Monday, May 18, 2026
Home Blog Page 470

ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਦੇ ਲਈ ਹੁਣ ਪੈਸਕੋ ਦੇ 1700 ਗਾਰਡ ਹੋਣਗੇ ਤੈਨਾਤ: ਮੋਹਿੰਦਰ ਭਗਤ

0

Chandigarh News:ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ 1,700 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ।ਸ੍ਰੀ ਭਗਤ ਨੇ ਕਿਹਾ ਕਿ ਇਸ ਨਵੀਂ ਭਰਤੀ ਵਿੱਚ ਸਾਬਕਾ ਸੈਨਿਕਾਂ ਅਤੇ ਗੈਰ-ਸਾਬਕਾ ਸੈਨਿਕਾਂ ਦੋਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਅਸਾਮੀਆਂ ਪੁਰਸ਼ਾਂ ਦੇ ਨਾਲ-ਨਾਲ ਮਹਿਲਾ ਉਮੀਦਵਾਰਾਂ ਲਈ ਵੀ ਖੁੱਲ੍ਹੀਆਂ ਹਨ।

ਇਹ ਵੀ ਪੜ੍ਹੋ  Mohali News; ਮੋਹਾਲੀ ਪੁਲਿਸ ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

ਉਨ੍ਹਾਂ ਕਿਹਾ, “ਇਹ ਫੈਸਲਾ ਨਾ ਸਿਰਫ਼ ਸਾਡੀਆਂ ਜੇਲ੍ਹਾਂ ਲਈ ਹੋਰ ਸੁਰੱਖਿਆ ਗਾਰਡ ਪ੍ਰਦਾਨ ਕਰੇਗਾ ਬਲਕਿ ਸਾਬਕਾ ਸੈਨਿਕਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।”ਮੀਟਿੰਗ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁੱਲ ਮਨਜ਼ੂਰਸ਼ੁਦਾ ਗਿਣਤੀ ਵਿੱਚੋਂ 900 ਸੁਰੱਖਿਆ ਗਾਰਡ ਪਹਿਲਾਂ ਹੀ ਭਰਤੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਜੇਲ੍ਹਾਂ ਵਿੱਚ ਮਜ਼ਬੂਤ ​​ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਬਾਕੀ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ।

ਇਹ ਵੀ ਪੜ੍ਹੋ  Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਸ੍ਰੀ ਭਗਤ ਨੇ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਕੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇਗੀ।ਸ੍ਰੀ ਭਗਤ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda police ਵੱਲੋਂ ਧੀ ਤੇ ਦੋਹਤੀ ਦਾ ਕ+ਤ+ਲ ਕਰਨ ਵਾਲਾ ਪਿਉ ਗ੍ਰਿਫਤਾਰ

0

Bathinda News: ਬੀਤੇ ਕੱਲ ਥਾਣਾ ਸਦਰ ਅਧੀਨ ਆਉਂਦੇ ਪਿੰਡ ਵਿਰਕ ਕਲਾਂ ਵਿਖੇ ਹੋਏ ਦੋਹਰੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਬਠਿੰਡਾ ਪੁਲਿਸ ਨੇ ਕਤਲ ਦੇ ਮੁੱਖ ਮੁਲਜ਼ਮ ਰਾਜਵੀਰ ਸਿੰਘ ਉਰਫ਼ ਰਾਜਾ ਨੂੰ ਕਾਬੂ ਕਰ ਲਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਵਿਰਕ ਕਲਾਂ, ਵਿਖੇ ਮੁਲਜ਼ਮ ਰਾਜਵੀਰ ਸਿੰਘ ਉਰਫ ਰਾਜਾ ਵੱਲੋ ਆਪਣੀ ਲੜਕੀ ਜਸ਼ਮਨਦੀਪ ਕੌਰ ਅਤੇ ਉਸਦੀ ਡੇਢ ਸਾਲ ਦੀ ਲੜਕੀ ਏਕਮਨੂਰ ਸ਼ਰਮਾ ਉਪਰ ਹਮਲਾ ਕਰਕੇ ਕਤਲ ਕਰ ਦਿੱਤਾ ਸੀ। ਇਸਦੇ ਮੁੱਖ ਕਾਰਨ ਕਥਿਤ ਮੁਲਜਮ ਦੀ ਪੁੱਤਰੀ ਜਸ਼ਮਨਦੀਪ ਕੌਰ ਨੇ ਆਪਣੇ ਪਰਿਵਾਰ ਦੀ ਮਰਜੀ ਦੇ ਖਿਲਾਫ ਕਰੀਬ 3 ਸਾਲ ਪਹਿਲਾ ਘਰ ਦੇ ਨਜਦੀਕ ਹੀ ਰਵੀ ਸ਼ਰਮਾ ਨਾਂ ਦੇ ਲੜਕੇ ਨਾਲ ਅੰਤਰਜਾਤੀ ਵਿਆਹ ਕਰਵਾ ਲਿਆ ਸੀ, ਜਿਸਦਾ ਮ੍ਰਿਤਕ ਲੜਕੀ ਦੇ ਪਰਿਵਾਰ ਵਾਲ਼ਿਆ ਨੇ ਸਖਤ ਵਿਰੋਧ ਕੀਤਾ।

ਇਹ ਵੀ ਪੜ੍ਹੋ  Big News; PM Modi ਵੱਲੋਂ ਪੰਜਾਬ ‘ਚ ਹੜ੍ਹ ਦੇ ਨੁਕਸਾਨ ਦੀ ਭਰਪਾਈ ਲਈ ਵੱਡਾ ਐਲਾਨ

ਕੱਲ ਘਟਨਾ ਵਾਲੇ ਦਿਨ ਮ੍ਰਿਤਕ ਲੜਕੀ ਜਸ਼ਮਨਦੀਪ ਕੌਰ ਆਪਣੀ ਲੜਕੀ ਏਕਮ ਨੂਰ ਸ਼ਰਮਾ ਸਮੇਤ ਬੱਸ ਅੱਡਾ ਪਿੰਡ ਵਿਰਕ ਕਲਾਂ ਖੜੇ ਸੀ ਤਾ ਮੁਲਜਮ ਰਾਜਵੀਰ ਸਿੰਘ ਉਰਫ ਰਾਜਾ ਅਤੇ ਪਰਮਪਾਲ ਸਿੰਘ ਨੇ ਕਹੀ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਜਸ਼ਮਨਦੀਪ ਕੋਰ ਦੀ ਮੌਕਾ ਪਰ ਮੌਤ ਹੋ ਗਈ ਅਤੇ ਉੁਸਦੀ ਬੇਟੀ ਏਕਮ ਨੂਰ ਸ਼ਰਮਾ ਨੂੰ ਹਸਪਤਾਲ ਵਿਖੇ ਦਮ ਤੋੜ ਦਿੱਤਾ। ਥਾਣਾ ਸਦਰ ਬਠਿੰਡਾ ਨੂੰ ਸੂਚਨਾ ਮਿਲੀ ਕਿ ਪਿੰਡ ਵਿਰਕ ਕਲਾਂ, ਵਿਖੇ ਰਾਜਵੀਰ ਸਿੰਘ ਉਰਫ ਰਾਜਾ ਵਾਸੀ ਪਿੰਡ ਵਿਰਕ ਕਲ਼ਾਂ ਵੱਲੋ ਆਪਣੀ ਲੜਕੀ ਜਸ਼ਮਨਦੀਪ ਕੌਰ ਅਤੇ ਉਸਦੀ ਡੇਢ ਸਾਲ ਦੀ ਲੜਕੀ ਏਕਮਨੂਰ ਸ਼ਰਮਾ ਪਰ ਹਮਲਾ ਕਰਕੇ ਜਸ਼ਮਨਦੀਪ ਕੌਰ ਦਾ ਕਤਲ ਕਰ ਦਿੱਤਾ ਹੈ ਅਤੇ ਏਕਮ ਨੂਰ ਸ਼ਰਮਾ ਨੂੰ ਜਖਮੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ  Mohali News; ਮੋਹਾਲੀ ਪੁਲਿਸ ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

ਇਸ ਸਬੰਧੀ ਮ੍ਰਿਤਕ ਲੜਕੀ ਦੇ ਸਹੁਰਾ ਊਦੇਭਾਨ ਦੇ ਬਿਆਨਾਂ ਉਪਰ ਥਾਣਾ ਸਦਰ ਬਠਿੰਡਾ ਵਿਖੇ ਪਰਚਾ ਦਰਜ਼ ਕੀਤਾ ਗਿਆ ਸੀ। ਜਿਸਤੋਂ ਬਾਅਦ ਮੁਲਜਮਾਂ ਨੂੰ ਫ਼ੜਣ ਲਈ ਗੁਰਪ੍ਰੀਤ ਸਿੰਘ ਡੀ.ਐਸ.ਪੀ ਸਪੈਸ਼ਲ ਬਰਾਂਚ ਬਠਿੰਡਾ, ਹਰਜੀਤ ਸਿੰਘ ਮਾਨ ਡੀ.ਐਸ.ਪੀ (ਦਿਹਾਤੀ) ਬਠਿੰਡਾ, ਖੁਸ਼ਪ੍ਰੀਤ ਸਿੰਘ ਡੀ.ਐਸ.ਪੀ ਇੰਨਵੈਸਟੀਗੇਸ਼ਨ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਸਦਰ ਬਠਿੰਡਾ ਦੀ ਟੀਮ ਵੱਲੋ ਰਾਜਵੀਰ ਸਿੰਘ ਉਰਫ ਰਾਜਾ ਨੂੰ 12 ਘੰਟਿਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਪਾਸੋ ਵਾਰਦਾਤ ਸਮੇ ਵਰਤਿਆ ਮੋਟਰਸਾਇਕਲ ਅਤੇ ਕਹੀ ਵੀ ਬਰਾਮਦ ਕਰ ਲਈ ਹੈ। ਜਦਕਿ ਦੂਜੇ ਮੁਲਜਮ ਪਰਮਪਾਲ ਸਿੰਘ ਦੀ ਭਾਲ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

bathinda news; ਆਧਾਰ ਕਾਰਡ ਦੀ ਅਪਡੇਸ਼ਨ ਦੇ ਮੱਦੇਨਜ਼ਰ ਕੀਤੀ ਅਧਿਕਾਰੀਆਂ ਨਾਲ ਮੀਟਿੰਗ

0

Bathinda News: ਡੀਸੀ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਭਾਰਤ ਸਰਕਾਰ ਦੀਆਂ ਗਾਇਡਲਾਈਨਜ ਅਨੁਸਾਰ ਆਧਾਰ ਕਾਰਡ ਦੀ ਅਪਡੇਸ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਪ੍ਰਗਤੀ ਨੂੰ ਵਧਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਕੂਲਾਂ ਵਿੱਚ ਵੱਧ ਤੋਂ ਵੱਧ ਆਧਾਰ ਇਨਰੋਲਮੈਂਟ ਕਰਨ ਲਈ ਅਤੇ 5 ਤੋਂ 7 ਸਾਲ ਦੇ ਬੱਚਿਆਂ ਅਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਕਰਨ ਲਈ ਜਾਗਰੂਕ ਕਰਨ।

ਇਹ ਵੀ ਪੜ੍ਹੋ ਅਧਿਕਾਰੀ ਤੇ ਕਰਮਚਾਰੀ ਸਰਕਾਰ ਦਾ ਮੁੱਖ ਅੰਗ ਹੁੰਦੇ ਹਨ:ਚੇਅਰਮੈਨ ਅੰਮ੍ਰਿਤਲਾਲ ਅਗਰਵਾਲ

ਉਨ੍ਹਾਂ ਸਕੂਲਾਂ ‘ਚ ਆਧਾਰ ਇਨਰੋਲਮੈਂਟ/ਅਪਡੇਸ਼ਨ ਕੈਂਪ ਲਗਾਉਣ ਲਈ ਕੈਪਾਂ ਦਾ ਸਡਿਊਲ ਬਣਾਉਣ ਲਈ ਆਦੇਸ਼ ਦਿੱਤੇ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਵਿੱਚ ਵੱਧ ਤੋਂ ਵੱਧ ਆਧਾਰ ਅਪਡੇਸ਼ਨ ਕਰਨ ਲਈ ਮਾਪਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ 3 ਤੋਂ 5 ਸਾਲ ਦੇ ਬੱਚਿਆਂ ਦੇ ਆਧਾਰ ਇਰੋਲਮੈਂਟ ਲਈ ਅਤੇ 5 ਤੋਂ 7 ਸਾਲ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅਪਡੇਟ ਕਰਨ ਉਤਸਾਹਿਤ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਦੇ ਟੀਕਾਕਰਨ ਕਰਨ ਸਮੇਂ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਆਧਾਰ ਕਾਰਡ ਇਨਰੋਲਮੈਂਟ ਅਤੇ ਅਪਡੇਸ਼ਨ ਲਈ ਉਤਸ਼ਾਹਿਤ ਕਰਨ।

ਇਹ ਵੀ ਪੜ੍ਹੋ Vice President election 2025; ਦੇਸ਼ ਨੂੰ ਅੱਜ ਮਿਲੇਗਾ ਨਵਾਂ ਉਪ-ਰਾਸ਼ਟਰਪਤੀ, ਅਕਾਲੀ ਦਲ ਨਹੀਂ ਕਰੇਗਾ ਵੋਟ ਦਾ ਇਸਤੇਮਾਲ

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਆਂਗਣਵਾੜੀ ਸੈਂਟਰਾਂ ਵਿੱਚ 0 ਤੋਂ 5 ਸਾਲ ਦੇ ਬੱਚਿਆਂ ਦੇ ਨਵੇਂ ਆਧਾਰ ਕਾਰਡਾਂ ਲਈ ਇਨਰੋਲਮੈਂਟ ਕਰਵਾਉਣ ਨੂੰ ਤਰਜ਼ੀਹ ਦੇਣ ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਕਰਕੇ ਉਨ੍ਹਾ ਨੂੰ ਵੱਧ ਤੋਂ ਵੱਧ ਆਧਾਰ ਕਾਰਡ ਬਣਾਉਣ ਲਈ ਉਤਸਾਹਿਤ ਕਰਨ। ਉਨ੍ਹਾਂ ਸੇਵਾ ਕੇਂਦਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਆਧਾਰ ਇਨਰੋਲਮੈਂਟ/ਅਪਡੇਸ਼ਨ ਕਰਨ ਲਈ ਸਕੂਲਾਂ ਨਾਲ ਤਾਲਮੇਲ ਕਰਕੇ ਕੈਂਪ ਲਗਾਉਣੇ ਯਕੀਨੀ ਬਣਾਉਣ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; PM Modi ਵੱਲੋਂ ਪੰਜਾਬ ‘ਚ ਹੜ੍ਹ ਦੇ ਨੁਕਸਾਨ ਦੀ ਭਰਪਾਈ ਲਈ ਵੱਡਾ ਐਲਾਨ

0

Gurdaspur News: ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਪੁੱਜੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬ ਨੂੰ ਹੜ੍ਹਾਂ ਤੋਂ ਹੋਏ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।ਇਸ ਤੋਂ ਇਲਾਵਾ ਹੜ੍ਹਾਂ ਵਿਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਅਤੇ ਗੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਵਿਤੀ ਸਹਾਇਤਾ ਦੇਣ ਬਾਰੇ ਵੀ ਕਿਹਾ ਹੈ।

ਇਹ ਵੀ ਪੜ੍ਹੋ Vice President Election 2025; ਅਕਾਲੀ ਦਲ ਤੋਂ ਬਾਅਦ ਹੂਣ ਵਾਰਿਸ ਪੰਜਾਬ ਦੇ ਸੰਸਦ ਮੈਂਬਰਾਂ ਨੇ ਵੀ ਉੱਪ ਰਾਸ਼ਟਰਪਤੀ ਦੀ ਚੋਣ ਤੋਂ ਬਣਾਈ ਦੂਰੀ

ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਅਨਾਥ ਹੋਏ ਬੱਚਿਆਂ ਲਈ ਪੀਐਮ ਕੇਅਰਜ਼ ਫਾਰ ਚਿਲਡਰਨ ਸਕੀਮ ਤਹਿਤ ਵਿਆਪਕ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਅਤੇ ਇਸਦੇ ਲੋਕਾਂ ਨੂੰ ਠੀਕ ਹੋਣ ਵਿੱਚ ਮਦਦ ਕਰਨ ਲਈ ਇੱਕ ਬਹੁ-ਆਯਾਮੀ ਪਹੁੰਚ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰਾਂ ਦੀ ਮੁੜ ਉਸਾਰੀ, ਰਾਸ਼ਟਰੀ ਰਾਜਮਾਰਗਾਂ ਦੀ ਮੁਰੰਮਤ, ਸਕੂਲਾਂ ਦੀ ਮੁੜ ਉਸਾਰੀ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਰਾਹੀਂ ਰਾਹਤ ਪ੍ਰਦਾਨ ਕਰਨਾ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਵੰਡਣ ਵਰਗੇ ਉਪਾਅ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ PAU ਨੇ ਦੇਸ਼ ਦੀਆਂ ਖੇਤੀ ਯੂਨੀਵਰਸਿਟੀਆਂ ਵਿੱਚੋਂ ਸਿਖਰ ਤੇ ਰਹਿਣ ਦੀ ਪ੍ਰੰਪਰਾ ਬਰਕਰਾਰ ਰੱਖੀ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਇਸਤੋਂ ਪਹਿਲਾਂ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਜਹਾਜ਼ ਰਾਹੀਂ ਸਰਵੇਖਣ ਕੀਤਾ, ਜਿਸਤੋਂ ਬਾਅਦ ਉਨ੍ਹਾਂ ਗੁਰਦਾਸਪੁਰ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਐਨਡੀਆਰਐਫ (NDRF) ਅਤੇ ਐਸਡੀਆਰਐਫ (SDRF) ਟੀਮਾਂ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਸਾਬਾਸ਼ੀ ਦਿੱਤੀ। ਇਸ ਦੌਰਾਨ ਉਨ੍ਹਾਂ ਕੇਂਦਰ ਅਤੇ ਪੰਜਾਬ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mohali News; ਮੋਹਾਲੀ ਪੁਲਿਸ ਵੱਲੋਂ ਫਾਇਰਿੰਗ ਕਰਕੇ ਫ਼ਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

0

Mohali News: ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਇੱਥੇ ਦੱਸਿਆ ਕਿ ਕਿ ਡੀ.ਆਈ.ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ, ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਕਪਤਾਨ ਪੁਲਿਸ (ਦਿਹਾਤੀ) ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਜਾਂਚ), ਸੌਰਵ ਜਿੰਦਲ ਅਤੇ ਕਪਤਾਨ ਪੁਲਿਸ (ਆਪਰੇਸ਼ਨ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਡੀ ਐਸ ਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀਆਂ ਟੀਮਾਂ ਵੱਲੋਂ ਫਿਰੌਤੀ ਮੰਗਣ ਦੀ ਨੀਅਤ ਨਾਲ ਅਮਨ ਹੋਟਲ ਗੁਲਾਬਗੜ੍ਹ ਰੋਡ ਡੇਰਾਬੱਸੀ ਤੇ ਬੀਤੀ 01-09-2025 ਨੂੰ ਰਾਤ ਸਮੇਂ ਫਾਇਰਿੰਗ ਕਰਨ ਵਾਲੇ 2 ਵਿਅਕਤੀਆ ਨੂੰ ਗ੍ਰਿਫ਼ਤਾਰ ਕਰਕੇ, ਉਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤੇ 2 ਪਿਸਤੌਲ ਸਮੇਤ 4 ਮੈਗਜੀਨ ਅਤੇ ਵਾਰਦਾਤ ਵਿੱਚ ਵਰਤੀ ਹਾਂਡਾ ਐਕਟੀਵਾ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਹਾਂਸ ਨੇ ਘਟਨਾ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਮਿਤੀ 01-09-2025 ਨੂੰ ਗੁਲਾਬਗੜ੍ਹ ਰੋਡ ਡੇਰਾਬੱਸੀ ਵਿਖੇ ਅਮਨ ਹੋਟਲ ਉਤੇ ਰਾਤ ਕਰੀਬ 2 ਵਜੇ ਤੜਕਸਾਰ ਫਾਇਰਿੰਗ ਦੀ ਘਟਨਾ ਵਾਪਰੀ, ਜਿਸ ਤੇ ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅਮਨ ਹੋਟਲ ਦੇ ਮਾਲਕ ਕਰਨ ਕੁਮਾਰ ਪੁੱਤਰ ਰੌਸ਼ਨ ਲਾਲ ਵਾਸੀ ਰੋਜ਼ਵੁੱਡ ਅਸਟੇਟ ਜੀ.ਬੀ.ਪੀ, ਰੋਡ ਗੁਲਾਬਗੜ੍ਹ ਦੇ ਬਿਆਨ ਤੇ ਮੁਕੱਦਮਾ ਨੰਬਰ 250, ਮਿਤੀ 01-09-2025 ਅ/ਧ 308(4) ਬੀ.ਐਨ.ਐਸ, 25 ਅਸਲਾ ਐਕਟ ਥਾਣਾ ਡੇਰਾਬੱਸੀ ਦਰਜ ਕੀਤਾ।

ਇਹ ਵੀ ਪੜ੍ਹੋ Vice President Election 2025; ਅਕਾਲੀ ਦਲ ਤੋਂ ਬਾਅਦ ਹੂਣ ਵਾਰਿਸ ਪੰਜਾਬ ਦੇ ਸੰਸਦ ਮੈਂਬਰਾਂ ਨੇ ਵੀ ਉੱਪ ਰਾਸ਼ਟਰਪਤੀ ਦੀ ਚੋਣ ਤੋਂ ਬਣਾਈ ਦੂਰੀ

ਫਾਇਰਿੰਗ ਦੀ ਇਸ ਘਟਨਾ ਦੀ ਗੰਭੀਰਤਾ ਦੇ ਮੱਦੇਨਜ਼ਰ ਉਨ੍ਹਾਂ (ਐਸ.ਐਸ.ਪੀ) ਵੱਲੋਂ ਸਥਾਨਕ ਪੁਲਿਸ ਤੋਂ ਇਲਾਵਾ ਇੰਚਾਰਜ ਐਂਟੀ ਨਾਰਕੋਟਿਕਸ ਸੈਲ, ਐਸ.ਏ.ਐਸ ਨਗਰ ਮੁਬਾਰਿਕਪੁਰ ਅਤੇ ਇੰਚਾਰਜ ਸਪੈਸ਼ਲ ਸੈਲ, ਮੋਹਾਲੀ ਦੀਆਂ ਅੱਡ-ਅੱਡ ਟੀਮਾਂ ਬਣਾ ਕੇ ਇਨ੍ਹਾਂ ਟੀਮਾਂ ਨੂੰ ਕਪਤਾਨ ਪੁਲਿਸ, ਤਫਤੀਸ਼, ਕਪਤਾਨ ਪੁਲਿਸ, ਆਪਰੇਸ਼ਨਜ ਅਤੇ ਉਪ ਕਪਤਾਨ ਪੁਲਿਸ ਡੇਰਾਬੱਸੀ ਦੀ ਅਗਵਾਈ ਵਿੱਚ ਅੱਡ-ਅੱਡ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਇਨ੍ਹਾਂ ਟੀਮਾਂ ਵੱਲੋਂ ਤੁਰੰਤ ਮੌਕੇ ਦਾ ਅਧਿਐਨ ਕਰਕੇ, ਮੌਕੇ ਤੇ ਮੌਜੂਦ ਸਬੂਤਾਂ ਦਾ ਨਿਰੀਖਣ ਕੀਤਾ ਗਿਆ ਅਤੇ ਵਿਗਿਆਨਿਕ ਢੰਗ ਨਾਲ ਤਫਤੀਸ਼ ਨੂੰ ਅੱਗੇ ਵਧਾਇਆ ਗਿਆ। ਟੈਕਨੀਕਲ ਅਤੇ ਇਲੈਕਟਰੋਨਿਕ ਸਾਧਨਾਂ ਦੀ ਵਰਤੋ ਕਰਦੇ ਹੋਏ ਹੋਰ ਸਬੂਤ ਇਕੱਤਰ ਕੀਤੀ। ਫਿਰ ਇਸ ਸਬੂਤ ਦਾ ਮਿਲਾਨ ਸਥਾਨਕ ਖੁਫੀਆ ਤੰਤਰ ਤੋਂ ਮਿਲੀਆਂ ਇਤਲਾਹਾਂ ਨਾਲ ਕੀਤਾ। ਦੋਹਾਂ ਤਰ੍ਹਾਂ ਦੇ ਸਬੂਤ ਤੇ ਸੂਚਨਾਵਾਂ ਦਾ ਸੁਮੇਲ ਕਰਕੇ, ਇਸ ਅਦਮ ਸੁਰਾਗ ਵਾਰਦਾਤ ਦਾ ਸੁਰਾਗ 8 ਦਿਨਾਂ ਦੇ ਅੰਦਰ-ਅੰਦਰ ਲਗਾਇਆ ਅਤੇ ਵਾਰਦਾਤ ਵਿੱਚ ਸ਼ਾਮਲ ਦੋਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।ਐਸ.ਐਸ.ਪੀ ਸ਼੍ਰੀ ਹਰਮਨਦੀਪ ਹਾਂਸ ਨੇ ਅੱਗੇ ਦੱਸਿਆ ਕਿ ਘਟਨਾ ਵਾਲੇ ਦਿਨ ਤੋਂ ਹੀ ਐਂਟੀ ਨਾਰਕੋਟਿਸ ਸੈਲ ਤੇ ਸਪੈਸ਼ਲ ਸੈਲ, ਮੋਹਾਲੀ ਦੀਆਂ ਟੀਮਾਂ ਨੇ ਵਿਗਿਆਨਕ ਤਰੀਕਿਆ ਨਾਲ ਤਫਤੀਸ਼ ਕੀਤੀ ਅਤੇ ਮੋਹਾਲੀ ਇਲਾਕੇ ਵਿੱਚ ਖ਼ੁਫ਼ੀਆ ਅਪਰੇਸ਼ਨ ਕਰਕੇ ਇਸ ਗਿਰੋਹ ਦਾ ਸੁਰਾਗ ਲਗਾਇਆ ਜੋ ਪਿੰਡ ਬਾਕਰਪੁਰ ਅਤੇ ਪਿੰਡ ਮਟਰਾਂ ਥਾਣਾ ਐਰੋਸਿਟੀ ਤੋਂ ਸੰਚਾਲਨ ਕਰ ਰਿਹਾ ਸੀ।

ਇਹ ਵੀ ਪੜ੍ਹੋ Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਜਿਉਂ ਹੀ ਪੁਲਿਸ ਨੇ ਇਨ੍ਹਾਂ ਇਲਾਕਿਆਂ ਵਿੱਚ ਛਾਪੇਮਾਰੀ ਸ਼ੁਰੂ ਕੀਤੀ ਤਾਂ ਦੋਸ਼ੀ ਆਪਣੇ ਟਿਕਾਣਿਆਂ ਤੋਂ ਫਰਾਰ ਹੋ ਗਏ । ਜਿਨ੍ਹਾਂ ਦਾ ਪਿੱਛਾ ਕਰਕੇ ਵਾਰਦਾਤ ਸਮੇਂ ਹਾਂਡਾ ਐਕਟਿਵਾ ਸਕੂਟੀ ਚਲਾ ਰਹੇ ਨਵਜੋਤ ਸਿੰਘ ਉਰਫ ਸੈਂਟੀ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਮਟਰਾਂ ਥਾਣਾ ਐਰੋਸਿਟੀ ਨੂੰ ਪਿੰਡ ਮੌਲੀ ਸੈਕਟਰ 80, ਮੋਹਾਲੀ ਤੋਂ ਮਿਤੀ 07-09-2025 ਨੂੰ ਗ੍ਰਿਫਤਾਰ ਕੀਤਾ ਅਤੇ ਫਾਇਰਿੰਗ ਕਰਨ ਵਾਲੇ ਦੋਸ਼ੀ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਪੱਤੋੰ ਥਾਣਾ ਸੋਹਾਣਾ ਨੂੰ ਪਿੰਡ ਸੁਲਤਾਨਪੁਰ ਨੇੜੇ ਬਰਵਾਲਾ ਤੋਂ ਮਿਤੀ 08-09-2025 ਨੂੰ ਗ੍ਰਿਫਤਾਰ ਕੀਤਾ। ਦੋਹਾਂ ਦੋਸ਼ੀਆਂ ਦੀ ਨਿਸ਼ਾਨਦੇਹੀ ਤੇ ਵਾਰਦਾਤ ਵਿੱਚ ਵਰਤੇ ਦੋ ਪਿਸਟਲ 7.65 ਐਮ.ਐਮ ਸਮੇਤ 4 ਮੈਗਜੀਨ ਅਤੇ ਵਰਤੀ ਹਾਂਡਾ ਐਕਟਿਵਾ ਬ੍ਰਾਮਦ ਕਰ ਲਏ ਹਨ। ਦੋਸ਼ੀਆਂ ਦਾ ਇਕ ਸਾਥੀ ਅਨੀਕੇਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਬਾਕਰਪੁਰ ਫਰਾਰ ਹੈ, ਜਿਸ ਦੀ ਤਲਾਸ਼ ਜਾਰੀ ਹੈ।
ਐਸ.ਐਸ.ਪੀ ਹਰਮਨਦੀਪ ਹਾਂਸ ਨੇ ਅੱਗੇ ਦੱਸਿਆ ਕਿ ਦੋਸ਼ੀ ਨਵਜੋਤ ਸਿੰਘ ਉਰਫ ਸੈਂਟੀ ਨਸ਼ੇ ਕਰਨ ਦਾ ਆਦੀ ਹੈ। ਦੋਵੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਹਨ, ਦੋਵੇ ਦੋਸ਼ੀ ਜਮਾਨਤ ਤੇ ਹਨ। ਦੋਸ਼ੀ ਅਮਨਦੀਪ ਸਿੰਘ ਉਰਫ ਅਮਨਾ ਨੇ ਵਾਰਦਾਤ ਕਰਨ ਤੋਂ ਪਹਿਲਾਂ ਆਪਣੀ ਦਾਹੜੀ ਕੇਸ ਕਟਵਾ ਲਏ ਸਨ ਤਾਂ ਕਿ ਇਸਦੀ ਸ਼ਨਾਖਤ ਨਾ ਹੋ ਸਕੇ।ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਮਨ ਹੋਟਲ ਵਾਲਿਆ ਨੂੰ ਕਾਫੀ ਸਮਾਂ ਪਹਿਲਾਂ ਕਿਸੇ ਨਾਮਲੂਮ ਸਖ਼ਸ਼ ਨੇ ਵਿਦੇਸ਼ੀ ਫੋਨ ਤੋਂ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ ਜਿਸ ਨੂੰ ਇਨ੍ਹਾਂ ਵੱਲੋਂ ਅਣਗੌਲਿਆਂ ਕਰ ਦਿੱਤਾ ਗਿਆ ਸੀ ਅਤੇ ਇਹ ਕਾਰੋਬਾਰੀ ਨਿਸ਼ਚਿੰਤ ਹੋ ਕੇ ਆਪਣਾ ਕਾਰੋਬਾਰ ਕਰ ਰਹੇ ਸਨ ਪਰ ਫਾਇਰਿੰਗ ਦੀ ਘਟਨਾ ਨੇ ਇਨ੍ਹਾਂ ਅੰਦਰ ਸਹਿਮ ਪੈਦਾ ਕਰ ਦਿੱਤਾ ਸੀ, ਜਿਸ ਨੂੰ 8 ਦਿਨਾਂ ਦੇ ਅੰਦਰ ਅੰਦਰ ਸੁਲਝਾ ਕੇ ਮੋਹਾਲੀ ਪੁਲਿਸ ਵੱਲੋ ਭਰੋਸਾ ਪੈਦਾ ਕੀਤਾ ਗਿਆ ਹੈ। ਦੋਸ਼ੀਆਂ ਪਾਸੋ ਡੁੰਘਾਈ ਨਾਲ ਪੁੱਛ ਗਿੱਛ ਜਾਰੀ ਹੈ, ਹੋਰ ਵੀ ਇੰਕਸ਼ਾਫ ਹੋਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਧਿਕਾਰੀ ਤੇ ਕਰਮਚਾਰੀ ਸਰਕਾਰ ਦਾ ਮੁੱਖ ਅੰਗ ਹੁੰਦੇ ਹਨ:ਚੇਅਰਮੈਨ ਅੰਮ੍ਰਿਤਲਾਲ ਅਗਰਵਾਲ

0

Bathinda News: ਅਧਿਕਾਰੀ ਅਤੇ ਕਰਮਚਾਰੀ ਸਰਕਾਰ ਦਾ ਮੁੱਖ ਅੰਗ ਹੁੰਦੇ ਹਨ ਜੋ ਆਮ ਲੋਕਾਂ ਲਈ ਸਰਕਾਰ ਵਲੋਂ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਆਦਿ ਨੂੰ ਉਨ੍ਹਾਂ ਤੱਕ ਪਹੁੰਚਾਉਣ ਵਿੱਚ ਕੜੀ ਦਾ ਕੰਮ ਕਰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸਥਾਨਕ ਮੈਗਸੀਪ ਖੇਤਰੀ ਕੇਂਦਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸਰਕਾਰੀ ਕਾਨੂੰਨ ਤੇ ਨਿਯਮਾਂ ਦੀ ਜਾਣਕਾਰੀ ਦੇਣ ਲਈ ਕਰਵਾਏ ਗਏ ਤਿੰਨ ਰੋਜਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਉਪਰੰਤ ਕੀਤਾ।

ਇਹ ਵੀ ਪੜ੍ਹੋ Vice President election 2025; ਦੇਸ਼ ਨੂੰ ਅੱਜ ਮਿਲੇਗਾ ਨਵਾਂ ਉਪ-ਰਾਸ਼ਟਰਪਤੀ, ਅਕਾਲੀ ਦਲ ਨਹੀਂ ਕਰੇਗਾ ਵੋਟ ਦਾ ਇਸਤੇਮਾਲ

ਇਸ ਮੌਕੇ ਚੇਅਰਮੈਨ ਸ੍ਰੀ ਅਗਰਵਾਲ ਨੇ ਨਵੇਂ ਆਏ ਕਰਮਚਾਰੀਆਂ ਜਿਥੇ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਸਿਖਲਾਈ ਬਾਰੇ ਜਾਣਕਾਰੀ ਦਿੰਦੇ ਹੋਏ ਖੇਤਰੀ ਪ੍ਰੋਜੈਕਟ ਡਾਇਰੈਕਟਰ ਮਗਸੀਪਾ ਖੇਤਰੀ ਕੇਂਦਰ ਸ੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਤਿੰਨ ਦਿਨ ਚੱਲੇਗਾ ਜਿਸ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋ ਪ੍ਰੇਰਣਾਦਾਇਕ ਵਿਸ਼ਿਆ ‘ਤੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਮੁਲਾਜਮਾਂ ਲਈ ਖੁਸ਼ਖਬਰੀ; SSA ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ

ਇਸ ਮੌਕੇ ਮਗਸੀਪਾ ਖੇਤਰੀ ਕੇਂਦਰ ਦੇ ਖੇਤਰੀ ਪ੍ਰੋਜੈਕਟ ਕੋਅਡੀਨੇਟਰ ਸ਼੍ਰੀ ਮਨਦੀਪ ਸਿੰਘ, ਸ਼੍ਰੀ ਸੰਜੀਵ ਕੁਮਾਰ ਰੇਡੀਓਗ੍ਰਾਫਰ ਆਰ.ਐਸ.ਓ ਸਿਵਲ ਹਸਪਤਾਲ ਬਠਿੰਡਾ, ਸ਼੍ਰੀ ਵਰੁਣ ਬਾਂਸਲ ਐਡਵੋਕੇਟ, ਸ਼੍ਰੀ ਪ੍ਰੀਤਪਾਲ ਸਿੰਘ ਬਾਵਾ ਵਧੀਕ ਡਾਇਰੈਕਟਰ (ਸੇਵਾ ਮੁਕਤ) ਵੱਲੋ ਵੱਖ-ਵੱਖ ਵਿਸ਼ਿਆ ‘ਤੇ ਟ੍ਰੇਨਿੰਗ ਦਿੱਤੀ ਗਈ।ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਲਗਭਗ 30 ਕਰਮਚਾਰੀ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Vice President Election 2025; ਅਕਾਲੀ ਦਲ ਤੋਂ ਬਾਅਦ ਹੂਣ ਵਾਰਿਸ ਪੰਜਾਬ ਦੇ ਸੰਸਦ ਮੈਂਬਰਾਂ ਨੇ ਵੀ ਉੱਪ ਰਾਸ਼ਟਰਪਤੀ ਦੀ ਚੋਣ ਤੋਂ ਬਣਾਈ ਦੂਰੀ

New Delhi News: Vice President Election 2025; ਦੇਸ਼ ਦੇ ਉੱਪ ਰਾਸ਼ਟਰਪਤੀ ਦੇ ਅਹੁੱਦੇ ਲਈ ਮੰਗਲਵਾਰ ਨੂੰ ਹੋ ਰਹੀ ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਵੀ ਦੂਰੀ ਬਣਾ ਲਈ ਹੈ। ਇਸ ਜਥੇਬੰਦੀ ਨਾਲ ਜੁੜੇ ਦੋ ਸੰਸਦ ਮੈਂਬਰਾਂ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਚੋਣ ਵਿੱਚ ਆਪਣੀ ਵੋਟ ਨਾ ਪਾਉਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ Vice President election 2025; ਦੇਸ਼ ਨੂੰ ਅੱਜ ਮਿਲੇਗਾ ਨਵਾਂ ਉਪ-ਰਾਸ਼ਟਰਪਤੀ, ਅਕਾਲੀ ਦਲ ਨਹੀਂ ਕਰੇਗਾ ਵੋਟ ਦਾ ਇਸਤੇਮਾਲ

ਇਸ ਸਬੰਧ ਵਿਚ ਐਮਪੀ ਸਰਬਜੀਤ ਸਿੰਘ ਨੇ ਸੋਸਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਕਿਹਾ ਕਿ, ‘‘ਉਨ੍ਹਾਂ ਦੀ ਤਰਜੀਹ ਹੜ੍ਹ ਪੀੜਤਾਂ ਦੀ ਮਦਦ ਕਰਨਾ ਹੈ, ਇਸ ਲਈ ਉਹ ਵੋਟਿੰਗ ਵਿੱਚ ਹਿੱਸਾ ਨਹੀਂ ਲੈਣਗੇ।” ਜਦੋਂਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਹਾਲਾਂਕਿ ਉਨ੍ਹਾਂ ਨੂੰ ਵੋਟ ਪਰਚੀ ਮੁਹੱਈਆਂ ਕਰਵਾਉਣ ਲਈ ਚੋਣ ਕਮਿਸ਼ਨ ਨੇ ਇੰਤਜਾਮ ਕੀਤੇ ਸਨ ਪ੍ਰੰਤੂ ਉਨ੍ਹਾਂ ਵੀ ਵੋਟ ਦਾ ਇਸਤੇਮਾਲ ਨਹੀਂ ਕੀਤਾ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਵੀ ਆਪਣੀ ਵੋਟ ਪਾਉਣ ਨਹੀਂ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਵਿਖੇ NCC ਦਾਖਲਾ ਪ੍ਰੋਗਰਾਮ 2025-26 ਦਾ ਆਯੋਜਨ ਕੀਤਾ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਨੇ 08 ਸਤੰਬਰ, 2025 ਨੂੰ ਕਾਲਜ ਕੈਂਪਸ ਵਿੱਚ ਪਹਿਲੇ ਸਾਲ ਦੀਆਂ ਅੰਡਰਗ੍ਰੈਜੁਏਟ ਕਲਾਸਾਂ ਲਈ ਐਨਸੀਸੀ ਦਾਖਲਾ ਪ੍ਰੋਗਰਾਮ 2025-26 ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਲਈ ਕੁੱਲ 60ਲੜਕੇ ਅਤੇ 22 ਲੜਕੀਆਂ ਨੇ ਰਜਿਸਟਰ ਕੀਤਾ, ਜਿਨ੍ਹਾਂ ਵਿੱਚੋਂ 11 ਮੁੰਡੇ ਅਤੇ 7 ਕੁੜੀਆਂ ਦੀ ਚੋਣ ਕੀਤੀ ਗਈ। ਉਮੀਦਵਾਰਾਂ ਦੀ ਚੋਣ ਵਿਭਿੰਨ ਗਤੀਵਿਧੀਆਂ ਵਿੱਚ ਭਾਗੀਦਾਰੀ, ਆਤਮ-ਵਿਸ਼ਵਾਸ, ਤੰਦਰੁਸਤੀ ਅਤੇ ਐਨਸੀਸੀ ‘ਏ’ ਸਰਟੀਫਿਕੇਟ ਰੱਖਣ ਵਾਲਿਆਂ ਦੇ ਆਧਾਰ ‘ਤੇ ਕੀਤੀ ਗਈ।

ਇਹ ਵੀ ਪੜ੍ਹੋ  Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

20 ਪੀਬੀ ਬਟਾਲੀਅਨ, ਐਨਸੀਸੀ ਬਠਿੰਡਾ ਦੀ ਟੀਮ ਦੀ ਨਿਗਰਾਨੀ ਹੇਠ ਪੂਰੀ ਤਰ੍ਹਾਂ ਆਤਮ-ਨਿਰੀਖਣ ਅਤੇ ਚੋਣ ਕੀਤੀ ਗਈ। ਇਹ ਪੂਰਾ ਪ੍ਰੋਗਰਾਮ ਐਨਸੀਸੀ ਅਫਸਰ ਏਐਨਓ ਲੈਫਟੀਨੈਂਟ ਮੁਨੀਸ਼ ਕੁਮਾਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ 20 ਪੀਬੀ ਬਟਾਲੀਅਨ, ਐਨਸੀਸੀ ਬਠਿੰਡਾ ਦੇ ਮੈਂਬਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਨਿਰੰਤਰ ਮਾਰਗਦਰਸ਼ਨ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਨੇ ਨਵੇਂ ਦਾਖਲ ਹੋਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਏਐਨਓ ਲੈਫਟੀਨੈਂਟ ਮੁਨੀਸ਼ ਕੁਮਾਰ ਦੀ ਉਨ੍ਹਾਂ ਦੇ ਸੁਹਿਰਦ ਯਤਨਾਂ ਲਈ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਐਨ.ਸੀ.ਸੀ. ਯੂਨਿਟ ਨੌਜਵਾਨਾਂ ਨੂੰ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਸਵਾਰਥ ਸੇਵਾ ਪ੍ਰਦਾਨ ਕਰਨ ਵੱਲ ਪ੍ਰੇਰਿਤ ਕਰਦੀ ਹੈ, ਇਸ ਤਰ੍ਹਾਂ ਸੰਗਠਿਤ, ਸਿਖਲਾਈ ਪ੍ਰਾਪਤ ਅਤੇ ਪ੍ਰੇਰਿਤ ਨੌਜਵਾਨਾਂ ਦਾ ਮਨੁੱਖੀ ਸਰੋਤ ਬਣਾਉਣ ਵੱਲ ਕੰਮ ਕਰਦੀ ਹੈ ਅਤੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੂਨ ਦੀ ਕਮੀ ਇੱਕ ਗੰਭੀਰ ਸਮੱਸਿਆ

0

Health News:ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਨੇ ਅਨੀਮੀਆ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਨੀਮੀਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਅਨੀਮੀਆ, ਜਿਸਨੂੰ ਆਮ ਤੌਰ ’ਤੇ ਖੂਨ ਦੀ ਕਮੀ ਕਿਹਾ ਜਾਂਦਾ ਹੈ, ਇੱਕ ਗੰਭੀਰ ਸਿਹਤ ਸਮੱਸਿਆ ਹੈ ਜੋ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਵਿਸ਼ਵ ਸਿਹਤ ਸੰਸਥਾ ਦੇ ਅਨੁਸਾਰ, ਭਾਰਤ ਵਿੱਚ ਗਰਭਵਤੀ ਮਹਿਲਾਵਾਂ ਅਤੇ ਕਿਸ਼ੋਰੀਆਂ ਵਿੱਚ ਅਨੀਮੀਆ ਦੇ ਮਾਮਲੇ ਸਭ ਤੋਂ ਵੱਧ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ  Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਸਿਹਤ ਵਿਭਾਗ ਵੱਲੋਂ ਅਨੀਮਿਕ ਗਰਭਵਤੀਆਂ ਦੀ ਵਿਸ਼ੇਸ਼ ਜਾਂਚ ਲਈ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਜੱਚਾ ਬੱਚਾ ਹਸਪਤਾਲ, ਕਮਿਊਨਟੀ ਹੈਲਥ ਸੈਂਟਰ ਅਤੇ ਅਰਬਨ ਹੈਲਥ ਸੈਂਟਰਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮੁਹਿੰਮ ਤਹਿਤ ਵਿਸ਼ੇਸ਼ ਕੈਂਪਾ ਦਾ ਆਯੋਜਨ ਕੀਤਾ ਜਾਂਦਾ ਹੈ । ਉਹਨਾਂ ਦੱਸਿਆ ਕਿ ਇਸ ਬਿਮਾਰੀ ਕਾਰਨ ਸਰੀਰ ਵਿੱਚ ਆਕਸੀਜਨ ਦੀ ਪਹੁੰਚ ਘੱਟ ਹੋ ਜਾਂਦੀ ਹੈ, ਜਿਸ ਨਾਲ ਥਕਾਵਟ, ਕਮਜ਼ੋਰੀ, ਪੜ੍ਹਾਈ ਜਾਂ ਕੰਮ ਵਿੱਚ ਰੁਚੀ ਦੀ ਘਾਟ ਅਤੇ ਗੰਭੀਰ ਮਾਮਲਿਆਂ ਵਿੱਚ ਮਾਤਾ ਤੇ ਬੱਚੇ ਦੀ ਜਾਨ ਨੂੰ ਵੀ ਖਤਰਾ ਪੈ ਸਕਦਾ ਹੈ।

ਇਹ ਵੀ ਪੜ੍ਹੋ  ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

ਅਨੀਮੀਆ ਤੋਂ ਬਚਾਅ ਲਈ ਖੁਰਾਕ ਵਿੱਚ ਹਰੇ ਪੱਤੇਦਾਰ ਸਬਜ਼ੀਆਂ, ਦਾਲਾਂ, ਫਲ, ਸੁੱਕੇ ਮੇਵੇ ਅਤੇ ਲੋਹੇ ਨਾਲ ਭਰਪੂਰ ਖੁਰਾਕ ਸ਼ਾਮਲ ਕਰਨੀ ਚਾਹੀਦੀ ਹੈ।ਨਾਲ ਹੀ ਗਰਭਵਤੀ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਸਿਹਤ ਕੇਂਦਰਾਂ ਵੱਲੋਂ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸਿਹਤ ਕੇਂਦਰਾਂ ਤੋਂ ਨਿਯਮਿਤ ਸਿਹਤ ਜਾਂਚ ਕਰਵਾਉਣ, ਅਤੇ ਬੱਚਿਆਂ, ਮਹਿਲਾਵਾਂ ਤੇ ਕਿਸ਼ੋਰਿਆਂ ਨੂੰ ਸਮੇਂ-ਸਮੇਂ ਤੇ ਆਇਰਨ ਦੀਆਂ ਗੋਲੀਆਂ ਜ਼ਰੂਰ ਦਿਵਾਉਣ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਦੇ ਖਿਡਾਰੀ ਕੰਗਾਬਮ ਅਭਿਨਾਸ਼ ਮੈਤੇਈ ਨੇ ਸੈਟੇਲਾਈਟ ਤਲਵਾਰਬਾਜ਼ੀ ਵਿਸ਼ਵ ਕੱਪ-2025 ਵਿੱਚ ਰਚਿਆ ਇਤਿਹਾਸ

0

Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀ ਕੰਗਾਬਮ ਅਭਿਨਾਸ਼ ਮੈਤੇਈ ਨੇ ਮਨਾਮਾ, ਬਹਰੀਨ ਵਿਖੇ ਸਮਾਪਤ ਹੋਏ ਐਫ.ਆਈ.ਈ. ਸੈਟੇਲਾਈਟ ਤਲਵਾਰਬਾਜ਼ੀ ਵਿਸ਼ਵ ਕੱਪ-2025 ਲੜਕਿਆਂ ਦੇ ਫੋਇਲ ਇਵੈਂਟ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਤੇ ਵਿਸ਼ਵ ਕੱਪ ਦੇ ਇਸ ਇਵੈਂਟ ਵਿੱਚ ਤਗਮਾ ਜਿੱਤਣ ਵਾਲਾ ਪਹਿਲਾ ਪੁਰਸ਼ ਭਾਰਤੀ ਖਿਡਾਰੀ ਹੋਣ ਦਾ ਮਾਣ ਹਾਸਿਲ ਕੀਤਾ।ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਵਾਈਸ ਚਾਂਸਲਰ ਨੇ ਵਰਸਿਟੀ ਪ੍ਰਬੰਧਕਾਂ, ਅਧਿਕਾਰੀਆਂ, ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਰਸਿਟੀ ਇਨ੍ਹਾਂ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ  Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਉਨ੍ਹਾਂ ਦੱਸਿਆ ਕਿ ਇਸੇ ਹੀ ਲੜੀ ਦੇ ਤਹਿਤ ਖਿਡਾਰੀਆਂ ਦੇ ਹੁਨਰ ਨੂੰ ਨਿਖਾਰਨ ਲਈ ਵਰਸਿਟੀ ਵੱਖ-ਵੱਖ ਖੇਡਾਂ ਦੀਆਂ ਹੋਰ ਅਕਾਦਮੀਆਂ ਸ਼ੁਰੂ ਕਰਨ ਦੀ ਯੋਜਨਾ ਤੇ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੀ.ਕੇ.ਯੂ. ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਵੱਖ-ਵੱਖ ਖੇਡਾਂ ਵਿੱਚ ਤਗਮੇ ਜਿੱਤ ਕੇ ਆਪਣੇ ਹੁਨਰ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਸਭਨਾਂ ਖਿਡਾਰੀਆਂ ਨੂੰ ਉਜਵੱਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ।ਖੇਡ ਨਤੀਜਿਆਂ ਬਾਰੇ ਡਾ. ਰਾਜ ਕੁਮਾਰ ਸ਼ਰਮਾ ਨਿਰਦੇਸ਼ਕ ਖੇਡਾਂ ਨੇ ਦੱਸਿਆ ਕਿ ਅਭਿਨਾਸ਼ ਨੇ ਕੁਆਰਟਰ ਫਾਇਨਲ ਦੇ ਸਖ਼ਤ ਮੁਕਾਬਲੇ ਵਿੱਚ ਇਰਾਕ ਦੇ ਖਿਡਾਰੀ ਅਬਦੁਲ ਰਹਿਮਾਨ ਨੂੰ 15-12 ਦੇ ਫ਼ਰਕ ਨਾਲ ਹਰਾ ਕੇ ਕਾਂਸੇ ਦੇ ਤਗਮੇ ‘ਤੇ ਕਬਜ਼ਾ ਕੀਤਾ।

ਇਹ ਵੀ ਪੜ੍ਹੋ  ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਰਸਿਟੀ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੈਦਾਨ, ਕੋਚਿੰਗ ਅਤੇ ਸੁਵਿਧਾਵਾਂ ਪ੍ਰਦਾਨ ਕਰ ਰਹੀ ਹੈ, ਜਿਨ੍ਹਾਂ ਸਦਕਾ ਭਵਿੱਖ ਵਿੱਚ ਇਹ ਖਿਡਾਰੀ ਆਪਣੀਆਂ ਪ੍ਰਾਪਤੀਆਂ ਨਾਲ ਇਲਾਕੇ ਅਤੇ ਵਰਸਿਟੀ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਦੀ ਮੇਜ਼ਬਾਨੀ ਮਿਤੀ 24 ਅਕਤੂਬਰ ਤੋਂ 31 ਅਕਤੂਬਰ 2025 ਤੱਕ ਕੀਤੀ ਜਾ ਰਹੀ ਹੈ। ਜਿਸ ਵਿੱਚ ਭਾਰਤ ਦੀਆਂ ਲਗਭਗ 200 ਯੂਨੀਵਰਸਿਟੀਆਂ ਦੇ 2000 ਤੋਂ ਜ਼ਿਆਦਾ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906914