Monday, May 18, 2026
Home Blog Page 472

ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ

0

👉ਕਿਹਾ ਕਿ ਪਾਰਟੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ ਵੰਡੇਗੀ
Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਹਨਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਹਨਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ  ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪਾਰਟੀ ਪਿੰਡਾਂ ਵਿਚ 500 ਟਰੱਕ ਮੱਕੀ ਦਾ ਆਚਾਰ ਵੰਡੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ 500 ਟਰੱਕ ਹਰਾ ਚਾਰਾ ਵੀ ਪਸ਼ੂਆਂ ਵਾਸਤੇ ਵੰਡਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਨੇ 500 ਫੋਗਿੰਗ ਮਸ਼ੀਨਾਂ ਖਰੀਦ ਲਈਆਂ ਹਨ ਜੋ ਹੜ੍ਹ ਮਾਰੇ ਇਲਾਕਿਆਂ ਵਿਚ ਵਰਤੀਆਂ ਜਾਣਗੀਆਂ ਅਤੇ ਪਾਰਟੀ ਆਪਣੇ ਵਾਲੰਟੀਅਰਜ਼ ਦੀ ਡਿਊਟੀ ਇਸ ਵਾਸਤੇ ਲਗਾਵੇਗੀ ਤਾਂ ਜੋ ਮਲੇਰੀਆ ਤੇ ਹੋਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।

ਇਹ ਵੀ ਪੜ੍ਹੋ  Nabha School Van Accident News; School ਖੁੱਲਦੇ ਹੀ ਵਾਪਰਿਆ ਵੱਡਾ ਹਾਦਸਾ; ਬੱਚਿਆ ਨਾਲ ਭਰੀ Private ਦੀ Van ਸੇਮ ਨਾਲੇ ‘ਚ ਪਲਟੀ

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਿਰਫ ਰਾਹਤ ਸਮੱਗਰੀ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਮਦਦ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਹੜ੍ਹ ਮਾਰੇ ਇਲਾਕਿਆਂ ਵਾਸਤੇ 30 ਹਜ਼ਾਰ ਕੁਇੰਟਲ ਕਣਕ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਮੈਡੀਕਲ ਕੈਂਪਾਂ ਵਾਸਤੇ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਸੰਭਾਲ ਵਾਸਤੇ 25 ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਵਾਲੰਟੀਅਰ ਕਿਸਾਨਾਂ ਦੀ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਵੀ ਮਦਦ ਕਰਨਗੇ।

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਕੇਂਦਰ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੋਕਾਂ ਦੀ ਮਦਦ ਵਾਸਤੇ ਯਤਨ ਤੇਜ਼ ਕਰਨ ਦੀ ਲੋੜ ਦੀ ਗੱਲ ਕਰਦਿਆਂ ਸ: ਬਾਦਲ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਲਿਆਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਰਜ਼ਾ ਵਾਪਸੀ ’ਤੇ ਛੇ ਮਹੀਨੇ ਲਈ ਰੋਕ ਕਿਸੇ ਕੰਮ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਾਸਤੇ ਦੋ ਤੋਂ ਤਿੰਨ ਸਾਲ ਲੱਗ ਜਾਣਗੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਮਾਮਲੇ ਵਿਚ 4 ਲੱਖ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ 10 ਲੱਖ ਰੁਪਏ ਕਰੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਸ਼ੂ ਧਨ ਦੇ ਹੋਏ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਸ:ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਆਪਣੀ ਭਲਕੇ ਦੀ ਫੇਰੀ ਦੌਰਾਨ ਕਰਨ। ਉਹਨਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਅੱਗੇ ਆਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਜ਼ਿਲ੍ਹੇ ਅੰਦਰ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦਾ ਐਲਾਨ

0

Bathinda News: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਹੇਠਲੇ ਪੱਧਰ ‘ਤੇ ਮਜ਼ਬੂਤ ਕਰਨ ਲਈ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਅੱਜ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ। ਜਾਰੀ ਸੂਚੀ ਅਨੁਸਾਰ ਭੁੱਚੋ ਮੰਡੀ ਹਲਕੇ ਵਿੱਚ ਗੁਰਭੇਜ ਸਿੰਘ (ਨਥਾਣਾ), ਗੁਰਲਾਲ ਸਿੰਘ ਢੇਲਵਾਂ (ਭੁੱਚੋ), ਸੁਖਵਿੰਦਰ ਸਿੰਘ ਸੁੱਖੀ (ਤੁੰਗਵਾਲੀ) ਅਤੇ ਇਕਬਾਲ ਸਿੰਘ (ਅਬਲੂ) ਨੂੰ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਬਠਿੰਡਾ ਦਿਹਾਤੀ ਰਿਜ਼ਰਵ ਵਿੱਚ ਮੇਜਰ ਸਿੰਘ ਭਿਸੀਆਣਾ, ਜਗਸੀਰ ਸਿੰਘ ਬੱਲੂਆਣਾ, ਖੇਤਾ ਸਿੰਘ ਬੰਬੀਹਾ ਤੇ ਫਤਿਹ ਸਿੰਘ ਗਰੇਵਾਲ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ Bathinda ‘ਚ ਪਿਊ ਵੱਲੋਂ ਸਕੀ ਧੀ ਅਤੇ ਦੋਹਤੀ ਦਾ ਕ+ਤ+ਲ, ਜਾਣੋਂ ਕਾਰਨ

ਤਲਵੰਡੀ ਸਾਬੋ ਹਲਕੇ ਵਿੱਚ ਹਰਮਿੰਦਰ ਸਿੰਘ ਸਿੱਧੂ, ਜਸਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਬਲਵਿੰਦਰ ਸਿੰਘ ਬਿੰਦਰ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਮਪੁਰਾ ਫੂਲ ਹਲਕੇ ਤੋਂ ਸਤਪਾਲ ਗਰਗ, ਹੈਪੀ ਬਾਂਸਲ, ਨਰੇਸ਼ ਕੁਮਾਰ, ਗੁਰਜੀਤ ਸਿੰਘ ਮਹਿਰਾਜ ਅਤੇ ਸੁਰਜੀਤ ਸਿੰਘ ਸੁੱਖਾ ਸਿਧਾਣਾ ਸਮੇਤ ਕਈ ਹੋਰਾਂ ਦੇ ਨਾਮ ਸ਼ਾਮਲ ਹਨ।ਮੌੜ ਹਲਕੇ ਵਿੱਚ ਅੰਮ੍ਰਿਤ ਪਾਲ ਸਿੰਘ, ਸੁਖਦੇਵ ਸਿੰਘ ਮਾਈਸਰਖਾਨਾ, ਹਰਜਸ ਸਿੰਘ, ਰਾਜੇਸ਼ ਕੁਮਾਰ ਰਾਜੂ ਤੇ ਕੁਲਵੰਤ ਸਿੰਘ ਗਿੱਲ ਕਲਾਂ ਨੂੰ ਪ੍ਰਧਾਨ ਬਣਾਇਆ ਗਿਆ ਹੈ। ਜਗਸੀਰ ਜੱਗਾ ਕਲਿਆਣ ਨੇ ਕਿਹਾ ਕਿ ਮਿਹਨਤੀ ਤੇ ਵਫ਼ਾਦਾਰ ਵਰਕਰਾਂ ਨੂੰ ਤਰਜੀਹ ਦਿੱਤੀ ਗਈ ਹੈ। ਕੁਝ ਹੋਰ ਨਿਯੁਕਤੀਆਂ ਜਲਦੀ ਹੀ ਹੋਣਗੀਆਂ।ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲੋਕਾਂ ਵੱਲੋਂ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਬਠਿੰਡਾ ਜ਼ਿਲ੍ਹੇ ਦੇ ਵਰਕਰ ਵੀ ਲਗਾਤਾਰ ਰਾਹਤ ਸਮੱਗਰੀ ਭੇਜ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਸਿਹਤ ਮੰਤਰੀ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

0

👉60,000 ਕਰੋੜ ਰੁਪਏ ਦੇ ਰੁਕੇ ਹੋੲ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਦੁਹਰਾਇਆ
Chandigarh News:ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਮਹੱਤਵਪੂਰਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੇ ਅਨੁਮਾਨਾਂ ਅਨੁਸਾਰ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਰਾਜ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਵੱਡੀ ਢਾਅ ਲਾਈ ਹੈ , ਜਿਸ ਨਾਲ ਰਾਜ ਭਰ ਵਿੱਚ ਸਿਹਤ ਸਹੂਲਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੀ ਮੌਜੂਦ ਸਨ।ਸਿਹਤ ਮੰਤਰੀ ਨੇ ਸਿਹਤ ਸੰਭਾਲ ਪ੍ਰਣਾਲੀ ਦੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਹੜ੍ਹਾਂ ਕਾਰਨ 130 ਕਰੋੜ ਰੁਪਏ ਦੀਆਂ ਦਵਾਈਆਂ ਨਸ਼ਟ ਹੋ ਗਈਆਂ ਹਨ। ਇਸ ਤੋਂ ਇਲਾਵਾ 1,280 ਡਿਸਪੈਂਸਰੀਆਂ ਅਤੇ ਸਿਹਤ ਅਤੇ ਤੰਦਰੁਸਤੀ ਕੇਂਦਰ, 101 ਕਮਿਊਨਿਟੀ ਸਿਹਤ ਕੇਂਦਰ ਅਤੇ ਰਾਜ ਦੇ 41 ਸਬ-ਡਵੀਜ਼ਨਲ ਹਸਪਤਾਲਾਂ ਵਿੱਚੋਂ 31 ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਸ਼ੁਰੂਆਤੀ ਨੁਕਸਾਨ ਲਗਭਗ 780 ਕਰੋੜ ਰੁਪਏ ਹੋ ਗਿਆ ਹੈ।ਉਨ੍ਹਾਂ ਕਿਹਾ,“ਇਸ ਭਾਰੀ ਵਿਨਾਸ਼ ਦੇ ਬਾਵਜੂਦ ਸਿਹਤ ਵਿਭਾਗ ਵਿੱਚ ਪ੍ਰਮੁੱਖ ਸਕੱਤਰ ਤੋਂ ਆਸ਼ਾ ਵਰਕਰਾਂ ਤੱਕ੍ਹ ਹਰ ਕੋਈ ਹੜ ਪ੍ਰਭਾਵਿਤ ਖੇਤਰਾਂ ਵਿੱਚ ਨਿਰੰਤਰ ਸੇਵਾ ਕਰ ਰਿਹਾ ਹੈ।”

ਇਹ ਵੀ ਪੜ੍ਹੋ  ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਲਏ ਵੱਡੇ ਫੈਸਲੇ; ‘ਜਿਸਦਾ ਖੇਤਾ, ਉਸਦੀ ਰੇਤ’ ਤੇ ਫ਼ਸਲਾਂ ਦਾ 20 ਹਜ਼ਾਰ ਏਕੜ ਮੁਆਵਜ਼ਾ

ਉਨ੍ਹਾਂ ਅੱਗੇ ਕਿਹਾ ਕਿ ਸਾਡੀਆਂ ਮੈਡੀਕਲ ਟੀਮਾਂ ਲੋੜਵੰਦ ਲੋਕਾਂ ਨੂੰ ਹਰ ਸੰਭਵ ਤਰੀਕੇ, ਭਾਵੇਂ ਐਂਬੂਲੈਂਸਾਂ ਹੋਣ ਜਾਂ ਕਿਸ਼ਤੀਆਂ ਜਾਂ ਹੈਲੀਕਾਪਟਰ ਦੀ ਵਰਤੋਂ ਕਰਕੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਹਿਲਾਂ ਹੀ ਕੇਂਦਰੀ ਸਿਹਤ ਮੰਤਰੀ, ਜੇ.ਪੀ. ਨੱਡਾ ਨੂੰ ਪੱਤਰ ਲਿਖ ਕੇ ਮਾਰੂ ਪ੍ਰਭਾਵ ਦਾ ਵੇਰਵਾ ਦੇ ਦਿੱਤਾ ਹੈ ਅਤੇ ਸਿਹਤ ਖੇਤਰ ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।ਹੁਣ ਮੰਗਲਵਾਰ ਨੂੰ ਪੰਜਾਬ ਦੌਰੇ ਤੇ ਆ ਰਹੇ ਪ੍ਰਧਾਨ ਮੰਤਰੀ ਨੂੰ ਉਹਨਾਂ ਦੀ ਸਿੱਧੀ ਅਪੀਲ ਹੈ ਕਿ ਪੰਜਾਬ ਨੂੰ ਬਣਦੀ ਵਿੱਤੀ ਸਹਾਇਤਾ ਜਲਦੀ ਤੋਂ ਜਲਦੀ ਦਿੱਤੀ ਜਾਵੇ ।ਡਾ. ਬਲਬੀਰ ਸਿੰਘ ਨੇ ਕਿਹਾ , “ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਸਿਹਤ ਸੰਭਾਲ ਦੀ ਰੀੜ੍ਹ ਟੁੱਟ ਗਈ ਹੈ। ਇਸ ਵਿੱਚ ਸਿਰਫ਼ ਇਮਾਰਤਾਂ ਨਹੀਂ ਸਗੋਂ ਜੀਵਨ-ਰੱਖਿਅਕ ਉਪਕਰਣ, ਜ਼ਰੂਰੀ ਦਵਾਈਆਂ ਅਤੇ ਭਾਰੀ ਨੁਕਸਾਨ ਕਾਰਨ ਲੱਖਾਂ ਪੰਜਾਬੀਆਂ ਦੀ ਦੇਖ-ਭਾਲ ਤੇ ਮੁੜ ਵਸੇਬਾ ਵੀ ਸ਼ਾਮਲ ਹੈ। ਅਸੀਂ ਪ੍ਰਧਾਨ ਮੰਤਰੀ ਦੇ ਦੌਰੇ ਦਾ ਸਵਾਗਤ ਕਰਦੇ ਹਾਂ, ਪਰ ਸਾਨੂੰ ਇੱਕਜੁਟਤਾ ਦੀ ਜਿ਼ਆਦਾ ਲੋੜ ਹੈ।ਉਨ੍ਹਾਂ ਕਿਹਾ ਕਿ ਸਾਨੂੰ ਜ਼ਰੂਰੀ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਅਤੇ ਵਿਆਪਕ ਰਾਜ ਦੀ ਰਿਕਵਰੀ ਲਈ ਘੱਟੋ-ਘੱਟ 20,000 ਕਰੋੜ ਰੁਪਏ ਦੀ ਕੇਂਦਰੀ ਸਹਾਇਤਾ ਦੀ ਤੁਰੰਤ ਲੋੜ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਸਿਹਤ ਮੰਤਰੀ ਨੇ ਕੇਂਦਰ ਦੁਆਰਾ ਰੋਕੇ ਗਏ 60,000 ਕਰੋੜ ਰੁਪਏ ਦੇ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਸੂਬਾ ਸਰਕਾਰ ਦੀ ਮੰਗ ਨੂੰ ਵੀ ਦੁਹਰਾਇਆ , ਜੋ ਕਿ ਪੰਜਾਬ ਦੀ ਹੜ੍ਹ ਪ੍ਰਭਾਵਿਤ ਅਰਥਵਿਵਸਥਾ ਦੀ ਸਮੁੱਚੀ ਰਿਕਵਰੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੜ ਸੁਰਜੀਤ ਹੋ ਰਹੀ ਆਬਾਦੀ ਅਤੇ ਅਰਥਚਾਰੇ ਲਈ ਇੱਕ ਮਜ਼ਬੂਤ ਸਿਹਤ ਪ੍ਰਣਾਲੀ ਬਹੁਤ ਜ਼ਰੂਰੀ ਹੈ।ਡਾ. ਬਲਬੀਰ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਦੇ ਸੌੜੇ ਅਤੇ ਗ਼ੈਰ-ਜਿੰਮੇਵਾਰਨਾ ਨਜ਼ਰੀਏ `ਤੇ ਵੀ ਸਵਾਲ ਉਠਾਉਂਦਿਆਂ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਦੁਰਦਸ਼ਾ ਪ੍ਰਤੀ ਇੱਕ ਵਿਆਪਕ, ਹਮਦਰਦੀਪੂਰਨ ਨਜ਼ਰੀਆ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕਿਹਾ ਕਿ ਲੋਕਾਂ ਨੂੰ ਸਿਰਫ਼ ਜਜ਼ਬਾਤੀ ਗੱਲਾਂ ਜਾਂ ਫੋਕੇ ਵਾਅਦੇ ਨਹੀਂ, ਸਗੋਂ ਸੱਚ-ਮੁੱਚ ਠੋਸ ਕਾਰਵਾਈ ਅਤੇ ਤੁਰੰਤ ਫੰਡਾਂ ਦੀ ਲੋੜ ਹੈ।ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੰਕਟ ਦੌਰਾਨ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਪੰਜਾਬ ਲਈ ਇੱਕ ਮਜ਼ਬੂਤ, ਵਧੇਰੇ ਕਾਰਗਰ ਸਿਹਤ ਸੰਭਾਲ ਪ੍ਰਣਾਲੀ ਦੀ ਪੁਨਰ ਸੁਰਜੀਤੀ ਲਈ ਲੋੜੀਂਦੀ ਰਾਹਤ ਅਤੇ ਸਹਾਇਤਾ ਪ੍ਰਾਪਤ ਕਰਨ ਲਈ ਡੱਟ ਕੇ ਵਕਾਲਤ ਕਰਦੀ ਰਹੇਗੀ।ਇਸ ਦੌਰਾਨ ਸਿਹਤ ਮੰਤਰੀ ਵੱਲੋਂ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓ.) ਅਤੇ ਵਲੰਟੀਅਰਾਂ ਦਾ ਵੀ ਨਿਰਸਵਾਰਥ ਅੱਗੇ ਆਉਣ ਅਤੇ ਤਨਦੇਹੀ ਨਾਲ ਸਹਾਇਤਾ ਦੀ ਪੇਸ਼ਕਸ਼ ਕਰਨ ਲਈ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁਲਾਜਮਾਂ ਲਈ ਖੁਸ਼ਖਬਰੀ; SSA ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ

0

Punjab Cabinet Meeting news; ਪੰਜਾਬ ਕੈਬਨਿਟ ਨੇ ਸਕੂਲ ਸਿੱਖਿਆ ਵਿਭਾਗ ਵਿੱਚ 1007 ਅਸਾਮੀਆਂ ਸਿਰਜਣ ਅਤੇ ‘ਸਮੱਗਰ ਸਿੱਖਿਆ ਅਭਿਆਨ’ (ਐਸ.ਐਸ.ਏ.) ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਇਸ ਨਾਲ ਐਸ.ਐਸ.ਏ. ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਪੂਰਾ ਹੋਣ ਦਾ ਰਾਹ ਪੱਧਰਾ ਹੋਵੇਗਾ ਅਤੇ ਸਰਕਾਰੀ ਢਾਂਚੇ ਵਿੱਚ ਤਜਰਬੇਕਾਰ ਮੁਲਾਜ਼ਮ ਸ਼ਾਮਲ ਹੋਣ ਨਾਲ ਸਿੱਖਿਆ ਵਿਭਾਗ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਤੇਜ਼ੀ ਆਵੇਗੀ ਤੇ ਹੋਰ ਕਾਨੂੰਨੀ ਅੜਿੱਕੇ ਦੂਰ ਹੋਣਗੇ।

👉ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਨੂੰ ਮਿਲੀ ਪ੍ਰਵਾਨਗੀ
ਕੈਬਨਿਟ ਨੇ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। 2018 ਦੇ ਮੌਜੂਦਾ ਨਿਯਮਾਂ ਵਿੱਚ ਕੁਝ ਕਾਡਰਾਂ ਲਈ ਤਰੱਕੀ ਦਾ ਕੋਈ ਮੌਕਾ ਨਹੀਂ ਸੀ ਪਰ ਹੁਣ ਇਨ੍ਹਾਂ ਨਿਯਮਾਂ ਵਿੱਚ ਸੋਧਾਂ ਨਾਲ ਪੀ.ਟੀ.ਆਈ. (ਐਲੀਮੈਂਟਰੀ), ਪ੍ਰੀ-ਪ੍ਰਾਇਮਰੀ ਅਧਿਆਪਕਾਂ, ਸਪੈਸ਼ਲ ਐਜੂਕੇਟਰ ਅਧਿਆਪਕਾਂ (ਸੈਕੰਡਰੀ) ਤੇ ਸਪੈਸ਼ਲ ਐਜੂਕੇਟਰ ਅਧਿਆਪਕਾਂ (ਐਲੀਮੈਂਟਰੀ) ਅਤੇ ਵੋਕੇਸ਼ਨਲ ਮਾਸਟਰਾਂ ਨੂੰ ਤਰੱਕੀ ਦੇ ਨਵੇਂ ਮੌਕੇ ਮਿਲਣਗੇ। ਇਸ ਸੋਧ ਨਾਲ ਤਕਰੀਬਨ 1500 ਅਧਿਆਪਕਾਂ ਨੂੰ ਲਾਭ ਮਿਲੇਗਾ। ਇਸ ਸੋਧ ਨਾਲ ਨਵੀਆਂ ਭਰਤੀਆਂ ਦਾ ਰਾਹ ਖੁੱਲ੍ਹੇਗਾ ਅਤੇ ਚਾਹਵਾਨ ਉਮੀਦਵਾਰਾਂ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ।

ਇਹ ਵੀ ਪੜ੍ਹੋ  ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਲਏ ਵੱਡੇ ਫੈਸਲੇ; ‘ਜਿਸਦਾ ਖੇਤਾ, ਉਸਦੀ ਰੇਤ’ ਤੇ ਫ਼ਸਲਾਂ ਦਾ 20 ਹਜ਼ਾਰ ਏਕੜ ਮੁਆਵਜ਼ਾ

👉ਜ਼ਿਲ੍ਹਾ ਪ੍ਰੀਸ਼ਦਾਂ ਵਿੱਚੋਂ ਸਿਹਤ ਵਿਭਾਗ ਵਿੱਚ ਰਲੇਵੇਂ ਮੌਕੇ ਰੂਰਲ ਮੈਡੀਕਲ ਅਫ਼ਸਰਾਂ ਨੂੰ ‘ਪੇਅ ਪ੍ਰੋਟੈਕਸ਼ਨ’ ਦਾ ਲਾਭ ਦਿੱਤਾ
ਪੰਜਾਬ ਕੈਬਨਿਟ ਨੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰ ਰਹੇ ਰੂਰਲ ਮੈਡੀਕਲ ਅਫ਼ਸਰਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ (ਰਲੇਵੇਂ) ਮੌਕੇ ਉਨ੍ਹਾਂ ਦੀ ‘ਪੇਅ ਪ੍ਰੋਟੈਕਸ਼ਨ’ ਯਕੀਨੀ ਬਣਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਮੈਡੀਕਲ ਅਫ਼ਸਰਾਂ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ/ਰਲੇਵੇਂ ਮਗਰੋਂ ‘ਪੇਅ ਪ੍ਰੋਟੈਕਸ਼ਨ’ ਦਾ ਲਾਭ ਇਸ ਸ਼ਰਤ ਉੱਤੇ ਮਿਲੇਗਾ ਕਿ ‘ਪੇਅ ਪ੍ਰੋਟੈਕਸ਼ਨ’ ਤੋਂ ਇਲਾਵਾ ਪਿਛਲੀ ਸੇਵਾ ਦਾ ਲਾਭ ਕਿਸੇ ਵੀ ਹੋਰ ਉਦੇਸ਼ ਲਈ ਲਾਗੂ ਨਹੀਂ ਹੋਵੇਗਾ।
👉ਸਰਕਾਰੀ ਡਾਕਟਰਾਂ ਦੇ ਸਨਮਾਨ ਲਈ ਨੀਤੀ ਘੜਨ ਨੂੰ ਸਹਿਮਤੀ
ਕੈਬਨਿਟ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੇ ਸਰਕਾਰੀ ਡਾਕਟਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕਰਨ ਲਈ ਨੀਤੀ ਘੜਨ ਨੂੰ ਵੀ ਸਹਿਮਤੀ ਦੇ ਦਿੱਤੀ। ਇਸ ਤਹਿਤ ਸਾਰੇ ਡਾਕਟਰ ਭਾਵੇਂ ਉਹ ਵਿਭਾਗ ਵਿੱਚ ਰੈਗੂਲਰ ਜਾਂ ਕੰਟਰੈਕਟ ਉੱਤੇ ਹਨ, ਆਪਣੀਆਂ ਸਬੰਧਤ ਸ਼੍ਰੇਣੀਆਂ ਵਿੱਚ ਇਹ ਸਨਮਾਨ ਲੈਣ ਦੇ ਹੱਕਦਾਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਵਿੱਚ ਛੋਟੇ ਤੋਂ ਲੈ ਕੇ ਵੱਡੇ ਥਾਣੇਦਾਰ ਦੀਆਂ 1600 ਨਵੀਆਂ ਪੋਸਟਾਂ ਦੀ ਹੋਵੇਗੀ ਸਿਰਜਣਾ

0

Punjab Cabinet Meeting news; ਪੁਲਿਸ ਜਾਂਚ ਵਿੱਚ ਕਾਰਜ ਕੁਸ਼ਲਤਾ ਅਤੇ ਨਵੀਆਂ ਚੁਣੌਤੀਆਂ ਦੇ ਟਾਕਰੇ, ਖ਼ਾਸ ਤੌਰ ਉੱਤੇ ਐਨ.ਡੀ.ਪੀ.ਐਸ. ਕੇਸਾਂ ਤੇ ਹੋਰ ਸੰਗਠਿਤ ਅਪਰਾਧਾਂ ਸਬੰਧੀ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਝਣ ਲਈ ਥਾਣਿਆਂ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਕੈਬਨਿਟ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ 1600 ਨਵੀਆਂ ਨਾਨ-ਗਜ਼ਟਿਡ ਅਫਸਰਾਂ (ਐਨ.ਜੀ.ਓ.) ਦੀਆਂ ਅਸਾਮੀਆਂ (ਏ.ਐਸ.ਆਈ., ਐਸ.ਆਈ. ਅਤੇ ਇੰਸਪੈਕਟਰ) ਸਿਰਜਣ ਦੀ ਵੀ ਮਨਜ਼ੂਰੀ ਦੇ ਦਿੱਤੀ।

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਇਸ ਫੈਸਲੇ ਮੁਤਾਬਕ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ ਐਨ.ਜੀ.ਓਜ਼ ਦੀਆਂ 1600 ਨਵੀਆਂ ਅਸਾਮੀਆਂ (150 ਇੰਸਪੈਕਟਰ, 450 ਸਬ ਇੰਸਪੈਕਟਰ ਅਤੇ 1000 ਏ.ਐਸ.ਆਈ.) ਸਿਰਜੀਆਂ ਜਾਣਗੀਆਂ ਅਤੇ ਇਹ ਅਸਾਮੀਆਂ ਤਰੱਕੀ ਰਾਹੀਂ ਭਰੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਖ਼ਾਲੀ ਹੋਣ ਵਾਲੀਆਂ ਕਾਂਸਟੇਬਲਾਂ ਦੀਆਂ 1600 ਅਸਾਮੀਆਂ ਉੱਤੇ ਵੀ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਫੈਸਲਾ ਪੁਲਿਸ ਵਿਭਾਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਕਿ ਜ਼ਮੀਨੀ ਪੱਧਰ ਉੱਤੇ ਢੁਕਵੀਂ ਤਾਇਨਾਤੀ ਦੇ ਨਾਲ-ਨਾਲ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ, ਘਿਨਾਉਣੇ ਅਪਰਾਧਾਂ ਦੇ ਕੇਸਾਂ, ਸਾਈਬਰ ਅਪਰਾਧ ਤੇ ਹੋਰ ਆਰਥਿਕ ਅਪਰਾਧਾਂ ਦੇ ਕੇਸਾਂ ਦੀ ਜਾਂਚ ਵਿੱਚ ਕਾਰਜਕੁਸ਼ਲਤਾ ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਲਏ ਵੱਡੇ ਫੈਸਲੇ; ‘ਜਿਸਦਾ ਖੇਤਾ, ਉਸਦੀ ਰੇਤ’ ਤੇ ਫ਼ਸਲਾਂ ਦਾ 20 ਹਜ਼ਾਰ ਏਕੜ ਮੁਆਵਜ਼ਾ

0

Punjab cabinet meeting News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਵੱਡੇ ਫੈਸਲੇ ਲਏ ਗਏ। ਬੀਮਾਰ ਹੋਣ ਦੇ ਬਾਵਜੂਦ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਨਾਲ ਹੀ ਹੜ੍ਹਾਂ ਕਾਰਨ ਫ਼ਸਨਾਂ ਦੇ ਹੋਏ ਨੁਕਸਾਨ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਹੋਏ ਫੈਸਲਿਆਂ ਦੀ ਖੁਦ ਮੁੱਖ ਮੰਤਰੀ ਸ: ਮਾਨ ਅਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ। ਜਿਸ ਵਿਚ ਉਨ੍ਹਾਂ ਦਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ ਤੇ ਮਿੱਟੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕਿਸਾਨ ਚਾਹੁਣ ਤਾਂ ਉਹ ਇਸ ਨੂੰ ਵੇਚ ਵੀ ਸਕਣਗੇ। ‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਦੇ ਤਹਿਤ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਇਸ ਸਾਲ ਦੀ 31 ਦਸੰਬਰ ਤੱਕ ਬਿਨਾਂ ਕਿਸੇ ਪਰਮਿਟ ਦੇ ਆਪਣੀ ਜ਼ਮੀਨ ਵਿੱਚੋਂ ਰੇਤਾ ਚੁੱਕਣ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਖੇਤੀਬਾੜੀ ਵਾਲੀ ਜ਼ਮੀਨ ਤੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਕੱਢਣ ਦਾ ਇਕੋ ਵਾਰੀ ਦਿੱਤਾ ਜਾਣ ਵਾਲਾ ਮੌਕਾ ਸਮਝਿਆ ਜਾਵੇਗਾ ਪਰ ਇਸ ਨੂੰ ਮਾਈਨਿੰਗ ਵਾਲੀ ਸਮੱਗਰੀ ਨਹੀਂ ਮੰਨਿਆ ਜਾਵੇਗਾ। ਸਬੰਧਤ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਪ੍ਰਭਾਵਿਤ ਪਿੰਡਾਂ ਦੀ ਸੂਚੀ ਦਾ ਐਲਾਨ ਕਰੇਗਾ ਜਿੱਥੇ ਹੜ੍ਹਾਂ ਨਾਲ ਰੇਤਾ ਜਾਂ ਗਾਰ ਜਮ੍ਹਾਂ ਹੋਣ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ/ਕਾਸ਼ਤਕਾਰ/ਕਿਸਾਨਾਂ ਦੇ ਸਮੂਹ ਵੱਲੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਕੱਢਣ ਤੇ ਢੋਹਣ ਦਾ ਕੰਮ ਕੀਤਾ ਜਾ ਸਕਦਾ ਹੈ। ਹਾਲ ਹੀ ਵਿੱਚ ਆਏ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰੇ ਜ਼ਿਲ੍ਹਾ ਮਾਈਨਿੰਗ ਅਫਸਰਾਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਦੀਆਂ ਨਿਗਰਾਨ ਕਮੇਟੀਆਂ ਪ੍ਰਭਾਵਿਤ ਖੇਤਾਂ ਨੂੰ ਟੋਇਆ, ਖੱਡਾਂ ਜਾਂ ਕਿਸੇ ਹੋਰ ਤਰੀਕੇ ਨਾਲ ਜ਼ਮੀਨ ਦੀ ਅਸਲ ਸਤਹਿ ਨਾਲ ਛੇੜਖਾਨੀ ਕੀਤੇ ਬਿਨਾਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਹਟਾਉਣ ਤੇ ਢੋਹਣ ਵਿੱਚ ਸਹਿਯੋਗ ਕਰਨਗੇ।ਇਸੇ ਤਰ੍ਹਾਂ ਦੂਜੇ ਮਹੱਤਵਪੂਰਨ ਫੈਸਲੇ ਵਿਚ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦੇਵੇਗੀ ਜੋ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਹੈ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਕੇ ਸਵਾਲ,ਕਿਹਾ ਦੌਰੇ ਦੇ ਨਾਲ ਰਾਹਤ ਪੈਕੇਜ਼ ਦਾ ਵੀ ਕਰੋ ਐਲਾਨ

ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਵਿੱਚ ਸੋਧ ਨੂੰ ਮਨਜ਼ੂਰੀ
ਕੈਬਨਿਟ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨੂੰ ਮਿਊਂਸਿਪਲ ਡਿਵੈਲਪਮੈਂਟ ਫੰਡ ਰਾਹੀਂ ਇੰਪਰੂਵਮੈਂਟ ਟਰੱਸਟਾਂ ਦੇ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਮਿਊਂਸਿਪਲ ਡਿਵੈਲਪਮੈਂਟ ਫੰਡ ਦੀ ਸਥਾਪਨਾ ਕੀਤੀ ਗਈ ਸੀ, ਜਿਸ ਲਈ ਹਰੇਕ ਸਾਲ ਸੂਬਾਈ ਬਜਟ ਤੋਂ ਪੈਸਾ ਮਿਲਦਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਇੰਪਰੂਵਮੈਂਟ ਟਰੱਸਟਾਂ ਨੂੰ ਆਪਣੀਆਂ ਜਾਇਦਾਦਾਂ ਦੇ ਨਿਬੇੜੇ ਰਾਹੀਂ ਪ੍ਰਾਪਤ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਇਸ ਐਕਟ ਵਿੱਚ ਧਾਰਾ 69ਬੀ ਜੋੜੀ ਗਈ ਹੈ, ਜਿਸ ਨਾਲ ਜ਼ਮੀਨਾਂ, ਇਮਾਰਤਾਂ ਜਾਂ ਹੋਰ ਚੱਲ-ਅਚੱਲ ਜਾਇਦਾਦਾਂ ਦੇ ਨਿਪਟਾਰੇ ਤੋਂ ਟਰੱਸਟ ਨੂੰ ਮਿਲਣ ਵਾਲੇ ਪੈਸੇ ਦੇ ਹਿੱਸੇ, ਜਿਵੇਂ ਕਿ ਨਿਰਧਾਰਿਤ ਹੋਵੇ, ਨੂੰ ਮਿਊਂਸਿਪਲ ਡਿਵੈਲਪਮੈਂਟ ਫੰਡ ਵਿੱਚ ਤਬਦੀਲ ਕੀਤਾ ਜਾਵੇਗਾ।

ਬਿਕਰਮ ਮਜੀਠੀਆ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ
ਕੈਬਨਿਟ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ 1988 ਦੀ ਧਾਰਾ 19 ਅਧੀਨ ਕੇਸ ਚਲਾਉਣ ਦੀ ਸਹਿਮਤੀ ਦੇ ਦਿੱਤੀ। ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਦੀ ਸਲਾਹ ਮਗਰੋਂ ਸਾਬਕਾ ਕੈਬਨਿਟ ਮੰਤਰੀ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਸਬੰਧੀ ਮਾਮਲੇ ਉੱਤੇ ਪਹਿਲਾਂ ਮੰਤਰੀ ਮੰਡਲ ਵਿੱਚ ਵਿਚਾਰਨ ਦੀ ਲੋੜ ਸੀ ਅਤੇ ਇਸ ਮਗਰੋਂ ਇਹ ਮਾਮਲਾ ਹੁਣ ਅਗਲੇਰੇ ਹੁਕਮ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ 

ਸਾਉਣੀ ਖ਼ਰੀਦ ਸੀਜ਼ਨ 2025 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ 16 ਸਤੰਬਰ ਤੋਂ 30 ਨਵੰਬਰ 2025 ਤੱਕ ਚੱਲਣ ਵਾਲੀ ਝੋਨੇ ਦੀ ਖ਼ਰੀਦ ਸਬੰਧੀ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ ਦੇ ਦਿੱਤੀ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਦੀਆਂ ਤਜਵੀਜ਼ਾਂ ਮੁਤਾਬਕ ਚੌਲ ਮਿੱਲਾਂ ਨੂੰ ਵਿਭਾਗ ਵੱਲੋਂ ਸਮੇਂ ਸਿਰ ਮੰਡੀਆਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਚੌਲ ਮਿੱਲਾਂ ਲਈ ਆਰ.ਓ. ਸਕੀਮ ਅਧੀਨ ਝੋਨੇ ਦਾ ਨਿਰਧਾਰਨ ਇਕ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗਾ। ਯੋਗ ਚੌਲ ਮਿੱਲਾਂ ਵਿੱਚ ਝੋਨਾ, ਇਸ ਨੀਤੀ ਦੀਆਂ ਤਜਵੀਜ਼ਾਂ ਅਤੇ ਸੂਬਾਈ ਏਜੰਸੀਆਂ ਤੇ ਚੌਲ ਮਿੱਲ ਮਾਲਕਾਂ ਵਿਚਾਲੇ ਹੋਏ ਸਮਝੌਤੇ ਅਨੁਸਾਰ ਭੰਡਾਰ ਹੋਵੇਗਾ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਨੀਤੀ’ ਵਿੱਚ ਤਜਵੀਜ਼ ਕੀਤਾ ਗਿਆ ਹੈ ਕਿ ਚੌਲ ਮਿੱਲ ਮਾਲਕਾਂ ਨੂੰ ਪਾਲਿਸੀ ਅਤੇ ਸਮਝੌਤੇ ਮੁਤਾਬਕ 31 ਮਾਰਚ, 2026 ਤੱਕ ਭੰਡਾਰ ਕੀਤੇ ਝੋਨੇ ਦਾ ਬਣਦਾ ਚੌਲ ਡਿਲੀਵਰ ਕਰਨਾ ਪਵੇਗਾ।

ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023 ਵਿੱਚ ਸੋਧ ਨੂੰ ਹਰੀ ਝੰਡੀ
ਰੇਤ ਖੱਡਾਂ ਦੀ ਅਲਾਟਮੈਂਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਵਾਧੂ ਮਾਲੀਆ ਜੁਟਾਉਣ ਅਤੇ ਰੇਤੇ-ਬਜਰੀ ਦੀ ਸਪਲਾਈ ਵਧਾਉਣ ਦੇ ਉਦੇਸ਼ ਨਾਲ ਕੈਬਨਿਟ ਨੇ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ, 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013’ ਦੇ ਸਬੰਧਤ ਨਿਯਮਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ। ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼ 2013’ ਦੋਵਾਂ ਵਿੱਚ ਇਹ ਸੋਧਾਂ ਨਿਲਾਮੀ ਪ੍ਰਕਿਰਿਆਵਾਂ, ਮਾਈਨਿੰਗ ਦੇ ਅਧਿਕਾਰ ਦੇਣ, ਰਿਆਇਤ ਦਾ ਸਮਾਂ, ਰਿਆਇਤ ਦੀ ਰਕਮ, ਜ਼ਮਾਨਤ ਰਾਸ਼ੀ ਦੀ ਅਦਾਇਗੀ, ਵਾਤਾਵਰਨ ਕਲੀਅਰੈਂਸ ਮੰਗਣ ਲਈ ਜਵਾਬਦੇਹੀ ਵਿੱਚ ਤਬਦੀਲੀ, ‘ਡੈੱਡ ਰੈਂਟ’ ਦਾ ਸੰਕਲਪ ਲਿਆਉਣ ਨਾਲ ਸਬੰਧਤ ਹਨ। ਇਨ੍ਹਾਂ ਨਵੇਂ ਨਿਯਮਾਂ/ਸੋਧਾਂ ਨੂੰ ਮੌਜੂਦਾ ਪੰਜਾਬ ਸਟੇਟ ਮਾਈਨਰ ਮਿਨਰਲਜ਼ ਪਾਲਿਸੀ, 2023 ਅਤੇ ਪੰਜਾਬ ਸਟੇਟ ਮਾਈਨਰ ਮਿਨਰਲਜ਼ ਰੂਲਜ਼ 2013 ਵਿੱਚ ਜੋੜਿਆ/ਬਦਲਿਆ ਜਾਵੇਗਾ। ਇਸ ਤੋਂ ਇਲਾਵਾ ਦਰਾਂ ਨੂੰ ਮਿਤੀ 30 ਅਪਰੈਲ 2025 ਦੀ ਪੰਜਾਬ ਸਟੇਟ ਮਾਈਨਰ ਮਿਨਰਲ (ਸੋਧ) ਨੀਤੀ ਮੁਤਾਬਕ ਕਰਨ ਲਈ ਅਨੁਸੂਚੀ ਅਧੀਨ ਰਾਇਲਟੀ ਦੀਆਂ ਦਰਾਂ ਵਿੱਚ ਵੀ ਵਾਧਾ ਕਰਨ ਦੀ ਲੋੜ ਹੈ। ਇਸ ਤਹਿਤ ਸਟੇਟ ਜੀਓਲੋਜਿਸਟ ਕੋਲ ਰੂਲ 87 ਮੁਤਾਬਕ ਮੁਲਾਂਕਣ ਆਦੇਸ਼ਾਂ ਵਿਰੁੱਧ ਅਪੀਲਾਂ ਸੁਣਨ ਦੀਆਂ ਤਾਕਤਾਂ ਹੋਣਗੀਆਂ। ਮੌਜੂਦਾ ਸਮੇਂ ਇਹ ਆਸਾਮੀ ਖ਼ਾਲੀ ਹੈ, ਇਸ ਲਈ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਇਹ ਤਾਕਤਾਂ ਦੇਣ ਲਈ ਸਰਕਾਰ ਨੂੰ ਅਧਿਕਾਰ ਦੇਣ ਦਾ ਪ੍ਰਸਤਾਵ ਹੈ ਤਾਂ ਕਿ ਅਪੀਲਾਂ ਸਬੰਧੀ ਕੰਮ ਪ੍ਰਭਾਵਿਤ ਨਾ ਹੋਵੇ।

ਐਸ.ਐਮ.ਈ.ਟੀ. ਦੇ ਗਠਨ ਨੂੰ ਮਨਜ਼ੂਰੀ
ਕੈਬਨਿਟ ਨੇ ਸੂਬੇ ਵਿੱਚ ਖਣਿਜ ਸਰੋਤਾਂ ਦੇ ਯੋਜਨਾਬੱਧ ਵਿਕਾਸ ਅਤੇ ਇਨ੍ਹਾਂ ਦੀ ਖੋਜ ਦੇ ਕੰਮਾਂ ਦੀ ਨਿਗਰਾਨੀ ਲਈ ਪੰਜਾਬ ਸਟੇਟ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐਸ.ਐਮ.ਈ.ਟੀ.) ਦੇ ਗਠਨ ਨੂੰ ਵੀ ਸਹਿਮਤੀ ਦੇ ਦਿੱਤੀ। ਇਹ ਟਰੱਸਟ ਵਿਜ਼ਨ, ਮਿਸ਼ਨ ਪਲਾਂਟ, ਖੋਜ ਲਈ ਮਾਸਟਰ ਪਲਾਨ ਤਿਆਰ ਕਰੇਗਾ, ਜੰਗਲਾਤ ਖ਼ੇਤਰ ਦੀ ਖੋਜ ਲਈ ਫੰਡ ਜੁਟਾਏਗਾ, ਸਰਵੇਖਣ ਸਹੂਲਤ, ਸਮਰੱਥਾ ਵਧਾਉਣ ਵਾਲੇ ਪ੍ਰੋਗਰਾਮ ਕਰਵਾਏਗਾ, ਖੋਜ ਤੇ ਵਿਕਾਸ ਗਤੀਵਿਧੀਆਂ ਉਲੀਕੇਗਾ, ਵਿਭਾਗੀ ਲੈਬਾਰਟਰੀ ਨੂੰ ਮਜ਼ਬੂਤ ਤੇ ਅਪਗ੍ਰੇਡ ਕਰੇਗਾ, ਅਧਿਕਾਰੀਆਂ ਤੇ ਤਕਨੀਕੀ ਵਿਅਕਤੀਆਂ ਦੀ ਨਿਯੁਕਤੀ, ਸਟੇਟ ਮਿਨਰਲ ਡਾਇਰੈਕਟਰੀ ਵਿਕਸਤ ਕਰੇਗਾ, ਨਵੀਨਤਾਕਾਰੀ ਨੂੰ ਉਤਸ਼ਾਹਤ ਕਰੇਗਾ, ਖੋਜ ਪ੍ਰਾਜੈਕਟਾਂ ਲਈ ਲੌਜਿਸਟਿਕ ਸਹਿਯੋਗ ਮੁਹੱਈਆ ਕਰੇਗਾ ਅਤੇ ਤਕਨਾਲੋਜੀ ਤੇ ਹੋਰ ਮੰਤਵਾਂ ਦੀ ਵਰਤੋਂ ਰਾਹੀਂ ਮਾਈਨਿੰਗ ਤੇ ਸਬੰਧਤ ਗਤੀਵਿਧੀਆਂ ਦੀ ਨਿਗਰਾਨੀ ਕਰੇਗਾ।

ਕਮਿਊਨਿਟੀ ਸਰਵਿਸ ਗਾਈਡਲਾਇਨਜ਼-2025 ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ‘ਪੰਜਾਬ ਕਮਿਊਨਿਟੀ ਸਰਵਿਸ ਗਾਈਡਲਾਇਨਜ਼-2025’ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਦਾ ਉਦੇਸ਼ ਪੰਜਾਬ, ਹਰਿਆਣਾ ਤੇ ਯੂ.ਟੀ. ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਇਕਸਾਰਤਾ ਲਿਆਉਣਾ ਹੈ ਤਾਂ ਕਿ ਉਨ੍ਹਾਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ, ਜਿਨ੍ਹਾਂ ਤਹਿਤ ਬੀ.ਐਨ.ਐਸ.ਐਸ. ਦੀ ਧਾਰਾ 23(2), ਜਾਂ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 18(1) (ਸੀ) ਜਾਂ ਦੇਸ਼ ਭਰ ਦੇ ਹੋਰ ਕਾਨੂੰਨਾਂ ਅਧੀਨ ਸਮਾਜ ਸੇਵਾ ਦੀ ਸਜ਼ਾ ਦਿੱਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਬਣਾਂਵਾਲੀ ਨੇ ਬਰਸਾਤ ਕਾਰਨ ਡਿੱਗੇ ਮਕਾਨ ਦੇ ਵਾਰਸਾਂ ਨੂੰ 4 ਲੱਖ ਦੀ ਵਿੱਤੀ ਸਹਾਇਤਾ ਦਿੱਤੀ

0

Mansa News: ਅੱਜ ਹਲਕਾ ਸਰਦੂਲਗੜ੍ਹ ਦੇ ਪਿੰਡ ਫਤਹਿਪੁਰ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਉਸ ਪਰਿਵਾਰ ਨੂੰ 04 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਪਹੁੰਚੇ ਜਿਸ ਪਰਿਵਾਰ ਦਾ ਬਰਸਾਤ ਕਾਰਨ ਘਰ ਢਹਿ ਗਿਆ ਸੀ ਅਤੇ ਇਕ ਬਜ਼ੁਰਗ ਔਰਤ ਦੀ ਜਾਨ ਚਲੀ ਗਈ ਸੀ।ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਸਦਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਉਨ੍ਹਾਂ ਕਿਹਾ ਕਿ ਸੰਸਾਰ ਤੋਂ ਚਲੇ ਗਏ ਇਨਸਾਨ ਦੀ ਭਰਪਾਈ ਨਹੀਂ ਹੋ ਸਕਦੀ ਪਰ ਅਸੀਂ ਕੁਦਰਤੀ ਆਫ਼ਤ ਵਿਚ ਜਿੰਨ੍ਹਾਂ ਹੋ ਸਕੇ ਪੀੜਤ ਪਰਿਵਾਰਾਂ ਦੀ ਬਾਂਹ ਫੜੀਏ ਅਤੇ ਉਨ੍ਹਾਂ ਦਾ ਸਹਿਯੋਗ ਕਰੀਏ।ਇਸ ਮੌਕੇ ਐਸਡੀਐਮ ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਤਹਿਸੀਲਦਾਰ ਝੁਨੀਰ ਸੁਰਿੰਦਰ ਪੱਬੀ, ਪਟਵਾਰੀ ਸਾਹਿਬਾਨ,ਪਿੰਡ ਦੇ ਸਰਪੰਚ ਸਾਹਿਬਾਨ ਅਤੇ ਸਮੂਹ ਗ੍ਰਾਮ ਪੰਚਾਇਤ,ਪਿੰਡ ਦੇ ਅਹੁਦੇਦਾਰ ਸਾਹਿਬਾਨ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Bathinda ਦੀ ਕੇਂਦਰੀ ਜੇਲ੍ਹ ਅਤੇ ਤੇ ਵੂਮੈਨ ਜੇਲ੍ਹ ‘ਚ ਕਾਨੂੰਨੀ ਸਹਾਇਤ ਕੈਂਪ ਆਯੋਜਿਤ

0

Bathinda News : ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਰੁਨੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ Bathinda ਦੀ ਕੇਂਦਰੀ ਜੇਲ੍ਹ ਅਤੇ ਤੇ ਵੂਮੈਨ ਜੇਲ੍ਹ ‘ਚ ਕਾਨੂੰਨੀ ਸਹਾਇਤ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜੇਲ੍ਹ ਦੇ ਕੈਦੀਆਂ ਨੂੰ NALSA, DAWN (ਡਿਜੀਟਲ ਅਵੈਰਨੈਸ ਫਾਰ ਲੀਗਲ ਅਵੇਅਰਨੈਸ) ਯੋਜਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਚੇਅਰਮੈਨ ਕਰੁਨੇਸ਼ ਕੁਮਾਰ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ।

ਇਹ ਵੀ ਪੜ੍ਹੋ Bathinda ‘ਚ ਪਿਊ ਵੱਲੋਂ ਸਕੀ ਧੀ ਅਤੇ ਦੋਹਤੀ ਦਾ ਕ+ਤ+ਲ, ਜਾਣੋਂ ਕਾਰਨ

ਇਸ ਦੇ ਅਧੀਨ ਨਸ਼ਾ ਸਬੰਧੀ ਅਪਰਾਧਾਂ ਦੀ ਸਿਕਾਇਤ, ਪੁਨਰਵਾਸ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ। ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਕੌਸ਼ਲ ਵਿਕਾਸ, ਰੋਜ਼ਗਾਰ ਦੇ ਮੌਕੇ ਅਤੇ ਆਤਮ-ਨਿਰਭਰਤਾ ਲਈ ਉਤਸ਼ਾਹਿਤ ਕਰਨਾ ਅਤੇ ਪੀੜਤ ਪਰਿਵਾਰਾਂ ਲਈ ਕੌਸਲਿੰਗ ਤੇ ਕਾਨੂੰਨੀ ਮਾਰਗਦਰਸ਼ਨ ਉਪਲਬਧ ਕਰਵਾਉਣਾ ਹੈ।ਸੀਜੇਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਬਲਜਿੰਦਰ ਕੌਰ ਮਾਨ ਵੱਲੋ ਜੇਲ੍ਹ ‘ਚ ਬੰਦ ਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੈਟਰਲ ਜੇਲ੍ਹ ਬਠਿੰਡਾ ਵਿੱਚ ਖੋਲੇ ਗਏ ਲੀਗਲ ਏਡ ਕਲੀਨਿਕ ਦਾ ਵੱਧ ਤੋਂ ਵੱਧ ਫਾਇਦਾ ਉੁਠਾਇਆ ਜਾਵੇ।ਇਸ ਦੌਰਾਨ ਜੇਲ੍ਹ ਸੁਪਰਡੈਜ਼ਟ ਸ਼ਿਵਰਾਜ ਸਿੰਘ ਨੰਦਗੜ੍ਹ, ਚੀਫ ਐਲਏਡੀਸੀ ਤੋਂ ਇਲਾਵਾ ਜੇਲ੍ਹ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਮੀਂਹ ਵਿੱਚ ਰਾਹਤ ਦੇ ਮੱਦੇਨਜ਼ਰ ਵੰਡੀਆਂ 200 ਤਰਪਾਲਾਂ

0

👉ਕ੍ਰਿਸ਼ਨਾ ਕਲੋਨੀ ਵਿੱਚ ਇੰਟਰਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ
👉ਜਨਤਾ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ ਉਨ੍ਹਾਂ ਦਾ ਉਦੇਸ਼
Bathinda News:ਮੀਂਹ ਕਾਰਨ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਨੂੰ ਹੋ ਰਹੇ ਨੁਕਸਾਨ ਨੂੰ ਦੇਖਦਿਆਂ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਲੋੜਵੰਦਾਂ ਦੀ ਮਦਦ ਲਈ ਇੱਕ ਸ਼ਲਾਘਾਯੋਗ ਕਦਮ ਚੁੱਕਿਆ। ਜਿਨ੍ਹਾਂ ਨੇ ਲਾਈਨਪਾਰ ਇਲਾਕੇ ਅਤੇ ਧੋਬੀਆਣਾ ਬਸਤੀ ਵਿੱਚ ਪਹੁੰਚ ਕੇ ਲਗਭਗ 200 ਤਰਪਾਲਾਂ ਵੰਡੀਆਂ, ਤਾਂ ਜੋ ਗਰੀਬ ਪਰਿਵਾਰ ਮੀਂਹ ਤੋਂ ਸੁਰੱਖਿਅਤ ਰਹਿ ਸਕਣ।ਇਸ ਮੌਕੇ ਮੇਅਰ ਨੇ ਕਿਹਾ ਕਿ ਨਗਰ ਨਿਗਮ ਸਿਰਫ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਸਗੋਂ ਮੁਸ਼ਕਲ ਸਮੇਂ ਵਿੱਚ ਜਨਤਾ ਦੇ ਨਾਲ ਖੜ੍ਹਾ ਹੋਣਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਉਕਤ ਤਰਪਾਲਾਂ ਨਾਲ ਮੀਂਹ ਤੋਂ ਬਹੁਤ ਰਾਹਤ ਮਿਲੇਗੀ।ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਹਰ ਨਾਗਰਿਕ ਨੂੰ ਅੱਗੇ ਆ ਕੇ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਕੋਈ ਜਵਾਬ ਨਹੀਂ ਹੈ, ਜਿਨ੍ਹਾਂ ਨੇ ਹਮੇਸ਼ਾ ਸੰਕਟ ਦੇ ਸਮੇਂ ਵਿੱਚ ਪੰਜਾਬ ਦੀ ਮਦਦ ਕੀਤੀ ਹੈ ਅਤੇ ਹੁਣ ਵੀ ਪੰਜਾਬੀ ਆਪਣੇ ਦੁਖੀ ਭਰਾਵਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ।ਮੇਅਰ ਸ੍ਰੀ ਮਹਿਤਾ ਨੇ ਗੋਪਾਲ ਨਗਰ, ਜੋਗੀ ਨਗਰ, ਧੋਬੀ ਬਾਜ਼ਾਰ, ਲਾਲ ਸਿੰਘ ਨਗਰ ਵਿੱਚ ਵੱਖ-ਵੱਖ ਮੀਟਿੰਗਾਂ ਵਿੱਚ ਵੀ ਹਿੱਸਾ ਲਿਆ। ਉਕਤ ਮੀਟਿੰਗਾਂ ਵਿੱਚ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਜਨਤਾ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।ਉਨ੍ਹਾਂ, ਕ੍ਰਿਸ਼ਨਾ ਕਲੋਨੀ ਵਿੱਚ ਇੰਟਰਲਾਕਿੰਗ ਟਾਈਲਾਂ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ। ਮੇਅਰ ਨੇ ਕਿਹਾ ਕਿ ਇਸ ਕੰਮ ਨਾਲ ਇਲਾਕੇ ਦੇ ਵਸਨੀਕਾਂ ਨੂੰ ਗੰਦਗੀ ਅਤੇ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਕਲੋਨੀ ਵਿੱਚ ਇੱਕ ਸਾਫ਼ ਵਾਤਾਵਰਣ ਬਣੇਗਾ।

ਇਹ ਵੀ ਪੜ੍ਹੋ  ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਇਸ ਦੌਰਾਨ ਸਲਾਹਕਾਰ ਕੌਂਸਲਰ ਸ੍ਰੀ ਸ਼ਾਮ ਲਾਲ ਜੈਨ, ਸ੍ਰੀ ਗੋਬਿੰਦ ਮਸੀਹ, ਸ੍ਰੀ ਅਸੈਸਰ ਪਾਸਵਾਨ ਅਤੇ ਇਲਾਕਾ ਨਿਵਾਸੀ ਉਨ੍ਹਾਂ ਨਾਲ ਮੌਜੂਦ ਸਨ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸਪੱਸ਼ਟ ਕੀਤਾ ਕਿ ਨਗਰ ਨਿਗਮ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਮੀਂਹ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਡਾ ਇਹ ਸੰਕਲਪ ਹੈ ਕਿ ਬਠਿੰਡਾ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਬਰਾਬਰ ਕੀਤੇ ਜਾਣ, ਤਾਂ ਜੋ ਕੋਈ ਵੀ ਖੇਤਰ ਅਣਗੌਲਿਆ ਨਾ ਰਹੇ। ਮੇਅਰ ਸ੍ਰੀ ਮਹਿਤਾ ਨੇ ਨਗਰ ਨਿਗਮ ਸਥਿਤ ਆਪਣੇ ਦਫ਼ਤਰ ਵਿੱਚ ਦਿਨ ਭਰ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਵੀ ਕਰਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

0

👉ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ।
ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ  ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਦੇ ਸੁਚਾਰੂ ਕੰਮਕਾਜ ਵਿੱਚ ਕਲਰਕਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਲਰਕ ਦਫ਼ਤਰੀ ਕੰਮਕਾਜ ਦਾ ਮੁੱਢਲਾ ਅਧਾਰ ਹਨ, ਅਤੇ ਉਨ੍ਹਾਂ ਦੀ ਕੁਸ਼ਲਤਾ ਵਿਭਾਗ ਦੇ ਸੁਚਾਰੂ ਕੰਮਕਾਜ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਨਵੇਂ ਭਰਤੀ ਹੋਏ ਕਲਰਕਾਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਡਾਇਰੈਕਟਰ ਖ਼ਜਾਨਾ ਅਰਵਿੰਦ ਕੁਮਾਰ ਅਤੇ ਵਧੀਕ ਡਾਇਰੈਕਟਰ ਖ਼ਜਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907030