Monday, May 18, 2026
Home Blog Page 475

ਭਾਜਪਾ ਅਤੇ ‘ਆਪ’ ਵਿਚਾਲੇ ਟਕਰਾਅ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ: ਬਘੇਲ

0

👉ਸੂਬੇ ਦੇ ਆਗੂਆਂ ਦੇ ਨਾਲ, ਅੱਧੀ ਦੇਰ ਰਾਤ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
👉ਵੜਿੰਗ ਨੂੰ ਪ੍ਰਧਾਨ ਮੰਤਰੀ ਵੱਲੋਂ ਢੁੱਕਵਾਂ ਹੜ੍ਹ ਰਾਹਤ ਪੈਕੇਜ ਪ੍ਰਦਾਨ ਕਰਨ ਦੀ ਉਮੀਦ
Punjab Flood News: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਏ.ਆਈ.ਸੀ.ਸੀ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਤੀਜੇ ਦਿਨ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਆਪਣਾ ਦੌਰਾ ਜਾਰੀ ਰੱਖਿਆ ਅਤੇ ਇਸ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ।ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗੁਜਰੀਤ ਸਿੰਘ ਔਜਲਾ ਅਤੇ ਹੋਰ ਆਗੂਆਂ ਦੇ ਨਾਲ, ਬਘੇਲ ਅੱਧੀ ਦੇਰ ਰਾਤ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਮੀਨੀ ਹਾਲਾਤਾਂ ਦਾ ਜਾਇਜ਼ਾ ਲੈ ਰਹੇ ਸਨ।ਇਸ ਮੌਕੇ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਸਬੰਧੀ ਪ੍ਰਸ਼ਨ ਦਾ ਜਵਾਬ ਦਿੰਦੇ ਹੋਏ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਮੀਦ ਜਤਾਈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ ਲਈ ਢੁੱਕਵਾਂ ਅਤੇ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰਨਗੇ।ਇੱਥੇ ਕਰਤਾਰਪੁਰ ਲਾਂਘੇ ‘ਤੇ ਲੋਕਾਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਵਾਲੇ ਕੇਂਦਰ ਅਤੇ ‘ਆਪ’ ਸ਼ਾਸਿਤ ਪੰਜਾਬ ਵਿਚਕਾਰ ਸਿਆਸੀ ਟਕਰਾਅ ਕਾਰਨ ਸੂਬੇ ਦੇ ਲੋਕਾਂ ਨੂੰ ਬਹੁਤ ਵੱਡਾ ਦੁੱਖ ਝੱਲਣਾ ਪਿਆ ਹੈ।

ਇਹ ਵੀ ਪੜ੍ਹੋ  Punjab Police ਦੇ AGTF ਵਿੰਗ ਵੱਲੋਂ ਗੋਲਡੀ ਬਰਾੜ ਦਾ ਸਾਥੀ ਬਠਿੰਡਾ ਵਾਲਾ ”ਰੈਂਚ” ਹਥਿਆਰਾਂ ਸਮੇਤ ਗ੍ਰਿਫਤਾਰ

ਉਨ੍ਹਾਂ ਨੇ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਵਿਚਕਾਰ ਤਾਲਮੇਲ ਦੀ ਪੂਰੀ ਘਾਟ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਸਿਰਫ਼ ਇਸ ਲਈ ਕਿਉਂਕਿ ਇਨ੍ਹਾਂ ਨੇ ਆਪਣੇ ਮਸਲੇ ਹੱਲ ਕਰਨੇ ਸਨ, ਪੰਜਾਬ ਨੂੰ ਇਹ ਦੁੱਖ ਝੱਲਣਾ ਪਿਆ ਹੈ।ਉਨ੍ਹਾਂ ਕਿਹਾ ਕਿ ਹੜ੍ਹ ਇੱਕ ਕੁਦਰਤੀ ਆਫ਼ਤ ਹੈ ਅਤੇ ਜਿਸਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ, ਲੇਕਿਨ ਫਿਰ ਵੀ ਦੋਵੇਂ ਸਰਕਾਰਾਂ ਪੰਜਾਬ ਦੇ ਲੋਕਾਂ ਨੂੰ ਕੋਈ ਰਾਹਤ ਦੇਣ ਲਈ ਇਕੱਠੇ ਨਹੀਂ ਬੈਠੀਆਂ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਸਿਰਫ਼ ਦਿਖਾਵਾ ਹਨ, ਕਿਉਂਕਿ ਇਨ੍ਹਾਂ ਕੋਲ ਪੀੜਤਾਂ ਨੂੰ ਦੇਣ ਲਈ ਕੁਝ ਨਹੀਂ ਹੈ।ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇੰਨੀ ਵੱਡੀ ਤ੍ਰਾਸਦੀ ‘ਤੇ ਕੇਂਦਰ ਅਤੇ ਸੂਬੇ ਦੀਆਂ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਕੋਈ ਮੀਟਿੰਗ ਨਹੀਂ ਹੋਈ ਹੈ। ਜਿਨ੍ਹਾਂ ਹਾਲਾਤਾਂ ਨੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਹੜ੍ਹ ਕਾਰਨ 4 ਲੱਖ ਏਕੜ ਤੋਂ ਵੱਧ ਖੇਤਰ ਵਿੱਚ ਫੈਲੇ ਹੋਏ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵਾਂ ਸਰਕਾਰਾਂ ਵਿੱਚ ਲੋਕਾਂ ਦੀ ਦੁਰਦਸ਼ਾ ਪ੍ਰਤੀ ਸੰਵੇਦਨਸ਼ੀਲਤਾ ਦੀ ਘਾਟ ਨੂੰ ਦਰਸਾਉਂਦਾ ਹੈ।ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ, ਸੀਨੀਅਰ ਕਾਂਗਰਸੀ ਆਗੂ ਨੇ ਪੰਜਾਬ ਦੇ ਦਰਿਆਵਾਂ ਵਿੱਚ ਵਾਧੂ ਪਾਣੀ ਦੇ ਕਥਿਤ ਅਨਿਯੰਤ੍ਰਿਤ ਵਹਾਅ ‘ਤੇ ਵੀ ਸਵਾਲ ਉਠਾਇਆ, ਜਦੋਂ ਕਿ ਉਹ ਪਹਿਲਾਂ ਹੀ ਸਮਰੱਥਾ ਨਾਲੋਂ ਵਧ ਭਰੇ ਹੋਏ ਹਨ।

ਇਹ ਵੀ ਪੜ੍ਹੋ  Punjab Flood 2025; ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਇਸ ਦੌਰਾਨ ਦਰਿਆਵਾਂ ਦੇ ਬੰਨ੍ਹ ਟੁੱਟਣ ਤੋਂ ਬਾਅਦ ਭਾਰੀ ਤਬਾਹੀ ਹੋਈ ਹੈ।ਇਸ ਲੜੀ ਹੇਠ, ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਬਘੇਲ ਨੇ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। ਉਹ ਆਪਣੀ ਰਿਪੋਰਟ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਸੌਂਪਣਗੇ, ਜਿਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਕੌਮੀ ਆਗੂਆਂ ਵਿੱਚੋਂ ਸਭ ਤੋਂ ਪਹਿਲਾਂ ਪੰਜਾਬ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ‘ਤੇ ਆਪਣੀ ਚਿੰਤਾ ਪ੍ਰਗਟ ਕੀਤੀ ਸੀ।ਉੱਥੇ ਹੀ, ਪ੍ਰਧਾਨ ਮੰਤਰੀ ਦੇ ਪੰਜਾਬ ਦੇ ਪ੍ਰਸਤਾਵਿਤ ਦੌਰੇ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਜਿੱਥੇ ਹਰ ਕੋਈ ਇਸ ਸਮੇਂ ਸੂਬੇ ਵਿੱਚ ਉਨ੍ਹਾਂ ਦੇ ਦੌਰੇ ਦਾ ਸਵਾਗਤ ਕਰੇਗਾ। ਉੱਥੇ ਹੀ, ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਲੋਕਾਂ ਪ੍ਰਤੀ ਉਦਾਰ ਹੋਣਗੇ। ਉਨ੍ਹਾਂ ਯਾਦ ਕੀਤਾ ਕਿ ਯੂਪੀਏ ਦੇ ਸ਼ਾਸਨ ਦੌਰਾਨ, ਜਦੋਂ ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਅਤੇ ਸੂਬੇ ਵਿੱਚ ਅਕਾਲੀ-ਭਾਜਪਾ ਸਰਕਾਰ ਸੀ ਅਤੇ ਉਸ ਸਮੇਂ ਵੀ ਪੰਜਾਬ ਵਿੱਚ ਹੜ੍ਹ ਆਏ ਸਨ ਤੇ ਉਨ੍ਹਾਂ (ਡਾ. ਸਿੰਘ) ਨੇ ਬਿਨਾਂ ਕਿਸੇ ਦੇਰੀ ਜਾਂ ਸਿਆਸਤ ਤੋਂ ਸੂਬੇ ਨੂੰ 1200 ਕਰੋੜ ਰੁਪਏ ਦੀ ਉਦਾਰ ਸਹਾਇਤਾ ਪ੍ਰਦਾਨ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Fazilka News:ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ:MP ਸੰਜੇ ਸਿੰਘ/ਮੰਤਰੀ ਤਰੁਨਪ੍ਰੀਤ ਸੌਂਦ

0

👉ਸੌਂਦ ਨੇ ਆਪਣਾ ਜਨਮ ਦਿਨ ਪ੍ਰਭਾਵਿਤ ਲੋਕਾਂ ਦੀ ਸੇਵਾ ਦੇ ਲੇਖੇ ਲਾਇਆ
Fazilka News: ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ।

ਇਹ ਵੀ ਪੜ੍ਹੋ Punjab Flood 2025; ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰਡੀਐਫ, ਜੀਐਸਟੀ ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ।ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕਾਰਜ ਪੂਰੀ ਤੇਜ਼ੀ ਨਾਲ ਜਾਰੀ ਹਨ। ਐਤਵਾਰ ਨੂੰ ਉਨ੍ਹਾਂ ਨੇ ਆਪਣਾ ਜਨਮ ਦਿਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਕੇ ਮਨਾਇਆ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਉਨ੍ਹਾਂ ਨੇ ਖੁਦ ਗੁਲਾਬਾ ਭੈਣੀ ਪਿੰਡ ਦੇ ਲੋਕਾਂ ਤੱਕ ਮੋਢਿਆਂ ਉੱਤੇ ਚੁੱਕ ਕੇ ਰਸਦ ਦੇ ਥੈਲੇ ਪਹੁੰਚਾਏ। ਪਿਛਲੇ ਤਿੰਨ ਦਿਨ ਤੋਂ ਉਹ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਾਣੀ ਘਟਨਾ ਸ਼ੁਰੂ ਹੋਇਆ ਹੈ ਤਾਂ ਅਸੀਂ ਅਗਲੀ ਚੁਣੌਤੀ ਲਈ ਵੀ ਤਿਆਰੀ ਆਰੰਭ ਦਿੱਤੀ ਹੈ। ਸੌਂਦ ਨੇ ਕਿਹਾ ਕਿ ਪਾਣੀ ਘਟਣ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਹੋਏ ਨੁਕਸਾਨ ਦਾ ਸਰਵੇਖਣ ਆਦਿ ਪ੍ਰਮੁੱਖ ਚੁਣੌਤੀਆਂ ਹੋਣਗੀਆਂ। ਸੌਂਦ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਵੈਟਰਨਰੀ ਵਿਭਾਗ ਦੀਆਂ ਟੀਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ ਅਤੇ ਹਰ ਪ੍ਰਭਾਵਿਤ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਮਾਨਸਾ ਹਲਕੇ ਦੇ ਸੀਨੀਅਰ ਆਗੂ ਚੂਸਪਿੰਦਰ ਸਿੰਘ ਚਹਿਲ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ AGTF ਵਿੰਗ ਵੱਲੋਂ ਗੋਲਡੀ ਬਰਾੜ ਦਾ ਸਾਥੀ ਬਠਿੰਡਾ ਵਾਲਾ ”ਰੈਂਚ” ਹਥਿਆਰਾਂ ਸਮੇਤ ਗ੍ਰਿਫਤਾਰ

0

Punjab News: ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ ਪੰਜ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਰੈਂਚ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਮਾਹੀ ਨੰਗਲ ਦਾ ਰਹਿਣ ਵਾਲਾ ਹੈ। ਮੁਲਜ਼ਮ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹੈ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ, ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ, ਉਸਦੇ ਮੁੱਖ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ, ਜੋ ਇਸ ਸਮੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਰਾਹੀਂ ਖ਼ਰੀਦੇ ਗਏ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗੱਠਜੋੜ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ, ਉਸਤੋਂ ਪਹਿਲਾਂ ਆਸਟਰੇਲੀਆ ‘ਚ ਵਾਪਰ ਗਿਆ ਭਾਣਾ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪੰਜਾਬ ਪ੍ਰਮੋਦ ਬਾਨ ਨੇ ਕਿਹਾ ਕਿ ਡੀ.ਐਸ.ਪੀ. ਏ.ਜੀ.ਟੀ.ਐਫ. ਬਠਿੰਡਾ ਰੇਂਜ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੂੰ, ਗੋਲਡੀ ਬਰਾੜ ਗੈਂਗ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏ.ਜੀ.ਟੀ.ਐਫ.ਪੰਜਾਬ ਦੀਆਂ ਟੀਮਾਂ ਨੇ ਸ਼ੱਕੀ ਬਲਜਿੰਦਰ ਰੈਂਚ ਨੂੰ ਮਲੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮਲੋਟ-ਮੁਕਤਸਰ ਸੜਕ ,ਨਿਊ ਬਾਈਪਾਸ ਸਥਿਤ ਫਲਾਈਓਵਰ ਬ੍ਰਿਜ ਹੇਠੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ, ਥਾਣਾ ਸਦਰ ਮਲੋਟ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(7)(8) ਦੇ ਤਹਿਤ ਐਫਆਈਆਰ ਨੰਬਰ 84, ਮਿਤੀ 07.09.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Flood 2025; ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

0

👉ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ
Chandigarh News:Punjab Flood 2025; ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਨਾਟਾ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦੀ ਅਗਵਾਈ ਹੇਠਲੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਇੱਕ ਵਫ਼ਦ ਨੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਦਰਪੇਸ਼ ਇਸ ਚੁਣੌਤੀਪੂਰਨ ਸਥਿਤੀ ਵਿੱਚ ਰਾਜ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਹਰਜੋਤ ਸਿੰਘ ਬੈਂਸ ਨੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿੱਖਿਆ ਵਿਭਾਗ ਦਾ ਮਾਣ ਹਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਲਈ ਅਧਿਆਪਕਾਂ ਦੀ ਪਹਿਲਕਦਮੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਪਕੇਰਾ ਕਰਨ ਲਈ ਉਨ੍ਹਾਂ ਦੀ ਇਸ ਸੁਹਿਰਦ ਭਾਵਨਾ ਦੀ ਸ਼ਲਾਘਾ ਕੀਤੀ।ਡਾ. ਬਲਰਾਮ ਸ਼ਰਮਾ, ਅਮਰਜੀਤ ਸਿੰਘ ਚਾਹਲ ਅਤੇ ਨਾਟਾ ਦੇ ਹੋਰ ਮੈਂਬਰਾਂ ਨੇ ਸਿੱਖਿਆ ਮੰਤਰੀ ਨੂੰ ਭਰੋਸਾ ਦਿੱਤਾ ਕਿ ਨਾਟਾ ਪੰਜਾਬ, ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਵਿਦਿਆਰਥੀਆਂ ਦੇ ਵਿਦਿਅਕ ਨੁਕਸਾਨ ਨੂੰ ਘਟਾਉਣ ਲਈ ਆਪਣਾ ਸਮਰਥਨ ਜਾਰੀ ਰੱਖੇਗੀ, ਜੋ ਕਿ ਮੁ਼ਸ਼ਕਿਲ ਘੜੀ ਵਿੱਚ ਉਨ੍ਹਾਂ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਸੁਹਿਰਦਤਾ ਨੂੰ ਦਰਸਾਉਂਦਾ ਹੈ। ਇਨ੍ਹਾਂ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਕਾਰਜ ਲਈ ਪ੍ਰੇਰਨਾ ਸਿੱਖਿਆ ਮੰਤਰੀ ਸ. ਬੈਂਸ ਤੋਂ ਮਿਲੀ ਜੋ ਖੁਦ ਰੋਪੜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕਾ ਵਿਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

0

USA News: ਰੋਜ਼ੀ-ਰੋਟੀ ਲਈ ਵਿਦੇਸ਼ ਗਏ ਨੌਜਵਾਨਾਂ ਦੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸਦੀ ਪਹਿਚਾਣ ਗੁਰਜੰਟ ਸਿੰਘ (30 ਸਾਲ) ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਭਿੰਡੀਸੈਦਾਂ ਹਲਕਾ ਰਾਜਾਸਾਂਸ਼ੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ, ਉਸਤੋਂ ਪਹਿਲਾਂ ਆਸਟਰੇਲੀਆ ‘ਚ ਵਾਪਰ ਗਿਆ ਭਾਣਾ

ਮੁਢਲੀ ਜਾਣਕਾਰੀ ਮੁਤਾਬਕ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਗੁਰਜੰਟ ਉਥੇ ਇੱਕ ਸਟੋਰ ‘ਤੇ ਕੰਮ ਕਰਦਾ ਸੀ।  ਪਰਿਵਾਰ ਨੇ ਭਾਰਤ ਤੇ ਪੰਜਾਬ ਸਰਕਾਰ ਤੋਂ ਇਲਾਵਾ ਸਮਾਜ ਸੇਵੀਆਂ ਸੰਸਥਾਵਾਂ ਨੂੰ ਆਪਣੇ ਜਵਾਨ ਪੁੱਤਰ ਦੀ ਲਾਸ਼ ਵਾਪਸ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਉਹ ਆਖ਼ਰੀ ਵਾਰ ਆਪਣੇ ਪੁੱਤ ਦਾ ਮੂੰਹ ਦੇਖ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਗਲੇ ਮਹੀਨੇ ਨੌਜਵਾਨ ਦਾ ਹੋਣਾ ਸੀ ਵਿਆਹ, ਉਸਤੋਂ ਪਹਿਲਾਂ ਆਸਟਰੇਲੀਆ ‘ਚ ਵਾਪਰ ਗਿਆ ਭਾਣਾ

0

Malerkotla News: ਵਿਦੇਸ਼ਾਂ ਦੇ ਵਿਚ ਆਪਣੇ ਚੰਗੇ ਭਵਿੱਖ ਦੇ ਲਈ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਮਲੇਰਕੋਟਲਾ ਇਲਾਕੇ ਦੇ ਪਿੰਡ ਚੱਕ ਸੇਖੂਪੁਰਾ ਕਲਾਂ ਦੇ ਇੱਕ ਨੌਜਵਾਨ ਜਗਸੀਰ ਸਿੰਘ (27 ਸਾਲ) ਦੀ ਇੱਕ ਸੜਕ ਹਾਦਸੇ ਵਿਚ ਹੋਈ ਮੌਤ ਨੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਜਗਸੀਰ ਦਾ ਅਗਲੇ ਮਹੀਨੇ ਵਿਆਹ ਰੱਖਿਆ ਹੋਇਆ ਸੀ ਤੇ ਪ੍ਰਵਾਰ ਵੱਲੋਂ ਫ਼ੋਟੋਗ੍ਰਾਫਰ, ਪੈਲੇਸ ਤੇ ਹਲਵਾਈਆਂ ਤੋਂ ਲੈ ਕੇ ਸਾਰਾ ਕੁੱਝ ਬੁੱਕ ਕੀਤਾ ਹੋਇਆ ਸੀ ਪ੍ਰੰਤੂ ਵਹਿਗੁਰੂ ਨੂੰ ਕੁੱਝ ਹੋਰ ਮੰਨਜੂਰ ਸੀ।

ਇਹ ਵੀ ਪੜ੍ਹੋ ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

ਪਿੰਡ ਦੇ ਲੋਕਾਂ ਨੇ ਦਸਿਆ ਕਿ ਜਗਸੀਰ ਸਿੰਘ ਦੇ ਪਿਤਾ ਕੁਲਵਿੰਦਰ ਸਿੰਘ ਦੀ ਪਹਿਲਾਂ ਹੀ ਮੌਤ ਹੋਈ ਹੈ ਤੇ ਉਸਨੂੰ ਉਸਦੇ ਚਾਚੇ ਨੇ ਪੜਾਇਆ ਤੇ 8 ਸਾਲ ਪਹਿਲਾਂ ਵਿਦੇਸ਼ ਭੇਜਿਆ ਸੀ। ਪ੍ਰਵਾਰ ਮੁਤਾਬਕ ਜਗਸੀਰ ਆਸਟਰੇਲੀਆ ਵਿਚ ਟਰੱਕ ਚਲਾਉਂਦਾ ਸੀ ਤੇ ਇੱਕ ਹਾਦਸੇ ਵਿਚ ਉਸਦੀ ਜਾਨ ਚਲੀ ਗਈ। ਵੱਡੀ ਤੇ ਦੁਖਦਾਈ ਗੱਲ ਇਹ ਵੀ ਹੈ ਕਿ ਉਸਦੀ ਲਾਸ਼ ਵੀ ਇੱਥੇ ਨਹੀਂ ਆ ਸਕੀ, ਜਿਸਦੇ ਚੱਲਦੇ ਹੁਣ ਉਸਦੇ ਪ੍ਰਵਾਰ ਦੇ ਕੁੱਝ ਮੈਂਬਰ ਅੰਤਿਮ ਰਸਮਾਂ ਨਿਭਾਉਣ ਲਈ ਆਸਟਰੇਲੀਆ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੋਮਵਾਰ ਤੋਂ ਪੰਜਾਬ ਦੇ ਸਕੂਲ-ਕਾਲਜ਼ ਖੋਲਣ ਬਾਰੇ ਸਿੱਖਿਆ ਮੰਤਰੀ ਨੇ ਕੀਤਾ ਅਹਿਮ ਐਲਾਨ

0

Punjab News; ਪੰਜਾਬ ਦੇ ਵਿਚ ਹੜ੍ਹਾਂ ਦੇ ਕਾਰਨ ਪਿਛਲੇ ਕਰੀਬ 10 ਦਿਨਾਂ ਤੋਂ ਬੰਦ ਪਏ ਸਕੂਲ ਅਤੇ ਇੱਕ ਹਫ਼ਤੇ ਤੋਂ ਬੰਦ ਪਏ ਕਾਲਜ਼ ਤੇ ਯੂਨੀਵਰਸਿਟੀਆਂ ਖੋਲਣ ਬਾਰੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਆਂ ਹਿਦਾਇਤਾਂ ਬਾਰੇ ਜਾਣਕਾਰੀ ਦਿੱਤੀ ਹੈ। ਜਿਸਦੇ ਤਹਿਤ

ਇਹ ਵੀ ਪੜ੍ਹੋ ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

  1. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।
  2. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
  3. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।
  4. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ 

    👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

    🛑https://chat.whatsapp.com/EK1btmLAghfLjBaUyZMcLK

    🛑https://t.me/punjabikhabarsaarwebsite

    ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Flood News; ਮੰਗਲਵਾਰ ਨੂੰ ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ

0

Punjab Flood News; ਪੰਜਾਬ ਦੇ ਵਿਚ ਪਿਛਲੇ ਕਰੀਬ 10-12 ਦਿਨਾਂ ਤੋਂ ਹੜ੍ਹਾਂ ਦੇ ਕਾਰਨ ਹੋ ਰਹੀ ਭਿਆਨਕ ਤਬਾਹੀ ਦਾ ਜਾਇਜ਼ਾ ਲੈਣ ਦੇ ਲਈ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਇੱਥੇ ਪੁੱਜ ਰਹੇ ਹਨ। ਉਹ ਗੁਰਦਾਸਪੁਰ ਤੇ ਹੋਰਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਭਾਜਪਾ ਪੰਜਾਬ ਵੱਲੋਂ ਆਪਣੇ ਸੋਸਲ ਮੀਡੀਆ ਹੈਂਡਲ ਉੱਪਰ ਬਕਾਇਦਾ ਪ੍ਰਧਾਨ ਮੰਤਰੀ ਦੀ ਪੰਜਾਬ ਆਮਦ ਬਾਰੇ ਜਾਣਕਾਰੀ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਲੋਕਾਂ ਵੱਲੋਂ ਵੱਡੀ ਉਮੀਦ ਜਤਾਈ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਆਪਣੇ ਇਸ ਦੌਰੇ ਦੌਰਾਨ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਦੀ ਭਰਪਾਈ ਲਈ ਵੱਡਾ ਐਲਾਨ ਕਰਕੇ ਜਾਣਗੇ। ਇਸਤੋਂ ਪਹਿਲਾਂ ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਸਿਵਰਾਜ਼ ਚੌਹਾਨ ਵੀ ਪੰਜਾਬ ਦੇ ਦੌਰੇ ‘ਤੇ ਆ ਚੁੱਕੇ ਹਨ। ਪ੍ਰੰਤੂ ਉਨ੍ਹਾਂ ਦੇ ਖਾਲੀ ਹੱਥ ਵਾਪਸ ਜਾਣ ਕਾਰਨ ਰੋਸ਼ ਵੀ ਦੇਖਣ ਨੂੰ ਮਿਲਿਆ ਸੀ। ਮਿਲੀ ਸੂਚਨਾ ਮੁਤਾਬਕ ਪ੍ਰਧਾਨ ਮੰਤਰੀ ਮੋਦੀ 9 ਸਤੰਬਰ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਦਾ ਦੌਰਾ ਕਰਨਗੇ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਅੰਮ੍ਰਿਤਸਰ ਜਾਂ ਹੁਸ਼ਿਆਰਪੁਰ ਵੀ ਜਾ ਸਕਦੇ ਹਨ।

ਇਹ ਵੀ ਪੜ੍ਹੋ Punjab Police ਦੇ ਜਵਾਨ ਸਹਿਤ ਦੋ ਜਣੇ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਕਾਬੂ

ਦਸਣਾ ਬਣਦਾ ਹੈ ਕਿ ਹੜ੍ਹਾਂ ਨਾਲ ਪੰਜਾਬ ਦੇ ਦੋ ਹਜ਼ਾਰ ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ ਅਤੇ 4 ਲੱਖ ਦੀ ਆਬਾਦੀ ਨੂੰ ਇਸਦਾ ਨੁਕਸਾਨ ਝੱਲਣਾ ਪਿਆ। ਇਸਤੋਂ ਇਲਾਵਾ 46 ਮੌਤਾਂ ਹੋ ਚੁੱਕੀਆਂ ਹਨ। ਇਸਦੇ ਬਾਵਜੂਦ ਹਾਲੇ ਹੜ੍ਹਾਂ ਦਾ ਖਤਰਾ ਬਰਕਰਾਰ ਹੈ। ਲੁਧਿਆਣਾ ਅਤੇ ਫ਼ਾਜਲਿਕਾ ਵਿੱਚ ਸਤਲੁਜ ਦਾ ਡਰ ਬਣਿਆ ਹੋਇਆ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ – ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਦੁਪਹਿਰ 12 ਵਜੇ ਤੱਕ ਦਰਮਿਆਨੀ ਬਾਰਿਸ਼ ਦਾ ਫਲੈਸ਼ ਅਲਰਟ ਜਾਰੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੋਕਾਂ ਵਿੱਚ ਜਾ ਕੇ ਹੀ ਸਮੱਸਿਆਵਾਂ ਹੋਣਗੀਆਂ ਹੱਲ : ਮੇਅਰ ਪਦਮਜੀਤ ਸਿੰਘ ਮਹਿਤਾ

0

👉ਬਠਿੰਡਾ ਵਿੱਚ ਨਾਗਰਿਕ-ਅਧਾਰਤ ਸ਼ਾਸਨ ਬਾਰੇ ਸੈਮੀਨਾਰ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Bathinda News:ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ ਦੀ ਸ਼ਾਖਾ, ਬਠਿੰਡਾ ਮੈਨੇਜਮੈਂਟ ਐਸੋਸੀਏਸ਼ਨ ਨੇ “ਨਾਗਰਿਕ-ਅਧਾਰਤ ਸ਼ਾਸਨ: ਮੁੱਦੇ ਅਤੇ ਚੁਣੌਤੀਆਂ” ਵਿਸ਼ੇ ‘ਤੇ ਇੱਕ ਵਿਸ਼ੇਸ਼ ਪ੍ਰੋਗ੍ਰਾਮ ਦਾ ਆਯੋਜਨ ਕੀਤਾ। ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਐਸੋਸੀਏਸ਼ਨ ਦੇ ਪ੍ਰਧਾਨ ਡਾ. ਵਿਕਾਸ ਦੀਪ, ਸਾਬਕਾ ਪ੍ਰਧਾਨ ਐਡਵੋਕੇਟ ਜੈਦੀਪ ਨਈਅਰ, ਉਪ ਪ੍ਰਧਾਨ ਟੀ.ਕੇ. ਬੱਤਰਾ, ਉਪ ਪ੍ਰਧਾਨ ਰਾਜਿੰਦਰ ਪਾਲ, ਸਕੱਤਰ ਵਿਕਾਸ ਗਰਗ ਅਤੇ ਸਾਰੇ ਮੈਂਬਰਾਂ ਨੇ ਮੇਅਰ ਸ਼੍ਰੀ ਮਹਿਤਾ ਦਾ ਯਾਦਗਾਰੀ ਚਿੰਨ੍ਹ ਅਤੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।

ਇਹ ਵੀ ਪੜ੍ਹੋ  ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਪ੍ਰੋਗ੍ਰਾਮ ਨੂੰ ਸੰਬੋਧਨ ਕਰਦਿਆਂ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸਭ ਤੋਂ ਵੱਡੀ ਚੁਣੌਤੀ ਲੋਕਾਂ ਦੀ ਚੁਣੇ ਹੋਏ ਨੁਮਾਇੰਦਿਆਂ ਪ੍ਰਤੀ ਸੋਚ ਨੂੰ ਬਦਲਣਾ ਹੈ ਅਤੇ ਇਹ ਤਬਦੀਲੀ ਬਠਿੰਡਾ ਦੇ ਵਿਕਾਸ ਰਾਹੀਂ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਸਮੇਂ ਦੀ ਲੋੜ ਹੈ ਅਤੇ ਨਗਰ ਨਿਗਮ ਪ੍ਰਸ਼ਾਸਨ ਨੇ ਇਸ ਦਿਸ਼ਾ ਵਿੱਚ ਸਕਾਰਾਤਮਕ ਕਦਮ ਚੁੱਕੇ ਹਨ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਉਹ ਖੁਦ ਸ਼ਹਿਰ ਵਾਸੀਆਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਕਦਮ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹੁਣ ਲੋਕ ਛੋਟੀਆਂ-ਛੋਟੀਆਂ ਸਮੱਸਿਆਵਾਂ ਨੂੰ ਵੀ ਸਿੱਧੇ ਉਨ੍ਹਾਂ ਕੋਲ ਰੱਖ ਕੇ ਹੱਲ ਕਰਵਾ ਰਹੇ ਹਨ।ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਕਈ ਵੱਡੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ, ਜਿਸ ਨਾਲ ਸ਼ਹਿਰ ਨੂੰ ਇੱਕ ਨਵੀਂ ਪਛਾਣ ਮਿਲੇਗੀ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ  ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

ਡਰੇਨੇਜ ਅਤੇ ਸੀਵਰੇਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਮੇਅਰ ਨੇ ਐਸੋਸੀਏਸ਼ਨ ਤੋਂ ਸੁਝਾਅ ਵੀ ਮੰਗੇ ਅਤੇ ਸਾਰੇ ਸਵਾਲਾਂ ਦੇ ਜਵਾਬ ਖੁੱਲ੍ਹ ਕੇ ਦਿੱਤੇ। ਉਨ੍ਹਾਂ ਬਠਿੰਡਾ ਮੈਨੇਜਮੈਂਟ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਬੰਧਤ ਖੇਤਰ ਦੇ ਵਸਨੀਕ ਆਪਣੇ-ਆਪਣੇ ਖੇਤਰ ਬਾਰੇ ਜਾਣਕਾਰੀ ਜਾਣਦੇ ਹਨ ਅਤੇ ਉਹ ਆਪਣੇ ਖੇਤਰ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਹੀ ਢੰਗ ਨਾਲ ਪੇਸ਼ ਕਰ ਸਕਦੇ ਹਨ, ਅਜਿਹੀ ਸਥਿਤੀ ਵਿੱਚ ਹਰ ਵਿਅਕਤੀ ਨੂੰ ਆਪਣੀਆਂ ਸਮੱਸਿਆਵਾਂ ਅਤੇ ਹੱਲ ਲਈ ਉਨ੍ਹਾਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ, ਕਿਉਂਕਿ ਜੇਕਰ ਸਮੱਸਿਆਵਾਂ ਨਹੀਂ ਦੱਸੀਆਂ ਗਈਆਂ ਤਾਂ ਉਨ੍ਹਾਂ ਦਾ ਹੱਲ ਕਿਵੇਂ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

0

👉ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ
Chandigarh News:ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ – ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਪਹਿਲਕਦਮੀ ਬਾਰੇ ਬੋਲਦਿਆਂ ਸਹਿਕਾਰਤਾ ਵਿਭਾਗ ਦੇ ਵਿੱਤ ਕਮਿਸ਼ਨਰ ਸੁਮੇਰ ਗੁਰਜਰ ਨੇ ਕਿਹਾ ਕਿ ਇਹ ਸਿਰਫ਼ ਰਾਹਤ ਨਹੀਂ ਹੈ – ਇਹ ਵੇਰਕਾ ਦਾ ਪੰਜਾਬ ਦੇ ਲੋਕਾਂ ਪ੍ਰਤੀ ਮੋਹ-ਪਿਆਰ ਤੇ ਸਤਿਕਾਰ ਹੈ ।

ਇਹ ਵੀ ਪੜ੍ਹੋ  Harbhajan Singh ETO ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਸਾਡੀਆਂ ਟੀਮਾਂ ਲਗਾਤਾਰ ਕਿਸਾਨਾਂ ਦੀ ਖਾਧ-ਖੁ਼ਰਾਕ ਦੀ ਰੱਖਿਆ, ਪਸ਼ੂਆਂ ਦੀ ਰੱਖਿਆ ਕਰ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਪੋਸ਼ਣ ਤੋਂ ਵਾਂਝਾ ਨਾ ਰਹੇ।ਆਵਾਜਾਈ ਦੇ ਰਸਤੇ ਪਾਣੀ ਹੇਠ ਡੁੱਬ ਜਾਣ ਕਾਰਨ, ਡੇਅਰੀ ਨਾਲ ਜੁੜੇ ਕਿਸਾਨ ਦੁੱਧ ਲਿਆਉਣ-ਲਿਜਾਣ ਤੋਂ ਅਸਮਰੱਥ ਹਨ, ਜਿਸ ਨਾਲ ਉਹਨਾਂ ਨੂੰ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ। ਇਸ ਚੁਣੌਤੀਪੂਰਨ ਸਮੇਂ ਵਿੱਚ ਮਿਲਕਫੈੱਡ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਦੁੱਧ ਇਕੱਠਾ ਕਰਨ ਵਾਲੀਆਂ ਥਾਵਾਂ ਤੱਕ ਪਹੁੰਚਣ ਲਈ ਕਿਸ਼ਤੀਆਂ ਅਤੇ ਅਸਥਾਈ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ,ਜਿਸ ਨਾਲ ਕੱਚੇ ਦੁੱਧ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਅਸਾਧਾਰਨ ਉਪਰਾਲੇ ਨੇ ਜਿੱਥੇ ਕਿਸਾਨਾਂ ਦੀ ਆਮਦਨ ਨੂੰ ਸੁਰੱਖਿਅਤ ਰੱਖਿਆ ਹੈ ਉੱਥੇ ਹੀ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੀ ਦੁੱਧ ਸਪਲਾਈ ਨੂੰ ਚਲਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਮਿਲਕਫੈੱਡ ਦੇ ਐਮ.ਡੀ. ਰਾਹੁਲ ਗੁਪਤਾ ਨੇ ਅੱਗੇ ਕਿਹਾ, ਪਾਣੀ ਵਿੱਚ ਡੁੱਬੇ ਸ਼ੈੱਡਾਂ ਵਿੱਚ ਫਸੇ ਹਜ਼ਾਰਾਂ ਪਸ਼ੂਆਂ ਨੂੰ ਤਰਜੀਹੀ ਸਹਾਇਤਾ ਮਿਲ ਰਹੀ ਹੈ। ਸਬੰਧਤ ਦੁੱਧ ਯੂਨੀਅਨਾਂ ਦੇ ਤਾਲਮੇਲ ਨਾਲ, ਮਿਲਕਫੈੱਡ ਵੱਲੋਂ ਪਸ਼ੂਆਂ ਦੀ ਖੁਰਾਕ ਅਤੇ ਚੋਕਰ (ਚੋਕਰ) ਸਬਸਿਡੀ `ਤੇ ਸਪਲਾਈ ਕੀਤੀ ਜਾ ਰਹੀ ਹੈ। ਇਸ ਯਤਨ ਨੂੰ ਹੋਰ ਅੱਗੇ ਵਧਾਉਣ ਲਈ, ਮਿਲਕਫੈੱਡ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐਨ.ਡੀ.ਡੀ.ਬੀ.) ਨਾਲ ਵੀ 50 ਕਰੋੜ ਦੀ ਗ੍ਰਾਂਟ ਲਈ ਪਹੁੰਚ ਕੀਤੀ ਹੈ, ਜਿਸਦੇ ਮਨਜ਼ੂਰ ਹੋਣ ਤੋਂ ਬਾਅਦ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਪਸ਼ੂ ਖੁਰਾਕ ਦੀ ਮੁਫਤ ਵੰਡ ਕੀਤੀ ਜਾਣੀ ਸੰਭਵ ਹੋ ਸਕੇਗੀ।

ਇਹ ਵੀ ਪੜ੍ਹੋ  ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ,ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਮਦਦ: ਸੌਂਦ

ਮਨੁੱਖੀ ਰਾਹਤ ਦੇਣ ਪੱਖੋਂ ਮਿਲਕਫੈੱਡ ਜਿ਼ਲ੍ਹਾ ਪ੍ਰਸ਼ਾਸਨ ਰਾਹੀਂ ਤਾਜ਼ਾ ਦੁੱਧ, ਸਕਿਮਡ ਮਿਲਕ ਪਾਊਡਰ, ਹੋਲ ਮਿਲਕ ਪਾਊਡਰ, ਡੇਅਰੀ ਵ੍ਹਾਈਟਨਰ ਸਪਲਾਈ ਕਰਨ ਲਈ ਕੰਮ ਕਰ ਰਿਹਾ ਹੈ। ਇਹ ਜ਼ਰੂਰੀ ਵਸਤੂਆਂ ਬੱਚਿਆਂ, ਬਜ਼ੁਰਗਾਂ ਅਤੇ ਕਮਜ਼ੋਰ ਆਬਾਦੀ ਵਾਲੇ ਪਰਿਵਾਰਾਂ ਲਈ ਖਾਸ ਤੌਰ `ਤੇ ਮਹੱਤਵਪੂਰਨ ਹਨ। ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਿਰਵਿਘਨ ਪੋਸ਼ਣ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ।ਐਮ.ਡੀ. ਨੇ ਅੱਗੇ ਦੱਸਿਆ ਕਿ ਡੇਅਰੀ ਸਪਲਾਈ ਤੋਂ ਇਲਾਵਾ, ਮਿਲਕਫੈੱਡ ਅਤੇ ਇਸਦੀਆਂ ਯੂਨੀਅਨਾਂ ਨੇ ਫਸੇ ਪਰਿਵਾਰਾਂ ਲਈ 15,000 ਫੂਡ ਕਿੱਟਾਂ ਦਾ ਵਾਅਦਾ ਕੀਤਾ ਹੈ। ਵੇਰਕਾ ਜਲੰਧਰ, ਮੋਹਾਲੀ ਅਤੇ ਸੰਗਰੂਰ ਡੇਅਰੀਆਂ ਤੋਂ ਪਹਿਲਾਂ ਹੀ ਵੰਡ ਸ਼ੁਰੂ ਹੋ ਗਈ ਹੈ ਅਤੇ ਸਪਲਾਈ ਲਗਾਤਾਰ ਰਾਹਤ ਕੈਂਪਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਕੀਤੀ ਜਾ ਰਹੀ ਹੈ।ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਿਲਕਫੈੱਡ ਪੰਜਾਬ ਦੀਆਂ ਕਾਰਵਾਈਆਂ ਐਮਰਜੈਂਸੀ ਰਾਹਤ ਤੋਂ ਅਗਾਂਹ ਹਨ। ਇਸ ਅਣਕਿਆਸੀ ਚੁਣੌਤੀ ਦੇ ਸਾਮ੍ਹਣੇ, ਮਿਲਕਫੈੱਡ ਪੰਜਾਬ ਅਤੇ ਇਸਦੀਆਂ ਯੂਨੀਅਨਾਂ ਨੇ ਨਾ ਸਿਰਫ਼ ਕਿਸਾਨਾਂ ਅਤੇ ਪਸ਼ੂਆਂ ਲਈ ਮਦਦ ਕੀਤੀ ਹੈ ਸਗੋਂ ਇਹ ਵੀ ਯਕੀਨੀ ਬਣਾਇਆ ਹੈ ਕਿ ਕੋਈ ਵੀ ਪਰਿਵਾਰ ਲੋੜੀਂਦੀਆਂ ਚੀਜ਼ਾਂ ਤੋਂ ਵਾਂਝਾ ਨਾ ਰਹੇ।ਜਿਵੇਂ-ਜਿਵੇਂ ਪੰਜਾਬ ਰਿਕਵਰੀ ਵੱਲ ਵਧਦਾ ਜਾਵੇਗਾ,ਵੇਰਕਾ ਦੇ ਰਾਹਤ ਯਤਨ,ਸਹਿਯੋਗ, ਹਮਦਰਦੀ ਅਤੇ ਰਾਸ਼ਟਰ ਨੂੰ ਪੋਸ਼ਣ ਦੇਣ ਦੀ ਆਪਣੀ ਵਚਨਬੱਧਤਾ ਨਿਰੰਤਰ ਬਰਕਰਾਰ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907179