Monday, May 18, 2026
Home Blog Page 473

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

0

👉ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ: ਡੀ.ਜੀ.ਪੀ. ਗੌਰਵ ਯਾਦਵ
👉ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ  ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੰੁਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।ਡੀਜੀਪੀ ਨੇ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ ।

ਇਹ ਵੀ ਪੜ੍ਹੋ  Moga Police ਵੱਲੋਂ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਨਮਾਨ ਸਮਾਰੋਹ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ ਜੋ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ, ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ।ਸੀਪੀ ਨੇ ਕਿਹਾ ਕਿ ਸੋਨੀ ਦੇ ਖੁਲਾਸੇ `ਤੇ, ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਸੋਨੀ ਦੇ ਇਸ ਤਸਕਰੀ ਮਾਡਿਊਲ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਅਤੇ ਗ੍ਰਿਫ਼ਤਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 177 ਮਿਤੀ 06-09-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Guru Kashi University ਦੀ “ਆਰਟੀਫ਼ੀਸ਼ੀਅਲ ਇੰਟੈਲੀਜੈਂਸ” ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਆਈ.ਏ.ਸੀ.ਈ. -2025 11 ਸਤੰਬਰ ਤੋਂ

0

Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ, ਨਵੀਂ ਦਿੱਲੀ ਦੇ ਸਹਿਯੋਗ ਨਾਲ, ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਦੀ ਸਰਪ੍ਰਸਤੀ ਹੇਠ ਆਰਟੀਫ਼ੀਸ਼ੀਅਲ ਇੰਟੈਲੀਜੈਂਸ, ਕੰਪਿਊਟਰ ਅਤੇ ਇਲੈਕਟ੍ਰਿਕਲ ਇੰਜੀਨੀਅਰਿੰਗ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਆਈ.ਏ.ਸੀ.ਈ. -2025 ਮਿਤੀ 11 ਸਤੰਬਰ ਤੋਂ ਸ਼ੁਰੂ ਹੋਵੇਗੀ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਵਾਈਸ-ਚਾਂਸਲਰ ਨੇ ਦੱਸਿਆ ਕਿ ਡਾ. ਸੁਤੰਤਰ ਸਿੰਘ ਖੁਰਮੀ, ਡੀਨ ਦੀ ਰਹਿਨੁਮਾਈ ਹੇਠ ਇਸ ਕਾਨਫਰੰਸ ਵਿੱਚ ਪ੍ਰੋ. (ਡਾ.) ਮਹਾਂਦੇਵ ਬੀ. ਚੇਟੀ, ਵਾਈਸ-ਚਾਂਸਲਰ ਸੰਸਕ੍ਰਿਤੀ ਯੂਨੀਵਰਸਿਟੀ ਮਥੁਰਾ, ਮੁੱਖ ਮਹਿਮਾਨ, ਪ੍ਰੋ. (ਡਾ.) ਵਰਿੰਦਰ ਰਿਹਾਨੀ, ਸ਼ੂਲਨੀ ਯੂਨੀਵਰਸਿਟੀ ਸੋਲਨ ਅਤੇ ਇੰਜੀਨੀਅਰ ਅਜੈ ਕਰਾਹਾ, ਚੀਫ਼ ਜਨਰਲ ਮੈਨੇਜਰ ਬੀ.ਐਸ.ਐਨ.ਐਲ. ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਕਾਨਫਰੰਸ ਦੇ ਚੇਅਰਪਰਸਨ ਡਾ. ਖੁਰਮੀ ਅਨੁਸਾਰ ਕਾਨਫਰੰਸ ਲਈ ਭਾਰਤ ਅਤੇ ਵਿਦੇਸ਼ਾਂ ਦੇ 20 ਤੋਂ ਵੱਧ ਮਾਹਿਰਾਂ ਦੇ ਪੈਨਲ ਬਣਾਏ ਗਏ ਹਨ, ਜਿਨ੍ਹਾਂ ਦੀ ਦੇਖਰੇਖ ਹੇਠ 150 ਤੋਂ ਵੱਧ ਖੋਜ ਪੱਤਰ ਪੜ੍ਹੇ ਜਾਣਗੇ। ਇਸ ਤੋਂ ਇਲਾਵਾ ਪੋਸਟਰ ਮੇਕਿੰਗ, ਪ੍ਰਦਰਸ਼ਨੀ ਅਤੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇਗਾ।

ਇਹ ਵੀ ਪੜ੍ਹੋ  Bathinda ‘ਚ ਪਿਊ ਵੱਲੋਂ ਸਕੀ ਧੀ ਅਤੇ ਦੋਹਤੀ ਦਾ ਕ+ਤ+ਲ, ਜਾਣੋਂ ਕਾਰਨ

ਕਾਨਫਰੰਸ ਦੇ ਦੋਵੇਂ ਦਿਨ ਵੱਖ-ਵੱਖ ਸੈਸ਼ਨਾਂ ਵਿੱਚ ਪ੍ਰੋ. (ਡਾ.) ਆਰ.ਸੀ. ਬਾਂਸਲ, ਯੂਨੀਵਰਸਿਟੀ ਆਫ ਸ਼ਾਰਜਾਹ,ਡਾ. ਜਸਕਰਨ ਸਿੰਘ ਧੀਮਾਨ, ਮੈਕਗਿੱਲ ਯੂਨੀਵਰਸਿਟੀ ਕੈਨੇਡਾ, ਡਾ. ਆਕਾਂਸ਼ਾ, ਆਈ.ਆਈ.ਟੀ. ਮੁੰਬਈ,ਡਾ. ਵਿਨੀਤਾ, ਆਈ.ਆਈ.ਟੀ. ਮੁੰਬਈ, ਡਾ. ਜਸਪ੍ਰੀਤ ਸਿੰਘ, ਸੰਤ ਲੋਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲੋਂਗੋਵਾਲ, ਡਾ. ਸਰਵਨ ਸਿੰਘ, ਐਨ.ਆਈ.ਈ.ਐਲ.ਆਈ.ਟੀ.ਯੂਨੀਵਰਸਿਟੀ ਰੂਪਨਗਰ,ਡਾ. ਲਾਭ ਸਿੰਘ, ਡਾ. ਕਰੂਨੇਸ਼ ਅਰੌੜਾ ਸੀਨੀਅਰ ਡਾਇਰੈਕਟਰ ਸੀ.ਡੈੱਕ, ਨਵੀਂ ਦਿੱਲੀ,ਡਾ. ਵਿਕਰਮ ਸਿੰਘ, ਚੌਧਰੀ ਦੇਵੀਲਾਲ ਯੂਨੀਵਰਸਿਟੀ ਸਿਰਸਾ ਅਤੇ ਡਾ. ਅਸ਼ਵਨੀ ਚੌਧਰੀ, ਕੁਰੁਕਸ਼ੇਤ੍ਰਾ ਯੂਨੀਵਰਸਿਟੀ ਕੁਰੁਕਸ਼ੇਤ੍ਰਾ ਕੁੰਜੀਵਤ ਵਕਤਾ ਵਜੋਂ ਆਪਣੇ ਵਿਚਾਰ ਸਾਂਝੇ ਕਰਨਗੇ।ਉਨ੍ਹਾਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਇਸ ਕਾਨਫਰੰਸ ਵਿੱਚ ਆਫਲਾਈਨ ਅਤੇ ਆਨਲਾਈਨ ਜੁੜਨ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ex Minister ਦੇ ਪੋਤਰੇ ਨੇ Gold Medal ਦੇ ਨਾਲ ਹਾਸਲ ਕੀਤੀ ਦੇਸ ਦੀ ਨਾਮੀ ਯੂਨੀਵਰਸਿਟੀ ਤੋਂ Law ਦੀ ਡਿਗਰੀ

0

Bathinda News: ਬਠਿੰਡਾ ਦੇ ਵਕੀਲ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੇ ਪੋਤਰੇ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੇ ਪੁੱਤਰ ਅਰਜਨ ਗਰਗ ਨੇ ਦੇਸ ਦੀ ਨਾਮੀ ਯੂਨੀਵਰਸਿਟੀ ਤੋਂ Gold Medal ਦੇ ਨਾਲ Law ਦੀ ਡਿਗਰੀ ਹਾਸਲ ਕੀਤੀ ਹੈ। ਬੀਤੇ ਦਿਨੀਂ ਨੈਸ਼ਨਲ ਲਾਅ ਯੂਨੀਵਰਸਿਟੀ, ਨਿਊ ਦਿੱਲੀ ਚ 12 ਵੀਂ ਕਨਵੋਕੇਸ਼ਨ ਹੋਈ। ਜਿਸ ਦੌਰਾਨ ਜਸਟਿਸ ਬੀ ਵੀ ਨਾਗਰਥਨਾ (ਜੱਜ , ਸੁਪਰੀਮ ਕੋਰਟ ) , ਜਸਟਿਸ ਦੇਵੇਂਦਰ ਉਪਾਧਿਆਏ ( ਚੀਫ਼ ਜਸਟਿਸ , ਦਿੱਲੀ ਹਾਈ ਕੋਰਟ ) , ਜਸਟਿਸ (ਰਿਟਾ) ਏ ਕੇ ਸੀਕਰੀ (ਸੁਪਰੀਮ ਕੋਰਟ) ਅਤੇ ਹੋਰ ਬਹੁਤ ਸਾਰੇ ਹਾਈ ਕੋਰਟ ਦੇ ਜੱਜ ਸਾਹਿਬਾਨ , ਵਾਈਸ ਚਾਂਸਲਰ ,ਤੇ ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ/ ਚੀਫ਼ ਸੈਕਰੇਟਰੀ ਆਦਿ ਦੀ ਹਾਜ਼ਰੀ ਵਿਚ ਹੋਣਹਾਰ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਹੋਇਆ।

ਇਹ ਵੀ ਪੜ੍ਹੋ  Nabha School Van Accident News; School ਖੁੱਲਦੇ ਹੀ ਵਾਪਰਿਆ ਵੱਡਾ ਹਾਦਸਾ; ਬੱਚਿਆ ਨਾਲ ਭਰੀ Private ਦੀ Van ਸੇਮ ਨਾਲੇ ‘ਚ ਪਲਟੀ

ਇਸ ਸਮਾਰੋਹ ਦੌਰਾਨ ਅਰਜਨ ਗਰਗ ਨੂੰ ਵੀ ਗੋਲਡ ਮੈਡਲ ਨਾਲ ਸਨਮਾਨਦਿਆਂ ਇਹ ਡਿਗਰੀ ਦਿੱਤੀ ਗਈ। ਆਪਣੇ ਪੁੱਤਰ ਦੀ ਇਸ ਪ੍ਰਾਪਤੀ ‘ਤੇ ਖੁਸੀ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਰਾਜ਼ਨ ਗਰਗ ਨੇ ਕਿਹਾ ਕਿ, ‘‘ਅਰਜਨ ਗਰਗ ਨੇ ਅੱਜ ਤੋਂ ਪੰਜ ਸਾਲ ਪਹਿਲਾਂ ਲਾਅ ਵਿਚ ਦਾਖਲੇ ਲਈ ਹੋਏ ਸਖਤ ਮੁਕਾਬਲੇ ਵਿਚ ਪੂਰੇ ਦੇਸ ਭਰ ‘ਚ 9ਵੇਂ ਨੰਬਰ ‘ਤੇ ਰਹਿ ਕੇ ਪ੍ਰਵਾਰ ਅਤੇ ਬਠਿੰਡਾ ਦਾ ਨਾਮ ਰੋਸ਼ਨ ਕੀਤਾ ਸੀ। ’’ ਉਨ੍ਹਾਂ ਅੱਗੇ ਕਿਹਾ ਕਿ ਪ੍ਰਵਾਰ ਲਈ ਇਹ ਹੋਰ ਵੀ ਬਹੁਤ ਵੱਡੀ ਖੁਸੀ ਦੀ ਗੱਲ ਹੈ ਕਿ ਹੁਣ ਤੀਜ਼ੀ ਪੀੜ੍ਹੀ ਦਾ ਇਹ ਨੌਜਵਾਨ ਵਕਾਲਤ ਦੇ ਕਿੱਤੇ ਵਿਚ ਆਪਣੇ ਹੁਨਰ ਦੇ ਨਾਲ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿਚ ਆਪਣਾ ਯੋਗਦਾਨ ਪਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Moga Police ਵੱਲੋਂ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਨਮਾਨ ਸਮਾਰੋਹ

0

Moga News: SSP ਅਜੈ ਗਾਂਧੀ ਦੀ ਅਗਵਾਈ ਹੇਠ ਅੱਜ ਮੋਗਾ ਪੁਲਿਸ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਉਹਨਾਂ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਨਿਸ਼ਠਾ ਨਾਲ ਨਿਭਾਈ।ਐੱਸ.ਐੱਸ.ਪੀ. ਨੇ ਆਪਣੇ ਸੰਬੋਧਨ ਵਿੱਚ ਕਰਮਚਾਰੀਆਂ ਦੀ ਸੇਵਾ ਅਤੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੁਲਿਸ ਫੋਰਸ ਦੇ ਅੰਦਰ ਮਨੋਬਲ ਉੱਚਾ ਰੱਖਣਾ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਦੇ ਸਨਮਾਨ ਕਰਮਚਾਰੀਆਂ ਨੂੰ ਹੋਰ ਨਿਸ਼ਠਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ।

ਇਹ ਵੀ ਪੜ੍ਹੋ  Nabha School Van Accident News; School ਖੁੱਲਦੇ ਹੀ ਵਾਪਰਿਆ ਵੱਡਾ ਹਾਦਸਾ; ਬੱਚਿਆ ਨਾਲ ਭਰੀ Private ਦੀ Van ਸੇਮ ਨਾਲੇ ‘ਚ ਪਲਟੀ

ਇਸ ਮੌਕੇ ‘ਤੇ ਕੁੱਲ 13 ਪੁਲਿਸ ਕਰਮਚਾਰੀਆਂ ਨੂੰ ਦਰਜਾ ਪਹਿਲਾ ਪ੍ਰਸ਼ੰਸਾ ਪੱਤਰ ਦਿੱਤੇ ਗਏ। ਐੱਸ.ਐੱਸ.ਪੀ. ਮੋਗਾ ਨੇ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਜਿਹੜੇ ਕਰਮਚਾਰੀ ਆਪਣੀ ਡਿਊਟੀ ਵਿੱਚ ਵਧੀਆ ਪ੍ਰਦਰਸ਼ਨ ਕਰਨਗੇ, ਉਹਨਾਂ ਨੂੰ ਇੰਝ ਹੀ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਸਾਰੇ ਸਟਾਫ਼ ਨੂੰ ਪ੍ਰੇਰਣਾ ਮਿਲੇ। ਐੱਸ.ਐੱਸ.ਪੀ.ਨੇ ਇਹ ਸੁਨੇਹਾ ਵੀ ਦਿੱਤਾ ਕਿ ਜਨਤਾ ਦੀ ਸੇਵਾ, ਕਾਨੂੰਨ ਦੀ ਪਾਲਣਾ ਅਤੇ ਅਪਰਾਧ ਦੇ ਖਾਤਮੇ ਲਈ ਪੁਲਿਸ ਹਮੇਸ਼ਾਂ ਤਤਪਰ ਹੈ, ਅਤੇ ਕਰਮਚਾਰੀਆਂ ਦੀ ਇਹ ਲਗਨ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

0

👉ਦੇਸ਼ ਨੂੰ ਪੈਰਾਂ ਸਿਰ ਕਰਨ ਵਿਚ ਪੰਜਾਬ ਦੀ ਅਹਿਮ ਯੋਗਦਾਨ, ਹੁਣ ਪੰਜਾਬ ਦੀ ਮਦਦ ਕਰਨ ਦਾ ਵੇਲਾ: ਕੈਬਨਿਟ ਮੰਤਰੀ
Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ।ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ।ਸ੍ਰੀ ਗੋਇਲ ਨੇ ਦੱਸਿਆ ਕਿ ਮੁਢਲੇ ਅੰਦਾਜ਼ਿਆਂ ਮੁਤਾਬਕ 4 ਲੱਖ ਏਕੜ ਦੇ ਕਰੀਬ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲ ਸਰੋਤ ਵਿਭਾਗ ਦੇ ਧੁੱਸੀ ਬੰਨ੍ਹ ਕਿਤੇ ਨਹੀਂ ਟੁੱਟੇ ਪਰ ਪਾਣੀ ਓਵਰਫਲੋਅ ਹੋਣ ਕਰਕੇ ਨੁਕਸਾਨੇ ਬੰਨ੍ਹਾਂ ਅਤੇ ਹੋਰ ਨੁਕਸਾਨ ਨੂੰ ਦਰੁਸਤ ਕਰਨ ਲਈ, ਪਾਣੀ ਉਤਰਨ ਪਿੱਛੋਂ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾਣੇ ਹਨ, ਉਨ੍ਹਾਂ ਲਈ ਵੀ ਫ਼ੰਡਾਂ ਦੀ ਜ਼ਰੂਰਤ ਹੋਵੇਗੀ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਕੇ ਸਵਾਲ,ਕਿਹਾ ਦੌਰੇ ਦੇ ਨਾਲ ਰਾਹਤ ਪੈਕੇਜ਼ ਦਾ ਵੀ ਕਰੋ ਐਲਾਨ

ਉਨ੍ਹਾਂ ਕਿਹਾ ਕਿ ਸੜਕਾਂ ਟੁੱਟਣ ਕਾਰਨ ਮੰਡੀ ਬੋਰਡ ਨੂੰ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਸਕੂਲਾਂ ਤੇ ਕਾਲਜਾਂ ਦੀਆਂ ਕਰੀਬ 3300 ਇਮਾਰਤਾਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਇਲਾਵਾ ਬਿਜਲੀ ਦੇ ਹਜ਼ਾਰਾਂ ਖੰਭੇ ਡਿੱਗ ਗਏ ਤੇ ਟਰਾਂਸਫਾਰਮਰ ਪਾਣੀ ਵਿੱਚ ਡੁੱਬ ਗਏ ਹਨ, ਜਿਨ੍ਹਾਂ ਦੇ ਨੁਕਸਾਨਾਂ ਦੀ ਭਰਪਾਈ ਲਈ ਤੁਰੰਤ ਫ਼ੰਡਾਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਕੇਂਦਰ ਸਰਕਾਰ ਵੱਲੋਂ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਨੂੰ ਕੁਦਰਤੀ ਆਫ਼ਤਾਂ ਮੌਕੇ ਤੁਰੰਤ ਵਿਸ਼ੇਸ਼ ਪੈਕੇਜ ਐਲਾਨ ਦਿੱਤੇ ਜਾਂਦੇ ਹਨ ਪਰ ਪੰਜਾਬ ਸਬੰਧੀ ਕੇਂਦਰ ਸਰਕਾਰ ਹੁਣ ਤੱਕ ਟੀਮਾਂ ਰਾਹੀਂ ਰਿਪੋਰਟਾਂ ਹੀ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਫ਼ਗ਼ਾਨਿਸਤਾਨ ਦੇ ਭੂਚਾਲ ਪੀੜਤਾਂ ਦੀ ਮਦਦ ਲਈ ਤਾਂ ਰਾਹਤ ਸਮੱਗਰੀ ਤੁਰੰਤ ਭੇਜ ਦਿੱਤੀ ਪਰ ਪੰਜਾਬ ਲਈ ਅਜੇ ਤੱਕ ਕੇਂਦਰ ਸਰਕਾਰ ਨੇ ਕੁਝ ਨਹੀਂ ਕੀਤਾ।ਜਲ ਸਰੋਤ ਮੰਤਰੀ ਨੇ ਕਿਹਾ ਕਿ ਦੇਸ਼ ਭਰ ਦੀਆਂ ਸਮਾਜ-ਸੇਵੀ ਸੰਸਥਾਵਾਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਹੀਆਂ ਹਨ ਪਰ ਕੇਂਦਰ ਸਰਕਾਰ ਹੁਣ ਤੱਕ ਰਿਪੋਰਟਾਂ ਹੀ ਇਕੱਠੀਆਂ ਕਰਨ ਵਿਚ ਮਸਰੂਫ ਹੈ ਜਦਕਿ ਸੂਬੇ ਦੀ ਸਾਰੀ ਤ੍ਰਾਸਦੀ ਪੂਰੇ ਸੰਸਾਰ ਦੇ ਸਾਹਮਣੇ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪਿਛਲੇ ਦਿਨੀਂ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ਪਿਛੋਂ ਹੜ੍ਹਾਂ ਦਾ ਕਾਰਨ ਮਾਈਨਿੰਗ ਹੋਣ ਸਬੰਧੀ ਦਿੱਤੇ ਗਏ ਬੇਤੁਕੇ ਬਿਆਨ ਨਾਲ ਸੂਬੇ ਦੇ ਜ਼ਖ਼ਮਾਂ ‘ਤੇ ਨਮਕ ਹੀ ਭੁੱਕਿਆ ਗਿਆ ਹੈ।

ਇਹ ਵੀ ਪੜ੍ਹੋ  ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲ ਇਸ ਸਮੇਂ ਆਫ਼ਤ ਪ੍ਰਬੰਧਨ ਫ਼ੰਡ ਵਿੱਚ 13 ਹਜ਼ਾਰ ਕਰੋੜ ਰੁਪਏ ਪਏ ਹਨ ਪਰ ਕੇਂਦਰ ਸਰਕਾਰ ਦੀਆਂ ਸ਼ਰਤਾਂ ਕਾਰਨ ਸੂਬਾ ਸਰਕਾਰ ਨੂੰ ਇਹ ਪੈਸੇ ਖ਼ਰਚਣ ਦੀ ਆਗਿਆ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਫ਼ਤ ਪ੍ਰਬੰਧਨ ਫ਼ੰਡ ਸਬੰਧੀ ਨਿਯਮਾਂ ਵਿੱਚ ਢਿੱਲ ਦੇਵੇ ਤਾਂ ਜੋ ਸੂਬਾ ਵਾਸੀਆਂ ਦਾ ਭਲਾ ਹੋ ਸਕੇ।ਕੇਂਦਰ ਦੇ ਪੰਜਾਬ ਨਾਲ ਪੱਖਪਾਤੀ ਰਵੱਈਏ ਬਾਰੇ ਗੱਲ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਸਰਹੱਦੀ ਖੇਤਰ ਵਿੱਚ ਪੋਟਾਸ਼ ਮਿਲਣ ਪਿੱਛੋਂ ਵੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਨੇੜਲੇ ਸੂਬੇ ਰਾਜਸਥਾਨ ਵਿੱਚ ਪੋਟਾਸ਼ ਮਿਲਣ ਪਿੱਛੋਂ ਕੇਂਦਰ ਨੇ 150 ਥਾਵਾਂ ‘ਤੇ ਡਰਿੱਲ ਕਰ ਦਿੱਤੀ ਅਤੇ ਆਕਸ਼ਨ ਵੀ ਕਰ ਦਿੱਤੀ ਪਰ ਪੰਜਾਬ ਵਿੱਚ ਮਹਿਜ਼ ਨੌਂ ਥਾਵਾਂ ‘ਤੇ ਹੀ ਡਰਿੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਮਹੀਨੇ ਪਹਿਲਾਂ ਇਸ ਸਬੰਧੀ ਉਹ ਕੇਂਦਰ ਦੇ ਵਜ਼ੀਰ ਨੂੰ ਵੀ ਮਿਲੇ ਸਨ ਪਰ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਫ਼ਤ ਫ਼ੰਡ ਵਿੱਚੋਂ ਫ਼ਸਲਾਂ ਦੇ ਖ਼ਰਾਬੇ ਲਈ ਸੂਬਿਆਂ ਨੂੰ ਮਹਿਜ਼ 8200 ਰੁਪਏ ਪ੍ਰਤੀ ਏਕੜ ਦੇਣ ਲਈ ਪਾਬੰਦ ਕੀਤਾ ਗਿਆ ਹੈ, ਜੋ ਬਹੁਤ ਨਿਗੂਣਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਡਿਜਾਸਟਰ ਫ਼ੰਡ ਦਾ ਪੈਸਾ ਸੂਬਿਆਂ ਨੂੰ ਵਰਤਣ ਦਾ ਵੀ ਅਧਿਕਾਰ ਦਿੱਤਾ ਜਾਵੇ ਕਿਉਂਕਿ ਸੂਬਿਆਂ ਨੂੰ ਜ਼ਮੀਨੀ ਹਕੀਕਤ ਦਾ ਜ਼ਿਆਦਾ ਪਤਾ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ ਪਿਊ ਵੱਲੋਂ ਸਕੀ ਧੀ ਅਤੇ ਦੋਹਤੀ ਦਾ ਕ+ਤ+ਲ, ਜਾਣੋਂ ਕਾਰਨ

0

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ‘ਚ ਸੋਮਵਾਰ ਸਵੇਰ ਵਾਪਰੀ ਇੱਕ ਦੁਖਦਾਈ ਘਟਨਾ ਵਿਚ ਇੱਕ ਬਾਪ ਵੱਲੋਂ ਆਪਣੀ ਹੀ ਸਕੀ ਧੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਘਟਨਾ ਵਿਚ ਮ੍ਰਿਤਕ ਲੜਕੀ ਦੀ ਚਾਰ ਸਾਲਾਂ ਬੱਚੀ ਏਕਮਨੂਰ ਸ਼ਰਮਾ ਦੀ ਵੀ ਮੌਤ ਹੋ ਗਈ।ਮ੍ਰਿਤਕ ਦੇ ਪਤੀ-ਪਿਤਾ ਰਵੀ ਸ਼ਰਮਾ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ Nabha School Van Accident News; School ਖੁੱਲਦੇ ਹੀ ਵਾਪਰਿਆ ਵੱਡਾ ਹਾਦਸਾ; ਬੱਚਿਆ ਨਾਲ ਭਰੀ Private ਦੀ Van ਸੇਮ ਨਾਲੇ ‘ਚ ਪਲਟੀ

ਘਟਨਾ ਦੀ ਪੁਸਟੀ ਕਰਦਿਆਂ ਡੀਐਸਪੀ ਦਿਹਾਤੀ ਹਰਜੀਤ ਸਿੰਘ ਮਾਨ ਨੇ ਦਸਿਆ ਕਿ ਉਕਤ ਪਿੰਡ ਵਿਚ ਰਾਜਵੀਰ ਸਿੰਘ ਉਰਫ਼ ਰਾਜਾ ਨੰਬਰਦਾਰ ਵਾਸੀ ਵਿਰਕ ਕਲਾਂ ਦੀ ਲੜਕੀ ਨੇ ਕਰੀਬ 5-6 ਸਾਲਾਂ ਪਹਿਲਾਂ ਆਪਣੇ ਹੀ ਪਿੰਡ ਵਿਚ ਦੂਜੀ ਬਰਾਦਰੀ ਦੇ ਲੜਕੇ ਰਵੀ ਸ਼ਰਮਾ ਪੁੱਤਰ ਊਦੇ ਭਾਨ ਨਾਲ ਲਵ-ਮੈਰਿਜ਼ ਕਰਵਾ ਲਈ ਸੀ। ਜਿਸਤੋਂ ਰਾਜਾ ਨੰਬਰਦਾਰ ਨਰਾਜ਼ ਚੱਲਿਆ ਆ ਰਿਹਾ। ਅੰਤਰਜਾਤੀ ਵਿਆਹ ਹੋਣ ਕਾਰਨ ਕੁੱਝ ਸਮਾਂ ਪਹਿਲਾਂ ਇਸ ਜੋੜੇ ਨੂੰ ਪੁਲਿਸ ਸੁਰੱਖਿਆ ਵੀ ਮਿਲੀ ਹੋਈ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ

ਘਟਨਾ ਸਮੇਂ ਅੱਜ ਮ੍ਰਿਤਕ ਲੜਕੀ ਜਸਮਤ ਕੌਰ ਕਿਸੇ ਪਾਸੇ ਜਾਣ ਲਈ ਆਪਣੀ ਛੋਟੀ ਬੱਚੀ ਦੇ ਨਾਲ ਪਿੰਡ ਦੇ ਹੀ ਬੱਸ ਅੱਡੇ ‘ਤੇ ਖੜੀ ਹੋਈ ਸੀ। ਇਸ ਦੌਰਾਨ ਮੁਲਜਮ ਰਾਜਾ ਨੰਬਰਦਾਰ ਮੌਕੇ ‘ਤੇ ਪੁੱਜ ਗਿਆ ਅਤੇ ਤੇਜਧਾਰ ਹਥਿਆਰਾਂ ਨਾਲ ਆਪਣੀ ਧੀ ‘ਤੇ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ। ਡੀਐਸਪੀ ਨੇ ਦਸਿਆ ਕਿ ਥਾਣਾ ਸਦਰ ਦੀ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Nabha School Van Accident News; School ਖੁੱਲਦੇ ਹੀ ਵਾਪਰਿਆ ਵੱਡਾ ਹਾਦਸਾ; ਬੱਚਿਆ ਨਾਲ ਭਰੀ Private ਦੀ Van ਸੇਮ ਨਾਲੇ ‘ਚ ਪਲਟੀ

0

Nabha News: Nabha School Van Accident News; ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਕਾਰਨ ਬੰਦ ਚੱਲੇ ਆ ਰਹੇ ਸਕੂਲ ਖੁੱਲਦੇ ਹੀ ਸੋਮਵਾਰ ਨੂੰ ਪਹਿਲੇ ਦਿਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਕ ਪ੍ਰਾਈਵੇਟ ਸਕੂਲ ਦੀ ਬੱਚਿਆ ਨਾਲ ਭਰੀ ਸਕੂਲ ਵੈਨ ਸੇਮ ਨਾਲੇ ਵਿਚ ਪਲਟ ਗਈ। ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸੂਚਨਾ ਮੁਤਾਬਕ ਇਹ ਸਕੂਲ ਵੈਨ ਪਿੰਡ ਕਕਰਾਲਾ-ਦੁਲੱਦੀ ਰੋਡ ‘ਤੇ ਸੇਮ ਨਾਲੇ ਦੀ ਪਟੜੀ ਉਪਰ ਤੇਜ ਰਫ਼ਤਾਰ ਨਾਲ ਲਿਜਾਈ ਜਾ ਰਹੀ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ

ਇਸ ਦੌਰਾਨ ਅੱਗੇ ਤੋਂ ਇੱਕ ਹੋਰ ਵਾਹਨ ਆਉਣ ਕਾਰਨ ਸਾਈਡ ਦੇਣ ਸਮੇਂ ਇਹ ਵੈਨ ਸੇਮ ਨਾਲੇ ਵਿਚ ਪਲਟ ਗਈ। ਘਟਨਾ ਦਾ ਪਤਾ ਲੱਗਦੇ ਹੀ ਰਾਹਗੀਰਾਂ ਤੇ ਆਸਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਵੈਨ ਦੇ ਸ਼ੀਸੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਘਟਨਾ ਸਮੇਂ 21 ਬੱਚੇ ਵੈਨ ਵਿਚ ਮੌਜੂਦ ਦੱਸੇ ਜਾ ਰਹੇ ਹਨ। ਹਾਲਾਂਕਿ ਕਿਹਾ ਜਾ ਰਿਹਾ ਕਿ ਘਟਨਾ ਦਾ ਪਤਾ ਲੱਗਦੇ ਹੀ ਬੱਚਿਆਂ ਦੇ ਮਾਪੇ ਮੌਕੇ ‘ਤੇ ਪੁੱਜ ਕੇ ਆਪਣੇ ਬੱਚਿਆਂ ਨੁੰ ਘਰ ਲੈ ਗਏ ਪ੍ਰੰਤੂ ਸਕੂਲ ਦੇ ਪ੍ਰਬੰਧਕ ਘਟਨਾ ਤੋਂ ਕਾਫ਼ੀ ਲੇਟ ਪੁੱਜੇ।

ਇਹ ਵੀ ਪੜ੍ਹੋ Punjab ਦੇ ਵਿੱਚ ਮੁੜ ਬਦਲੇਗੀ ਮਾਈਨਿੰਗ ਨੀਤੀ; ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾਂ ਕੱਢਣ ਦੇ ਮਿਲਣਗੇ ਅਧਿਕਾਰ

ਜਿਸ ਚੱਲਦੇ ਬੱਚਿਆਂ ਦੇ ਮਾਪਿਆਂ ਅਤੇ ਆਸਪਾਸ ਦੇ ਪਿੰਡਾਂ ਵਿਚ ਰੋਸ਼ ਦੇਖਣ ਨੂੰ ਮਿਲ ਰਿਹਾ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੇਸ਼ੱਕ ਅੱਜ ਤੋਂ ਸਕੂਲਾਂ ਨੂੰ ਖੋਲਣ ਦੇ ਆਦੇਸ਼ ਦਿੱਤੇ ਸਨ ਪ੍ਰੰਤੂ ਨਾਲ ਹੀ ਇਹ ਵੀ ਕਿਹਾ ਸੀ ਕਿ ਬੱਚਿਆਂ ਨੂੰ ਦੂਜੇ ਦਿਨ ਭਾਵ 9 ਸਤੰਬਰ ਨੂੰ ਸਕੂਲ ਬੁਲਾਇਆ ਜਾਵੇਗਾ ਜਦਕਿ ਪ੍ਰਾਈਵੇਟ ਸਕੂਲਾਂ ਨੂੰ ਉਨ੍ਹਾਂ ਦੀਆਂ ਮੈਨੇਜਮੈਟਾਂ ਨੂੰ ਜਿੰਮੇਵਾਰੀ ਲੈਣ ਲਈ ਕਿਹਾ ਗਿਆ ਸੀ। ਉਧਰ, ਮੌਕੇ ‘ਤੇ ਪੁੱਜ ਕੇ ਪੁਲਿਸ ਚੌਕੀ ਛੀਂਟਾਵਾਲੀ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਚੁੱਕੇ ਸਵਾਲ,ਕਿਹਾ ਦੌਰੇ ਦੇ ਨਾਲ ਰਾਹਤ ਪੈਕੇਜ਼ ਦਾ ਵੀ ਕਰੋ ਐਲਾਨ

0

👉ਪੰਜਾਬ ਆਉਣ ਤੋਂ ਪਹਿਲਾਂ ਸ਼੍ਰੀ ਮੋਦੀ ਸੂਬੇ ਦੇ ਬਕਾਇਆ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨ: ਅਮਨ ਅਰੋੜਾ
Chandigarh News: ਪੰਜਾਬ ਦੇ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਹੜ੍ਹਾਂ ਕਾਰਨ ਹੋਈ ਭਿਆਨਕ ਤਬਾਹੀ ਦੇ ਦੌਰਾਨ ਪਹਿਲੀ ਵਾਰ ਭਲਕੇ (9 ਸਤੰਬਰ) ਨੂੰ ਸੂਬੇ ਵਿਚ ਜਾਇਜ਼ਾ ਲੈਣ ਆ ਰਹੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਵਾਲ ਚੁੱਕੇ ਹਨ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਸਵੇਰ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ‘‘ ਜੇਕਰ ਇਰਾਦਾ ਸਹੀ ਹੈ, ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਆਉਣ ਤੋਂ ਪਹਿਲਾਂ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨੇ ਚਾਹੀਦੇ ਹਨ।’’ ਸ਼੍ਰੀ ਅਰੋੜਾ ਨੇ ਕਿਹਾ ਕਿ ਬੇਸ਼ੱਕ ਸ਼੍ਰੀ ਮੋਦੀ ਨੇ ਹਾਲੇ ਤੱਕ ਇੰਨ੍ਹਾਂ ਹੜ੍ਹਾਂ ਦੇ ਕਾਰਨ ਹੋਈ ਤਬਾਹੀ ਬਾਰੇ ਕੋਈ ਸਬਦ ਨਹੀਂ ਬੋਲਿਆ ਪ੍ਰੰਤੂ ਫ਼ਿਰ ਵੀ ਪੰਜਾਬ ਉਨ੍ਹਾਂ ਦੀ ਆਮਦ ‘ਤੇ ਸਵਾਗਤ ਕਰਦਾ ਹੈ ਪ੍ਰੰਤੂ ਉਹ ਉਮੀਦ ਕਰਦੇ ਹਨ ਕਿ ਪੰਜਾਬ ਦੇ ਇਸ ਨੂਕਸਾਨ ਦੀ ਉਹ ਭਰਪਾਈ ਕਰਨ ਲਈ ਕਦਮ ਚੁੱਕਣਗੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ

ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਪੰਜਾਬ ਨੂੰ ਜੀਐਸਟੀ ਲਾਗੂ ਹੋਣ ਦੇ ਬਾਅਦ 50 ਹਜ਼ਾਰ ਕਰੋੜ ਦਾ ਨੁਕਸਾਨ ਝੱਲਣ ਪਿਆ। ਇਸੇ ਤਰ੍ਹਾਂ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਪੰਜਾਬ ਨਾਲ ਮਤਰੇਈ ਮਾਂ ਵਾਲੀ ਸਲੂਕ ਕਰ ਰਹੀ ਕੇਂਦਰ ਸਰਕਾਰ ਵੱਲੋਂ 8 ਹਜ਼ਾਰ ਕਰੋੜ ਆਰਡੀਐਫ਼ ਤੇ ਐਮਡੀਐਫ਼ ਫੰਡ ਨੁੰ ਰੋਕ ਰੱਖਿਆ ਹੋਇਆ। ਜਦਕਿ ਹੁਣ ਤੱਕ ਹੁਕਮਾਂ ਰਾਹੀਂ 828 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਧਾਨ ਮੰਤਰੀ ਗ੍ਰਾਂਮੀਣ ਸੜਕ ਯੋਜਨਾ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਜਿਸਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕੇਂਦਰ ਵੱਲੋਂ ਪੰਜਾਬ ਦੇ ਨਾਲ ਧੱਕਾ ਕੀਤਾ ਜਾ ਰਿਹਾ। ਆਪ ਪ੍ਰਧਾਨ ਨੇ ਸ਼੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਦੌਰੇ ਦੌਰਾਨ ਦੇਸ ਦੇ ਪ੍ਰਧਾਨ ਮੰਤਰੀ ਵਜੋਂ ਹੀ ਪੇਸ਼ ਆਉਣ, ਕਿਉਕਿ ਉਨ੍ਹਾਂ ਦੀ ਪਾਰਟੀ ਦੇ ਪੰਜਾਬ ਆਗੂਆਂ ਨੇ ਸਿਵਾਏ ਬਿਆਨਬਾਜ਼ੀ ਦੇ ਪੰਜਾਬ ਨਾਲ ਖੜ੍ਹਣ ਲਈ ਠੋਸ ਕੁੱਝ ਨਹੀਂ ਕੀਤਾ।

ਇਹ ਵੀ ਪੜ੍ਹੋ Punjab ਦੇ ਵਿੱਚ ਮੁੜ ਬਦਲੇਗੀ ਮਾਈਨਿੰਗ ਨੀਤੀ; ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾਂ ਕੱਢਣ ਦੇ ਮਿਲਣਗੇ ਅਧਿਕਾਰ

ਇਸਦੇ ਨਾਲ ਹੀ ਅਮਨ ਅਰੋੜਾ ਨੇ ਪਿਛਲੇ ਦਿਨੀਂ ਪੰਜਾਬ ਦੌਰੇ ‘ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕਿਤੇ ਉਨ੍ਹਾਂ ਵਾਂਗ ਖਾਲੀ ਹੱਥ ਨਾ ਆਓ, ਮਦਦ ਲਈ ਆਓ। ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੌਰੇ ਦੌਰਾਨ ਬਕਾਇਆ ਪਏ ਪੰਜਾਬ ਦੇ ਫੰਡਾਂ ਨੂੰ ਜਾਰੀ ਕਰਨ ਤੋਂ ਇਲਾਵਾ ਹੜ੍ਹਾਂ ਦੇ ਨੁਕਸਾਨ ਲਈ 20,000 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦਾ ਐਲਾਨ ਕਰਕੇ ਜਾਣ ਤਾਂ ਕਿ ਪੰਜਾਬ ਨੂੰ ਕੇਂਦਰ ਵੱਲੋਂ ਵਿਤਕਰੇ ਕਰਨ ਦੇ ਅਹਿਸਾਸ ਨੂੰ ਘੱਟ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਪੁੱਛਣ ਹਸਪਤਾਲ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ

0

Sas Nagar News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਦਾ ਹਾਲਚਾਲ ਪੁੱਛਣ ਦੇ ਲਈ ਹਸਪਤਾਲ ਪੁੱਜੇ ਹਨ। ਮੁੱਖ ਮੰਤਰੀ ਸ:ਮਾਨ ਲੰਘੀ 5 ਸਤੰਬਰ ਤੋਂ ਮੁਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਦਾਖਲ ਹਨ, ਜਿੱਥੇ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ। ਸ਼੍ਰੀ ਸੈਣੀ ਦੇ ਮੁੱਖ ਮੰਤਰੀ ਮਾਨ ਨਾਲ ਚੰਗੇ ਸਬੰਧ ਹਨ ਤੇ ਉਨ੍ਹਾਂ ਦੇ ਹਰਿਆਣਾ ਵਿਚ ਸਹੁਰੇ ਹੋਣ ਕਾਰਨ ਉਨ੍ਹਾਂ ਨੂੰ ਵਿਸ਼ੇਸ ਸਨਮਾਨ ਦਿੰਦੇ ਹਨ।

ਇਹ ਵੀ ਪੜ੍ਹੋ Punjab ਦੇ ਵਿੱਚ ਮੁੜ ਬਦਲੇਗੀ ਮਾਈਨਿੰਗ ਨੀਤੀ; ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾਂ ਕੱਢਣ ਦੇ ਮਿਲਣਗੇ ਅਧਿਕਾਰ

ਚਰਚਾ ਮੁਤਾਬਕ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਸੈਣੀ ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰ ਸ: ਮਾਨ ਦਾ ਹਾਲਚਾਲ ਪੁੱਛਣਗੇ ਤੇ ਨਾਲ ਹੀ ਦੋਨਾਂ ਮੁੱਖ ਮੰਤਰੀਆਂ ਵਿਚਕਾਰ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਜਿਕਰਯੋਗ ਹੈ ਕਿ ਪੰਜਾਬ ਤੋਂ ਇਲਾਵਾ ਹੁਣ ਘੱਗਰ ਕਾਰਨ ਹਰਿਆਣਾ ਦੇ ਵਿਚ ਕੁੱਝ ਹਿੱਸਿਆ ਵਿਚ ਹੜ੍ਹਾਂ ਵਰਗੀ ਸਥਿਤੀ ਬਣ ਗਈ ਹੈ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਲਗਾਤਾਰ ਪ੍ਰਸ਼ਾਸਨ ਤੇ ਮੰਤਰੀਆਂ ਤੋਂ ਜਾਣਕਾਰੀ ਲੈ ਰਹੇ ਹਨ। ਉਹ ਆਪਣੀ ਰਿਹਾਹਿਸ਼ ’ਤੇ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਵੀ ਆਨ-ਲਾਈਨ ਤਰੀਕੇ ਨਾਲ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Nayab Singh Saini ਨੇ ਫਤਿਹਾਬਾਦ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

0

👉ਹਰਿਆਣਾ ਸਰਕਾਰ ਹਰ ਕਦਮ ‘ਤੇ ਕਿਸਾਨਾਂ ਅਤੇ ਆਮ ਜਨਤਾ ਦੇ ਨਾਲ ਖੜੀ ਹੈ:ਮੁੱਖ ਮੰਤਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਫਤਿਹਾਬਾਦ ਜਿਲ੍ਹਾ ਦੇ ਬਲਿਆਲਾ ਰੋਡ, ਕੂਦਨੀ ਹੈਡ, ਚਾਂਦਪੁਰਾ ਸਾਈਫਨ ਅਤੇ ਨੇੜੇ ਦੇ ਬਰਸਾਤ ਦੇ ਜਲ੍ਹਭਰਾਵ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜਲ੍ਹਭਰਾਵ ਦੇ ਹਾਲਾਤ ਦਾ ਜਾਇਜਾ ਲਿਆ ਅਤੇ ਸਥਾਨਕ ਨਾਗਰਿਕਾਂ ਤੇ ਕਿਸਾਨਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾਦਾ ਭਰੋਸਾ ਦਿੱਤਾ।

ਕਿਸਾਨਾਂ ਦੇ ਲਈ ਖੋਲਿਆ ਗਿਆ ਸ਼ਤੀਪੂਰਤੀ ਪੋਰਟਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਯਕੀਨੀ ਕਰੇਗੀ। ਇਸ ਦੇ ਲਈ ਈ-ਸ਼ਤੀਪੂਰਤੀ ਪੋਰਟਲ ਖੋਲਿਆ ਗਿਆ ਹੈ। ਇਸ ‘ਤੇ ਕਿਸਾਨ ਆਪਣੀ ਖਰਾਬ ਫਸਲ ਦਾ ਵੇਰਵਾ ਦੇ ਸਕਦੇ ਹਨ। ਇਸ ਪੋਰਟਲ ‘ਤੇ ਸੂਬੇ ਵਿੱਚ ਹੁਣ ਤੱਕ ਲਗਭਗ 1 ਲੱਖ 70 ਹਜਾਰ ਏਕੜ ਵਿੱਚ ਫਸਲਾਂ ਦੇ ਨੁਕਸਾਨ ਦਾ ਰਜਿਸਟ੍ਰੇਸ਼ਣ ਕੀਤਾ ਜਾ ਚੁੱਕਾ ਹੈ। ਜਲਦੀ ਹੀ ਕਿਸਾਨਾਂ ਨੂੰ ਮੁਆਵਜਾ ਰਕਮ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੱ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮਜਬੂਤੀ ਨਾਲ ਤੁਹਾਡੇ ਸਾਰਿਆਂ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਸਹੀ ਮੁਆਵਜਾ ਦਵੇਗੀ।

ਮਕਾਨ ਅਤੇ ਛੱਤਾਂ ਦੇ ਨੁਕਸਾਨ ‘ਤੇ ਦੇਣਗੇ ਰਾਹਤ
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਮਕਾਨਾਂ ਜਾਂ ਛੱਤਾਂ ਨੂੱ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੱ ਰਾਹਤ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਲਿਸਟ ਤਿਆਰ ਕਰਨ ਅਤੇ ਉਨ੍ਹਾਂ ਨੂੱ ਜਲਦੀ ਤੋਂ ਜਲਦੀ ਮੁਆਵਜਾ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹੇਬ ਅੰਬੇਦਕਰ ਆਵਾਸ ਯੋਜਨਾ ਤਹਿਤ ਲਗਭਗ ਇੱਕ ਮਹੀਨੇ ਪਹਿਲਾਂ ਹੀ 78.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਪ੍ਰਭਾਵਿਤ ਪਰਿਵਾਰ ਨੂੰ ਬਿਨੈ ਕਰਨ ‘ਤੇ ਤੁਰੰਤ ਰਾਹਤ ਰਕਮ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤ ਨਾਲ ਪ੍ਰਭਾਵਿਤ ਘਰਾਂ ਦੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।

ਗੁਆਂਢੀ ਸੂਬਿਆਂ ਨੂੰ ਵੀ ਸੂਬਾ ਸਰਕਾਰ ਨੇ ਭੇਜੀ ਮਦਦ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੀ ਹੈ। ਹੁਣ ਤੱਕ 80 ਤੋਂ ਵੱਧ ਰਾਹਤ ਸਮੱਗਰੀ ਨਾਲ ਭਰੇ ਟਰੱਕ ਭੇਜੇ ਜਾ ਚੁੱਕੇ ਹਨ। ਉਨ੍ਹਾਂ ਨੇ ਦਸਿਆ ਕਿ ਅੱਜ ਵੀ 25 ਟਰੱਕਾਂ ਨੂੰ ਰਵਾਨਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 10 ਟਰੱਕ ਹਿਮਾਚਲ ਪ੍ਰਦੇਸ਼ ਅਤੇ 15 ਟਰੱਕ ਪੰਜਾਬ ਲਈ ਭੇਜੇ ਗਏ ਹਨ। ਉਨ੍ਹਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਲਗਾਤਾਰ ਹਾਲਾਤ ‘ਤੇ ਨਜਰ ਬਣਾਏ ਹੋਏ ਹਨ ਅਤੇ ਹਰਸੰਭਵ ਸਹਿਯੋਗ ਕਰ ਰਹੇ ਹਨ।

ਆਵਾਸ ਅਤੇ ਕਿਸਾਨਾਂ ਲਈ ਕਰੋੜਾਂ ਦੀ ਸਹਾਇਤਾ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸੂਬੇ ਵਿੱਚ ਪਿਛਲੇ ਸਾਢੇ 10 ਸਾਲਾਂ ਵਿੱਚ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਲਈ 2314 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅੰਬੇਦਕਰ ਆਵਾਸ ਨਵੀਨੀਕਰਣ ਯੋਜਨਾ ਤਹਿਤ 416 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣੀ ਸੂਬਾ ਸਰਕਾਰ ਨੇ ਹਾਲ ਹੀ ਵਿੱਚ 88.50 ਕਰੋੜ ਰੁਪਏ ਕਿਸਾਨਾਂ ਦੀ ਫਸਲਾਂ ਦੇ ਨੁਕਸਾਨ ਦੀ ਸ਼ਤੀਪੂਰਤੀ ਲਈ ਵੀ ਵੰਡੇ ਹਨ।

ਜਲਭਰਾਵ ਦੀ ਸਮਸਿਆ ਦਾ ਸਥਾਈ ਹੱਲ ਤਲਾਸ਼ੇਗੀ ਸਰਕਾਰ
ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਹਰਿਆਣਾ ਦੇ ਹੇਠਲੇ ਖੇਤਰਾਂ ਵਿੱਚ ਜਲਭਰਾਵ ਦੇ ਹਾਲਾਤ ਬਣੇ ਹਨ। ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਅਧਿਕਾਰੀਆਂ ਨੂੰ ਰਾਹਤ ਅਤੇ ਜਲ੍ਹ ਨਿਕਾਸੀ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਸਮਸਿਆ ਦਾ ਸਥਾਈ ਹੱਲ ਤਲਾਸ਼ਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਤਾ ਜੋ ਭਵਿੱਖ ਵਿੱਚ ਲੋਕਾਂ ਨੂੰ ਅਜਿਹੀ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਦੇਵੇਂਦਰ ਸਿੰਘ ਬਬਲੀ, ਸਾਬਕਾ ਸਾਂਸਦ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਦੂਦਾ ਰਾਮ, ਸੂਬਾ ਮਹਾਮੰਤਰੀ ਸੁਰੇੱਦਰ ਪੁਨਿਆ, ਡਿਪਟੀ ਕਮਿਸ਼ਨਰ ਮਨਦੀਪ ਕੌਰ, ਪੁਲਿਸ ਸੁਪਰਡੈਂਟ ਸਿਧਾਂਤ ਜੈਨ, ਐਸਡੀਐਮ ਆਕਾਸ਼ ਸ਼ਰਮਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907096