Monday, May 18, 2026
Home Blog Page 471

Sri Muktsar Sahib Police ਵੱਲੋਂ 500 ਗ੍ਰਾਮ ਹੈਰੋਇਨ ਸਮੇਤ 01 ਕਾਬੂ

0

Muktsar News: “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜਾਰੀ ਸਖ਼ਤ ਕਾਰਵਾਈ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ 500 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਅਖਿਲ ਚੌਧਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਾਰੀਆਂ ਪੁਲਿਸ ਟੀਮਾਂ ਨੂੰ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਤੇਜ਼ ਅਤੇ ਨਿਰੰਤਰ ਕਾਰਵਾਈ ਕਰਨ ਲਈ ਤੈਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਇਨ੍ਹਾਂ ਹੀ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ, ਸੀ.ਆਈ.ਏ-2 ਮਲੋਟ ਪੁਲਿਸ ਟੀਮ ਨੇ ਐਸ.ਪੀ (ਡੀ) ਅਤੇ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਇੱਕ ਅੰਤਰ-ਜ਼ਿਲ੍ਹਾ ਹੈਰੋਇਨ ਸਪਲਾਈ ਚੇਨ ਨੂੰ ਸਫਲਤਾਪੂਰਵਕ ਰੋਕਿਆ। ਇਸ ਕਾਰਵਾਈ ਦੌਰਾਨ 500 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਇੱਕ ਮਹੱਤਵਪੂਰਣ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਸੀ।ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਸਿੰਘ ਉਰਫ ਬਿੱਟੂ,ਵਾਸੀ ਨੇੜੇ ਦਾਤਨਸਰ ਸਾਹਿਬ ਗੁਰਦੁਆਰਾ, ਸ੍ਰੀ ਮੁਕਤਸਰ ਸਾਹਿਬ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਸਪਲਾਈ ਚੇਨ ਦੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਨੂੰ ਖੋਜਿਆ ਜਾ ਸਕੇ ਅਤੇ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕੀਤੀ ਜਾ ਸਕੇ।ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਸਮਾਜ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।ਸੇਫ ਪੰਜਾਬ ਹੈਲਪਲਾਈਨ: 97791-00200 ,ਪੁਲਿਸ ਕੰਟਰੋਲ ਰੂਮ: 80549-42100

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Faridkot Police ਵੱਲੋਂ 12 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

0

👉ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਂਦੇ ਸਨ ਪਾਕਿ-ਅਧਾਰਤ ਤਸਕਰ : ਐਸ.ਐਸ.ਪੀ. ਡਾ. ਪ੍ਰਗਿਆ ਜੈਨ
Faridkot News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Vice President election 2025; ਦੇਸ਼ ਨੂੰ ਅੱਜ ਮਿਲੇਗਾ ਨਵਾਂ ਉਪ-ਰਾਸ਼ਟਰਪਤੀ, ਅਕਾਲੀ ਦਲ ਨਹੀਂ ਕਰੇਗਾ ਵੋਟ ਦਾ ਇਸਤੇਮਾਲ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਇਹ ਨਾਜਾਇਜ਼ ਖੇਪ ਪੁਲਿਸ ਥਾਣਾ ਸਦਰ ਫਰੀਦਕੋਟ ਦੇ ਅਧਿਕਾਰ ਖੇਤਰ ਅਧੀਨ ਪਿੰਡ ਝਰੀਵਾਲਾ ਤੋਂ ਬਰਾਮਦ ਕੀਤੀ ਗਈ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡਰੱਗ ਕਾਰਟਲ ਪੂਰੀ ਤਰ੍ਹਾਂ ਪਰਦਾਫ਼ਾਸ਼ ਕੀਤਾ ਜਾ ਸਕੇ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਮਿਲੀ ਪੁਖ਼ਤਾ ਇਤਲਾਹ `ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਐਸਪੀ (ਜਾਂਚ) ਸੰਦੀਪ ਕੁਮਾਰ ਅਤੇ ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਸਟੇਸ਼ਨ ਸਦਰ ਫਰੀਦਕੋਟ ਅਤੇ ਪੁਲਿਸ ਚੌਕੀ ਗੋਲੇਵਾਲਾ ਦੀਆਂ ਟੀਮਾਂ ਨੇ ਪਿੰਡ ਝਰੀਵਾਲਾ ਵਿੱਚ ਮੁਲਜ਼ਮ ਸੁਖਪ੍ਰੀਤ ਸਿੰਘ ਦੇ ਘਰ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਸਮੇਤ ਉਦੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਇਹ ਵੀ ਪੜ੍ਹੋ Sri Muktsar Sahib Police ਵੱਲੋਂ 500 ਗ੍ਰਾਮ ਹੈਰੋਇਨ ਸਮੇਤ 01 ਕਾਬੂ

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨਾਂ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਪਹੁੰਚਾਈ ਜਾਂਦੀ ਸੀ , ਜਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਅੱਗੇ ਹੋਰ ਤਸਕਰਾਂ ਨੂੰ ਸਪਲਾਈ ਕੀਤਾ ਜਾਂਦਾ ਸੀ।ਐਸਐਸਪੀ ਨੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਆਸ ਹੈ।ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 23 ਤਹਿਤ ਐਫਆਈਆਰ ਨੰਬਰ 212 ਮਿਤੀ 08.09.2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

PAU ਨੇ ਦੇਸ਼ ਦੀਆਂ ਖੇਤੀ ਯੂਨੀਵਰਸਿਟੀਆਂ ਵਿੱਚੋਂ ਸਿਖਰ ਤੇ ਰਹਿਣ ਦੀ ਪ੍ਰੰਪਰਾ ਬਰਕਰਾਰ ਰੱਖੀ

0

👉NIRF ਦੀ 2025 ਰੈਂਕਿੰਗ ਵਿਚ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਬਣੀ
Ludhiana News:ਪੀ.ਏ.ਯੂ. ਨੇ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਹੋਣ ਦਾ ਤਾਜ ਬਰਕਰਾਰ ਰੱਖਿਆ ਹੈ| ਰਾਸ਼ਟਰੀ ਸੰਸਥਾਈ ਰੈਂਕਿੰਗ ਫਰੇਮਵਰਕ (ਐੱਨ ਆਈ ਆਰ ਐੱਫ) 2025 ਦੀ ਬੀਤੇ ਦਿਨੀਂ ਐਲਾਨੀ ਗਈ ਰੈਂਕਿੰਗ ਵਿਚ ਪੀ.ਏ.ਯੂ. ਨੂੰ ਦੇਸ਼ ਦੀ ਸਿਖਰਲੀ ਰਾਜ ਖੇਤੀ ਯੂਨੀਵਰਸਿਟੀ ਵਜੋਂ ਰੈਂਕਿੰਗ ਦਿੱਤੀ ਗਈ ਹੈ| ਇਸ ਰੈਂਕਿੰਗ ਦਾ ਐਲਾਨ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਚ ਕੀਤਾ ਗਿਆ| ਜ਼ਿਕਰਯੋਗ ਹੈ ਕਿ ਲਗਾਤਾਰ ਤੀਜੇ ਸਾਲ ਪੀ.ਏ.ਯੂ. ਨੇ ਇਸ ਰੈਂਕਿੰਗ ਵਿਚ ਸਿਖਰ ਤੇ ਰਹਿ ਕੇ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਅਤੇ ਮਜ਼ਬੂਤ ਖੇਤੀ ਖੋਜ, ਅਕਾਦਮਿਕ ਅਤੇ ਪਸਾਰ ਢਾਂਚੇ ਨੂੰ ਪ੍ਰਮਾਣਿਤ ਕੀਤਾ ਹੈ|ਖੇਤੀ ਸੰਸਥਾਵਾਂ ਦੇ ਵਿਸ਼ਾਲ ਸੰਦਰਭ ਵਿਚ ਖੇਤੀ ਅਤੇ ਸਹਾਇਕ ਖੇਤਰਾਂ ਵਾਲੇ ਸੰਸਥਾਨਾਂ ਨੂੰ ਸ਼ਾਮਿਲ ਕੀਤਾ ਗਿਆ ਸੀ| ਇਸ ਵਰਗ ਵਿਚ ਪੀ.ਏ.ਯੂ. ਨੇ ਭਾਰਤੀ ਖੇਤੀ ਖੋਜ ਸੰਸਥਾਨ (ਆਈ ਏ ਆਰ ਆਈ) ਨਵੀਂ ਦਿੱਲੀ ਅਤੇ ਰਾਸ਼ਟਰੀ ਡੇਅਰੀ ਖੋਜ ਸੰਸਥਾਨ ਕਰਨਾਲ ਤੋਂ ਬਾਅਦ ਤੀਸਰਾ ਦਰਜਾ ਹਾਸਲ ਕੀਤਾ| ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਵਰ੍ਹੇ 14000 ਤੋਂ ਵੱਧ ਸੰਸਥਾਵਾਂ ਨੇ ਇਸ ਰੈਂਕਿੰਗ ਲਈ ਬਿਨੈਪੱਤਰ ਭੇਜੇ ਸਨ| ਇਸ ਲਿਹਾਜ਼ ਨਾਲ ਪੀ.ਏ.ਯੂ. ਦੀ ਪ੍ਰਾਪਤੀ ਹੋਰ ਵੀ ਮੁੱਲਵਾਨ ਹੋ ਜਾਂਦੀ ਹੈ|

ਇਹ ਵੀ ਪੜ੍ਹੋ  ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰੈੱਸ ਅਤੇ ਮੀਡੀਆ ਨਾਲ ਵਾਰਤਾਲਾਪ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ| ਉਹਨਾਂ ਕਿਹਾ ਕਿ ਪੀ.ਏ.ਯੂ. ਦੇ ਵਿਗਿਆਨੀਆਂ, ਵਿਦਿਆਰਥੀਆਂ, ਕਰਮਚਾਰੀਆਂ ਅਤੇ ਸਾਬਕਾ ਵਿਦਿਆਰਥੀਆਂ ਸਮੇਤ ਪੁਰਾਣੇ ਵਿਗਿਆਨੀਆਂ ਦੇ ਯੋਗਦਾਨ ਸਦਕਾ ਸੰਭਵ ਹੋ ਸਕਿਆ ਹੈ| ਉਹਨਾਂ ਕਿਹਾ ਕਿ ਪੀ.ਏ.ਯੂ. ਦਾ ਉਦੇਸ਼ ਨਾ ਸਿਰਫ ਰਾਸ਼ਟਰੀ ਪੱਧਰ ਤੇ ਆਪਣੇ ਕਾਰਜਾਂ ਦਾ ਤੁਆਰਫ ਕਰਾਉਣਾ ਹੈ ਬਲਕਿ ਸੰਸਾਰ ਪੱਧਰ ਤੇ ਇਸ ਸੰਸਥਾ ਨੇ ਖੇਤੀ ਵਿਗਿਆਨ ਨੂੰ ਜੋ ਯੋਗਦਾਨ ਦਿੱਤਾ ਉਸ ਬਾਰੇ ਵਾਕਫੀ ਦੇਣਾ ਵੀ ਹੈ| ਉਹਨਾਂ ਇਹ ਵੀ ਕਿਹਾ ਕਿ ਜਿਥੇ ਯੂਨੀਵਰਸਿਟੀ ਆਪਣੇ ਖੋਜ, ਪਸਾਰ ਅਤੇ ਅਕਾਦਮਿਕ ਕਾਰਜਾਂ ਨੂੰ ਮਜ਼ਬੂਤ ਕਰ ਰਹੀ ਹੈ ਉੱਥੇ ਅੰਤਰਰਾਸ਼ਟਰੀ ਪੱਧਰ ਤੇ ਵੱਡੀਆਂ ਸੰਸਥਾਵਾਂ ਨਾਲ ਸੰਪਰਕ ਅਤੇ ਸਾਂਝੀਦਾਰੀ ਲਈ ਠੋਸ ਕਦਮ ਵੀ ਪੁੱਟ ਰਹੀ ਹੈ| ਪੀ.ਏ.ਯੂ. ਦੇ ਕਾਰਜਾਂ ਵਿਉਂਤਬੰਦੀ ਬਾਰੇ ਦੱਸਦਿਆਂ ਉਹਨਾਂ ਕਿਹਾ ਕਿ ਕੌਮਾਂਤਰੀ ਪੱਧਰ ਤੇ ਤਜਰਬਿਆਂ ਦੇ ਆਦਾਨ-ਪ੍ਰਦਾਨ ਲਈ ਯੂਨੀਵਰਸਿਟੀ ਨੇ ਸੰਸਾਰ ਦੀਆਂ ਪ੍ਰਸਿੱਧ ਸੰਸਥਾਵਾਂ ਨਾਲ ਸਾਂਝ ਦੇ ਮੌਕਿਆਂ ਦੀ ਤਲਾਸ਼ ਵੀ ਕੀਤੀ ਹੈ ਅਤੇ ਸਮਝੌਤੇ ਵੀ ਕੀਤੇ ਹਨ| ਇਸੇ ਦਿਸ਼ਾ ਵਿਚ ਨਵੀਆਂ ਅਕਾਦਮਿਕ ਲੋੜਾਂ ਦੇ ਮੱਦੇਨਜ਼ਰ ਸਕੂਲ ਆਫ ਡਿਜ਼ੀਟਲ ਇਨੋਵੇਸ਼ਨਜ਼ ਫਾਰ ਸਮਾਰਟ ਐਗਰੀਕਲਚਰ ਹੋਂਦ ਵਿਚ ਆਇਆ| ਇਸ ਨਾਲ ਵਾਤਾਵਰਨ ਪੱਖੀ ਅਤੇ ਸਮਾਰਟ ਤਰੀਕਿਆਂ ਨਾਲ ਖੇਤੀ ਨੂੰ ਕਰਨ ਦਾ ਰਾਹ ਪੱਧਰਾ ਹੋਵੇਗਾ|

ਇਹ ਵੀ ਪੜ੍ਹੋ  Vice President election 2025; ਦੇਸ਼ ਨੂੰ ਅੱਜ ਮਿਲੇਗਾ ਨਵਾਂ ਉਪ-ਰਾਸ਼ਟਰਪਤੀ, ਅਕਾਲੀ ਦਲ ਨਹੀਂ ਕਰੇਗਾ ਵੋਟ ਦਾ ਇਸਤੇਮਾਲ

ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਨਵੀਨੀਕਰਨ ਤੋਂ ਇਲਾਵਾ ਖੇਤੀ ਉੱਦਮ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਨੂੰ ਨਵੀਨ ਖੇਤੀ ਸਿਖਲਾਈਆਂ ਨਾਲ ਭਰਪੂਰ ਕਰਨ ਅਤੇ ਡਿਜ਼ੀਟਲ ਮਾਧਿਅਮਾਂ ਰਾਹੀਂ ਪਸਾਰ ਕਾਰਜਾਂ ਦੇ ਫੈਲਾਅ ਵੱਲ ਵਿਸ਼ੇਸ ਧਿਆਨ ਦਿੱਤਾ ਹੈ|ਮੌਜੂਦਾ ਸਮੇਂ ਕੀਤੇ ਜਾ ਰਹੇ ਵਿਸ਼ੇਸ਼ ਖੋਜ ਕਾਰਜਾਂ ਵੱਲ ਧਿਆਨ ਦਿਵਾਉਂਦਿਆਂ ਡਾ. ਗੋਸਲ ਨੇ ਇਸੇ ਸਾਲ ਯੂਨੀਵਰਸਿਟੀ ਵੱਲੋਂ ਜੀ ਐੱਨ ਐੱਸ ਐੱਸ ਅਧਾਰਿਤ ਸਵੈ ਸੰਚਾਲਿਤ ਟਰੈਕਟਰ ਦੀ ਕਾਢ ਬਾਰੇ ਜ਼ਿਕਰ ਕੀਤਾ| ਇਸ ਨਾਲ ਸੂਖਮ ਖੇਤੀ ਦੀ ਦਿਸ਼ਾ ਵਿਚ ਵੱਡਾ ਹੁਲਾਰਾ ਮਿਲਿਆ ਹੈ ਅਤੇ ਸਮਾਰਟ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦਾ ਯੂਨੀਵਰਸਿਟੀ ਦਾ ਮੰਤਵ ਸਿੱਧ ਹੁੰਦਾ ਦਿਸਦਾ ਹੈ| ਇਸ ਤੋਂ ਇਲਾਵਾ ਯੂਨੀਵਰਸਿਟੀ ਨੇ ਰਿਮੋਟ ਕੰਟਰੋਲ ਅਧਾਰਿਤ ਦੋ ਪਹੀਆਂ ਵਾਲੀ ਝੋਨਾ ਲਾਉਣ ਵਾਲੀ ਪੈਡੀ ਟਰਾਂਸਪਲਾਂਟਰ ਮਸ਼ੀਨ ਜਾਰੀ ਕੀਤੀ ਜਿਸ ਨਾਲ ਮਜ਼ਦੂਰੀ ਨੂੰ 40 ਪ੍ਰਤੀਸ਼ਤ ਤੱਕ ਘਟਾ ਕੇ ਝੋਨਾ ਲੁਆਈ ਦੀ ਸਮਰੱਥਾ 12 ਪ੍ਰਤੀਸ਼ਤ ਤੱਕ ਵਧਾਈ ਜਾ ਸਕਦੀ ਹੈ|ਸੈਂਟਰ ਫਾਰ ਵਾਟਰ ਤਕਨਾਲੋਜੀ ਐਂਡ ਮੈਨੇਜਮੈਂਟ ਬਾਰੇ ਦੱਸਦਿਆ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਈ ਓ ਟੀ ਕੇਂਦਰਿਤ ਸਿੰਚਾਈ ਪ੍ਰਬੰਧ ਸੰਬੰਧੀ ਵੀ ਜਾਣਕਾਰੀ ਦਿੱਤੀ ਜਿਸ ਨਾਲ ਵੱਖ-ਵੱਖ ਮੌਸਮੀ ਸਥਿਤੀਆਂ, ਪਾਣੀ ਦੇ ਪੱਧਰ ਅਤੇ ਮਿੱਟੀ ਦੀ ਨਮੀਂ ਦੇ ਹਿਸਾਬ ਨਾਲ ਸਿੰਚਾਈ ਦਾ ਕਾਰਜ ਕੀਤਾ ਜਾ ਸਕਦਾ ਹੈ| ਇਹ ਤਰੀਕਾ ਨਾ ਸਿਰਫ ਵਾਤਾਵਰਨ ਪੱਖੀ ਬਲਕਿ ਊਰਜਾ ਦੀ ਬੱਚਤ ਕਰਨ ਵਾਲਾ ਵੀ ਹੈ|

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਡਾ. ਗੋਸਲ ਨੇ ਕਿਹਾ ਕਿ ਕਿਸਾਨਾਂ ਦੇ ਮੁਸ਼ੱਕਤ ਵਾਲੇ ਕਾਰਜ ਨੂੰ ਸੌਖਾ ਕਰਕੇ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਦੁਵੱਲੇ ਕਾਰਜ ਨੂੰ ਸੰਭਵ ਬਨਾਉਣਾ ਇਹਨਾਂ ਤਕਨਾਲੋਜੀਆਂ ਦਾ ਮੂਲ ਮੰਤਵ ਹੈ|ਇਸਦੇ ਨਾਲ ਹੀ ਵਾਈਸ ਚਾਂਸਲਰ ਨੇ ਵੱਖ-ਵੱਖ ਫਸਲਾਂ ਦੀਆਂ ਵਾਤਾਵਰਨ ਪੱਖੀ ਕਿਸਮਾਂ ਦੀ ਖੋਜ ਵੱਲ ਧਿਆਨ ਦਿਵਾਇਆ ਜੋ ਤਾਪ, ਸੋਕਾ ਅਤੇ ਕੀੜਿਆਂ ਦਾ ਸਾਹਮਣਾ ਕਰਨ ਦੇ ਸਮਰਥ ਹਨ| ਨਾਲ ਹੀ ਉਹਨਾਂ ਕਿਹਾ ਕਿ ਝੋਨੇ ਦੀਆਂ ਛੇਤੀ ਪੱਕਣ ਵਾਲੀਆਂ ਕਿਸਮਾਂ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਪੱਖੋਂ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਸੋਮਿਆਂ ਦੀ ਸੰਭਾਲ ਪੱਖੋਂ ਵੱਡਾ ਹੁੰਗਾਰਾ ਪੈਦਾ ਕਰਨ ਦਾ ਕਾਰਜ ਕੀਤਾ ਹੈ| ਨਾਲ ਹੀ ਉਹਨਾਂ ਨੇ ਪੋਸ਼ਣ ਦੀ ਦਿਸ਼ਾ ਵਿਚ ਵੀ ਨਵੀਆਂ ਕਿਸਮਾਂ ਦੀ ਖੋਜ ਬਾਰੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਾਂਝ ਪੁਆਈ| ਕਿਸਾਨਾਂ ਨੂੰ ਵਿਗਿਆਨਕ ਖੇਤੀ ਜਾਣਕਾਰੀ ਨਾਲ ਭਰਪੂਰ ਕਰਨ ਦੇ ਉਦੇਸ਼ ਤੋਂ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਵਿਸ਼ੇਸ਼ ਜ਼ਿਕਰ ਡਾ. ਗੋਸਲ ਨੇ ਕੀਤਾ| ਉਹਨਾਂ ਕਿਹਾ ਕਿ ਸੈਂਟਰ ਨੇ ਹੁਣ ਤੱਕ 150 ਤੋਂ ਵਧੇਰੇ ਖੇਤੀ ਉੱਦਮੀਆਂ ਨੂੰ ਉਦਯੋਗ ਨਾਲ ਜੋੜਨ ਲਈ ਸਿਖਲਾਈ ਅਤੇ ਅਗਵਾਈ ਪ੍ਰਦਾਨ ਕੀਤੀ ਹੈ| ਪੇਂਡੂ ਖੇਤਰਾਂ ਵਿਚ ਸਵੈ-ਰੁਜ਼ਗਾਰ ਪੈਦਾ ਕਰਨ ਵਿਚ ਇਹਨਾਂ ਸਿਖਲਾਈਆਂ ਦੀ ਭੂਮਿਕਾ ਵੱਧ ਰਹੀ ਹੈ|ਡਾ. ਗੋਸਲ ਨੇ ਕਿਹਾ ਕਿ ਇਹ ਪ੍ਰਾਪਤੀ ਸਿਰਫ ਟਰਾਫੀਆਂ ਜਾਂ ਸ਼ੋਭਾ ਪੱਤਰ ਨਹੀਂ ਬਲਕਿ ਸੰਸਥਾ ਵੱਲੋਂ ਦਹਾਕਿਆਂ ਵਿਚ ਦੇਸ਼ ਅਤੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦਾ ਜਿੱਤਿਆ ਗਿਆ ਭਰੋਸਾ ਹੈ|

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਨਾਲ ਹੀ ਉਹਨਾਂ ਨੇ ਮੌਜੂਦਾ ਸਮੇਂ ਹੜ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨਾਲ ਖੜਨ ਦਾ ਤਹੱਈਆ ਦੋਹਰਾਇਆ ਅਤੇ ਕਿਹਾ ਕਿ ਪੀ.ਏ.ਯੂ. ਹਰ ਤਰ੍ਹਾਂ ਦੀ ਤਕਨੀਕੀ ਅਤੇ ਲੋੜੀਂਦੀ ਅਗਵਾਈ ਦੇਣ ਲਈ ਤਿਆਰ-ਬਰ-ਤਿਆਰ ਹੈ|ਐੱਨ ਆਈ ਆਰ ਐੱਫ ਦੀ ਰੈਂਕਿੰਗ ਲਈ ਤਿਆਰ ਕੀਤੇ ਗਏ ਤਜਵੀਜ਼ੀ ਪੱਤਰ ਨੂੰ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ ਦੀ ਅਗਵਾਈ ਵਿਚ ਤਿਆਰ ਕੀਤਾ ਗਿਆ ਸੀ| ਡਾ. ਗਿੱਲ ਨੇ ਇਸ ਮੌਕੇ ਇਸ ਪ੍ਰਾਪਤੀ ਨੂੰ ਪੀ.ਏ.ਯੂ. ਦੀ ਮਿਆਰੀ ਸਿੱਖਿਆ, ਨਿਰੰਤਰ ਖੋਜ ਅਤੇ ਅਣਥੱਕ ਪਸਾਰ ਕਾਰਜਾਂ ਦੀ ਪ੍ਰਮਾਣਿਕਤਾ ਕਿਹਾ| ਉਹਨਾਂ ਕਿਹਾ ਕਿ ਸਿਖਰ ਤੇ ਪਹੁੰਚਣਾ ਔਖਾ ਹੈ ਪਰ ਇਸ ਨੂੰ ਬਰਕਰਾਰ ਰੱਖਣਾ ਹੋਰ ਵੀ ਔਖਾ ਅਤੇ ਮਿਹਨਤ ਵਾਲਾ ਕਾਰਜ ਹੈ|ਧਿਆਨ ਦੇਣ ਯੋਗ ਗੱਲ ਇਹ ਹੈ ਕਿ ਪੀ.ਏ.ਯੂ. ਨੇ ਭਾਰਤੀ ਸੰਸਥਾਈ ਰੈਂਕਿੰਗ ਫਰੇਮਵਰਕ (ਆਈ ਆਈ ਆਰ ਐਫ) 2025 ਵਿਚ ਵੀ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ ਐਜੂਰੈਂਕ 2025 ਦੀ ਰੈਂਕਿੰਗ ਵਿਚ ਦੁਨੀਆਂ ਦੀਆਂ ਸਰਵੋਤਮ 100 ਸੰਸਥਾਵਾਂ ਵਿਚ ਵੀ ਪੀ.ਏ.ਯੂ. ਦਾ ਸ਼ੁਮਾਰ ਹੋਇਆ| ਲਗਾਤਾਰ ਤਿੰਨ ਸਾਲ ਦੇਸ਼ ਦੀ ਸਿਖਰਲੀ ਸੰਸਥਾ ਬਣਨ ਨਾਲ ਪੀ.ਏ.ਯੂ. ਨੇ ਕਿਸਾਨ, ਕਿਸਾਨੀ ਸਮਾਜ ਅਤੇ ਦੇਸ਼ ਦੀ ਖੇਤੀ ਨੂੰ ਜੋ ਵਿਗਿਆਨਕ ਅਤੇ ਆਧੁਨਿਕ ਯੋਗਦਾਨ ਦਿੱਤਾ ਉਸਦੀ ਪਛਾਣ ਦਾ ਰਾਸ਼ਟਰੀ ਪੱਧਰ ਤੇ ਮਾਣਮੱਤਾ ਅਧਿਆਇ ਸੁਨਹਿਰੀ ਅੱਖਰਾਂ ਵਿਚ ਲਿਖਿਆ ਗਿਆ ਹੈ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਿਆਣਾ ਬਣੇਗਾ ਡਰੋਨ ਤਕਨਾਲੋਜੀ ਦਾ ਹੱਬ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉252 ਡਰੋਨ ਪਾਇਲਟਾਂ ਤੇ 136 ਤਕਨੀਸ਼ੀਅਨਾਂ ਨੂੰ ਮਿਲਿਆ ਪ੍ਰਮਾਣ ਪੱਤਰ, ਹਿਸਾਰ ਦੇ ਸਿਸਾਏ ਵਿੱਚ ਬਣੇਗਾ ਦੱਖਣ ਏਸ਼ਿਆ ਦਾ ਸੱਭ ਤੋਂ ਵੱਡਾ ਡਰੋਨ ਹੱਬ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਨੇ ਵਿਕਸਿਤ ਹਰਿਆਣਾ ਦੀ ਠੋਸ ਰੂਪਰੇਖਾ ਤਿਆਰ ਕੀਤੀ ਹੈ। ਇਸ ਦਿਸ਼ਾ ਵਿੱਚ ਹਰਿਆਣਾ ਨੂੰ ਡਰੋਨ ਤਕਨਾਲੋਜੀ, ਇਨੋਵੇਸ਼ਨ ਅਤੇ ਨਵੀਂ ਤਕਨੀਕ ਦਾ ਹੱਬ ਬਨਾਉਣ ਦੀ ਪਹਿਲ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਅੱਜ ਹਰਿਆਣਾ ਨਿਵਾਸ ਵਿੱਚ ਆਯੋਜਿਤ ਡਰੋਨ ਪਾਇਲਟਾਂ ਅਤੇ ਤਕਨੀਸ਼ਿਅਨਾਂ ਦੇ ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਉਨ੍ਹਾਂ ਨੇ ਸਿਵਲ ਏਵੀਏਸ਼ਨ ਮੁੱਖ ਦਫਤਰ ਤੋਂ ਪ੍ਰਮਾਣਤ 252 ਡਰੋਨ ਪਾਇਲਟਾਂ ਅਤੇ 136 ਡਰੋਨ ਤਕਨੀਸ਼ਿਅਨਾਂ ਨੂੰ ਪ੍ਰਮਾਣ ਪੱਤਰ ਵੰਡੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਲਬਧੀ ਹਰਿਆਣਾ ਦੀ ਡਰੋਨ ਤਕਨਾਲੋਜੀ ਵਿੱਚ ਲੰਬੀ ਛਲਾਂਗ ਹੈ। ਹਿਸਾਰ ਜਿਲ੍ਹੇ ਦੇ ਪਿੰਡ ਸਿਸਾਏ ਵਿੱਚ ਦੇਸ਼ ਦਾ ਪਹਿਲਾ ਡਰੋਨ ਮੈਨੂਫੈਕਚਰਿੰਗ ਤਕਨਾਲੋਜੀ ਹੱਬ ਸਥਾਪਿਤ ਕੀਤਾ ਜਾ ਰਿਹਾ ਹੈ, ਜੋ ਦੱਖਣ ਏਸ਼ਿਆ ਦਾ ਸੱਭ ਤੋਂ ਵੱਡਾ ਹੱਬ ਹੋਵੇਗਾ।

ਇਹ ਵੀ ਪੜ੍ਹੋ  Vice President election 2025; ਦੇਸ਼ ਨੂੰ ਅੱਜ ਮਿਲੇਗਾ ਨਵਾਂ ਉਪ-ਰਾਸ਼ਟਰਪਤੀ, ਅਕਾਲੀ ਦਲ ਨਹੀਂ ਕਰੇਗਾ ਵੋਟ ਦਾ ਇਸਤੇਮਾਲ

ਇਸ ਨਾਲ ਡਰੋਨ ਦੇ ਮੈਨੂਫੈਕਚਰਿੰਗ, ਮੁਰੰਮਤ ਅਤੇ ਸਿਖਲਾਈ ਦੀ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸੇਨਾ ਅਤੇ ਆਰਮਡ ਫੋਰਸਾਂ ਲਈ 5 ਡਰੋਨ ਦਾ ਈ-ਉਦਘਾਟਨ ਅਤੇ ਪਿੰਡ ਸਿਸਾਏ ਵਿੱਚ ਬਣੇ ਏਵੀਪੀਐਲ ਇੰਟਰਨੈਸ਼ਨਲ ਦੇ ਏਗਰੀਕਲਚਰ ਡਰੋਨ ਪੈਵੇਲਿਅਨ ਦਾ ਉਦਘਾਟਨ ਵੀ ਕੀਤਾ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮਿਹਨਤੀ ਯੁਵਾ ਡਰੋਨ ਤਕਨਾਲੋਜੀ ਵਿੱਚ ਨਵੀਂ ਉਚਾਈਆਂ ਹਾਸਲ ਕਰ ਰਹੇ ਹਨ। ਪ੍ਰਮਾਣਤ 388 ਡਰੋਨ ਪਾਇਲਟਾਂ ਤੇ ਤਕਨੀਸ਼ਿਅਨਾਂ ਵਿੱਚੋਂ 53 ਕੁੜੀਆਂ ਹਨ, ਜੋ ਮਹਿਲਾ ਸ਼ਸ਼ਕਤੀਕਰਣ ਦੀ ਮਿਸਾਲ ਪੇਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਨਮੋ ਡਰੋਨ ਦੀਦੀ ਅਤੇ ਕਿਸਾਨ ਡਰੋਨ ਵਰਗੀ ਯੋਜਨਾਵਾਂ ਗ੍ਰਾਮੀਣ ਕਮਿਉਨਿਟੀ ਅਤੇ ਕਿਸਾਨਾਂ ਨੂੰ ਮਜਬੂਤ ਬਣਾ ਰਹੀਆਂ ਹਨ। ਡਰੋਨ ਨਾਲ ਖੇਤੀ ਕਿਸਾਨਾਂ ਵਿੱਚ ਸਮੇਂ ਅਤੇ ਮਿਹਨਤ ਦੀ ਬਚੱਤ ਹੋ ਰਹੀ ਹੈ, ਨਾਲ ਹੀ ਉਤਪਾਦਨ ਅਤੇ ਆਮਦਨ ਵਿੱਚ ਵੀ ਵਾਧਾ ਹੋ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਪ੍ਰਗਤੀ ਨੇ ਵਿਸ਼ਵ ਵਿੱਚ ਇੱਕ ਨਵੀਂ ਪਹਿਚਾਣ ਬਣਾਈ ਹੈ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਸਾਲ 2014 ਵਿੱਚ ਵਿਸ਼ਵ ਦੀ ਅਰਥਵਿਵਸਥਾ ਵਿੱਚ 11ਵੇਂ ਸਥਾਨ ‘ਤੇ ਰਿਹਾ ਭਾਰਤ ਅੱਜ ਚੌਥੇ ਸਥਾਨ ‘ਤੇ ਹੈ ਅਤੇ ਜਲਦੀ ਹੀ ਤੀਜੇ ਸਥਾਨ ‘ਤੇ ਪਹੁੰਚਣ ਦੀ ਦਿਸ਼ਾ ਵਿੱਚ ਵੱਧ ਰਿਹਾ ਹੈ। ਮੁੱਖ ਮੰਤਰੀ ਨੇ ਸਾਰੇ ਪਾਇਲਟਾਂ ਅਤੇ ਤਕਨੀਸ਼ੀਅਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਅਤੇ ਦੇਸ਼ ਦਾ ਨਾਮ ਰੋਸ਼ਨ ਕਰਣਗੇ।ਇਸ ਮੌਕੇ ‘ਤੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਕੁੱਲ ਆਬਾਦੀ ਦਾ ਦੋ ਫੀਸਦੀ ਤੋਂ ਵੀ ਘੱਟ ਪ੍ਰਤੀਨਿਧੀਤਵ ਰੱਖਣ ਦੇ ਬਾਵਜੂਦ ਹਰਿਆਣਾ ਨੇ ਹਰ ਖੇਤਰ ਵਿੱਚ ਮੋਹਰੀ ਭੁਮਿਕਾ ਨਿਭਾਈ ਹੈ। ਡਰੋਨ ਤਕਨਾਲੋਜੀ ਦੇ ਖੇਤਰ ਵਿੱਚ ਅੱਜ ਦੀ ਇਹ ਉਪਲਬਧੀ ਹਰਿਆਣਾ ਨੂੰ ਨਵੀਂ ਗਤੀ ਅਤੇ ਊਰਜਾ ਪ੍ਰਦਾਨ ਕਰੇਗੀ।ਪ੍ਰੋਗਰਾਮ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਵਿਦੇਸ਼ ਸਹਿਯੋਗ ਵਿਭਾਗ ਦੇ ਸਲਾਹਕਾਰ ਸ੍ਰੀ ਪਵਨ ਚੌਧਰੀ, ਏਵੀਪੀਐਲ ਇੰਟਰਨੈਸ਼ਨਲ ਦੇ ਸ੍ਰੀ ਦੀਪ ਸਿਹਾਗ, ਡਾ. ਪ੍ਰੀਤ ਸੰਧੂ ਅਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਆਰ ਕੇ ਆਨੰਦ ਸਮੇਤ ਅਨੇਕ ਸੀਨੀਅਰ ਅਧਿਕਮਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ-ਸੰਤ ਸੀਚੇਵਾਲ

👉ਕੁਦਰਤ ਦੇ ਨੇੜੇ ਹੋਣ ਨਾਲ ਹੀ ਹੜ੍ਹਾਂ ਤੋਂ ਮਿਲੇਗੀ ਨਿਜ਼ਾਤ
👉ਪੰਜਾਬ ਵਿੱਚ 900 ਕਿਲੋਮੀਟਰ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੀ ਲੋੜ
New delhi News:ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਕੁਦਰਤ ਦੇ ਨੇੜੇ ਜਾਣਾ ਪੈਣਾ ਤੇ ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਪੈਣਾ ਹੈ। ਪਿਛਲੇ 29 ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੋਹਰੇ ਹੋ ਕੇ ਪੀੜਤ ਲੋਕਾਂ ਦੀ ਬਾਂਹ ਫੜਨ ਵਾਲੇ ਸੰਤ ਸੀਚੇਵਾਲ ਨੇ ਕਿਹਾ ਕਿ ਸਾਨੂੰ ਆਲਮੀ ਪੱਧਰ ‘ਤੇ ਜਲਵਾਯੂ ਵਿੱਚ ਆ ਰਹੀਆਂ ਤਬਦੀਲੀਆਂ ਦੇ ਮੱਦੇਨਜ਼ਰ ਆਪਣੀਆਂ ਫਸਲਾਂ ਤੈਅ ਕਰਨੀਆਂ ਪੈਣਗੀਆਂ। ਜਲਵਾਯੂ ਤਬਦੀਲੀ ਨਾਲ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਉਸਦੇ ਹਾਣ ਦਾ ਬਣਨਾ ਪਵੇਗਾ।

ਇਹ ਵੀ ਪੜ੍ਹੋ  ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਉਨ੍ਹਾਂ ਕਿਹਾ ਕਿ ਵਿਕਾਸ ਦਾ ਮਾਡਲ ਜੋ ਪੇਸ਼ ਕੀਤਾ ਜਾ ਰਿਹਾ ਹੈ ਉਸ ਨੇ ਤਬਾਹੀ ਮਚਾਈ ਹੋਈ ਹੈ। ਇਸ ਵਿਕਾਸ ਦੇ ਮਾਡਲ ਨੇ ਜੰਗਲਾਂ ਅਤੇ ਪਹਾੜਾਂ ਦਾ ਉਜਾੜਾ ਕੀਤਾ ਹੈ।ਸੰਤ ਸੀਚੇਵਾਲ ਨੇ ਕਿਹਾ ਕਿ ਦਰਿਆਵਾਂ ਕਿਨਾਰੇ ਸਭਿੱਅਤਾਵਾਂ ਵੱਸਣ ਦਾ ਇਹੀ ਵੱਡਾ ਕਾਰਨ ਸੀ ਕਿ ਦਰਿਆ ਆਪਣੇ ਨਾਲ ਵੱਡੀ ਪੱਧਰ ‘ਤੇ ਉਪਜਾਊ ਮਿੱਟੀ ਲਿਆਂਦੇ ਹਨ। ਇਹੀ ਮਿੱਟੀ ਫਸਲਾਂ ਲਈ ਲਾਹੇਵੰਦ ਹੁੰਦੀ ਸੀ ਪਰ ਜਦੋਂ ਤੋਂ ਮਨੁੱਖ ਨੇ ਕੁਦਰਤ ਨਾਲ ਛੇੜ-ਛਾੜ ਕਰਨੀ ਸ਼ੁਰੂ ਕੀਤੀ ਹੋਈ ਉਦੋਂ ਤੋਂ ਹੀ ਮੁਸੀਬਤਾਂ ਵਿੱਚ ਘਿਰਦਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਤਲੁਜ, ਬਿਆਸ, ਰਾਵੀ ਤੇ ਘੱਗਰ ਦੁਆਲੇ ਕੁਲ 900 ਕਿਲੋਮੀਟਰ ਲੰਮੇ ਧੁੱਸੀ ਬੰਨ੍ਹ ਹਨ। ਇੰਨ੍ਹਾਂ ਵਿੱਚੋਂ 226 ਕਿਲੋਮੀਟਰ ਸਤਲੁਜ, ਰਾਵੀ ਦਾ 164 ਕਿਲੋਮੀਟਰ, ਬਿਆਸ 104 ਕਿਲੋਮੀਟਰ ਅਤੇ ਘੱਗਰ ਲਗਭਗ 100 ਕਿਲੋਮੀਟਰ ਤੱਕ ਧੁੱਸੀ ਬੰਨ੍ਹ ਹਨ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਇਸ ਤੋਂ ਇਲਾਵਾ ਛੋਟੀਆਂ ਨਦੀਆਂ ਅਤੇ ਚੋਆਂ ਦੇ ਦੁਆਲੇ ਵੀ 300 ਕਿਲੋਮੀਟਰ ਲੰਮੇ ਕੱਚੇ ਬੰਨ੍ਹ ਹਨ। ਦਰਿਆਵਾਂ ਦੇ ਇਹ ਬੰਨ੍ਹ 1950-60 ਦੇ ਦਹਾਕੇ ਦੌਰਾਨ ਬੱਝੇ ਸਨ ਤੇ ਇਸ ਵਾਰ ਪੰਜਾਬ ਵਿੱਚ ਆਏ ਪਾਣੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਸੰਤ ਸੀਚੇਵਾਲ ਨੇ ਕਿਹਾ ਕਿ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਇੰਨ੍ਹਾਂ ‘ਤੇ ਪੱਕੀਆਂ ਸੜਕਾਂ ਬਣਾਈਆਂ ਜਾਣ ਅਤੇ ਬੰਨ੍ਹਾਂ ‘ਤੇ ਰੁੱਖ ਲਾਏ ਜਾਣ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਣ ਲਈ ਕੁਦਰਤ ਦੇ ਨੇੜੇ ਜਾਣ ਦਾ ਸਭ ਤੋਂ ਸੌਖਾ ਤਾਰੀਕਾ ਇਹ ਹੈ ਕਿ ਆਪਣੇ ਖੇਤਾਂ ਵਿੱਚ ਜਾਂ ਮੋਟਰ ‘ਤੇ ਘੱਟੋਂ ਘੱਟ ਪੰਜ ਰੁੱਖ ਲਾਏ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 14 ਲੱਖ ਟਿਊਬੈਲ ਹਨ ਤੇ ਜੇ ਹਰ ਮੋਟਰ ‘ਤੇ ਪੰਜ ਰੁੱਖ ਵੀ ਲੱਗ ਜਾਣ ਤਾਂ 70 ਲੱਖ ਰੁੱਖਾਂ ਦਾ ਵਾਧਾ ਹੋ ਸਕਦਾ ਹੈ, ਜਿਹੜੇ ਹੜ੍ਹਾਂ ਨੂੰ ਘਟਾਉਣ ਵਿੱਚ ਸਹਾਈ ਹੋਣਗੇ ਤੇ ਸਮੇਂ ਅਨੁਸਾਰ ਮੀਂਹ ਪੁਆਉਣ ਵਿੱਚ ਵੀ ਮੱਦਦਗਾਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ

0

👉3 ਹੋਰ ਵਿਅਕਤੀਆਂ ਦੀ ਮੌਤ, 3.87 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ
ਹੁਣ ਤੱਕ 1.84 ਲੱਖ ਹੈਕਟੇਅਰ ਤੋਂ ਵੱਧ ਫ਼ਸਲ ਪ੍ਰਭਾਵਿਤ
Punjab Flood News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਮਾਨਸਾ, ਮੋਗਾ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 3 ਹੋਰ ਮੌਤਾਂ ਦਰਜ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ 51 ਹੋ ਗਈ ਹੈ।ਫ਼ਸਲਾਂ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਹੁਣ ਤੱਕ 1,84,938.05 ਹੈਕਟੇਅਰ ਤੋਂ ਵੱਧ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਘਰਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਜਾਰੀ ਹੈ ਅਤੇ ਹੜ੍ਹਾਂ ਦਾ ਪਾਣੀ ਘੱਟਣ ਤੋਂ ਬਾਅਦ ਹੀ ਇਸ ਬਾਰੇ ਪੂਰੀ ਜਾਣਕਾਰੀ ਉਪਲਬਧ ਹੋ ਸਕੇਗੀ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 77 ਹੋਰ ਵਿਅਕਤੀਆਂ ਨੂੰ ਹੜ੍ਹਾਂ ਦੇ ਖੇਤਰ ਵਿੱਚੋਂ ਬਾਹਰ ਕੱਢਿਆ ਗਿਆ ਹੈ ਅਤੇ ਹੁਣ ਤੱਕ ਕੁੱਲ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ 123 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 5,416 ਵਿਅਕਤੀ ਬਸੇਰਾ ਕਰ ਰਹੇ ਹਨ ਅਤੇ ਬਹੁਤ ਸਾਰੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜਾਂ ਲਈ ਫ਼ੌਜ ਦੇ ਲਗਭਗ 30 ਹੈਲੀਕਾਪਟਰ ਜੁਟੇ ਹੋਏ ਹਨ, ਜਦੋਂ ਕਿ ਬੀ.ਐਸ.ਐਫ., ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਜ਼ਮੀਨੀ ਪੱਧਰ ‘ਤੇ ਸਹਾਇਤਾ ਕਰ ਰਹੀਆਂ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ!

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਜ਼ਰੂਰੀ ਸਾਮਾਨ ਸਮੇਤ ਰਾਹਤ ਸਮੱਗਰੀ 24 ਘੰਟੇ ਭੇਜੀ ਜਾ ਰਹੀ ਹੈ।ਜ਼ਿਲ੍ਹਾ-ਵਾਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 196 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਕਾਰਨ 1,36,105 ਲੋਕ ਪ੍ਰਭਾਵਿਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ 7 ਵਿਅਕਤੀਆਂ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿੱਚ ਕੁੱਲ 3260 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 16 ਰਾਹਤ ਕੈਂਪ ਜਾਰੀ ਹਨ, ਜਦੋਂ ਕਿ 27,154 ਹੈਕਟੇਅਰ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਬਰਨਾਲਾ ਵਿੱਚ ਕੁੱਲ 121 ਪਿੰਡ ਹੜ੍ਹ ਦੇ ਪਾਣੀ ਵਿੱਚ ਘਿਰੇ ਹਨ, ਜਿਸ ਨਾਲ 1343 ਲੋਕ ਪ੍ਰਭਾਵਿਤ ਹੋਏ ਹਨ। ਜ਼ਿਲ੍ਹੇ ਵਿੱਚ 5 ਮੌਤਾਂ ਹੋਈਆਂ ਹਨ, 630 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ 46 ਰਾਹਤ ਕੈਂਪ ਜਾਰੀ ਹਨ।ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ 21 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ।ਹਾਲਾਂਕਿ ਕੋਈ ਵੀ ਆਬਾਦੀ ਸਿੱਧੇ ਤੌਰ ‘ਤੇ ਪ੍ਰਭਾਵਿਤ ਨਹੀਂ ਹੋਈ ਪਰ ਜ਼ਿਲ੍ਹੇ ਵਿੱਚ 4 ਮੌਤਾਂ ਹੋਈਆਂ ਹਨ, ਜਦੋਂ ਕਿ 586.79 ਹੈਕਟੇਅਰ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਵਿੱਚ 15 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਫ਼ਾਜ਼ਿਲਕਾ ਵਿੱਚ 86 ਪਿੰਡ ਡੁੱਬੇ ਹਨ ਜਿਸ ਨਾਲ 25,037 ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਹੜ੍ਹਾਂ ਵਾਲੇ ਪਾਣੀ ਵਿੱਚੋਂ ਕੁੱਲ 4,235 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ 14 ਰਾਹਤ ਕੈਂਪ ਜਾਰੀ ਹਨ ਜਦਕਿ 19,036 ਹੈਕਟੇਅਰ ਤੋਂ ਵੱਧ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ।ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ 108 ਪਿੰਡ ਹੜ੍ਹ ਦੀ ਲਪੇਟ ਵਿੱਚ ਆਏ ਹਨ, ਜਿਸ ਕਾਰਨ 38,614 ਵਿਅਕਤੀ ਪ੍ਰਭਾਵਿਤ ਹੋਏ ਹਨ। ਜ਼ਿਲ੍ਹੇ ਵਿੱਚ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ, 3948 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 17,257 ਹੈਕਟੇਅਰ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 329 ਪਿੰਡ ਪਾਣੀ ਦੀ ਮਾਰ ਹੇਠ ਆਏ ਹਨ, ਜਿਸ ਦੇ ਸਿੱਟੇ ਵਜੋਂ 1,45,000 ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ ਦੋ ਮੌਤਾਂ ਹੋਈਆਂ ਹਨ। ਜ਼ਿਲ੍ਹੇ ਵਿੱਚ ਕੁੱਲ 5,581 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 13 ਰਾਹਤ ਕੈਂਪ ਜਾਰੀ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਸ ਜ਼ਿਲ੍ਹੇ ਦੀਆਂ ਫ਼ਸਲਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਿਆ ਹੈ, ਇਥੇ 40,169 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ।ਹੁਸ਼ਿਆਰਪੁਰ ਵਿੱਚ 208 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿਸ ਕਰਕੇ 2,760 ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ, ਜਦੋਂ ਕਿ 7 ਵਿਅਕਤੀਆਂ ਨੇ ਜਾਨ ਗਵਾਈ ਹੈ।ਕੁੱਲ 1,616 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 4 ਰਾਹਤ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਥੇ 8,322 ਹੈਕਟੇਅਰ ਫ਼ਸਲੀ ਰਕਬੇ ਦਾ ਖ਼ਰਾਬਾ ਹੋਇਆ ਹੈ। ਜਲੰਧਰ ਵਿੱਚ 93 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿਸ ਨਾਲ 1,970 ਲੋਕ ਪ੍ਰਭਾਵਿਤ ਹੋਏ ਹਨ। ਜਾਨੀ-ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹੁਣ ਤੱਕ ਕੁੱਲ 511 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 18 ਰਾਹਤ ਕੈਂਪ ਜਾਰੀ ਹਨ। ਇਥੇ 4,800 ਹੈਕਟੇਅਰ ਫ਼ਸਲਾਂ ਦਾ ਨੁਕਸਾਨ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਲਏ ਵੱਡੇ ਫੈਸਲੇ; ‘ਜਿਸਦਾ ਖੇਤਾ, ਉਸਦੀ ਰੇਤ’ ਤੇ ਫ਼ਸਲਾਂ ਦਾ 20 ਹਜ਼ਾਰ ਏਕੜ ਮੁਆਵਜ਼ਾ

ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ 145 ਪਿੰਡਾਂ ਵਿੱਚ ਹੜ੍ਹਾਂ ਦਾ ਪਾਣੀ ਆਣ ਵੜਿਆ ਹੈ ਜਿਸ ਨਾਲ 5,728 ਲੋਕਾਂ ਦੀਆਂ ਜ਼ਿੰਦਗੀਆਂ ਪ੍ਰਭਾਵਿਤ ਹੋਈਆਂ ਹਨ ਅਤੇ 1,428 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਦੋਂ ਕਿ 17,574 ਹੈਕਟੇਅਰ ਫ਼ਸਲਾਂ ਨੁਕਸਾਨੀਆਂ ਗਈਆਂ ਹਨ। ਲੁਧਿਆਣਾ ਵਿੱਚ 85 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ ਮਰਨ ਵਾਲਿਆਂ ਦੀ ਗਿਣਤੀ 4 ਹੈ। ਇਥੇ ਲਗਾਏ ਗਏ ਇੱਕ ਕੈਂਪ ਵਿੱਚ 47 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਅਤੇ 72 ਹੈਕਟੇਅਰ ਫਸਲੀ ਰਕਬੇ ਨੂੰ ਨੁਕਸਾਨ ਪੁੱਜਾ ਹੈ। ਮਾਲੇਰਕੋਟਲਾ ਵਿੱਚ 12 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ।ਮਾਨਸਾ ਜ਼ਿਲ੍ਹੇ ਵਿੱਚ 95 ਪਿੰਡਾਂ ਦੇ 178 ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ ਅਤੇ ਜ਼ਿਲ੍ਹੇ ਵਿੱਚ 4 ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੁੱਲ 178 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਦੋਂ ਕਿ 2 ਰਾਹਤ ਕੈਂਪ ਜਾਰੀ ਹਨ। 12,207 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮੋਗਾ ਵਿੱਚ 52 ਪਿੰਡ ਅਤੇ 800 ਵਿਅਕਤੀ ਹੜ੍ਹਾਂ ਦਾ ਪ੍ਰਕੋਪ ਝੱਲ ਰਹੇ ਹਨ। ਇੱਕ ਵਿਅਕਤੀ ਦੀ ਮੌਤ ਹੋਈ ਹੈ। ਕੁੱਲ 155 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਜਦੋਂ ਕਿ 3 ਕੈਂਪ ਲੋਕਾਂ ਨੂੰ ਆਸਰਾ ਦੇ ਰਹੇ ਹਨ ਅਤੇ 2,240 ਹੈਕਟੇਅਰ ਰਕਬੇ ਹੇਠਲੀ ਫ਼ਸਲ ਨੁਕਸਾਨੀ ਗਈ ਹੈ।ਸ. ਮੁੰਡੀਆਂ ਨੇ ਦੱਸਿਆ ਕਿ ਪਠਾਨਕੋਟ ਵਿੱਚ 88 ਪਿੰਡਾਂ ਨੂੰ ਹੜ੍ਹਾਂ ਨੇ ਢਾਹ ਲਾਈ ਹੈ ਜਿਸ ਕਰਕੇ 15,503 ਲੋਕਾਂ ਦਾ ਗੁਜ਼ਾਰਾ ਔਖਾ ਹੋ ਰਿਹਾ ਹੈ। ਜ਼ਿਲ੍ਹੇ ਵਿੱਚ 6 ਵਿਅਕਤੀਆਂ ਨੇ ਜਾਨ ਗਵਾਈ ਹੈ। 1,139 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਦੋਂ ਕਿ 1 ਰਾਹਤ ਕੈਂਪ ਸਰਗਰਮ ਹੈ। ਇਥੇ 2,442 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ। ਪਟਿਆਲਾ ਵਿੱਚ 109 ਪਿੰਡ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਸਿਹਤ ਮੰਤਰੀ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਜ਼ਿਲ੍ਹੇ ਵਿੱਚ 2 ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ 10,420 ਹੈਕਟੇਅਰ ਰਕਬੇ ‘ਤੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਰੂਪਨਗਰ ਵਿੱਚ 58 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ 778 ਵਿਅਕਤੀਆਂ ਦੀ ਜ਼ਿੰਦਗੀ ਲੀਹੋਂ ਲੱਥੀ ਹੋਈ ਹੈ। ਇੱਥੇ ਦੋ ਵਿਅਕਤੀਆਂ ਦੀ ਜਾਨ ਗਈ ਹੈ, 313 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ ਅਤੇ 4 ਰਾਹਤ ਕੈਂਪ ਵਿੱਚ ਲੋਕਾਂ ਨੂੰ ਠਾਹਰ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 1,080 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਤਬਾਹ ਹੋ ਗਈਆਂ ਹਨ।ਮਾਲ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ 15 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿਸ ਕਾਰਨ 14,000 ਵਿਅਕਤੀ ਪ੍ਰਭਾਵਿਤ ਹੋਏ ਹਨ। ਇਥੇ 2 ਮੌਤਾਂ ਹੋਈਆਂ ਹਨ ਅਤੇ 2,000 ਹੈਕਟੇਅਰ ਤੋਂ ਵੱਧ ਫ਼ਸਲਾਂ ਦਾ ਖ਼ਰਾਬਾ ਹੋਇਆ ਹੈ। ਸੰਗਰੂਰ ਵਿੱਚ ਵੀ 107 ਪਿੰਡ ਹੜ੍ਹਾਂ ਦਾ ਖਾਮਿਆਜ਼ਾ ਭੁਗਤ ਰਹੇ ਹਨ ਜਿਸ ਕਰਕੇ 83 ਵਿਅਕਤੀਆਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਜ਼ਿਲ੍ਹੇ ਵਿੱਚ 1 ਵਿਅਕਤੀ ਨੇ ਜਾਨ ਗਵਾਈ ਹੈ। ਇੱਥੇ ਇੱਕ ਰਾਹਤ ਕੈਂਪ ਚੱਲ ਰਿਹਾ ਹੈ ਅਤੇ 6560 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਐਸ.ਬੀ.ਐਸ. ਨਗਰ ਵਿੱਚ 28 ਪਿੰਡ ਪ੍ਰਭਾਵਿਤ ਹੋਏ ਹਨ ਅਤੇ 188 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 23 ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 70 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ, ਜਿਨ੍ਹਾਂ ਵਿੱਚ 60 ਲੋਕ ਪ੍ਰਭਾਵਿਤ ਹੋਏ ਹਨ। ਕੁੱਲ 21 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 12,828 ਹੈਕਟੇਅਰ ਰਕਬੇ ‘ਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ!

0

👉50 ਪਰਿਵਾਰਾਂ ਨੂੰ ਮਿਲੀ ਨਵੀਂ ਜ਼ਿੰਦਗੀ, ਮੰਤਰੀ ਬੈਂਸ ਖੁਦ ਉਤਰੇ ਪਿੰਡਾਂ ਵਿੱਚ!
Punjab flood news; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ “ਆਪ੍ਰੇਸ਼ਨ ਰਾਹਤ” ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਸਮਰਪਿਤ ਕਰਦੇ ਹੋਏ 50 ਘਰਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ।ਭਾਵੇਂ ਭਾਖੜਾ ਡੈਮ ਅਤੇ ਹਿਮਾਚਲ ਤੋਂ ਆਉਣ ਵਾਲਾ ਪਾਣੀ ਹੁਣ ਘੱਟ ਹੋ ਗਿਆ ਹੈ, ਪਰ ਆਨੰਦਪੁਰ ਸਾਹਿਬ ਹਲਕੇ ਅਤੇ ਨੰਗਲ ਦੇ ਕਈ ਪਿੰਡ ਅਜੇ ਵੀ ਹੜ੍ਹ ਦੀ ਮਾਰ ਝੱਲ ਰਹੇ ਹਨ। ਘਰ, ਖੇਤ ਅਤੇ ਸੜਕਾਂ ਤਬਾਹੀ ਦਾ ਨਜ਼ਾਰਾ ਪੇਸ਼ ਕਰ ਰਹੀਆਂ ਹਨ। ਐਸੇ ਹਾਲਾਤਾਂ ਨੂੰ ਵੇਖਦਿਆਂ ਮੰਤਰੀ ਬੈਂਸ ਅਤੇ ਉਹਨਾਂ ਦੀ ਟੀਮ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਪੀੜਤ ਪਰਿਵਾਰਾਂ ਤੱਕ ਸਿੱਧੀ ਮਦਦ ਪਹੁੰਚ ਸਕੇ।ਮੰਤਰੀ ਬੈਂਸ ਨੇ ਸਿਰਫ਼ ਯੋਜਨਾਵਾਂ ਦਾ ਐਲਾਨ ਨਹੀਂ ਕੀਤਾ, ਸਗੋਂ ਖੁਦ ਸਰਕਾਰੀ ਸਕੂਲਾਂ ਵਿੱਚ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਸਥਾਨਕ ਸਰਪੰਚ ਅਤੇ ਨੌਜਵਾਨ ਵੀ ਇਸ ਕੰਮ ਵਿੱਚ ਉਹਨਾਂ ਦੇ ਨਾਲ ਰਹੇ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਸਿਹਤ ਮੰਤਰੀ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਮੰਤਰੀ ਨੇ ਕਿਹਾ – “ਲੋਕਾਂ ਦੇ ਸਹਿਯੋਗ ਅਤੇ ਵਾਹਿਗੁਰੂ ਦੀ ਮਿਹਰ ਨਾਲ ਹਰ ਮੁਸ਼ਕਲ ਦਾ ਹੱਲ ਨਿਕਲ ਸਕਦਾ ਹੈ।”ਆਪ੍ਰੇਸ਼ਨ ਰਾਹਤ ਦੇ ਤਹਿਤ ਪਾਣੀ ਨਾਲ ਭਰੇ ਇਲਾਕਿਆਂ ਵਿੱਚ ਡੀ.ਡੀ.ਟੀ. ਦਾ ਛਿੜਕਾਅ, ਫੋਗਿੰਗ, ਮੈਡੀਕਲ ਟੀਮਾਂ ਅਤੇ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਹੜ੍ਹ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ ਅਤੇ ਪਸ਼ੂਆਂ ਦੀ ਸੰਭਾਲ ਕੀਤੀ ਜਾ ਸਕੇ।ਹੜ੍ਹ ਕਾਰਨ ਮੱਕੀ ਅਤੇ ਧਾਨ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਇਸ ਕਰਕੇ ਅਗਲੇ 10 ਦਿਨਾਂ ਲਈ ਸਾਰਾ ਫ਼ੀਲਡ ਸਟਾਫ਼—ਪਟਵਾਰੀ, ਕਨੂੰਗੋ, ਤਹਿਸੀਲਦਾਰ, ਐਸ.ਡੀ.ਐਮ. ਅਤੇ ਸਰਪੰਚ—ਪਿੰਡਾਂ ਵਿੱਚ ਹੀ ਮੌਜੂਦ ਰਹੇਗਾ ਤਾਂ ਜੋ ਕਿਸਾਨਾਂ ਅਤੇ ਪੀੜਤ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਮੁਆਵਜ਼ਾ ਸਿੱਧਾ ਪਹੁੰਚਾਇਆ ਜਾ ਸਕੇ। ਜਿਨ੍ਹਾਂ ਲੋਕਾਂ ਨੇ ਹੜ੍ਹ ਵਿੱਚ ਆਪਣੇ ਪਸ਼ੂ ਗੁਆਏ ਹਨ, ਉਹਨਾਂ ਨੂੰ ਵੀ ਖ਼ਾਸ ਮਦਦ ਦਿੱਤੀ ਜਾਵੇਗੀ।ਮੰਤਰੀ ਬੈਂਸ ਨੇ ਕਿਹਾ ਕਿ ਗਰੀਬ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਦੀ ਬਹਾਲੀ ਲਈ 3–4 ਦਿਨਾਂ ਵਿੱਚ ਪੂਰਾ ਡਾਟਾ ਤਿਆਰ ਕਰ ਲਿਆ ਜਾਵੇਗਾ ਅਤੇ ਉਸੇ ਅਧਾਰ ‘ਤੇ ਤੁਰੰਤ ਮਦਦ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਉਹਨਾਂ ਨੇ ਭਰੋਸਾ ਜਤਾਇਆ ਕਿ “ਆਪ੍ਰੇਸ਼ਨ ਰਾਹਤ ਅਗਲੇ 8–10 ਦਿਨਾਂ ਵਿੱਚ ਵੱਡੇ ਪੱਧਰ ‘ਤੇ ਪੂਰਾ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਆਫ਼ਤ ਤੋਂ ਜਲਦੀ ਰਾਹਤ ਮਿਲ ਸਕੇ।”‘ਆਪ੍ਰੇਸ਼ਨ ਰਾਹਤ’ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਤਰੀ ਹਰਜੋਤ ਬੈਂਸ ਨੇ ਆਪਣੀ ਲੋਕਸੇਵਾ ਦੀ ਅਸਲ ਮਿਸਾਲ ਪੇਸ਼ ਕੀਤੀ। ਉਹਨਾਂ ਨੇ ਆਪਣੇ ਦੋ ਨਿੱਜੀ ਨਿਵਾਸ ਗੰਭੀਰਪੁਰ ਵਾਲਾ ਘਰ ਅਤੇ ਨੰਗਲ ਵਿਖੇ ਸੇਵਾ ਸਦਨ ਪੂਰੀ ਤਰ੍ਹਾਂ ਹੜ੍ਹ ਪੀੜਤ ਪਰਿਵਾਰਾਂ ਲਈ ਖੋਲ੍ਹ ਦਿੱਤੇ। ਇਨ੍ਹਾਂ ਥਾਵਾਂ ‘ਤੇ ਪ੍ਰਭਾਵਿਤ ਲੋਕਾਂ ਨੂੰ 24 ਘੰਟੇ ਖਾਣ-ਪੀਣ, ਰਹਿਣ-ਸਹਿਣ ਅਤੇ ਇਲਾਜ ਦੀ ਸੁਵਿਧਾ ਮਿਲਦੀ ਰਹੀ। ਮੰਤਰੀ ਬੈਂਸ ਨੇ ਇਸ ਮੌਕੇ ‘ਤੇ ਕਿਹਾ ਸੀ – “ਮੈਂ ਜੋ ਕੁਝ ਵੀ ਹਾਂ, ਉਹ ਲੋਕਾਂ ਦੀ ਬਦੌਲਤ ਹਾਂ। ਇਸ ਵੱਡੀ ਆਫ਼ਤ ਦੇ ਸਮੇਂ ਮੇਰੇ ਘਰਾਂ ਦੇ ਦਰਵਾਜ਼ੇ ਹਰੇਕ ਪੀੜਤ ਪਰਿਵਾਰ ਲਈ 24×7 ਖੁੱਲ੍ਹੇ ਰਹੇ।”ਇਹ ਪਹਲ ਸਿਰਫ਼ ਇਕ ਮੰਤਰੀ ਦਾ ਨਿੱਜੀ ਯੋਗਦਾਨ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਲੋਕਾਂ ਪ੍ਰਤੀ ਸਮਰਪਣ ਦਾ ਜੀਵੰਤ ਉਦਾਹਰਣ ਹੈ। ਆਪ੍ਰੇਸ਼ਨ ਰਾਹਤ ਆਨੰਦਪੁਰ ਸਾਹਿਬ ਹਲਕੇ ਵਿੱਚ ਨਵੀਂ ਉਮੀਦ ਅਤੇ ਨਵੀਂ ਸ਼ੁਰੂਆਤ ਦੀ ਮਿਸਾਲ ਬਣ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Vice President election 2025; ਦੇਸ਼ ਨੂੰ ਅੱਜ ਮਿਲੇਗਾ ਨਵਾਂ ਉਪ-ਰਾਸ਼ਟਰਪਤੀ, ਅਕਾਲੀ ਦਲ ਨਹੀਂ ਕਰੇਗਾ ਵੋਟ ਦਾ ਇਸਤੇਮਾਲ

New Delhi News: Vice President election 2025;ਦੇਸ ਦੇ ਉੱਪ ਰਾਸ਼ਟਰਪਤੀ ਦੇ ਅਹੁੱਦੇ ਲਈ ਮੰਗਲਵਾਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰ ਸੰਸਦ ਭਵਨ ‘ਚ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਆਪਣੀਆਂ ਵੋਟਾਂ ਪਾਉਣਗੇ। ਸ਼ਾਮ 6 ਵਜੇ ਵੋਟਾਂ ਦੀ ਗਿਣਤੀ ਹੋਵੇਗੀ ਤੇ ਦੇਰ ਸ਼ਾਮ ਨਤੀਜੇ ਐਲਾਨੇ ਜਾਣਗੇ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

ਇਸ ਦੌਰਾਨ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਉੱਪ ਰਾਸ਼ਟਰਪਤੀ ਦੇ ਅਹੁੱਦੇ ਲਈ ਹੋਣ ਜਾ ਰਹੀ ਵੋਟਿੰਗ ਵਿਚ ਹਿੱਸਾ ਲੈਣ ਤੋਂ ਇੰਨਕਾਰ ਕਰ ਦਿੱਤਾ। ਬੀਬੀ ਹਰਸਿਮਰਤ ਕੌਰ ਬਾਦਲ ਦੀ ਇੱਕ-ਮਾਤਰ ਵੋਟ ਰੱਖਣ ਵਾਲੇ ਅਕਾਲੀ ਦਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿਚ ਹੜ੍ਹਾਂ ਦੇ ਕਾਰਨ ਹੋਈ ਤਬਾਹੀ ਦੇ ਚੱਲਦੇ ਉਨ੍ਹਾਂ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ Punjab Police ਵਿੱਚ ਛੋਟੇ ਤੋਂ ਲੈ ਕੇ ਵੱਡੇ ਥਾਣੇਦਾਰ ਦੀਆਂ 1600 ਨਵੀਆਂ ਪੋਸਟਾਂ ਦੀ ਹੋਵੇਗੀ ਸਿਰਜਣਾ

ਜਿਕਰਯੋਗ ਹੈਕਿ 21 ਜੁਲਾਈ ਨੂੰ ਉਪ ਰਾਸਟਰਪਤੀ ਸ਼੍ਰੀ ਧਨਖੜ੍ਹ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ। ਜਿਸਤੋਂ ਬਾਅਦ ਹੁਣ ਹੋ ਰਹੀ ਚੋਣ ਵਿਚ ਭਾਜਪਾ ਦੀ ਅਗਵਾਈ ਹੇਠਲੇ ਐਨਡੀਏ ਵੰਲੋਂ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਗਠਜੋੜ ‘ਇੰਡੀਆ’ ਨੇ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਸੁਦਰਸ਼ਨ ਰੈਡੀ ਨੂੰ ਉਮੀਦਵਾਰ ਬਣਾਇਆ ਹੈ। ਬੇਸ਼ੱਕ ਵੋਟ ਅੰਕੜਿਆਂ ‘ਚ ਐਨ. ਡੀ. ਏ. ਕੋਲ ਸਪੱਸ਼ਟ ਬਹੁਮਤ ਹੈ ਪ੍ਰੰਤੁ ਇੰਡੀਆ ਗਠਜੋੜ ਵੱਲੋਂ ਵੀ ਪੂਰੀ ਕੋਸ਼ਿਸ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ

0

Punjab flood News: ਪਿਛਲੇ ਦੋ ਹਫ਼ਤਿਆਂ ਤੋਂ ਪੰਜਾਬ ਦੇ ਵਿਚ ਹੜ੍ਹਾਂ ਦੇ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਦੇ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਪੰਜਾਬ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਦੀ ਆਮਦ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਉਹ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾਣਗੇ। ਇਸਤੋਂ ਪਹਿਲਾਂ ਉਹ ਹਿਮਾਚਲ ਪ੍ਰਦੇਸ਼ ਵਿਚ ਵੀ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ।

ਇਹ ਵੀ ਪੜ੍ਹੋ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਲਏ ਵੱਡੇ ਫੈਸਲੇ; ‘ਜਿਸਦਾ ਖੇਤਾ, ਉਸਦੀ ਰੇਤ’ ਤੇ ਫ਼ਸਲਾਂ ਦਾ 20 ਹਜ਼ਾਰ ਏਕੜ ਮੁਆਵਜ਼ਾ

ਉਧਰ, ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ, ‘‘ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਪੰਜਾਬ ਆ ਰਹੇ ਨੇ, ਮੈਂ ਉਹਨਾਂ ਦਾ ਸਵਾਗਤ ਕਰਦਾ ਹਾਂ। ਮੇਰੀ ਸਿਹਤ ਠੀਕ ਨਹੀਂ ਹੈ, ਨਹੀਂ ਤਾਂ ਮੈਂ ਖੁਦ ਆ ਕੇ ਜਿੰਨੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਨੇ ਉਹਨਾਂ ਦਾ ਮੁਆਇਨਾ ਕਰਵਾਉਂਦਾ। ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨ ਮੰਤਰੀ ਜੀ ਪੰਜਾਬ ਅਤੇ ਪੰਜਾਬੀਆਂ ਨੂੰ ਕੁਦਰਤੀ ਆਫ਼ਤ ਤੋਂ ਹੋਏ ਨੁਕਸਾਨ ਨੂੰ ਰਾਹਤ ਦੇਣ ਲਈ ਕੁੱਝ ਨਾ ਕੁੱਝ ਵਧੀਆ ਪੈਕੇਜ ਜਾਂ ਐਲਾਨ ਕਰ ਕੇ ਜਾਣਗੇ।”

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਕੇ ਸਵਾਲ,ਕਿਹਾ ਦੌਰੇ ਦੇ ਨਾਲ ਰਾਹਤ ਪੈਕੇਜ਼ ਦਾ ਵੀ ਕਰੋ ਐਲਾਨ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਬੀਤੇ ਕੱਲ ਹੀ ਪੰਜਾਬ ਆਪ ਦੇ ਪ੍ਰਧਾਨ ਅਮਨ ਅਰੋੜਾ ਸਹਿਤ ਹੋਰ ਮੰਤਰੀ ਵੀ ਕੇਂਦਰ ਕੋਲੋਂ ਪੰਜਾਬ ਲਈ ਵਿਸ਼ੇਸ ਪੈਕੇਜ਼ ਦੀ ਮੰਗ ਕਰ ਚੁੱਕੇ ਹਨ। ਦਸਣਾ ਬਣਦਾ ਹੈ ਕਿ ਪੰਜਾਬ ਦੇ ਵਿਚ ਇੰਨ੍ਹਾਂ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ ਤੇ 2000 ਤੋਂ ਵੱਧ ਪਿੰਡਾਂ ਨੂੰ ਡੋਬ ਦਿੱਤਾ। ਇਸਦੇ ਨਾਲ ਹੀ ਲੱਖਾਂ ੲੈਕੜ ਫ਼ਸਲ, ਪਸ਼ੂ-ਡੰਗਰ ਅਤੇ ਘਰਾਂ ਨੂੰ ਵੀ ਪਾਣੀ ਵਿਚ ਰੋੜ ਦਿੱਤਾ। ਜਦਕਿ 50 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ

0

👉ਕਿਹਾ ਕਿ ਪਾਰਟੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ ਵੰਡੇਗੀ
Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਹਨਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਹਨਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ  ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪਾਰਟੀ ਪਿੰਡਾਂ ਵਿਚ 500 ਟਰੱਕ ਮੱਕੀ ਦਾ ਆਚਾਰ ਵੰਡੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ 500 ਟਰੱਕ ਹਰਾ ਚਾਰਾ ਵੀ ਪਸ਼ੂਆਂ ਵਾਸਤੇ ਵੰਡਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਨੇ 500 ਫੋਗਿੰਗ ਮਸ਼ੀਨਾਂ ਖਰੀਦ ਲਈਆਂ ਹਨ ਜੋ ਹੜ੍ਹ ਮਾਰੇ ਇਲਾਕਿਆਂ ਵਿਚ ਵਰਤੀਆਂ ਜਾਣਗੀਆਂ ਅਤੇ ਪਾਰਟੀ ਆਪਣੇ ਵਾਲੰਟੀਅਰਜ਼ ਦੀ ਡਿਊਟੀ ਇਸ ਵਾਸਤੇ ਲਗਾਵੇਗੀ ਤਾਂ ਜੋ ਮਲੇਰੀਆ ਤੇ ਹੋਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।

ਇਹ ਵੀ ਪੜ੍ਹੋ  Nabha School Van Accident News; School ਖੁੱਲਦੇ ਹੀ ਵਾਪਰਿਆ ਵੱਡਾ ਹਾਦਸਾ; ਬੱਚਿਆ ਨਾਲ ਭਰੀ Private ਦੀ Van ਸੇਮ ਨਾਲੇ ‘ਚ ਪਲਟੀ

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਿਰਫ ਰਾਹਤ ਸਮੱਗਰੀ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਮਦਦ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਹੜ੍ਹ ਮਾਰੇ ਇਲਾਕਿਆਂ ਵਾਸਤੇ 30 ਹਜ਼ਾਰ ਕੁਇੰਟਲ ਕਣਕ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਮੈਡੀਕਲ ਕੈਂਪਾਂ ਵਾਸਤੇ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਸੰਭਾਲ ਵਾਸਤੇ 25 ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਵਾਲੰਟੀਅਰ ਕਿਸਾਨਾਂ ਦੀ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਵੀ ਮਦਦ ਕਰਨਗੇ।

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਕੇਂਦਰ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੋਕਾਂ ਦੀ ਮਦਦ ਵਾਸਤੇ ਯਤਨ ਤੇਜ਼ ਕਰਨ ਦੀ ਲੋੜ ਦੀ ਗੱਲ ਕਰਦਿਆਂ ਸ: ਬਾਦਲ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਲਿਆਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਰਜ਼ਾ ਵਾਪਸੀ ’ਤੇ ਛੇ ਮਹੀਨੇ ਲਈ ਰੋਕ ਕਿਸੇ ਕੰਮ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਾਸਤੇ ਦੋ ਤੋਂ ਤਿੰਨ ਸਾਲ ਲੱਗ ਜਾਣਗੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਮਾਮਲੇ ਵਿਚ 4 ਲੱਖ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ 10 ਲੱਖ ਰੁਪਏ ਕਰੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਸ਼ੂ ਧਨ ਦੇ ਹੋਏ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਸ:ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਆਪਣੀ ਭਲਕੇ ਦੀ ਫੇਰੀ ਦੌਰਾਨ ਕਰਨ। ਉਹਨਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਅੱਗੇ ਆਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1906923