Friday, May 1, 2026
Home Blog Page 47

CIA staff Moga ਵੱਲੋ 5 ਪਿਸਟਲ,4 ਮੈਗਜੀਨ ਅਤੇ 10 ਜਿੰਦਾ ਰੋਂਦ ਸਮੇਤ 2 ਵਿਅਕਤੀ ਕਾਬੂ

0

Moga News: ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸਨਦੀਪ ਸਿੰਘ ਮੰਡ ਐਸ.ਪੀ (ਐਚ),ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ,ਸੁੱਖਅਮ੍ਰਿਤ ਸਿੰਘ DSP ਦੀ ਸੁਪਰਵੀਜਨ ਹੇਠ Moga CIA staff ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ 2 ਵਿਅਕਤੀਆ ਨੂੰ ਕਾਬੂ ਕਰਕੇ ਉਹਨਾ ਪਾਸੋ 5 ਪਿਸਟਲ, 4 ਮੈਗਜੀਨ ਅਤੇ 10 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ। ASI ਲਵਜੀਤ ਸਿੰਘ ਦੀ ਅਗਵਾਈ ਹੇਠ ਅਕਾਸ਼ਦੀਪ ਸਿੰਘ ਉਰਫ ਨਿੱਕੂ ਪਿੰਡ ਦੋਲਤਪੁਰਾ ਨੀਵਾ ਜਿਲ੍ਹਾ ਮੋਗਾ ਅਤੇ ਜਸਵਿੰਦਰ ਸਿੰਘ ਉਰਫ ਲਿਆਕਤ ਵਾਸੀ ਜ਼ੀਰਾ ਨੂੰ ਡਗਰੂ ਫਾਟਕਾ ਤੋ ਪਿੰਡ ਸੱਦਾ ਸਿੰਘ ਵਾਲਾ ਨੂੰ ਜਾਦੀ ਲਿੰਕ ਰੋਡ ਉਪਰ ਪੁਲ ਸੇਮ ਨਾਲਾ ਦੀ ਪਟੜੀ ਕੋਲ ਇਨੋਵਾ ਗੱਡੀ ਸਮੇਤ ਕਾਬੂ ਕੀਤਾ ਗਿਆ। ਮੁੱਢਲੀ ਤਫਤੀਸ਼ ਦੋਰਾਨ ਪਾਇਆ ਗਿਆ ਹੈ ਕਿ ਦੋਸ਼ੀ ਅਕਾਸ਼ਦੀਪ ਸਿੰਘ ਉਰਫ ਨਿੱਕੂ ਖਿਲਾਫ NDPS Act ਅਤੇ ਹੋਰ ਵੱਖ-ਵੱਖ ਧਰਾਵਾ ਤਹਿਤ ਕੁੱਲ 11 ਮੁਕੱਦਮੇ ਦਰਜ ਹਨ ਅਤੇ ਲਿਆਕਤ ਖਿਲਾਫ ਕੁੱਲ 05 ਮੁਕੱਦਮੇ ਦਰਜ ਹਨ। ਦੋਸ਼ੀਆਨ ਨੂੰ ਅੱਜ ਮਿਤੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Haryana स्टार्टअप्स के मामले में 7वां सबसे बड़ा राज्य – मुख्यमंत्री

0

👉मुख्यमंत्री नायब सिंह सैनी ने निवेशकों को राज्य के फूड प्रोसेसिंग, लॉजिस्टिक्स, इलेक्ट्रिक व्हीकल (EV) और अन्य क्षेत्रों में उपलब्ध अवसरों का लाभ उठाने के लिए आमंत्रित किया
Haryana News: हरियाणा के मुख्यमंत्री श्री नायब सिंह सैनी ने औद्योगिक समूहों और निवेशकों से राज्य के तेजी से विकसित हो रहे फूड प्रोसेसिंग सेक्टर, राष्ट्रीय राजधानी क्षेत्र (NCR) में विस्तार कर रहे लॉजिस्टिक्स इकोसिस्टम, इलेक्ट्रिक व्हीकल (EV) पार्क और अन्य क्षेत्रों में निवेश के अवसरों का लाभ उठाने का आग्रह किया।TiECon चंडीगढ़ समिट 2026 में 12 देशों और 27 राज्यों से आए उद्यमियों और उद्योगपतियों को संबोधित करते हुए मुख्यमंत्री श्री नायब सिंह सैनी ने कहा कि प्रदेश सरकार ने एक अत्यंत अनुकूल औद्योगिक वातावरण तैयार किया है, जहां निवेशकों का विश्वास बढ़ता है और उद्यमियों को भरपूर अवसर मिलते हैं। उन्होंने कहा कि सरकार ईज ऑफ डूइंग बिजनेस और ईज ऑफ लिविंग को बढ़ावा देने के लिए प्रक्रियाओं को लगातार सरल बना रही है, जिसमें डिजिटल गवर्नेंस, पारदर्शिता और जवाबदेही पर विशेष ध्यान दिया जा रहा है।हरियाणा ने विभिन्न क्षेत्रों की प्रगति का जिक्र करते हुए मुख्यमंत्री श्री नायब सिंह सैनी ने कहा कि फूड प्रोसेसिंग उद्योग देश और प्रदेश में तेजी से विस्तार कर रहा है, लगभग 28,000 इकाइयां पहले ही स्थापित हो चुकी हैं। उन्होंने कहा कि इस क्षेत्र में अभी भी अपार संभावनाएं मौजूद हैं। लॉजिस्टिक्स के संदर्भ में उन्होंने बताया कि हरियाणा राष्ट्रीय स्तर पर तीसरे स्थान पर है और उत्तर भारत में पहले स्थान पर है, जहां लगभग 57 प्रतिशत भौगोलिक क्षेत्र NCR में आता है, जिसे एक प्रमुख लॉजिस्टिक्स हब के रूप में विकसित किया जा रहा है।उन्होंने ईवी सेक्टर में निवेश को भी प्रोत्साहित किया, जहां एक प्रगतिशील नीति के तहत अनेक प्रोत्साहन और सुविधाएं प्रदान की जा रही हैं।मुख्यमंत्री ने कहा कि भारत उपभोग आधारित अर्थव्यवस्था से उत्पादन और नवाचार आधारित अर्थव्यवस्था की ओर बढ़ रहा है।इस परिवर्तन में हरियाणा ने महत्वपूर्ण भूमिका निभाई है। उन्होंने कहा कि जो राज्य पहले मुख्य रूप से कृषि और पारंपरिक उद्योगों के लिए जाना जाता था, वह अब नवाचार, स्टार्टअप्स और तकनीकी प्रगति का केंद्र बनकर उभरा है।

इसे भी पढ़ें  ऊर्जा मंत्री अनिल विज के सख्त निर्देश- हरियाणा में निर्बाध और गुणवत्तापूर्ण बिजली आपूर्ति सुनिश्चित होगी

उन्होंने कहा कि हरियाणा स्टार्टअप पॉलिसी के तहत सरकार युवाओं को वित्तीय सहायता, मार्गदर्शन, बुनियादी ढांचा और बाजार तक पहुंच प्रदान कर रही है। गुरुग्राम, फरीदाबाद, पंचकूला और हिसार जैसे शहर स्टार्टअप हब के रूप में तेजी से उभर रहे हैं, विशेष रूप से आईटी, एग्री-टेक, फिनटेक, हेल्थ-टेक और मैन्युफैक्चरिंग क्षेत्रों में। उन्होंने कहा कि वर्तमान में हरियाणा स्टार्टअप्स की संख्या के मामले में 7वां सबसे बड़ा राज्य है, जहां 9,500 से अधिक मान्यता प्राप्त स्टार्टअप्स हैं, जिनमें से लगभग 50 प्रतिशत महिला-नेतृत्व वाले हैं। राज्य का लक्ष्य अगले चरण में स्टार्टअप्स में महिलाओं की भागीदारी को 60 प्रतिशत तक बढ़ाना है।श्री नायब सिंह सैनी ने कहा कि राज्य के 14 जिले और लगभग 57 प्रतिशत क्षेत्र NCR में आते हैं, जबकि लगभग 66 प्रतिशत क्षेत्र दिल्ली-मुंबई औद्योगिक कॉरिडोर के प्रभाव क्षेत्र में आता है। राज्य में हवाई, रेल और सड़क मार्ग से उत्कृष्ट संपर्क सुविधा उपलब्ध है और यह भारत के निर्यात में एक प्रमुख योगदानकर्ता है, जिसने वर्ष 2023–24 में 2.75 लाख करोड़ रुपये के निर्यात हासिल किए हैं।उन्होंने प्रमुख नीतिगत पहलों का भी उल्लेख किया, जिनमें इंटीग्रेटेड मिनी फूड पार्क योजना शामिल है, जिसके तहत C और D श्रेणी के ब्लॉकों में परियोजना लागत का 50 प्रतिशत (अधिकतम 10 करोड़ रुपये) तक पूंजीगत अनुदान प्रदान किया जाता है। औद्योगिक क्षेत्रों और पार्कों में भूमि की खरीद या लीज पर स्टांप ड्यूटी में भी महत्वपूर्ण छूट दी जा रही है, जिसमें D श्रेणी के ब्लॉकों में 100 प्रतिशत, C श्रेणी में 75 प्रतिशत और A व B श्रेणी में 50 प्रतिशत की छूट शामिल है।निवेशकों की सुविधा के लिए हरियाणा एंटरप्राइज प्रमोशन सेंटर द्वारा सिंगल रूफ क्लीयरेंस सिस्टम शुरू किया गया है, जिसके माध्यम से एकीकृत ऑनलाइन पोर्टल पर 230 से अधिक सेवाएं उपलब्ध कराई जा रही हैं।

इसे भी पढ़ें  गुरुग्राम में बन रहे श्री शीतला माता देवी मेडिकल कॉलेज एवं अस्पताल में हरियाणा वासियों को मिलेगा 33% आरक्षण: मुख्यमंत्री नायब सिंह सैनी

इसके अतिरिक्त, 48 विभागों में 1,100 से अधिक अनुपालनों को सरल बनाया गया है ताकि नियामक बोझ को कम किया जा सके।मुख्यमंत्री ने कहा कि राज्य में कई प्रमुख अवसंरचना परियोजनाएं प्रगति पर हैं, जिनमें IMT सोहना में 500 एकड़ में इलेक्ट्रॉनिक्स मैन्युफैक्चरिंग क्लस्टर, नारनौल में एकीकृत मल्टी-मोडल लॉजिस्टिक्स हब और हिसार में एकीकृत मैन्युफैक्चरिंग क्लस्टर शामिल हैं। इसके अलावा, HSIIDC द्वारा IMT मानेसर की तर्ज पर राज्यभर में 10 नए इंडस्ट्रियल मॉडल टाउनशिप विकसित किए जा रहे हैं।मुख्यमंत्री ने निवेशकों और उद्यमियों को मार्गदर्शन, संसाधन और नीतिगत सहयोग प्रदान करने का आश्वासन देते हुए कहा कि सरकार उनके विचारों को सफल उद्यमों में बदलने में हर संभव सहायता प्रदान करेगी। इस अवसर पर उन्होंने TiECon चंडीगढ़ अवार्ड 2026 भी प्रदान किए।इस अवसर पर पूर्व मंत्री श्री असीम गोयल ने कहा कि मुख्यमंत्री श्री नायब सिंह सैनी के नेतृत्व में हरियाणा विकास की नई ऊंचाइयों को छू रहा है। उन्होंने कहा कि राज्य सरकार निवेशकों को पूरा सहयोग दे रही है और व्यापार व उद्यमिता के लिए अनुकूल वातावरण तैयार कर रही है।उद्योग विभाग के आयुक्त एवं सचिव डॉ. अमित कुमार अग्रवाल ने कहा कि हरियाणा आईटी और आईटीईएस के क्षेत्र में एक प्रमुख वैश्विक केंद्र बनकर उभरा है। उन्होंने बरवाला, पंचकूला में विकसित किए जा रहे आगामी औद्योगिक क्षेत्र में निवेश के अवसरों का लाभ उठाने के लिए निवेशकों को आमंत्रित किया।इस दौरान TiE चंडीगढ़ के अध्यक्ष श्री पुनीत वर्मा, एसटीपीआई के महानिदेशक श्री अरविंद कुमार, निदेशक श्री शैलेंद्र त्यागी सहित अन्य ने भी इस अवसर पर अपने विचार व्यक्त किए।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

“ਤਕਸੀਮ ਯੋਜਨਾ”; ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

0

👉ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਕੀਮ ਸਬੰਧੀ ਪਾਲਣਾਵਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ
Punjab News: “ਤਕਸੀਮ ਯੋਜਨਾ”; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ “ਤਕਸੀਮ ਯੋਜਨਾ ਦੇ ਦੇ ਐਲਾਨ ਤੋਂ ਬਾਅਦ ਮਾਲ ਵਿਭਾਗ ਨੇ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਦੇ ਮਾਮਲਿਆਂ ਦੇ ਪਾਰਦਰਸ਼ੀ, ਇਕਸਾਰ ਅਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਇੱਕ ਵਿਸ਼ੇਸ਼ ਵੈੱਬਸਾਈਟ ਲਿੰਕ (https://jamabandi.punjab.gov.in/RequestForPartition.aspx) ਰਾਹੀਂ ਜ਼ਮੀਨ ਦੀ ਤਕਸੀਮ ਸਬੰਧੀ ਆਪਣੀ ਅਰਜ਼ੀ ਸਿੱਧੇ ਤੌਰ ‘ਤੇ ਵੀ ਦਾਇਰ ਕਰ ਸਕਦੇ ਹਨ, ਜਿਸ ‘ਤੇ 30 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ vrindavan boat accident; ਮਰਨ ਵਾਲਿਆਂ ‘ਚ ਜਗਰਾਓ ਦੇ ਇੱਕ ਹੀ ਪ੍ਰਵਾਰ ਦੇ 7 ਜੀਅ ਸ਼ਾਮਲ, ਦੇਖੋ ਵੀਡੀਓ

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ “ਤਕਸੀਮ ਯੋਜਨਾ” ਦਾ ਉਦੇਸ਼ ਕਾਰਵਾਈ ਨੂੰ ਸਰਲ ਬਣਾਉਣਾ, ਵਿਵਾਦਾਂ ਨੂੰ ਘਟਾਉਣਾ ਅਤੇ ਮਾਲੀਆ ਰਿਕਾਰਡ ਵਿੱਚ ਕੁਸ਼ਲਤਾ ਨੂੰ ਵਧਾਉਣਾ ਹੈ।ਮਾਲ ਮੰਤਰੀ ਨੇ ਕਿਹਾ ਕਿ ਨਵੇਂ ਦਿਸ਼ਾ-ਨਿਰਦੇਸ਼ ਇੱਕ ਪਾਰਦਰਸ਼ੀ ਅਤੇ ਸਮਾਂਬੱਧ ਪ੍ਰਕਿਰਿਆ ਨੂੰ ਯਕੀਨੀ ਬਣਾਉਣਗੇ, ਜਿਸ ਨਾਲ ਬੇਲੋੜੀ ਦੇਰੀ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦਾਂ ਦਾ ਅੰਤ ਹੋਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਮਾਲ ਅਧਿਕਾਰੀਆਂ ਨੂੰ ਪਰਿਵਾਰਕ ਤਕਸੀਮ ਦੇ ਮਾਮਲਿਆਂ ਨੂੰ ਵਿਚਾਰਦੇ ਸਮੇਂ ਨਿਰਧਾਰਤ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਰਕਾਰ ਦੀ ਇਸ ਨਾਗਰਿਕ-ਪੱਖੀ ਪਹੁੰਚ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਮਾਲੀਆ ਰਿਕਾਰਡਾਂ ਦੀ ਸਮੇਂ ਸਿਰ ਪਰਿਵਾਰਕ ਤਕਸੀਮ ਦੀ ਸਹੂਲਤ ਲਈ ਪਟਵਾਰੀਆਂ ਨੂੰ ਲਾਭਪਾਤਰੀਆਂ ਤੱਕ ਸਰਗਰਮੀ ਨਾਲ ਪਹੁੰਚ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਇਹ ਵੀ ਪੜ੍ਹੋ Bathinda City ਚ ਟ੍ਰੈਫਿਕ ਸਮੱਸਿਆ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ

ਉਨ੍ਹਾਂ ਕਿਹਾ ਕਿ ਪਟਵਾਰੀ ਇਹ ਯਕੀਨੀ ਬਣਾਉਣ ਕਿ ਨਾਗਰਿਕਾਂ ਨੂੰ ਆਪਣੇ ਮਾਲੀਆ ਰਿਕਾਰਡਾਂ ਦੀ ਤਕਸੀਮ ਕਰਵਾਉਣ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਲ ਹੀ ਪਟਵਾਰੀਆਂ ਨੂੰ ਅਜਿਹੇ ਕੇਸਾਂ ਵਿੱਚ ਪਹੁੰਚ ਰਸਤਿਆਂ ਅਤੇ ਖਾਲਾਂ ਦੀ ਨਿਸ਼ਾਨਦੇਹੀ ਕਰਕੇ ਤਕਸੀਮ ਦੇ ਨਕਸ਼ੇ ਨੂੰ ਅੰਤਿਮ ਰੂਪ ਦੇਣ ਲਈ ਸਬੰਧਤ ਧਿਰਾਂ ਨਾਲ ਗੱਲਬਾਤ ਕਰਕੇ ਇਨ੍ਹਾਂ ਦਾ ਹੱਲ ਕਰਨ ਲਈ ਵੀ ਕਿਹਾ ਹੈ।ਉਨ੍ਹਾਂ ਹਦਾਇਤ ਕੀਤੀ ਕਿ ਇਸ ਸਬੰਧੀ ਜ਼ਮੀਨੀ ਪੱਧਰ ‘ਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਪਟਵਾਰੀ ਧਾਰਮਿਕ ਸਥਾਨਾਂ ਤੋਂ ਮੁਨਾਦੀ ਕਰਵਾ ਕੇ ਅਤੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣੂ ਕਰਵਾਉਣ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁਕੱਦਮੇਬਾਜ਼ੀ ਨੂੰ ਘਟਾਉਣ ਲਈ ਆਪਸੀ ਸਹਿਮਤੀ’ ਤੇ ਆਧਾਰਤ ਸਮਝੌਤਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਕੇਸਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਪੱਸ਼ਟ ਸਮਾਂ-ਸੀਮਾਵਾਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ Punjab School Education Board ਨੇ 8ਵੀਂ ਦੇ ਨਤੀਜੇ ਐਲਾਨੇ;ਜੈਤੋ ਦੀ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਸ. ਮੁੰਡੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡਾ ਧਿਆਨ ਆਪਸੀ ਸਹਿਮਤੀ ਰਾਹੀਂ ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਨਾਗਰਿਕਾਂ ਲਈ ਜਲਦੀ ਹੱਲ ਨੂੰ ਯਕੀਨੀ ਬਣਾਉਣ ਵੱਲ ਕੇਂਦਰਤ ਹੈ।ਮਾਲ ਮੰਤਰੀ ਨੇ ਕਿਹਾ ਕਿ ਸਟੀਕਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਰਿਕਾਰਡਾਂ ਦੀ ਡਿਜੀਟਾਈਜ਼ੇਸ਼ਨ ਅਤੇ ਤਸਦੀਕ ਨੂੰ ਯਕੀਨੀ ਬਣਾਇਆ ਜਾਵੇਗਾ, ਜਦੋਂ ਕਿ ਪ੍ਰਭਾਵੀ ਲਾਗੂਕਰਨ ਦੀ ਦੇਖ-ਰੇਖ ਲਈ ਨਿਗਰਾਨੀ ਵਿਧੀਆਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਮਾਲੀਆ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨਾ ਸਾਡੀ ਪ੍ਰਮੁੱਖ ਤਰਜੀਹ ਹੈ। ਇਹ ਸੁਧਾਰ ਜ਼ਮੀਨ ਦੀ ਵੰਡ ਨਾਲ ਸਬੰਧਤ ਸ਼ਿਕਾਇਤਾਂ ਨੂੰ ਕਾਫ਼ੀ ਹੱਦ ਤੱਕ ਘਟਾ ਦੇਣਗੇ ਅਤੇ ਸਿਸਟਮ ਵਿੱਚ ਜਨਤਾ ਦਾ ਵਿਸ਼ਵਾਸ ਹੋਰ ਮਜ਼ਬੂਤ ਕਰਨਗੇ।ਉਨ੍ਹਾਂ ਦੱਸਿਆ ਕਿ ਇਹ ਆਮ ਦੇਖਿਆ ਗਿਆ ਹੈ ਕਿ ਅਨੇਕਾਂ ਥਾਵਾਂ ‘ਤੇ ਲੋਕ ਆਪਣੀ ਜ਼ਮੀਨ ਨੂੰ ਪਰਿਵਾਰ ਵਿੱਚ ਵੰਡ ਲੈਂਦੇ ਹਨ ਪਰ ਜ਼ਮੀਨ ਦਾ ਸਮੇਂ ਸਿਰ ਇੰਤਕਾਲ ਨਾ ਹੋਣ ਕਾਰਨ ਬਾਅਦ ਵਿੱਚ ਪਰਿਵਾਰਕ ਵਿਵਾਦ ਪੈਦਾ ਹੁੰਦੇ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ 13 ਅਪ੍ਰੈਲ (ਵਿਸਾਖੀ) ਤੋਂ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਪਰਿਵਾਰ ਦੀ ਆਪਸੀ ਸਹਿਮਤੀ ਦੇ ਆਧਾਰ ‘ਤੇ ਵੰਡੀ ਗਈ ਜ਼ਮੀਨ ਦਾ ਇੰਤਕਾਲ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਇਸ ਪਹਿਲ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਕੋਈ ਵੀ ਵਿਅਕਤੀ, ਪਰਿਵਾਰ ਜਾਂ ਕਿਸਾਨ ਸਾਰੀਆਂ ਸਬੰਧਤ ਧਿਰਾਂ ਦੁਆਰਾ ਦਸਤਖਤ ਕੀਤਾ ਜ਼ਮੀਨ ਦੀ ਵੰਡ ਦਾ ਨਕਸ਼ਾ ਜਮ੍ਹਾਂ ਕਰਵਾਉਂਦਾ ਹੈ ਤਾਂ ਪਟਵਾਰੀ ਨੂੰ ਇਸ ਦੇ ਆਧਾਰ ‘ਤੇ ਤੁਰੰਤ ਤਬਾਦਲਾ ਦਰਜ ਕਰਨਾ ਹੋਵੇਗਾ।ਮਾਲ ਮੰਤਰੀ ਨੇ ਏ ਕਿ ਜੇਕਰ ਲੋੜ ਪਈ ਤਾਂ ਪਟਵਾਰੀ ਜਾਂ ਕਾਨੂੰਨਗੋ ਸਾਰੇ ਹਿੱਸੇਦਾਰਾਂ ਨਾਲ ਬੈਠ ਕੇ ਵੱਖ-ਵੱਖ ਜ਼ਮੀਨੀ ਹਿੱਸਿਆਂ ਤੱਕ ਜਾਣ ਵਾਲੇ ਰਸਤਿਆਂ ਅਤੇ ਖਾਲਾਂ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਨਕਸ਼ਾ ਤਿਆਰ ਕਰਨਗੇ ਅਤੇ ਇਸ ‘ਤੇ ਸਾਰੇ ਭਾਈਵਾਲਾਂ ਤੋਂ ਦਸਤਖਤ ਕਰਵਾਉਣਗੇ, ਜਿਸ ਤੋਂ ਬਾਅਦ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਇਸ ਅਨੁਸਾਰ ਇੰਤਕਾਲ ਨੂੰ ਮਨਜ਼ੂਰੀ ਦੇਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਮੁੱਚੀ ਪ੍ਰਕਿਰਿਆ 30 ਦਿਨਾਂ ਦੇ ਅੰਦਰ ਮੁਕੰਮਲ ਹੋ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ; ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਉਨ੍ਹਾਂ ਕਿਹਾ ਕਿ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਵਿਭਾਗ ਦੀ ਵੈੱਬਸਾਈਟ ‘ਤੇ ਇੱਕ ਸਮਰਪਿਤ ਲਿੰਕ (https://jamabandi.punjab.gov.in/RequestForPartition.aspx) ਉਪਲਬਧ ਕਰਵਾਇਆ ਗਿਆ ਹੈ ਅਤੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਹ ਹਫ਼ਤਾਵਾਰੀ ਆਧਾਰ ‘ਤੇ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਪਰਿਵਾਰਕ ਵੰਡ ਨਾਲ ਸਬੰਧਤ ਵੱਧ ਤੋਂ ਵੱਧ ਇੰਤਕਾਲ ਕਰਨੇ ਯਕੀਨੀ ਬਣਾਏ ਜਾਣ।ਉਨ੍ਹਾਂ ਦੱਸਿਆ ਕਿ ਹਰੇਕ ਪਟਵਾਰੀ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਇਸ ਸਰਕਾਰੀ ਯੋਜਨਾ ਬਾਰੇ ਮੁਨਾਦੀ ਕਰਵਾਏਗਾ ਅਤੇ ਜਾਗਰੂਕਤਾ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਉਤਸ਼ਾਹਿਤ ਕਰੇਗਾ। ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਪਟਵਾਰੀਆਂ ਦੁਆਰਾ ਸਿੱਧੇ ਤੌਰ ‘ਤੇ ਪ੍ਰਾਪਤ ਅਰਜ਼ੀਆਂ ਉਨ੍ਹਾਂ ਵੱਲੋਂ ਪੋਰਟਲ ‘ਤੇ ਅਪਲੋਡ ਕੀਤੀਆਂ ਜਾਣਗੀਆਂ ਤਾਂ ਜੋ ਸਹੀ ਰਿਕਾਰਡ ਅਤੇ ਟਰੈਕਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਨਾਗਰਿਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda City ਚ ਟ੍ਰੈਫਿਕ ਸਮੱਸਿਆ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ

0

Bathinda News: Bathinda City (ਬਠਿੰਡਾ ਸ਼ਹਿਰ) ਵਿੱਚ ਵਧ ਰਹੀ ਟ੍ਰੈਫਿਕ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੇਡ ਕਮਿਸ਼ਨ ਦੇ ਚੇਅਰਮੈਨ ਬਿਕਰਮ ਲਵਲੀ ਵੱਲੋਂ ਬੈਠਕ ਕੀਤੀ ਗਈ, ਜਿਸ ਵਿੱਚ ਡੀ.ਐਸ.ਪੀ. ਕਰਮਜੀਤ ਸਿੰਘ, ਟ੍ਰੈਫਿਕ ਇੰਚਾਰਜ ਮੇਜਰ ਸਿੰਘ ਅਤੇ ਸਿਵਲ ਡਿਫੈਂਸ ਤੋਂ ਕਰਮਚਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸ਼ਹਿਰ ਦੀ ਮੌਜੂਦਾ ਟ੍ਰੈਫਿਕ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਮੈਂਬਰਾਂ ਨੇ ਟ੍ਰੈਫਿਕ ਜਾਮ, ਗੈਰ-ਕਾਨੂੰਨੀ ਪਾਰਕਿੰਗ ਅਤੇ ਬੇਤਰਤੀਬ ਵਾਹਨ ਚਲਾਣ ਦੇ ਮੁੱਦਿਆਂ ਬਾਰੇ ਚਰਚਾ ਕੀਤੀ। ਮੌਕੇ ਤੇ ਮੌਜੂਦ ਵਪਾਰੀਆਂ ਨੇ ਟ੍ਰੈਫਿਕ ਪ੍ਰਬੰਧਨ ਚ ਸੁਧਾਰ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ।

ਇਹ ਵੀ ਪੜ੍ਹੋ vrindavan boat accident; ਮਰਨ ਵਾਲਿਆਂ ‘ਚ ਜਗਰਾਓ ਦੇ ਇੱਕ ਹੀ ਪ੍ਰਵਾਰ ਦੇ 7 ਜੀਅ ਸ਼ਾਮਲ, ਦੇਖੋ ਵੀਡੀਓ

ਵਪਾਰੀਆਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜਨਤਾ ਵਿੱਚ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਨਾਲ ਨਾ ਸਿਰਫ਼ ਟ੍ਰੈਫਿਕ ਜਾਮ ਘਟੇਗਾ, ਸਗੋਂ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ।ਟਰੇਡ ਕਮਿਸ਼ਨ ਦੇ ਚੇਅਰਮੈਨ ਬਿਕਰਮ ਲਵਲੀ ਅਤੇ ਡਾ. ਤਰਸੇਮ ਸਟੇਟ ਸਕੱਤਰ ਮਾਲਵਾ ਵੈਸਟ ਨੇ ਕਿਹਾ ਕਿ ਸ਼ਹਿਰ ਦੀ ਸੁਚਾਰੂ ਆਵਾਜਾਈ ਲਈ ਇਹ ਮਸਲਾ ਪਹਿਲੀ ਤਰਜੀਹ ‘ਤੇ ਹੱਲ ਕੀਤਾ ਜਾਵੇ।ਮੀਟਿੰਗ ਦੇ ਅੰਤ ‘ਤੇ ਸਭ ਨੇ ਮਿਲ ਕੇ ਇਹ ਭਰੋਸਾ ਦਿੱਤਾ ਕਿ ਸਾਂਝੇ ਯਤਨਾਂ ਨਾਲ ਬਠਿੰਡਾ ਦੀ ਟ੍ਰੈਫਿਕ ਸਮੱਸਿਆ ਦਾ ਜਲਦ ਅਤੇ ਪੱਕਾ ਹੱਲ ਲੱਭਿਆ ਜਾਵੇਗਾ, ਤਾਂ ਜੋ ਨਾਗਰਿਕਾਂ ਨੂੰ ਆਸਾਨ ਅਤੇ ਸੁਰੱਖਿਅਤ ਯਾਤਰਾ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Malwa College Bathinda ਵੱਲੋਂ ਵਿਦਿਆਰਥੀਆਂ ਦੇ ਇੱਕ ਰੋਜ਼ਾ ਵਿੱਦਿਅਕ ਦੌਰੇ ਦਾ ਆਯੋਜਨ

Bathinda News: Malwa College Bathinda ਦੇ ਆਰਟਸ ਵਿਭਾਗ ਵੱਲੋਂ ਇਕ ਰੋਜ਼ਾ ਵਿਦਿਅਕ ਦੌਰੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਮਨਜੀਤ ਸਿੰਘ ਅਤੇ ਆਰਟਸ ਵਿਭਾਗ ਮੁਖੀ ਪ੍ਰੋ. ਜਸਵੀਰ ਕੌਰ ਦੀ ਯੋਗ ਅਗਵਾਈ ਹੇਠ ਇਸ ਵਿਦਿਅਕ ਦੌਰੇ ਨੂੰ ਉਲੀਕਿਆ ਗਿਆ। ਇਸ ਵਿੱਦਿਅਕ ਦੌਰੇ ਨੂੰ ਸਚੁੱਜੇ ਢੰਗ ਨਾਲ ਡਾ. ਰਮਨਦੀਪ ਕੌਰ ਦੁਆਰਾ ਨੇਪਰੇ ਚਾੜ੍ਹਿਆ।ਇਸ ਯਾਤਰਾ ਦੀ ਸ਼ੁਰੂਆਤ ਕਾਲਜ ਦੇ ਵਿਹੜੇ ਵਿੱਚ ਅਰਦਾਸ ਬੇਨਤੀ ਨਾਲ ਹੋਈ, ਜਿਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਨੇ ਮਾਹੌਲ ਨੂੰ ਆਤਮਿਕ ਰੰਗ ਨਾਲ ਭਰ ਦਿੱਤਾ। ਵਿਦਿਆਰਥੀਆਂ ਵਿੱਚ ਇਸ ਮੌਕੇ ਬੇਹੱਦ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਯਾਤਰਾ ਦੌਰਾਨ ਪਹਿਲਾ ਪਵਿੱਤਰ ਠਹਿਰਾਓ ਗੁਰਦੁਆਰਾ ਰਾੜਾ ਸਾਹਿਬ ਲੁਧਿਆਣਾ ਵਿਖੇ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਨਿਮਰਤਾ ਸਹਿਤ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਉਨ੍ਹਾਂ ਨੇ ਲੰਗਰ ਹਾਲ ਵਿੱਚ ਸੇਵਾ ਕਰਕੇ ਸਿੱਖੀ ਦੇ ਸੇਵਾ ਭਾਵ ਨੂੰ ਅਨੁਭਵ ਕੀਤਾ। ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਅੱਗੇ ਵਧਦੇ ਹੋਏ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ, ਜਿੱਥੇ ਵਿਦਿਆਰਥੀਆਂ ਨੇ ਨਤ ਮਸਤਕ ਹੋ ਕੇ ਦੇ ਦਰਸ਼ਨ ਕੀਤੇ। ਇੱਥੇ ਉਨ੍ਹਾਂ ਨੂੰ ਸਿੱਖ ਇਤਿਹਾਸ, ਖਾਲਸਾ ਪੰਥ ਦੀ ਸਾਜਨਾ ਅਤੇ ਇਸ ਪਵਿੱਤਰ ਅਸਥਾਨ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਵਿਦਿਆਰਥੀਆਂ ਨੂੰ ਖਾਲਸੇ ਦੀ ਮਹਾਨਤਾ, ਬਹਾਦਰੀ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨਾਲ ਰੂਬਰੂ ਕਰਵਾਇਆ ਗਿਆ, ਜਿਸ ਨੇ ਉਨ੍ਹਾਂ ਦੇ ਮਨਾਂ ਵਿੱਚ ਡੂੰਘਾ ਅਸਰ ਛੱਡਿਆ।

ਇਹ ਵੀ ਪੜ੍ਹੋ ਅੰਤਿਮ ਜਨਰਲ ਹਾਊਸ ਮੀਟਿੰਗ ਵਿੱਚ 12 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ

ਇਸ ਯਾਤਰਾ ਦਾ ਇਕ ਹੋਰ ਵਿਸ਼ੇਸ਼ ਆਕਰਸ਼ਣ ਸੀ, ਜੋ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਆਧੁਨਿਕ ਢੰਗ ਨਾਲ ਦਰਸਾਉਂਦਾ ਵਿਸ਼ਵ ਪ੍ਰਸਿੱਧ ਅਜਾਇਬਘਰ “ਵਿਰਾਸਤ ਏ ਖਾਲਸਾ” ਹੈ। ਇੱਥੇ ਵਿਦਿਆਰਥੀਆਂ ਨੇ ਬੜੀ ਰੁਚੀ ਅਤੇ ਨਿਮਰਤਾ ਨਾਲ ਖਾਲਸੇ ਦੀ ਵਿਰਾਸਤ ਅਤੇ ਸਿੱਖ ਵਿਚਾਰਧਾਰਾ ਨੂੰ ਗਹਿਰਾਈ ਨਾਲ ਸਮਝਿਆ।ਕਾਲਜ ਦੇ ਪ੍ਰੋਫੈਸਰ ਸਾਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਇਸ ਪਵਿੱਤਰ ਧਰਤੀ ਦੀ ਇਤਿਹਾਸਕ ਮਹਾਨਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਨੂੰ ਸਿੱਖ ਧਰਮ, ਸਿੱਖ ਪੰਥ ਅਤੇ ਸਿੱਖੀ ਦੇ ਉੱਚ ਆਦਰਸ਼ਾਂ ਦੀ ਸਮਝ ਪ੍ਰਾਪਤ ਹੋਈ।ਵਾਪਸੀ ਦੌਰਾਨ ਪ੍ਰੋ. ਸਾਹਿਬਾਨ ਤੇ ਵਿਦਿਆਰਥੀਆਂ ਦੀ ਇਹ ਟੀਮ ਗੁਰਦੁਆਰਾ ਜੋਤੀ ਸਰੂਪ ਸਰਹੰਦ ਵਿਖੇ ਪਹੁੰਚੇ, ਜਿਸਨੂੰ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਵਜੋਂ ਵੀ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਇੱਥੇ ਪ੍ਰੋਫੈਸਰ ਸਾਹਿਬਾਨਾਂ ਨੇ ਵਿਦਿਆਰਥੀਆਂ ਨੂੰ ਸਿੱਖੀ ਇਤਿਹਾਸ ਦੀਆਂ ਮਹਾਨ ਕੁਰਬਾਨੀਆਂ ਬਾਰੇ ਦੱਸਿਆ ਗਿਆ ਕਿ ਕਿਵੇਂ ਹਕੂਮਤ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਸੀ ਅਤੇ ਦੀਵਾਨ ਟੋਡਰ ਮੱਲ ਨੇ ਮੋਹਰਾਂ ਵਿਛਾ ਕੇ ਕਿਸ ਤਰ੍ਹਾਂ ਇਹ ਜਮੀਨ ਖਰੀਦੀ ,ਛੋਟੇ ਸਾਹਿਬਜਾਦਿਆ ਤੇ ਮਾਤਾ ਗੁਜਰ ਕੌਰ ਦਾ ਇਸ ਥਾਂ ਤੇ ਸੰਸਕਾਰ ਕੀਤਾ ਗਿਆ, ਵਿਦਿਆਰਥੀਆਂ ਨੇ ਇਸ ਧਰਤੀ ਨੂੰ ਨਿਮਰਤਾ ਸਹਿਤ ਸਿਜਦਾ ਕੀਤਾ ਤੇ ਦ੍ਰਿੜਤਾ, ਹਿੰਮਤ ਦਾ ਪੱਲਾ ਫੜਦੇ ਹੋਏ ਜ਼ੁਲਮ ਅੱਗੇ ਨਾ ਝੁਕਣ ਦੀ ਅਮਰ ਪ੍ਰੇਰਣਾ ਲਈ। ਇਸ ਵਿਦਿਅਕ ਦੌਰੇ ਵਿੱਚ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਪ੍ਰੋਫੈਸਰ ਨਿਰਵੈਰ ਸਿੰਘ, ਪ੍ਰੋਫੈਸਰ ਜਸਵਿੰਦਰ ਕੌਰ ਅਤੇ ਪ੍ਰੋਫੈਸਰ ਸੁਖਪ੍ਰੀਤ ਕੌਰ ਵੀ ਨਾਲ ਸਨ।ਇਹ ਦੌਰਾ ਵਿਦਿਆਰਥੀਆਂ ਲਈ ਸਿਰਫ ਇੱਕ ਯਾਤਰਾ ਹੀ ਨਹੀਂ, ਸਗੋਂ ਆਤਮਿਕ ਅਤੇ ਇਤਿਹਾਸਕ ਗਿਆਨ ਨਾਲ ਭਰਪੂਰ ਇੱਕ ਅਨਮੋਲ ਅਨੁਭਵ ਸਾਬਤ ਹੋਇਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

vrindavan boat accident; ਮਰਨ ਵਾਲਿਆਂ ‘ਚ ਜਗਰਾਓ ਦੇ ਇੱਕ ਹੀ ਪ੍ਰਵਾਰ ਦੇ 7 ਜੀਅ ਸ਼ਾਮਲ, ਦੇਖੋ ਵੀਡੀਓ

0

Ludhiana News: vrindavan boat accident; ਸ਼ੁੱਕਰਵਾਰ ਦੁਪਿਹਰ ਉੱਤਰ ਪ੍ਰਦੇਸ਼ ਦੇ ਵਰਿੰਦਾਵਨ ਵਿਖੇ ਵਾਪਰੀ ਦਰਦਨਾਕ ਘਟਨਾ ਦੇ ਵਿਚ ਮਰਨ ਵਾਲਿਆਂ ਵਿਚ ਜਗਰਾਓ ਇਲਾਕੇ ਨਾਲ ਸਬੰਧਤ ਇੱਕ ਹੀ ਪ੍ਰਵਾਰ ਦੇ 7 ਜੀਅ ਵੀ ਸ਼ਾਮਲ ਹਨ। ਇੰਨ੍ਹਾਂ ਮਧੁਰ ਬਹਿਲ, ਉਸਦੀ ਮਾਤਾ ਕਵਿਤਾ ਬਹਿਲ, ਚਾਚਾ ਚਰਨਜੀਤ ਬਹਿਲ, ਚਾਚੀ ਪਿੰਕੀ ਬਹਿਲ, ਭੂਆ ਆਸ਼ਾ ਰਾਣੀ ਤੇ ਅੰਜੂ ਗੁਲਾਟੀ ਅਤੇ ਫੁੱਫੜ ਰਾਕੇਸ਼ ਗੁਲਾਟੀ ਸ਼ਾਮਲ ਹਨ। ਇਸਤੋਂ ਇਲਾਵਾ ਮਰਨ ਵਾਲੇ ਬਾਕੀ ਤਿੰਨ ਜਣਿਆਂ ਦੀ ਪਹਿਚਾਣ ਸਪਨਾ ਹੰਸ, ਮੀਨੂ ਬਾਂਸਲ ਅਤੇ ਈਸ਼ਾਨ ਕਟਾਰੀਆ ਸ਼ਾਮਲ ਹਨ। ਹਾਲੇ ਤੱਕ 5 ਜਣੇ ਲਾਪਤਾ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ 

ਜਿਕਰਯੋਗ ਹੈ ਕਿ ਮ੍ਰਿਤਕ ਮਧੁਰ ਬਹਿਲ ਦਾ ਭਰਾ ਲਵੀ ਬਹਿਲ,ਜੋਕਿ ਇੱਕ ਭਜ਼ਨ ਗਾਇਕ ਹੈ, ਹਰ ਸਾਲ ਸ਼ਰਧਾਲੂਆਂ ਨੂੰ ਵਰਿੰਦਾਵਨ ਬਾਂਕੇ ਬਿਹਾਰੀ ਮੰਦਿਰ ਦੇ ਦਰਸ਼ਨ ਕਰਵਾਉਣ ਲਈ ਲਿਜਾਂਦਾ ਹੈ। ਇਸ ਵਾਰ ਵੀ ਦੋ ਬੱਸਾਂ ਰਾਹੀਂ 130 ਸ਼ਰਧਾਲੂ ਵਰਿੰਦਾਵਨ ਪੁੱਜੇ ਹੋਏ ਸਨ। ਸੂਚਨਾ ਮੁਤਾਬਕ ਜਦ 32 ਜਣੇ ਇੱਕ ਕਿਸ਼ਤੀ ਵਿਚ ਸਵਾਰ ਹੋ ਕੇ ਸ਼੍ਰੀ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਜਾ ਰਹੇ ਸਨ ਤਾਂ ਜਮਨਾ ਨਦੀ ਵਿਚ ਬਣੇ ਇੱਕ ਆਰਜ਼ੀ ਪੁਲ ਨਾਲ ਟਕਰਾਊਣ ਕਾਰਨ ਤੇਜ਼ ਰਫ਼ਾਤਰ ਕਿਸ਼ਤੀ ਪਲਟ ਗਈ।

ਇਹ ਵੀ ਪੜ੍ਹੋ Punjab School Education Board ਨੇ 8ਵੀਂ ਦੇ ਨਤੀਜੇ ਐਲਾਨੇ;ਜੈਤੋ ਦੀ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਜਿਸ ਕਾਰਨ ਇਹ ਸ਼ਰਧਾਲੂ ਡੂੰਘੇ ਪਾਣੀ ਵਿਚ ਡੁੱਬ ਗਏ, ਬਹੁਤ ਸਾਰਿਆਂ ਨੂੰ ਬਚਾ ਲਿਆ ਗਿਆ ਪ੍ਰੰਤੂ ਇੰਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸੂਚਨਾ ਮੁਤਾਬਕ ਘਟਨਾ ਦੇ ਸਮੇਂ ਕਿਸੇ ਵੀ ਸ਼ਰਧਾਲੂ ਦੇ ਲਾਈਫ਼ ਜੈਕੇਟ ਨਹੀਂ ਪਹਿਨੀ ਹੋਈ ਸੀ। ਪੁਲਿਸ ਨੇ ਕਿਸ਼ਤੀ ਚਾਲਕ ਪੱਪੂ ਨਿਸ਼ਾਦ ਨੂੰ ਗ੍ਰਿਫਤਾਰ ਕਰ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਇਸ ਦਰਦਨਾਕ ਘਟਨਾ ‘ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਸਿਆਸੀ ਦਲਾਂ ਨੇ ਦੁੱਖ ਪ੍ਰਗਟਾਇਆ ਹੈ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab School Education Board ਨੇ 8ਵੀਂ ਦੇ ਨਤੀਜੇ ਐਲਾਨੇ;ਜੈਤੋ ਦੀ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

👉96.51 ਫੀਸਦੀ ਵਿਦਿਆਰਥੀਆਂ ਨੇ ਪੀਐਸਈਬੀ ਦੀ 8ਵੀਂ ਜਮਾਤ ਦੀ ਪ੍ਰੀਖਿਆ ਕੀਤੀ ਪਾਸ

Mohali News: Punjab School Education Board ਵੱਲੋਂ ਮਿਡਲ ਕਲਾਸ (8ਵੀਂ ਜਮਾਤ) ਦੀ ਪ੍ਰੀਖਿਆ ਅੱਜ ਦੇਰ ਸ਼ਾਮ ਐਲਾਨੇ ਗਏ ਨਤੀਜਿਆਂ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਵਿਦਿਆਰਥਣ ਤਮੰਨਾ 600 ਵਿਚੋਂ 600 ਅੰਕ ਹਾਸਲ ਕਰਕੇ ਅੱਵਲ ਰਹੀ ਹੈ। ਜਦਕਿ ਸਰਕਾਰੀ ਮਿਡਲ ਸਕੂਲ, ਅਕਵਾਸ (ਸੰਗਰੂਰ) ਦੀ ਵਿਦਿਆਰਥਣ ਜਪਨੀਤ ਕੌਰ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 600 ਵਿੱਚੋਂ 598 (99.67 ਫੀਸਦੀ) ਅੰਕ ਪ੍ਰਾਪਤ ਕੀਤੇ ਅਤੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੇ ਕੌਮੀ ਪੱਧਰ ਉੱਤੇ ਖੇਡਾਂ ਵਿੱਚ ਵੀ ਮੱਲਾਂ ਮਾਰੀਆਂ ਹਨ।ਕੁੱਲ 2,62,966 ਵਿਦਿਆਰਥੀਆਂ ਨੇ ਪੀਐਸਈਬੀ ਕਲਾਸ 8ਵੀਂ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,53,789 ਪਾਸ ਹੋਏ ਜਿਸ ਨਾਲ ਪਾਸ ਪ੍ਰਤੀਸ਼ਤਤਾ 96.51 ਫੀਸਦੀ ਰਹੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ; ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 96.51 ਫ਼ੀਸਦੀ ਪਾਸ ਪ੍ਰਤੀਸ਼ਤਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਦਿਅਕ ਸੁਧਾਰਾਂ ਨੂੰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਨਤੀਜੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨ ਦਾ ਪ੍ਰਮਾਣ ਹਨ।ਪਾਸ ਹੋਏ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦੇ ਹੋਏ, ਹਰਜੋਤ ਸਿੰਘ ਬੈਂਸ ਨੇ ਪ੍ਰੀਖਿਆ ਪਾਸ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਸਕਾਰਾਤਮਕ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਭਵਿੱਖੀ ਕੋਸ਼ਿਸ਼ਾਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਨ ਲਈ ਵਿਭਾਗ ਵੱਲੋਂ ਅਕਾਦਮਿਕ ਸਹਾਇਤਾ ਦਾ ਭਰੋਸਾ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ऊर्जा मंत्री अनिल विज के सख्त निर्देश- हरियाणा में निर्बाध और गुणवत्तापूर्ण बिजली आपूर्ति सुनिश्चित होगी

0

👉बिजली कटौती पर सख्तीः शहरी में 2 घंटे, ग्रामीण में 4 घंटे से ज्यादा बाधा पर कार्रवाई- अनिल विज
👉बरसात से पहले तैयारी तेजः जलभराव वाले क्षेत्रों में नहीं बनेंगे सबस्टेशन, पेड़ों की छंटाई के निर्देश- विज

Haryana News: हरियाणा के ऊर्जा मंत्री अनिल विज ने राज्य को ऊर्जा क्षेत्र में अग्रणी बनाने के उद्देश्य से ऊर्जा विभाग के अधिकारियों को महत्वपूर्ण दिशानिर्देश दिए। उन्होंने निर्देश दिया कि इनका प्रभावी क्रियान्वयन सुनिश्चित करते हुए प्रदेश के बिजली उपभोक्ताओं को गुणवत्तापूर्ण एवं निर्बाध विद्युत आपूर्ति प्रदान की जाए। उन्होंने घोषणा करते हुए कहा कि सरकारी भवनों में सोलर सिस्टम तथा पीएम सूर्य घर योजना के प्रभावी क्रियान्वयन के तहत प्रथम, द्वितीय तथा तृतीय स्थान पर आने वाले सर्कल को अवार्ड दिया जाएगा।श्री विज आज चण्डीगढ़ में ऊर्जा विभाग के राज्यभर से आए वरिष्ठ अधिकारियों की समीक्षा बैठक की अध्यक्षता कर रहे थे। बैठक में ऊर्जा विभाग की आयुक्त एवं सचिव श्रीमती आशिमा बराड़ तथा उत्तर हरियाणा बिजली वितरण निगम और दक्षिण हरियाणा बिजली वितरण निगम के प्रबंध निदेशक श्री विक्रम सिंह भी उपस्थित रहे। बैठक के आरंभ में श्री विज ने विभागीय अधिकारियों के प्रयासों की सराहना करते हुए कहा कि अतिरिक्त मुख्य सचिव का पद लंबे समय से रिक्त रहने के बावजूद विभागीय कार्यों में कोई बड़ी बाधा नहीं आई और कार्य सुचारू रूप से चलते रहे।

इसे भी पढ़ें ਹਰਿਆਣਾ ਵਿੱਚ ਘੱਟੋ-ਘੱਟ ਮਜਦੂਰੀ ਵਿੱਚ ਇਤਿਹਾਸਕ ਵਾਧੇ ‘ਤੇ ਮਜ਼ਦੂਰ ਸੰਗਠਨਾਂ ਨੇ ਮੁੱਖ ਮੰਤਰੀ ਦਾ ਜਤਾਇਆ ਧੰਨਵਾਦ

👉शहरी क्षेत्रों में अधिकतम दो घंटे तथा ग्रामीण क्षेत्रों में चार घंटे से अधिक बिजली बाधित नहीं होनी चाहिए : विज
पिछले छह महीनों में बिजली आपूर्ति में व्यवधान की समीक्षा करते हुए उन्होंने स्पष्ट निर्देश दिए कि शहरी क्षेत्रों में अधिकतम दो घंटे तथा ग्रामीण क्षेत्रों में चार घंटे से अधिक बिजली बाधित नहीं होनी चाहिए। इससे अधिक अवधि होने पर संबंधित अधिकारियों, विशेषकर एसई, के विरुद्ध सख्त कार्रवाई की जाएगी तथा गंभीर मामलों में निलंबन तक की कार्रवाई संभव होगी।

👉मरम्मत कार्यों के दौरान मेंटेनेंस स्टाफ के पास आवश्यक उपकरण हों- विज
उन्होंने ट्रांसफार्मरों के त्वरित प्रतिस्थापन पर बल देते हुए निर्देश दिया कि मरम्मत कार्यों के दौरान मेंटेनेंस स्टाफ के पास आवश्यक उपकरण, सुरक्षा साधन एवं ट्रांसफार्मर ट्रॉली उपलब्ध होनी चाहिए। इस पर आयुक्त एवं सचिव ने आश्वासन दिया कि दो दिनों के भीतर सभी कर्मचारियों को आवश्यक सुरक्षा उपकरण उपलब्ध करा दिए जाएंगे।

👉सबस्टेशनों के रख-रखाव एवं अपग्रेडेशन के लिए भी निर्देश – विज
श्री विज ने यह भी निर्देश दिया कि भविष्य में स्थापित होने वाले सभी बिजली सबस्टेशन जलभराव वाले क्षेत्रों में न बनाए जाएं अथवा उन्हें संभावित जलस्तर से कम से कम दो फुट ऊंचाई पर स्थापित किया जाए। इसके लिए संबंधित विभाग से अनापत्ति प्रमाण पत्र (एनओसी) लेना भी अनिवार्य होगा। साथ ही, उन्होंने सबस्टेशनों के रख-रखाव एवं अपग्रेडेशन के लिए भी निर्देश जारी किए। वर्षा ऋतु से पूर्व बिजली लाइनों के समीप स्थित पेड़ों की छंटाई सुनिश्चित करने के भी निर्देश दिए गए, ताकि आंधी-तूफान के दौरान बिजली आपूर्ति बाधित न हो।

इसे भी पढ़ें गुरुग्राम में बन रहे श्री शीतला माता देवी मेडिकल कॉलेज एवं अस्पताल में हरियाणा वासियों को मिलेगा 33% आरक्षण: मुख्यमंत्री नायब सिंह सैनी

👉उपकरणों की खरीद प्रक्रिया में पारदर्शिता और समन्वय बढ़ाने के लिए समर्पित ऑनलाइन पोर्टल होगा- विज
उपकरणों की खरीद प्रक्रिया में पारदर्शिता और समन्वय बढ़ाने के लिए श्री विज ने एक समर्पित ऑनलाइन पोर्टल विकसित करने के निर्देश दिए। इस पोर्टल पर पूरे राज्य में उपयोग होने वाले उपकरणों का विवरण उपलब्ध रहेगा, जिससे अनावश्यक दोहराव रोका जा सकेगा और आवश्यकतानुसार संसाधनों का बेहतर उपयोग किया जा सकेगा। पोर्टल में एडमिन डैशबोर्ड की व्यवस्था भी होगी, जिससे वरिष्ठ अधिकारी मांग एवं खरीद की योजना की निगरानी कर सकेंगे।

👉बिजली चोरी के सभी मामले तीन माह में न्यायालय में हों प्रस्तुत- विज
बिजली चोरी के मामलों की समीक्षा करते हुए उन्होंने निर्देश दिया कि अगले तीन महीनों में सभी लंबित मामलों को न्यायालय में प्रस्तुत किया जाए। उन्होंने बताया कि चालू वर्ष में 179 लोगों को बिजली चोरी के मामलों में गिरफ्तार किया गया है। वर्ष 2024-25 में 39,529 तथा 2025-26 में 56,953 एफआईआर दर्ज की गई हैं। विजिलेंस विंग ने आश्वासन दिया कि सभी मामलों को शीघ्र न्यायालय में प्रस्तुत किया जाएगा।

इसे भी पढ़ें पेयजल सप्लाई के लिए की जाएगी गुरूग्राम वाटर सप्लाई चैनल की रिमोडलिंग – मुख्यमंत्री नायब सिंह सैनी

👉नियम-8 के तहत दर्ज होगी चार्जशीट- विज
श्री विज ने यह भी कहा कि जिन उपभोक्ताओं पर बकाया राशि लंबित है और उन्होंने उसी संपत्ति पर नया बिजली कनेक्शन ले लिया है, ऐसे कनैक्शन देने वाले संबंधित कर्मचारियों के विरुद्ध नियम-8 के तहत कार्रवाई कर चार्जशीट दाखिल की जाएगी। ऐसे कुल 3,224 मामलों की पहचान की गई है, जिनमें 202 उत्तर हरियाणा बिजली वितरण निगम तथा 3022 दक्षिण हरियाणा बिजली वितरण निगम के है। इसके लिए तीन सदस्यीय टीमों का गठन किया जाएगा, जो तीन माह के भीतर कार्रवाई पूर्ण करेंगी।

👉सरकारी भवनों पर 585 करोड़ बकाया, जबकि डिफाल्टर उपभोक्ताओं के लगभग 8247 करोड़ रूपए बकाया- विज
डिफॉल्टर उपभोक्ताओं से लगभग 8,247 करोड़ रुपये की वसूली की जानी है। इसमें उत्तर हरियाणा बिजली वितरण निगम द्वारा 3,573 करोड़ रुपये तथा दक्षिण हरियाणा बिजली वितरण निगम द्वारा 4,674 करोड़ रुपये की रिकवरी शामिल है। सरकारी विभागों से भी लगभग 585 करोड़ रुपये की वसूली की जानी है, जिसके तहत उत्तर हरियाणा बिजली वितरण निगम द्वारा 319 करोड रूपए और दक्षिण हरियाणा बिजली वितरण निगम द्वारा 266 करोड रूपए की रिकवरी की जानी है। उन्होंने सभी अधिकारियों को वसूली प्रक्रिया में तेजी लाने के निर्देश दिए।

इसे भी पढ़ें फसल खरीद को लेकर किसानों को भ्रमित कर रहे कांग्रेसी — मुख्यमंत्री

👉अगले एक वर्ष के भीतर राज्य के सभी सरकारी भवनों पर सोलर सिस्टम स्थापित करने के निर्देश- विज
ऊर्जा मंत्री ने निर्देश दिया कि अगले एक वर्ष के भीतर राज्य के सभी सरकारी भवनों पर सोलर सिस्टम स्थापित किए जाएं, ताकि हरियाणा इस क्षेत्र में देश का अग्रणी राज्य बन सके। उन्होंने इसे राज्य सरकार का फ्लैगशिप कार्यक्रम बताते हुए गहनता से क्रियान्वयन पर जोर दिया। इसके साथ ही, पीएम सूर्य घर योजना के तहत अधिकतम पात्र परिवारों को लाभान्वित करने के निर्देश दिए गए। इस योजना के लिए 200 करोड़ रुपये का रिवॉल्विंग फंड भी स्थापित किया गया है। उन्होंने घोषणा की कि अपने सर्कल में सर्वाधिक सोलर सिस्टम स्थापित करवाने वाले अधिकारी को सम्मानित किया जाएगा।लैंड रिकवरी एक्ट के तहत डिफॉल्टर उपभोक्ताओं से वसूली में ढिलाई बरतने पर उन्होंने कैथल, कुरुक्षेत्र, पंचकूला और यमुनानगर के अधिकारियों को कारण बताओ नोटिस जारी करने के निर्देश दिए।बैठक में बिजली वितरण अवसंरचना सुदृढ़ीकरण, मेंटेनेंस स्टाफ की तैनाती, शिकायत निवारण तंत्र और परिचालन दक्षता जैसे विषयों पर भी विस्तृत चर्चा हुई।इस अवसर पर राज्यभर से आए मुख्य अभियंता, अधीक्षक अभियंता, कार्यकारी अभियंता सहित ऊर्जा विभाग के अनेक वरिष्ठ अधिकारी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਹਰਿਆਣਾ ਵਿੱਚ ਘੱਟੋ-ਘੱਟ ਮਜਦੂਰੀ ਵਿੱਚ ਇਤਿਹਾਸਕ ਵਾਧੇ ‘ਤੇ ਮਜ਼ਦੂਰ ਸੰਗਠਨਾਂ ਨੇ ਮੁੱਖ ਮੰਤਰੀ ਦਾ ਜਤਾਇਆ ਧੰਨਵਾਦ

0

Haryana News: CM Nayab Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਭਾਰਤੀ ਮਜ਼ਦੂਰ ਸੰਘ ਸਮੇਤ ਵੱਖ-ਵੱਖ ਮਜ਼ਦੂਰ ਸੰਗਠਨਾਂ ਦੇ ਵਫ਼ਦ ਨੇ ਮੁਲਾਕਾਤ ਕਰਕੇ ਘੱਟੋ-ਘੱਟ ਮਜਦੂਰੀ ਵਿੱਚ ਕੀਤੇ ਗਏ ਇਤਿਹਾਸਕ ਵਾਧੇ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ।ਮੁੱਖ ਮੰਤਰੀ ਨਾਲ ਇਹ ਮੁਲਾਕਾਤ ਸੰਤ ਕਬੀਰ ਕੁਟੀਰ ਆਵਾਸ ਵਿਖੇ ਹੋਈ, ਇਸ ਦੌਰਾਨ ਵਫ਼ਦ ਦੀ ਅਗਵਾਈ ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਵਾਈਸ ਪ੍ਰੈਜ਼ੀਡੈਂਟ ਪਵਨ ਕੁਮਾਰ ਨੇ ਕੀਤੀ। ਵਫ਼ਦ ਵਿੱਚ ਸ਼ਾਮਲ ਮੈਂਬਰਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਪੱਗੜੀ ਪਹਿਨਾ ਕੇ ਸਨਮਾਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦਾ ਮੂੰਹ ਵੀ ਮਿੱਠਾ ਕਰਵਾਇਆ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਹਮੇਸ਼ਾ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਪ੍ਰਦੇਸ਼ ਦੇ ਮਜ਼ਦੂਰ ਵਰਗ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਕਰਨਾ ਹੈ।

ਇਹ ਵੀ ਪੜ੍ਹੋ गुरुग्राम में बन रहे श्री शीतला माता देवी मेडिकल कॉलेज एवं अस्पताल में हरियाणा वासियों को मिलेगा 33% आरक्षण: मुख्यमंत्री नायब सिंह सैनी

ਭਾਰਤੀ ਮਜ਼ਦੂਰ ਸੰਘ ਦੇ ਆਲ ਇੰਡੀਆ ਵਾਈਸ ਪ੍ਰੈਜ਼ੀਡੈਂਟ ਸ੍ਰੀ ਪਵਨ ਕੁਮਾਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਮਜ਼ਦੂਰਾਂ ਦੇ ਹਿੱਤ ਵਿੱਚ ਵੱਡਾ ਕਦਮ ਚੁੱਕਿਆ ਹੈ। ਘੱਟੋ-ਘੱਟ ਮਜਦੂਰੀ ਸਲਾਹਕਾਰ ਬੋਰਡ (Minimum Wage Advisory Board) ਦੀ ਐਕਸਪਰਟ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਹਰਿਆਣਾ ਸਰਕਾਰ ਨੇ ਬਜਟ ਵਿੱਚ ਘੱਟੋ-ਘੱਟ ਮਜਦੂਰੀ ਵਧਾਉਣ ਦਾ ਐਲਾਨ ਕੀਤਾ। ਹਾਲ ਹੀ ਵਿੱਚ ਸਰਕਾਰ ਨੇ ਅਕੁਸ਼ਲ ਮਜ਼ਦੂਰਾਂ ਦੀ ਘੱਟੋ-ਘੱਟ ਮਜਦੂਰੀ ਵਧਾ ਕੇ ਲਗਭਗ 15,220 ਪ੍ਰਤੀ ਮਹੀਨਾ ਕੀਤੀ ਹੈ, ਜੋ ਕਿ ਲਗਭਗ 35% ਦਾ ਵਾਧਾ ਹੈ। ਇਹ ਵਾਧਾ ਰਾਸ਼ੀ ਦੇ ਰੂਪ ਵਿੱਚ 4 ਹਜ਼ਾਰ ਤੋਂ ਵੱਧ ਬਣਦਾ ਹੈ। ਇਸ ਫੈਸਲੇ ਨਾਲ ਪ੍ਰਦੇਸ਼ ਦੇ ਮਜ਼ਦੂਰ ਵਰਗ ਵਿੱਚ ਖੁਸ਼ੀ ਦੀ ਲਹਿਰ ਹੈ।

ਇਹ ਵੀ ਪੜ੍ਹੋ फसल खरीद को लेकर किसानों को भ्रमित कर रहे कांग्रेसी — मुख्यमंत्री

ਮਜ਼ਦੂਰ ਸੰਗਠਨਾਂ ਦੇ ਪ੍ਰਤੀਨਿਧਾਂ ਨੇ ਕਿਹਾ ਕਿ ਇਹ ਹਰਿਆਣਾ ਵਿੱਚ ਪਹਿਲੀ ਵਾਰ ਇੰਨਾ ਵੱਡਾ ਤਨਖਾਹ ਵਾਧਾ ਹੈ, ਜਿਸ ਨਾਲ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇੱਕ ਜਨਤਕ ਅਭਿਨੰਦਨ ਸਮਾਰੋਹ ਆਯੋਜਿਤ ਕਰਨ ਦੀ ਵੀ ਬੇਨਤੀ ਕੀਤੀ, ਜਿਸ ਨੂੰ ਉਨ੍ਹਾਂ ਨੇ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕਰਦੇ ਹੋਏ ਸਮਾਂ ਦੇਣ ਦਾ ਭਰੋਸਾ ਦਿੱਤਾ।ਮੀਟਿੰਗ ਵਿੱਚ ਮੌਜੂਦ ਰਹੇ ਹਰਿਆਣਾ ਦੇ ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਰਾਜੀਵ ਰੰਜਨ ਨੇ ਇਸ ਨੂੰ ਮਜ਼ਦੂਰ ਹਿੱਤ ਵਿੱਚ ਚੁੱਕਿਆ ਗਿਆ ਇਤਿਹਾਸਕ ਕਦਮ ਦੱਸਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਦੇਸ਼ ਵਿੱਚ ਸਭ ਤੋਂ ਪਹਿਲਾਂ ਨਵੇਂ ਕਿਰਤ ਕਾਨੂੰਨ ਤਹਿਤ ਘੱਟੋ-ਘੱਟ ਮਜਦੂਰੀ ਵਿੱਚ ਵਾਧਾ ਕੀਤਾ ਹੈ। ਇਸ ਦਾ ਸਾਰੇ ਵਰਗਾਂ ਦੇ ਮਜ਼ਦੂਰਾਂ ਨੂੰ ਫਾਇਦਾ ਹੋਵੇਗਾ। ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਇਸ ਦੌਰਾਨ ਜੁਆਇੰਟ ਲੇਬਰ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਸਟੇਟ ਪ੍ਰੈਜ਼ੀਡੈਂਟ ਸ੍ਰੀ ਅਸ਼ੋਕ ਕੁਮਾਰ, ਜਨਰਲ ਸੈਕਟਰੀ ਸ੍ਰੀ ਹਵਾ ਸਿੰਘ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
Punjab News: Bhagwant Mann government; ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ ਕੇ ਆਪਣੀ ਪਹੁੰਚ ਅਤੇ ਦ੍ਰਿੜ ਇਰਾਦੇ ਦਾ ਸਬੂਤ ਦਿੱਤਾ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕਾਂ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਗੈਂਗਸਟਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਸ਼ੂਟਰਾਂ ਨੂੰ ਫੰਡ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਕਈ ਕਾਰਿੰਦਿਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ‘ਆਪ’ ਸਰਕਾਰ ਦੁਨੀਆ ਭਰ ਦੇ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਕਰ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ; ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੀ ਦੇਸ਼ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਦੇ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਨੋਟ ਕੀਤਾ ਕਿ ਇਹ ਨਿਰੰਤਰ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ ਅਤੇ ਕਈ ਮੁੱਖ ਦੋਸ਼ੀਆਂ ਨੂੰ ਪਹਿਲਾਂ ਹੀ ਵਾਪਸ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਲਕੁਲ ਆਮ ਹੈ ਅਤੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਅਪਰਾਧ ਨੂੰ ਨੱਥ ਪਾਉਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ।ਜਿੰਨੇ ਵੀ ਗੈਂਗਸਟਰਾਂ ਬਾਰੇ ਸਾਨੂੰ ਜਾਣਕਾਰੀ ਮਿਲਦੀ ਹੈ, ਉਹ ਪੰਜਾਬ ਤੋਂ ਨਹੀਂ ਸਗੋਂ ਵਿਦੇਸ਼ਾਂ ਤੋਂ ਆਪਣਾ ਨੈੱਟਵਰਕ ਚਲਾ ਰਹੇ ਹਨ। ਕੁਝ ਵਿਅਕਤੀ ਹਥਿਆਰਾਂ ਦੀ ਸਪਲਾਈ ਕਰ ਰਹੇ ਹਨ, ਜਦਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸ਼ੂਟਰਾਂ ਨੂੰ ਪੈਸੇ ਦਿੱਤੇ ਜਾ ਰਹੇ ਹਨ; ਅਜਿਹੇ ਕਈ ਸ਼ੂਟਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਤਾਲਮੇਲ ਵਾਲੀ ਕਾਰਵਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਸਾਨੂੰ ਅਜਿਹੀ ਜਾਣਕਾਰੀ ਮਿਲਦੀ ਹੈ, ਤਾਂ ਅਸੀਂ ਤੁਰੰਤ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਦੇ ਹਾਂ ਅਤੇ ਅਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਵਾਪਸ ਲਿਆਉਣ ਵਿੱਚ ਸਫਲ ਹੋਏ ਹਾਂ। ਕੋਈ ਦੁਬਈ ਤੋਂ, ਕੋਈ ਪੁਰਤਗਾਲ ਤੋਂ, ਕੋਈ ਇੰਗਲੈਂਡ, ਅਮਰੀਕਾ ਜਾਂ ਕੈਨੇਡਾ ਤੋਂ ਆ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਅਪਰਾਧਿਕ ਨੈੱਟਵਰਕਾਂ ਦੇ ਵਿਸ਼ਵਵਿਆਪੀ ਫੈਲਾਅ ਅਤੇ ਉਨ੍ਹਾਂ ‘ਤੇ ਸਰਕਾਰ ਦੀ ਸਖ਼ਤ ਕਾਰਵਾਈ ਬਾਰੇ ਵਿਸਥਾਰ ਨਾਲ ਦੱਸਿਆ।ਪੰਜਾਬ ਦੀ ਪਛਾਣ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ। ਇਹ ‘ਸਰਬੱਤ ਦਾ ਭਲਾ’ ਮੰਗਣ ਵਾਲੇ ਲੋਕਾਂ ਦੀ ਧਰਤੀ ਹੈ ਅਤੇ ਅਸੀਂ ਸਾਰਿਆਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੇ ਹਾਂ।

ਇਹ ਵੀ ਪੜ੍ਹੋ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦੌਰਾਨ ਆਪ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਮਲ ਕੌਰ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਤੋਂ ਉਸਦੀ ਵਾਪਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।ਬਲਤੇਜ ਪੰਨੂ ਨੇ ਦੱਸਿਆ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦਾ ਪਿਛਲੇ ਸਾਲ ਜੂਨ ਵਿੱਚ ਬਠਿੰਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਹੀ ਪੰਜਾਬ ਪੁਲਿਸ ਲਗਾਤਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਅਪਰਾਧ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਹੈ, ਜਿਸ ਕਾਰਨ ਮੁਲਜ਼ਮ ਨੂੰ ਟਰੈਕ ਕਰਕੇ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਗਿਆ।

ਇਹ ਵੀ ਪੜ੍ਹੋ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਇਹ ਸੋਚਦਾ ਹੈ ਕਿ ਉਹ ਪੰਜਾਬ ਵਿੱਚ ਅਪਰਾਧ ਕਰਕੇ ਕਿਸੇ ਦੂਜੇ ਰਾਜ ਜਾਂ ਦੇਸ਼ ਵਿੱਚ ਲੁਕ ਕੇ ਬਚ ਸਕਦਾ ਹੈ, ਤਾਂ ਉਹ ਬਹੁਤ ਵੱਡੀ ਗਲਤਫਹਿਮੀ ਵਿੱਚ ਹੈ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਉਹ ਭਾਵੇਂ ਕਿਤੇ ਵੀ ਜਾਣ, ਉਨ੍ਹਾਂ ਨੂੰ ਲੱਭ ਲਿਆ ਜਾਵੇਗਾ ਅਤੇ ਵਾਪਸ ਲਿਆਂਦਾ ਜਾਵੇਗਾ।ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਪਰਾਧੀਆਂ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਵਾਪਸ ਲਿਆ ਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1891977