Monday, May 18, 2026
Home Blog Page 476

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

0

👉ਪ੍ਰਭਾਵਿਤ ਪਿੰਡਾਂ ਵਿੱਚ ਨਿਰਵਿਘਨ ਦੁੱਧ ਇਕੱਠਾ ਕਰਨ ਲਈ ਕਿਸ਼ਤੀਆਂ ਅਤੇ ਹੋਰ ਵਾਹਨ ਕੀਤੇ ਤਾਇਨਾਤ
Chandigarh News:ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ – ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਪਹਿਲਕਦਮੀ ਬਾਰੇ ਬੋਲਦਿਆਂ ਸਹਿਕਾਰਤਾ ਵਿਭਾਗ ਦੇ ਵਿੱਤ ਕਮਿਸ਼ਨਰ ਸੁਮੇਰ ਗੁਰਜਰ ਨੇ ਕਿਹਾ ਕਿ ਇਹ ਸਿਰਫ਼ ਰਾਹਤ ਨਹੀਂ ਹੈ – ਇਹ ਵੇਰਕਾ ਦਾ ਪੰਜਾਬ ਦੇ ਲੋਕਾਂ ਪ੍ਰਤੀ ਮੋਹ-ਪਿਆਰ ਤੇ ਸਤਿਕਾਰ ਹੈ ।

ਇਹ ਵੀ ਪੜ੍ਹੋ  Harbhajan Singh ETO ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਸਾਡੀਆਂ ਟੀਮਾਂ ਲਗਾਤਾਰ ਕਿਸਾਨਾਂ ਦੀ ਖਾਧ-ਖੁ਼ਰਾਕ ਦੀ ਰੱਖਿਆ, ਪਸ਼ੂਆਂ ਦੀ ਰੱਖਿਆ ਕਰ ਰਹੀਆਂ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਪੋਸ਼ਣ ਤੋਂ ਵਾਂਝਾ ਨਾ ਰਹੇ।ਆਵਾਜਾਈ ਦੇ ਰਸਤੇ ਪਾਣੀ ਹੇਠ ਡੁੱਬ ਜਾਣ ਕਾਰਨ, ਡੇਅਰੀ ਨਾਲ ਜੁੜੇ ਕਿਸਾਨ ਦੁੱਧ ਲਿਆਉਣ-ਲਿਜਾਣ ਤੋਂ ਅਸਮਰੱਥ ਹਨ, ਜਿਸ ਨਾਲ ਉਹਨਾਂ ਨੂੰ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ। ਇਸ ਚੁਣੌਤੀਪੂਰਨ ਸਮੇਂ ਵਿੱਚ ਮਿਲਕਫੈੱਡ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਦੁੱਧ ਇਕੱਠਾ ਕਰਨ ਵਾਲੀਆਂ ਥਾਵਾਂ ਤੱਕ ਪਹੁੰਚਣ ਲਈ ਕਿਸ਼ਤੀਆਂ ਅਤੇ ਅਸਥਾਈ ਵਾਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ,ਜਿਸ ਨਾਲ ਕੱਚੇ ਦੁੱਧ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਅਸਾਧਾਰਨ ਉਪਰਾਲੇ ਨੇ ਜਿੱਥੇ ਕਿਸਾਨਾਂ ਦੀ ਆਮਦਨ ਨੂੰ ਸੁਰੱਖਿਅਤ ਰੱਖਿਆ ਹੈ ਉੱਥੇ ਹੀ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੀ ਦੁੱਧ ਸਪਲਾਈ ਨੂੰ ਚਲਦਾ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਮਿਲਕਫੈੱਡ ਦੇ ਐਮ.ਡੀ. ਰਾਹੁਲ ਗੁਪਤਾ ਨੇ ਅੱਗੇ ਕਿਹਾ, ਪਾਣੀ ਵਿੱਚ ਡੁੱਬੇ ਸ਼ੈੱਡਾਂ ਵਿੱਚ ਫਸੇ ਹਜ਼ਾਰਾਂ ਪਸ਼ੂਆਂ ਨੂੰ ਤਰਜੀਹੀ ਸਹਾਇਤਾ ਮਿਲ ਰਹੀ ਹੈ। ਸਬੰਧਤ ਦੁੱਧ ਯੂਨੀਅਨਾਂ ਦੇ ਤਾਲਮੇਲ ਨਾਲ, ਮਿਲਕਫੈੱਡ ਵੱਲੋਂ ਪਸ਼ੂਆਂ ਦੀ ਖੁਰਾਕ ਅਤੇ ਚੋਕਰ (ਚੋਕਰ) ਸਬਸਿਡੀ `ਤੇ ਸਪਲਾਈ ਕੀਤੀ ਜਾ ਰਹੀ ਹੈ। ਇਸ ਯਤਨ ਨੂੰ ਹੋਰ ਅੱਗੇ ਵਧਾਉਣ ਲਈ, ਮਿਲਕਫੈੱਡ ਨੇ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐਨ.ਡੀ.ਡੀ.ਬੀ.) ਨਾਲ ਵੀ 50 ਕਰੋੜ ਦੀ ਗ੍ਰਾਂਟ ਲਈ ਪਹੁੰਚ ਕੀਤੀ ਹੈ, ਜਿਸਦੇ ਮਨਜ਼ੂਰ ਹੋਣ ਤੋਂ ਬਾਅਦ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਪਸ਼ੂ ਖੁਰਾਕ ਦੀ ਮੁਫਤ ਵੰਡ ਕੀਤੀ ਜਾਣੀ ਸੰਭਵ ਹੋ ਸਕੇਗੀ।

ਇਹ ਵੀ ਪੜ੍ਹੋ  ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ,ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਮਦਦ: ਸੌਂਦ

ਮਨੁੱਖੀ ਰਾਹਤ ਦੇਣ ਪੱਖੋਂ ਮਿਲਕਫੈੱਡ ਜਿ਼ਲ੍ਹਾ ਪ੍ਰਸ਼ਾਸਨ ਰਾਹੀਂ ਤਾਜ਼ਾ ਦੁੱਧ, ਸਕਿਮਡ ਮਿਲਕ ਪਾਊਡਰ, ਹੋਲ ਮਿਲਕ ਪਾਊਡਰ, ਡੇਅਰੀ ਵ੍ਹਾਈਟਨਰ ਸਪਲਾਈ ਕਰਨ ਲਈ ਕੰਮ ਕਰ ਰਿਹਾ ਹੈ। ਇਹ ਜ਼ਰੂਰੀ ਵਸਤੂਆਂ ਬੱਚਿਆਂ, ਬਜ਼ੁਰਗਾਂ ਅਤੇ ਕਮਜ਼ੋਰ ਆਬਾਦੀ ਵਾਲੇ ਪਰਿਵਾਰਾਂ ਲਈ ਖਾਸ ਤੌਰ `ਤੇ ਮਹੱਤਵਪੂਰਨ ਹਨ। ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਿਰਵਿਘਨ ਪੋਸ਼ਣ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ।ਐਮ.ਡੀ. ਨੇ ਅੱਗੇ ਦੱਸਿਆ ਕਿ ਡੇਅਰੀ ਸਪਲਾਈ ਤੋਂ ਇਲਾਵਾ, ਮਿਲਕਫੈੱਡ ਅਤੇ ਇਸਦੀਆਂ ਯੂਨੀਅਨਾਂ ਨੇ ਫਸੇ ਪਰਿਵਾਰਾਂ ਲਈ 15,000 ਫੂਡ ਕਿੱਟਾਂ ਦਾ ਵਾਅਦਾ ਕੀਤਾ ਹੈ। ਵੇਰਕਾ ਜਲੰਧਰ, ਮੋਹਾਲੀ ਅਤੇ ਸੰਗਰੂਰ ਡੇਅਰੀਆਂ ਤੋਂ ਪਹਿਲਾਂ ਹੀ ਵੰਡ ਸ਼ੁਰੂ ਹੋ ਗਈ ਹੈ ਅਤੇ ਸਪਲਾਈ ਲਗਾਤਾਰ ਰਾਹਤ ਕੈਂਪਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਕੀਤੀ ਜਾ ਰਹੀ ਹੈ।ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਿਲਕਫੈੱਡ ਪੰਜਾਬ ਦੀਆਂ ਕਾਰਵਾਈਆਂ ਐਮਰਜੈਂਸੀ ਰਾਹਤ ਤੋਂ ਅਗਾਂਹ ਹਨ। ਇਸ ਅਣਕਿਆਸੀ ਚੁਣੌਤੀ ਦੇ ਸਾਮ੍ਹਣੇ, ਮਿਲਕਫੈੱਡ ਪੰਜਾਬ ਅਤੇ ਇਸਦੀਆਂ ਯੂਨੀਅਨਾਂ ਨੇ ਨਾ ਸਿਰਫ਼ ਕਿਸਾਨਾਂ ਅਤੇ ਪਸ਼ੂਆਂ ਲਈ ਮਦਦ ਕੀਤੀ ਹੈ ਸਗੋਂ ਇਹ ਵੀ ਯਕੀਨੀ ਬਣਾਇਆ ਹੈ ਕਿ ਕੋਈ ਵੀ ਪਰਿਵਾਰ ਲੋੜੀਂਦੀਆਂ ਚੀਜ਼ਾਂ ਤੋਂ ਵਾਂਝਾ ਨਾ ਰਹੇ।ਜਿਵੇਂ-ਜਿਵੇਂ ਪੰਜਾਬ ਰਿਕਵਰੀ ਵੱਲ ਵਧਦਾ ਜਾਵੇਗਾ,ਵੇਰਕਾ ਦੇ ਰਾਹਤ ਯਤਨ,ਸਹਿਯੋਗ, ਹਮਦਰਦੀ ਅਤੇ ਰਾਸ਼ਟਰ ਨੂੰ ਪੋਸ਼ਣ ਦੇਣ ਦੀ ਆਪਣੀ ਵਚਨਬੱਧਤਾ ਨਿਰੰਤਰ ਬਰਕਰਾਰ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

0

👉ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਸਰਾਲੀ ‘ਚ ਹਰਦੀਪ ਸਿੰਘ ਮੁੰਡੀਆਂ ਨੇ ਸੰਭਾਲੀ ਕਮਾਨ
Punjab News:ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ ‘ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ।ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, ‘ਆਪ’ ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ਇਸ ਨੇਕ ਕਾਰਜ ਵਿੱਚ ਹਿੱਸਾ ਪਾ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਵੱਡੀਆਂ ਅਤਿ-ਆਧੁਨਿਕ ਮਸ਼ੀਨਰੀ ਅਤੇ ਕਿਸ਼ਤੀਆਂ ਦੀ ਮਦਦ ਨਾਲ ਸਤਲੁਜ ਦੇ ਕਿਨਾਰੇ ਇਸ ਧਾਰਮਿਕ ਸਥਾਨ ਨੂੰ ਮਜ਼ਬੂਤ ਕਰਨ ਲਈ ਰੇਤ ਅਤੇ ਬੱਜਰੀ ਨਾਲ ਭਰੇ ਵੱਡੇ ਥੈਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।ਇਸ ਧਾਰਮਿਕ ਅਸਥਾਨ ਨੂੰ ਸਥਾਈ ਤੌਰ ‘ਤੇ ਬਚਾਉਣ ਲਈ 1.27 ਕਰੋੜ ਰੁਪਏ ਦੀ ਰਾਸ਼ੀ ਦੀ ਲੋੜ ਹੋਵੇਗੀ।ਇਸ ਦੌਰਾਨ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਅਤੇ ਹੋਰ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਰੂਰੀ ਸੁੱਕੇ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਖਾਣ-ਪੀਣ ਦੀ ਸਮੱਗਰੀ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਸਮਾਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਖੇਪਾਂ ਨਿਯਮਿਤ ਤੌਰ ‘ਤੇ ਭੇਜੀਆਂ ਜਾ ਰਹੀਆਂ ਹਨ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡਣ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ। ਉਹਨਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਲੋੜ ਵੇਲੇ ਦੇਸ਼ ਲਈ ਖੜ੍ਹਾ ਹੋਇਆ ਹੈ ਪਰ ਹੁਣ ਜਦੋਂ ਸੂਬੇ ਨੂੰ ਖੁਦ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਇਸਦੀ ਸਹਾਇਤਾ ਕਰਨ ਤੋਂ ਝਿਜਕ ਰਹੀ ਹੈ ਅਤੇ ਇਸ ਨਾਲ ਮਤਰੇਈ ਮਾਂ ਵਾਂਗ ਸਲੂਕ ਕਰ ਰਹੀ ਹੈ।ਰਾਹਤ ਸਮੱਗਰੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ ਨੂੰ 8599 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਇਹ ਵੀ ਪੜ੍ਹੋ  Harsimrat Kaur Badal ਦੀ ਅਗਵਾਈ ਹੇਠ ਹਵਾਈ ਅੱਡਾ ਸਲਾਹਕਾਰ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਦੁੱਧ ਦੇਣ ਵਾਲੇ ਪਸ਼ੂਆਂ ਲਈ 5000 ਥੈਲੇ ਪਸ਼ੂਆਂ ਦੀ ਖੁਰਾਕ ਵੰਡੀ ਜਾ ਚੁੱਕੀ ਹੈ, ਉੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ ਵੱਲੋਂ 3715 ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਿਤ ਪਿੰਡਾਂ ਵਿੱਚ 3 ਤਹਿਸੀਲਦਾਰ, 2 ਨਾਇਬ ਤਹਿਸੀਲਦਾਰ, 3 ਬੀਡੀਪੀਓ, 58 ਪਟਵਾਰੀ, 5 ਕਾਨੂੰਨਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ।ਇਸ ਦੌਰਾਨ ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹਾਂ ਤੋਂ ਬਚਾਅ ਕਰਨ ਲਈ ਚੱਲ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸਸਰਾਲੀ ਕਾਲੋਨੀ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਡਰੇਨੇਜ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ੍ਰੀ ਬੁਬਲਾਨੀ ਨੇ ਬੰਨ੍ਹ ਦੇ ਨੇੜੇ ਫਸਲਾਂ ਨੂੰ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ: ਬਰਿੰਦਰ ਕੁਮਾਰ ਗੋਇਲ

0

ਕਿਹਾ, ਹੜ੍ਹ ਉਪਰਲੇ ਇਲਾਕਿਆਂ ਵਿੱਚ ਭਾਰੀ ਬਾਰਿਸ਼ਾਂ ਕਾਰਨ ਆਏ ਨਾਕਿ ਖਣਨ ਗਤੀਵਿਧੀਆਂ ਨਾਲ
Chandigarh News: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਵਿੱਚ ਗ਼ੈਰ-ਕਾਨੂੰਨੀ ਖਣਨ ਕਾਰਨ ਹੜ੍ਹ ਆਉਣ ਦੇ ਦਿੱਤੇ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਇਹ ਹੜ੍ਹ ਉਪਰਲੇ ਪਹਾੜੀ ਇਲਾਕਿਆਂ ਵਿੱਚ ਰਿਕਾਰਡ ਬਾਰਿਸ਼ ਪੈਣ ਕਾਰਨ ਦਰਿਆਵਾਂ ਵਿੱਚ ਪਾਣੀ ਦੇ ਤੇਜ਼ ਹੋਏ ਵਹਾਅ ਕਰਕੇ ਆਏ ਹਨ ਨਾਕਿ ਖਣਨ ਗਤੀਵਿਧੀਆਂ ਕਰਕੇ।ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਗੁੰਮਰਾਹਕੁੰਨ ਦੱਸਿਆ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਿਆਸੀ ਤਹੁਮਤਾਂ ਲਾਉਣ ਦੀ ਬਜਾਏ ਸਾਰਾ ਧਿਆਨ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਮੁਹੱਈਆ ਕਰਵਾਉਣ ਅਤੇ ਮੁੜ-ਵਸੇਬੇ ਵੱਲ ਦਿੱਤਾ ਜਾਣਾ ਚਾਹੀਦਾ ਸੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਪਾਣੀ ਆਇਆ, ਜੋ ਸਾਲ 1988 ਵਿੱਚ ਦਰਜ ਕੀਤੇ ਗਏ 11.2 ਲੱਖ ਕਿਊਸਿਕ ਪਾਣੀ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ 200 ਕਰੋੜ ਰੁਪਏ ਤੋਂ ਵੱਧ ਲਾਗਤ ਨਾਲ ਬੰਨ੍ਹਾਂ ਦੀ ਮਜ਼ਬੂਤੀ ਕਰਨ ਨਾਲ ਇਹ ਯਕੀਨੀ ਬਣਿਆ ਕਿ ਬੰਨ੍ਹਾਂ ਨੇ ਪਾਣੀ ਦੇ ਤੇਜ਼ ਦਬਾਅ ਦਾ ਪੂਰੀ ਤਰ੍ਹਾਂ ਸਾਹਮਣਾ ਕੀਤਾ ਅਤੇ ਬਿਆਸ ਦਰਿਆ ‘ਤੇ ਵਿਭਾਗੀ ਦੇ ਬਣਾਏ ਬੰਨ੍ਹਾਂ ‘ਚ ਕੋਈ ਪਾੜ ਨਹੀਂ ਪਿਆ।

ਇਹ ਵੀ ਪੜ੍ਹੋ  ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਕੇਂਦਰੀ ਮੰਤਰੀ ਦੇ ਬਿਆਨ ਨੂੰ ਤਰਕਹੀਣ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਫੌਜ ਤੇ ਬੀ.ਐਸ.ਐਫ. ਦੀਆਂ ਪਾਬੰਦੀਆਂ ਕਾਰਨ ਕੌਮਾਂਤਰੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਅੰਦਰ ਖਣਨ ਗਤੀਵਿਧੀਆਂ ‘ਤੇ ਪਾਬੰਦੀ ਕਰਕੇ ਰਾਵੀ ਦਰਿਆ ਵਿੱਚ ਮਾਈਨਿੰਗ ਨਹੀਂ ਕੀਤੀ ਜਾ ਸਕਦੀ। ਇਸੇ ਤਰ੍ਹਾਂ ਬਿਆਸ ਦਰਿਆ ਨੂੰ ਪਹਿਲਾਂ ਹੀ “ਸੁਰੱਖਿਅਤ ਖੇਤਰ” ਐਲਾਨਿਆ ਗਿਆ ਹੈ, ਜਿੱਥੇ ਖਣਨ ਦੀ ਮਨਾਹੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਵਿੱਚ ਕੋਈ ਖਣਨ ਗਤੀਵਿਧੀ ਨਹੀਂ ਹੋ ਰਹੀ ਅਤੇ ਸਤਲੁਜ ਵਿੱਚ ਸਿਰਫ਼ ਪ੍ਰਵਾਨਿਤ ਖਣਨ ਯੋਜਨਾਵਾਂ ਅਤੇ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਐਸ.ਈ.ਆਈ.ਏ.ਏ) ਤੋਂ ਵਾਤਾਵਰਣ ਪ੍ਰਵਾਨਗੀ ਉਪਰੰਤ ਹੀ ਮਾਈਨਿੰਗ ਦੀ ਇਜਾਜ਼ਤ ਲਈ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰੈਗੂਲੇਟਿਡ ਖਣਨ ਗਤੀਵਿਧੀਆਂ ਤੋਂ ਦਰਿਆਵਾਂ ਦੇ ਬੰਨ੍ਹਾਂ ਨੂੰ ਕੋਈ ਖ਼ਤਰਾ ਨਹੀਂ ਅਤੇ ਦਰਿਆਵਾਂ ਦੇ ਬੰਨ੍ਹਾਂ ਦੇ 100 ਮੀਟਰ ਦੇ ਅੰਦਰ ਕਿਸੇ ਵੀ ਖਣਨ ਗਤੀਵਿਧੀ ਦੀ ਇਜਾਜ਼ਤ ਨਹੀਂ ਹੈ।ਕੇਂਦਰੀ ਮੰਤਰੀ ਦੇ ਦਾਅਵਿਆਂ ਨੂੰ ਮੁੱਢੋਂ ਰੱਦ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹੜ੍ਹਾਂ ਦਾ ਇੱਕੋ-ਇੱਕ ਕਾਰਨ ਹੱਦੋਂ ਵੱਧ ਮੀਂਹ ਪੈਣਾ ਹੈ। ਉਨ੍ਹਾਂ ਦੱਸਿਆ ਕਿ ਇਕੱਲੇ 25 ਅਗਸਤ ਨੂੰ ਚੰਬਾ ਵਿੱਚ ਆਮ ਨਾਲੋਂ 1205 ਫ਼ੀਸਦੀ ਵੱਧ, ਕਾਂਗੜਾ ਵਿੱਚ 275 ਫ਼ੀਸਦੀ ਵੱਧ ਅਤੇ ਪਠਾਨਕੋਟ ਵਿੱਚ 820 ਫ਼ੀਸਦੀ ਵੱਧ ਮੀਂਹ ਪਿਆ। ਉਨ੍ਹਾਂ ਕਿਹਾ ਕਿ ਅਜਿਹੀ ਕੁਦਰਤੀ ਆਫ਼ਤ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨਾਲ ਜੋੜਨਾ ਪੰਜਾਬ ਦੇ ਪੀੜਤ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।

ਇਹ ਵੀ ਪੜ੍ਹੋ  Harbhajan Singh ETO ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰ ਸਰਕਾਰ ਨੂੰ ਪੰਜਾਬ ਦੀਆਂ ਮੰਗਾਂ ਸਬੰਧੀ ਬੇਲੋੜੀਆਂ ਦੇਰੀਆਂ ਕਰਨ ਵੱਲ ਝਾਤ ਮਾਰਨ ਦਾ ਸੁਝਾਅ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਹਰ ਸਾਲ ਕੌਮੀ ਹਿੱਤ ਵਿੱਚ ਬੀ.ਐਸ.ਐਫ. ਅਤੇ ਫੌਜ ਦੀਆਂ ਚੌਕੀਆਂ ਦੀ ਸੁਰੱਖਿਆ ਲਈ ਕਰੋੜਾਂ ਰੁਪਏ ਖਰਚ ਕਰਦਾ ਹੈ।ਉਨ੍ਹਾਂ ਅਫ਼ਸੋਸ ਜਤਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਦੀਆਂ ਬੇਨਤੀਆਂ ਦੇ ਬਾਵਜੂਦ ਬੀ.ਐਸ.ਐਫ. ਅਤੇ ਫੌਜ ਲਈ ਅਹਿਮ ਸਰਹੱਦੀ ਚੌਕੀਆਂ ਦੀ ਸੁਰੱਖਿਆ ਵਾਸਤੇ ਪੰਜਾਬ ਦੀਆਂ ਤਜਵੀਜ਼ਾਂ ਹਾਲੇ ਵੀ ਭਾਰਤ ਸਰਕਾਰ ਕੋਲ ਲੰਬਿਤ ਪਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਐਨ.ਡੀ.ਐਮ.ਏ. ਦੁਆਰਾ ਸਿਧਾਂਤਕ ਪ੍ਰਵਾਨਗੀ ਦੇ ਬਾਵਜੂਦ 28 ਪ੍ਰਸਤਾਵਤ ਕਾਰਜਾਂ ਵਿੱਚੋਂ ਸਿਰਫ 19 ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਅਸੀਂ ਹਾਲੇ ਵੀ ਫੰਡ ਜਾਰੀ ਹੋਣ ਦੀ ਉਡੀਕ ਕਰ ਰਹੇ ਹਾਂ।ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਦੀਆਂ ਕੇਂਦਰ ਦੇ ਇਸ਼ਾਰੇ ‘ਤੇ ਪੰਜਾਬ ਨਾਲ ਪੱਖਪਾਤ ਕਰਨ ਦੀਆਂ ਚਾਲਾਂ ਦੀ ਸਖ਼ਤ ਨਿਖੇਧੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਪੰਜਾਬ ਨੇ ਸਪੱਸ਼ਟ ਤੌਰ ‘ਤੇ ਜੂਨ ਮਹੀਨੇ ਦੌਰਾਨ ਝੋਨੇ ਦੀ ਬਿਜਾਈ ਦੇ ਸੀਜ਼ਨ ਕਾਰਨ ਸਿੰਜਾਈ ਲਈ 29,500 ਕਿਊਸਿਕ ਪਾਣੀ ਦੀ ਮੰਗ ਕੀਤੀ ਸੀ। ਵਾਰ-ਵਾਰ ਪੱਤਰ ਲਿਖਣ ਅਤੇ ਬੇਨਤੀਆਂ ਦੇ ਬਾਵਜੂਦ ਪੰਜਾਬ ਨੂੰ ਸਿਰਫ਼ 21,000 ਕਿਊਸਿਕ ਪਾਣੀ ਅਲਾਟ ਕੀਤਾ ਗਿਆ, ਜੋ ਨਿਰਧਾਰਤ ਨਿਯਮਾਂ ਦੇ ਉਲਟ ਹੈ ਕਿਉਂ ਜੋ ਨਿਯਮਾਂ ਮੁਤਾਬਕ ਭਰਾਈ ਦੇ ਸਮੇਂ ਦੌਰਾਨ ਭਾਈਵਾਲ ਸੂਬੇ ਦੀ ਮੰਗ ਅਨੁਸਾਰ ਸਪਲਾਈ ਦੇਣੀ ਲਾਜ਼ਮੀ ਹੁੰਦੀ ਹੈ।

ਇਹ ਵੀ ਪੜ੍ਹੋ  CM Bhagwant mann health update news; ਹਾਲੇ ਦੋ-ਤਿੰਨ ਦਿਨ ਹੋਰ ਹਸਪਤਾਲ ‘ਚ ਰਹਿਣਗੇ ਮੁੱਖ ਮੰਤਰੀ

ਸ੍ਰੀ ਗੋਇਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਉਸ ਦਾ ਬਣਦਾ ਸਹੀ ਹਿੱਸਾ ਦਿੱਤਾ ਜਾਂਦਾ ਤਾਂ ਸਾਡੀਆਂ ਸਿੰਜਾਈ ਲੋੜਾਂ ਵੀ ਪੂਰੀਆਂ ਹੋ ਜਾਣੀਆਂ ਸਨ ਅਤੇ ਡੈਮਾਂ ਕੋਲ ਵਾਧੂ ਪਾਣੀ ਸਟੋਰ ਕਰਨ ਲਈ ਵੀ ਢੁਕਵੀਂ ਸਮਰੱਥਾ ਹੁੰਦੀ।ਕੈਬਨਿਟ ਮੰਤਰੀ ਨੇ ਜ਼ੋਰਦਾਰ ਢੰਗ ਨਾਲਾ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸ਼ੁਰੂ ਤੋਂ ਹੀ ਆਪਣੀ ਮਨਮਰਜ਼ੀ ਨਾਲ ਕੰਮ ਕਰਦਾ ਆ ਰਿਹਾ ਹੈ ਅਤੇ ਜਦੋਂ ਪੰਜਾਬ ਨੂੰ ਰਾਹਤ ਦੀ ਲੋੜ ਹੁੰਦੀ ਹੈ ਤਾਂ ਚੁੱਪ ਵੱਟ ਲੈਂਦਾ ਹੈ ਅਤੇ ਦਬਾਅ ਬਣਾ ਕੇ ਪੰਜਾਬ ‘ਤੇ ਆਪਣੇ ਫ਼ੈਸਲੇ ਥੋਪਦਾ ਹੈ।ਉੱਝ ਦਰਿਆ ਦੇ ਨਿਵਾਣ ਵੱਲ ਰਾਵੀ ਦਰਿਆ ‘ਤੇ ਮਕੌੜਾਂ ਪੱਤਣ ਵਿਖੇ ਬੈਰਾਜ ਬਣਾਉਣ ਸਬੰਧੀ ਚਿਰਕੋਣੀ ਮੰਗ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸਰਹੱਦੀ ਖੇਤਰਾਂ ਵਿੱਚ ਸਿੰਜਾਈ, ਪੀਣ ਵਾਲੇ ਪਾਣੀ ਅਤੇ ਪਾਣੀ ਰੀਚਾਰਜ ਸਹੂਲਤਾਂ ਵਿੱਚ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਉੱਝ ਦੇ ਪਾਣੀਆਂ ‘ਤੇੇ ਅਧਿਕਾਰ ਹਨ ਅਤੇ ਉਹ ਇਸ ਸਬੰਧੀ ਪਹਿਲਾਂ ਹੀ ਕੇਂਦਰੀ ਜਲ ਕਮਿਸ਼ਨ ਨੂੰ ਵਿਸਥਾਰਤ ਯੋਜਨਾਵਾਂ ਸੌਂਪ ਚੁੱਕੇ ਹਨ।ਉਨ੍ਹਾਂ ਦੁਹਰਾਇਆ ਕਿ ਇਸ ਸਾਲ ਦੇ ਹੜ੍ਹ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਵਿੱਚ ਭਾਰੀ ਬਾਰਿਸ਼ ਦਾ ਨਤੀਜਾ ਹਨ, ਜਿਸ ਵਿੱਚ ਪਾਕਿਸਤਾਨ ਤੋਂ ਆਉਣ ਵਾਲੇ ਵਹਾਅ ਅਤੇ ਸਥਾਨਕ ਨਦੀਆਂ ਦਾ ਵਹਾਅ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਬੰਨ੍ਹਾਂ ਨੂੰ ਸਮੇਂ ਸਿਰ ਮਜ਼ਬੂਤ ਕਰਨ ਸਦਕਾ ਨੁਕਸਾਨ ਕਾਫ਼ੀ ਘੱਟ ਹੋਇਆ ਹੈ। ਬਿਆਸ ਦਰਿਆ ਨੇ ਵੀ ਪੌਂਗ ਡੈਮ ਵਿੱਚ ਇਤਿਹਾਸਕ ਵਹਾਅ ਦਰਜ ਕੀਤਾ, ਜੋ ਪਿਛਲੇ ਸਾਰੇ ਰਿਕਾਰਡਾਂ ਤੋਂ ਕਿਤੇ ਵੱਧ ਹੈ।ਇਸ ਮੌਕੇ ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਅਤੇ ਮੁੱਖ ਇੰਜੀਨੀਅਰ (ਹੈੱਡਕੁਆਰਟਰ) ਸ. ਜਿਤੇਂਦਰ ਪਾਲ ਸਿੰਘ ਵੀ ਹਾਜ਼ਾਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Police ਦੇ ਜਵਾਨ ਸਹਿਤ ਦੋ ਜਣੇ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਕਾਬੂ

0

Gurdaspur News: ਦੀਨਾਨਗਰ ਦੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਕਾਰ ਸਵਾਰ ਨੌਜਵਾਨਾਂ ਨੂੰ ਭਾਰੀ ਮਾਤਰਾ ‘ਚ ਚਿੱਟੇ ਸਮੇਤ ਕਾਬੂ ਕੀਤਾ ਹੈ। ਮੁਲਜਮਾਂ ਦੇ ਕੋਲੋਂ ਡੇਢ ਲੱਖ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਵੱਡੀ ਗੱਲ ਇਹ ਹੈ ਕਿ ਕਾਬੂ ਕੀਤੇ ਮੁਲਜਮਾਂ ਦੇ ਵਿਚ ਇੱਕ ਪੰਜਾਬ ਪੁਲਿਸ ਦਾ ਜਵਾਨ ਹੈ। ਸੂਚਨਾ ਮੁਤਾਬਕ ਮੁਲਜਮ ਅਭੈਜੀਤ ਵਾਸੀ ਪਿੰਡ ਜਨਿਆਲ ਥਾਣਾ ਨਰੋਟ ਜੈਮਲ ਸਿੰਘ ਅਤੇ ਆਸ਼ਮਦੀਨ ਵਾਸੀ ਪਿੰਡ ਪੰਡੋਰੀ ਜ਼ਿਲ੍ਹਾ ਕਠੂਆ ਜੰਮੂ ਇੱਕ ਸਵਿੱਫ਼ਟ ਕਾਰ ‘ਤੇ ਸਵਾਰ ਹੋ ਕੇ ਜਾ ਰਹੇ ਸਨ।

ਇਹ ਵੀ ਪੜ੍ਹੋ  ਬਠਿੰਡਾ ਸ਼ਹਿਰ ‘ਚ ਦਿਨ-ਦਿਹਾੜੇ ਦੁਕਾਨਦਾਰ ਨੂੰ ਲੁੱਟਿਆ, ਲੋਕਾਂ ਨੇ ਇੱਕ ਲੁਟੇਰੇ ਨੂੰ ਫ਼ੜ ਕੇ ਕੁੱਟਿਆ

ਦੀਨਾਨਗਰ ਪੁਲਿਸ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਇਸ ਕਾਰਵਾਈ ਵਿਚ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਅਤੇ ਤਲਾਸ਼ੀ ਦੌਰਾਨ 262 ਗ੍ਰਾਂਮ ਹੈਰੋਇਨ ਬਰਾਮਦ ਹੋਈ। ਇਸਤੋਂ ਇਲਾਵਾ ਡਰੱਗ ਮਨੀ ਵੀ ਮਿਲੀ। ਪੁਸ਼ਟੀ ਕਰਦਿਆਂ ਡੀਐਸਪੀ ਰਜਿੰਦਰ ਸਿੰਘ ਮਿਨਹਾਸ ਨੇ ਦਸਿਆ ਕਿ ਮੁਲਜਮਾਂ ਦੇ ਵਿਚ ਅਭੈਜੀਤ ਦੇ ਬਾਰੇ ਪਤਾ ਚੱਲਿਆ ਹੈ ਕਿ ਉਹ ਆਈਆਰਬੀ ਵਿਚ ਤੈਨਾਤ ਹੈ। ਉਨ੍ਹਾਂ ਅੱਗੇ ਦਸਿਆ ਕਿ ਇੰਨ੍ਹਾਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ ਤੇ ਪੁਲਿਸ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਹ ਨਸ਼ਾ ਕਿੱਥੋ ਲੈ ਕੇ ਆਉਂਦੇ ਸਨ ਤੇ ਕਿੱਥੇ ਸਪਲਾਈ ਕਰਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਿਲ੍ਹਾ ਪੁਲਿਸ ਮੁੱਖੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਕ੍ਰਾਈਮ ਅਤੇ ਕਾਨੂੰਨ ਵਿਵਸਥਾ ਦੀ ਹੋਈ ਸਮੀਖਿਆ ਮੀਟਿੰਗ

0

👉ਆਮ ਪਬਲਿਕ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੇ ਨਿਰਦੇਸ਼
Muktsar News ਜਿਲ੍ਹਾ ਪੁਲਿਸ ਮੁੱਖੀ ਡਾ. ਅਖਿਲ ਚੌਧਰੀ ਵੱਲੋਂ ਜਿਲ੍ਹਾ ਨੂੰ ਨਸ਼ਾ ਮੁਕਤ ਬਣਾਉਣ ਅਤੇ ਚੰਗੀ ਪੁਲਿਸਿੰਗ ਲਈ ਦਿਨ ਪ੍ਰਤੀ ਦਿਨ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਦੇ ਚੱਲਦਿਆਂ ਜਿਲ੍ਹਾ ਪੁਲਿਸ ਮੁੱਖੀ ਵੱਲੋਂ ਡੀ.ਪੀ.ਓ ਵਿਖੇ ਸਾਰੇ ਗਜਟਿਡ ਅਫਸਰਾਨ,ਮੁੱਖ ਅਫਸਰਾਨ ਥਾਣਾ, ਇੰਚਾਰਜ ਚੌਂਕੀਆਂ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕਰਕੇ, ਨਸ਼ੇ ਦੇ ਖਾਤਮਾ ਕਰਨ,ਪਬਲਿਕ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਅਤੇ ਚੰਗੀ ਪੁਲਿਸਿੰਗ ਸਬੰਧੀ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ।ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਨੂੰ ਸਪਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ।

ਇਹ ਵੀ ਪੜ੍ਹੋ ਪਠਾਨਕੋਟ ਦਾ ਦੀਪਿਤ ਸ਼ਰਮਾ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣਿਆ, ਅਮਨ ਅਰੋੜਾ ਨੇ ਦਿੱਤੀਆਂ ਸ਼ੁਭਕਾਮਨਾਵਾਂ

ਜ਼ਮਾਨਤ ‘ਤੇ ਬਾਹਰ ਆਏ ਦੋਸ਼ੀਆਂ ਦੀ ਸਖ਼ਤ ਨਿਗਰਾਨੀ ਅਤੇ ਦੁਬਾਰਾ ਸ਼ਮੂਲੀਅਤ ਰੋਕਣ ਲਈ ਮਜ਼ਬੂਤ ਚੈਕਿੰਗ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼।ਮੀਟਿੰਗ ਦੌਰਾਨ ਜ਼ੋਰ ਦਿੱਤਾ ਗਿਆ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਾਰਦਰਸ਼ੀ ਢੰਗ ਨਾਲ ਜਲਦੀ ਨਿਪਟਾਰਾ ਕੀਤਾ ਜਾਵੇ।ਸਾਲ 2025 ਦੌਰਾਨ 520 ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ।ਪਬਲਿਕ ਦੀਆਂ ਲਗਭਗ 4012 ਦਰਖਾਸਤਾਂ ਦਾ ਹੱਲ ਕੀਤਾ ਗਿਆ।ਸਾਇਬਰ ਫਰਾਡ ਕੇਸਾਂ ਵਿੱਚ ਲਗਭਗ 77 ਲੱਖ ਰੁਪਏ ਰੀਫੰਡ ਕਰਵਾਏ ਗਏ।ਜਿਲ੍ਹਾ ਪੁਲਿਸ ਮੁਖੀ ਵੱਲੋਂ ਖ਼ਾਸ ਨਿਰਦੇਸ਼ ਦਿੱਤੇ ਗਏ ਕਿ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਦੇ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਇਹ ਵੀ ਪੜ੍ਹੋ Big Breaking; ਬਠਿੰਡਾ ਦਾ ਕਾਂਗਰਸੀ ਆਗੂ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਗ੍ਰਿਫ+ਤਾਰ

ਸਕੂਲਾਂ ਵਿੱਚ ਛੁੱਟੀ ਸਮੇਂ ਮਹਿਲਾ ਪੁਲਿਸ ਕਰਮਚਾਰੀ ਦੀ ਤਾਇਨਾਤੀ ਕਰਨ ਦੇ ਹੁਕਮ।ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪੁਲਿਸਿੰਗ ਦੀ ਪਹਿਲ ਬਣਾਉਣ ਦੀ ਹਦਾਇਤ।ਅਪਰਾਧ ਦੀ ਰੋਕਥਾਮ ਲਈ ਖ਼ਾਸ ਹਦਾਇਤਾਂ, Safe Punjab ਟਿਪ ਲਾਈਨ ‘ਤੇ ਮਿਲ ਰਹੀਆਂ ਸ਼ਿਕਾਇਤਾਂ ‘ਤੇ ਫੌਰੀ ਕਾਰਵਾਈ।ਲੰਬੇ ਸਮੇਂ ਤੋਂ ਪੈਂਡਿੰਗ ਜਾਂਚਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਖ਼ਤ ਹਦਾਇਤਾਂ।ਜਿਲ੍ਹਾ ਪੁਲਿਸ ਮੁੱਖੀ ਵੱਲੋਂ ਕਿਹਾ ਗਿਆ ਕਿ ਚੰਗੀ ਪੁਲਿਸਿੰਗ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਵੱਲੋਂ ਮੁੱਖ ਅਫਸਰਾਨ ਥਾਣਾ ਲਈ ਵਿਸ਼ੇਸ਼ ਟਾਰਗੇਟ ਫਿਕਸ ਕੀਤੇ ਗਏ ਹਨ ਤੇ ਇਹ ਉਪਰਾਲੇ ਆਮ ਪਬਲਿਕ ਦੀ ਭਲਾਈ ਅਤੇ ਸੁਰੱਖਿਆ ਲਈ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਪਬਲਿਕ ਦੀਆਂ ਉਮੀਦਾਂ ਤੇ ਖਰਾ ਉਤਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

0

👉2,000 ਪਿੰਡ ਅਤੇ 4 ਲੱਖ ਤੋਂ ਵੱਧ ਨਾਗਰਿਕ ਪ੍ਰਭਾਵਿਤ; 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ
Punjab flood news: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਲਗਭਗ 2,000 ਪਿੰਡ ਪ੍ਰਭਾਵਿਤ ਹੋਏ ਹਨ। ਇਸ ਸੰਕਟ ਨੇ 4,00,000 ਤੋਂ ਵੱਧ ਨਾਗਰਿਕਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦੋਂ ਕਿ 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ ਹਨ। ਰਾਜ ਦੀ ਆਰਥਿਕਤਾ ਦਾ ਆਧਾਰ ਮੰਨੇ ਜਾਂਦੇ ਖੇਤੀਬਾੜੀ ਸੈਕਟਰ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਵਿੱਚ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਬੁਨਿਆਦੀ ਢਾਂਚੇ, ਘਰਾਂ ਅਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਘੱਗਰ ਨਦੀ ਦਾ ਜਲ ਪੱਧਰ ਵੀ 750 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ।ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਅਣਕਿਆਸੇ ਹੜ੍ਹ ਸੰਕਟ ਦਾ ਤੁਰੰਤ ਅਤੇ ਹਮਦਰਦੀ ਨਾਲ ਜਵਾਬ ਦਿੱਤਾ ਹੈ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਜਵਾਬਦੇਹੀ ਅਤੇ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸੰਕਟ ਦਾ ਰਾਜਨੀਤਿਕ ਫਾਇਦਾ ਉਠਾਉਣ ਦੀ ਬਜਾਏ ਸਾਂਝੇ ਯਤਨਾਂ ਦੀ ਲੋੜ ਹੈ।

ਇਹ ਵੀ ਪੜ੍ਹੋ Harbhajan Singh ETO ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਬਾਹੀ ਦੇ ਇਸ ਪੱਧਰ ਦੇ ਬਾਵਜੂਦ, ਪੰਜਾਬ ਸਰਕਾਰ ਨੇ ਇੱਕ ਤੁਰੰਤ ਅਤੇ ਤਾਲਮੇਲ ਵਾਲੀ ਨੀਤੀ ਤਹਿਤ ਰਾਹਤ ਕੰਮ ਆਰੰਭੇ। ਉਨ੍ਹਾਂ ਦੱਸਿਆ ਕਿ 22,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਰਾਜ ਭਰ ਵਿੱਚ ਲਗਭਗ 200 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿੱਥੇ 7,000 ਤੋਂ ਵੱਧ ਪ੍ਰਭਾਵਿਤ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਬਚਾਅ ਅਤੇ ਰਾਹਤ ਕਾਰਜਾਂ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ 24 ਟੀਮਾਂ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ 2 ਟੀਮਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਨੂੰ 144 ਕਿਸ਼ਤੀਆਂ ਅਤੇ ਇੱਕ ਸਰਕਾਰੀ ਹੈਲੀਕਾਪਟਰ ਵੀ ਮੁਹੱਈਆ ਕਰਵਾਇਆ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ, “ਮੁੱਖ ਮੰਤਰੀ, ਸੀਨੀਅਰ ਪਾਰਟੀ ਆਗੂ, ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਅਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਜ਼ਮੀਨੀ ਪੱਧਰ ‘ਤੇ ਸਰਗਰਮੀ ਨਾਲ ਨਾਗਰਿਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਪੂਰਾ ਸਰਕਾਰੀ ਤੰਤਰ, ਗ੍ਰਾਮ ਪੰਚਾਇਤਾਂ ਅਤੇ ਗੈਰ-ਸਰਕਾਰੀ ਸੰਗਠਨ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।”ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮਾਲ ਵਿਭਾਗ ਨੇ ਰਾਹਤ ਕਾਰਜਾਂ ਲਈ 71 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਅੱਗੇ ਕਿਹਾ, “ਇਕਜੁੱਟਤਾ ਦਿਖਾਉਂਦੇ ਹੋਏ, ਪੂਰੀ ਕੈਬਨਿਟ ਅਤੇ ਸਾਰੇ ਵਿਧਾਇਕਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ, ਲੋਕ ਸਭਾ ਅਤੇ ਰਾਜ ਸਭਾ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਵਿਵੇਕੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਰਹੀ ਹੈ। ਸਾਡੇ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਇਸ ਨੇਕ ਕੰਮ ਲਈ 50 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।”

ਇਹ ਵੀ ਪੜ੍ਹੋ MLA Jagroop Singh Gill ਨੇ ਕਾਵਾਂ ਵਾਲੀ ਪੱਤਣ ਵਿਖੇ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਯਾਦ ਦਿਵਾਇਆ ਕਿ ਕੇਂਦਰ ਤੋਂ ਕਿਸੇ ਤਰ੍ਹਾਂ ਦੀ ਵੀ ਰਾਹਤ ਦੇ ਐਲਾਨ ਦੀ ਉਡੀਕ ਉਪਰੰਤ ਆਖਰਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਰਾਜ ਦੇ ਬਕਾਇਆ 60,000 ਕਰੋੜ ਰੁਪਏ ਤੋਂ ਵੱਧ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ਵਿੱਚ ਜੀਐਸਟੀ ਮੁਆਵਜ਼ਾ, ਆਰਡੀਐਫ ਅਤੇ ਐਮਡੀਐਫ, ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਫੰਡ ਸ਼ਾਮਲ ਹਨ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਉਣ ਲਈ ਐਸਡੀਆਰਐਫ ਅਤੇ ਐਨਡੀਆਰਐਫ ਦੇ ਨਿਯਮਾਂ ਵਿੱਚ ਸੋਧਾਂ ਦੀ ਵੀ ਬੇਨਤੀ ਕੀਤੀ ਸੀ।ਵਿੱਤ ਮੰਤਰੀ ਨੇ ਜਾਨੀ ਨੁਕਸਾਨ ‘ਤੇ ਰਾਜਨੀਤੀ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨੇ 25 ਦਿਨਾਂ ਬਾਅਦ ਵੀ ਇਸ ਪੱਤਰ ਦਾ ਜਵਾਬ ਨਹੀਂ ਦਿੱਤਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਜਦੋਂ ਤਾਲਿਬਾਨ ਦੀ ਅਗਵਾਈ ਵਾਲੇ ਅਫਗਾਨਿਸਤਾਨ ਨੂੰ ਭੂਚਾਲ ਰਾਹਤ ਲਈ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਪੰਜਾਬ ਦੇ ਲੋਕਾਂ ਪ੍ਰਤੀ ਇਹੋ ਜਿਹੀ ਹਮਦਰਦੀ ਨਹੀਂ ਦਿਖਾਈ ਗਈ।

ਇਹ ਵੀ ਪੜ੍ਹੋ ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ,ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਮਦਦ: ਸੌਂਦ

ਕੇਂਦਰ ਸਰਕਾਰ ਦੇ ਵਰਤਾਰੇ ਅਤੇ ਕੋਈ ਠੋਸ ਸਹਾਇਤਾ ਪ੍ਰਦਾਨ ਨਾ ਕਰਨ ‘ਤੇ ਗੰਭੀਰ ਨਿਰਾਸ਼ਾ ਪ੍ਰਗਟ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਅਤੇ ਟੀਮਾਂ ਨੇ ਕਿਸੇ ਰਾਹਤ ਪੈਕੇਜ ਜਾਂ ਵਿੱਤੀ ਸਹਾਇਤਾ ਦਾ ਐਲਾਨ ਕੀਤੇ ਬਿਨਾ ਸਿਰਫ਼ ਫੋਟੋ ਖਿੱਚਵਾਉਣ ਦੇ ਮੌਕਿਆਂ ਲਈ ਸੂਬੇ ਦਾ ਦੌਰਾ ਕੀਤਾ । ਵਿੱਤ ਮੰਤਰੀ ਨੇ ਕੇਂਦਰ ਦੇ ਇਸ ਦਾਅਵੇ ਨੂੰ ਮੁੱਢੋਂ ਖਾਰਜ ਕਰਦਿਆਂ ਕਿ ਗੈਰ-ਕਾਨੂੰਨੀ ਮਾਈਨਿੰਗ ਪੰਜਾਬ ਵਿੱਚ ਹੜ੍ਹਾਂ ਦਾ ਕਾਰਨ ਹੈ, ਇਸਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਰਾਜ ਪ੍ਰਤੀ ਸਪੱਸ਼ਟ ਪੱਖਪਾਤ ਦਾ ਪ੍ਰਦਰਸ਼ਨ ਕਿਹਾ। ਕੇਂਦਰ ਵੱਲੋਂ ਸੂਬੇ ਦੇ ਮਾਮਲੇ ਵਿੱਚ ਅਪਣਾਈ ਗਈ ਪਹੁੰਚ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਸਵਾਲ ਕੀਤਾ ਕਿ ਕੇਂਦਰ ਦੂਜੇ ਰਾਜਾਂ ਵਿੱਚ ਹੜ੍ਹਾਂ ਦੇ ਕਾਰਨਾਂ ਦੀ ਵਿਆਖਿਆ ਕਿਉਂ ਨਹੀਂ ਕਰਦਾ। ਉਨ੍ਹਾਂ ਨੇ ਕੇਂਦਰ ਵੱਲੋਂ ਇਸ ਮੁੱਦੇ ਦਾ ਰਾਜਨੀਤੀਕਰਨ ਕਰਨ ਦੀ ਕੋਸ਼ਿਸ਼ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ, ਇੱਕ ਰਾਜ ਜਿਸਨੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਇਸਦੀ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਹਨ, ਦੀ ਇਸ ਔਖੀ ਘੜੀ ਦੌਰਾਨ ਸਹਾਇਤਾ ਕਰਨ ਦੀ ਬਜਾਏ ਕੇਂਦਰ ਦੀ ਭਾਜਪਾ ਸਰਕਾਰ ਸੌੜੀ ਰਾਜਨੀਤੀ ਕਰ ਰਹੀ ਹੈ।ਪ੍ਰੈਸ ਕਾਨਫਰੰਸ ਦੇ ਅੰਤ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾਅਵਾ ਕਰਦੀ ਹੈ ਕਿ ਇਸ ਵੱਲੋਂ ਸੂਬੇ ਵਿੱਚ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਰਾਜ ਤੋਂ ਅਜਿਹਾ ਕੋਈ ਡਾਟਾ ਨਹੀਂ ਮੰਗਿਆ ਗਿਆ, ਜਦੋਂ ਕਿ ਸੂਬੇ ਇਸਨੂੰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਅੰਤਿਮ ਰਿਪੋਰਟ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਹੀ ਤਿਆਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਕਟ ਦੇ ਇਸ ਸਮੇਂ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਕੇਂਦਰ ਨੂੰ ਇਸ ਗੰਭੀਰ ਬੇਇਨਸਾਫ਼ੀ ਨੂੰ ਹੱਲ ਕਰਨ ਲਈ ਤੁਰੰਤ ਕਾਰਵਾਈ ਦੀ ਅਪੀਲ ਕਰਦਿਆਂ 60,000 ਕਰੋੜ ਰੁਪਏ ਦੇ ਬਕਾਇਆ ਬਕਾਏ ਤੁਰੰਤ ਜਾਰੀ ਕਰਨ ਅਤੇ ਹੜ ਰਾਹਤ ਯਤਨਾਂ ਦਾ ਸਮਰਥਨ ਕਰਨ ਲਈ ਰਾਹਤ ਸਮੱਗਰੀ ਅਤੇ ਵਿੱਤੀ ਸਹਾਇਤਾ ਤੁਰੰਤ ਭੇਜਣ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਠਾਨਕੋਟ ਦਾ ਦੀਪਿਤ ਸ਼ਰਮਾ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣਿਆ, ਅਮਨ ਅਰੋੜਾ ਨੇ ਦਿੱਤੀਆਂ ਸ਼ੁਭਕਾਮਨਾਵਾਂ

0

Pathankot News: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ  Harbhajan Singh ETO ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ  AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ;ਹੜ੍ਹਾਂ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਨੂੰ ਮਿਲੇਗੀ ਪੱਕੀ ਨੌਕਰੀ

ਉਨ੍ਹਾਂ ਕਿਹਾ ਕਿ ਲੈਫਟੀਨੈਂਟ ਸ਼ਰਮਾ ਦੀ ਕਮਿਸ਼ਨਿੰਗ ਨਾਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕਮਿਸ਼ਨ ਅਫਸਰ ਬਣਨ ਵਾਲੇ ਕੈਡਿਟਾਂ ਦੀ ਗਿਣਤੀ 179 ਹੋ ਗਈ ਹੈ।ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ), ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਕਮਿਸ਼ਨ ਅਫ਼ਸਰ ਬਣਨ ਉਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੈਡਿਟਾਂ ਦੇ ਮੌਜੂਦਾ ਬੈਚ ਲਈ ਯੂ.ਪੀ.ਐਸ.ਸੀ. ਐਨਡੀਏ (2) ਲਿਖਤੀ ਪ੍ਰੀਖਿਆ 14 ਸਤੰਬਰ, 2025 ਨੂੰ ਹੋਵੇਗੀ, ਜੋ ਕਿ ਅਫਸਰ ਬਣਨ ਦੇ ਚਾਹਵਾਨਾਂ ਲਈ ਬਹੁਤ ਅਹਿਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD WIT Bathinda ਵੱਲੋਂ ਰਾਸ਼ਟਰੀ ਵੈਬੀਨਾਰ ਦਾ ਆਯੋਜਨ

0

Bathinda News: SSD Women’s Institute of Technology Bathinda ਦੀ ਵਿੱਤੀ ਸਾਖਰਤਾ ਕਲੱਬ , ਤਕਨੀਕੀ ਹੁਨਰ ਕਮੇਟੀ ਅਤੇ ਐਸਐਸਡੀ ਗਰਲਜ਼ ਕਾਲਜ ਬਠਿੰਡਾ ਦੇ ਵਿੱਤੀ ਸਾਖਰਤਾ ਕਲੱਬ ਨੇ ਐਸੋਸੀਏਸ਼ਨ ਆਫ਼ ਮਿਉਚੁਅਲ ਫੰਡਜ਼ ਇਨ ਇੰਡੀਆ ਦੇ ਸਹਿਯੋਗ ਨਾਲ “ਨਿੱਜੀ ਵਿੱਤ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਰਣਨੀਤੀ” ਵਿਸ਼ੇ ‘ਤੇ ਇੱਕ ਰਾਸ਼ਟਰੀ ਵੈਬਿਨਾਰ ਕਰਵਾਇਆ। ਡਾ. ਵਿਜੇ ਲਕਸ਼ਮੀ (ਵੈਬਿਨਾਰ ਕਨਵੀਨਰ ਅਤੇ ਕੋਆਰਡੀਨੇਟਰ,ਵਿੱਤੀ ਸਾਖਰਤਾ ਕਲੱਬ ) ਨੇ ਜ਼ੂਮ ਪਲੇਟਫਾਰਮ ਦੁਆਰਾ ਇਸ ਰਾਸ਼ਟਰੀ ਵੈਬਿਨਾਰ ਦੀ ਵਰਚੁਅਲ ਮੇਜ਼ਬਾਨੀ ਕੀਤੀ।

ਇਹ ਵੀ ਪੜ੍ਹੋ  ਬਠਿੰਡਾ ਸ਼ਹਿਰ ‘ਚ ਦਿਨ-ਦਿਹਾੜੇ ਦੁਕਾਨਦਾਰ ਨੂੰ ਲੁੱਟਿਆ, ਲੋਕਾਂ ਨੇ ਇੱਕ ਲੁਟੇਰੇ ਨੂੰ ਫ਼ੜ ਕੇ ਕੁੱਟਿਆ

ਡਾ. ਨੀਰੂ ਗਰਗ (ਪ੍ਰਿੰਸੀਪਲ) ਨੇ ਮੁੱਖ ਬੁਲਾਰੇ, ਸ਼੍ਰੀ ਸੂਰਿਆਕਾਂਤ ਸ਼ਰਮਾ, (ਸੀਨੀਅਰ ਸਲਾਹਕਾਰ ਏਐਮਐਫਆਈ ਅਤੇ ਸਾਬਕਾ ਡੀਜੀਐਮ ਸੇਬੀ) ਅਤੇ ਸ਼੍ਰੀ ਸਬਜ਼ਾਰ ਅਹਿਮਦ, ਇਸ ਵੈਬਿਨਾਰ ਦੇ ਸੰਚਾਲਕ ਦਾ ਸਵਾਗਤ ਕੀਤਾ ਅਤੇ ਜਾਣ-ਪਛਾਣ ਕਰਵਾਈ। ਮੁੱਖ ਬੁਲਾਰੇ ਨੇ ਵਿੱਤੀ ਯੋਜਨਾਬੰਦੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਡਿਜੀਟਲ ਪੈਸੇ, ਮਹਿੰਗਾਈ, ਜੋਖਮ , ਭਵਿੱਖ ਅਤੇ ਵਿਕਲਪ, ਤਰਲ ਫੰਡ ਐਪ, ਮਿਉਚੁਅਲ ਫੰਡ, ਸਿਹਤ ਬੀਮਾ, ਜੀਵਨ ਬੀਮਾ, ਅਤੇ ਰਿਟਾਇਰਮੈਂਟ ਯੋਜਨਾਬੰਦੀ ਦੀ ਧਾਰਨਾ ‘ਤੇ ਡੂੰਘਾਈ ਨਾਲ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ  Big Breaking; ਬਠਿੰਡਾ ਦਾ ਕਾਂਗਰਸੀ ਆਗੂ ਨਾਬਾਲਿਗ ਲੜਕੀ ਨਾਲ ਬਲਾ+ਤ.ਕਾਰ ਦੇ ਦੋਸ਼ਾਂ ਦੇ ਹੇਠ ਗ੍ਰਿਫ+ਤਾਰ

ਬਾਜ਼ਾਰ ਵਿੱਚ ਉਪਲਬਧ ਵੱਖ-ਵੱਖ ਨਿਵੇਸ਼ ਤਰੀਕਿਆਂ ਜਿਵੇਂ ਕਿ ਸਰਕਾਰੀ/ਆਰਬੀਆਈ ਬਾਂਡ, ਕਾਰਪੋਰੇਟ ਬਾਂਡ, ਸਰਕਾਰੀ ਸਕੀਮਾਂ (ਡਾਕਘਰ ਸਕੀਮਾਂ, ਪੀਪੀਐਫ, ਐਨਪੀਐਸ, ਸੁਕੰਨਿਆ ਸਮ੍ਰਿਧੀ ਸਕੀਮ, ਪ੍ਰਤੀਭੂਤੀਆਂ ਬਾਜ਼ਾਰ ਆਦਿ) ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕੀਤੀ। ਡਾ. ਨੀਤੂ ਗੋਇਲ, ਐੱਚਓਡੀ, ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਡਾ. ਨੀਰੂ ਗਰਗ ਨੇ ਵਿੱਤੀ ਸਾਖਰਤਾ ਕਲੱਬ ਦੇ ਕੋਆਰਡੀਨੇਟਰਾਂ ਨੂੰ ਭਵਿੱਖ ਵਿੱਚ ਅਜਿਹੇ ਹੋਰ ਸਮਾਗਮ ਕਰਵਾਉਣ ਲਈ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹੀਦ ਦੀਪ ਸਿੰਘ ਕਬੱਡੀ ਅਕੈਡਮੀ ਵੱਲੋਂ ਬਠਿੰਡਾ ਨਿਰੋਲ ਕਬੱਡੀ ਟੂਰਨਾਮੈਂਟ ਲੱਖੀ ਜੰਗਲ ਵਿਖੇ ਕਰਵਾਇਆ ਗਿਆ

0

Bathinda News: ਸਥਾਨਕ ਸ਼ਹੀਦ ਦੀਪ ਸਿੰਘ ਕਬੱਡੀ ਅਕੈਡਮੀ ਵੱਲੋਂ ਬਠਿੰਡਾ ਨਿਰੋਲ ਕਬੱਡੀ ਟੂਰਨਾਮੈਂਟ ਪੰਜ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਲੱਖੀ ਜੰਗਲ ਵਿਖੇ ਇਨੋਵੇਟਿਵ ਗਲੋਬਲ ਸਕੂਲ, ਨੇਹੀਆਂ ਵਾਲਾ ਵਿਖੇ ਕਰਵਾਇਆ ਗਿਆ। ਜਿਸ ਵਿਚ ਲੱਗਭਗ ਮੁੰਡਿਆਂ ਦੀਆਂ 33 ਟੀਮਾਂ ਅਤੇ ਕੁੜੀਆਂ ਦੀਆਂ 17 ਟੀਮਾਂ ਨੇ ਭਾਗ ਲਿਆ। ਕਮੈਂਟੇਟਰ ਦੀ ਮੁੱਖ ਭੂਮਿਕਾ ਦੀਪੂ ਆਮਰਗੜ੍ਹ ਅਤੇ ਹਰਜੀਤ ਸਿੰਘ ਆਕਲੀਆ ਨੇ ਸਕੋਰਰ ਵਜੋਂ ਭੂਮਿਕਾ ਨਿਭਾਈ। ਟੂਰਨਾਮੈਂਟ ਦਾ ਉਦਘਾਟਨ ਗੁਰਪ੍ਰੀਤ ਸਿੰਘ ਗਿੱਲ ਐਸ.ਪੀ. ਏ.ਐਨ.ਟੀ.ਐਫ., ਬਠਿੰਡਾ ਨੇ ਕੀਤੀ। ਜਿੰਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਨਸ਼ੇ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਅਤੇ ਸਹਿਤਮੰਦ ਰਹਿਣ ਲਈ ਪ੍ਰੇਰਿਆ।

ਇਹ ਵੀ ਪੜ੍ਹੋ  ਬਠਿੰਡਾ ਸ਼ਹਿਰ ‘ਚ ਦਿਨ-ਦਿਹਾੜੇ ਦੁਕਾਨਦਾਰ ਨੂੰ ਲੁੱਟਿਆ, ਲੋਕਾਂ ਨੇ ਇੱਕ ਲੁਟੇਰੇ ਨੂੰ ਫ਼ੜ ਕੇ ਕੁੱਟਿਆ

ਇਸ ਤਰ੍ਹਾਂ ਖਿਡਾਰੀਆਂ ਨੂੰ ਇਨਾਮ ਵੰਡ ਦੀ ਰਸਮ ਗੁਰਪ੍ਰੀਤ ਸਿੰਘ ਡੀ.ਐਸ.ਪੀ. ਸਪੈਸ਼ਲ ਸਕਿਊਰਟੀ ਬਰਾਂਚ ਬਠਿੰਡਾ ਨੇ ਨਿਭਾਈ। ਇਸ ਵਿੱਚ ਉਹਨ੍ਹਾਂ ਨੇ ਇਸ ਲੱਖੀ ਜੰਗਲ ਕਲੱਬ ਨੂੰ ਮੁਬਾਰਕਬਾਦ ਦਿੱਤੀ ਅਤੇ ਚੰਗਾ ਸਮਾਜ ਸਿਰਜਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਇਸ ਸਮੇਂ ਜੀਵਨ ਸਿੰਘ ਬਰਾੜ, ਅਮਰਿੰਦਰ ਸਿੰਘ (ਬਾਸਕਟਵਾਲ ਖਿਡਾਰੀ) ਐਸ.ਐਚ.ਓ. ਨਹੀਆਂ ਵਾਲਾ, ਅਮ੍ਰਿੰਤਪਾਲ ਸਿੰਘ ਬਰਾੜ, ਬਿੰਦਰ ਸਿੰਘ ਗਰੇਵਾਲ, ਅਰਸਦੀਪ (ਆਪਣਾ ਕਾਰ ਬਜ਼ਾਰ), ਯੋਨੀ ਸਾਹਲਾਸਰ ਟਰਾਂਸਪੋਰਟ, ਜਸ਼ਨ ਸਿੰਘ ਬਰਾੜ, ਲਛਮਣ ਸਿੰਘ ਲੱਖੀ ਜੰਗਲ ਆਦਿ ਮੌਜੂਦ ਰਹੇ।

ਇਹ ਵੀ ਪੜ੍ਹੋ  AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ;ਹੜ੍ਹਾਂ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਨੂੰ ਮਿਲੇਗੀ ਪੱਕੀ ਨੌਕਰੀ

ਇਸ ਤੋਂ ਇਲਾਵਾ ਬਲਕਾਰ ਸਿੰਘ ਬਰਾੜ ਗੋਨਿਆਣਾ, ਦਲਜੀਤ ਸਿੰਘ ਗੁਰੂ ਨੇ ਵੀ ਇਸ ਟੂਰਨਾਮੈਂਟ ਵਿੱਚ ਆਪਣੀ ਹਾਜ਼ਰੀ ਭਰੀ ਨਿਰਭੈ ਘੋਨੀ ਕਬੱਡੀ ਖਿਡਾਰੀ ਅਤੇ ਰੁਪਿੰਦਰ ਭੀਸਾ, ਸੀਰਾ ਸਰਪੰਚ ਅਤੇ ਦੀਪੂ ਅਮਰਗੜ੍ਹ ਨੂੰ 3100/- ਦੀਆਂ ਨਗਦ ਰਾਸ਼ੀਆਂ ਨਾਲ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਕੁਲਬੀਰ ਸਿੰਘ ਬਰਾੜ ਅਤੇ ਜਗਸੀਰ ਸਿੰਘ ਸਾਬਕਾ ਸਰਪੰਚ ਜੰਡਾਂਵਾਲਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Harbhajan Singh ETO ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

0

👉ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ
Chandigarh News:Harbhajan Singh ETO; ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹੁਣ ਤੱਕ ਦੇ ਅੰਦਾਜ਼ੇ ਮੁਤਾਬਿਕ ਹੋਏ ਨੁਕਸਾਨ ਅਤੇ ਤੁਰੰਤ ਮੁਰੰਮਤ ਕਰਨ ਲਈ ਲੋੜੀਂਦੇ ਫੰਡ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ MLA Jagroop Singh Gill ਨੇ ਕਾਵਾਂ ਵਾਲੀ ਪੱਤਣ ਵਿਖੇ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜਾ

ਉਨ੍ਹਾਂ ਹੁਕਮ ਕੀਤੇ ਕਿ ਨੁਕਸਾਨੇ ਗਏ ਰਸਤਿਆਂ, ਖਾਸ ਤੌਰ ਤੇ ਪੇਂਡੂ ਹਲਕਿਆਂ,ਵਿੱਚ ਫੌਰੀ ਤੌਰ ਤੇ ਰਿਪੇਅਰ ਕਰਕੇ ਸੰਪਰਕ ਬਹਾਲ ਕੀਤਾ ਜਾਵੇ ਤਾਂ ਜੋ ਰਾਹਤ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਜਿੱਥੇ ਹੜ੍ਹ ਦੇ ਪਾਣੀ ਨਾਲ ਵਾਸ਼- ਆਉਟ ਹੋਇਆ ਹੈ ਉਥੇ ਮੌਕੇ ਦੀ ਸਥਿਤੀ ਅਨੁਸਾਰ ਪਾਣੀ ਦੀ ਨਿਕਾਸੀ ਲਈ ਕਾਜ਼ਵੇ, ਪਾਇਪ ਜਾਂ ਬਾਕਸ ਕਲਵਰਟ ਉਸਾਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।

ਇਹ ਵੀ ਪੜ੍ਹੋ ਫਾਜ਼ਿਲਕਾ ਜ਼ਿਲ੍ਹੇ ਵਿੱਚ ਰਾਹਤ ਸਮੱਗਰੀ ਵੰਡਣ ਦਾ ਤੀਜਾ ਗੇੜ ਸ਼ੁਰੂ,ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਕਰ ਰਹੀ ਹੈ ਮਦਦ: ਸੌਂਦ

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਇਮਾਨਦਾਰੀ ਨਾਲ ਨਾਲ ਇਸ ਔਖੀ ਘੜੀ ਵਿੱਚ ਵਧ- ਚੜ ਕੇ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ।ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸੰਯੁਕਤ ਸਕੱਤਰ ਅਮਰਬੀਰ ਸਿੱਧੂ,ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਸਾਰੇ ਮੁੱਖ ਇੰਜੀਨਅਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਹੜ੍ਹਾਂ ਕਾਰਨ ਹੋਏ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਕੋਸ਼ ਵਿੱਚ 1 ਦਿਨ ਦੀ ਤਨਖ਼ਾਹ ਦੇਣ ਦਾ ਵੀ ਫੈਸਲਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1907235