Monday, May 18, 2026
Home Blog Page 469

ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਬੈਂਕ ‘ਚ ਜਾ ਕੇ ਕੀਤੀ ਆਤਮ+ਹੱਤਿਆ

0

Mohali News: ਮੰਗਲਵਾਰ ਨੂੰ ਮੁਹਾਲੀ ਦੀ ਇੱਕ ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਵੱਲੋਂ ਇੱਕ ਪ੍ਰਾਈਵੇਟ ਬੈਂਕ ਵਿੱਚ ਜਾ ਕੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੇ ਬਾਅਦ 18 ਘੰਟੇ ਬੀਤਣ ਦੇ ਬਾਵਜੂਦ ਹਾਲੇ ਤੱਕ ਇਸ ਮੌਤ ਦੇ ਪਿੱਛੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਵੱਲੋਂ ਡੁੰਘਾਈ ਦੇ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਰਾਜਵੀਰ ਸਿੰਘ ਵਜੋਂ ਹੋਈ ਹੈ ਜੋ ਕਿ ਮੋਹਾਲੀ ਦੇ ਫੇਜ਼ 11 ਅਤੇ 88 ਦੇ ਵਿੱਚ ਆਪਣਾ ਇਮੀਗ੍ਰੇਸ਼ਨ ਦਫ਼ਤਰ ਚਲਾਉਂਦਾ ਸੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਉਹ ਮੂਲ ਰੂਪ ਵਿੱਚ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਇੱਥੇ ਹੀ ਰਹਿ ਰਿਹਾ ਸੀ। ਜਾਣਕਾਰੀ ਮੁਤਾਬਿਕ ਰਾਜਵੀਰ ਸਿੰਘ ਐਚਡੀਐਫਸੀ ਬੈਂਕ ਦੇ ਵਿੱਚ ਆਇਆ ਇਥੇ ਉਹ ਪਹਿਲੀ ਮੰਜ਼ਿਲ ਉਪਰ ਲੋਨ ਬਰਾਂਚ ਵਿੱਚ ਗਿਆ। ਇਸ ਤੋਂ ਬਾਅਦ ਉਥੇ ਗੱਲਬਾਤ ਕੀਤੀ ਅਤੇ ਫੇਰ ਬੈਂਕ ਦੇ ਵਾਸ਼ਰੂਮ ਵਿੱਚ ਚਲਾ ਗਿਆ। ਵਾਸਰੂਮ ਅੰਦਰੋਂ ਕੁੰਡੀ ਲਗਾ ਕੇ ਆਪਣੇ ਕੋਲ ਮੌਜੂਦ ਪਿਸਤੌਲ ਦੇ ਨਾਲ ਗੋਲੀ ਮਾਰ ਲਈ। ਬੈਂਕ ਵਿੱਚ ਗੋਲੀ ਚੱਲਣ ਦੀ ਘਟਨਾ ਦਾ ਪਤਾ ਲੱਗਦਾ ਹੀ ਅਫ਼ਰਾ ਤਫਰੀ ਮੱਚ ਗਈ ਅਤੇ ਜਿਉਂ ਹੀ ਦਰਵਾਜ਼ਾ ਤੋੜ ਕੇ ਦੇਖਿਆ ਰਾਜਵੀਰ ਸਿੰਘ ਦੀ ਲਾਸ਼ ਅੰਦਰ ਖੂਨ ਨਾਲ ਲੱਥਪੱਥ ਪਈ ਹੋਈ ਸੀ।

ਇਹ ਵੀ ਪੜ੍ਹੋ  NRI ਔਰਤ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਥਾਣੇਦਾਰ ਤੇ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਨੇ ਇਹ ਕਦਮ ਕਿਉਂ ਚੁੱਕਿਆ ਅਤੇ ਇਸਦੇ ਲਈ ਬੈਂਕ ਨੂੰ ਹੀ ਕਿਉਂ ਚੁਣਿਆ। ਫਿਲਹਾਲ ਇਸ ਘਟਨਾ ਦੀ ਸ਼ਹਿਰ ਵਿੱਚ ਕਾਫੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ-ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

0

Punjab flood News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ, ਐਮ.ਐਲ.ਏਜ਼ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਬੇਲਿਆਂ ਦੇ ਦਰਜਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਡਾਢਾ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਸ਼ੂਆਂ ਲਈ ਚਾਰੇ ਦੀ ਵੰਡ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਗਿਰਦਾਵਰੀ ਤੁਰੰਤ ਪੂਰੀ ਕਰਨ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਸੜਕਾਂ ਦੀ ਮੁਰੰਮਤ ਅਤੇ ਜਲ-ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਮਹਿਸੂਸ ਨਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਵ ਲਈ ਸਰਗਰਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਹੜ੍ਹ ਦਾ ਪਾਣੀ ਹਟੇਗਾ, ਸਿਹਤ ਟੀਮਾਂ ਪਿੰਡ-ਪਿੰਡ ਘਰ-ਘਰ ਸਰਵੇ ਕਰਨਗੀਆਂ। ਪਾਣੀ ਦੇ ਸਰੋਤਾਂ ਦੀ ਕਲੋਰੀਨੇਸ਼ਨ, ਇਲਾਕਿਆਂ ਵਿੱਚ ਫੋਗਿੰਗ ਅਤੇ ਸਕੂਲਾਂ ਵਿੱਚ ਆਰ.ਓ. ਸਿਸਟਮ ਲਗਾ ਕੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਬਿਮਾਰੀ ਦਾ ਖਤਰਾ ਨਾ ਰਹੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਮੰਡੀ ਗੋਬਿਦਗੜ੍ਹ ਤੋਂ ਰਾਹਤ ਸਮੱਗਰੀ ਨਾਲ ਭਰਿਆ ਇੱਕ ਹੋਰ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਿਆ ਹੈ। ਇਸ ਤੋਂ ਪਹਿਲਾਂ ਉਹ ਤਿੰਨ ਟਰੱਕ ਖੰਨਾ ਤੋਂ ਫਾਜ਼ਿਲਕਾ ਵਿਖੇ ਭੇਜ ਚੁੱਕੇ ਹਨ। ਮੰਡੀ ਗੋਬਿਦਗੜ੍ਹ ਵਿਖੇ ਐੱਚ ਐੱਫ ਸੁਪਰ ਮਿਲਕ ਪਲਾਂਟ ਤੋਂ ਭੇਜੇ ਰਾਹਤ ਸਮੱਗਰੀ ਦੇ ਟਰੱਕ ਵਿੱਚ ਸੋਲਰ ਲਾਈਟਾਂ ਅਤੇ ਤਰਪਾਲਾਂ ਆਦਿ ਸ਼ਾਮਲ ਹਨ। ਇਸ ਮਦਦ ਲਈ ਉਨ੍ਹਾਂ ਮਿਲਕ ਪਲਾਂਟ ਦੇ ਮਾਲਕ ਵਿਨੋਦ ਕੁਮਾਰ ਦੱਤ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਹ ਵੀ ਪੜ੍ਹੋ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਚੱਲਣਗੀਆਂ 447 ਇਲੈਕਟ੍ਰਿਕ ਬੱਸਾਂ,ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਉਧਰ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਹਲਕਾ ਲਹਿਰਾਗਾਗਾ ਵਿਚੋਂ ਲੰਘਦੇ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਕੇ ਪੂਰਾ ਦਿਨ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰਦੇ ਰਹੇ।ਉਨ੍ਹਾਂ ਦੱਸਿਆ ਕਿ 10 ਸਤੰਬਰ ਤੱਕ ਘੱਗਰ ਦਰਿਆ ਵਿੱਚ 4-5 ਇੰਚ ਪਾਣੀ ਘਟ ਜਾਵੇਗਾ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਘੱਗਰ ਦਰਿਆ ਵਿੱਚ 750.5 ਫੁੱਟ (14425 ਕਿਊਸਿਕ) ਪਾਣੀ ਚੱਲ ਰਿਹਾ ਹੈ। ਵਿਭਾਗ ਵੱਲੋਂ ਲਗਾਏ ਗਏ ਅਨੁਮਾਨ ਅਨੁਸਾਰ ਕੱਲ੍ਹ ਤੱਕ 4-5 ਇੰਚ ਪਾਣੀ ਘਟਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 4-5 ਦਿਨਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ 18 ਕਿਲੋਮੀਟਰ ਵਿੱਚ ਪੈਂਦੇ ਘੱਗਰ ਖੇਤਰ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਵਿਭਾਗ ਦੇ ਬੇਲਦਾਰ ਤੋਂ ਲੈ ਕੇ ਨਿਗਰਾਨ ਇੰਜੀਨੀਅਰ ਤੱਕ ਦੇ ਅਧਿਕਾਰੀ ਬੰਨ੍ਹ ਉੱਤੇ ਲਗਾਤਾਰ ਡਿਊਟੀ ਉੱਤੇ ਤਾਇਨਾਤ ਹਨ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਦੇ ਲਈ ਹੁਣ ਪੈਸਕੋ ਦੇ 1700 ਗਾਰਡ ਹੋਣਗੇ ਤੈਨਾਤ: ਮੋਹਿੰਦਰ ਭਗਤ

ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਅਨਾਜ ਮੰਡੀ ਤੋਂ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਾਂ ਵਿੱਚ ਹੜ੍ਹਾ ਕਾਰਨ ਲੋਕਾਂ ਦੀ ਰੋਜ਼ਮਰ੍ਹਾ ਦੀ ਜਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪਿੰਡ ਦੇ ਬਹੁਤ ਸਾਰੇ ਪਰਿਵਾਰ ਆਪਣਾ ਘਰ, ਪਸ਼ੂ ਪਾਲਣ ਅਤੇ ਰੋਜ਼ਾਨਾ ਵਰਤੋਂ ਵਾਲਾ ਸਮਾਨ ਹੜ੍ਹਾਂ ਦੀ ਭੇਂਟ ਚੜ੍ਹਾ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਉਹਨਾਂ ਦੀ ਸਹਾਇਤਾ ਲਈ ਹੋਰਾਂ ਦੇ ਸਹਿਯੋਗ ਨਾਲ ਅੱਜ ਲਾਲੜੂ ਤੋ 2 ਟਰੱਕ ਭੇਜੇ ਗਏ ਹਨ, ਜਿਨ੍ਹਾਂ ਵਿੱਚ ਇੱਕ ਟਰੱਕ ਪਸ਼ੂਆਂ ਲਈ ਫੀਡ ਅਤੇ ਦੂਜਾ ਟਰੱਕ ਚੋਕਰ ਦਾ ਭੇਜਿਆ ਗਿਆ ਹੈ।ਵਿਧਾਇਕ ਨੇ ਕਿਹਾ ਕਿ ਹੜ੍ਹਾ ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਵੱਡਾ ਨੁਕਸਾਨ ਕੀਤਾ ਹੈ। ਇਸ ਵੇਲੇ ਸਾਰੇ ਲੋਕਾਂ, ਸੰਸਥਾਵਾਂ ਅਤੇ ਸਰਕਾਰ ਨੂੰ ਇੱਕਠੇ ਮਿਲਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਹੜ੍ਹ ਪੀੜਤ ਲੋਕਾਂ ਨੂੰ ਜਲਦ ਤੋ ਜਲਦ ਮੁੜ ਸਧਾਰਨ ਜਿੰਦਗੀ ਵਿੱਚ ਵਾਪਿਸ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ Mohali News; ਮੋਹਾਲੀ ਪੁਲਿਸ ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

ਜਲਾਲਾਬਾਦ ਦੇ ਵਿਧਾਇਕ ਸ. ਜਗਦੀਪ ਕੰਬੋਜ ਗੋਲਡੀ ਨੇ ਆਪਣੇ ਹਲਕੇ ਦੇ ਪਿੰਡ ਆਤੂ ਵਾਲਾ ਲਈ 5.63 ਲੱਖ ਰੁਪਏ ਦੀ ਕਿਸ਼ਤੀ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਸਰਕਾਰ ਲੋੜਵੰਦ ਲੋਕਾਂ ਨੂੰ ਰਾਸ਼ਨ, ਅਤੇ ਪਸ਼ੂਆਂ ਲਈ ਕੈਟਲ ਫੀਡ ਮੁਹਈਆ ਕਰਵਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਅਹਿਮ ਫੈਸਲਿਆਂ ਜਿਵੇਂ ਕਿ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਮੁਹੱਈਆ ਕਰਵਾਉਣ ਅਤੇ ਜਿਸ ਦਾ ਖੇਤ ਉਸਦੀ ਰੇਤ ਬਾਰੇ ਵੀ ਚਾਨਣਾ ਪਾਇਆ।ਇਸੇ ਕੜੀ ਵਿੱਚ ਫਾਜ਼ਿਲਕਾ ਵਿੱਚ ਸੀਨੀਅਰ ਆਈਏਐਸ ਅਫਸਰ ਕੰਵਲਪ੍ਰੀਤ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਪਿੰਡ ਮੌਜਮ, ਰਾਣਾ ਅਤੇ ਸਲੇਮ ਸ਼ਾਹ ਦੇ ਰਾਹਤ ਕੈਂਪਾਂ ਦਾ ਦੌਰਾ ਕਰਕੇ ਬੱਚਿਆਂ ਵਿੱਚ ਖੁਰਾਕ ਤੇ ਮਹਿਲਾਵਾਂ ਵਿੱਚ ਹਾਈਜੀਨ ਸਮਾਨ ਵੰਡਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਡੀਕਲ ਅਤੇ ਵੈਟਰਨਰੀ ਟੀਮਾਂ ਤਾਇਨਾਤ ਹਨ, ਜਾਨਵਰਾਂ ਲਈ ਚਾਰਾ ਉਪਲਬਧ ਹੈ। ਬੱਚਿਆਂ ਲਈ ਆਰਜੀ ਕਲਾਸਾਂ ਅਤੇ ਮੋਬਾਈਲ ਲਾਇਬਰੇਰੀ ਵੀ ਸ਼ੁਰੂ ਕੀਤੀ ਗਈ ਹੈ। ਇਸ ਵੇਲੇ 14 ਕੈਂਪਾਂ ਵਿੱਚ 2761 ਲੋਕ ਰਹਿ ਰਹੇ ਹਨ ਜਿਨ੍ਹਾਂ ਦੀ ਸੰਭਾਲ ਲਈ ਸੀਨੀਅਰ ਅਧਿਕਾਰੀ ਤਾਇਨਾਤ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਨਿਗੂਣੀ ਰਾਹਤ ਲਈ ਪ੍ਰਧਾਨ ਮੰਤਰੀ ਦੀ ਕਰੜੀ ਨਿੰਦਾ, ਕਿਹਾ “ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

0

👉ਇੰਨੇ ਭਿਆਨਕ ਹੜ੍ਹਾਂ ਦੌਰਾਨ ਮਹਿਜ਼ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਪੰਜਾਬ ਨਾਲ ਭੱਦਾ ਮਜ਼ਾਕ
👉ਪੰਜਾਬ 80,000 ਕਰੋੜ ਰੁਪਏ ਦੀ ਰਾਹਤ ਦਾ ਹੱਕਦਾਰ ਸੀ ਪਰ ਮੰਗ ਦਾ ਸਿਰਫ਼ 2 ਫ਼ੀਸਦੀ ਹੀ ਮਿਲਿਆ

Punjab News:ਪੰਜਾਬ ਦੇ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈ.ਟੀ.ਓ, ਬਰਿੰਦਰ ਕੁਮਾਰ ਗੋਇਲ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਅੱਜ ਪ੍ਰਧਾਨ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 80,000 ਕਰੋੜ ਰੁਪਏ ਦੀ ਜਾਇਜ਼ ਮੰਗ ਦੇ ਉਲਟ ਮਹਿਜ਼ 1600 ਕਰੋੜ ਰੁਪਏ ਦਾ ਨਿਗੂਣਾ ਰਾਹਤ ਪੈਕੇਜ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਦੇ ਐਲਾਨ ਨੂੰ ਮਹਿਜ਼ ਇੱਕ ਦਿਖਾਵਾ ਕਰਾਰ ਦਿੱਤਾ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਨਿਗੂਣੀ ਸਹਾਇਤਾ ਸੂਬੇ ਦੇ ਉਨ੍ਹਾਂ ਲੱਖਾਂ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਦੇ ਬਰਾਬਰ ਹੈ, ਜਿਨ੍ਹਾਂ ਨੇ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚ ਆਪਣੇ ਘਰ, ਰੋਜ਼ੀ-ਰੋਟੀ ਅਤੇ ਫ਼ਸਲਾਂ ਗੁਆ ਦਿੱਤੀਆਂ ਹਨ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

ਇਥੇ ਜਾਰੀ ਸਾਂਝੇ ਬਿਆਨ ਵਿੱਚ ਕੈਬਨਿਟ ਮੰਤਰੀਆਂ ਨੇ ਕਿਹਾ, “ਪੰਜਾਬ ਨੇ ਹਾਲ ਹੀ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕੀਤਾ ਹੈ, ਜਿਸ ਨੇ ਘਰਾਂ, ਫ਼ਸਲਾਂ ਅਤੇ ਰੋਜ਼ੀ-ਰੋਟੀ ਨੂੰ ਤਬਾਹ ਕਰਕੇ ਰੱਖ ਦਿੱਤਾ ਅਤੇ ਪੂਰੇ ਪਿੰਡ ਦੇ ਪਿੰਡ ਪਾਣੀ ਵਿੱਚ ਡੁੱਬ ਗਏ। ਅਜਿਹੀ ਭਿਆਨਕ ਸਥਿਤੀ ਵਿੱਚ ਕੇਂਦਰ ਵੱਲੋਂ ਹੜ੍ਹਾਂ ਦੇ ਭਾਰੀ ਨੁਕਸਾਨ ਦੇ ਮੁਕਾਬਲੇ ਪੰਜਾਬ ਲਈ ਐਲਾਨੀ ਰਾਸ਼ੀ ਊਠ ਦੇ ਮੂੰਹ ਵਿੱਚ ਜ਼ੀਰੇ ਸਮਾਨ ਹੈ।”ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਅਤੇ ਸਰਹੱਦਾਂ ਦੇ ਰਾਖੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਮਤਰੇਈ ਮਾਂ ਵਾਲੇ ਸਲੂਕ ਦੀ ਬਿਲੁਕਲ ਉਮੀਦ ਨਹੀਂ ਸੀ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਦੇ ਲਈ ਹੁਣ ਪੈਸਕੋ ਦੇ 1700 ਗਾਰਡ ਹੋਣਗੇ ਤੈਨਾਤ: ਮੋਹਿੰਦਰ ਭਗਤ

ਕੈਬਨਿਟ ਮੰਤਰੀਆਂ ਨੇ ਅੱਗੇ ਕਿਹਾ ਕਿ ਜਦੋਂ ਪੰਜਾਬ ਦੀ ਖੇਤੀਬਾੜੀ ਆਧਾਰਤ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਤਾਂ ਅਜਿਹੇ ਦਿਖਾਵੇ ਦੀ ਨਹੀਂ, ਸਗੋੰ ਤੁਰੰਤ ਠੋਸ ਸਹਾਇਤਾ ਦੀ ਲੋੜ ਸੀ। ਮੰਤਰੀਆਂ ਨੇ ਕਿਹਾ ਕਿ ਸੂਬੇ ਵੱਲੋਂ 20,000 ਕਰੋੜ ਰੁਪਏ ਦੀ ਮੰਗ ਬੇਬੁਨਿਆਦ ਨਹੀਂ ਸੀ, ਸਗੋਂ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਲਗਾਇਆ ਗਿਆ ਅਨੁਮਾਨ ਸੀ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦਾ ਇਹ ਫ਼ੈਸਲਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਦੁਰਦਸ਼ਾ ਪ੍ਰਤੀ ਅੱਖਾਂ ਮੀਟਣ ਦੇ ਤੁਲ ਹੈ, ਜੋ ਆਪਣੀ ਜ਼ਿੰਦਗੀ ਮੁੜ ਲੀਹ ‘ਤੇ ਲਿਆਉਣ ਲਈ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਆਫ਼ਤ ਦੀ ਇਸ ਔਖੇ ਘੜੀ ਵਿੱਚ ਪ੍ਰਧਾਨ ਮੰਤਰੀ ਨੂੰ ਆਪਣੀਆਂ ਸੌੜੀਆਂ ਗਿਣਤੀਆਂ-ਮਿਣਤੀਆਂ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਪੈਕੇਜ ਦੇਣ ਲਈ ਖੁਲ੍ਹਾ ਅਤੇ ਵੱਡਾ ਦਿਲ ਦਿਖਾਉਣਾ ਚਾਹੀਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਘਰ ਵਿੱਚ ਅੱਗ ਲੱਗੀ ਹੋਵੇ ਤਾਂ ਪਾਣੀ ਦੀਆਂ ਬੂੰਦਾਂ ਨਹੀਂ ਗਿਣੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਇਵੇਂ ਹੀ ਨਿਗੂਣੀ ਰਾਹਤ ਵੱਡ-ਆਕਾਰੀ ਆਫ਼ਤ ਦੇ ਜ਼ਖ਼ਮਾਂ ਨੂੰ ਨਹੀਂ ਭਰ ਸਕਦੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ

0

👉ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ: ਅਰੋੜਾ
Punjab News:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ 1600 ਕਰੋੜ ਰੁਪਏ ਦੇ “ਨਿਗੂਣੇ” ਰਾਹਤ ਪੈਕੇਜ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਇਸਨੂੰ ਹੜ੍ਹਾਂ ਮਾਰੇ ਪੰਜਾਬ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ‘ਤੇ ਆਏ ਸਨ।ਸ੍ਰੀ ਅਰੋੜਾ ਨੇ ਕੇਂਦਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੂਬੇ ਨੂੰ ਕੋਈ ਠੋਸ ਰਾਹਤ, ਜਿਸਦੀ ਉਨ੍ਹਾਂ ਤੋਂ ਉਮੀਦ ਸੀ, ਦੇਣ ਦੀ ਬਜਾਏ ਸੂਬੇ ਨਾਲ “ਭੱਦਾ ਮਜ਼ਾਕ” ਕੀਤਾ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਥੇ ਆ ਕੇ ਸੂਬੇ ਦੇ ਹਾਲਾਤ ਦੇਖਣ ਤੋਂ ਬਾਅਦ ਵੀ ਇਹ ਨਿਗੂਣਾ ਪੈਕੇਜ ਦੇ ਕੇ ਸਮੁੱਚੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕਿਸਾਨਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਘਰ, ਫਸਲਾਂ, ਪਸ਼ੂ ਹੜ੍ਹਾਂ ਵਿੱਚ ਵਹਿ ਗਏ ਹਨ, ਤਾਂ ਅਜਿਹਾ ਸਭ ਕੁਝ ਧਿਆਨ ‘ਚ ਰੱਖਦਿਆਂ ਕੇਂਦਰ ਦਾ ਹੁੰਗਾਰਾ ਨਾ ਸਿਰਫ਼ ਬੇਹੱਦ ਨਿੰਦਣਯੋਗ ਅਤੇ ਨਿਗੂਣਾ ਹੈ ਸਗੋਂ ਪੰਜਾਬ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ 1600 ਕਰੋੜ ਰੁਪਏ ਹਰ ਉਸ ਨਾਗਰਿਕ ਦੇ ਮੂੰਹ ‘ਤੇ ਚਪੇੜ ਹਨ, ਜਿਨ੍ਹਾਂ ਨੇ ਹੜ੍ਹਾਂ ਵਿੱਚ ਆਪਣਾ ਸਭ ਕੁਝ ਗੁਆ ਦਿੱਤਾ ਹੈ।

ਇਹ ਵੀ ਪੜ੍ਹੋ NRI ਔਰਤ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਥਾਣੇਦਾਰ ਤੇ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਲਈ ਕੇਂਦਰ ਵੱਲੋਂ ਰੋਕੇ ਹੋਏ ਫੰਡਾਂ ਦੇ 60,000 ਕਰੋੜ ਰੁਪਏ ਅਤੇ ਹੜ੍ਹ ਰਾਹਤ ਪੈਕੇਜ ਲਈ 20,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਲਗਾਤਾਰ ਮੰਗ ਕਰ ਰਹੀ ਹੈ, ਪਰ ਸ੍ਰੀ ਮੋਦੀ ਵੱਲੋਂ ਦਿੱਤੀ ਗਈ ਇਹ ਨਿਗੂਣੀ ਸਹਾਇਤਾ ਪੰਜਾਬੀਆਂ ਨਾਲ ਇੱਕ ਘਟੀਆ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦੀ ਦੁਰਦਸ਼ਾ ਪ੍ਰਤੀ ਕੇਂਦਰ ਦੀ ਸਪੱਸ਼ਟ ਅਣਦੇਖੀ ਨੂੰ ਦਰਸਾਉਂਦਾ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਦੀ ਜਿੰਦ-ਜਾਨ, ਸਾਡੀ ਖੇਤੀਬਾੜੀ, ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸਾਡੇ ਕਿਸਾਨਾਂ ਨੇ ਜਿਨ੍ਹਾਂ ਫਸਲਾਂ ਨੂੰ ਆਪਣੇ ਪੁੱਤਾਂ ਵਾਂਗ ਪਾਲਿਆ ਸੀ, ਉਹ ਕਟਾਈ ਤੋਂ ਸਿਰਫ਼ 15-20 ਦਿਨ ਪਹਿਲਾਂ ਹੀ ਤਬਾਹ ਹੋ ਗਈਆਂ ਹਨ। ਉਨ੍ਹਾਂ ਕੋਲ ਦੁਬਾਰਾ ਬਿਜਾਈ ਦਾ ਕੋਈ ਮੌਕਾ ਨਹੀਂ ਹੈ। ਸਾਡੇ ਕਿਸਾਨ ਪੂਰੇ ਸੀਜ਼ਨ ਦੀ ਆਮਦਨ ਗੁਆ ਚੁੱਕੇ ਹਨ।” ਉਨ੍ਹਾਂ ਦੱਸਿਆ ਕਿ ਕੁੱਲ 4.80 ਲੱਖ ਏਕੜ ਖੇਤੀਬਾੜੀ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਭ ਤੋਂ ਵੱਧ ਨੁਕਸਾਨ ਝੋਨੇ ਨੂੰ ਹੋਇਆ ਹੈ ਜੋ 3.71 ਲੱਖ ਏਕੜ ਤੋਂ ਵੱਧ ਰਕਬਾ ਬਣਦਾ ਹੈ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

ਉਨ੍ਹਾਂ ਦੱਸਿਆ ਕਿ 1988 ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ 52 ਕੀਮਤੀ ਜਾਨਾਂ ਲੈ ਲਈਆਂ ਹਨ ਅਤੇ ਹੜ੍ਹਾਂ ਕਾਰਨ 2000 ਤੋਂ ਵੱਧ ਪਿੰਡਾਂ ਦੇ ਲਗਭਗ 4 ਲੱਖ ਲੋਕ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਹੋਏ ਨੁਕਸਾਨ ਨੂੰ ਦੇਖਦਿਆਂ ਪੁਨਰਵਾਸ ਲਈ ਵਿਆਪਕ ਯਤਨਾਂ ਦੀ ਭਾਰੀ ਜ਼ਰੂਰਤ ਹੈ।ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਜ਼ਿੰਮੇਵਾਰੀ ਦੀ ਭਾਵਨਾ ਨਾਲ ਨੁਕਸਾਨ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਇਸ ਆਫ਼ਤ ਦੀ ਗੰਭੀਰਤਾ ਅਤੇ ਦੇਸ਼ ਲਈ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਵੇਖਦਿਆਂ ਇੱਕ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਅਤੇ ਕੇਂਦਰ ਦੀ ਅੱਖੋ-ਪਰੋਖੇ ਕਰਨ ਸਬੰਧੀ ਨੀਤੀ ਦਰਮਿਆਨ ਸਪੱਸ਼ਟ ਅੰਤਰ ‘ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੇ ਅੰਨ ਭੰਡਾਰ ਭਰਨ ਤੱਕ, ਪੰਜਾਬ ਹਮੇਸ਼ਾ ਦੇਸ਼ ਦੀ ਤਲਵਾਰ ਅਤੇ ਢਾਲ ਰਿਹਾ ਹੈ। ਸੂਬੇ ਦੇ ਕਿਸਾਨਾਂ ਨੇ ਦਹਾਕਿਆਂ ਤੋਂ ਭਾਰਤ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਸਾਡੇ ਨੌਜਵਾਨਾਂ ਨੇ ਇਸਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕੀਤੀ ਹੈ। ਹੁਣ ਜਦੋਂ ਸਾਡੀ ਆਪਣੀ ਜ਼ਮੀਨ ਹੜ੍ਹਾਂ ਵਿੱਚ ਡੁੱਬ ਰਹੀ ਹੈ ਅਤੇ ਸਾਡੇ ਲੋਕ ਦੁੱਖਾਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਫਿਰ ਵੀ ਭਾਰਤ ਸਰਕਾਰ ਦਾ ਰਵੱਈਆ ਸਿਰਫ਼ ਮੰਗਾਂ ਤੋਂ ਮੂੰਹ ਫੇਰਨ ਵਾਲਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

0

👉ਕਿਹਾ, ਸਾਡੇ ਕਿਸਾਨਾਂ, ਮਜ਼ਦੂਰਾਂ, ਗਰੀਬ ਲੋਕਾਂ, ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਦਾ ਹਜ਼ਾਰਾਂ ਕਰੋੜਾਂ ਵਿੱਚ ਨੁਕਸਾਨ
Punjab News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਲਈ ਐਲਾਨੇ ਵਿੱਤੀ ਸਹਾਇਤਾ ਪੈਕੇਜ ਦੀ ਸਖ਼ਤ ਨਿੰਦਾ ਕਰਦੇ ਹੋਏ ਇਸਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ “ਬੇਰਹਿਮ ਮਜ਼ਾਕ” ਕਿਹਾ। ਉਨ੍ਹਾਂ ਨੇ ਰਾਜ ਦੇ ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ ਗਏ “ਮਾਮੂਲੀ ਅਤੇ ਅਪਮਾਨਜਨਕ” ਹੜ੍ਹ ਰਾਹਤ ਪੈਕੇਜ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1,600 ਕਰੋੜ ਰੁਪਏ ਦੀ ਸਹਾਇਤਾ ਪੰਜਾਬ ਦੇ ਲੋਕਾਂ ਨਾਲ ਇੱਕ ਬੇਰਹਿਮ ਮਜ਼ਾਕ ਹੈ, ਜਿਨ੍ਹਾਂ ਨੂੰ ਚਾਰ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਵਜੋਂ ਦਰਸਾਏ ਗਏ ਹੜ੍ਹਾਂ ਵਿੱਚ ਭਿਆਨਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਦਾ ਦੌਰਾ ਸਿਰਫ਼ ਇੱਕ ਫੋਟੋ-ਅਪ ਤੋਂ ਵੱਧ ਕੁਝ ਨਹੀਂ ਸੀ। ਸਾਡੇ ਸੂਬੇ ਵੱਲੋਂ ਹਫ਼ਤਿਆਂ ਤੱਕ ਇੱਕ ਬੇਮਿਸਾਲ ਕੁਦਰਤੀ ਆਫ਼ਤ ਨਾਲ ਜੂਝਣ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਅੰਤ ਵਿੱਚ ਇੱਕ ਬਹੁਤ ਹੀ ਮਾਮੂਲੀ ਸਹਾਇਤਾ ਪੈਕੇਜ ਨਾਲ ਜਵਾਬ ਦਿੱਤਾ ਹੈ। ਸਾਡੇ ਕਿਸਾਨਾਂ, ਮਜ਼ਦੂਰਾਂ, ਗਰੀਬ ਲੋਕਾਂ, ਕਾਰੋਬਾਰਾਂ ਅਤੇ ਬੁਨਿਆਦੀ ਢਾਂਚੇ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਅਤੇ ਕੇਂਦਰ ਸਰਕਾਰ ਕੋਲ ਸਿਰਫ 1,600 ਕਰੋੜ ਰੁਪਏ ਦੀ ਮਾਮੂਲੀ ਰਕਮ ਦੀ ਪੇਸ਼ਕਸ਼ ਕਰਨ ਦੀ ਹਿੰਮਤ ਹੈ।”

ਇਹ ਵੀ ਪੜ੍ਹੋ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਚੱਲਣਗੀਆਂ 447 ਇਲੈਕਟ੍ਰਿਕ ਬੱਸਾਂ,ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਖਾਸ ਤੌਰ ‘ਤੇ ਗਰੀਬ ਲੋਕਾਂ, ਜਿਨ੍ਹਾਂ ਦੇ ਘਰ ਤਬਾਹ ਹੋ ਗਏ, ਦੇ ਅਥਾਹ ਦੁੱਖਾਂ ਅਤੇ ਮਜ਼ਦੂਰਾਂ ਨੂੰ ਹੋ ਰਹੇ ਨੁਕਸਾਨ ਦਾ ਜ਼ਿਕਰ ਕਰਦੀਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਖੁੱਲ੍ਹੇ ਅਸਮਾਨ ਹੇਠ ਹਨ, ਅਤੇ ਮਜ਼ਦੂਰਾਂ ਨੇ ਇੱਕ ਪੈਸਾ ਵੀ ਨਹੀਂ ਕਮਾਇਆ ਹੈ। ਉਨ੍ਹਾਂ ਨੇ ਗਰੀਬ ਲੋਕਾਂ ਦੁਆਰਾ ਹੋਏ ਭਾਰੀ ਨੁਕਸਾਨ, ਜਿਸ ਵਿੱਚ ਫਸਲਾਂ, ਘਰਾਂ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਵਿਆਪਕ ਤਬਾਹੀ ਸ਼ਾਮਲ ਹੈ, ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਕਿਸਾਨਾਂ ਲਈ ਪ੍ਰਤੀ ਏਕੜ 20,000 ਰੁਪਏ ਅਤੇ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਲਈ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰ ਚੁੱਕੀ ਹੈ।”ਅਸੀਂ ਰਾਹਤ ਪ੍ਰਦਾਨ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਾਂ, ਪਰ ਆਫ਼ਤ ਦਾ ਪੈਮਾਨਾ ਇੰਨਾ ਵੱਡਾ ਹੈ ਕਿ ਇਸ ਲਈ ਕੇਂਦਰ ਤੋਂ ਠੋਸ ਅਤੇ ਤੁਰੰਤ ਸਹਾਇਤਾ ਦੀ ਲੋੜ ਹੈ। ਪ੍ਰਧਾਨ ਮੰਤਰੀ ਦਾ ਐਲਾਨ ਪੰਜਾਬ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ,” ਉਨ੍ਹਾਂ ਅੱਗੇ ਕਿਹਾ।ਵਿੱਤ ਮੰਤਰੀ ਨੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਉਦਾਸੀਨਤਾ ਦੀ ਕਰੜੀ ਆਲੋਚਨਾ ਕਰਦਿਆਂ ਕੇਂਦਰ ਤੋਂ ਲੰਬਿਤ ਫੰਡਾਂ ਦੀ ਰਿਹਾਈ ਲਈ ਸੂਬੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੁਹਰਾਇਆ, ਜਿਸ ਵਿੱਚ ਜੀਐਸਟੀ ਮੁਆਵਜ਼ਾ ਅਤੇ ਹੋਰ ਬਕਾਏ ਸ਼ਾਮਲ ਹਨ, ਜਿਸਦੀ ਰਕਮ ਉਨ੍ਹਾਂ ਨੇ 60,000 ਕਰੋੜ ਰੁਪਏ ਤੋਂ ਵੱਧ ਦੱਸੀ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਦੇ ਲਈ ਹੁਣ ਪੈਸਕੋ ਦੇ 1700 ਗਾਰਡ ਹੋਣਗੇ ਤੈਨਾਤ: ਮੋਹਿੰਦਰ ਭਗਤ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਫੰਡਾਂ ਦੀ ਰਿਹਾਈ ਲਈ ਲਿਖੇ ਪੱਤਰ ਦਾ ਜਵਾਬ ਵੀ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਸੰਕਟ ਦਾ ਰਾਜਨੀਤੀਕਰਨ ਕਰ ਰਿਹਾ ਹੈ।ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਨੂੰ ਸਥਿਤੀ ਦਾ ਤੁਰੰਤ ਮੁਲਾਂਕਣ ਕਰਨ ਅਤੇ ਪੰਜਾਬ ਨੂੰ ਆਫ਼ਤ ਵਿੱਚੋਂ ਉਭਰਨ ਵਿੱਚ ਮਦਦ ਕਰਨ ਲਈ ਇੱਕ ਵਿਆਪਕ ਅਤੇ ਢੁਕਵੇਂ ਵਿੱਤੀ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਟੀ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਹਰ ਸੰਕਟ ਵਿੱਚ ਦੇਸ਼ ਦੇ ਨਾਲ ਖੜ੍ਹੇ ਰਹੇ ਹਨ। ਹੁਣ, ਸਾਡੀ ਲੋੜ ਦੇ ਸਮੇਂ, ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਸਰਕਾਰ ਸਾਡੇ ਨਾਲ ਖੜ੍ਹੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

NDA ਦੇ ਸੀ.ਪੀ. ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਨਵੇਂ ਉੱਪ ਰਾਸ਼ਟਰਪਤੀ

Vice President election 2025;ਦੇਸ ਦੇ ਉੱਪ ਰਾਸ਼ਟਰਪਤੀ ਦੇ ਅਹੁੱਦੇ ਲਈ ਮੰਗਲਵਾਰ ਨੂੰ ਪਈਆਂ ਵੋਟਾਂ ਦੇ ਵਿਚ NDA ਦੇ ਸੀ.ਪੀ. ਰਾਧਾਕ੍ਰਿਸ਼ਨਨ ਨਵੇਂ ਉੱਪ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਨੂੰ 425 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਮੁਕਾਬਲੇ ਇੰਡੀਆ ਗਠਜੋੜ ਦੇ ਉਮੀਦਵਾਰ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਸੁਦਰਸ਼ਨ ਰੈਡੀ ਨੂੰ 300 ਵੋਟ ਹਾਸਲ ਹੋਏ।

ਇਹ ਵੀ ਪੜ੍ਹੋ Big News; PM Modi ਵੱਲੋਂ ਪੰਜਾਬ ‘ਚ ਹੜ੍ਹ ਦੇ ਨੁਕਸਾਨ ਦੀ ਭਰਪਾਈ ਲਈ ਵੱਡਾ ਐਲਾਨ

ਇਹ ਅਹੁੱਦਾ 21 ਜੁਲਾਈ ਨੂੰ ਅਚਾਨਕ ਮੌਜੂਦਾ ਰਾਸ਼ਟਰਪਤੀ ਜਗਦੀਪ ਧਨਖੜ੍ਹ ਵੱਲੋਂ ਅਸਤੀਫ਼ਾ ਦੇਣ ਕਾਰਨ ਖਾਲੀ ਹੋਇਆ ਸੀ। ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੰਸਦ ਮੈਂਬਰਾਂ ਨੇ ਉੱਪ ਰਾਸ਼ਟਰਪਤੀ ਦੇ ਅਹੁੱਦੇ ਲਈ ਹੋਈ ਵੋਟਿੰਗ ਵਿਚ ਹਿੱਸਾ ਨਹੀਂ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਚੱਲਣਗੀਆਂ 447 ਇਲੈਕਟ੍ਰਿਕ ਬੱਸਾਂ,ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

0

ਸਭ ਤੋਂ ਪਹਿਲਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸ਼ੁਰੂ ਹੋਵੇਗੀ ਸੇਵਾ
Chandigarh News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ।ਇੱਥੇ “ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ ‘ਤੇ ਪੰਜਾਬ ਕਨਕਲੇਵ” ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ।

ਇਹ ਵੀ ਪੜ੍ਹੋ ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਅਤੇ ਮਾਰਚ 2024 ਤੋਂ ਹੁਣ ਤੱਕ ਅੰਮ੍ਰਿਤਸਰ ਵਿੱਚ ਈ-ਆਟੋ ਫਲੀਟ ‘ਚ 200 ਔਰਤਾਂ ਸ਼ਾਮਲ ਹੋਈਆਂ ਹਨ।ਇਹ ਸੰਮੇਲਨ, ਜੋ ਵਿਸ਼ਵ ਈਵੀ ਦਿਵਸ ‘ਤੇ ਸੀਈਈਡਬਲਿਊ ਦੁਆਰਾ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ, ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਲੈਕਟ੍ਰਿਕ ਆਟੋ (ਈ-ਆਟੋ) ਅਪਨਾਉਣ ਵੱਲ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ਹੈ। ਇਸ ਸੰਮੇਲਨ ਨੇ ਸਾਫ਼ ਸੁਥਰੀ ਤੇ ਟਿਕਾਊ ਆਵਾਜਾਈ ਦੇ ਵਿਸ਼ੇ ‘ਤੇ ਵਿਚਾਰਚਰਚਾ ਲਈ ਅੰਮ੍ਰਿਤਸਰ ਦੇ ਨੀਤੀ ਘਾੜਿਆਂ, ਸ਼ਹਿਰ ਦੇ ਮੋਹਰੀ ਆਗੂਆਂ, ਮਾਹਿਰਾਂ ਅਤੇ ਈ-ਆਟੋ ਡਰਾਈਵਰਾਂ ਨੂੰ ਇੱਕ ਮੰਚ ‘ਤੇ ਲਿਆਂਦਾ।ਆਪਣੇ ਉਦਘਾਟਨੀ ਭਾਸ਼ਣ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੁਸ਼ਹਾਲ ਅਤੇ ਟਿਕਾਊ ਭਵਿੱਖ ਦੀ ਸਿਰਜਣਾ ਲਈ ਸਾਰੇ ਨਾਗਰਿਕਾਂ ਦਾ ਇੱਕ ਸਾਂਝਾ ਦ੍ਰਿਸ਼ਟੀਕੋਣ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ!

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਿੱਚ 1,200 ਡੀਜ਼ਲ ਆਟੋਜ਼ ਨੂੰ ਇਲੈਕਟ੍ਰਿਕ ਆਟੋ ‘ਚ ਬਦਲਣਾ ਵਧੇਰੇ ਪ੍ਰੇਰਨਾਦਾਇਕ ਸਫ਼ਰ ਰਿਹਾ ਹੈ, ਜੋ ਇੱਕ ਠੋਸ ਨੀਤੀ ਅਤੇ ਸਮੂਹਿਕ ਯਤਨਾਂ ਕਰਕੇ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦੇ ਆਧਾਰ ‘ਤੇ ਅਸੀਂ ਹੁਣ ਇਲੈਕਟ੍ਰਿਕ ਬੱਸਾਂ ਸ਼ੁਰੂ ਕਰ ਰਹੇ ਹਾਂ, ਜੋ ਸਭ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਰਗੇ ਪ੍ਰਮੁੱਖ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਪੀਐਮਆਈਡੀਸੀ ਦੁਆਰਾ ਸਰਕਾਰ ਨਾਲ ਨੇੜਿਓਂ ਤਾਲਮੇਲ ਰਾਹੀਂ ਸਾਵਧਾਨੀ ਨਾਲ ਰੂਟ ਰੈਸ਼ਨਲਾਈਜ਼ੇਸ਼ਨ, ਚਾਰਜਿੰਗ ਢਾਂਚੇ ਅਤੇ ਆਧੁਨਿਕੀਕਰਨ ਬਾਰੇ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਪੂਰੇ ਜਨੂੰਨ ਅਤੇ ਵਚਨਬੱਧਤਾ ਨਾਲ ਕੰਮ ਕਰਾਂਗੇ, ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

NRI ਔਰਤ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਥਾਣੇਦਾਰ ਤੇ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ

0

Kapurthala News:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  Bathinda police ਵੱਲੋਂ ਧੀ ਤੇ ਦੋਹਤੀ ਦਾ ਕ+ਤ+ਲ ਕਰਨ ਵਾਲਾ ਪਿਉ ਗ੍ਰਿਫਤਾਰ

ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿੱਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਾ ਦਿੱਤੀ।

ਇਹ ਵੀ ਪੜ੍ਹੋ  Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਦੇ ਲਈ ਹੁਣ ਪੈਸਕੋ ਦੇ 1700 ਗਾਰਡ ਹੋਣਗੇ ਤੈਨਾਤ: ਮੋਹਿੰਦਰ ਭਗਤ

0

Chandigarh News:ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ।ਸ੍ਰੀ ਭਗਤ ਨੇ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕਾਂ ਅਤੇ ਗੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ।

ਇਹ ਵੀ ਪੜ੍ਹੋ  Mohali News; ਮੋਹਾਲੀ ਪੁਲਿਸ ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

ਉਨ੍ਹਾਂ ਕਿਹਾ, “ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਲਈ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।”ਮੀਟਿੰਗ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ 900 ਸੁਰੱਖਿਆ ਗਾਰਡ ਪਹਿਲਾਂ ਹੀ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਜੇਲ੍ਹਾਂ ਵਿੱਚ ਮਜ਼ਬੂਤ ​​ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਬਾਕੀ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ।

ਇਹ ਵੀ ਪੜ੍ਹੋ  Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਸ੍ਰੀ ਭਗਤ ਨੇ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਕੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇਗੀ।ਸ੍ਰੀ ਭਗਤ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda police ਵੱਲੋਂ ਧੀ ਤੇ ਦੋਹਤੀ ਦਾ ਕ+ਤ+ਲ ਕਰਨ ਵਾਲਾ ਪਿਉ ਗ੍ਰਿਫਤਾਰ

0

Bathinda News: ਬੀਤੇ ਕੱਲ ਥਾਣਾ ਸਦਰ ਅਧੀਨ ਆਉਂਦੇ ਪਿੰਡ ਵਿਰਕ ਕਲਾਂ ਵਿਖੇ ਹੋਏ ਦੋਹਰੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਬਠਿੰਡਾ ਪੁਲਿਸ ਨੇ ਕਤਲ ਦੇ ਮੁੱਖ ਮੁਲਜ਼ਮ ਰਾਜਵੀਰ ਸਿੰਘ ਉਰਫ਼ ਰਾਜਾ ਨੂੰ ਕਾਬੂ ਕਰ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਵਿਰਕ ਕਲਾਂ, ਵਿਖੇ ਮੁਲਜ਼ਮ ਰਾਜਵੀਰ ਸਿੰਘ ਉਰਫ ਰਾਜਾ ਵੱਲੋ ਆਪਣੀ ਲੜਕੀ ਜਸ਼ਮਨਦੀਪ ਕੌਰ ਅਤੇ ਉਸਦੀ ਡੇਢ ਸਾਲ ਦੀ ਲੜਕੀ ਏਕਮਨੂਰ ਸ਼ਰਮਾ ਉਪਰ ਹਮਲਾ ਕਰਕੇ ਕਤਲ ਕਰ ਦਿੱਤਾ ਸੀ। ਇਸਦੇ ਮੁੱਖ ਕਾਰਨ ਕਥਿਤ ਮੁਲਜਮ ਦੀ ਪੁੱਤਰੀ ਜਸ਼ਮਨਦੀਪ ਕੌਰ ਨੇ ਆਪਣੇ ਪਰਿਵਾਰ ਦੀ ਮਰਜੀ ਦੇ ਖਿਲਾਫ ਕਰੀਬ 3 ਸਾਲ ਪਹਿਲਾ ਘਰ ਦੇ ਨਜਦੀਕ ਹੀ ਰਵੀ ਸ਼ਰਮਾ ਨਾਂ ਦੇ ਲੜਕੇ ਨਾਲ ਅੰਤਰਜਾਤੀ ਵਿਆਹ ਕਰਵਾ ਲਿਆ ਸੀ, ਜਿਸਦਾ ਮ੍ਰਿਤਕ ਲੜਕੀ ਦੇ ਪਰਿਵਾਰ ਵਾਲ਼ਿਆ ਨੇ ਸਖਤ ਵਿਰੋਧ ਕੀਤਾ।

ਇਹ ਵੀ ਪੜ੍ਹੋ  Big News; PM Modi ਵੱਲੋਂ ਪੰਜਾਬ ‘ਚ ਹੜ੍ਹ ਦੇ ਨੁਕਸਾਨ ਦੀ ਭਰਪਾਈ ਲਈ ਵੱਡਾ ਐਲਾਨ

ਕੱਲ ਘਟਨਾ ਵਾਲੇ ਦਿਨ ਮ੍ਰਿਤਕ ਲੜਕੀ ਜਸ਼ਮਨਦੀਪ ਕੌਰ ਆਪਣੀ ਲੜਕੀ ਏਕਮ ਨੂਰ ਸ਼ਰਮਾ ਸਮੇਤ ਬੱਸ ਅੱਡਾ ਪਿੰਡ ਵਿਰਕ ਕਲਾਂ ਖੜੇ ਸੀ ਤਾ ਮੁਲਜਮ ਰਾਜਵੀਰ ਸਿੰਘ ਉਰਫ ਰਾਜਾ ਅਤੇ ਪਰਮਪਾਲ ਸਿੰਘ ਨੇ ਕਹੀ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਜਸ਼ਮਨਦੀਪ ਕੋਰ ਦੀ ਮੌਕਾ ਪਰ ਮੌਤ ਹੋ ਗਈ ਅਤੇ ਉੁਸਦੀ ਬੇਟੀ ਏਕਮ ਨੂਰ ਸ਼ਰਮਾ ਨੂੰ ਹਸਪਤਾਲ ਵਿਖੇ ਦਮ ਤੋੜ ਦਿੱਤਾ। ਥਾਣਾ ਸਦਰ ਬਠਿੰਡਾ ਨੂੰ ਸੂਚਨਾ ਮਿਲੀ ਕਿ ਪਿੰਡ ਵਿਰਕ ਕਲਾਂ, ਵਿਖੇ ਰਾਜਵੀਰ ਸਿੰਘ ਉਰਫ ਰਾਜਾ ਵਾਸੀ ਪਿੰਡ ਵਿਰਕ ਕਲ਼ਾਂ ਵੱਲੋ ਆਪਣੀ ਲੜਕੀ ਜਸ਼ਮਨਦੀਪ ਕੌਰ ਅਤੇ ਉਸਦੀ ਡੇਢ ਸਾਲ ਦੀ ਲੜਕੀ ਏਕਮਨੂਰ ਸ਼ਰਮਾ ਪਰ ਹਮਲਾ ਕਰਕੇ ਜਸ਼ਮਨਦੀਪ ਕੌਰ ਦਾ ਕਤਲ ਕਰ ਦਿੱਤਾ ਹੈ ਅਤੇ ਏਕਮ ਨੂਰ ਸ਼ਰਮਾ ਨੂੰ ਜਖਮੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ  Mohali News; ਮੋਹਾਲੀ ਪੁਲਿਸ ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

ਇਸ ਸਬੰਧੀ ਮ੍ਰਿਤਕ ਲੜਕੀ ਦੇ ਸਹੁਰਾ ਊਦੇਭਾਨ ਦੇ ਬਿਆਨਾਂ ਉਪਰ ਥਾਣਾ ਸਦਰ ਬਠਿੰਡਾ ਵਿਖੇ ਪਰਚਾ ਦਰਜ਼ ਕੀਤਾ ਗਿਆ ਸੀ। ਜਿਸਤੋਂ ਬਾਅਦ ਮੁਲਜਮਾਂ ਨੂੰ ਫ਼ੜਣ ਲਈ ਗੁਰਪ੍ਰੀਤ ਸਿੰਘ ਡੀ.ਐਸ.ਪੀ ਸਪੈਸ਼ਲ ਬਰਾਂਚ ਬਠਿੰਡਾ, ਹਰਜੀਤ ਸਿੰਘ ਮਾਨ ਡੀ.ਐਸ.ਪੀ (ਦਿਹਾਤੀ) ਬਠਿੰਡਾ, ਖੁਸ਼ਪ੍ਰੀਤ ਸਿੰਘ ਡੀ.ਐਸ.ਪੀ ਇੰਨਵੈਸਟੀਗੇਸ਼ਨ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਸਦਰ ਬਠਿੰਡਾ ਦੀ ਟੀਮ ਵੱਲੋ ਰਾਜਵੀਰ ਸਿੰਘ ਉਰਫ ਰਾਜਾ ਨੂੰ 12 ਘੰਟਿਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਪਾਸੋ ਵਾਰਦਾਤ ਸਮੇ ਵਰਤਿਆ ਮੋਟਰਸਾਇਕਲ ਅਤੇ ਕਹੀ ਵੀ ਬਰਾਮਦ ਕਰ ਲਈ ਹੈ। ਜਦਕਿ ਦੂਜੇ ਮੁਲਜਮ ਪਰਮਪਾਲ ਸਿੰਘ ਦੀ ਭਾਲ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906906