਸੂਸ ਕੀਤੀ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਅਤੇ ਵਿਭਾਗ ਦੀ ਸਮੁੱਚੀ ਫੈਕਲਟੀ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

MLA Jagrup Singh Gill ਵੱਲੋਂ ਡੇਂਗੂ ਵਿਰੁੱਧ ਜਾਗਰੂਕਤਾ ਪੋਸਟਰ ਰੀਲੀਜ਼

0

Bathinda News:ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਰਬਨ ਐਂਟੀ ਲਾਰਵਾ ਟੀਮਾਂ ਵੱਲੋਂ ਤੈਅ ਪ੍ਰੋਗਰਾਮ ਅਨੁਸਾਰ ਅਰਜਨ ਨਗਰ ਵਿਖੇ ਡੇਂਗੂ ਮਲੇਰੀਆ ਦਾ ਸਬੰਧੀ ਸਰਵੇ ਅਤੇ ਜਾਗਰੂਕਤਾ ਪ੍ਰੋਗਰਾਮ ਕੀਤਾ ਜਾ ਰਿਹਾ ਸੀ । ਇਸ ਪ੍ਰੋਗਰਾਮ ਨੂੰ ਉਸ ਸਮੇਂ ਹੋਰ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਸ੍ਰੀ ਜਗਰੂਪ ਸਿੰਘ ਗਿੱਲ ਵੱਲੋਂ ਸਿਹਤ ਵਿਭਾਗ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕੀਤੀ ਗਈ ਅਤੇ ਨਾਲ ਹੀ ਉਹਨਾਂ ਨੇ ਸਿਹਤ ਵਿਭਾਗ ਦੇ ਪੋਸਟਰ ਨੂੰ ਜਿਸ ਵਿੱਚ ਲੋਕਾਂ ਨੂੰ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ

ਇਹ ਵੀ ਪੜ੍ਹੋ  ਰਾਜਪਾਲ ਗੁਲਾਬ ਚੰਦ ਕਟਾਰੀਆ ਸੀਐਮ ਮਾਨ ਨੂੰ ਮਿਲਣ ਹਸਪਤਾਲ ਪਹੁੰਚੇ

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਾਨੂੰ ਸਿਹਤ ਵਿਭਾਗ ਦੁਆਰਾ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾ ਅਨੁਸਾਰ ਚਲਣਾ ਜਰੂਰੀ ਹੈ ਕਿਉਂਕਿ ਜੇਕਰ ਸਾਡੀ ਸਿਹਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸਕਿਲ ਆਂਉਦੀ ਹੈ ਤਾਂ ਇਸਦਾ ਸਿੱਧਾ ਅਸਰ ਆਮ ਲੋਕਾਂ ਦੀ ਰੋਜਾਨਾ ਜਿੰਦਗੀ ਤੇ ਪੈਂਦਾ ਹੈ । ਜਿਸ ਨਾਲ ਸਰੀਰ ਦੇ ਨਾਲ ਨਾਲ ਆਰਥਿਕ ਸਮੱਸਿਆਵਾ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਜਾਗੂਰਤਾ ਨਾਲ ਅਸੀ ਆਪਣਾ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦਾ ਧਿਆਨ ਰੱਖ ਸਕਦੇ ਹਾਂ ਅਤੇ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਬਿਮਾਰੀ ਤੋਂ ਬਚਾ ਸਕਦੇ ਹਾਂ ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਵਿਧਾਇਕ ਸ੍ਰੀ ਜਗਰੂਪ ਸਿੰਘ ਗਿੱਲ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼-ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ। ਮੱਛਰ ਸਿਰਫ਼ ਸਾਫ਼ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ, ਇਸ ਲਈ ਘਰਾਂ ਵਿੱਚ ਪਾਣੀ ਦੇ ਕੁਲਰਾਂ, ਟੈਂਕੀਆਂ, ਗਮਲੇ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾਂ ਵਿੱਚ ਸਾਥ ਦੇਣ ਅਤੇ ਡੇਂਗੂ ਤੋਂ ਸੁਰੱਖਿਅਤ ਰਹਿਣ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਭੁਪਿੰਦਰ ਸਿੰਘ ਅਤੇ ਨਵਜੋਤ ਸਿੰਘ ਹਾਜਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਡਾਂ ਰਾਹੀਂ ਮਨੋਬਲ ਹੁੰਦਾ ਹੈ ਮਜ਼ਬੂਤ : ਗਿੱਲ

0

Bathinda News:ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੌਥੇ ਪੜਾਅ ਦੀਆਂ 69 ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਬਠਿੰਡਾ ਵਿਖੇ ਸ਼ੁਰੂ ਹੋ ਗਈਆਂ ਹਨ।ਇਹਨਾਂ ਖੇਡਾਂ ਵਿੱਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਇਹਨਾਂ ਖੇਡਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਇਹ ਸਾਨੂੰ ਅਨੁਸ਼ਾਸਨ, ਸਮਾਂ-ਪਾਬੰਦੀ, ਟੀਮ ਵਰਕ ਅਤੇ ਨਿਰੰਤਰ ਮਿਹਨਤ ਦਾ ਸਬਕ ਦਿੰਦੀਆਂ ਹਨ।

ਇਹ ਵੀ ਪੜ੍ਹੋ  Bathinda News:ਨੌਜਵਾਨ ਦੀ ਭੇਦ+ਭਰੀ ਹਾਲਤ ਵਿੱਚ ਲਾ+ਸ਼ ਮਿਲੀ

ਖੇਡਾਂ ਰਾਹੀਂ ਨਾ ਸਿਰਫ ਸਰੀਰ ਤੰਦਰੁਸਤ ਰਹਿੰਦਾ ਹੈ, ਬਲਕਿ ਮਨੋਬਲ ਵੀ ਮਜ਼ਬੂਤ ਹੁੰਦਾ ਹੈ।ਅੱਜ ਹੋਏ ਮੁਕਾਬਲਿਆਂ ਸਾਫਟਬਾਲ ਅੰਡਰ 17 ਮੁੰਡੇ ਵਿੱਚ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਪਹਿਲਾ, ਐਮ ਐਸ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਦੂਜਾ,ਕਬੱਡੀ ਸਰਕਲ ਅੰਡਰ 17 ਕੁੜੀਆ ਵਿੱਚ ਭੁੱਚੋ ਮੰਡੀ ਨੇ ਸੰਗਤ ਨੂੰ, ਬਠਿੰਡਾ 1 ਨੇ ਤਲਵੰਡੀ ਸਾਬੋ ਨੂੰ, ਗੋਨਿਆਣਾ ਨੇ ਮੰਡੀ ਫੂਲ ਨੂੰ, ਭਗਤਾ ਨੇ ਮੰਡੀ ਕਲਾਂ ਨੂੰ ,ਹੈਂਡਬਾਲ ਅੰਡਰ 14 ਮੁੰਡੇ ਵਿੱਚ ਸੰਗਤ ਨੇ ਮੌੜ ਮੰਡੀ ਨੂੰ, ਭਗਤਾ ਨੇ ਮੰਡੀ ਫੂਲ ਨੂੰ, ਮੰਡੀ ਕਲਾਂ ਨੇ ਗੋਨਿਆਣਾ ਨੂੰ, ਬਠਿੰਡਾ 1 ਨੇ ਤਲਵੰਡੀ ਸਾਬੋ ਨੂੰ ਹਰਾਇਆ

ਇਹ ਵੀ ਪੜ੍ਹੋ  ਬਠਿੰਡਾ ‘ਚ ਨਗਰ ਕੌਂਸਲ ਨੂੰ ਵਕੀਲ ਦੇ ਘਰ ਅੱਗੇ ਬਣਿਆ ‘ਰੈਂਪ’ ਢਾਹੁਣ ਮਹਿੰਗਾ ਪਿਆ, ਪ੍ਰਧਾਨ ਸਹਿਤ ਅੱਧੀ ਦਰਜਨ ਵਿਰੁੱਧ ਪਰਚਾ ਦਰਜ

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਸੰਦੀਪ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਲੈਕਚਰਾਰ ਵਿਨੋਦ ਕੁਮਾਰ,ਇਕਬਾਲ ਸਿੰਘ, ਰਜਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ, ਅਵਤਾਰ ਸਿੰਘ ਮਾਨ, ਹਰਪ੍ਰੀਤ ਸਿੰਘ, ਰਹਿੰਦਰ ਸਿੰਘ, ਰਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਨਿਰਮਲ ਸਿੰਘ, ਇਕਬਾਲ ਸਿੰਘ, ਅਮਨਦੀਪ ਸਿੰਘ, ਸਤਵੀਰ ਸਿੰਘ, ਭੁਪਿੰਦਰ ਸਿੰਘ ਤੱਗੜ, ਤੇਜਿੰਦਰ ਕੁਮਾਰ,ਹਰਭਗਵਾਨ ਦਾਸ, ਗੁਰਜੀਤ ਸਿੰਘ ਝੱਬਰ, ਇਸਟਪਾਲ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News:ਨੌਜਵਾਨ ਦੀ ਭੇਦ+ਭਰੀ ਹਾਲਤ ਵਿੱਚ ਲਾ+ਸ਼ ਮਿਲੀ

0

Bathinda News:ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿੱਚ ਫਿਰ ਦਹਿਲਾਉਣ ਵਾਲੀ ਘਟਨਾ ਵਾਪਰੀ।ਅੱਜ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਲਗਾਤਾਰ ਦੋ ਦਿਨਾਂ ਵਿੱਚ ਵਾਪਰੀਆਂ ਦੋ ਵੱਡੀਆਂ ਘਟਨਾਵਾਂ ਕਾਰਨ ਪਿੰਡ ਦੇ ਲੋਕ ਸਹਿਮੇ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ, ਮਿਰਤਕ ਦੀ ਪਹਿਚਾਣ ਸਰਿੰਦਰ ਸਿੰਘ ਉਰਫ਼ ਨਿੱਕਾ (50) ਪੁੱਤਰ ਵਜ਼ੀਰ ਸਿੰਘ ਵਜੋਂ ਹੋਈ ਹੈ, ਜੋ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਹ ਖਾਣਾ ਖਾਣ ਤੋਂ ਬਾਅਦ ਨੇੜਲੇ ਪਿੰਡ ਵਿੱਚ ਕੰਮ ਲਈ ਗਿਆ ਸੀ।

ਇਹ ਵੀ ਪੜ੍ਹੋ  ਰਾਜਪਾਲ ਗੁਲਾਬ ਚੰਦ ਕਟਾਰੀਆ ਸੀਐਮ ਮਾਨ ਨੂੰ ਮਿਲਣ ਹਸਪਤਾਲ ਪਹੁੰਚੇ

ਉਸ ਦੀ ਲਾਸ਼ ਅੱਜ ਸਵੇਰੇ ਵਿਰਕ ਖੁਰਦ ਰੋਡ ਤੋਂ ਭੇਦਭਰੀ ਹਾਲਤ ਵਿੱਚ ਮਿਲੀ।ਗੌਰਤਲਬ ਹੈ ਕਿ ਸਿਰਫ਼ ਦੋ ਦਿਨ ਪਹਿਲਾਂ ਹੀ ਇਸੇ ਪਿੰਡ ਵਿੱਚ ਇੱਕ ਪਿਤਾ ਨੇ ਪ੍ਰੇਮ ਵਿਆਹ ਤੋਂ ਖ਼ਫ਼ਾ ਹੋ ਕੇ ਆਪਣੀ ਧੀ ਤੇ ਦੋਹਤੀ ਦੀ ਹੱਤਿਆ ਕਰ ਦਿੱਤੀ ਸੀ। ਦੋ ਦਿਨਾਂ ਦੇ ਅੰਦਰ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ।ਇਸ ਸਬੰਧੀ ਚੌਂਕੀ ਬੱਲੂਆਣਾ ਦੀ ਪੁਲੀਸ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ। ਪਿੰਡ ਵਾਸੀਆਂ ਕਹਿਣਾ ਹੈ ਕਿ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਦੇ ਮਨ ਵਿੱਚ ਅਸੁਰੱਖਿਆ ਦੀ ਭਾਵਨਾ ਵਧਾ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਨਗਰ ਕੌਂਸਲ ਨੂੰ ਵਕੀਲ ਦੇ ਘਰ ਅੱਗੇ ਬਣਿਆ ‘ਰੈਂਪ’ ਢਾਹੁਣ ਮਹਿੰਗਾ ਪਿਆ, ਪ੍ਰਧਾਨ ਸਹਿਤ ਅੱਧੀ ਦਰਜਨ ਵਿਰੁੱਧ ਪਰਚਾ ਦਰਜ

0

Bathinda News:ਬਠਿੰਡਾ ਜਿਲੇ ਵਿੱਚ ਪੈਂਦੀ ਨਗਰ ਕੌਂਸਲ ਭਾਈ ਰੂਪਾ ਨੂੰ ਕਸਬੇ ਦੇ ਇੱਕ ਵਕੀਲ ਦੇ ਘਰ ਅੱਗੇ ਬਣਿਆ ਰੈਂਪ ਢਾਹੁਣਾ ਮਹਿੰਗਾ ਪੈ ਗਿਆ ਹੈ। ਵਕੀਲ ਦੀ ਸ਼ਿਕਾਇਤ ਉੱਪਰ ਥਾਣਾ ਫੂਲ ਦੀ ਪੁਲਿਸ ਨੇ ਨਗਰ ਕੌਂਸਲ ਦੇ ਪ੍ਰਧਾਨ ਸਹਿਤ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਦੂਜੇ ਪਾਸੇ ਨਗਰ ਕੌਂਸਲ ਵੱਲੋਂ ਵੀ ਕਾਰਵਾਈ ਕਰਾਉਣ ਲਈ ਕਾਰਵਾਈ ਵਿੱਢ ਦਿੱਤੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਨਗਰ ਕੌਂਸਲ ਭਾਈ ਰੂਪਾ ਦੇ ਵੱਲੋਂ ਪਿੰਡ ਦੇ ਵਿੱਚ ਗਊਸ਼ਾਲਾ ਰੋਡ ‘ਤੇ ਪਾਣੀ ਦੀ ਨਿਕਾਸੀ ਲਈ ਨਾਲੀ ਬਣਾਈ ਜਾ ਰਹੀ ਸੀ।

ਇਹ ਵੀ ਪੜ੍ਹੋ  ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬੈਂਕ ‘ਚ ਜਾ ਕੇ ਕੀਤੀ ਆਤਮ+ਹੱਤਿਆ

ਇਸ ਦੌਰਾਨ ਉੱਥੇ ਪੈਂਦੇ ਇੱਕ ਵਕੀਲ ਵਿਕਾਸ ਸਿੰਘ ਦੇ ਘਰ ਅੱਗੇ ਜਦ ਇਹ ਨਾਲੀ ਬੁਲਾਉਣ ਲਈ ਬਣੇ ਹੋਏ ਰੈਂਪ ਨੂੰ ਢਾਇਆ ਗਿਆ ਤਾਂ ਇਸ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਇਲਾਕੇ ਵਿੱਚ ਚੱਲ ਰਹੀ ਚਰਚਾ ਮੁਤਾਬਕ ਇਸ ਮੌਕੇ ਕਾਫੀ ਹੱਥੋਂ ਪਾਈ ਵੀ ਹੋਈ ਹੈ। ਇਸ ਸਬੰਧ ਵਿੱਚ ਵਕੀਲ ਵਿਕਾਸ ਸਿੰਘ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਲਖਵੀਰ ਸਿੰਘ ਅਤੇ ਉਹਨਾਂ ਨਾਲ ਮੌਜੂਦ ਕੁਝ ਮਹਿਲਾ ਕੌਂਸਲਰਾਂ ਦੇ ਪਤੀ ਅਤੇ ਰਿਸ਼ਤੇਦਾਰਾਂ ਵਿਰੁੱਧ ਪਰਚਾ ਦਰਜ ਕਰਵਾਇਆ ਗਿਆ ਹੈ। ਥਾਣਾ ਫੂਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਕੀਲ ਦੀ ਸ਼ਿਕਾਇਤ ਉਹਨਾਂ ਨੂੰ ਮਿਲੀ ਸੀ ਜਿਸ ਤੋਂ ਬਾਅਦ ਪ੍ਰਧਾਨ ਲਖਵੀਰ ਸਿੰਘ ਤੋਂ ਇਲਾਵਾ ਠੇਕੇਦਾਰ ਗੁਰਪ੍ਰੀਤ ਸਿੰਘ ਅਤੇ ਗੁਰਮੇਲ ਸਿੰਘ ਗੁਰਸੇਵ ਸਿੰਘ ਕਸ਼ਮੀਰ ਸਿੰਘ, ਰਾਜਵਿੰਦਰ ਸ਼ਰਮਾ ਤੇ ਜਨਕ ਰਾਜ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਬਾਲੀਵੁੱਡ ਸਿਤਾਰੇ

ਉਧਰ, ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਲਖਵੀਰ ਸਿੰਘ ਨੇ ਆਪਣੇ ਅਤੇ ਸਾਥੀਆਂ ਵਿਰੁੱਧ ਦਰਜ ਪਰਚੇ ਬਾਰੇ ਅਣਜਾਣ ਦਾ ਪ੍ਰਗਟ ਕਰਦਿਆਂ ਕਿਹਾ ਕਿ ਉਕਤ ਵਕੀਲ ਅਤੇ ਹੋਰਨਾਂ ਵੱਲੋਂ ਪੰਚਾਇਤੀ ਕੰਮ ਵਿੱਚ ਵਿਘਨ ਪਾਇਆ ਗਿਆ ਅਤੇ ਠੇਕੇਦਾਰ ਸਹਿਤ ਉਹਨਾਂ ਨਾਲ ਬਦਸਲੂਕੀ ਕੀਤੀ ਗਈ ਜਿਸ ਦੇ ਚਲਦੇ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਦੇ ਲਈ ਉਹਨਾਂ ਵੱਲੋਂ ਚਾਰੂ ਚਾਰਾਜੋਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜਪਾਲ ਗੁਲਾਬ ਚੰਦ ਕਟਾਰੀਆ ਸੀਐਮ ਮਾਨ ਨੂੰ ਮਿਲਣ ਹਸਪਤਾਲ ਪਹੁੰਚੇ

0

Mohali News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਾ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਡਾਕਟਰਾਂ ਦੀ ਰਿਪੋਰਟ ਮੁਤਾਬਕ ਹੁਣ ਉਹਨਾਂ ਦੀ ਸਿਹਤ ਵਿੱਚ ਹੌਲੀ ਹੌਲੀ ਸੁਧਾਰ ਆ ਰਿਹਾ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ। ਰਾਜਪਾਲ ਨੇ ਮੁੱਖ ਮੰਤਰੀ ਨੂੰ ਮਿਲ ਕੇ ਉਹਨਾਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਇਹ ਜਲਦੀ ਠੀਕ ਹੋ ਜਾਣਗੇ। ਰਾਜਪਾਲ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ, ਫਿਰ ਵੀ ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਜਾਂ ਦੋ ਦਿਨ ਹੋਰ ਹਸਪਤਾਲ ਵਿੱਚ ਰਹਿਣ ਅਤੇ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ, ਤਾਂ ਜੋ ਉਹ ਪੂਰੀ ਤਰ੍ਹਾਂ ਤੰਦਰੁਸਤ ਹੋ ਸਕਣ।ਉਹਨਾਂ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਰਾਜਪਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਹਨਾਂ ਦੀ ਸਿਹਤ ਬਾਰੇ ਪੁੱਛਿਆ ਸੀ। ਮੋਦੀ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਚਿੰਤਤ ਸਨ। ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੱਲ ਪੰਜਾਬ ਬਾਰੇ ਸਕਾਰਾਤਮਕ ਹੁੰਗਾਰਾ ਦਿੱਤਾ ਹੈ। ਉਹਨਾਂ ਨੇ 1600 ਕਰੋੜ ਰੁਪਏ ਟੋਕਨ ਮਨੀ ਵਜੋਂ ਦਿੱਤੇ ਹਨ ਅਤੇ ਬਾਕੀ ਮਦਦ ਮੁਲਾਂਕਣ ਤੋਂ ਬਾਅਦ ਦਿੱਤੀ ਜਾਵੇਗੀ। ਕੇਂਦਰੀ ਏਜੰਸੀਆਂ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ। ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਟੋਕਨ ਮਨੀ ਤੋਂ ਇਲਾਵਾ ਬਾਕੀ ਰਕਮ ਬਾਅਦ ਵਿੱਚ ਆਵੇਗੀ। ਕੇਂਦਰ ਸਰਕਾਰ ਪੰਜਾਬ ਦੀ ਪੂਰੀ ਮਦਦ ਕਰੇਗੀ।ਰਾਜਪਾਲ ਦੇ ਦੌਰੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ, ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਗੌਰਵ ਯਾਦਵ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ: ਪੰਜਾਬ ਨਿਆਂ ਦਾ ਹੱਕਦਾਰ ਹੈ, ਟੋਕਨ ਰਾਹਤ ਦਾ ਨਹੀਂ

0

Punjab Flood News:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਿਆਨਕ ਹੜ੍ਹਾਂ ਤੋਂ ਬਾਅਦ ਪੰਜਾਬ ਲਈ ਸਿਰਫ਼ 1,600 ਕਰੋੜ ਰੁਪਏ ਦੀ ਰਾਹਤ ਦਾ ਐਲਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਨੇ ਇਸ ਨੂੰ ਇੱਕ “ਜ਼ਾਲਮ ਮਜ਼ਾਕ” ਕਰਾਰ ਦਿੱਤਾ ਜਦੋਂ ਸੂਬੇ ਨੂੰ ਲਗਭਗ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਪਿਛੋਕੜ ਵਿੱਚ, ਕੇਂਦਰ ਦਾ ਐਲਾਨ ਨੁਕਸਾਨ ਦੇ 8% ਤੋਂ ਵੀ ਘੱਟ ਹੈ – ਜੋ ਕਿ ਪੰਜਾਬ ਨੂੰ ਤੁਰੰਤ ਲੋੜ ਹੈ।ਬਾਜਵਾ ਨੇ ਰਾਸ਼ਟਰ ਨੂੰ ਯਾਦ ਦਿਵਾਇਆ ਕਿ ਪੰਜਾਬ ਹਮੇਸ਼ਾ ਭਾਰਤ ਦੀ ਸੇਵਾ ਵਿੱਚ ਖੜ੍ਹਾ ਰਿਹਾ ਹੈ। ਦੇਸ਼ ਦੀ ਆਬਾਦੀ ਦੇ ਸਿਰਫ਼ 2% ਦੇ ਨਾਲ, ਇਹ ਭਾਰਤ ਦੀ ਕਣਕ ਦਾ 15-19% ਅਤੇ ਚੌਲਾਂ ਦਾ 11-13% ਦੇ ਵਿਚਕਾਰ ਯੋਗਦਾਨ ਪਾਉਂਦਾ ਹੈ, ਲੱਖਾਂ ਲੋਕਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਲਗਭਗ 8% ਸੈਨਿਕ ਪੰਜਾਬ ਤੋਂ ਆਉਂਦੇ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਬਾਲੀਵੁੱਡ ਸਿਤਾਰੇ

ਇਹ ਪੰਜਾਬ ਸੀ ਜਿਸਨੇ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ, ਇਹ ਯਕੀਨੀ ਬਣਾਇਆ ਕਿ ਭਾਰਤ ਨੂੰ ਦੁਬਾਰਾ ਕਦੇ ਭੁੱਖਮਰੀ ਦਾ ਸਾਹਮਣਾ ਨਾ ਕਰਨਾ ਪਵੇ, ਅਤੇ ਇਹ ਪੰਜਾਬ ਦੇ ਪੁੱਤਰ ਹਨ ਜਿਨ੍ਹਾਂ ਨੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਕਾਰਗਿਲ ਤੱਕ ਖੂਨ ਵਹਾਇਆ ਹੈ।ਬਾਜਵਾ ਨੇ ਕਿਹਾ “ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਆਪਣੇ ਆਪ ਤੋਂ ਉੱਪਰ ਰੱਖਿਆ ਹੈ – ਆਪਣੇ ਅਨਾਜ ਭੰਡਾਰ ਭਰ ਕੇ, ਆਪਣੇ ਸੈਨਿਕਾਂ ਨੂੰ ਮੂਹਰਲੀਆਂ ਕਤਾਰਾਂ ‘ਤੇ ਭੇਜ ਕੇ, ਅਤੇ ਰਾਸ਼ਟਰੀ ਤਰੱਕੀ ਦੀ ਅਗਵਾਈ ਕਰਕੇ। ਫਿਰ ਵੀ, ਜਦੋਂ ਪੰਜਾਬ ਆਪਣੀਆਂ ਸਭ ਤੋਂ ਵੱਡੀਆਂ ਆਫ਼ਤਾਂ ਵਿੱਚੋਂ ਇੱਕ ਦਾ ਸਾਹਮਣਾ ਕਰਦਾ ਹੈ, ਤਾਂ ਕੇਂਦਰ ਟੁਕੜਿਆਂ ਨਾਲ ਜਵਾਬ ਦਿੰਦਾ ਹੈ।ਉਨ੍ਹਾਂ ਅੱਗੇ ਕਿਹਾ, “ਇਹ ਸਿਰਫ਼ ਗਿਣਤੀਆਂ ਬਾਰੇ ਨਹੀਂ ਹੈ। ਇਹ ਮਾਣ ਅਤੇ ਨਿਆਂ ਬਾਰੇ ਹੈ। ਭਾਰਤ ਨੂੰ ਖੁਆਉਣ ਵਾਲੇ ਕਿਸਾਨ ਹੁਣ ਤਬਾਹ ਹੋ ਗਏ ਹਨ, ਅਤੇ ਜਿਨ੍ਹਾਂ ਪਰਿਵਾਰਾਂ ਨੇ ਦੇਸ਼ ਦੀ ਰਾਖੀ ਲਈ ਸੈਨਿਕ ਭੇਜੇ ਸਨ, ਉਨ੍ਹਾਂ ਨੇ ਆਪਣੇ ਘਰ ਗੁਆ ਦਿੱਤੇ ਹਨ। ਪੰਜਾਬ ਨਿਰਪੱਖਤਾ, ਮਾਨਤਾ ਅਤੇ ਸੱਚੀ ਸਹਾਇਤਾ ਦਾ ਹੱਕਦਾਰ ਹੈ – ਪ੍ਰਤੀਕਾਤਮਕ ਸਹਾਇਤਾ ਦਾ ਨਹੀਂ।”

ਇਹ ਵੀ ਪੜ੍ਹੋ  ਕਾਂਗਰਸ ਨੇ ਹੜ੍ਹ ਰਾਹਤ ਪੈਕੇਜ ਨੂੰ ਊਠ ਦੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਦੱਸਿਆ

ਬਾਜਵਾ ਨੇ ਅੱਗੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਜੀਐਸਟੀ ਮੁਆਵਜ਼ਾ, ਆਰਡੀਐਫ ਅਤੇ ਹੋਰ ਕੇਂਦਰੀ ਯੋਜਨਾਵਾਂ ਦੇ ਤਹਿਤ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਰੋਕੇ ਹੋਏ ਫੰਡ, ਬਿਨਾਂ ਦੇਰੀ ਦੇ ਜਾਰੀ ਕੀਤੇ ਜਾਂਦੇ ਹਨ, ਤਾਂ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਅਤੇ ਜ਼ਿੰਦਗੀਆਂ, ਰੋਜ਼ੀ-ਰੋਟੀ ਅਤੇ ਬੁਨਿਆਦੀ ਢਾਂਚੇ ਨੂੰ ਦੁਬਾਰਾ ਬਣਾਉਣ ਲਈ ਵਿੱਤੀ ਤਾਕਤ ਪ੍ਰਦਾਨ ਕਰਨਗੇ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਜਨੀਤਿਕ ਦ੍ਰਿੜਤਾ ਨਾਲ ਕੰਮ ਕਰਨ, ਨੁਕਸਾਨ ਦੀ ਮਾਤਰਾ ਦੇ ਅਨੁਸਾਰ ਰਾਹਤ ਪੈਕੇਜ ਨੂੰ ਸੋਧਣ ਅਤੇ ਪੰਜਾਬ ਦੇ ਬਕਾਇਆ ਬਕਾਏ ਜਾਰੀ ਕਰਨ ਦੀ ਅਪੀਲ ਕਰਦਿਆਂ ਸਮਾਪਤ ਕੀਤਾ ਤਾਂ ਜੋ ਭਾਰਤ ਨੂੰ ਖੁਆਉਣਾ ਅਤੇ ਬਚਾਅ ਕਰਨ ਵਾਲਾ ਸੂਬਾ ਆਪਣੀ ਸਭ ਤੋਂ ਹਨੇਰੀ ਘੜੀ ਵਿੱਚ ਤਿਆਗਿਆ ਨਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸ ਨੇ ਹੜ੍ਹ ਰਾਹਤ ਪੈਕੇਜ ਨੂੰ ਊਠ ਦੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਦੱਸਿਆ

0

ਪੰਜਾਬੀਆਂ ਨਾਲ ਬੇਰਹਿਮ ਮਜ਼ਾਕ ਕੀਤਾ ਗਿਆ: ਵੜਿੰਗ
punjab News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਲਈ 1600 ਕਰੋੜ ਰੁਪਏ ਦੇ ਹੜ੍ਹ ਰਾਹਤ ਪੈਕੇਜ ਨੂੰ “ਬਹੁਤ ਹੀ ਘੱਟ” ਕਰਾਰ ਦਿੰਦੇ ਹੋਏ, ਇਸ ਨੂੰ ਊਠ ਤੇ ਮੂੰਹ ਵਿੱਚ ਜੀਰੇ ਸਮਾਨ ਦੱਸਿਆ ਹੈ।ਇਸ ਲੜੀ ਹੇਠ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸੂਬੇ ਦੇ ਦੌਰੇ ਦੌਰਾਨ ਪੈਕੇਜ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ, ਪਰ ਉਨ੍ਹਾਂ ਨੇ ਸਾਰਿਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ।ਵੜਿੰਗ ਨੇ ਕਿਹਾ ਕਿ ਇਹ ਊਠ ਤੇ ਮੂੰਹ ਵਿੱਚ ਜ਼ੀਰੇ ਦੇ ਸਮਾਨ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਨਿਗੂਣੀ ਰਾਹਤ ਲਈ ਪ੍ਰਧਾਨ ਮੰਤਰੀ ਦੀ ਕਰੜੀ ਨਿੰਦਾ, ਕਿਹਾ “ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

ਉਨ੍ਹਾਂ ਕਿਹਾ ਕਿ ਅਜਿਹੇ ਵਿਨਾਸ਼ਕਾਰੀ ਨੁਕਸਾਨ ਲਈ 1600 ਕਰੋੜ ਰੁਪਏ ਮੂੰਗਫਲੀ ਦੇ ਦਾਣਿਆਂ ਵਾਂਗ ਵੀ ਨਹੀਂ ਹਨ।ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੇ ਪਿਛਲੇ ਗਿਆਰਾਂ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਵਿਤਕਰਾ ਸਿਰਫ਼ ਇਸ ਲਈ ਝੱਲਣਾ ਪਿਆ ਹੈ, ਕਿਉਂਕਿ ਸੂਬਾ ਭਗਵਾ ਪਾਰਟੀ ਦੇ ਨਾਲ ਨਹੀਂ ਚੱਲਿਆ ਹੈ। ਨਹੀਂ ਤਾਂ, ਹੋਰ ਕੁਝ ਵੀ ਪੰਜਾਬ ਨਾਲ ਅਜਿਹੇ ਵਿਤਕਰੇ ਦੀ ਵਿਆਖਿਆ ਨਹੀਂ ਕਰਦਾ ਅਤੇ ਉਹ ਵੀ ਉਸ ਸਮੇਂ ਜਦੋਂ ਸੂਬਾ ਸਭ ਤੋਂ ਭਿਆਨਕ ਕੁਦਰਤੀ ਆਫ਼ਤਾਂ ਵਿੱਚੋਂ ਇੱਕ ਨਾਲ ਜੂਝ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਬਾਲੀਵੁੱਡ ਸਿਤਾਰੇ

0

Punjab Flood News:ਪੰਜਾਬ ਇਨੀ ਦਿਨੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਹੜ੍ਹਾਂ ਕਾਰਨ ਲੋਕਾਂ ਦੀ ਪੂਰੀ ਫਸਲ ਬਰਬਾਦ ਹੋ ਗਈ ਹੈ ਅਤੇ ਘਰ ਢਹਿ ਗਏ ਹਨ। ਪੰਜਾਬ ਦੀ ਇਸ ਔਖੀ ਘੜੀ ਵਿੱਚ ਸਭ ਤੋਂ ਵੱਧ ਮਦਦ ਪਾਲੀਵੁੱਡ ਦੇ ਸਿਤਾਰਿਆਂ ਨੇ ਕੀਤੀ ਹੈ। ਹੁਣ ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਪੰਜਾਬ ਦੇ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਹੈ। ਸਲਮਾਨ ਖਾਨ ਨੇ ਬਚਾਓ ਕਾਰਜਾਂ ਲਈ ਪੰਜ ਵਿਸ਼ੇਸ਼ ਕਿਸ਼ਤੀਆਂ ਭੇਜੀਆਂ ਹਨ ।ਇਹਨਾਂ ਕਿਸ਼ਤੀਆਂ ਨਾਲ ਕਈ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਤ ਬਾਹਰ ਕੱਢਿਆ ਗਿਆ ਹੈ ਅਤੇ ਉਹਨਾਂ ਤੱਕ ਜਰੂਰੀ ਸਮਾਨ ਪਹੁੰਚਾਇਆ ਗਿਆ ਹੈ। ਇਸ ਤਰ੍ਹਾਂ ਅਕਸ਼ੇ ਕੁਮਾਰ ਨੇ ਹੜ੍ਹ ਰਾਹਤ ਕਾਰਜਾਂ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ  ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬੈਂਕ ‘ਚ ਜਾ ਕੇ ਕੀਤੀ ਆਤਮ+ਹੱਤਿਆ

ਵਿੱਕੀ ਕੌਸ਼ਲ ਨੇ ਗਲੋਬਲ ਸਿੱਖ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਵੈਨਾਂ ਅਤੇ ਮੁਫਤ ਐਂਬੂਲੈਂਸਾਂ ਚਲਾਉਣ ਲਈ ਵੀ ਹੱਥ ਵਧਾਇਆ ਹੈ। ਇਸ ਤਰ੍ਹਾਂ ਸੋਨੂ ਸੂਦ ਵੀ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਉਹਨਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ, ਮੱਛਰਦਾਨੀਆਂ ਅਤੇ ਦਵਾਈਆਂ ਆਦਿ ਵੰਡੀਆਂ ਹਨ। ਪੰਜਾਬੀ ਸਿਤਾਰੇ ਤੇ ਸਿੰਗਰ ਪਹਿਲਾਂ ਹੀ ਪੰਜਾਬ ਦੇ ਲੋਕਾਂ ਦੀ ਮਦਦ ਵਿੱਚ ਲੱਗੇ ਹੋਏ ਹਨ। ਦਲਜੀਤ ਦੁਸਾਂਝ, ਜਸਵੀਰ ਜੱਸੀ, ਸਤਿੰਦਰ ਸਰਤਾਜ, ਗਿੱਪੀ ਗਰੇਵਾਲ ,ਐਮੀ ਵਿਰਕ, ਮਨਕੀਰਤ ਔਲਖ ,ਕਰਨ ਔਜਲਾ ਆਦਿ ਕਲਾਕਾਰ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਵੱਧ ਚੜ ਕੇ ਯੋਗਦਾਨ ਪਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906892