Monday, May 18, 2026
Home Blog Page 474

ਹੜ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਅਤੇ ਲੋਕ ਹੋਏ ਇੱਕਜੁੱਟ

0

👉ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਨਿੱਜੀ ਤੌਰ ਜੁਟੇ ਕੈਬਨਿਟ ਮੰਤਰੀ
Punjab News:ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੈਬਨਿਟ ਮੰਤਰੀ ਅਤੇ ਸੂਬਾ ਵਾਸੀ ਇਕਜੁੱਟ ਹੋ ਕੇ ਰਾਹਤ ਕਾਰਜ ਚਲਾ ਰਹੇ ਹਨ। ਕੈਬਨਿਟ ਮੰਤਰੀਆਂ ਵੱਲੋਂ ਵੱਡੇ ਪੱਧਰ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ।ਇਸ ਤੋਂ ਇਲਾਵਾ ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਕੈਬਨਿਟ ਮੰਤਰੀ ਨਿੱਜੀ ਤੌਰ ਜੁਟੇ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਚ ਆਪਣੇ ਦਫਤਰ ਵਿਖੇ ਲੋੜਵੰਦ ਹੜ੍ਹ ਪੀੜਤ ਪਰਿਵਾਰਾਂ ਲਈ ਵੰਡੇ ਜਾ ਰਹੇ ਰੋਜ਼ਾਨਾ ਦੀਆਂ ਜ਼ਰੂਰਤਾਂ ਦੇ ਸਮਾਨ ਦੀ ਪੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਇਹ ਵੀ ਪੜ੍ਹੋ Punjab ਦੇ ਵਿੱਚ ਮੁੜ ਬਦਲੇਗੀ ਮਾਈਨਿੰਗ ਨੀਤੀ; ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾਂ ਕੱਢਣ ਦੇ ਮਿਲਣਗੇ ਅਧਿਕਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਹਤ ਸਮਗਰੀ ਦਾ ਇਹ ਸਾਰਾ ਸਮਾਨ ਬਿਨਾਂ ਕਿਸੇ ਸਰਕਾਰੀ ਮਦਦ ਦੇ ਇਕੱਤਰ ਕੀਤਾ ਹੈ, ਜਿਸ ਨੂੰ ਤਿਆਰ ਕਰਨ ਵਿੱਚ ਹਲਕਾ ਦਿੜ੍ਹਬਾ ਦੇ ਵਲੰਟੀਅਰਾਂ ਵੱਲੋ ਆਪਣੇ ਦਸਾਂ ਨਹੁਾਂ ਦੀ ਕਿਰਤ ਕਮਾਈ ਵਿਚੋਂ ਹਿੱਸਾ ਪਾਇਆ ਗਿਆ ਹੈ । ਇਸਦੇ ਨਾਲ ਹੀ ਉਨ੍ਹਾਂ ਅੱਜ ਜਿ਼ਲ੍ਹੇ ਦੇ ਵੈਟਰਨਰੀ ਅਫ਼ਸਰਾਂ ਵੱਲੋਂ ਇਕੱਤਰ ਰਾਹਤ ਸਮੱਗਰੀ ਦਾ ਟਰੱਕ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤਾ ।ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਅਤੇ ਆਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਹੜ੍ਹਾਂ ਕਾਰਨ ਬਣੀ ਸਥਿਤੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਅਿਾ ਕਿ ਕੈਬਨਿਟ ਮੰਤਰੀ ਵੱਲੋ ਇਲਾਕੇ ਵਿੱਚ ਪੈਂਦੇ ਦਰਿਆਵਾਂ ਦੇ ਬੰਨ੍ਹਾਂ ਦੀ ਲਗਾਤਾਰ ਨਿੱਜੀ ਪੱਧਰ ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੰਗਲ ਡੈਮ ਦੇ ਕਿਨਾਰੇ ਸਥਿਤ ਲਕਸ਼ਮੀ ਨਾਰਾਇਣ ਮੰਦਰ ਨੂੰ ਲੱਗੀ ਢਾਅ ਨੂੰ ਭਰਨ ਲਈ ਚਲਾਏ ਜਾ ਰਹੇ ਬਚਾਅ ਕਾਰਜ ਦੀ ਤੀਸਰੇ ਦਿਨ ਵੀ ਕਮਾਂਡ ਸੰਭਾਲੀ ਹੋਈ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਰਾਹਤ ਕਾਰਜ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਇਥੇ ਹੀ ਡੱਟੇ ਰਹਿਣਗੇ।

ਇਹ ਵੀ ਪੜ੍ਹੋ Punjab Cabinet ਦੀ ਮੀਟਿੰਗ ਹੁਣ 8 ਨੂੰ, ਮੁੱਖ ਮੰਤਰੀ ਭਗਵੰਤ ਮਾਨ Online ਕਰਨਗੇ ਪ੍ਰਧਾਨਗੀ

ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਸਥਿਤ ਆਪਣੇ ਦਫ਼ਤਰ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਜਿਸ ਵਿੱਚ ਦਵਾਈਆਂ,ਸੁੱਕਾ ਦੁੱਧ, ਆਟਾ ਪਸ਼ੂਆਂ ਲਈ ਚੋਕਰ ,ਚਾਰਾ ਆਦਿ ਸ਼ਾਮਲ ਹੈ, ਨੂੰ ਅਤੇ ਮੈਡੀਕਲ ਟੀਮ ਨੂੰ ਹਲਕਾ ਅਜਨਾਲਾ ਲਈ ਰਵਾਨਾ ਕੀਤਾ। ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅਜਨਾਲਾ ਸੈਕਟਰ ਦੇ ਪਿੰਡ ਮਲਿਕਪੁਰ ਅਤੇ ਸਰਾਏ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਛੱਤ ਡਿੱਗਣ ਕਾਰਨ ਫੱਟੜ ਹੋਈ ਰੋਮਾਣਾ ਚੱਕ ਪਿੰਡ ਦੀ ਸਿਮਰਜੀਤ ਕੌਰ ਦਾ ਹਸਪਤਾਲ ਵਿੱਚ ਜਾ ਕੇ ਹਾਲ-ਚਾਲ ਜਾਣਿਆ ਅਤੇ ਉਸਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਜਿ਼ਲ੍ਹਾ ਫ਼ਾਜਿ਼ਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖ਼ੁਦ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ, ਪਰ ਬੜੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਹਾਲੇ ਤੱਕ ਵੀ ਰਿਪੋਰਟਾਂ ਦੀ ਉਡੀਕ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ Fazilka News:ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ:MP ਸੰਜੇ ਸਿੰਘ/ਮੰਤਰੀ ਤਰੁਨਪ੍ਰੀਤ ਸੌਂਦ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਦੇ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ `ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਮੌਜੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।ਸ੍ਰੀ ਗੋਇਲ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਕੈਬਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ ਪ੍ਰਭਾਵ ਤੋਂ ਇਲਾਕਾ ਵਿੱਚ ਪਹੁੰਚ ਕੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋੜੀਦੀ ਰਾਹਤ ਸਮੱਗਰ ਵੀ ਵੰਡੀ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਇਸ ਦੌਰਾਨ ਗਿਆਨੀ ਰਘਬੀਰ ਸਿੰਘ ਜੀ, ਹੈਡ ਗ੍ਰੰਥੀ ਦਰਬਾਰ ਸਾਹਿਬ ਵੀ ਉਨ੍ਹਾਂ ਨਾਲ ਵਿਸ਼ੇਸ਼ ਤੌਰ `ਤੇ ਹੜ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਲਈ ਪਹੁੰਚੇ। ਉਨ੍ਹਾਂ ਵੱਲੋਂ ਧੁੱਸੀ ਬੰਨ੍ਹ ਦੇ ਕਿਨਾਰੇ ਵਸੇ ਪਿੰਡਾਂ ਘੜੁੰਮ, ਕੁੱਤੀਵਾਲਾ, ਬਸਤੀ ਲਾਲ ਸਿੰਘ, ਘੁੱਲੇਵਾਲਾ, ਸਭਰਾਂ, ਰਾਧਲਕੇ ਆਦਿ ਵਿਖੇ ਪਹੁੰਚ ਕੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਈ ਅਤੇ ਅੱਗੇ ਵੀ ਹਰ ਤਰ੍ਹਾਂ ਦੀ ਮੱਦਦ ਪਹੁੰਚਾਉਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਅੱਜ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਸਰਾਵਾਂ ਅਤੇ ਪੱਕੀ ਟਿੱਬੀ ਵਿਖੇ ਦੌਰੇ ਕੀਤਾ। ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕਿੱਟਾਂ ਦੀ ਵੰਡ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੁੰ ਹੁਕਮ ਦਿੱਤੇ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿਸੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਹੈਲਪਲਾਈਨ ਨੰਬਰ 104 ਤੇ ਡਾਇਲ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

0

👉ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਤੇ ਡੀ.ਜੀ.ਪੀ ਨਾਲ ਕੀਤੀ ਮੀਟਿੰਗ
Mohali News:ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ।ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।

ਇਹ ਵੀ ਪੜ੍ਹੋ Punjab ਦੇ ਵਿੱਚ ਮੁੜ ਬਦਲੇਗੀ ਮਾਈਨਿੰਗ ਨੀਤੀ; ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾਂ ਕੱਢਣ ਦੇ ਮਿਲਣਗੇ ਅਧਿਕਾਰ

ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ, ਡਾਕਟਰੀ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ। ਮੀਟਿੰਗ ਉਪਰੰਤ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਦੇ ਸਾਡੇ ਨਾਲ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ Punjab Cabinet ਦੀ ਮੀਟਿੰਗ ਹੁਣ 8 ਨੂੰ, ਮੁੱਖ ਮੰਤਰੀ ਭਗਵੰਤ ਮਾਨ Online ਕਰਨਗੇ ਪ੍ਰਧਾਨਗੀ

ਮੁੱਖ ਮੰਤਰੀ ਦਾ ਸਾਰਾ ਧਿਆਨ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਭਾਰੀ ਬਾਰਿਸ਼ ਤੋਂ ਪ੍ਰਭਾਵਿਤ ਹਜ਼ਾਰਾਂ ਪਰਿਵਾਰਾਂ ਵੱਲ ਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹਾਂ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਉਹਨਾਂ ਦੇ ਟੁੱਟੇ ਹੋਏ ਘਰ ਦੁਬਾਰਾ ਬਣਾਉਣ ਲਈ ਇੱਕਜੁੱਟ ਅਤੇ ਦ੍ਰਿੜ ਹੈ।ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਕੱਤਰ ਅੰਕੜਿਆਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ 23 ਜ਼ਿਲ੍ਹਿਆਂ ਦੇ 2050 ਪਿੰਡਾਂ ਵਿੱਚ 3,87,898 ਵਿਅਕਤੀ ਬੇਘਰ ਹੋ ਗਏ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ Fazilka News:ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ:MP ਸੰਜੇ ਸਿੰਘ/ਮੰਤਰੀ ਤਰੁਨਪ੍ਰੀਤ ਸੌਂਦ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਤੱਕ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 219 ਰਾਹਤ ਕੈਂਪ ਖੋਲ੍ਹੇ ਗਏ ਇਨ੍ਹਾਂ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 176980.05 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਹੁਣ ਤੱਕ 48 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ ਦੇ 3 ਵਿਅਕਤੀ ਲਾਪਤਾ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ਦੇ ਵਿੱਚ ਮੁੜ ਬਦਲੇਗੀ ਮਾਈਨਿੰਗ ਨੀਤੀ; ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾਂ ਕੱਢਣ ਦੇ ਮਿਲਣਗੇ ਅਧਿਕਾਰ

0

👉ਆਪ ਦੇ ਕੌਮੀ ਆਗੂ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ‘ਚ ਇੱਕ ਪ੍ਰੈਸ ਕਾਨਫਰੰਸ ਕੀਤਾ ਖੁਲਾਸਾ
Punjab News: Punjab ਸਰਕਾਰ ਹੁਣ ਮਾਈਨਿੰਗ ਨੀਤੀ ਵਿਚ ਵੱਡਾ ਬਦਲਾਅ ਕਰਨ ਜਾ ਰਹੀ ਹੈ। ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਤਬਾਹ ਹੋਏ ਕਿਸਾਨਾਂ ਨੂੰ ਮਾਨ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਇਸ ਸਬੰਧ ਵਿਚ ਖੁਲਾਸਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੁੰ ਚੰਡੀਗੜ੍ਹ ‘ਚ ਇੱਕ ਪ੍ਰੈਸ ਕਾਨਫਰੰਸ ਕਰਕੇ ਕੀਤਾ।

ਇਹ ਵੀ ਪੜ੍ਹੋ Punjab Cabinet ਦੀ ਮੀਟਿੰਗ ਹੁਣ 8 ਨੂੰ, ਮੁੱਖ ਮੰਤਰੀ ਭਗਵੰਤ ਮਾਨ Online ਕਰਨਗੇ ਪ੍ਰਧਾਨਗੀ

ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਹੀ ਇੱਕ ਨਵੀਂ ਮਾਈਨਿੰਗ ਪਾਲਿਸੀ ਲੈ ਕੇ ਆ ਰਹੀ ਹੈ, ਜਿਸਦੇ ਵਿੱਚ ਕਿਸਾਨਾਂ ਨੂੰ ਆਪਣੇ ਖੇਤਾਂ ‘ਚ ਹੜ੍ਹਾਂ ਕਾਰਨ ਜਮ੍ਹਾ ਹੋਏ ਰੇਤੇ ਨੂੰ ਕੱਢ ਵੇਚਣ ਦੇ ਅਧਿਕਾਰ ਮਿਲਣਗੇ। ਕਿਸਾਨਾਂ ਨੂੰ ਸਰਕਾਰ ਦੇ ਇਸ ਸੰਭਾਵੀਂ ਫੈਸਲੇ ਨਾਲ ਵੱਡੀ ਰਾਹਤ ਮਿਲੇਗੀ, ਕਿਉਂਕਿ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਖੇਤਾਂ ‘ਚ ਕਈ-ਕਈ ਫੁੱਟ ਰੇਤਾਂ ਜਮ੍ਹਾਂ ਹੋ ਗਿਆ, ਜਿਸਦੇ ਨਾਲ ਮੌਜੂਦਾ ਫ਼ਸਲ ਹੀ ਨਹੀਂ, ਬਲਕਿ ਆਉਣ ਵਾਲੀਆਂ ਫ਼ਸਲਾਂ ਲਈ ਵੀ ਵੱਡੀ ਰੁਕਾਵਟ ਪੈਦਾ ਹੋ ਗਈ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਸ਼੍ਰੀ ਸਿਸੋਦੀਆ ਨੇ ਕਿਹਾ ਕਿ ਇਸ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਹੋ ਚੁੱਕੀ ਹੈ ਤੇ ਉਨ੍ਹਾਂ ਵੀ ਕਿਸਾਨਾਂ ਦੇ ਹੱਕ ਵਿਚ ਇਹ ਵੱਡਾ ਫੈਸਲਾ ਕਰਨ ਦੀ ਹਾਮੀ ਭਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਾਈਨਿੰਗ ਨੀਤੀ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਨਹੀਂ ਹੈ। ਪਰ ਮੌਜੂਦਾ ਸਥਿਤੀ ਨੂੰ ਦੇਖਦਿਆਂ ਇਸ ਵਿਚ ਬਦਲਾਅ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕਿਸਾਨਾਂ ਨੇ ਇਹ ਮੁੱਦਾ ਮੁੱਖ ਮੰਤਰੀ ਸ: ਮਾਨ ਸਮੇਤ ਉਨ੍ਹਾਂ ਕੋਲ ਵੀ ਚੂੱਕਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Cabinet ਦੀ ਮੀਟਿੰਗ ਹੁਣ 8 ਨੂੰ, ਮੁੱਖ ਮੰਤਰੀ ਭਗਵੰਤ ਮਾਨ Online ਕਰਨਗੇ ਪ੍ਰਧਾਨਗੀ

0

Chandigarh News: Punjab Cabinet ਦੀ ਮੀਟਿੰਗ ਹੁਣ 8 ਸਤੰਬਰ ਨੂੰ ਹੋਣ ਜਾ ਰਹੀ ਹੈ। ਪਹਿਲਾਂ ਇਹ ਮੀਟਿੰਗ 5 ਸਤੰਬਰ ਨੁੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਰੱਖੀ ਗਈ ਸੀ ਪ੍ਰੰਤੂ ਭਗਵੰਤ ਸਿੰਘ ਮਾਨ ਦੇ ਬੀਮਾਰ ਹੋਣ ਕਾਰਨ ਇਸ ਮੀਟਿੰਗ ਨੂੰ ਮੁਲਤਵੀਂ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਕੱਲ੍ਹ ਦੁਪਹਿਰ 12 ਵਜੇ ਹੋਣ ਵਾਲੀ ਇਹ ਕੈਬਿਨੇਟ ਦੀ ਮੀਟਿੰਗ ਸੀਐਮ ਨਿਵਾਸ ‘ਤੇ ਹੋਵੇਗੀ। ਸਰਕਾਰ ਦੇ ਅਧਿਕਾਰੀਆਂ ਮੁਤਾਬਕ ਮੁੱਖ ਮੰਤਰੀ ਸ: ਮਾਨ ਇਸ ਮੀਟਿੰਗ ਦੀ ਪ੍ਰਧਾਨਗੀ ਹਸਪਤਾਲ ਤੋਂ ਹੀ ਕਰਨਗੇ।

ਇਹ ਵੀ ਪੜ੍ਹੋ Fazilka News:ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ:MP ਸੰਜੇ ਸਿੰਘ/ਮੰਤਰੀ ਤਰੁਨਪ੍ਰੀਤ ਸੌਂਦ

ਉਹ ਵੀਡੀਓ ਕਾਨਫਰੰਸ ਰਾਹੀਂ ਕੈਬਿਨੇਟ ਮੀਟਿੰਗ ‘ਚ ਸ਼ਾਮਲ ਹੋਣਗੇ ਅਤੇ ਇਸ ਮੀਟਿੰਗ ਵਿਚ ਕਈ ਵੱਡੇ ਫੈਸਲੇ ਹੋ ਸਕਦੇ ਹਨ।ਜਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਅਜੇ ਵੀ ਹਸਪਤਾਲ ‘ਚ ਦਾਖ਼ਲ ਹਨ ਅਤੇ ਪੂਰੀ ਤਰ੍ਹਾਂ ਸਿਹਤਮੰਦ ਨਾ ਹੋਣ ਕਾਰਨ ਉਨ੍ਹਾਂ ਨੂੰ ਡਾਕਟਰਾਂ ਨੇ ਆਪਣੀ ਨਿਗਰਾਨੀ ਹੇਠ ਰੱਖਿਆ ਹੋਇਆ। ਮੁੱਖ ਮੰਤਰੀ ਦੇ ਨਜਦੀਕੀਆਂ ਮੁਤਾਬਕ ਹੜ੍ਹ ਸੰਕਟ ਦੇ ਵਿਚਕਾਰ ਸੀਐਮ ਦੀ ਚਿੰਤਾ ਬਰਕਰਾਰ ਹੈ,ਜਿਸਦੇ ਚੱਲਦੇ ਉਹ ਬੀਮਾਰ ਹੋ ਕੇ ਵੀ ਜ਼ਿੰਮੇਵਾਰੀ ਨਿਭਾ ਰਹੇ ਹਨ। ਸੀਐਮ ਨੇ ਕਿਹਾ ਹੈ ਕਿ “ਲੋਕਾਂ ਦੀ ਸੇਵਾ ਹੀ ਮੇਰੀ ਤਰਜੀਹ ਹੈ”। ਮੀਟਿੰਗ ਵਿਚ ਹੁਣ ਤੱਕ ਚੱਲ ਰਹੇ ਰਾਹਤ ਕਾਰਜਾਂ ਦੀ ਚਰਚਾ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ

0

Firozpur News; ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ| ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ ਪੱਧਰ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜਾ ਲਿਆ|‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਲੋਕਾਂ ਦਾ ਹਾਲ ਚਾਲ ਜਾਣਨ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ|

ਇਹ ਵੀ ਪੜ੍ਹੋ  Fazilka News:ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ:MP ਸੰਜੇ ਸਿੰਘ/ਮੰਤਰੀ ਤਰੁਨਪ੍ਰੀਤ ਸੌਂਦ

ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ| ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲੱਗੇ ਹੋਏ ਹਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਪਸ਼ੂਆਂ ਦੀ ਦੇਖਭਾਲ ਲਈ ਕੈਂਪ ਲਗਾਏ ਹੋਏ ਹਨ| ਵੱਖ-ਵੱਖ ਟੀਮਾਂ ਰਾਹੀ ਲੋਕਾਂ ਤੱਕ ਰਾਸ਼ਨ ਪਾਣੀ ਦੀ ਸਮਗਰੀ ਪਹੁੰਚਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ| ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬਾਰੇ ਕੇ ਸਕੂਲ ਵਿਖੇ ਬਣੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਹਨਾਂ ਠਹਿਰੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ| ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਪਿੰਡਾਂ ਵਿੱਚ ਪਾਣੀ ਹੋਰ ਘੱਟ ਨਹੀਂ ਜਾਂਦਾ ਉਦੋਂ ਤੱਕ ਉਹ ਰਾਹਤ ਕੈਂਪਾਂ ਵਿੱਚ ਹੀ ਠਹਿਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਨਸੁਖਾਵੀਂ ਘਟਨਾ ਨਾ ਵਾਪਰੇ| ਉਨ੍ਹਾਂ ਕਿਹਾ ਕਿ ਰਾਹਤ ਕੇਂਦਰਾਂ ਵਿੱਚ ਖਾਣ ਪੀਣ ਤੋਂ ਇਲਾਵਾ ਹੋਰ ਸਾਰੀ ਜਰੂਰੀ ਵਸਤੂਆਂ ਦਾ ਇੰਤਜ਼ਾਮ ਕੀਤਾ ਹੋਇਆ ਹੈ|

ਇਹ ਵੀ ਪੜ੍ਹੋ  Punjab Police ਦੇ AGTF ਵਿੰਗ ਵੱਲੋਂ ਗੋਲਡੀ ਬਰਾੜ ਦਾ ਸਾਥੀ ਬਠਿੰਡਾ ਵਾਲਾ ”ਰੈਂਚ” ਹਥਿਆਰਾਂ ਸਮੇਤ ਗ੍ਰਿਫਤਾਰ

ਉਹਨਾਂ ਦੱਸਿਆ ਕਿ ਲਗਾਤਾਰ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਬਣਨਾ ਤੇ ਮਜਬੂਤੀ ਦਾ ਕੰਮ ਵੀ ਕੀਤਾ ਗਿਆ ਹੈ | ‎ ਇਸ ਮੌਕੇ ਐਸ.ਐਸ.ਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਐਨਡੀਆਰਐਫ ਆਰਮੀ ਵਾਲਿਆਂ  ਦੇ ਸਹਿਯੋਗ ਨਾਲ ਪਾਣੀ ਚ ਫਸੇ ਵਿਅਕਤੀਆਂ ਨੂੰ  ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪਹੁੰਚਾਇਆ ਗਿਆ ਹੈ|ਇੰਨਾ ਟੀਮਾਂ ਵੱਲੋਂ ਘਰ ਘਰ ਜਾ ਕੇ ਰਾਸ਼ਨ ਪਾਣੀ ਆਦਿ ਵੀ ਲਗਾਤਾਰ ਪਹੁੰਚਾਇਆ ਗਿਆ ਹੈ| ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਪੂਰੀ ਸਥਿਤੀ ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ| ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ 4 ਲੱਖ ਰੁਪਏ ਦਾ ਚੈੱਕ

0

👉‎ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ- ਵਿਧਾਇਕ ਭੁੱਲਰ
Firozpur News; ਜ਼ਿਲ੍ਹੇ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ| ਪਾਣੀ ਵਿੱਚ ਡੁੱਬਣ ਕਾਰਨ ਅਚਾਨਕ ਹੋਇ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮ੍ਰਿਤਕ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਆਰਥਿਕ ਮਦਦ ਵਜੋਂ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ|‎

ਇਹ ਵੀ ਪੜ੍ਹੋ  Punjab Police ਦੇ AGTF ਵਿੰਗ ਵੱਲੋਂ ਗੋਲਡੀ ਬਰਾੜ ਦਾ ਸਾਥੀ ਬਠਿੰਡਾ ਵਾਲਾ ”ਰੈਂਚ” ਹਥਿਆਰਾਂ ਸਮੇਤ ਗ੍ਰਿਫਤਾਰ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੱਲਾਂਵਾਲਾ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਜੋ ਕਿ ਆਪਣੀ ਪਤਨੀ ਲਈ ਮੈਡੀਕਲ ਕੈਂਪ ਵਿੱਚੋਂ ਦਵਾਈ ਲੈਣ ਲਈ ਘਰੋਂ ਨਿਕਲੇ ਸਨ, ਪਰ ਸੜਕ ਉੱਤੇ ਪਾਣੀ ਦਾ ਬਹਾਵ ਤੇਜ਼ ਹੋਣ ਕਾਰਨ ਉਹਨਾਂ ਦਾ ਪੈਰ ਫਿਸਲ ਗਿਆ ਅਤੇ ਪਾਣੀ ਵਿੱਚ ਡੁੱਬ ਜਾਣ ਕਾਰਨ ਉਹਨਾਂ ਦੀ ਮੌਤ ਹੋ ਗਈ ਸੀ| ਉਹਨਾਂ ਕਿਹਾ ਕਿ ਹਾਲਾਕੀ ਪਰਿਵਾਰ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ, ਪਰ ਪਰਿਵਾਰ ਦੀ ਆਰਥਿਕ ਮਦਦ ਲਈ ਉਹਨਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿੱਚ ਉਹ ਉਹਨਾਂ ਦੇ ਨਾਲ ਖੜੇ ਹਨ ਅਤੇ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਜਪਾ ਅਤੇ ‘ਆਪ’ ਵਿਚਾਲੇ ਟਕਰਾਅ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ: ਬਘੇਲ

0

👉ਸੂਬੇ ਦੇ ਆਗੂਆਂ ਦੇ ਨਾਲ, ਅੱਧੀ ਦੇਰ ਰਾਤ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
👉ਵੜਿੰਗ ਨੂੰ ਪ੍ਰਧਾਨ ਮੰਤਰੀ ਵੱਲੋਂ ਢੁੱਕਵਾਂ ਹੜ੍ਹ ਰਾਹਤ ਪੈਕੇਜ ਪ੍ਰਦਾਨ ਕਰਨ ਦੀ ਉਮੀਦ
Punjab Flood News: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਏ.ਆਈ.ਸੀ.ਸੀ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਤੀਜੇ ਦਿਨ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਜਾਰੀ ਰੱਖਿਆ ਅਤੇ ਇਸ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ।ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗੁਜਰੀਤ ਸਿੰਘ ਔਜਲਾ ਅਤੇ ਹੋਰ ਆਗੂਆਂ ਦੇ ਨਾਲ, ਬਘੇਲ ਅੱਧੀ ਦੇਰ ਰਾਤ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਮੀਨੀ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਸਨ।ਇਸ ਮੌਕੇ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਸਬੰਧੀ ਪ੍ਰਸ਼ਨ ਦਾ ਜਵਾਬ ਦਿੰਦੇ ਹੋਏ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮੀਦ ਜਤਾਈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਲਈ ਢੁੱਕਵਾਂ ਅਤੇ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰਨਗੇ।ਇੱਥੇ ਕਰਤਾਰਪੁਰ ਲਾਂਘੇ ‘ਤੇ ਲੋਕਾਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਵਾਲੇ ਕੇਂਦਰ ਅਤੇ ‘ਆਪ’ ਸ਼ਾਸਿਤ ਪੰਜਾਬ ਵਿਚਕਾਰ ਸਿਆਸੀ ਟਕਰਾਅ ਕਾਰਨ ਸੂਬੇ ਦੇ ਲੋਕਾਂ ਨੂੰ ਬਹੁਤ ਵੱਡਾ ਦੁੱਖ ਝੱਲਣਾ ਪਿਆ ਹੈ।

ਇਹ ਵੀ ਪੜ੍ਹੋ  Punjab Police ਦੇ AGTF ਵਿੰਗ ਵੱਲੋਂ ਗੋਲਡੀ ਬਰਾੜ ਦਾ ਸਾਥੀ ਬਠਿੰਡਾ ਵਾਲਾ ”ਰੈਂਚ” ਹਥਿਆਰਾਂ ਸਮੇਤ ਗ੍ਰਿਫਤਾਰ

ਉਨ੍ਹਾਂ ਨੇ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਵਿਚਕਾਰ ਤਾਲਮੇਲ ਦੀ ਪੂਰੀ ਘਾਟ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਸਿਰਫ਼ ਇਸ ਲਈ ਕਿਉਂਕਿ ਇਨ੍ਹਾਂ ਨੇ ਆਪਣੇ ਮਸਲੇ ਹੱਲ ਕਰਨੇ ਸਨ, ਪੰਜਾਬ ਨੂੰ ਇਹ ਦੁੱਖ ਝੱਲਣਾ ਪਿਆ ਹੈ।ਉਨ੍ਹਾਂ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਅਤੇ ਜਿਸਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ, ਲੇਕਿਨ ਫਿਰ ਵੀ ਦੋਵੇਂ ਸਰਕਾਰਾਂ ਪੰਜਾਬ ਦੇ ਲੋਕਾਂ ਨੂੰ ਕੋਈ ਰਾਹਤ ਦੇਣ ਲਈ ਇਕੱਠੇ ਨਹੀਂ ਬੈਠੀਆਂ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਸਿਰਫ਼ ਦਿਖਾਵਾ ਹਨ, ਕਿਉਂਕਿ ਇਨ੍ਹਾਂ ਕੋਲ ਪੀੜਤਾਂ ਨੂੰ ਦੇਣ ਲਈ ਕੁਝ ਨਹੀਂ ਹੈ।ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇੰਨੀ ਵੱਡੀ ਤ੍ਰਾਸਦੀ ‘ਤੇ ਕੇਂਦਰ ਅਤੇ ਸੂਬੇ ਦੀਆਂ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਕੋਈ ਮੀਟਿੰਗ ਨਹੀਂ ਹੋਈ ਹੈ। ਜਿਨ੍ਹਾਂ ਹਾਲਾਤਾਂ ਨੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਹੜ੍ਹ ਕਾਰਨ 4 ਲੱਖ ਏਕੜ ਤੋਂ ਵੱਧ ਖੇਤਰ ਵਿੱਚ ਫੈਲੇ ਹੋਏ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵਾਂ ਸਰਕਾਰਾਂ ਵਿੱਚ ਲੋਕਾਂ ਦੀ ਦੁਰਦਸ਼ਾ ਪ੍ਰਤੀ ਸੰਵੇਦਨਸ਼ੀਲਤਾ ਦੀ ਘਾਟ ਨੂੰ ਦਰਸਾਉਂਦਾ ਹੈ।ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ, ਸੀਨੀਅਰ ਕਾਂਗਰਸੀ ਆਗੂ ਨੇ ਪੰਜਾਬ ਦੇ ਦਰਿਆਵਾਂ ਵਿੱਚ ਵਾਧੂ ਪਾਣੀ ਦੇ ਕਥਿਤ ਅਨਿਯੰਤ੍ਰਿਤ ਵਹਾਅ ‘ਤੇ ਵੀ ਸਵਾਲ ਉਠਾਇਆ, ਜਦੋਂ ਕਿ ਉਹ ਪਹਿਲਾਂ ਹੀ ਸਮਰੱਥਾ ਨਾਲੋਂ ਵਧ ਭਰੇ ਹੋਏ ਹਨ।

ਇਹ ਵੀ ਪੜ੍ਹੋ  Punjab Flood 2025; ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਇਸ ਦੌਰਾਨ ਦਰਿਆਵਾਂ ਦੇ ਬੰਨ੍ਹ ਟੁੱਟਣ ਤੋਂ ਬਾਅਦ ਭਾਰੀ ਤਬਾਹੀ ਹੋਈ ਹੈ।ਇਸ ਲੜੀ ਹੇਠ, ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਬਘੇਲ ਨੇ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। ਉਹ ਆਪਣੀ ਰਿਪੋਰਟ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਸੌਂਪਣਗੇ, ਜਿਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਕੌਮੀ ਆਗੂਆਂ ਵਿੱਚੋਂ ਸਭ ਤੋਂ ਪਹਿਲਾਂ ਪੰਜਾਬ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ‘ਤੇ ਆਪਣੀ ਚਿੰਤਾ ਪ੍ਰਗਟ ਕੀਤੀ ਸੀ।ਉੱਥੇ ਹੀ, ਪ੍ਰਧਾਨ ਮੰਤਰੀ ਦੇ ਪੰਜਾਬ ਦੇ ਪ੍ਰਸਤਾਵਿਤ ਦੌਰੇ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਜਿੱਥੇ ਹਰ ਕੋਈ ਇਸ ਸਮੇਂ ਸੂਬੇ ਵਿੱਚ ਉਨ੍ਹਾਂ ਦੇ ਦੌਰੇ ਦਾ ਸਵਾਗਤ ਕਰੇਗਾ। ਉੱਥੇ ਹੀ, ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਪ੍ਰਤੀ ਉਦਾਰ ਹੋਣਗੇ। ਉਨ੍ਹਾਂ ਯਾਦ ਕੀਤਾ ਕਿ ਯੂਪੀਏ ਦੇ ਸ਼ਾਸਨ ਦੌਰਾਨ, ਜਦੋਂ ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਅਤੇ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਸੀ ਅਤੇ ਉਸ ਸਮੇਂ ਵੀ ਪੰਜਾਬ ਵਿੱਚ ਹੜ੍ਹ ਆਏ ਸਨ ਤੇ ਉਨ੍ਹਾਂ (ਡਾ. ਸਿੰਘ) ਨੇ ਬਿਨਾਂ ਕਿਸੇ ਦੇਰੀ ਜਾਂ ਸਿਆਸਤ ਤੋਂ ਸੂਬੇ ਨੂੰ 1200 ਕਰੋੜ ਰੁਪਏ ਦੀ ਉਦਾਰ ਸਹਾਇਤਾ ਪ੍ਰਦਾਨ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Fazilka News:ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ:MP ਸੰਜੇ ਸਿੰਘ/ਮੰਤਰੀ ਤਰੁਨਪ੍ਰੀਤ ਸੌਂਦ

0

👉ਸੌਂਦ ਨੇ ਆਪਣਾ ਜਨਮ ਦਿਨ ਪ੍ਰਭਾਵਿਤ ਲੋਕਾਂ ਦੀ ਸੇਵਾ ਦੇ ਲੇਖੇ ਲਾਇਆ
Fazilka News: ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ।

ਇਹ ਵੀ ਪੜ੍ਹੋ Punjab Flood 2025; ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ।ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਐਤਵਾਰ ਨੂੰ ਉਨ੍ਹਾਂ ਨੇ ਆਪਣਾ ਜਨਮ ਦਿਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਕੇ ਮਨਾਇਆ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਉਨ੍ਹਾਂ ਨੇ ਖੁਦ ਗੁਲਾਬਾ ਭੈਣੀ ਪਿੰਡ ਦੇ ਲੋਕਾਂ ਤੱਕ ਮੋਢਿਆਂ ਉੱਤੇ ਚੁੱਕ ਕੇ ਰਸਦ ਦੇ ਥੈਲੇ ਪਹੁੰਚਾਏ। ਪਿਛਲੇ ਤਿੰਨ ਦਿਨ ਤੋਂ ਉਹ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। ਸੌਂਦ ਨੇ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮਾਨਸਾ ਹਲਕੇ ਦੇ ਸੀਨੀਅਰ ਆਗੂ ਚੂਸਪਿੰਦਰ ਸਿੰਘ ਚਹਿਲ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ AGTF ਵਿੰਗ ਵੱਲੋਂ ਗੋਲਡੀ ਬਰਾੜ ਦਾ ਸਾਥੀ ਬਠਿੰਡਾ ਵਾਲਾ ”ਰੈਂਚ” ਹਥਿਆਰਾਂ ਸਮੇਤ ਗ੍ਰਿਫਤਾਰ

0

Punjab News: ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਮਾਹੀ ਨੰਗਲ ਦਾ ਰਹਿਣ ਵਾਲਾ ਹੈ। ਮੁਲਜ਼ਮ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ, ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ, ਉਸਦੇ ਮੁੱਖ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ, ਜੋ ਇਸ ਸਮੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਰਾਹੀਂ ਖ਼ਰੀਦੇ ਗਏ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ, ਉਸਤੋਂ ਪਹਿਲਾਂ ਆਸਟਰੇਲੀਆ ‘ਚ ਵਾਪਰ ਗਿਆ ਭਾਣਾ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪੰਜਾਬ ਪ੍ਰਮੋਦ ਬਾਨ ਨੇ ਕਿਹਾ ਕਿ ਡੀ.ਐਸ.ਪੀ. ਏ.ਜੀ.ਟੀ.ਐਫ. ਬਠਿੰਡਾ ਰੇਂਜ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੂੰ, ਗੋਲਡੀ ਬਰਾੜ ਗੈਂਗ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏ.ਜੀ.ਟੀ.ਐਫ.ਪੰਜਾਬ ਦੀਆਂ ਟੀਮਾਂ ਨੇ ਸ਼ੱਕੀ ਬਲਜਿੰਦਰ ਰੈਂਚ ਨੂੰ ਮਲੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮਲੋਟ-ਮੁਕਤਸਰ ਸੜਕ ,ਨਿਊ ਬਾਈਪਾਸ ਸਥਿਤ ਫਲਾਈਓਵਰ ਬ੍ਰਿਜ ਹੇਠੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ, ਥਾਣਾ ਸਦਰ ਮਲੋਟ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(7)(8) ਦੇ ਤਹਿਤ ਐਫਆਈਆਰ ਨੰਬਰ 84, ਮਿਤੀ 07.09.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Flood 2025; ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

0

👉ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ
Chandigarh News:Punjab Flood 2025; ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਨਾਟਾ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦੀ ਅਗਵਾਈ ਹੇਠਲੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਇੱਕ ਵਫ਼ਦ ਨੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਦਰਪੇਸ਼ ਇਸ ਚੁਣੌਤੀਪੂਰਨ ਸਥਿਤੀ ਵਿੱਚ ਰਾਜ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਹਰਜੋਤ ਸਿੰਘ ਬੈਂਸ ਨੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿੱਖਿਆ ਵਿਭਾਗ ਦਾ ਮਾਣ ਹਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਲਈ ਅਧਿਆਪਕਾਂ ਦੀ ਪਹਿਲਕਦਮੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਪਕੇਰਾ ਕਰਨ ਲਈ ਉਨ੍ਹਾਂ ਦੀ ਇਸ ਸੁਹਿਰਦ ਭਾਵਨਾ ਦੀ ਸ਼ਲਾਘਾ ਕੀਤੀ।ਡਾ. ਬਲਰਾਮ ਸ਼ਰਮਾ, ਅਮਰਜੀਤ ਸਿੰਘ ਚਾਹਲ ਅਤੇ ਨਾਟਾ ਦੇ ਹੋਰ ਮੈਂਬਰਾਂ ਨੇ ਸਿੱਖਿਆ ਮੰਤਰੀ ਨੂੰ ਭਰੋਸਾ ਦਿੱਤਾ ਕਿ ਨਾਟਾ ਪੰਜਾਬ, ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਵਿਦਿਆਰਥੀਆਂ ਦੇ ਵਿਦਿਅਕ ਨੁਕਸਾਨ ਨੂੰ ਘਟਾਉਣ ਲਈ ਆਪਣਾ ਸਮਰਥਨ ਜਾਰੀ ਰੱਖੇਗੀ, ਜੋ ਕਿ ਮੁ਼ਸ਼ਕਿਲ ਘੜੀ ਵਿੱਚ ਉਨ੍ਹਾਂ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਸੁਹਿਰਦਤਾ ਨੂੰ ਦਰਸਾਉਂਦਾ ਹੈ। ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਕਾਰਜ ਲਈ ਪ੍ਰੇਰਨਾ ਸਿੱਖਿਆ ਮੰਤਰੀ ਸ. ਬੈਂਸ ਤੋਂ ਮਿਲੀ ਜੋ ਖੁਦ ਰੋਪੜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907150